ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਭਾਰਤ ਸਰਕਾਰ
ਵਿਭਾਗ ਦਾ ਤਕਨੀਕੀ ਸਿੱਖਿਆ ਭਾਗ ਇੰਜੀਅਨਰੀ, ਫਾਰਮੇਸੀ, ਨਕਸ਼ਾ ਨਵੀਸੀ ਆਦਿ ਦੇ ਡਿਪਲੋਮਾ ਤੇ ਡਿਗਰੀ ਕਾਲਜਾਂ ਦੀ ਪੜ੍ਹਾਈ ਦੀ ਨਿਗਰਾਨੀ ਲਈ ਹੈ।ਉਦਂਯੋਗਿਕ ਸਿਖਲਾਈ ਹਿੱਸੇ ਦਾ ਕੰਮ ਉਦਯੋਗਿਕ ਸਿਖਲਾਈ ਸੰਸਥਾਵਾਂ, ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਤਾਵਾਂ, ਤੇ ਹੁਨਰ ਵਿਕਾਸ ਸੰਸਥਾਵਾਂ ਦੀ ਦੇਖ ਰੇਖ ਕਰਨਾ ਹੈ।ਪੰਜਾਬ ਸਕਿਲ ਡਿਵਲਪਮੈਂਟ ਮਿਸ਼ਨ ਇਸ ਵਿਭਾਗ, ਰੁਜ਼ਗਾਰ ਤੇ ਸਿਖਲਾਈ ਵਿਭਾਗ ਪੰਜਾਬ(ਭਾਰਤ) ਸਰਕਾਰ ਅਤੇ ਮੁੱਖ ਮੰਤਰੀ ਸਕੱਤਰੇਤ ਦੀ ਸਾਂਝੀ ਜ਼ਿਮੇਵਾਰੀ ਅਧੀਨ ਹੁਨਰ ਵਿਕਾਸ ਦੀ ਗਤੀ ਵਿੱਚ ਤੇਜ਼ੀ ਲਿਆਉਣ ਲਈ, ਇੱਕ ਸਾਲ ਪਹਿਲੇ 2015 ਵਿੱਚ ਗਠਿਤ ਕੀਤਾ ਗਿਆ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।
ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ। ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਨਵਤੇਜ ਸਿੰਘ ਪ੍ਰੀਤਲੜੀ (8 ਜਨਵਰੀ 1925 - 12 ਅਗਸਤ 1981) ਇੱਕ ਉੱਘੇ ਪੰਜਾਬੀ ਲੇਖਕ ਸਨ। ਓਹ ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਵੱਡੇ ਪੁੱਤਰ ਸਨ ਅਤੇ ਉਹ ਪੰਜਾਬੀ ਰਸਾਲੇ ਪ੍ਰੀਤਲੜੀ ਵਿੱਚ ਛਪਦੇ ਆਪਣੇ ਬਾਕਾਇਦਾ ਫ਼ੀਚਰ ਮੇਰੀ ਧਰਤੀ ਮੇਰੇ ਲੋਕ ਕਰਕੇ ਹਿੰਦੁਸਤਾਨ ਦੀ ਅਜ਼ਾਦੀ ਤੋਂ ਬਾਅਦ ਪੰਜਾਬੀ ਪਾਠਕ ਜਗਤ ਵਿੱਚ ਉੱਘਾ ਨਾਮ ਰਹੇ। ਕਮਿਊਨਿਸਟ ਲਹਿਰ ਨਾਲ ਉਨ੍ਹਾਂ ਦੇ ਕਰੀਬੀ ਸੰਬੰਧ ਸਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜ਼ਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜ਼ਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜ਼ਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸਿੰਘ ਸਭਾ ਲਹਿਰ ਇੱਕ ਸਿੱਖ ਲਹਿਰ ਸੀ, ਜੋ ਪੰਜਾਬ ਵਿੱਚ 1870 ਦੇ ਦਹਾਕੇ ਵਿੱਚ ਈਸਾਈਆਂ, ਹਿੰਦੂ ਸੁਧਾਰ ਲਹਿਰਾਂ (ਬ੍ਰਹਮੋ ਸਮਾਜੀਆਂ, ਆਰੀਆ ਸਮਾਜ) ਦੀਆਂ ਧਰਮ-ਧਰਮ ਦੀਆਂ ਗਤੀਵਿਧੀਆਂ ਦੇ ਪ੍ਰਤੀਕਰਮ ਵਜੋਂ ਸ਼ੁਰੂ ਹੋਈ ਸੀ। ਇਸ ਲਹਿਰ ਦੀ ਸਥਾਪਨਾ ਇੱਕ ਅਜਿਹੇ ਦੌਰ ਵਿੱਚ ਕੀਤੀ ਗਈ ਸੀ। ਜਦੋਂ ਸਿੱਖ ਸਾਮਰਾਜ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਅੰਗਰੇਜ਼ਾਂ ਦੁਆਰਾ ਆਪਣੇ ਨਾਲ ਮਿਲਾ ਲਿਆ ਗਿਆ ਸੀ, ਖਾਲਸਾ ਆਪਣਾ ਮਾਣ ਗੁਆ ਚੁੱਕਾ ਸੀ, ਅਤੇ ਮੁੱਖ ਧਾਰਾ ਦੇ ਸਿੱਖ ਤੇਜ਼ੀ ਨਾਲ ਦੂਜੇ ਧਰਮਾਂ ਵਿੱਚ ਤਬਦੀਲ ਹੋ ਰਹੇ ਸਨ। ਲਹਿਰ ਦੇ ਉਦੇਸ਼ "ਸੱਚੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਅਤੇ ਸਿੱਖ ਧਰਮ ਨੂੰ ਇਸਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ; ਸਿੱਖਾਂ ਦੀਆਂ ਇਤਿਹਾਸਕ ਅਤੇ ਧਾਰਮਿਕ ਪੁਸਤਕਾਂ ਨੂੰ ਲਿਖਣਾ ਅਤੇ ਵੰਡਣਾ; ਅਤੇ ਰਸਾਲਿਆਂ ਅਤੇ ਮੀਡੀਆ ਦੁਆਰਾ ਗੁਰਮੁਖੀ ਪੰਜਾਬੀ ਦਾ ਪ੍ਰਚਾਰ ਕਰਨਾ ਸੀ।" ਇਸ ਲਹਿਰ ਨੇ ਸਿੱਖ ਧਰਮ ਨੂੰ ਸੁਧਾਰਨ ਅਤੇ ਦੂਜੇ ਧਰਮਾਂ ਵਿੱਚ ਪਰਿਵਰਤਿਤ ਹੋਏ ਧਰਮ-ਤਿਆਗੀ ਲੋਕਾਂ ਨੂੰ ਸਿੱਖੀ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ; ਨਾਲ ਹੀ ਸਿੱਖ ਭਾਈਚਾਰੇ ਨੂੰ ਅੱਗੇ ਵਧਾਉਣ ਲਈ ਪ੍ਰਭਾਵਸ਼ਾਲੀ ਬ੍ਰਿਟਿਸ਼ ਅਧਿਕਾਰੀਆਂ ਦੀ ਦਿਲਚਸਪੀ ਲਈ। ਆਪਣੀ ਸਥਾਪਨਾ ਦੇ ਸਮੇਂ, ਸਿੰਘ ਸਭਾ ਦੀ ਨੀਤੀ ਦੂਜੇ ਧਰਮਾਂ ਅਤੇ ਰਾਜਨੀਤਿਕ ਮਾਮਲਿਆਂ ਦੀ ਆਲੋਚਨਾ ਤੋਂ ਬਚਣ ਦੀ ਸੀ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਚਕਾਰ ਡੂੰਘਾ ਸੰਬੰਧ ਹੈ। ਪੰਜਾਬ ਨਾਂ ਦੇ ਭੂ- ਖੇਤਰ ਵਿੱਚ ਪੈਦਾ ਹੋਈ, ਪ੍ਰਚਲਿਤ ਹੋਈ ਤੇ ਪ੍ਰਯੋਗ ਹੋ ਰਹੀ ਭਾਸ਼ਾ ਦਾ ਨਾਂ ਪੰਜਾਬੀ ਹੈ। ਪੰਜਾਬੀ ਭਾਸ਼ਾ ਪੰਜਾਬ ਦੇ ਰਹਿਣ ਵਾਲੇ ਲੋਕਾਂ ਦੇ ਅਮਲੀ ਤਜਰਬੇ ਵਿਚੋਂ ਪੈਦਾ ਹੋਈ ਹੈ। ਪੰਜਾਬੀ ਸਮਾਜ ਵਿਚ ਪੁਰਾਤਨ ਸਮੇਂ ਤੋਂ ਸੰਯੁਕਤ ਪਰਿਵਾਰ ਪ੍ਰਥਾ ਰਹੀ ਹੈ, ਜਿਸ ਵਿਚ ਪਿਤਾ, ਪੁੱਤਰ ਅਤੇ ਦਾਦਾ ਇੱਕਠੇ ਇੱਕ ਛੱਤ ਹੇਠ ਰਹਿੰਦੇ ਹਨ। ਇਸ ਵਿਚ ਨਾਨਕੇ ਅਤੇ ਦਾਦਕੇ ਦਾ ਵੱਖਰਾ ਸੰਕਲਪ ਹੈ। ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਰਾਹੀਂ ਉਸਾਰੀ ਪੰਜਾਬੀਅਤ ਢੇਰ ਪੁਰਾਣੀ ਹੈ। ਇਤਿਹਾਸਿਕ ਦ੍ਰਿਸ਼ਟੀ ਤੋਂ ਪੰਜਾਬ ਦੀ ਧਰਤੀ ਉੱਤੇ ਹੀ ਸਭ ਤੋਂ ਪਹਿਲਾਂ ਸਭਿਅਤਾ ਵਿਕਸਿਤ ਹੋਈ ਸੀ। ਹੜੱਪਾ ਮੁਹਿੰਜੋਦੜੋ ਵਿਚ ਵਸਦੀਆਂ ਕੋਲ ਜਾਂ ਦ੍ਰਵਿੜ ਜਾਤੀਆਂ ਮੂਲ ਰੂਪ ਵਿਚ ਪੰਜਾਬੀ ਹੀ ਸਨ। ਪੰਜਾਬੀਅਤ ਤੋਂ ਭਾਵ ਇਹ ਹੈ ਕਿ ਹਰ ਪੰਜਾਬੀ ਨੂੰ ਪੰਜਾਬ ਦਾ ਵਾਸੀ ਹੋਣ ਤੇ ਮਾਣ ਹੋਵੇ ਅਤੇ ਪੰਜਾਬ ਦੇ ਹਰੇਕ ਵਸਨੀਕ ਨਾਲ ਉਹ ਸਾਂਝ ਮਹਿਸੂਸ ਕਰੇ। ਧਰਮ, ਰੰਗ, ਨਸਲ, ਜਾਤੀ ਆਦਿ ਦੇ ਵਿਤਕਰਿਆਂ ਨੂੰ ਇਕ ਪਾਸੇ ਰੱਖ ਕੇ ਲੋਕ ਇਹ ਸੋਚਣ ਕਿ ਉਹ ਪੰਜਾਬੀ ਹਨ। • ਸੱਭਿਆਚਾਰ ਦੇ ਤਿੰਨ ਪੱਖ:- 1) ਭੌਤਿਕ 2) ਸਮਾਜਿਕ 3) ਕਲਾਤਮਕ। • ਪੰਜਾਬੀ ਸੱਭਿਆਚਾਰ। ਦੇ ਅੰਦਰਲੇ ਤੱਤ:- ਪੰਜਾਬੀ ਸੱਭਿਆਚਾਰ ਅੰਦਰ ਬਹੁਤ ਸਾਰੇ ਤੱਤ ਹਨ, ਜਿਹੜੇ ਇਸ ਨੂੰ ਪੰਜਾਬੀਅਤ ਬਖਸ਼ਦੇ ਹਨ। ਇਸ ਵਿਚ ਸਾਂਝੀ ਸੋਚ ਇੱਕ ਨੰਬਰ ਤੇ ਆਉਂਦੀ ਹੈ। ਪੰਜਾਬ ਦੇ ਸਾਰੇ ਲੋਕ ਇਹ ਮਹਿਸੂਸ ਕਰਦੇ ਹਨ ਅਤੇ ਸਾਂਝੇ ਤੌਰ ਤੇ ਪੰਜਾਬ ਦੇ ਲੋਕ ਸੰਗੀਤ ਵੀ ਲੋਕਾਂ ਵਿਚ ਪੰਜਾਬੀਅਤ ਦੀ ਭਾਵਨਾ ਪੈਦਾ ਕਰਦਾ ਹੈ। ਡਾ. ਸੋਹਿੰਦਰ ਸਿੰਘ ਬੇਦੀ ਅਨੁਸਾਰ," ਪੰਜਾਬੀਆਂ ਨੂੰ ਸਵਰ- ਲਹਿਰੀਆਂ ਗੁੜ੍ਹਤੀ ਵਿਚ ਮਿਲਦੀਆਂ ਹਨ। ਜੰਮਦਿਆਂ ਸਾਰ ਹੀ ਬੱਚੇ ਦੇ ਕੰਨਾਂ ਵਿਚ, ਗੀਤਾਂ ਦੀਆਂ ਮਧੁਰ ਧੁਨੀਆਂ ਦੇ ਢੋਲਕੀ ਵੀ ਛਣਕਣ ਲਗਦੀ ਹੈ।ਲੋਕ ਸੰਗੀਤ ਬਾਲ ਦੀ ਆਤਮਾ ਵਿਚ ਇਕ ਰਸ ਹੋ ਕੇ ਰਚ ਜਾਂਦਾ ਹੈ ਤੇ ਜੀਵਨ ਭਰ ਕਈ ਰੂਪਾਂ ਵਿਚ, ਉਸਦੇ ਬੁੱਲਾਂ ਉੱਤੇ ਨੱਚਦਾ ਰਹਿੰਦਾ ਹੈ।" • ਪੰਜਾਬੀ ਰਹਿਣੀ - ਬਹਿਣੀ:- ਪੰਜਾਬੀਆਂ ਦੇ ਰਹਿਣ - ਸਹਿਣ ਦੇ ਢੰਗ- ਤਰੀਕੇ ਇਕੋ ਜਿਹੇ ਹਨ ਤੇ ਇਹ ਉਹਨਾਂ ਦੀਆਂ ਭਾਵਨਵਾਂ ਦਾ ਪ੍ਰਗਟਾਵਾ ਕਰਨ ਵਿਚ ਸਹਾਈ ਹੁੰਦਾ ਹੈ। ਇਸੇ ਕਰਕੇ ਇਕੋ ਜਿਹੀ ਰਹਿਣੀ - ਬਹਿਣੀ ਨੇ ਵੀ ਪੰਜਾਬੀਅਤ ਦੀ ਭਾਵਨਾ ਪੈਦਾ ਕੀਤੀ ਹੈ। • ਲੋਕ ਕਲਾ ਦਾ ਯੋਗਦਾਨ:- ਲੋਕ ਕਲਾ ਬਾਰੇ ਡਾ.ਬੇਦੀ ਲਿਖਦੇ ਹਨ," ਪੰਜਾਬ ਦੀ ਲੋਕ ਕਲਾ ਇਥੋਂ ਦੀ ਸੰਸਕ੍ਰਿਤੀ ਜਿੰਨੀ ਪੁਰਾਣੀ ਹੈ। ਪੰਜਾਬ ਦੇ ਲੋਕ ਕਲਾ ਦੇ ਸਭ ਤੋਂ ਪੁਰਾਣੇ ਨਮੂਨੇ ਹੜੱਪਾ ਤੇ ਰੋਪੜ ਦੀਆਂ ਪੁਰਾਣੀਆਂ ਕੇਹਾਂ ਦੀ ਖੁਦਾਈ ਵੇਲੇ ਮਿਲੇ ਹਨ। ਇਹਨਾਂ ਵਿਚੋਂ ਕੁਝ ਮਿੱਟੀ ਦੇ ਘੜੇ ਤੇ ਅੱਗ ਵਿਚ ਪੱਕੇ ਖਿਡੌਣੇ ਹਨ ਜੋ ਘਰਾਂ ਵਿਚ ਸਜਾਵਟ ਲਈ ਵਰਤੇ ਜਾਂਦੇ ਹਨ। ਮੂਰਤੀ ਕਲਾ, ਚਿੱਤਰਕਲਾ ਪੰਜਾਬ ਦੇ ਬਹੁਤ ਪ੍ਰਸਿੱਧ ਹਨ। • ਭਾਸ਼ਾ ਦਾ ਯੋਗਦਾਨ :- ਭਾਸ਼ਾ ਆਪਣੇ ਆਪ ਵਿਚ ਪੰਜਾਬੀ ਸੱਭਿਆਚਾਰ ਦਾ ਹਿੱਸਾ ਹੈ। ਭਾਸ਼ਾ ਦੇ ਯੋਗਦਾਨ ਨੇ ਵੀ ਪੰਜਾਬੀਅਤ ਪੈਦਾ ਕਰਨ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬੀ ਭਾਸ਼ਾ ਆਮ ਲੋਕਾਂ ਦੀ ਭਾਸ਼ਾ ਹੈ, ਇਹ ਭਾਸ਼ਾ ਇਥੇ ਬੋਲੀ ਜਾ ਰਹੀ ਅਪਭ੍ਰੰਸ਼ ਭਾਸ਼ਾ ਵਿਚੋਂ ਹੀ ਨਿਕਲੀ ਹੈ। ਇਹ ਭਾਸ਼ਾ ਕਿਸੇ ਖਾਸ ਧਰਮ ਦੇ ਲੋਕਾਂ ਜਾਂ ਕਿਸੇ ਜਾਤੀ ਦੀ ਭਾਸ਼ਾ ਨਹੀਂ ਹੈ, ਸਗੋਂ ਇਹ ਸਮੁੱਚੇ ਪੰਜਾਬੀਆਂ ਦੀ ਭਾਸ਼ਾ ਹੈ। ਪੰਜਾਬੀ ਸਾਹਿਤ ਦੇ ਆਰੰਭ ਵਿਚ ਨਾਥ ਜੋਗੀਆਂ ਦਾ ਸਾਹਿਤ ਮਿਲਦਾ ਹੈ। ਭਾਸ਼ਾ ਦੇ ਮਾਧਿਅਮ ਨਾਲ ਰਚਿਆ ਗਿਆ ਇਹ ਸਾਹਿਤ ਪੂਰਣ ਤੌਰ ਤੇ ਨਿਰਪੇਖ ਹੈ ਅਤੇ ਪੰਜਾਬੀਅਤ ਦਾ ਧਾਰਨੀ ਹੈ।" ਗੋਰਖ ਬਾਣੀ " ਵਿਚ ਲਿਖਿਆ ਹੈ- "ਜੋ ਘਰ ਤਿਆਗ ਕਹਾਵੈ ਜੋਗੀ ਘਰ ਬਾਸੀ ਕੋ ਕਹੈ ਜੋ ਭੋਗੀ ਧਰਮ ਤਤ ਕੋ ਹੋਈ ਨਾ ਧਰਮੀ ਕਹੇ ਗੋਰਖ ਸੋ ਮਹਾ ਅਧਰਮੀ।" • ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ:- ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ ਆਪਸ ਵਿਚ ਸੰਬਧਿਤ ਹਨ। ਇਸ ਸਬੰਧੀ ਡਾ.ਧਨਵੰਤ ਕੌਰ ਨੇ ਲਿਖਿਆ ਹੈ,"ਪੰਜਾਬੀਅਤ ਦਾ ਸੰਕਲਪ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ ਅਤੇ ਬਹੁਤੀ ਵਾਰ ਅਸੀਂ ਇਹਨਾਂ ਨੂੰ ਸਮਾਨਾਰਥਕ ਸੰਕਲਪਾਂ ਵਜੋਂ ਵੀ ਵਰਤ ਲੈਂਦੇ ਹਾਂ। ਪੰਜਾਬੀ ਸੱਭਿਆਚਾਰ ਇਕ ਵਿਸ਼ਾਲ, ਵਿਆਪਕ,ਬਹੁ - ਬਣਤਰੀ ਪ੍ਰਬੰਧ ਹੈ ਅਤੇ ਪੰਜਾਬੀਅਤ ਇਸ ਪ੍ਰਬੰਧ ਤੋਂ ਉਸਾਰੀ ਪੰਜਾਬੀ ਮਾਨਸਿਕਤਾ। ਪੰਜਾਬੀ ਸੱਭਿਆਚਾਰ ਦਾ ਸੰਕਲਪ ਅਸੀਂ ਜਦੋਂ ਵਰਤਦੇ ਹਾਂ ਤਾਂ ਉਸ ਵਿੱਚ ਪੰਜਾਬੀ ਵਿਹਾਰ, ਸੋਚ ਵਿਚਾਰ, ਘਰ ਪਰਿਵਾਰ ਦੇ ਨਾਲ - ਨਾਲ ਇਕ ਵਿਆਪਕ ਵਸਤ ਵੀ ਹਾਜ਼ਰ ਹੁੰਦਾ ਹੈ।" • ਸੂਫ਼ੀ ਸਾਹਿਤ:- ਬਾਬਾ ਫ਼ਰੀਦ ਦੇ ਸਲੋਕ ਨੂੰ ਪੜ੍ਹਨ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਸਨੇ ਪੰਜਾਬੀ ਭਾਸ਼ਾ ਰਾਹੀਂ ਆਪਣੀ ਸੂਫ਼ੀ ਭਾਵਨਾਵਾਂ ਨੂੰ ਪ੍ਰਗਟਾਇਆ। • ਗੁਰਮਤਿ ਸਾਹਿਤ:- ਸਾਰੇ ਗੁਰੂ ਸਾਹਿਬਾਨ ਦੀ ਬਾਣੀ ਲੋਕਾਂ ਵਿਚ ਸਾਂਝੀ ਭਾਵਨਾ ਪੈਦਾ ਕਰਦੀ ਹੈ ਅਤੇ ਮਨੁੱਖ ਮਾਤਰ ਦੀ ਏਕਤਾ ਵੱਲ ਇਸ਼ਾਰਾ ਕਰਦੀ ਹੈ। ਡਾ.ਸਾਹਿਬ ਲਿਖਦੇ ਹਨ," ਗੁਰੂ ਗ੍ਰੰਥ ਸਾਹਿਬ ਬਹੁ - ਭਾਸ਼ਾਈ ਸ਼ਬਦ ਕੋਸ਼ ਹੈ, ਜਿਸ ਵਿਚ ਉਸ ਸਮੇਂ ਦੀਆਂ ਸਮੂਹ ਪ੍ਰਯੋਗ ਕੀਤੀਆਂ ਬੋਲੀਆਂ ਦੇ ਅਨੁਸਾਰ ਮੁਹਾਂਦਰੇ ਮਿਲਦੇ ਹਨ।" • ਪੰਜਾਬੀ ਕਿਰਦਾਰ ਨੂੰ ਪ੍ਰਗਟਾਉਣ ਲਈ ਸਮਰੱਥ:- ਪੰਜਾਬੀ ਭਾਸ਼ਾ ਹੀ ਇਕ ਅਜਿਹੀ ਭਾਸ਼ਾ ਹੈ, ਜੋ ਪੰਜਾਬੀ ਕਿਰਦਾਰ ਦਾ ਪ੍ਰਗਟਾਵਾ ਕਰ ਸਕਦੀ ਹੈ। ਪੰਜਾਬੀ ਉੱਦਮੀ, ਹੌਂਸਲੇ ਵਾਲੇ, ਮਿਹਨਤੀ, ਉਦਾਰ- ਚਿਤ, ਬਹਾਦਰ ਆਦਿ ਹੁੰਦੇ ਹਨ।ਪੰਜਾਬੀ ਕਿਰਦਾਰ ਦੀ ਮੂੰਹ ਬੋਲਦੀ ਤਸਵੀਰ ਪੰਜਾਬੀ ਸ਼ਬਦਾਵਲੀ ਰਾਹੀਂ ਹੀ ਖਿੱਚੀ ਜਾ ਹੈ। • ਪੰਜਾਬੀ ਭਾਸ਼ਾ ਅੰਦਰ ਪ੍ਰਾਚੀਨ ਭਾਸ਼ਾਵਾਂ ਦੇ ਸ਼ਬਦ:- ਪੰਜਾਬੀ ਭਾਸ਼ਾ ਵਿਚ ਕਾਫ਼ੀ ਸ਼ਬਦ ਆਸਟ੍ਰਿਕ ਭਾਸ਼ਾ ਦੇ ਮਿਲਦੇ ਹਨ, ਜਿਹੜੀ ਕਿ ਇਸ ਖੇਤਰ ਵਿਚ ਪਹਿਲਾਂ ਬੋਲੀ ਜਾਂਦੀ ਸੀ। ਅਪਭ੍ਰੰਸ਼ ਭਾਸ਼ਾ ਤੋਂ ਕਾਫ਼ੀ ਸ਼ਬਦ ਪੰਜਾਬੀ ਵਿਚ ਆਏ ਹਨ। ਡਾ. ਅਤਰ ਸਿੰਘ ਅਨੁਸਾਰ," ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਕੋਈ ਵੱਖਰੇ ਵਰਤਾਰੇ ਨਹੀਂ, ਸਗੋਂ ਇੱਕ ਵਿਸ਼ਾਲ ਵਰਤਾਰੇ ਦੇ ਬਦਲਵੇਂ ਰੂਪ ਹੀ ਹਨ।" ਪੰਜਾਬੀਅਤ :- ਪੰਜਾਬੀਅਤ ਇੱਕ ਅਜਿਹਾ ਅਹਿਸਾਸ ਹੈ,ਜਿਸ ਤੋਂ ਇੱਕ ਵਿਸ਼ੇਸ਼ ਪ੍ਰਕਾਰ ਦੀ ਵਿਲੱਖਣਤਾ ਦਾ ਝਲਕਾਰਾ ਪੈਂਦਾ ਹੈ। ਪੰਜਾਬੀਅਤ, ਦਾ ਸੰਬੰਧ ਪੰਜਾਬ ਦੇ ਭੂਗੋਲਿਕ ਖਿੱਤੇ, ਉਸ ਖੇਤਰ ਦੀ ਸਥਾਨਕ ਭਾਸ਼ਾ, ਲੋਕਾਂ ਦੀ ਰਹਿਤਲ ਅਤੇ ਉਨ੍ਹਾਂ ਦੇ ਵਿਸ਼ੇਸ਼ ਗੁਣਾਂ, ਜੀਵਨ ਜਾਂਚ ਆਦਿ ਨਾਲ ਹੁੰਦਾ ਹੈ। ਪੰਜਾਬੀਅਤ ਪੰਜਾਬੀ ਪਛਾਣ ਦਾ ਦੂਜਾ ਨਾਂ ਹੈ ਜੋ ਇਸ ਨੂੰ ਭਾਰਤ ਦੀਆਂ ਬਾਕੀ ਕੌਮਾਂ ਤੋਂ ਅਲੱਗ ਕਰਦੀ ਹੈ। ਕੁਝ ਵਿਦਵਾਨਾਂ ਨੇ ਪੰਜਾਬੀਅਤ ਨੂੰ ਕੌਮੀਅਤ ਅਤੇ ਸੱਭਿਆਚਾਰ ਦੇ ਅਰਥਾਂ ਵਿੱਚ ਵਰਤਿਆ ਹੈ। ਕੌਮੀਅਤ ਰਾਜਸੀ ਚੇਤਨਾ ਨਾਲ ਸੰਬੰਧਤ ਹੈ ਤੇ ਸੱਭਿਆਚਾਰ ਕਿਸੇ ਜਨ-ਸਮੂਹ ਦੀ ਜੀਵਨ - ਜਾਚ ਤੇ ਕਦਰਾਂ-ਕੀਮਤਾਂ ਨਾਲ। ਇਨ੍ਹਾਂ ਦੋਹਾਂ ਨਾਲ ਪੰਜਾਬੀ ਵਿਸ਼ੇਸ਼ਣ ਲਾ ਕੇ ਪੰਜਾਬੀ ਕੌਮੀਅਤ ਅਤੇ ਪੰਜਾਬੀ ਸੱਭਿਆਚਾਰ ਨੂੰ ਪੰਜਾਬੀਅਤ ਦੇ ਸਮਾਨਾਰਥਕ ਇਸਤੇਮਾਲ ਕੀਤਾ ਜਾ ਸਕਦਾ ਹੈ। ਪੰਜਾਬੀਆਂ ਦਾ ਆਪਣੀ ਸ਼ਨਾਖਤ ਬਾਰੇ ਸੁਚੇਤ ਹੋਣਾ ਇਕ ਚੰਗੀ ਗੱਲ ਹੈ। ਪੰਜਾਬੀਅਤ ਦਾ ਧਰਮ ਨਾਲ ਕੋਈ ਸਬੰਧ ਨਹੀਂ। ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ, ਪੰਜਾਬੀ ਸੱਭਿਆਚਾਰ ਤੇ ਰਹਿਤਲ ਅਤੇ ਪੰਜਾਬ ਦੀ ਧਰਤੀ ਨਾਲ ਮੋਹ ਦੇ ਰਿਸ਼ਤੇ ਦਾ ਨਾਂ ਪੰਜਾਬੀਅਤ ਹੈ। ਇਸ ਦੇ ਇਕ ਪਾਸੇ ਪੰਜਾਬ ਦਾ ਇਤਿਹਾਸ, ਭਾਸ਼ਾ, ਸਾਹਿਤ ਅਤੇ ਕੋਮਲ ਕਲਾਵਾਂ ਹਨ ਤੇ ਦੂਜੇ ਪਾਸੇ ਪੰਜਾਬ ਦਾ ਲੋਕਯਾਨ ਹੈ। ਇਸ ਵਿੱਚ ਲੋਕ ਸਾਹਿਤ, ਲੋਕ ਹੁਨਰ, ਲੋਕ ਵਿਸ਼ਵਾਸ, ਲੋਕ ਧੰਦੇ, ਰੀਤੀ-ਰਿਵਾਜ, ਪਹਿਰਾਵਾ, ਦਿਲ ਪ੍ਰਚਾਵੇ ਦੇ ਸਾਧਨ ਆਦਿ ਸ਼ਾਮਿਲ ਹਨ। ਪੰਜਾਬੀ ਲੋਕਯਾਨ ਦਾ ਘੇਰਾ ਬਹੁਤ ਵਿਸ਼ਾਲ ਹੈ। ਲੋਕਾਂ ਦੇ ਜੀਵਨ ਨਾਲ ਸਬੰਧਤ ਸਮੱਗਰੀ,। ਪੰਜਾਬੀ ਲੋਕ ਗੀਤ, ਲੋਕ ਕਹਾਣੀਆਂ, ਲੋਕ ਨਾਚ, ਲੋਕ ਨਾਟਕ, ਲੋਕ ਸੰਗੀਤ, ਲੋਕ ਵਿਸ਼ਵਾਸਾਂ, ਰੀਤੀ ਰਿਵਾਜਾਂ ਤੇ ਦਿਲ ਪ੍ਰਚਾਵੇ ਦੇ ਅਨੇਕ ਸਾਧਨਾਂ ਦੇ ਰੂਪ ਵਿੱਚ ਪ੍ਰਾਪਤ ਹੈ। ਪੰਜਾਬੀ ਲੋਕਯਾਨ ਸਮੂਹ ਪੰਜਾਬੀਆਂ ਦੇ ਸਾਂਝੇ ਤਜਰਬਿਆਂ ਜ਼ਖ਼ੀਰਾ ਹੈ। ਉਨ੍ਹਾਂ ਦੀ ਰਹਿਤਲ ਪੂਰੀ ਤਰ੍ਹਾਂ ਰੂਪਮਾਨ ਹੁੰਦੀ ਹੈ। ਪੰਜਾਬੀਅਤ ਦਾ ਸੱਚਾ, ਸੁੱਚਾ ਤੇ ਸਜੀਵ ਚਿੱਤਰ ਸਾਹਮਣੇ ਆਉਂਦਾ ਹੈ। ਪੰਜਾਬੀਅਤ ਵਿਚ ਪੰਜਾਬੀਆਂ ਦਾ ਸੁਭਾਅ, ਉਹਨਾਂ ਦੀ ਸ਼ਖਸੀਅਤ, ਸੋਚ ਧਾਰਾ ਮੁੱਖ ਸ਼ਾਮਲ ਹੁੰਦੀ ਹੈ। ਜੋ ਇਹਨਾਂ ਨੂੰ ਇੱਕ ਅਨੋਖੀ ਪਛਾਣ ਬਖ਼ਸ਼ਦੀ ਹੈ। ਪੰਜਾਬੀਅਤ ਵਿੱਚ ਪੰਜਾਬੀ ਜੁੱਸਾ, ਰੂਹ ਦੀ ਤਾਸੀਰ ਮੁੱਖ ਹੈ, ਇਹ ਜੁੱਸਾ ਜੋ ਇਥੋਂ ਦੇ ਦਿਲਕਸ਼ ਪੌਣ ਪਾਣੀ ਤੇ ਵੰਗਾਰਾਂ ਭਰਪੂਰ ਹੋਣੀਆਂ ਵਿਚ ਉਸਰਿਆ ਹੈ, ਉਹ ਜੁੱਸਾ ਜਿਸ ਨੇ ਧਾੜਵੀਆਂ ਨੂੰ ਰੋਕਿਆ ਹੈ, ਬੁਜ਼ਦਿਲਾਨਾ ਲੰਮੇ ਜੀਵਨ ਦੀ ਅਕਾਂਖਿਆ ਡਰ ਕੇ, ਬੇਪੱਤ ਹੋ ਕੇ ਜਿਊਣਾ ਪੰਜਾਬੀਅਤ ਨਹੀਂ। ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ ਬਾਰੇ ਪਾਕਿਸਤਾਨੀ ਪੰਜਾਬੀਆਂ ਦੇ ਮਸਲੇ ਅਤੇ ਪੰਜਾਬੀ ਜ਼ੁਬਾਨ ਸੰਬੰਧੀ ਸਮੱਸਿਆਵਾਂ ਭਾਰਤੀ ਪੰਜਾਬ ਤੋਂ ਬਿਲਕੁਲ ਅਲੱਗ ਹਨ। ਦੋਹਾਂ ਪੰਜਾਬਾਂ ਦੀ 'ਪੰਜਾਬੀ' ਇੱਕ ਦੂਜੀ ਤੋਂ ਕਾਫ਼ੀ ਭਿੰਨ ਹੈ। ਪੰਜਾਬੀਅਤ ਨੂੰ ਵੱਡਾ ਖ਼ਤਰਾ ਪੰਜਾਬੀਆਂ ਦੀ ਭਾਰੀ ਗਿਣਤੀ ਦਾ ਆਪਣੀ ਮਾਂ - ਬੋਲੀ ਤੋਂ ਬੇ-ਮਨੁੱਖਤਾ ਦੀ ਦੇਣ ਹੈ। ਬੱਚਾ ਜਿਸ ਮਾਹੌਲ ਵਿੱਚ ਜੰਮਦਾ, ਪਲਦਾ ਤੇ ਵਿਚਰਦਾ ਹੈ, ਉਸ ਤੋਂ ਕਿਸੇ ਤਰ੍ਹਾਂ ਵੀ ਅਭਿੱਜ ਨਹੀਂ ਰਹਿ ਸਕਦਾ। ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚੇ ਲਈ ਪੰਜਾਬੀ ਵਾਤਾਵਰਣ ਉਸਾਰਨ ਤੇ ਆਪਣੇ ਵਿਰਸੇ ਬਾਰੇ ਅਜਿਹਾ ਸਾਹਿਤ ਦੇਣ ਜਿਸ ਤੇ.