ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਵਿਸ਼ਵਨਾਥ ਪਾਟੇਕਰ (1 ਜਨਵਰੀ 1951 – 8 ਅਕਤੂਬਰ 2026), ਆਮ ਤੌਰ ਤੇ ਨਾਨਾ ਪਾਟੇਕਰ, ਉਹ ਇੱਕ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਸੀ, ਜੋ ਮੁੱਖ ਤੌਰ 'ਤੇ ਹਿੰਦੀ ਅਤੇ ਮਰਾਠੀ ਸਿਨੇਮਾ ਵਿੱਚ ਕੰਮ ਕੀਤਾ। ਭਾਰਤੀ ਸਿਨੇਮਾ ਦੇ ਸਭ ਤੋਂ ਮਹਾਨ ਅਤੇ ਪ੍ਰਭਾਵਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਮੰਨੇ ਜਾਣ ਵਾਲੇ ਪਾਟੇਕਰ ਨੂੰ ਉਸ ਦੀ ਅਦਾਕਾਰੀ ਲਈ ਤਿੰਨ ਰਾਸ਼ਟਰੀ ਫਿਲਮ ਪੁਰਸਕਾਰ, ਚਾਰ ਫਿਲਮਫੇਅਰ ਪੁਰਸਕਾਰ, ਦੋ ਮਹਾਰਾਸ਼ਟਰ ਰਾਜ ਫਿਲਮ ਪੁਰਸਕਾਰ ਅਤੇ ਮਰਾਠੀ ਫਿਲਮਫੇਅਰ ਪੁਰਸਕਾਰ ਮਿਲੇ ਹਨ। ਉਸ ਨੂੰ ਸਿਨੇਮਾ ਅਤੇ ਕਲਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ 2013 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਸੁਖਦੇਵ ਸਿੰਘ ਸੁੱਖਾ (14 ਅਗਸਤ 1962 – 9 ਅਕਤੂਬਰ 1992) ਇੱਕ ਸਿੱਖ ਖਾੜਕੂ ਸੀ ਅਤੇ ਅਰੁਣ ਵੈਦਿਆ ਦੇ ਦੋ ਕਾਤਲਾਂ ਵਿੱਚੋਂ ਇੱਕ ਸੀ। ਉਹ ਤਿੰਨ ਉੱਚ-ਪ੍ਰੋਫਾਈਲ ਹੱਤਿਆਵਾਂ ਲਈ ਜ਼ਿੰਮੇਵਾਰ ਸੀ; ਅਰਜਨ ਦਾਸ, ਲਲਿਤ ਮਾਕਨ ਅਤੇ ਜਨਰਲ ਵੈਦਿਆ।2023 ਵਿੱਚ ਲਗਭਗ $12.5 ਮਿਲੀਅਨ ਡਾਲਰ) ਪੰਜਾਬ ਨੈਸ਼ਨਲ ਬੈਂਕ, ਮਿਲਰ ਗੰਜ ਸ਼ਾਖਾ, ਲੁਧਿਆਣਾ ਤੋਂ ਖਾਲਿਸਤਾਨ ਦੇ ਵੱਖਰੇ ਸਿੱਖ ਰਾਜ ਲਈ ਖਾੜਕੂਵਾਦ ਨੂੰ ਵਿੱਤ ਪ੍ਰਦਾਨ ਕਰਨ ਲਈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਸ਼ਾਹ ਰੁਖ਼ ਖ਼ਾਨ (ਜਾਂ ਸ਼ਾਹਰੁਖ਼ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖ਼ਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖ਼ਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿਨ੍ਹਾਂ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿਨ੍ਹਾਂਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖ਼ਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬ ਵਿਧਾਨ ਸਭਾ ਚੋਣਾਂ 2007 ਜੋ 13 ਫਰਵਰੀ, 2007 ਵਿੱਚ ਹੋਈਆ ਅਤੇ ਇਸ ਦਾ ਨਤੀਜਾ 15 ਫਰਵਰੀ 2007 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਚੋਣਾਂ 'ਚ ਭਾਗ ਲਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਕਾਂਸ਼ੀ ਰਾਮ (15 ਮਾਰਚ 1934 – 9 ਅਕਤੂਬਰ 2006) ਜਿਹਨਾਂ ਨੂੰ ਬਹੁਜਨ ਨਾਇਕਜਾਂ ਮਾਨਿਆਵਰਜਾਂ ਸਾਹਿਬ, ਆਦਿ ਨਾਵਾਂ ਨਾਲ਼ ਪੁਕਾਰਿਆ ਜਾਂਦਾ ਹੈ, ਭਾਰਤੀ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਬਹੁਜਨ ਰਾਜਨੀਤੀ ਦੇ ਵਾਹਕ ਸਨ। ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਇੱਕ ਪਿੰਡ ਖੁਆਸਪੁਰਾ ਵਿੱਚ ਇੱਕ ਗਰੀਬ ਪਰਵਾਰ ਵਿੱਚ ਪੈਦਾ ਹੋਏ ਸਨ। ਉਹਨਾਂ ਨੂੰ ਆਧੁਨਿਕ ਭਾਰਤ ਦੇ ਨਿਰਮਾਤਾ ਭੀਮ ਰਾਓ ਅੰਬੇਡਕਰ ਤੋਂ ਬਾਅਦ ਦਲਿਤ ਸਮਾਜ ਦਾ ਸਭ ਤੋਂ ਵੱਡਾ ਨੇਤਾ ਮੰਨਿਆ ਜਾਂਦਾ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਕੰਬੋਜ ਏਸ਼ੀਆ ਵਿੱਚ ਰਹਿਣ ਵਾਲੀ ਇੱਕ ਜਾਤੀ ਹੈ। ਪ੍ਰਾਚੀਨ ਕੰਬੋਜ ਸ਼ਾਇਦ ਹਿੰਦ-ਈਰਾਨੀ ਮੂਲ ਦੇ ਸਨ। ਹਾਲਾਂਕਿ, ਇਨ੍ਹਾਂ ਨੂੰ ਕਈ ਵਾਰ ਇੰਡੋ-ਆਰੀਅਨ ਅਤੇ ਕਈ ਵਾਰ ਭਾਰਤੀ ਅਤੇ ਈਰਾਨੀ ਦੋਵਾਂ ਦੇ ਤੌਰ 'ਤੇ ਵਰਣਿਤ ਕੀਤਾ ਜਾਂਦਾ ਹੈ। ਇਸ ਜਾਤੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਇਹ ਕੌਮ ਬਹੁਤ ਹੀ ਦਲੇਰ, ਮਿਹਨਤੀ ਅਤੇ ਖੇਤੀਬਾੜੀ ਕਰਨ ਵਿੱਚ ਮਾਹਿਰ ਹੈ। ਇਹ ਲੋਕ ਜ਼ਿਆਦਾਤਰ ਸਬਜ਼ੀਆਂ ਫਲਾਂ ਦੀ ਕਾਸ਼ਤ ਕਰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸੁਆਮੀ ਰਾਮਦੇਵ ਇੱਕ ਭਾਰਤੀ ਯੋਗ-ਗੁਰੂ ਹਨ, ਜਿਹਨਾਂ ਲੋਕ ਬਾਬਾ ਰਾਮਦੇਵ ਨਾਮ ਨਾਲ ਵੀ ਜਾਣਦੇ ਹਨ। ਉਹਨਾਂ ਨੇ ਆਮ ਆਦਮੀ ਨੂੰ ਯੋਗਾਸਣ ਤੇ ਪ੍ਰਾਣਾਇਆਮ ਦੀਆਂ ਸਰਲ ਵਿਧੀਆਂ ਦੱਸ ਕੇ ਯੋਗ ਦੇ ਖੇਤਰ ਵਿੱਚ ਅਦਭੁੱਤ ਕ੍ਰਾਂਤੀ ਕੀਤੀ ਹੈ। ਥਾਂ-ਥਾਂ ਆਪ ਜਾ ਕੇ ਯੋਗ-ਸ਼ਿਵਿਰਾਂ ਦਾ ਅਯੋਜਨ ਕਰਦੇ ਹਨ, ਜਿਹਨਾਂ ਵਿੱਚ ਆਮ ਤੌਰ ’ਤੇ ਹਰੇਕ ਸੰਪ੍ਰਦਾ ਦੇ ਲੋਕ ਆਉਂਦੇ ਹਨ। ਰਾਮਦੇਵ ਹੁਣ ਤੱਕ ਦੇਸ਼-ਵਿਦੇਸ਼ ਦੇ ਕਰੋੜਾਂ ਲੋਕਾਂ ਨੂੰ ਪ੍ਰਤੱਖ ਜਾਂ ਅਪ੍ਰਤੱਖ ਰੂਪ ’ਚ ਯੋਗ ਸਿਖਾ ਚੁੱਕੇ ਹਨ। ਭਾਰਤ ਤੋਂ ਭ੍ਰਿਸ਼ਟਾਚਾਰ ਨੂੰ ਮਿਟਾਉਣ ਲਈ ਅਸ਼ਟਾਂਗ ਯੋਗ ਦੇ ਮਾਧਿਅਮ ਨਾਲ ਜੋ ਦੇਸ਼ਵਿਆਪੀ ਵਿਅਕਤੀ-ਜਗਰਾਤਾ ਅਭਿਆਨ ਇਸ ਸੰਨਿਆਸੀ ਵੇਸਧਾਰੀ ਕਰਾਂਤੀਕਾਰੀ ਯੋਧਾ ਨੇ ਸ਼ੁਰੂ ਕੀਤਾ, ਉਸਦਾ ਸਭਨੀ ਥਾਂਈਂ ਜੀ ਆਇਆਂ ਹੋਇਆ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਰਾਇ ਸਿੱਖ ਪੰਜਾਬ ਵਿੱਚ ਰਹਿਣ ਵਾਲੀ ਇੱਕ ਬਰਾਦਰੀ ਹੈ। ਇਸ ਬਰਾਦਰੀ ਦੇ ਲੋਕ ਹੁਣ ਖੇਤੀਬਾੜੀ ਨਾਲ ਜੁੜੇ ਹੋਏ ਹਨ। ਹੁਣ ਰਾਏ ਸਿੱਖ ਬਰਾਦਰੀ ਦੇ ਲੋਕ ਕਾਫ਼ੀ ਸਮਝਦਾਰ ਅਤੇ ਤੱਰਕੀ ਦੇ ਰਹ ਤੇ ਹਨ, ਅਤੇ ਬਹੁਤ ਹੀ ਲੋਕ ਉਚੀ ਪੜ੍ਹਾਈ ਵਾਲੇ ਤੇ ਸਰਕਾਰੀ ਨੌਕਰੀਆਂ ਵਾਲੇ ਹਨ।ਇਹ ਬਰਾਦਰੀ ਜ਼ਿਆਦਾ ਤਰ ਫਿਰੋਜ਼ਪੁਰ ਤੋਂ ਲੈ ਕੇ ਫਾਜ਼ਿਲਕਾ ਤੱਕ ਬਾਡਰ ਪੱਟੀ ਤੇ ਬੈਠੀ ਹੈ। ਇਹਨਾਂ ਇਲਾਕਿਆਂ ਵਿੱਚ ਚੋਣਾਂ ਲੱੜਨ ਲਈ ਸਿਰਫ਼ ਇਸ ਰਾਏ ਸਿੱਖ ਬਰਾਦਰੀ ਦਾ ਆਦਮੀ ਹੀ ਚੋਣਾਂ ਵਿਚੋਂ ਜੇਤੂ ਹੋ ਸਕਦਾ ਹੈ। ਇਹ ਕੌਮ ਬਹੁਤ ਬਹਾਦਰ ਮੰਨੀ ਜਾਂਦੀ ਹੈ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਧਰੁਵ ਰਾਠੀ (Hindi ਉਚਾਰਨ: [d̪ʰrʊʋ raːʈʰiː]Hindi ਉਚਾਰਨ: [d̪ʰrʊʋ raːʈʰiː] [dʃhrʊwraːthiː] (ਜਨਮ 8 ਅਕਤੂਬਰ 1994) ਇੱਕ ਭਾਰਤੀ ਯੂਟਿਊਬਰ, ਵਲੌਗਰ ਅਤੇ ਬਰਲਿਨ, ਜਰਮਨੀ ਵਿੱਚ ਅਧਾਰਤ ਸੋਸ਼ਲ ਮੀਡੀਆ ਕਾਰਕੁਨ ਹੈ। Hindi ਉਚਾਰਨ: [d̪ʰrʊʋ raːʈʰiː]ਉਹ ਸਮਾਜਿਕ, ਰਾਜਨੀਤਿਕ ਅਤੇ ਵਾਤਾਵਰਣ ਦੇ ਮੁੱਦਿਆਂ 'ਤੇ ਆਪਣੇ ਯੂਟਿਊਬ ਵੀਡੀਓ ਲਈ ਜਾਣੇ ਜਾਂਦੇ ਹਨ। ਜਨਵਰੀ 2025 ਤੱਕ, ਉਸ ਦੇ ਸਾਰੇ ਚੈਨਲਾਂ ਵਿੱਚ 34 ਮਿਲੀਅਨ ਤੋਂ ਵੱਧ ਸਬਸਕ੍ਰਾਈਬਰ ਅਤੇ 6 ਬਿਲੀਅਨ ਵਿਊਜ਼ ਹਨ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਸੱਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਗੁਰੂਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ
ਗੁਰਦੁਆਰਾ ਸ਼੍ਰੀ ਜਨਮ ਅਸਥਾਨ ਬਾਬਾ ਬੁੱਢਾ ਜੀ ਸਾਹਿਬ ਪਿੰਡ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਹੈ। ਅੰਮ੍ਰਿਤਸਰ ਬਟਾਲਾ ਰੋਡ 'ਤੇ ਸਥਿਤ ਇਹ ਬਾਬਾ ਬੁੱਢਾ ਜੀ ਸਾਹਿਬ ਦਾ ਜਨਮ ਸਥਾਨ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਜਥੇਦਾਰ ਬਾਬਾ ਹਨੂੰਮਾਨ ਸਿੰਘ (1755 – 1846), ਅਕਾਲੀ ਹਨੂੰਮਾਨ ਸਿੰਘ ਜਾਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਵਜੋਂ ਵੀ ਜਾਣੇ ਜਾਂਦੇ ਹਨ, ਇੱਕ ਨਿਹੰਗ ਸਿੱਖ ਸਨ ਅਤੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਅਕਾਲ ਤਖਤ ਦੇ ਜਥੇਦਾਰ ਸਨ। ਉਹ ਅਕਾਲੀ ਫੂਲਾ ਸਿੰਘ ਦੇ ਵਾਰਿਸ ਸਨ। ਉਹ ਪਹਿਲੇ ਵਿਅਕਤੀ ਸਨ ਜਿਹਨਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਹਨਾਂ ਨੇ 1846 ਵਿੱਚ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਨਾਲ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਰਾਧਾ ਸੁਆਮੀ ਇੱਕ ਅਧਿਆਤਮਿਕ ਸੰਪਰਦਾ ਹੈ ਜਿਸਦੀ ਸਥਾਪਨਾ ਸੇਠ ਸ਼ਿਵ ਦਿਆਲ ਸਿੰਘ ਦੁਆਰਾ 1861 ਵਿੱਚ ਆਗਰਾ, ਭਾਰਤ ਵਿੱਚ ਬਸੰਤ ਪੰਚਮੀ ਦਿਵਸ 'ਤੇ ਕੀਤੀ ਗਈ ਸੀ। ਓਹਨਾਂ ਦੇ ਮਾਤਾ-ਪਿਤਾ, ਸਿੱਖ ਧਰਮ ਦੇ ਗੁਰੂ ਨਾਨਕ ਦੇ ਪੈਰੋਕਾਰ ਸਨ, ਅਤੇ ਸੰਤ ਤੁਲਸੀ ਸਾਹਿਬ ਨਾਮ ਦੇ ਹਾਥਰਸ ਤੋਂ ਇੱਕ ਅਧਿਆਤਮਿਕ ਗੁਰੂ ਦੇ ਵੀ ਪੈਰੋਕਾਰ ਸਨ। ਸੇਠ ਸ਼ਿਵ ਦਿਆਲ ਸਿੰਘ, ਸੰਤ ਤੁਲਸੀ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰਭਾਵਿਤ ਸਨ, ਜਿਨ੍ਹਾਂ ਨੇ ਸੂਰਤ ਸ਼ਬਦ ਯੋਗ ਸਿਖਾਇਆ (ਜਿਸ ਨੂੰ ਰਾਧਾ ਸੁਆਮੀ ਅਧਿਆਪਕਾਂ ਦੁਆਰਾ "ਬ੍ਰਹਮ, ਅੰਦਰੂਨੀ ਆਵਾਜ਼ ਨਾਲ ਆਤਮਾ ਦਾ ਮਿਲਾਪ" ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ); ਗੁਰੂ ਭਗਤੀ ("ਮਾਲਕ ਦੀ ਸ਼ਰਧਾ"); ਅਤੇ ਉੱਚ ਨੈਤਿਕ ਜੀਵਨ, ਇੱਕ ਸਖਤ ਲੈਕਟੋ-ਸ਼ਾਕਾਹਾਰੀ ਖੁਰਾਕ ਸਮੇਤ। ਸੇਠ ਸ਼ਿਵ ਦਿਆਲ ਸਿੰਘ ਅਕਸਰ ਸੰਤ ਤੁਲਸੀ ਸਾਹਿਬ ਦੇ ਨਾਲ ਜਾਂਦੇ ਸਨ, ਪਰ ਉਨ੍ਹਾਂ ਤੋਂ ਦੀਖਿਆ ਨਹੀਂ ਲਈ। ਅੰਦੋਲਨ ਬ੍ਰਹਮਚਾਰੀ ਨੂੰ ਉਤਸ਼ਾਹਿਤ ਨਹੀਂ ਕਰਦਾ ਹੈ, ਅਤੇ ਇਸਦੇ ਵੱਖ-ਵੱਖ ਵੰਸ਼ਾਂ ਦੇ ਜ਼ਿਆਦਾਤਰ ਮਾਸਟਰਾਂ ਨੇ ਵਿਆਹ ਕਰਵਾ ਲਿਆ ਹੈ। ਇਹ ਸਿੱਖਿਆਵਾਂ 18ਵੀਂ ਅਤੇ 19ਵੀਂ ਸਦੀ ਦੇ ਗੁਪਤ ਰਹੱਸਵਾਦ ਦੇ ਰੂਪਾਂ ਨਾਲ ਸਬੰਧਤ ਜਾਪਦੀਆਂ ਹਨ ਜੋ ਉਸ ਸਮੇਂ ਉੱਤਰੀ ਭਾਰਤ ਵਿੱਚ ਪ੍ਰਚਲਿਤ ਸਨ। ਰਾਧਾ ਸੁਆਮੀ ਮਤ ਦੀ ਸਥਾਪਨਾ ਦੀ ਮਿਤੀ ਬਸੰਤ ਪੰਚਮੀ 1861 ਦੀ ਮੰਨੀ ਜਾਂਦੀ ਹੈ ਜਦੋਂ ਸੇਠ ਸ਼ਿਵ ਦਿਆਲ ਸਿੰਘ ਜੀ ਨੇ ਜਨਤਕ ਤੌਰ 'ਤੇ ਸਤਿਸੰਗ ਕਰਨਾ ਸ਼ੁਰੂ ਕੀਤਾ ਸੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸਾਹਿਤ ਅਕਾਦਮੀ ਪੁਰਸਕਾਰ ਮੋੜਨ ਵਾਲੇ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਸਾਹਿਤਕ ਇਨਾਮ ਹੈ, ਜਿਹੜਾ ਗਿਆਨਪੀਠ ਇਨਾਮ, ਸਭ ਤੋਂ ਵੱਕਾਰੀ ਭਾਰਤੀ ਸਾਹਿਤਕ ਇਨਾਮ ਹੈ ਅਤੇ ਇਹ ਹਰ ਸਾਲ ਭਾਰਤ ਦੀਆਂ ਭਾਸ਼ਾਵਾਂ ਵਿੱਚ ਵਧੀਆ ਸਾਹਿਤਕ ਲਿਖਤਾਂ ਨੂੰ ਦਿੱਤਾ ਜਾਂਦਾ ਹੈ। ਜਵਾਹਰ ਲਾਲ ਨਹਿਰੂ ਵਲੋਂ 1954 ਵਿੱਚ ਦਿੱਤੇ ਗਏ ਪਹਿਲੇ ਇਨਾਮ ਦੀ ਰਕਮ₹ 5,000 (US$76.26) ਸੀ ਅਤੇ ਉਦੋਂ ਤੋਂ ਇਹ ਛੇ ਵਾਰ ਵਧਾਈ ਜਾ ਚੁੱਕੀ ਹੈ. 2009 ਵਿੱਚ ਇਹ ₹ 1,00,000 (US$1,525) ਸੀ. ਇਹ ਇਨਾਮ 1979-80 ਤੋਂ ਹਰੇਕ ਸਾਲ ਦਿੱਤਾ ਜਾਂਦਾ ਹੈ ਅਤੇ ਇਹ 1,000 ਤੋਂ ਵਧ ਲੇਖਕਾਂ ਨੂੰ ਦਿੱਤਾ ਜਾ ਚੁੱਕਾ ਹੈ.