ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲੋਕ - ਸਾਹਿਤ : ਲੋਕ - ਸਾਹਿਤ ਲੋਕ - ਸਾਹਿਤ ਜਿਵੇਂ ਕਿ ਇਸਦੇ ਨਾਂ ਤੋਂ ਹੀ ਸਪੱਸ਼ਟ ਹੋ ਜਾਂਦਾ ਹੈ , ਲੋਕਾਂ ਦਾ ਆਪਣਾ ਸਾਹਿਤ ਹੈ। ਇਸ ਵਿੱਚ ਆਮ ਲੋਕਾਂ ਦੇ ਹਾਵ - ਭਾਵ , ਸੁਪਨੇ - ਸਧਰਾਂ , ਖੁਸ਼ੀਆਂ - ਗਮੀਆਂ , ਰੁਚੀਆਂ - ਕਰੁਚੀਆਂ ਨੂੰ ਅਭਿਵਿਅਕਤ ਕੀਤਾ ਗਿਆ ਹੁੰਦਾ ਹੈ। ਇਸ ਵਿੱਚ ਸਾਦਗੀ , ਸਰਲਤਾ , ਸਪੱਸ਼ਟਤਾ ਅਤੇ ਮਿਠਾਸ ਦੇ ਗੁਣ ਸਦਾ ਮੌਜੂਦ ਰਹਿੰਦੇ ਹਨ। ਲੋਕ - ਸਾਹਿਤ ਲੋਕ - ਜੀਵਨ ਦਾ ਸ਼ੀਸ਼ਾ ਹੈ ਅਤੇ ਮਨੁੱਖ ਦੀ ਮਾਨਸਿਕ ਤ੍ਰਿਪਤੀ ਦਾ ਵਡਮੁੱਲਾ ਸਾਧਨ ਰਿਹਾ ਹੈ। ਇਸਦੀ ਰਚਨਾ ਮਨ ਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਪਾਉਣ ਨਾਲ ਨਹੀਂ ਹੁੰਦੀ , ਸਗੋਂ ਸਹਿਜ ਸੁਭਾਵਿਕ ਹੁੰਦੀ ਹੈ। ਲੋਕ - ਸਾਹਿਤ ਸਦੀਆਂ ਦੇ ਇਤਿਹਾਸ , ਮਿਥਿਹਾਸ ਅਤੇ ਸੰਸਕ੍ਰਿਤੀ ਦਾ ਵਡਮੁੱਲਾ ਖਜ਼ਾਨਾ ਹੁੰਦਾ ਹੈ। ਇਹ ਲੋਕਾਂ ਦੇ ਦਿਲਾਂ ਵਿੱਚ ਰਹਿੰਦਾ ਅਤੇ ਉਨ੍ਹਾਂ ਦੇ ਹੋਠਾਂ ਤੇ ਖੇਡਦਾ ਹੈ। ਇਹ ਮੂੰਹੋਂ - ਮੂੰਹ ਅੱਗੇ ਤੁਰਦਾ ਰਹਿੰਦਾ ਹੈ। ਇਸਦਾ ਪ੍ਰਵਾਹ ਇੱਕ ਨਿਰੰਤਰ ਵਗਦੀ ਪ੍ਰਬਲ ਧਾਰਾਂ ਵਾਂਗ ਹੈ ਜੋ ਸਾਡੇ ਸਮਾਜਿਕ ਅਤੇ ਭਾਈਚਾਰਕ ਜੀਵਨ ਦੇ ਕਣ - ਕਣ ਨੂੰ ਸਿੰਜਦਾ ਹੈ। ਲੋਕ - ਸਾਹਿਤ ਨੂੰ ਸੁਰੱਖਿਅਤ ਰੱਖਣ ਦਾ ਸਿਹਰਾ ਪੇਂਡੂ ਸਮਾਜ ਨੂੰ ਦਿੱਤਾ ਜਾਂਦਾ ਹੈ। ਇਸ ਪ੍ਰਕਾਰ ਲੋਕ - ਸਾਹਿਤ ਦੇ ਪ੍ਰਮੁੱਖ ਕੇਂਦਰ ਅੱਧੇ ਤੋਂ ਜਿਆਦਾ ਪਿੰਡ ਹਨ , ਸ਼ਹਿਰ ਜਾਂ ਨਗਰ ਨਹੀਂ। ਲੋਕ - ਸਾਹਿਤ ਸੰਬੰਧੀ ਵੱਖ ਵੱਖ ਵਿਦਵਾਨਾਂ ਨੇ ਆਪਣੇ ਵਿਚਾਰ ਪ੍ਰਗਟਾਏ ਹਨ। ਡਾ . ਵਣਜਾਰਾ ਬੇਦੀ ਨੇ ਲੋਕ - ਸਾਹਿਤ ਦੀ ਬਹੁਤ ਵਿਸਤਰਿਤ ਵਿਆਖਿਆ ਕੀਤੀ ਹੈ ਉਨ੍ਹਾਂ ਦਾ ਵਿਚਾਰ ਹੈ ਕਿ : ਲੋਕ - ਸਾਹਿਤ ਇੱਕ ਅਜਿਹੇ ਪ੍ਰਵਾਹ ਵਾਂਗ ਹੈ ਜਿਸ ਵਿੱਚ ਇਲਾਕੇ ਦੇ ਸਭ ਨਦੀ ਨਾਲ , ਕੱਸੀਆਂ - ਵਾਹੜੇ ਆਪਣੇ ਨਿੱਜੀ ਹੋਂਦ ਗੰਵਾ ਕੇ ਰਚਮਿਚ ਜਾਂਦੇ ਹਨ ਤੇ ਜਿਸ ਵਿੱਚ ਉਸ ਇਲਾਕੇ ਦੀ ਭੋਇੰ ਦੀ ਮਿੱਟੀ ਤੇ ਹੋਰ ਸਮੱਗਰੀ ਕਿਸੇ ਨਾ ਕਿਸੇ ਰੂਪ ਵਿੱਚ ਖੁਰੀ , ਘੁਲੀ ਤੇ ਰਸੀ ਹੁੰਦੀ ਹੈ। ਲੋਕ - ਸਾਹਿਤ ਵਿੱਚ ਸਮੁੱਚੀ ਜਾਤੀ ਦੇ ਉਦਗਾਰ , ਭਾਵਨਾਵਾਂ , ਜੀਵਨ - ਆਦਰਸ਼ , ਮਨੌਤਾਂ , ਵਿਸ਼ਵਾਸ , ਵਿਚਾਰ ਤੋਂ ਕਲਾ ਰੁਚੀਆਂ ਖੁਰ ਕੇ ਸਮਾਈਆਂ ਹੁੰਦੀਆਂ ਹਨ। ਲੋਕ - ਸਾਹਿਤ ਤਾਂ ਉਸ ਸ਼ੀਸ਼ੇ ਵਾਂਗ ਹੈ , ਜਿਸ ਵਿੱਚੋਂ ਕਿਸੇ ਜਾਤੀ ਦੀ ਸਮੁੱਚੀ ਜੀਵਨ ਨੁਹਾਰ ਨਕਸ਼ ਅਤੇ ਰੂਪ ਦੇ ਨਾਲ ਉਸਦੇ ਅੰਤਰ ਘੱਟ ਤੱਕ ਦੀ ਹਰ ਭਾਵਨਾ ਦੇਖੀ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦੀ ਪੁਸ਼ਟੀ ਡਾ . ਥਿੰਦ ਨੇ ਵੀ ਕਰਦਿਆਂ ਲੋਕ - ਸਾਹਿਤ ਦੀ ਪਰਿਭਾਸ਼ਾ ਹੇਠ ਲਿਖੇ ਸ਼ਬਦਾਂ ਵਿੱਚ ਲਿਖੀ ਹੈ : ਲੋਕ - ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰਪੂਰ ਲੋਕ - ਮਾਨਸ ਦੀ ਸਹਿਜ - ਸੁਭਾਵਿਕ ਅਭਿਵਿਅਕਤੀ ਲੋਕ - ਸਾਹਿਤ ਹੈ ਜਿਸਦਾ ਸੰਚਾਰ ਲੋਕ - ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਅਤੇ ਲੋਕ - ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ - ਪੀੜ੍ਹੀ ਅੱਗੇ ਚੱਲਦੀ ਹੈ। ਲੋਕ - ਸਾਹਿਤ ਬਾਰੇ ਡਾ .
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਕਲਾਸਕੀਵਾਦ ਅਤੇ ਇਸ ਦਾ ਪੰਜਾਬੀ ਮਾਡਲ
'ਕਲਾਸਿਜ਼ਮ' ਦਾ ਸੰਕਲਪ ਯੂਰੋਪ ਨੇ ਦਿੱਤਾ,ਆਮ ਖ਼ਾਸ ਕਰਕੇ ਰੋਮਨ ਯੂਨਾਨੀ ਸੱਭਿਆਚਾਰ ਤੇ ਸਾਹਿਤ ਨੇ। ਭਾਰਤ ਵਿੱਚ ਇਸ ਨਾਲ ਸੰਬੰਧਿਤ ਕਈ ਸ਼ਬਦ ਵਰਤੇ ਗਏ ਹਨ: ਸਨਾਤਨਵਾਦ, ਪਰੰਪਰਾਵਾਦ, ਪ੍ਰਾਚੀਨਵਾਦ, ਸ਼ਾਸਤ੍ਰੀਅਤਾ ਆਦਿ, ਪਰ ਸ਼ਬਦ ਕਲਾਸੀਕਲ ਸਭ ਤੋਂ ਵੱਧ ਵਰਤਿਆ ਗਿਆ। ਇਸ ਲਈ ਕਲਾਸਿਜ਼ਮ ਲਈ ਸ਼ਬਦ ਕਲਾਸਕੀਵਾਦ ਵੀ ਵਰਤਿਆ ਜਾ ਸਕਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪਣਡੁੱਬੀ (submarine) ਇੱਕ ਵਾਟਰਕਰਾਫਟ ਜੋ ਪਾਣੀ ਦੇ ਹੇਠਾਂ ਸੁਤੰਤਰ ਆਪਰੇਸ਼ਨ ਕਰਨ ਵਿੱਚ ਸਮਰੱਥ ਹੈ। ਇਹ ਸਬਮਰਸੀਬਲ, ਜਿਸ ਦੀ ਪਾਣੀ ਦੇ ਹੇਠਾਂ ਬਹੁਤ ਸੀਮਤ ਸਮਰੱਥਾ ਹੁੰਦੀ ਹੈ, ਨਾਲੋਂ ਭਿੰਨ ਹੈ। ਪਣਡੁੱਬੀ ਸ਼ਬਦ ਦੀ ਵਰਤੋਂ ਆਮ ਤੌਰ 'ਤੇ ਵੱਡੇ, ਜਹਾਜ਼ੀ ਅਮਲੇ ਨਾਲ ਲੈਸ, ਆਟੋਨੋਮਸ ਪਾਣੀ ਥੱਲੇ ਚੱਲਣ ਵਾਲੇ ਜਹਾਜ਼ ਲਈ ਕੀਤੀ ਜਾਂਦੀ ਹੈ। ਇਹ ਸ਼ਬਦ ਇਤਿਹਾਸਕ ਜਾਂ ਬੋਲ-ਚਾਲ ਦੀ ਭਾਸ਼ਾ ਵਿੱਚ ਕਦੇ ਕਦੇ ਦੂਰ ਸੰਚਾਲਿਤ ਵਾਹਨ।ਦੂਰ ਸੰਚਾਲਿਤ ਵਾਹਨਾਂ, ਆਟੋਨੋਮਸ ਜ਼ਮੀਨਦੋਜ਼ ਵਾਹਨ। ਰੋਬੋਆਂ, ਦਰਮਿਆਨੇ ਆਕਾਰ ਦੇ ਜਾਂ ਛੋਟੇ ਜਹਾਜ਼ਾਂ ਦੇ ਇਸਤੇਮਾਲ ਲਈ ਵੀ ਵਰਤਿਆ ਜਾਂਦਾ ਹੈ। ਪਾਣੀ ਹੇਠਾਂ ਚੱਲਣ ਵਾਲੀ ਬੰਦ ਕਿਸ਼ਤੀ ਨੂੰ ਪਣਡੁੱਬੀ ਆਖਦੇ ਹਨ। ਇਸ ਦੀ ਵਰਤੋਂ ਸੁਰੱਖਿਆ ਅਤੇ ਖੋਜ ਕਾਰਜਾਂ ਲਈ ਕੀਤੀ ਜਾਂਦੀ ਹੈ। ਮਨੁੱਖ ਦੇ ਮਨ ਅੰਦਰ ਜਲ ਜੀਵਾਂ ਦੇ ਵਾਂਗ ਪਾਣੀ ਦੇ ਹੇਠਾਂ ਤੈਰਨ ਦੀ ਇੱਛਾ ਸੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਬੋਹੜ (ਅੰਗਰੇਜ਼ੀ: Banyan Tree; ਫਾਰਸੀ: ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰਗਦ) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਫਾਈਕਸ ਜਾਤੀ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਲੈਸਬੀਅਨ (ਅੰਗਰੇਜ਼ੀ: Lesbian) ਇੱਕ ਸਮਲਿੰਗੀ ਔਰਤ ਔਰਤ ਨੂੰ ਕਿਹਾ ਜਾਂਦਾ ਹੈ। ਲੇਸਬੀਅਨ ਸ਼ਬਦ ਦੀ ਵਰਤੋਂ ਔਰਤਾਂ ਲਈ ਉਨ੍ਹਾਂ ਦੀ ਜਿਨਸੀ ਪਛਾਣ ਜਾਂ ਜਿਨਸੀ ਵਿਵਹਾਰ ਦੇ ਸੰਬੰਧ ਵਿੱਚ ਵੀ ਕੀਤੀ ਜਾਂਦੀ ਹੈ, ਜਿਨਸੀ ਰੁਝਾਨ ਦੀ ਪਰਵਾਹ ਕੀਤੇ ਬਿਨਾਂ, ਜਾਂ ਔਰਤਾਂ ਦੇ ਨਾਲ ਜਿਨਸੀ ਸੰਬੰਧਾਂ ਜਾਂ ਸਮਲਿੰਗੀ ਆਕਰਸ਼ਣ ਦੇ ਨਾਲ ਨਾਮਾਂ ਦੀ ਵਿਸ਼ੇਸ਼ਤਾ ਜਾਂ ਸੰਬੰਧ ਬਣਾਉਣ ਦੇ ਵਿਸ਼ੇਸ਼ਣ ਵਜੋਂ ਵੀ ਕੀਤੀ ਜਾਂਦੀ ਹੈ। ਲੈਸਬੀਅਨ ਇੱਕ ਜਾਂ ਵਧੇਰੇ ਔਰਤਾਂ ਨਾਲ ਪਿਆਰ ਕਰਦੀਆਂ ਹਨ ਜਾਂ ਉਨ੍ਹਾਂ ਨਾਲ ਸਬੰਧ ਰੱਖਦੀਆਂ ਹਨ।
ਆਖ਼ਰੀ ਬਾਬੇ (2019) ਪੰਜਾਬੀ ਗਲਪਕਾਰ ਜਸਬੀਰ ਮੰਡ ਦਾ ਪੰਜਵਾਂ ਨਾਵਲ ਹੈ। ਇਹ ਆੱਟਮ ਆਰਟ ਨੇ ਪ੍ਰਕਾਸ਼ਿਤ ਕੀਤਾ ਹੈ। ਇਸ ਬਾਰੇ ਡਾ.ਪੀ. ਲਾਲ (ਜਪਾਨ) ਕਹਿੰਦਾ ਹੈ ਕਿ ਮੰਡ ਕੁਦਰਤ ਤੇ ਕਿਸਾਨੀ ਦੇ ਰਿਸ਼ਤੇ ਨੂੰ ਜਿਸ ਗਹਿਰਾਈ ਨਾਲ਼ ਚਿਤਰਦਾ ਹੈ, ਉਹਨੂੰ ਸਿਰਫ਼ ਪੜ੍ਹ ਕੇ ਹੀ ਮਾਣਿਆ ਜਾ ਸਕਦਾ ਹੈ।... ਇਹ ਨਾਵਲ ਪੰਜਾਬ ਦੀ ਕਿਸਾਨੀ ਦੇ ਸਭ ਤੋਂ ਗਹਿਰੇ ਤਲ ਉੱਤੇ ਸੰਵਾਦ ਛੇੜਦਾ ਹੈ। ਇਹ ਬੀਤੇ ਨੂੰ ਯਾਦ ਕਰਦਾ, ਆਧੁਨਿਕਤਾ ਨੂੰ ਚਿਤਰਦਾ, ਆਉਣ ਵਾਲ਼ੀਆਂ ਪੀੜ੍ਹੀਆਂ ਦੀ ਕੁਦਰਤ ਨਾਲ਼ ਪੈ ਰਹੀ ਵਿੱਥ ਨੂੰ ਸਿਰਜਦਾ, ਸਮੁੱਚੀ ਕਿਸਾਨੀ ਦੀ ਰੂਹ ਨੂੰ ਪਕੜਦਾ ਹੈ। ਆਪਣੀ ਕਥਾ ਸੁਣਾਉਣ ਦਾ ਇਸ ਨਾਵਲ ਦਾ ਅੰਦਾਜ਼ ਵੱਖਰਾ ਹੀ ਹੈ। ਮੰਡ ਇੱਕ ਨਵੀਂ ਭਾਸ਼ਾ ਸਿਰਜਦਾ ਹੈ। ਨਾਵਲ ਕਿਸਾਨੀ ਦੇ ਬੀਤੇ ਨੂੰ ਬਾਬੇ ਬਿਰਸੇ ਦੇ ਪਾਤਰ ਰਾਹੀਂ, ਆਧੁਨਿਕਤਾ ਨੂੰ ਬਲਕਾਰ ਸਿੰਹੁ ਰਾਹੀਂ ਅਤੇ ਅਜ ਦੀ ਪੁੰਗਰਦੀ ਪੀੜ੍ਹੀ ਨੂੰ ਹਰਜੀਤ ਰਾਹੀਂ ਪੇਸ਼ ਕਰਦਾ ਹੈ। ਇਹ ਤਿੰਨੋਂ ਬਾਬਾ ਵਿਰਸਾ, ਪੁੱਤਰ ਬਲਕਾਰ ਅਤੇ ਪੋਤਰਾ ਹਰਜੀਤ ਇਕ ਹੀ ਘਰ ਵਿਚ ਵਸਦੇ ਹਨ, ਪਰ ਉਨ੍ਹਾਂ ਦਾ ਅਨੁਭਵ ਅਤੇ ਨਜ਼ਰੀਆ ਵਖ-ਵਖ ਹੈ। ਮੁੱਖ ਨਜ਼ਰੀਆ ਬਿਰਸੇ ਦਾ ਹੈ। ਇਸ ਪਾਤਰ ਬਾਰੇ ਅਤੈ ਸਿੰਘ ਲਿਖਦਾ ਹੈ,'ਬਿਰਸਾ ਨਾਂ ਈ ਨਹੀਂ। ਪਾਤਰ ਈ ਨਹੀਂ। ਇਕ ਈ ਨਹੀਂ। ਇਹ ਵਿਰਸੇ ਦਾ ਪਰਛਾਵਾਂ ਏ!
ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਨਿਕੋਲੋ ਮੈਕਿਆਵੇਲੀ (ਇਤਾਲਵੀ: [nikoˈlɔ makjaˈvɛli]; 3 ਮਈ 1469 – 21 ਜੂਨ 1527) ਇਟਲੀ ਦਾ ਡਿਪਲੋਮੈਟ ਅਤੇ ਰਾਜਨੀਤਕ ਚਿੰਤਕ, ਸੰਗੀਤਕਾਰ, ਕਵੀ ਅਤੇ ਨਾਟਕਕਾਰ ਸੀ। ਪੁਨਰਜਾਗਰਣ ਕਾਲ ਦੇ ਇਟਲੀ ਦੀ ਉਹ ਇੱਕ ਪ੍ਰਮੁੱਖ ਸ਼ਖਸੀਅਤ ਸੀ। ਉਹ ਕਈ ਸਾਲ ਫਲੋਰੈਂਸ ਰਿਪਬਲਿਕ ਦਾ ਅਧਿਕਾਰੀ ਰਿਹਾ। ਮੈਕਿਆਵੇਲੀ ਦੀ ਖਿਆਤੀ ਉਸ ਦੀ ਰਚਨਾ 'ਦ ਪ੍ਰਿੰਸ' ਦੇ ਕਾਰਨ ਹੈ ਜੋ ਕਿ ਵਿਵਹਾਰਕ ਰਾਜਨੀਤੀ ਦਾ ਮਹਾਨ ਗ੍ਰੰਥ ਸਵੀਕਾਰ ਕੀਤਾ ਜਾਂਦਾ ਹੈ। ਇਸਨੂੰ ਆਧੁਨਿਕ ਰਾਜਨੀਤੀ ਵਿਗਿਆਨ ਦਾ ਪਿਤਾ ਮੰਨਿਆ ਗਿਆ ਹੈ।
ਹਰਬਿਲਾਸ ਸੰਘਾ (English: Harby Sangha, ਜਨਮ 19 ਮਈ 1986), ਆਮ ਤੌਰ 'ਤੇ ਹਰਬੀ ਸੰਘਾ ਵਜੋਂ ਜਾਣਿਆ ਜਾਂਦਾ ਇੱਕ ਪੰਜਾਬੀ ਫ਼ਿਲਮ ਅਦਾਕਾਰ ਅਤੇ ਕਾਮੇਡੀਅਨ ਹੈ। ਉਹ ਆਪਣੇ ਸਕੂਲ ਅਤੇ ਕਾਲਜ ਦੇ ਦਿਨਾਂ ਦੌਰਾਨ ਬਹੁਤ ਸਾਰੇ ਕਾਮੇਡੀ ਸਮਾਗਮਾਂ ਵਿੱਚ ਭਾਗ ਲੈਂਦਾ ਸੀ ਅਤੇ ਆਪਣੇ ਕਾਲਜ ਦੇ ਯੂਥ ਫੈਸਟੀਵਲਸ ਵਿੱਚ ਬਹੁਤ ਸਾਰੇ ਇਨਾਮ ਜਿੱਤਦਾ ਹੁੰਦਾ ਸੀ। ਉਸ ਨੇ ਪੰਜਾਬੀ ਫ਼ਿਲਮ ਅਸਾਂ ਨੂੰ ਮਾਣ ਵਤਨਾਂ ਦਾ (2004) ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਹਰਬੀ ਸੰਘਾ ਨੇ ਕਈ ਫਿਲਮਾਂ ਵਿੱਚ ਵੱਖਰੇ-ਵੱਖਰੇ ਕਿਰਦਾਰ ਖੇਡ ਕੇ ਦਰਸ਼ਕਾਂ ਨੂੰ ਹੈਰਾਨ ਕੀਤਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਦਲਜੀਤ ਸਿੰਘ ਦੋਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇੱਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ 2 (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ 2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2004 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿੱਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।
ਲਿੰਡਵੁਰਮਬਰੁਨੇਨ (ਜਰਮਨ ਭਾਸ਼ਾ ਵਿੱਚ 'ਲਿੰਡਵਰਮ ਫੁਹਾਰਾ') ਆਸਟਰੀਆ ਦੇ ਸ਼ਹਿਰ ਕਲਾਗਨਫਰਟ ਵਿੱਚ ਸਥਿਤ ਇੱਕ ਸ਼ਹਿਰੀ ਸਮਾਰਕ ਹੈ। ਇਸ ਵਿੱਚ ਇੱਕ ਲਿੰਡਵਰਮ (ਇੱਕ ਕਿਸਮ ਦਾ ਡ੍ਰੈਗਨ) ਦੀ ਵੱਡੀ ਮੂਰਤੀ, ਹਰਕਿਊਲਿਸ ਦੀ ਇੱਕ ਮੂਰਤੀ, ਜਿਸਨੂੰ ਕਈ ਵਾਰ "ਡ੍ਰੈਗਨ ਦਾ ਵਧ ਕਰਨ ਵਾਲਾ" ਵੀ ਕਿਹਾ ਜਾਂਦਾ ਹੈ, ਅਤੇ ਇੱਕ ਫੁਹਾਰਾ ਸ਼ਾਮਲ ਹਨ। ਇਹ ਸ਼ਹਿਰ ਦੇ ਮੁੱਖ ਚੌਕ, 'ਨੋਇਰ ਪਲਾਟਜ਼' 'ਤੇ ਸਥਿਤ ਹੈ। ਇਸ ਵਿਸ਼ਾਲ ਫੁਹਾਰੇ ਨੂੰ ਸਥਾਪਤ ਕਰਨ ਦੇ ਮੁੱਖ ਕਾਰਨਾਂ ਵਿੱਚੋਂ ਇੱਕ 1514 ਵਿੱਚ ਸ਼ਹਿਰ ਵਿੱਚ ਲੱਗੀ ਭਿਆਨਕ ਅੱਗ ਸੀ। ਇਸ ਦਾ ਕੰਮ 1590 ਵਿੱਚ ਸ਼ੁਰੂ ਹੋਇਆ ਸੀ, ਪਰ ਇਹ ਸਮਾਰਕ 1636 ਤੱਕ ਜਾ ਕੇ ਪੂਰੀ ਤਰ੍ਹਾਂ ਮੁਕੰਮਲ ਹੋਇਆ। ਡ੍ਰੈਗਨ ਦੀ ਮੂਰਤੀ ਅਕਸਰ ਮੂਰਤੀਕਾਰ ਉਲਰਿਚ ਵੋਗਲਸੈਂਗ ਦੀ ਰਚਨਾ ਮੰਨੀ ਜਾਂਦੀ ਹੈ, ਪਰ ਇਸ ਬਾਰੇ ਪੱਕੇ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ। ਹਰਕਿਊਲਿਸ ਦੀ ਮੂਰਤੀ ਮਾਈਕਲ ਹੋਨੇਲ ਦੁਆਰਾ ਬਣਾਈ ਗਈ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਕਾਮਸੂਤਰ (ਸੰਸਕ੍ਰਿਤ: कामसूत्र , ਕਾਮਸੂਤ੍ਰ) ਮਹਾਂਰਿਸ਼ੀ ਬਾਤਸਾਇਨ ਦੁਆਰਾ ਲਿਖਿਆ ਗਿਆ ਭਾਰਤ ਦਾ ਇੱਕ ਪ੍ਰਾਚੀਨ ਕਾਮ-ਸ਼ਾਸਤਰ (ਸੈਕਸਾਲੋਜੀ) ਗ੍ਰੰਥ ਹੈ। ਕਾਮਸੂਤਰ ਨੂੰ ਉਸ ਦੇ ਵਿਭਿੰਨ ਆਸਣਾਂ ਲਈ ਹੀ ਜਾਣਿਆ ਜਾਂਦਾ ਹੈ। ਮਹਾਂਰਿਸ਼ੀ ਬਾਤਸਾਇਨ ਦਾ ਕਾਮਸੂਤਰ ਵਿਸ਼ਵ ਦੀ ਪ੍ਰਥਮ ਯੋਨ ਸੰਹਿਤਾ ਹੈ ਜਿਸ ਵਿੱਚ ਯੋਨ ਪ੍ਰੇਮ ਦੇ ਮਨੋਸ਼ਾਰੀਰਿਕ ਸਿੱਧਾਂਤਾਂ ਅਤੇ ਪ੍ਰਯੋਗ ਦੀ ਵਿਸਤਰਤ ਵਿਆਖਿਆ ਅਤੇ ਵਿਵੇਚਨਾ ਕੀਤੀ ਗਈ ਹੈ। ਅਰਥ ਦੇ ਖੇਤਰ ਵਿੱਚ ਜੋ ਸਥਾਨ ਕੌਟਿਲੀਆ ਦੇ ਅਰਥ-ਸ਼ਾਸਤਰ ਦਾ ਹੈ, ਕਾਮ ਦੇ ਖੇਤਰ ਵਿੱਚ ਉਹੀ ਸਥਾਨ ਕਾਮਸੂਤਰ ਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਗੁਰਦੁਆਰਾ ਅਚਲ ਸਾਹਿਬ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਤੋਂ ੭ ਕਿ.ਮੀ ਦੂਰ ਜਲੰਧਰ ਰੋਡ ‘ਤੇ ਸਥਿਤ ਹੈ। ਇਹ ਸਥਾਨ ਧਾਰਮਿਕ ਏਕਤਾ ਦਾ ਪ੍ਰਤੀਕ ਹੈ। ਇਹ ਗੁਰਦੁਆਰਾ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ। ਇਸ ਸਥਾਨ ਦੇ ਨਾਲ ਜੁੜਿਆ ਹੋਇਆ ਅਚਲੇਸ਼ਵਰ ਮੰਦਿਰ ਹੈ ਜੋ ਹਿੰਦੂ ਧਰਮ ਦੇ ਭਗਵਾਨ ਸ਼ਿਵ ਦੇ ਪੁੱਤਰ ਗਣੇਸ਼ ਜੀ ਦੇ ਵੱਡੇ ਭਰਾ ਕਾਰਤਿਕ ਦਾ ਮੰਦਿਰ ਹੈ। ਇਤਿਹਾਸਕਾਰਾਂ ਅਨੁਸਾਰ ਭਾਰਤ ਵਿਚ ਇਨ੍ਹਾਂ ਦਾ ਸਿਰਫ ਇੱਕੋ ਹੀ ਮੰਦਿਰ ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਰਜਨੀਸ਼ (ਜਨਮ ਚੰਦਰ ਮੋਹਨ ਜੈਨ; 11 ਦਸੰਬਰ 1931 – 19 ਜਨਵਰੀ 1990), ਜਿਸਨੂੰ ਅਚਾਰਿਆ ਰਜਨੀਸ਼, ਭਗਵਾਨ ਸ਼੍ਰੀ ਰਜਨੀਸ਼, ਅਤੇ ਬਾਅਦ ਵਿੱਚ ਓਸ਼ੋ ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮਗੁਰੂ, ਦਾਰਸ਼ਨਿਕ, ਰਹੱਸਵਾਦੀ ਅਤੇ ਰਜਨੀਸ਼ ਲਹਿਰ ਦਾ ਸੰਸਥਾਪਕ ਸੀ। ਉਸਨੂੰ ਆਪਣੇ ਜੀਵਨ ਦੌਰਾਨ ਇੱਕ ਵਿਵਾਦਪੂਰਨ ਨਵੇਂ ਧਾਰਮਿਕ ਅੰਦੋਲਨ ਦੇ ਨੇਤਾ ਵਜੋਂ ਦੇਖਿਆ ਜਾਂਦਾ ਸੀ। ਉਸਨੇ ਸੰਸਥਾਗਤ ਧਰਮਾਂ ਨੂੰ ਰੱਦ ਕਰ ਦਿੱਤਾ, ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਧਿਆਤਮਿਕ ਅਨੁਭਵ ਨੂੰ ਧਾਰਮਿਕ ਸਿਧਾਂਤ ਦੀ ਕਿਸੇ ਇੱਕ ਪ੍ਰਣਾਲੀ ਵਿੱਚ ਸੰਗਠਿਤ ਨਹੀਂ ਕੀਤਾ ਜਾ ਸਕਦਾ। ਇੱਕ ਗੁਰੂ ਹੋਣ ਦੇ ਨਾਤੇ, ਉਸਨੇ ਧਿਆਨ ਦੀ ਵਕਾਲਤ ਕੀਤੀ ਅਤੇ ਗਤੀਸ਼ੀਲ ਧਿਆਨ ਨਾਮਕ ਇੱਕ ਵਿਲੱਖਣ ਰੂਪ ਸਿਖਾਇਆ। ਰਵਾਇਤੀ ਤਪੱਸਿਆ ਅਭਿਆਸਾਂ ਨੂੰ ਰੱਦ ਕਰਦੇ ਹੋਏ, ਉਸਨੇ ਵਕਾਲਤ ਕੀਤੀ ਕਿ ਉਸਦੇ ਪੈਰੋਕਾਰ ਪੂਰੀ ਤਰ੍ਹਾਂ ਸੰਸਾਰ ਵਿੱਚ ਰਹਿਣ ਪਰ ਇਸ ਨਾਲ ਲਗਾਵ ਤੋਂ ਬਿਨਾਂ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਹੁਕਮਨਾਮਾ ( ਪੰਜਾਬੀ : ਹੁਕਮਨਾਮਾ, ਅਨੁਵਾਦ। ਹੁਕਮਨਾਮਾ ), ਆਧੁਨਿਕ ਸਮੇਂ ਵਿੱਚ, ਗੁਰੂ ਗ੍ਰੰਥ ਸਾਹਿਬ ਦੀ ਇੱਕ ਬਾਣੀ ਵਿੱਚੋਂ ਕਿਸੇ ਭਜਨ ਨੂੰ ਦਰਸਾਉਂਦਾ ਹੈ, ਜੋ ਸਿੱਖਾਂ ਨੂੰ ਹੁਕਮ, ਹੁਕਮ ਜਾਂ ਹੁਕਮ ਦੇ ਤੌਰ ਤੇ ਦਿੱਤਾ ਗਿਆ ਹੈ। ਸਮਕਾਲੀ ਤਖ਼ਤਾਂ ਦੁਆਰਾ ਜਾਰੀ ਕੀਤੇ ਫਰਮਾਨਾਂ ਨੂੰ ਵੀ ਹੁਕਮਨਾਮਾ ਕਿਹਾ ਜਾਂਦਾ ਹੈ। ਇਤਿਹਾਸਕ ਤੌਰ ਉੱਤੇ, ਇਹ ਸਿੱਖ ਧਰਮ ਦੇ ਕਿਸੇ ਇੱਕ ਗੁਰੂ ਜਾਂ ਉਹਨਾਂ ਦੇ ਕਾਰਜਕਾਰੀ ਅਨੁਯਾਈਆਂ ਅਤੇ ਸਾਥੀਆਂ ਦੁਆਰਾ ਉਹਨਾਂ ਦੇ ਜੀਵਨ ਦੌਰਾਨ ਦਿੱਤੇ ਗਏ ਹੁਕਮ, ਆਦੇਸ਼, ਜਾਂ ਹੁਕਮ ਲਈ ਵਰਤਿਆ ਜਾਂਦਾ ਸੀ।
ਡੈੱਡਪੂਲ (ਅੰਗਰੇਜ਼ੀ; Deadpool) ਸਾਲ 2016 ਦੀ ਇੱਕ ਅਮਰੀਕੀ ਸੂਪਰਹੀਰੋ ਫ਼ਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਹੀ ਇੱਕ ਕਾਲਪਨਿਕ ਕਿਰਦਾਰ ਉੱਪਰ ਅਧਾਰਿਤ ਹੈ।। ਇਹ ਐਕਸ-ਮੈਨ ਫ਼ਿਲਮ ਲੜੀ ਦਾ ਅੱਠਵਾਂ ਭਾਗ ਹੈ।। ਫ਼ਿਲਮ ਦਾ ਨਿਰਦੇਸ਼ਨ ਟਿਮ ਮਿਲਰ ਨੇ ਕੀਤਾ ਹੈ। ਫ਼ਿਲਮ ਦੀ ਪਟਕਥਾ ਨੂੰ ਰ੍ਹੈਟ ਰੀਸ ਅਤੇ ਪੌਲ ਵਾਰਨਿਕ ਦੁਆਰਾ ਲਿਖਿਆ ਗਿਆ ਹੈ। ਫ਼ਿਲਮ ਵਿੱਚ ਰਿਆਨ ਰੇਨਲਡਸ, ਮੋਰੇਨਾ ਬਕਾਰਿਨ, ਐਡ ਸਕਰੀਨ, ਟੀ. ਜੇ.