ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    256 ਵਾਰੀ ਵੇਖਿਆ ਗਿਆ (↑82 ਕੱਲ੍ਹ ਤੋਂ)22,17,71,174, 256

    4+ ਦਿਨ ਸਟ੍ਰੀਕ

    🔍 🗞️
  2. 2

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    56 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)48,43,40,51, 56

    4+ ਦਿਨ ਸਟ੍ਰੀਕ

    🔍 🗞️
  3. 3

    ਗੁਰੂ ਹਰਿਕ੍ਰਿਸ਼ਨ

    ਗੁਰੂ ਹਰਿਕ੍ਰਿਸ਼ਨ

    ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।

    55 ਵਾਰੀ ਵੇਖਿਆ ਗਿਆ (↑47 ਕੱਲ੍ਹ ਤੋਂ)8,13,0,8, 55

    2 ਦਿਨ ਸਟ੍ਰੀਕ

    🔍 🗞️
  4. 4

    ਗੁਰੂ ਹਰਿਰਾਇ

    ਗੁਰੂ ਹਰਿਰਾਇ

    ਗੁਰ ਹਰਿਰਾਇ (16 ਜਨਵਰੀ 1630 – 20 ਅਕਤੂਬਰ 1661) ਸਿੱਖਾਂ ਦੇ ਸਤਵੇਂ ਗੁਰੂ ਸਨ। ਉਹ ਆਪਣੇ ਦਾਦਾ ਅਤੇ ਛੇਵੇਂ ਸਿੱਖ ਆਗੂ ਗੁਰੂ ਹਰਗੋਬਿੰਦ ਦੇ ਅਕਾਲ ਚਲਾਣੇ ਤੋਂ ਬਾਅਦ, 3 ਮਾਰਚ, 1644 ਨੂੰ 14 ਸਾਲ ਦੀ ਉਮਰ ਵਿੱਚ ਸਿੱਖ ਆਗੂ ਬਣੇ। ਉਨ੍ਹਾਂ ਨੇ 31 ਸਾਲ ਦੀ ਉਮਰ ਵਿੱਚ ਆਪਣੀ ਮੌਤ ਤੱਕ, ਲਗਭਗ ਸਤਾਰਾਂ ਸਾਲ ਸਿੱਖਾਂ ਦੀ ਅਗਵਾਈ ਕੀਤੀ।

    49 ਵਾਰੀ ਵੇਖਿਆ ਗਿਆ (↑38 ਕੱਲ੍ਹ ਤੋਂ)0,6,7,11, 49

    4 ਦਿਨ ਸਟ੍ਰੀਕ

    🔍 🗞️
  5. 5

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    48 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)46,49,39,27, 48

    4+ ਦਿਨ ਸਟ੍ਰੀਕ

    🔍 🗞️
  6. 6

    ਬੰਦੀ ਛੋੜ ਦਿਵਸ

    ਬੰਦੀ ਛੋੜ ਦਿਵਸ

    "ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.

    44 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)12,11,22,26, 44

    4+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    40 ਵਾਰੀ ਵੇਖਿਆ ਗਿਆ (↓31 ਕੱਲ੍ਹ ਤੋਂ)61,46,70,71, 40

    4+ ਦਿਨ ਸਟ੍ਰੀਕ

    🔍 🗞️
  8. 8

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਸਾਹਿਤ ਵਿੱਚ ਵਾਰ ਕਾਵਿ ਦੇ ਇਤਿਹਾਸ ਨੂੰ ਵਿਸ਼ੇਸ਼ ਥਾਂ ਪ੍ਪਤ ਹੈ। ਵਾਰ ਪੰਜਾਬੀ ਕਵਿਤਾ ਦੀ ਇੱਕ ਵਿਧਾ ਹੈ। ਵਾਰ ਸ਼ਬਦ ਦੀ ਉਤਪਤੀ ਬਾਰੇ ਕਈ ਵਿਚਾਰ ਹਨ। ਡਾ.

    37 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)19,26,14,14, 37

    4+ ਦਿਨ ਸਟ੍ਰੀਕ

    🔍 🗞️
  9. 9

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    30 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)21,36,28,31, 30

    4+ ਦਿਨ ਸਟ੍ਰੀਕ

    🔍 🗞️
  10. 10

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    30 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)13,22,17,29, 30

    4+ ਦਿਨ ਸਟ੍ਰੀਕ

    🔍 🗞️
  11. 11

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    29 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)34,24,20,23, 29

    4+ ਦਿਨ ਸਟ੍ਰੀਕ

    🔍 🗞️
  12. 12

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    24 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)20,18,48,37, 24

    4+ ਦਿਨ ਸਟ੍ਰੀਕ

    🔍 🗞️
  13. 13

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    23 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)19,24,17,17, 23

    4+ ਦਿਨ ਸਟ੍ਰੀਕ

    🔍 🗞️
  14. 14

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।

    21 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,6, 21

    2 ਦਿਨ ਸਟ੍ਰੀਕ

    🔍 🗞️
  15. 15

    ਸਾਹਿਬਪ੍ਰੀਤ ਸਿੰਘ

    ਸਾਹਿਬਪ੍ਰੀਤ ਸਿੰਘ

    ਸਾਹਿਬਪ੍ਰੀਤ ਸਿੰਘ (ਅੰਗਰੇਜ਼ੀ: Sahibpreet Singh) ਇੱਕ ਭਾਰਤੀ ਵਕੀਲ ਅਤੇ ਕਾਨੂੰਨੀ ਖੋਜਕਰਤਾ ਹਨ। ਉਨ੍ਹਾਂ ਦੇ ਪ੍ਰਕਾਸ਼ਿਤ ਖੋਜ ਕਾਰਜਾਂ ਦੇ ਵਿਸ਼ਿਆਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਅਪਰਾਧ, ਕੰਪਿਊਟਰ ਫੋਰੈਂਸਿਕਸ, ਬੌਧਿਕ ਸੰਪਤੀ ਅਧਿਕਾਰ ਅਤੇ ਐਲਗੋਰਿਦਮਿਕ ਪ੍ਰਣਾਲੀਆਂ ਦੀ ਕਾਨੂੰਨੀ ਜ਼ਿੰਮੇਵਾਰੀ ਸ਼ਾਮਲ ਹਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0, 20

    1 ਦਿਨ ਸਟ੍ਰੀਕ

    🔍 🗞️
  16. 16

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    20 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)10,18,10,6, 20

    4+ ਦਿਨ ਸਟ੍ਰੀਕ

    🔍 🗞️
  17. 17

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)11,10,16,0, 18

    1 ਦਿਨ ਸਟ੍ਰੀਕ

    🔍 🗞️
  18. 18

    ਝੱਕਰੀਆਂ ਦਾ ਵਰਤ

    ਝੱਕਰੀਆਂ ਦਾ ਵਰਤ

    ਝੱਕਰੀਆਂ ਦਾ ਵਰਤ ਕਰੂਆ ਚੌਥ ਤੋ਼ ਤਿੰਨ ਦਿਨ ਮਗਰੋਂ ਹਨੇਰੇ ਪੱਖ ਦੀ ਸੱਤੇ ਨੂੰ ਰੱਖਿਆ ਜਾਂਦਾ ਹੈ। ਇਹ ਵਰਤ ਅੱਸੂ-ਕੱਤਕ ਭਾਵ ਅਕਤੂਬਰ ਦੇ ਅਖ਼ੀਰ ਜਾ ਨਵੰਬਰ ਵਿੱਚ ਅਸ਼ਟਮੀ ਵਾਲੇ ਦਿਨ ਹੁੰਦਾ ਹੈ। ਇਹ ਵਰਤ ਮਾਂ ਆਪਣੇ ਪੁੱਤਰ ਦੀ ਸਲਾਮਤੀ ਤੇ ਸੁਖ-ਸ਼ਾਂਤੀ ਲਈ ਰੱਖਦੀ ਹੈ।

    17 ਵਾਰੀ ਵੇਖਿਆ ਗਿਆ (↓97 ਕੱਲ੍ਹ ਤੋਂ)12,31,38,114, 17

    4+ ਦਿਨ ਸਟ੍ਰੀਕ

    🔍 🗞️
  19. 19

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    16 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)8,12,26,15, 16

    4+ ਦਿਨ ਸਟ੍ਰੀਕ

    🔍 🗞️
  20. 20

    ਬੀਰ ਰਸੀ ਕਾਵਿ ਦੀਆਂ ਵੰਨਗੀਆਂ

    ਬੀਰ ਰਸੀ ਕਾਵਿ ਦੀਆਂ ਵੰਨਗੀਆਂ

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0, 16

    1 ਦਿਨ ਸਟ੍ਰੀਕ

    🔍 🗞️
  21. 21

    ਪੰਜਾਬੀ ਸੂਬੇ ਦਾ ਜਨਮ

    ਪੰਜਾਬੀ ਸੂਬੇ ਦਾ ਜਨਮ

    ਪੰਜਾਬ ਦੀ ਭਾਸ਼ਾ ਦਾ ਮਸਲਾ ਅਸਲ ਵਿੱਚ ਮੁਸਲਮ ਲੀਗ ਦੀ ਪਾਕਿਸਤਾਨ ਦੀ ਮੰਗ ਨਾਲ ਸਿਆਸੀ ਰੂਪ ਗ੍ਰਹਿਣ ਕਰਦਾ ਹੈ। ਇੰਡੀਅਨ ਮੁਸਲਿਮ ਲੀਗ ਦੀ 1940 ਵਿੱਚ ਕੀਤੀ ਪਾਕਿਸਤਾਨ ਦੀ ਮੰਗ ਦਾ ਸ਼੍ਰੋਮਣੀ ਅਕਾਲੀ ਦਲ ਨੇ ਡਟ ਕੇ ਵਿਰੋਧ ਕੀਤਾ ਅਤੇ ਉਸ ਨੇ ਕ੍ਰਿਪਸ ਪਰਪੋਜ਼ਲ 1942, ਰਾਜਾ ਫਾਰਮੂਲਾ 1944 ਅਤੇ ਕੈਬਨਟ ਮਿਸ਼ਨ ਦਾ ਵਿਰੋਧ ਕਰਦਿਆਂ ਉਲਟਾ ਆਪਣੇ ਲਈ ਮੁਸਲਮਾਨਾਂ ਵਾਂਗ ਹੀ ਸਿੱਖਾਂ ਨੇ ਵੀ ਵੱਖਰੇ ਖਿੱਤੇ ਜਾਂ ਅਜ਼ਾਦ ਪੰਜਾਬ ਦੀ ਮੰਗ ਕੀਤੀ। ਸਿੱਖ ਮੁਸਲਮਾਨਾਂ ਦੇ ਉਲਟ ਕਿਤੇ ਵੀ ਬਹੁਤ ਗਿਣਤੀ ਵਿੱਚ ਨਹੀਂ ਸਨ, ਇਸ ਲਈ ਉਹਨਾਂ ਨੇ ਭਾਰਤ ਨਾਲ ਰਲਣ ਦਾ ਫੈਸਲਾ ਕੀਤਾ ਪਰ ਇਥੇ ਵੀ ਉਹ ਆਪਣੇ ਲਈ ਵੱਖਰੇ ਖਿੱਤੇ ਜਾਂ ਸਟੇਟ ਦੀ ਆਸ ਰਖਦੇ ਸਨ। ਪਰ ਨਵੇਂ ਅਜ਼ਾਦ ਹੋਏ ਜਮਹੂਰੀ,ਧਰਮ ਨਿਰਪੱਖ, ਬਰਾਬਰ ਅਧਿਕਾਰਾਂ ਵਾਲੇ ਰਾਜ ਵਿੱਚ ਧਰਮ ਅਧਾਰਤ ਵੱਖਰੇ ਖਿੱਤੇ ਦੀ ਕੋਈ ਗੁੰਜਾਇਸ਼ ਨਾ ਹੋਣ ਕਰਕੇ ਸਿੱਖਾਂ ਨੇ ਆਪਣੀ ਮੰਗ ਨੂੰ ਕਿਤੇ ਨਾ ਕਿਤੇ ਧਰਮ ਨਿਰਪੱਖ ਰੂਪ ਦੇਣ ਲਈ ਪੰਜਾਬੀ ਸੂਬੇ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀ ਸਿੱਖ ਇਸ ਮੰਗ ਲਈ ਅੜ ਗਏ, ਲੇਖਕ ਮੰਗ ਨਾਲ ਖੜ ਗਏ,ਜਦੋਂ ਕਿ ਹਿੰਦੂ ਜਥੇਬੰਦੀਆਂ ਦਾ ਖਾਸ ਕਰਕੇ ਜਨ ਸੰਘ ਵਿਰੋਧ ਵਿੱਚ ਚੱਲ ਪਈ ਅਤੇ ਕਾਂਗਰਸ ਵਿਚ–ਵਿਚਾਲਾ ਕਰਦੀ ਰਹੀ। ਕੇਂਦਰ ਅਤੇ ਰਾਜ ਦੋਹਾਂ ਤੇ ਕਾਬਜ ਕਾਂਗਰਸ ਮੰਗ ਮੰਨਣਾ ਵੀ ਨਹੀਂ ਚਾਹੁੰਦੀ ਸੀ ਪਰ ਸਿੱਖਾਂ ਨੂੰ ਨਰਾਜ ਵੀ ਨਹੀਂ ਕਰਨਾ ਚਾਹੁੰਦੀ ਸੀ। ਜੇ ਉਸ ਸਮੇਂ ਕਾਂਗਰਸ ਪਾਰਟੀ 14 ਅਗਸਤ 1948 ਦੇ ਸਰਕਾਰੀ ਗਜਟ ਅਨੁਸਾਰ ਸਰਕਾਰ ਦੀ ਸਿਧਾਂਤਕ ਪੱਧਰ ਤੇ ਮੰਨੀ ਮੰਗ ਕਿ ਬੱਚੇ ਦੀ ਮੁਢਲੇ ਪੜਾਅ ਦੀ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਹੋਵੇਗੀ ਨੂੰ ਲਾਗੂ ਕਰ ਦਿੰਦੀ ਤਾਂ ਕਈ ਮਸਲੇ ਉੱਠਣੇ ਹੀ ਨਹੀਂ ਸਨ। ਲੋਕ ਰਾਜ ਦੇ ਤਕਾਜ਼ੇ ਅਨੁਸਾਰ ਸਿੱਖਿਆ ਦਾ ਮਾਧਿਅਮ ਸਥਾਨਕ ਭਾਸ਼ਾ ਨੂੰ ਬਣਾ ਦਿੱਤਾ ਜਾਂਦਾ ਤਾਂ ਇਸ ਮੰਗ ਦਾ ਫਿਰਕੂ ਅਧਾਰ ਪੈਦਾ ਹੀ ਨਹੀਂ ਹੋਣਾ ਸੀ ਅਤੇ ਭਾਸ਼ਾ ਨੇ ਧਰਮ ਨਾਲ ਨਹੀਂ ਜੁੜਨਾ ਸੀ ਅਤੇ ਅੱਗੋਂ ਜੇ ਹੋਰ ਰਾਜਾਂ ਨਾਲ ਹੀ ਪੰਜਾਬ ਦਾ ਵੀ ਭਾਸ਼ਾ ਅਧਾਰਤ ਪੁਰ–ਗਠਨ ਹੋ ਜਾਂਦਾ ਤਾਂ ਬਾਅਦ ਵਾਲੀਆਂ ਮੁਸ਼ਕਲਾਂ ਜਿਹਨਾਂ ਵਿੱਚ ਪੰਜਾਬ ਸੰਕਟ ਵੀ ਸ਼ਾਮਲ ਹੈ, ਤੋਂ ਬਚਿਆ ਜਾ ਸਕਦਾ ਸੀ। ਇਤਿਹਾਸਕ ਪੱਖੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 1954 ਦੀ ਚੋਣ ਮਹੱਤਵਪੂਰਨ ਰਹੀ। ਇਸ ਚੋਣ ਵਿੱਚ ਅਕਾਲੀ ਦਲ ਨੇ 111 ਸੀਟਾਂ ਜਿੱਤ ਕੇ ਪੰਜਾਬੀ ਸੂਬੇ ਦੇ ਵਿਰੋਧ ਵਾਲੇ ਕਾਂਗਰਸੀਆਂ ਦੇ ਖੜੇ ਕੀਤੇ ਸਰਕਾਰੀ ਹਮਾਇਤ ਪ੍ਰਾਪਤ ਖਾਲਸਾ ਦਲ ਨੂੰ ਕਰਾਰੀ ਹਾਰ ਦਿੱਤੀ। ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ 1927 ਦੇ ਮਦਰਾਸ ਸੈਸ਼ਨ ਵਿੱਚ ਸਿੰਧ ਸੂਬੇ ਦੀ ਹਮਾਇਤ ਕਰਦਿਆਂ ਮਤਾ ਪਾਸ ਕੀਤਾ ਸੀ ਕਿ ਕਾਂਗਰਸ ਇਸ ਮੱਤ ਦੀ ਧਾਰਨੀ ਹੈ ਕਿ ਸਮਾਂ ਆ ਗਿਆ ਹੈ ਕਿ ਭਾਸ਼ਾਈ ਅਧਾਰ ਤੇ ਸੂਬਿਆਂ ਦੀ ਪੁਨਰ ਵਿਉਂਤਬੰਦੀ ਹੋਵੇ। ਇਹ ਸਿਧਾਂਤ ਕਾਂਗਰਸ ਦੇ ਸੰਵਿਧਾਨ ਵਿੱਚ ਅਪਣਾਇਆ ਹੋਇਆ ਹੈ। ਇਹ ਮਤਾ ਅੱਗੇ ਕਹਿੰਦਾ ਹੈ ਕਿ ਸੂਬਿਆਂ ਦੀ ਪੁਨਰ ਵਿਉਂਤਬੰਦੀ ਤੁਰਤ ਹੋਣੀ ਚਾਹੀਦੀ ਹੈ ਤਾਂ ਜੋ ਜੇ ਕੋਈ ਹੋਰ ਸੂਬਾ ਵੀ ਭਾਸ਼ਾ ਅਧਾਰ ਤੇ ਪੁਨਰ ਗਠਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਵੀ ਇਸੇ ਅਧਾਰ ਤੇ ਵਿਚਾਰਿਆ ਜਾ ਸਕੇ। 1928 ਦੀ ਨਹਿਰੂ ਰਿਪੋਰਟ ਵਿੱਚ ਉਸ ਸਮੇਂ ਦੇ ਸੂਬਿਆਂ ਦੀ ਵੰਡ ਨੂੰ ਗੈਰ ਤਾਰਕਿਕ ਦੱਸਿਆ ਗਿਆ ਹੈ ਅਤੇ ਸਬੰਧਤ ਖਿੱਤੇ ਦੀ ਭਸ਼ਾਈ ਏਕਤਾ ਦੇ ਅਧਾਰ ਤੇ ਸੂਬਿਆਂ ਦੇ ਪੁਨਰ ਗਠਨ ਦਾ ਮਸਲਾ ਉਠਾਇਆ ਸੀ। 1929 ਦੇ ਲਹੌਰ ਸੈਸ਼ਨ ਵਿੱਚ ਭਾਰਤੀ ਕਾਂਗਰਸ ਨੇ ਮਤਾ ਪਾਸ ਕੀਤਾ " ਕਾਂਗਰਸ ਸਿੱਖਾਂ ਨੂੰ ਇਹ ਭਰੋਸਾ ਦਿਲਾਂਉਦੀ ਹੈ ਕਿ ਭਵਿਖ ਦੇ ਕਿਸੇ ਸੰਵਿਧਾਨ ਦਾ ਕੋਈ ਰੂਪ ਜਿਸ ਵਿੱਚ ਉਨ੍ਹਾਂ (ਸਿੱਖਾਂ) ਦੀ ਤਸੱਲੀ ਨਾਂ ਹੋਵੇ ਕਾਂਗਰਸ ਨੂੰ ਪਰਵਾਨ ਨਹੀਂ ਹੋਵੇਗਾ।" ਇਥੋਂ ਤਕ ਕਿ 4 ਅਪ੍ਰੈਨ 1946 ਨੂੰ ਜਵਾਹਰ ਲਾਲ ਨਹਿਰੂ ਨੇ ਬਿਆਨ ਦਿੱਤਾ ਸੀ ਕਿ ਸੂਬਿਆਂ ਦੀ ਪੁਨਰ ਵੰਡ ਜ਼ਰੂਰੀ ਹੈ ਅਤੇ ਨਾ ਟਾਲੀ ਜਾਣ ਵਾਲੀ ਹੈ। ਮੈਂ ਅਰਧ ਖੁਦਮੁਖ਼ਤਾਰ ਇਕਾਈ ਦਾ ਪੱਖੀ ਹਾਂ। ਮੈਂ ਚਾਹੁੰਦਾ ਹਾਂ ਉਨ੍ਹਾਂ (ਭਾਵ ਸਿੱਖਾਂ ਨੂੰ) ਨੂੰ ਅਰਧ ਖੁਦਮੁਖਤਾਰ ਸੂਬੇ ਅੰਦਰ ਇਕਾਈ ਮਿਲੇ ਜਿਥੇ ਉਹ ਅਜ਼ਾਦੀ ਦਾ ਨਿੱਘ ਮਾਣ ਸਕਣ। ਉਹ ਸਤਰਾਂ ਹਨ ਜੋ ਵਾਰ ਵਾਰ ਦੁਹਰਾਈਆਂ ਜਾਂਦੀਆਂ ਹਨ। ਇੱਕ ਤਰ੍ਹਾਂ ਨਾਲ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਅਜ਼ਾਦੀ ਤੋਂ ਪਹਿਲਾਂ ਸਿਧਾਂਤਕ ਤੌਰ 'ਤੇ ਭਸ਼ਾਈ ਅਧਾਰ ਤੇ ਸੂਬਿਆਂ ਦੇ ਪਨਰਗਠਨ ਦੇ ਪੱਖ ਵਿੱਚ ਸੀ ਪਰੰਤੂ ਅਜ਼ਾਦੀ ਤੋਂ ਬਾਅਦ ਉਸ ਦਾ ਅਮਲ ਬਦਲ ਗਿਆ। 50 ਮੈਂਬਰਾਂ ਦੀ ਸੰਵਿਧਾਨ ਸਭਾ ਦੀ ਸਲਾਹਕਾਰ ਕਮੇਟੀ ਜੋ 27 ਜਨਵਰੀ 1948 ਵਿੱਚ ਗਠਿਤ ਕੀਤੀ ਗਈ ਨੇ ਪਹਿਲੀ ਰਿਪੋਰਟ 8 ਅਗੱਸਤ 1948 ਨੂੰ ਜਾਰੀ ਕੀਤੀ ਜਿਸ ਵਿੱਚ ਮੁੱਖ ਸਿਫ਼ਾਰਸ਼ਾਂ ਸਨ 1. ਚੋਣਾਂ ਵਾਸਤੇ ਸਾਂਝੇ ਵੋਟਰ ਸਮੂਹ ਹੋਣਗੇ। 2.

    16 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)0,16,27,23, 16

    4 ਦਿਨ ਸਟ੍ਰੀਕ

    🔍 🗞️
  22. 22

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    15 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)23,19,21,21, 15

    4+ ਦਿਨ ਸਟ੍ਰੀਕ

    🔍 🗞️
  23. 23

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    15 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)11,16,9,12, 15

    4+ ਦਿਨ ਸਟ੍ਰੀਕ

    🔍 🗞️
  24. 24

    ਪੰਜਾਬੀ ਸੂਬਾ ਅੰਦੋਲਨ

    ਪੰਜਾਬੀ ਸੂਬਾ ਅੰਦੋਲਨ

    ਪੰਜਾਬੀ ਸੂਬਾ ਅੰਦੋਲਨ ਇੱਕ ਲੰਮੇ ਸਮੇਂ ਤੋਂ ਉਲੀਕਿਆ ਗਿਆ ਸਿਆਸੀ ਅੰਦੋਲਨ ਸੀ, ਜਿਸਨੂੰ ਪੰਜਾਬੀ ਬੋਲਣ ਵਾਲੇ ਲੋਕਾਂ (ਜ਼ਿਆਦਾਤਰ ਸਿੱਖਾਂ) ਦੁਆਰਾ ਸੁਤੰਤਰਤਾ ਤੋਂ ਬਾਅਦ ਦੇ ਭਾਰਤੀ ਰਾਜ ਪੂਰਬੀ ਪੰਜਾਬ ਵਿੱਚ ਖੁਦਮੁਖਤਿਆਰ ਪੰਜਾਬੀ ਸੂਬਾ, ਜਾਂ ਪੰਜਾਬੀ ਬੋਲਣ ਵਾਲਾ ਰਾਜ ਬਣਾਉਣ ਦੀ ਮੰਗ ਕਰਦੇ ਹੋਏ ਸ਼ੁਰੂ ਕੀਤਾ ਗਿਆ ਸੀ।

    15 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,0,9,17, 15

    3 ਦਿਨ ਸਟ੍ਰੀਕ

    🔍 🗞️
  25. 25

    ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ

    ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ

    ਆਯਤੁੱਲਾਹ ਸੱਯਦ ਹਸਨ ਇਮਾਮ ਰਿਜ਼ਵੀ ਜ਼ੰਗੀਪੁਰੀ (ਜਨਮ 2 ਮਾਰਚ 1974) ਇੱਕ ਭਾਰਤੀ ਸ਼ੀਆ ਨਿਆਂ-ਸ਼ਾਸਤਰੀ, ਧਾਰਮਿਕ ਆਗੂ, ਮੁਜਤਹਿਦ ਅਤੇ ਧਾਰਮਿਕ ਨੇਤਾ ਹਨ। ਉਹ ਦੋ ਤੋਂ ਵੱਧ ਦਹਾਕਿਆਂ ਤੋਂ ਮੀਰਾ ਰੋਡ, ਮੁੰਬਈ ਵਿਖੇ ਹੈਦਰੀ ਜਾਮਾ ਮਸਜਿਦ ਦੇ ਇਮਾਮ-ਏ-ਜੁਮਮਾ ਵਜੋਂ ਸੇਵਾ ਨਿਭਾ ਰਹੇ ਹਨ।

    15 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)49,15,8,17, 15

    4+ ਦਿਨ ਸਟ੍ਰੀਕ

    🔍 🗞️
  26. 26

    ਚੇਤਨ ਸਿੰਘ ਜੌੜਾਮਾਜਰਾ

    ਚੇਤਨ ਸਿੰਘ ਜੌੜਾਮਾਜਰਾ

    ਚੇਤਨ ਸਿੰਘ ਜੌੜਾਮਾਜਰਾ ਇੱਕ ਭਾਰਤੀ ਸਿਆਸਤਦਾਨ ਹਨ, ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਹਨ । ਉਹ ਸਮਾਣਾ ਤੋਂ ਵਿਧਾਨ ਸਭਾ ਦਾ ਮੈਂਬਰ ਹਨ, 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਚੁਣੇ ਗਏ ਸਨ, ਅਤੇ ਪਾਰਟੀ ਦੀ ਪਟਿਆਲਾ ਜ਼ਿਲ੍ਹਾ ਦਿਹਾਤੀ ਇਕਾਈ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ। 2019 ਵਿੱਚ, ਉਹਨਾਂ ਨੂੰ ਇੱਕ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਂਦੇ ਹੋਏ ਗੋਲੀ ਮਾਰ ਦਿੱਤੀ ਗਈ ਸੀ। 2022 ਵਿੱਚ, ਉਸਨੇ ਸਮਾਣਾ ਵਿੱਚ 39,713 ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)0,0,0,19, 15

    2 ਦਿਨ ਸਟ੍ਰੀਕ

    🔍 🗞️
  27. 27

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    15 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,0,0,8, 15

    2 ਦਿਨ ਸਟ੍ਰੀਕ

    🔍 🗞️
  28. 28

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    14 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)10,9,16,21, 14

    4+ ਦਿਨ ਸਟ੍ਰੀਕ

    🔍 🗞️
  29. 29

    16 ਅਕਤੂਬਰ

    16 ਅਕਤੂਬਰ

    16 ਅਕਤੂਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 289ਵਾਂ (ਲੀਪ ਸਾਲ ਵਿੱਚ 290ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 76 ਦਿਨ ਬਾਕੀ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0, 13

    1 ਦਿਨ ਸਟ੍ਰੀਕ

    🔍 🗞️
  30. 30

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।

    13 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,8,0,6, 13

    2 ਦਿਨ ਸਟ੍ਰੀਕ

    🔍 🗞️
  31. 31

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)10,7,10,15, 13

    4+ ਦਿਨ ਸਟ੍ਰੀਕ

    🔍 🗞️
  32. 32

    ਦੁੱਲਾ ਭੱਟੀ

    ਦੁੱਲਾ ਭੱਟੀ

    ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0, 13

    1 ਦਿਨ ਸਟ੍ਰੀਕ

    🔍 🗞️
  33. 33

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ (1952–1995) ਇੱਕ ਭਾਰਤੀ ਮਨੁੱਖੀ ਅਧਿਕਾਰ ਕਾਰਕੁਨ ਸੀ। ਉਹ ਪੰਜਾਬ ਦੇ ਸਭ ਤੋਂ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਸੀ। ਉਸਨੇ ਪੰਜਾਬ, ਭਾਰਤ ਵਿੱਚ ਬਗਾਵਤ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਕਥਿਤ ਗੈਰ-ਨਿਆਇਕ ਕਤਲਾਂ, ਜਬਰੀ ਲਾਪਤਾ ਕੀਤੇ ਜਾਣ ਅਤੇ ਗੈਰ-ਕਾਨੂੰਨੀ ਸਸਕਾਰ ਦੇ ਸਬੂਤਾਂ ਦਾ ਪਰਦਾਫਾਸ਼ ਕੀਤਾ ਅਤੇ ਇਸਤੋਂ ਬਾਅਦ ਉਸਨੂੰ ਅੰਤਰਰਾਸ਼ਟਰੀ ਪਹਿਚਾਣ ਵੀ ਮਿਲੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0, 13

    1 ਦਿਨ ਸਟ੍ਰੀਕ

    🔍 🗞️
  34. 34

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    12 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)12,11,9,13, 12

    4+ ਦਿਨ ਸਟ੍ਰੀਕ

    🔍 🗞️
  35. 35

    ਯੋਨੀ

    ਯੋਨੀ

    ਇਸਤਰੀਆਂ ਦੇ ਜਣਨ ਅੰਗ ਨੂੰ ਯੋਨੀ ਕਿਹਾ ਜਾਂਦਾ ਹੈ ।ਇਸਨੂੰ ਅੰਗਰੇਜੀ ਵਿੱਚ ਵਜਾਈਨਾ ਕਿਹਾ ਜਾਂਦਾ ਹੈ। ਇਸਦੇ ਸਮਾਨਾਰਥੀ ਸ਼ਬਦ ਭਗ, ਚੂਤ ਅਤੇ ਫੁੱਦੀ ਆਦਿ ਹਨ, ਜਿਹੜੇ ਆਮ ਵਰਤੋਂ ਵਿੱਚ ਅਸ਼ਲੀਲ ਮੰਨੇ ਜਾਂਦੇ ਹਨ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0, 12

    1 ਦਿਨ ਸਟ੍ਰੀਕ

    🔍 🗞️
  36. 36

    1984 ਸਿੱਖ ਵਿਰੋਧੀ ਦੰਗੇ

    1984 ਸਿੱਖ ਵਿਰੋਧੀ ਦੰਗੇ

    1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"

    12 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,0,15,20, 12

    3 ਦਿਨ ਸਟ੍ਰੀਕ

    🔍 🗞️
  37. 37

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    12 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)11,0,0,10, 12

    2 ਦਿਨ ਸਟ੍ਰੀਕ

    🔍 🗞️
  38. 38

    ਜੀਤ ਸਿੰਘ ਸੰਧੂ

    ਜੀਤ ਸਿੰਘ ਸੰਧੂ

    ਜੀਤ ਸਿੰਘ ਸੰਧੂ ਪੰਜਾਬੀ ਨਾਵਲਕਾਰ ਹੈ। ਉਸਨੇ ਹੁਣ ਤੱਕ ਆਪਣੇ ਪਹਿਲੇ ਨਾਵਲ ਵੈਰੀ ਹੋਇਆ ਜਹਾਨ ਤੋਂ ਲੈ ਕੇ ਯੂ ਟਰਨ ਤੱਕ ਸੋਲਾਂ ਨਾਵਲ ਲਿਖੇ ਹਨ। ਉਹ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਸ਼ਹਿਰ ਕੋਟਕਪੂਰਾ ਨੇੜਲੇ ਪਿੰਡ ਸਿੱਖਾਂ ਵਾਲਾ ਵਿੱਚ ਰਹਿੰਦਾ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0, 12

    1 ਦਿਨ ਸਟ੍ਰੀਕ

    🔍 🗞️
  39. 39

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)14,0,7,17, 11

    3 ਦਿਨ ਸਟ੍ਰੀਕ

    🔍 🗞️
  40. 40

    ਲੋਹੜੀ

    ਲੋਹੜੀ

    ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,12,0, 10

    1 ਦਿਨ ਸਟ੍ਰੀਕ

    🔍 🗞️
  41. 41

    ਅਰਸਤੂ ਦਾ ਤ੍ਰਾਸਦੀ ਸਿਧਾਂਤ

    ਅਰਸਤੂ ਦਾ ਤ੍ਰਾਸਦੀ ਸਿਧਾਂਤ

    ਅਰਸਤੂ ਦਾ ਤ੍ਰਾਸਦੀ ਸਿਧਾਂਤ ਤ੍ਰਾਸਦੀ ਅੰਗਰੇਜ਼ੀ ਭਾਸ਼ਾ ਦੇ ਸ਼ਬਦ 'ਟ੍ਰੈਜਿਡੀ'(Tragedy) ਦਾ ਸਮਾਨਆਰਥਕ ਪੰਜਾਬੀ ਪ੍ਰਾਰੂਪ ਹੈ। ਟ੍ਰੈਜਿਡੀ ਯੂਨਾਨੀ ਭਾਸ਼ਾ ਦੇ ਸੰਯੁਕਤ ਸ਼ਬਦ ਟ੍ਰੋਗੋਇਡੀਆ(Tragoidia)ਤੋਂ ਵਿਕਸਿਤ ਹੋਇਆ ਹੈ। ਵਿਉਂਤਪੱਤੀ ਅਨੁਸਾਰ Tragos (ਬੱਕਰੀ) ਅਤੇ Aeidein( to sing)ਦੇ ਮਿਲਾਪ ਤੋਂ ਬਣਿਆ Tragoidia ਭਾਵ ਬੱਕਰੀ ਦਾ ਗੀਤ ਬਣਦਾ ਹੈ। ਇਸ ਸ਼ਬਦ (Tragoidia)ਦੇ ਅਰਥ ਨੂੰ ਇਨਾਮ ਵਜੋਂ ਜਾਂ ਇੱਕ ਬੱਕਰੀ ਵਜੋਂ, ਜੋ ਮੁੱਢਲਾ ਨਾਟਕਕਾਰ ਜੋ ਪ੍ਰਤੀਯੋਗਤਾ ਜਿੱਤਦਾ ਸੀ ਜਾਂ ਉਹ ਪ੍ਰਤੀਯੋਗੀ ਜਿਹਨਾਂ ਨੇ ਬੱਕਰੀ ਦੀ ਖੱਲ ਦੇ ਕੱਪੜੇ ਪਾਏ ਹੁੰਦੇ ਸਨ, ਨੂੰ ਦਿੱਤੇ ਜਾਂਦੇ ਸੀ ਜਾਂ ਉਹ ਬੱਕਰੀ ਜੋ ਰੀਤੀ ਰਿਵਾਜਾਂ ਅਨੁਸਾਰ ਕੁਰਬਾਨੀ ਚੜ੍ਹਾਈ ਜਾਂਦੀ ਸੀ ਵਿੱਚੋਂ ਟ੍ਰੈਜਿਡੀ ਵਿਕਸਿਤ ਹੋਇਆ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0, 10

    1 ਦਿਨ ਸਟ੍ਰੀਕ

    🔍 🗞️
  42. 42

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,8,0, 10

    1 ਦਿਨ ਸਟ੍ਰੀਕ

    🔍 🗞️
  43. 43

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,8,0,0, 10

    1 ਦਿਨ ਸਟ੍ਰੀਕ

    🔍 🗞️
  44. 44

    ਐਸ਼ਲੇ ਬਲੂ

    ਐਸ਼ਲੇ ਬਲੂ

    ਐਸ਼ਲੇ ਬਲੂ (ਜਨਮ ਓਰੀਆਨਾ ਸਮਾਲ ਜੁਲਾਈ 8, 1981) ਇੱਕ ਅਮਰੀਕੀ ਰੇਡੀਓ ਸ਼ਖ਼ਸੀਅਤ, ਲੇਖਕ, ਅਤੇ ਸਾਬਕਾ ਪੌਰਨੋਗ੍ਰਾਫਿਕ ਅਦਾਕਾਰਾ ਹੈ। ਇਸ ਵੇਲੇ ਇਹ ਆਪਣੇ ਵਿਵਿਡ ਰੇਡੀਓ ਸ਼ੋਅ ਦੀ ਮੇਜ਼ਬਾਨ ਹੈ ਅਤੇ ਇਹ ਹਸਟਲਰ ਮੈਗਜ਼ੀਨ ਲਈ ਲਿਖਦੀ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0, 10

    1 ਦਿਨ ਸਟ੍ਰੀਕ

    🔍 🗞️
  45. 45

    ਸਵਾਮੀ ਵਿਵੇਕਾਨੰਦ

    ਸਵਾਮੀ ਵਿਵੇਕਾਨੰਦ

    ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0, 9

    1 ਦਿਨ ਸਟ੍ਰੀਕ

    🔍 🗞️
  46. 46

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    9 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,13,11,7, 9

    4 ਦਿਨ ਸਟ੍ਰੀਕ

    🔍 🗞️
  47. 47

    ਮੌਤ ਅਲੀ ਬਾਬੇ ਦੀ (ਕਹਾਣੀ)

    ਮੌਤ ਅਲੀ ਬਾਬੇ ਦੀ (ਕਹਾਣੀ)

    ਮੌਤ ਅਲੀ ਬਾਬੇ ਦੀ ਪੰਜਾਬੀ ਸਾਹਿਤਕਾਰ ਅਜੀਤ ਕੌਰ ਦੀ ਕਹਾਣੀ ਹੈ। ਇਹ ਇਸੇ ਨਾਮ ਦੇ (ਕਹਾਣੀ ਸੰਗ੍ਰਹਿ) ਵਿੱਚ ਸ਼ਾਮਲ ਹੈ ਅਤੇ ਆਧੁਨਿਕ ਸੰਵੇਦਨਸ਼ੀਲਤਾ ਦੀ ਵਧੀਆ ਕਹਾਣੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0, 9

    1 ਦਿਨ ਸਟ੍ਰੀਕ

    🔍 🗞️
  48. 48

    ਗੁਰਮਤਿ ਕਾਵਿ ਦਾ ਇਤਿਹਾਸ

    ਗੁਰਮਤਿ ਕਾਵਿ ਦਾ ਇਤਿਹਾਸ

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,10,0,0, 9

    1 ਦਿਨ ਸਟ੍ਰੀਕ

    🔍 🗞️
  49. 49

    ਰਾਵਣ

    ਰਾਵਣ

    ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)8,0,0,0, 9

    1 ਦਿਨ ਸਟ੍ਰੀਕ

    🔍 🗞️
  50. 50

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    9 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,9,7,15, 9

    4 ਦਿਨ ਸਟ੍ਰੀਕ

    🔍 🗞️
  51. 51

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    9 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)8,14,13,10, 9

    4+ ਦਿਨ ਸਟ੍ਰੀਕ

    🔍 🗞️
  52. 52

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,10,10,9, 9

    4 ਦਿਨ ਸਟ੍ਰੀਕ

    🔍 🗞️
  53. 53

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    9 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)13,0,11,7, 9

    3 ਦਿਨ ਸਟ੍ਰੀਕ

    🔍 🗞️
  54. 54

    ਓਡੀਸ਼ਾ ਦੇ ਪਕਵਾਨ

    ਓਡੀਸ਼ਾ ਦੇ ਪਕਵਾਨ

    ਉੜੀਆ ਪਕਵਾਨ ਭਾਰਤੀ ਰਾਜ ਉੜੀਸਾ ਦਾ ਪਕਵਾਨ ਹੈ। ਹੋਰ ਖੇਤਰੀ ਭਾਰਤੀ ਪਕਵਾਨਾਂ ਦੇ ਮੁਕਾਬਲੇ, ਉੜੀਆ ਪਕਵਾਨ ਘੱਟ ਤੇਲ ਦੀ ਵਰਤੋਂ ਕਰਦੇ ਹਨ ਅਤੇ ਘੱਟ ਮਸਾਲੇਦਾਰ ਹੁੰਦੇ ਹਨ, ਹਾਲਾਂਕਿ ਫਿਰ ਵੀ ਸੁਆਦੀ ਰਹਿੰਦੇ ਹਨ। ਚੌਲ ਇਸ ਖੇਤਰ ਦਾ ਮੁੱਖ ਭੋਜਨ ਹੈ। ਕੁਝ ਪਕਵਾਨਾਂ ਵਿੱਚ ਸਰ੍ਹੋਂ ਦੇ ਤੇਲ ਨੂੰ ਖਾਣਾ ਪਕਾਉਣ ਦੇ ਮਾਧਿਅਮ ਵਜੋਂ ਵਰਤਿਆ ਜਾਂਦਾ ਹੈ, ਪਰ ਮੰਦਰਾਂ ਵਿੱਚ ਘਿਓ (ਗਾਂ ਦੇ ਦੁੱਧ ਤੋਂ ਬਣਿਆ) ਪਸੰਦ ਕੀਤਾ ਜਾਂਦਾ ਹੈ। ਉੜੀਆ ਭੋਜਨ ਰਵਾਇਤੀ ਤੌਰ 'ਤੇ ਪਿੱਤਲ ਜਾਂ ਕਾਂਸੀ ਦੀਆਂ ਧਾਤ ਦੀਆਂ ਪਲੇਟਾਂ, ਕੇਲੇ ਦੇ ਪੱਤਿਆਂ ਜਾਂ ਸਾਲ ਦੇ ਪੱਤਿਆਂ ਤੋਂ ਬਣੀਆਂ ਡਿਸਪੋਜ਼ੇਬਲ ਪਲੇਟਾਂ 'ਤੇ ਪਰੋਸਿਆ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0, 9

    1 ਦਿਨ ਸਟ੍ਰੀਕ

    🔍 🗞️
  55. 55

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    9 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)12,6,15,8, 9

    4+ ਦਿਨ ਸਟ੍ਰੀਕ

    🔍 🗞️
  56. 56

    ਰੂਸੋ

    ਰੂਸੋ

    ਜ਼ਾਨ-ਜ਼ਾਕ ਰੂਸੋ (ਫਰਾਂਸੀਸੀ: [ʒɑ̃ʒak ʁuso]; 28 ਜੂਨ 1712 – 2 ਜੁਲਾਈ 1778)18ਵੀਂ ਸਦੀ ਦੇ ਯੂਰਪ ਦੇ ਇੱਕ ਸਵਿਸ ਚਿੰਤਕ, ਲੇਖਕ ਅਤੇ ਫਰਾਂਸੀਸੀ ਰੋਮਾਂਸਵਾਦ ਦੇ ਨਿਰਮਾਤਾ ਸਨ। ਉਹ ਪੱਛਮ ਦੇ ਯੁਗ-ਪਲਟਾਊ ਚਿੰਤਕਾਂ ਵਿੱਚੋਂ ਇੱਕ ਸਨ। ਉਸਦੇ ਰਾਜਨੀਤਕ ਦਰਸ਼ਨ ਨੇ ਫਰਾਂਸ ਦੇ ਇਨਕਲਾਬ ਨੂੰ ਅਤੇ ਆਧੁਨਿਕ ਰਾਜਨੀਤਕ, ਸਾਮਾਜਕ ਅਤੇ ਵਿਦਿਅਕ ਚਿੰਤਨ ਦੇ ਸਮੁੱਚੇ ਵਿਕਾਸ ਨੂੰ ਪ੍ਰਭਾਵਿਤ ਕੀਤਾ। ਪਰ ਅੰਤਰਵਿਰੋਧਾਂ ਅਤੇ ਵਿਰੋਧਾਭਾਸਾਂ ਨਾਲ ਭਰਿਆ ਹੋਣ ਦੇ ਕਾਰਨ ਉਸਦੇ ਦਰਸ਼ਨ ਦਾ ਸਰੂਪ ਵਿਵਾਦਾਸਪਦ ਰਿਹਾ ਹੈ। ਆਪਣੇ ਯੁੱਗ ਦੀ ਉਪਜ ਹੁੰਦੇ ਹੋਏ ਵੀ ਉਸਨੇ ਤਤਕਾਲੀਨ ਮਾਨਤਾਵਾਂ ਦਾ ਵਿਰੋਧ ਕੀਤਾ। ਤਰਕਵਾਦ ਦੇ ਯੁੱਗ ਵਿੱਚ ਉਸਨੇ ਤਰਕ ਦੀ ਆਲੋਚਨਾ ਕੀਤੀ ਅਤੇ ਸਹਿਜ ਮਾਨਵੀ ਭਾਵਨਾਵਾਂ ਨੂੰ ਬਹੁਤ ਜ਼ਿਆਦਾ ਮਹੱਤਵ ਦਿੱਤਾ। ਵਿਸ਼ਵਕੋਸ਼ਵਾਦੀਆਂ ਨਾਲ ਉਸਦਾ ਵਿਰੋਧ ਇਸ ਗੱਲ ਉੱਤੇ ਸੀ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0, 9

    1 ਦਿਨ ਸਟ੍ਰੀਕ

    🔍 🗞️
  57. 57

    ਆਧੁਨਿਕ ਪੰਜਾਬੀ ਕਵਿਤਾ

    ਆਧੁਨਿਕ ਪੰਜਾਬੀ ਕਵਿਤਾ

    ਆਧੁਨਿਕ ਪੰਜਾਬੀ ਕਵਿਤਾ ਦਾ ਜਨਮ ਵੀਹਵੀਂ ਸਦੀ ਦੇ ਆਰੰਭ ਨਾਲ ਹੋਇਆ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,8,0, 8

    1 ਦਿਨ ਸਟ੍ਰੀਕ

    🔍 🗞️
  58. 58

    ਅੱਧ ਚਾਨਣੀ ਰਾਤ

    ਅੱਧ ਚਾਨਣੀ ਰਾਤ

    ਅੱਧ ਚਾਨਣੀ ਰਾਤ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ ਨਾਵਲ ਹੈ। ਇਹ ਨਾਵਲ 1972 ਵਿੱਚ ਪ੍ਰਕਾਸ਼ਿਤ ਹੋਇਆ। ਸਾਹਿਤ ਅਕਾਦਮੀ ਦੁਆਰਾ ਇਸ ਨੂੰ 1975 ਵਿੱਚ ਸਨਮਾਨਿਤ ਕਿਆ ਗਿਆ। ਇਸ ਨਾਵਲ ਤੇ ਇਕ ਫ਼ਿਲਮ ਵੀ ਬਣਾਈ ਗਈ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  59. 59

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)15,14,0,0, 8

    1 ਦਿਨ ਸਟ੍ਰੀਕ

    🔍 🗞️
  60. 60

    ਹੈਲੋਵੀਨ

    ਹੈਲੋਵੀਨ

    ਹੇਲੋਵੀਨ ਜਾਂ ਹੇਲੋਵੀਨ (ਘੱਟ ਆਮ ਤੌਰ 'ਤੇ ਆਲਹਾਲੋਵੀਨ, ਆਲ ਹੈਲੋਜ਼ ਈਵ, ਜਾਂ ਆਲ ਸੇਂਟਸ ਈਵ ਵਜੋਂ ਜਾਣਿਆ ਜਾਂਦਾ ਹੈ) ਪੱਛਮੀ ਈਸਾਈ ਤਿਉਹਾਰ ਦੀ ਪੂਰਵ ਸੰਧਿਆ, 31 ਅਕਤੂਬਰ ਨੂੰ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਜਸ਼ਨ ਹੈ। ਆਲ ਸੇਂਟਸ ਡੇ ਦਾ ਇਹ ਅੱਲਹਾਲੋਟਾਈਡ ਦਾ ਪਾਲਣ ਸ਼ੁਰੂ ਕਰਦਾ ਹੈ, ਉਹ ਸਮਾਂ ਜੋ ਮਰੇ ਹੋਏ ਲੋਕਾਂ ਨੂੰ ਯਾਦ ਕਰਨ ਲਈ ਸਮਰਪਿਤ ਹੁੰਦਾ ਹੈ, ਜਿਸ ਵਿੱਚ ਸੰਤਾਂ ( ਹੇਲੋਜ਼ ), ਸ਼ਹੀਦਾਂ, ਅਤੇ ਸਾਰੇ ਵਫ਼ਾਦਾਰ ਵਿਛੜੇ ਹੁੰਦੇ ਹਨ।

    8 ਵਾਰੀ ਵੇਖਿਆ ਗਿਆ (↓25 ਕੱਲ੍ਹ ਤੋਂ)10,16,38,33, 8

    4+ ਦਿਨ ਸਟ੍ਰੀਕ

    🔍 🗞️
  61. 61

    ਮੌਤ ਅਲੀ ਬਾਬੇ ਦੀ (ਕਹਾਣੀ ਸੰਗ੍ਰਹਿ)

    ਮੌਤ ਅਲੀ ਬਾਬੇ ਦੀ (ਕਹਾਣੀ ਸੰਗ੍ਰਹਿ)

    ਮੌਤ ਅਲੀ ਬਾਬੇ ਦੀ ਪੰਜਾਬੀ ਸਾਹਿਤਕਾਰ ਅਜੀਤ ਕੌਰ ਦਾ ਕਹਾਣੀ ਸੰਗ੍ਰਹਿ ਹੈ। ਇਹ 1985 ਵਿੱਚ ਨਵਯੁੱਗ ਪਬਲਿਸ਼ਰਜ਼, ਨਵੀਂ ਦਿੱਲੀ ਨੇ ਪ੍ਰਕਾਸ਼ਿਤ ਕੀਤੀ ਸੀ। ਇਸ ਕਹਾਣੀ ਸੰਗ੍ਰਹਿ ਵਿਚ ਕੁੱਲ 13 ਕਹਾਣੀਆਂ ਸ਼ਾਮਿਲ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  62. 62

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  63. 63

    ਰਣਜੀਤ ਸਿੰਘ ਕੁੱਕੀ ਗਿੱਲ

    ਰਣਜੀਤ ਸਿੰਘ ਕੁੱਕੀ ਗਿੱਲ

    ਰਣਜੀਤ ਸਿੰਘ ਕੁੱਕੀ ਕੌਮਾਂਤਰੀ ਪ੍ਰਸਿੱਧੀ ਹਾਸਲ ਖੇਤੀ ਵਿਗਿਆਨੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉਪ-ਕੁਲਪਤੀ ਡਾ.

    8 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)7,13,15,8, 8

    4+ ਦਿਨ ਸਟ੍ਰੀਕ

    🔍 🗞️
  64. 64

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)9,0,10,7, 8

    3 ਦਿਨ ਸਟ੍ਰੀਕ

    🔍 🗞️
  65. 65

    ਘੜਾ

    ਘੜਾ

    ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ,ਗਾਗਰ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  66. 66

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)11,0,0,0, 8

    1 ਦਿਨ ਸਟ੍ਰੀਕ

    🔍 🗞️
  67. 67

    ਲਿੰਡਵੁਰਮਬਰੁਨੇਨ

    ਲਿੰਡਵੁਰਮਬਰੁਨੇਨ

    ਲਿੰਡਵੁਰਮਬਰੁਨੇਨ (ਜਰਮਨ ਭਾਸ਼ਾ ਵਿੱਚ 'ਲਿੰਡਵਰਮ ਫੁਹਾਰਾ') ਆਸਟਰੀਆ ਦੇ ਸ਼ਹਿਰ ਕਲਾਗਨਫਰਟ ਵਿੱਚ ਸਥਿਤ ਇੱਕ ਸ਼ਹਿਰੀ ਸਮਾਰਕ ਹੈ। ਇਸ ਵਿੱਚ ਇੱਕ ਲਿੰਡਵਰਮ (ਇੱਕ ਕਿਸਮ ਦਾ ਡ੍ਰੈਗਨ) ਦੀ ਵੱਡੀ ਮੂਰਤੀ, ਹਰਕਿਊਲਿਸ ਦੀ ਇੱਕ ਮੂਰਤੀ, ਜਿਸਨੂੰ ਕਈ ਵਾਰ "ਡ੍ਰੈਗਨ ਦਾ ਵਧ ਕਰਨ ਵਾਲਾ" ਵੀ ਕਿਹਾ ਜਾਂਦਾ ਹੈ, ਅਤੇ ਇੱਕ ਫੁਹਾਰਾ ਸ਼ਾਮਲ ਹਨ। ਇਹ ਸ਼ਹਿਰ ਦੇ ਮੁੱਖ ਚੌਕ, 'ਨੋਇਰ ਪਲਾਟਜ਼' 'ਤੇ ਸਥਿਤ ਹੈ। ਇਸ ਵਿਸ਼ਾਲ ਫੁਹਾਰੇ ਨੂੰ ਸਥਾਪਤ ਕਰਨ ਦੇ ਮੁੱਖ ਕਾਰਨਾਂ ਵਿੱਚੋਂ ਇੱਕ 1514 ਵਿੱਚ ਸ਼ਹਿਰ ਵਿੱਚ ਲੱਗੀ ਭਿਆਨਕ ਅੱਗ ਸੀ। ਇਸ ਦਾ ਕੰਮ 1590 ਵਿੱਚ ਸ਼ੁਰੂ ਹੋਇਆ ਸੀ, ਪਰ ਇਹ ਸਮਾਰਕ 1636 ਤੱਕ ਜਾ ਕੇ ਪੂਰੀ ਤਰ੍ਹਾਂ ਮੁਕੰਮਲ ਹੋਇਆ। ਡ੍ਰੈਗਨ ਦੀ ਮੂਰਤੀ ਅਕਸਰ ਮੂਰਤੀਕਾਰ ਉਲਰਿਚ ਵੋਗਲਸੈਂਗ ਦੀ ਰਚਨਾ ਮੰਨੀ ਜਾਂਦੀ ਹੈ, ਪਰ ਇਸ ਬਾਰੇ ਪੱਕੇ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ। ਹਰਕਿਊਲਿਸ ਦੀ ਮੂਰਤੀ ਮਾਈਕਲ ਹੋਨੇਲ ਦੁਆਰਾ ਬਣਾਈ ਗਈ ਸੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  68. 68

    ਪੰਜਾਬੀ ਰੀਤੀ ਰਿਵਾਜ

    ਪੰਜਾਬੀ ਰੀਤੀ ਰਿਵਾਜ

    ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  69. 69

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ (1986 ਜਾਂ 1987 - 13 ਅਕਤੂਬਰ 2026) ਭਾਰਤ ਦੇ ਪੰਜਾਬ ਰਾਜ ਦੇ ਮਾਨਸਾ ਤੋ ਇੱਕ ਨਸ਼ਾ-ਵਿਰੋਧੀ ਕਾਰਕੁਨ ਅਤੇ ਕਬੱਡੀ ਖਿਡਾਰੀ ਸੀ। ਉਹ ਹੋਰ ਕਈ ਖੇਡਾਂ ਜਿਵੇਂ ਕ੍ਰਿਕਟ ਅਤੇ ਬਾਕਸਿੰਗ ਦਾ ਵੀ ਖਿਡਾਰੀ ਸੀ।

    8 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)20,24,22,13, 8

    4+ ਦਿਨ ਸਟ੍ਰੀਕ

    🔍 🗞️
  70. 70

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,8,0, 8

    1 ਦਿਨ ਸਟ੍ਰੀਕ

    🔍 🗞️
  71. 71

    ਵਾਹਿਗੁਰੂ

    ਵਾਹਿਗੁਰੂ

    ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,0,7, 8

    2 ਦਿਨ ਸਟ੍ਰੀਕ

    🔍 🗞️
  72. 72

    ਕਿੱਸਾ ਕਾਵਿ

    ਕਿੱਸਾ ਕਾਵਿ

    ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0, 8

    1 ਦਿਨ ਸਟ੍ਰੀਕ

    🔍 🗞️
  73. 73

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)15,14,0,0, 8

    1 ਦਿਨ ਸਟ੍ਰੀਕ

    🔍 🗞️
  74. 74

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    7 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)8,11,22,7, 7

    4+ ਦਿਨ ਸਟ੍ਰੀਕ

    🔍 🗞️
  75. 75

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,7,7,0, 7

    1 ਦਿਨ ਸਟ੍ਰੀਕ

    🔍 🗞️
  76. 76

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)19,0,11,0, 7

    1 ਦਿਨ ਸਟ੍ਰੀਕ

    🔍 🗞️
  77. 77

    ਅੱਸੂ

    ਅੱਸੂ

    ਅੱਸੂ ਨਾਨਕਸ਼ਾਹੀ ਜੰਤਰੀ ਦਾ ਸੱਤਵਾਂ ਮਹਿਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਸਤੰਬਰ ਅਤੇ ਅਕਤੂਬਰ ਦੇ ਵਿਚਾਲੇ ਆਉਂਦਾ ਹੈ। ਇਸ ਮਹਿਨੇ ਦੇ ਵਿੱਚ 30 ਦਿਨ ਹੁੰਦੇ ਹਨ।

    7 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)7,0,0,9, 7

    2 ਦਿਨ ਸਟ੍ਰੀਕ

    🔍 🗞️
  78. 78

    ਜੈਵਿਕ ਖੇਤੀ

    ਜੈਵਿਕ ਖੇਤੀ

    ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਿਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ। ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ। ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ। ਜੈਵਿਕ ਖੇਤੀ ਇੱਕ ਬਦਲਵੀਂ ਖੇਤੀ ਪ੍ਰਣਾਲੀ ਹੈ ਜੋ 20 ਵੀਂ ਸਦੀ ਦੇ ਸ਼ੁਰੂ ਵਿੱਚ ਤੇਜ਼ੀ ਨਾਲ ਬਦਲਣ ਵਾਲੇ ਖੇਤੀਬਾੜੀ ਅਮਲ ਦੇ ਪ੍ਰਤੀਕਰਮ ਵਜੋਂ ਪੈਦਾ ਹੋਈ ਸੀ। ਅੱਜ ਕਈ ਜੈਵਿਕ ਖੇਤੀਬਾੜੀ ਸੰਗਠਨਾਂ ਦੁਆਰਾ ਆਰਗੈਨਿਕ ਖੇਤੀ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਜੈਵਿਕ ਮੂਲ ਦੇ ਖਾਦਾਂ ਤੇ ਨਿਰਭਰ ਕਰਦਾ ਹੈ ਜਿਵੇਂ ਕਿ ਖਾਦ, ਖਾਦ, ਹਰੀ ਦੇ ਖਾਦ ਅਤੇ ਹੱਡੀਆਂ ਦਾ ਭੋਜਨ ਅਤੇ ਥਾਵਾਂ ਜਿਵੇਂ ਕਿ ਫਸਲ ਰੋਟੇਸ਼ਨ ਅਤੇ ਸਾਥੀ ਪੌਦੇ ਜੀਵ ਵਿਗਿਆਨਕ ਪੈਸਟ ਕੰਟਰੋਲ, ਮਿਕਸਡ ਫਾਰਪਿੰਗ ਅਤੇ ਕੀੜੇ ਜਾਨਵਰਾਂ ਦੇ ਪਾਲਣ-ਪੋਸਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਆਮ ਤੌਰ 'ਤੇ, ਜੈਵਿਕ ਮਿਆਰਾਂ ਨੂੰ ਸਧਾਰਨ ਤੌਰ 'ਤੇ ਪੈਦਾ ਹੋਣ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਕੀਤਾ ਜਾਂਦਾ ਹੈ ਜਦੋਂ ਕਿ ਸਿੰਥੈਟਿਕ ਪਦਾਰਥਾਂ ਨੂੰ ਮਨਜ਼ੂਰ ਜਾਂ ਸਖ਼ਤੀ ਨਾਲ ਸੀਮਿਤ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਕੁਦਰਤੀ ਤੌਰ 'ਤੇ ਕੀੜੇਮਾਰ ਦਵਾਈਆਂ ਜਿਵੇਂ ਕਿ ਪਾਈਰੇਥ੍ਰਿਨ ਅਤੇ ਰੋਟਿਨੋਨ ਦੀ ਇਜਾਜ਼ਤ ਹੁੰਦੀ ਹੈ, ਜਦੋਂ ਕਿ ਸਿੰਥੈਟਿਕ ਖਾਦਾਂ ਅਤੇ ਕੀਟਨਾਸ਼ਕਾਂ ਨੂੰ ਆਮ ਤੌਰ 'ਤੇ ਮਨਾਹੀ ਹੁੰਦੀ ਹੈ। ਸਿੰਥੈਟਿਕ ਪਦਾਰਥ ਜਿਹਨਾਂ ਦੀ ਇਜਾਜ਼ਤ ਹੈ, ਉਦਾਹਰਣ ਵਜੋਂ, ਪਿੱਤਲ ਸੈਲਫੇਟ, ਤੱਤਕ੍ਰਿਤ ਸਲਫਰ ਅਤੇ ਇਵੇਰਮੈਕਟਿਨ। ਜੀਵਨੀ ਤੌਰ 'ਤੇ ਸੋਧੇ ਹੋਏ ਜੀਵਾਣੂ, ਨੈਨੋਮੋਟਰਾਈਰੀਅਸ, ਮਨੁੱਖੀ ਸੀਵੇਜ ਸਲੱਜ, ਪੌਦਾ ਵਿਕਾਸ ਰੈਗੂਲੇਟਰਜ਼, ਹਾਰਮੋਨਸ, ਅਤੇ ਪਸ਼ੂ ਪਾਲਣ ਦੇ ਪੇਂਡੂ ਖੇਤਰਾਂ ਵਿੱਚ ਐਂਟੀਬਾਇਟਿਕ ਦੀ ਵਰਤੋਂ ਨੂੰ ਮਨਾਹੀ ਹੈ। ਜੈਵਿਕ ਖੇਤੀ ਦੇ ਸਮਰਥਨ ਦੀ ਵਜ੍ਹਾ ਵਿੱਚ ਸਥਿਰਤਾ, ਖੁੱਲ੍ਹਣ, ਸਵੈ-ਸੰਤੋਖਤਾ, ਖੁਦਮੁਖਤਿਆਰੀ / ਸੁਤੰਤਰਤਾ, ਸਿਹਤ, ਖੁਰਾਕ ਸੁਰੱਖਿਆ ਅਤੇ ਖਾਣੇ ਦੀ ਸੁਰੱਖਿਆ ਵਿੱਚ ਅਸਲ ਜਾਂ ਵਾਜਬ ਲਾਭ ਸ਼ਾਮਲ ਹਨ, ਹਾਲਾਂਕਿ ਧਾਰਣਾ ਅਤੇ ਅਸਲੀਅਤ ਦੇ ਵਿਚਕਾਰ ਮੇਲ ਨੂੰ ਲਗਾਤਾਰ ਚੁਣੌਤੀ ਦਿੱਤੀ ਜਾਂਦੀ ਹੈ। ਜੈਵਿਕ ਖੇਤੀਬਾੜੀ ਦੇ ਢੰਗਾਂ ਨੂੰ ਕੌਮਾਂਤਰੀ ਪੱਧਰ 'ਤੇ ਨਿਯੰਤ੍ਰਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਤੌਰ' ਤੇ ਬਹੁਤ ਸਾਰੇ ਦੇਸ਼ਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ, ਜੋ ਇੰਟਰਨੈਸ਼ਨਲ ਫੈਡਰੇਸ਼ਨ ਆਫ ਓਨੈਗੈਨਿਕ ਐਗਰੀਕਲਚਰ ਮੂਵਮੈਂਟਸ (ਆਈਓਐਫਐਮ) ਵੱਲੋਂ ਸਥਾਪਤ ਮਿਆਰਾਂ 'ਤੇ ਅਧਾਰਿਤ ਹੈ, ਜੋ ਕਿ 1972 ਵਿੱਚ ਸਥਾਪਿਤ ਕੀਤੀਆਂ ਗਈਆਂ ਜੈਵਿਕ ਖੇਤੀ ਸੰਸਥਾਵਾਂ ਲਈ ਕੌਮਾਂਤਰੀ ਛਤਰੀ ਸੰਸਥਾ ਹੈ, ਜਿਵੇਂ: an integrated farming system that strives for sustainability, the enhancement of soil fertility and biological diversity whilst, with rare exceptions, prohibiting synthetic pesticides, antibiotics, synthetic fertilizers, genetically modified organisms, and growth hormones.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  79. 79

    ਸਿੱਖ ਧਰਮ

    ਸਿੱਖ ਧਰਮ

    ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  80. 80

    ਭਗਤ ਨਾਮਦੇਵ

    ਭਗਤ ਨਾਮਦੇਵ

    ਭਗਤ ਨਾਮਦੇਵ (ਅੰ. 26 ਅਕਤੂਬਰ 1270 – ਅੰ. 3 ਜੁਲਾਈ 1350) ਮਹਾਰਾਸ਼ਟਰ ਦਾ ਵਾਰਕਰੀ ਸੰਤ ਕਵੀ ਸੀ।

    7 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)0,0,11,10, 7

    3 ਦਿਨ ਸਟ੍ਰੀਕ

    🔍 🗞️
  81. 81

    ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ

    ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ

    ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।`` “ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  82. 82

    2 ਨਵੰਬਰ

    2 ਨਵੰਬਰ

    2 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 306ਵਾਂ (ਲੀਪ ਸਾਲ ਵਿੱਚ 307ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਬਾਅਦ ਸਾਲ ਦੇ 59 ਦਿਨ ਬਾਕੀ ਰਹਿ ਜਾਂਦੇ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 18 ਕੱਤਕ ਬਣਦਾ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  83. 83

    ਰਘਵੀਰ ਬੋਲੀ

    ਰਘਵੀਰ ਬੋਲੀ

    ਰਘਵੀਰ ਬੋਲੀ (ਜਨਮ 20 ਨਵੰਬਰ 1987) ਇੱਕ ਭਾਰਤੀ ਅਦਾਕਾਰ ਥੀਏਟਰ ਆਰਟਿਸਟ ਤੇ ਗਾਇਕ ਹੈ। ਉਸਨੇ ਆਪਣੇ ਕੈਰੀਅਰ ਦੀ ਸ਼ੁਰੂਆਤ 2011 ਵਿੱਚ ਇੱਕ ਟੀਵੀ ਪ੍ਰੋਗਰਾਮ ਲਾਫਟਰ ਦਾ ਮਾਸਟਰ ਨਾਲ਼ ਕੀਤੀ ਤੇ ਪਹਿਲੀ ਫ਼ਿਲਮ ਯਾਰ ਪ੍ਰਦੇਸੀ ਨਾਲ 2012 ਵਿੱਚ ਕੀਤੀ।

    7 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)8,7,0,6, 7

    2 ਦਿਨ ਸਟ੍ਰੀਕ

    🔍 🗞️
  84. 84

    ਰੋਮਨ ਜੈਕਬਸਨ

    ਰੋਮਨ ਜੈਕਬਸਨ

    ਰੋਮਨ ਓਸੀਪੋਵਿੱਚ ਜੈਕਬਸਨ (ਰੂਸੀ: Рома́н О́сипович Якобсо́н) (11 ਅਕਤੂਬਰ 1896 – 18 ਜੁਲਾਈ 1982) ਇੱਕ ਰੂਸੀ ਭਾਸ਼ਾ-ਵਿਗਿਆਨੀ ਅਤੇ ਸਾਹਿਤ-ਸਿਧਾਂਤਕਾਰ ਸੀ। ਸੰਰਚਨਾਤਮਕ ਭਾਸ਼ਾ-ਵਿਗਿਆਨ ਦੇ ਖੇਤਰ ਵਿਚ ਰੋਮਨ ਜੈਕਬਸਨ (Roman Jacobson) ਦਾ ਨਾਮ ਕਿਸੇ ਜਾਣ-ਪਛਾਣ ਦਾ ਮੁਹਤਾਜ ਨਹੀਂ। ਇਸ ਖੇਤਰ ਵਿਚ ਅੰਤਰ-ਰਾਸ਼ਟ੍ਰੀ ਪੱਧਰ ਉਤੇ ਚਲ ਰਹੇ ਵਿਚਾਰ-ਪ੍ਰਵਾਹਾਂ ਵਿਚ ਸਭ ਤੋਂ ਵੱਧ ਪ੍ਰਤਿਭਾਸ਼ਾਲੀ ਤੇ ਕੇਂਦਰੀ ਸ਼ਖਸੀਅਤ ਰੋਮਨ ਜੈਕਬਸਨ ਦੀ ਸੀ, ਜੋ 1896 ਈ. ਵਿਚ ਮਾਸਕੋ ਵਿਚ ਪੈਦਾ ਹੋਇਆ, ਮਾਸਕੋ ਦੇ ਭਾਸ਼ਾ-ਵਿਗਿਆਨੀਆਂ ਦਾ ਮੋਹਰੀ ਬਣਿਆ ਅਤੇ 1919 ਈ. ਵਿਚ ਰੂਸੀ ਭਵਿੱਖਵਾਦ ਦਾ ਸਿੱਧਾਂਤਕਾਰ ਬਣਿਆ। 1920 ਈ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  85. 85

    ਨਾਥ ਜੋਗੀਆਂ ਦਾ ਸਾਹਿਤ

    ਨਾਥ ਜੋਗੀਆਂ ਦਾ ਸਾਹਿਤ

    ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  86. 86

    ਡਾ. ਹਰਚਰਨ ਸਿੰਘ

    ਡਾ. ਹਰਚਰਨ ਸਿੰਘ

    ਡਾ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  87. 87

    ਬਾਵਾ ਬਲਵੰਤ

    ਬਾਵਾ ਬਲਵੰਤ

    ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  88. 88

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    7 ਵਾਰੀ ਵੇਖਿਆ ਗਿਆ (↓22 ਕੱਲ੍ਹ ਤੋਂ)10,8,19,29, 7

    4+ ਦਿਨ ਸਟ੍ਰੀਕ

    🔍 🗞️
  89. 89

    ਹੀਨਾ ਖਾਨ

    ਹੀਨਾ ਖਾਨ

    ਹੀਨਾ ਖਾਨ (ਜਨਮ 2 ਅਕਤੂਬਰ 1987) ਇੱਕ ਭਾਰਤੀ ਅਦਾਕਾਰਾ ਹੈ। ਉਸਨੇ ਮੁੱਖ ਤੌਰ ਤੇ ਟੈਲੀਵਿਜ਼ਨ ਵਿਚ ਕੰਮ ਕੀਤਾ ਹੈ। ਉਸਦਾ ਸਭ ਤੋਂ ਮਸ਼ਹੂਰ ਕਿਰਦਾਰ ਸੀਰੀਅਲ ਯੇ ਰਿਸ਼ਤਾ ਕਿਆ ਕਹਿਲਾਤਾ ਹੈ ਸੀਰਿਅਲ ਵਿੱਚ ਅਕਸ਼ਰਾ ਮਹੇਸ਼ਵਰੀ ਸਿੰਘਾਨੀਆ ਦਾ ਸੀ। ਖਾਨ ਟੈਲੀਵਿਜ਼ਨ ਅਦਾਕਾਰਾਵਾਂ ਵਿਚੋਂ ਸਭ ਤੋਂ ਵੱਧ ਕਮਾਉਣ ਵਾਲੀ ਅਦਾਕਾਰਾ ਹੈ। ਖਾਨ ਨੇ 2024 ਦੀ ਪੰਜਾਬੀ ਫਿਲਮ ਸ਼ਿੰਦਾ ਸ਼ਿੰਦਾ ਨੋ ਪਾਪਾ ਵਿੱਚ ਵੀ ਮੁੱਖ ਅਦਾਕਾਰਾ ਦੀ ਭੂਮਿਕਾ ਨਿਭਾਈ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  90. 90

    ਪੰਜਾਬੀ ਸਾਹਿਤ

    ਪੰਜਾਬੀ ਸਾਹਿਤ

    ਪੰਜਾਬੀ ਸਾਹਿਤ, ਪੰਜਾਬ ਦੇ ਕਿਸੇ ਵੀ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨ ਦਾ ਰੂਪ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸਾਹਿਤ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  91. 91

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0, 7

    1 ਦਿਨ ਸਟ੍ਰੀਕ

    🔍 🗞️
  92. 92

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  93. 93

    ਗਿਆਨੀ ਮਾਨ ਸਿੰਘ ਝੌਰ

    ਗਿਆਨੀ ਮਾਨ ਸਿੰਘ ਝੌਰ

    ਗਿਆਨੀ ਮਾਨ ਸਿੰਘ 'ਝੌਰ' ਇੱਕ ਕਥਾਵਾਚਕ ਸਨ। ਇਨ੍ਹਾਂ ਨੇ ਪੂਰੇ ਵਿਸ਼ਵ ਭਰ ਵਿੱਚ ਗੁਰਮਤਿ ਦਾ ਪ੍ਰਚਾਰ ਕੀਤਾ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  94. 94

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.

    6 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)10,0,8,11, 6

    3 ਦਿਨ ਸਟ੍ਰੀਕ

    🔍 🗞️
  95. 95

    ਭੁਚਾਲ

    ਭੁਚਾਲ

    ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  96. 96

    ਸਾਹਿਤ ਦੀ ਇਤਿਹਾਸਕਾਰੀ

    ਸਾਹਿਤ ਦੀ ਇਤਿਹਾਸਕਾਰੀ

    ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਧਿਐਨ ਦਾ ਇੱਕ ਮਹੱਤਵਪੂਰਨ ਖੇਤਰ ਹੈ। ਇਤਿਹਾਸ ਦਾ ਸੰਬੰਧ ਮਨੁੱਖੀ ਜੀਵਨ ਦੀਆਂ ਘਟਨਾਵਾਂ ਨਾਲ ਹੁੰਦਾ ਹੈ ਜਦਕਿ ਸਾਹਿਤ ਦਾ ਇਤਿਹਾਸ ਸਾਹਿਤਿਕ ਕਿਰਤਾਂ ਨੂੰ ਅਧਿਐਨ ਦਾ ਕੇਂਦਰ ਬਿੰਦੂ ਬਣਾਉਂਦਾ ਹੈ। ਸਾਹਿਤ ਦਾ ਇਤਿਹਾਸ ਕਿਸੇ ਭਾਸ਼ਾ ਦੇ ਸਾਹਿਤ ਰੂਪਾਂ ਦੇ ਨਿਕਾਸ ਤੇ ਵਿਕਾਸ ਦਾ ਅਧਿਐਨ ਕਰਦਾ ਹੈ। ਸਾਹਿਤ ਦੀ ਇਤਿਹਾਸਕਾਰੀ ਦਾ ਕੰਮ ਆਦਿ ਬਿੰਦੂ ਤੋਂ ਵਰਤਮਾਨ ਤੱਕ ਦੇ ਸਾਹਿਤ ਨੂੰ ਵੱਖ ਵੱਖ ਆਲੋਚਨਾ ਦ੍ਰਿਸ਼ਟੀਆਂ ਤੋਂ ਸਰਵੇਖਣ ਤੇ ਮੁਲਾਂਕਣ ਕਰਕੇ ਕਾਲਕ੍ਰਮ ਵਿੱਚ ਪੇਸ਼ ਕਰਨਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  97. 97

    ਲਾਲ ਸਿੰਘ ਕਮਲਾ ਅਕਾਲੀ

    ਲਾਲ ਸਿੰਘ ਕਮਲਾ ਅਕਾਲੀ

    ਲਾਲ ਸਿੰਘ ਕਮਲਾ ਅਕਾਲੀ(1889 - 1977) ਇੱਕ ਉੱਘੇ ਪੰਜਾਬੀ ਵਾਰਤਕ ਲੇਖਕ ਸਨ। ਉਹਨਾਂ ਨੂੰ “ਮੇਰਾ ਵਿਲਾਇਤੀ ਸਫ਼ਰਨਾਮਾ” ਦੇ ਲੇਖਕ ਵਜੋਂ ਖੂਬ ਪ੍ਰਸਿਧੀ ਮਿਲੀ। ਇਸਦੀ ਲਿਖੀ ਪੰਜਾਬੀ ਕਹਾਣੀ ਸਰਬਲੋਹ ਦੀ ਵਹੁਟੀ ਪੰਜਾਬੀ ਦੀ ਪਹਿਲੀ ਕਹਾਣੀ ਮੰਨੀ ਜਾਂਦੀ ਹੈ। ਪੰਜਾਬੀ ਵਿੱਚ ਸਫ਼ਰਨਾਮੇ ਦੀ ਪਿਰਤ ਵੀ ਲਾਲ ਸਿੰਘ ਕਮਲਾ ਅਕਾਲੀ ਨੇ ਪਾਈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  98. 98

    ਪੈਨਕਰੀਅਸ

    ਪੈਨਕਰੀਅਸ

    ਪੈਨਕਰੀਸ (ਅੰਗ੍ਰੇਜ਼ੀ:Pancreas) ਹੱਡੀ ਵਾਲੇ ਜੀਵਾਂ ਦੀ ਪਾਚਣ ਅਤੇ ਐਂਡੋਕ੍ਰਾਈਨ ਪ੍ਰਣਾਲੀ ਦਾ ਇੱਕ ਅੰਗ ਹੈ। ਇਹ ਇਨਸੁਲਿਨ, ਗਲੁਕਾਗੋਨ, ਅਤੇ ਸੋਮਾਟੋਸਟਾਟਿਨ ਵਰਗੇ ਕਈ ਜ਼ਰੂਰੀ ਹਾਰਮੋਨ ਬਣਾਉਣ ਵਾਲੀ ਗ੍ਰੰਥੀ ਹੈ ਅਤੇ ਨਾਲ ਹੀ ਇਹ ਰਸ ਕੱਢਣ ਵਾਲੀ ਇੱਕ ਐਂਡੋਕ੍ਰਾਈਨ ਗ੍ਰੰਥੀ ਵੀ ਹੈ, ਇਸ ਰਸ ਵਿੱਚ ਪਾਚਕ ਐਨਜਾਈਮ ਹੁੰਦੇ ਹਨ ਜੋ ਲਘੂ-ਆਂਤੜ ਵਿੱਚ ਜਾਂਦੇ ਹਨ। ਇਹ ਐਨਜਾਈਮ ਕਾਰਬੋਹਾਈਡ੍ਰੇਟ, ਪ੍ਰੋਟੀਨ, ਅਤੇ ਚਰਬੀ ਨੂੰ ਹਜ਼ਮ ਕਰਦੇ ਹਨ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  99. 99

    ਪੰਜਾਬੀ ਸਾਹਿਤ ਦਾ ਇਤਿਹਾਸ

    ਪੰਜਾਬੀ ਸਾਹਿਤ ਦਾ ਇਤਿਹਾਸ

    ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️
  100. 100

    ਹਿੰਦੂ

    ਹਿੰਦੂ

    ਹਿੰਦੂ (ਸੰਸਕ੍ਰਿਤ: हिन्दू ਤੋਂ) ਉਸ ਇਨਸਾਨ ਨੂੰ ਆਖਦੇ ਹਨ ਜੋ ਹਿੰਦੂ ਧਰਮ ਵਿੱਚ ਯਕੀਨ ਰੱਖਦਾ ਹੈ। ਇਸਾਈਅਤ ਅਤੇ ਇਸਲਾਮ ਤੋਂ ਬਾਅਦ ਹਿੰਦੂ ਧਰਮ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ। ਹਿੰਦੁਆਂ ਦੀ ਵੱਡੀ ਅਬਾਦੀ, ਤਕਰੀਬਨ ੯੪ ਕਰੋੜ, ਭਾਰਤ ਵਿੱਚ ਰਹਿੰਦੀ ਹੈ। ਨੇਪਾਲ, ਬੰਗਲਾਦੇਸ਼, ਮੌਰੀਸ਼ਸ ਅਤੇ ਬਾਲੀ ਵਿੱਚ ਵੀ ਹਿੰਦੂ ਵੱਡੀ ਗਿਣਤੀ ਵਿੱਚ ਰਹਿੰਦੇ ਹਨ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0, 6

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।