ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਵੈਲਨਟਾਈਨ ਡੇ

    ਵੈਲਨਟਾਈਨ ਡੇ

    ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇੱਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿੱਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਆਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿੱਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿੱਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇੱਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।

    674 ਵਾਰੀ ਵੇਖਿਆ ਗਿਆ (↑674 ਕੱਲ੍ਹ ਤੋਂ), 674

    0+ ਦਿਨ ਸਟ੍ਰੀਕ

    🔍 🗞️
  2. 2

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    145 ਵਾਰੀ ਵੇਖਿਆ ਗਿਆ (↑145 ਕੱਲ੍ਹ ਤੋਂ), 145

    0+ ਦਿਨ ਸਟ੍ਰੀਕ

    🔍 🗞️
  3. 3

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸਨ। ਉਹਨਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    50 ਵਾਰੀ ਵੇਖਿਆ ਗਿਆ (↑50 ਕੱਲ੍ਹ ਤੋਂ), 50

    0+ ਦਿਨ ਸਟ੍ਰੀਕ

    🔍 🗞️
  4. 4

    2019 ਪੁਲਵਾਮਾ ਹਮਲਾ

    2019 ਪੁਲਵਾਮਾ ਹਮਲਾ

    14 ਫਰਵਰੀ, 2019 ਨੂੰ ਜੰਮੂ ਅਤੇ ਕਸ਼ਮੀਰ|ਜੰਮੂ-ਕਸ਼ਮੀਰ, ਭਾਰਤ ਦੇ ਪੁਲਵਾਮਾ ਜ਼ਿਲੇ ਵਿੱਚ ਲਥਪੋਰਾ (ਨੇੜੇ ਅਵੰਤੀਪੋਰਾ) ਵਿਖੇ ਇੱਕ ਵਾਹਨ ਦੁਆਰਾ ਆਤਮਘਾਤੀ ਬੰਬ ਧਮਾਕੇ ਦੁਆਰਾ ਜੰਮੂ-ਸ਼੍ਰੀਗਰ ਕੌਮੀ ਰਾਜ ਮਾਰਗ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ.ਐਫ ) ਦੇ 40 ਜਵਾਨ ਹਲਾਕ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਅਧਾਰਤ ਇਸਲਾਮਵਾਦੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ.

    49 ਵਾਰੀ ਵੇਖਿਆ ਗਿਆ (↑49 ਕੱਲ੍ਹ ਤੋਂ), 49

    0+ ਦਿਨ ਸਟ੍ਰੀਕ

    🔍 🗞️
  5. 5

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    42 ਵਾਰੀ ਵੇਖਿਆ ਗਿਆ (↑42 ਕੱਲ੍ਹ ਤੋਂ), 42

    0+ ਦਿਨ ਸਟ੍ਰੀਕ

    🔍 🗞️
  6. 6

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    42 ਵਾਰੀ ਵੇਖਿਆ ਗਿਆ (↑42 ਕੱਲ੍ਹ ਤੋਂ), 42

    0+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।

    41 ਵਾਰੀ ਵੇਖਿਆ ਗਿਆ (↑41 ਕੱਲ੍ਹ ਤੋਂ), 41

    0+ ਦਿਨ ਸਟ੍ਰੀਕ

    🔍 🗞️
  8. 8

    ਮਹਾਂ ਸ਼ਿਵਰਾਤਰੀ

    ਮਹਾਂ ਸ਼ਿਵਰਾਤਰੀ

    ਮਹਾਂ ਸ਼ਿਵਰਾਤਰੀ ਇੱਕ ਹਿੰਦੂ ਤਿਉਹਾਰ ਹੈ ਜੋ ਸ਼ਿਵ ਜੀ ਪ੍ਰਤੀ ਪੂਜਾ ਭਾਵ ਕਰ ਕੇ ਹਰ ਸਾਲ ਮਨਾਇਆ ਜਾਂਦਾ ਹੈ। ਭਾਰਤੀ ਮਿਥ ਅਨੁਸਾਰ ਇਸ ਦਿਨ ਸ਼ਿਵ ਜੀ ਦਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ਉੱਤੇ ਸ਼ਿਵ ਮੰਦਿਰਾਂ ਵਿੱਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।

    37 ਵਾਰੀ ਵੇਖਿਆ ਗਿਆ (↑37 ਕੱਲ੍ਹ ਤੋਂ), 37

    0+ ਦਿਨ ਸਟ੍ਰੀਕ

    🔍 🗞️
  9. 9

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    37 ਵਾਰੀ ਵੇਖਿਆ ਗਿਆ (↑37 ਕੱਲ੍ਹ ਤੋਂ), 37

    0+ ਦਿਨ ਸਟ੍ਰੀਕ

    🔍 🗞️
  10. 10

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    34 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ), 34

    0+ ਦਿਨ ਸਟ੍ਰੀਕ

    🔍 🗞️
  11. 11

    ਐਪਸਟੀਨ ਦਸਤਾਵੇਜ਼

    ਐਪਸਟੀਨ ਦਸਤਾਵੇਜ਼

    ਐਪਸਟੀਨ ਦਸਤਾਵੇਜ਼ਾਂ ਵਿੱਚ ਲੱਖਾਂ ਹੀ ਦਸਤਾਵੇਜ਼, ਤਸਵੀਰਾਂ, ਵੀਡੀਓਜ਼, ਹਵਾਈ ਉਡਾਣਾਂ ਦੇ ਰਿਕਾਰਡ ਅਤੇ ਅਦਾਲਤੀ ਦਸਤਾਵੇਜ਼ ਹਨ ਜਿਨ੍ਹਾਂ ਨੂੰ ਜੈੱਫ਼੍ਰੀ ਐਪਸਟੀਨ ਦੇ ਖਿਲਾਫ਼ ਚੱਲ ਰਹੇ ਅਪਰਾਧਿਕ ਮੁਕੱਦਮਿਆਂ ਲਈ ਇੱਕ ਸਬੂਤ ਵਜੋਂ ਇਕੱਠਾ ਕੀਤਾ ਗਿਆ ਹੈ, ਅਤੇ ਇਹ ਪਹਿਲਾਂ ਐੱਫ਼ਬੀਆਈ ਦੇ ਸਿਸਟਮ ਵਿੱਚ ਦਰਜ ਸਨ। ੨੦੨੫ ਦੇ ਅੰਤ ਵਿੱਚ, ਕਾਂਗਰਸ ਨੇ “ਐਪਸਟੀਨ ਫਾਈਲਜ਼ ਟ੍ਰਾਂਸਪੇਰੈਂਸੀ ਐਕਟ” (ਪੰਜਾਬੀ: ਐਪਸਟੀਨ ਦਸਤਾਵੇਜ਼ ਪਾਰਦਰਸ਼ਤਾ ਅਧਿਨਿਯਮ) ਪਾਸ ਕੀਤਾ, ਜਿਸ ਨਾਲ਼ ਕੁੱਝ ਦਸਤਾਵੇਜ਼ ਜਨਤਕ ਹੋਏ। ਜਨਵਰੀ ੨੦੨੬ ਵਿੱਚ, ੩੦ ਲੱਖ ਹੋਰ ਪੰਨੇ ਜਨਤਕ ਹਏ।

    34 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ), 34

    0+ ਦਿਨ ਸਟ੍ਰੀਕ

    🔍 🗞️
  12. 12

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ), 33

    0+ ਦਿਨ ਸਟ੍ਰੀਕ

    🔍 🗞️
  13. 13

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ), 28

    0+ ਦਿਨ ਸਟ੍ਰੀਕ

    🔍 🗞️
  14. 14

    ਭਗਤ ਨਾਮਦੇਵ

    ਭਗਤ ਨਾਮਦੇਵ

    ਭਗਤ ਨਾਮਦੇਵ (ਅੰ. 26 ਅਕਤੂਬਰ 1270 – ਅੰ. 3 ਜੁਲਾਈ 1350) ਮਹਾਰਾਸ਼ਟਰ ਦਾ ਵਾਰਕਰੀ ਸੰਤ ਕਵੀ ਸੀ।

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ), 25

    0+ ਦਿਨ ਸਟ੍ਰੀਕ

    🔍 🗞️
  15. 15

    ਪੋਕੀਮੌਨ

    ਪੋਕੀਮੌਨ

    ਪੋਕੀਮੌਨ (ਪੋਕੇਮੌਨ ਵੀ ਲਿਖਿਆ ਜਾਂਦਾ ਹੈ) ਇੱਕ ਜਪਾਨੀ ਕਾਰਟੂਨਾਂ ਦਾ ਲੜੀਵਾਰ ਹੈ। ਇਸ ਦੀ ਪ੍ਰਸਿੱਧੀ ਦੇ ਚੱਲਦਿਆਂ ਹੁਣ ਤੱਕ ਲਗਪਗ 17 ਸੀਜ਼ਨ ਪ੍ਰਦਰਸ਼ਿਤ ਹੋ ਚੁੱਕੇ ਹਨ। ਇਸ ਲੜੀਵਾਰ ਦਾ ਮੁੱਖ ਪਾਤਰ ਐਸ਼ ਕੈਚਮ ਹੈ ਜੋ ਕਿ ਕਾਂਟੋ ਦੇ ਪੈਲਟ ਕਸਬੇ ਵਿੱਚ ਰਹਿੰਦਾ ਹੈ। ਉਹ ਅਤੇ ਉਸਦਾ ਪੋਕੀਮੌਨ ਪਿਕਾਚੂ ਦੋਂਵੇ ਇਕੱਠੇ ਦੁਨੀਆ ਦੀ ਸੈਰ ਕਰਨ ਅਤੇ ਪੋਕੀਮੌਨ ਮਾਸਟਰ ਬਣਨ ਲਈ ਘਰੋਂ ਨਿਕਲਦੇ ਅਤੇ ਆਪਣੇ ਇਸ ਸਫ਼ਰ 'ਚ ਕਈ ਮਿੱਤਰ ਬਣਾਉਂਦੇ ਹਨ। ਇਸ ਲੜੀਵਾਰ ਦੇ ਸ਼ੁਰੂਆਤੀ ਸੀਜ਼ਨ ਵਿੱਚ ਐਸ਼ ਦੇ ਸਾਥੀ ਬਰੌਕ ਅਤੇ ਮਿਸਟੀ ਹੁੰਦੇ ਹਨ ਅਤੇ ਉਸਦਾ ਮੁੱਖ ਵਿਰੋਧੀ ਗੈਰੀ ਹੁੰਦਾ ਹੈ।

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ), 25

    0+ ਦਿਨ ਸਟ੍ਰੀਕ

    🔍 🗞️
  16. 16

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    24 ਵਾਰੀ ਵੇਖਿਆ ਗਿਆ (↑24 ਕੱਲ੍ਹ ਤੋਂ), 24

    0+ ਦਿਨ ਸਟ੍ਰੀਕ

    🔍 🗞️
  17. 17

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸਨ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ), 23

    0+ ਦਿਨ ਸਟ੍ਰੀਕ

    🔍 🗞️
  18. 18

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ​​ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ), 23

    0+ ਦਿਨ ਸਟ੍ਰੀਕ

    🔍 🗞️
  19. 19

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ), 23

    0+ ਦਿਨ ਸਟ੍ਰੀਕ

    🔍 🗞️
  20. 20

    ਪੰਜਾਬੀ ਰੀਤੀ ਰਿਵਾਜ

    ਪੰਜਾਬੀ ਰੀਤੀ ਰਿਵਾਜ

    ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ), 23

    0+ ਦਿਨ ਸਟ੍ਰੀਕ

    🔍 🗞️
  21. 21

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ), 22

    0+ ਦਿਨ ਸਟ੍ਰੀਕ

    🔍 🗞️
  22. 22

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ), 21

    0+ ਦਿਨ ਸਟ੍ਰੀਕ

    🔍 🗞️
  23. 23

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਾਪਤ ਕੀਤੀ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ), 21

    0+ ਦਿਨ ਸਟ੍ਰੀਕ

    🔍 🗞️
  24. 24

    ਪਹੁਤਾ ਪਾਂਧੀ

    ਪਹੁਤਾ ਪਾਂਧੀ

    ਪਹੁਤਾ ਪਾਂਧੀ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਲਿਖੀ ਨਿੱਕੀ ਕਹਾਣੀ ਹੈ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ), 20

    0+ ਦਿਨ ਸਟ੍ਰੀਕ

    🔍 🗞️
  25. 25

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ), 19

    0+ ਦਿਨ ਸਟ੍ਰੀਕ

    🔍 🗞️
  26. 26

    ਅੰਮ੍ਰਿਤਸਰ

    ਅੰਮ੍ਰਿਤਸਰ

    ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦ‍ਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ), 19

    0+ ਦਿਨ ਸਟ੍ਰੀਕ

    🔍 🗞️
  27. 27

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ), 19

    0+ ਦਿਨ ਸਟ੍ਰੀਕ

    🔍 🗞️
  28. 28

    ਪੰਜਾਬੀ ਲੋਕ ਬੋਲੀਆਂ

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ), 19

    0+ ਦਿਨ ਸਟ੍ਰੀਕ

    🔍 🗞️
  29. 29

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ), 18

    0+ ਦਿਨ ਸਟ੍ਰੀਕ

    🔍 🗞️
  30. 30

    ਦੀਪ ਸਿੱਧੂ

    ਦੀਪ ਸਿੱਧੂ

    ਦੀਪ ਸਿੱਧੂ (2 ਅਪ੍ਰੈਲ 1984 – 15 ਫਰਵਰੀ 2022) ਇੱਕ ਭਾਰਤੀ ਬੈਰਿਸਟਰ, ਅਭਿਨੇਤਾ, ਅਤੇ ਕਾਰਕੁਨ ਸੀ ਜਿਸਨੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਸੀ। ਸਿੱਧੂ ਨੇ ਆਪਣੇ ਫਿਲਮੀ ਕੈਰੀਅਰ ਦੀ ਸ਼ੁਰੂਆਤ ਪੰਜਾਬੀ ਫਿਲਮ ਰਮਤਾ ਜੋਗੀ ਨਾਲ ਕੀਤੀ ਸੀ, ਜਿਸ ਦਾ ਨਿਰਮਾਣ ਅਭਿਨੇਤਾ ਧਰਮਿੰਦਰ ਨੇ ਆਪਣੇ ਬੈਨਰ ਵਿਜੇਤਾ ਫਿਲਮਜ਼ ਹੇਠ ਕੀਤਾ ਸੀ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ), 18

    0+ ਦਿਨ ਸਟ੍ਰੀਕ

    🔍 🗞️
  31. 31

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ), 17

    0+ ਦਿਨ ਸਟ੍ਰੀਕ

    🔍 🗞️
  32. 32

    ਪੋਕੀਮੌਨ ਸੱਨ ਅਤੇ ਮੂਨ

    ਪੋਕੀਮੌਨ ਸੱਨ ਅਤੇ ਮੂਨ

    ਪੋਕੀਮੌਨ ਸੱਨ ਅਤੇ ਮੂਨ ਨਿਨਟੈਂਡੋ ਦੁਆਰਾ ਤਿਆਰ ਕੀਤੀ ਇੱਕ 3-ਆਯਾਮੀ ਗੇਮ ਹੈ ਜੋ ਕਿ ਨਿਨਟੈਂਡੋ 3-ਡੀ.ਐਸ ਅਤੇ 2-ਡੀ.ਐਸ ਲਈ ਤਿਆਰ ਕੀਤੀ ਗਈ ਹੈ। ਇਹ ਗੇਮ 18 ਨਵੰਬਰ 2016 ਨੂੰ ਜਾਰੀ ਕੀਤੀ ਜਾਵੇਗੀ ਅਤੇ ਇਸ ਵਿੱਚ ਕਈ ਨਵੇਂ ਪੋਕੀਮੌਨ ਸ਼ਾਮਿਲ ਕੀਤੇ ਗਏ ਹਨ। ਇਸ ਗੇਮ ਦਾ ਸਾਰਾ ਘਟਨਾਕ੍ਰਮ ਅਲੋਲਾ ਖੇਤਰ ਵਿੱਚ ਵਾਪਰੇਗਾ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ), 17

    0+ ਦਿਨ ਸਟ੍ਰੀਕ

    🔍 🗞️
  33. 33

    ਹੋਲਾ ਮਹੱਲਾ

    ਹੋਲਾ ਮਹੱਲਾ

    ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ), 17

    0+ ਦਿਨ ਸਟ੍ਰੀਕ

    🔍 🗞️
  34. 34

    14 ਫ਼ਰਵਰੀ

    14 ਫ਼ਰਵਰੀ

    14 ਫ਼ਰਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 45ਵਾਂ ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 320 (ਲੀਪ ਸਾਲ ਵਿੱਚ 321) ਦਿਨ ਬਾਕੀ ਹਨ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ), 16

    0+ ਦਿਨ ਸਟ੍ਰੀਕ

    🔍 🗞️
  35. 35

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ), 16

    0+ ਦਿਨ ਸਟ੍ਰੀਕ

    🔍 🗞️
  36. 36

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ), 16

    0+ ਦਿਨ ਸਟ੍ਰੀਕ

    🔍 🗞️
  37. 37

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ), 16

    0+ ਦਿਨ ਸਟ੍ਰੀਕ

    🔍 🗞️
  38. 38

    ਸਾਹਿਬਜ਼ਾਦਾ ਅਜੀਤ ਸਿੰਘ

    ਸਾਹਿਬਜ਼ਾਦਾ ਅਜੀਤ ਸਿੰਘ

    ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ), 15

    0+ ਦਿਨ ਸਟ੍ਰੀਕ

    🔍 🗞️
  39. 39

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ), 15

    0+ ਦਿਨ ਸਟ੍ਰੀਕ

    🔍 🗞️
  40. 40

    ਰਬਿੰਦਰਨਾਥ ਟੈਗੋਰ

    ਰਬਿੰਦਰਨਾਥ ਟੈਗੋਰ

    ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸ਼ਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  41. 41

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  42. 42

    ਯੂ ਆਰ ਅਨੰਤਮੂਰਤੀ

    ਯੂ ਆਰ ਅਨੰਤਮੂਰਤੀ

    ਉਡੁਪੀ ਰਾਜਗੋਪਾਲਆਚਾਰੀਆ ਅਨੰਤਮੂਰਤੀ (21 ਦਸੰਬਰ 1932 - 22 ਅਗਸਤ 2014) ਇੱਕ ਕੰਨੜ-ਭਾਸ਼ੀ ਲੇਖਕ ਅਤੇ ਆਲੋਚਕ ਸੀ ਅਤੇ ਕੰਨੜ ਸਾਹਿਤ ਨਾਵਿਆ ਲਹਿਰ ਦਾ ਮੋਢੀ ਮੰਨਿਆ ਜਾਂਦਾ ਹੈ। ਉਹ ਗਿਆਨਪੀਠ ਯਾਫਤਾ ਮਸ਼ਹੂਰ ਭਾਰਤੀ ਲੇਖਕ ਹੈ। ਕੰਨੜ ਵਿੱਚ ਗਿਆਨਪੀਠ ਪੁਰਸਕਾਰ ਲੈਣ ਵਾਲੇ ਅੱਠਾਂ ਵਿੱਚੋਂ ਉਹ ਛੇਵਾਂ ਹੈ। ਗਿਆਨਪੀਠ ਭਾਰਤ ਵਿੱਚ ਦਿੱਤਾ ਜਾਂ ਵਾਲਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। 1998 ਵਿੱਚ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਭੂਸ਼ਨ ਅਵਾਰਡ ਦਿੱਤਾ ਸੀ। 1980ਵਿਆਂ ਵਿੱਚ ਉਹ ਕੇਰਲ ਦੀ ਮਹਾਤਮਾ ਗਾਂਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ। ਬਾਅਦ ਵਿੱਚ ਉਹ ਕੇਂਦਰੀ ਯੂਨੀਵਰਸਿਟੀ, ਕਰਨਾਟਕ ਦੇ ਚਾਂਸਲਰ ਵੀ ਰਹੇ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  43. 43

    ਸੰਤ ਵੈਲਨਟਾਈਨ

    ਸੰਤ ਵੈਲਨਟਾਈਨ

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  44. 44

    ਜਰਨੈਲ ਸਿੰਘ ਭਿੰਡਰਾਂਵਾਲੇ

    ਜਰਨੈਲ ਸਿੰਘ ਭਿੰਡਰਾਂਵਾਲੇ

    ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  45. 45

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  46. 46

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  47. 47

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ), 14

    0+ ਦਿਨ ਸਟ੍ਰੀਕ

    🔍 🗞️
  48. 48

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ), 13

    0+ ਦਿਨ ਸਟ੍ਰੀਕ

    🔍 🗞️
  49. 49

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ), 13

    0+ ਦਿਨ ਸਟ੍ਰੀਕ

    🔍 🗞️
  50. 50

    ਅਲੰਕਾਰ (ਸਾਹਿਤ)

    ਅਲੰਕਾਰ (ਸਾਹਿਤ)

    ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ), 13

    0+ ਦਿਨ ਸਟ੍ਰੀਕ

    🔍 🗞️
  51. 51

    ਸਾਕਾ ਨਨਕਾਣਾ ਸਾਹਿਬ

    ਸਾਕਾ ਨਨਕਾਣਾ ਸਾਹਿਬ

    ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ), 13

    0+ ਦਿਨ ਸਟ੍ਰੀਕ

    🔍 🗞️
  52. 52

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ), 13

    0+ ਦਿਨ ਸਟ੍ਰੀਕ

    🔍 🗞️
  53. 53

    ਪੈਟ੍ਰੋਕੈਮੀਕਲ

    ਪੈਟ੍ਰੋਕੈਮੀਕਲ

    ਪੈਟਰੋ ਕੈਮੀਕਲਸ, (ਅੰਗਰੇਜ਼ੀ:Petrochemical) ਜਿਹਨਾਂ ਨੂੰ ਪੈਟਰੋਲੀਅਮ ਡਿਸਟਿਲੈੱਟ ਵੀ ਕਿਹਾ ਜਾਂਦਾ ਹੈ, ਪੈਟਰੋਲੀਅਮ ਤੋਂ ਬਣਾਏ ਗਏ ਰਸਾਇਣਕ ਉਤਪਾਦ ਹਨ। ਕੁਝ ਰਸਾਇਣਕ ਉਤਪਾਦ ਜੋ ਕੀ ਪੈਟਰੋਲੀਅਮ ਤੋਂ ਬਣਾਏ ਗਏ ਹਨ ਫਾਸਿਲ ਇੰਧਨ ਜਿਵੇਂ ਕਿ ਕੋਲੇ ਜਾਂ ਕੁਦਰਤੀ ਗੈਸ, ਜਾਂ ਨਵਿਆਉਣਯੋਗ ਸਰੋਤ ਜਿਵੇਂ ਕਿ ਮੱਕੀ ਜਾਂ ਗੰਨੇ ਤੋਂ ਪ੍ਰਾਪਤ ਕੀਤੇ ਜਾਂਦੇ ਹਨ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  54. 54

    ਮਹਾਂਮ੍ਰਤਿਉਂਜੈ ਮੰਤਰ

    ਮਹਾਂਮ੍ਰਤਿਉਂਜੈ ਮੰਤਰ

    ਮਹਾਂਮ੍ਰਤਿਉਂਜੈ ਮੰਤਰ (ਸੰਸਕ੍ਰਿਤ: महामृत्युञ्जय मंत्र, Mahāmṛtyuṃjaya Mantra "ਮ੍ਰਿਤੂ ਨੂੰ ਜਿੱਤਣ ਵਾਲਾ ਮਹਾਨ ਮੰਤਰ") ਜਿਸ ਨੂੰ ਤਰਇੰਬਕਮ ਮੰਤਰ ਵੀ ਕਿਹਾ ਜਾਂਦਾ ਹੈ, ਰਿਗਵੇਦ ਦਾ ਇੱਕ ਸ਼ਲੋਕ ਹੈ (RV 7.59.12) ਇਹ ਤਰਇੰਬਕ 'ਤਰਿਨੇਤਰਾਂ' ਵਾਲਾ, ਰੁਦਰ ਦਾ ਵਿਸ਼ੇਸ਼ਣ ਜਿਸ ਨੂੰ ਬਾਅਦ ਵਿੱਚ ਸ਼ਿਵ ਦੇ ਨਾਲ ਜੋੜਿਆ ਗਿਆ, ਨੂੰ ਸੰਬੋਧਤ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  55. 55

    ਦੁਪੱਟਾ

    ਦੁਪੱਟਾ

    ਦੁਪੱਟਾ ਜਾਂ ਚੁੰਨੀ ਭਾਰਤੀ ਵਸਤਰ ਸਲਵਾਰ ਕਮੀਜ਼ ਦਾ ਇੱਕ ਅਨਿੱਖੜਵਾਂ ਅੰਗ ਹੈ। ਸਲਵਾਰ ਕਮੀਜ਼ ਦੇ ਤੀਸਰੇ ਬਸਤਰ ਨੂੰ ਦੁਪੱਟਾ ਕਿਹਾ ਜਾਂਦਾ ਹੈ। ਦੁਪੱਟਾ, ਚੁੰਨੀ, ਓੜਨੀ, ਸ਼ਾਲ, ਡੋਰੀਆ, ਚੁਨਰੀ ਅਤੇ ਹੋਰ ਨਾਮਾਂ ਵਲੋਂ ਜਾਣਿਆ ਜਾਂਦਾ ਹੈ। ਦੁਪੱਟੇ ਦਾ ਪ੍ਰਯੋਗ ਪ੍ਰਾਚੀਨ ਕਾਲ ਵਲੋਂ ਘਘਰੇ, ਸਾੜ੍ਹੀ ਅਤੇ ਸਲਵਾਰ ਸੂਟ ਦੇ ਨਾਲ ਕੀਤਾ ਜਾਂਦਾ ਰਿਹਾ ਹੈ। ਪੇਂਡੂ ਭਾਰਤੀ ਔਰਤਾਂ ਦੁਪੱਟੇ ਨੂੰ ਸਿਰ ਉੱਤੇ ਇਸ ਤਰ੍ਹਾਂ ਢਕਦੀਆਂ ਹਨ ਤਾਂਕਿ ਉਹਨਾਂ ਦੇ ਸਰ ਅਤੇ ਚਿਹਰੇ ਦਾ ਜਿਆਦਾਤਰ ਭਾਗ ਦੁਪੱਟੇ ਨਾਲ ਢਕਿਆ ਰਹੇ। ਇਹ ਪ੍ਰਥਾ ਭਾਰਤ ਦੇ ਉੱਤਰੀ ਹਿੱਸੀਆਂ ਵਿੱਚ ਖਾਸ ਤੌਰ ਉੱਤੇ ਦੇਖਣ ਨੂੰ ਮਿਲਦੀ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  56. 56

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  57. 57

    ਮੇਰਾ ਦਾਗ਼ਿਸਤਾਨ

    ਮੇਰਾ ਦਾਗ਼ਿਸਤਾਨ

    ਮੇਰਾ ਦਾਗ਼ਿਸਤਾਨ (ਰੂਸੀ: Мой Дагестан) ਰਸੂਲ ਹਮਜ਼ਾਤੋਵ ਦੀ ਰੂਸੀ ਦੀ ਉਪਭਾਸ਼ਾ ਅਵਾਰ ਬੋਲੀ ਵਿੱਚ ਲਿਖੀ ਹੋਈ ਪੁਸਤਕ ਹੈ। ਗੁਰਬਖ਼ਸ਼ ਸਿੰਘ ਫ਼ਰੈਂਕ ਨੇ 1971 ਵਿੱਚ ਇਸ ਕਿਤਾਬ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਸੀ। ਗੁਰਬਖ਼ਸ਼ ਸਿੰਘ ਫਰੈਂਕ ਦੁਆਰਾ ਇਸ ਪੁਸਤਕ ਦੇ ਪੰਜਾਬੀ ਅਨੁਵਾਦ ਨੇ ਰਸੂਲ ਹਮਜ਼ਾਤੋਵ ਨੂੰ ਪੰਜਾਬੀ ਭਾਸ਼ਾ ਵਿੱਚ ਮਹਾਨ ਲੇਖਕ ਵਜੋਂ ਸਥਾਪਿਤ ਕਰ ਦਿੱਤਾ ਹੈ। ਕਿਤਾਬ ਕਿਸੇ ਵੀ ਵਿਸ਼ੇਸ਼ ਵਿਧਾ ਨਾਲ ਸਬੰਧਤ ਨਹੀਂ ਹੈ, ਲੇਕਿਨ ਕਵਿਤਾ, ਗਦ ਅਤੇ ਆਲੋਚਨਾ ਦੀ ਇੱਕ ਅਨੋਖੀ ਰਚਨਾ ਹੈ। ਇਸ ਕਿਤਾਬ ਨੂੰ ਵਲਾਦੀਮੀਰ ਸੋਲਿਊਖਿਨ ਨੇ 1967 ਵਿੱਚ ਰੂਸੀ ਵਿੱਚ ਅਨੁਵਾਦ ਕੀਤਾ ਸੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  58. 58

    ਪ੍ਰਿਅੰਕਾ ਚੋਪੜਾ

    ਪ੍ਰਿਅੰਕਾ ਚੋਪੜਾ

    ਪ੍ਰਿਅੰਕਾ ਚੋਪੜਾ (ਜਨਮ 18 ਜੁਲਾਈ 1982) ਆਪਣੇ ਵਿਆਹ ਦੇ ਨਾਮ ਪ੍ਰਿਅੰਕਾ ਚੋਪੜਾ ਜੋਨਸ ਨਾਲ ਵੀ ਜਾਣੀ ਜਾਂਦੀ, ਇੱਕ ਭਾਰਤੀ ਅਦਾਕਾਰਾ, ਗਾਇਕਾ, ਫਿਲਮ ਨਿਰਮਾਤਾ, ਸਮਾਜ ਸੇਵਿਕਾ ਹੈ, ਜੋ 2000 ਵਿੱਚ ਵਿਸ਼ਵਸੁੰਦਰੀ ਚੁਣੀ ਗਈ। ਪ੍ਰਿਅੰਕਾ ਬਾਲੀਵੁੱਡ ਦੀ ਸਬ ਤੋਂ ਜਿਆਦਾ ਸ਼ੋਹਰਤ ਕਮਾਉਣ ਵਾਲਿਆਂ ਅਭਿਨੇਤਰੀਆਂ ਵਿੱਚੋਂ ਅਤੇ ਭਾਰਤ ਵਿੱਚ ਉੱਚਾ ਰੁਤਬਾ ਹਾਸਿਲ ਕਰਨ ਵਾਲਿਆਂ ਵਿੱਚੋਂ ਇੱਕ ਹੈ। ਉਸਨੇ ਕਈ ਪੁਰਸਕਾਰ ਪ੍ਰਾਪਤ ਕੀਤੇ,ਜਿਹਨਾਂ ਵਿੱਚੋਂ ਉਸਨੂੰ ਸਰਵੋਤਮ ਅਦਾਕਾਰਾ ਲਈ ਨੈਸ਼ਨਲ ਫਿਲਮ ਅਵਾਰਡ ਅਤੇ ਫਿਲਮਫ਼ੇਅਰ ਅਵਾਰਡ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ ਉਸ ਨੂੰ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਟਾਈਮ ਮੈਗਜ਼ੀਨ ਨੇ ਉਸਨੂੰ ਸੰਸਾਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚੋਂ ਇੱਕ ਚੁਣਿਆ ਸੀ। ਫੋਰਬਜ਼ ਨੇ 2017 ਵਿੱਚ ਉਸਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿਚ ਵਿਚ ਸੂਚੀਬੱਧ ਕੀਤਾ ਸੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  59. 59

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  60. 60

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  61. 61

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  62. 62

    ਸ੍ਰੀ ਚੰਦ

    ਸ੍ਰੀ ਚੰਦ

    ਬਾਬਾ ਸ੍ਰੀ ਚੰਦ (8 ਸਤੰਬਰ 1494 - 13 ਜਨਵਰੀ 1629) ਇੱਕ ਮਹਾਨ ਤਪੱਸਵੀ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਸਨ। ਉਹਨਾਂ ਨੇ ਉਦਾਸੀ ਮੱਤ ਚਲਾਇਆ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  63. 63

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ), 12

    0+ ਦਿਨ ਸਟ੍ਰੀਕ

    🔍 🗞️
  64. 64

    ਪੋਕੀਮੌਨ ਬਲੈਕ ਅਤੇ ਵਾਈਟ

    ਪੋਕੀਮੌਨ ਬਲੈਕ ਅਤੇ ਵਾਈਟ

    ਪੋਕੀਮੌਨ ਬਲੈਕ ਅਤੇ ਵਾਈਟ ਨਿਨਟੈਂਡੋ ਦੁਆਰਾ ਤਿਆਰ ਕੀਤੀ ਇੱਕ 3-ਆਯਾਮੀ ਗੇਮ ਹੈ ਜੋ ਕਿ ਨਿਨਟੈਂਡੋ 3-ਡੀ.ਐਸ ਅਤੇ 2-ਡੀ.ਐਸ ਲਈ ਤਿਆਰ ਕੀਤੀ ਗਈ ਹੈ। ਇਹ ਗੇਮ 18 ਸਤੰਬਰ 2010 ਨੂੰ ਜਾਰੀ ਕੀਤੀ ਜਾਵੇਗੀ ਅਤੇ ਇਸ ਵਿੱਚ ਕਈ ਨਵੇਂ ਪੋਕੀਮੌਨ ਸ਼ਾਮਿਲ ਕੀਤੇ ਗਏ ਹਨ। ਇਸ ਗੇਮ ਦਾ ਸਾਰਾ ਘਟਨਾਕ੍ਰਮ ਅਲੋਲਾ ਖੇਤਰ ਵਿੱਚ ਵਾਪਰੇਗਾ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  65. 65

    ਮਹਾਰਾਸ਼ਟਰ ਦਾ ਸੱਭਿਆਚਾਰ

    ਮਹਾਰਾਸ਼ਟਰ ਦਾ ਸੱਭਿਆਚਾਰ

    ਮਹਾਰਾਸ਼ਟਰ ਭੂਮੀ ਖੇਤਰ ਦੇ ਮਾਮਲੇ ਵਿੱਚ ਭਾਰਤ ਦਾ ਤੀਜਾ ਸਭ ਤੋਂ ਵੱਡਾ ਰਾਜ ਹੈ ਅਤੇ ਭਾਰਤ ਵਿੱਚ ਆਬਾਦੀ ਦੇ ਮਾਮਲੇ ਵਿਚ ਦੂਜਾ ਸਭ ਤੋਂ ਵਡਾ ਰਾਜ ਹੈ। ਇਸ ਵਿੱਚ ਵਾਰਕਰੀ ਧਾਰਮਿਕ ਅੰਦੋਲਨ ਦੇ ਮਰਾਠੀ ਸੰਤਾਂ ਦਾ ਇੱਕ ਲੰਮਾ ਇਤਿਹਾਸ ਹੈ, ਜਿਵੇਂ ਕਿ ਗਿਆਨੇਸ਼ਵਰ, ਨਾਮਦੇਵ, ਚੋਖਮੇਲਾ, ਏਕਨਾਥ ਅਤੇ ਤੁਕਾਰਾਮ ਜੋ ਮਹਾਰਾਸ਼ਟਰ ਦੇ ਸੱਭਿਆਚਾਰ ਜਾਂ ਮਰਾਠੀ ਸੱਭਿਆਚਾਰ ਦੇ ਅਧਾਰਾਂ ਵਿੱਚੋਂ ਇੱਕ ਹਨ। ਮਰਾਠਾ ਸਾਮਰਾਜ ਦੇ ਅਧੀਨ ਗੁਆਂਢੀ ਖੇਤਰਾਂ ਉੱਤੇ ਮਹਾਰਾਸ਼ਟਰ ਦੇ ਸੱਭਿਆਚਾਰ ਦਾ ਵੱਡਾ ਪ੍ਰਭਾਵ ਸੀ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  66. 66

    ਗੁਰਮੁਖੀ

    ਗੁਰਮੁਖੀ

    ਗੁਰਮੁਖੀ (ਸ਼ਾਹਮੁਖੀ: گُرمُکھی) ਇੱਕ ਆਬੂਗੀਦਾ ਹੈ ਜੋ ਲੰਡਾ ਲਿਪੀਆਂ ਤੋਂ ਵਿਕਸਤ ਕੀਤੀ ਗਈ ਹੈ, ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਦੇਵ (1504–1552) ਦੁਆਰਾ ਮਿਆਰੀਕਰਨ ਕੀਤਾ ਅਤੇ ਵਰਤਿਆ ਗਿਆ ਹੈ। ਆਮ ਤੌਰ 'ਤੇ ਸਿੱਖ ਲਿਪੀ ਵਜੋਂ ਮੰਨਿਆ ਜਾਂਦਾ ਹੈ, ਗੁਰਮੁਖੀ ਨੂੰ ਪੰਜਾਬ, ਭਾਰਤ ਵਿੱਚ ਪੰਜਾਬੀ ਭਾਸ਼ਾ ਦੀ ਅਧਿਕਾਰਤ ਲਿਪੀ ਵਜੋਂ ਵਰਤਿਆ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  67. 67

    ਮੂਲ ਮੰਤਰ

    ਮੂਲ ਮੰਤਰ

    ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  68. 68

    ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

    ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

    ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਆਯੋਜਿਤ ਇੱਕ ਵਿਸ਼ਵਵਿਆਪੀ ਸਾਲਾਨਾ ਸਮਾਰੋਹ ਹੈ। ਪਹਿਲੀ ਵਾਰ ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਘੋਸ਼ਿਤ ਕੀਤਾ ਗਿਆ ਸੀ, ਇਸਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ 2002 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 56/262 ਨੂੰ ਅਪਣਾਉਣ ਦੇ ਨਾਲ ਰਸਮੀ ਤੌਰ 'ਤੇ ਮਾਨਤਾ ਦਿੱਤੀ ਗਈ ਸੀ। ਮਾਤ ਭਾਸ਼ਾ ਦਿਵਸ "ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ" ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ, ਜਿਵੇਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 16 ਮਈ 2007 ਨੂੰ ਸੰਯੁਕਤ ਰਾਸ਼ਟਰ ਦੇ ਮਤੇ 61/266 ਵਿੱਚ ਅਪਣਾਇਆ ਗਿਆ ਸੀ, ਜਿਸ ਨੇ 2008 ਨੂੰ ਭਾਸ਼ਾਵਾਂ ਦੇ ਅੰਤਰਰਾਸ਼ਟਰੀ ਸਾਲ ਵਜੋਂ ਵੀ ਸਥਾਪਿਤ ਕੀਤਾ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  69. 69

    ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ

    ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ

    ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ (ਪਹਿਲਾਂ ਖੇਤੀਬਾੜੀ ਮੰਤਰਾਲਾ), ਭਾਰਤ ਸਰਕਾਰ ਦੀ ਇੱਕ ਸ਼ਾਖਾ, ਭਾਰਤ ਵਿੱਚ ਖੇਤੀਬਾੜੀ ਨਾਲ ਜੁੜੇ ਨਿਯਮਾਂ ਅਤੇ ਨਿਯਮਾਂ ਅਤੇ ਕਾਨੂੰਨਾਂ ਦੀ ਤਰਤੀਬ ਅਤੇ ਪ੍ਰਸ਼ਾਸਨ ਲਈ ਸਿਖਰ ਸੰਸਥਾ ਹੈ। ਮੰਤਰਾਲੇ ਲਈ ਤਿੰਨ ਖੇਤਰਾਂ ਦਾ ਖੇਤਰ ਖੇਤੀ, ਫੂਡ ਪ੍ਰੋਸੈਸਿੰਗ ਅਤੇ ਸਹਿਯੋਗ ਹੈ। ਖੇਤੀਬਾੜੀ ਮੰਤਰਾਲੇ ਦਾ ਮੁਖੀ ਖੇਤੀ ਮੰਤਰੀ ਰਾਧਾ ਮੋਹਨ ਸਿੰਘ ਹੈ। ਗਜੇਂਦਰ ਸਿੰਘ ਸ਼ੇਖਾਵਤ, ਕ੍ਰਿਸ਼ਨਾ ਰਾਜ ਅਤੇ ਪਰਸੋਤੰਬਾਏ ਰੁਪਾਲਾ ਰਾਜ ਮੰਤਰੀ ਹਨ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  70. 70

    ਯੌਂ ਪਿਆਜੇ

    ਯੌਂ ਪਿਆਜੇ

    ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ। ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  71. 71

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  72. 72

    ਵੱਡਾ ਘੱਲੂਘਾਰਾ

    ਵੱਡਾ ਘੱਲੂਘਾਰਾ

    ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  73. 73

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  74. 74

    ਵਿਆਹ ਦੀਆਂ ਰਸਮਾਂ

    ਵਿਆਹ ਦੀਆਂ ਰਸਮਾਂ

    ਕਿਸੇ ਕਾਰਜ ਨੂੰ ਲੋਕਾਂ ਵੱਲੋਂ ਨਿਰਧਾਰਿਤ ਵਿਧੀ ਅਨੁਸਾਰ ਨਿਭਾਉਣਾ ਰਸਮ ਅਖਵਾਉਂਦਾ ਹੈ। ਇਉਂ ਰਿਵਾਜ ਜਦੋਂ ਸਮਾਜ ਦਾ ਵੱਡਾ ਹਿੱਸਾ ਵਾਰ-ਵਾਰ ਨਿਭਾਉਣ ਲਗਦਾ ਹੈ ਅਤੇ ਉਸ ਨੂੰ ਧਾਰਮਿਕ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਉਸਨੂੰ ਰਸਮ ਕਿਹਾ ਜਾਂਦਾ ਹੈ। ਵਿਆਹ ਇੱਕ ਪੜ੍ਹਾਅ ਹੈ। ਜਿਸ ਵਿੱਚ ਅਨੇਕਾਂ ਰਸਮਾਂ ਦਾ ਪਾਲਣ ਕੀਤਾ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  75. 75

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ), 11

    0+ ਦਿਨ ਸਟ੍ਰੀਕ

    🔍 🗞️
  76. 76

    ਕੁਲਵੰਤ ਸਿੰਘ ਪੰਡੋਰੀ

    ਕੁਲਵੰਤ ਸਿੰਘ ਪੰਡੋਰੀ

    ਕੁਲਵੰਤ ਸਿੰਘ ਪੰਡੋਰੀ (ਜਨਮ 5 ਜਨਵਰੀ 1973) ਭਾਰਤ ਦਾ ਇੱਕ ਸਿਆਸਤਦਾਨ ਅਤੇ ਆਮ ਆਦਮੀ ਪਾਰਟੀ ਦਾ ਮੈਂਬਰ ਹੈ। 2017 ਵਿੱਚ, ਉਹ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  77. 77

    ਲੋਕਧਾਰਾ

    ਲੋਕਧਾਰਾ

    ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  78. 78

    ਕੋਧਰਾ

    ਕੋਧਰਾ

    ਪਾਸਪਲਮ ਸਕ੍ਰੋਬੀਕੁਲੇਟਮ (ਅੰਗ੍ਰੇਜ਼ੀ: Paspalum scrobiculatum) ਜਿਸ ਨੂੰ ਆਮ ਤੌਰ 'ਤੇ ਕੋਡੋ ਬਾਜਰਾ ਜਾਂ ਕੋਧਰਾ ਕਿਹਾ ਜਾਂਦਾ ਹੈ, ਇੱਕ ਸਾਲਾਨਾ ਫਸਲ ਅਨਾਜ ਹੈ ਜੋ ਮੁੱਖ ਤੌਰ 'ਤੇ ਨੇਪਾਲ ਵਿੱਚ ਉਗਾਇਆ ਜਾਂਦਾ ਹੈ ( ਇਸ ਨੂੰ ਰਾਗੀ (ਫਿੰਗਰ ਬਾਜਰੇ, ਇਲੇਯੂਸਿਨ ਕੋਰਾਕਾਨਾ ) ਸਮਝ ਕੇ ਧੋਖਾ ਨਹੀਂ ਖਾਣਾ ਚਾਹੀਦਾ।) ਅਤੇ ਭਾਰਤ, ਫਿਲੀਪੀਨਜ਼, ਇੰਡੋਨੇਸ਼ੀਆ, ਵੀਅਤਨਾਮ, ਥਾਈਲੈਂਡ ਅਤੇ ਪੱਛਮੀ ਅਫਰੀਕਾ ਵਿੱਚ ਵੀ ਜਿੱਥੋਂ ਇਹ ਉਤਪੰਨ ਹੋਇਆ ਸੀ। ਭਾਰਤ ਵਿੱਚ ਦੱਖਣ ਦੀ ਪਠਾਰ ਦੇ ਅਪਵਾਦ ਦੇ ਨਾਲ, ਇਹਨਾਂ ਵਿੱਚੋਂ ਜ਼ਿਆਦਾਤਰ ਖੇਤਰਾਂ ਵਿੱਚ ਇਹ ਇੱਕ ਮਾਮੂਲੀ ਫਸਲ ਵਜੋਂ ਉਗਾਈ ਜਾਂਦੀ ਹੈ ਜਿੱਥੇ ਇਹ ਇੱਕ ਪ੍ਰਮੁੱਖ ਭੋਜਨ ਸਰੋਤ ਵਜੋਂ ਉਗਾਈ ਜਾਂਦੀ ਹੈ। ਇਹ ਇੱਕ ਬਹੁਤ ਹੀ ਸਖ਼ਤ ਫਸਲ ਹੈ ਜੋ ਸੋਕਾ ਵੀ ਸਹਾਰ ਲੈਂਦੀ ਹੈ ਅਤੇ ਹਾਸ਼ੀਏ ਵਾਲੀ ਮਿੱਟੀ ਵਿੱਚ ਬਚ ਸਕਦੀ ਹੈ ਜਿੱਥੇ ਹੋਰ ਫਸਲਾਂ ਨਹੀਂ ਬਚ ਸਕਦੀਆਂ, ਅਤੇ 450-900 ਪ੍ਰਤੀ ਹੈਕਟੇਅਰ ਕਿਲੋ ਅਨਾਜ ਦੀ ਪੂਰਤੀ ਕਰ ਸਕਦੀ ਹੈ। ਕੋਧਰੇ ਵਿੱਚ ਅਫ਼ਰੀਕਾ ਅਤੇ ਹੋਰ ਥਾਵਾਂ 'ਤੇ ਗੁਜ਼ਾਰਾ ਕਰਨ ਵਾਲੇ ਕਿਸਾਨਾਂ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਦੀ ਵੱਡੀ ਸਮਰੱਥਾ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  79. 79

    ਜੀਨਾ ਵੈਲਨਟਾਈਨ

    ਜੀਨਾ ਵੈਲਨਟਾਈਨ

    ਜੀਨਾ ਵੈਲਨਟਾਈਨ (ਜਨਮ 9 ਨਵੰਬਰ 1979, ਬਰਵਿਨ, ਪੈਨਸਿਲਵੇਨੀਆ ਵਿੱਚ ) ਇੱਕ ਸਮਕਾਲੀ ਅਮਰੀਕੀ ਵਿਜ਼ੂਅਲ ਕਲਾਕਾਰ ਹੈ ਜਿਸਦਾ ਕੰਮ ਅਮਰੀਕੀ ਲੋਕ ਕਲਾਕਾਰਾਂ ਦੀਆਂ ਤਕਨੀਕਾਂ ਅਤੇ ਰਣਨੀਤੀਆਂ ਤੋਂ ਜਾਣੂ ਹੈ। ਉਹ ਇਤਿਹਾਸ ਚਿਤਰਣ ਲਈ ਕਈ ਕਿਸਮਾਂ ਦੇ ਮੀਡੀਆ ਦੀ ਵਰਤੋਂ ਕਰਦੀ ਹੈ- ਜਿਸ ਵਿੱਚ ਡਰਾਇੰਗ, ਪੇਪਰਮੇਕਿੰਗ, ਫਾਉਂਡ-ਆਬਜੈਕਟ ਕੋਲਾਜ ਅਤੇ ਰੈਡੀਕਲ ਆਰਕਾਈਵ ਸ਼ਾਮਿਲ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  80. 80

    ਨਾਭਾ ਰਿਆਸਤ

    ਨਾਭਾ ਰਿਆਸਤ

    ਨਾਭਾ ਰਿਆਸਤ, ਨਾਭਾ ਵਿਖੇ ਰਾਜਧਾਨੀ ਦੇ ਨਾਲ, ਭਾਰਤ ਵਿੱਚ ਬ੍ਰਿਟਿਸ਼ ਰਾਜ ਦੌਰਾਨ ਪੰਜਾਬ ਦੇ ਫੁਲਕੀਆਂ ਰਿਆਸਤ ਵਿੱਚੋਂ ਇੱਕ ਸੀ। ਇਸ ਰਾਜ ਉੱਤੇ ਜੱਟ ਸਿੱਧੂ ਕਬੀਲੇ ਦਾ ਸ਼ਾਸਨ ਸੀ ਜੋ ਸਿੱਖ ਧਰਮ ਨਾਲ ਸਬੰਧਤ ਸਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  81. 81

    ਜੈੱਫ਼੍ਰੀ ਐਪਸਟੀਨ

    ਜੈੱਫ਼੍ਰੀ ਐਪਸਟੀਨ

    ਜੈੱਫ਼੍ਰੀ ਐਡਵਰਡ ਐਪਸਟੀਨ (ਜਨਵਰੀ 20, 1953 – ਅਗਸਤ 10, 2019) ਇੱਕ ਅਮਰੀਕੀ ਵਿੱਤੀ ਸਲਾਹਕਾਰ ਸੀ ਜੋ ਕਿ ਬਾਅਦ ਵਿੱਚ ਮਨੁੱਖੀ ਤਸਕਰੀ ਲਈ ਮਸ਼ਹੂਰ ਹੋਇਆ। ਉਸ ਨੇ ਨਾਬਾਲਗ ਕੁੜੀਆਂ ਨਾਲ਼ ਸਾਲਾਂ ਤੱਕ ਬਦਸਲੂਕੀ ਕੀਤੀ, ਜਿਸ ਲਈ ੨੦੦੮ ਵਿੱਚ ਵਿਵਾਦਿਤ ਤੌਰ ‘ਤੇ ਉਸ ਦੀ ਸਜ਼ਾ ਘਟਾ ਦਿੱਤੀ ਗਈ। ੨੦੧੯ ਵਿੱਚ ਮੁੜ ਉਸ ਨੂੰ ਗਿਰਫ਼ਤਾਰ ਕੀਤਾ ਗਿਆ, ਪਰ ਉਸ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ, ਜਿਸ ਨੂੰ ਸਰਕਾਰ ਵੱਲੋਂ ਇੱਕ ਆਤਮਹੱਤਿਆ ਦੱਸਿਆ ਗਿਆ। ਬਾਅਦ ਵਿੱਚ ਉਸ ਦੀ ਘਰਵਾਲੀ ਗਿਸ਼ਲੇਨ ਮੈਕਸਵੈੱਲ ਨੂੰ ਉਸ ਦੇ ਗੁਨਾਹਾਂ ਵਿੱਚ ਸਹਾਇਤਾ ਕਰਨ ਲਈ ਵੀ ਗਿਰਫ਼ਤਾਰ ਕੀਤਾ ਗਿਆ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  82. 82

    ਪੰਜਾਬੀ ਲੋਕ ਖੇਡਾਂ

    ਪੰਜਾਬੀ ਲੋਕ ਖੇਡਾਂ

    ‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  83. 83

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼ ਅਰੰਭ ਤੋਂ ਅਖ਼ੀਰ ਦੇ ਕ੍ਰਮ ਅਨੁਸਾਰ ਹੇਠ ਲਿਖੇ ਅਨੁਸਾਰ ਹਨ:

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  84. 84

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  85. 85

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  86. 86

    ਪੰਜਾਬੀ ਸੂਫ਼ੀ ਕਵੀ

    ਪੰਜਾਬੀ ਸੂਫ਼ੀ ਕਵੀ

    ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  87. 87

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  88. 88

    ਆਨੰਦਪੁਰ ਸਾਹਿਬ

    ਆਨੰਦਪੁਰ ਸਾਹਿਬ

    ਆਨੰਦਪੁਰ ਸਾਹਿਬ ਭਾਰਤ ਦੇ ਉੱਤਰ-ਪੱਛਮੀ ਰਾਜ ਪੰਜਾਬ, ਭਾਰਤ ਦੇ ਰੂਪਨਗਰ ਜਿਲੇ ਦਾ ਇੱਕ ਨਗਰ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  89. 89

    ਬਾਰੂਨ ਸੋਬਤੀ

    ਬਾਰੂਨ ਸੋਬਤੀ

    ਬਾਰੂਨ ਸੋਬਤੀ (ਜਨਮ 21 ਅਗਸਤ 1984) ਇੱਕ ਭਾਰਤੀ ਅਦਾਕਾਰ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ), 10

    0+ ਦਿਨ ਸਟ੍ਰੀਕ

    🔍 🗞️
  90. 90

    ਕੇ.ਸੀ. ਸਟੇਡੀਅਮ

    ਕੇ.ਸੀ. ਸਟੇਡੀਅਮ

    ਕੇ ਸੀ ਸਟੇਡੀਅਮ, ਇਸ ਨੂੰ ਕਿੰਗਸਟਨ ਅਪਓਨ ਹਲ਼, ਇੰਗਲੈਂਡ ਵਿੱਚ ਸਥਿਤ ਇੱਕ ਫੁੱਟਬਾਲ ਸਟੇਡੀਅਮ ਹੈ। ਇਹ ਹਲ਼ ਸਿਟੀ ਦਾ ਘਰੇਲੂ ਮੈਦਾਨ ਹੈ, ਜਿਸ ਵਿੱਚ 25,400 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  91. 91

    ਕ੍ਰਿਸਮਸ

    ਕ੍ਰਿਸਮਸ

    ਕ੍ਰਿਸਮਸ ਜਾਂ ਵੱਡਾ ਦਿਨ ਈਸਾ ਮਸੀਹ ਦੇ ਜਨਮ ਦੀ ਖੁਸ਼ੀ ਵਿੱਚ ਮਨਾਇਆ ਜਾਣ ਵਾਲਾ ਪਰਵ ਹੈ। ਇਹ 25 ਦਸੰਬਰ ਨੂੰ ਪੈਂਦਾ ਹੈ ਅਤੇ ਇਸ ਦਿਨ ਲਗਭਗ ਪੂਰੇ ਸੰਸਾਰ ਵਿੱਚ ਛੁੱਟੀ ਰਹਿੰਦੀ ਹੈ। ਕ੍ਰਿਸਮਸ ਤੋਂ 12 ਦਿਨ ਦੇ ਉਤਸਵ ਕ੍ਰਿਸਮਸਟਾਇਡ ਦੀ ਵੀ ਸ਼ੁਰੂਆਤ ਹੁੰਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  92. 92

    ਨਾਂਵ

    ਨਾਂਵ

    ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  93. 93

    ਦਸਮ ਗ੍ਰੰਥ

    ਦਸਮ ਗ੍ਰੰਥ

    ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  94. 94

    ਸਟੀਵਿਆ

    ਸਟੀਵਿਆ

    ਸਟੀਵਿਆ (ਅੰਗਰੇਜ਼ੀ: Stevia rebaudiana - ਸਟੀਵਿਆ ਰੇਬੋਦਿਆਨਾ) ਵਿਚ ਸਟੇਵਿਓਲ ਗਲਾਕੋਸਾਈਡਸ (ਮੁੱਖ ਤੌਰ 'ਤੇ ਸਟੀਵਿਓਸਾਈਡ ਅਤੇ ਰੇਬੋਦਿਓਸਾਈਡ) ਨਾਮਕ ਮਿਠਾਸ ਵਾਲੇ ਤੱਤ ਪਾਏ ਜਾਂਦੇ ਹਨ ਜੋ ਕਿ ਖੰਡ ਤੋਂ 30 ਤੋਂ 150 ਗੁਣਾ ਜ਼ਿਆਦਾ ਮਿਠਾਸ ਵਾਲੇ ਹੁੰਦੇ ਹਨ ਅਤੇ ਤਾਪਮਾਨ ਤੇ ਪੀਐੱਚ 'ਚ ਸਥਿਰਤਾ ਰੱਖਦੇ ਹਨ। ਆਪਣਾ ਸਰੀਰ ਸਟੀਵਿਆ ਦੇ ਗਲਾਕੋਸਾਈਡਸ ਨੂੰ ਨਹੀਂ ਪਚਾਉਂਦਾ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  95. 95

    2026 ਪੁਰਸ਼ ਟੀ20 ਵਿਸ਼ਵ ਕੱਪ

    2026 ਪੁਰਸ਼ ਟੀ20 ਵਿਸ਼ਵ ਕੱਪ

    2026 ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਦਾ ਦਸਵਾਂ ਐਡੀਸ਼ਨ ਹੈ, ਜਿਸਦੀ ਮੇਜ਼ਬਾਨੀ ਭਾਰਤ ਕ੍ਰਿਕਟ ਕੰਟਰੋਲ ਬੋਰਡ ਅਤੇ ਸ਼੍ਰੀਲੰਕਾ ਕ੍ਰਿਕਟ ਦੁਆਰਾ 7 ਫਰਵਰੀ ਤੋਂ 8 ਮਾਰਚ 2026 ਤੱਕ ਕੀਤੀ ਗਈ ਸੀ। ਸ਼੍ਰੀਲੰਕਾ ਨੇ ਪਹਿਲਾਂ 2012 ਵਿੱਚ ਅਤੇ ਭਾਰਤ ਨੇ 2016 ਵਿੱਚ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਕੁੱਲ ਵੀਹ ਟੀਮਾਂ ਭਾਰਤ ਦੇ ਪੰਜ ਸਥਾਨਾਂ ਅਤੇ ਸ਼੍ਰੀਲੰਕਾ ਵਿੱਚ ਤਿੰਨ ਸਥਾਨਾਂ 'ਤੇ 55 ਮੈਚਾਂ ਵਿੱਚ ਹਿੱਸਾ ਲੈ ਰਹੀਆਂ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  96. 96

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  97. 97

    ਪੰਜਾਬੀ ਲੋਰੀਆਂ

    ਪੰਜਾਬੀ ਲੋਰੀਆਂ

    ਪੰਜਾਬੀ ਲੋਰੀਆਂ ਪੰਜਾਬੀ ਲੋਕ ਸਾਹਿਤ ਦਾ ਅੰਗ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  98. 98

    ਸੋਨਾ

    ਸੋਨਾ

    ਸੋਨਾ (ਅੰਗ੍ਰੇਜ਼ੀ: Gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਲਈ Au ਸੰਕੇਤਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  99. 99

    ਪੰਜ ਤਖ਼ਤ ਸਾਹਿਬਾਨ

    ਪੰਜ ਤਖ਼ਤ ਸਾਹਿਬਾਨ

    ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️
  100. 100

    ਯੂਨੀਵਰਸਲ ਦਸ਼ਮਲਵ ਵਰਗੀਕਰਣ

    ਯੂਨੀਵਰਸਲ ਦਸ਼ਮਲਵ ਵਰਗੀਕਰਣ

    ਯੂਨੀਵਰਸਲ ਦਸ਼ਮਲਵ ਵਰਗੀਕਰਣ (ਵਿਆਪਕ ਦਸ਼ਮਲਵ ਵਰਗੀਕਰਣ) 1905, ਵਿੱਚ ਹੈਨਰੀ ਲਾ ਫੋਂਟੈਨ ਨੇ ਲਾਇਬ੍ਰੇਰੀ ਆਫ਼ ਕਾਂਗਰਸ ਵਰਗੀਕਰਣ ਜੋ ਕੀ ਅਮਰੀਕਨ ਕਾਂਗਰਸ ਦੀਆਂ ਲਾਇਬ੍ਰੇਰੀਆਂ ਵਿਚਲੀਆਂ ਕਿਤਾਬਾਂ ਨੂੰ ਤਰਤੀਬ ਵਿੱਚ ਰੱਖਣ ਲਈ ਬਣਾਈ ਗਈ। ਇਹ ਵਰਗੀਕਰਣ ਸਾਰੇ ਵਰਗੀਕਰਣਾਂ ਨਾਲੋਂ ਵੱਖਰੀ ਸੀ। ਯੂਨੀਵਰਸਲ ਦਸ਼ਮਲਵ ਵਰਗੀਕਰਣ ਦੇ ਵੱਖ-ਵੱਖ ਵਿਸ਼ੇ ਦੀਆ ਸੂਚੀਆਂ ਬਣਾਈਆਂ ਜਾਦੀਆਂ ਹਨ, ਤਾਂ ਕੀ ਇੱਕ ਵੇਲੇ ਇੱਕ ਨੂੰ ਹੀ ਮੁੱਖ ਰਖਿਆ ਜਾ ਸਕੇ। ਦੂਜੇ ਪੱਖ ਨਜਰ-ਅਦਾਜ ਹੀ ਕਰਨੇ ਪੇੜੇ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ), 9

    0+ ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।