ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਮਹਾਰਿਸ਼ੀ ਵਾਲਮੀਕ (ਸੰਸਕ੍ਰਿਤ: महर्षि वाल्मीकि, Maharṣi Vālmīki, ਸੰਸਕ੍ਰਿਤ ਉੱਚਾਰਣ [ʋɑːlmiːki]) ਸੰਸਕ੍ਰਿਤ ਸਾਹਿਤ ਦੇ ਇੱਕ ਮਹਾਨ ਪ੍ਰਾਚੀਨ ਕਵੀ ਸਨ। ਓਹਨਾ ਨੇ ਰਾਮਾਇਣ ਦੀ ਰਚਨਾ ਕੀਤੀ। ਉਹਨਾਂ ਨੂੰ ਆਦਿ ਕਵੀ (ਸੰਸਕ੍ਰਿਤ: आदिकवि, Ādikavi, ਅਨੁ. ਪਹਿਲਾ ਕਵੀ) ਮੰਨਿਆ 'ਤੇ ਆਖਿਆਂ ਵੀ ਜਾਂਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਸਭ ਤੋਂ ਪਹਿਲੇ ਸ਼ਲੋਕ ਦੀ ਰਚਨਾ ਕੀਤੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਡਾ ਸੁਖਦੇਵ ਸਿੰਘ ਸਿਰਸਾ (ਜਨਮ 23 ਜਨਵਰੀ 1955) ਪੰਜਾਬੀ ਭਾਸ਼ਾ ਦੇ ਇੱਕ ਆਲੋਚਕ ਹਨ। ਪਹਿਲਾਂ ਉਹ ਸਰਕਾਰੀ ਨੈਸ਼ਨਲ ਕਾਲਜ ਸਿਰਸਾ ਅਤੇ ਬਾਅਦ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਵਿੱਚ ਅਧਿਆਪਕ ਵਜੋਂ ਪੜ੍ਹਾਉਂਦੇ ਰਹੇ ਹਨ। ਲੰਮੇਂ ਸਮੇਂ ਲਈ ਸਰਕਾਰੀ ਨੈਸ਼ਨਲ ਕਾਲਜ ਸਿਰਸਾ ਵਿੱਚ ਪੜ੍ਹਾਉਣ ਕਰਕੇ ਅਤੇ ਉਸੇ ਸਮੇਂ ਸਿਰਸਾ ਦੇ ਸਾਹਿਤਿਕ ਹਲਕਿਆਂ ਵਿੱਚ ਸਰਗਰਮੀ ਕਰਕੇ ਉਹਨਾਂ ਦੇ ਨਾਂ ਨਾਲ ਸਿਰਸਾ ਜੁੜ ਗਿਆ। ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਵੀ ਰਹੇ ਹਨ। ਹੁਣ ਉਹ ਪ੍ਰਗਤੀਸ਼ੀਲ ਲੇਖਕ ਸੰਘ, ਭਾਰਤ ਦੇ ਕੌਮੀ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਹਨ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰੂਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ
ਗੁਰਦੁਆਰਾ ਸ਼੍ਰੀ ਜਨਮ ਅਸਥਾਨ ਬਾਬਾ ਬੁੱਢਾ ਜੀ ਸਾਹਿਬ ਪਿੰਡ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਹੈ। ਅੰਮ੍ਰਿਤਸਰ ਬਟਾਲਾ ਰੋਡ 'ਤੇ ਸਥਿਤ ਇਹ ਬਾਬਾ ਬੁੱਢਾ ਜੀ ਸਾਹਿਬ ਦਾ ਜਨਮ ਸਥਾਨ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਬਿਲਾਸ ਪਾਤਸ਼ਾਹੀ - ਛੇਵੀਂ ਗ੍ਰੰਥ ਦੀ ਰਚਨਾ 1718 ਈਂ ਵਿੱਚ ਹੋਈ ਹੈ। ਇਸ ਵਿੱਚ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਘਟਨਾਵਾਂ ਬਾਰੇ ਦੱਸਿਆ ਗਿਆ ਹੈ। ਭਾਈ ਮਨੀ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਪਾਸੋ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਬਾਰੇ ਜੋ ਵੀ ਸੁਣਿਆ ਉਸ ਨੂੰ ਕਥਾ ਰੂਪ ਵਿੱਚ ਗੁਰਦੁਆਰਾ ਨਾਨਕਸਰ ਵਿਖੇ ਸੁਣਾਇਆ ਸੀ ਜਿਸ ਨੂੰ ਆਧਾਰ ਬਣਾ ਕੇ ਭਾਈ ਭਗਤ ਸਿੰਘ ਨੇ ਇਸ ਪੁਸਤਕ ਨੂੰ ਕਾਵਿ ਬਧ ਕੀਤੀ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਗੁਰਬਚਨ ਸਿੰਘ ਭੁੱਲਰ * ਅਲਫ਼ਾਜ਼ ਅਜਮੇਰ ਸਿੱਧੂ ਅਜੀਤ ਕੌਰ ਅਤਰਜੀਤ ਕਹਾਣੀਕਾਰ ਅਨੇਮਨ ਸਿੰਘ ਅਮਨਪਾਲ ਸਾਰਾ ਅਮਰ ਗਿਰੀ ਅਮਰ ਸਿੰਘ ‘ਕਬਰ ਪੁੱਟ’ ਅਮਰਜੀਤ ਚਾਹਲ ਅਮਰਦੀਪ ਟਿਵਾਣਾ ਅਲੀ ਉਸਮਾਨ ਬਾਜਵਾ ਅਵਤਾਰ ਸਿੰਘ ਬਿਲਿੰਗ ਆਗਾਜ਼ਬੀਰ ਇਕਬਾਲ ਅਰਪਣ ਐੱਸ ਬਲਵੰਤ ਓਮਕਾਰ ਸੂਦ ਬਹੋਨਾ ਕਰਤਾਰ ਸਿੰਘ ਦੁੱਗਲ ਕਰਤਾਰ ਸਿੰਘ ਸੂਰੀ ਕਰਮ ਸਿੰਘ ਮਾਨ ਕਸ਼ਮੀਰ ਸਿੰਘ ਪੰਨੂੰ ਕਿਰਪਾਲ ਕਜ਼ਾਕ ਕੁਲਜੀਤ ਮਾਨ ਕੁਲਬੀਰ ਬਡੇਸਰੋਂ ਕੁਲਵੰਤ ਸਿੰਘ ਵਿਰਕ ਕੇਵਲ ਸੂਦ ਕੇਸਰਾ ਰਾਮ ਕ੍ਰਿਸ਼ਨ ਬੇਤਾਬ ਕੰਵਰਜੀਤ ਭੱਠਲ ਖ਼ਾਲਿਦ ਫ਼ਰਹਾਦ ਧਾਰੀਵਾਲ ਖ਼ਾਲਿਦ ਹੁਸੈਨ (ਕਹਾਣੀਕਾਰ) ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਗਿਆਨੀ ਹਰੀ ਸਿੰਘ ਦਿਲਬਰ ਗੁਰਚਰਨ ਕੌਰ ਥਿੰਦ ਗੁਰਦਿਆਲ ਦਲਾਲ ਗੁਰਦਿਆਲ ਸਿੰਘ ਗੁਰਦੇਵ ਸਿੰਘ ਰੁਪਾਣਾ ਗੁਰਪਾਲ ਸਿੰਘ ਲਿੱਟ ਗੁਰਬਖ਼ਸ਼ ਸਿੰਘ ਪ੍ਰੀਤਲੜੀ ਗੁਰਬਚਨ ਸਿੰਘ ਭੁੱਲਰ ਗੁਰਮੀਤ ਆਰਿਫ਼ ਗੁਰਮੀਤ ਕੌਰ ਸੰਧਾ ਗੁਰਮੀਤ ਕੜਿਆਲਵੀ ਗੁਰਮੀਤ ਪਨਾਗ ਗੁਰਮੇਲ ਮਡਾਹੜ ਗੁਰਸੇਵਕ ਸਿੰਘ ਪ੍ਰੀਤ ਗੁਲ ਚੌਹਾਨ ਗੁਲਜ਼ਾਰ ਸਿੰਘ ਸੰਧੂ ਗੁਲਜਾਰ ਮੁਹੰਮਦ ਗੋਰੀਆ ਚਰਨਜੀਤ ਪੰਨੂ ਚੰਦਨ ਨੇਗੀ ਜਗਜੀਤ ਬਰਾੜ ਜਗਮੀਤ ਸਿੰਘ ਪੰਧੇਰ ਜਤਿੰਦਰ ਹਾਂਸ ਜਰਨੈਲ ਪੁਰੀ ਜਰਨੈਲ ਸਿੰਘ (ਕਹਾਣੀਕਾਰ) ਜਰਨੈਲ ਸਿੰਘ ਸੇਖਾ ਜਸਪਾਲ ਮਾਨਖੇੜਾ ਜਸਬੀਰ ਸਿੰਘ ਭੁੱਲਰ ਜਸਵੀਰ ਕਲਸੀ ਜਸਵੀਰ ਰਾਣਾ ਜਸਵੰਤ ਸਿੰਘ ਕੰਵਲ ਜਸਵੰਤ ਸਿੰਘ ਵਿਰਦੀ ਜ਼ੋਰਾ ਸਿੰਘ ਸੰਧੂ ਜਿੰਦਰ ਕਹਾਣੀਕਾਰ ਜੋਗਿੰਦਰ ਸਿੰਘ ਨਿਰਾਲਾ ਜੱਗੀ ਬਰਾੜ ਸਮਾਲਸਰ ਜੱਸੀ ਧਾਲੀਵਾਲ ਡਾ ਦਵਿੰਦਰ ਸਿੰਘ ਬੋਹਾ ਡਾ. ਅਮਰਜੀਤ ਸਿੰਘ ਡਾ. ਗੁਰਚਰਨ ਸਿੰਘ ਡਾ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਰਾਸ਼ਟਰੀ ਸਿੱਖਿਆ ਨੀਤੀ (National Policy on Education) ਭਾਰਤ ਸਰਕਾਰ ਦੀ ਦੇਸ਼ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੀਤੀ ਹੈ। ਇਸ ਨੀਤੀ ਵਿਚ ਪੇਂਡੂ ਅਤੇ ਸ਼ਹਿਰੀ ਭਾਰਤ ਦੀ ਮੁੱਢਲੀ ਅਤੇ ਉੱਚ ਸਿੱਖਿਆ ਸ਼ਾਮਲ ਹੈ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਨੇ 1968 ਵਿੱਚ ਪਹਿਲੀ ਅਤੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1986 ਵਿਚ ਦੂਜੀ ਸਿੱਖਿਆ ਨੀਤੀ ਲਾਗੂ ਕੀਤੀ। ਭਾਰਤ ਸਰਕਾਰ ਨੇ 2017 ਵਿੱਚ ਕੇ.
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਮਾਤਾ ਖੀਵੀ (1506 - 1582) ਸਿੱਖ ਇਤਿਹਾਸ ਦੀ ਮਹਾਨ ਔਰਤ ਤੇ ਲੰਗਰ ਪ੍ਰਥਾ ਦੀ ਸਿਰਜਣਹਾਰੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਅੰਮ੍ਰਿਤਸਰ ਜ਼ਿਲ੍ਹਾ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਤਰਨਤਾਰਨ ਜ਼ਿਲ੍ਹਾ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਕਿੰਗਜ਼ ਮੋਹਾਲੀ ਵਿੱਚ ਸਥਿਤ ਇੱਕ ਕ੍ਰਿਕਟ ਦੀ ਟੀਮ ਹੈ, ਜੋ ਇੰਡੀਅਨ ਪ੍ਰੀਮੀਅਰ ਲੀਗ ਦੀਆਂ ਅੱਠ ਟੀਮਾਂ ਵਿੱਚੋਂ ਇੱਕ ਹੈ। ਟੀਮ ਦਾ ਮੁੱਖ ਖਿਡਾਰੀ ਅਤੇ ਕਪਤਾਨ ਸ਼੍ਰੇਅਸ ਅਈਅਰ ਹੈ। ਟੀਮ ਦਾ ਕੋਚ ਰਿੱਕੀ ਪੋਂਟਿੰਗ ਹੈ, ਜੋ ਇੱਕ ਪੁਰਾਣਾ ਖਿਡਾਰੀ ਹੈ। ਟੀਮ ਦੇ ਮਾਲਿਕ ਪ੍ਰੀਤੀ ਜ਼ਿੰਟਾ, ਨੇਸ ਵਾਡੀਆ, ਕਰਨ ਪਾਲ, ਅਤੇ ਮੋਹਿਤ ਬਰਮਨ ਹਨ। ਟੀਮ ਦਾ ਨਿੱਜੀ ਮੈਦਾਨ ਮੋਹਾਲੀ ਵਿਖੇ ਸਥਿਤ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਹੈ। 2010 ਦੇ ਆਈਪੀਐਲ ਤੋਂ, ਉਹ ਆਪਣੀਆਂ ਕੁਝ ਘਰੇਲੂ ਖੇਡਾਂ ਧਰਮਸ਼ਾਲਾ ਜਾਂ ਇੰਦੌਰ ਵਿੱਚ ਖੇਡ ਰਹੇ ਹਨ.
ਮਜ਼੍ਹਬੀ ਸਿੱਖ ਪੰਜਾਬ, ਭਾਰਤ ਦੇ ਭਾਈਚਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਸਿੱਖ ਧਰਮ ਅਪਣਾਇਆ। ਮਜ਼੍ਹਬੀ ਸ਼ਬਦ ਉਰਦੂ ਭਾਸ਼ਾ ਦੇ ਸ਼ਬਦ 'ਪੰਥ' ਤੋਂ ਲਿਆ ਗਿਆ ਹੈ, ਅਤੇ ਇਸਦਾ ਅਨੁਵਾਦ "ਧਰਮੀ ਵਿਅਕਤੀ" ਵਜੋਂ ਕੀਤਾ ਜਾ ਸਕਦਾ ਹੈ। ਉਹ ਮੁੱਖ ਤੌਰ 'ਤੇ ਭਾਰਤੀ ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਿੱਚ ਰਹਿੰਦੇ ਹਨ। ਮਜ੍ਹਬੀ ਸਿੱਖ ਇਤਿਹਾਸਿਕ ਕੌਮ ਹੈ, ਇਨ੍ਹਾਂ ਨੇ ਚਮਕੌਰ ਦੀ ਗੜ੍ਹੀ ਤੋਂ ਲੈ ਕੇ ਹੁਣ ਤੱਕ ਖਾਲਸੇ ਦੀ ਚੜ੍ਹਦੀ ਕਲਾ ਵਿਚ ਕਾਫ਼ੀ ਯੋਗਦਾਨ ਦਿੱਤਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਇੱਕ ਗੈਰ-ਲਾਭਕਾਰੀ ਸੰਸਥਾ, ਅਮਰੀਕੀ ਕੰਪਨੀ ਹੈ। ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ। ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ। ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ, 2003 ਨੂੰ ਕੀਤਾ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮ ਦੇ ਰੂਹਾਨੀ ਮਾਲਕ ਹਨ, ਜਿਨਾਂ ਨੇ 1469 ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। 1469 ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਜਿਨਾਂ ਤੋਂ ਬਾਅਦ ਨੌਂ ਹੋਰ ਗੁਰੂ ਸਾਹਿਬਾਨ ਹੋਏ। 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।
ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।
ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿੱਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇੱਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ।
ਡਾ. ਅਨੂਪ ਧੀਰ 40 ਸਾਲਾਂ ਤੋਂ ਵੱਧ ਦੇ ਤਜ਼ਰਬੇ ਵਾਲੇ ਪਲਾਸਟਿਕ ਸਰਜਨ ਹੈ। ਉਹ ਨਵੀਂ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਵਿੱਚ ਇੱਕ ਸੀਨੀਅਰ ਸਲਾਹਕਾਰ ਹੈ। ਉਹ ਨਵੀਂ ਦਿੱਲੀ ਵਿੱਚ ਇੱਕ ਨਿੱਜੀ ਕਲੀਨਿਕ, ਇਮੇਜ ਮੈਡੀਕਲ ਸੈਂਟਰ ਦਾ ਡਾਇਰੈਕਟਰ ਵੀ ਹੈ। ਡਾ ਧੀਰ ਨੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ, ਅਨੂਪ ਧੀਰ ਨੇ ਪਲਾਸਟਿਕ ਸਰਜਰੀ ਵਿੱਚ ਆਪਣੀ ਮਾਸਟਰ ਆਫ਼ ਸਰਜਰੀ (MS) ਅਤੇ ਮਾਸਟਰ ਆਫ਼ ਚਿਰੁਰਗੀਆ (MCh) ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਡਾ ਧੀਰ ਕਾਸਮੈਟਿਕ ਅਤੇ ਪੁਨਰ ਨਿਰਮਾਣ ਪਲਾਸਟਿਕ ਸਰਜਰੀ ਆਪਰੇਸ਼ਨਾਂ ਜਿਵੇਂ ਕਿ ਰਾਈਨੋਪਲਾਸਟੀ, ਫੇਸਲਿਫਟ, ਪਲਕ ਦੀ ਸਰਜਰੀ, ਛਾਤੀ ਦਾ ਵਾਧਾ, ਅਤੇ ਸਰੀਰ ਦੇ ਕੰਟੋਰਿੰਗ ਵਿੱਚ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ। ਇਸ ਤੋਂ ਬਿਨਾ ਧੀਰ ਜਲਣ ਅਤੇ ਹੋਰ ਗੰਭੀਰ ਬਿਮਾਰੀਆਂ ਦਾ ਇਲਾਜ ਕਰਦਾ ਹੈ। ਡਾ.
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਭਾਰਤ ਵਿੱਚ ਆਯੋਜਿਤ ਰਾਸ਼ਟਰੀ ਪੱਧਰ ਦਾ ਬਹੁ-ਖੇਡ ਪ੍ਰੋਗਰਾਮ ਹੈ। ਇਸ ਵਿੱਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਦੇ ਐਥਲੀਟ ਵੱਖ-ਵੱਖ ਖੇਡ ਵਿਸ਼ਿਆਂ ਵਿੱਚ ਮੁਕਾਬਲਾ ਕਰਦੇ ਹਨ। ਓਡੀਸ਼ਾ ਵਿੱਚ ਆਯੋਜਿਤ ਪਹਿਲਾ ਐਡੀਸ਼ਨ 22 ਫਰਵਰੀ ਨੂੰ ਸ਼ੁਰੂ ਹੋਇਆ ਸੀ ਅਤੇ 1 ਮਾਰਚ 2020 ਨੂੰ ਸਮਾਪਤ ਹੋਇਆ ਸੀ। ਇਹ ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼, ਇੰਡੀਅਨ ਓਲੰਪਿਕ ਐਸੋਸੀਏਸ਼ਨ ਅਤੇ ਨੈਸ਼ਨਲ ਸਪੋਰਟਸ ਫੈਡਰੇਸ਼ਨ ਦੇ ਨਾਲ ਮਿਲ ਕੇ ਆਯੋਜਿਤ ਕੀਤਾ ਜਾਂਦਾ ਹੈ। ਇਹ ਭਾਰਤ ਵਿੱਚ ਯੂਨੀਵਰਸਿਟੀ ਪੱਧਰ ਦਾ ਸਭ ਤੋਂ ਵੱਡਾ ਖੇਡ ਮੁਕਾਬਲਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ, 2004 ਨੂੰ ਜਾਰੀ ਕੀਤਾ ਸੀ।