ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸਿੱਖ ਕੌਣ ਹੈ ? : ਗੁਰਬਾਣੀ ਅਨੁਸਾਰ “ਸੋ ਸਿਖੁ, ਸਖਾ, ਬੰਧਪੁ ਹੈ ਭਾਈ: ਜਿ ਗੁਰ ਕੇ ਭਾਣੇ ਵਿਚਿ ਆਵੈ” (ਮ.੩) ਸਤਿਗੁਰੂ ਅਮਰਦਾਸ ਜੀ ਦੀ ਬਾਣੀ ਅਨੁਸਾਰ, “ਸਿੱਖ” ਉਹ ਹੈ, ਜੋ ਗੁਰੂ ਕਾ ਭਾਣਾ (ਬਚਨ) ਮੰਨਦਾ ਹੈ। ਗੁਰੂ ਜੀ ਦਾ ਬਚਨ ਕੀ ਹੈ? “ਹਰਿ ਕੋ ਨਾਮੁ ਜਪਿ ਨਿਰਮਲ ਕਰਮੁ” (ਮ.੫) ਭਾਵ: ਪ੍ਰਭੂ ਦਾ ਨਾਮ ਜਪ ਅਤੇ ਸ਼ੁਭ ਕਰਮ ਕਰ। ਜੋ ਵੀ ਮਨੁੱਖ, ਸਤਿਗੁਰੂ ਜੀ ਦੇ ਇਸ ਬਚਨ ਨੂੰ ਮੰਨਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਉੱਪਰ ਸ਼ਰਧਾ ਰੱਖਦਾ ਹੈ; ਉਹ ਹੀ “ਸਿੱਖ” (ਸ਼ਿਸ਼/ਮੁਰੀਦ) ਹੈ। ਕਿਉਂਕਿ "ਸਿੱਖੀ" ਸ਼ਰਧਾ ਨਾਲ ਹੈ, "ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ" (ਮ.੪)। ਸਤਿਗੁਰੂ ਨਾਨਕ ਦੇਵ ਜੀ ਉੱਤੇ ਸ਼ਰਧਾ ਰੱਖਣ ਵਾਲਾ ਸਿਰਫ ਮਨੁੱਖ ਹੀ ਨਹੀਂ, ਹਰ ਪ੍ਰਾਣੀ: ਨਾਨਕਪੰਥੀ-ਸਿੱਖ (ਸ਼ਿਸ਼/ਮੁਰੀਦ) ਹੈ। ਜਿਸ ਸੱਪ ਨੇ ਗੁਰੂ ਜੀ ਉੱਤੇ ਛਾਂ ਕੀਤੀ, ਉਹ ਵੀ ਸਿੱਖ ਸੀ। “ਗੁਰਦੁਆਰਾ ਐਕਟ” ਵਿੱਚ ਲਿਖੀ ਹੋਈ “ਸਿੱਖ” ਦੀ ਪਰਿਭਾਸ਼ਾ, ਕੇਵਲ ਗੁਰਦਵਾਰਾ ਚੋਣਾਂ ਨਾਲ ਸੰਬੰਧਿਤ ਹੈ। ਪਰੰਤੂ, ਇਹ ਪਰਿਭਾਸ਼ਾ ਗੁਰੂ ਆਸ਼ੇ ਤੋਂ ਵਿਰੁੱਧ ਹੈ ਜੋ ਕਿ ਅੰਗਰੇਜ਼ਾਂ ਨੇ ਸਿੱਖ ਪੰਥ ਨੂੰ ਘਟਾਉਣ ਵਾਸਤੇ ਬਣਾਈ ਸੀ। ਜੋ ਪਰਿਭਾਸ਼ਾ; ਇੱਥੇ ਮੈਂ ਲਿਖ ਰਿਹਾ ਹਾਂ, ਇਹ ਪਰਿਭਾਸ਼ਾ ਤਾਂ ਪੂਰਨ ਰੂਪ ਵਿੱਚ ਗੁਰਬਾਣੀ ਆਧਾਰਿਤ ਹੈ। ਸਤਿਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਸਿੱਖੀ ਦੀ ਵਿਆਖਿਆ ਇਹ ਹੈ: “ਸਿਖੀ ਸਿਖਿਆ ਗੁਰ ਵੀਚਾਰਿ” (ਪੰਨਾ 465) ਭਾਵ: ਗੁਰੂ ਦੀ ਸਿੱਖਿਆ ਨੂੰ ਵੀਚਾਰ ਕੇ ਮੰਨਣਾ ਹੀ ਸਿੱਖੀ ਹੈ। ਗੁਰਬਾਣੀ ਅਨੁਸਾਰ, ਸਿੱਖੀ ਬਾਹਰਲੇ ਸਰੂਪ ਨਾਲ ਨਹੀਂ ਅਤੇ ਕਿਸੇ ਵਿਸ਼ੇਸ਼ ਪਹਿਰਾਵੇ ਨਾਲ ਵੀ ਨਹੀਂ। ਬਾਣੀ ਵਿੱਚ ਤਾਂ ਹਰ ਵੇਸ/ਭੇਖ ਦਾ ਖੰਡਨ ਹੈ "ਛੋਡਹੁ ਵੇਸੁ ਭੇਖ ਚਤੁਰਾਈ" (ਮ.੧)। ਸਤਿਗੁਰੂ ਅਮਰਦਾਸ ਜੀ ਉਚਾਰਣ ਕਰਦੇ ਹਨ ‘ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ”। ਭਾਵ: ਕਿਸੇ ਵੀ ਬਾਹਰਲੇ ਸਰੂਪ ਨਾਲ ਪ੍ਰਭੂ-ਪ੍ਰਾਪਤੀ ਨਹੀਂ ਹੋ ਸਕਦੀ। ਪ੍ਰਭੂ-ਪ੍ਰਾਪਤੀ ਕੇਵਲ ਉਸੇ ਨੂੰ ਹੁੰਦੀ ਹੈ ਜੋ ਗੁਰੂ ਕੀ ਸਿੱਖਿਆ ਨੂੰ ਸੁਣ ਕੇ ਮੰਨਦਾ ਹੈ। ਸੋ, ਸਿੱਖੀ ਤਾਂ ਸ਼ਰਧਾ ਨਾਲ ਹੈ “ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ” (ਮ:੧)। ਪ੍ਰਭੂ ਰੂਪ ਗੁਰੂ ਨੂੰ “ਸ਼ਰਧਾ” ਵਾਲੀ ਭਗਤੀ ਹੀ ਚੰਗੀ ਲੱਗਦੀ ਹੈ। ਇਹਨਾਂ ਤੁਕਾਂ ਅਨੁਸਾਰ ਸ਼ਰਧਾ ਰੱਖਣ ਵਾਲੇ ਮੋਨੇ (ਕੇਸ-ਰਹਿਤ) ਵੀ ਸਿੱਖ ਹਨ। ਅਸੀਂ ਮੋਨਿਆਂ ਨੂੰ ਨਹੀਂ ਕਹਿ ਸਕਦੇ “ਤੂੰ ਸਿੱਖ ਨਹੀਂ”। ਕਿਉਂਕਿ, ਬਹੁਤ ਸਾਰੇ “ਹਿੰਦੂ ਕਹੇ ਜਾਂਦੇ” ਮੋਨੇ ਵੀਰ; ਸਤਿਗੁਰੂ ਨਾਨਕ ਦੇਵ ਜੀ ਨੂੰ ਮੰਨਦੇ ਹਨ ਅਤੇ ਕਈ ਤਾਂ ਗੁਰੂ ਜੀ ਉੱਤੇ ਸਾਡੇ ਤੋਂ ਵੀ ਵੱਧ ਸ਼ਰਧਾ ਰੱਖਦੇ ਹਨ। ਇਸ ਲਈ, ਉਹ ਵੀ ਸਿੱਖ ਹਨ। ਸਤਿਗੁਰੂ ਨਾਨਕ ਦੇਵ ਜੀ ਨੇ ਉਚਾਰਿਆ ਹੈ “ਨਾ ਸਤਿ ਮੂੰਡ ਮੁਡਾਈ, ਕੇਸੀ ਨ ਸਤਿ” (ਪੰਨਾ 952)। ਭਾਵ: ਪ੍ਰਭੂ ਪ੍ਰਾਪਤੀ, ਨਾ ਤਾਂ ਸਿਰ ਮੁਨਾਇਆ ਹੁੰਦੀ ਹੈ ਅਤੇ ਨਾ ਹੀ ਕੇਸ ਰੱਖਣ ਨਾਲ ਹੁੰਦੀ ਹੈ। ਸਤਿਗੁਰੂ ਗੋਬਿੰਦ ਸਿੰਘ ਜੀ ਨੇ “ਅਕਾਲ ਉਸਤਤ” ਵਿੱਚ ਲਿਖਿਆ ਹੈ “ਕੇਸ ਧਰੇ ਨ ਮਿਲੇ ਹਰਿ ਪਿਆਰੇ” ਭਾਵ: ਸਿਰਫ਼ ਕੇਸ ਰੱਖਿਆਂ ਪ੍ਰਭੂ ਪ੍ਰਾਪਤੀ ਨਹੀਂ ਹੁੰਦੀ। ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਤਾਂ ਇਹ ਵੀ ਲਿਖਿਆ ਹੈ “ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ” (ਪੰਨਾ 1364)। ਉਪਰੋਕਤ ਤੁਕਾਂ ਅਨੁਸਾਰ ਸਿੱਖ ਬਣਨ ਵਾਸਤੇ ਕੇਸ ਦਾੜ੍ਹੀ ਰੱਖਣੇ ਜਰੂਰੀ ਨਹੀਂ: ਕੇਸ ਦਾੜ੍ਹੀ ਤੋਂ ਬਿਨਾਂ ਵੀ ਸਿੱਖ ਹੋ ਸਕਦਾ ਹੈ। ਇਸ ਕਰਕੇ ਸਿੱਖੀ: ਕੇਸ ਦਾੜ੍ਹੀ ਨਾਲ ਨਹੀਂ; ਸਿੱਖੀ ਤਾਂ ਗੁਰੂ ਉੱਤੇ ਵਿਸ਼ਵਾਸ ਅਤੇ ਸ਼ਰਧਾ ਨਾਲ ਹੈ। ਕਿਉਂਕਿ ਗੁਰੂ ਜੀ ਉਚਾਰਦੇ ਹਨ “ਜਾ ਕੇ ਮਨਿ ਗੁਰ ਕੀ ਪਰਤੀਤਿ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ” (ਮ.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤੀ ਸੁਤੰਤਰਤਾ ਐਕਟ 1947 ਯੂਨਾਈਟਿਡ ਕਿੰਗਡਮ ਦੀ ਸੰਸਦ ਦਾ ਇੱਕ ਐਕਟ ਹੈ ਜਿਸਨੇ ਬ੍ਰਿਟਿਸ਼ ਭਾਰਤ ਨੂੰ ਭਾਰਤ ਅਤੇ ਪਾਕਿਸਤਾਨ ਦੇ ਦੋ ਨਵੇਂ ਸੁਤੰਤਰ ਰਾਜਾਂ ਵਿੱਚ ਵੰਡਿਆ। ਇਸ ਐਕਟ ਨੂੰ 18 ਜੁਲਾਈ 1947 ਨੂੰ ਸ਼ਾਹੀ ਮਨਜ਼ੂਰੀ ਮਿਲੀ ਅਤੇ ਇਸ ਤਰ੍ਹਾਂ ਆਧੁਨਿਕ ਭਾਰਤ ਅਤੇ ਪਾਕਿਸਤਾਨ, ਜਿਸ ਵਿੱਚ ਪੱਛਮ (ਅਜੋਕੇ ਪਾਕਿਸਤਾਨ) ਅਤੇ ਪੂਰਬ (ਅਜੋਕੇ ਬੰਗਲਾਦੇਸ਼) ਖੇਤਰ ਸ਼ਾਮਲ ਹਨ, 15 ਅਗਸਤ ਨੂੰ ਹੋਂਦ ਵਿੱਚ ਆਏ।
ਬੇਬੇ ਨਾਨਕੀ (ਅੰਗ੍ਰੇਜ਼ੀ: Bebe Nanaki; ਅੰ. 1464–1518 ), ਜਿਸਨੂੰ ਬੀਬੀ ਨਾਨਕੀ ਵੀ ਕਿਹਾ ਜਾਂਦਾ ਹੈ, ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਸੀ। ਨਾਨਕੀ ਸਿੱਖ ਧਰਮ ਵਿੱਚ ਇੱਕ ਮਹੱਤਵਪੂਰਨ ਹਸਤੀ ਹੈ, ਅਤੇ ਇਸਨੂੰ ਪਹਿਲੇ ਗੁਰਸਿੱਖ ਵਜੋਂ ਜਾਣਿਆ ਜਾਂਦਾ ਹੈ। ਉਹ ਆਪਣੇ ਭਰਾ ਦੇ 'ਦਾਰਸ਼ਨਿਕ ਝੁਕਾਅ' ਨੂੰ ਸਮਝਣ ਵਾਲੀ ਪਹਿਲੀ ਸੀ, ਅਤੇ ਉਸਨੂੰ ਪਰਮਾਤਮਾ ਪ੍ਰਤੀ ਸ਼ਰਧਾ ਦੇ ਸਾਧਨ ਵਜੋਂ ਸੰਗੀਤ ਦੀ ਵਰਤੋਂ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਅਕਸਾਈ ਚਿਨ (ਚੀਨੀ: 阿克赛钦; ਪਿਨਯਿਨ: Ākèsàiqīn; ਹਿੰਦੀ: अक्साई चिन; Urdu: اکسائی چن; ਉਇਗ਼ੁਰ: ﺋﺎﻗﺴﺎﻱ ﭼﯩﻦ) ਚੀਨ ਅਤੇ ਭਾਰਤ ਵਿਚਕਾਰ ਦੋ ਤਕਰਾਰੀ ਸਰਹੱਦੀ ਇਲਾਕਿਆਂ ਵਿੱਚੋਂ ਇੱਕ ਹੈ, ਅਤੇ ਦੂਜਾ ਅਰੁਨਾਚਲ ਪ੍ਰਦੇਸ਼ ਹੈ। ਇਹਦਾ ਪ੍ਰਬੰਧ ਚੀਨ ਵੱਲੋਂ ਹੋਤਾਨ ਕਾਊਂਟੀ ਵਜੋਂ ਕੀਤਾ ਜਾਂਦਾ ਹੈ ਪਰ ਇਹਦੇ ਉੱਤੇ ਭਾਰਤ ਵੱਲੋਂ ਲਦਾਖ਼ ਇਲਾਕੇ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। 1962 ਵਿੱਚ ਚੀਨ ਅਤੇ ਭਾਰਤ ਨੇ ਅਕਸਾਈ ਚਿਨ ਅਤੇ ਅਰੁਨਾਚਲ ਪ੍ਰਦੇਸ਼ ਕਰ ਕੇ ਇੱਕ ਥੁੜ੍ਹਚਿਰੀ ਜੰਗ ਵੀ ਲੜੀ ਪਰ 1993 ਅਤੇ 1996 ਵਿੱਚ ਦੋਹਾਂ ਮੁਲਕਾਂ ਨੇ ਅਸਲ ਕਬਜ਼ੇ ਦੀ ਲਕੀਰ ਨੂੰ ਬਰਕਰਾਰ ਰੱਖਣ ਲਈ ਸਮਝੌਤੇ ਕੀਤੇ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਅੱਜ-ਕੱਲ੍ਹ ਨਿੰਦਰ ਘੁਗਿਆਣਵੀ ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਪ੍ਰੋਫ਼ੈਸਰ ਆਫ਼ ਪ੍ਰੈਕਟਿਸ ਵਜੋਂ ਨਿਯੁਕਤ ਹੋਏ ਹਨ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।
ਇਹ ਇੱਕ ਕਾਲਪਨਿਕ ਪ੍ਰੇਤ ਹੈ ਜੋ ਆਪਣੀ ਮਰਜੀ ਨਾਲ ਕੋਈ ਵੀ ਰੂਪ ਧਾਰਨ ਕਰ ਲੈਂਦਾ ਹੈ। ਇਹ ਅਉਣ ਜਾਣ ਵਾਲੇ ਰਾਹੀਆਂ ਨੂੰ ਤੰਗ ਕਰਦਾ ਹੈ ਉਹਨਾ ਦਾ ਰਸਤਾ ਭਟਕਾਉਂਦਾ ਹੈ। ਇਹ ਰਾਹੀਆਂ ਦੇ ਰਸਤੇ ਵਿੱਚ ਕਦੇ ਕੋਈ ਜਾਨਵਰ,ਕਦੇ ਰੁੱਪਈਆ ਬਣ ਜਾਂਦਾ ਹੈ, ਕਦੇ ਕੁੱਕੜ ਬਣ ਕੇ ਰਾਹੀਆਂ ਦੇ ਨਾਲ ਨਾਲ ਤੁਰਨ ਲਗਦਾ ਹੈ। ਜੇਕਰ ਕੋਈ ਇਸ ਨੂੰ ਫੜਨ ਦਾ ਯਤਨ ਕਰਦਾ ਹੈ ਤਾਂ ਇਹ ਹੱਥ ਨਹੀਂ ਆਉਂਦਾ। ਉਹ ਫੜਿਆ ਨਹੀਂ ਜਾ ਸਕਦਾ। ਕਈ ਵਾਰ ਇਹ ਰਾਹਗੀਰ ਦੇ ਬਹੁਤ ਨੇੜੇ ਆ ਜਾਂਦਾ ਹੈ ਕਿ ਉਸ ਨੂੰ ਲਗਦਾ ਹੈ ਕਿ ਉਹ ਅੱਗੇ ਨਹੀਂ ਜਾ ਸਕਦੇ ਅਤੇ ਡਰ ਕੇ ਵਾਪਸ ਭੱਜ ਲੈਦੇ ਹਨ। ਕਈ ਵਾਰ ਇਹ ਇਸਤਰੀ ਦਾ ਰੂਪ ਧਾਰਨ ਕਰਕੇ ਰਾਹੀਆਂ ਦੇ ਰਸਤੇ ਵਿੱਚ ਆ ਜਾਂਦਾ ਹੈ ਤੇ ਉਹਨਾ ਨੂੰ ਕਾਮ ਲਈ ਉਤਸਾਹਿਤ ਕਰਦਾ ਹੈ। ਮਾਨਤਾ ਹੈ ਕਿ ਜੋ ਪੁਰਸ਼ ਇਸ ਨਾਲ ਕਾਮ ਚੇਸ਼ਟਾ ਪੂਰੀ ਕਰ ਲੈਂਦੇ ਹਨ ਉਹ ਨਿਪੁੰਸਕ ਹੋ ਜਾਂਦੇ ਹਨ ਅਤੇ ਛੇਤੀ ਹੀ ਮਰ ਜਾਂਦੇ ਹਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਜਸਵੰਤ ਸਿੰਘ ਖਾਲੜਾ (1952–1995) ਇੱਕ ਭਾਰਤੀ ਮਨੁੱਖੀ ਅਧਿਕਾਰ ਕਾਰਕੁਨ ਸੀ। ਉਹ ਪੰਜਾਬ ਦੇ ਸਭ ਤੋਂ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਸੀ। ਉਸਨੇ ਪੰਜਾਬ, ਭਾਰਤ ਵਿੱਚ ਬਗਾਵਤ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਕਥਿਤ ਗੈਰ-ਨਿਆਇਕ ਕਤਲਾਂ, ਜਬਰੀ ਲਾਪਤਾ ਕੀਤੇ ਜਾਣ ਅਤੇ ਗੈਰ-ਕਾਨੂੰਨੀ ਸਸਕਾਰ ਦੇ ਸਬੂਤਾਂ ਦਾ ਪਰਦਾਫਾਸ਼ ਕੀਤਾ ਅਤੇ ਇਸਤੋਂ ਬਾਅਦ ਉਸਨੂੰ ਅੰਤਰਰਾਸ਼ਟਰੀ ਪਹਿਚਾਣ ਵੀ ਮਿਲੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਾਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ। ਜਿਸ 'ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਹ ਗੂਗਲ ਦੀ ਇੱਕ ਸਹਾਇਕ ਕੰਪਨੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਹੜੀਆ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ। ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਸਕਦੇ ਹੋ, ਜਿਸ ਨਾਲ ਤੁਸੀਂ ਇਸ ਨੂੰ ਦੁਬਾਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਿਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸੋਹਨ ਸਿੰਘ ਮੀਸ਼ਾ (1934–22 ਸਤੰਬਰ 1986) ਪੰਜਾਬੀ ਕਵਿਤਾ ਦੇ ਆਧੁਨਿਕ ਦੌਰ ਦਾ ਉੱਘਾ, ਰੁਮਾਂਟਿਕ ਭਰਮ-ਭੁਲੇਖੇ ਤੋੜਨ ਵਾਲਾ ਯਥਾਰਥਵਾਦੀ ਕਵੀ ਸੀ। ਪਾਤਰ ਦੇ ਸ਼ਬਦਾਂ ਵਿੱਚ, "ਉਹ ਸੱਚੀ ਨਿਰਾਸ਼ਾ, ਕੌੜੇ ਸੱਚਾਂ ਤੇ ਜ਼ਿੰਦਗੀ ਦੀਆਂ ਨਿੱਕੀਆਂ-ਨਿੱਕੀਆਂ ਅਣਗੌਲੀਆਂ ਭਾਵਨਾਵਾਂ ਦਾ ਕਵੀ ਸੀ"। ਉਸ ਨੂੰ ਕੱਚ ਦੇ ਵਸਤਰ ਉੱਪਰ ਭਾਰਤੀ ਸਾਹਿਤ ਅਕਾਦਮੀ ਦਾ ਰਾਸ਼ਟਰੀ ਪੁਰਸਕਾਰ ਪ੍ਰਾਪਤ ਹੋਇਆ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਕੈਨੇਡਾ ( ਜਾਂ ਕੰਨੇਡਾ ) ਉੱਤਰੀ ਅਮਰੀਕਾ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਆਲ ਆਦਿ ਸ਼ਹਿਰ ਹਨ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬਹਾਦੁਰ ਸ਼ਾਹ ਜ਼ਫ਼ਰ ਜਾਂ ਅਬੂ ਜ਼ਫ਼ਰ ਸਿਰਾਜੁੱਦੀਨ ਮੁਹੰਮਦ ਬਹਾਦੁਰ ਸ਼ਾਹ ਜ਼ਫ਼ਰ (ਉਰਦੂ:ابو ظفر سِراجُ الْدین محمد بُہادر شاہ ظفر; 24 ਅਕਤੂਬਰ 1775 – 7 ਨਵੰਬਰ 1862) ਭਾਰਤ ਵਿੱਚ ਮੁਗਲ ਸਾਮਰਾਜ ਦਾ ਆਖਰੀ ਬਾਦਸ਼ਾਹ ਸੀ। ਇਹ ਮੁਗਲ ਬਾਦਸ਼ਾਹ ਅਕਬਰ ਸ਼ਾਹ ਦੂਜਾ ਦਾ ਅਤੇ ਹਿੰਦੂ ਰਾਜਪੂਤ ਲਾਲਬਾਈ ਦਾ ਮੁੰਡਾ ਸੀ। ਇਹ 28 ਸਤੰਬਰ 1837 ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਬਾਦਸ਼ਾਹ ਬਣਿਆ। ਇਸਨੂੰ ਗਜ਼ਲਾਂ ਲਿਖਣ ਦਾ ਸ਼ੌਂਕ ਸੀ ਤੇ ਇਸਨੇ ਆਪਣਾ ਤਖੱਲਸ ਜ਼ਫਰ ਰੱਖਿਆ ਹੋਇਆ ਸੀ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
0 (ਜ਼ੀਰੋ) ਇੱਕ ਸੰਖਿਆ ਅਤੇ ਉਸ ਸੰਖਿਆ ਨੂੰ ਹਿੰਦਸਿਆਂ ਵਿੱਚ ਦਰਸਾਉਣ ਲਈ ਵਰਤਿਆ ਜਾਂਦਾ ਹਿੰਦਸਾ ਦੋਨੋਂ ਹੈ। ਸੰਖਿਆ 0 ਪੂਰਨ ਅੰਕ, ਵਾਸਤਵਿਕ ਸੰਖਿਆਵਾਂ ਅਤੇ ਕਈ ਹੋਰ ਅਲਜੈਬਰਿਕ ਸੰਰਚਨਾਵਾਂ ਦੀ ਜੋੜਨ ਵਾਲੀ ਪਛਾਣ ਵਜੋਂ ਗਣਿਤ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੀ ਹੈ। ਇੱਕ ਅੰਕੜੇ ਦੇ ਰੂਪ ਵਿੱਚ, 0 ਨੂੰ ਸਥਾਨ ਮੁੱਲ ਪ੍ਰਣਾਲੀਆਂ ਵਿੱਚ ਇੱਕ ਪਲੇਸਹੋਲਡਰ ਵਜੋਂ ਵਰਤਿਆ ਜਾਂਦਾ ਹੈ। ਅੰਗਰੇਜ਼ੀ ਵਿੱਚ 0 ਨੰਬਰ ਦੇ ਨਾਵਾਂ ਵਿੱਚ ਜ਼ੀਰੋ, ਨੌਟ (ਯੂਕੇ), ਨਾੱਟ (ਯੂਐਸ) (/n ɔː t /), ਨਿਲ, ਸ਼ਾਮਲ ਹਨ ਜਾਂ ਉਨ੍ਹਾਂ ਪ੍ਰਸੰਗਾਂ ਵਿੱਚ ਜਿਥੇ ਘੱਟੋ ਘੱਟ ਇੱਕ ਨਾਲ ਵਾਲਾ ਅੰਕੜਾ ਇਸ ਨੂੰ "O" ਅੱਖਰ ਤੋਂ ਵੱਖ ਕਰਦਾ ਹੈ - oh ਜਾਂ o ()। ਜ਼ੀਰੋ ਲਈ ਗੈਰ ਰਸਮੀ ਜਾਂ ਸਲੈਂਗ ਵਿੱਚ ਜ਼ਿਲਚ ਅਤੇ ਜ਼ਿਪ ਸ਼ਾਮਲ ਹਨ। ਔਟ ਅਤੇ ਆਟ (), ਦੇ ਨਾਲ ਨਾਲ ਸਿਫਰ, ਵੀ ਇਤਿਹਾਸਕ ਤੌਰ ਤੇ ਵਰਤੀ ਜਾਂਦੀ ਰਹੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, ਜਿਸ ਨੂੰ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਭ ਤੋਂ ਪਹਿਲੇ ਸਿੱਖ ਗੁਰੂ ਅਤੇ ਸਿੱਖ ਧਰਮ ਦੇ ਸੰਸਥਾਪਕ ਹੋਏ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਹੈ। ਇਹ ਸਿੱਖ ਧਰਮ, ਜਾਂ ਸਿੱਖੀ ਵਿੱਚ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਸਿੱਖ ਧਰਮ ਵਿੱਚ ਤਿਉਹਾਰ 10 ਸਿੱਖ ਗੁਰੂਆਂ ਦੀ ਬਰਸੀ ਦੇ ਦੁਆਲੇ ਘੁੰਮਦੇ ਹਨ। ਇਹ ਗੁਰੂ ਸਾਹਿਬਾਨ ਸਿੱਖਾਂ ਦੇ ਵਿਸ਼ਵਾਸਾਂ ਨੂੰ ਰੂਪ ਦੇਣ ਲਈ ਜ਼ਿੰਮੇਵਾਰ ਸਨ। ਉਹਨਾਂ ਦੇ ਜਨਮ ਦਿਨ, ਗੁਰਪੁਰਬ ਵਜੋਂ ਜਾਣੇ ਜਾਂਦੇ ਹਨ। ਇਹ ਸਿੱਖਾਂ ਵਿੱਚ ਜਸ਼ਨ ਅਤੇ ਪ੍ਰਾਰਥਨਾ ਦੇ ਮੌਕੇ ਹਨ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।