ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਬੇਅੰਤ ਸਿੰਘ (ਇੰਦਰਾ ਗਾਂਧੀ ਦਾ ਕਾਤਲ)
ਬੇਅੰਤ ਸਿੰਘ (6 ਜਨਵਰੀ 1959) – 31 ਅਕਤੂਬਰ 1984) ਇੰਦਰਾ ਗਾਂਧੀ ਦੇ ਉਨ੍ਹਾਂ ਦੋ ਅੰਗ ਰੱਖਿਅਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ 31 ਅਕਤੂਬਰ 1984 ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹੱਤਿਆ ਕਰ ਦਿੱਤੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਗੁਰੂ ਕੇ ਬਾਗ਼ ਦਾ ਮੋਰਚਾ ਅਕਾਲੀ ਲਹਿਰ ਦਾ ਮਹੱਤਵਪੂਰਨ ਮੋਰਚਾ ਹੈ। ਅੰਮ੍ਰਿਤਸਰ ਤੋਂ 13 ਕੁ ਮੀਲ ਦੂਰ ਇਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜੋ ਪਿੰਡ ਘੁਕੇਵਾਲੀ ਵਿੱਚ ਸਥਿਤ ਹੈ। ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਹੰਤ ਸੁੰਦਰ ਦਾਸ ਬਹੁਤ ਹੀ ਘਟੀਆ ਆਚਰਣ ਦਾ ਮਾਲਕ ਸੀ, ਪਰ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਮਜਬੂਰਨ ਕੌੜਾ ਘੁੱਟ ਪੀਣਾ ਪੈ ਰਿਹਾ ਸੀ। ਸ੍ਰੀ ਨਨਕਾਣਾ ਸਾਹਿਬ ਦਾ ਮਹੰਤ ਲਛਮਣ ਦਾਸ ਇਸ ਮਹੰਤ ਸੁੰਦਰ ਦਾਸ ਦਾ ਲੰਗੋਟੀਆ ਯਾਰ ਸੀ। ਇਸੇ ਕਰਕੇ 20 ਫਰਵਰੀ 1921 ਈ: ਨੂੰ ਵਾਪਰੇ ਸ੍ਰੀ ਨਨਕਾਣਾ ਸਾਹਿਬ ਦੇ ਖੂਨੀ ਸਾਕੇ ਬਾਅਦ ਇਕ ਸਾਕਾ ਹੋਰ ਵੀ ਸਿੰਘਾਂ ਦੇ ਸਾਹਮਣੇ ਆ ਗਿਆ।
ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਹੇਲੋਵੀਨ ਜਾਂ ਹੇਲੋਵੀਨ (ਘੱਟ ਆਮ ਤੌਰ 'ਤੇ ਆਲਹਾਲੋਵੀਨ, ਆਲ ਹੈਲੋਜ਼ ਈਵ, ਜਾਂ ਆਲ ਸੇਂਟਸ ਈਵ ਵਜੋਂ ਜਾਣਿਆ ਜਾਂਦਾ ਹੈ) ਪੱਛਮੀ ਈਸਾਈ ਤਿਉਹਾਰ ਦੀ ਪੂਰਵ ਸੰਧਿਆ, 31 ਅਕਤੂਬਰ ਨੂੰ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਜਸ਼ਨ ਹੈ। ਆਲ ਸੇਂਟਸ ਡੇ ਦਾ ਇਹ ਅੱਲਹਾਲੋਟਾਈਡ ਦਾ ਪਾਲਣ ਸ਼ੁਰੂ ਕਰਦਾ ਹੈ, ਉਹ ਸਮਾਂ ਜੋ ਮਰੇ ਹੋਏ ਲੋਕਾਂ ਨੂੰ ਯਾਦ ਕਰਨ ਲਈ ਸਮਰਪਿਤ ਹੁੰਦਾ ਹੈ, ਜਿਸ ਵਿੱਚ ਸੰਤਾਂ ( ਹੇਲੋਜ਼ ), ਸ਼ਹੀਦਾਂ, ਅਤੇ ਸਾਰੇ ਵਫ਼ਾਦਾਰ ਵਿਛੜੇ ਹੁੰਦੇ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਦੀ ਭਾਸ਼ਾ ਦਾ ਮਸਲਾ ਅਸਲ ਵਿੱਚ ਮੁਸਲਮ ਲੀਗ ਦੀ ਪਾਕਿਸਤਾਨ ਦੀ ਮੰਗ ਨਾਲ ਸਿਆਸੀ ਰੂਪ ਗ੍ਰਹਿਣ ਕਰਦਾ ਹੈ। ਇੰਡੀਅਨ ਮੁਸਲਿਮ ਲੀਗ ਦੀ 1940 ਵਿੱਚ ਕੀਤੀ ਪਾਕਿਸਤਾਨ ਦੀ ਮੰਗ ਦਾ ਸ਼੍ਰੋਮਣੀ ਅਕਾਲੀ ਦਲ ਨੇ ਡਟ ਕੇ ਵਿਰੋਧ ਕੀਤਾ ਅਤੇ ਉਸ ਨੇ ਕ੍ਰਿਪਸ ਪਰਪੋਜ਼ਲ 1942, ਰਾਜਾ ਫਾਰਮੂਲਾ 1944 ਅਤੇ ਕੈਬਨਟ ਮਿਸ਼ਨ ਦਾ ਵਿਰੋਧ ਕਰਦਿਆਂ ਉਲਟਾ ਆਪਣੇ ਲਈ ਮੁਸਲਮਾਨਾਂ ਵਾਂਗ ਹੀ ਸਿੱਖਾਂ ਨੇ ਵੀ ਵੱਖਰੇ ਖਿੱਤੇ ਜਾਂ ਅਜ਼ਾਦ ਪੰਜਾਬ ਦੀ ਮੰਗ ਕੀਤੀ। ਸਿੱਖ ਮੁਸਲਮਾਨਾਂ ਦੇ ਉਲਟ ਕਿਤੇ ਵੀ ਬਹੁਤ ਗਿਣਤੀ ਵਿੱਚ ਨਹੀਂ ਸਨ, ਇਸ ਲਈ ਉਹਨਾਂ ਨੇ ਭਾਰਤ ਨਾਲ ਰਲਣ ਦਾ ਫੈਸਲਾ ਕੀਤਾ ਪਰ ਇਥੇ ਵੀ ਉਹ ਆਪਣੇ ਲਈ ਵੱਖਰੇ ਖਿੱਤੇ ਜਾਂ ਸਟੇਟ ਦੀ ਆਸ ਰਖਦੇ ਸਨ। ਪਰ ਨਵੇਂ ਅਜ਼ਾਦ ਹੋਏ ਜਮਹੂਰੀ,ਧਰਮ ਨਿਰਪੱਖ, ਬਰਾਬਰ ਅਧਿਕਾਰਾਂ ਵਾਲੇ ਰਾਜ ਵਿੱਚ ਧਰਮ ਅਧਾਰਤ ਵੱਖਰੇ ਖਿੱਤੇ ਦੀ ਕੋਈ ਗੁੰਜਾਇਸ਼ ਨਾ ਹੋਣ ਕਰਕੇ ਸਿੱਖਾਂ ਨੇ ਆਪਣੀ ਮੰਗ ਨੂੰ ਕਿਤੇ ਨਾ ਕਿਤੇ ਧਰਮ ਨਿਰਪੱਖ ਰੂਪ ਦੇਣ ਲਈ ਪੰਜਾਬੀ ਸੂਬੇ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀ ਸਿੱਖ ਇਸ ਮੰਗ ਲਈ ਅੜ ਗਏ, ਲੇਖਕ ਮੰਗ ਨਾਲ ਖੜ ਗਏ,ਜਦੋਂ ਕਿ ਹਿੰਦੂ ਜਥੇਬੰਦੀਆਂ ਦਾ ਖਾਸ ਕਰਕੇ ਜਨ ਸੰਘ ਵਿਰੋਧ ਵਿੱਚ ਚੱਲ ਪਈ ਅਤੇ ਕਾਂਗਰਸ ਵਿਚ–ਵਿਚਾਲਾ ਕਰਦੀ ਰਹੀ। ਕੇਂਦਰ ਅਤੇ ਰਾਜ ਦੋਹਾਂ ਤੇ ਕਾਬਜ ਕਾਂਗਰਸ ਮੰਗ ਮੰਨਣਾ ਵੀ ਨਹੀਂ ਚਾਹੁੰਦੀ ਸੀ ਪਰ ਸਿੱਖਾਂ ਨੂੰ ਨਰਾਜ ਵੀ ਨਹੀਂ ਕਰਨਾ ਚਾਹੁੰਦੀ ਸੀ। ਜੇ ਉਸ ਸਮੇਂ ਕਾਂਗਰਸ ਪਾਰਟੀ 14 ਅਗਸਤ 1948 ਦੇ ਸਰਕਾਰੀ ਗਜਟ ਅਨੁਸਾਰ ਸਰਕਾਰ ਦੀ ਸਿਧਾਂਤਕ ਪੱਧਰ ਤੇ ਮੰਨੀ ਮੰਗ ਕਿ ਬੱਚੇ ਦੀ ਮੁਢਲੇ ਪੜਾਅ ਦੀ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਹੋਵੇਗੀ ਨੂੰ ਲਾਗੂ ਕਰ ਦਿੰਦੀ ਤਾਂ ਕਈ ਮਸਲੇ ਉੱਠਣੇ ਹੀ ਨਹੀਂ ਸਨ। ਲੋਕ ਰਾਜ ਦੇ ਤਕਾਜ਼ੇ ਅਨੁਸਾਰ ਸਿੱਖਿਆ ਦਾ ਮਾਧਿਅਮ ਸਥਾਨਕ ਭਾਸ਼ਾ ਨੂੰ ਬਣਾ ਦਿੱਤਾ ਜਾਂਦਾ ਤਾਂ ਇਸ ਮੰਗ ਦਾ ਫਿਰਕੂ ਅਧਾਰ ਪੈਦਾ ਹੀ ਨਹੀਂ ਹੋਣਾ ਸੀ ਅਤੇ ਭਾਸ਼ਾ ਨੇ ਧਰਮ ਨਾਲ ਨਹੀਂ ਜੁੜਨਾ ਸੀ ਅਤੇ ਅੱਗੋਂ ਜੇ ਹੋਰ ਰਾਜਾਂ ਨਾਲ ਹੀ ਪੰਜਾਬ ਦਾ ਵੀ ਭਾਸ਼ਾ ਅਧਾਰਤ ਪੁਰ–ਗਠਨ ਹੋ ਜਾਂਦਾ ਤਾਂ ਬਾਅਦ ਵਾਲੀਆਂ ਮੁਸ਼ਕਲਾਂ ਜਿਹਨਾਂ ਵਿੱਚ ਪੰਜਾਬ ਸੰਕਟ ਵੀ ਸ਼ਾਮਲ ਹੈ, ਤੋਂ ਬਚਿਆ ਜਾ ਸਕਦਾ ਸੀ। ਇਤਿਹਾਸਕ ਪੱਖੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 1954 ਦੀ ਚੋਣ ਮਹੱਤਵਪੂਰਨ ਰਹੀ। ਇਸ ਚੋਣ ਵਿੱਚ ਅਕਾਲੀ ਦਲ ਨੇ 111 ਸੀਟਾਂ ਜਿੱਤ ਕੇ ਪੰਜਾਬੀ ਸੂਬੇ ਦੇ ਵਿਰੋਧ ਵਾਲੇ ਕਾਂਗਰਸੀਆਂ ਦੇ ਖੜੇ ਕੀਤੇ ਸਰਕਾਰੀ ਹਮਾਇਤ ਪ੍ਰਾਪਤ ਖਾਲਸਾ ਦਲ ਨੂੰ ਕਰਾਰੀ ਹਾਰ ਦਿੱਤੀ। ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ 1927 ਦੇ ਮਦਰਾਸ ਸੈਸ਼ਨ ਵਿੱਚ ਸਿੰਧ ਸੂਬੇ ਦੀ ਹਮਾਇਤ ਕਰਦਿਆਂ ਮਤਾ ਪਾਸ ਕੀਤਾ ਸੀ ਕਿ ਕਾਂਗਰਸ ਇਸ ਮੱਤ ਦੀ ਧਾਰਨੀ ਹੈ ਕਿ ਸਮਾਂ ਆ ਗਿਆ ਹੈ ਕਿ ਭਾਸ਼ਾਈ ਅਧਾਰ ਤੇ ਸੂਬਿਆਂ ਦੀ ਪੁਨਰ ਵਿਉਂਤਬੰਦੀ ਹੋਵੇ। ਇਹ ਸਿਧਾਂਤ ਕਾਂਗਰਸ ਦੇ ਸੰਵਿਧਾਨ ਵਿੱਚ ਅਪਣਾਇਆ ਹੋਇਆ ਹੈ। ਇਹ ਮਤਾ ਅੱਗੇ ਕਹਿੰਦਾ ਹੈ ਕਿ ਸੂਬਿਆਂ ਦੀ ਪੁਨਰ ਵਿਉਂਤਬੰਦੀ ਤੁਰਤ ਹੋਣੀ ਚਾਹੀਦੀ ਹੈ ਤਾਂ ਜੋ ਜੇ ਕੋਈ ਹੋਰ ਸੂਬਾ ਵੀ ਭਾਸ਼ਾ ਅਧਾਰ ਤੇ ਪੁਨਰ ਗਠਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਵੀ ਇਸੇ ਅਧਾਰ ਤੇ ਵਿਚਾਰਿਆ ਜਾ ਸਕੇ। 1928 ਦੀ ਨਹਿਰੂ ਰਿਪੋਰਟ ਵਿੱਚ ਉਸ ਸਮੇਂ ਦੇ ਸੂਬਿਆਂ ਦੀ ਵੰਡ ਨੂੰ ਗੈਰ ਤਾਰਕਿਕ ਦੱਸਿਆ ਗਿਆ ਹੈ ਅਤੇ ਸਬੰਧਤ ਖਿੱਤੇ ਦੀ ਭਸ਼ਾਈ ਏਕਤਾ ਦੇ ਅਧਾਰ ਤੇ ਸੂਬਿਆਂ ਦੇ ਪੁਨਰ ਗਠਨ ਦਾ ਮਸਲਾ ਉਠਾਇਆ ਸੀ। 1929 ਦੇ ਲਹੌਰ ਸੈਸ਼ਨ ਵਿੱਚ ਭਾਰਤੀ ਕਾਂਗਰਸ ਨੇ ਮਤਾ ਪਾਸ ਕੀਤਾ " ਕਾਂਗਰਸ ਸਿੱਖਾਂ ਨੂੰ ਇਹ ਭਰੋਸਾ ਦਿਲਾਂਉਦੀ ਹੈ ਕਿ ਭਵਿਖ ਦੇ ਕਿਸੇ ਸੰਵਿਧਾਨ ਦਾ ਕੋਈ ਰੂਪ ਜਿਸ ਵਿੱਚ ਉਨ੍ਹਾਂ (ਸਿੱਖਾਂ) ਦੀ ਤਸੱਲੀ ਨਾਂ ਹੋਵੇ ਕਾਂਗਰਸ ਨੂੰ ਪਰਵਾਨ ਨਹੀਂ ਹੋਵੇਗਾ।" ਇਥੋਂ ਤਕ ਕਿ 4 ਅਪ੍ਰੈਨ 1946 ਨੂੰ ਜਵਾਹਰ ਲਾਲ ਨਹਿਰੂ ਨੇ ਬਿਆਨ ਦਿੱਤਾ ਸੀ ਕਿ ਸੂਬਿਆਂ ਦੀ ਪੁਨਰ ਵੰਡ ਜ਼ਰੂਰੀ ਹੈ ਅਤੇ ਨਾ ਟਾਲੀ ਜਾਣ ਵਾਲੀ ਹੈ। ਮੈਂ ਅਰਧ ਖੁਦਮੁਖ਼ਤਾਰ ਇਕਾਈ ਦਾ ਪੱਖੀ ਹਾਂ। ਮੈਂ ਚਾਹੁੰਦਾ ਹਾਂ ਉਨ੍ਹਾਂ (ਭਾਵ ਸਿੱਖਾਂ ਨੂੰ) ਨੂੰ ਅਰਧ ਖੁਦਮੁਖਤਾਰ ਸੂਬੇ ਅੰਦਰ ਇਕਾਈ ਮਿਲੇ ਜਿਥੇ ਉਹ ਅਜ਼ਾਦੀ ਦਾ ਨਿੱਘ ਮਾਣ ਸਕਣ। ਉਹ ਸਤਰਾਂ ਹਨ ਜੋ ਵਾਰ ਵਾਰ ਦੁਹਰਾਈਆਂ ਜਾਂਦੀਆਂ ਹਨ। ਇੱਕ ਤਰ੍ਹਾਂ ਨਾਲ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਅਜ਼ਾਦੀ ਤੋਂ ਪਹਿਲਾਂ ਸਿਧਾਂਤਕ ਤੌਰ 'ਤੇ ਭਸ਼ਾਈ ਅਧਾਰ ਤੇ ਸੂਬਿਆਂ ਦੇ ਪਨਰਗਠਨ ਦੇ ਪੱਖ ਵਿੱਚ ਸੀ ਪਰੰਤੂ ਅਜ਼ਾਦੀ ਤੋਂ ਬਾਅਦ ਉਸ ਦਾ ਅਮਲ ਬਦਲ ਗਿਆ। 50 ਮੈਂਬਰਾਂ ਦੀ ਸੰਵਿਧਾਨ ਸਭਾ ਦੀ ਸਲਾਹਕਾਰ ਕਮੇਟੀ ਜੋ 27 ਜਨਵਰੀ 1948 ਵਿੱਚ ਗਠਿਤ ਕੀਤੀ ਗਈ ਨੇ ਪਹਿਲੀ ਰਿਪੋਰਟ 8 ਅਗੱਸਤ 1948 ਨੂੰ ਜਾਰੀ ਕੀਤੀ ਜਿਸ ਵਿੱਚ ਮੁੱਖ ਸਿਫ਼ਾਰਸ਼ਾਂ ਸਨ 1. ਚੋਣਾਂ ਵਾਸਤੇ ਸਾਂਝੇ ਵੋਟਰ ਸਮੂਹ ਹੋਣਗੇ। 2.
ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ
ਆਯਤੁੱਲਾਹ ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ (ਜਨਮ 2 ਮਾਰਚ 1974) ਇੱਕ ਭਾਰਤੀ ਸ਼ੀਆ ਨਿਆਂ-ਸ਼ਾਸਤਰੀ, ਧਾਰਮਿਕ ਆਗੂ, ਮੁਜਤਹਿਦ ਅਤੇ ਧਾਰਮਿਕ ਨੇਤਾ ਹਨ। ਉਹ ਦੋ ਤੋਂ ਵੱਧ ਦਹਾਕਿਆਂ ਤੋਂ ਮੀਰਾ ਰੋਡ, ਮੁੰਬਈ ਵਿਖੇ ਹੈਦਰੀ ਜਾਮਾ ਮਸਜਿਦ ਦੇ ਇਮਾਮ-ਏ-ਜੁਮਮਾ ਵਜੋਂ ਸੇਵਾ ਨਿਭਾ ਰਹੇ ਹਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਮਧੂਬਾਲਾ (ਅੰਗਰੇਜ਼ੀ: Madhubala; 1933–1969) ਦੇ ਨਾਮ ਨਾਲ਼ ਜਾਣੀ ਜਾਂਦੀ ਮੁਮਤਾਜ਼ ਜਹਾਂ ਬੇਗਮ ਦੇਹਲਵੀ ਇੱਕ ਭਾਰਤੀ ਹਿੰਦੀ ਫ਼ਿਲਮੀ ਅਭਿਨੇਤਰੀ ਸੀ। ਉਸਨੇ ਫ਼ਿਲਮ ਬਸੰਤ (1942) ਵਿੱਚ ਇੱਕ ਬਾਲ ਕਿਰਦਾਰ ਨਾਲ਼ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ ਅਤੇ ਫਿਰ ਮਹਿਲ (1949), ਮਿਸਟਰ ਐਂਡ ਮਿਸਿਜ਼ 55 (1955), ਚਲਤੀ ਕਾ ਨਾਮ ਗਾੜੀ (1958) ਅਤੇ ਮੁਗ਼ਲ-ਏ-ਆਜ਼ਮ (1960) ਆਦਿ ਫ਼ਿਲਮਾਂ ਨਾਲ਼ ਉਹ ਫ਼ਿਲਮੀ ਪਰਦੇ ਦੀ ਉੱਘੀ ਅਦਾਕਾਰਾ ਬਣ ਗਈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਸਵੇਰੇ 9:30 ਵਜੇ ਸਫਦਰਜੰਗ ਰੋਡ, ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਹੱਤਿਆ ਕਰ ਦਿੱਤੀ ਗਈ ਸੀ। ਸਾਕਾ ਨੀਲਾ ਤਾਰਾ ਤੋਂ ਬਾਅਦ ਉਸ ਦੇ ਅੰਗ ਰੱਖਿਅਕਾਂ ਸਤਵੰਤ ਸਿੰਘ ਅਤੇ ਬੇਅੰਤ ਸਿੰਘ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ। 1 ਅਤੇ 8 ਜੂਨ 1984 ਦੇ ਵਿਚਕਾਰ ਇੰਦਰਾ ਗਾਂਧੀ ਦੁਆਰਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਉਸਦੇ ਪੈਰੋਕਾਰਾਂ ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹਰਿਮੰਦਰ ਸਾਹਿਬ ਤੋਂ ਹਟਾਉਣ ਦੇ ਆਦੇਸ਼ ਦਿੱਤੇ ਗਏ ਇੱਕ ਭਾਰਤੀ ਫੌਜੀ ਕਾਰਵਾਈ। ਜਮਾਂਦਰੂ ਨੁਕਸਾਨ ਵਿੱਚ ਬਹੁਤ ਸਾਰੇ ਸ਼ਰਧਾਲੂਆਂ ਦੀ ਮੌਤ ਦੇ ਨਾਲ-ਨਾਲ ਅਕਾਲ ਤਖ਼ਤ ਨੂੰ ਵੀ ਨੁਕਸਾਨ ਪਹੁੰਚਿਆ। ਪਵਿੱਤਰ ਮੰਦਰ 'ਤੇ ਫੌਜੀ ਕਾਰਵਾਈ ਦੀ ਭਾਰਤ ਦੇ ਅੰਦਰ ਅਤੇ ਬਾਹਰ ਦੋਵਾਂ ਦੀ ਆਲੋਚਨਾ ਹੋਈ ਸੀ।
ਸੰਜੇ ਸਿੰਘ ਯਾਦਵ, ਜਿਨ੍ਹਾਂ ਨੂੰ ਸੰਜੇ ਯਾਦਵ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਸੰਗੀਤ ਨਿਰਦੇਸ਼ਕ ਹਨ। ਉਹ ਗਵਾਲੀਅਰ, ਮੱਧ ਪ੍ਰਦੇਸ਼ ਦੇ ਇੱਕ ਪ੍ਰਸਿੱਧ ਸੰਗੀਤਕਾਰ, ਗਾਇਕ, ਕਲਾਕਾਰ ਹੈ। ਉਹ ਇੱਕ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗੀਤਕਾਰ ਹੈ - ਉਹ ਲਗਾਤਾਰ ਦੋ ਸਾਲਾਂ, 2013 ਅਤੇ 2014 ਲਈ ਯੂਨਾਈਟਿਡ ਕਿੰਗਡਮ ਸੌਂਗ ਰਾਈਟਿੰਗ ਮੁਕਾਬਲੇ ਵਿੱਚ ਸੈਮੀ-ਫਾਈਨਲਿਸਟ ਰਿਹਾ ਹੈ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।ਉਹ ਗੁਜਰਾਤ ਦੇ ਦਿਹਾਤ ਵਿੱਚ ਵੱਡੇ ਹੋਏ ਸੀ। ਪਟੇਲ ਦਾ ਭਾਰਤ ਦੀ ਆਜ਼ਾਦੀ ਦੀ ਲਹਿਰ ਅਤੇ ਬਾਅਦ ਦੇ ਮੁਢਲੇ ਦੌਰ ਵਿਚ ਦੇਸ਼ ਦੇ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ।
ਪੰਜਾਬ ਨੈਸ਼ਨਲ ਬੈਂਕ (ਸੰਖੇਪ ਤੌਰ ਤੇ ਪੀ.ਐੱਨ.ਬੀ) ਨਵੀਂ ਦਿੱਲੀ ਵਿੱਚ ਸਥਿਤ ਇੱਕ ਭਾਰਤੀ ਜਨਤਕ ਖੇਤਰ ਦਾ ਬੈਂਕ ਹੈ। ਬੈਂਕ ਦੀ ਸਥਾਪਨਾ ਮਈ 1884 ਵਿੱਚ ਕੀਤੀ ਗਈ ਸੀ ਅਤੇ ਇਸਦੀ ਕਾਰੋਬਾਰੀ ਮਾਤਰਾ ਦੇ ਲਿਹਾਜ਼ ਨਾਲ ਭਾਰਤ ਵਿੱਚ ਤੀਜਾ ਸਭ ਤੋਂ ਵੱਡਾ ਜਨਤਕ ਖੇਤਰ ਦਾ ਬੈਂਕ ਹੈ ਅਤੇ ਇਸਦੇ ਨੈੱਟਵਰਕ ਦੇ ਮਾਮਲੇ ਵਿੱਚ ਦੂਜਾ ਸਭ ਤੋਂ ਵੱਡਾ ਬੈਂਕ ਹੈ। ਬੈਂਕ ਦੇ 180 ਮਿਲੀਅਨ ਤੋਂ ਵੱਧ ਗਾਹਕ, 12,248 ਸ਼ਾਖਾਵਾਂ, ਅਤੇ 13,000+ ਏ.ਟੀ.ਐਮ.
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਬਘਿਆੜ ਇੱਕ ਕੁੱਤੇ ਦੀ ਨਸਲ ਦਾ ਜੰਗਲੀ ਜਾਨਵਰ ਹੈ। ਵਿਗਿਆਨਕ ਨਜਰੀਏ ਤੋਂ ਬਘਿਆੜ ਕੈਨਿਡਾਈ (canidae) ਪਸ਼ੂ ਪਰਵਾਰ ਦਾ ਸਭ ਤੋਂ ਵੱਡੇ ਸਰੀਰ ਵਾਲਾ ਮੈਂਬਰ ਹੈ। ਕਿਸੇ ਜਮਾਨੇ ਵਿੱਚ ਬਘਿਆੜ ਪੂਰੇ ਯੂਰੇਸ਼ੀਆ, ਉੱਤਰੀ ਅਫਰੀਕਾ ਅਤੇ ਉੱਤਰੀ ਅਮਰੀਕਾ ਵਿੱਚ ਪਾਏ ਜਾਂਦੇ ਸਨ ਲੇਕਿਨ ਮਨੁੱਖਾਂ ਦੀ ਆਬਾਦੀ ਵਿੱਚ ਵਾਧੇ ਦੇ ਨਾਲ ਹੁਣ ਇਨ੍ਹਾਂ ਦਾ ਖੇਤਰ ਪਹਿਲਾਂ ਤੋਂ ਬਹੁਤ ਘੱਟ ਹੋ ਗਿਆ ਹੈ। ਜਦੋਂ ਬਘਿਆੜਾਂ ਅਤੇ ਕੁੱਤਿਆਂ ਬਾਰੇ ਅਨੁਵੰਸ਼ਿਕੀ ਅਧਿਐਨ ਕੀਤਾ ਗਿਆ ਤਾਂ ਪਾਇਆ ਗਿਆ ਕਿ ਕੁੱਤਿਆਂ ਦੀ ਨਸਲ ਬਘਿਆੜਾਂ ਤੋਂ ਹੀ ਨਿਕਲੀ ਹੋਈ ਹੈ, ਯਾਨੀ ਹਜ਼ਾਰਾਂ ਸਾਲ ਪਹਿਲਾਂ ਪ੍ਰਾਚੀਨ ਮਨੁੱਖਾਂ ਨੇ ਕੁੱਝ ਬਘਿਆੜਾਂ ਨੂੰ ਪਾਲਤੂ ਬਣਾ ਲਿਆ ਸੀ ਜਿਹਨਾਂ ਤੋਂ ਕੁੱਤਿਆਂ ਦੇ ਵੰਸ਼ ਦੀ ਸ਼ੁਰੂਆਤ ਹੋਈ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ੍ਰੀ ਚਮਕੌਰ ਸਾਹਿਬ ਪੰਜਾਬ ਦੇ ਭਾਰਤੀ ਰਾਜ ਵਿੱਚ ਰੂਪਨਗਰ ਜ਼ਿਲ੍ਹੇ ਦੇ ਅਧੀਨ ਆਉੰਦਾ ਇੱਕ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣੇ 02 ਵੱਡੇ ਸਾਹਿਬਜ਼ਾਦਿਆਂ (ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ) ਅਤੇ 40 ਸਿੰਘਾਂ ਨਾਲ ਚਮਕੌਰ ਦੀ ਗੜ੍ਹੀ (ਜੋਕਿ ਹੁਣ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ) ਵਿੱਚ ਮੁਗਲਾਂ ਵਿਰੁੱਧ ਜੰਗੀ ਕਾਰਵਾਈ ਕੀਤੀ ਸੀ। ਚਮਕੌਰ ਦੀ ਗੜ੍ਹੀ ਵਿੱਚੋਂ ਗੁਰੂ ਸਾਹਿਬ ਨੇ ਜਵਾਬੀ ਹਮਲਿਆਂ ਵਿੱਚ ਮੁਗਲ ਸਿਪਾਹੀਆਂ ਅਤੇ ਉਹਨਾ ਦੇ ਜਰਨੈਲਾਂ ਦੀ ਚੰਗੀ ਖੁੰਬ ਠੱਪੀ। ਗੁਰੂ ਸਾਹਿਬ ਦੀ ਸ਼ਸਤਰ ਪ੍ਰਣਾਲੀ ਅਤੇ ਰਣਨੀਤੀ ਨੂੰ ਦੇਖ ਕੇ ਮੁਗਲਾਂ ਨੂੰ ਭਾਜੜਾਂ ਪੈ ਗਈਆਂ।ਸਰਹਿੰਦ ਨਹਿਰ ਦੇ ਕਿਨਾਰੇ ਤੇ ਸਥਿਤ ਸ੍ਰੀ ਚਮਕੌਰ ਸਾਹਿਬ ਮੋਰਿੰਡਾ ਤੋਂ 15 ਕਿਲੋਮੀਟਰ ਅਤੇ ਰੂਪਨਗਰ ਤੋਂ 16 ਕਿਲੋਮੀਟਰ ਦੂਰ ਹੈ। ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਦੋ ਵੱਡੇ ਸਾਹਿਬਜ਼ਾਦੇ ਅਤੇ 40 ਸਿੰਘ ਕੋਟਲਾ ਨਿਹੰਗ ਖ਼ਾਨ ਤੋਂ ਇਸ ਸਥਾਨ ਤੇ ਆਏ ਸਨ। ਮੁਗ਼ਲ ਫੌਜ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਉਹ ਬਾਗ਼ ਵਿਚ ਆਏ ਸਨ, ਜੋ ਕਿ ਰਾਜਾ ਬਿਧੀ ਚੰਦ ਦਾ ਦੱਸਿਆ ਜਾਂਦਾ ਹੈ, ਜਿਥੇ ਹੁਣ ਗੁਰੂਦਵਾਰਾ ਕਤਲਗੜ੍ਹ ਸਾਹਿਬ ਹੈ। ਗੁਰੂ ਗੋਬਿੰਦ ਸਿੰਘ ਦੇ ਦੌਰੇ ਅਤੇ ਠਿਕਾਣਿਆਂ ਨੂੰ ਦਰਸਾਉਂਦੇ ਹੋਏ ਕਈ ਹੋਰ ਗੁਰਦੁਆਰੇ ਹਨ ਜਿਨ੍ਹਾਂ ਦੇ ਨਾਂ ਤਾਰੀ ਸਾਹਿਬ, ਦਮਦਮਾ ਸਾਹਿਬ, ਗੜ੍ਹੀ ਸਾਹਿਬ ਅਤੇ ਰਣਜੀਤਗੜ੍ਹ ਸਾਹਿਬ ਹਨ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਹਿਸਾਬ ਵਿੱਚ, ਪਾਈਥਾਗੋਰਸ ਥਿਊਰਮ ਯੂਕਲੀਡੀਅਨ ਜਿਆਮਿਤੀ ਵਿੱਚ ਇੱਕ ਸਮਕੋਣ ਤਕੋਣ ਦੇ ਤਿੰਨ ਪਾਸਿਆਂ ਵਿੱਚ ਇੱਕ ਰਿਸ਼ਤਾ ਹੈ . ਇਸ ਥਿਊਰਮ ਨੂੰ ਆਮ ਤੌਰ ਉੱਤੇ ਇੱਕ ਸਮੀਕਰਣ ਦੇ ਰੂਪ ਵਿੱਚ ਲਿਖਿਆ ਜਾਂਦਾ ਹੈ: a 2 + b 2 = c 2 {\displaystyle a^{2}+b^{2}=c^{2}\!\,} ਜਿੱਥੇ c ਕਰਣ ਦੀ ਲੰਮਾਈ ਨੂੰ ਤਰਜਮਾਨੀ ਕਰਦਾ ਹੈ, ਅਤੇ a ਅਤੇ b ਹੋਰ ਦੋ ਪਾਰਸ਼ਵੋਂ ਦੀ ਲੰਮਾਈ ਨੂੰ ਤਰਜਮਾਨੀ ਕਰਦੇ ਹਨ . ਸ਼ਬਦਾਂ ਵਿੱਚ: ਸਮਕੋਣ ਤਕੋਣ ਦੇ ਕਰਣ ਦਾ ਵਰਗ ਹੋਰ ਦੋ ਪਾਰਸ਼ਵੋਂ ਦੇ ਵਰਗਾਂ ਦੀ ਰਾਸ਼ੀ ਦੇ ਬਰਾਬਰ ਹੈ .
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਕਰਵਾ ਚੌਥ ਦੀ ਵਰਤ ਕਥਾ ਅਤੇ ਨਾਰੀ ਸੰਵੇਦਨਾ
ਭਾਰਤੀ ਲੋਕ ਸੰਸਕ੍ਰਿਤੀ ਅਤੇ ਲੋਕ ਧਰਮ ਵਿਚ ਵਰਤਾਂ ਦੀ ਖ਼ਾਸ ਮਹਾਨਤਾ ਹੈ। ਵਰਤ ਧਾਰਮਿਕ ਅਤੇ ਨੈਤਿਕ ਮਨੋਕਾਮਨਾ ਅਧੀਨ ਰੱਖ ਜਾਂਦੇ ਹਨ। ਵਰਤ ਲਈ ਉਪਵਾਸ ਅਤੇ ਉਪਾਸ ਸ਼ਬਦ ਪ੍ਰਚਲਿਤ ਹਨ | ਉਪਵਾਸ ਦਾ ਅਰਥ ਹੈ ਬਿਨਾਂ ਭੋਜਨ ਤੋਂ ਰਹਿਣਾ। ਗੁਰਮਤਿ ਅਨੁਸਾਰ ‘ਸਤਯ ਨਿਯਮਾਂ ਨੂੰ ਧਾਰਨ ਕਰਨਾ ਹੀ ਵਰਤ ਦਾ ਵਿਧਾਨ ਹੈ:
ਸੰੰਤ ਫਤਿਹ ਸਿੰਘ ਸਿੱਖ ਕੌਮ ਦੇ ਧਾਰਮਿਕ ਤੇ ਰਾਜਨੀਤਿਕ ਆਗੂ ਸਨ। ਧੰਨ ਜਨਨੀ ਜਿਨ ਜਾਇਆ ਧਨ ਪਿਤਾ ਪ੍ਰਧਾਨ ।। ਸਤਿਗੁਰੁ ਸੇਵ ਸੁਖ ਪਾਇਆ ਵਿਚਹੁ ਗਇਆ ਗੁਮਾਨ ॥ ੨੭ ਅਕਤੂਬਰ , ੧੯੧੧ ਦਾ ਭਾਗਾਂ ਭਰਿਆ ਦਿਨ ਭਾਰਤ ਦੇ ਇਤਿਹਾਸ ਵਿਚ ਇਕ ਮਹੱਤਤਾ ਭਰਪੂਰ ਦਿਨ ਮੰਨਿਆ ਜਾਏਗਾ ਅਤੇ ਇਹ ਇਕ ਨਾ ਭੁੱਲਣ ਵਾਲਾ ਦਿਨ ਬਣ ਗਿਆ ਹੈ । ਇਹ ਉਹ ਦਿਨ ਹੈ ਜਿਸ ਦਿਨ ਖਾਲਸਾ ਪੰਥ ਦੀ ਇਕ ਮਹਾਨ ਹਸਤੀ , ਸੰਤ ਸਿਪਾਹੀ , ਸ੍ਰੀ ਮਾਨ ਸੰਤ ਬਾਬਾ ਫ਼ਤਿਹ ਸਿੰਘ ਜੀ ਨੇ ਸਰਦਾਰ ਚੰਨਣ ਸਿੰਘ ਜੀ ਦੇ ਗ੍ਰਹਿ ਵਿਖੇ ਮਾਤਾ ਸੰਤ ਕੌਰ ਜੀ ਦੀ ਕੁੱਖ ਤੋਂ ਜਨਮ ਲਿਆ । ਆਪ ਜੀ ਦਾ ਜਨਮ ਪਿੰਡ ਬਦਿਆਲਾ ਵਿਚ ਹੋਇਆ । ਇਹ ਪਿੰਡ ਪਹਿਲਾਂ ਨਾਭਾ ਰਿਆਸਤ ਵਿਚ ਸੀ ਅਤੇ ਹੁਣ ਜ਼ਿਲਾ ਬਠਿੰਡਾ ਵਿਚ ਰਾਮਪੁਰਾ ਫੂਲ ਤੋਂ ੭-੮ ਮੀਲ ਦੀ ਦੂਰੀ ਤੇ ਹੈ । ਆਪ ਜੀ ਦੇ ਦਾਦਾ ਜੀ ਦਾ ਨਾਂ ਸ : ਗਾਂਧਾ ਸਿੰਘ ਜੀ ਅਤੇ ਨਾਨਾ ਜੀ ਦਾ ਨਾਮ ਸ : ਸਮੁੰਦ ਸਿੰਘ ਜੀ ਸੀ । ਆਪ ਜੀ ਦਾ ਨਾਨਕਾ ਪਿੰਡ ਵੀਰੋਕੇ ਹੈ ਜੋ ਕਿ ਜ਼ਿਲਾ ਬਠਿੰਡਾ ਦਾ ਹੀ ਇਕ ਉਘਾ ਪਿੰਡ ਹੈ । ਆਪ ਜੀ ਸਿੱਧੂ ਫੂਲਕਾ ਖਾਨਦਾਨ ਦੇ ਚਸ਼ਮ ਚਰਾਗ ਹਨ ਅਤੇ ਇਹ ਖਾਨਦਾਨ ਫੂਲਬੰਸ ਦੇ ਸ਼ਾਹੀ ਘਰਾਣੇ ਵਿਚੋਂ ਹੈ ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਨਜ਼ਮ ਅਰਬੀ ਭਾਸ਼ਾ ਦਾ ਮੂਲ ਸ਼ਬਦ ਹੈ ਜਿਸ ਦੇ ਅਰਥ ਹਨ-ਮੋਤੀਆਂ ਨੂੰ ਇੱਕ ਧਾਗੇ ਵਿੱਚ ਪਰੋਣਾ, ਤਰਤੀਬ ਦੇਣਾ, ਪ੍ਰਬੰਧ ਕਰਨਾ ਆਦਿ। ਸਾਹਿਤ ਵਿੱਚ ਨਜ਼ਮ ਦੇ ਅਰਥ ਭਾਵਾਂ ਤੇ ਵਿਚਾਰਾਂ ਨੂੰ ਇੱਕ ਖ਼ਾਸ ਵਜ਼ਨ-ਤੋਲ ਵਿੱਚ ਤਰਤੀਬ ਦੇਣ ਤੋਂ ਲਿਆ ਗਿਆ ਹੈ। ਨਜ਼ਮ ਵਿੱਚ ਬੁੱਧੀ ਤੱਤ ਜਾਂ ਵਿਚਾਰ ਦੀ ਸਦਾ ਹੀ ਪ੍ਰਧਾਨਤਾ ਹੁੰਦੀ ਹੈ। ਦਲੀਲ ਆਮ ਤੌਰ 'ਤੇ ਨਜ਼ਮ ਦੇ ਆਰ-ਪਾਰ ਫੈਲੀ ਹੁੰਦੀ ਹੈ। ਲੈਅ ਤਾਲ, ਛੰਦ ਤੇ ਸੰਗੀਤ ਆਦਿ ਕਾਵਿ ਤੱਤਾਂ ਦਾ ਮਹੱਤਵ ਨਜ਼ਮ ਵਿੱਚ ਉਸ ਤਰ੍ਹਾਂ ਨਹੀਂ ਦੇਖਿਆ ਜਾਂਦਾ ਜਿਵੇਂ ਕਿ ਪੁਰਾਤਨ ਕਵਿਤਾ ਜਾਂ ਸਰੋਦੀ ਕਵਿਤਾ ਵਿੱਚ ਹੁੰਦਾ ਹੈ। ਪੰਜਾਬੀ ਦੀ ਵਰਤਮਾਨ ਨਜ਼ਮ ਛੰਦ ਮੁਕਤ ਰਚੀ ਜਾ ਰਹੀ ਹੈ, ਜਿਸ ਵਿਚੋਂ ਸੰਗੀਤ, ਲੈਅ, ਤਾਲ ਸਭ ਗ਼ੈਰ ਹਾਜ਼ਰ ਹਨ। ਭਾਰਤ ਵਿੱਚ ਇਸ ਨੂੰ 'ਗੱਦ ਕਾਵਿ' ਅਤੇ ਪਾਕਿਸਤਾਨ ਵਿੱਚ 'ਨਜ਼ਮ' ਕਿਹਾ ਜਾਂਦਾ ਹੈ। ਪੰਜਾਬੀ ਵਿੱਚ ਬਹੁਤ ਸਾਰੇ ਕਵੀਆਂ ਨੇ ਛੰਦ ਬੱਧ ਨਜ਼ਮਾਂ ਦੀ ਰਚਨਾ ਵੀ ਕੀਤੀ ਹੈ। ਅਲੰਕਾਰ, ਪ੍ਰਤੀਕ ਤੇ ਬਿੰਬਾਂ ਦੀ ਬਹੁਤਾਤ ਨਜ਼ਮ ਦੇ ਤਰਕਮਈ ਸੁਭਾਅ ਤੇ ਸੱਟ ਮਾਰਦੀ ਹੈ। ਨਜ਼ਮ ਦੀ ਵਿਸ਼ੇਸ਼ਤਾ ਤਰਕ ਅਤੇ ਨਿਆਂਸ਼ੀਲ ਪ੍ਰਗਟਾਵੇ ਵਿੱਚ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਮਸ਼ੀਨੀ ਬੁੱਧੀ, ਮਸ਼ੀਨੀ ਬੁੱਧੀਮਾਨਤਾ, ਮਸਨੂਈ ਬੁੱਧੀ, ਬਣਾਉਟੀ ਬੁੱਧੀ, ਬਣਾਵਟੀ ਬੌਧਿਕਤਾ, ਕ੍ਰਿਤਮ ਬੁੱਧੀ ਜਾਂ ਆਰਟੀਫੀਸ਼ਲ ਇੰਟੈਲਜੈਂਸ (ਏਆਈ), ਤਕਨੀਕ ਦੀ ਇੱਕ ਪ੍ਰਣਾਲੀ ਹੈ ਜਿਸ ਵਿੱਚ ਮਸ਼ੀਨਾਂ ਅਤੇ ਕੰਪਿਊਟਰ ਸਿਸਟਮ ਐਸੀ ਖੁਬੀਆਂ ਦੇ ਨਾਲ ਬਣਾਏ ਜਾਂਦੇ ਹਨ ਜੋ ਕਿ ਮਨੁੱਖੀ ਬੌਧਿਕਤਾ ਨੂੰ ਨਕਲ ਕਰਨ ਦੀ ਯੋਗਤਾ ਰੱਖਦੇ ਹਨ। ਇਸ ਵਿੱਚ ਮਸ਼ੀਨਾਂ ਨੂੰ ਸਿੱਖਣ, ਸਮਝਣ, ਸਵੀਕਾਰ ਕਰਨ, ਅਤੇ ਅਨੁਮਾਨ ਲਗਾਉਣ ਦੀ ਕਾਬਲੀਅਤ ਸ਼ਾਮਲ ਹੁੰਦੀ ਹੈ। ਮੈਕਾਰਥੀ ਦੀ ਪ੍ਰੀਭਾਸ਼ਾ ਦਾ ਭਾਵ ਮਸ਼ੀਨਾਂ ਅਤੇ ਸਾਫ਼ਟਵੇਅਰ ਵਿੱਚ ਸਥਾਪਿਤ ਬੁੱਧੀ ਹੈ। ਮਨੁੱਖ ਸੋਚਣ, ਵਿਸ਼ਲੇਸ਼ਣ ਕਰਨ ਅਤੇ ਯਾਦ ਰੱਖਣ ਦਾ ਕੰਮ ਵੀ ਆਪਣੀ ਬੁੱਧੀ ਦੀ ਥਾਂ ਤੇ ਕੰਪਿਊਟਰ ਤੋਂ ਕਰਾਉਣ ਵੱਲ ਵਧ ਰਿਹਾ ਹੈ।
ਰਾਸ਼ਟਰਪਤੀ ਭਵਨ(ਹਿੰਦੀ:राष्ट्रपति भवन) ਭਾਰਤ ਦੇ ਰਾਸ਼ਟਰਪਤੀ ਦਾ ਸਰਕਾਰੀ ਨਿਵਾਸ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦਾ ਨਿਵਾਸ ਸਥਾਨ ਖੁਦ 'ਚ ਹੀ ਕਾਫੀ ਵੱਡਾ ਹੈ। ਕਿਸਾਨ ਦੇ ਬੇਟੇ ਤੋਂ ਲੈ ਕੇ , ਵਿਗਿਆਨੀ ਅਤੇ ਸਾਧਾਰਣ ਪਰਿਵਾਰ ਤੋਂ ਆਏ ਲੋਕ ਭਾਰਤ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ। ਰਾਸ਼ਟਰਪਤੀ ਭਵਨ 'ਚ ਬੱਚਿਆਂ ਲਈ 2 ਗੈਲਰੀਜ਼ ਬਣਾਈਆਂ ਗਈਆਂ ਹਨ। ਹਰ ਸ਼ਨੀਵਾਰ ਨੂੰ ਸਵੇਰੇ 10 ਵਜੇ ਅੱਧੇ ਘੰਟੇ ਤੱਕ ਚੇਂਜ ਆਫ ਗਾਰਡ ਸਮਾਰੋਹ ਹੁੰਦਾ ਹੈ। ਰਾਸ਼ਟਰਪਤੀ ਭਵਨ ਬਰਤਾਨਵੀ ਰਾਜ ਵੇਲੇ ਬਰਤਾਨਵੀ ਭਾਰਤ ਦੇ ਵਾਇਸਰਾਏ ਲਈ ਬਣਵਾਇਆ ਗਿਆ ਸੀ, ਇਸਦਾ ਪਹਿਲਾਂ ਨਾਮ ਵਾਇਸਰਾਏ ਹਾਊਸ ਸੀ।
ਜਗਰਾਓਂ ਭਾਰਤ ਦੇ ਪੰਜਾਬ ਰਾਜ ਵਿੱਚ ਇੱਕ ਸ਼ਹਿਰ ਅਤੇ ਇੱਕ ਨਗਰ ਕੌਂਸਲ, ਇੱਕ ਦਿਹਾਤੀ ਪੁਲਿਸ ਜ਼ਿਲ੍ਹਾ ਅਤੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਸਬ-ਡਿਵੀਜ਼ਨ ਹੈ। ਜਗਰਾਉਂ ਤਿੰਨ ਸਦੀਆਂ ਤੋਂ ਵੱਧ ਪੁਰਾਣਾ ਹੈ। ਇਹ ਸੋਚਿਆ ਜਾਂਦਾ ਹੈ ਕਿ ਸ਼ਹਿਰ ਦਾ ਅਸਲ ਨਾਮ ਜਾਗਰ ਆਓਨ ਸੀ, ਜਿਸਦਾ ਅਰਥ ਹੈ "ਵੱਡੇ ਹੜ੍ਹਾਂ ਦੀ ਜਗ੍ਹਾ", ਹਾਲਾਂਕਿ ਇਹ ਹੜ੍ਹ ਉਦੋਂ ਤੋਂ ਬੰਦ ਹੋ ਗਿਆ ਹੈ। ਇਹ ਵੀ ਦਲੀਲ ਦਿੱਤੀ ਜਾ ਸਕਦੀ ਹੈ ਕਿ ਜਗਰਾਓਂ ਅਸਲ ਵਿੱਚ ਇੱਕ ਸਰੋਤ ਤੋਂ ਲਿਆ ਗਿਆ ਹੈ ਜਿਸਦਾ ਪਿਛੇਤਰ "-ਗਰਾਉਂ" ਸੰਸਕ੍ਰਿਤ ਗ੍ਰਾਮ ਦਾ ਵਿਕਾਸ ਹੈ, ਜਿਸਦਾ ਅਰਥ ਹੈ "ਪਿੰਡ" ਜਿਵੇਂ ਕਿ ਹਿੰਦੀ ਸ਼ਬਦ ਗਾਓਂ ਵਿੱਚ। ਜਗਰਾਓਂ ਪੰਜਾਬ ਰਾਜ ਦੇ ਭੂਗੋਲਿਕ ਕੇਂਦਰ ਵਿੱਚ, ਸਤਲੁਜ ਦਰਿਆ ਤੋਂ 16 ਕਿਲੋਮੀਟਰ (9.9 ਮੀਲ) ਦੀ ਦੂਰੀ 'ਤੇ ਹੈ। ਇਹ ਇਸਦੇ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਤੋਂ 37 ਕਿਲੋਮੀਟਰ (23 ਮੀਲ), ਮੋਗਾ ਤੋਂ 29 ਕਿਲੋਮੀਟਰ (18 ਮੀਲ), ਨਕੋਦਰ ਤੋਂ 31 ਕਿਲੋਮੀਟਰ (19 ਮੀਲ) ਅਤੇ ਬਰਨਾਲਾ ਤੋਂ 54 ਮੀਲ ਦੂਰ ਹੈ।
ਮਹਾਰਾਸ਼ਟਰ (ਮਰਾਠੀ: ਅੰਗਰੇਜ਼ੀ ਉਚਾਰਨ: /məhɑːˈrɑːʃtrə/; महाराष्ट्र, [məharaːʂʈrə] ( ਸੁਣੋ)) ਭਾਰਤ ਦਾ ਇੱਕ ਰਾਜ ਹੈ ਜੋ ਭਾਰਤ ਦੇ ਪੱਛਮ ਵਿੱਚ ਸਥਿਤ ਹੈ। ਇਸਦੀ ਗਿਣਤੀ ਭਾਰਤ ਦੇ ਸਭ ਤੋਂ ਧਨੀ ਰਾਜਾਂ ਵਿੱਚ ਕੀਤੀ ਜਾਂਦੀ ਹੈ। ਇਸਦੀ ਰਾਜਧਾਨੀ ਮੁੰਬਈ ਹੈ ਜੋ ਭਾਰਤ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਦੇਸ਼ ਦੀ ਆਰਥਕ ਰਾਜਧਾਨੀ ਵਜੋਂ ਵੀ ਜਾਣੀ ਜਾਂਦੀ ਹੈ। ਅਤੇ ਇਥੋਂ ਦਾ ਪੂਨਾ ਸ਼ਹਿਰ ਵੀ ਭਾਰਤ ਦੇ ਵੱਡੇ ਮਹਾਨਗਰਾਂ ਵਿੱਚ ਗਿਣਿਆ ਜਾਂਦਾ ਹੈ। ਇਹ ਸ਼ਹਿਰ ਭਾਰਤ ਦਾ ਛੇਵਾਂ ਸਭ ਤੋਂ ਵੱਡਾ ਸ਼ਹਿਰ ਹੈ।
ਇੱਕ ਰਾਸ਼ਟਰ, ਇੱਕ ਚੋਣ ਭਾਰਤ ਸਰਕਾਰ ਦੁਆਰਾ ਵਿਚਾਰ ਅਧੀਨ ਇੱਕ ਪ੍ਰਸਤਾਵ ਹੈ ਜਿਸ ਦਾ ਉਦੇਸ਼ ਦੇਸ਼ ਵਿੱਚ ਸਾਰੀਆਂ ਚੋਣਾਂ ਇੱਕ ਦਿਨ ਵਿੱਚ ਜਾਂ ਇੱਕ ਖਾਸ ਸਮਾਂ ਸੀਮਾ ਦੇ ਅੰਦਰ ਸਮਕਾਲੀ ਕਰਨਾ ਹੈ। ਇਸਦਾ ਉਦੇਸ਼ ਚੋਣ ਲਾਗਤ ਨੂੰ ਘਟਾਉਣਾ ਹੈ। ਇਸਦੇ ਸਭ ਤੋਂ ਮਹੱਤਵਪੂਰਨ ਪ੍ਰਸਤਾਵਾਂ ਵਿੱਚੋਂ ਇੱਕ ਇਹ ਹੈ ਕਿ ਸਾਰੇ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਈਆਂ ਜਾਣ। ਇਹ ਬਿੱਲ 17 ਦਸੰਬਰ 2024 ਨੂੰ ਭਾਰਤੀ ਸੰਸਦ ਦੀ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬ, ਭਾਰਤ ਦੇ ਰਾਜਪਾਲਾਂ ਦੀ ਸੂਚੀ
ਇਹ 15 ਅਗਸਤ 1947 ਤੋਂ ਭਾਰਤ ਦੇ ਰਾਜ ਪੰਜਾਬ ਦੇ ਰਾਜਪਾਲਾਂ ਦੀ ਸੂਚੀ ਹੈ। 1985 ਤੋਂ, ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਕੰਮ ਕੀਤਾ ਹੈ। ਵਾਧੂ ਚਾਰਜ ਵਾਲੇ 32 ਰਾਜਪਾਲ ਹਨ।