ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਵ ਦੀ ਥਾਂ ਤੇ ਮ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਕਾਂਸ਼ੀ ਰਾਮ (15 ਮਾਰਚ 1934 – 9 ਅਕਤੂਬਰ 2006) ਜਿਹਨਾਂ ਨੂੰ ਬਹੁਜਨ ਨਾਇਕਜਾਂ ਮਾਨਿਆਵਰਜਾਂ ਸਾਹਿਬ, ਆਦਿ ਨਾਵਾਂ ਨਾਲ਼ ਪੁਕਾਰਿਆ ਜਾਂਦਾ ਹੈ, ਭਾਰਤੀ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਬਹੁਜਨ ਰਾਜਨੀਤੀ ਦੇ ਵਾਹਕ ਸਨ। ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਇੱਕ ਪਿੰਡ ਖੁਆਸਪੁਰਾ ਵਿੱਚ ਇੱਕ ਗਰੀਬ ਪਰਵਾਰ ਵਿੱਚ ਪੈਦਾ ਹੋਏ ਸਨ। ਉਹਨਾਂ ਨੂੰ ਆਧੁਨਿਕ ਭਾਰਤ ਦੇ ਨਿਰਮਾਤਾ ਭੀਮ ਰਾਓ ਅੰਬੇਡਕਰ ਤੋਂ ਬਾਅਦ ਦਲਿਤ ਸਮਾਜ ਦਾ ਸਭ ਤੋਂ ਵੱਡਾ ਨੇਤਾ ਮੰਨਿਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਕੀਪੀਡੀਆ ਦਾ ਲੋਗੋ, ਇੱਕ ਮੁਫਤ ਔਨਲਾਈਨ ਐਨਸਾਈਕਲੋਪੀਡੀਆ, ਇੱਕ ਅਧੂਰਾ ਗਲੋਬ ਹੈ ਜੋ ਜਿਗਸਾ ਦੇ ਟੁਕੜਿਆਂ ਤੋਂ ਬਣਾਇਆ ਗਿਆ ਹੈ - ਕੁਝ ਟੁਕੜੇ ਸਿਖਰ 'ਤੇ ਗਾਇਬ ਹਨ - ਹਰੇਕ ਨੂੰ ਇੱਕ ਵੱਖਰੀ ਲਿਖਣ ਪ੍ਰਣਾਲੀ ਤੋਂ ਇੱਕ ਗਲਾਈਫ ਨਾਲ ਲਿਖਿਆ ਗਿਆ ਹੈ। ਜਿਵੇਂ ਕਿ ਪ੍ਰੋਜੈਕਟ ਦੇ ਅੰਗਰੇਜ਼ੀ-ਭਾਸ਼ਾ ਦੇ ਐਡੀਸ਼ਨ ਦੇ ਵੈੱਬ ਪੰਨਿਆਂ 'ਤੇ ਪ੍ਰਦਰਸ਼ਿਤ ਕੀਤਾ ਗਿਆ ਹੈ, ਗਲੋਬ ਦੇ ਹੇਠਾਂ "WIKIPEDIA" (WɪᴋɪᴘᴇᴅɪA ਦੇ ਰੂਪ ਵਿੱਚ ਸ਼ੈਲੀਬੱਧ) ਸ਼ਬਦ ਹੈ, ਅਤੇ ਇਸਦੇ ਹੇਠਾਂ, ਮੁਫਤ ਓਪਨ-ਸੋਰਸ ਲੀਨਕਸ ਵਿੱਚ "ਦਿ ਫਰੀ ਐਨਸਾਈਕਲੋਪੀਡੀਆ" ਟੈਕਸਟ ਹੈ। ਲਿਬਰਟਾਈਨ ਫੌਂਟ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਮੈਰੀ ਸਕਡੋਵਸਕਾ ਕਿਉਰੀ, Maria Salomea Skłodowska-Curie (7 ਨਵੰਬਰ 1867 – 4 ਜੁਲਾਈ 1934) ਇੱਕ ਪੋਲਿਸ਼-ਫਰਾਂਸੀਸੀ ਰਸਾਇਣ ਵਿਗਿਆਨੀ ਅਤੇ ਭੌਤਿਕ ਵਿਗਿਆਨੀ ਸੀ। ਉਹ ਆਪਣੇ ਰੇਡੀਓਧਰਮਿਤਾ ਦੇ ਖੇਤਰ ਵਿੱਚ ਕੀਤੀ ਖੋਜ ਵਾਸਤੇ ਮਸ਼ਹੂਰ ਹੈ। ਉਹ ਦੋ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ। ਉਹ "ਯੂਨੀਵਰਸਿਟੀ ਆਫ਼ ਪੈਰਿਸ" ਦੀ ਪਹਿਲੀ ਮਹਿਲਾ ਪ੍ਰੋਫੈਸਰ ਸੀ, ਅਤੇ 1995 ਵਿੱਚ ਪੈਰਿਸ ਦੇ ਪੈਨੇਥਿਓਂ ਵਿਖੇ ਦਫਨਾਈ ਜਾਣ ਵਾਲੀ ਪਹਿਲੀ ਤੀਵੀਂ ਸੀ।
ਬਜ਼ਾਰਦੁਜ਼ੁ ਪਹਾੜ (ਅਜ਼ਰਬਾਈਜਾਨ: Bazardüzü dağı; ਰੂਸੀ: Кичӏен сув) ਅਜ਼ਰਬਾਈਜਾਨ ਅਤੇ ਰੂਸ (ਦਾਗਸਤਾਨ) ਦੀ ਸਰਹੱਦ 'ਤੇ ਗ੍ਰੇਟਰ ਕਾਕੇਸ਼ਸ ਪਹਾੜਾਂ ਦੀ ਲੜੀ ਵਿੱਚ ਇੱਕ ਪਹਾੜੀ ਹੈ। 4,466 metres (14,652 ft) 'ਤੇ ਸਮੁੰਦਰ ਤਲ ਤੋਂ ਉੱਪਰ, ਇਹ ਅਜ਼ਰਬਾਈਜਾਨ ਅਤੇ ਦਾਗੇਸਤਾਨ ਦੋਵਾਂ ਵਿੱਚ ਸਭ ਤੋਂ ਉੱਚੀ ਚੋਟੀ ਹੈ, ਅਤੇ ਕੁਸਾਰ ਖੇਤਰ ਵਿੱਚ ਸਥਿਤ ਹੈ। ਦਾਗੇਸਤਾਨ (ਅਤੇ ਇਸ ਲਈ ਰੂਸ) ਦਾ ਸਭ ਤੋਂ ਦੱਖਣੀ ਬਿੰਦੂ ਚੋਟੀ ਤੋਂ ਲਗਭਗ ਸੱਤ ਕਿਲੋਮੀਟਰ ਦੱਖਣ-ਪੱਛਮ ਵਿੱਚ ਸਥਿਤ ਹੈ। ਅਜ਼ਰਬਾਈਜਾਨੀ ਤੋਂ ਅਨੁਵਾਦ ਕੀਤਾ ਗਿਆ, ਬਾਜ਼ਾਰਦੁਜ਼ੂ ਦਾ ਅਰਥ ਹੈ "ਮਾਰਕੀਟ ਵਰਗ", ਵਧੇਰੇ ਸਪਸ਼ਟ ਤੌਰ 'ਤੇ ਇੱਕ ਖਾਸ ਨਿਸ਼ਾਨ ਵਜੋਂ - "ਬਾਜ਼ਾਰ ਵੱਲ ਮੁੜੋ, ਬਾਜ਼ਾਰ"। ਮੱਧ ਯੁੱਗ ਵਿੱਚ, ਇਸ ਚੋਟੀ ਦੇ ਪੂਰਬ ਵਿੱਚ ਸਥਿਤ ਸ਼ਾਹਨਾਬਾਦ ਘਾਟੀ ਵਿੱਚ, ਸਾਲਾਨਾ ਵੱਡੇ ਬਹੁ-ਰਾਸ਼ਟਰੀ ਮੇਲੇ ਲੱਗਦੇ ਸਨ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸਮਾਜਵਾਦੀ (ਸੋਸ਼ਲਿਸਟ) ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇੰਨਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸ ਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸ ਦੀ ਰਾਜਧਾਨੀ ਮਾਸਕੋ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ,1861-24 ਨਵੰਬਰ,1938) 19ਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਉਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਿਲ ਹੈ। ਉਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਜਾਂ ਸਿਰਫ਼ ਮਹਾਨ ਕੋਸ਼ ਅਤੇ ਅੰਗਰੇਜ਼ੀ ਸਿਰਲੇਖ ਐਨਸਾਈਕਲੋਪੀਡੀਆ ਆਫ਼ ਸਿੱਖ ਲਿਟਰੇਚਰ ਦੁਆਰਾ ਜਾਣਿਆ ਜਾਂਦਾ ਹੈ, ਇੱਕ ਪੰਜਾਬੀ ਭਾਸ਼ਾ ਦਾ ਵਿਸ਼ਵਕੋਸ਼ ਹੈ ਜਿਸ ਨੂੰ ਭਾਈ ਕਾਨ੍ਹ ਸਿੰਘ ਨਾਭਾ ਨੇ ਚੌਦਾਂ ਸਾਲਾਂ ਵਿੱਚ ਸੰਕਲਿਤ ਕੀਤਾ ਸੀ। ਇਹ ਪਹਿਲਾ ਪੰਜਾਬੀ ਐਨਸਾਈਕਲੋਪੀਡੀਆ ਸੀ, ਇਸ ਵਿੱਚ 70,000 ਤੋਂ ਵੱਧ ਸ਼ਬਦ ਹਨ, ਜਿਨ੍ਹਾਂ ਵਿੱਚੋਂ ਕੁਝ ਦਾ ਗੁਰੂ ਗ੍ਰੰਥ ਸਾਹਿਬ, ਦਸਮ ਗ੍ਰੰਥ, ਗੁਰ ਪ੍ਰਤਾਪ ਸੂਰਜ ਗ੍ਰੰਥ ਅਤੇ ਹੋਰ ਸਿੱਖ ਪੁਸਤਕਾਂ ਤੋਂ ਲੋੜੀਂਦਾ ਹਵਾਲਾ ਹੈ। ਇਸ ਨੂੰ ਇਸਦੇ ਪ੍ਰਭਾਵ ਅਤੇ ਇਸਦੀ ਸਕਾਲਰਸ਼ਿਪ ਦੇ ਪੱਧਰ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਕੰਮ ਮੰਨਿਆ ਜਾਂਦਾ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ
ਅਸ਼ੋਕ ਦੇ ਥੰਮ੍ਹ (ਅੰਗ੍ਰੇਜ਼ੀ: pillars of Ashoka) ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਫੈਲੇ ਹੋਏ ਇੱਕ-ਮੋਲੀਥਿਕ ਥੰਮ੍ਹਾਂ ਦੀ ਇੱਕ ਲੜੀ ਹਨ, ਜਿਨ੍ਹਾਂ ਨੂੰ ਤੀਜੇ ਮੌਰੀਆ ਸਮਰਾਟ ਅਸ਼ੋਕ ਮਹਾਨ ਦੁਆਰਾ ਬਣਾਇਆ ਗਿਆ ਸੀ - ਜਾਂ ਘੱਟੋ-ਘੱਟ ਹੁਕਮਾਂ ਨਾਲ ਉੱਕਰਾ ਕੀਤਾ ਗਿਆ ਸੀ, ਜਿਸਦਾ ਸਮਾਂ ਅੰ. 268 ਤੋਂ 232 ਈਸਾ ਪੂਰਵ ਤੱਕ ਸੀ। ਅਸ਼ੋਕ ਨੇ ਆਪਣੇ ਖੁਦ ਦੇ ਥੰਮ੍ਹਾਂ ਦਾ ਵਰਣਨ ਕਰਨ ਲਈ ਧੰਮ ਥੰਭਾ (ਧਰਮ ਸਤੰਭਾ), ਭਾਵ "ਧਰਮ ਦੇ ਥੰਮ੍ਹ" ਸ਼ਬਦ ਦੀ ਵਰਤੋਂ ਕੀਤੀ। ਇਹ ਥੰਮ੍ਹ ਭਾਰਤ ਦੀ ਆਰਕੀਟੈਕਚਰ ਦੇ ਮਹੱਤਵਪੂਰਨ ਸਮਾਰਕ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮੌਰੀਆ ਪਾਲਿਸ਼ ਦੀ ਵਿਸ਼ੇਸ਼ਤਾ ਪ੍ਰਦਰਸ਼ਿਤ ਕਰਦੇ ਹਨ। ਅਸ਼ੋਕ ਦੁਆਰਾ ਬਣਾਏ ਗਏ ਵੀਹ ਥੰਮ੍ਹ ਅਜੇ ਵੀ ਬਚੇ ਹਨ, ਜਿਨ੍ਹਾਂ ਵਿੱਚ ਉਸਦੇ ਹੁਕਮਾਂ ਦੇ ਸ਼ਿਲਾਲੇਖ ਵੀ ਸ਼ਾਮਲ ਹਨ। ਜਾਨਵਰਾਂ ਦੀਆਂ ਕੈਪੀਟਲਾਂ ਵਾਲੇ ਸਿਰਫ਼ ਕੁਝ ਹੀ ਬਚੇ ਹਨ ਜਿਨ੍ਹਾਂ ਵਿੱਚੋਂ ਸੱਤ ਪੂਰੇ ਨਮੂਨੇ ਜਾਣੇ ਜਾਂਦੇ ਹਨ। ਦੋ ਥੰਮ੍ਹਾਂ ਨੂੰ ਫਿਰੋਜ਼ ਸ਼ਾਹ ਤੁਗਲਕ ਨੇ ਦਿੱਲੀ ਤਬਦੀਲ ਕਰ ਦਿੱਤਾ ਸੀ। ਬਾਅਦ ਵਿੱਚ ਮੁਗਲ ਸਾਮਰਾਜ ਦੇ ਸ਼ਾਸਕਾਂ ਦੁਆਰਾ ਕਈ ਥੰਮ੍ਹਾਂ ਨੂੰ ਤਬਦੀਲ ਕੀਤਾ ਗਿਆ, ਜਾਨਵਰਾਂ ਦੀਆਂ ਰਾਜਧਾਨੀਆਂ ਨੂੰ ਹਟਾ ਦਿੱਤਾ ਗਿਆ। ਔਸਤਨ 12 and 15 m (40 and 50 ft) ਦੇ ਵਿਚਕਾਰ ਉੱਚੇ, ਅਤੇ ਹਰੇਕ ਦਾ ਭਾਰ 50 ਟਨ ਤੱਕ ਸੀ, ਇਹਨਾਂ ਥੰਮ੍ਹਾਂ ਨੂੰ ਘਸੀਟਿਆ ਗਿਆ, ਕਈ ਵਾਰ ਸੈਂਕੜੇ ਮੀਲ, ਜਿੱਥੇ ਉਹਨਾਂ ਨੂੰ ਖੜ੍ਹਾ ਕੀਤਾ ਗਿਆ ਸੀ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ। ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ। ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ। ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ। ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ। ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ। ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ। 'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ: "ਸਵੈਜੀਵਨੀ ਦਾ ਸ਼ਖਸੀਅਤੀ ਤੱਤ" ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ। "ਸਵੈਜੀਵਨੀ ਦਾ ੲਿਤਹਾਸਕ ਤੱਤ" ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ। "ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ?
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।