ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਨਾਭਾ ਬਹੁਤ ਪੁਰਾਣਾ ਅਤੇ ਇਤਿਹਾਸਕ ਸ਼ਹਿਰ ਹੈ। ਇਸ ਦਾ ਪੁਰਾਣਾ ਨਾਂ ਨਾਭੀ ਹੈ। ਪੁਰਾਤਨ ਸਮੇਂ ਵਿੱਚ ਇੱਥੇ ਬਣਦੀ ਗੱਡੇ ਦੀ ਨਾਭ ਬੜੀ ਮਸ਼ਹੂਰ ਹੁੰਦੀ ਸੀ। ਨਾਭ ਗੱਡੇ ਦੇ ਪਹੀਏ ਦੇ ਉਸ ਭਾਗ ਨੂੰ ਕਿਹਾ ਜਾਂਦਾ ਹੈ ਜੋ ਪਹੀਏ ਦੇ ਬਿਲਕੁਲ ਵਿਚਕਾਰ ਹੁੰਦਾ ਹੈ। ਇਸ ਵਿੱਚ ਲੱਠ (ਧੁਰਾ) ਪੈਂਦਾ ਸੀ। ਇੱਕ ਮਤ ਇਹ ਵੀ ਹੈ ਕਿ ਦਿੱਲੀ ਅਤੇ ਲਾਹੌਰ ਤੋਂ ਨਾਭੇ ਦੀ ਦੂਰੀ ਬਰਾਬਰ ਹੈ। ਜਿਸ ਤਰ੍ਹਾਂ ਸਰੀਰ ਦੇ ਵਿਚਕਾਰਲੇ ਹਿੱਸੇ ਨੂੰ ਨਾਭ (ਧੁੰਨੀ) ਕਿਹਾ ਜਾਂਦਾ ਹੈ। ਇਸੇ ਤਰ੍ਹਾਂ ਲਾਹੌਰ-ਦਿੱਲੀ ਦੇ ਵਿਚਕਾਰ ਹੋਣ ਕਾਰਨ ਇਸ ਪਿੰਡ ਨੂੰ ਨਾਭੀ ਕਿਹਾ ਜਾਂਦਾ ਸੀ। ਅੱਜ ਦਾ ਨਾਭਾ ਸ਼ਹਿਰ ਪੁਰਾਤਨ ਸਮੇਂ ਵਿੱਚ ਨਾਭੀ ਨਾਂ ਦਾ ਛੋਟਾ ਜਿਹਾ ਪਿੰਡ ਹੁੰਦਾ ਸੀ। ਫੂਲਕੀਆਂ ਵੰਸ਼ ਦੇ ਬਾਬਾ ਫੂਲ ਦੇ ਵੱਡੇ ਪੁੱਤਰ ਚੌਧਰੀ ਤਰਲੋਕ ਸਿੰਘ ਦੇ ਵੱਡੇ ਪੁੱਤਰ ਗੁਰਦਿੱਤ ਸਿੰਘ ਤੋਂ ਨਾਭਾ ਰਿਆਸਤ ਦਾ ਰਾਜਸੀ ਵੰਸ਼ ਸ਼ੁਰੂ ਹੁੰਦਾ ਹੈ। ਚੌਧਰੀ ਗੁਰਦਿੱਤ ਸਿੰਘ ਨੇ ਆਪਣੀ ਤਾਕਤ ਦੇ ਬਲਬੂਤੇ ਕਈ ਇਲਾਕੇ ਕਬਜ਼ੇ ਵਿੱਚ ਲਏ ਅਤੇ ਕਈ ਪਿੰਡ ਆਬਾਦ ਕੀਤੇ। ਚੌਧਰੀ ਗੁਰਦਿੱਤ ਸਿੰਘ ਦੇ ਪੁੱਤਰ ਸੁਰਤੀਆ ਸਿੰਘ ਦੀ 1752 ਵਿੱਚ ਅਤੇ ਗੁਰਦਿੱਤ ਸਿੰਘ ਦੀ 1754 ਵਿੱਚ ਮੌਤ ਹੋਣ ਤੋਂ ਬਾਅਦ
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਹੇਰਾਤ (; ਫ਼ਾਰਸੀ: هرات, Herât; ਪਸ਼ਤੋ: هرات; ਪੁਰਾਤਨ ਯੂਨਾਨੀ: Ἀλεξάνδρεια ἡ ἐν Ἀρίοις, Alexándreia hē en Aríois; ਲਾਤੀਨੀ: [Alexandria Ariorum] Error: {{Lang}}: text has italic markup (help)) ਅਫ਼ਗਾਨਿਸਤਾਨ ਦਾ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੀ ਆਬਾਦੀ 1,762,157 ਹੈ, ਅਤੇ ਇਹ ਹੇਰਾਤ ਸੂਬੇ ਦੀ ਰਾਜਧਾਨੀ ਹੈ। ਇਹ ਸ਼ਹਿਰ ਹਰੀ ਨਦੀ ਦੀ ਉਪਜਾਊ ਵਾਦੀ ਵਿੱਚ ਸਥਿਤ ਹੈ। ਇਹ ਹਾਈਵੇਅ 1 ਜਾਂ ਰਿੰਗ ਰੋਡ ਰਾਹੀਂ ਕੰਧਾਰ ਅਤੇ ਮਜ਼ਾਰ-ਏ-ਸ਼ਰੀਫ ਨਾਲ ਜੁੜਿਆ ਹੋਇਆ ਹੈ। ਇਹ ਅੱਗੋਂ ਇਸਲਾਮ ਕਲ੍ਹਾ ਦੇ ਸਰਹੱਦੀ ਸ਼ਹਿਰ ਦੇ ਜ਼ਰੀਏ ਗੁਆਂਢੀ ਦੇਸ਼ ਇਰਾਨ ਦੇ ਮਸ਼ਹਦ ਸ਼ਹਿਰ ਦੇ ਨਾਲ ਜੁੜਿਆ ਹੋਇਆ ਹੈ।
ਕੋਲੋਰੇਕਟਲ ਕੈਂਸਰ (ਸੀ.ਆਰ.ਸੀ.), ਜਿਸ ਨੂੰ ਬੋਅਲ ਕੈਂਸਰ ਅਤੇ ਕੋਲਨ ਕੈਂਸਰ ਵੀ ਕਿਹਾ ਜਾਂਦਾ ਹੈ, ਜਿਸ ਵਿੱਚ ਕੋਲੋਨ ਜਾਂ ਗੁਦਾ (ਵੱਡੀ ਆਂਦਰ ਦੇ ਕੁਝ ਹਿੱਸੇ) ਤੋਂ ਕੈਂਸਰ ਦਾ ਵਿਕਾਸ ਹੁੰਦਾ ਹੈ। ਕੈਂਸਰ, ਸੈੱਲਾਂ ਦਾ ਇੱਕ ਅਜਿਹਾ ਵਿਕਾਸ ਹੈ ਜੋ ਸਰੀਰ ਦੇ ਦੂਜੇ ਹਿੱਸਿਆਂ 'ਤੇ ਹਮਲਾ ਕਰਨ ਜਾਂ ਫੈਲਣ ਦੀ ਕਾਬਲੀਅਤ ਰੱਖਦੇ ਹਨ। ਚਿੰਨ੍ਹ ਅਤੇ ਲੱਛਣਾਂ ਵਿੱਚ ਸਟੂਲ ਵਿੱਚ ਖੂਨ, ਬੋਅਲ ਦੀ ਲਹਿਰ ਵਿੱਚ ਬਦਲਾਅ, ਭਾਰ ਘਟਣਾ, ਅਤੇ ਹਰ ਵੇਲੇ ਥਕਾਵਟ ਹੋਣ ਦੀ ਸਥਿਤੀ ਸ਼ਾਮਲ ਹੋ ਸਕਦੀ ਹੈ। ਜ਼ਿਆਦਾਤਰ ਕੋਲੋਰੇਕਟਲ ਕੈਂਸਰ ਬੁਢਾਪਾ ਅਤੇ ਜੀਵਨਸ਼ੈਲੀ ਦੇ ਕਾਰਨ ਹੁੰਦੇ ਹਨ, ਅੰਡਰਲਾਈੰਗ ਜੈਨੇਟਿਕ ਵਿਕਾਰ ਦੇ ਕਾਰਨ ਸਿਰਫ ਕੁਝ ਮਾਮਲਿਆਂ ਵਿੱਚ। ਕੁਝ ਖਤਰੇ ਦੇ ਕਾਰਨਾਂ ਵਿੱਚ ਸ਼ਾਮਲ ਹਨ ਖੁਰਾਕ, ਮੋਟਾਪੇ, ਸਿਗਰਟ ਪੀਣੀ ਅਤੇ ਸਰੀਰਕ ਗਤੀਵਿਧੀਆਂ ਦੀ ਕਮੀ।
ਨਵਜੋਤ ਕੌਰ ਸਿੱਧੂ ਇੱਕ ਭਾਰਤੀ ਸਿਆਸਤਦਾਨ ਅਤੇ ਪੰਜਾਬ ਵਿਧਾਨ ਸਭਾ ਦੀ ਸਾਬਕਾ ਮੈਂਬਰ ਹੈ। ਉਸਨੂੰ 2012 ਵਿੱਚ ਅੰਮ੍ਰਿਤਸਰ ਪੂਰਬੀ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ 'ਤੇ ਵਿਧਾਨ ਸਭਾ ਦੀ ਮੈਂਬਰ ਚੁਣਿਆ ਗਿਆ ਸੀ। ਉਸਨੇ ਆਪਣੇ ਨੇੜਲੇ ਵਿਰੋਧੀ ਨੂੰ 7099 ਵੋਟਾਂ ਨਾਲ ਹਰਾਇਆ ਸੀ। ਹੁਣ ਉਹ ਮੁੱਖ ਪਾਰਲੀਮਾਨੀ ਸਕੱਤਰ ਹੈ। ਉਹ ਪੇਸ਼ੇਵਰ ਤੌਰ 'ਤੇ ਡਾਕਟਰ ਹੈ ਅਤੇ ਉਸਨੇ ਪੰਜਾਬ ਸਿਹਤ ਵਿਭਾਗ ਵਿੱਚ 2012 ਤੱਕ ਨੌਕਰੀ ਕੀਤੀ ਹੈ ਅਤੇ ਇਸ ਪਿੱਛੋਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਰਾਜਨੀਤੀ ਵਿੱਚ ਦਾਖਲ ਹੋ ਗਈ ਸੀ। ਉਸਦਾ ਵਿਆਹ ਸਾਬਕਾ ਕ੍ਰਿਕਟ ਖਿਡਾਰੀ ਅਤੇ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਹੋਇਆ ਹੈ। ਉਹਨਾਂ ਦੇ ਪੁੱਤਰ ਦਾ ਨਾਮ ਕਰਨ ਹੈ ਅਤੇ ਉਹਨਾਂ ਦੀ ਧੀ ਨਾਮ ਰਾਬੀਆ ਹੈ। ਨਵਜੋਤ ਕੌਰ ਸਿੱਧੂ ਨੇ ਆਪਣੇ ਫੇਸਬੁੱਕ ਸਫ਼ੇ ਉੱਪਰ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਸੀ ਅਤੇ ਇਸ ਪਿੱਛੋਂ ਇੱਕ ਹੋਰ ਪੋਸਟ ਵਿੱਚ ਉਸਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਿਆ ਸੀ। ਉਸਦੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਵਾਂਗ ਪਾਰਟੀ ਦੀ ਪੰਜਾਬ ਇਕਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਕਾਫ਼ੀ ਮਤਭੇਦ ਰਹੇ ਸਨ, ਜਿਸ ਕਰਕੇ ਉਸਨੇ 1 ਅਪਰੈਲ 2016 ਨੂੰ ਇਹ ਕਹਿਕੇ ਅਸਤੀਫ਼ਾ ਦੇ ਦਿੱਤਾ ਸੀ ਕਿ "ਅਖੀਰ ਮੈਂ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦਿੰਦੀ ਹਾਂ, ਅਤੇ ਮੇਰਾ ਬੋਝ ਹਲਕਾ ਹੋ ਗਿਆ ਹੈ।" ਨਵਜੋਤ ਕੌਰ ਨੇ ਇੱਕ ਗੁਪਤ ਆਪਰੇਸ਼ਨ ਦੀ ਮਦਦ ਨਾਲ ਇੱਕ ਮੁੱਖ ਸਰਕਾਰੀ ਡਾਕਟਰ ਦੁਆਰਾ ਮੋਹਾਲੀ ਵਿੱਚ ਨਿੱਜੀ ਹਸਪਤਾਲ ਚਲਾਉਣ ਦਾ ਪਰਦਾਫਾਸ਼ ਕੀਤਾ ਸੀ। ਉਸ ਸਮੇਂ ਦਾ ਕੇਂਦਰੀ ਸਿਹਤ ਮੰਤਰੀ ਗੁਲਾਮ ਨਬੀ ਆਜ਼ਾਦ ਦੁਆਰਾ ਉਸਨੂੰ ਸਿਹਤ ਵਿਭਾਗ ਦੀਆਂ ਨੀਤੀਆਂ ਵਿੱਚ ਸੁਧਾਰ ਕਰਨ ਲਈ ਸਰਕਾਰੀ ਪੀ.ਐਨ.ਡੀ.ਟੀ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪਰਿਵਾਰਕ ਰਿਸ਼ਤਿਆਂ ਲਈ ਦੁਆਵਾਂ ਮੰਗਦਾ – ਛੱਲਾ ਸੁਖਵੀਰ ਸਿੰਘ ਕੰਗ Sukhvirsinghkang@gmail.com ਪੰਜਾਬੀ ਬੋਲੀ ਵਿੱਚ ਛੱਲੇ ਦੇ ਦੋ ਰੂਪ ਹਨ। ਪਹਿਲਾ ਹੱਥ ਦੀਆਂ ਉਂਗਲਾਂ ਵਿੱਚ ਪਹਿਨਿਆ ਜਾਣ ਵਾਲਾ ਬਿਨਾਂ ਨਗ ਤੋਂ ਮੁੰਦਰੀ ਵਰਗਾ ਗਹਿਣਾ ਹੈ ਜੋ ਆਮ ਤੌਰ ਤੇ ਚੀਚੀ ਵਿੱਚ ਪਾਇਆ ਜਾਂਦਾ ਹੈ ਇਹ ਪਿਆਰ ਦੀ ਨਿਸ਼ਾਨੀ ਵਜੋਂ ਵੀ ਜਾਣਿਆ ਜਾਂਦਾ ਹੈ। ਛੱਲੇ ਦਾ ਦੂਸਰਾ ਰੂਪ ਪੰਜਾਬੀ ਗਾਇਕੀ ਦੀ ਇੱਕ ਸ਼ੈਲੀ ਹੈ ਜਿਸ ਉਤੇ ਬਹੁਤ ਸਾਰੇ ਗਾਇਕਾਂ ਨੇ ਗਲ਼ਾ ਅਜਮਾਇਆ। ਕੁਝ ਗਾਇਕ ਛੱਲੇ ਨੂੰ ਗਾ ਕੇ ਅਮਰ ਕਰ ਗਏ ਅਤੇ ਕੁਝ ਇਸਨੂੰ ਗਾ ਕੇ ਮਕਬੂਲ ਹੋਏ। ਛੱਲਾ ਅਸਲ ਵਿੱਚ ਪੁੱਤਰ ਵਿਯੋਗ ਅਤੇ ਮਨੁੱਖੀ ਰਿਸ਼ਤਿਆਂ ਦੀ ਬਾਤ ਪਾਉਂਦਾ ਹੈ। ਛੱਲਾ ਪਿਓ ਨਾਲੋਂ ਜਵਾਨ ਪੁੱਤ ਦੇ ਵਿਛੋੜੇ, ਮਾਂ ਦੀ ਅਣਹੋਂਦ, ਧੀਆਂ ਦੇ ਪਰਾਏ ਹੋਣ, ਮਾਪਿਆਂ ਦੇ ਤੁਰ ਜਾਣ ਅਤੇ ਕਿਤੇ ਮੁਹੱਬਤ ਦੇ ਦੂਰ ਹੋਣ ਦੇ ਦਰਦ ਦੀ ਡੂੰਘੀ ਰਮਜ਼ ਹੈ। ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਗੀਤਾਂ ਦੀ ਇਸ ਗਾਇਨ ਵਿਧਾ ਦਾ ਨਾਇਕ ਛੱਲਾ ਇੱਕ ਜੱਟ ਮਲਾਹ ਜਲਾਲਦੀਨ ਉਰਫ ਜੱਲੇ ਦੇ ਘਰ ਪੈਦਾ ਹੋਇਆ ਜਿਸ ਦੀ ਦੋ ਸਾਲਾਂ ਦੀ ਛੋਟੀ ਉਮਰੇ ਹੀ ਮਾਂ ਮਰ ਗਈ ਸੀ। ਜੱਲੇ ਨੇ ਛੱਲੇ ਨੂੰ ਬੜੇ ਲਾਡਾਂ ਨਾਲ ਪਾਲ਼ਿਆ ਅਤੇ ਕਿਸ਼ਤੀ ਠੇਲ੍ਹਣ ਵੇਲੇ ਵੀ ਉਸਨੂੰ ਨਾਲ ਹੀ ਲੈ ਜਾਂਦਾ। ਪਿਓ ਦੇ ਪਿਆਰ ਅਤੇ ਚੰਗੀ ਖੁਰਾਕ ਸਦਕਾ ਛੱਲਾ 12 ਸਾਲ ਦੀ ਉਮਰੇ ਹੀ ਸੋਹਣਾ ਅਤੇ ਭਰ ਜੁਆਨ ਹੋ ਗਿਆ। ਇੱਕ ਦਿਨ ਕੰਮ ਤੇ ਹੀ ਜੱਲੇ ਦੀ ਸਿਹਤ ਖਰਾਬ ਹੋ ਗਈ ਅਤੇ ਉੱਧਰੋਂ ਸਵਾਰੀਆਂ ਆ ਗਈਆਂ। ਜੱਲੇ ਨੇ ਸਵਾਰੀਆਂ ਨੂੰ ਦਰਿਆ ਪਾਰ ਬੇੜੀ ਲਿਜਾ ਸਕਣ ਤੋਂ ਬੇਬਸੀ ਜਾਹਰ ਕੀਤੀ ਤਾਂ ਸਵਾਰੀਆਂ ਨੇ ਧੀ ਦੇ ਸ਼ਗਨਾਂ ਦੇ ਕਾਰਜ ਦਾ ਵਾਸਤਾ ਪਾਇਆ ਅਤੇ ਉਸਦੇ ਜਵਾਨ ਹੋ ਰਹੇ ਪੁੱਤਰ ਛੱਲੇ ਨੂੰ ਬੇੜੀ ਲੈ ਕੇ ਪਾਰ ਛੱਡ ਆਉਣ ਦੀ ਜਿੱਦ ਕੀਤੀ। ਜੱਲਾ ਮਜਬੂਰੀ ਵੱਸ ਛੱਲੇ ਨੂੰ ਜੋ ਕਿ ਹਾਲੇ ਬੇੜੀ ਦਾ ਮਾਹਰ ਨਹੀਂ ਸੀ, ਬੇੜੀ ਲੈ ਕੇ ਜਾਣ ਦੀ ਇਜਾਜਤ ਦੇ ਦਿੰਦਾ ਹੈ। ਬੇੜੀ ਲੈ ਕੇ ਗਿਆ ਛੱਲਾ ਵਾਪਸ ਨਾ ਪਰਤਿਆ। ਜੱਲਾ ਦਰਿਆ ਕੰਢੇ ਉਸਦੀ ਉਡੀਕ ਕਰਦਾ ਰਿਹਾ, ਦਿਨ ਢਲ ਗਿਆ, ਉਹ ਪਿੰਡ ਵਾਲਿਆਂ ਨੂੰ ਨਾਲ ਲੈ ਕੇ ਵੀ ਭਾਲ ਕਰਦਾ ਰਿਹਾ ਪਰ ਛੱਲਾ ਮੁੜ ਨਾ ਲੱਭਿਆਂ ਤਾਂ ਜੱਲਾ ਪਾਗਲ ਹੋ ਗਿਆ। ਉਹ ਦਿਨ ਰਾਤ ਦਰਿਆ ਕੰਢੇ ਘੁੰਮਦਾ ਰਹਿੰਦਾ ਅਤੇ ਰੋਂਦਾ ਰਹਿੰਦਾ: ਛੱਲਾ ਮੁੜਕੇ ਨੀ ਆਇਆ, ਰੋਣਾ ਉਮਰਾਂ ਦਾ ਪਾਇਆ, ਮੱਲਿਆ ਈ ਦੇਸ ਪਰਾਇਆ, ਓ ਗੱਲ ਸੁਣ ਛੱਲਿਆ ਕਾਵਾਂ, ਓ ਮਾਵਾਂ ਠੰਡੀਆਂ ਛਾਵਾਂ। ਜਿਨ੍ਹਾਂ ਲਫ਼ਜਾਂ 'ਚ ਪਰੋ ਕੇ ਉਸਨੇ ਆਪਣਾ ਦਰਦ ਵਿਅਕਤ ਕੀਤਾ, ਉਹੀ ਅੱਗੇ ਚੱਲ ਕੇ ਪੰਜਾਬੀ ਗੀਤਾਂ ਦੀ ਇੱਕ ਸ਼ੈਲੀ 'ਛੱਲੇ' ਦੇ ਨਾਮ ਨਾਲ ਪ੍ਰਸਿੱਧ ਹੋਏ:- ਛੱਲਾ ਬੇੜੀ ਪੂਰ ਏ, ਵਤਨ ਮਾਹੀ ਦਾ ਦੂਰ ਏ, ਜਾਣਾ ਪਹਿਲੇ ਪੂਰ ਏ ਓ ਗੱਲ ਸੁਣ ਛੱਲਿਆ ਕਾਵਾਂ, ਓ ਮਾਵਾਂ ਠੰਡੀਆਂ ਛਾਵਾਂ ਛੱਲਾ ਨੌ ਨੌ ਖੇਵੇ, ਪੁੱਤਰ ਮਿਠੜੇ ਮੇਵੇ, ਅੱਲਾ ਸਭ ਨੂੰ ਦੇਵੇ, ਗੱਲ ਸੁਣ ਛੱਲਿਆ.... ਛੱਲਾ ਚੀਚੀ ਪਾਇਆ, ਧੀਆਂ ਧੰਨ ਵੇ ਪਰਾਇਆ, ਮੁੜਕੇ ਫੇਰਾ ਨਾ ਪਾਇਆ, ਓ ਗੱਲ ਸੁਣ.... ਛੱਲਾ ਗਲ਼ ਦੇ ਗਹਿਣੇ, ਸਦਾ ਮਾਪੇ ਨੀ ਰਹਿਣੇ, ਦੁੱਖ ਜਿਦੜੀ ਦੇ ਸਹਿਣੇ, ਓ ਗੱਲ ਸੁਣ ਛੱਲਿਆ....
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਮੋਹਨ ਸਿੰਘ ਵੈਦ (7 ਮਾਰਚ 1881 - 3 ਅਕਤੂਬਰ 1936) ਪੰਜਾਬੀ ਲੇਖਕ, ਪੰਜਾਬੀ ਦਾ ਕਹਾਣੀਕਾਰ ਸੀ। ਉਨ੍ਹਾਂ ਨੂੰ ਭਾਈ ਮੋਹਨ ਸਿੰਘ ਵੈਦ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਸ ਨੇ ਪੰਜਾਬੀ ਗਲਪ, ਵਾਰਤਕ ਤੇ ਪੱਤਰਕਾਰੀ ਦੇ ਖੇਤਰ ਵਿਚ ਸਾਹਿਤਕ ਰਚਨਾਵਾਂ ਦੀ ਸਿਰਜਣਾ ਕੀਤੀ। ਇਨ੍ਹਾਂ ਰਚਨਾਵਾਂ ਦੀ ਕੁੱਲ ਗਿਣਤੀ 200 ਦੇ ਆਸ-ਪਾਸ ਬਣਦੀ ਹੈ। ਪੁਸਤਕਾਂ ਨਾਲ ਉਨ੍ਹਾਂ ਦਾ ਸ਼ੁਰੂ ਤੋਂ ਬੜਾ ਮੋਹ ਸੀ। ਉਨ੍ਹਾਂ ਦੀ ਨਿਜੀ ਲਾਈਬ੍ਰੇਰੀ ਵਿਚ 20 ਹਜ਼ਾਰ ਦੇ ਆਸ-ਪਾਸ ਕਿਤਾਬਾਂ, ਰਸਾਲੇ ਤੇ ਟ੍ਰੈਕਟ ਮੌਜੂਦ ਸਨ ਜੋ ਉਸ ਦੀ ਮੌਤ ਮਗਰੋਂ ਉਸ ਦੇ ਪੁੱਤਰਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਲਾਈਬ੍ਰੇਰੀ ਨੂੰ ਦਾਨ ਦੇ ਦਿੱਤੀਆਂ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿਤ ਹੈ। ਇਸ ਦੀ ਜਨਸੰਖਿਆ ਲਗਭਗ 6 ਕਰੋੜ 60 ਲੱਖ ਹੈ। ਇਹ ਭਾਰਤ ਦਾ ਸਭ ਤੋਂ ਜਿਆਦਾ ਆਬਾਦੀ ਵਾਲਾ ਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਫ਼ਾਰਸ ਦੀ ਖਾੜੀ' (ਅੰਗਰੇਜ਼ੀ: Persian Gulf) ਪੱਛਮੀ ਏਸ਼ੀਆ ਵਿੱਚ ਇਰਾਨ (ਪਰਸ਼ੀਆ) ਅਤੇ ਅਰਬੀ ਪਰਾਇਦੀਪ ਵਿਚਕਾਰ ਸਥਿਤ ਹੈ। ਇਹ ਹਿੰਦ ਮਹਾਂਸਾਗਰ ਦਾ ਇੱਕ ਵਾਧਰਾ ਹੈ। 1980 - 1988 ਦੀ ਈਰਾਨ ਇਰਾਕ ਲੜਾਈ ਦੇ ਦੌਰਾਨ ਇਹ ਖਾੜੀ ਲੋਕਾਂ ਦੇ ਕੌਤੂਹਲ ਦਾ ਵਿਸ਼ਾ ਬਣੀ ਰਹੀ ਜਦੋਂ ਦੋਨਾਂ ਪੱਖਾਂ ਨੇ ਇੱਕ ਦੂਜੇ ਦੇ ਤੇਲ ਦੇ ਜਹਾਜਾਂ (ਤੇਲ ਟੈਂਕਰਾਂ) ਉੱਤੇ ਹਮਲਾ ਕੀਤਾ ਸੀ। 1991 ਵਿੱਚ ਖਾੜੀ ਜੰਗ ਦੇ ਦੌਰਾਨ, ਫਾਰਸ ਦੀ ਖਾੜੀ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣੀ, ਹਾਲਾਂਕਿ ਇਹ ਸੰਘਰਸ਼ ਮੁੱਖ ਤੌਰ 'ਤੇ ਇੱਕ ਭੂਮੀ ਸੰਘਰਸ਼ ਸੀ ਜਦੋਂ ਇਰਾਕ ਨੇ ਕੁਵੈਤ ਉੱਤੇ ਹਮਲਾ ਕੀਤਾ ਸੀ ਅਤੇ ਜਿਸਨੂੰ ਬਾਅਦ ਵਿੱਚ ਵਾਪਸ ਪਿੱਛੇ ਧੱਕ ਦਿੱਤਾ ਗਿਆ।
ਕਬੱਡੀ (ਅੰਗ੍ਰੇਜ਼ੀ: Kabaddi) ਇੱਕ ਟੀਮ ਖੇਡ ਹੈ ਜੋ ਆਮ ਤੌਰ ਤੇ ਸੱਤ-ਸੱਤ ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਖੇਡੀ ਜਾਂਦੀ ਹੈ। ਇਹ ਦੱਖਣੀ ਏਸ਼ੀਆ ਦੇ ਰਵਾਇਤੀ ਖੇਡਾਂ ਵਿੱਚੋਂ ਇੱਕ ਹੈ। ਇਸ ਖੇਡ ਵਿੱਚ, ਇੱਕ ਰੇਡਰ ਡਿਫੈਂਡਰਾਂ ਨੂੰ ਛੂਹਣ ਲਈ ਕੋਰਟ ਦੇ ਵਿਰੋਧੀ ਅੱਧ ਵਿੱਚ ਦਾਖਲ ਹੁੰਦਾ ਹੈ ਅਤੇ 30 ਸਕਿੰਟਾਂ ਦੇ ਅੰਦਰ ਟੈਕਲ ਕੀਤੇ ਬਿਨਾਂ ਵਾਪਸ ਆਉਣ ਦੀ ਕੋਸ਼ਿਸ਼ ਕਰਦਾ ਹੈ। ਸਫਲ ਟੈਗਾਂ ਲਈ ਅੰਕ ਦਿੱਤੇ ਜਾਂਦੇ ਹਨ, ਜਦੋਂ ਕਿ ਡਿਫੈਂਡਰ ਰੇਡਰ ਨੂੰ ਰੋਕਣ ਲਈ ਇੱਕ ਅੰਕ ਕਮਾਉਂਦੇ ਹਨ। ਟੈਗ ਕੀਤੇ ਜਾਂ ਟੈਕਲ ਕੀਤੇ ਖਿਡਾਰੀ ਅਸਥਾਈ ਤੌਰ 'ਤੇ ਬਾਹਰ ਹੁੰਦੇ ਹਨ ਪਰ ਜਦੋਂ ਉਨ੍ਹਾਂ ਦੀ ਟੀਮ ਸਕੋਰ ਕਰਦੀ ਹੈ ਤਾਂ ਦੁਬਾਰਾ ਦਾਖਲ ਹੋ ਸਕਦੇ ਹਨ। ਪੂਰੇ ਖੇਡ ਦੌਰਾਨ ਟੀਮਾਂ ਵਿਚਕਾਰ ਰੇਡ ਵਿਕਲਪਿਕ ਹੁੰਦੇ ਹਨ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਅਨਵਰ ਜ਼ਾਹਿਦੀ (ਉਰਦੂ: انور زاہدی) (ਜਨਮ 9 ਜੁਲਾਈ, 1946) ਇੱਕ ਪਾਕਿਸਤਾਨੀ ਉਰਦੂ ਲੇਖਕ ਜਿਸ ਨੇ ਕਵਿਤਾ, ਛੋਟੀਆਂ ਕਹਾਣੀਆਂ, ਸਫ਼ਰਨਾਮਾ ਅਤੇ ਅਨੁਵਾਦਾਂ ਦੀਆਂ ਬਾਰਾਂ ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਪੰਜਾਬ ਯੂਨੀਵਰਸਿਟੀ ਤੋਂ ਵਿਗਿਆਨ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਅਨਵਰ ਜ਼ਾਹਿਦੀ ਨੇ 1970 ਵਿੱਚ ਮੁਲਤਾਨ ਦੇ ਨਿਸ਼ਤਰ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਖੋ-ਖੋ ਇੱਕ ਭਾਰਤੀ ਮੈਦਾਨੀ ਖੇਲ ਹੈ। ਇਸ ਖੇਲ ਵਿੱਚ ਮੈਦਾਨ ਦੇ ਦੋਨੀਂ ਪਾਸੀਂ ਦੋ ਖੰਭਿਆਂ ਦੇ ਇਲਾਵਾ ਕਿਸੇ ਹੋਰ ਸਾਧਨ ਦੀ ਜ਼ਰੂਰਤ ਨਹੀਂ ਹੁੰਦੀ। ਇਹ ਇੱਕ ਅੱਡਰੀ ਸਵਦੇਸ਼ੀ ਖੇਲ ਹੈ, ਜੋ ਯੁਵਾ ਲੋਕਾਂ ਵਿੱਚ ਓਜ ਅਤੇ ਤੰਦੁਰੁਸਤ ਸੰਘਰਸ਼ਸ਼ੀਲ ਜੋਸ਼ ਭਰਨ ਵਾਲੀ ਹੈ। ਇਹ ਖੇਲ ਪਿੱਛਾ ਕਰਨ ਵਾਲੇ ਅਤੇ ਪ੍ਰਤਿਰਖਿਅਕ, ਦੋਨਾਂ ਵਿੱਚ ਬਹੁਤ ਜ਼ਿਆਦਾ ਤੰਦੁਰੁਸਤੀ, ਕੌਸ਼ਲ, ਰਫ਼ਤਾਰ, ਊਰਜਾ ਅਤੇ ਪ੍ਰਤਿਭਾ ਦੀ ਮੰਗ ਕਰਦੀ ਹੈ। ਖੋ-ਖੋ ਕਿਸੇ ਵੀ ਤਰ੍ਹਾਂ ਦੀ ਸਤ੍ਹਾ ਉੱਤੇ ਖੇਡਿਆ ਜਾ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਫ਼ੋਟੋਗਰਾਫ਼ੀ ਤਸਵੀਰਾਂ ਖਿੱਚਣ ਦੀ ਕਲਾ ਅਤੇ ਵਿਗਿਆਨ ਹੈ। ਇਸ ਵਿੱਚ ਇਲੈਕਟ੍ਰਾਨਿਕ ਜਾਂ ਕੈਮੀਕਲ ਤਰੀਕੇ ਨਾਲ ਰੌਸ਼ਨੀ ਨੂੰ ਰਿਕਾਰਡ ਕਰ ਕੇ ਤਸਵੀਰਾਂ ਖਿੱਚੀਆਂ ਜਾਂਦੀਆਂ ਹਨ। ਆਮ ਤੌਰ ਉੱਤੇ ਇੱਕ ਅਸਲੀ ਤਸਵੀਰ ਵਿੱਚੋਂ ਆ ਰਹੀ ਰੌਸ਼ਨੀ ਨੂੰ ਲੈਂਸ ਦੀ ਮਦਦ ਨਾਲ ਕੈਮਰੇ ਵਿੱਚ ਮੌਜੂਦ ਰੌਸ਼ਨੀ-ਭਾਵੁਕ ਜਗ੍ਹਾ ਉੱਤੇ ਫੋਕਸ ਕੀਤਾ ਜਾਂਦਾ ਹੈ। ਫ਼ੋਟੋਗਰਾਫ਼ੀ ਵਿਗਿਆਨ, ਵਪਾਰ ਅਤੇ ਕਲਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਕੀਤੀ ਜਾਂਦੀ ਹੈ। ਆਮ ਤੌਰ 'ਤੇ, ਇੱਕ ਲੈਂਜ਼ ਦੀ ਵਰਤੋਂ ਸਮੇਂ ਦੇ ਐਕਸਪੋਜਰ ਦੇ ਦੌਰਾਨ ਇੱਕ ਕੈਮਰੇ ਦੇ ਅੰਦਰ ਰੋਸ਼ਨੀ ਪ੍ਰਤੀ ਸੰਵੇਦਨਸ਼ੀਲ ਸਤਹ' ਤੇ ਵਸਤੂਆਂ ਤੋਂ ਪ੍ਰਤੀਬਿੰਬਿਤ ਜਾਂ ਬਾਹਰ ਨਿਕਲਣ ਵਾਲੀ ਰੋਸ਼ਨੀ ਨੂੰ ਦਰਸਾਉਣ ਲਈ ਕੀਤੀ ਜਾਂਦੀ ਹੈ। ਇੱਕ ਇਲੈਕਟ੍ਰਾਨਿਕ ਚਿੱਤਰ ਸੰਵੇਦਕ ਦੇ ਨਾਲ, ਇਹ ਹਰੇਕ ਪਿਕਸਲ ਤੇ ਇੱਕ ਇਲੈਕਟ੍ਰੀਕਲ ਚਾਰਜ ਪੈਦਾ ਕਰਦਾ ਹੈ, ਜੋ ਕਿ ਇਲੈਕਟ੍ਰਾਨਿਕ ਤੌਰ ਤੇ ਸੰਸਾਧਿਤ ਹੁੰਦਾ ਹੈ ਅਤੇ ਬਾਅਦ ਵਿੱਚ ਪ੍ਰਦਰਸ਼ਿਤ ਜਾਂ ਪ੍ਰੋਸੈਸਿੰਗ ਲਈ ਇੱਕ ਡਿਜੀਟਲ ਚਿੱਤਰ ਫਾਈਲ ਵਿੱਚ ਸਟੋਰ ਕੀਤਾ ਜਾਂਦਾ ਹ।.
ਲੰਬੀ ਛਾਲ (ਇੰਗਲਿਸ਼: long jump) (ਇਤਿਹਾਸਿਕ ਤੌਰ ਤੇ ਵਿਸ਼ਾਲ ਛਾਲ (broad jump) ਕਿਹਾ ਜਾਂਦਾ ਹੈ) ਇੱਕ ਟਰੈਕ ਅਤੇ ਫੀਲਡ ਸਮਾਰੋਹ ਹੈ ਜਿਸ ਵਿੱਚ ਖਿਡਾਰੀ ਇੱਕ ਰਫ਼ਤਾਰ ਪੁਆਇੰਟ ਤੋਂ ਗਤੀ ਅਤੇ ਤਾਕਤ ਨਾਲ ਜਿੱਥੋਂ ਤੱਕ ਸੰਭਵ ਹੋ ਸਕੇ ਉਛਾਲ ਲਾਉਂਦੇ ਹਨ। ਟ੍ਰਿਪਲ ਜੰਪ ਦੇ ਨਾਲ, ਦੋਵਾਂ ਘਟਨਾਵਾਂ ਜੋ ਇੱਕ ਸਮੂਹ ਦੇ ਰੂਪ ਵਿੱਚ ਦੂਰੀ ਲਈ ਜੰਪਿੰਗ ਨੂੰ ਮਾਪਦੇ ਹਨ ਨੂੰ "ਹਰੀਜੱਟਲ ਜੰਪਸ" ਕਿਹਾ ਜਾਂਦਾ ਹੈ। ਇਸ ਘਟਨਾ ਦਾ ਪ੍ਰਾਚੀਨ ਓਲੰਪਿਕ ਖੇਡਾਂ ਵਿੱਚ ਇਤਿਹਾਸ ਹੈ ਅਤੇ 1896 ਵਿੱਚ ਪਹਿਲੀ ਓਲੰਪਿਕ ਤੋਂ ਬਾਅਦ ਅਤੇ 1948 ਤੋਂ ਔਰਤਾਂ ਲਈ ਇੱਕ ਆਧੁਨਿਕ ਓਲੰਪਿਕ ਆਯੋਜਨ ਹੈ।
ਬਹੁ-ਖੇਤਰੀ ਤਕਨੀਕੀ ਅਤੇ ਆਰਥਿਕ ਸਹਿਯੋਗ ਲਈ ਬੰਗਾਲ ਦੀ ਖਾੜੀ ਪਹਿਲ
ਬੰਗਾਲ ਦੀ ਖਾੜੀ ਦੇਸ਼ਾਂ ਦੇ ਤਕਨੀਕੀ ਅਤੇ ਆਰਥਕ ਸਹਿਯੋਗ ਦਾ ਸੰਗਠਨ (ਬਿਮਸਟੇਕ) ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜਿਸ ਵਿੱਚ ਭਾਰਤ, ਬੰਗਲਾਦੇਸ਼, ਸ਼ਰੀਲੰਕਾ, ਥਾਈਲੈਂਡ, ਮਿਆਂਮਾਰ, ਭੁਟਾਨ ਅਤੇ ਨੇਪਾਲ ਮੈਂਬਰ ਦੇਸ਼ ਹਨ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਸਾਕਾ ਨੀਲਾ ਤਾਰਾ (ਅੰਗ੍ਰੇਜ਼ੀ ਨਾਮ: Operation Blue Star) - 1 ਤੋਂ 10 ਜੂਨ 1984 ਦੇ ਵਿਚਕਾਰ ਭਾਰਤੀ ਫੌਜ ਦੁਆਰਾ ਅੰਮ੍ਰਿਤਸਰ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਤੇ ਕੀਤੀ ਹੋਈ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਅੱਤਵਾਦੀ ਕਹਿ ਕੇ ਫੌਜ ਗੁਰੁਦਵਾਰੇ ਵਿੱਚੋਂ ਕੱਢਣਾ ਚਾਹੁੰਦੀ ਸੀ। ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ ਅਤੇ ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਦਾ ਨੁਕਸਾਨ ਹੋਇਆ।
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।
ਅਰਦਾਸ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ, ਜਿਸ ਵਿੱਚ ਅਰਜ਼ ਦਾ ਅਰਥ "ਬੇਨਤੀ" ਹੈ ਅਤੇ "ਦਾਸ਼ਤ" ਦਾ ਅਰਥ ਹੈ "ਪੇਸ਼ ਕਰਨਾ"। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ,ਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਯੋਕਾਨ (羊羹) ਇੱਕ ਗਾੜੀ ਜੈਲੀ ਵਾਲੀ ਮਿਠਾਈ ਹੁੰਦੀ ਹੈ ਜੋ ਕੀ ਲਾਲ ਬੀਨ ਦੇ ਪੇਸਟ, ਅਗਰ ਤੇ ਚੀਨੀ ਤੋਂ ਬਣਦੀ ਹੈ। ਇਹ ਡੱਬੇ ਦੇ ਅਕਾਰ ਵਿੱਚ ਕੱਟੀ ਜਾਂਦੀ ਹੈ ਤੇ ਫਾੜੀਆਂ ਕੱਟਕੇ ਖਾਈ ਜਾਂਦੀ ਹੈ। ਇਹ ਦੋ ਭਾਂਤੀ ਦੀ ਹੁੰਦੀ ਹੈ: ਨੇਰੀ ਯੋਕਾਨ ਤੇ ਮੀਜ਼ੁ ਯੋਕਾਨ। ਮਿਜ਼ੁ ਦਾ ਅਰਥ ਪਾਣੀ ਹੁੰਦਾ ਹੈ ਤੇ ਇਹ ਵੱਦ ਪਾਣੀ ਦੇ ਹੋਣ ਦਾ ਸੰਕੇਤ ਕਰਦੀ ਹੈ। ਮੀਜ਼ੁ ਯੋਕਾਨ ਅਕਸਰ ਠੰਡਾ ਹੁੰਦਾ ਹੈ ਤੇ ਗਰਮੀਆਂ ਵਿੱਚ ਖਾਇਆ ਜਾਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ਇਹ ਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ਇਨ੍ਹਾ ਦੋਵਾਂ ਵਿਚਕਾਰ ਕੋਈ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਇਸ ਲਈ ਏਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਨਵਤੇਜ ਸਿੰਘ ਪ੍ਰੀਤਲੜੀ (8 ਜਨਵਰੀ 1925 - 12 ਅਗਸਤ 1981) ਇੱਕ ਉੱਘੇ ਪੰਜਾਬੀ ਲੇਖਕ ਸਨ। ਓਹ ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਵੱਡੇ ਪੁੱਤਰ ਸਨ ਅਤੇ ਉਹ ਪੰਜਾਬੀ ਰਸਾਲੇ ਪ੍ਰੀਤਲੜੀ ਵਿੱਚ ਛਪਦੇ ਆਪਣੇ ਬਾਕਾਇਦਾ ਫ਼ੀਚਰ ਮੇਰੀ ਧਰਤੀ ਮੇਰੇ ਲੋਕ ਕਰਕੇ ਹਿੰਦੁਸਤਾਨ ਦੀ ਅਜ਼ਾਦੀ ਤੋਂ ਬਾਅਦ ਪੰਜਾਬੀ ਪਾਠਕ ਜਗਤ ਵਿੱਚ ਉੱਘਾ ਨਾਮ ਰਹੇ। ਕਮਿਊਨਿਸਟ ਲਹਿਰ ਨਾਲ ਉਨ੍ਹਾਂ ਦੇ ਕਰੀਬੀ ਸੰਬੰਧ ਸਨ।