ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਆਯੋਜਿਤ ਇੱਕ ਵਿਸ਼ਵਵਿਆਪੀ ਸਾਲਾਨਾ ਸਮਾਰੋਹ ਹੈ। ਪਹਿਲੀ ਵਾਰ ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਘੋਸ਼ਿਤ ਕੀਤਾ ਗਿਆ ਸੀ, ਇਸਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ 2002 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 56/262 ਨੂੰ ਅਪਣਾਉਣ ਦੇ ਨਾਲ ਰਸਮੀ ਤੌਰ 'ਤੇ ਮਾਨਤਾ ਦਿੱਤੀ ਗਈ ਸੀ। ਮਾਤ ਭਾਸ਼ਾ ਦਿਵਸ "ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ" ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ, ਜਿਵੇਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 16 ਮਈ 2007 ਨੂੰ ਸੰਯੁਕਤ ਰਾਸ਼ਟਰ ਦੇ ਮਤੇ 61/266 ਵਿੱਚ ਅਪਣਾਇਆ ਗਿਆ ਸੀ, ਜਿਸ ਨੇ 2008 ਨੂੰ ਭਾਸ਼ਾਵਾਂ ਦੇ ਅੰਤਰਰਾਸ਼ਟਰੀ ਸਾਲ ਵਜੋਂ ਵੀ ਸਥਾਪਿਤ ਕੀਤਾ।
ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ। ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸੀ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ (ਬਾਲ ਗੁਰੂ), ਜਾਂ ਹਰੀ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਿਆ, ਗੁਰੂ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਭਾਰਤ ਵਿੱਚ ਮੂਲ ਬੋਲਣ ਵਾਲਿਆਂ ਦੀ ਸੰਖਿਆ ਅਨੁਸਾਰ ਭਾਸ਼ਾਵਾਂ ਦੀ ਸੂਚੀ
ਇਹ ਮੂਲ ਬੁਲਾਰਿਆਂ ਦੀ ਗਿਣਤੀ ਦੇ ਹਿਸਾਬ ਨਾਲ਼ ਭਾਰਤੀ ਭਾਸ਼ਾਵਾਂ ਦੀ ਸੂਚੀ ਹੈ। ਭਾਰਤ ਵਿੱਚ ਸੈਂਕੜੇ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਐਥਨੋਲੋਗ ਦੇ ਅਨੁਸਾਰ ਭਾਰਤ ਵਿੱਚ 415 ਜਿਊਂਦੀਆਂ ਭਾਸ਼ਾਵਾਂ ਹਨ।
ਬਾਲ ਗੰਗਾਧਰ ਤਿਲਕ ਦਾ ਜਨਮ ਕੇਸ਼ਵ ਗੰਗਾਧਰ ਤਿਲਕ 23 ਜੁਲਾਈ 1856 – 1 ਅਗਸਤ 1920), ਇੱਕ ਭਾਰਤੀ ਰਾਸ਼ਟਰਵਾਦੀ, ਅਧਿਆਪਕ ਅਤੇ ਇੱਕ ਸੁਤੰਤਰਤਾ ਕਾਰਕੁਨ ਸੀ। ਉਹ ਲਾਲ ਬਾਲ ਪਾਲ ਤ੍ਰਿਮੂਰਤੀ ਦਾ ਤੀਜਾ ਹਿੱਸਾ ਸੀ। ਤਿਲਕ ਭਾਰਤੀ ਸੁਤੰਤਰਤਾ ਅੰਦੋਲਨ ਦੇ ਪਹਿਲੇ ਨੇਤਾ ਸਨ। ਬ੍ਰਿਟਿਸ਼ ਬਸਤੀਵਾਦੀ ਅਧਿਕਾਰੀਆਂ ਨੇ ਉਸਨੂੰ "ਭਾਰਤੀ ਅਸ਼ਾਂਤੀ ਦਾ ਪਿਤਾ" ਕਿਹਾ। ਉਸਨੂੰ "ਲੋਕਮਾਨਯ" ਦੀ ਉਪਾਧੀ ਨਾਲ ਵੀ ਨਿਵਾਜਿਆ ਗਿਆ, ਜਿਸਦਾ ਅਰਥ ਹੈ "ਲੋਕਾਂ ਦੁਆਰਾ ਆਪਣੇ ਨੇਤਾ ਵਜੋਂ ਸਵੀਕਾਰ ਕੀਤਾ ਗਿਆ"। ਮਹਾਤਮਾ ਗਾਂਧੀ ਨੇ ਉਨ੍ਹਾਂ ਨੂੰ "ਆਧੁਨਿਕ ਭਾਰਤ ਦਾ ਨਿਰਮਾਤਾ" ਕਿਹਾ। ਤਿਲਕ ਸਵਰਾਜ ('ਸਵੈ-ਰਾਜ') ਦੇ ਪਹਿਲੇ ਅਤੇ ਸਭ ਤੋਂ ਮਜ਼ਬੂਤ ਸਮਰਥਕਾਂ ਵਿੱਚੋਂ ਇੱਕ ਸੀ ਅਤੇ ਭਾਰਤੀ ਚੇਤਨਾ ਵਿੱਚ ਇੱਕ ਮਜ਼ਬੂਤ ਕੱਟੜਪੰਥੀ ਸੀ। ਉਹ ਮਰਾਠੀ ਵਿੱਚ ਆਪਣੇ ਹਵਾਲੇ ਲਈ ਜਾਣਿਆ ਜਾਂਦਾ ਹੈ: "ਸਵਰਾਜ ਮੇਰਾ ਜਨਮ ਅਧਿਕਾਰ ਹੈ ਅਤੇ ਮੈਂ ਇਸਨੂੰ ਪ੍ਰਾਪਤ ਕਰਾਂਗਾ!"। ਉਸਨੇ ਬਿਪਿਨ ਚੰਦਰ ਪਾਲ, ਲਾਲਾ ਲਾਜਪਤ ਰਾਏ, ਅਰਬਿੰਦੋ ਘੋਸ਼, ਵੀ.ਓ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬਿੰਦਰਪਾਲ ਫ਼ਤਿਹ ਇੱਕ ਪੰਜਾਬੀ ਲੇਖਕ, ਗੀਤਕਾਰ, ਗਾਇਕ, ਅਦਾਕਾਰ, ਮੀਡੀਆ ਅਤੇ ਕਾਮਾ ਹੈ। ਉਸ ਨੇ ਅਨੇਕਾਂ ਲੇਖ ਅਤੇ ਕਵਿਤਾਵਾਂ ਲਿਖੀਆਂ ਹਨ ਅਤੇ ਇਸ ਤੋਂ ਇਲਾਵਾ ਉਸ ਨੇ ਕਈ ਗੀਤ ਵੀ ਲਿਖੇ ਹਨ। ਇਨ੍ਹਾਂ ਗੀਤਾਂ ਵਿੱਚੋਂ ਇੱਕ ਗੀਤ ਯਾਰ ਵਿੱਛੜੇ ਜੋ ਕਿ ਉਸ ਨੇ ਪੰਜਾਬੀ ਫਿਲਮ 'ਸਾਡੇ ਆਲੇ' ਲਈ ਲਿਖਿਆ, ਬਹੁਤ ਹੀ ਮਸ਼ਹੂਰ ਹੋਇਆ। ਇਸ ਗੀਤ ਨੂੰ ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਅਤੇ ਇਸ ਦਾ ਸੰਗੀਤ ਮੁਖ਼ਤਾਰ ਸਹੋਤਾ ਵੱਲੋਂ ਦਿੱਤਾ ਗਿਆ ਸੀ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡਾ ਭਾਰਤ ਦੇ ਉੱਤਰ ਪ੍ਰਦੇਸ਼ ਰਾਜ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਯੇਡਾ ਸ਼ਹਿਰ ਵਿੱਚ ਜੇਵਰ ਦੇ ਨੇਡ਼ੇ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ। ਇਹ ਭਾਰਤ ਅਤੇ ਏਸ਼ੀਆ ਦੋਵਾਂ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਨ ਦਾ ਅਨੁਮਾਨ ਹੈ, ਪਡ਼ਾਅ-1 ਵਿੱਚ ਸਾਲਾਨਾ 12 ਮਿਲੀਅਨ ਯਾਤਰੀਆਂ ਨੂੰ ਸੰਭਾਲਣ ਦੀ ਯੋਜਨਾ ਦੇ ਨਾਲ, ਅਗਲੇ ਪਡ਼ਾਵਾਂ ਵਿੱਚ 2050 ਤੱਕ ਇਹ ਵਧ ਕੇ 60-120 ਮਿਲੀਅਨ ਹੋ ਜਾਵੇਗਾ। ਨੋਇਡਾ ਅਤੇ ਹਿਸਾਰ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਐਨਸੀਆਰ ਯੋਜਨਾ ਦੇ ਤਹਿਤ ਭਾਰੀ ਤਸਕਰੀ ਵਾਲੇ ਆਈਜੀਆਈ ਦਿੱਲੀ ਹਵਾਈ ਅੱਡੇ ਦੇ ਵਿਕਲਪ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਨੋਇਡਾ ਹਵਾਈ ਅੱਡਾ, ਆਈਜੀਆਈ ਦਿੱਲੀ ਅਤੇ ਹਿੰਡਨ ਹਵਾਈ ਅੱਡੀਆਂ ਤੋਂ ਬਾਅਦ ਦਿੱਲੀ ਐਨਸੀਆਰ ਖੇਤਰ ਦਾ ਤੀਜਾ ਵਪਾਰਕ ਹਵਾਈ ਅੱਡਾ ਹੋਵੇਗਾ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਰੂਹਾਨੀ ਰੁਤਬੇ ਦੀ ਬਾਤ ਹੈ - ਜੁਗਨੀ ਸੁਖਵੀਰ ਸਿੰਘ ਕੰਗ ਜੁਗਨੀ ਪੰਜਾਬੀ ਲੋਕ ਗੀਤਾਂ ਦੀ ਇੱਕ ਪ੍ਰਮੁੱਖ ਸ਼ੈਲੀ ਹੈ ਜੋ ਪੰਜਾਬੀ ਗੀਤ ਅਤੇ ਸੰਗੀਤ ਪ੍ਰੇਮੀਆਂ ਵਿੱਚ ਬਹੁਤ ਹਰਮਨ ਪਿਆਰੀ ਹੈ। ਇਸਨੂੰ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿੱਚ ਚਾਹ ਕੇ ਗਾਇਆ ਅਤੇ ਸੁਣਿਆ ਜਾਂਦਾ ਹੈ। ਅਲਗੋਜ਼ਿਆਂ ਦੇ ਸੁਰ ਦੀ ਚਾਸ਼ਣੀ 'ਚ ਭਿੱਜੀ ਜੁਗਨੀ ਹਰ ਸੰਗੀਤ ਰਸੀਏ ਦਾ ਮਨ ਮੋਹ ਲੈਂਦੀ ਹੈ। ਪੰਜਾਬੀ ਗਾਇਕੀ ਦੇ ਇਸ ਸੂਹੇ ਰੰਗ ਦਾ ਪਿਛੋਕੜ ਅਤੇ ਇਤਿਹਾਸ ਬਹੁਤ ਪੁਰਾਣਾ ਹੈ। ਇਹ ਪੰਜਾਬੀ ਤੋਂ ਇਲਾਵਾ, ਮੁਲਤਾਨੀ, ਫਾਰਸੀ, ਅਰਬੀ ਆਦਿ ਭਾਸ਼ਾਵਾਂ ਵਿੱਚ ਵੀ ਪ੍ਰਚੱਲਿਤ ਹੈ। ਜੁਗਨੀ ਗਾਉਣ ਵਾਲੇ ਪੁਰਾਣੇ ਅਤੇ ਜੱਦੀ-ਪੁਸ਼ਤੀ ਗਾਇਕਾਂ ਨੂੰ ਸੁਣਨ ਤੇ ਇਹ ਆਭਾਸ ਸਹਿਜੇ ਹੀ ਹੋ ਜਾਂਦਾ ਹੈ ਕਿ ਜੁਗਨੀ ਇਨਸਾਨੀ ਰੂਹ ਦੀ ਗੱਲ ਹੈ, ਇਹ ਜ਼ਿੰਦਗੀ ਦਾ ਸਾਰ ਹੈ ਅਤੇ ਰੱਬ ਦੇ ਨਾਂ ਦੀ ਤਸ਼ਬੀਹ ਹੈ:- ਅਵਲ ਨਾਮ ਅੱਲਾ ਦਾ ਲਈਏ, ਫੇਰ ਦਰੂਦ ਨਬੀ ਨੂੰ ਕਹੀਏ, ਹਰ ਦਮ ਅਜਿਜ਼ੀ ਵਿੱਚ ਰਹੀਏ, ਓ ਪੀਰ ਮੇਰਿਆ ਜੁਗਨੀ ਰਹਿੰਦੀ ਆ ਨਾਮ ਅਲੀ ਦਾ ਲੈਂਦੀ ਆ ....... ਗੀਤਾਂ ਅਤੇ ਦੰਦ ਕਥਾਵਾਂ ਵਿੱਚ ਸਾਂਭੀ ਜੁਗਨੀ ਦੇ ਅਰੰਭ ਅਤੇ ਪਿਛੋਕੜ ਬਾਰੇ ਕੋਈ ਪ੍ਰਮਾਣਕ ਤੱਥ ਤਾਂ ਨਹੀਂ ਮਿਲਦੇ ਪਰ ਇਸਦੀ ਪੁਰਾਣੀ ਗਾਇਕੀ ਦੇ ਕੇਂਦਰੀ ਭਾਵ ਨੂੰ ਮਹਿਸੂਸ ਕਰਕੇ ਅਤੇ ਇਸ ਸਬੰਧੀ ਪੜ੍ਹੇ-ਸੁਣੇ ਬਿਰਤਾਤਾਂ ਦੇ ਅਧਾਰ 'ਤੇ ਕਿਹਾ ਜਾ ਸਕਦਾ ਹੈ ਕਿ ਜੁਗਨੀ ਹਜ਼ਾਰਾਂ ਸਾਲ ਪਹਿਲਾਂ ਹੋਂਦ ਵਿੱਚ ਆ ਚੁੱਕੀ ਸੀ। ਪੁਰਾਤਨ ਸਮੇਂ ਤੋਂ ਸਿੱਧ, ਯੋਗੀ, ਪੀਰ ਅਤੇ ਫਕੀਰ ਆਪਣੇ ਗਲ਼ੇ ਵਿੱਚ ਧਾਤ ਦਾ ਕੈਪਸੂਲ-ਨੁਮਾ ਤਵੀਤ ਧਾਗੇ ਜਾਂ ਮਾਲ਼ਾ ਵਿੱਚ ਪਰੋ ਕੇ ਧਾਰਨ ਕਰਕੇ ਰੱਖਦੇ ਸਨ ਜੋ ਉਹਨਾਂ ਦੀ ਸਾਧਨਾ, ਯੋਗ ਅਤੇ ਫ਼ਕੀਰੀ ਦੀ ਕਮਾਈ ਅਤੇ ਰੂਹ ਹੁੰਦਾ ਸੀ। ਇਸ ਨੂੰ ਯੋਗ-ਗ੍ਰਹਿਣੀ ਕਿਹਾ ਜਾਂਦਾ ਸੀ ਜੋ ਅੱਗੇ ਚੱਲ ਕੇ ਯੋਗਿਨੀ ਅਤੇ ਫਿਰ ਜੁਗਨੀ ਬਣ ਗਈ। ਕੁਝ ਯੋਗੀ ਜਾਂ ਫਕੀਰ ਇਸਨੂੰ ਡੌਲ਼ੇ ਨਾਲ ਵੀ ਬੰਨ ਲੈਂਦੇ ਸਨ। ਯੋਗੀ ਆਪਣੇ ਚੇਲਿਆਂ ਨੂੰ ਯੋਗ ਵਿੱਦਿਆ ਵਿੱਚ ਨਿਪੁੰਨ ਹੋ ਜਾਣ ਤੇ ਉਹਨਾਂ ਨੂੰ ਯੋਗ ਦੇਣ ਵੇਲੇ ਉਹਨਾਂ ਦੇ ਗਲ਼ ਵਿੱਚ ਇਹ ਯੋਗਿਨੀ ਧਾਰਨ ਕਰਾਉਂਦੇ ਸਨ, ਭਾਵ ਇਹ ਯੋਗ ਗ੍ਰਹਿਣ ਅਤੇ ਨਿਪੁੰਨ ਯੋਗੀ ਦੇ ਚਿੰਨ੍ਹ ਵਜੋਂ ਪ੍ਰਚੱਲਿਤ ਹੋਈ। ਇਸੇ ਤਰ੍ਹਾਂ ਹੀ ਇਸਲਾਮ ਦੀ ਸੰਗੀਤ ਪ੍ਰੇਮੀ ਸੰਪਰਦਾਏ ਸੂਫ਼ੀ ਮਤ ਵਿੱਚ ਵੀ ਇਸੇ ਤਰ੍ਹਾਂ ਪੀਰ- ਮੁਰਸ਼ਦ ਆਪਣੇ ਸਭ ਤੋਂ ਕਾਬਲ ਸ਼ਾਗਿਰਦ ਨੂੰ ਜਦੋਂ ਆਪਣੀ ਗੱਦੀ ਦਿੰਦੇ ਜਾਂ ਖਾਸ ਅਵਸਥਾ ਵਿੱਚ ਪੁੱਜਣ ਵਾਲੇ ਦਰਵੇਸ਼ ਨੂੰ ਫ਼ਕੀਰੀ ਬਖ਼ਸ਼ਦੇ ਤਾਂ ਉਹ ਵੀ ਆਪਣੀ ਯੋਗਿਨੀ ਭਾਵ ਰੂਹ ਉਸਨੂੰ ਧਾਰਨ ਕਰਵਾ ਦਿੰਦੇ ਸਨ। ਇਸ ਤਰ੍ਹਾਂ ਯੋਗਿਨੀ ਅੱਗੇ ਤੋਂ ਅੱਗੇ ਚੱਲਦੀ ਰਹਿੰਦੀ ਸੀ। ਕਠਿਨ ਸਾਧਨਾ ਅਤੇ ਚਿੱਲ੍ਹੇ ਕੱਟ ਕੇ ਮਿਲੀ ਯੋਗਿਨੀ ਇੱਕ ਰੁਤਬਾ ਮੰਨੀ ਜਾਂਦੀ ਸੀ। ਇਸ ਅਵਸਰ ਤੇ ਜਸ਼ਨ ਵੀ ਮਨਾਏ ਜਾਂਦੇ ਸਨ, ਜਿਨ੍ਹਾਂ ਵਿੱਚ ਰੱਬ, ਅੱਲਾ, ਪੀਰ, ਮੁਰਸ਼ਦ ਜਾਂ ਗੁਰੂ ਦੀ ਸਿਫ਼ਤ ਸਲਾਹ ਦਾ ਗਾਇਨ ਵੀ ਹੁੰਦਾ ਸੀ। ਇਸ ਤਰ੍ਹਾਂ ਜੁਗਨੀ ਵਰਗਾ ਪਾਕ-ਪਵਿੱਤਰ ਗਹਿਣਾ ਕਦੇ ਸਿੱਧਾਂ, ਯੋਗੀਆਂ ਅਤੇ ਪੀਰਾਂ ਦੀ ਕਮਾਈ ਹੁੰਦਾ ਸੀ ਜਿਸਨੂੰ ਧਾਰਨ ਕਰਕੇ ਉਹ ਲੋਕਾਈ ਦੀ ਸੇਵਾ ਅਤੇ ਸੁਧਾਰ ਕਰਦੇ ਸਨ। ਇਹ ਪੰਜਾਬੀ ਲੋਕ ਗੀਤਾਂ ਵਿਚਲੀ ਯੋਗਿਨੀ ਤੋਂ ਬਣੀ ਜੁਗਨੀ ਦਾ ਅਰੰਭ ਅਤੇ ਅਸਲ ਵਜੂਦ ਹੈ। ਇਸ ਤੋਂ ਬਿਨਾਂ ਇੱਕ ਹੋਰ ਦੰਦ ਕਥਾ ਸੁਣਨ ਨੂੰ ਮਿਲਦੀ ਹੈ ਕਿ ਭਾਰਤ ਵਿੱਚ ਆਪਣੇ ਸਾਮਰਾਜ ਦੇ ਪੰਜਾਹ ਵਰ੍ਹੇ ਪੂਰੇ ਹੋਣ ਤੇ 1887 ਵਿੱਚ ਬਰਤਾਨਵੀ ਰਾਣੀ ਵਿਕਟੋਰੀਆ ਨੇ ਗੋਲਡਨ ਜੁਬਲੀ ਦੇ ਜਸ਼ਨਾਂ ਵਜੋਂ ਇੱਕ ਮਸ਼ਾਲ ਪੂਰੇ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਘੁੰਮਾਈ ਸੀ ਇਹ ਮਸ਼ਾਲ ਜਿਸ ਸ਼ਹਿਰ ਜਾਂਦੀ ਤਾਂ ਉੱਥੇ ਇਕੱਠ ਕਰਕੇ ਅੰਗਰੇਜ਼ ਅਫ਼ਸਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਜਸ਼ਨ ਮਨਾਇਆ ਜਾਂਦਾ ਸੀ। ਇਸ ਦੇ ਵਿਰੋਧ ਵਜੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਨੇ ਅੰਗਰੇਜ਼ਾਂ ਦੇ ਜਸ਼ਨ ਦੇ ਮੁਕਾਬਲੇ ਵਜੋਂ ਉਸੇ ਸ਼ਹਿਰ, ਉਸੇ ਸਮੇਂ ਬਰਾਬਰ ਇਕੱਠ ਕਰਕੇ ਆਪਣਾ ਗੁੱਸਾ ਜਾਹਰ ਕਰਨ ਦਾ ਫੈਸਲਾ ਕੀਤਾ। ਇਕੱਠ ਕਰਨ ਅਤੇ ਵਧੇਰੇ ਲੋਕਾਂ ਨੂੰ ਬਿਠਾਈ ਰੱਖਣ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਕਵੀਸ਼ਰਾਂ ਨੂੰ ਬੁਲਾ ਕੇ ਹਰ ਪ੍ਰੋਗਰਾਮ ਉੱਤੇ ਜੁਬਲੀ ਵਿਰੋਧੀ ਗੀਤ ਗਾਉਣ ਲਈ ਕਿਹਾ ਗਿਆ। ਬਿਸ਼ਨਾ ਅਤੇ ਮਾਂਦਾ ਨਾਂ ਦੇ ਇਹਨਾਂ ਅਨਪੜ੍ਹ ਗਾਇਕਾਂ ਨੇ 'ਜੁਬਲੀ' ਸ਼ਬਦ ਨੂੰ 'ਜੁਗਨੀ' ਸਮਝਦਿਆਂ ਆਪਣੇ ਹਿਸਾਬ ਨਾਲ ਮੌਕੇ ਤੇ ਸਬੰਧਤ ਸ਼ਹਿਰ ਦਾ ਨਾਂ ਲੈ ਕੇ ਗੀਤ ਜੋੜ ਲਏ:- ਜੁਗਨੀ ਜਾ ਵੜੀ ਮਜੀਠੇ, ਕੋਈ ਰੰਨ ਨਾ ਚੱਕੀ ਪੀਠੇ, ਪੁੱਤ ਗੱਭਰੂ ਮੁਲਕ ਵਿੱਚ ਮਾਰੇ, ਰੋਵਣ ਅੱਖੀਆਂ ਪਰ ਬੁਲ੍ਹ ਸੀਤੇ, ਪੀਰ ਮੇਰਿਆ ਓਏ ਜੁਗਨੀ ਆਈ ਆ, ਇਹਨਾਂ ਕਿਹੜੀ ਜੋਤ ਜਗਾਈ ਆ। ਜੁਗਨੀ ਜਾ ਵੜੀ ਲੁਧਿਆਣੇ, ਉਹਨੂੰ ਪੈ ਗਏ ਅੰਨੇ ਕਾਣੇ ਮਾਰਨ ਮੁੱਕੀਆਂ ਮੰਗਣ ਦਾਣੇ, ਪੀਰ ਮੇਰਿਆ ਉਏ ਜੁਗਨੀ ਕਹਿੰਦੀ ਆ ਜਿਹੜੀ ਨਾਮ ਸਾਈਂ ਦਾ ਲੈਂਦੀ ਆ ਕਈ ਇਸ ਘਟਨਾ ਨੂੰ ਜੁਗਨੀ ਦੀ ਉਪਜ ਕਹਿ ਦਿੰਦੇ ਹਨ, ਪਰ ਇਹ ਸਹੀ ਨਹੀਂ ਹੈ। ਇਸਨੂੰ ਅਸੀਂ ਜੁਗਨੀ ਦੇ ਸਫ਼ਰ ਦਾ ਇੱਕ ਮੋੜ ਹੀ ਕਹਿ ਸਕਦੇ ਹਾਂ। ਜਿਸਨੇ ਜੁਗਨੀ ਨੂੰ ਸ਼ਹਿਰਾਂ ਅਤੇ ਕਸਬਿਆਂ ਨਾਲ ਜੋੜ ਦਿੱਤਾ। ਕਈ ਵਾਰ ਜੁਗਨੀ ਤੋਂ ਸੋਹਣੀ ਮੁਟਿਆਰ ਦਾ ਭਾਵ ਵੀ ਲੈ ਲਿਆ ਜਾਂਦਾ ਹੈ ਕਾਫ਼ੀ ਗਾਇਕਾਂ ਨੇ ਇਸ ਭਾਵ ਵਿੱਚ ਵੀ ਗਾਇਆ ਹੈ। ਰਾਤ ਨੂੰ ਉੱਡਦੇ ਹੋਏ ਰੋਸ਼ਨੀ ਬਿਖ਼ੇਰਨ ਵਾਲੇ ਜੀਵ ਜੁਗਨੂੰ ਦੀ ਮਾਦਾ ਨੂੰ ਵੀ ਕਈ ਜੁਗਨੀ ਕਹਿ ਦਿੰਦੇ ਹਨ। ਮਰਦ ਅਤੇ ਔਰਤਾਂ ਜੁਗਨੀ ਨੂੰ ਇੱਕ ਗਹਿਣੇ ਵਜੋਂ ਵੀ ਪਹਿਨਦੇ ਹਨ। ਨਾਮ ਜਪਣ ਵੇਲੇ ਹੱਥ ਨਾਲ ਫੇਰਨ ਵਾਰੀ ਤਸ਼ਬੀਹ ਨੂੰ ਵੀ ਕਈ ਵਾਰ ਜੁਗਨੀ ਕਹਿ ਲਿਆ ਜਾਂਦਾ ਹੈ। ਜੁਗਨੀ ਨੂੰ ਸੰਗੀਤਕ ਰੂਪ ਵਿੱਚ ਗਾਉਣ ਵਾਲਿਆਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਦੋ ਨਾਂ ਉੱਭਰਦੇ ਹਨ, ਪਹਿਲਾ ਪਿੰਡ ਕੋਟ ਇਨਾਇਤ ਖਾਂ (ਪਾਕਿਸਤਾਨ) ਵਾਲਾ ਨਵਾਬ ਹੈ, ਜੋ ਨੈਬ ਕੋਟੀਆ ਘੁਮਿਆਰ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਦੂਸਰਾ ਵੀ ਪਾਕਿਸਤਾਨ ਦੇ ਕਸਬੇ ਲਾਲਾ ਮੂਸਾ ਦਾ ਆਲਮ ਲੁਹਾਰ ਹੈ, ਜੋ ਚਿਮਟੇ ਵਾਲਾ ਤਖੱਲਸ ਨਾਲ ਮਸ਼ਹੂਰ ਹੈ। ਨੈਬ ਕੋਟੀਆ ਜਦੋਂ ਆਪਣੇ ਪੁੱਤਰਾਂ ਸਰਜਾ, ਮਿਰਜਾ, ਬੂਟੇ ਅਤੇ ਜਾਨੇ ਨਾਲ ਗਾਉਂਦਿਆ ਜਦੋਂ 'ਪੀਰ ਮੇਰਿਆ ਜੁਗਨੀ' ਤੋਂ ਬਾਅਦ ਜਦੋਂ 'ਉਏ' ਕਹਿੰਦਾ ਹੈ ਤਾਂ ਸੰਗੀਤ ਰਸੀਆਂ ਦੇ ਕਾਲਜੇ ਧੂ ਪਾ ਦਿੰਦਾ ਹੈ, ਉਹ ਜੁਗਨੀ ਲੋਰੀ ਵਾਂਗ ਗਾਉਂਦਾ ਹੈ: ਅਵੱਲ ਸਿਫ਼ਤ ਖੁਦਾ ਦੀ ਆਖਾਂ ਜਿਹੜਾ ਪਰਵਰਦਿਗਾਰ, ਦੂਜੀ ਸਿਫ਼ਤ ਰਸੂਲ ਇਲ-ਲਿਲਹਾ ਦੀ, ਆਖਾਂ ਹਮਦ ਹਜ਼ਾਰ, ਤੀਜੀ ਸਿਫ਼ਤ ਉਹਨਾਂ ਦੀ ਆਖਾਂ, ਜਿਹੜੇ ਪਿਆਰੇ ਯਾਰ, ਨਾਮ ਨਵਾਬ ਤੇ ਜਾਤ ਕੰਮੀ ਦੀ, ਜੁਗਨੀ ਕਰਾਂ ਤਿਆਰ ਪੀਰ ਮੇਰਿਆ ਜੁਗਨੀ ਉਏ, ਪੀਰ ਮੇਰਿਆ ਜੁਗਨੀ ਕਹਿੰਦੀ ਆ ਜਿਹੜੀ ਨਾਮ ਅੱਲਾ ਦਾ ਲੈਂਦੀ ਆ। ਇਸੇ ਤਰ੍ਹਾਂ ਆਲਮ ਲੁਹਾਰ ਨੇ ਜਿੱਥੇ ਬਹੁਤ ਸਾਰੀਆਂ ਲੋਕ-ਕਥਾਵਾਂ ਅਤੇ ਗੀਤਾਂ ਨੂੰ ਪੰਜਾਬੀ ਲੋਕ ਗਾਇਕੀ ਦੀ ਝੋਲੀ ਪਾਇਆ ਉੱਥੇ ਉਸਨੇ ਜੁਗਨੀ ਨੂੰ ਵੀ ਬੜੀ ਰੂਹ ਨਾਲ ਗਾਇਆ: ਅਲੀ ਪਾਕ ਇਮਾਮ ਦਾ, ਮੈਂ ਬਿਰਦ ਕਰਾਂ ਦਮ ਦਮ, ਇਹਨੂੰ ਪੈਣ ਉਜੱਲੇ ਨੂਰ ਦੇ, ਜਿਉਂ ਕਤਰੇ ਸ਼ਬਨਮ, ਮੈਂ ਪੜ੍ਹੀ ਨਮਾਜ਼ ਐ ਇਸ਼ਕ ਦੀ, ਦੂਰ ਹੋਏ ਸਭ ਗ਼ਮ, ਓ ਮੈਂ ਗਾਵਾਂ ਜੁਗਨੀ.......... ਆਸ਼ਕ ਲੋਕ ਤੇ ਕਮਲੇ ਰਮਲੇ, ਦੁਨੀਆ ਬੜੀ ਸਿਆਣੀ, ਚਿੱਟੇ ਦਿਨ ਤੇ ਕਾਲੀਆਂ ਰਾਤਾਂ, ਖਾਂਦੇ ਜਾਣ ਜੁਆਨੀ, ਕੀ ਮੁਨਿਆਦ ਐ ਬੰਦਿਆਂ ਤੇਰੀ, ਤੂੰ ਫ਼ਾਨੀ ਮੈਂ ਫ਼ਾਨੀ, ਰੰਗੇ ਜਾਈਏ ਜੇ ਮਿਲ ਜਾਵੇ, ਢੋਲ ਦਿਲਾਂ ਦਾ ਜਾਨੀ, ਓ ਮੈਂ ਗਾਵਾਂ ਜੁਗਨੀ ...........
ਕਬਾਇਲੀ ਸੱਭਿਆਚਾਰ ਮਾਨਵੀ ਜੀਵਨ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਕਬਾਇਲੀ ਜੀਵਨ ਤੋਂ ਭਾਵ ਉਸ ਕਬੀਲਿਆਂ ਦੇ ਸਮੂਹ ਤੋਂ ਹੈ ਜਿਸ ਦੇ ਮੈਂਬਰ ਇੱਕ ਸਾਂਝੀ ਉਪ-ਭਾਸ਼ਾ ਬੋਲਦੇ ਹਨ। ਉਹਨਾਂ ਦੇ ਜੀਵਨ ਨੂੰ ਚਲਾਉਣ ਦੇ ਆਪਣੇ ਨਿਯਮ ਹੁੰਦੇ ਹਨ। ਇਹਨਾਂ ਦੇ ਮੈਂਬਰ ਇੱਕ ਸਾਂਝੇ ਇਲਾਕੇ ਵਿੱਚ ਵਸਦੇ ਹਨ। ਸਖਤੀ ਨਾਲ ਕੀਤੀਆਂ ਮਨਾਹੀਆਂ ਹੀ ਕਬੀਲਾਵਾਦ ਦੇ ਮੁੱਢਲੀ ਸ਼ਰਤ ਹੈ।ਇਹ ਮਨਾਹੀਆਂ ਹੀ ਸਮਜ ਸਮੂਹ ਨੂੰ ਅਟੁੱਟ ਇਕਾਈ ਵਿੱਚ ਪਰੋਈ ਰੱਖਣ ਦੇ ਸਮਰੱਥ ਹੁੰਦੀਆਂ ਹਨ
ਸੈਲੇਂਟੋ ਪ੍ਰਾਈਡ (ਜਿਸ ਨੂੰ ਪੁਗਲੀਆ ਪ੍ਰਾਈਡ ਵੀ ਕਿਹਾ ਜਾਂਦਾ ਹੈ) ਸਾਲਾਨਾ ਪ੍ਰਾਈਡ ਪਰੇਡ ਹੈ, ਜੋ ਆਮ ਤੌਰ 'ਤੇ ਗੈਲੀਪੋਲੀ, ਇਟਲੀ ਵਿੱਚ ਅਗਸਤ ਵਿੱਚ ਲੈਸਬੀਅਨ, ਗੇਅ, ਬਾਇਸੈਕਸੁਅਲ, ਟਰਾਂਸਜੈਂਡਰ, ਅਲੈਂਗਿਕ, ਇੰਟਰਸੈਕਸੁਅਲ ਅਤੇ ਕੁਈਰ (ਐਲ.ਜੀ.ਬੀ.ਟੀ.ਕਿਉ+) ਭਾਈਚਾਰੇ ਅਤੇ ਉਨ੍ਹਾਂ ਦੇ ਸਹਿਯੋਗੀਆਂ ਲਈ ਜਸ਼ਨ ਮਨਾਉਣ ਲਈ ਆਯੋਜਿਤ ਕੀਤੀ ਜਾਂਦੀ ਹੈ। 2020 ਪਰੇਡ ਬ੍ਰਿੰਡੀਸੀ ਵਿੱਚ 20 ਜੂਨ ਨੂੰ ਹੋਣ ਵਾਲੀ ਸੀ, ਜਦੋਂ 5,000 ਤੋਂ ਵੱਧ ਲੋਕਾਂ ਦੇ ਐਲ.ਜੀ.ਬੀ.ਟੀ.ਕਿਉ.+ ਦੇ ਸਮਰਥਨ ਵਿੱਚ ਹਿੱਸਾ ਲੈਣ ਦੀ ਉਮੀਦ ਸੀ ਅਤੇ ਪ੍ਰਵਾਸੀ ਅਧਿਕਾਰਾਂ ਨੂੰ ਕੋਵਿਡ-19 ਮਹਾਂਮਾਰੀ ਦੇ ਕਾਰਨ ਇਸਨੂੰ ਰੱਦ ਕਰ ਦਿੱਤਾ ਗਿਆ ਸੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਰੋਲਾਂ ਬਾਰਥ (ਫ਼ਰਾਂਸੀਸੀ: [ʁɔlɑ̃ baʁt]; 12 ਨਵੰਬਰ 1915 – 26 ਮਾਰਚ 1980) ਇੱਕ ਫ਼ਰਾਂਸੀਸੀ ਸਾਹਿਤ-ਚਿੰਤਕ, ਦਾਰਸ਼ਨਿਕ, ਭਾਸ਼ਾ-ਵਿਗਿਆਨੀ, ਆਲੋਚਕ, ਅਤੇ ਚਿਹਨ-ਵਿਗਿਆਨੀ ਸੀ। ਉਹ ਫਰਾਂਸ ਦੇ ਸੰਰਚਨਾਵਾਦੀ ਚਿੰਤਕਾਂ ਅਤੇ ਸਾਹਿਤਕ ਆਲੋਚਕਾਂ ਵਿੱਚ ਸਭ ਤੋਂ ਵੱਧ ਰੌਚਕ ਸੂਝਵਾਨ ਅਤੇ ਨਿਡਰ ਸਿਧਾਂਤਕਾਰ ਸੀ। ਉਸਦਾ ਚਿੰਤਨ ਕਿਸੇ ਕਿਸੇ ਇੱਕ ਨੁਕਤੇ ਤੇ ਖੜ੍ਹੋਤਾ ਹੋਇਆ ਨਹੀਂ ਸਗੋਂ ਉਹ ਪਲ-ਪਲ ਰੰਗ ਵਟਾਉਣ ਵਾਲਾ ਚਿੰਤਕ ਹੈ। ਉਸਦਾ ਸਮੁੱਚਾ ਚਿੰਤਨ ਚਿਹਨ-ਵਿਗਿਆਨ ਤੋਂ ਸੰਰਚਨਾਵਾਦ ਅਤੇ ਸੰਰਚਨਾਵਾਦ ਤੋਂ ਉਤਰ-ਸੰਰਚਨਾਵਾਦ ਤਕ ਦੀ ਯਾਤਰਾ ਕਰਦਾ ਪ੍ਰਤੀਤ ਹੁੰਦਾ ਹੈ। ਰੋਲਾਂ ਬਾਰਥ ਨੇ ਆਪਣੇ ਲੇਖਣ ਦੇ ਮੁਢਲੇ ਦੌਰ ਵਿੱਚ ਚਿਹਨ-ਵਿਗਿਆਨ ਉਤੇ ਦਿੱਤਾ ਅਤੇ ਦੂਸਰੇ ਦੌਰ ਵਿੱਚ ਉਹ ਹੌਲੀ-ਹੌਲੀ ਚਿਹਨ-ਵਿਗਿਆਨ ਤੋਂ ਸਾਹਿਤ ਵੱਲ ਨੂੰ ਆਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਪੰਜਾਬੀ ਆਲੋਚਨਾ ਦੇ ਆਰੰਭ, ਵਿਕਾਸ ਅਤੇ ਸਰੂਪ ਸੰਬੰਧੀ ਚਰਚਾ ਕਾਫ਼ੀ ਸਮੇਂ ਤੋਂ ਚੱਲੀ ਆ ਰਹੀ ਹੈ। ਪੰਜਾਬੀ ਆਲੋਚਨਾ ਨੂੰ ਆਧਾਰ ਬਣਾ ਕੇ ਉਸਦੇ ਕਿਸੇ ਇੱਕ ਪੱਖ ਕਿਸੇ ਖਾਸ ਵਿਚਾਰਧਾਰਾ ਜਾਂ ਕਿਸੇ ਇੱਕ ਆਲੋਚਨਾ ਨੂੰ ਆਧਾਰ ਬਣਾ ਕੇ ਪੰਜਾਬੀ ਚਿੰਤਨ ਜਗਤ ਦਾ ਹਿੱਸਾ ਬਣਦੀ ਰਹੀ ਹੈ। ਪੰਜਾਬੀ ਆਲੋਚਨਾ ਦੇ ਆਰੰਭ ਨੂੰ ਦੇਖਣ ਸਮੇਂ ਸਮੱਸਿਆ ਇਹ ਆਉਂਦੀ ਹੈ ਕਿ ਉਸ ਸਮੇਂ ਸਾਹਿਤ ਇਤਿਹਾਸ ਅਤੇ ਸਾਹਿਤ ਆਲੋਚਨਾ ਆਪਸ ਵਿੱਚ ਰਲਗੱਡ ਸਨ। ਇਸ ਕਾਰਨ ਪੰਜਾਬੀ ਆਲੋਚਨਾ ਦਾ ਆਰੰਭ ਪੰਜਾਬੀ ਸਾਹਿਤ ਦੇ ਆਰੰਭ ਦੇ ਨਾਲ ਹੀ ਜੋੜ ਦਿੱਤਾ ਜਾਂਦਾ ਹੈ। ਬਹੁਤ ਸਾਰੇ ਆਲੋਚਕ ਇਸ ਤੱਥ ਨੂੰ ਸਵੀਕਾਰ ਨਹੀਂ ਕਰਦੇ ਕਿਉਂਕਿ ਇਨ੍ਹਾਂ ਦੀ ਧਾਰਨਾ ਇਹ ਹੈ ਕਿ ਇਹ ਸਿਰਫ਼ ਭਾਵਕ ਕਿਸਮ ਦੇ ਪ੍ਰਤਿਕਰਮ ਸਨ। ਜਿਹਨਾਂ ਵਿੱਚੋਂ ਆਲੋਚਕ ਨਾਮ ਦੀ ਕੋਈ ਚੀਜ਼ ਨਹੀਂ ਸੀ। ਉਸ ਸਮੇਂ ਪੰਜਾਬੀ ਆਲੋਚਨਾ ਵਿੱਚ ਜੀਵਨ ਆਦਰਸ਼, ਰਾਗਾਂ ਦੀ ਤਰਤੀਬ, ਪੁਰਾਤਨ ਸਾਹਿਤ ਸੰਭਾਲ ਖੋਜ, ਸਿਰਜਣ ਪ੍ਰਕਿਰਿਆ ਦਾ ਦ੍ਰਿਸ਼ਟੀਕੋਣ ਆਦਿ ਕੁੱਝ ਪ੍ਰਮੁੱਖ ਪੱਖਾਂ ਨੂੰ ਲੈ ਕੇ ਸਾਹਿਤਕ ਨੇਮ ਵਿਧਾਨ ਸਿਰਜਣ ਦੇ ਪ੍ਰਯਤਨ ਹੋਏ ਮਿਲਦੇ ਹਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।