ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    73 ਵਾਰੀ ਵੇਖਿਆ ਗਿਆ (↓294 ਕੱਲ੍ਹ ਤੋਂ)22,17,71,174,256,367, 73

    6+ ਦਿਨ ਸਟ੍ਰੀਕ

    🔍 🗞️
  2. 2

    ਬੰਦੀ ਛੋੜ ਦਿਵਸ

    ਬੰਦੀ ਛੋੜ ਦਿਵਸ

    "ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.

    56 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)12,11,22,26,44,45, 56

    6+ ਦਿਨ ਸਟ੍ਰੀਕ

    🔍 🗞️
  3. 3

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    53 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)13,22,17,29,30,40, 53

    6+ ਦਿਨ ਸਟ੍ਰੀਕ

    🔍 🗞️
  4. 4

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    51 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)46,49,39,27,48,51, 51

    6+ ਦਿਨ ਸਟ੍ਰੀਕ

    🔍 🗞️
  5. 5

    ਙ

    ਙ

    ਙ ਗੁਰਮੁਖੀ ਵਰਣ ਮਾਲਾ ਦਾ ਦਸਵਾਂ ਅੱਖਰ ਹੈ। ਇਸ ਅਨੁਨਾਸ਼ਿਕ ਵਿਅੰਜਨ ਅੱਖਰ ਦੀ ਵਰਤੋਂ ਹੁਣ ਲਗਪਗ ਬੰਦ ਹੋ ਗਈ ਹੈ। ਇਹਦੀ ਥਾਂ ਗ ਨੇ ਲੈ ਲਈ ਹੈ।

    46 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,34, 46

    2 ਦਿਨ ਸਟ੍ਰੀਕ

    🔍 🗞️
  6. 6

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    45 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)48,43,40,51,56,44, 45

    6+ ਦਿਨ ਸਟ੍ਰੀਕ

    🔍 🗞️
  7. 7

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    43 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)21,36,28,31,30,25, 43

    6+ ਦਿਨ ਸਟ੍ਰੀਕ

    🔍 🗞️
  8. 8

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    34 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)11,10,16,0,18,19, 34

    3 ਦਿਨ ਸਟ੍ਰੀਕ

    🔍 🗞️
  9. 9

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    30 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)19,24,17,17,23,27, 30

    6+ ਦਿਨ ਸਟ੍ਰੀਕ

    🔍 🗞️
  10. 10

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    25 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)8,11,22,7,7,9, 25

    6+ ਦਿਨ ਸਟ੍ਰੀਕ

    🔍 🗞️
  11. 11

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    21 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)8,12,26,15,16,17, 21

    6+ ਦਿਨ ਸਟ੍ਰੀਕ

    🔍 🗞️
  12. 12

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    20 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)12,11,9,13,12,16, 20

    6+ ਦਿਨ ਸਟ੍ਰੀਕ

    🔍 🗞️
  13. 13

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    19 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)61,46,70,71,40,31, 19

    6+ ਦਿਨ ਸਟ੍ਰੀਕ

    🔍 🗞️
  14. 14

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    18 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)34,24,20,23,29,21, 18

    6+ ਦਿਨ ਸਟ੍ਰੀਕ

    🔍 🗞️
  15. 15

    ਗੁਰੂ ਹਰਿਕ੍ਰਿਸ਼ਨ

    ਗੁਰੂ ਹਰਿਕ੍ਰਿਸ਼ਨ

    ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।

    17 ਵਾਰੀ ਵੇਖਿਆ ਗਿਆ (↓82 ਕੱਲ੍ਹ ਤੋਂ)8,13,0,8,55,99, 17

    4 ਦਿਨ ਸਟ੍ਰੀਕ

    🔍 🗞️
  16. 16

    ਸਿੱਖ

    ਸਿੱਖ

    ਸਿੱਖ ਕੌਣ ਹੈ ? : ਗੁਰਬਾਣੀ ਅਨੁਸਾਰ “ਸੋ ਸਿਖੁ, ਸਖਾ, ਬੰਧਪੁ ਹੈ ਭਾਈ: ਜਿ ਗੁਰ ਕੇ ਭਾਣੇ ਵਿਚਿ ਆਵੈ” (ਮ.੩) ਸਤਿਗੁਰੂ ਅਮਰਦਾਸ ਜੀ ਦੀ ਬਾਣੀ ਅਨੁਸਾਰ, “ਸਿੱਖ” ਉਹ ਹੈ, ਜੋ ਗੁਰੂ ਕਾ ਭਾਣਾ (ਬਚਨ) ਮੰਨਦਾ ਹੈ। ਗੁਰੂ ਜੀ ਦਾ ਬਚਨ ਕੀ ਹੈ? “ਹਰਿ ਕੋ ਨਾਮੁ ਜਪਿ ਨਿਰਮਲ ਕਰਮੁ” (ਮ.੫) ਭਾਵ: ਪ੍ਰਭੂ ਦਾ ਨਾਮ ਜਪ ਅਤੇ ਸ਼ੁਭ ਕਰਮ ਕਰ। ਜੋ ਵੀ ਮਨੁੱਖ, ਸਤਿਗੁਰੂ ਜੀ ਦੇ ਇਸ ਬਚਨ ਨੂੰ ਮੰਨਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਉੱਪਰ ਸ਼ਰਧਾ ਰੱਖਦਾ ਹੈ; ਉਹ ਹੀ “ਸਿੱਖ” (ਸ਼ਿਸ਼/ਮੁਰੀਦ) ਹੈ। ਕਿਉਂਕਿ "ਸਿੱਖੀ" ਸ਼ਰਧਾ ਨਾਲ ਹੈ, "ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ" (ਮ.੪)। ਸਤਿਗੁਰੂ ਨਾਨਕ ਦੇਵ ਜੀ ਉੱਤੇ ਸ਼ਰਧਾ ਰੱਖਣ ਵਾਲਾ ਸਿਰਫ ਮਨੁੱਖ ਹੀ ਨਹੀਂ, ਹਰ ਪ੍ਰਾਣੀ: ਨਾਨਕਪੰਥੀ-ਸਿੱਖ (ਸ਼ਿਸ਼/ਮੁਰੀਦ) ਹੈ। ਜਿਸ ਸੱਪ ਨੇ ਗੁਰੂ ਜੀ ਉੱਤੇ ਛਾਂ ਕੀਤੀ, ਉਹ ਵੀ ਸਿੱਖ ਸੀ। “ਗੁਰਦੁਆਰਾ ਐਕਟ” ਵਿੱਚ ਲਿਖੀ ਹੋਈ “ਸਿੱਖ” ਦੀ ਪਰਿਭਾਸ਼ਾ, ਕੇਵਲ ਗੁਰਦਵਾਰਾ ਚੋਣਾਂ ਨਾਲ ਸੰਬੰਧਿਤ ਹੈ। ਪਰੰਤੂ, ਇਹ ਪਰਿਭਾਸ਼ਾ ਗੁਰੂ ਆਸ਼ੇ ਤੋਂ ਵਿਰੁੱਧ ਹੈ ਜੋ ਕਿ ਅੰਗਰੇਜ਼ਾਂ ਨੇ ਸਿੱਖ ਪੰਥ ਨੂੰ ਘਟਾਉਣ ਵਾਸਤੇ ਬਣਾਈ ਸੀ। ਜੋ ਪਰਿਭਾਸ਼ਾ; ਇੱਥੇ ਮੈਂ ਲਿਖ ਰਿਹਾ ਹਾਂ, ਇਹ ਪਰਿਭਾਸ਼ਾ ਤਾਂ ਪੂਰਨ ਰੂਪ ਵਿੱਚ ਗੁਰਬਾਣੀ ਆਧਾਰਿਤ ਹੈ। ਸਤਿਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਸਿੱਖੀ ਦੀ ਵਿਆਖਿਆ ਇਹ ਹੈ: “ਸਿਖੀ ਸਿਖਿਆ ਗੁਰ ਵੀਚਾਰਿ” (ਪੰਨਾ 465) ਭਾਵ: ਗੁਰੂ ਦੀ ਸਿੱਖਿਆ ਨੂੰ ਵੀਚਾਰ ਕੇ ਮੰਨਣਾ ਹੀ ਸਿੱਖੀ ਹੈ। ਗੁਰਬਾਣੀ ਅਨੁਸਾਰ, ਸਿੱਖੀ ਬਾਹਰਲੇ ਸਰੂਪ ਨਾਲ ਨਹੀਂ ਅਤੇ ਕਿਸੇ ਵਿਸ਼ੇਸ਼ ਪਹਿਰਾਵੇ ਨਾਲ ਵੀ ਨਹੀਂ। ਬਾਣੀ ਵਿੱਚ ਤਾਂ ਹਰ ਵੇਸ/ਭੇਖ ਦਾ ਖੰਡਨ ਹੈ "ਛੋਡਹੁ ਵੇਸੁ ਭੇਖ ਚਤੁਰਾਈ" (ਮ.੧)। ਸਤਿਗੁਰੂ ਅਮਰਦਾਸ ਜੀ ਉਚਾਰਣ ਕਰਦੇ ਹਨ ‘ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ”। ਭਾਵ: ਕਿਸੇ ਵੀ ਬਾਹਰਲੇ ਸਰੂਪ ਨਾਲ ਪ੍ਰਭੂ-ਪ੍ਰਾਪਤੀ ਨਹੀਂ ਹੋ ਸਕਦੀ। ਪ੍ਰਭੂ-ਪ੍ਰਾਪਤੀ ਕੇਵਲ ਉਸੇ ਨੂੰ ਹੁੰਦੀ ਹੈ ਜੋ ਗੁਰੂ ਕੀ ਸਿੱਖਿਆ ਨੂੰ ਸੁਣ ਕੇ ਮੰਨਦਾ ਹੈ। ਸੋ, ਸਿੱਖੀ ਤਾਂ ਸ਼ਰਧਾ ਨਾਲ ਹੈ “ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ” (ਮ:੧)। ਪ੍ਰਭੂ ਰੂਪ ਗੁਰੂ ਨੂੰ “ਸ਼ਰਧਾ” ਵਾਲੀ ਭਗਤੀ ਹੀ ਚੰਗੀ ਲੱਗਦੀ ਹੈ। ਇਹਨਾਂ ਤੁਕਾਂ ਅਨੁਸਾਰ ਸ਼ਰਧਾ ਰੱਖਣ ਵਾਲੇ ਮੋਨੇ (ਕੇਸ-ਰਹਿਤ) ਵੀ ਸਿੱਖ ਹਨ। ਅਸੀਂ ਮੋਨਿਆਂ ਨੂੰ ਨਹੀਂ ਕਹਿ ਸਕਦੇ “ਤੂੰ ਸਿੱਖ ਨਹੀਂ”। ਕਿਉਂਕਿ, ਬਹੁਤ ਸਾਰੇ “ਹਿੰਦੂ ਕਹੇ ਜਾਂਦੇ” ਮੋਨੇ ਵੀਰ; ਸਤਿਗੁਰੂ ਨਾਨਕ ਦੇਵ ਜੀ ਨੂੰ ਮੰਨਦੇ ਹਨ ਅਤੇ ਕਈ ਤਾਂ ਗੁਰੂ ਜੀ ਉੱਤੇ ਸਾਡੇ ਤੋਂ ਵੀ ਵੱਧ ਸ਼ਰਧਾ ਰੱਖਦੇ ਹਨ। ਇਸ ਲਈ, ਉਹ ਵੀ ਸਿੱਖ ਹਨ। ਸਤਿਗੁਰੂ ਨਾਨਕ ਦੇਵ ਜੀ ਨੇ ਉਚਾਰਿਆ ਹੈ “ਨਾ ਸਤਿ ਮੂੰਡ ਮੁਡਾਈ, ਕੇਸੀ ਨ ਸਤਿ” (ਪੰਨਾ 952)। ਭਾਵ: ਪ੍ਰਭੂ ਪ੍ਰਾਪਤੀ, ਨਾ ਤਾਂ ਸਿਰ ਮੁਨਾਇਆ ਹੁੰਦੀ ਹੈ ਅਤੇ ਨਾ ਹੀ ਕੇਸ ਰੱਖਣ ਨਾਲ ਹੁੰਦੀ ਹੈ। ਸਤਿਗੁਰੂ ਗੋਬਿੰਦ ਸਿੰਘ ਜੀ ਨੇ “ਅਕਾਲ ਉਸਤਤ” ਵਿੱਚ ਲਿਖਿਆ ਹੈ “ਕੇਸ ਧਰੇ ਨ ਮਿਲੇ ਹਰਿ ਪਿਆਰੇ” ਭਾਵ: ਸਿਰਫ਼ ਕੇਸ ਰੱਖਿਆਂ ਪ੍ਰਭੂ ਪ੍ਰਾਪਤੀ ਨਹੀਂ ਹੁੰਦੀ। ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਤਾਂ ਇਹ ਵੀ ਲਿਖਿਆ ਹੈ “ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ” (ਪੰਨਾ 1364)। ਉਪਰੋਕਤ ਤੁਕਾਂ ਅਨੁਸਾਰ ਸਿੱਖ ਬਣਨ ਵਾਸਤੇ ਕੇਸ ਦਾੜ੍ਹੀ ਰੱਖਣੇ ਜਰੂਰੀ ਨਹੀਂ: ਕੇਸ ਦਾੜ੍ਹੀ ਤੋਂ ਬਿਨਾਂ ਵੀ ਸਿੱਖ ਹੋ ਸਕਦਾ ਹੈ। ਇਸ ਕਰਕੇ ਸਿੱਖੀ: ਕੇਸ ਦਾੜ੍ਹੀ ਨਾਲ ਨਹੀਂ; ਸਿੱਖੀ ਤਾਂ ਗੁਰੂ ਉੱਤੇ ਵਿਸ਼ਵਾਸ ਅਤੇ ਸ਼ਰਧਾ ਨਾਲ ਹੈ। ਕਿਉਂਕਿ ਗੁਰੂ ਜੀ ਉਚਾਰਦੇ ਹਨ “ਜਾ ਕੇ ਮਨਿ ਗੁਰ ਕੀ ਪਰਤੀਤਿ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ” (ਮ.

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0, 17

    1 ਦਿਨ ਸਟ੍ਰੀਕ

    🔍 🗞️
  17. 17

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    16 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)20,18,48,37,24,28, 16

    6+ ਦਿਨ ਸਟ੍ਰੀਕ

    🔍 🗞️
  18. 18

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    16 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)23,19,21,21,15,11, 16

    6+ ਦਿਨ ਸਟ੍ਰੀਕ

    🔍 🗞️
  19. 19

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)11,16,9,12,15,0, 15

    1 ਦਿਨ ਸਟ੍ਰੀਕ

    🔍 🗞️
  20. 20

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    14 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,0,8,0,8,11, 14

    3 ਦਿਨ ਸਟ੍ਰੀਕ

    🔍 🗞️
  21. 21

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)10,0,9,8,0,0, 14

    1 ਦਿਨ ਸਟ੍ਰੀਕ

    🔍 🗞️
  22. 22

    ਕੋਬਾਲਟ ਬਲੂ (ਫ਼ਿਲਮ)

    ਕੋਬਾਲਟ ਬਲੂ (ਫ਼ਿਲਮ)

    ਕੋਬਾਲਟ ਬਲੂ ਇੱਕ ਭਾਰਤੀ ਹਿੰਦੀ -ਭਾਸ਼ਾ ਦੀ ਡਰਾਮਾ ਫ਼ਿਲਮ ਹੈ, ਜੋ ਸਚਿਨ ਕੁੰਡਲਕਰ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ, ਜਿਸ ਵਿੱਚ ਪ੍ਰਤੀਕ ਬੱਬਰ, ਡਾ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0, 14

    1 ਦਿਨ ਸਟ੍ਰੀਕ

    🔍 🗞️
  23. 23

    ਰਬਿੰਦਰਨਾਥ ਟੈਗੋਰ

    ਰਬਿੰਦਰਨਾਥ ਟੈਗੋਰ

    ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸ਼ਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0, 14

    1 ਦਿਨ ਸਟ੍ਰੀਕ

    🔍 🗞️
  24. 24

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    13 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)10,9,16,21,14,12, 13

    6+ ਦਿਨ ਸਟ੍ਰੀਕ

    🔍 🗞️
  25. 25

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0, 12

    1 ਦਿਨ ਸਟ੍ਰੀਕ

    🔍 🗞️
  26. 26

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    12 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)10,8,19,29,7,21, 12

    6+ ਦਿਨ ਸਟ੍ਰੀਕ

    🔍 🗞️
  27. 27

    ਰਾਵਣ

    ਰਾਵਣ

    ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।

    12 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)8,0,0,0,9,11, 12

    3 ਦਿਨ ਸਟ੍ਰੀਕ

    🔍 🗞️
  28. 28

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    11 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)12,6,15,8,9,6, 11

    6+ ਦਿਨ ਸਟ੍ਰੀਕ

    🔍 🗞️
  29. 29

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    11 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)19,0,11,0,7,11, 11

    3 ਦਿਨ ਸਟ੍ਰੀਕ

    🔍 🗞️
  30. 30

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)14,0,7,17,11,13, 11

    5 ਦਿਨ ਸਟ੍ਰੀਕ

    🔍 🗞️
  31. 31

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)6,0,0,0,0,0, 11

    1 ਦਿਨ ਸਟ੍ਰੀਕ

    🔍 🗞️
  32. 32

    ਪੰਜਾਬ, ਭਾਰਤ ਸਰਕਾਰ

    ਪੰਜਾਬ, ਭਾਰਤ ਸਰਕਾਰ

    ਪੰਜਾਬ ਸਰਕਾਰ ਜਿਸ ਨੂੰ ਕਿ ਪੰਜਾਬ ਰਾਜ ਸਰਕਾਰ ਵੀ ਕਿਹਾ ਜਾਂਦਾ ਹੈ ਭਾਰਤ ਦੇ ਪੰਜਾਬ ਰਾਜ ਦੀ ਸਰਬੋਤਮ ਗਵਰਨਿੰਗ ਸੰਸਥਾ ਹੈ।ਇਸ ਰਾਜ ਵਿੱਚ 23 ਜ਼ਿਲ੍ਹੇ ਹਨ।ਇਸ ਸੰਸਥਾ ਵਿੱਚ ਇੱਕ ਕਾਰਜਕਾਰਣੀ ਸੰਸਥਾ ਜਿਸ ਦੇ ਮੁਖੀ ਨੂੰ ਗਵਰਨਰ ਜਾਂ ਰਾਜਪਾਲ ਕਹਿੰਦੇ ਹਨ, ਇੱਕ ਨਿਆਂ ਪ੍ਰਣਾਲੀ ਤੇ ਇੱਕ ਕਨੂੰਨ ਘੜਨੀ ਕੌਂਸਲ ਜਿਸ ਨੂੰ ਲੈਜਿਸਲੇਟਿਵ ਅਸੈਂਬਲੀ ਕਹਿੰਦੇ ਹਨ ਆਂਉਦੇ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,11,0,0,0, 10

    1 ਦਿਨ ਸਟ੍ਰੀਕ

    🔍 🗞️
  33. 33

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,10,12,11,0,0, 10

    1 ਦਿਨ ਸਟ੍ਰੀਕ

    🔍 🗞️
  34. 34

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)6,0,10,7,0,0, 10

    1 ਦਿਨ ਸਟ੍ਰੀਕ

    🔍 🗞️
  35. 35

    ਭਾਈ ਪਿੰਦਰਪਾਲ ਸਿੰਘ

    ਭਾਈ ਪਿੰਦਰਪਾਲ ਸਿੰਘ

    ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਜਨਮ ਜੁਲਾਈ 1966 ਵਿੱਚ ਹੋਇਆ। ਆਪ ਨੇ ਰੋਪੜ ਵਿਖੇ ਸਥਿਤ ਗੁਰਮਤਿ ਮਿਸ਼ਨਰੀ ਕਾਲਜ ਵਿੱਚ ਪੜ੍ਹਾਈ ਕੀਤੀ। ਭਾਈ ਸਾਹਿਬ ਦਾ ਜੀਵਨ ਬਹੁਤ ਹੀ ਸਾਦਾ ਅਤੇ ਨਿਮਰਤਾ ਭਰਪੂਰ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)13,7,0,13,0,0, 10

    1 ਦਿਨ ਸਟ੍ਰੀਕ

    🔍 🗞️
  36. 36

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    10 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,10,10,9,9,9, 10

    6 ਦਿਨ ਸਟ੍ਰੀਕ

    🔍 🗞️
  37. 37

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    9 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,9,0,0,0,11, 9

    2 ਦਿਨ ਸਟ੍ਰੀਕ

    🔍 🗞️
  38. 38

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    9 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)10,18,10,6,20,22, 9

    6+ ਦਿਨ ਸਟ੍ਰੀਕ

    🔍 🗞️
  39. 39

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)15,14,0,0,8,8, 9

    3 ਦਿਨ ਸਟ੍ਰੀਕ

    🔍 🗞️
  40. 40

    ਵਿਰਾਟ ਕੋਹਲੀ

    ਵਿਰਾਟ ਕੋਹਲੀ

    ਵਿਰਾਟ ਕੋਹਲੀ (ਹਿੰਦੀ ਉਚਾਰਨ: [ʋɪˈɾɑːʈ ˈkoːɦli] ( ਸੁਣੋ); ਜਨਮ 5 ਨਵੰਬਰ 1988) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਅਤੇ ਭਾਰਤੀ ਰਾਸ਼ਟਰੀ ਕ੍ਰਿਕਟ ਟੀਮ ਦਾ ਸਾਬਕਾ ਕਪਤਾਨ ਹੈ। ਉਹ ਵਰਤਮਾਨ ਵਿੱਚ ਆਈਪੀਐਲ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਘਰੇਲੂ ਕ੍ਰਿਕਟ ਵਿੱਚ ਦਿੱਲੀ ਦੀ ਪ੍ਰਤੀਨਿਧਤਾ ਕਰਦਾ ਹੈ। ਕੋਹਲੀ ਨੂੰ ਖੇਡ ਇਤਿਹਾਸ ਦੇ ਮਹਾਨ ਬੱਲੇਬਾਜ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ਉਸਨੂੰ ਦਹਾਕੇ ਦਾ ਪੁਰਸ਼ ਕ੍ਰਿਕਟਰ ਚੁਣਿਆ। ਕੋਹਲੀ ਨੇ 2014 ਤੋਂ 2022 ਤੱਕ ਟੀਮ ਦੀ ਕਪਤਾਨੀ ਕਰਦੇ ਹੋਏ, ਅਤੇ 2011 ਵਿਸ਼ਵ ਕੱਪ ਅਤੇ 2013 ਦੀ ਚੈਂਪੀਅਨਜ਼ ਟਰਾਫੀ ਜਿੱਤ ਕੇ ਭਾਰਤ ਦੀਆਂ ਸਫਲਤਾਵਾਂ ਵਿੱਚ ਵੀ ਯੋਗਦਾਨ ਪਾਇਆ ਹੈ। ਉਹ ਭਾਰਤ ਲਈ 500 ਤੋਂ ਵੱਧ ਮੈਚ ਖੇਡਣ ਵਾਲੇ ਸਿਰਫ਼ ਚਾਰ ਭਾਰਤੀ ਕ੍ਰਿਕਟਰਾਂ ਵਿੱਚੋਂ ਹਨ। ਕੋਹਲੀ ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਤੀਜਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਹੈ ਅਤੇ ਅੰਤਰਰਾਸ਼ਟਰੀ ਸੈਂਕੜਿਆਂ ਦੀ ਗਿਣਤੀ ਦੇ ਹਿਸਾਬ ਨਾਲ ਕ੍ਰਿਕਟਰਾਂ ਦੀ ਸੂਚੀ ਵਿੱਚ ਦੂਜੇ ਸਥਾਨ 'ਤੇ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0, 9

    1 ਦਿਨ ਸਟ੍ਰੀਕ

    🔍 🗞️
  41. 41

    ਅਕਾਲ ਤਖ਼ਤ

    ਅਕਾਲ ਤਖ਼ਤ

    ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)9,0,0,0,0,0, 9

    1 ਦਿਨ ਸਟ੍ਰੀਕ

    🔍 🗞️
  42. 42

    ਭਾਈ ਮਰਦਾਨਾ

    ਭਾਈ ਮਰਦਾਨਾ

    ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਸੀ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਠੰਡ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0, 9

    1 ਦਿਨ ਸਟ੍ਰੀਕ

    🔍 🗞️
  43. 43

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0, 9

    1 ਦਿਨ ਸਟ੍ਰੀਕ

    🔍 🗞️
  44. 44

    ਪਾਣੀ ਦੀ ਸੰਭਾਲ

    ਪਾਣੀ ਦੀ ਸੰਭਾਲ

    ਪਾਣੀ ਦੀ ਸੰਭਾਲ (ਅੰਗ੍ਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0, 9

    1 ਦਿਨ ਸਟ੍ਰੀਕ

    🔍 🗞️
  45. 45

    ਸਤਿ ਸ੍ਰੀ ਅਕਾਲ

    ਸਤਿ ਸ੍ਰੀ ਅਕਾਲ

    ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0, 9

    1 ਦਿਨ ਸਟ੍ਰੀਕ

    🔍 🗞️
  46. 46

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ (1986 ਜਾਂ 1987 - 13 ਅਕਤੂਬਰ 2026) ਭਾਰਤ ਦੇ ਪੰਜਾਬ ਰਾਜ ਦੇ ਮਾਨਸਾ ਤੋ ਇੱਕ ਨਸ਼ਾ-ਵਿਰੋਧੀ ਕਾਰਕੁਨ ਅਤੇ ਕਬੱਡੀ ਖਿਡਾਰੀ ਸੀ। ਉਹ ਹੋਰ ਕਈ ਖੇਡਾਂ ਜਿਵੇਂ ਕ੍ਰਿਕਟ ਅਤੇ ਬਾਕਸਿੰਗ ਦਾ ਵੀ ਖਿਡਾਰੀ ਸੀ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)20,24,22,13,8,0, 9

    1 ਦਿਨ ਸਟ੍ਰੀਕ

    🔍 🗞️
  47. 47

    ਗੁਰੂ ਹਰਿਰਾਇ

    ਗੁਰੂ ਹਰਿਰਾਇ

    ਗੁਰ ਹਰਿਰਾਇ (16 ਜਨਵਰੀ 1630 – 20 ਅਕਤੂਬਰ 1661) ਸਿੱਖਾਂ ਦੇ ਸਤਵੇਂ ਗੁਰੂ ਸਨ। ਉਹ ਆਪਣੇ ਦਾਦਾ ਅਤੇ ਛੇਵੇਂ ਸਿੱਖ ਆਗੂ ਗੁਰੂ ਹਰਗੋਬਿੰਦ ਦੇ ਅਕਾਲ ਚਲਾਣੇ ਤੋਂ ਬਾਅਦ, 3 ਮਾਰਚ, 1644 ਨੂੰ 14 ਸਾਲ ਦੀ ਉਮਰ ਵਿੱਚ ਸਿੱਖ ਆਗੂ ਬਣੇ। ਉਨ੍ਹਾਂ ਨੇ 31 ਸਾਲ ਦੀ ਉਮਰ ਵਿੱਚ ਆਪਣੀ ਮੌਤ ਤੱਕ, ਲਗਭਗ ਸਤਾਰਾਂ ਸਾਲ ਸਿੱਖਾਂ ਦੀ ਅਗਵਾਈ ਕੀਤੀ।

    9 ਵਾਰੀ ਵੇਖਿਆ ਗਿਆ (↓115 ਕੱਲ੍ਹ ਤੋਂ)0,6,7,11,49,124, 9

    6 ਦਿਨ ਸਟ੍ਰੀਕ

    🔍 🗞️
  48. 48

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।

    9 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,0,6,21,8, 9

    4 ਦਿਨ ਸਟ੍ਰੀਕ

    🔍 🗞️
  49. 49

    ਜਰਨੈਲ ਸਿੰਘ ਭਿੰਡਰਾਂਵਾਲੇ

    ਜਰਨੈਲ ਸਿੰਘ ਭਿੰਡਰਾਂਵਾਲੇ

    ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,7,0,0,0,0, 8

    1 ਦਿਨ ਸਟ੍ਰੀਕ

    🔍 🗞️
  50. 50

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,7,0, 8

    1 ਦਿਨ ਸਟ੍ਰੀਕ

    🔍 🗞️
  51. 51

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0, 8

    1 ਦਿਨ ਸਟ੍ਰੀਕ

    🔍 🗞️
  52. 52

    ਪ੍ਰੇਮ ਸਿੰਘ ਚੰਦੂਮਾਜਰਾ

    ਪ੍ਰੇਮ ਸਿੰਘ ਚੰਦੂਮਾਜਰਾ

    ਪ੍ਰੇਮ ਸਿੰਘ ਚੰਦੂਮਾਜਰਾ (ਜਨਮ 1 ਜਨਵਰੀ 1950) ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ ) ਦੇ ਜਨਰਲ ਸਕੱਤਰ ਅਤੇ ਬੁਲਾਰੇ ਅਤੇ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਪਟਿਆਲਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਹਨ। ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਸਾਬਕਾ ਵਿਦਿਆਰਥੀ ਵੀ ਹੈ। ਉਹ 11ਵੀਂ, 12ਵੀਂ ਅਤੇ ਹੁਣ 16ਵੀਂ ਲੋਕ ਸਭਾ ਦੇ ਸੰਸਦ ਮੈਂਬਰ ਰਹੇ ਹਨ । ਉਹ ਹਿੰਮਤ ਸਿੰਘ ਸ਼ੇਰਗਿੱਲ ਅਤੇ ਅੰਬਿਕਾ ਸੋਨੀ ਤੋਂ ਘੱਟ ਫਰਕ ਨਾਲ ਜਿੱਤਿਆ, ਜਿਨ੍ਹਾਂ ਨੇ ਸਖ਼ਤ ਟੱਕਰ ਦਿੱਤੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0, 8

    1 ਦਿਨ ਸਟ੍ਰੀਕ

    🔍 🗞️
  53. 53

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    8 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)13,0,11,7,9,20, 8

    5 ਦਿਨ ਸਟ੍ਰੀਕ

    🔍 🗞️
  54. 54

    ਬਾਵਾ ਬਲਵੰਤ

    ਬਾਵਾ ਬਲਵੰਤ

    ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,7,0, 8

    1 ਦਿਨ ਸਟ੍ਰੀਕ

    🔍 🗞️
  55. 55

    ਅੰਸ਼ੁਲ ਕੰਬੋਜ

    ਅੰਸ਼ੁਲ ਕੰਬੋਜ

    ਅੰਸ਼ੁਲ ਕੰਬੋਜ (ਜਨਮ 6 ਦਸੰਬਰ 2000) ਇੱਕ ਭਾਰਤੀ ਕ੍ਰਿਕਟਰ ਹੈ, ਜੋ ਘਰੇਲੂ ਕ੍ਰਿਕਟ ਹਰਿਆਣਾ ਰਾਜ ਲਈ ਖੇਡਦਾ ਹੈ ਅਤੇ ਪਹਿਲਾਂ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਮੁੰਬਈ ਇੰਡੀਅਨਜ਼ ਲਈ ਖੇਡਦਾ ਸੀ ਅਤੇ ਵਰਤਮਾਨ ਵਿੱਚ ਚੇਨਈ ਸੁਪਰ ਕਿੰਗਜ਼ ਲਈ ਖੇਡਦਾ ਹੈ। ਉਹ ਸੱਜੇ ਹੱਥ ਦਾ ਆਲਰਾਊਂਡਰ ਹੈ, ਜੋ ਮੱਧਮ ਗਤੀ ਨਾਲ ਗੇਂਦਬਾਜ਼ੀ ਕਰਦਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0, 8

    1 ਦਿਨ ਸਟ੍ਰੀਕ

    🔍 🗞️
  56. 56

    ਪਰਸਾ

    ਪਰਸਾ

    ਪਰਸਾ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ। ਇਸ ਦਾ ਬਿਰਤਾਂਤ ਵਧੇਰੇ ਗੁੰਝਲਦਾਰ ਅਤੇ ਬਹੁਪੱਖੀ ਹੈ। ਲੇਖਕ ਨੇ ਇਸ ਨੂੰ ਲਿਖਣ ਲਈ ਕਾਫ਼ੀ ਚਿਰ ਲਾਇਆ।

    8 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,0,0,0,6, 8

    2 ਦਿਨ ਸਟ੍ਰੀਕ

    🔍 🗞️
  57. 57

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,8,0,0,10,0, 8

    1 ਦਿਨ ਸਟ੍ਰੀਕ

    🔍 🗞️
  58. 58

    2027 ਪੰਜਾਬ ਵਿਧਾਨ ਸਭਾ ਚੋਣਾਂ

    2027 ਪੰਜਾਬ ਵਿਧਾਨ ਸਭਾ ਚੋਣਾਂ

    ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਲਈ ਫਰਵਰੀ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਉਮੀਦ ਹੈ। ਭਗਵੰਤ ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ।

    8 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)8,12,7,7,0,6, 8

    2 ਦਿਨ ਸਟ੍ਰੀਕ

    🔍 🗞️
  59. 59

    ਪ੍ਰੇਮ ਸੰਗੀਤ

    ਪ੍ਰੇਮ ਸੰਗੀਤ

    ਪ੍ਰੇਮ ਸੰਗੀਤ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  60. 60

    ਅਰਸਤੂ ਦਾ ਵਿਰੇਚਣ ਸਿਧਾਂਤ

    ਅਰਸਤੂ ਦਾ ਵਿਰੇਚਣ ਸਿਧਾਂਤ

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  61. 61

    ਡਾਲਾ

    ਡਾਲਾ

    ਡਾਲਾ (ਅੰਗਰੇਜ਼ੀ: Dala) ਭਾਰਤੀ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਲਾਕ ਮੋਗਾ-1 ਦਾ ਇੱਕ ਪਿੰਡ ਹੈ।ਤਹਿਸੀਲ ਮੋਗਾ ਦਾ ਇਹ ਪਿੰਡ ਡਾਲਾ ਮੋਗਾ ਬਰਨਾਲਾ ਸੜਕ ਤੇ ਸਥਿਤ ਹੈ ਅਤੇ ਰੇਲਵੇ ਸਟੇਸ਼ਨ ਮਹਿਣਾ ਤੋਂ 4 ਕਿਲੋਮੀਟਰ ਦੂਰ ਹੈ।

    7 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,0,0,0,0,9, 7

    2 ਦਿਨ ਸਟ੍ਰੀਕ

    🔍 🗞️
  62. 62

    ਸਿਆਲਕੋਟ ਦੀ ਲੜਾਈ

    ਸਿਆਲਕੋਟ ਦੀ ਲੜਾਈ

    ਸਿਆਲਕੋਟ ਦੀ ਲੜਾਈ 4 ਨਵੰਬਰ, 1763 ਦੇ ਦਿਨ ਸਿੱਖ ਗੁਰੂ-ਦਾ-ਚੱਕ ਵਿੱਚ ਇਕੱਠੇ ਹੋਏ-ਹੋਏ ਸਨ। ਉਨ੍ਹਾਂ ਨੂੰ ਪਤਾ ਲੱਗਾ ਕਿ ਅਫ਼ਗ਼ਾਨ ਧਾੜਵੀ ਅਹਿਮਦ ਸ਼ਾਹ ਦੁੱਰਾਨੀ ਦਾ ਜਰਨੈਲ ਜਹਾਨ ਖ਼ਾਨ ਕਾਬਲ ਵਲ ਜਾ ਰਿਹਾ ਹੈ। ਸਿੱਖ ਫ਼ੌਜਾਂ ਨੇ ਉਸ ਨੂੰ ਸਜ਼ਾ ਦੇਣ ਦਾ ਫ਼ੈਸਲਾ ਕੀਤਾ। ਉਹ ਅਜੇ ਝਨਾਂ ਦਰਿਆ ਪਾਰ ਕਰ ਕੇ ਵਜ਼ੀਰਾਬਾਦ ਪੁੱਜਾ ਸੀ ਕਿ ਸਿੱਖ ਉਥੇ ਆ ਪਹੁੰਚੇ। ਉਸ ਨੇ ਭੱਜ ਕੇ ਸਿਆਲਕੋਟ ਕਿਲ੍ਹੇ ਵਿੱਚ ਮੋਰਚਾ ਲਾ ਲਿਆ। ਸਿੱਖ ਫ਼ੌਜਾਂ ਨੇ ਕਿਲ੍ਹੇ ਨੂੰ ਘੇਰ ਲਿਆ। ਕਈ ਦਿਨ ਤਕ ਲੜਾਈ ਹੁੰਦੀ ਰਹੀ। ਇੱਕ ਮੌਕੇ 'ਤੇ ਜਹਾਨ ਖ਼ਾਨ ਦੇ ਘੋੜੇ ਨੂੰ ਗੋਲੀ ਲੱਗੀ ਤੇ ਉਹ ਮਰ ਕੇ ਡਿੱਗ ਪਿਆ ਤੇ ਨਾਲ ਹੀ ਜਹਾਨ ਖ਼ਾਨ ਵੀ ਡਿੱਗ ਪਿਆ। ਸਿੱਖਾਂ ਨੇ ਸਮਝਿਆ ਕਿ ਜਹਾਨ ਖ਼ਾਨ ਵੀ ਮਰ ਗਿਆ ਹੈ। ਜਦ ਸਿੱਖਾਂ ਨੇ ਜਹਾਨ ਖ਼ਾਨ ਦੇ ਮਰਨ ਦਾ ਰੌਲਾ ਪਾਇਆ ਤਾਂ ਅਫ਼ਗ਼ਾਨ ਫ਼ੌਜੀ ਮੈਦਾਨ ਛੱਡ ਕੇ ਭੱਜਣ ਲਗ ਪਏ। ਇਨ੍ਹਾਂ ਭੱਜਣ ਵਾਲਿਆਂ ਵਿੱਚ ਜ਼ਖ਼ਮੀ ਹੋਇਆ ਜਹਾਨ ਖ਼ਾਨ ਵੀ ਸੀ। ਅਫ਼ਗ਼ਾਨਾਂ ਦਾ ਬਹੁਤ ਸਾਰਾ ਅਸਲਾ ਵੀ ਸਿੱਖਾਂ ਦੇ ਹੱਥ ਆ ਗਿਆ। ਸਿੱਖਾਂ ਨੇ 200 ਦੇ ਕਰੀਬ ਅਫ਼ਗ਼ਾਨ ਫ਼ੌਜੀਆਂ ਨੂੰ ਕੈਦ ਕਰ ਲਿਆ। ਇਸ ਮੌਕੇ 'ਤੇ ਜਹਾਨ ਖ਼ਾਨ ਦਾ ਟੱਬਰ ਵੀ ਉਸ ਨਾਲ ਸੀ। ਸਿੱਖਾਂ ਨੇ ਅਫ਼ਗ਼ਾਨ ਔਰਤਾਂ ਤੇ ਬੱਚਿਆਂ ਨੂੰ ਕੁਝ ਨਾ ਕਿਹਾ ਸਗੋਂ ਉਨ੍ਹਾਂ ਨੂੰ ਮਹਿਫ਼ੂਜ਼ ਜੰਮੂ ਭੇਜ ਦਿਤਾ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  63. 63

    ਕਲਾਸਕੀਵਾਦ ਅਤੇ ਇਸ ਦਾ ਪੰਜਾਬੀ ਮਾਡਲ

    ਕਲਾਸਕੀਵਾਦ ਅਤੇ ਇਸ ਦਾ ਪੰਜਾਬੀ ਮਾਡਲ

    'ਕਲਾਸਿਜ਼ਮ' ਦਾ ਸੰਕਲਪ ਯੂਰੋਪ ਨੇ ਦਿੱਤਾ,ਆਮ ਖ਼ਾਸ ਕਰਕੇ ਰੋਮਨ ਯੂਨਾਨੀ ਸੱਭਿਆਚਾਰ ਤੇ ਸਾਹਿਤ ਨੇ। ਭਾਰਤ ਵਿੱਚ ਇਸ ਨਾਲ ਸੰਬੰਧਿਤ ਕਈ ਸ਼ਬਦ ਵਰਤੇ ਗਏ ਹਨ: ਸਨਾਤਨਵਾਦ, ਪਰੰਪਰਾਵਾਦ, ਪ੍ਰਾਚੀਨਵਾਦ, ਸ਼ਾਸਤ੍ਰੀਅਤਾ ਆਦਿ, ਪਰ ਸ਼ਬਦ ਕਲਾਸੀਕਲ ਸਭ ਤੋਂ ਵੱਧ ਵਰਤਿਆ ਗਿਆ। ਇਸ ਲਈ ਕਲਾਸਿਜ਼ਮ ਲਈ ਸ਼ਬਦ ਕਲਾਸਕੀਵਾਦ ਵੀ ਵਰਤਿਆ ਜਾ ਸਕਦਾ ਹੈ।

    7 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)0,0,0,0,0,12, 7

    2 ਦਿਨ ਸਟ੍ਰੀਕ

    🔍 🗞️
  64. 64

    ਹੀਰ ਰਾਂਝਾ

    ਹੀਰ ਰਾਂਝਾ

    ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,8,0,0,0,0, 7

    1 ਦਿਨ ਸਟ੍ਰੀਕ

    🔍 🗞️
  65. 65

    ਜਗਤਾਰ

    ਜਗਤਾਰ

    ਡਾ.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)9,0,0,0,0,0, 7

    1 ਦਿਨ ਸਟ੍ਰੀਕ

    🔍 🗞️
  66. 66

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,0,0,0,0,0, 7

    1 ਦਿਨ ਸਟ੍ਰੀਕ

    🔍 🗞️
  67. 67

    ਨਜ਼ਮ

    ਨਜ਼ਮ

    ਨਜ਼ਮ ਅਰਬੀ ਭਾਸ਼ਾ ਦਾ ਮੂਲ ਸ਼ਬਦ ਹੈ ਜਿਸ ਦੇ ਅਰਥ ਹਨ-ਮੋਤੀਆਂ ਨੂੰ ਇੱਕ ਧਾਗੇ ਵਿੱਚ ਪਰੋਣਾ, ਤਰਤੀਬ ਦੇਣਾ, ਪ੍ਰਬੰਧ ਕਰਨਾ ਆਦਿ। ਸਾਹਿਤ ਵਿੱਚ ਨਜ਼ਮ ਦੇ ਅਰਥ ਭਾਵਾਂ ਤੇ ਵਿਚਾਰਾਂ ਨੂੰ ਇੱਕ ਖ਼ਾਸ ਵਜ਼ਨ-ਤੋਲ ਵਿੱਚ ਤਰਤੀਬ ਦੇਣ ਤੋਂ ਲਿਆ ਗਿਆ ਹੈ। ਨਜ਼ਮ ਵਿੱਚ ਬੁੱਧੀ ਤੱਤ ਜਾਂ ਵਿਚਾਰ ਦੀ ਸਦਾ ਹੀ ਪ੍ਰਧਾਨਤਾ ਹੁੰਦੀ ਹੈ। ਦਲੀਲ ਆਮ ਤੌਰ 'ਤੇ ਨਜ਼ਮ ਦੇ ਆਰ-ਪਾਰ ਫੈਲੀ ਹੁੰਦੀ ਹੈ। ਲੈਅ ਤਾਲ, ਛੰਦ ਤੇ ਸੰਗੀਤ ਆਦਿ ਕਾਵਿ ਤੱਤਾਂ ਦਾ ਮਹੱਤਵ ਨਜ਼ਮ ਵਿੱਚ ਉਸ ਤਰ੍ਹਾਂ ਨਹੀਂ ਦੇਖਿਆ ਜਾਂਦਾ ਜਿਵੇਂ ਕਿ ਪੁਰਾਤਨ ਕਵਿਤਾ ਜਾਂ ਸਰੋਦੀ ਕਵਿਤਾ ਵਿੱਚ ਹੁੰਦਾ ਹੈ। ਪੰਜਾਬੀ ਦੀ ਵਰਤਮਾਨ ਨਜ਼ਮ ਛੰਦ ਮੁਕਤ ਰਚੀ ਜਾ ਰਹੀ ਹੈ, ਜਿਸ ਵਿਚੋਂ ਸੰਗੀਤ, ਲੈਅ, ਤਾਲ ਸਭ ਗ਼ੈਰ ਹਾਜ਼ਰ ਹਨ। ਭਾਰਤ ਵਿੱਚ ਇਸ ਨੂੰ 'ਗੱਦ ਕਾਵਿ' ਅਤੇ ਪਾਕਿਸਤਾਨ ਵਿੱਚ 'ਨਜ਼ਮ' ਕਿਹਾ ਜਾਂਦਾ ਹੈ। ਪੰਜਾਬੀ ਵਿੱਚ ਬਹੁਤ ਸਾਰੇ ਕਵੀਆਂ ਨੇ ਛੰਦ ਬੱਧ ਨਜ਼ਮਾਂ ਦੀ ਰਚਨਾ ਵੀ ਕੀਤੀ ਹੈ। ਅਲੰਕਾਰ, ਪ੍ਰਤੀਕ ਤੇ ਬਿੰਬਾਂ ਦੀ ਬਹੁਤਾਤ ਨਜ਼ਮ ਦੇ ਤਰਕਮਈ ਸੁਭਾਅ ਤੇ ਸੱਟ ਮਾਰਦੀ ਹੈ। ਨਜ਼ਮ ਦੀ ਵਿਸ਼ੇਸ਼ਤਾ ਤਰਕ ਅਤੇ ਨਿਆਂਸ਼ੀਲ ਪ੍ਰਗਟਾਵੇ ਵਿੱਚ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,7,0,0,0,0, 7

    1 ਦਿਨ ਸਟ੍ਰੀਕ

    🔍 🗞️
  68. 68

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,12,0,0,0, 7

    1 ਦਿਨ ਸਟ੍ਰੀਕ

    🔍 🗞️
  69. 69

    ਦਸਵੰਧ

    ਦਸਵੰਧ

    ਇਸ ਸ਼ਬਦ ਦਾ ਅਰਥ ਹੈ ਆਮਦਨੀ ਦਾ 'ਦਸਵਾਂ ਹਿੱਸਾ' ਜੋ ਧਰਮ ਦੇ ਕੰਮਾਂ ਲਈ ਦਾਨ ਵਜੋਂ ਦਿੱਤਾ ਜਾਵੇ। ਸਿੱਖੀ ਦੇ ਅਸੂਲਾਂ ਦੇ ਅਨੁਸਾਰ ਇਹ ਸਿੱਖੀ ਆਚਾਰ ਦਾ ਹਿੱਸਾ ਹੈ। ਇਹ ਗੁਰੂ ਨਾਨਕ ਸਾਹਿਬ ਦੇ ਵੰਡ ਛਕੋ ਦੇ ਸੰਕਲਪ ਵਿੱਚ ਸਮਿਲਤ ਹੈ। ਇਹ ਗੁਰੂ ਅਰਜਨ ਸਾਹਿਬ ਦੇ ਦੌਰਾਨ ਲਾਗੂ ਕੀਤਾ ਗਿਆ ਸੀ ਅਤੇ ਬਹੁਤ ਸਾਰੇ ਸਿੱਖ ਅਜੇ ਵੀ ਇਸ ਦਿਨ ਤੱਕ ਇਸ ਦਾ ਪਾਲਣ ਕਰਦੇ ਹਨ। ਦਸਵੰਧ ਦੀ ਧਾਰਨਾ ਗੁਰੂ ਨਾਨਕ ਦੀ ਇਸ ਸਤਰ "ਘਾਲ ਖਾਇ ਕਿਛੁ ਹਥਹੁ ਦੇਹਿ ਨਾਨਕ ਰਾਹੁ ਪਛਾਨਿਹ ਸੇਇ।" ਵਿੱਚ ਪਈ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  70. 70

    ਦੁਸਹਿਰਾ

    ਦੁਸਹਿਰਾ

    ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  71. 71

    ਕਪੂਰ ਸਿੰਘ ਘੁੰਮਣ

    ਕਪੂਰ ਸਿੰਘ ਘੁੰਮਣ

    ਕਪੂਰ ਸਿੰਘ ਘੁੰਮਣ (ਜਨਮ: 2 ਫਰਵਰੀ 1927-16 ਨਵੰਬਰ 1985 ) ਪੰਜਾਬੀ ਦਾ ਇੱਕ ਪ੍ਰਯੋਗਵਾਦੀ ਨਾਟਕਕਾਰ ਅਤੇ ਇਕਾਂਗੀਕਾਰ ਸੀ। ਉਸ ਨੂੰ ਪੰਜਾਬੀ ਨਾਟਕ ਪਾਗਲ ਲੋਕ ਲਈ 1984 ਵਿੱਚ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹਨਾ ਨੂੰ ਮਨੋਵਿਗਿਆਨਕ ਨਾਟਕਾਂ ਵਿੱਚ ਪ੍ਰਮੁੱਖਤਾ ਹਾਸਿਲ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  72. 72

    ਰਹਿਰਾਸ

    ਰਹਿਰਾਸ

    ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ – “ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “ ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ। “ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ?

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  73. 73

    ਪੰਜਾਬੀ ਲੋਕ ਖੇਡਾਂ

    ਪੰਜਾਬੀ ਲੋਕ ਖੇਡਾਂ

    ‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  74. 74

    1984 ਸਿੱਖ ਵਿਰੋਧੀ ਦੰਗੇ

    1984 ਸਿੱਖ ਵਿਰੋਧੀ ਦੰਗੇ

    1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"

    7 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)0,0,15,20,12,14, 7

    5 ਦਿਨ ਸਟ੍ਰੀਕ

    🔍 🗞️
  75. 75

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    7 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)11,0,0,10,12,7, 7

    4 ਦਿਨ ਸਟ੍ਰੀਕ

    🔍 🗞️
  76. 76

    ਭੁਚਾਲ

    ਭੁਚਾਲ

    ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,6,0, 7

    1 ਦਿਨ ਸਟ੍ਰੀਕ

    🔍 🗞️
  77. 77

    4 ਨਵੰਬਰ

    4 ਨਵੰਬਰ

    4 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 308ਵਾਂ (ਲੀਪ ਸਾਲ ਵਿੱਚ 309ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 57 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 20 ਕੱਤਕ ਬਣਦਾ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0, 7

    1 ਦਿਨ ਸਟ੍ਰੀਕ

    🔍 🗞️
  78. 78

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 21 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,8,0,0,0,0, 7

    1 ਦਿਨ ਸਟ੍ਰੀਕ

    🔍 🗞️
  79. 79

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    7 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)0,0,0,0,6,10, 7

    3 ਦਿਨ ਸਟ੍ਰੀਕ

    🔍 🗞️
  80. 80

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,0,0,8,15,0, 7

    1 ਦਿਨ ਸਟ੍ਰੀਕ

    🔍 🗞️
  81. 81

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    7 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)15,14,0,0,8,12, 7

    3 ਦਿਨ ਸਟ੍ਰੀਕ

    🔍 🗞️
  82. 82

    ਜ਼ਫ਼ਰਨਾਮਾ (ਪੱਤਰ)

    ਜ਼ਫ਼ਰਨਾਮਾ (ਪੱਤਰ)

    ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ‎ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  83. 83

    ਉਸਾਮਾ ਬਿਨ ਲਾਦੇਨ

    ਉਸਾਮਾ ਬਿਨ ਲਾਦੇਨ

    ਉਸਾਮਾ ਬਿਨ ਲਾਦੇਨ (10 ਮਾਰਚ 1957 - 2 ਮਈ 2011) ਇੱਕ ਸਾਊਦੀ ਜੰਮਪਲ ਅੱਤਵਾਦੀ ਸੀ, ਜਿਸ ਨੇ ਅਲ-ਕਾਇਦਾ ਦੀ ਸਥਾਪਨਾ ਕੀਤੀ ਅਤੇ ਉਸ ਦਾ ਪਹਿਲਾ ਆਮਿਰ (ਮੁਖੀਆ) ਬਣਿਆ। ਬਿਨ ਲਾਦੇਨ ਨੇ ਸੋਵੀਅਤ ਸੰਘ ਵਿਰੁੱਧ ਅਫ਼ਗ਼ਾਨੀ ਮੁਜਾਹਿਦੀਨ ਵਿੱਚ ਹਿੱਸਾ ਲਿਆ ਅਤੇ ਬੌਸਨੀਆਈ ਮੁਜਾਹਿਦੀਨ ਦਾ ਵੀ ਯੁਗੋਸਲਾਵੀਆ ਜੰਗਾਂ ਦੌਰਾਨ ਸਮਰਥਨ ਕੀਤਾ। ਸੰਯੁਕਤ ਰਾਜ ਦੀ ਮੱਧ ਪੂਰਬ ਨੂੰ ਲੈ ਕੇ ਵਿਦੇਸ਼ੀ ਨੀਤੀ ਦੇ ਖ਼ਿਲਾਫ਼ ਹੋਣ ਕਾਰਨ, ਬਿਨ ਲਾਦੇਨ ਨੇ ਸੰਯੁਕਤ ਰਾਜ ਵਿਰੁੱਧ 1996 ਵਿੱਚ ਜੰਗ ਦਾ ਐਲਾਨ ਕਰ ਦਿੱਤਾ ਅਤੇ 11 ਸਤੰਬਰ ਦੇ ਹਮਲਿਆਂ ਤੋਂ ਲੈ ਕੇ ਸੰਯੁਕਤ ਰਾਜ ਤੇ ਕਈ ਹੋਰ ਅੰਦਰੂਨੀ ਅਤੇ ਬਾਹਰੀ ਹਮਲੇ ਕੀਤੇ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  84. 84

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,7,7,0,7,0, 6

    1 ਦਿਨ ਸਟ੍ਰੀਕ

    🔍 🗞️
  85. 85

    ਸੱਭਿਆਚਾਰ ਅਤੇ ਸਾਹਿਤ

    ਸੱਭਿਆਚਾਰ ਅਤੇ ਸਾਹਿਤ

    ‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  86. 86

    ਸ੍ਰੀ ਚੰਦ

    ਸ੍ਰੀ ਚੰਦ

    ਬਾਬਾ ਸ੍ਰੀ ਚੰਦ (8 ਸਤੰਬਰ 1494 - 13 ਜਨਵਰੀ 1629) ਇੱਕ ਮਹਾਨ ਤਪੱਸਵੀ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਸਨ। ਉਹਨਾਂ ਨੇ ਉਦਾਸੀ ਮੱਤ ਚਲਾਇਆ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)8,15,7,8,0,0, 6

    1 ਦਿਨ ਸਟ੍ਰੀਕ

    🔍 🗞️
  87. 87

    ਲਛਮਣ ਸਿੰਘ ਗਿੱਲ

    ਲਛਮਣ ਸਿੰਘ ਗਿੱਲ

    ਲਛਮਣ ਸਿੰਘ ਗਿੱਲ ਪੰਜਾਬ ਦੇ 25 ਨਵੰਬਰ 1967 ਤੋਂ 23 ਅਗਸਤ 1968 ਤੱਕ ਮੁੱਖ ਮੰਤਰੀ ਰਹੇ। ਉਹਨਾਂ ਨੂੰ ਕਾਗਰਸ ਪਾਰਟੀ ਵੱਲੋ ਸਮਰਥਨ ਦੇਣ ਤੇ ਮੁੱਖ ਮੰਤਰੀ ਬਣਨ ਕਾਰਨ ਪੰਜਾਬ ਦੇ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਦੀ ਸਰਕਾਰ ਡਿਗ ਪਈ। ਉਹਨਾਂ ਨੇ ਪੰਜਾਬ ਦੇ ਦਫਤਰਾਂ ਵਿੱਚ ਪੰਜ ਦਿਨ ਦਾ ਹਫਤਾ ਲਾਗੂ ਕੀਤਾ ਸੀ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  88. 88

    ਕ੍ਰਿਸ਼ਨ

    ਕ੍ਰਿਸ਼ਨ

    ਭਾਦਰੋਂ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਉਹ ਪਰਮ ਮੰਗਲਮਈ ਦਿਨ ਹੈ, ਜਿਸ ਦਿਨ ਪੁਰਾਣ ਪ੍ਰਸ਼ੋਤਮ ਸਰਬ ਬ੍ਰਹਿਮੰਡ ਨਾਇਕ, ਸਾਖਸ਼ਾਤ ਸਨਾਤਨ ਪਾਰਬ੍ਰਹਮ ਪ੍ਰਮਾਤਮਾ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਇਸ ਧਰਤੀ ‘ਤੇ ਅਵਤਾਰ ਹੋਇਆ। ਭਗਵਾਨ ਸ਼੍ਰੀ ਹਰੀ ਵਿਸ਼ਨੂੰ ਜੀ ਦੇ ਪ੍ਰਗਟ ਹੋਣ ਦੀ ਇਹ ਮਿਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਨਾਂ ਨਾਲ ਪ੍ਰਸਿੱਧ ਹੈ। ਜਦੋਂ ਭਗਵਾਨ ਸ਼੍ਰੀ ਕ੍ਰਿਸ਼ਨ ਕੰਸ ਦਾ ਵਧ ਕਰਨ ਦੇ ਉਦੇਸ਼ ਨਾਲ ਕੰਸ ਦੇ ਬੰਦੀਖਾਨੇ ਵਿੱਚ ਦੇਵਕੀ ਦੇ ਪੁੱਤਰ ਦੇ ਰੂਪ ਵਿੱਚ ਪ੍ਰਗਟ ਹੋਏ, ਉਹਨਾਂ ਨੇ ਆਪਣੀ ਮਾਤਾ ਤੇ ਪਿਤਾ ਵਾਸੁਦੇਵ ਨੂੰ ਉਹਨਾਂ ਦੇ ਪੂਰਬਲੇ ਜਨਮ ਦਾ ਰਹੱਸ ਦੱਸਦੇ ਹੋਏ ਕਿਹਾ ਕਿ ਸਵੈਮਭੁਵ ਮਨਵੰਤਰ ਵਿਖੇ ਦੇਵਕੀ ਦਾ ਨਾਂ ਪ੍ਰਸ਼ਨੀ ਸੀ ਅਤੇ ਵਾਸੁਦੇਵ ਜੀ ਸੁਤਪਾ ਨਾਂ ਦੇ ਪ੍ਰਜਾਪਤੀ ਸਨ। ਉਹਨਾਂ ਨੇ ਘੋਰ ਤਪ ਕਰਕੇ ਭਗਵਾਨ ਸ਼੍ਰੀ ਹਰੀ ਨੂੰ ਹੀ ਪੁੱਤਰ ਰੂਪ ਵਿੱਚ ਮੰਗਿਆ, ਇਸ ਲਈ ਇਨ੍ਹਾਂ ਦੇ ਪਹਿਲੇ ਜਨਮ ਵਿੱਚ ਭਗਵਾਨ ਪ੍ਰਸ਼ਿਨ ਗਰਭ ਦੇ ਰੂਪ ਵਿਚ, ਦੂਜੇ ਜਨਮ ਵਿੱਚ ਭਗਵਾਨ ਵਾਮਨ ਅਤੇ ਤੀਜੇ ਜਨਮ ਵਿੱਚ ਭਗਵਾਨ ਕ੍ਰਿਸ਼ਨ ਸਾਖਸ਼ਾਤ ਪਾਰਬ੍ਰਹਮ ਰੂਪ ਵਿੱਚ ਪ੍ਰਗਟ ਹੋਏ। ਭਗਵਾਨ ਸ਼੍ਰੀ ਕ੍ਰਿਸ਼ਨ ਸੰਪੂਰਨ ਅਵਤਾਰ ਹਨ। ਕਲਪਾਂ ਦੇ ਅੰਤ ਵਿੱਚ ਸਭ ਭੂਤ, ਜਿਹਨਾਂ ਦੀ ਪ੍ਰਕਿਰਤੀ ਨੂੰ ਪ੍ਰਾਪਤ ਹੁੰਦੇ ਹਨ ਅਤੇ ਉਹਨਾਂ ਕਰਮਾਂ ਦੇ ਅਨੁਸਾਰ ਪ੍ਰਭੂ ਕਲਪ ਦੇ ਆਦਿ ਵਿੱਚ ਉਹਨਾਂ ਨੂੰ ਫਿਰ ਰਚਦੇ ਹਨ। ਅਜਿਹੇ ਅਣਗਿਣਤ ਬ੍ਰਹਿਮੰਡਾਂ ਦੇ ਮਾਲਕ ਭਗਵਾਨ ਸ਼੍ਰੀ ਕ੍ਰਿਸ਼ਨ ਗੋਲੋਕਧਾਮ ਵਿੱਚ ਬਿਰਾਜਦੇ ਹਨ। ਧਰਮ ਦੀ ਸਥਾਪਨਾ ਲਈ ਜੋ ਕਾਰਜ ਭਗਵਾਨ ਨੇ ਕੀਤੇ ਹਨ, ਉਹ ਸਾਰੇ ਜੀਵ ਦੀ ਕਲਪਨਾ ਸ਼ਕਤੀ ਤੋਂ ਪਰ੍ਹਾਂ ਦੀ ਗੱਲ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  89. 89

    ਮਨਪ੍ਰੀਤ ਸਿੰਘ ਬਾਦਲ

    ਮਨਪ੍ਰੀਤ ਸਿੰਘ ਬਾਦਲ

    ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ। ਉਹ ਦੂਜੀ ਵਾਰ ਵਿੱਤ ਮੰਤਰੀ ਦੇ ਉਹਦੇ ਤੇ ਬੈਠੇ ਹਨ। ਉਨ੍ਹਾਂ ਦਾ ਤਾਲੁਕ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਹੈ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਬਠਿੰਡਾ ਸ਼ਹਿਰ ਤੋਂ ਚੋਣ ਜਿੱਤੇ ਹਨ|

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  90. 90

    ਸ਼ਾਹ ਹੁਸੈਨ

    ਸ਼ਾਹ ਹੁਸੈਨ

    ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  91. 91

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    6 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,0,0,0,6, 6

    2 ਦਿਨ ਸਟ੍ਰੀਕ

    🔍 🗞️
  92. 92

    ਪਾਗਲ ਲੋਕ

    ਪਾਗਲ ਲੋਕ

    ਪਾਗਲ ਲੋਕ ਨਾਟਕ ਪੰਜਾਬੀ ਦੇ ਨਾਟਕਕਾਰ ਕਪੂਰ ਸਿੰਘ ਘੁੰਮਣ ਦਾ ਨਾਟਕ ਹੈ। ਇਹ ਨਾਟਕ ਕਪੂਰ ਸਿੰਘ ਘੁੰਮਣ ਨੇ 1982 ਈ ਵਿੱਚ ਲਿਖਿਆ। ਇਸ ਨਾਟਕ ਲਈ ਘੁੰਮਣ ਨੂੰ 1984 ਈ ਵਿੱਚ ਭਾਰਤੀ ਸਾਹਿਤ ਅਕਾਦਮੀ ਸਨਮਾਨ ਮਿਲਿਆ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  93. 93

    ਚੜ੍ਹਦੀ ਕਲਾ

    ਚੜ੍ਹਦੀ ਕਲਾ

    ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।

    6 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)6,0,0,0,0,7, 6

    2 ਦਿਨ ਸਟ੍ਰੀਕ

    🔍 🗞️
  94. 94

    ਗੁਰਦਿਆਲ ਸਿੰਘ

    ਗੁਰਦਿਆਲ ਸਿੰਘ

    ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  95. 95

    ਡਾ. ਹਰਚਰਨ ਸਿੰਘ

    ਡਾ. ਹਰਚਰਨ ਸਿੰਘ

    ਡਾ.

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,7,0, 6

    1 ਦਿਨ ਸਟ੍ਰੀਕ

    🔍 🗞️
  96. 96

    ਭਾਈ ਮਤੀ ਦਾਸ

    ਭਾਈ ਮਤੀ ਦਾਸ

    ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  97. 97

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,9,0,0, 6

    1 ਦਿਨ ਸਟ੍ਰੀਕ

    🔍 🗞️
  98. 98

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    6 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)10,7,10,15,13,10, 6

    6+ ਦਿਨ ਸਟ੍ਰੀਕ

    🔍 🗞️
  99. 99

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️
  100. 100

    ਮੀਰ ਮੰਨੂੰ

    ਮੀਰ ਮੰਨੂੰ

    ਮੀਰ ਮੰਨੂ (1700-4 ਨਵੰਬਰ 1753) ਪੰਜਾਬ ਦਾ ਸੂਬੇਦਾਰ ਸੀ। ਉਸ ਨੂੰ ਜਾਲਮ ਸੂਬੇਦਾਰ ਮੰਨਿਆ ਜਾਂਦਾ ਹੈ। ਜਿਸ ਦਾ ਜਨਮ ਲਹੌਰ ਵਿੱਖੇ ਹੋਇਆ। ਉਹ 1748 ਤੋਂ 1753 ਤੱਕ ਪੰਜਾਬ ਦਾ ਸੂਬੇਦਾਰ ਰਿਹਾ। ਮੀਰ ਮੰਨੂੰ ਆਪਣੇ ਸਾਰੇ ਭੈਣ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਉਸ ਦੇ ਪਿਤਾ ਦਾ ਨਾਮ ਕਮਰੁਦੀਨ ਸੀ ਜੋ ਦਿੱਲੀ ਦਰਬਾਰ ਦਾ ਪ੍ਰਧਾਨ ਮੰਤਰੀ ਸੀ। ਉਸ ਦੇ ਜੁਲਮ ਦੇਖ ਕਿ ਇਹ ਮੁਹਾਵਰਾ ਬਣ ਗਿਆ “ਮੰਨੂ ਸਾਡੀ ਦਾਤਰੀ, ਅਸੀਂ ਮੰਨੂ ਦੇ ਸੋਏ। ਉਹ ਜਿਉਂ ਜਿਉਂ ਸਾਨੂੰ ਵੱਢਦਾ, ਅਸੀਂ ਦੂਨ ਸਵਾਏ ਹੋਏ।”

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0, 6

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।