ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਤਾਈਪੇਈ ਅਤੇ ਤਾਇਬਾਓ, ਤਾਈਵਾਨ ਵਿੱਚ ਸਥਿਤ ਨੈਸ਼ਨਲ ਪੈਲੇਸ ਮਿਊਜ਼ੀਅਮ, ਵਿਚ ਤਕਰੀਬਨ 700,000 ਪੁਰਾਣੇ ਚੀਨੀ ਸਾਮਰਾਜ ਦੀਆਂ ਚੀਜ਼ਾਂ ਅਤੇ ਕਲਾਕਾਰੀ ਦੇ ਸਥਾਈ ਭੰਡਾਰ ਹਨ, ਜਿਸ ਨਾਲ ਇਹ ਦੁਨੀਆ ਵਿੱਚ ਇਹ ਸਭ ਤੋਂ ਵੱਡੀ ਕਿਸਮ ਦਾ ਇੱਕ ਮਿਊਜ਼ੀਅਮ ਹੈ। ਇਹ ਸੰਗ੍ਰਹਿ ਨਵਉਲੀਥਿਕ ਉਮਰ ਤੋਂ ਲੈ ਕੇ ਆਧੁਨਿਕ ਤਕ ਚੀਨੀ ਕਲਾ ਦੇ 8000 ਸਾਲਾਂ ਦੇ ਇਤਿਹਾਸ ਨੂੰ ਦਰਸਾਉਂਦਾ ਹੈ। ਜ਼ਿਆਦਾਤਰ ਸੰਗ੍ਰਹਿ ਚੀਨ ਦੇ ਸਮਰਾਟਾਂ ਦੁਆਰਾ ਇਕੱਤਰ ਕੀਤੇ ਗਏ ਉੱਚ ਗੁਣਵੱਤਾ ਦੇ ਟੁਕੜੇ ਹਨ ਨੈਸ਼ਨਲ ਪੈਲੇਸ ਮਿਊਜ਼ੀਅਮ ਦੀਆਂ ਜੜ੍ਹਾਂ ਫਾਰਬਿਡ ਸਿਟੀ ਵਿਚਲੇ ਪੈਲੇਸ ਮਿਊਜ਼ੀਅਮ ਜੁੜਦੀਆਂ ਹਨ, ਜਿਸ ਵਿੱਚ ਕਲਾਕਾਰੀ ਅਤੇ ਕਲਾਕਾਰੀ ਦਾ ਵਿਆਪਕ ਸੰਗ੍ਰਹਿ ਮਿੰਗ ਅਤੇ ਕਿੰਗ ਰਾਜਪੂਤ ਦੇ ਉੱਤੇ ਅਧਾਰਿਤ ਹੈ,
ਨਿਤਿਨ ਨਬੀਨ (ਜਨਮ 23 ਮਈ 1980) ਇੱਕ ਭਾਰਤੀ ਸਿਆਸਤਦਾਨ, ਰਾਜਨੀਤਿਕ ਪ੍ਰਬੰਧਕ ਅਤੇ ਕਾਰਕੁਨ ਹੈ ਜੋ ਜਨਵਰੀ 2026 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 16ਵੇਂ ਰਾਸ਼ਟਰੀ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਹਨ। ਉਹ ਦਸੰਬਰ 2025 ਤੋਂ ਜਨਵਰੀ 2026 ਤੱਕ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਸਨ। ਉਹ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਹਨ, 45 ਸਾਲ ਦੀ ਉਮਰ ਵਿੱਚ ਇਸ ਅਹੁਦੇ 'ਤੇ ਪਹੁੰਚੇ। ਉਨ੍ਹਾਂ ਨੇ ਬਿਹਾਰ ਦੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾਈ। 2024 ਤੋਂ 2025 ਤੱਕ ਸੜਕ ਨਿਰਮਾਣ ਮੰਤਰਾਲਾ ਅਤੇ ਸ਼ਹਿਰੀ ਰਿਹਾਇਸ਼ ਅਤੇ ਵਿਕਾਸ ਮੰਤਰਾਲਾ ਅਤੇ ਕਾਨੂੰਨ ਅਤੇ ਨਿਆਂ ਮੰਤਰਾਲਾ ਸੰਭਾਲਿਆ। ਉਹ ਵਰਤਮਾਨ ਵਿੱਚ ਬਿਹਾਰ ਵਿਧਾਨ ਸਭਾ ਵਿੱਚ ਬਾਂਕੀਪੁਰ ਹਲਕੇ ਦੀ ਨੁਮਾਇੰਦਗੀ ਕਰਦੇ ਹਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਨਾਸਤਿਕਤਾ ਜਾਂ ਅਨੀਸ਼ਵਰਵਾਦ ਵਿੱਚਾਰਾਂ ਦੀ ਇੱਕ ਪ੍ਰਣਾਲ਼ੀ ਹੈ ਰੱਬ ਦੀ ਹੋਂਦ ਅਤੇ ਧਾਰਮਿਕ ਵਿਸ਼ਵਾਸਾਂ ਤੋਂ ਜਾਂ ਕਿਸੀ ਉੱਪਰੀ ਤਾਕਤ ਜਾਂ ਦੇਵੀ-ਦੇਵਤਿਆਂ ਦੀ ਹਸਤੀ ਤੋਂ ਇਨਕਾਰੀ ਹੈ। ਸਿਧੇ ਅਰਥਾਂ ਵਿੱਚ ਇਹ ਪੁਜੀਸ਼ਨ ਹੈ ਕਿ ਕੋਈ ਦੇਵੀ-ਦੇਵਤੇ ਨਹੀਂ ਹੁੰਦੇ, ਕੋਈ ਦੈਵੀ ਸ਼ਕਤੀ ਨਹੀਂ ਹੁੰਦੀ। ਵਧੇਰੇ ਵਿਆਪਕ ਅਰਥਾਂ ਵਿੱਚ ਇਸ ਤੋਂ ਭਾਵ ਕਿਸੇ ਦੈਵੀ ਸ਼ਕਤੀ ਦੇ ਵਜੂਦ ਵਿੱਚ ਕੋਈ ਵਿਸ਼ਵਾਸ ਨਾ ਹੋਣਾ ਹੈ। ਨਾਸਤਿਕਤਾ ਆਸਤਿਕਤਾ ਨਾਲ ਉਲਟ ਹੈ, ਜੋ ਕਿ ਇਸਦੇ ਸਭ ਤੋਂ ਆਮ ਰੂਪ ਵਿੱਚ ਇਹ ਵਿਸ਼ਵਾਸ ਹੈ ਕਿ ਘੱਟੋ ਘੱਟ ਇੱਕ ਦੇਵਤਾ ਮੌਜੂਦ ਹੈ।
ਪੁਸ਼ਪਾ ਹੰਸ, ਪੰਜਾਬੀ ਲੋਕ ਗੀਤ ਗਾਇਕਾ ਹੈ ਜਿਸ ਦਾ ਜਨਮ 30 ਨਵੰਬਰ 1917 ਨੂੰ ਫਾਜ਼ਿਲਕਾ (ਪੰਜਾਬ) ਵਿਖੇ ਮਾਤਾ ਜਨਕ ਰਾਣੀ ਕਪੂਰ ਅਤੇ ਪਿਤਾ ਰਤਨ ਲਾਲ ਕਪੂਰ ਦੇ ਘਰ ਹੋਇਆ। ਰਤਨ ਲਾਲ ਕਪੂਰ ਜੀ ਪੇਸ਼ੇ ਵਜੋਂ ਫ਼ੌਜਦਾਰੀ ਕੇਸਾਂ ਦੇ ਨਾਮੀ ਵਕੀਲ ਸਨ। ਉਹਨਾਂ ਪੁਸ਼ਪਾ ਹੰਸ ਨੂੰ ਮੁੱਢਲੀ ਪੜ੍ਹਾਈ ਫ਼ਾਜਿਲਕਾ ਤੋਂ ਦਿਵਾਈ, ਪਰ ਉਸ ਦੀ ਹਰ ਸਮੇਂ ਗੁਣ-ਗੁਣਾਉਣ ਵਾਲੀ ਗੱਲ ਦੇ ਉਹ ਸਖ਼ਤ ਵਿਰੋਧੀ ਸਨ। ਪਰ ਪੁਸ਼ਪਾ ਹੰਸ ਦਾ ਨਾਨਾ ਪੰਡਤ ਵਿਸ਼ਣੂ ਦਿਗੰਬਰ ਪਾਲੂਸਕਰ ਸੰਗੀਤ ਦੇ ਸ਼ੁਕੀਨ ਸੀ,ਅਤੇ ਉਹ ਪੁਸ਼ਪਾ ਤੋਂ ਕੁੱਝ ਨਾ ਕੁ੍ਝ ਸੁਣਦੇ ਰਹਿੰਦੇ ਅਤੇ ਉਸ ਨੂੰ ਉਤਸ਼ਾਹਤ ਕਰਦੇ ਰਹਿੰਦੇ ਸਨ। ਉਹਨਾਂ ਆਪਣੇ ਦਾਮਾਦ ਅਰਥਾਤ ਪੁਸ਼ਪਾ ਦੇ ਪਿਤਾ ਨੂੰ ਇਸ ਬਾਰੇ ਬਹੁਤ ਸਮਝਾਇਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਬ੍ਰਾਜ਼ੀਲੀਆ (ਪੁਰਤਗਾਲੀ ਉਚਾਰਨ: [bɾɐˈzilɪɐ]) ਬ੍ਰਾਜ਼ੀਲ ਦੀ ਸੰਘੀ ਰਾਜਧਾਨੀ ਅਤੇ ਸੰਘੀ ਜ਼ਿਲ੍ਹੇ ਦੀ ਸਰਕਾਰ ਦਾ ਟਿਕਾਣਾ ਹੈ। ਪ੍ਰਸ਼ਾਸਕੀ ਤੌਰ ਉੱਤੇ ਇਹ ਸ਼ਹਿਰ ਸੰਘੀ ਜ਼ਿਲ੍ਹੇ ਵਿੱਚ ਸਥਿਤ ਹੈ ਜੋ ਮੱਧ-ਪੱਛਮੀ ਖੇਤਰ ਵਿੱਚ ਪੈਂਦਾ ਹੈ। ਭੂਗੋਲਕ ਤੌਰ ਉੱਤੇ ਇਹ ਬ੍ਰਾਜ਼ੀਲੀ ਉੱਚ-ਭੋਂਆਂ ਉੱਤੇ ਸਥਿਤ ਹੈ। 2008 ਦੇ ਅੰਦਾਜ਼ੇ ਮੁਤਾਬਕ ਇਸ ਦੀ ਅਬਾਦੀ 2,562,963 (ਮਹਾਂਨਗਰੀ ਇਲਾਕੇ ਵਿੱਚ 3,716,996) ਸੀ ਜਿਸ ਕਰ ਕੇ ਇਹ ਬ੍ਰਾਜ਼ੀਲ ਦਾ ਚੌਥਾ ਸਭ ਤੋਂ ਵੱਡਾ ਸ਼ਹਿਰ ਹੈ। ਮਹਾਂਨਗਰੀ ਇਲਾਕੇ ਦੇ ਤੌਰ ਉੱਤੇ ਇਸ ਦਾ ਦਰਜਾ ਛੇਵਾਂ ਹੈ। ਇਹ ਇੱਕ ਯੁਨੈਸਕੋ ਵਿਸ਼ਵ ਵਿਰਾਸਤ ਟਿਕਾਣਾ ਵੀ ਹੈ। ਇਹ ਦੁਨੀਆ ਦੀ ਸਭ ਤੋਂ ਵੱਡੀ ਰਾਜਧਾਨੀ ਹੈ ਜੋ 20ਵੀਂ ਸਦੀ ਦੇ ਅਰੰਭ ਵਿੱਚ ਮੌਜੂਦ ਨਹੀਂ ਸੀ।
ਨੁਸਰਤ ਫ਼ਤਿਹ ਅਲੀ ਖ਼ਾਨ (13 ਅਕਤੂਬਰ 1948- 16 ਅਗਸਤ 1997) ਪਾਕਿਸਤਾਨ ਦੇ ਇੱਕ ਗਾਇਕ ਅਤੇ ਸੰਗੀਤਕਾਰ ਸਨ। ਇਹਨਾਂ ਨੇ ਫ਼ਿਲਮਾਂ ਵਿੱਚ ਗਾਇਆ। ਇਹਨਾਂ ਦਾ ਜਨਮ ਪੰਜਾਬ, ਪਾਕਿਸਤਾਨ ਦੇ ਵਿੱਚ ਹੋਇਆ। ਇਹਨਾਂ ਨੇ ਕਰੀਬ 40 ਦੇਸ਼ਾਂ ਵਿੱਚ ਆਪਣੇ ਕਨਸਰਟ ਕੀਤੇ। ਉਹ ਆਵਾਜ਼ ਦੀ ਅਸਾਧਾਰਣ ਰੇਂਜ ਵਾਲੀਆਂ ਖੂਬੀਆਂ ਦਾ ਮਾਲਕ ਸੀ। ਇਹਨਾਂ ਦਾ ਨਾ ਗਿਨਿਜ ਬੁਕ ਆਫ ਵਰਲਡ ਰਿਕਾਰਡ ਵਿੱਚ ਵੀ ਦਰਜ ਹੈ। 13 ਅਕਤੂਬਰ 2015 ਨੂੰ ਉਹਨਾਂ ਦੇ ਜਨਮ ਦਿਨ ਉੱਪਰ ਗੂਗਲ ਨੇ ਉਹਨਾਂ ਨੂੰ ਇੱਕ ਡੂਡਲ ਬਣਾ ਸ਼ਰਧਾਂਜਲੀ ਭੇਂਟ ਕੀਤੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜੇਨੋਆ ( JEN-oh-ə; Italian: Genova [ˈdʒɛːnova] ( ਸੁਣੋ), ਇਤਾਲਵੀ ਉਚਾਰਨ: [ˈdʒeːnova]; ਲਿਗੂਰੀ: [Zêna] Error: {{Lang}}: text has italic markup (help) ਫਰਮਾ:IPA-lij; ਅੰਗਰੇਜ਼ੀ, ਇਤਿਹਾਸਿਕ ਅਤੇ ਲਾਤੀਨੀ ਵਿੱਚ Genua) ਲਿਗੂਰੀਆ ਦੇ ਇਤਾਲਵੀ ਖੇਤਰ ਦੀ ਦੀ ਰਾਜਧਾਨੀ ਹੈ ਅਤੇ ਇਹ ਇਟਲੀ ਦਾ ਛੇਵਾਂ ਸਭ ਤੋਂ ਵੱਡਾ ਸ਼ਹਿਰ ਹੈ। 2015 ਵਿੱਚ ਸ਼ਹਿਰ ਦੀਆਂ ਪ੍ਰਸ਼ਾਸਕੀ ਹੱਦਾਂ ਵਿੱਚ 594,733 ਲੋਕ ਰਹਿੰਦੇ ਸਨ। 2011 ਦੀ ਇਤਾਲਵੀ ਜਨਗਣਨਾ ਦੇ ਮੁਤਾਬਿਕ ਜੇਨੋਆ ਪ੍ਰਾਂਤ, ਜਿਹੜਾ ਕਿ 2015 ਵਿੱਚ ਜੇਨੋਆ ਦਾ ਮੁੱਖ ਨਗਰ ਬਣ ਗਿਆ ਸੀ, ਸ਼ਹਿਰ ਦੀ ਅਬਾਦੀ 855,834 ਸੀ ਅਤੇ ਅਤੇ ਵੱਡੇ ਖੇਤਰ ਵਿੱਚ 1.5 ਮਿਲੀਅਨ ਲੋਕ ਰਹਿੰਦੇ ਸਨ, ਜਿਹੜਾ ਇਟਾਲੀਅਨ ਰਿਵੀਰਾ ਤੱਕ ਫੈਲਿਆ ਹੋਇਆ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਕਾਰਬਨੀ ਰਸਾਇਣ ਵਿਗਿਆਨ ਵਿੱਚ ਬਿਰਤੀਮੂਲਕ ਸਮੂਹ (ਹੋਰ ਨਾਂ ਕਿਰਿਆਸ਼ੀਲ ਸਮੂਹ ਅਤੇ ਕਿਰਿਆਤਮਕ ਸਮੂਹ ਹਨ) ਅਣੂਆਂ ਵਿਚਲੇ ਪਰਮਾਣੂਆਂ ਜਾਂ ਜੋੜਾਂ ਦੇ ਉਹਨਾਂ ਖ਼ਾਸ ਝੁੰਡਾਂ ਨੂੰ ਆਖਿਆ ਜਾਂਦਾ ਹੈ ਜਿਹੜੇ ਉਹਨਾਂ ਅਣੂਆਂ ਦੀਆਂ ਵਿਸ਼ੇਸ਼ ਰਸਾਇਣਕ ਕਿਰਿਆਵਾਂ ਭਾਵ ਉਹਨਾਂ ਦੀ ਬਿਰਤੀ ਲਈ ਜੁੰਮੇਵਾਰ ਹੁੰਦੇ ਹਨ। ਕੋਈ ਇੱਕ ਕਿਰਿਆਸ਼ੀਲ ਸਮੂਹ ਇੱਕੋ ਹੀ ਜਾਂ ਇੱਕੋ ਜਿਹੀ ਰਸਾਇਣਕ ਕਿਰਿਆ ਵਿੱਚ ਹਿੱਸਾ ਲੈਂਦਾ ਹੈ ਭਾਵੇਂ ਜਿਸ ਅਣੂ ਦਾ ਉਹ ਹਿੱਸਾ ਹੈ, ਦਾ ਅਕਾਰ ਕਿੰਨਾ ਵੀ ਹੋਵੇ। ਪਰ ਉਹਦੀ ਤੁਲਨਾਤਮਕ ਕਿਰਿਆਸ਼ੀਲਤਾ ਨੇੜਲੇ ਹੋਰ ਬਿਰਤੀਮੂਲਕ ਸਮੂਹ ਬਦਲ ਸਕਦੇ ਹਨ।
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇੱਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿੱਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਆਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿੱਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿੱਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇੱਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅਫਗਾਨਿਸਤਾਨ ਦਾ ਇੱਕ ਪ੍ਰਾਂਤ ਹੈ, ਜੋ ਉਸ ਦੇਸ਼ ਦੇ ਪੱਛਮ ਵਿੱਚ ਸਥਿਤ ਹੈ। ਇਸ ਪ੍ਰਾਂਤ ਦਾ ਖੇਤਰਫਲ 41,005 ਵਰਗ ਕਿਮੀ ਹੈ ਅਤੇ ਇਸਦੀ ਆਬਾਦੀ ਸੰਨ 2002 ਵਿੱਚ ਲੱਗਪਗ 1.5 ਲੱਖ ਅਨੁਮਾਨਿਤ ਕੀਤੀ ਗਈ ਸੀ। ਇਸ ਪ੍ਰਾਂਤ ਦੀ ਰਾਜਧਾਨੀ ਜਰੰਜ ਸ਼ਹਿਰ ਹੈ। ਇਸ ਪ੍ਰਾਂਤ ਦੀਆਂ ਸਰਹਦਾਂ ਈਰਾਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਹਨ। ਨੀਮਰੂਜ ਪ੍ਰਾਂਤ ਅਫਗਾਨਿਸਤਾਨ ਦੀ ਸਭ ਤੋਂ ਘੱਟ ਘਣੀ ਆਬਾਦੀ ਵਾਲਾ ਸੂਬਾ ਹੈ ਅਤੇ ਇਸਦਾ ਇੱਕ ਵੱਡਾ ਭੂਭਾਗ ਸੀਸਤਾਨ ਦਰੋਣੀ ਅਤੇ ਦਸ਼ਤ-ਏ-ਮਾਰਗਾਂ ਦੇ ਭਿਆਨਕ ਰੇਗਿਸਤਾਨ ਵਿੱਚ ਆਉਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਖੁਰਾਲਗੜ੍ਹ ਸਾਹਿਬ ਰਵਿਦਾਸੀ ਸਿੱਖ ਭਾਈਚਾਰਿਆਂ ਜਿਵੇਂ ਆਦਿ-ਧਰਮੀ, ਚਮਾਰ, ਰਾਮਦਾਸੀਆ ਸਿੱਖਾਂ ਅਤੇ ਮੋਚੀਆਂ ਦੇ ਸਭ ਤੋਂ ਪ੍ਰਮੁੱਖ ਇਤਿਹਾਸਕ ਸਥਾਨਾਂ ਵਿੱਚੋਂ ਇੱਕ ਹੈ। ਇਹ ਸਥਾਨ ਪਿੰਡ ਖਰਾਲੀ, ਗੜ੍ਹਸ਼ੰਕਰ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿੱਤ ਹੈ। ਖੁਰਾਲਗੜ੍ਹ ਸਾਹਿਬ ਨੂੰ ਚਰਨ ਚੋਹ ਗੰਗਾ ਸ੍ਰੀ ਗੁਰੂ ਰਵਿਦਾਸ ਜੀ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਅਸਥਾਨ 'ਤੇ ਸ੍ਰੀ ਗੁਰੂ ਰਵਿਦਾਸ ਜੀ ਆਏ ਸਨ
ਮੁਕੇਸ਼ (22 ਜੁਲਾਈ 1923 – 27 ਅਗਸਤ 1976) ਇੱਕ ਭਾਰਤੀ ਗਾਇਕ ਸੀ। ਜਿਸ ਨੇ 'ਤੌਬਾ ਯੇ ਮਤਵਾਲੀ ਚਾਲ, ਜਾਨੇ ਕਹਾਂ ਗਏ ਵੋ ਦਿਨ, ਮੇਰਾ ਜੂਤਾ ਹੈ ਜਾਪਾਨੀ, ਸਭ ਕੁਝ ਸੀਖਾ ਹਮਨੇ ਨਾ ਸੀਖੀ ਹੋਸ਼ਿਆਰੀ, ਸਜਨ ਰੇ ਝੂਠ ਮਤ ਬੋਲੋ, ਏ ਭਾਈ ਜ਼ਰਾ ਦੇਖ ਕੇ ਚਲੋ, ਕੋਈ ਜਬ ਤੁਮਾਰ੍ਹਾ ਹਿਰਦੇ ਤੋੜ ਦੇ' ਆਦਿ ਜਿਹੇ ਦਿਲ-ਟੁੰਬਵੇਂ ਗੀਤਾਂ ਨਾਲ ਸਰੋਤਿਆਂ ਦੇ ਦਿਲ ਜਿੱਤੇ। ਆਪ ਦਾ ਜਨਮ 22 ਜੁਲਾਈ, 1923 ਨੂੰ ਮਾਤਾ ਚਾਂਦ ਰਾਣੀ ਦੀ ਕੁੱਖੋਂ ਹੋਇਆ।
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।" ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਕੈਪਟਨ ਮਾਰਵਲ 2019 ਦੀ ਇੱਕ ਅਮਰੀਕੀ ਸੂਪਰਹੀਰੋ ਫ਼ਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਕੈਰਲ ਡੈਨਵਰਜ਼ / ਕੈਪਟਨ ਮਾਰਵਲ ਤੇ ਅਧਾਰਤ ਹੈ। ਮਾਰਵਲ ਸਟੂਡੀਓਜ਼ ਵਲੋਂ ਸਿਰਜੀ ਗਈ ਇਹ ਫ਼ਿਲਮ ਵਾਲਟ ਡਿਜ਼ਨੀ ਸਟੂਡੀਓਜ਼ ਮੋਸ਼ਨ ਪਿਕਚਰਜ਼ ਵਲੋਂ ਵੰਡੀ ਗਈ ਹੈ ਅਤੇ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ.) ਦੀ 21ਵੀਂ ਫ਼ਿਲਮ ਹੈ। ਫ਼ਿਲਮ ਦਾ ਨਿਰਦੇਸ਼ਨ ਐਨਾ ਬੋਡਨ ਅਤੇ ਰਾਇਅਨ ਫਲੈੱਕ ਨੇ ਕੀਤਾ ਅਤੇ ਸਕਰੀਨਪਲੇਅ ਜਿਨੇਵਾ ਰੌਬਰਟਸਨ-ਡਵੋਰੈੱਟ ਨਾਲ ਰਲ਼ ਕੇ ਕੀਤਾ ਸੀ। ਫ਼ਿਲਮ ਵਿੱਚ ਬ੍ਰੀ ਲਾਰਸਨ ਨੇ ਕੈਰਲ ਡੈਨਵਰਜ਼ ਦਾ ਕਿਰਦਾਰ ਕੀਤਾ ਹੈ ਅਤੇ ਨਾਲ-ਨਾਲ ਸੈਮਿਊਲ ਐੱਲ.
ਕਿੱਸਾ-ਏ ਚਾਰ ਦਰਵੇਸ਼ (ਫ਼ਾਰਸੀ: قصه چهار درویش ਕਿੱਸਾ-ਏ ਚਹਾਰ ਦਰਵੇਸ਼; ਉਰਦੂ ਵਿੱਚ ਬਾਗ਼-ਓ ਬਹਾਰ - باغ و بہار) ਅਖੀਰ 13ਵੀਂ ਸਦੀ ਵਿੱਚ ਅਮੀਰ ਖੁਸਰੋ ਦੀਆਂ ਲਿਖੀਆਂ ਦਾਸਤਾਨਾਂ ਦਾ ਸੰਗ੍ਰਹਿ ਹੈ। ਕਹਿੰਦੇ ਹਨ ਕਿ ਅਮੀਰ ਖੁਸਰੋ ਦੇ ਗੁਰੂ ਅਤੇ ਸੂਫੀ ਸੰਤ, ਨਿਜਾਮੁੱਦੀਨ ਔਲੀਆ ਬੀਮਾਰ ਹੋ ਗਏ ਸੀ। ਉਹਨਾਂ ਨੂੰ ਖੁਸ਼ ਕਰਨ ਦੇ ਲਈ, ਅਮੀਰ ਖੁਸਰੋ ਨੇ ਉਹਨਾਂ ਨੂੰ ਅਲਿਫ਼ ਲੈਲਾ (ਇੱਕ ਹਜ਼ਾਰ ਇੱਕ ਰਾਤਾਂ) ਦੀ ਸ਼ੈਲੀ ਵਿੱਚ ਕਹਾਣੀਆਂ ਦੀ ਇੱਕ ਲੜੀ ਸੁਣਾਉਣੀ ਸ਼ੁਰੂ ਕਰ ਦਿੱਤੀ। ਕਹਾਣੀ-ਲੜੀ ਦੇ ਮੁੱਕਣ ਤੱਕ, ਨਿਜਾਮੁੱਦੀਨ ਔਲੀਆ ਸਹੀ ਸਲਾਮਤ ਹੋ ਗਏ ਸੀ, ਅਤੇ ਉਹਨਾਂ ਅਰਦਾਸ ਕੀਤੀ ਸੀ ਕਿ ਜੋ ਕੋਈ ਵੀ ਇਨ੍ਹਾਂ ਕਹਾਣੀਆਂ ਨੂੰ ਸੁਣੇਗਾ ਉਹ ਵੀ ਠੀਕ ਹੋ ਜਾਵੇ।
ਵਿਸ਼ੇਸ਼ ਆਰਥਕ ਜ਼ੋਨ (SEZ) ਉਸ ਭੂਗੋਲਿਕ ਖੇਤਰ ਲਈ ਦਿੱਤਾ ਨਾਮ ਹੈ ਜਿਸ ਦੀ ਨਿਸ਼ਾਨਦੇਹੀ ਵਸਤਾਂ ਬਰਾਮਦ ਕਰਨ ਅਤੇ ਰੁਜ਼ਗਾਰ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਖੇਤਰਾਂ ਨੂੰ ਟੈਕਸਾਂ, ਕੋਟਿਆਂ, ਬਦੇਸ਼ੀ ਨਿਵੇਸ ਤੇ ਪਾਬੰਦੀਆਂ, ਕਿਰਤ ਕਾਨੂੰਨਾਂ ਅਤੇ ਹੋਰ ਬੰਦਸ਼ਾਂ ਸੰਬੰਧੀ ਦੇਸ਼ ਦੇ ਕਾਨੂੰਨਾਂ ਤੋਂ ਛੋਟ ਦੇ ਦਿੱਤੀ ਜਾਂਦੀ ਹੈ, ਤਾਂ ਜੋ ਉਥੇ ਬਣੀਆਂ ਵਸਤਾਂ ਸੰਸਾਰ ਮੰਡੀ ਵਿੱਚ ਕੀਮਤ ਮੁਕਾਬਲੇ ਵਿੱਚ ਟਿਕ ਸਕਣ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸਮਾਜਵਾਦੀ (ਸੋਸ਼ਲਿਸਟ) ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇੰਨਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸ ਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸ ਦੀ ਰਾਜਧਾਨੀ ਮਾਸਕੋ ਸੀ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੈਗ਼ੰਬਰ ਲਿਬਨਾਨੀ-ਅਮਰੀਕੀ ਕਵੀ, ਕਲਾਕਾਰ, ਦਾਰਸ਼ਨਿਕ ਤੇ ਲੇਖਕ ਖਲੀਲ ਜਿਬਰਾਨ ਦੀ ਵਾਰਤਕ ਦੀ ਕਿਤਾਬ ਹੈ। ਇਹ ਪਹਿਲੀ ਵਾਰ 1923 ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ। ਇਹ ਜਿਬਰਾਨ ਦੀ ਸਭ ਤੋਂ ਮਸ਼ਹੂਰ ਕਿਤਾਬ ਹੈ। ਪੈਗ਼ੰਬਰ ਦਾ 100 ਤੋਂ ਵੱਧ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਹੋ ਚੁੱਕਿਆ ਹੈ ਜੋ ਇਸ ਨੂੰ ਇਤਿਹਾਸ ਦੀ ਸਭ ਤੋਂ ਵੱਧ ਅਨੁਵਾਦ ਕੀਤੀਆਂ ਗਈਆਂ ਕਿਤਾਬਾਂ ਵਿੱਚੋਂ ਇੱਕ ਬਣਾਉਂਦਾ ਹੈ। ਇਹ ਕਦੇ ਵੀ ਮੁੱਕੀ ਨਹੀਂ ਅਤੇ ਸਮੇਂ ਤੋਂ ਪਹਿਲਾਂ ਹੀ ਨਵਾਂ ਐਡੀਸ਼ਨ ਮੰਡੀ ਵਿੱਚ ਮੌਜੂਦ ਹੁੰਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਤੁਨੀ ਨਦੀ (ਜਿਸ ਨੂੰ ਬਸ਼ਿਸ਼ਟ ਗੰਗਾ ਵੀ ਕਿਹਾ ਜਾਂਦਾ ਹੈ) ਭਾਰਤ ਦੇ ਅਸਾਮ ਰਾਜ ਵਿੱਚ ਬ੍ਰਹਮਪੁੱਤਰ ਨਦੀ ਦੀ ਇੱਕ ਛੋਟੀ ਸਹਾਇਕ ਨਦੀ ਹੈ। ਤੁਨੀ ਨਦੀ ਦੁਨੀਆ ਦੇ ਸਭ ਤੋਂ ਵੱਡੇ ਨਦੀ ਟਾਪੂ ਮਾਜੁਲੀ ਦੇ ਵਿਚਕਾਰੋਂ ਵਗਦੀ ਹੈ। ਸ਼੍ਰੀ ਭੋਗਪੁਰ ਸਤਰਾ, ਅਸਾਮ ਦੇ ਕਈ ਪ੍ਰਾਚੀਨ ਸਤਰਾਂ ਵਿੱਚੋਂ ਇੱਕ ਤੁਨੀ ਨਦੀ ਦੇ ਨੇੜੇ ਸਥਿਤ ਹੈ। ਤੁਨੀ ਨਦੀ ਨੂੰ ਬਸ਼ਿਸ਼ਟ ਗੰਗਾ ਵੀ ਕਿਹਾ ਜਾਂਦਾ ਹੈ।
ਜਮੈਲ ਅਬਦਲ ਨਾਸਿਰ (15 ਜਨਵਰੀ 1918 - 28 ਸਤੰਬਰ 1970) 1954 ਤੋਂ 1970 ਵਿੱਚ ਆਪਣੀ ਵਫ਼ਾਤ ਤੱਕ ਮਿਸਰ ਦਾ ਸਦਰ ਰਿਹਾ। ਉਹ ਅਰਬ ਕੌਮਪ੍ਰਸਤੀ ਅਤੇ ਨਵਬਸਤੀਵਾਦੀ ਨਿਜ਼ਾਮ ਦੇ ਖ਼ਿਲਾਫ਼ ਆਪਣੀ ਪਾਲਿਸੀ ਦੇ ਸਦਕਾ ਮਸ਼ਹੂਰ ਹੋਇਆ। ਅਰਬ ਕੌਮਪ੍ਰਸਤੀ ਉਸ ਦੇ ਨਾਮ ਤੇ ਹੀ ਨਾਸਿਰਵਾਦ ਕਹਿਲਾਉਂਦੀ ਹੈ। ਨਾਸਿਰ ਨੂੰ ਅੱਜ ਵੀ ਅਰਬ ਦੁਨੀਆ ਵਿੱਚ ਅਰਬਾਂ ਦੀ ਅਜ਼ਮਤ ਅਤੇ ਆਜ਼ਾਦੀ ਦੀ ਅਲਾਮਤ ਸਮਝਿਆ ਜਾਂਦਾ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ। ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪ੍ਰਾਚੀਨ ਯੂਨਾਨੀ ਲੋਕ ਈਸਾਪੂਰਵ 1500 ਇਸਵੀ ਦੇ ਆਸਪਾਸ ਇਸ ਟਾਪੂ ਉੱਤੇ ਆਏ ਜਿੱਥੇ ਪਹਿਲਾਂ ਤੋਂ ਆਦਿਮ ਲੋਕ ਰਿਹਾ ਕਰਦੇ ਸਨ। ਇਹ ਲੋਕ ਹਿੰਦ-ਯੂਰੋਪੀ ਸਮੂਹ ਦੇ ਸਮਝੇ ਜਾਂਦੇ ਹਨ। 1100 ਈਸਾਪੂਰਵ ਤੋਂ 800 ਈਸਾਪੂਰਵ ਤੱਕ ਦੇ ਸਮੇਂ ਨੂੰ ਹਨੇਰ ਯੁੱਗ ਕਹਿੰਦੇ ਹਨ। ਇਸਦੇ ਬਾਅਦ ਗਰੀਕ ਰਾਜਾਂ ਦਾ ਉਦੈ ਹੋਇਆ। ਏਥੇਂਸ, ਸਪਾਰਟਾ, ਮੇਸੀਡੋਨੀਆ (ਮਕਦੂਨੀਆ) ਇੰਹੀ ਰਾਜਾਂ ਵਿੱਚ ਪ੍ਰਮੁੱਖ ਸਨ। ਇਹਨਾਂ ਵਿੱਚ ਆਪਸੀ ਸੰਘਰਸ਼ ਹੁੰਦਾ ਰਹਿੰਦਾ ਸੀ। ਇਸ ਸਮੇਂ ਗਰੀਕ ਭਾਸ਼ਾ ਵਿੱਚ ਅਭੂਤਪੂਵ ਰਚਨਾਏ ਹੋਈ। ਵਿਗਿਆਨ ਦਾ ਵੀ ਵਿਕਾਸ ਹੋਇਆ। ਇਸ ਸਮੇਂ ਫਾਰਸ ਵਿੱਚ ਹਖਾਮਨੀ (ਏਕੇਮੇਨਿਡ) ਉਦਏ ਹੋ ਰਿਹਾ ਸੀ। ਰੋਮ ਵੀ ਸ਼ਕਤੀਸ਼ਾਲੀ ਹੁੰਦਾ ਜਾ ਰਿਹਾ ਸੀ। ਸੰਨ 500 ਈਸਾਪੂਰਵ ਵਲੋਂ ਲੈ ਕੇ 448 ਈਸਾਪੂਰਵ ਤੱਕ ਫਾਰਸੀ ਸਾਮਰਾਜ ਨੇ ਯੂਨਾਨ ਉੱਤੇ ਚੜਾਈ ਕੀਤੀ। ਯਵਨਾਂ ਨੂੰ ਇਸ ਯੁੱਧਾਂ ਵਿੱਚ ਜਾਂ ਤਾਂ ਹਾਰ ਦਾ ਮੂੰਹ ਵੇਖਣਾ ਪਿਆ ਜਾਂ ਪਿੱਛੇ ਹੱਟਣਾ ਪਿਆ। ਉੱਤੇ ਈਸਾਪੂਰਵ ਚੌਥੀ ਸਦੀ ਦੇ ਸ਼ੁਰੂ ਵਿੱਚ ਤੁਰਕੀ ਦੇ ਤਟ ਉੱਤੇ ਸਥਿਤ ਗਰੀਕ ਨਗਰਾਂ ਨੇ ਫਾਰਸੀ ਸ਼ਾਸਨ ਦੇ ਖਿਲਾਫ ਬਗ਼ਾਵਤ ਕਰਣਾ ਸ਼ੁਰੂ ਕਰ ਦਿੱਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ (2019 ਤੱਕ ਆਈਸੀਸੀ ਮਹਿਲਾ ਵਿਸ਼ਵ ਟੀ-20 ਵਜੋਂ ਜਾਣਿਆ ਜਾਂਦਾ ਸੀ) ਮਹਿਲਾ ਟੀ20 ਅੰਤਰਰਾਸ਼ਟਰੀ ਕ੍ਰਿਕਟ ਲਈ ਦੋ-ਸਾਲਾ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਹੈ।ਇਸ ਸਮਾਗਮ ਦਾ ਆਯੋਜਨ ਖੇਡ ਦੀ ਸੰਚਾਲਨ ਸੰਸਥਾ, ਅੰਤਰਰਾਸ਼ਟਰੀ ਕ੍ਰਿਕੇਟ ਕੌਂਸਲ (ਆਈਸੀਸੀ) ਦੁਆਰਾ ਕੀਤਾ ਗਿਆ ਹੈ, ਜਿਸਦਾ ਪਹਿਲਾ ਐਡੀਸ਼ਨ 2009 ਵਿੱਚ ਇੰਗਲੈਂਡ ਵਿੱਚ ਆਯੋਜਿਤ ਕੀਤਾ ਗਿਆ ਸੀ। ਪਹਿਲੇ ਤਿੰਨ ਟੂਰਨਾਮੈਂਟਾਂ ਵਿੱਚ, ਅੱਠ ਭਾਗੀਦਾਰ ਸਨ, ਪਰ 2014 ਦੇ ਐਡੀਸ਼ਨ ਤੋਂ ਬਾਅਦ ਇਹ ਹੁਣ ਗਿਣਤੀ ਵਧ ਕੇ ਦਸ ਹੋ ਗਈ ਹੈ। ਜੁਲਾਈ 2022 ਵਿੱਚ, ICC ਨੇ ਘੋਸ਼ਣਾ ਕੀਤੀ ਕਿ ਬੰਗਲਾਦੇਸ਼ 2024 ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਅਤੇ ਇੰਗਲੈਂਡ 2026 ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। 2026 ਟੂਰਨਾਮੈਂਟ ਵਿੱਚ ਟੀਮਾਂ ਦੀ ਗਿਣਤੀ ਵੀ ਬਾਰਾਂ ਤੱਕ ਵਧਣ ਲਈ ਤੈਅ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ, ਜੋ ਕਿ ਖੇਤਰਫ਼ਲ ਦੇ ਹਿਸਾਬ ਨਾਲ ਰਾਜ ਦਾ ਸਭ ਤੋਂ ਵੱਡਾ ਸ਼ਹਿਰ ਹੈ।ਇਹ ਪੰਜਾਬ ਦਾ ਇੱਕ ਜਿਲ੍ਹਾ ਵੀ ਹੈ। ਇਹ 2011 ਵਿੱਚ 1,618,879 ਦੀ ਅਨੁਮਾਨਿਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਕਾਫ਼ੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।