ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬ੍ਰਿਕਸ ਪੰਜ ਪ੍ਰਮੁੱਖ ਉੱਭਰ ਰਹੀਆਂ ਅਰਥਵਿਵਸਥਾਵਾਂ ਦਾ ਸੰਖੇਪ ਰੂਪ ਹੈ: ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ। ਪਹਿਲੇ ਚਾਰ ਨੂੰ 2001 ਵਿੱਚ ਗੋਲਡਮੈਨ ਸਾਕਸ ਦੇ ਅਰਥ ਸ਼ਾਸਤਰੀ ਜਿਮ ਓ'ਨੀਲ ਦੁਆਰਾ "BRIC" (ਜਾਂ "BRICs") ਦੇ ਰੂਪ ਵਿੱਚ ਸਮੂਹਬੱਧ ਕੀਤਾ ਗਿਆ ਸੀ, ਜਿਸ ਨੇ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਦਾ ਵਰਣਨ ਕਰਨ ਲਈ ਇਹ ਸ਼ਬਦ ਤਿਆਰ ਕੀਤਾ ਸੀ ਜੋ 2050 ਤੱਕ ਸਮੂਹਿਕ ਤੌਰ 'ਤੇ ਵਿਸ਼ਵ ਅਰਥਵਿਵਸਥਾ 'ਤੇ ਹਾਵੀ ਹੋ ਜਾਣਗੀਆਂ; ਦੱਖਣੀ ਅਫਰੀਕਾ ਨੂੰ 2010 ਵਿੱਚ ਸ਼ਾਮਲ ਕੀਤਾ ਗਿਆ ਸੀ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਸੰਸਕ੍ਰਿਤ ਸ਼ਬਦ ਨਾਥ ਇੱਕ ਪ੍ਰਾਚੀਨ ਹਿੰਦੂ ਪਰੰਪਰਾ ਦਾ ਨਾਮ ਹੈ ਅਤੇ ਇਸ ਸ਼ਬਦ ਦੇ ਸ਼ਬਦੀ ਅਰਥ ਹਨ: ਪ੍ਰਭੂ, ਰਾਖਾ ਅਤੇ ਸ਼ਰਨ। ਇਸ ਨਾਲ ਸਬੰਧਤ ਸੰਸਕ੍ਰਿਤ ਸ਼ਬਦ ਆਦਿ ਨਾਥ ਦਾ ਅਰਥ ਹੈ ਪਹਿਲਾ ਜਾਂ ਮੂਲ ਪ੍ਰਭੂ। ਅਤੇ ਇਸੇ ਲਈ ਇਹ ਸ਼ਿਵ, ਮਹਾਦੇਵ ਜਾਂ ਮਹੇਸ਼ਵਰ ਲਈ ਅਤੇ ਇਨ੍ਹਾਂ ਦੈਵੀ ਅਵਧਾਰਨਾਵਾਂ ਤੋਂ ਵੀ ਪਰੇ, ਚੇਤਨਾ ਦੇ ਸਾਰੇ ਪਹਿਲੂਆਂ ਅਤੇ ਅਭਿਵਿਅਕਤੀਆਂ ਦੇ ਸਮਰਥਨ/ਪੁਸ਼ਟੀ ਦੇ ਆਧਾਰ ਵਜੋਂ ਸਰਬ-ਉਚ ਨਿਰਪੇਖ ਸੱਚ ਲਈ ਸਮਾਨ ਅਰਥੀ ਸ਼ਬਦ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਛੰਦਰਨਾਥ (ਅਸਾਮੀ: মৎস্যেন্দ্রনাথ-Motxendronath, ਸੰਸਕ੍ਰਿਤ: मत्स्येन्द्रनाथ-Matsyendranātha, ਬੰਗਾਲੀ: মৎস্যেন্দ্রনাথ:Motshændronath) ਜਾਂ ਮਚਿੰਦਰਨਾਥ, 84 ਮਹਾਸਿੱਧਾਂ (ਬੋਧੀ ਧਰਮ ਦੇ ਵਜਰਯਾਨ ਸ਼ਾਖਾ ਦੇ ਯੋਗੀ) ਵਿੱਚੋਂ ਇੱਕ ਸੀ। ਉਹ ਗੋਰਖਨਾਥ ਦਾ ਗੁਰੂ ਸੀ ਜਿਸ ਦੇ ਨਾਲ ਮਿਲ ਕੇ ਉਸ ਨੇ ਹਠਯੋਗ ਸਕੂਲ ਦੀ ਸਥਾਪਨਾ ਕੀਤੀ। ਉਸ ਨੇ ਸੰਸਕ੍ਰਿਤ ਵਿੱਚ ਹਠਯੋਗ ਦੀਆਂ ਮੁਢਲੀਆਂ ਰਚਨਾਵਾਂ ਵਿੱਚੋਂ ਇੱਕ ਕੌਲਜਣਾਨਨਿਰਣਏ (ਕੌਲ ਪਰੰਪਰਾ ਨਾਲ ਸਬੰਧਤ ਗਿਆਨ ਦੀ ਚਰਚਾ) ਰਚਨਾ ਕੀਤੀ। ਉਹ ਹਿੰਦੂ ਅਤੇ ਬੋਧੀ ਦੋਨਾਂ ਹੀ ਸਮੁਦਾਇਆਂ ਵਿੱਚ ਸਤਿਕਾਰਿਤ ਹੈ।.
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਬੰਧਨੀ ਸ਼ਬਦ ਸੰਸਕ੍ਰਿਤ ਦੇ ਮੌਖਿਕ ਮੂਲ ਬੰਧ ("ਬੰਨ੍ਹਣਾ, ਬੰਨ੍ਹਣਾ") ਤੋਂ ਲਿਆ ਗਿਆ ਹੈ। ਬੰਧਨੀ ਇੱਕ ਕਿਸਮ ਦਾ ਟਾਈ-ਡਾਈ ਟੈਕਸਟਾਈਲ ਹੈ ਜੋ ਕੱਪੜੇ ਨੂੰ ਨਹੁੰਆਂ ਨਾਲ ਕਈ ਛੋਟੇ-ਛੋਟੇ ਬੰਧਨਾਂ ਵਿੱਚ ਤੋੜ ਕੇ ਸਜਾਇਆ ਜਾਂਦਾ ਹੈ ਜੋ ਇੱਕ ਅਲੰਕਾਰਿਕ ਡਿਜ਼ਾਈਨ ਬਣਾਉਂਦੇ ਹਨ। ਬੰਧਨੀ ਸ਼ਬਦ ਸੰਸਕ੍ਰਿਤ ਦੇ ਮੌਖਿਕ ਮੂਲ ਬੰਧ ("ਬੰਨ੍ਹਣਾ, ਬੰਨ੍ਹਣਾ") ਤੋਂ ਲਿਆ ਗਿਆ ਹੈ। ਅੱਜ, ਜ਼ਿਆਦਾਤਰ ਬੰਧਨੀ ਬਣਾਉਣ ਦੇ ਕੇਂਦਰ ਗੁਜਰਾਤ ਵਿੱਚ ਸਥਿਤ ਹਨ, ਰਾਜਿਸਥਾਨ, ਸਿੰਧ, ਪੰਜਾਬ ਖੇਤਰ ਅਤੇ ਤਾਮਿਲਨਾਡੂ ਵਿੱਚ ਜਿੱਥੇ ਇਸਨੂੰ ਸੁੰਗੁਡੀ ਵਜੋਂ ਜਾਣਿਆ ਜਾਂਦਾ ਹੈ। ਪਾਕਿਸਤਾਨ ਵਿੱਚ ਇਸ ਨੂੰ ਚੁਨਰੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਬੰਧਨੀ ਦੇ ਸਭ ਤੋਂ ਪੁਰਾਣੇ ਸਬੂਤ ਸਿੰਧੂ ਘਾਟੀ ਦੀ ਸਭਿਅਤਾ ਦੇ ਹਨ ਜਿੱਥੇ 4000 ਬੀ.ਸੀ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਆਯੋਜਿਤ ਇੱਕ ਵਿਸ਼ਵਵਿਆਪੀ ਸਾਲਾਨਾ ਸਮਾਰੋਹ ਹੈ। ਪਹਿਲੀ ਵਾਰ ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਘੋਸ਼ਿਤ ਕੀਤਾ ਗਿਆ ਸੀ, ਇਸਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ 2002 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 56/262 ਨੂੰ ਅਪਣਾਉਣ ਦੇ ਨਾਲ ਰਸਮੀ ਤੌਰ 'ਤੇ ਮਾਨਤਾ ਦਿੱਤੀ ਗਈ ਸੀ। ਮਾਤ ਭਾਸ਼ਾ ਦਿਵਸ "ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ" ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ, ਜਿਵੇਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 16 ਮਈ 2007 ਨੂੰ ਸੰਯੁਕਤ ਰਾਸ਼ਟਰ ਦੇ ਮਤੇ 61/266 ਵਿੱਚ ਅਪਣਾਇਆ ਗਿਆ ਸੀ, ਜਿਸ ਨੇ 2008 ਨੂੰ ਭਾਸ਼ਾਵਾਂ ਦੇ ਅੰਤਰਰਾਸ਼ਟਰੀ ਸਾਲ ਵਜੋਂ ਵੀ ਸਥਾਪਿਤ ਕੀਤਾ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸੱਚ ਨੂੰ ਫਾਂਸੀ 1944 ਵਿੱਚ ਲਿਖਿਆ ਜਸਵੰਤ ਸਿੰਘ ਕੰਵਲ ਦਾ ਪਹਿਲਾ ਨਾਵਲ ਹੈ। ਇਹ ਇੱਕ ਸੱਚੀ ਘਟਨਾ ਤੇ ਅਧਾਰਿਤ ਹੈ। ਸੱਚ ਨੂੰ ਫ਼ਾਂਸੀ ਨਾਵਲ ਵਿਚ ਜ਼ਿਲ੍ਹਾ ਮਿੰਟਗੁਮਰੀ ਦੀ ਉਕਾੜਾ ਤਹਿਸੀਲ ਦੇ ਇਕ ਪਿੰਡ ਦੀ ਕਹਾਣੀ ਹੈ। ਇਸ ਵਿਚ ਕੰਵਰ ਅਤੇ ਦਲੀਪ ਦੇ ਪਿਆਰ ਸੰਬੰਧਾਂ ਦਾ ਚਿੱਤਰ ਉਕਤ ਨੈਤਿਕ ਆਦਰਸ਼ਵਾਦੀ ਦ੍ਰਿਸ਼ਟੀ ਤੋਂ ਪੇਸ਼ ਕੀਤਾ ਗਿਆ ਹੈ। ਨਾਵਲ ਦੇ ਸ਼ੁਰੂ ਵਿਚ ਹੀ ਕੰਵਰ ਨੂੰ ਆਦਰਸ਼ਵਾਦੀ ਸਦਾਚਾਰ ਦਾ ਮੁਜੱਸਮਾ ਬਣਾ ਕੇ ਪੇਸ਼ ਕੀਤਾ ਗਿਆ ਹੈ। ਸਦਾਚਾਰਿਕ ਹਮਦਰਦੀ ਦੀ ਭਾਵਨਾ ਤੋਂ ਪ੍ਰੇਰਿਤ ਦਲੀਪ ਪ੍ਰਤਿ ਉਸ ਦਾ ਵਤੀਰਾ ਇਕ ਆਦਰਸ਼ ਮਨੁੱਖ ਵਰਗਾ ਹੈ। ਦੋਹਾਂ ਦਾ ਮੇਲ ਬੜੀ ਰੁਮਾਂਟਿਕ ਸਥਿਤੀ ਵਿਚ ਹੁੰਦਾ ਹੈ। ਦੋਵੇਂ ਇਕੋ ਪਿੰਡ ਦੇ ਹੁੰਦੇ ਹੋਏ ਵੀ ਇਕ ਦੂਜੇ ਨੂੰ ਨਹੀਂ ਜਾਣਦੇ ਅਤੇ ਕੰਵਰ ਦਲੀਪ ਕੌਰ ਲਈ ਗੱਡੀ ਵਿਚ ਆਪਣੀ ਥਾਂ (ਸੀਟ) ਛੱਡਦਾ ਵਿਖਾਇਆ ਗਿਆ ਹੈ। ਦੋਹਾਂ ਦੀ ਵਾਰਤਾਲਾਪ ਬੜੀ ਚੁਸਤ, ਕਲਪਿਤ, ਰੁਮਾਂਟਿਕ ਅਤੇ ਆਦਰਸ਼ਵਾਦੀ ਹੈ। ਨਾਵਲਕਾਰ ਕੰਵਰ ਦੀ ਸਿਆਣਪ, ਮਿਠਾਸ, ਨਿਮਰਤਾ ਅਤੇ ਪਰਉਪਕਾਰ ਦਾ ਅਜਿਹਾ ਅਮਿਟ ਪ੍ਰਭਾਵ ਦਲੀਪ ਦੇ ਮਨ ਉੱਤੇ ਪਾਉਂਦਾ ਹੈ ਕਿ ਦੋਵੇਂ ਪਹਿਲੀ ਤੱਕਣੀ ਵਿਚ ਹੀ ਇਕ ਦੂਜੇ ਦੇ ਹੋ ਜਾਂਦੇ ਹਨ। ਇਹ ਗੱਲ ਆਪਣੇ ਆਪ ਵਿਚ ਹੀ ਰੁਮਾਂਟਿਕ ਹੈ, ਪਰੰਤੂ ਜਸਵੰਤ ਸਿੰਘ ਕੰਵਲ ਦੋਹਾਂ ਦੇ ਸੰਬੰਧ ਨੂੰ ‘ਬੇਲਾਗ ਪਿਆਰ` ਦੇ ਰੰਗ ਵਿਚ ਰੰਗਣ ਲਈ ਦੋਹਾਂ ਦੀ ਗੱਲਬਾਤ ਨੂੰ ਆਦਰਸ਼ਵਾਦੀ ਰੂਪ ਦੇ ਦਿੰਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਲੋਕ-ਨਾਟਕ ਲੋਕਧਾਰਾ ਦਾ ਇੱਕ ਭਾਗ ਹੈ ਜਿਸ ਦਾ ਸੰਬੰਧ ਲੋਕ-ਸਾਹਿਤ ਅਤੇ ਲੋਕ-ਕਲਾ ਦੋਹਾਂ ਨਾਲ ਹੈ।ਲੋਕ ਨਾਟ ਮਿਥਿਕ-ਕਥਾਵਾਂ ਵਾਂਗ ਹਰ ਤਰ੍ਹਾਂ ਦੀਆਂ ਪਰਿਸਥਿਤੀਆਂ ਤੇ ਹਰ ਇਤਿਹਾਸਿਕ ਦੌਰ ਵਿੱਚ ਪੈਦਾ ਨਹੀਂ ਹੋ ਸਕਦਾ। ਪੰਜਾਬ ਵਿੱਚ ਨ੍ਰਿਤ-ਕਲਾ ਆਰੀਅਨ ਲੋਕਾਂ ਦੇ ਭਾਰਤ ਵਿੱਚ ਆਉਣ ਤੋਂ ਪਹਿਲਾ ਵਿਕਸਿਤ ਹੋ ਚੁੱਕੀ ਸੀ। ਹਰਚਰਨ ਸਿੰਘ ਦੇ ਕਥਨ ਅਨੁਸਾਰ,” ਹੜੱਪਾ ਤੇ ਮਹਿਜੋਦੜੋ ਦੀ ਖੁਦਾਈ ਦੀ ਲੱਭੀਆਂ ਨਚਾਰਾਂ ਦੀਆਂ ਸ਼ਰਤੀਆਂ ਤੋਂ ਇਹ ਸਪਸ਼ਟ ਹੈ ਕਿ ਉਸ ਕਾਲ ਵਿੱਚ ਲੋਕਾਂ ਦੇ ਨ੍ਰਿਤ ਕਲਾ ਵਿੱਚ ਕਾਫ਼ੀ ਪਰਪਕਤਾ ਪ੍ਰਾਪਤ ਕਰ ਲਈ ਸੀ।” ਨ੍ਰਿਤ ਨੂੰ ਤਾਲ ਵਿੱਚ ਕਰਨ ਲਈ ਸਾਜ਼ ਦੀ ਲੋੜ ਹੰੁਦੀ ਹੈ।” ਨਾਚ ਦਾ ਰਾਗ ਨਾਲ ਸੰਬੰਧ ਮੁਢੋਂ ਤੁਰਿਆਂ ਆ ਰਿਹਾ ਹੈ। ਇਸ ਦੇ ਸਬੂਤ ਹੜੱਪਾ ਸੱਭਿਅਤਾ ਵਿੱਚ ਮਿਲ ਚੁੱਕੇ ਹਨ।”
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਨਵਤੇਜ ਸਿੰਘ ਪ੍ਰੀਤਲੜੀ (8 ਜਨਵਰੀ 1925 - 12 ਅਗਸਤ 1981) ਇੱਕ ਉੱਘੇ ਪੰਜਾਬੀ ਲੇਖਕ ਸਨ। ਓਹ ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਵੱਡੇ ਪੁੱਤਰ ਸਨ ਅਤੇ ਉਹ ਪੰਜਾਬੀ ਰਸਾਲੇ ਪ੍ਰੀਤਲੜੀ ਵਿੱਚ ਛਪਦੇ ਆਪਣੇ ਬਾਕਾਇਦਾ ਫ਼ੀਚਰ ਮੇਰੀ ਧਰਤੀ ਮੇਰੇ ਲੋਕ ਕਰਕੇ ਹਿੰਦੁਸਤਾਨ ਦੀ ਅਜ਼ਾਦੀ ਤੋਂ ਬਾਅਦ ਪੰਜਾਬੀ ਪਾਠਕ ਜਗਤ ਵਿੱਚ ਉੱਘਾ ਨਾਮ ਰਹੇ। ਕਮਿਊਨਿਸਟ ਲਹਿਰ ਨਾਲ ਉਨ੍ਹਾਂ ਦੇ ਕਰੀਬੀ ਸੰਬੰਧ ਸਨ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
2026 ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਦਾ ਦਸਵਾਂ ਐਡੀਸ਼ਨ ਹੈ, ਜਿਸਦੀ ਮੇਜ਼ਬਾਨੀ ਭਾਰਤ ਕ੍ਰਿਕਟ ਕੰਟਰੋਲ ਬੋਰਡ ਅਤੇ ਸ਼੍ਰੀਲੰਕਾ ਕ੍ਰਿਕਟ ਦੁਆਰਾ 7 ਫਰਵਰੀ ਤੋਂ 8 ਮਾਰਚ 2026 ਤੱਕ ਕੀਤੀ ਗਈ ਸੀ। ਸ਼੍ਰੀਲੰਕਾ ਨੇ ਪਹਿਲਾਂ 2012 ਵਿੱਚ ਅਤੇ ਭਾਰਤ ਨੇ 2016 ਵਿੱਚ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਕੁੱਲ ਵੀਹ ਟੀਮਾਂ ਭਾਰਤ ਦੇ ਪੰਜ ਸਥਾਨਾਂ ਅਤੇ ਸ਼੍ਰੀਲੰਕਾ ਵਿੱਚ ਤਿੰਨ ਸਥਾਨਾਂ 'ਤੇ 55 ਮੈਚਾਂ ਵਿੱਚ ਹਿੱਸਾ ਲੈ ਰਹੀਆਂ ਹਨ।
ਆਈਸੀਸੀ ਟੀ20 ਵਿਸ਼ਵ ਕੱਪ (ਪਹਿਲਾਂ ਆਈਸੀਸੀ ਵਿਸ਼ਵ ਟਵੰਟੀ20 ਵਜੋਂ ਜਾਣਿਆ ਜਾਂਦਾ ਸੀ) ਟੀ-20 ਦੀ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਹੈ। ਕ੍ਰਿਕੇਟ ਦੀ ਗਵਰਨਿੰਗ ਬਾਡੀ, ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੁਆਰਾ ਆਯੋਜਿਤ ਇਸ ਟੂਰਨਾਮੈਂਟ ਵਿੱਚ 16 ਟੀਮਾਂ ਹਨ, ਜਿਸ ਵਿੱਚ ਦਿੱਤੀ ਗਈ ਸਮਾਂ ਸੀਮਾ 'ਤੇ ਦਰਜਾਬੰਦੀ ਦੀਆਂ ਸਿਖਰਲੀਆਂ ਦਸ ਟੀਮਾਂ ਅਤੇ T20 ਵਿਸ਼ਵ ਕੱਪ ਕੁਆਲੀਫਾਇਰ ਦੁਆਰਾ ਚੁਣੀਆਂ ਗਈਆਂ ਛੇ ਹੋਰ ਟੀਮਾਂ ਸ਼ਾਮਲ ਹਨ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਮੈਂ ਕੰਡਿਆਲੀ ਥੋਹਰ ਵੇ ਸੱਜਣਾ, ਪੰਜਾਬੀ ਦੇ ਸੁਹਜਵਾਦੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਪ੍ਰਗੀਤਕ ਕਵਿਤਾ ਹੈ। ਜਿਸ ਨੂੰ ਬਹੁਤ ਸਾਰੇ ਗਾਇਕਾਂ ਨੇ ਗਾਇਆ ਹੈ। ਇਹ ਪੰਜਾਬੀ ਫਿਲਮ ਲੌਂਗ ਦਾ ਲਿਸ਼ਕਾਰਾ (1986) ਵਿੱਚ ਹਰਮਨ ਪਿਆਰੇ ਗ਼ਜ਼ਲ ਗਾਇਕ ਜਗਜੀਤ ਸਿੰਘ ਦੀ ਆਵਾਜ਼ ਵਿੱਚ ਸ਼ਾਮਿਲ ਹੈ। ਇਸ ਤੋਂ ਪਹਿਲਾਂ ਪੰਜਾਬੀ ਫਿਲਮ ਸੌਂਕਣ ਮੇਲੇ ਦੀ (1965) ਵਿੱਚ ਆਸ਼ਾ ਭੋਸਲੇ ਨੇ ਵੀ ਗਾਇਆ ਸੀ। ਇਸ ਕਵਿਤਾ ਵਿੱਚ ਥੋਹਰ ਨੂੰ ਉਦਾਸੀ ਦਾ ਪ੍ਰਤੀਕ ਬਣਾਇਆ ਗਿਆ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੇਂਡੂ ਸਭਿਅਤਾ ਦਾ ਅਜਾਇਬ ਘਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਪੁਰਾਤਨ ਪੰਜਾਬ ਦੀ ਪੇਂਡੂ ਸਭਿਅਤਾ ਦਾ ਅਜਾਇਬ ਘਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਪੰਜਾਬੀ ਸੱਭਿਆਚਾਰ ਦਾ ਇੱਕ ਅਜਾਇਬ ਘਰ ਹੈ। ਸੱਤਵੇਂ-ਅੱਠਵੇਂ ਦਹਾਕੇ 'ਚ ਪੰਜਾਬ ਵਿੱਚ ਉੱਨਤ ਖੇਤੀ ਦੇ ਪ੍ਰਚਲਨ ਨਾਲ ਨਵੀਂ ਤਕਨਾਲੋਜੀ ਵਿਕਸਤ ਹੋ ਰਹੀ ਸੀ, ਜੋ ਕਿ ਰਵਾਇਤੀ ਸੰਦਾਂ ਅਤੇ ਜੀਵਨ ਸ਼ੈਲੀ ਨੂੰ ਬਦਲ ਰਹੀ ਸੀ। ਤੇਜ਼ੀ ਨਾਲ ਆ ਰਹੇ ਇਸ ਬਦਲਾਓ ਨਾਲ ਪੰਜਾਬ ਦੇ ਇਸ ਅਮੀਰ ਸੱਭਿਆਚਾਰ ਵਿਚੋਂ, ਇਸ ਤੋਂ ਪਹਿਲਾਂ ਕਿ ਬਹੁਤ ਸਾਰਾ ਕੁਝ ਗੁਆਚ ਜਾਏ ਇਸ ਨੂੰ ਸੰਭਾਲਣ ਲਈ ਇਸ ਅਜਾਇਬ ਘਰ ਦੀ ਵਿਉਂਤ ਬਣਾਈ ਗਈ। ਇਸ ਦਾ ਸੁਪਨਾ ਡਾ. ਮਹਿੰਦਰ ਸਿੰਘ ਰੰਧਾਵਾ, ਜੋ ਇਸ ਯੂਨੀਵਰਸਿਟੀ ਦੇ ਦੂਸਰੇ ਵਾਈਸ ਚਾਂਸਲਰ ਸਨ, ਨੇ ਲਿਆ। ਉਹਨਾਂ ਨੇ ਆਪਣੀ 1970 ਈ: ਦੀ ਡੈਨਮਾਰਕ ਦੀ ਫੇਰੀ ਦੌਰਾਨ ਕੋਪਨਹੈਗਨ ਦੇ ਨੇੜੇ ਇੱਕ ਖੁੱਲਾ ਅਜਾਇਬ ਘਰ ਦੇਖਿਆ, ਜੋ 88 ਏਕੜਾਂ ਵਿੱਚ ਫੈਲਿਆ ਹੋਇਆ ਸੀ ਅਤੇ ਉਸ ਅਜਾਇਬ ਘਰ ਵਿੱਚ ਖੇਤਾਂ ਵਿੱਚ ਹਵੇਲੀਆਂ, ਛੋਟੇ ਘਰ, ਮਸ਼ੀਨੀ ਚੱਕੀਆਂ ਆਦਿ ਨੂੰ ਸੰਭਾਲ ਕੇ ਪਿਛਲੇ 300 ਸਾਲਾਂ ਦੇ ਪੇਂਡੂ ਜੀਵਨ ਦੇ ਨਕਸ਼ੇ ਨੂੰ ਖਿੱਚ ਕੇ ਰੱਖਣ ਦਾ ਯਤਨ ਕੀਤਾ ਗਿਆ ਸੀ। ਇਹ ਅਜਾਇਬ ਘਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸਥਿਤ 'ਪੰਜਾਬ ਦੀ ਪੇਂਡੂ ਸਭਿਅਤਾ ਦਾ ਅਜਾਇਬ ਘਰ' ਦਾ ਸਰੋਤ ਬਿੰਦੂ ਬਣਿਆ ਕਿਉਂਕਿ ਇਸ ਨੂੰ ਦੇਖ ਕੇ ਹੀ ਡਾ. ਮਹਿੰਦਰ ਸਿੰਘ ਰੰਧਾਵਾ 18ਵੀਂ ਤੇ 19ਵੀਂ ਸਦੀ ਦੇ ਪੰਜਾਬ ਦੇ ਪੇਂਡੂ ਜੀਵਨ ਨੂੰ ਦਰਸਾਉਣ ਲਈ ਯੂਨੀਵਰਸਿਟੀ ਵਿੱਚ ਇਸ ਅਜਾਇਬ ਘਰ ਦੀ ਵਿਉਂਤ ਰਚੀ। ਇਸ ਦੀ ਇਮਾਰਤ ਹੀ ਆਪਣੇ ਆਪ ਵਿੱਚ ਅਜੂਬਾ ਹੈ, ਜੋ ਪੰਜਾਬ ਦੀ ਪੁਰਾਤਨ ਮਕਾਨ ਉਸਾਰੀ ਕਲਾ ਦਾ ਵਿਲੱਖਣ ਨਮੂਨਾ ਹੈ। ਡਾ.
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ। ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ। ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ। ਸੰਨ 1699 ਈ.
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਅਜਾਇਬਘਰ ਜਾਂ ਅਜਾਇਬਖ਼ਾਨਾ ਇੱਕ ਸੰਸਥਾ ਹੈ ਜੋ ਉਹਨਾਂ ਵਸਤਾਂ ਨੂੰ ਸੰਭਾਲਦੀ ਹੈ ਜਿਸ ਦੀ ਵਿਗਿਆਨਕ, ਕਲਾਤਮਿਕ, ਸੱਭਿਆਚਾਰਕ ਜਾਂ ਇਤਿਹਾਸਕ ਪੱਖ ਤੋਂ ਮਹੱਤਤਾ ਹੈ ਅਤੇ ਉਹਨਾਂ ਨੂੰ ਆਮ ਲੋਕਾਂ ਨੂੰ ਦਿਖਾਉਣ ਵਾਸਤੇ ਪੱਕੀ ਜਾਂ ਕੱਚੀ ਪਰਦਰਸ਼ਨੀ ਲਗਾਉਂਦੀ ਹੈ। ਲਗਭਗ ਸਾਰੇ ਹੀ ਅਜਾਇਬਘਰ ਵੱਡੇ ਸ਼ਹਿਰਾਂ ਵਿੱਚ ਮੌਜੂਦ ਹਨ, ਪਰ ਅੱਜ ਕਲ ਛੋਟੇ ਸ਼ਹਿਰ 'ਚ ਵੀ ਅਜਾਇਬਘਰ ਮੌਜੂਦ ਹੋਣ ਲੱਗੇ ਹਨ। ਇਹਨਾਂ ਦੀ ਮਹੱਤਤਾ ਖੋਜੀ ਵਿਦਿਆਰਥੀਆਂ ਅਤੇ ਆਪ ਲੋਕਾਂ ਨੂੰ ਜਾਣਕਾਰੀ ਦੇਣਾ ਹੈ। ਦੁਨੀਆ ਵਿੱਚ ਲਗਭਗ 55,000 ਅਜਾਇਬਘਰ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਅਜੀਤ ਕੌਰ (ਜਨਮ 16 ਨਵੰਬਰ 1934) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਹਸਤਾਖ਼ਰ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇਬਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ। ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।