ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਬੰਦੀ ਛੋੜ ਦਿਵਸ

    ਬੰਦੀ ਛੋੜ ਦਿਵਸ

    "ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.

    89 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)12,11,22,26,44,45,56, 89

    7+ ਦਿਨ ਸਟ੍ਰੀਕ

    🔍 🗞️
  2. 2

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    62 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)13,22,17,29,30,40,53, 62

    7+ ਦਿਨ ਸਟ੍ਰੀਕ

    🔍 🗞️
  3. 3

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    56 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)46,49,39,27,48,51,51, 56

    7+ ਦਿਨ ਸਟ੍ਰੀਕ

    🔍 🗞️
  4. 4

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    47 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)21,36,28,31,30,25,43, 47

    7+ ਦਿਨ ਸਟ੍ਰੀਕ

    🔍 🗞️
  5. 5

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ (1986 ਜਾਂ 1987 - 13 ਅਕਤੂਬਰ 2026) ਭਾਰਤ ਦੇ ਪੰਜਾਬ ਰਾਜ ਦੇ ਮਾਨਸਾ ਤੋ ਇੱਕ ਨਸ਼ਾ-ਵਿਰੋਧੀ ਕਾਰਕੁਨ ਅਤੇ ਕਬੱਡੀ ਖਿਡਾਰੀ ਸੀ। ਉਹ ਹੋਰ ਕਈ ਖੇਡਾਂ ਜਿਵੇਂ ਕ੍ਰਿਕਟ ਅਤੇ ਬਾਕਸਿੰਗ ਦਾ ਵੀ ਖਿਡਾਰੀ ਸੀ।

    45 ਵਾਰੀ ਵੇਖਿਆ ਗਿਆ (↑36 ਕੱਲ੍ਹ ਤੋਂ)20,24,22,13,8,0,9, 45

    2 ਦਿਨ ਸਟ੍ਰੀਕ

    🔍 🗞️
  6. 6

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    36 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)48,43,40,51,56,44,45, 36

    7+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    35 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)11,10,16,0,18,19,34, 35

    4 ਦਿਨ ਸਟ੍ਰੀਕ

    🔍 🗞️
  8. 8

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    28 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)20,18,48,37,24,28,16, 28

    7+ ਦਿਨ ਸਟ੍ਰੀਕ

    🔍 🗞️
  9. 9

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    26 ਵਾਰੀ ਵੇਖਿਆ ਗਿਆ (↓47 ਕੱਲ੍ਹ ਤੋਂ)22,17,71,174,256,367,73, 26

    7+ ਦਿਨ ਸਟ੍ਰੀਕ

    🔍 🗞️
  10. 10

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    22 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)19,24,17,17,23,27,30, 22

    7+ ਦਿਨ ਸਟ੍ਰੀਕ

    🔍 🗞️
  11. 11

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    17 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)8,12,26,15,16,17,21, 17

    7+ ਦਿਨ ਸਟ੍ਰੀਕ

    🔍 🗞️
  12. 12

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    16 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)11,16,9,12,15,0,15, 16

    2 ਦਿਨ ਸਟ੍ਰੀਕ

    🔍 🗞️
  13. 13

    ਪੰਜਾਬ, ਭਾਰਤ ਸਰਕਾਰ

    ਪੰਜਾਬ, ਭਾਰਤ ਸਰਕਾਰ

    ਪੰਜਾਬ ਸਰਕਾਰ ਜਿਸ ਨੂੰ ਕਿ ਪੰਜਾਬ ਰਾਜ ਸਰਕਾਰ ਵੀ ਕਿਹਾ ਜਾਂਦਾ ਹੈ ਭਾਰਤ ਦੇ ਪੰਜਾਬ ਰਾਜ ਦੀ ਸਰਬੋਤਮ ਗਵਰਨਿੰਗ ਸੰਸਥਾ ਹੈ।ਇਸ ਰਾਜ ਵਿੱਚ 23 ਜ਼ਿਲ੍ਹੇ ਹਨ।ਇਸ ਸੰਸਥਾ ਵਿੱਚ ਇੱਕ ਕਾਰਜਕਾਰਣੀ ਸੰਸਥਾ ਜਿਸ ਦੇ ਮੁਖੀ ਨੂੰ ਗਵਰਨਰ ਜਾਂ ਰਾਜਪਾਲ ਕਹਿੰਦੇ ਹਨ, ਇੱਕ ਨਿਆਂ ਪ੍ਰਣਾਲੀ ਤੇ ਇੱਕ ਕਨੂੰਨ ਘੜਨੀ ਕੌਂਸਲ ਜਿਸ ਨੂੰ ਲੈਜਿਸਲੇਟਿਵ ਅਸੈਂਬਲੀ ਕਹਿੰਦੇ ਹਨ ਆਂਉਦੇ ਹਨ।

    15 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,0,11,0,0,0,10, 15

    2 ਦਿਨ ਸਟ੍ਰੀਕ

    🔍 🗞️
  14. 14

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    15 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)10,18,10,6,20,22,9, 15

    7+ ਦਿਨ ਸਟ੍ਰੀਕ

    🔍 🗞️
  15. 15

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)61,46,70,71,40,31,19, 15

    7+ ਦਿਨ ਸਟ੍ਰੀਕ

    🔍 🗞️
  16. 16

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,8,0,10,12,0, 15

    1 ਦਿਨ ਸਟ੍ਰੀਕ

    🔍 🗞️
  17. 17

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    15 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)23,19,21,21,15,11,16, 15

    7+ ਦਿਨ ਸਟ੍ਰੀਕ

    🔍 🗞️
  18. 18

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    15 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)13,0,11,7,9,20,8, 15

    6 ਦਿਨ ਸਟ੍ਰੀਕ

    🔍 🗞️
  19. 19

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਧਰਮ ਸਥਾਨ (ਗੁਰੂਦੁਆਰਾ) ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,7,14,0,0,0, 15

    1 ਦਿਨ ਸਟ੍ਰੀਕ

    🔍 🗞️
  20. 20

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    14 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)12,11,9,13,12,16,20, 14

    7+ ਦਿਨ ਸਟ੍ਰੀਕ

    🔍 🗞️
  21. 21

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    14 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)34,24,20,23,29,21,18, 14

    7+ ਦਿਨ ਸਟ੍ਰੀਕ

    🔍 🗞️
  22. 22

    ਹੀਰ ਰਾਂਝਾ

    ਹੀਰ ਰਾਂਝਾ

    ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.

    13 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)7,8,0,0,0,0,7, 13

    2 ਦਿਨ ਸਟ੍ਰੀਕ

    🔍 🗞️
  23. 23

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    13 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)11,0,0,10,12,7,7, 13

    5 ਦਿਨ ਸਟ੍ਰੀਕ

    🔍 🗞️
  24. 24

    ਹੀਲੀਅਮ

    ਹੀਲੀਅਮ

    {{#if:0.125|

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  25. 25

    2027 ਪੰਜਾਬ ਵਿਧਾਨ ਸਭਾ ਚੋਣਾਂ

    2027 ਪੰਜਾਬ ਵਿਧਾਨ ਸਭਾ ਚੋਣਾਂ

    ਪੰਜਾਬ ਵਿਧਾਨ ਸਭਾ ਦੇ ਸਾਰੇ 117 ਮੈਂਬਰਾਂ ਦੀ ਚੋਣ ਲਈ ਫਰਵਰੀ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਉਮੀਦ ਹੈ। ਭਗਵੰਤ ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ।

    13 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)8,12,7,7,0,6,8, 13

    3 ਦਿਨ ਸਟ੍ਰੀਕ

    🔍 🗞️
  26. 26

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    13 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)10,8,19,29,7,21,12, 13

    7+ ਦਿਨ ਸਟ੍ਰੀਕ

    🔍 🗞️
  27. 27

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    12 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,10,10,9,9,9,10, 12

    7 ਦਿਨ ਸਟ੍ਰੀਕ

    🔍 🗞️
  28. 28

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    11 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)10,9,16,21,14,12,13, 11

    7+ ਦਿਨ ਸਟ੍ਰੀਕ

    🔍 🗞️
  29. 29

    ਵਿਸ਼ਵਕਰਮਾ

    ਵਿਸ਼ਵਕਰਮਾ

    ਫਰਮਾ:ਗਿਆਨਸੰਦੂਕ ਹਿੰਦੂ ਦੇਵੀ ਦੇਵਤਾ

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,8,0,0,0, 11

    1 ਦਿਨ ਸਟ੍ਰੀਕ

    🔍 🗞️
  30. 30

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)10,7,8,10,0,11,0, 11

    1 ਦਿਨ ਸਟ੍ਰੀਕ

    🔍 🗞️
  31. 31

    ਭੁਚਾਲ

    ਭੁਚਾਲ

    ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।

    10 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,0,0,0,6,0,7, 10

    2 ਦਿਨ ਸਟ੍ਰੀਕ

    🔍 🗞️
  32. 32

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)8,14,13,10,9,8,0, 10

    1 ਦਿਨ ਸਟ੍ਰੀਕ

    🔍 🗞️
  33. 33

    ਗੁਰੂ ਗੋਬਿੰਦ ਸਿੰਘ ਦੇ 52 ਹੁਕਮ

    ਗੁਰੂ ਗੋਬਿੰਦ ਸਿੰਘ ਦੇ 52 ਹੁਕਮ

    52 ਹੁਕਮ ਸਿੱਖ ਧਰਮ ਵਿੱਚ ਹਦਾਇਤਾਂ ਦਾ ਇੱਕ ਸਮੂਹ ਹਨ ਜੋ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਨਾਂਦੇੜ, ਮਹਾਰਾਸ਼ਟਰ, ਭਾਰਤ ਵਿੱਚ 1708 ਵਿੱਚ ਨਿਰਧਾਰਤ ਕੀਤੇ ਗਏ ਸਨ। ਇਹ ਹੁਕਮ ਖਾਲਸੇ ਦੇ ਆਦਰਸ਼ ਜੀਵਨ ਢੰਗ ਦਾ ਸਾਰ ਦਿੰਦੇ ਹਨ ਅਤੇ ਖਾਲਸਾ ਪੰਥ ਲਈ ਇੱਕ ਆਚਾਰ ਸੰਹਿਤਾ ਵਜੋਂ ਕੰਮ ਕਰਦੇ ਹਨ। ਖਾਲਸੇ ਦੇ ਮੈਂਬਰ (ਅਮ੍ਰਿਤਧਾਰੀ ਸਿੱਖ) ਸਾਰੇ 52 ਹੁਕਮਾਂ ਦੀ ਪਾਲਣਾ ਕਰਨ ਦਾ ਟੀਚਾ ਰੱਖਦੇ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)8,0,8,9,0,0,0, 10

    1 ਦਿਨ ਸਟ੍ਰੀਕ

    🔍 🗞️
  34. 34

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    10 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)6,0,0,0,0,0,11, 10

    2 ਦਿਨ ਸਟ੍ਰੀਕ

    🔍 🗞️
  35. 35

    ਸਿੱਖ ਧਰਮ

    ਸਿੱਖ ਧਰਮ

    ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,7,0,0, 10

    1 ਦਿਨ ਸਟ੍ਰੀਕ

    🔍 🗞️
  36. 36

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,13,11,7,9,9,0, 9

    1 ਦਿਨ ਸਟ੍ਰੀਕ

    🔍 🗞️
  37. 37

    ਸੱਤ ਬਗਾਨੇ

    ਸੱਤ ਬਗਾਨੇ

    ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  38. 38

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ

    ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,0,6,21,8,9, 9

    5 ਦਿਨ ਸਟ੍ਰੀਕ

    🔍 🗞️
  39. 39

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  40. 40

    ਭਗਤ ਨਾਮਦੇਵ

    ਭਗਤ ਨਾਮਦੇਵ

    ਭਗਤ ਨਾਮਦੇਵ (ਅੰ. 26 ਅਕਤੂਬਰ 1270 – ਅੰ. 3 ਜੁਲਾਈ 1350) ਮਹਾਰਾਸ਼ਟਰ ਦਾ ਵਾਰਕਰੀ ਸੰਤ ਕਵੀ ਸੀ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,11,10,7,9,0, 9

    1 ਦਿਨ ਸਟ੍ਰੀਕ

    🔍 🗞️
  41. 41

    ਕਾਮਰੇਡ

    ਕਾਮਰੇਡ

    ਕਾਮਰੇਡ ਦਾ ਅਰਥ ਹੈ ਸਾਥੀ, ਹਮਰਾਹੀ, ਸੰਗੀ-ਸਹਿਯੋਗੀ ਅਤੇ ਫ਼ਾਰਸੀ ਵਿੱਚ ਰਫ਼ੀਕ। ਇਹ ਫਰਾਂਸੀਸੀ ਸ਼ਬਦ ਕਾਮਰੇਡ (camarade) ਤੋਂ ਆਇਆ ਹੈ ਅਤੇ ਇਹਦੀਆਂ ਜੜ੍ਹਾਂ ਸਪੇਨੀ ਸ਼ਬਦ ਕਾਮਰੇਡਾ (camarada) ਵਿੱਚ ਹਨ। ਦੁਨੀਆ ਭਰ ਦੀਆਂ ਖੱਬੀਆਂ ਜਥੇਬੰਦੀਆਂ ਇਸ ਸ਼ਬਦ ਦੀ ਭਰਪੂਰ ਵਰਤੋਂ ਕਰਦੀਆਂ ਹਨ। ਇਹ ਆਮ ਵਾਕੰਸ਼ ਬਣ ਗਿਆ ਹੈ ਅਤੇ (ਸ਼ਾਇਦ) ਸਭ ਤੋਂ ਵਧ ਵਰਤੇ ਜਾਣ ਵਾਲੇ ਸੰਬੋਧਨੀ ਸ਼ਬਦਾਂ ਵਿੱਚੋਂ ਇੱਕ ਹੈ। ਬਹੁਤ ਸਾਰੀਆਂ ਬੋਲੀਆਂ ਵਿੱਚ ਇਸਦੇ ਸਥਾਨਕ ਸਮਅਰਥੀ ਵੀ ਮਿਲਦੇ ਹਨ। ਪੰਜਾਬੀ ਵਿੱਚ ਸਾਥੀ ਅਤੇ ਬਹੁਵਚਨ ਕਾਮਰੇਡਜ ਲਈ ਸਾਥੀਓ ਅਤੇ ਸਾਥੀਆਂ ਸ਼ਬਦ ਆਮ ਪ੍ਰਚਲਿਤ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0,0,0,0,0, 9

    1 ਦਿਨ ਸਟ੍ਰੀਕ

    🔍 🗞️
  42. 42

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)9,0,10,7,8,10,0, 9

    1 ਦਿਨ ਸਟ੍ਰੀਕ

    🔍 🗞️
  43. 43

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ (ਅੰਗਰੇਜ਼ੀ: adverb) ਪੰਜਾਬੀ ਵਿਆਕਰਨ ਦੀ ਇੱਕ ਸ਼ਬਦ-ਸ਼੍ਰੇਣੀ ਹੈ। ਇਹ ਉਹ ਸ਼ਬਦ ਜਾਂ ਵਾਕੰਸ਼ ਹਨ ਜੋ ਕਿਰਿਆ ਦੇ ਲੱਛਣ, ਗੁਣ ਜਾਂ ਵਿਸ਼ੇਸ਼ਤਾ ਦਾ ਬੋਧ ਕਰਵਾਉਂਦੇ ਹਨ — ਯਾਨੀ ਕੰਮ ਕਦੋਂ, ਕਿੱਥੇ, ਕਿਵੇਂ, ਕਿੰਨਾ ਜਾਂ ਕਿਉਂ ਹੋਇਆ। ਇਸਦੀ ਪਛਾਣ ਲਈ ਅਕਸਰ ਇਹ ਸਵਾਲ ਵਰਤੇ ਜਾਂਦੇ ਹਨ: ਕਦੋਂ?, ਕਿੱਥੇ?, ਕਿੰਨੀ ਵਾਰ?, ਕਿਵੇਂ?

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  44. 44

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)7,8,0,6,13,0,0, 8

    1 ਦਿਨ ਸਟ੍ਰੀਕ

    🔍 🗞️
  45. 45

    ਧਨਤੇਰਸ

    ਧਨਤੇਰਸ

    ਭਗਵਾਨ ਧਨਵੰਤਰੀ ਕਾਰਤਿਕ ਮਹੀਨੇ (ਪੂਰਨਿਮੰਤਾ) ਦੇ ਕ੍ਰਿਸ਼ਨ ਪੱਖ ਦੀ ਤ੍ਰਯੋਦਸ਼ੀ ਤਰੀਕ ਨੂੰ ਸਮੁੰਦਰ ਮੰਥਨ ਦੌਰਾਨ ਅੰਮ੍ਰਿਤ ਦੇ ਘੜੇ ਦੇ ਨਾਲ ਪ੍ਰਗਟ ਹੋਏ ਸਨ, ਇਸ ਲਈ ਇਸ ਤਾਰੀਖ ਨੂੰ ਧਨਤੇਰਸ ਜਾਂ ਧਨਤਰਯੋਦਸ਼ੀ ਵਜੋਂ ਜਾਣਿਆ ਜਾਂਦਾ ਹੈ। ਭਾਰਤ ਸਰਕਾਰ ਨੇ ਧਨਤੇਰਸ ਨੂੰ ਰਾਸ਼ਟਰੀ ਆਯੁਰਵੇਦ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  46. 46

    ਪੰਜਾਬ ਪੁਲਿਸ (ਭਾਰਤ)

    ਪੰਜਾਬ ਪੁਲਿਸ (ਭਾਰਤ)

    ਪੰਜਾਬ ਪੁਲਿਸ ਪੰਜਾਬ, ਭਾਰਤ ਦੇ ਵਿੱਚ ਕਾਨੂੰਨ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੈ। ਇਸਦਾ ਮਿਸ਼ਨ ਜੁਰਮ ਦੀ ਪਛਾਣ ਕਰਨਾ ਅਤੇ ਭਾਰਤ ਦੇ ਸੰਵਿਧਾਨ ਦੇ ਮੁਤਾਬਕ ਕਾਇਦਾ-ਕਾਨੂੰਨ ਲਾਗੂ ਕਰਨਾ ਹੈ। ਇਸਦਾ ਮੁੱਖ ਦਫ਼ਤਰ ਜਨ ਮਾਰਗ, ਚੰਡੀਗੜ੍ਹ ਵਿਖੇ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  47. 47

    ਰਹਿਰਾਸ

    ਰਹਿਰਾਸ

    ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ – “ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “ ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ। “ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ?

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,0,0,0,0,7, 8

    2 ਦਿਨ ਸਟ੍ਰੀਕ

    🔍 🗞️
  48. 48

    ਅਕਾਲ ਤਖ਼ਤ

    ਅਕਾਲ ਤਖ਼ਤ

    ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

    8 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)9,0,0,0,0,0,9, 8

    2 ਦਿਨ ਸਟ੍ਰੀਕ

    🔍 🗞️
  49. 49

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    8 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)15,14,0,0,8,8,9, 8

    4 ਦਿਨ ਸਟ੍ਰੀਕ

    🔍 🗞️
  50. 50

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)15,14,0,0,8,12,7, 8

    4 ਦਿਨ ਸਟ੍ਰੀਕ

    🔍 🗞️
  51. 51

    ਭਾਰਤ ਦੀ ਵੰਡ

    ਭਾਰਤ ਦੀ ਵੰਡ

    1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  52. 52

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    8 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,0,0,0,0,6, 8

    2 ਦਿਨ ਸਟ੍ਰੀਕ

    🔍 🗞️
  53. 53

    ਸੱਭਿਆਚਾਰ ਅਤੇ ਸਾਹਿਤ

    ਸੱਭਿਆਚਾਰ ਅਤੇ ਸਾਹਿਤ

    ‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।

    8 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,0,0,0,0,6, 8

    2 ਦਿਨ ਸਟ੍ਰੀਕ

    🔍 🗞️
  54. 54

    Main Page

    Main Page

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  55. 55

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    8 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)7,0,0,0,0,0,7, 8

    2 ਦਿਨ ਸਟ੍ਰੀਕ

    🔍 🗞️
  56. 56

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    8 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)8,11,22,7,7,9,25, 8

    7+ ਦਿਨ ਸਟ੍ਰੀਕ

    🔍 🗞️
  57. 57

    ਪ੍ਰਦੁਮ ਸ਼ੁਕਲਾ

    ਪ੍ਰਦੁਮ ਸ਼ੁਕਲਾ

    ਪ੍ਰਦੁਮ ਸ਼ੁਕਲਾ (ਹਿੰਦੀ: प्रदुम शुक्ला; ਜਨਮ 24 ਜੂਨ 2006) ਇੱਕ ਭਾਰਤੀ ਉਦਯਮੀ ਅਤੇ ਸਮੱਗਰੀ ਨਿਰਮਾਤਾ ਹਨ। ਉਹ Desh Crux ਦੇ ਸੰਸਥਾਪਕ ਹਨ, ਜੋ ਭਾਰਤ ਦਾ ਸਟਾਰਟਅਪ ਅਤੇ ਕੰਪਨੀ ਪਲੇਟਫ਼ਾਰਮ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,0, 8

    1 ਦਿਨ ਸਟ੍ਰੀਕ

    🔍 🗞️
  58. 58

    ਕਬੀਰ

    ਕਬੀਰ

    ਕਬੀਰ (ਹਿੰਦੀ: कबीर‎) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,7,14,0,0,0, 8

    1 ਦਿਨ ਸਟ੍ਰੀਕ

    🔍 🗞️
  59. 59

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।

    7 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)0,0,0,0,0,0,12, 7

    2 ਦਿਨ ਸਟ੍ਰੀਕ

    🔍 🗞️
  60. 60

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    7 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)0,0,8,0,8,11,14, 7

    4 ਦਿਨ ਸਟ੍ਰੀਕ

    🔍 🗞️
  61. 61

    ਰਾਵਣ

    ਰਾਵਣ

    ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।

    7 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)8,0,0,0,9,11,12, 7

    4 ਦਿਨ ਸਟ੍ਰੀਕ

    🔍 🗞️
  62. 62

    ਅਕਾਲੀ ਫੂਲਾ ਸਿੰਘ

    ਅਕਾਲੀ ਫੂਲਾ ਸਿੰਘ

    ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  63. 63

    ਨਾਟਕ (ਥੀਏਟਰ)

    ਨਾਟਕ (ਥੀਏਟਰ)

    ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  64. 64

    ਪੰਜਾਬੀ

    ਪੰਜਾਬੀ

    ਪੰਜਾਬੀ ਸ਼ਬਦ ਆਮ ਤੌਰ ਤੇ ਹਵਾਲਾ ਦਿੰਦਾ ਹੈ:

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)7,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  65. 65

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,9,7,15,9,0,0, 7

    1 ਦਿਨ ਸਟ੍ਰੀਕ

    🔍 🗞️
  66. 66

    ਜਿੰਦ ਕੌਰ

    ਜਿੰਦ ਕੌਰ

    ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863), ਜਿਸਨੂੰ ਰਾਣੀ ਜਿੰਦਾਂ ਕੌਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ, ਸਿੱਖਾਂ ਨੇ ਉਸਨੂੰ ਮਹਾਰਾਣੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਪਰੰਤੂ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,8,0, 7

    1 ਦਿਨ ਸਟ੍ਰੀਕ

    🔍 🗞️
  67. 67

    ਸਿੱਖ ਧਰਮ ਦਾ ਇਤਿਹਾਸ

    ਸਿੱਖ ਧਰਮ ਦਾ ਇਤਿਹਾਸ

    ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  68. 68

    ਸੋਨਾ

    ਸੋਨਾ

    ਸੋਨਾ (ਅੰਗ੍ਰੇਜ਼ੀ: gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਲਈ Au ਸੰਕੇਤਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  69. 69

    ਜਰਨੈਲ ਸਿੰਘ ਭਿੰਡਰਾਂਵਾਲੇ

    ਜਰਨੈਲ ਸਿੰਘ ਭਿੰਡਰਾਂਵਾਲੇ

    ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।

    7 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,7,0,0,0,0,8, 7

    2 ਦਿਨ ਸਟ੍ਰੀਕ

    🔍 🗞️
  70. 70

    ਤੂੰ ਮੱਘਦਾ ਰਹੀਂ ਵੇ ਸੂਰਜਾ

    ਤੂੰ ਮੱਘਦਾ ਰਹੀਂ ਵੇ ਸੂਰਜਾ

    ਤੂੰ ਮੱਘਦਾ ਰਹੀਂ ਵੇ ਸੂਰਜਾ ਪੰਜਾਬੀ ਕਵੀ ਸੰਤ ਰਾਮ ਉਦਾਸੀ ਦਾ ਲਿਖਿਆ ਗੀਤ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  71. 71

    ਸਵਰਨ ਸਿੰਘ ਟਹਿਣਾ

    ਸਵਰਨ ਸਿੰਘ ਟਹਿਣਾ

    ਸਵਰਨ ਸਿੰਘ ਟਹਿਣਾ ਇੱਕ ਪੰਜਾਬੀ ਪੱਤਰਕਾਰ ਅਤੇ ਲੇਖਕ ਹੈ। ਕੈਲਗਰੀ ਵਿੱਚ "ਪੰਜਾਬੀ ਅਖ਼ਬਾਰ" ਵੱਲੋਂ ਆਯੋਜਿਤ ਇੱਕ ਸਮਾਗਮ ਦੌਰਾਨ ਸਵਰਨ ਟਹਿਣਾ ਦਾ ਮਾਣ ਪੱਤਰ "ਖ਼ਬਰਸਾਰ-2014" ਨਾਲ ਗੋਲਡ ਮੈਡਲ ਦੇ ਕੇ ਸਨਮਾਨ ਕੀਤਾ ਗਿਆ ਸੀ। 27 ਨਵੰਬਰ 2014 ਨੂੰ ਟੋਰਾਂਟੋ ਵਿੱਚ ਉਸ ਦਾ ਰੇਡੀਓ 'ਰੌਣਕ ਪੰਜਾਬ ਦੀ' ਅਤੇ ਅਦਾਰਾ 'ਹਮਦਰਦ' ਵੱਲੋਂ ਸਨਮਾਨ ਕੀਤਾ ਗਿਆ ਸੀ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  72. 72

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.

    7 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,7,7,0,7,0,6, 7

    2 ਦਿਨ ਸਟ੍ਰੀਕ

    🔍 🗞️
  73. 73

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ (2 ਦਸੰਬਰ 1920 - 8 ਫਰਵਰੀ 2010) ਪੰਜਾਬੀ ਦਾ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕ ਸੀ। ਮੁੱਢਲੇ ਤੌਰ 'ਤੇ ਸੰਤੋਖ ਸਿੰਘ ਧੀਰ ਪੰਜਾਬੀ ਕਹਾਣੀਕਾਰ ਦੇ ਤੌਰ 'ਤੇ ਜਾਣੇ ਜਾਂਦੇ ਹਨ ਜਦਕਿ ਉਹਨਾਂ ਨੇ ਕਹਾਣੀ ਤੋਂ ਇਲਾਵਾ ਕਵਿਤਾ ਤੇ ਵਾਰਤਕ ਵੀ ਲਿਖੀ ਅਤੇ ਅਨੁਵਾਦ ਦਾ ਕੰਮ ਵੀ ਕੀਤਾ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  74. 74

    ਐਸ਼ਲੇ ਬਲੂ

    ਐਸ਼ਲੇ ਬਲੂ

    ਐਸ਼ਲੇ ਬਲੂ (ਜਨਮ ਓਰੀਆਨਾ ਸਮਾਲ ਜੁਲਾਈ 8, 1981) ਇੱਕ ਅਮਰੀਕੀ ਰੇਡੀਓ ਸ਼ਖ਼ਸੀਅਤ, ਲੇਖਕ, ਅਤੇ ਸਾਬਕਾ ਪੌਰਨੋਗ੍ਰਾਫਿਕ ਅਦਾਕਾਰਾ ਹੈ। ਇਸ ਵੇਲੇ ਇਹ ਆਪਣੇ ਵਿਵਿਡ ਰੇਡੀਓ ਸ਼ੋਅ ਦੀ ਮੇਜ਼ਬਾਨ ਹੈ ਅਤੇ ਇਹ ਹਸਟਲਰ ਮੈਗਜ਼ੀਨ ਲਈ ਲਿਖਦੀ ਹੈ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,10,7,0, 7

    1 ਦਿਨ ਸਟ੍ਰੀਕ

    🔍 🗞️
  75. 75

    ਦੂਜੀ ਸੰਸਾਰ ਜੰਗ

    ਦੂਜੀ ਸੰਸਾਰ ਜੰਗ

    ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।

    7 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0, 7

    1 ਦਿਨ ਸਟ੍ਰੀਕ

    🔍 🗞️
  76. 76

    ਮਹਾਤਮਾ ਗਾਂਧੀ

    ਮਹਾਤਮਾ ਗਾਂਧੀ

    ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)8,0,0,0,0,6,0, 6

    1 ਦਿਨ ਸਟ੍ਰੀਕ

    🔍 🗞️
  77. 77

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    6 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)19,0,11,0,7,11,11, 6

    4 ਦਿਨ ਸਟ੍ਰੀਕ

    🔍 🗞️
  78. 78

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ (1952–1995) ਇੱਕ ਭਾਰਤੀ ਮਨੁੱਖੀ ਅਧਿਕਾਰ ਕਾਰਕੁਨ ਸੀ। ਉਹ ਪੰਜਾਬ ਦੇ ਸਭ ਤੋਂ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਸੀ। ਉਸਨੇ ਪੰਜਾਬ, ਭਾਰਤ ਵਿੱਚ ਬਗਾਵਤ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਕਥਿਤ ਗੈਰ-ਨਿਆਇਕ ਕਤਲਾਂ, ਜਬਰੀ ਲਾਪਤਾ ਕੀਤੇ ਜਾਣ ਅਤੇ ਗੈਰ-ਕਾਨੂੰਨੀ ਸਸਕਾਰ ਦੇ ਸਬੂਤਾਂ ਦਾ ਪਰਦਾਫਾਸ਼ ਕੀਤਾ ਅਤੇ ਇਸਤੋਂ ਬਾਅਦ ਉਸਨੂੰ ਅੰਤਰਰਾਸ਼ਟਰੀ ਪਹਿਚਾਣ ਵੀ ਮਿਲੀ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,13,0,0, 6

    1 ਦਿਨ ਸਟ੍ਰੀਕ

    🔍 🗞️
  79. 79

    ਬਾਬਾ ਜੀਵਨ ਸਿੰਘ

    ਬਾਬਾ ਜੀਵਨ ਸਿੰਘ

    ਸ਼ਹੀਦ ਬਾਬਾ ਜੀਵਨ ਸਿੰਘ (ਹੋਰ ਨਾਮ: ਭਾਈ ਜੈਤਾ ਜੀ; 13 ਦਸੰਬਰ 1661 -23 ਦਸੰਬਰ 1704) ਦਾ ਜਨਮ ਪਿਤਾ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,8,0, 6

    1 ਦਿਨ ਸਟ੍ਰੀਕ

    🔍 🗞️
  80. 80

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ (20 ਅਪ੍ਰੈਲ 1939- 6 ਨਵੰਬਰ 1986) ਪੰਜਾਬੀ ਕਵੀ ਅਤੇ ਗੀਤਕਾਰ ਸੀ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,7,0,0,0,0,0, 6

    1 ਦਿਨ ਸਟ੍ਰੀਕ

    🔍 🗞️
  81. 81

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)9,26,9,0,0,14,0, 6

    1 ਦਿਨ ਸਟ੍ਰੀਕ

    🔍 🗞️
  82. 82

    ਲੈਸਬੀਅਨ

    ਲੈਸਬੀਅਨ

    ਲੈਸਬੀਅਨ (ਅੰਗਰੇਜ਼ੀ: Lesbian) ਇੱਕ ਸਮਲਿੰਗੀ ਔਰਤ ਔਰਤ ਨੂੰ ਕਿਹਾ ਜਾਂਦਾ ਹੈ। ਲੇਸਬੀਅਨ ਸ਼ਬਦ ਦੀ ਵਰਤੋਂ ਔਰਤਾਂ ਲਈ ਉਨ੍ਹਾਂ ਦੀ ਜਿਨਸੀ ਪਛਾਣ ਜਾਂ ਜਿਨਸੀ ਵਿਵਹਾਰ ਦੇ ਸੰਬੰਧ ਵਿੱਚ ਵੀ ਕੀਤੀ ਜਾਂਦੀ ਹੈ, ਜਿਨਸੀ ਰੁਝਾਨ ਦੀ ਪਰਵਾਹ ਕੀਤੇ ਬਿਨਾਂ, ਜਾਂ ਔਰਤਾਂ ਦੇ ਨਾਲ ਜਿਨਸੀ ਸੰਬੰਧਾਂ ਜਾਂ ਸਮਲਿੰਗੀ ਆਕਰਸ਼ਣ ਦੇ ਨਾਲ ਨਾਮਾਂ ਦੀ ਵਿਸ਼ੇਸ਼ਤਾ ਜਾਂ ਸੰਬੰਧ ਬਣਾਉਣ ਦੇ ਵਿਸ਼ੇਸ਼ਣ ਵਜੋਂ ਵੀ ਕੀਤੀ ਜਾਂਦੀ ਹੈ। ਲੈਸਬੀਅਨ ਇੱਕ ਜਾਂ ਵਧੇਰੇ ਔਰਤਾਂ ਨਾਲ ਪਿਆਰ ਕਰਦੀਆਂ ਹਨ ਜਾਂ ਉਨ੍ਹਾਂ ਨਾਲ ਸਬੰਧ ਰੱਖਦੀਆਂ ਹਨ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,9,0, 6

    1 ਦਿਨ ਸਟ੍ਰੀਕ

    🔍 🗞️
  83. 83

    ਅੰਨ੍ਹੇ ਘੋੜੇ ਦਾ ਦਾਨ

    ਅੰਨ੍ਹੇ ਘੋੜੇ ਦਾ ਦਾਨ

    ਅੰਨ੍ਹੇ ਘੋੜੇ ਦਾ ਦਾਨ (ਅੰਗਰੇਜ਼ੀ: Alms for the blind horse) 2011 ਵਿੱਚ ਰਿਲੀਜ਼ ਹੋਈ ਭਾਰਤੀ ਪੰਜਾਬੀ ਫ਼ਿਲਮ ਹੈ। ਇਸਦਾ ਨਿਰਦੇਸ਼ਕ ਗੁਰਵਿੰਦਰ ਸਿੰਘ ਹੈ। ਗੁਰਦਿਆਲ ਸਿੰਘ ਦੇ ਨਾਵਲ 'ਅੰਨ੍ਹੇ ਘੋੜੇ ਦਾ ਦਾਨ' ਦੀ ਕਹਾਣੀ ਤੇ ਅਧਾਰਤ ਇਸ ਫ਼ਿਲਮ ਨੇ ਭਾਰਤ ਦੇ 59ਵੇਂ ਕੌਮੀ ਫ਼ਿਲਮ ਅਵਾਰਡਾਂ ਦੀ ਸਰਵੋਤਮ ਨਿਰਦੇਸ਼ਨ, ਸਿਨੇਮੇਟੋਗ੍ਰਾਫ਼ੀ ਅਤੇ ਪੰਜਾਬੀ ਦੀ ਸਰਵੋਤਮ ਫ਼ਿਲਮ ਕੈਟੇਗਰੀਆਂ ਦੇ ਇਨਾਮ ਜਿੱਤੇ। ਇਸ ਫ਼ਿਲਮ ਤੋਂ ਪਹਿਲਾਂ ਗੁਰਦਿਆਲ ਸਿੰਘ ਦੇ ਨਾਵਲ "ਮੜ੍ਹੀ ਦਾ ਦੀਵਾ" ਤੇ ਹੀ ਅਜਿਹੇ ਹੀ ਗੰਭੀਰ ਮਸਲਿਆ ਨੂੰ ਪੇਸ਼ ਕਰਦੀ ਫ਼ਿਲਮ ਬਣੀ ਹੈ। ਇਹ ਫ਼ਿਲਮ ਵੀ ਅਕਾਦਮਿਕ ਖੇਤਰ ਵਿੱਚ ਚਰਚਾ ਦਾ ਵਿਸ਼ਾ ਰਹੀ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  84. 84

    ਗੁਰਬਾਣੀ ਦਾ ਰਾਗ ਪ੍ਰਬੰਧ

    ਗੁਰਬਾਣੀ ਦਾ ਰਾਗ ਪ੍ਰਬੰਧ

    ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  85. 85

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।

    6 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)6,0,10,7,0,0,10, 6

    2 ਦਿਨ ਸਟ੍ਰੀਕ

    🔍 🗞️
  86. 86

    ਪੁਰਾਤਨ ਜਨਮ ਸਾਖੀ

    ਪੁਰਾਤਨ ਜਨਮ ਸਾਖੀ

    ਪੁਰਾਤਨ ਜਨਮ ਸਾਖੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਇੱਕ ਪੁਸਤਕ ਹੈ ਜਿਸ ਨੂੰ 1926 ਵਿੱਚ ਭਾਈ ਵੀਰ ਸਿੰਘ ਦੁਆਰਾ ਸੰਪਾਦਿਤ ਕੀਤਾ ਗਿਆ। ਇਸ ਵਿੱਚ ਕੁੱਲ 57 ਸਾਖੀਆ ਹਨ ਅਤੇ ਇਹ ਗੁਰੂ ਨਾਨਕ ਦੇ ਜੀਵਨ ਬਾਰੇ ਸਭ ਤੋਂ ਪੁਰਾਣੀ ਪੁਸਤਕ ਮੰਨੀ ਜਾਂਦੀ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  87. 87

    ਨਿਰਵੈਰ ਪੰਨੂ

    ਨਿਰਵੈਰ ਪੰਨੂ

    ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)6,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  88. 88

    ਪੰਜਾਬੀ ਸਾਹਿਤ

    ਪੰਜਾਬੀ ਸਾਹਿਤ

    ਪੰਜਾਬੀ ਸਾਹਿਤ, ਪੰਜਾਬ ਦੇ ਕਿਸੇ ਵੀ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨ ਦਾ ਰੂਪ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸਾਹਿਤ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,7,0,0, 6

    1 ਦਿਨ ਸਟ੍ਰੀਕ

    🔍 🗞️
  89. 89

    ਰਾਮਾਇਣ

    ਰਾਮਾਇਣ

    ਰਾਮਾਇਣ ਮਹਾਨ ਹਿੰਦੂ ਮਹਾਂਕਾਵਾਂ ਵਿੱਚੋਂ ਇੱਕ ਹੈ। ਇਸ ਦੀ ਰਚਨਾ ਹਿੰਦੂ ਰਿਸ਼ੀ ਵਾਲਮੀਕ ਦੁਆਰਾ ਕੀਤੀ ਗਈ ਹੈ ਅਤੇ ਇਹ ਸੰਸਕ੍ਰਿਤ ਸਾਹਿਤ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਭਾਰਤ ਦੀ ਸਰਯੂ ਨਦੀ ਦੇ ਕੰਡੇ ਅਯੋਧਿਆ ਨਾਗਰੀ ਵਿੱਚ ਦਸ਼ਰਥ ਰਾਜ ਕਰਦੇ ਸਨ। ਸ੍ਰੀ ਰਾਮ ਸਭ ਤੋਂ ਵੱਡੀ ਰਾਣੀ ਕੌਸ਼ਲਿਆ ਦੇ ਪੁੱਤਰ ਸਨ। ਭਰਤ ਰਾਣੀ ਕੈਕੇਈ ਦੇ ਅਤੇ ਲਕਸ਼ਮਣ ਅਤੇ ਸ਼ਤਰੂਘਣ ਰਾਣੀ ਸੁਮਿਤੱਰਾ ਦੇ ਬੇਟੇ ਸਨ। ਇਹਨਾਂ ਚਾਰ ਰਾਜਕੁਮਾਰਾਂ ਦੇ ਪਵਿੱਤਰ ਜੀਵਨ-ਚਰਿੱਤਰ ਦਾ ਵਰਣਨ ਰਾਮਾਇਣ ਦੇ ਸੱਤ ਕਾਂਡਾਂ ਵਿੱਚ ਕੀਤਾ ਗਿਆ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  90. 90

    ਭਾਈ ਪਿੰਦਰਪਾਲ ਸਿੰਘ

    ਭਾਈ ਪਿੰਦਰਪਾਲ ਸਿੰਘ

    ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਜਨਮ ਜੁਲਾਈ 1966 ਵਿੱਚ ਹੋਇਆ। ਆਪ ਨੇ ਰੋਪੜ ਵਿਖੇ ਸਥਿਤ ਗੁਰਮਤਿ ਮਿਸ਼ਨਰੀ ਕਾਲਜ ਵਿੱਚ ਪੜ੍ਹਾਈ ਕੀਤੀ। ਭਾਈ ਸਾਹਿਬ ਦਾ ਜੀਵਨ ਬਹੁਤ ਹੀ ਸਾਦਾ ਅਤੇ ਨਿਮਰਤਾ ਭਰਪੂਰ ਹੈ।

    6 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)13,7,0,13,0,0,10, 6

    2 ਦਿਨ ਸਟ੍ਰੀਕ

    🔍 🗞️
  91. 91

    ਲੇਖਕ ਦੀ ਮੌਤ

    ਲੇਖਕ ਦੀ ਮੌਤ

    ਲੇਖਕ ਦੀ ਮੌਤ (ਅੰਗਰੇਜ਼ੀ: The Death of the Author), ਫ਼ਰਾਂਸੀਸੀ ਸਾਹਿਤ-ਚਿੰਤਕ, ਭਾਸ਼ਾ-ਵਿਗਿਆਨੀ, ਅਤੇ ਆਲੋਚਕ ਰੋਲਾਂ ਬਾਰਤ ਦਾ 1967 ਵਿੱਚ ਲਿਖਿਆ ਸਭ ਤੋਂ ਪ੍ਰਸਿੱਧ ਲੇਖ ਹੈ। ਉਸ ਦਾ ਇਹ ਲੇਖ ਰਵਾਇਤੀ ਆਲੋਚਨਾ ਦੇ ਅਧਾਰਾਂ ਤੇ ਕਿੰਤੂ ਕਰਦਾ ਹੈ: "ਇਹ ਲੇਖ ਪਹਿਲਾਂ ਫਰੈਂਚ ਦੇ ਰਸਾਲੇ (1967) ਵਿੱਚ ਛਪਿਆ। ਉਸ ਤੋਂ ਬਾਅਦ 1968 ਵਿੱਚ ਅੰਗਰੇਜ਼ੀ ਵਿੱਚ ਛਪਿਆ। ਜਿਸ ਨੂੰ 1977 ਵਿੱਚ ਰੋਲਾਂ ਬਾਰਤ ਨੇ ਆਪਣੀ ਪੁਸਤਕ Image Music Text ਵਿੱਚ ਸ਼ਾਮਿਲ ਕੀਤਾ"। ਰੋਲਾਂ ਬਾਰਤ ਦਾ ਇਹ ਲੇਖ ਆਲੋਚਨਾ ਦੇ ਉਸ ਰਵਾਇਤੀ ਢੰਗ ਦੇ ਖਿਲਾਫ਼ ਹੈ ਜਿਸ ਅਨੁਸਾਰ ਕਿਸੇ ਲੇਖਕ ਦੀ ਲਿਖਤ ਦੀ ਆਲੋਚਨਾ ਉਸਦੇ ਜੀਵਨ ਪ੍ਰਸੰਗ ਨਾਲ ਜੋੜਕੇ ਕੀਤੀ ਜਾਂਦੀ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,6,0,0,0, 6

    1 ਦਿਨ ਸਟ੍ਰੀਕ

    🔍 🗞️
  92. 92

    ਗੁਰੂ ਹਰਿਰਾਇ

    ਗੁਰੂ ਹਰਿਰਾਇ

    ਗੁਰ ਹਰਿਰਾਇ (16 ਜਨਵਰੀ 1630 – 20 ਅਕਤੂਬਰ 1661) ਸਿੱਖਾਂ ਦੇ ਸਤਵੇਂ ਗੁਰੂ ਸਨ। ਉਹ ਆਪਣੇ ਦਾਦਾ ਅਤੇ ਛੇਵੇਂ ਸਿੱਖ ਆਗੂ ਗੁਰੂ ਹਰਗੋਬਿੰਦ ਦੇ ਅਕਾਲ ਚਲਾਣੇ ਤੋਂ ਬਾਅਦ, 3 ਮਾਰਚ, 1644 ਨੂੰ 14 ਸਾਲ ਦੀ ਉਮਰ ਵਿੱਚ ਸਿੱਖ ਆਗੂ ਬਣੇ। ਉਨ੍ਹਾਂ ਨੇ 31 ਸਾਲ ਦੀ ਉਮਰ ਵਿੱਚ ਆਪਣੀ ਮੌਤ ਤੱਕ, ਲਗਭਗ ਸਤਾਰਾਂ ਸਾਲ ਸਿੱਖਾਂ ਦੀ ਅਗਵਾਈ ਕੀਤੀ।

    6 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)0,6,7,11,49,124,9, 6

    7 ਦਿਨ ਸਟ੍ਰੀਕ

    🔍 🗞️
  93. 93

    ਗੁਰੂ ਹਰਿਕ੍ਰਿਸ਼ਨ

    ਗੁਰੂ ਹਰਿਕ੍ਰਿਸ਼ਨ

    ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।

    6 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)8,13,0,8,55,99,17, 6

    5 ਦਿਨ ਸਟ੍ਰੀਕ

    🔍 🗞️
  94. 94

    ਸੁਲਤਾਨ ਬਾਹੂ

    ਸੁਲਤਾਨ ਬਾਹੂ

    ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  95. 95

    5 ਨਵੰਬਰ

    5 ਨਵੰਬਰ

    5 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 309ਵਾਂ (ਲੀਪ ਸਾਲ ਵਿੱਚ 310ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 56 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 21 ਕੱਤਕ ਬਣਦਾ ਹੈ।

    6 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0, 6

    1 ਦਿਨ ਸਟ੍ਰੀਕ

    🔍 🗞️
  96. 96

    ਸੂਰਜ ਪ੍ਰਕਾਸ਼

    ਸੂਰਜ ਪ੍ਰਕਾਸ਼

    ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰ ਪ੍ਰਤਾਪ ਸੂਰਜ ਗ੍ਰੰਥ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ, ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬ੍ਰਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।

    5 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,0,0,0,0,0,0, 5

    1 ਦਿਨ ਸਟ੍ਰੀਕ

    🔍 🗞️
  97. 97

    ਊਧਮ ਸਿੰਘ

    ਊਧਮ ਸਿੰਘ

    ਊਧਮ ਸਿੰਘ ਦਾ ਜਨਮ ਸ਼ੇਰ ਸਿੰਘ ਦੇ ਘਰ 26 ਦਸੰਬਰ 1899 ਨੂੰ

    5 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)13,0,0,0,0,0,0, 5

    1 ਦਿਨ ਸਟ੍ਰੀਕ

    🔍 🗞️
  98. 98

    ਕੁਲਦੀਪ ਪਾਰਸ

    ਕੁਲਦੀਪ ਪਾਰਸ

    ਕੁਲਦੀਪ ਪਾਰਸ (6 ਜਨਵਰੀ, 1962-17 ਦਸੰਬਰ 2009) ਪੰਜਾਬੀ ਗਾਇਕ ਦਾ ਜਨਮ ਰੂਪਨਗਰ ਜ਼ਿਲ੍ਹਾ ਦੇ ਪਿੰਡ ਰੌਲੂਮਾਜਰਾ ਵਿੱਚ ਪਿਤਾ ਬਲਵੀਰ ਸਿੰਘ ਅਤੇ ਮਾਤਾ ਲੱਛਮੀ ਦੇਵੀ ਦੇ ਘਰ ਹੋਇਆ। ਬਚਪਨ ਵਿੱਚ ਹੀ ਗਾਇਕੀ ਦਾ ਸ਼ੌਕ ਪਾਲ ਬੈਠਾ ਪਾਰਸ 1979 ਵਿੱਚ ਲੁਧਿਆਣੇ ਆ ਗਿਆ ਤੇ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਆਪਣਾ ਉਸਤਾਦ ਧਾਰ ਲਿਆ। ਆਪ ਨੇ ਪਰਮਜੀਤ ਕੌਰ ਨਾਲ ਵਿਆਹ ਕਰਵਾਇਆ ਤੇ ਆਪ ਦਾ ਇੱਕ ਪੁੱਤਰ ਸੁਖਦੀਪ ਪਾਰਸ ਅਤੇ ਧੀ ਗੁਰਪ੍ਰੀਤ ਕੌਰ ਹੈ।

    5 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,0,0,0,0,0,0, 5

    1 ਦਿਨ ਸਟ੍ਰੀਕ

    🔍 🗞️
  99. 99

    ਪੰਜਾਬੀ ਸੂਬੇ ਦਾ ਜਨਮ

    ਪੰਜਾਬੀ ਸੂਬੇ ਦਾ ਜਨਮ

    ਪੰਜਾਬ ਦੀ ਭਾਸ਼ਾ ਦਾ ਮਸਲਾ ਅਸਲ ਵਿੱਚ ਮੁਸਲਮ ਲੀਗ ਦੀ ਪਾਕਿਸਤਾਨ ਦੀ ਮੰਗ ਨਾਲ ਸਿਆਸੀ ਰੂਪ ਗ੍ਰਹਿਣ ਕਰਦਾ ਹੈ। ਇੰਡੀਅਨ ਮੁਸਲਿਮ ਲੀਗ ਦੀ 1940 ਵਿੱਚ ਕੀਤੀ ਪਾਕਿਸਤਾਨ ਦੀ ਮੰਗ ਦਾ ਸ਼੍ਰੋਮਣੀ ਅਕਾਲੀ ਦਲ ਨੇ ਡਟ ਕੇ ਵਿਰੋਧ ਕੀਤਾ ਅਤੇ ਉਸ ਨੇ ਕ੍ਰਿਪਸ ਪਰਪੋਜ਼ਲ 1942, ਰਾਜਾ ਫਾਰਮੂਲਾ 1944 ਅਤੇ ਕੈਬਨਟ ਮਿਸ਼ਨ ਦਾ ਵਿਰੋਧ ਕਰਦਿਆਂ ਉਲਟਾ ਆਪਣੇ ਲਈ ਮੁਸਲਮਾਨਾਂ ਵਾਂਗ ਹੀ ਸਿੱਖਾਂ ਨੇ ਵੀ ਵੱਖਰੇ ਖਿੱਤੇ ਜਾਂ ਅਜ਼ਾਦ ਪੰਜਾਬ ਦੀ ਮੰਗ ਕੀਤੀ। ਸਿੱਖ ਮੁਸਲਮਾਨਾਂ ਦੇ ਉਲਟ ਕਿਤੇ ਵੀ ਬਹੁਤ ਗਿਣਤੀ ਵਿੱਚ ਨਹੀਂ ਸਨ, ਇਸ ਲਈ ਉਹਨਾਂ ਨੇ ਭਾਰਤ ਨਾਲ ਰਲਣ ਦਾ ਫੈਸਲਾ ਕੀਤਾ ਪਰ ਇਥੇ ਵੀ ਉਹ ਆਪਣੇ ਲਈ ਵੱਖਰੇ ਖਿੱਤੇ ਜਾਂ ਸਟੇਟ ਦੀ ਆਸ ਰਖਦੇ ਸਨ। ਪਰ ਨਵੇਂ ਅਜ਼ਾਦ ਹੋਏ ਜਮਹੂਰੀ,ਧਰਮ ਨਿਰਪੱਖ, ਬਰਾਬਰ ਅਧਿਕਾਰਾਂ ਵਾਲੇ ਰਾਜ ਵਿੱਚ ਧਰਮ ਅਧਾਰਤ ਵੱਖਰੇ ਖਿੱਤੇ ਦੀ ਕੋਈ ਗੁੰਜਾਇਸ਼ ਨਾ ਹੋਣ ਕਰਕੇ ਸਿੱਖਾਂ ਨੇ ਆਪਣੀ ਮੰਗ ਨੂੰ ਕਿਤੇ ਨਾ ਕਿਤੇ ਧਰਮ ਨਿਰਪੱਖ ਰੂਪ ਦੇਣ ਲਈ ਪੰਜਾਬੀ ਸੂਬੇ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀ ਸਿੱਖ ਇਸ ਮੰਗ ਲਈ ਅੜ ਗਏ, ਲੇਖਕ ਮੰਗ ਨਾਲ ਖੜ ਗਏ,ਜਦੋਂ ਕਿ ਹਿੰਦੂ ਜਥੇਬੰਦੀਆਂ ਦਾ ਖਾਸ ਕਰਕੇ ਜਨ ਸੰਘ ਵਿਰੋਧ ਵਿੱਚ ਚੱਲ ਪਈ ਅਤੇ ਕਾਂਗਰਸ ਵਿਚ–ਵਿਚਾਲਾ ਕਰਦੀ ਰਹੀ। ਕੇਂਦਰ ਅਤੇ ਰਾਜ ਦੋਹਾਂ ਤੇ ਕਾਬਜ ਕਾਂਗਰਸ ਮੰਗ ਮੰਨਣਾ ਵੀ ਨਹੀਂ ਚਾਹੁੰਦੀ ਸੀ ਪਰ ਸਿੱਖਾਂ ਨੂੰ ਨਰਾਜ ਵੀ ਨਹੀਂ ਕਰਨਾ ਚਾਹੁੰਦੀ ਸੀ। ਜੇ ਉਸ ਸਮੇਂ ਕਾਂਗਰਸ ਪਾਰਟੀ 14 ਅਗਸਤ 1948 ਦੇ ਸਰਕਾਰੀ ਗਜਟ ਅਨੁਸਾਰ ਸਰਕਾਰ ਦੀ ਸਿਧਾਂਤਕ ਪੱਧਰ ਤੇ ਮੰਨੀ ਮੰਗ ਕਿ ਬੱਚੇ ਦੀ ਮੁਢਲੇ ਪੜਾਅ ਦੀ ਸਿੱਖਿਆ ਦਾ ਮਾਧਿਅਮ ਮਾਤ ਭਾਸ਼ਾ ਹੋਵੇਗੀ ਨੂੰ ਲਾਗੂ ਕਰ ਦਿੰਦੀ ਤਾਂ ਕਈ ਮਸਲੇ ਉੱਠਣੇ ਹੀ ਨਹੀਂ ਸਨ। ਲੋਕ ਰਾਜ ਦੇ ਤਕਾਜ਼ੇ ਅਨੁਸਾਰ ਸਿੱਖਿਆ ਦਾ ਮਾਧਿਅਮ ਸਥਾਨਕ ਭਾਸ਼ਾ ਨੂੰ ਬਣਾ ਦਿੱਤਾ ਜਾਂਦਾ ਤਾਂ ਇਸ ਮੰਗ ਦਾ ਫਿਰਕੂ ਅਧਾਰ ਪੈਦਾ ਹੀ ਨਹੀਂ ਹੋਣਾ ਸੀ ਅਤੇ ਭਾਸ਼ਾ ਨੇ ਧਰਮ ਨਾਲ ਨਹੀਂ ਜੁੜਨਾ ਸੀ ਅਤੇ ਅੱਗੋਂ ਜੇ ਹੋਰ ਰਾਜਾਂ ਨਾਲ ਹੀ ਪੰਜਾਬ ਦਾ ਵੀ ਭਾਸ਼ਾ ਅਧਾਰਤ ਪੁਰ–ਗਠਨ ਹੋ ਜਾਂਦਾ ਤਾਂ ਬਾਅਦ ਵਾਲੀਆਂ ਮੁਸ਼ਕਲਾਂ ਜਿਹਨਾਂ ਵਿੱਚ ਪੰਜਾਬ ਸੰਕਟ ਵੀ ਸ਼ਾਮਲ ਹੈ, ਤੋਂ ਬਚਿਆ ਜਾ ਸਕਦਾ ਸੀ। ਇਤਿਹਾਸਕ ਪੱਖੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 1954 ਦੀ ਚੋਣ ਮਹੱਤਵਪੂਰਨ ਰਹੀ। ਇਸ ਚੋਣ ਵਿੱਚ ਅਕਾਲੀ ਦਲ ਨੇ 111 ਸੀਟਾਂ ਜਿੱਤ ਕੇ ਪੰਜਾਬੀ ਸੂਬੇ ਦੇ ਵਿਰੋਧ ਵਾਲੇ ਕਾਂਗਰਸੀਆਂ ਦੇ ਖੜੇ ਕੀਤੇ ਸਰਕਾਰੀ ਹਮਾਇਤ ਪ੍ਰਾਪਤ ਖਾਲਸਾ ਦਲ ਨੂੰ ਕਰਾਰੀ ਹਾਰ ਦਿੱਤੀ। ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ 1927 ਦੇ ਮਦਰਾਸ ਸੈਸ਼ਨ ਵਿੱਚ ਸਿੰਧ ਸੂਬੇ ਦੀ ਹਮਾਇਤ ਕਰਦਿਆਂ ਮਤਾ ਪਾਸ ਕੀਤਾ ਸੀ ਕਿ ਕਾਂਗਰਸ ਇਸ ਮੱਤ ਦੀ ਧਾਰਨੀ ਹੈ ਕਿ ਸਮਾਂ ਆ ਗਿਆ ਹੈ ਕਿ ਭਾਸ਼ਾਈ ਅਧਾਰ ਤੇ ਸੂਬਿਆਂ ਦੀ ਪੁਨਰ ਵਿਉਂਤਬੰਦੀ ਹੋਵੇ। ਇਹ ਸਿਧਾਂਤ ਕਾਂਗਰਸ ਦੇ ਸੰਵਿਧਾਨ ਵਿੱਚ ਅਪਣਾਇਆ ਹੋਇਆ ਹੈ। ਇਹ ਮਤਾ ਅੱਗੇ ਕਹਿੰਦਾ ਹੈ ਕਿ ਸੂਬਿਆਂ ਦੀ ਪੁਨਰ ਵਿਉਂਤਬੰਦੀ ਤੁਰਤ ਹੋਣੀ ਚਾਹੀਦੀ ਹੈ ਤਾਂ ਜੋ ਜੇ ਕੋਈ ਹੋਰ ਸੂਬਾ ਵੀ ਭਾਸ਼ਾ ਅਧਾਰ ਤੇ ਪੁਨਰ ਗਠਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਵੀ ਇਸੇ ਅਧਾਰ ਤੇ ਵਿਚਾਰਿਆ ਜਾ ਸਕੇ। 1928 ਦੀ ਨਹਿਰੂ ਰਿਪੋਰਟ ਵਿੱਚ ਉਸ ਸਮੇਂ ਦੇ ਸੂਬਿਆਂ ਦੀ ਵੰਡ ਨੂੰ ਗੈਰ ਤਾਰਕਿਕ ਦੱਸਿਆ ਗਿਆ ਹੈ ਅਤੇ ਸਬੰਧਤ ਖਿੱਤੇ ਦੀ ਭਸ਼ਾਈ ਏਕਤਾ ਦੇ ਅਧਾਰ ਤੇ ਸੂਬਿਆਂ ਦੇ ਪੁਨਰ ਗਠਨ ਦਾ ਮਸਲਾ ਉਠਾਇਆ ਸੀ। 1929 ਦੇ ਲਹੌਰ ਸੈਸ਼ਨ ਵਿੱਚ ਭਾਰਤੀ ਕਾਂਗਰਸ ਨੇ ਮਤਾ ਪਾਸ ਕੀਤਾ " ਕਾਂਗਰਸ ਸਿੱਖਾਂ ਨੂੰ ਇਹ ਭਰੋਸਾ ਦਿਲਾਂਉਦੀ ਹੈ ਕਿ ਭਵਿਖ ਦੇ ਕਿਸੇ ਸੰਵਿਧਾਨ ਦਾ ਕੋਈ ਰੂਪ ਜਿਸ ਵਿੱਚ ਉਨ੍ਹਾਂ (ਸਿੱਖਾਂ) ਦੀ ਤਸੱਲੀ ਨਾਂ ਹੋਵੇ ਕਾਂਗਰਸ ਨੂੰ ਪਰਵਾਨ ਨਹੀਂ ਹੋਵੇਗਾ।" ਇਥੋਂ ਤਕ ਕਿ 4 ਅਪ੍ਰੈਨ 1946 ਨੂੰ ਜਵਾਹਰ ਲਾਲ ਨਹਿਰੂ ਨੇ ਬਿਆਨ ਦਿੱਤਾ ਸੀ ਕਿ ਸੂਬਿਆਂ ਦੀ ਪੁਨਰ ਵੰਡ ਜ਼ਰੂਰੀ ਹੈ ਅਤੇ ਨਾ ਟਾਲੀ ਜਾਣ ਵਾਲੀ ਹੈ। ਮੈਂ ਅਰਧ ਖੁਦਮੁਖ਼ਤਾਰ ਇਕਾਈ ਦਾ ਪੱਖੀ ਹਾਂ। ਮੈਂ ਚਾਹੁੰਦਾ ਹਾਂ ਉਨ੍ਹਾਂ (ਭਾਵ ਸਿੱਖਾਂ ਨੂੰ) ਨੂੰ ਅਰਧ ਖੁਦਮੁਖਤਾਰ ਸੂਬੇ ਅੰਦਰ ਇਕਾਈ ਮਿਲੇ ਜਿਥੇ ਉਹ ਅਜ਼ਾਦੀ ਦਾ ਨਿੱਘ ਮਾਣ ਸਕਣ। ਉਹ ਸਤਰਾਂ ਹਨ ਜੋ ਵਾਰ ਵਾਰ ਦੁਹਰਾਈਆਂ ਜਾਂਦੀਆਂ ਹਨ। ਇੱਕ ਤਰ੍ਹਾਂ ਨਾਲ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਅਜ਼ਾਦੀ ਤੋਂ ਪਹਿਲਾਂ ਸਿਧਾਂਤਕ ਤੌਰ 'ਤੇ ਭਸ਼ਾਈ ਅਧਾਰ ਤੇ ਸੂਬਿਆਂ ਦੇ ਪਨਰਗਠਨ ਦੇ ਪੱਖ ਵਿੱਚ ਸੀ ਪਰੰਤੂ ਅਜ਼ਾਦੀ ਤੋਂ ਬਾਅਦ ਉਸ ਦਾ ਅਮਲ ਬਦਲ ਗਿਆ। 50 ਮੈਂਬਰਾਂ ਦੀ ਸੰਵਿਧਾਨ ਸਭਾ ਦੀ ਸਲਾਹਕਾਰ ਕਮੇਟੀ ਜੋ 27 ਜਨਵਰੀ 1948 ਵਿੱਚ ਗਠਿਤ ਕੀਤੀ ਗਈ ਨੇ ਪਹਿਲੀ ਰਿਪੋਰਟ 8 ਅਗੱਸਤ 1948 ਨੂੰ ਜਾਰੀ ਕੀਤੀ ਜਿਸ ਵਿੱਚ ਮੁੱਖ ਸਿਫ਼ਾਰਸ਼ਾਂ ਸਨ 1. ਚੋਣਾਂ ਵਾਸਤੇ ਸਾਂਝੇ ਵੋਟਰ ਸਮੂਹ ਹੋਣਗੇ। 2.

    5 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,16,27,23,16,0,0, 5

    1 ਦਿਨ ਸਟ੍ਰੀਕ

    🔍 🗞️
  100. 100

    ਅਭਿਸ਼ੇਕ ਮਲਹਾਨ

    ਅਭਿਸ਼ੇਕ ਮਲਹਾਨ

    ਅਭਿਸ਼ੇਕ ਮਲਹਾਨ (ਜਨਮ 24 ਮਈ, 1997), ਫੁਕਰਾ ਇੰਸਾਨ ਵਜੋਂ ਜਾਣਿਆ ਜਾਂਦਾ ਹੈ, ਨਵੀਂ ਦਿੱਲੀ, ਭਾਰਤ ਤੋਂ ਇੱਕ ਭਾਰਤੀ ਯੂਟਿਊਬਰ, ਗਾਇਕ ਅਤੇ ਇੰਟਰਨੈਟ ਸ਼ਖਸੀਅਤ ਹੈ। ਉਹ ਆਪਣੇ YouTube ਵੀਡੀਓਜ਼ ਅਤੇ ਬਿੱਗ ਬੌਸ OTT ਸੀਜ਼ਨ 2 ਅਤੇ ਟੈਂਪਟੇਸ਼ਨ ਆਈਲੈਂਡ ਇੰਡੀਆ ਵਿੱਚ ਭਾਗ ਲੈਣ ਲਈ ਜਾਣਿਆ ਜਾਂਦਾ ਹੈ।

    5 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,7,9,0,0,0,0, 5

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।