ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।
ਕਰਵਾ ਚੌਥ ਦੀ ਵਰਤ ਕਥਾ ਅਤੇ ਨਾਰੀ ਸੰਵੇਦਨਾ
ਭਾਰਤੀ ਲੋਕ ਸੰਸਕ੍ਰਿਤੀ ਅਤੇ ਲੋਕ ਧਰਮ ਵਿਚ ਵਰਤਾਂ ਦੀ ਖ਼ਾਸ ਮਹਾਨਤਾ ਹੈ। ਵਰਤ ਧਾਰਮਿਕ ਅਤੇ ਨੈਤਿਕ ਮਨੋਕਾਮਨਾ ਅਧੀਨ ਰੱਖ ਜਾਂਦੇ ਹਨ। ਵਰਤ ਲਈ ਉਪਵਾਸ ਅਤੇ ਉਪਾਸ ਸ਼ਬਦ ਪ੍ਰਚਲਿਤ ਹਨ | ਉਪਵਾਸ ਦਾ ਅਰਥ ਹੈ ਬਿਨਾਂ ਭੋਜਨ ਤੋਂ ਰਹਿਣਾ। ਗੁਰਮਤਿ ਅਨੁਸਾਰ ‘ਸਤਯ ਨਿਯਮਾਂ ਨੂੰ ਧਾਰਨ ਕਰਨਾ ਹੀ ਵਰਤ ਦਾ ਵਿਧਾਨ ਹੈ:
ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ
ਆਯਤੁੱਲਾਹ ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ (ਜਨਮ 2 ਮਾਰਚ 1974) ਇੱਕ ਭਾਰਤੀ ਸ਼ੀਆ ਨਿਆਂ-ਸ਼ਾਸਤਰੀ, ਧਾਰਮਿਕ ਆਗੂ, ਮੁਜਤਹਿਦ ਅਤੇ ਧਾਰਮਿਕ ਨੇਤਾ ਹਨ। ਉਹ ਦੋ ਤੋਂ ਵੱਧ ਦਹਾਕਿਆਂ ਤੋਂ ਮੀਰਾ ਰੋਡ, ਮੁੰਬਈ ਵਿਖੇ ਹੈਦਰੀ ਜਾਮਾ ਮਸਜਿਦ ਦੇ ਇਮਾਮ-ਏ-ਜੁਮਮਾ ਵਜੋਂ ਸੇਵਾ ਨਿਭਾ ਰਹੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਨੈਸ਼ਨਲ ਬੈਂਕ (ਸੰਖੇਪ ਤੌਰ ਤੇ ਪੀ.ਐੱਨ.ਬੀ) ਨਵੀਂ ਦਿੱਲੀ ਵਿੱਚ ਸਥਿਤ ਇੱਕ ਭਾਰਤੀ ਜਨਤਕ ਖੇਤਰ ਦਾ ਬੈਂਕ ਹੈ। ਬੈਂਕ ਦੀ ਸਥਾਪਨਾ ਮਈ 1884 ਵਿੱਚ ਕੀਤੀ ਗਈ ਸੀ ਅਤੇ ਇਸਦੀ ਕਾਰੋਬਾਰੀ ਮਾਤਰਾ ਦੇ ਲਿਹਾਜ਼ ਨਾਲ ਭਾਰਤ ਵਿੱਚ ਤੀਜਾ ਸਭ ਤੋਂ ਵੱਡਾ ਜਨਤਕ ਖੇਤਰ ਦਾ ਬੈਂਕ ਹੈ ਅਤੇ ਇਸਦੇ ਨੈੱਟਵਰਕ ਦੇ ਮਾਮਲੇ ਵਿੱਚ ਦੂਜਾ ਸਭ ਤੋਂ ਵੱਡਾ ਬੈਂਕ ਹੈ। ਬੈਂਕ ਦੇ 180 ਮਿਲੀਅਨ ਤੋਂ ਵੱਧ ਗਾਹਕ, 12,248 ਸ਼ਾਖਾਵਾਂ, ਅਤੇ 13,000+ ਏ.ਟੀ.ਐਮ.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਚੰਦਰਮਾ (ਚਿੰਨ੍ਹ: ) ਧਰਤੀ ਦਾ ਇਕੋ ਇੱਕ ਕੁਦਰਤੀ ਉਪਗ੍ਰਹਿ ਹੈ। ਇਹ ਧਰਤੀ ਤੋਂ 384,403 ਕਿਲੋਮੀਟਰ ਦੂਰ ਹੈ। ਚੰਦਰਮਾ ਨੂੰ ਧਰਤੀ ਦਾ ਇੱਕ ਚੱਕਰ ਲਗਾਉਣ ਲਈ 27.3 ਦਿਨ ਲੱਗਦੇ ਹਨ। ਦਿਨ ਨੂੰ ਚੰਦ ਦਾ ਤਾਪਮਾਨ 107°C, ਅਤੇ ਰਾਤ ਨੂੰ -153°C ਹੂੰਦਾ ਹੈ। ਚੰਦਰਮਾ ਉੱਤੇ ਗੁਰੁਤਵਾਕਰਸ਼ਣ ਧਰਤੀ ਵਲੋਂ 1/6 ਹੈ। ਧਰਤੀ-ਚੰਦਰਮਾ-ਸੂਰਜ ਜਿਆਮਿਤੀ ਦੇ ਕਾਰਨ ਚੰਦਰਮਾ ਦੀ ਸਥਿਤੀ ਹਰ 29.5 ਦਿਨਾਂ ਵਿੱਚ ਬਦਲਦੀ ਹੈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਗੁਰੂ ਗੋਬਿੰਦ ਸਿੰਘ ਮਾਰਗ, ਪੰਜਾਬ (ਭਾਰਤ) ਵਿੱਚ ਇੱਕ ਅਹਿਮ ਮਾਰਗ ਦਾ ਨਾਮ ਹੈ ਜਿਸ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਸਿੱਖ ਧਰਮ ਵਿਚ ਇਸ ਮਾਰਗ [ਨੂੰਪਵਿੱਤਰ ਮਾਰਗ ਮੰਨਿਆ ਜਾਂਦਾ ਹੈ ਕਿਉਂਕਿ ਇਹ ਰਸਤਾ ਗੋਬਿੰਦ ਸਿੰਘ ਜੀ ਨੇ 1705 ਵਿੱਚ ਆਨੰਦਪੁਰ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਜਾਣ ਲਈ ਅਪਣਾਇਆ ਸੀ।ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਮਾਰਗ ਤੋਂ ਹੁੰਦੇ ਹੋਏ ਤਲਵੰਡੀ ਸਾਬੋ ਪਹੁੰਚੇ ਸਨ ਅਤੇ ਉਹਨਾਂ ਨੇ ਇਹ ਯਾਤਰਾ ਤਕਰੀਬਨ 47 ਦਿਨਾਂ ਵਿੱਚ ਸੰਪੂਰਨ ਕੀਤੀ ਸੀ। ਇਸ ਮਾਰਗ ਦੀ ਲੰਬਾਈ ਲਗਭਗ 577 ਕਿਲੋਮੀਟਰ ਹੈ ਅਤੇ ਇਸ ਦਾ ਉਦਘਾਟਨ 10 ਅਪਰੈਲ 1973 ਨੂੰ ਕੀਤਾ ਗਿਆ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਹੇਲੋਵੀਨ ਜਾਂ ਹੇਲੋਵੀਨ (ਘੱਟ ਆਮ ਤੌਰ 'ਤੇ ਆਲਹਾਲੋਵੀਨ, ਆਲ ਹੈਲੋਜ਼ ਈਵ, ਜਾਂ ਆਲ ਸੇਂਟਸ ਈਵ ਵਜੋਂ ਜਾਣਿਆ ਜਾਂਦਾ ਹੈ) ਪੱਛਮੀ ਈਸਾਈ ਤਿਉਹਾਰ ਦੀ ਪੂਰਵ ਸੰਧਿਆ, 31 ਅਕਤੂਬਰ ਨੂੰ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਜਸ਼ਨ ਹੈ। ਆਲ ਸੇਂਟਸ ਡੇ ਦਾ ਇਹ ਅੱਲਹਾਲੋਟਾਈਡ ਦਾ ਪਾਲਣ ਸ਼ੁਰੂ ਕਰਦਾ ਹੈ, ਉਹ ਸਮਾਂ ਜੋ ਮਰੇ ਹੋਏ ਲੋਕਾਂ ਨੂੰ ਯਾਦ ਕਰਨ ਲਈ ਸਮਰਪਿਤ ਹੁੰਦਾ ਹੈ, ਜਿਸ ਵਿੱਚ ਸੰਤਾਂ ( ਹੇਲੋਜ਼ ), ਸ਼ਹੀਦਾਂ, ਅਤੇ ਸਾਰੇ ਵਫ਼ਾਦਾਰ ਵਿਛੜੇ ਹੁੰਦੇ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
52 ਹੁਕਮ ਸਿੱਖ ਧਰਮ ਵਿੱਚ ਹਦਾਇਤਾਂ ਦਾ ਇੱਕ ਸਮੂਹ ਹਨ ਜੋ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਨਾਂਦੇੜ, ਮਹਾਰਾਸ਼ਟਰ, ਭਾਰਤ ਵਿੱਚ 1708 ਵਿੱਚ ਨਿਰਧਾਰਤ ਕੀਤੇ ਗਏ ਸਨ। ਇਹ ਹੁਕਮ ਖਾਲਸੇ ਦੇ ਆਦਰਸ਼ ਜੀਵਨ ਢੰਗ ਦਾ ਸਾਰ ਦਿੰਦੇ ਹਨ ਅਤੇ ਖਾਲਸਾ ਪੰਥ ਲਈ ਇੱਕ ਆਚਾਰ ਸੰਹਿਤਾ ਵਜੋਂ ਕੰਮ ਕਰਦੇ ਹਨ। ਖਾਲਸੇ ਦੇ ਮੈਂਬਰ (ਅਮ੍ਰਿਤਧਾਰੀ ਸਿੱਖ) ਸਾਰੇ 52 ਹੁਕਮਾਂ ਦੀ ਪਾਲਣਾ ਕਰਨ ਦਾ ਟੀਚਾ ਰੱਖਦੇ ਹਨ।
ਰਾਧਾ ਸੁਆਮੀ ਸਤਿਸੰਗ ਬਿਆਸ (RSSB) ਸੰਤ ਮੱਤ ਪਰੰਪਰਾ ਦੀ ਇੱਕ ਅਧਿਆਤਮਿਕ ਸੰਸਥਾ ਹੈ, ਜਿਸਦੀ ਸਥਾਪਨਾ 1891 ਵਿੱਚ ਪੰਜਾਬ, ਭਾਰਤ ਵਿੱਚ ਹੋਈ ਸੀ। ਇਸਦਾ ਮੁੱਖ ਕੇਂਦਰ ਡੇਰਾ ਬਾਬਾ ਜੈਮਲ ਸਿੰਘ ਹੈ, ਜੋ ਬਿਆਸ ਦਰਿਆ ਦੇ ਕੰਢੇ ਸਥਿਤ ਹੈ। ਇਹ ਸੰਸਥਾ ਰਾਧਾ ਸੁਆਮੀ ਲਹਿਰ ਦੀਆਂ ਸਭ ਤੋਂ ਵੱਡੀਆਂ ਸ਼ਾਖਾਵਾਂ ਵਿੱਚੋਂ ਇੱਕ ਹੈ ਅਤੇ ਵਰਤਮਾਨ ਵਿੱਚ ਇਸਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਹਨ। ਆਰ.ਐਸ.ਐਸ.ਬੀ. ਦੀਆਂ ਸਿੱਖਿਆਵਾਂ ਦਾ ਸਾਰ ਇਸ ਸਿਧਾਂਤ 'ਤੇ ਅਧਾਰਤ ਹੈ ਕਿ ਇੱਕ ਜੀਵਤ ਅਧਿਆਤਮਿਕ ਗੁਰੂ, ਜਾਂ ਸਤਿਗੁਰੂ, ਆਤਮਾ ਨੂੰ ਉਸਦੇ ਬ੍ਰਹਮ ਸਰੋਤ ਵੱਲ ਵਾਪਸ ਲਿਜਾਣ ਲਈ ਜ਼ਰੂਰੀ ਹੈ। ਮੁੱਖ ਅਧਿਆਤਮਿਕ ਅਭਿਆਸ ਸੁਰਤ ਸ਼ਬਦ ਯੋਗ ਵਜੋਂ ਜਾਣਿਆ ਜਾਂਦਾ ਧਿਆਨ ਦਾ ਇੱਕ ਰੂਪ ਹੈ, ਜਿਸ ਵਿੱਚ ਆਤਮਾ ਨੂੰ 'ਸ਼ਬਦ' ਜਾਂ ਅੰਦਰੂਨੀ ਧੁਨ ਨਾਲ ਜੋੜਨਾ ਸ਼ਾਮਲ ਹੈ। ਪੈਰੋਕਾਰਾਂ ਨੂੰ ਇਸ ਅਭਿਆਸ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਅਤੇ ਉਹ ਇੱਕ ਅਨੁਸ਼ਾਸਿਤ ਜੀਵਨ ਸ਼ੈਲੀ ਪ੍ਰਤੀ ਵਚਨਬੱਧ ਹੁੰਦੇ ਹਨ। ਇਸ ਵਿੱਚ ਸ਼ਰਤਾਂ ਹਨ ਕਿ ਉਹ ਸੰਸਾਰ ਵਿੱਚ ਰਹਿੰਦੇ ਅਤੇ ਕੰਮ ਕਰਦੇ ਹੋਏ, ਰੋਜ਼ਾਨਾ ਧਿਆਨ ਕਰਨ , ਇੱਕ ਦੁੱਧ-ਅਧਾਰਤ ਸ਼ਾਕਾਹਾਰੀ ਖੁਰਾਕ ਖਾਣ , ਨਸ਼ਿਆਂ ਤੋਂ ਪਰਹੇਜ਼ ਰੱਖਣ , ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਣ। ਬਿਆਸ ਵਿਖੇ ਸੰਸਥਾ ਦਾ ਮੁੱਖ ਦਫ਼ਤਰ ਇੱਕ ਛੋਟੀ ਜਿਹੀ ਬਸਤੀ ਤੋਂ ਵਧ ਕੇ ਇੱਕ ਵੱਡੇ, ਸਵੈ-ਨਿਰਭਰ ਟਾਊਨਸ਼ਿਪ ਵਿੱਚ ਬਦਲ ਗਿਆ ਹੈ ਜੋ ਅਧਿਆਤਮਿਕ ਇਕੱਠਾਂ ਦੌਰਾਨ ਲੱਖਾਂ ਸੈਲਾਨੀਆਂ ਨੂੰ ਸੰਭਾਲਦਾ ਹੈ। ਆਰ.ਐਸ.ਐਸ.ਬੀ.
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਦਲਜੀਤ ਸਿੰਘ ਦੋਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇੱਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ 2 (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ 2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2004 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿੱਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।
ਆਖ਼ਰੀ ਬਾਬੇ (2019) ਪੰਜਾਬੀ ਗਲਪਕਾਰ ਜਸਬੀਰ ਮੰਡ ਦਾ ਪੰਜਵਾਂ ਨਾਵਲ ਹੈ। ਇਹ ਆੱਟਮ ਆਰਟ ਨੇ ਪ੍ਰਕਾਸ਼ਿਤ ਕੀਤਾ ਹੈ। ਇਸ ਬਾਰੇ ਡਾ.ਪੀ. ਲਾਲ (ਜਪਾਨ) ਕਹਿੰਦਾ ਹੈ ਕਿ ਮੰਡ ਕੁਦਰਤ ਤੇ ਕਿਸਾਨੀ ਦੇ ਰਿਸ਼ਤੇ ਨੂੰ ਜਿਸ ਗਹਿਰਾਈ ਨਾਲ਼ ਚਿਤਰਦਾ ਹੈ, ਉਹਨੂੰ ਸਿਰਫ਼ ਪੜ੍ਹ ਕੇ ਹੀ ਮਾਣਿਆ ਜਾ ਸਕਦਾ ਹੈ।... ਇਹ ਨਾਵਲ ਪੰਜਾਬ ਦੀ ਕਿਸਾਨੀ ਦੇ ਸਭ ਤੋਂ ਗਹਿਰੇ ਤਲ ਉੱਤੇ ਸੰਵਾਦ ਛੇੜਦਾ ਹੈ। ਇਹ ਬੀਤੇ ਨੂੰ ਯਾਦ ਕਰਦਾ, ਆਧੁਨਿਕਤਾ ਨੂੰ ਚਿਤਰਦਾ, ਆਉਣ ਵਾਲ਼ੀਆਂ ਪੀੜ੍ਹੀਆਂ ਦੀ ਕੁਦਰਤ ਨਾਲ਼ ਪੈ ਰਹੀ ਵਿੱਥ ਨੂੰ ਸਿਰਜਦਾ, ਸਮੁੱਚੀ ਕਿਸਾਨੀ ਦੀ ਰੂਹ ਨੂੰ ਪਕੜਦਾ ਹੈ। ਆਪਣੀ ਕਥਾ ਸੁਣਾਉਣ ਦਾ ਇਸ ਨਾਵਲ ਦਾ ਅੰਦਾਜ਼ ਵੱਖਰਾ ਹੀ ਹੈ। ਮੰਡ ਇੱਕ ਨਵੀਂ ਭਾਸ਼ਾ ਸਿਰਜਦਾ ਹੈ। ਨਾਵਲ ਕਿਸਾਨੀ ਦੇ ਬੀਤੇ ਨੂੰ ਬਾਬੇ ਬਿਰਸੇ ਦੇ ਪਾਤਰ ਰਾਹੀਂ, ਆਧੁਨਿਕਤਾ ਨੂੰ ਬਲਕਾਰ ਸਿੰਹੁ ਰਾਹੀਂ ਅਤੇ ਅਜ ਦੀ ਪੁੰਗਰਦੀ ਪੀੜ੍ਹੀ ਨੂੰ ਹਰਜੀਤ ਰਾਹੀਂ ਪੇਸ਼ ਕਰਦਾ ਹੈ। ਇਹ ਤਿੰਨੋਂ ਬਾਬਾ ਵਿਰਸਾ, ਪੁੱਤਰ ਬਲਕਾਰ ਅਤੇ ਪੋਤਰਾ ਹਰਜੀਤ ਇਕ ਹੀ ਘਰ ਵਿਚ ਵਸਦੇ ਹਨ, ਪਰ ਉਨ੍ਹਾਂ ਦਾ ਅਨੁਭਵ ਅਤੇ ਨਜ਼ਰੀਆ ਵਖ-ਵਖ ਹੈ। ਮੁੱਖ ਨਜ਼ਰੀਆ ਬਿਰਸੇ ਦਾ ਹੈ। ਇਸ ਪਾਤਰ ਬਾਰੇ ਅਤੈ ਸਿੰਘ ਲਿਖਦਾ ਹੈ,'ਬਿਰਸਾ ਨਾਂ ਈ ਨਹੀਂ। ਪਾਤਰ ਈ ਨਹੀਂ। ਇਕ ਈ ਨਹੀਂ। ਇਹ ਵਿਰਸੇ ਦਾ ਪਰਛਾਵਾਂ ਏ!
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ਇੰਟਰਨੈੱਟ(ਅੰਤਰਜਾਲ) ਉੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾਉਣ ਲਈ ਬਹੁਤ ਪ੍ਰਚਲਿੱਤ ਹਨ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਅਨਾਜ ਮੰਡੀ ਸਭਿਆਚਾਰ 1. ਮੰਡੀਆਂ ਦੇ ਵਿਕਾਸ ਦਾ ਇਤਿਹਾਸ:- ਮੰਡੀਆਂ ਦੇ ਵਿਕਾਸ ਦਾ ਇਤਿਹਾਸ ਬਹੁਤ ਸਮਾਂ ਪਹਿਲਾਂ ਸ਼ੁਰੂ ਹੋਇਆ। ਪੁਰਾਤਨਵਾਦ ਵਿੱਚ ਮੰਡੀਆਂ ਦੀ ਵਟਾਂਦਰਾ ਵਿਵਸਥਾ ਤੋਂ ਇਸ ਬਿਜਲਈ ਯੁੱਗ ਦੇ ਈ - ਵਪਾਰ ਤੱਕ। ਹਰੇ ਇਨਕਲਾਬ ਨੇ ਖੇਤੀਬਾੜੀ ਉਤਪਾਦਨ ਵਿੱਚ ਗੁਣਵੱਤਾ, ਮਾਤਰਾ ਅਤੇ ਕਿਸਮਾਂ ਸੰਬੰਧੀ ਸਾਰੇ ਅਕਸ ਨੂੰ ਬਦਲ ਦਿੱਤਾ ਹੈ। ਖੇਤੀਬਾੜੀ ਵਸਤਾਂ ਦੇ ਵਧੇ ਹੋਏ ਉਤਪਾਦਨ ਦਾ ਨਫ਼ਾ ਉਤਪਾਦਕ ਕਿਸਾਨ ਕੋਲ ਅਸਲ ਨਫ਼ੇ ਵਿੱਚ ਤਬਦੀਲ ਕੁਸ਼ਲ ਮੰਡੀਕਰਨ ਦੁਆਰਾ ਹੀ ਹੁੰਦਾ ਹੈ। ਖੇਤੀਬਾੜੀ ਤਕਨਾਲੋਜੀ ਦੇ ਆਗਮਨ ਦੁਆਰਾ ਉਤਪਾਦਨ ਪ੍ਰਣਾਲੀ ਵਿੱਚ ਪਦਾਰਥੀ ਕੁਸ਼ਲਤਾ ਪ੍ਰਾਪਤ ਹੋਈ। ਵਧਿਆ ਉਤਪਾਦਨ ਉਤਪਾਦਕ ਕਿਸਾਨ ਲਈ ਨਫ਼ੇ ਨਾਲੋਂ ਜ਼ਿਆਦਾ ਭਾਰ ਉਦੋਂ ਬਣ ਜਾਂਦਾ ਹੈ। ਜਦੋਂ ਲਾਹੇਵੰਦ ਕੀਮਤਾਂ ਦੀ ਵਸੂਲੀ ਲਈ ਅਸਰਦਾਰ ਅਤੇ ਕੁਸ਼ਲ ਮੰਡੀਕਰਨ ਤਰੀਕੇ ਮਾਲੀ ਜਾਂ ਵਿੱਤੀ ਲਾਭ ਵਿੱਚ ਤਬਦੀਲ ਨਾ ਹੋਣ। ਦੂਜੇ ਸ਼ਬਦਾਂ ਵਿੱਚ, ਖੇਤੀਬਾੜੀ ਖੇਤਰ ਦੀ ਵਿਕਾਸ ਪ੍ਰਕਿਰਿਆ ਖੇਤੀਬਾੜੀ ਵਸਤਾਂ ਦੀ ਮੰਡੀਕਰਨ ਕੁਸ਼ਲਤਾ ਉੱਤੇ ਜ਼ਿਆਦਾ ਨਿਰਭਰ ਕਰਦੀ ਹੈ ਜਿਵੇਂ ਖੇਤੀਬਾੜੀ ਉਤਪਾਦਨ ਤੋਂ ਆਮਦਨ ਵਿੱਚ ਵਾਧਾ ਉਤਪਾਦਕਾਂ ਦੇ ਨਿਵੇਸ਼ ਨੀਤੀ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਲਈ ਖੇਤੀਬਾੜੀ ਮੰਡੀਕਰਨ ਵਿੱਚ ਸਰਕਾਰੀ ਦਖਲ ਦੀ ਲੋੜ ਮੁੱਢ ਵਿੱਚ ਹੀ ਨਹੀਂ, ਸਗੋਂ ਆਖਰੀ ਪੜਾਅ ਨੂੰ ਪੂਰਾ ਕਰਨ ਲਈ ਵੀ ਜ਼ਰੂਰੀ ਹੈ। ਇਹ ਤੱਥ ਅਜ਼ਾਦੀ ਤੋਂ ਪਹਿਲਾਂ ਹੀ ਦੋਸ਼ ਵਿੱਚ ਅਨੁਭਵ ਕੀਤਾ ਗਿਆ ਸੀ। 2..ਮੰਡੀਕਰਣ ਲਈ ਸਰਕਾਰੀ ਯੋਜਨਾਵਾਂ:- ਕਪਾਹ ਦੇ ਮੰਡੀਕਰਨ ਲਈ 1886 – ਦਾ ਹੈਦਰਾਬਾਦ ਰੈਜ਼ੀਡੈਂਸੀ ਆਰਡਰ, 1897 - ਦਾ ਬੈਰਾਰ ਕੌਟਨ ਗਰੇਨ ਮਾਰਕੀਟ ਐਕਟ, 1917 - ਦੀ ਇੰਡਿਅਨ ਕੌਟਨ ਕਮੇਟੀ ਰਿਕੋਮੈਨਡੇਸ਼ਨ, 1927 - ਦਾ ਬੰਬੇ ਕੌਟਨ ਮਾਰਕੀਟ ਐਕਟ, 1928 – ਦਾ ਰੋਇਲ ਕਮਿਸ਼ਨ ਔਨ ਐਗਰੀਕਲਚਰ, ਖੇਤੀਬਾੜੀ ਮੰਡੀਕਰਨ ਵਿੱਚ ਸਰਕਾਰੀ ਦਖ਼ਲ ਜਾਂ ਮੰਡੀਕਰਨ ਪ੍ਰਣਾਲੀ ਵਿੱਚ ਨਿਯਮਤਾ ਲਈ ਪੰਜਾਬ ਵਿੱਚ ਖੇਤੀਬਾੜੀ ਮੰਡੀਕਰਨ ਦੇ ਵਿਕਾਸ ਵਿੱਚ ਬੁਨਿਆਦੀ ਢਾਂਚੇ ਦਾ ਯੋਗਦਾਨ 339 ਮਾਨਤਾ ਦੇ ਸਬੂਤ ਹਨ ( ਵਰਗੀਸ਼ ਅਤੇ ਹੋਰ, 1998 )। ਕੇਂਦਰੀ ਮੰਡੀਕਰਨ ਵਿਭਾਗ, ਜੋ ਕਿ ਡਾਇਰੈਕਟੋਰੇਟ ਆਫ਼ ਮਾਰਕੀਟਿੰਗ ਐਂਡ ਇਨਸਪੈਕਸ਼ਨ ਦੇ ਤੌਰ ਉੱਤੇ ਜਾਣਿਆ ਜਾਂਦਾ ਹੈ। 1935 ਵਿੱਚ ਸਥਾਪਿਤ ਹੋਇਆ ਅਤੇ ਖੇਤੀਬਾੜੀ ਮੰਡੀਆਂ ਦੇ ਸੁਧਾਰ ਨਾਲ ਸੰਬੰਧਿਤ 2 ਮਸਲਿਆਂ ਉੱਤੇ ਸਰਕਾਰ ਨੂੰ ਸਿਫ਼ਾਰਸ਼ਾਂ ਲਈ ਵਚਨਬੱਧ ਹੈ। ਨਿਯਮਤ ਮੰਡੀਆਂ ਦੀ ਮਹੱਤਤਾ ਨੂੰ ਅਨੁਭਵ ਕਰਦੇ ਹੋਏ ਪੰਜਾਬੀ ਸੂਬੇ ਵੱਲੋਂ ਪੰਜਾਬ ਐਗਰੀਕਲਚਰਲ ਪ੍ਰਡਿਊਸ ਮਾਰਕੀਟ ਐਕਟ 1939 ਵਿੱਚ ਪਾਸ ਕੀਤਾ ਗਿਆ। 1961 ਵਿੱਚ ਇਸ ਐਕਟ ਵਿੱਚ ਮੁੜ ਤੋਂ ਸੋਧ ਕੀਤੀ ਗਈ ਅਤੇ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਕਾਰਜਸ਼ੀਲ ਹੈ। ਇਸ ਐਕਟ ਦੇ ਤਹਿਤ ਸੂਬੇ ਦੀਆਂ ਸਾਰੀਆਂ ਹੀ ਮੰਡੀਆਂ ਨਿਯਮਤ ਕੀਤੀਆਂ ਗਈਆਂ ਹਨ। ਖੇਤੀਬਾੜੀ ਜਿਨਸ ਮੰਡੀਆਂ ਦੇ ਕੰਮਕਾਰ ਦੀ ਦੇਖ - ਰੇਖ ਲਈ ਵੱਡੀ ਗਿਣਤੀ ਵਿੱਚ ਮਾਰਕੀਟ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ। 3. ਪੰਜਾਬ ਸਟੇਟ ਮਾਰਕੀਟਿੰਗ ਬੋਰਡ:- ਪੰਜਾਬ ਸਟੇਟ ਮਾਰਕੀਟਿੰਗ ਬੋਰਡ (The Punjab Marketing Board ) ਜੋ ਕਿ ਹੁਣ ਪੰਜਾਬ ਮੰਡੀ ਬੋਰਡ ਕਰਕੇ ਜਾਣਿਆ ਜਾਂਦਾ ਹੈ, ਖੇਤੀਬਾੜੀ ਜਿਨਸਾਂ ਦੇ ਵਧੀਆ ਅਤੇ ਕੁਸ਼ਲ ਮੰਡੀਕਰਨ ਲਈ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਸਲਾਹਕਾਰ, ਨਿਗਰਾਨੀ ਕਰਨ ਅਤੇ ਸੰਚਾਲਕ ਕਰਨ ਲਈ ਇਸ ਮਾਰਕੀਟ ਐਕਟ ਦੇ ਤਹਿਤ ਹੀ ਸਥਾਪਿਤ ਕੀਤਾ ਗਿਆ। ਪੰਜਾਬ ਮੰਡੀ ਬੋਰਡ ਬੁਨਿਆਦੀ ਢਾਂਚੇ ਸੰਬੰਧੀ ਸਹੂਲਤਾਂ ਉਤਪੰਨ ਕਰਨ ਲਈ ਹੀ ਸਹਾਇਕ ਨਹੀਂ ਸਗੋਂ ਸੂਬੇ ਦੀਆਂ ਆਰਥਿਕ ਪੱਖੋਂ ਕਮਜ਼ੋਰ ਮਾਰਕੀਟ ਕਮੇਟੀਆਂ ਨੂੰ ਮਾਰਕੀਟ ਵਿਕਾਸ ਕੋਸ਼ ਵਿੱਚੋਂ ਵਿੱਤੀ ਸਹਾਇਤਾ ਵੀ ਪ੍ਰਦਾਨ ਕਰਦਾ ਹੈ। ਪੰਜਾਬ ਮੰਡੀ ਬੋਰਡ ਕਿਸਾਨਾਂ ਲਈ ਕਈ ਤਰੀਕਿਆਂ ਨਾਲ ਮਦਦਗਾਰ ਹੈ ਜਿਵੇਂ ਕਿ ਜ਼ਰੂਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਕੇ, ਸਾਰੇ ਪਿੰਡਾਂ ਨੂੰ ਪੱਕੀਆਂ ਸੜਕਾਂ ਰਾਹੀਂ ਜੋੜਕੇ, ਖੇਤੀਬਾੜੀ ਜਿਨਸਾਂ ਦੀ ਦਰਜਾਬੰਦੀ ਕਰਕੇ, ਮਾਰਕੀਟ ਖੋਜ ਅਤੇ ਮਾਰਕੀਟ ਖ਼ਬਰਾਂ ਬਾਰੇ ਸੂਚਨਾ ਪ੍ਰਦਾਨ ਕਰਕੇ। ਇਹ ਸਾਰੇ ਹੀ ਤੱਤ ਵੱਡੇ ਪੱਧਰ ਉੱਤੇ ਜਿਨਸਾਂ ਦੇ ਨਿਯਮਤ ਮੰਡੀਆਂ ਵਿੱਚ ਆਮਦ ਦੇ ਵਾਧੇ ਲਈ ਅਸਰਦਾਰ ਹਨ। ਜਿਸਦੇ ਸਿੱਟੇ ਵਜੋਂ ਮੰਡੀਆਂ ਵਿੱਚ ਕਣਕ ਅਤੇ ਝੋਨੇ ਦੇ ਕੁੱਲ ਉਤਪਾਦਨ ਵਿੱਚੋਂ ਆਮਦ ਦੇ ਹਿੱਸੇ ਵਿੱਚ ਲਗਾਤਾਰ ਵਾਧਾ ਹੋਇਆ ਹੈ। ਮੰਡੀਕਰਨ ਦੇ ਆਉਣ ਨਾਲ ਪੰਜਾਬੀ ਸੱਭਿਆਚਾਰ ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੰਡੀ ਦੇ ਆਉਣ ਨਾਲ ਪੈਸੇ ਦੀ ਪ੍ਰਧਾਨਤਾ ਹੋ ਗਈ ਤੇ ਭਾਈਚਾਰਕ ਰਿਸ਼ਤੇ ਟੁੱਟ ਗਏ। ਆਪਣੇ ਕਿੱਤੇ ਨਾਲੋਂ ਟੁੱਟ ਕੇ ਲੋਕ ਸ਼ਹਿਰਾਂ ਵੱਲ ਪਰਵਾਸ ਕਰਨ ਲੱਗੇ ਅਤੇ ਪੱਛਮੀ ਸੱਭਿਆਚਾਰ ਨੂੰ ਅਪਲਾਉਂ ਲੱਗੇ। ਪੱਛਮੀ ਸਭਿਆਚਾਰ ਵਾਲੇ ਜੀਵਨ ਢੰਗ ਨੂੰ ਅਪਣਾ ਕੇ ਆਰਥਿਕ ਲੋੜਾ 'ਚ ਵੀ ਪੱਛਮੀ ਸੱਭਿਅਤਾ ਦਾ ਪ੍ਰਭਾਵ ਪੈਣਾ ਸ਼ੁਰੂ ਹੋਇਆ। ਪਹਿਲਾਂ ਕਿਸਾਨ ਜਦੋਂ ਆਪਣੇ ਕੰਮ ਵਿੱਚ ਸਹਾਇਕ ਵਰਗਾਂ ਨੂੰ ਉਹਨਾਂ ਦੀ ਮਿਹਨਤ ਦੇ ਬਦਲੇ ਫਸਲ ਚੋਂ ਕੁੱਝ ਹਿੱਸਾ ਦਿੰਦੇ ਸਨ ਤੇ ਉਹਨਾਂ ਨਾਲ ਉਸਦੀ ਸਾਂਝ ਵਧੇਰੇ ਹੁੰਦੀ ਸੀ। ਦੁੱਖ-ਸੁੱਖ ਦੇ ਸਮੇਂ ਉਹ ਸਾਰੀਆਂ ਧਿਰਾਂ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਸਨ। ਪਰ ਬਾਜ਼ਾਰਾਂ ਜਾਂ ਮੰਡੀਆਂ ਦੇ ਆਉਣ ਨਾਲ ਜਿਣਸ ਵਿਕਣੀ ਸ਼ੁਰੂ ਹੋ ਗਈ ਹੈ। ਆਰਥਿਕ ਲੋੜ ਸਾਡੀ ਉਲੀ ਜੁਲੀ ਕੁਲੀ ਭਾਵ ਰੋਟੀ ਕਪੜਾ ਤੇ ਮਕਾਨ ਸੀ ਜੋ ਖੇਤੀ ਤੇ ਅਪਰਿਤ ਸੀ। ਮੱਧਵਰਗੀ ਜਾਂ ਨਿਮਨ ਵਰਗੀ ਦੇ ਲੋਕ ਸ਼ਹਿਰਾਂ ਦੇ ਬਣ ਜਾਣ ਕਰਕੇ ਆਪਣੇ ਰਵਾਇਤੀ ਕੰਮ ਛੱਡ ਕੇ ਸ਼ਹਿਰਾਂ 'ਚ ਦਿਹਾੜੀ ਤੇ ਕੰਮ ਕਰਨ ਲੱਗੇ। ਹੂਣ ਕਿਸਾਨ ਆਪਣੇ ਕੰਮ 'ਚ ਹੱਥ ਵਟਾਉਣ ਵਾਲੇ ਕਾਮੇ, ਸੰਦ ਬਣਾਉਣ ਨਾਲ ਲੁਹਾਰ, ਤਰਖਾਣ, ਜੁੱਤੀਆਂ ਬਣਾਉਣ ਵਾਲੇ ਮੋਚੀ ਨੂੰ ਫਸਲ ਦੇ ਹਿਸਾ ਨਾ ਦੇ ਕੇ ਪੈਸੇ ਦਿੰਦਾ ਹੈ। ਇਸ ਨਾਲ ਉਹ ਭਾਈਚਾਕ ਸਾਂਝ ਖਤਮ ਹੋ ਗਈ ਤੇ ਹਰ ਪਾਸੇ ਪੈਸੇ ਦਾ ਬੋਲਬਾਲਾ ਹੋ ਗਿਆ। ਉਪਰੋਕਤ ਸਥਿਤੀ ਨੂੰ ਪ੍ਰੋ.
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਚੰਦਭਾਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ। ਇਹ ਫ਼ਰੀਦਕੋਟ ਦੀ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੱਦ ’ਤੇ ਆਖ਼ਰੀ ਪਿੰਡ ਹੈ। ਇਸ ਦੇ ਇੱਕ ਪਾਸੇ ਜੈਤੋ ਮੰਡੀ ਅਤੇ ਦੂਜੇ ਪਾਸੇ ਗੋਨਿਆਣਾ ਮੰਡੀ ਹੈ। ਆਵਾਜਾਈ ਪੱਖੋਂ ਇਹ ਸੜਕੀ ਮਾਰਗ ਬਠਿੰਡਾ, ਜੈਤੋ, ਅੰਮ੍ਰਿਤਸਰ ਤੇ ਰੇਲਵੇ ਮਾਰਗ ਬਠਿੰਡਾ, ਫ਼ਿਰੋਜ਼ਪੁਰ ’ਤੇ ਹੋਣ ਕਰਕੇ ਆਪਣੇ ਆਪ ਵਿੱਚ ਅਹਿਮ ਸਥਾਨ ਰੱਖਦਾ ਹੈ।
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਬਿਧੀ ਚੰਦ ਛੀਨਾ ( ਗੁਰਮੁਖੀ : ਬਿਧੀ ਚੰਦ; 26 ਅਪ੍ਰੈਲ 1579 – 30 ਅਗਸਤ 1638 ਜਾਂ 1640 ) ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇੱਕ ਸਿੱਖ, ਧਾਰਮਿਕ ਪ੍ਰਚਾਰਕ ਅਤੇ ਫੌਜੀ ਕਮਾਂਡਰ ਸੀ, ਜੋ ਅੰਮ੍ਰਿਤਸਰ ਤੋਂ 37 ਕਿਲੋਮੀਟਰ ਦੂਰੀ `ਤੇ ਦੱਖਣ ਵਿੱਚ ਸਥਿਤ ਛੀਨਾ ਬਿਧੀ ਚੰਦ ਪਿੰਡ ਦਾ ਵਾਸੀ ਸੀ। ਛੀਨਾ ਬਿਧੀ ਚੰਦ ਲਾਹੌਰ ਦਾ ਨਹੀਂ ਅੰਮ੍ਰਿਤਸਰ ਜ਼ਿਲ੍ਹੇ ਦਾ ਹਿੱਸਾ ਸੀ। ਉਨ੍ਹਾਂ ਦਾ ਜਨਮ ਅਸਥਾਨ ਦੀ ਯਾਦਗਾਰ ਉਨ੍ਹਾਂ ਦੇ ਹੀ ਪਿੰਡ ਛੀਨਾ ਬਿਧੀ ਚੰਦ ਵਿੱਚ ਸਥਿਤ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਬਾਬਾ ਦਇਆ ਸਿੰਘ ਦੇ ਸਹਿਯੋਗ ਨਾਲ ਬਣਵਾਇਆ ਸੀ। ਬਾਬਾ ਦਇਆ ਸਿੰਘ ਨੇ ਆਪਣੇ ਹੱਥੀਂ ਇਸ ਦੀ ਨੀਂਹ ਰੱਖੀ। ਹਰ ਸਾਲ ਉਨ੍ਹਾਂ ਦੇ (ਬਾਬਾ ਬਿਧੀ ਚੰਦ) ਦੇ ਜਨਮ ਦਿਹਾੜੇ 'ਤੇ ਬਾਬਾ ਦਇਆ ਸਿੰਘ ਅਤੇ ਹੁਣ ਬਾਬਾ ਅਵਤਾਰ ਸਿੰਘ ਪਿੰਡ ਛੀਨਾ ਬਿਧੀ ਚੰਦ ਜਾਂਦੇ ਸਨ ਅਤੇ ਅੱਜ ਤੱਕ ਇੱਥੇ ਮਨਾਉਂਦੇ ਸਨ। ਉਹ ਗੁਰੂ ਅਰਜਨ ਦੇਵ ਜੀ ਦੇ ਚੇਲੇ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿਆਦਾਤਰ ਜ਼ਿੰਦਗੀ ਗੁਰੂ ਹਰਗੋਬਿੰਦ ਦੀ ਸੇਵਾ ਵਿੱਚ ਬਿਤਾਈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਫਰੀਦਾਬਾਦ ਨਿਊ ਟਾਊਨ ਰੇਲਵੇ ਸਟੇਸ਼ਨ
ਫਰੀਦਾਬਾਦ ਨਿਊ ਟਾਊਨ ਰੇਲਵੇ ਸਟੇਸ਼ਨ ਇਹ ਭਾਰਤ ਰਾਜ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਹੈ। ਇਹ ਫਰੀਦਾਬਾਦ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਸੇਵਾ ਪ੍ਰਦਾਨ ਕਰਦਾ ਹੈ। ਇਹ ਦਿੱਲੀ -ਆਗਰਾ ਲਾਈਨ ਉੱਪਰ ਹੈ।
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਭਗਤ ਤ੍ਰਿਲੋਚਨ ਜੀ ਦਾ ਜਨਮ 1268 ਈ. ਵਿੱਚ ਮਹਾਂਰਾਸ਼ਟਰ ਦੇ ਜਿਲ੍ਹਾ ਸ਼ੋਲਾਪੁਰ ਦੇ ਬਾਰਸੀ ਕਸਬੇ ਵਿੱਚ ਹੋਇਆ। ਮੈਕਾਲਿ਼ਫ ਅਨੁਸਾਰ ਆਪਦਾ ਜਨਮ 1267 ਈ. ਵਿੱਚ ਗੁਜਰਾਤ ਵਿੱਚ ਹੋਇਆ ਵੀ ਮੰਨਿਆ ਜਾਂਦਾ ਹੈ। ਕੁਝ ਵਿਦਵਾਨਾਂ ਅਨੁਸਾਰ ਉਨ੍ਹਾਂ ਦਾ ਜੱਦੀ ਪਿੰਡ ਉੱਤਰ ਪ੍ਰਦੇਸ਼ ਵਿੱਚ ਸੀ ਅਤੇ ਗਿਆਨ ਦੇਵ ਦੇ ਸੰਪਰਕ ਵਿੱਚ ਆਉਣ ਮਗਰੋਂ ਉਹ ਮਹਾਰਾਸ਼ਟਰ ਵੱਲ ਚਲੇ ਗਏ।ਆਪ ਨਾਮਦੇਵ ਦੇ ਸਮਕਾਲੀ ਸਨ। ਆਪਦਾ ਵਿਆਹ ਅਨੰਤਾ ਨਾਮ ਦੀ ਇਸਤਰੀ ਨਾਲ ਮੰਨਿਆ ਜਾਂਦਾ ਹੈ। ਭਗਤ ਮਾਲਾ ਦੀ ਇੱਕ ਗਾਥਾ ਅਨੁਸਾਰ ਤ੍ਰਿਲੋਚਨ ਜੀ ਦਾ ਇਕਲੌਤਾ ਪੁੱਤਰ ਚਲਾਣਾ ਕਰ ਗਿਆ, ਜਿਸ ਕਰਕੇ ਬਿਰਧ ਉਮਰ ਵਿੱਚ ਕੋਈ ਸੇਵਾ ਕਰਨ ਵਾਲਾ ਨਾ ਰਿਹਾ। ਆਪ ਜੀ ਦੇ ਜੋਤੀ ਜੋਤ ਸਮਾਉਣ ਦਾ ਸੰਨ ਨਿਸ਼ਚਿਤ ਨਹੀਂ,ਪਰ ਭਾਈ ਘੱਨਈਆ ਸੇਵਾ ਜੋਤੀ ਸਤੰਬਰ 1991 ਵਿਸ਼ੇਸ਼ ਅੰਕ, ਪੰਜਾਬੀ ਮਾਸਕ ਵਿਚ ਆਪ ਦਾ ਅੰਤਿਮ ਸਮਾਂ 1335 ਈ.
ਗੁਰਿੰਦਰ ਸਿੰਘ ਢਿੱਲੋਂ, ਜਿਨ੍ਹਾਂ ਨੂੰ ਉਨ੍ਹਾਂ ਦੇ ਪੈਰੋਕਾਰਾਂ ਦੁਆਰਾ ਬਾਬਾ ਜੀ ਵਜੋਂ ਵੀ ਜਾਣਿਆ ਜਾਂਦਾ ਹੈ, ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਅਧਿਆਤਮਿਕ ਮੁਖੀ ਹਨ। ਆਪ 10 ਜੂਨ 1990 ਨੂੰ ਮਹਾਰਾਜ ਚਰਨ ਸਿੰਘ ਜੀ (ਮਹਾਰਾਜ ਸਾਵਣ ਸਿੰਘ ਜੀ ਦੇ ਪੋਤੇ ਅਤੇ ਮਹਾਰਾਜ ਜਗਤ ਸਿੰਘ ਜੀ ਦੇ ਉੱਤਰਾਧਿਕਾਰੀ), ਜੋ ਓਹਨਾਂ ਦੇ ਮਾਮਾ ਜੀ ਸਨ, ਓਹਨਾਂ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਡੇਰਾ ਬਿਆਸ ਦੇ ਅਗਲੇ ਅਧਿਆਤਮਿਕ ਮੁਖੀ ਬਣੇ। ਇਸ ਅਧਿਆਤਮਿਕ ਸੰਪਰਦਾ ਦਾ ਮੁੱਖ ਕੇਂਦਰ, ਡੇਰਾ ਬਾਬਾ ਜੈਮਲ ਸਿੰਘ, ਉੱਤਰੀ ਭਾਰਤ ਵਿੱਚ ਪੰਜਾਬ ਦੇ ਬਿਆਸ ਸ਼ਹਿਰ ਦੇ ਨੇੜੇ ਬਿਆਸ ਦਰਿਆ ਦੇ ਕੰਢੇ 'ਤੇ ਸਥਿਤ ਹੈ, ਅਤੇ 1891 ਤੋਂ ਸਤਿਸੰਗ ਦਾ ਕੇਂਦਰ ਰਿਹਾ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਘਰ ਪੂਰੀ ਦੁਨੀਆ ਵਿੱਚ ਸਥਿਤ ਹਨ।
ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।
ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਨਨਕਾਣਾ ਸਾਹਿਬ (ਅੰਗ੍ਰੇਜ਼ੀ ਵਿੱਚ: Nankana Sahib; ਉਰਦੂ: ننکانہ; صاحب, ਪੰਜਾਬੀ (ਸ਼ਾਹਮੁਖੀ): ننکاݨا صاحب, ਰੋਮਨਾਈਜ਼ਡ: Nankāṇā Ṣahib) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਨਨਕਾਣਾ ਸਾਹਿਬ ਜ਼ਿਲ੍ਹੇ ਦਾ ਇੱਕ ਸ਼ਹਿਰ ਅਤੇ ਜਿਲ੍ਹੇ ਦੀ ਰਾਜਧਾਨੀ ਹੈ। ਇਸ ਦਾ ਨਾਮ ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਇਸ ਸ਼ਹਿਰ ਵਿੱਚ ਹੋਇਆ ਸੀ ਅਤੇ ਸਭ ਤੋਂ ਪਹਿਲਾਂ ਇੱਥੇ ਪ੍ਰਚਾਰ ਕਰਨਾ ਸ਼ੁਰੂ ਕੀਤਾ ਸੀ। ਨਨਕਾਣਾ ਸਾਹਿਬ ਸਿੱਖ ਧਰਮ ਲਈ ਸਭ ਤੋਂ ਮਹੱਤਵਪੂਰਨ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ। ਇਹ ਲਾਹੌਰ ਦੇ ਪੱਛਮ ਵਿੱਚ ਲਗਭਗ 91 ਕਿਲੋਮੀਟਰ (57 ਮੀਲ) ਅਤੇ ਫੈਸਲਾਬਾਦ ਤੋਂ ਲਗਭਗ 75 ਕਿਲੋਮੀਟਰ (47 ਮੀਲ) ਪੂਰਬ ਵਿੱਚ ਸਥਿਤ ਹੈ। 2017 ਦੀ ਮਰਦਮਸ਼ੁਮਾਰੀ ਦੇ ਅਨੁਸਾਰ ਸ਼ਹਿਰ ਦੀ ਆਬਾਦੀ 110,135 ਵਸਨੀਕਾਂ ਦੀ ਹੈ। 2005 ਤੱਕ, ਇਹ ਸ਼ੇਖੂਪੁਰਾ ਜ਼ਿਲ੍ਹੇ ਦਾ ਇੱਕ ਹਿੱਸਾ ਸੀ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਹੈ, ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ। ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਗੁਰਦੁਆਰਾ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਗੁਰਦੁਆਰਾ ਤੰਬੂ ਸਾਹਿਬ ਆਦਿ ਹੋਰ ਵੀ ਗੁਰਦੁਆਰੇ ਹਨ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।