ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    231 ਵਾਰੀ ਵੇਖਿਆ ਗਿਆ (↑177 ਕੱਲ੍ਹ ਤੋਂ)11,8,12,0,15,19,27,53,54, 231

    6 ਦਿਨ ਸਟ੍ਰੀਕ

    🔍 🗞️
  2. 2

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    162 ਵਾਰੀ ਵੇਖਿਆ ਗਿਆ (↑40 ਕੱਲ੍ਹ ਤੋਂ)22,17,18,13,19,44,45,22,122, 162

    9+ ਦਿਨ ਸਟ੍ਰੀਕ

    🔍 🗞️
  3. 3

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।

    89 ਵਾਰੀ ਵੇਖਿਆ ਗਿਆ (↓41 ਕੱਲ੍ਹ ਤੋਂ)0,0,0,0,12,12,19,79,130, 89

    6 ਦਿਨ ਸਟ੍ਰੀਕ

    🔍 🗞️
  4. 4

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    76 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)36,34,29,45,49,38,44,59,62, 76

    9+ ਦਿਨ ਸਟ੍ਰੀਕ

    🔍 🗞️
  5. 5

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; ੧੫ ਅਪ੍ਰੈਲ ੧੪੬੯ – ੨੨ ਸਤੰਬਰ ੧੫੩੯), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    48 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)56,29,27,24,56,64,76,60,56, 48

    9+ ਦਿਨ ਸਟ੍ਰੀਕ

    🔍 🗞️
  6. 6

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    32 ਵਾਰੀ ਵੇਖਿਆ ਗਿਆ (↓103 ਕੱਲ੍ਹ ਤੋਂ)47,29,16,11,27,36,46,32,135, 32

    9+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    29 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)15,11,19,14,46,133,190,40,24, 29

    9+ ਦਿਨ ਸਟ੍ਰੀਕ

    🔍 🗞️
  8. 8

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    28 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)17,22,27,29,21,10,14,28,14, 28

    9+ ਦਿਨ ਸਟ੍ਰੀਕ

    🔍 🗞️
  9. 9

    ਚਰਨਜੀਤ ਸਿੰਘ ਚੰਨੀ

    ਚਰਨਜੀਤ ਸਿੰਘ ਚੰਨੀ

    ਚਰਨਜੀਤ ਸਿੰਘ ਚੰਨੀ ਭਾਰਤੀ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਹੈ।ਇਨ੍ਹਾਂ ਨੇ 2024 ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਅਤੇ 3,90053 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ; ਇਸ ਲੋਕ ਸਭਾ ਇਲੈਕਸ਼ਨ 'ਚ ਚੰਨੀ ਨੇ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਉਹ ਚਮਕੌਰ ਸਾਹਿਬ ਤੋਂ ਵਿਧਾਇਕ ਵੀ ਰਹੇ ਹਨ। ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਪੰਜਾਬ ਇਕਾਈ ਦਾ ਨੇਤਾ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਵਿੱਚ ਤਕਨਿਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਮੰਤਰੀ ਸੀ। 18 ਸਤੰਬਰ 2021 ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਮਗਰੋਂ 19 ਸਤੰਬਰ 2021 ਨੂੰ ਚੰਨੀ ਭਾਰਤੀ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਗਿਆ। ਉਹ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ ਅਤੇ ਉਸਨੂੰ ਦਸੰਬਰ 2015 ਵਿੱਚ 53 ਸਾਲ ਦੀ ਉਮਰ ਚ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਗਿਆ ਸੀ।

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,6,0,0,0,0,0,0, 26

    1 ਦਿਨ ਸਟ੍ਰੀਕ

    🔍 🗞️
  10. 10

    ਬਾਲ ਦਿਵਸ

    ਬਾਲ ਦਿਵਸ

    ਬਾਲ ਦਿਵਸ (ਅੰਗ੍ਰੇਜ਼ੀ ਨਾਮ: ਚਿਲਡਰਨ ਡੇ) ਇਕ ਯਾਦਗਾਰੀ ਤਾਰੀਖ ਹੈ, ਜਿਸ ਨੂੰ ਬੱਚਿਆਂ ਦੇ ਸਨਮਾਨ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ। ਇਸ ਨੂੰ ਮਨਾਉਣ ਦੀ ਮਿਤੀ ਹਰ ਦੇਸ਼ ਅਨੁਸਾਰ ਵੱਖਰੀ ਹੁੰਦੀ ਹੈ। 1925 ਵਿਚ, ਬਾਲ ਭਲਾਈ ਵਿਸ਼ੇ 'ਤੇ ਵਰਲਡ ਕਾਨਫਰੰਸ ਦੌਰਾਨ ਸਭ ਤੋਂ ਪਹਿਲਾਂ ਅੰਤਰਰਾਸ਼ਟਰੀ ਬਾਲ ਦਿਵਸ ਜਨੇਵਾ ਵਿੱਚ ਮਨਾਇਆ ਗਿਆ ਸੀ। 1950 ਤੋਂ, ਇਹ 1 ਜੂਨ ਨੂੰ ਬਹੁਤੇ ਕਮਿਊਨਿਸਟ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। 20 ਨਵੰਬਰ 1959 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ ਬਾਲ ਅਧਿਕਾਰਾਂ ਦੇ ਐਲਾਨਨਾਮੇ ਦੀ ਯਾਦ ਵਿੱਚ 20 ਨਵੰਬਰ ਨੂੰ ਵਿਸ਼ਵ ਬਾਲ ਦਿਵਸ ਮਨਾਇਆ ਜਾਂਦਾ ਹੈ।

    23 ਵਾਰੀ ਵੇਖਿਆ ਗਿਆ (↓18 ਕੱਲ੍ਹ ਤੋਂ)0,0,0,0,0,7,0,27,41, 23

    3 ਦਿਨ ਸਟ੍ਰੀਕ

    🔍 🗞️
  11. 11

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    22 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)15,17,11,7,12,13,19,28,14, 22

    9+ ਦਿਨ ਸਟ੍ਰੀਕ

    🔍 🗞️
  12. 12

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    20 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,10,12,7,12,0,8, 20

    2 ਦਿਨ ਸਟ੍ਰੀਕ

    🔍 🗞️
  13. 13

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    20 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)28,25,26,17,38,33,25,34,37, 20

    9+ ਦਿਨ ਸਟ੍ਰੀਕ

    🔍 🗞️
  14. 14

    ਜਵਾਹਰ ਲਾਲ ਨਹਿਰੂ

    ਜਵਾਹਰ ਲਾਲ ਨਹਿਰੂ

    ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / ਪੰਡਿਤ ਜਵਾਹਰ ਲਾਲ ਨਹਿਰੂ 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ, 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।

    18 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)0,0,0,0,0,0,0,16,33, 18

    3 ਦਿਨ ਸਟ੍ਰੀਕ

    🔍 🗞️
  15. 15

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 – 31 ਜਨਵਰੀ 2020) ਪੰਜਾਬੀ ਦੀ ਨਾਵਲਕਾਰ, ਕਹਾਣੀਕਾਰ ਅਤੇ ਅਧਿਆਪਕਾ ਸੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਅਧਿਆਪਨ ਕੀਤਾ। ਉਹ ਪੰਜਾਬੀ ਵਿਭਾਗ ਦੀ ਮੁਖੀ ਅਤੇ ਭਾਸ਼ਾਵਾਂ ਦੀ ਫੈਕਲਟੀ ਦੀ ਡੀਨ ਵੀ ਰਹੀ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  16. 16

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    17 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)8,7,0,0,6,0,17,10,22, 17

    4 ਦਿਨ ਸਟ੍ਰੀਕ

    🔍 🗞️
  17. 17

    ਪਵਿੱਤਰ ਪਾਪੀ (ਨਾਵਲ)

    ਪਵਿੱਤਰ ਪਾਪੀ (ਨਾਵਲ)

    ਪਵਿੱਤਰ ਪਾਪੀ ਨਾਨਕ ਸਿੰਘ ਦਾ ਨਾਵਲ ਹੈ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਸਾਲ 1970 ਦੇ ਵਿੱਚ ਪਵਿੱਤਰ ਪਾਪੀ ਨਾਂ ਦੀ ਇੱਕ ਹਿੰਦੀ ਫਿਲਮ ਵੀ ਬਣੀ ਸੀ ਜੋ ਮੂਲ ਰੂਪ ਤੋਂ ਇਸੇ ਕਹਾਣੀ ਤੇ ਅਧਾਰਤ ਹੈ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,9,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️
  18. 18

    ਛਠ ਪੂਜਾ

    ਛਠ ਪੂਜਾ

    ਛਠ ਪੂਜਾ ਜਾਂ ਛਠ ਤਿਉਹਾਰ, ਸ਼ਸ਼ਠੀ ਪੂਜਾ ਕਾਰਤਿਕ ਸ਼ੁਕਲ ਪੱਖ ਦੀ ਸ਼ਸ਼ਥੀ ਨੂੰ ਮਨਾਇਆ ਜਾਣ ਵਾਲਾ ਤਿਉਹਾਰ ਹੈ। ਸੂਰਜ ਦੀ ਪੂਜਾ ਦਾ ਤਿਉਹਾਰ ਮੁੱਖ ਤੌਰ 'ਤੇ ਭਾਰਤੀ ਰਾਜ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼ ਅਤੇ ਨੇਪਾਲ ਦੇ ਤਰਾਈ ਇਲਾਕਿਆਂ ਵਿੱਚ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਹ ਤਿਉਹਾਰ ਮੈਥਿਲ, ਮਾਘੀ ਅਤੇ ਭੋਜਪੁਰੀ ਲੋਕਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਉਨ੍ਹਾਂ ਦਾ ਸੱਭਿਆਚਾਰ ਹੈ। ਇਹ ਤਿਉਹਾਰ ਬਿਹਾਰ ਜਾਂ ਪੂਰੇ ਭਾਰਤ ਦਾ ਇੱਕੋ ਇੱਕ ਤਿਉਹਾਰ ਹੈ ਜੋ ਵੈਦਿਕ ਕਾਲ ਤੋਂ ਚਲਿਆ ਆ ਰਿਹਾ ਹੈ ਅਤੇ ਹੁਣ ਇਹ ਬਿਹਾਰ ਦਾ ਪ੍ਰਮੁਖ ਤਿਉਹਾਰ ਬਣ ਗਿਆ ਹੈ। ਇਹ ਤਿਉਹਾਰ ਬਿਹਾਰ ਦੇ ਵੈਦਿਕ ਆਰੀਅਨ ਸੱਭਿਆਚਾਰ ਦੀ ਇੱਕ ਛੋਟੀ ਜਿਹੀ ਝਲਕ ਦਿਖਾਉਂਦਾ ਹੈ। ਇਹ ਤਿਉਹਾਰ ਸੂਰਜ ਦੀ ਪੂਜਾ ਅਤੇ ਊਸ਼ਾ ਦੀ ਪੂਜਾ ਅਤੇ ਰਿਗਵੇਦ ਵਿੱਚ ਵਰਣ ਆਰਿਆ ਰੀਤਾਂ ਅਨੁਸਾਰ ਮਨਾਇਆ ਜਾਂਦਾ ਹੈ। ਬਿਹਾਰ ਰਾਜ ਵਿੱਚ ਛਠ ਪੂਜਾ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

    15 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,0,0,0,0,7,0,10,16, 15

    3 ਦਿਨ ਸਟ੍ਰੀਕ

    🔍 🗞️
  19. 19

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    15 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)10,7,6,0,7,0,9,0,15, 15

    2 ਦਿਨ ਸਟ੍ਰੀਕ

    🔍 🗞️
  20. 20

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    15 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)35,59,177,186,27,24,10,0,17, 15

    2 ਦਿਨ ਸਟ੍ਰੀਕ

    🔍 🗞️
  21. 21

    ਗਿਆਨੀ ਗਿਆਨ ਸਿੰਘ

    ਗਿਆਨੀ ਗਿਆਨ ਸਿੰਘ

    ਗਿਆਨੀ ਗਿਆਨ ਸਿੰਘ (15 ਅਪਰੈਲ 1822 - 24 ਸਤੰਬਰ 1921) ਇੱਕ ਪੰਜਾਬੀ ਵਿਦਵਾਨ, ਖੋਜੀ, ਇਤਿਹਾਸਕਾਰ, ਵਾਰਤਕ ਲੇਖਕ ਅਤੇ ਕਵੀ ਸੀ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  22. 22

    ਕੰਗਨਾ ਰਾਣਾਵਤ

    ਕੰਗਨਾ ਰਾਣਾਵਤ

    ਕੰਗਨਾ ਰਣਾਵਤ (ਜਨਮ 23 ਮਾਰਚ 1987) ਇੱਕ ਭਾਰਤੀ ਫਿਲਮ ਅਦਾਕਾਰਾ ਹੈ। ਉਸਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਬਾਲੀਵੁਡ ਤੋਂ ਕੀਤੀ ਜਿਸਨੇ ਦੋ ਨੈਸ਼ਨਲ ਫਿਲਮ ਅਵਾਰਡ ਅਤੇ ਤਿੰਨ ਵਰਗਾਂ ਲਈ ਫਿਲਮਫ਼ੇਅਰ ਅਵਾਰਡ ਦੀ ਜੇਤੂ ਰਹੀ। 2020 ਵਿੱਚ, ਭਾਰਤ ਸਰਕਾਰ ਨੇ ਉਸ ਨੂੰ ਦੇਸ਼ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਹਿਮਾਚਲ ਪ੍ਰਦੇਸ਼ ਦੇ ਇੱਕ ਛੋਟੇ ਜਿਹੇ ਕਸਬੇ ਭੰਬਲਾ ਵਿੱਚ ਜਨਮੀ, ਰਣਾਵਤ ਸ਼ੁਰੂ ਵਿੱਚ ਆਪਣੇ ਮਾਪਿਆਂ ਦੇ ਜ਼ੋਰ 'ਤੇ ਡਾਕਟਰ ਬਣਨ ਦੀ ਇੱਛਾ ਰੱਖਦੀ ਸੀ। ਆਪਣੇ ਕੈਰੀਅਰ ਨੂੰ ਬਣਾਉਣ ਦਾ ਪੱਕਾ ਇਰਾਦਾ ਕਰਦਿਆਂ, ਉਹ 16 ਸਾਲ ਦੀ ਉਮਰ ਵਿੱਚ ਦਿੱਲੀ ਚਲੀ ਗਈ, ਜਿੱਥੇ ਉਹ ਇੱਕ ਮਾਡਲ ਬਣ ਗਈ। ਥੀਏਟਰ ਨਿਰਦੇਸ਼ਕ ਅਰਵਿੰਦ ਗੌੜ ਦੀ ਸਿਖਲਾਈ ਤੋਂ ਬਾਅਦ, ਰਣਾਵਤ ਨੇ ਆਪਣੀ ਫੀਚਰ ਫਿਲਮ ਦੀ ਸ਼ੁਰੂਆਤ 2006 ਦੀ ਥ੍ਰਿਲਰ ਗੈਂਗਸਟਰ ਤੋਂ ਕੀਤੀ, ਜਿਸ ਲਈ ਉਸ ਨੂੰ ਸਰਬੋਤਮ ਮਹਿਲਾ ਡੈਬਿਊ ਲਈ ਫਿਲਮਫੇਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। "ਵੋ ਲਮਹੇ" (2006), "ਲਾਈਫ ਇਨ ਏ ... ਮੈਟਰੋ" (2007) ਅਤੇ "ਫੈਸ਼ਨ" (2008) ਨਾਟਕਾਂ ਵਿੱਚ ਭਾਵਨਾਤਮਕ ਤੌਰ 'ਤੇ ਤੀਬਰ ਕਿਰਦਾਰਾਂ ਨੂੰ ਦਰਸਾਉਣ ਲਈ ਉਸ ਨੂੰ ਪ੍ਰਸੰਸਾ ਮਿਲੀ। ਇਨ੍ਹਾਂ ਵਿਚੋਂ ਆਖਰੀ ਸਮੇਂ ਲਈ, ਉਸ ਨੇ ਸਰਬੋਤਮ ਸਹਿਯੋਗੀ ਅਭਿਨੇਤਰੀ ਦਾ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਿਆ। ਰਣਾਵਤ ਵਪਾਰਕ ਤੌਰ 'ਤੇ ਸਫਲ ਫਿਲਮਾਂ 'ਰਾਜ਼: ਦਿ ਮਿਸਟਰੀ ਕੰਟੀਨਿਉਸ'(2009) ਅਤੇ "ਵਨਸ ਅਪੌਨ ਏ ਟਾਈਮ ਇਨ ਮੁੰਬਈ: (2010) ਵਿੱਚ ਦਿਖਾਈ ਦਿੱਤੀ, ਹਾਲਾਂਕਿ ਉਸ ਨੂੰ ਨਿਊਰੋਟਿਕ ਭੂਮਿਕਾਵਾਂ ਵਿੱਚ ਟਾਈਪਕਾਸਟ ਹੋਣ ਲਈ ਅਲੋਚਨਾ ਕੀਤੀ ਗਈ ਸੀ। "ਤਨੂ ਵੇਡਜ਼ ਮੰਨੂ (2011) ਵਿੱਚ ਆਰ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  23. 23

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    14 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)9,10,0,7,12,16,17,24,16, 14

    7 ਦਿਨ ਸਟ੍ਰੀਕ

    🔍 🗞️
  24. 24

    ਗੁਰੂ ਨਾਨਕ ਜੀ ਗੁਰਪੁਰਬ

    ਗੁਰੂ ਨਾਨਕ ਜੀ ਗੁਰਪੁਰਬ

    ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, ਜਿਸ ਨੂੰ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਭ ਤੋਂ ਪਹਿਲੇ ਸਿੱਖ ਗੁਰੂ ਅਤੇ ਸਿੱਖ ਧਰਮ ਦੇ ਸੰਸਥਾਪਕ ਹੋਏ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਹੈ। ਇਹ ਸਿੱਖ ਧਰਮ, ਜਾਂ ਸਿੱਖੀ ਵਿੱਚ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਸਿੱਖ ਧਰਮ ਵਿੱਚ ਤਿਉਹਾਰ 10 ਸਿੱਖ ਗੁਰੂਆਂ ਦੀ ਬਰਸੀ ਦੇ ਦੁਆਲੇ ਘੁੰਮਦੇ ਹਨ। ਇਹ ਗੁਰੂ ਸਾਹਿਬਾਨ ਸਿੱਖਾਂ ਦੇ ਵਿਸ਼ਵਾਸਾਂ ਨੂੰ ਰੂਪ ਦੇਣ ਲਈ ਜ਼ਿੰਮੇਵਾਰ ਸਨ। ਉਹਨਾਂ ਦੇ ਜਨਮ ਦਿਨ, ਗੁਰਪੁਰਬ ਵਜੋਂ ਜਾਣੇ ਜਾਂਦੇ ਹਨ। ਇਹ ਸਿੱਖਾਂ ਵਿੱਚ ਜਸ਼ਨ ਅਤੇ ਪ੍ਰਾਰਥਨਾ ਦੇ ਮੌਕੇ ਹਨ।

    14 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,5,0,0,9,7,0,9,11, 14

    3 ਦਿਨ ਸਟ੍ਰੀਕ

    🔍 🗞️
  25. 25

    ਚੰਦਭਾਨ

    ਚੰਦਭਾਨ

    ਚੰਦਭਾਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ। ਇਹ ਫ਼ਰੀਦਕੋਟ ਦੀ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੱਦ ’ਤੇ ਆਖ਼ਰੀ ਪਿੰਡ ਹੈ। ਇਸ ਦੇ ਇੱਕ ਪਾਸੇ ਜੈਤੋ ਮੰਡੀ ਅਤੇ ਦੂਜੇ ਪਾਸੇ ਗੋਨਿਆਣਾ ਮੰਡੀ ਹੈ। ਆਵਾਜਾਈ ਪੱਖੋਂ ਇਹ ਸੜਕੀ ਮਾਰਗ ਬਠਿੰਡਾ, ਜੈਤੋ, ਅੰਮ੍ਰਿਤਸਰ ਤੇ ਰੇਲਵੇ ਮਾਰਗ ਬਠਿੰਡਾ, ਫ਼ਿਰੋਜ਼ਪੁਰ ’ਤੇ ਹੋਣ ਕਰਕੇ ਆਪਣੇ ਆਪ ਵਿੱਚ ਅਹਿਮ ਸਥਾਨ ਰੱਖਦਾ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  26. 26

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,9,0,18,0,7,0,0, 13

    1 ਦਿਨ ਸਟ੍ਰੀਕ

    🔍 🗞️
  27. 27

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)8,7,0,9,0,11,12,0,10, 13

    2 ਦਿਨ ਸਟ੍ਰੀਕ

    🔍 🗞️
  28. 28

    ਭਗਤ ਨਾਮਦੇਵ

    ਭਗਤ ਨਾਮਦੇਵ

    ਭਗਤ ਨਾਮਦੇਵ (ਅੰ. 26 ਅਕਤੂਬਰ 1270 – ਅੰ. 3 ਜੁਲਾਈ 1350) ਮਹਾਰਾਸ਼ਟਰ ਦਾ ਵਾਰਕਰੀ ਸੰਤ ਕਵੀ ਸੀ।

    12 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)9,9,6,0,0,0,0,8,9, 12

    3 ਦਿਨ ਸਟ੍ਰੀਕ

    🔍 🗞️
  29. 29

    ਵਿਕੀਪੀਡੀਆ

    ਵਿਕੀਪੀਡੀਆ

    ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,7,0,0,9,0,0, 12

    1 ਦਿਨ ਸਟ੍ਰੀਕ

    🔍 🗞️
  30. 30

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    12 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)14,7,12,6,7,28,21,16,13, 12

    9+ ਦਿਨ ਸਟ੍ਰੀਕ

    🔍 🗞️
  31. 31

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    12 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)10,5,6,0,0,8,12,9,10, 12

    5 ਦਿਨ ਸਟ੍ਰੀਕ

    🔍 🗞️
  32. 32

    ਸ਼ਹੀਦਾਂ ਦੀ ਮਿਸਲ

    ਸ਼ਹੀਦਾਂ ਦੀ ਮਿਸਲ

    ਇਸ ਮਿਸਲ ਦਾ ਨਾਂ 'ਬਾਬਾ ਦੀਪ ਸਿੰਘ ਸ਼ਹੀਦ' ਦੇ ਨਾਂ 'ਤੇ ਪਿਆ। ਬਾਬਾ ਦੀਪ ਸਿੰਘ ਦਾ ਬਚਪਨ ਦਾ ਨਾਂ ਦੀਪਾ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿਖੇ ਭਾਈ ਭਗਤੂ ਜੀ ਦੇ ਗ੍ਰਹਿ ਵਿਖੇ 1682 ਵਿੱਚ ਪੈਦਾ ਹੋਏ। ਉਨ੍ਹਾਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤਪਾਨ ਕੀਤਾ ਅਤੇ ਦੀਪ ਸਿੰਘ ਬਣੇਂ। ਆਪਣੇ ਮਾਤਾ ਪਿਤਾ ਦੀ ਆਗਿਆ ਨਾਲ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਆਨੰਦਪੁਰ ਸਾਹਿਬ ਵਿਖੇ ਕਾਫੀ ਚਿਰ ਰਹਿੰਦੇ ਰਹੇ ਅਤੇ ਉਥੇ ਰਹਿ ਕੇ ਗੁਰਮੁਖੀ ਸਿੱਖੀ ਅਤੇ ਕਾਫੀ ਗੁਰਬਾਣੀ ਜ਼ੁਬਾਨੀ ਕੰਠ ਕਰ ਲਈ। ਉਹ ਬੜਾ ਖ਼ੁਸ਼ਖ਼ਤ ਲਿਖਦੇ ਸਨ। ਭਾਈ ਮਨੀ ਸਿੰਘ ਕੋਲੋਂ ਬਾਬਾ ਦੀਪ ਸਿੰਘ ਨੇ ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸਹੀ ਉਚਾਰਨ ਸਿੱਖਿਆ। 20-22 ਸਾਲ ਦੀ ਉਮਰ ਤੱਕ ਬਾਬਾ ਦੀਪ ਸਿੰਘ ਨਾ ਸਿਰਫ਼ ਸਿੱਖ ਇਤਿਹਾਸ ਦੇ ਸਕਾਲਰ ਬਣ ਗਏ ਸਗੋਂ ਯੁੱਧ ਕਲਾ ਵਿੱਚ ਵੀ ਨਿਪੁੰਣ ਹੋ ਗਏ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  33. 33

    ਅੰਮ੍ਰਿਤਪਾਲ ਸਿੰਘ

    ਅੰਮ੍ਰਿਤਪਾਲ ਸਿੰਘ

    ਅੰਮ੍ਰਿਤਪਾਲ ਸਿੰਘ ਸੰਧੂ (ਜਨਮ 1993) ਪੰਜਾਬੀ-ਪੱਖੀ ਸਮਾਜਿਕ ਸੰਸਥਾ, "ਵਾਰਿਸ ਪੰਜਾਬ ਦੇ" ਦਾ ਮੌਜੂਦਾ ਆਗੂ ਹੈ। ਉਹ 2024 ਤੋਂ ਖਡੂਰ ਸਾਹਿਬ ਤੋਂ ਲੋਕ ਸਭਾ ਵਿੱਚ ਸੰਸਦ ਮੈਂਬਰ ਹੈ।

    11 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,0,0,0,0,0,0,9,8, 11

    3 ਦਿਨ ਸਟ੍ਰੀਕ

    🔍 🗞️
  34. 34

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    11 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)13,7,10,13,16,22,22,12,11, 11

    9+ ਦਿਨ ਸਟ੍ਰੀਕ

    🔍 🗞️
  35. 35

    ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ

    ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ

    ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  36. 36

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)26,16,7,12,7,0,0,0,0, 11

    1 ਦਿਨ ਸਟ੍ਰੀਕ

    🔍 🗞️
  37. 37

    ਜਿੰਦ ਕੌਰ

    ਜਿੰਦ ਕੌਰ

    ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863), ਜਿਸਨੂੰ ਰਾਣੀ ਜਿੰਦਾਂ ਕੌਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ, ਸਿੱਖਾਂ ਨੇ ਉਸਨੂੰ ਮਹਾਰਾਣੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਪਰੰਤੂ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)7,0,0,16,0,0,0,12,0, 11

    1 ਦਿਨ ਸਟ੍ਰੀਕ

    🔍 🗞️
  38. 38

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,5,15,0,0,12,0, 11

    1 ਦਿਨ ਸਟ੍ਰੀਕ

    🔍 🗞️
  39. 39

    2027 ਪੰਜਾਬ ਵਿਧਾਨ ਸਭਾ ਚੋਣਾਂ

    2027 ਪੰਜਾਬ ਵਿਧਾਨ ਸਭਾ ਚੋਣਾਂ

    ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਲਈ ਫਰਵਰੀ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਉਮੀਦ ਹੈ। ਭਗਵੰਤ ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ।

    11 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)13,8,8,0,0,10,13,17,14, 11

    5 ਦਿਨ ਸਟ੍ਰੀਕ

    🔍 🗞️
  40. 40

    ਕਿਰਿਆ

    ਕਿਰਿਆ

    ਕਿਰਿਆ (ਅੰਗਰੇਜ਼ੀ: verb) ਉਹ ਸ਼ਬਦ-ਸ਼੍ਰੇਣੀ ਹੈ ਜੋ ਕਿਸੇ ਕਾਰਜ ਦੀ ਸਥਿਤੀ ਜਾਂ ਕਿਸੇ ਘਟਨਾ ਦੇ ਕ੍ਰਮ ਨੂੰ ਸੂਚਿਤ ਕਰਦੀ ਹੈ-ਜਿਵੇਂ ਦੌੜਨਾ, ਖਾਣਾ, ਲਿਖਣਾ, ਸੌਣਾ। ਵਾਕ ਦੇ ਵਿਧੇ ਵਜੋਂ ਵਿਚਰਨ ਦੇ ਸਮਰੱਥ ਸ਼ਬਦ ਕਿਰਿਆ ਸ਼੍ਰੇਣੀ ਦੇ ਸ਼ਬਦ ਹਨ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  41. 41

    ਪੰਜਾਬ, ਭਾਰਤ ਦੇ ਜ਼ਿਲ੍ਹੇ

    ਪੰਜਾਬ, ਭਾਰਤ ਦੇ ਜ਼ਿਲ੍ਹੇ

    ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,9,9,0,0, 10

    1 ਦਿਨ ਸਟ੍ਰੀਕ

    🔍 🗞️
  42. 42

    ਏਹੁ ਹਮਾਰਾ ਜੀਵਣਾ

    ਏਹੁ ਹਮਾਰਾ ਜੀਵਣਾ

    ਏਹੁ ਹਮਾਰਾ ਜੀਵਣਾ (ਅੰਗਰੇਜ਼ੀ ਅਨੁਵਾਦ: This our life or And Such is Her Fate) ਦਲੀਪ ਕੌਰ ਟਿਵਾਣਾ ਦੁਆਰਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਨਾਵਲ 1968 ਵਿੱਚ ਪ੍ਰਕਾਸ਼ਿਤ ਹੋਇਆ ਸੀ ਅਤੇ ਇਹ ਲੇਖਕ ਦਾ ਦੂਜਾ ਨਾਵਲ ਸੀ। ਇਸ ਨਾਵਲ ਲਈ ਟਿਵਾਣਾ ਨੂੰ 1971 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,10,0, 10

    1 ਦਿਨ ਸਟ੍ਰੀਕ

    🔍 🗞️
  43. 43

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    10 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)15,5,0,0,0,0,9,8,10, 10

    4 ਦਿਨ ਸਟ੍ਰੀਕ

    🔍 🗞️
  44. 44

    ਮੱਧ ਏਸ਼ਿਆ

    ਮੱਧ ਏਸ਼ਿਆ

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  45. 45

    ਰੁਹੀਲਾ ਦੀ ਲੜਾਈ

    ਰੁਹੀਲਾ ਦੀ ਲੜਾਈ

    ਰੁਹੀਲਾ ਪਿੰਡ ਨੂੰ ਗੁਰੂ ਅਰਜਨ ਦੇਵ ਜੀ ਨੇ ਵਸਾਇਆ ਸੀ ਤੇ ਇਸ ਦਾ ਨਾਂ ਗੋਬਿੰਦਪੁਰ ਰਖਿਆ ਸੀ। ਗੁਰੂ ਸਾਹਿਬ ਦੀ ਗਵਾਲੀਅਰ ਕੈਦ ਦੌਰਾਨ, ਇਸ ਥਾਂ 'ਤੇ, ਭਗਵਾਨ ਦਾਸ ਘੇਰੜ ਨੇ ਨਾਜਾਇਜ਼ ਕਬਜ਼ਾ ਕਰ ਲਿਆ ਸੀ। ਗੁਰੂ ਸਾਹਿਬ ਨੇ ਭਗਵਾਨ ਦਾਸ ਤੋਂ ਇਸ ਦਾ ਕਬਜ਼ਾ ਵਾਪਸ ਖੋਹਿਆ ਅਤੇ ਇਸ ਥਾਂ ਨੂੰ ਫਿਰ ਸੰਵਾਰਿਆ ਤੇ ਵਸਾਇਆ। ਕੁੱਝ ਦਿਨਾਂ ਮਗਰੋਂ ਭਗਵਾਨ ਦਾਸ ਘੇਰੜ ਨੇ, ਚੰਦੂ ਦੇ ਪੁੱਤਰ ਕਰਮ ਚੰਦ ਦੀ ਮਦਦ ਨਾਲ, ਫ਼ੌਜ ਇਕੱਠੀ ਕੀਤੀ ਅਤੇ 27 ਸਤੰਬਰ, 1621 ਦੇ ਦਿਨ, ਰੁਹੀਲਾ ਉਤੇ ਹਮਲਾ ਕਰ ਦਿਤਾ। ਇਸ ਹਮਲੇ ਵਿਚ ਬੁਰੀ ਤਰ੍ਹਾਂ ਹਾਰ ਖਾਣ ਮਗਰੋਂ, ਭਗਵਾਨ ਦਾਸ ਘੇਰੜ ਨੇ, ਜਲੰਧਰ ਦੇ ਮੁਸਲਮਾਨ ਹਾਕਮ ਨੂੰ ਪੈਸੇ ਦੇ ਕੇ ਉਸ ਦੀ ਫ਼ੌਜ ਨੂੰ ਚੜ੍ਹਾ ਲਿਆਂਦਾ। 3 ਅਕਤੂਬਰ, 1621 ਦੇ ਦਿਨ ਫਿਰ ਬੜੀ ਘਮਾਸਾਨ ਦੀ ਲੜਾਈ ਹੋਈ। ਇਸ ਲੜਾਈ ਵਿਚ ਭਗਵਾਨ ਦਾਸ ਘੇਰੜ, ਉਸ ਦਾ ਪੁੱਤਰ ਰਤਨ ਚੰਦ ਤੇ ਚੰਦੂ ਦਾ ਪੁੱਤਰ ਕਰਮ ਚੰਦ ਤਿੰਨੇ ਹੀ ਮਾਰੇ ਗਏ। ਇਸ ਹਾਰ ਮਗਰੋਂ ਕਿਸੇ ਹੋਰ ਨੂੰ ਗੁਰੂ ਸਾਹਿਬ 'ਤੇ ਹਮਲਾ ਕਰਨ ਦਾ ਹੌਸਲਾ ਨਾ ਪਿਆ। 3 ਅਕਤੂਬਰ, 1621 ਦੀ ਇਸ ਲੜਾਈ ਵਿਚ, ਹੋਰਨਾਂ ਦੇ ਨਾਲ-ਨਾਲ, ਭਾਈ ਨਾਨੂ (ਭਾਈ ਮਨੀ ਸਿੰਘ ਦੇ ਦਾਦੇ ਦੇ ਭਰਾ), ਭਾਈ ਪਰਾਗਾ (ਭਾਈ ਮਤੀ ਦਾਸ ਤੇ ਸਤੀ ਦਾਸ ਦੇ ਪੜਦਾਦਾ), ਭਾਈ ਮਥਰਾ ਭੱਟ (ਜਿਸ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ) ਨੇ ਵੀ ਲੜਾਈ ਵਿਚ ਬਹਾਦਰੀ ਦੇ ਖ਼ੂਬ ਜੌਹਰ ਵਿਖਾਏ ਅਤੇ ਇਸ ਲੜਾਈ ਵਿਚ ਉਸ ਨੇ ਸ਼ਹੀਦੀ ਜਾਮ ਵੀ ਪੀਤਾ। ਇਸ ਲੜਾਈ ਵਿਚ ਭਾਈ ਨਾਨੂ ਨੇ ਹੋਰਨਾਂ ਤੋਂ ਇਲਾਵਾ ਮੁਗ਼ਲ ਜਰਨੈਲਾਂ ਬੈਰਮ ਖ਼ਾਂ ਤੇ ਈਮਾਮ ਬਖ਼ਸ਼ ਨੂੰ ਵੀ ਮਾਰਿਆ ਸੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  46. 46

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    10 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)8,6,9,6,0,0,0,8,11, 10

    3 ਦਿਨ ਸਟ੍ਰੀਕ

    🔍 🗞️
  47. 47

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919 - 01 ਫਰਵਰੀ 2020) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਹ 2007 ਦਾ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਵਿਜੇਤਾ ਸੀ।

    10 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,0,0,0,0,0,0,8, 10

    2 ਦਿਨ ਸਟ੍ਰੀਕ

    🔍 🗞️
  48. 48

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    10 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)16,15,19,12,8,12,17,16,9, 10

    9+ ਦਿਨ ਸਟ੍ਰੀਕ

    🔍 🗞️
  49. 49

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    10 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)13,14,12,17,0,13,14,11,20, 10

    5 ਦਿਨ ਸਟ੍ਰੀਕ

    🔍 🗞️
  50. 50

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,6,0,9,0,0,0, 10

    1 ਦਿਨ ਸਟ੍ਰੀਕ

    🔍 🗞️
  51. 51

    ਵਾਰਸ਼ਾ

    ਵਾਰਸ਼ਾ

    ਵਾਰਸ਼ਾ 2022 ਦੀ ਇੱਕ ਫ਼ਰਾਂਸ - ਲੇਬਨਾਨੀ ਲਘੂ ਫ਼ਿਲਮ ਹੈ, ਜਿਸਦਾ ਨਿਰਦੇਸ਼ਨ ਦਾਨੀਆ ਬਦੀਰ ਦੁਆਰਾ ਕੀਤਾ ਗਿਆ ਹੈ। ਪੰਦਰਾਂ-ਮਿੰਟ 'ਚ ਬਹੁ-ਅਨੁਸ਼ਾਸਨੀ ਕਲਾਕਾਰ ਖਾਨਸਾ, ਬੇਰੂਤ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਅਤੇ ਕਰੇਨ ਆਪਰੇਟਰ ਦੀ ਭੂਮਿਕਾ ਨਿਭਾਉਂਦਾ ਹੈ। ਸਨਡੈਂਸ ਫ਼ਿਲਮ ਫੈਸਟੀਵਲ ਵਿੱਚ ਇਸਦੇ ਪ੍ਰੀਮੀਅਰ ਤੋਂ ਬਾਅਦ, ਜਿੱਥੇ ਇਸਨੇ ਸਰਵੋਤਮ ਲਘੂ ਫ਼ਿਲਮ ਦਾ ਅਵਾਰਡ ਜਿੱਤਿਆ, ਫ਼ਿਲਮ ਨੂੰ ਕਈ ਅੰਤਰਰਾਸ਼ਟਰੀ ਫ਼ਿਲਮ ਮੇਲਿਆਂ ਵਿੱਚ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ ਕਲਰਮੋਂਟ-ਫਰੈਂਡ ਫ਼ਿਲਮ ਫੈਸਟੀਵਲ ਸ਼ਾਮਲ ਹੈ ਅਤੇ ਸੇਮਿਨਸੀ ਵੈਲਾਡੋਲਿਡ ਫ਼ਿਲਮ ਫੈਸਟੀਵਲ, ਜਿੱਥੇ ਇਸ ਨੇ ਸਰਵੋਤਮ ਫ਼ਿਲਮ ਲਈ ਰੇਨਬੋ ਜਿੱਤੀ। ਇਹ ਲਘੂ ਫ਼ਿਲਮ ਹੁਣ ਬੈਸਟ ਲਾਈਵ ਐਕਸ਼ਨ ਸ਼ਾਰਟ ਫ਼ਿਲਮ ਦੀ ਸ਼੍ਰੇਣੀ ਤਹਿਤ 95ਵੇਂ ਅਕੈਡਮੀ ਅਵਾਰਡਸ ਲਈ ਯੋਗ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  52. 52

    ਯੂਕ੍ਰੇਨ ਉੱਤੇ ਰੂਸੀ ਹਮਲਾ

    ਯੂਕ੍ਰੇਨ ਉੱਤੇ ਰੂਸੀ ਹਮਲਾ

    24 ਫਰਵਰੀ 2022 ਨੂੰ, 2014 ਵਿੱਚ ਸ਼ੁਰੂ ਹੋਏ ਰੂਸੋ-ਯੂਕਰੇਨੀ ਯੁੱਧ ਦੇ ਇੱਕ ਵਾਧੇ ਵਿੱਚ ਰੂਸ ਨੇ ਯੂਕਰੇਨ ਉੱਤੇ ਹਮਲਾ ਕੀਤਾ। ਇਹ ਹਮਲਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਕਿਸੇ ਯੂਰਪੀਅਨ ਦੇਸ਼ ਉੱਤੇ ਸਭ ਤੋਂ ਵੱਡਾ ਹਮਲਾ ਬਣ ਗਿਆ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਹਜ਼ਾਰਾਂ ਯੂਕਰੇਨੀ ਨਾਗਰਿਕ ਮਾਰੇ ਗਏ ਹਨ ਅਤੇ ਸੈਂਕੜੇ ਹਜ਼ਾਰਾਂ ਫੌਜੀ ਮਾਰੇ ਗਏ ਹਨ। ਜੂਨ 2022 ਤੱਕ, ਰੂਸੀ ਫੌਜਾਂ ਨੇ ਯੂਕਰੇਨ ਦੇ ਲਗਭਗ 20% ਖੇਤਰ 'ਤੇ ਕਬਜ਼ਾ ਕਰ ਲਿਆ। ਜਨਵਰੀ 2022 ਵਿੱਚ 41 ਮਿਲੀਅਨ ਦੀ ਆਬਾਦੀ ਵਿੱਚੋਂ, ਲਗਭਗ 8 ਮਿਲੀਅਨ ਯੂਕਰੇਨੀਅਨ ਅੰਦਰੂਨੀ ਤੌਰ 'ਤੇ ਵਿਸਥਾਪਿਤ ਹੋ ਗਏ ਸਨ ਅਤੇ ਅਪ੍ਰੈਲ 2023 ਤੱਕ 8.2 ਮਿਲੀਅਨ ਤੋਂ ਵੱਧ ਲੋਕ ਦੇਸ਼ ਛੱਡ ਕੇ ਭੱਜ ਗਏ ਸਨ, ਜਿਸ ਨਾਲ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਰਪ ਦਾ ਸਭ ਤੋਂ ਵੱਡਾ ਸ਼ਰਨਾਰਥੀ ਸੰਕਟ ਪੈਦਾ ਹੋਇਆ ਸੀ। ਜੰਗ ਦੇ ਕਾਰਨ ਹੋਏ ਵਿਆਪਕ ਵਾਤਾਵਰਨ ਨੁਕਸਾਨ, ਜਿਸ ਨੂੰ ਵਿਆਪਕ ਤੌਰ 'ਤੇ ਈਕੋਸਾਈਡ ਵਜੋਂ ਦਰਸਾਇਆ ਗਿਆ ਹੈ, ਨੇ ਦੁਨੀਆ ਭਰ ਵਿੱਚ ਭੋਜਨ ਸੰਕਟ ਵਿੱਚ ਯੋਗਦਾਨ ਪਾਇਆ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  53. 53

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)7,0,0,0,9,11,0,0,9, 9

    2 ਦਿਨ ਸਟ੍ਰੀਕ

    🔍 🗞️
  54. 54

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,7,12,8,14,7,11,17,7, 9

    9 ਦਿਨ ਸਟ੍ਰੀਕ

    🔍 🗞️
  55. 55

    ਰਾਵਣ

    ਰਾਵਣ

    ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)7,0,10,15,7,15,9,0,0, 9

    1 ਦਿਨ ਸਟ੍ਰੀਕ

    🔍 🗞️
  56. 56

    ਖੀਚਨ

    ਖੀਚਨ

    ਖੀਚਨ ਭਾਰਤ ਦੇ ਰਾਜਸਥਾਨ ਰਾਜ ਦੇ ਜੋਧਪੁਰ ਜ਼ਿਲ੍ਹੇ ਦੀ ਫਲੋਦੀ ਤਹਿਸੀਲ ਦਾ ਇੱਕ ਪਿੰਡ ਹੈ। ਪਿੰਡ ਡੈਮੋਇਸੇਲ ਕੂੰਜਾਂ ਲਈ ਜਾਣਿਆ ਜਾਂਦਾ ਹੈ ਜੋ ਵੱਡੀ ਗਿਣਤੀ ਵਿੱਚ ਹਰ ਸਾਲ ਸਰਦੀਆਂ ਵਿੱਚ ਇੱਥੇ ਆਉਂਦੇ ਹਨ। ਪੰਛੀਆਂ ਦਾ ਇਹ ਸਾਲਾਨਾ ਪਰਵਾਸ 1970 ਦੇ ਦਹਾਕੇ ਵਿੱਚ ਲਗਭਗ ਸੌ ਕੂੰਜਾਂ ਨਾਲ ਸ਼ੁਰੂ ਹੋਇਆ, ਜਦੋਂ ਇੱਕ ਸਥਾਨਕ ਜੋੜੇ ਨੇ ਕਬੂਤਰਾਂ ਨੂੰ ਚੋਗਾ ਪਾਉਣਾ ਸ਼ੁਰੂ ਕੀਤਾ। 2014 ਤੱਕ ਹੋਰ ਪਿੰਡ ਵਾਸੀ ਉਨ੍ਹਾਂ ਦੇ ਯਤਨਾਂ ਵਿੱਚ ਸ਼ਾਮਲ ਹੋਏ, ਖੀਚਨ ਹੁਣ ਹਰ ਸਾਲ ਅਗਸਤ ਦੇ ਸ਼ੁਰੂ ਤੋਂ ਅਗਲੇ ਸਾਲ ਦੇ ਮਾਰਚ ਤੱਕ 30,000 ਤੋਂ ਵੱਧ ਡੈਮੋਇਸੇਲ ਕੂੰਜਾਂ ਦੀ ਮੇਜ਼ਬਾਨੀ ਕਰਦਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  57. 57

    ਕਬਰ

    ਕਬਰ

    ਕਬਰ ਉਹ ਜਗ੍ਹਾ ਹੁੰਦੀ ਹੈ ਜਿੱਥੇ ਇੱਕ ਮੁਰਦਾ (ਆਮ ਤੌਰ 'ਤੇ ਮਨੁੱਖ ਦਾ, ਭਾਵੇਂ ਕਈ ਵਾਰ ਜਾਨਵਰ ਦਾ ਵੀ) ਦਫ਼ਨਾਇਆ ਜਾਂਦਾ ਹੈ। ਕਬਰਾਂ ਆਮ ਤੌਰ 'ਤੇ ਕਬਰਸਤਾਨਾਂ ਜਾਂ ਦਫ਼ਨਾਉਣ ਦੇ ਮੰਤਵ ਲਈ ਵੱਖਰੇ ਖਾਸ ਖੇਤਰਾਂ ਵਿੱਚ ਹੁੰਦੀਆਂ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  58. 58

    ਗੁਰਮਤਿ ਕਾਵਿ ਦਾ ਇਤਿਹਾਸ

    ਗੁਰਮਤਿ ਕਾਵਿ ਦਾ ਇਤਿਹਾਸ

    9 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,0,0,0,8,12,8,8, 9

    5 ਦਿਨ ਸਟ੍ਰੀਕ

    🔍 🗞️
  59. 59

    ਸਹੀਹ ਬੁਖ਼ਾਰੀ

    ਸਹੀਹ ਬੁਖ਼ਾਰੀ

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  60. 60

    ਕਿਸਾਨ ਮੇਲਾ

    ਕਿਸਾਨ ਮੇਲਾ

    ਕਿਸਾਨ ਮੇਲਾ ਕਿਸਾਨਾਂ ਨੂੰ ਖੇਤੀਬਾੜੀ ਨਾਲ ਸੰਬੰਧਤ ਨਵੀਨਤਮ ਤਕਨਾਲੋਜੀ ਤੋਂ ਜਾਣੂ ਕਰਵਾਉਣ ਲਈ ਲਾਇਆ ਜਾਂਦਾ ਹੈ ਜਿਸ ਦਾ ਆਯੋਜਨ ਖੇਤੀਬਾੜੀ ਯੂਨੀਵਰਸਿਟੀ ਜਾਂ ਖੇਤੀਬਾੜੀ ਮਹਿਕਮਾ ਜਾਂ ਪ੍ਰਾਇਵੇਟ ਕੰਪਨੀਆਂ ਕਰਦੀਆਂ ਹਨ।ਕਿਸਾਨ ਮੇਲਿਆਂ ਦਾ ਮੁੱਖ ਮੰਤਵ ਖੇਤੀਬਾੜੀ ਨੂੰ ਸੁਖਾਲਾ ਅਤੇ ਲਾਹੇਵੰਦ ਬਣਾਉਣ ਲਈ ਖੋਜੀਆਂ ਗਈਆਂ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣਾ ਹੈ। ਮੇਲੇ ਦੌਰਾਨ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਵਿੱਚ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਦਿੰਦੇ ਹਨ। ਇੰਜਨੀਅਰ ਕਾਲਜ ਦੇ ਵੱਖ ਵੱਖ ਵਿਭਾਗਾਂ ਵੱਲੋਂ ਖੇਤੀ ਸਬੰਧੀ ਨਵੀਆਂ ਮਸ਼ੀਨਾਂ ਸਬੰਧੀ ਪ੍ਰਦਰਸ਼ਨੀਆਂ ਲਾ ਕੇ ਇਨ੍ਹਾਂ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਛਿੜਕਾਅ ਸਬੰਧੀ ਤਕਨੀਕਾਂ, ਸਰਬਪੱਖੀ ਤੱਤ ਪ੍ਰਬੰਧਨ, ਸਰਬਪੱਖੀ ਕੀਟ ਪ੍ਰਬੰਧਨ, ਫ਼ਸਲਾਂ ਦੀ ਮਿਆਦ ਅਤੇ ਬਿਜਾਈ ਦੇ ਸਮੇਂ ਅਨੁਸਾਰ ਚੋਣ, ਸੇਂਜੂ ਅਤੇ ਬਰਾਨੀ ਹਾਲਤ ਵਿੱਚ ਫ਼ਸਲਾਂ ਦਾ ਸਿੰਜਾਈ ਪ੍ਰਬੰਧ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਜਾਂਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  61. 61

    ਸੂਰਜ

    ਸੂਰਜ

    ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  62. 62

    ਮਨੁੱਖੀ ਸਰੀਰ

    ਮਨੁੱਖੀ ਸਰੀਰ

    ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  63. 63

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 21 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,9,0,0, 9

    1 ਦਿਨ ਸਟ੍ਰੀਕ

    🔍 🗞️
  64. 64

    ਇਬਨ-ਏ-ਇਨਸ਼ਾ

    ਇਬਨ-ਏ-ਇਨਸ਼ਾ

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  65. 65

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)9,8,6,12,12,22,12,9,0, 8

    1 ਦਿਨ ਸਟ੍ਰੀਕ

    🔍 🗞️
  66. 66

    ਪੰਜਾਬੀ ਮੁਹਾਵਰੇ ਅਤੇ ਅਖਾਣ

    ਪੰਜਾਬੀ ਮੁਹਾਵਰੇ ਅਤੇ ਅਖਾਣ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,8,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  67. 67

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    8 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)62,95,190,204,51,25,28,13,9, 8

    9+ ਦਿਨ ਸਟ੍ਰੀਕ

    🔍 🗞️
  68. 68

    ਪੰਜਾਬੀ ਲੋਕ ਬੋਲੀਆਂ

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,10,0,0,0,12,0,12,0, 8

    1 ਦਿਨ ਸਟ੍ਰੀਕ

    🔍 🗞️
  69. 69

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)7,6,0,0,8,8,0,0,7, 8

    2 ਦਿਨ ਸਟ੍ਰੀਕ

    🔍 🗞️
  70. 70

    ਊਮਿਓ ਐਨਰਜੀ

    ਊਮਿਓ ਐਨਰਜੀ

    ਊਮਿਓ ਐਨਰਜੀ ਸਵੀਡਨ ਦੇ ਊਮਿਓ ਸ਼ਹਿਰ ਵਿੱਚ ਬਿਜਲੀ ਦੇ ਉਤਪਾਦਨ ਨਾਲ ਸੰਬੰਧਿਤ ਇੱਕ ਕੰਪਨੀ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  71. 71

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    8 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,5,9,11,0,0,8,12,10, 8

    4 ਦਿਨ ਸਟ੍ਰੀਕ

    🔍 🗞️
  72. 72

    ਸੋਨਾਗਾਚੀ

    ਸੋਨਾਗਾਚੀ

    ਸੋਨਾਗਾਚੀ ਏਸ਼ੀਆ ਮਹਾਂਖੰਡ ਦਾ ਮੰਨਿਆ ਪਰਮੰਨਿਆ ਸਭ ਨਾਲੋਂ ਵੱਡਾ ਲਾਲ ਬੱਤੀ ਏਰੀਆ ਹੈ। ਸੋਨਾਗਾਚੀ ਭਾਰਤ ਵਿੱਚ ਕੋਲਕਾਤਾ ਵਿੱਚ ਸਥਿਤ ਹੈ। ਇਸ ਵਿੱਚ ਸੈੰਕੜਾਂ ਹੀ ਬਹੁ-ਮੰਜਿਲੀ ਕੋਠੇ ਦੀਆਂ ਇਮਾਰਤਾ ਹਨ, ਅਤੇ ਇਹਨਾਂ ਵਿੱਚ ਅੰਦਾਜ਼ਾ 11,000 ਵੇਸਵਾ ਰਹਿੰਦੀਆਂ ਹਨ। ਸੋਨਾਗਾਚੀ ਕੋਲਕਾਤਾ ਦੇ ਮਾਰਬਲ ਪੈਲੇਸ ਤੋਂ ਤਕਰੀਬਨ 1 ਕਿ.ਮੀ.

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  73. 73

    ਆਸਾ ਦੀ ਵਾਰ

    ਆਸਾ ਦੀ ਵਾਰ

    ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ ਜੋ ਸਿੱਖਾਂ ਦਾ ਧਾਰਮਿਕ ਗ੍ਰੰਥ ਅਤੇ ਰਹਿਬਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,8,0,0,0, 8

    1 ਦਿਨ ਸਟ੍ਰੀਕ

    🔍 🗞️
  74. 74

    ਬੰਦੀ ਛੋੜ ਦਿਵਸ

    ਬੰਦੀ ਛੋੜ ਦਿਵਸ

    "ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)89,155,674,957,130,37,15,14,7, 8

    9+ ਦਿਨ ਸਟ੍ਰੀਕ

    🔍 🗞️
  75. 75

    ਅਮਰੀਕਾ

    ਅਮਰੀਕਾ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  76. 76

    ਬਲਜਿੰਦਰ ਸਿੰਘ ਕੋਟਭਾਰਾ

    ਬਲਜਿੰਦਰ ਸਿੰਘ ਕੋਟਭਾਰਾ

    ਬਲਜਿੰਦਰ ਸਿੰਘ ਕੋਟਭਾਰਾ ਪੰਜਾਬੀ ਪੱਤਰਕਾਰ ਅਤੇ ਲੇਖਕ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  77. 77

    ਸ੍ਰੀ ਮੁਕਤਸਰ ਸਾਹਿਬ

    ਸ੍ਰੀ ਮੁਕਤਸਰ ਸਾਹਿਬ

    ਸ੍ਰੀ ਮੁਕਤਸਰ ਸਾਹਿਬ (ਜਿਸਨੂੰ ਕਈ ਵਾਰ ਮੁਕਤਸਰ ਵੀ ਕਿਹਾ ਜਾਂਦਾ ਹੈ) ਪੰਜਾਬ ਦਾ ਇੱਕ ਸ਼ਹਿਰ ਹੈ ਅਤੇ ਇਹ ਸ੍ਰੀ ਮੁਕਤਸਰ ਜ਼ਿਲ੍ਹੇ ਵਿੱਚ ਪੈਂਦਾ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਵੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਗਲਾਂ ਨਾਲ ਯੁੱਧ ਦੀ ਯਾਦ ਅਤੇ ਸਿੱਖ ਇਤਿਹਾਸ ਦੀ ਇੱਕ ਵਿਲੱਖਣ ਘਟਨਾ ਨਾਲ ਜੁੜਿਆ ਹੋਇਆ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,6,8,0,0,0,0, 8

    1 ਦਿਨ ਸਟ੍ਰੀਕ

    🔍 🗞️
  78. 78

    ਭਾਈ ਗੁਰਦਾਸ ਦੀਆਂ ਵਾਰਾਂ

    ਭਾਈ ਗੁਰਦਾਸ ਦੀਆਂ ਵਾਰਾਂ

    ਭਾਈ ਗੁਰਦਾਸ ਜੀ ਆਪਣੇ ਸਮੇਂ ਦੇ ਮਹਾਂ ਵਿਦਵਾਨ ਸਿੱਖ ਸਨ। ਉਹਨਾਂ ਵੱਲੋਂ ਰਚੀਆਂ ਵਾਰਾਂ ਨੂੰ ਗੁਰਬਾਣੀ ਦੀ ਕੁੰਜੀ ਕਿਹਾ ਜਾਂਦਾ ਹੈ। ਇਨ੍ਹਾਂ ਵਿੱਚ ਕੀਤੀ ਗਈ ਗੁਰਬਾਣੀ ਦੀ ਵਿਆਖਿਆ ਨੇ ਟੀਕਾਕਾਰੀ ਦੀਆਂ ਸ਼ਾਨਦਾਰ ਰਵਾਇਤਾਂ ਕਾਇਮ ਕੀਤੀਆਂ ਹਨ। ਨਾਲ ਹੀ ਬਹੁਤ ਸਾਰਾ ‘‘ਇਤਿਹਾਸ’’ ਭੀ ਵਾਰਾਂ ਵਿੱਚ ਸਮੋਇਆ ਪਿਆ ਹੈ। ਭਾਈ ਗੁਰਦਾਸ ਜੀ ਦੀਆਂ ਚਾਲੀ ਵਾਰਾਂ ਮਿਲਦੀਆਂ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,15,10,0,11,0,0,0, 8

    1 ਦਿਨ ਸਟ੍ਰੀਕ

    🔍 🗞️
  79. 79

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)6,10,8,0,0,8,0,0,0, 8

    1 ਦਿਨ ਸਟ੍ਰੀਕ

    🔍 🗞️
  80. 80

    2026 ਵਿੱਚ ਮੌਤਾਂ

    2026 ਵਿੱਚ ਮੌਤਾਂ

    2026 ਵਿੱਚ ਹੇਠ ਲਿਖੀਆਂ ਮਹੱਤਵਪੂਰਨ ਮੌਤਾਂ ਹੋਈਆਂ। ਨਾਮ ਮੌਤ ਦੀ ਮਿਤੀ ਦੇ ਹੇਠਾਂ ਵਰਣਮਾਲਾ ਦੇ ਕ੍ਰਮ ਵਿੱਚ ਦਰਜ ਕੀਤੇ ਗਏ ਹਨ। ਇੱਕ ਆਮ ਐਂਟਰੀ ਹੇਠ ਲਿਖੇ ਕ੍ਰਮ ਵਿੱਚ ਜਾਣਕਾਰੀ ਦੀ ਰਿਪੋਰਟ ਕਰਦੀ ਹੈ:

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  81. 81

    2023 ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਕਾਨਫਰੰਸ

    2023 ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਕਾਨਫਰੰਸ

    2023 ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਕਾਨਫਰੰਸ ਜਾਂ UNFCCC ਦੀਆਂ ਪਾਰਟੀਆਂ ਦੀ ਕਾਨਫਰੰਸ, ਆਮ ਤੌਰ 'ਤੇ COP28 ਵਜੋਂ ਜਾਣਿਆ ਜਾਂਦਾ ਹੈ, 30 ਨਵੰਬਰ ਤੋਂ 12 ਦਸੰਬਰ ਤੱਕ ਐਕਸਪੋ ਸਿਟੀ, ਦੁਬਈ, ਸੰਯੁਕਤ ਅਰਬ ਅਮੀਰਾਤ ਵਿਖੇ ਆਯੋਜਿਤ 28ਵੀਂ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਕਾਨਫਰੰਸ ਸੀ। COP ਕਾਨਫਰੰਸ 1992 ਵਿੱਚ ਸੰਯੁਕਤ ਰਾਸ਼ਟਰ ਦੇ ਪਹਿਲੇ ਜਲਵਾਯੂ ਸਮਝੌਤੇ ਤੋਂ ਬਾਅਦ ਹਰ ਸਾਲ (COVID-19 ਮਹਾਂਮਾਰੀ ਦੇ ਕਾਰਨ 2020 ਨੂੰ ਛੱਡ ਕੇ) ਆਯੋਜਿਤ ਕੀਤੀ ਜਾਂਦੀ ਹੈ। ਉਹਨਾਂ ਦਾ ਉਦੇਸ਼ ਸਰਕਾਰਾਂ ਦੁਆਰਾ ਗਲੋਬਲ ਤਾਪਮਾਨ ਦੇ ਵਾਧੇ ਨੂੰ ਸੀਮਤ ਕਰਨ ਅਤੇ ਜਲਵਾਯੂ ਪਰਿਵਰਤਨ ਨਾਲ ਜੁੜੇ ਪ੍ਰਭਾਵਾਂ ਦੇ ਅਨੁਕੂਲ ਹੋਣ ਦੀਆਂ ਨੀਤੀਆਂ 'ਤੇ ਸਹਿਮਤ ਹੋਣਾ ਹੈ। ਕਾਨਫਰੰਸ ਦੀ ਇਸਦੇ ਵਿਵਾਦਗ੍ਰਸਤ ਪ੍ਰਧਾਨ ਸੁਲਤਾਨ ਅਲ ਜਾਬਰ ਦੇ ਨਾਲ-ਨਾਲ ਸੰਯੁਕਤ ਅਰਬ ਅਮੀਰਾਤ ਵਿੱਚ ਇਸਦੇ ਸਥਾਨ ਲਈ ਵਿਆਪਕ ਤੌਰ 'ਤੇ ਆਲੋਚਨਾ ਕੀਤੀ ਗਈ ਸੀ, ਜੋ ਕਿ ਇਸਦੇ ਅਪਾਰਦਰਸ਼ੀ ਵਾਤਾਵਰਣ ਰਿਕਾਰਡ ਅਤੇ ਜੈਵਿਕ ਇੰਧਨ ਦੇ ਇੱਕ ਪ੍ਰਮੁੱਖ ਉਤਪਾਦਕ ਵਜੋਂ ਭੂਮਿਕਾ ਲਈ ਜਾਣਿਆ ਜਾਂਦਾ ਹੈ। ਸੁਲਤਾਨ ਅਲ ਜਬੇਰ ਅਬੂ ਧਾਬੀ ਨੈਸ਼ਨਲ ਆਇਲ ਕੰਪਨੀ (ADNOC) ਦਾ ਸੀਈਓ ਹੈ, ਜਿਸ ਨਾਲ ਹਿੱਤਾਂ ਦੇ ਟਕਰਾਅ ਦੀਆਂ ਚਿੰਤਾਵਾਂ ਹਨ; ਯੂਐਸ ਕਾਂਗਰਸ ਅਤੇ ਯੂਰਪੀਅਨ ਸੰਸਦ ਦੇ 100 ਤੋਂ ਵੱਧ ਮੈਂਬਰਾਂ ਨੇ ਸੰਯੁਕਤ ਅਰਬ ਅਮੀਰਾਤ ਨੂੰ ਜਾਬਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਅਦਾਇਗੀ ਸੰਪਾਦਨ ਦੁਆਰਾ ਵਿਕੀਪੀਡੀਆ 'ਤੇ ਜਾਬੇਰ ਨੂੰ ਹਰਿਆਲੀ ਦੇਣ ਦੇ ਦਾਅਵਿਆਂ, ਯੂਏਈ ਵਿੱਚ ਅਮੀਰੀ ਕਾਰਪੋਰੇਸ਼ਨਾਂ ਦੀ ਆਲੋਚਨਾ ਕਰਨ ਦੀ ਕਾਨੂੰਨੀ ਅਸਮਰੱਥਾ, ADNOC ਦੁਆਰਾ ਕਾਨਫਰੰਸ ਈਮੇਲਾਂ ਤੱਕ ਗੁਪਤ ਪਹੁੰਚ, ਅਤੇ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਦੇ ਸੱਦੇ ਨੇ ਕਾਨਫਰੰਸ ਦੀ ਅਖੰਡਤਾ ਬਾਰੇ ਚਿੰਤਾਵਾਂ ਪੈਦਾ ਕੀਤੀਆਂ ਹਨ। .

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  82. 82

    ਫਰੀਦ ਜੀ

    ਫਰੀਦ ਜੀ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  83. 83

    ਸੇਂਟ ਹਲੀਨਾ

    ਸੇਂਟ ਹਲੀਨਾ

    ਸੇਂਟ ਹਲੀਨ ਅਟਲਾਂਟਿਕ ਮਹਾਸਾਗਰ ਵਿੱਚ ਸਥਿਤ ਟਾਪੂ ਹੈ ਜੋ ਰੀਓ ਡੀ ਜਨੇਰੀਓ ਤੋਂ 4,000 ਕਿਲੋਮੀਟਰ ਅਤੇ ਦੱਖਣੀ ਪੱਛਮੀ ਅਫਰੀਕਾ ਦੇ ਦੇਸ਼ ਨਾਮੀਬੀਆ ਅਤੇ ਅੰਗੋਲਾ ਦੇ ਸਰਹੱਦੀ ਦਰਿਆ ਕੁਨੇਨੇ ਤੋਂ 1,950 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਦੀ ਅਬਾਦੀ 4,255 (2008 ਦੀ ਜਨਗਣਨਾ) ਸਮੇਂ ਸੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  84. 84

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)7,8,8,0,0,0,0,0,7, 8

    2 ਦਿਨ ਸਟ੍ਰੀਕ

    🔍 🗞️
  85. 85

    ਗੁਰਮੁਖੀ ਲਿਪੀ ਦੀ ਸੰਰਚਨਾ

    ਗੁਰਮੁਖੀ ਲਿਪੀ ਦੀ ਸੰਰਚਨਾ

    ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  86. 86

    31 ਅਕਤੂਬਰ

    31 ਅਕਤੂਬਰ

    31 ਅਕਤੂਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 304ਵਾਂ (ਲੀਪ ਸਾਲ ਵਿੱਚ 305ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 61 ਦਿਨ ਬਾਕੀ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  87. 87

    ਜੀਵਾਸ਼ਮ ਈਂਧਨ

    ਜੀਵਾਸ਼ਮ ਈਂਧਨ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  88. 88

    ਸਰਾਭਾ

    ਸਰਾਭਾ

    ਸਰਾਭਾ ਲੁਧਿਆਣਾ ਜ਼ਿਲੇ ਦੇ ਬਲਾਕ ਪੱਖੋਵਾਲ ਦਾ ਥਾਣਾ ਸੁਧਾਰ ਅਧੀਨ ਪੈਂਦਾ ਪਿੰਡ ਹੈ। ਭਾਰਤ ਦੇ ਇੱਕ ਉੱਘੇ ਅਜ਼ਾਦੀ ਘੁਲਾਟੀਏ ਅਤੇ ਇਨਕਲਾਬੀ, ਗਦਰ ਪਾਰਟੀ ਦਾ ਸਰਗਰਮ ਕਾਰਕੁੰਨ ਕਰਤਾਰ ਸਿੰਘ ਸਰਾਭਾ ਦਾ ਪਿੰਡ ਹੋਣ ਨਾਤੇ ਇਸ ਨੂੰ ਕੌਮਾਂਤਰੀ ਪ੍ਰਸਿੱਧੀ ਮਿਲੀ ਹੈ। ਐਪਰ, ਇੱਥੋਂ ਦੇ ਹੋਰ ਗਦਰੀ ਦੇਸ਼ ਭਗਤ ਵੀ ਹੋਏ ਹਨ; ਜਿਨ੍ਹਾਂ ਵਿੱਚ ਰੁਲੀਆ ਸਿੰਘ, ਅਮਰ ਸਿੰਘ, ਅਰਜਨ ਸਿੰਘ, ਬਦਨ ਸਿੰਘ (ਕਰਤਾਰ ਸਿੰਘ ਦਾ ਦਾਦਾ), ਕੁੰਦਨ ਸਿੰਘ, ਨਾਰੰਗ ਸਿੰਘ, ਨੂਰ ਇਲਾਹੀ, ਤੇਜਾ ਸਿੰਘ ਸਫਰੀ ਤੇ ਪ੍ਰੇਮ ਸਿੰਘ (ਦੋਵੇਂ ਸਕੇ ਭਰਾ) ਸ਼ਾਮਲ ਹਨ।

    8 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,0,0,0,0,0,0,8, 8

    2 ਦਿਨ ਸਟ੍ਰੀਕ

    🔍 🗞️
  89. 89

    ਨਿਰਵੈਰ ਪੰਨੂ

    ਨਿਰਵੈਰ ਪੰਨੂ

    ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)6,6,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  90. 90

    ਭਾਈ ਮਨੀ ਸਿੰਘ

    ਭਾਈ ਮਨੀ ਸਿੰਘ

    ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,13,22,14,0,0,0,0, 7

    1 ਦਿਨ ਸਟ੍ਰੀਕ

    🔍 🗞️
  91. 91

    ਅਗਨੀ

    ਅਗਨੀ

    ਅਗਨੀ ( AG-nee, ਸੰਸਕ੍ਰਿਤ: अग्नि, Pali: Aggi, Malay: [Api] Error: {{Lang}}: text has italic markup (help)) ਇੱਕ ਸੰਸਕ੍ਰਿਤ ਸ਼ਬਦ ਹੈ ਜਿਸਦਾ ਅਰਥ ਅੱਗ ਹੈ ਅਤੇ ਹਿੰਦੂ ਧਰਮ ਦੇ ਵੈਦਿਕ ਅੱਗ ਦੇਵਤੇ ਨੂੰ ਸੰਬੋਧਨ ਕਰਦਾ ਹੈ। ਉਹ ਦੱਖਣ-ਪੂਰਬੀ ਪਾਸੇ ਦੇ ਦਿਸ਼ਾਵੀ ਦੇਵਤਾ ਵੀ ਹਨ, ਅਤੇ ਆਮ ਤੌਰ 'ਤੇ ਹਿੰਦੂ ਮੰਦਰਾਂ ਦੇ ਦੱਖਣ-ਪੂਰਬੀ ਕਿਨਾਰੇ ਵਿੱਚ ਮਿਲਦੇ ਹਨ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  92. 92

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)12,6,10,0,14,23,12,0,0, 7

    1 ਦਿਨ ਸਟ੍ਰੀਕ

    🔍 🗞️
  93. 93

    ਦਿਲਜੀਤ ਦੋਸਾਂਝ

    ਦਿਲਜੀਤ ਦੋਸਾਂਝ

    ਦਲਜੀਤ ਸਿੰਘ ਦੋਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇੱਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ 2 (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ 2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2004 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿੱਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,17,0,0, 7

    1 ਦਿਨ ਸਟ੍ਰੀਕ

    🔍 🗞️
  94. 94

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    7 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,0,10,6,0,21,7,0,15, 7

    2 ਦਿਨ ਸਟ੍ਰੀਕ

    🔍 🗞️
  95. 95

    ਬਿਮਲ ਰਾਏ

    ਬਿਮਲ ਰਾਏ

    ਬਿਮਲ ਰਾਏ (ਬੰਗਾਲੀ: বিমল রায়, 12 ਜੁਲਾਈ 1909 - 7 ਜਨਵਰੀ 1966) ਹਿੰਦੀ ਫਿਲਮਾਂ ਦੇ ਇੱਕ ਮਹਾਨ ਫਿਲਮ ਨਿਰਦੇਸ਼ਕ ਸਨ। ਹਿੰਦੀ ਸਿਨੇਮਾ ਵਿੱਚ ਪ੍ਰਚੱਲਤ ਯਥਾਰਥਵਾਦੀ ਅਤੇ ਕਮਰਸ਼ੀਅਲ ਧਾਰਾਵਾਂ ਦੇ ਵਿੱਚ ਦੀ ਦੂਰੀ ਨੂੰ ਮੇਲਦੇ ਹੋਏ ਲੋਕਾਂ ਨੂੰ ਖਿਚ ਪਾਉਣ ਵਾਲੀਆਂ ਫਿਲਮਾਂ ਬਣਾਉਣ ਵਾਲੇ ਬਿਮਲ ਰਾਏ ਬੇਹੱਦ ਸੰਵੇਦਨਸ਼ੀਲ ਅਤੇ ਮੌਲਕ ਫ਼ਿਲਮਕਾਰ ਸਨ। ਬਿਮਲ ਰਾਏ ਦਾ ਨਾਮ ਆਉਂਦੇ ਹੀ ਸਾਡੇ ਮਨ ਵਿੱਚ ਸਮਾਜਕ ਫਿਲਮਾਂ ਦਾ ਤਾਣਾ-ਬਾਣਾ ਅੱਖਾਂ ਦੇ ਸਾਹਮਣੇ ਘੁੰਮਣ ਲੱਗਦਾ ਹੈ। ਉਨ੍ਹਾਂ ਦੀਆਂ ਫਿਲਮਾਂ ਮਧ ਵਰਗ ਅਤੇ ਗਰੀਬੀ ਵਿੱਚ ਜੀਵਨ ਜੀ ਰਹੇ ਸਮਾਜ ਦਾ ਸ਼ੀਸ਼ਾ ਸੀ। 'ਉਸਨੇ ਕਹਾ ਥਾ', 'ਪਰਖ', 'ਕਾਬੁਲੀਵਾਲਾ', 'ਦੋ ਬੀਘਾ ਜ਼ਮੀਨ', 'ਬੰਦਿਨੀ', 'ਸੁਜਾਤਾ' ਜਾਂ ਫਿਰ 'ਮਧੂਮਤੀ' ਸਾਰੀਆਂ ਇੱਕ ਤੋਂ ਵਧਕੇ ਇੱਕ ਫ਼ਿਲਮਾਂ ਉਨ੍ਹਾਂ ਨੇ ਫਿਲਮ ਇੰਡਸਟਰੀ ਨੂੰ ਦਿੱਤੀਆਂ ਹਨ। 'ਦੋ ਬੀਘਾ ਜ਼ਮੀਨ' ਉਨ੍ਹਾਂ ਨੇ ਇਤਾਲਵੀ ਫ਼ਿਲਮ 'ਬਾਈਸਾਈਕਲ ਚੋਰ' (Bicycle Thieves) ਦੇਖਣ ਤੋਂ ਬਾਅਦ ਬਣਾਈ। 1959 ਵਿੱਚ ਉਹ ਪਹਿਲੇ ਮਾਸਕੋ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਦੇ ਜਿਊਰੀ ਮੈਂਬਰ ਸਨ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  96. 96

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  97. 97

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    7 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)8,0,0,10,0,0,0,0,8, 7

    2 ਦਿਨ ਸਟ੍ਰੀਕ

    🔍 🗞️
  98. 98

    ਨਨਕਾਣਾ ਸਾਹਿਬ

    ਨਨਕਾਣਾ ਸਾਹਿਬ

    ਨਨਕਾਣਾ ਸਾਹਿਬ (ਅੰਗ੍ਰੇਜ਼ੀ ਵਿੱਚ: Nankana Sahib; ਉਰਦੂ: ننکانہ; صاحب, ਪੰਜਾਬੀ (ਸ਼ਾਹਮੁਖੀ): ننکاݨا صاحب, ਰੋਮਨਾਈਜ਼ਡ: Nankāṇā Ṣahib) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਨਨਕਾਣਾ ਸਾਹਿਬ ਜ਼ਿਲ੍ਹੇ ਦਾ ਇੱਕ ਸ਼ਹਿਰ ਅਤੇ ਜਿਲ੍ਹੇ ਦੀ ਰਾਜਧਾਨੀ ਹੈ। ਇਸ ਦਾ ਨਾਮ ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਇਸ ਸ਼ਹਿਰ ਵਿੱਚ ਹੋਇਆ ਸੀ ਅਤੇ ਸਭ ਤੋਂ ਪਹਿਲਾਂ ਇੱਥੇ ਪ੍ਰਚਾਰ ਕਰਨਾ ਸ਼ੁਰੂ ਕੀਤਾ ਸੀ। ਨਨਕਾਣਾ ਸਾਹਿਬ ਸਿੱਖ ਧਰਮ ਲਈ ਸਭ ਤੋਂ ਮਹੱਤਵਪੂਰਨ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ। ਇਹ ਲਾਹੌਰ ਦੇ ਪੱਛਮ ਵਿੱਚ ਲਗਭਗ 91 ਕਿਲੋਮੀਟਰ (57 ਮੀਲ) ਅਤੇ ਫੈਸਲਾਬਾਦ ਤੋਂ ਲਗਭਗ 75 ਕਿਲੋਮੀਟਰ (47 ਮੀਲ) ਪੂਰਬ ਵਿੱਚ ਸਥਿਤ ਹੈ। 2017 ਦੀ ਮਰਦਮਸ਼ੁਮਾਰੀ ਦੇ ਅਨੁਸਾਰ ਸ਼ਹਿਰ ਦੀ ਆਬਾਦੀ 110,135 ਵਸਨੀਕਾਂ ਦੀ ਹੈ। 2005 ਤੱਕ, ਇਹ ਸ਼ੇਖੂਪੁਰਾ ਜ਼ਿਲ੍ਹੇ ਦਾ ਇੱਕ ਹਿੱਸਾ ਸੀ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਹੈ, ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ। ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਗੁਰਦੁਆਰਾ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਗੁਰਦੁਆਰਾ ਤੰਬੂ ਸਾਹਿਬ ਆਦਿ ਹੋਰ ਵੀ ਗੁਰਦੁਆਰੇ ਹਨ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,5,0,0,0,0,0, 7

    1 ਦਿਨ ਸਟ੍ਰੀਕ

    🔍 🗞️
  99. 99

    ਸਫੇਦ

    ਸਫੇਦ

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  100. 100

    ਏਅਰਬੱਸ ਏ 330

    ਏਅਰਬੱਸ ਏ 330

    ਏਅਰਬੱਸ ਏ330 (ਅੰਗ੍ਰੇਜ਼ੀ: Airbus A330) ਇੱਕ ਵਾਈਡ-ਬਾਡੀ ਏਅਰਕ੍ਰਾਫਟ ਹੈ ਜੋ ਏਅਰਬੱਸ ਦੁਆਰਾ ਵਿਕਸਤ ਅਤੇ ਤਿਆਰ ਕੀਤਾ ਗਿਆ ਹੈ। ਏਅਰਬੱਸ ਨੇ 1970 ਦੇ ਦਹਾਕੇ ਦੇ ਮੱਧ ਵਿੱਚ ਵੱਡੇ ਏ300 ਡੈਰੀਵੇਟਿਵਜ਼ ਨੂੰ ਵਿਕਸਤ ਕਰਨਾ ਸ਼ੁਰੂ ਕੀਤਾ, ਜਿਸ ਨਾਲ ਏ330 ਟਵਿਨਜੈੱਟ ਦੇ ਨਾਲ-ਨਾਲ ਏਅਰਬੱਸ ਏ340 ਕਵਾਡਜੈੱਟ ਵੀ ਪੈਦਾ ਹੋਏ, ਅਤੇ ਜੂਨ 1987 ਵਿੱਚ ਆਪਣੇ ਪਹਿਲੇ ਆਰਡਰ ਦੇ ਨਾਲ ਦੋਵੇਂ ਡਿਜ਼ਾਈਨ ਲਾਂਚ ਕੀਤੇ। ਪਹਿਲਾ ਵੇਰੀਐਂਟ, ਏ330-300, ਨੇ ਨਵੰਬਰ 1992 ਵਿੱਚ ਆਪਣੀ ਪਹਿਲੀ ਉਡਾਣ ਭਰੀ ਅਤੇ ਜਨਵਰੀ 1994 ਵਿੱਚ ਏਅਰ ਇੰਟਰ ਨਾਲ ਸੇਵਾ ਵਿੱਚ ਦਾਖਲ ਹੋਇਆ। ਏ330-200, ਇੱਕ ਛੋਟਾ ਲੰਬਾ-ਰੇਂਜ ਵੇਰੀਐਂਟ, 1998 ਵਿੱਚ ਲਾਂਚ ਆਪਰੇਟਰ ਵਜੋਂ ਕੈਨੇਡਾ 3000 ਦੇ ਨਾਲ ਆਇਆ। ਏਅਰਬੱਸ ਏ 330 ਇੱਕ ਦਰਮਿਆਨੀ ਤੋਂ ਲੰਮੀ ਸੀਮਾ ਹੈ ਵਿਆਪਕ-ਸਰੀਰ ਨੂੰ ਦੋਹਰੇ-ਇੰਜਣ ਨੂੰ ਜੈੱਟ ਏਅਰਲਾਈਨ ਨਾਲ ਬਣਾਇਆ ਹੈ। ਏਅਰਬੱਸਏ 330 ਦੇ ਸੰਸਕਰਣਾਂ ਵਿੱਚ 5,000 to 13,430 kilometres (2,700 to 7,250 nautical miles; 3,110 to 8,350 miles) ਸੀਮਾ ਹੈ ਅਤੇ ਇਹ ਦੋ-ਸ਼੍ਰੇਣੀ ਦੇ ਖਾਕੇ ਵਿੱਚ 335 ਯਾਤਰੀਆਂ ਦੇ 5,000 to 13,430 kilometres (2,700 to 7,250 nautical miles; 3,110 to 8,350 miles) ਸਕਦੇ ਹਨ ਜਾਂ 70 tonnes (154,000 pounds) ਮਾਲ ਲੈ ਸਕਦੇ ਹਨ। ਏ 3030० ਦਾ ਮੁੱਢ 1970 ਦੇ ਦਹਾਕੇ ਦੇ ਅੱਧ ਤਕ ਹੈ, ਏਅਰਬੱਸ ਦੇ ਪਹਿਲੇ ਹਵਾਈ ਜਹਾਜ਼, ਏ 300 ਦੇ ਕਈ ਧਾਰਨਾਵਾਂ ਵਿਚੋਂ ਇੱਕ ਦੇ ਰੂਪ ਵਿੱਚੋਂ ਹੈ। ਏ 330 ਚਾਰ ਇੰਜਨ ਏ 340 ਦੇ ਸਮਾਨਤਰ ਵਿੱਚ ਵਿਕਸਤ ਕੀਤਾ ਗਿਆ ਸੀ, ਜਿਸਨੇ ਬਹੁਤ ਸਾਰੇ ਆਮ ਏਅਰਫ੍ਰੇਮ ਹਿੱਸੇ ਸਾਂਝੇ ਕੀਤੇ ਸਨ ਪਰ ਇੰਜਣਾਂ ਦੀ ਗਿਣਤੀ ਵਿੱਚ ਵੱਖਰੇ ਸਨ। ਦੋਵੇਂ ਹਵਾਈ ਜਹਾਜ਼ਾਂ ਨੇ ਫਲਾਈ-ਬਾਈ-ਵਾਇਰ ਫਲਾਈਟ ਕੰਟਰੋਲ ਟੈਕਨੋਲੋਜੀ ਨੂੰ ਸ਼ਾਮਲ ਕੀਤਾ, ਪਹਿਲਾਂ ਏਅਰਬੱਸ ਏ 320 'ਤੇ ਪੇਸ਼ ਕੀਤਾ ਗਿਆ, ਅਤੇ ਨਾਲ ਹੀ ਏ 320 ਦੇ ਛੇ-ਡਿਸਪਲੇਅ ਸ਼ੀਸ਼ੇ ਦਾ ਕਾੱਕਪਿੱਟ ਸ਼ਮਲ ਹੈ। ਜੂਨ 1987 ਵਿਚ, ਵੱਖ ਵੱਖ ਗਾਹਕਾਂ ਦੇ ਆਦੇਸ਼ ਪ੍ਰਾਪਤ ਕਰਨ ਤੋਂ ਬਾਅਦ, ਏਅਰਬੱਸ ਨੇ ਏ 330 ਅਤੇ ਏ340 ਲਾਂਚ ਕੀਤਾ। ਏ 330 ਏਅਰਬੱਸ ਦਾ ਪਹਿਲਾ ਹਵਾਈ ਜਹਾਜ਼ ਸੀ ਜਿਸਨੇ ਤਿੰਨ ਇੰਜਨ ਕਿਸਮਾਂ ਦੀ ਚੋਣ ਕੀਤੀ: ਜਨਰਲ ਇਲੈਕਟ੍ਰਿਕ ਸੀ.ਐੱਫ .6, ਪ੍ਰੈਟ ਐਂਡ ਵਿਟਨੀ ਪੀ ਡਬਲਯੂ 400, ਅਤੇ ਰੋਲਸ ਰਾਇਸ ਟ੍ਰੇਂਟ 700 ਸ਼ਾਮਲ ਹਨ। A330-300, ਪਹਿਲਾ ਰੂਪ, ਨਵੰਬਰ 1992 ਵਿੱਚ ਆਪਣੀ ਪਹਿਲੀ ਉਡਾਣ ਲੈ ਕੇ ਆਇਆ ਅਤੇ ਜਨਵਰੀ 1994 ਵਿੱਚ ਏਅਰ ਇੰਟਰ ਦੇ ਨਾਲ ਯਾਤਰੀ ਸੇਵਾ ਵਿੱਚ ਦਾਖਲ ਹੋਇਆ। ਏਅਰਬੱਸ ਨੇ 1998 ਵਿੱਚ ਥੋੜ੍ਹੇ ਜਿਹੇ ਛੋਟੇ ਏ 330-200 ਵੇਰੀਐਂਟ ਨਾਲ ਅੱਗੇ ਵਧਾਇਆ। ਇਸ ਤੋਂ ਬਾਅਦ ਵਿਕਸਿਤ ਏ 330 ਰੂਪਾਂ ਵਿੱਚ ਇੱਕ ਸਮਰਪਿਤ ਮਾਲ, ਏ330-200 ਐਫ, ਇੱਕ ਮਿਲਟਰੀ ਟੈਂਕਰ, ਏ 330 ਐਮਆਰਟੀਟੀ, ਅਤੇ ਇੱਕ ਕਾਰਪੋਰੇਟ ਜੈੱਟ, ਏ ਸੀ ਜੇ 330 ਸ਼ਾਮਲ ਹਨ। A330 MRTT ਪ੍ਰਸਤਾਵਿਤ ਦੇ ਆਧਾਰ ਕੇ.ਸੀ.-45, ਹਵਾਈ ਸੈਨਾ ਦੇ ਵਿੱਚ ਪ੍ਰਵੇਸ਼ ਕੀਤਾ ਕੇ.ਸੀ.-X ਨਾਲ ਮੁਕਾਬਲੇ Northrop Grumman ਹੈ, ਜਿੱਥੇ ਕਿ ਇੱਕ ਸ਼ੁਰੂਆਤੀ ਜਿੱਤ ਦੇ ਬਾਅਦ, ਅਪੀਲ 'ਤੇ ਬੋਇੰਗ ਦਾ tanker ਦਾ ਹਾਰ ਗਈ। ਇਸ ਦੀ ਸ਼ੁਰੂਆਤ ਤੋਂ ਬਾਅਦ, ਏ 330 ਨੇ ਏਅਰਬੱਸ ਨੂੰ ਵਾਈਡ-ਬਾਡੀ ਏਅਰਲਾਈਨਾਂ ਵਿੱਚ ਬਾਜ਼ਾਰ ਹਿੱਸੇਦਾਰੀ ਨੂੰ ਵਧਾਉਣ ਦੀ ਆਗਿਆ ਦਿੱਤੀ ਹੈ। ਮੁਕਾਬਲਾ ਕਰਨ ਵਾਲੇ ਟਵਿਨਜੈੱਟਾਂ ਵਿੱਚ ਬੋਇੰਗ 767 ਅਤੇ 777 ਦੇ ਨਾਲ 787 ਸ਼ਾਮਲ ਹਨ। ਏ330 ਅਤੇ ਏ 340 ਦੋਵਾਂ ਨੂੰ ਸਫਲ ਕਰਨ ਲਈ ਲੰਬੀ ਸੀਮਾ ਵਾਲੀ ਏਅਰਬੱਸ ਏ 350 ਐਕਸਡਬਲਯੂਬੀ ਦੀ ਯੋਜਨਾ ਬਣਾਈ ਗਈ ਸੀ। ਏਅਰਬੱਸ ਨਾਲ ਮੌਜੂਦਾ A330 (A330ceo (ਮੌਜੂਦਾ ਇੰਜਣ ਚੋਣ) 2014 ਦੇ ਬਾਅਦ ਦੇ ਤੌਰ ਤੇ ਕਰਨ ਲਈ ਕਿਹਾ) ਨੂੰ ਤਬਦੀਲ ਕਰਨ ਦੀ ਮਨਸ਼ਾ ਹੈ A330neo ਹੈ, ਜੋ ਕਿ ਨਵ ਇੰਜਣ ਅਤੇ ਹੋਰ ਸੁਧਾਰ ਵੀ ਸ਼ਾਮਲ ਹਨ। ਸਤੰਬਰ 2019 ਤਕ, ਏ .3030 ਦੇ ਆਦੇਸ਼ 1,751 ਤੇ ਖੜੇ ਹੋਏ ਹਨ, ਜਿਨ੍ਹਾਂ ਵਿਚੋਂ 1,473 ਸਪੁਰਦ ਕਰ ਦਿੱਤੇ ਗਏ ਹਨ ਅਤੇ 1,433 ਚਾਲੂ ਹਨ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,0,0, 7

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।