ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਝਾਸੀ ਦੀ ਰਾਣੀ ਲਕਸ਼ਮੀ ਬਾਈ (ਮਰਾਠੀ: 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪਰੈਲ, 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਜਿਰਗਾ (ਪਸ਼ਤੋ:جرګہ) ਪਸ਼ਤੋ ਸ਼ਬਦ ਹੈ ਜਿਸਦਾ ਮਤਲਬ ਵਿਧਾਨਸਭਾ ਜਾਂ ਪੰਚਾਇਤ ਹੈ। ਇਹ ਮੁਖਤੌਰ 'ਤੇ ਪਸ਼ਤੂਨਾਂ ਅਤੇ ਉਹਨਾਂ ਦੇ ਕਰੀਬੀ ਜਾਤੀ ਗਰੁੱਪ ਵਰਗੇ ਬਲੋਚ ਆਦਿ ਵਿੱਚ ਹੁੰਦਾ ਹੈ। ਜਿਰਗਾ ਵਿੱਚ ਕਬਾਇਲੀ ਸਰਦਾਰ (ਪਸ਼ਤੋ:د قبیلو مشران) ਇਕੱਠੇ ਹੋ ਕੇ ਕਿਸੇ ਮਸਲੇ ਤੇ ਚਰਚਾ ਅਤੇ ਬਹਿਸ ਕਰਦੇ ਹਨ। ਜਿਰਗਾ ਦਾ ਰਵਾਜ ਜਿਆਦਾਤਰ ਅਫ਼ਗ਼ਾਨਸਤਾਨ ਵਿੱਚ ਅਤੇ ਪਾਕਿਸਤਾਨ ਦੇ ਫਾਟਾ ਅਤੇ ਪਖਤੂਨਖਵਾ ਵਿੱਚ ਰਿਹਾ ਹੈ। ਲੇਕਿਨ ਪਖਤੂਨਖਵਾ ਵਿੱਚ ਇਹ ਰਵਾਜ ਥੋੜ੍ਹਾ ਘੱਟ ਹੋ ਗਿਆ ਹੈ ਉੱਤੇ ਫਾਟਾ ਵਿੱਚ ਹੁਣ ਵੀ ਬਹੁਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਤਹਿਸੀਲ ਅਤੇ ਕੋਟ ਭਾਈ ਬਲਾਕ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਹ ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਠੀਕਰੀਵਾਲਾ ਭਾਰਤੀ ਪੰਜਾਬ ਦੇ ਬਰਨਾਲਾ ਜ਼ਿਲ੍ਹਾ ਦੇ ਬਰਨਾਲਾ ਬਲਾਕ ਦਾ ਇੱਕ ਪਿੰਡ ਹੈ।ਇਹ ਪਿੰਡ ਬਰਨਾਲਾ ਤੋ 8 ਕਿਲੋਮੀਟਰ ਤੇ ਪੱਛਮ ਵੱਲ ਹੈ। ਪਰਜਾਮੰਡਲ ਲਹਿਰ ਦੇ ਆਗੂ ਸੇਵਾ ਸਿੰਘ ਠੀਕਰੀਵਾਲਾ ਇਸ ਪਿੰਡ ਦੇ ਸਨ। ਸੇਵਾ ਸਿੰਘ ਠੀਕਰੀਵਾਲਾ ਨੇ ਅਜ਼ਾਦੀ ਸੰਗਰਾਮ ਸਮੇਂ ਰਾਜਵਾੜਾਸ਼ਾਹੀ ਨਾਲ ਟੱਕਰ ਲੈਂਦਿਆਂ ਰਿਆਸਤ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਦੀ ਜ਼ੇਲ੍ਹ ਵਿੱਚ ਲੰਬੀ ਭੁੱਖ ਹੜਤਾਲ ਰੱਖ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਕਾਮਾਗਾਟਾਮਾਰੂ ਜਹਾਜ਼ ਵਿੱਚ ਵੀ ਇਸ ਪਿੰਡ ਦੇ ਚਾਰ ਸੰਗਰਾਮੀਏ ਭਾਈ ਕਿਸ਼ਨ ਸਿੰਘ, ਭਾਈ ਬਚਨ ਸਿੰਘ, ਭਾਈ ਚੰਦਾ ਸਿੰਘ ਅਤੇ ਭਾਈ ਇੰਦਰ ਸਿੰਘ ਸ਼ਾਮਲ ਸਨ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਇੱਕ ਪਾਵਰ ਪਲਾਂਟ ਜਿਸਨੂੰ ਆਮ ਤੌਰ ਤੇ ਪਾਵਰ ਸਟੇਸ਼ਨ ਜਾਂ ਪਾਵਰ ਹਾਊਸ ਜਾਂ ਕਦੇ-ਕਦੇ ਜਨਰੇਟਿੰਗ ਸਟੇਸ਼ਨ ਜਾਂ ਜਨਰੇਟਿੰਗ ਪਲਾਂਟ ਵੀ ਕਿਹਾ ਜਾਂਦਾ ਹੈ, ਇੱਕ ਉਦਯੋਗਿਕ ਸਹੂਲਤ ਹੁੰਦੀ ਹੈ ਜਿਸ ਵਿੱਚ ਬਿਜਲਈ ਪਾਵਰ ਦਾ ਨਿਰਮਾਣ ਕੀਤਾ ਜਾਂਦਾ ਹੈ। ਜ਼ਿਆਦਾਤਰ ਪਾਵਰ ਪਲਾਂਟਾਂ ਵਿੱਚ ਇੱਕ ਜਾਂ ਇੱਕ ਤੋਂ ਵੱਧ ਜਨਰੇਟਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਹੜੀ ਕਿ ਇੱਕ ਘੁੰਮਣ ਵਾਲੀ ਮਸ਼ੀਨ ਹੁੰਦੀ ਹੈ ਜਿਹੜੀ ਕਿ ਯੰਤਰਿਕ ਊਰਜਾ ਨੂੰ ਬਿਜਲਈ ਊਰਜਾ ਵਿੱਚ ਬਦਲ ਦਿੰਦਾ ਹੈ। ਮੈਗਨੈਟਿਕ ਫ਼ੀਲਡ ਅਤੇ ਚਾਲਕ ਵਿਚਲੀ ਗਤੀ ਦੁਆਰਾ ਬਿਜਲਈ ਕਰੰਟ ਪੈਦਾ ਹੁੰਦਾ ਹੈ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀ ਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮ ਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ, ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ, ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ, ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ। ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ, ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਪੰਜਾਬ ਵਿਧਾਨ ਸਭਾ ਚੋਣਾਂ 2007 ਜੋ 13 ਫਰਵਰੀ, 2007 ਵਿੱਚ ਹੋਈਆ ਅਤੇ ਇਸ ਦਾ ਨਤੀਜਾ 15 ਫਰਵਰੀ 2007 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਚੋਣਾਂ 'ਚ ਭਾਗ ਲਿਆ।
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ ਰੀਤੀ ਨੂੰ "ਕਾਵਿ ਦੀ ਆਤਮਾ" ਕਿਹਾ ਹੈ। ਆਚਾਰੀਆ ਵਾਮਨ ਦੇ ਗਰੰਥ 'ਕਾਵ੍ਯ ਅਲੰਕਾਰ ਸੂਤ੍ਰ ਵਿਤ੍ਰਿ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤਿਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ। ਵਾਮਨ ਅਨੁਸਾਰ ਵਿਸ਼ਿਸ਼ਟ ਪਦ ਰਚਨਾ ਰੀਤੀ ਅਖਵਾਉਂਦੀ ਹੈ ('ਵਸ਼ਿਸ਼ਟ ਪਦਰਚਨਾ ਰੀਤੀ')। ਸੰਪ੍ਰਾਦਾਇ ਦੀ ਮਹੱਤਤਾ ਰਸ, ਧੁਨੀ ਸੰਪ੍ਰਦਾਵਾਂ ਦੀ ਤੁਲਨਾ ਵਿੱਚ ਭਾਵੇਂ ਵਧੇਰੇ ਨਹੀ, ਪ੍ਰੰਤੂ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਇਹ ਸੰਪ੍ਰਾਦਾਇ ਇੱਕ ਉਲੇਖਨੀ ਸੰਪ੍ਰਾਦਾਇ ਰਹੀ ਹੈ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ। ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ ਅਤੇ ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਬਲਬੀਰ ਸਿੰਘ ਕੁਲਾਰ (ਅੰਗ੍ਰੇਜ਼ੀ: Balbir Singh Kular; ਜਨਮ 8 ਅਗਸਤ 1942) ਇੱਕ ਭਾਰਤੀ ਫੀਲਡ ਹਾਕੀ ਖਿਡਾਰੀ ਅਤੇ ਇੱਕ ਪੰਜਾਬ ਪੁਲਿਸ ਅਧਿਕਾਰੀ ਹੈ। ਉਸਦੇ ਆਖਰੀ ਨਾਮ ਦੇ ਵਿਕਲਪਿਕ ਸ਼ਬਦ ਜੋੜਾਂ ਵਿੱਚ ਕੁਲਾਰ ਅਤੇ ਖੁੱਲਰ ਸ਼ਾਮਲ ਹਨ। ਬਲਬੀਰ ਸਿੰਘ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਸੰਸਾਰਪੁਰ ਵਿੱਚ ਹੋਇਆ ਸੀ। ਉਹ 1957–1960 ਦੌਰਾਨ ਆਲ ਇੰਡੀਆ ਸਕੂਲਾਂ ਦਾ ਕਪਤਾਨ ਰਿਹਾ ਅਤੇ ਸੰਯੁਕਤ ਯੂਨੀਵਰਸਿਟੀ ਦੀ ਟੀਮ ਦੇ ਹਿੱਸੇ ਵਜੋਂ ਵੀ ਖੇਡਿਆ। ਰਾਸ਼ਟਰੀ ਪੱਧਰ 'ਤੇ, ਉਸਨੇ ਪੰਜਾਬ ਰਾਜ, ਭਾਰਤੀ ਰੇਲਵੇ ਅਤੇ ਪੰਜਾਬ ਪੁਲਿਸ ਦੀਆਂ ਹਾਕੀ ਟੀਮਾਂ ਦੀ ਪ੍ਰਤੀਨਿਧਤਾ ਕੀਤੀ। ਥੋੜੇ ਸਮੇਂ ਲਈ, ਉਹ ਮੋਹਨ ਬਾਗਾਨ ਦੀ ਬਹੁਤ ਘੱਟ ਜਾਣੀ ਜਾਂਦੀ ਹਾਕੀ ਟੀਮ ਲਈ ਵੀ ਖੇਡਿਆ। ਬਲਬੀਰ ਸਿੰਘ 1962 ਵਿਚ ਪੰਜਾਬ ਆਰਮਡ ਪੁਲਿਸ ਵਿਚ ਭਰਤੀ ਹੋਇਆ ਸੀ ਅਤੇ 1963 ਵਿਚ ਪੰਜਾਬ ਪੁਲਿਸ ਦਾ ਸਹਾਇਕ ਸਬ-ਇੰਸਪੈਕਟਰ ਬਣਿਆ ਸੀ। ਭਾਰਤੀ ਰਾਸ਼ਟਰੀ ਪੁਰਸ਼ ਹਾਕੀ ਟੀਮ ਦੇ ਹਿੱਸੇ ਵਜੋਂ, ਉਸਨੇ ਆਪਣੀ ਪਹਿਲੀ ਅੰਤਰਰਾਸ਼ਟਰੀ ਖੇਡ 1963 ਵਿਚ ਫਰਾਂਸ ਦੇ ਲਿਓਨਜ਼ ਵਿਖੇ ਖੇਡੀ। ਉਸਨੇ ਭਾਰਤੀ ਟੀਮ ਵਿਚ ਅੰਦਰੂਨੀ ਰੂਪ ਵਿਚ ਨਾਮਣਾ ਖੱਟਿਆ ਅਤੇ ਬੈਲਜੀਅਮ, ਪੂਰਬੀ ਅਫਰੀਕਾ, ਪੂਰਬੀ ਜਰਮਨੀ, ਇੰਗਲੈਂਡ, ਨੀਦਰਲੈਂਡਜ਼, ਇਟਲੀ, ਕੀਨੀਆ, ਨਿਊਜ਼ੀਲੈਂਡ ਅਤੇ ਪੱਛਮੀ ਜਰਮਨੀ ਦਾ ਦੌਰਾ ਕੀਤਾ.
ਜੋਸ਼ੂਆ ਫ਼ਜ਼ਲਦੀਨ (ਜਨਮ 7.8.1903) ਪੰਜਾਬ ਦਾ ਇੱਕ ਪੰਜਾਬੀ ਕਵੀ ਅਤੇ ਨਾਟਕਕਾਰ ਸੀ। ਜੋਸ਼ੂਆ ਫ਼ਜ਼ਲਦੀਨ ਵੱਡਾ ਸੂਝਵਾਨ, ਸਿਆਸਤਦਾਨ, ਨਾਟਕਕਾਰ,ਅਤੇ ਵਕੀਲ ਸੀ। ਜੋਸ਼ੂਆ ਫ਼ਜ਼ਲਦੀਨ ਨੇ ਪੰਜਾਬੀ ਸਾਹਿਤ ਬਾਰੇ ਹੋਰ ਬਹੁਤ ਕੁਝ ਲਿਖਿਆ ਸੀ। ਜੋਸ਼ੂਆ ਫ਼ਜ਼ਲਦੀਨ ਦੀਆਂ ਕਵਿਤਾਵਾਂ,ਨਾਵਲ, ਕਹਾਣੀਆਂ ਬਹੁਤ ਪ੍ਰਸਿੱਧ ਸਨ। ਉਸ ਨੇ ਪੰਜਾਬੀ ਵਿੱਚ ਕੁਝ ਬਹੁਤ ਸੁੰਦਰ ਨਾਟਕ ਲਿਖੇ।ਜੋਸ਼ੂਆ ਫ਼ਜ਼ਲਦੀਨ ਨੇ ਉਰਦੂ ਤੇ ਅੰਗਰੇਜੀ ਵਿੱਚ ਵੀ ਕੁਝ ਰਚਨਾਵਾਂ ਲਿਖਿਆਂ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਫੀਰੋਜ਼ਦੀਨ ਸਰਫ਼ (1898-1955) ਪਾਕਿਸਤਾਨੀ ਪੰਜਾਬੀ ਕਵੀ ਹੈ। ਇਹ ਉਰਦੂ,ਪੰਜਾਬੀ,ਫ਼ਾਰਸੀ ਦੇ ਆਲਮ ਅਤੇ ਪਿੰਗਲ ਤੇ ਅਰੂਜ਼ ਦੇ ਮਾਹਿਰ ਕਵੀ ਹਨ। ਇਸ ਨੂੰ ਪੰਜਾਬ ਦੀ ਬੁਲਬੁਲ' ਦਾ ਖ਼ਿਤਾਬ ਹਾਸਿਲ ਹੈ। ਉਸ ਨੂੰ ਵਾਰਿਸ ਸ਼ਾਹ ਦਾ ਵਾਰਿਸ ਵੀ ਕਿਹਾ ਜਾਂਦਾ ਹੈ। ਉਸ ਨੂੰ ਬੈਂਤ ਲਿਖਣ ਵਿੱਚ ਖ਼ਾਸ ਮੁਹਰਾਤ ਹਾਸਿਲ ਹੈ। ਉਸਨੇ ਸਿੱਖ ਧਰਮ ਤੇ ਸਿੱਖ ਇਤਹਾਸ ਸੰਬੰਧੀ ਨਜ਼ਮਾ ਵੀ ਲਿਖੀਆ।
ਕੰਬੋਜ ਏਸ਼ੀਆ ਵਿੱਚ ਰਹਿਣ ਵਾਲੀ ਇੱਕ ਜਾਤੀ ਹੈ। ਪ੍ਰਾਚੀਨ ਕੰਬੋਜ ਸ਼ਾਇਦ ਹਿੰਦ-ਈਰਾਨੀ ਮੂਲ ਦੇ ਸਨ। ਹਾਲਾਂਕਿ, ਇਨ੍ਹਾਂ ਨੂੰ ਕਈ ਵਾਰ ਇੰਡੋ-ਆਰੀਅਨ ਅਤੇ ਕਈ ਵਾਰ ਭਾਰਤੀ ਅਤੇ ਈਰਾਨੀ ਦੋਵਾਂ ਦੇ ਤੌਰ 'ਤੇ ਵਰਣਿਤ ਕੀਤਾ ਜਾਂਦਾ ਹੈ। ਇਸ ਜਾਤੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਇਹ ਕੌਮ ਬਹੁਤ ਹੀ ਦਲੇਰ, ਮਿਹਨਤੀ ਅਤੇ ਖੇਤੀਬਾੜੀ ਕਰਨ ਵਿੱਚ ਮਾਹਿਰ ਹੈ। ਇਹ ਲੋਕ ਜ਼ਿਆਦਾਤਰ ਸਬਜ਼ੀਆਂ ਫਲਾਂ ਦੀ ਕਾਸ਼ਤ ਕਰਦੇ ਹਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।