ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਹੋਲਿਕਾ ਦਹਨ (' ਹੋਲਿਕਾ ਜਲਾਉਣਾ ' ), ਸੰਸਕ੍ਰਿਤ ਵਿੱਚ ਹੋਲਿਕਾ ਦਹਨਮ ਦਾ ਅਨੁਵਾਦ ਕੀਤਾ ਗਿਆ, ਇੱਕ ਹਿੰਦੂ ਅਵਸਰ ਹੈ ਜੋ ਕਿ ਹੋਲਿਕਾ ਅਤੇ ਪ੍ਰਹਿਲਾਦ ਨੂੰ ਮਨਾਉਂਦਾ ਹੈ। ਹੋਲਿਕਾ ਨੇ ਸੋਚਿਆ ਕਿ ਉਹ ਆਪਣੇ ਭਤੀਜੇ ਪ੍ਰਹਿਲਾਦ ਨੂੰ ਮਾਰਨ ਲਈ ਆਪਣੇ ਵਰਦਾਨ ਦੀ ਵਰਤੋਂ ਕਰ ਸਕਦੀ ਹੈ (ਉਹ ਅੱਗ ਉਸ ਨੂੰ ਤਬਾਹ ਨਹੀਂ ਕਰ ਸਕਦੀ) ਅਤੇ ਉਸ ਦੇ ਨਾਲ ਅੱਗ ਵਿੱਚ ਬੈਠ ਗਈ। ਹਾਲਾਂਕਿ, ਉਹ ਖੁਦ ਸੜ ਗਈ ਅਤੇ ਪ੍ਰਹਿਲਾਦ ਬਚ ਗਿਆ। ਇਹ ਹੋਲੀ ਦੇ ਮੌਕੇ ਤੋਂ ਪਹਿਲਾਂ ਹੁੰਦਾ ਹੈ, ਰੰਗਾਂ ਦਾ ਤਿਉਹਾਰ, ਜੋ ਬਸੰਤ ਰੁੱਤ ਦਾ ਜਸ਼ਨ ਮਨਾਉਂਦਾ ਹੈ। ਹੋਲੀ ਕੀ ਹੈ ਅਤੇ ਕਿਉਂ ਮਨਾਈ ਜਾਂਦੀ ਹੈ?
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਈਰਾਨ (جمهوری اسلامی ايران, ਜਮਹੂਰੀ-ਏ-ਇਸਲਾਮੀ-ਏ-ਈਰਾਨ) ਏਸ਼ੀਆ ਦੇ ਦੱਖਣ-ਪੱਛਮ ਖੰਡ ਵਿੱਚ ਸਥਿਤ ਦੇਸ਼ ਹੈ। ਇਸਨੂੰ ਸੰਨ 1935 ਤੱਕ ਫਾਰਸ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ। ਇਸ ਦੀ ਰਾਜਧਾਨੀ ਤਹਿਰਾਨ ਹੈ ਅਤੇ ਇਹ ਦੇਸ਼ ਉੱਤਰ-ਪੂਰਬ ਵਿੱਚ ਤੁਰਕਮੇਨਿਸਤਾਨ, ਉੱਤਰ ਵਿੱਚ ਕੈਸਪੀਅਨ ਸਾਗਰ ਅਤੇ ਅਜਰਬਾਈਜਾਨ, ਦੱਖਣ ਵਿੱਚ ਫਾਰਸ ਦੀ ਖਾੜੀ, ਪੱਛਮ ਵਿੱਚ ਇਰਾਕ ( ਕੁਰਦਿਸਤਾਨ ਸਰਜ਼ਮੀਨ) ਅਤੇ ਤੁਰਕੀ, ਪੂਰਬ ਵਿੱਚ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਨਾਲ ਘਿਰਿਆ ਹੈ। ਇੱਥੇ ਦਾ ਪ੍ਰਮੁੱਖ ਧਰਮ ਇਸਲਾਮ ਹੈ ਅਤੇ ਇਹ ਖੇਤਰ ਸ਼ੀਆ ਬਹੁਲ ਹੈ।
ਜਾਹਨਵੀ ਕਪੂਰ (ਜਨਮ 6 ਮਾਰਚ 1997) ਇੱਕ ਭਾਰਤੀ ਅਭਿਨੇਤਰੀ ਹੈ ਜੋ ਹਿੰਦੀ ਫਿਲਮਾਂ ਵਿੱਚ ਕੰਮ ਕਰਦੀ ਹੈ। ਸ੍ਰੀਦੇਵੀ ਅਤੇ ਬੋਨੀ ਕਪੂਰ ਦੇ ਘਰ ਜਨਮੀ, ਉਸਨੇ 2018 ਵਿੱਚ ਰੋਮਾਂਟਿਕ ਡਰਾਮਾ ਧੜਕ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ, ਜੋ ਇੱਕ ਵਪਾਰਕ ਸਫਲਤਾ ਸੀ। ਕਪੂਰ ਨੂੰ ਬਾਇਓਪਿਕ ਗੁੰਜਨ ਸਕਸੈਨਾ: ਦ ਕਾਰਗਿਲ ਗਰਲ (2020) ਵਿੱਚ ਸਿਰਲੇਖ ਵਾਲਾ ਏਵੀਏਟਰ ਖੇਡਣ ਲਈ ਸਰਬੋਤਮ ਅਭਿਨੇਤਰੀ ਲਈ ਫਿਲਮਫੇਅਰ ਅਵਾਰਡ ਲਈ ਨਾਮਜ਼ਦਗੀ ਪ੍ਰਾਪਤ ਹੋਈ।
ਸੋਨਮ ਪ੍ਰੀਤ ਕੌਰ ਬਾਜਵਾ (ਜਨਮ 16 ਅਗਸਤ 1989) ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ 'ਤੇ ਕੁਝ ਹਿੰਦੀ ਫ਼ਿਲਮਾਂ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੀਆਂ ਫ਼ਿਲਮਾਂ ਵਿੱਚ ਵੀ ਦਿਖਾਈ ਦਿੰਦੀ ਹੈ। ਉਸਨੇ 2012 ਵਿੱਚ ਫੈਮਿਨਾ ਮਿਸ ਇੰਡੀਆ ਮੁਕਾਬਲੇ ਵਿੱਚ ਹਿੱਸਾ ਲਿਆ। ਸੋਨਮ ਬਾਜਵਾ ਨੇ 2013 ਵਿੱਚ ਪੰਜਾਬੀ ਫਿਲਮ ਬੈਸਟ ਆਫ ਲੱਕ ਨਾਲ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ। ਉਸਨੇ 2014 ਦੀ ਫਿਲਮ ਪੰਜਾਬ 1984 ਵਿੱਚ ਮੁੱਖ ਔਰਤ ਦੀ ਭੂਮਿਕਾ ਨਿਭਾਈ। ਉਸਨੇ ਅੜਬ ਮੁਟਿਆਰਾਂ ਲਈ 2020 ਵਿੱਚ ਸਰਵੋਤਮ ਅਭਿਨੇਤਰੀ ਲਈ ਪੀਟੀਸੀ ਪੰਜਾਬੀ ਫਿਲਮ ਅਵਾਰਡ ਜਿੱਤੇ। ਉਸਨੇ 2021 ਵਿੱਚ ਜ਼ੀ ਪੰਜਾਬੀ ਦੇ ਟਾਕ-ਸ਼ੋਅ ਦਿਲ ਦੀਆਂ ਗੱਲਾਂ ਦੀ ਮੇਜ਼ਬਾਨੀ ਵੀ ਕੀਤੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਲਿੰਗ ਸਮਾਨਤਾ ਜਾਂ ਲਿੰਗ ਬਰਾਬਰੀ, ਜਿਸਨੂੰ ਜਿਨਸੀ ਬਰਾਬਰੀ ਦੇ ਤੌਰ 'ਤੇ ਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ, ੲਿੱਕ ਆਰਥਕ ਸ਼ਮੂਲੀਅਤ ਅਤੇ ਫੈਸਲੇ ਲੈਣ ਸਮੇਤ ਲਿੰਗ ਦੇ ਪ੍ਰਭਾਵਾਂ, ਸੰਸਾਧਨਾਂ ਅਤੇ ਮੌਕਿਆਂ ਅਤੇ ਵੱਖੋ ਵੱਖਰੇ ਵਿਵਹਾਰਾਂ, ਇੱਛਾਵਾਂ ਅਤੇ ਲੋੜਾਂ ਦੀ ਬਰਾਬਰੀ ਦੀ ਸਿਫਾਰਸ਼ ਕਰਨਾ, ਬਰਾਬਰ ਲਿੰਗ ਦੇ ਹੋਣ ਦੀ ਪਹੁੰਚ ਦੇ ਬਰਾਬਰ ਅਸਾਨਤਾ ਦੀ ਅਵਸਥਾ ਹੈ। ਲਿੰਗ ਬਰਾਬਰਤਾ ੲਿੱਕ ਟੀਚਾ ਹੈ, ਜਦੋਂ ਕਿ ਲਿੰਗ ਨਿਰਪੱਖਤਾ ਅਤੇ ਲਿੰਗ ਇਕੁਇਟੀ ਅਭਿਆਸ ਸੋਚਣ ਦੇ ਢੰਗ ਹਨ ਜੋ ਟੀਚਾ ਪ੍ਰਾਪਤ ਕਰਨ ਵਿੱਚ ਮਦਦ ਕਰਦੇ ਹਨ। ਲਿੰਗ ਅਨੁਪਾਤ, ਜਿਸ ਦੀ ਵਰਤੋਂ ਕਿਸੇ ਸਥਿਤੀ ਵਿੱਚ ਲਿੰਗ ਸੰਤੁਲਨ ਨੂੰ ਮਾਪਣ ਲਈ ਕੀਤੀ ਜਾਂਦੀ ਹੈ, ਲਿੰਗ ਸਮਾਨਤਾ ਪ੍ਰਾਪਤ ਕਰਨ ਵਿੱਚ ਸਹਾਇਤਾ ਕਰ ਸਕਦੀ ਹੈ ਪਰ ਇਹ ਆਪਣੇ ਆਪ ਵਿੱਚ ਅਤੇ ਖੁਦ ਦਾ ਟੀਚਾ ਨਹੀਂ ਹੈ। ਲਿੰਗ ਬਰਾਬਰੀ ਬਰਾਬਰ ਪ੍ਰਤੀਨਿਧਤਾ ਨਾਲੋਂ ਵੱਧ ਹੈ, ਇਹ ਮੁੱਖ ਤੌਰ 'ਤੇ ਔਰਤਾਂ ਦੇ ਹੱਕਾਂ ਨਾਲ ਜੁੜਿਅਾ ਹੈ ਅਤੇ ਅਕਸਰ ਨੀਤੀ ਬਦਲਾਵਾਂ ਦੀ ਲੋੜ ਹੁੰਦੀ ਹੈ। 2017 ਦੇ ਅਨੁਸਾਰ, ਲਿੰਗ ਬਰਾਬਰੀ ਲਈ ਗਲੋਬਲ ਅੰਦੋਲਨ ਨੇ ਔਰਤਾਂ ਅਤੇ ਮਰਦਾਂ, ਲਿੰਗ ਬਾਂਹਰਾਂ ਤੋਂ ਬਾਹਰ ਲਿੰਗ ਅਨੁਪਾਤ ਅਤੇ ਲਿੰਗ ਬਾਣੇ ਦੇ ਬਾਹਰ ਲਿੰਗ ਅਨੁਪਾਤ ਸ਼ਾਮਲ ਨਹੀਂ ਕੀਤਾ ਹੈ। ਯੂਨੀਸੈਫ ਕਹਿੰਦਾ ਹੈ ਕਿ "ਔਰਤਾਂ ਅਤੇ ਮਰਦਾਂ, ਲੜਕੀਆਂ ਅਤੇ ਲੜਕਿਅਾਂ ਨੂੰ ਹੱਕ, ਸਰੋਤ, ਮੌਕੇ ਅਤੇ ਸੁਰੱਖਿਆ ਦਾ ਆਨੰਦ ਮਾਣਨ ਦਾ ਬਰਾਬਰ ਹੱਕ ਹੈ। ਇਸ ਲਈ ਇਹ ਜ਼ਰੂਰੀ ਨਹੀਂ ਹੈ ਕਿ ਕੁੜੀਅਾਂ ਅਤੇ ਮੁੰਡੇ, ਔਰਤਾਂ ਅਤੇ ਮਰਦ ਇੱਕੋ ਜਿਹੇ ਹੀ ਹੋਣ ਜਾਂ ੳੁਨ੍ਹਾਂ ਨਾਲ ਬਿਲਕੁਲ ਇਕੋ ਜਿਹੇ ਤਰੀਕੇ ਨਾਲ ਹੀ ਵਰਤਾਓ ਕੀਤਾ ਜਾਵੇ।" ਵਿਸ਼ਵ ਪੱਧਰ 'ਤੇ, ਲਿੰਗ ਬਰਾਬਰੀ ਨੂੰ ਪ੍ਰਾਪਤ ਕਰਨ ਲਈ ਔਰਤਾਂ ਅਤੇ ਲੜਕੀਆਂ ਦੇ ਵਿਰੁੱਧ ਹਾਨੀਕਾਰਕ ਪ੍ਰਥਾਵਾਂ ਜਿਵੇਂ ਕਿ ਜਿਨਸੀ ਤਸਕਰੀ, ਨਸਲੀ ਵਿਤਕਰੇ, ਲੜਾਈ ਦੇ ਸਮੇਂ ਜਿਨਸੀ ਹਿੰਸਾ ਅਤੇ ਹੋਰ ਜ਼ੁਲਮ ਦੀਆਂ ਰਣਨੀਤੀਆਂ ਨੂੰ ਖਤਮ ਕਰਨ ਦੀ ਵੀ ਲੋੜ ਹੈ। ਯੂ.ਐੱਨ.ਐੱਫ.ਪੀ.ਏ.
ਭਾਸ਼ਾ ਵਿਗਿਆਨ ਅਤੇ ਵਿਆਕਰਣ ਵਿੱਚ ਵਾਕ ਇੱਕ ਭਾਸ਼ਾਈ ਪ੍ਰਗਟਾ ਹੁੰਦਾ ਹੈ। ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ: ਕੁੜੀ ਖੇਡ ਰਹੀ ਹੈ। 1. ਬਲੂਮਫੀਲਡ ਅਨੁਸਾਰ, “ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ।” 2. ਬਲਦੇਵ ਸਿੰਘ ਚੀਮਾ ਅਨੁਸਾਰ, “ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ।” 3.
ਸੰਜੂ ਵਿਸ਼ਵਨਾਥ ਸੈਮਸਨ ( /ˌ s ʌ n dʒ u s æ m s ən / ( </img> / ) ; ਜਨਮ 11 ਨਵੰਬਰ 1994) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਹੈ ਜੋ ਘਰੇਲੂ ਕ੍ਰਿਕਟ ਵਿੱਚ ਕੇਰਲ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਾਜਸਥਾਨ ਰਾਇਲਜ਼ ਦੀ ਕਪਤਾਨੀ ਕਰਦਾ ਹੈ। ਇੱਕ ਸੱਜੇ ਹੱਥ ਦਾ ਵਿਕਟਕੀਪਰ-ਬੱਲੇਬਾਜ਼, ਉਹ 2014 ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਅੰਡਰ-19 ਟੀਮ ਦਾ ਉਪ-ਕਪਤਾਨ ਸੀ। ਉਸਨੇ ਜ਼ਿੰਬਾਬਵੇ ਦੇ ਖਿਲਾਫ 2015 ਦੂਰ T20I ਵਿੱਚ ਭਾਰਤ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਉਸਨੇ 2021 ਵਿੱਚ ਸ਼੍ਰੀਲੰਕਾ ਦੇ ਖਿਲਾਫ ਆਪਣਾ ਵਨਡੇ ਡੈਬਿਊ ਕੀਤਾ ਸੀ।
ਅਲੀ ਹੁਸੈਨੀ ਖਮੇਨੀ (19 ਅਪ੍ਰੈਲ 1939 - 28 ਫਰਵਰੀ 2026) ਇੱਕ ਈਰਾਨੀ ਸ਼ੀਆ ਧਰਮ ਗੁਰੂ ਅਤੇ ਸਿਆਸਤਦਾਨ ਸੀ ਜਿਸਨੇ 1989 ਤੋਂ 2026 ਵਿੱਚ ਆਪਣੀ ਹੱਤਿਆ ਤੱਕ ਈਰਾਨ ਦੇ ਦੂਜੇ ਸੁਪਰੀਮ ਲੀਡਰ ਵਜੋਂ ਸੇਵਾ ਨਿਭਾਈ। ਉਹ 1981 ਤੋਂ 1989 ਤੱਕ ਈਰਾਨ ਦੇ ਰਾਸ਼ਟਰਪਤੀ ਵੀ ਰਹੇ। ਸੁਪਰੀਮ ਲੀਡਰ ਵਜੋਂ ਉਨ੍ਹਾਂ ਦਾ ਕਾਰਜਕਾਲ ਉਨ੍ਹਾਂ ਨੂੰ ਮੱਧ ਪੂਰਬ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਰਾਜ ਦਾ ਮੁਖੀ ਅਤੇ ਸ਼ਾਹ ਮੁਹੰਮਦ ਰਜ਼ਾ ਪਹਿਲਵੀ ਤੋਂ ਬਾਅਦ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲਾ ਈਰਾਨੀ ਨੇਤਾ ਬਣਾਉਂਦਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ। ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ ਅਤੇ ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
2026 ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਦਾ ਦਸਵਾਂ ਐਡੀਸ਼ਨ ਹੈ, ਜਿਸਦੀ ਮੇਜ਼ਬਾਨੀ ਭਾਰਤ ਕ੍ਰਿਕਟ ਕੰਟਰੋਲ ਬੋਰਡ ਅਤੇ ਸ਼੍ਰੀਲੰਕਾ ਕ੍ਰਿਕਟ ਦੁਆਰਾ 7 ਫਰਵਰੀ ਤੋਂ 8 ਮਾਰਚ 2026 ਤੱਕ ਕੀਤੀ ਗਈ ਸੀ। ਸ਼੍ਰੀਲੰਕਾ ਨੇ ਪਹਿਲਾਂ 2012 ਵਿੱਚ ਅਤੇ ਭਾਰਤ ਨੇ 2016 ਵਿੱਚ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਕੁੱਲ ਵੀਹ ਟੀਮਾਂ ਭਾਰਤ ਦੇ ਪੰਜ ਸਥਾਨਾਂ ਅਤੇ ਸ਼੍ਰੀਲੰਕਾ ਵਿੱਚ ਤਿੰਨ ਸਥਾਨਾਂ 'ਤੇ 55 ਮੈਚਾਂ ਵਿੱਚ ਹਿੱਸਾ ਲੈ ਰਹੀਆਂ ਹਨ।
ਬਿਰਿਆਨੀ ਇੱਕ ਦੱਖਣੀ ਭਾਰਤ ਦਾ ਚਾਵਲ, ਸਬਜੀਆ ਅਤੇ ਮਾਸ ਦੇ ਮਿਸ਼ਰਣ ਤੋ ਬਣਿਆ ਇੱਕ ਪ੍ਰਸਿਧ ਵਿਅੰਜਨ ਹੈ। ਇਹ ਭਾਰਤ ਦਾ ਇੱਕ ਪ੍ਰਸਿੱਧ ਵਿਅੰਜਨ ਹੋਣ ਦੇ ਨਾਲ ਨਾਲ ਦੁਨਿਆ ਭਰ ਵਿੱਚ ਵਸੇ ਅਪ੍ਰਵਾਸੀ ਭਾਰਤੀਆ ਦੇ ਵਿੱਚ ਵੀ ਬਹੁਤ ਮਸ਼ਹੂਰ ਹੈ। ਇਹ ਮੁਗਲ-ਯੁੱਗ ਦੇ ਭਾਰਤ ਵਿੱਚ ਮੌਜੂਦ ਸੀ, ਹਾਲਾਂਕਿ ਇਸ ਦੀ ਉਤਪਤੀ ਦੀ ਸਹੀ ਤਾਰੀਖ ਅਤੇ ਸਥਾਨ ਬਾਰੇ ਬਹਿਸ ਹੈ। ਇਹ ਫ਼ਾਰਸੀ ਚੌਲਾਂ ਦੇ ਇੱਕ ਪਕਵਾਨ, ਜਾਂ ਤਾਂ ਪਿਲਾਉ ਜਾਂ ਬਿਰਿੰਜ ਬਿਰੀਆਨ ਤੋਂ ਲਿਆ ਗਿਆ ਮੰਨਿਆ ਜਾਂਦਾ ਹੈ। ਇਹ ਪਕਵਾਨ ਫ਼ਾਰਸੀ ਪਿਲਾਉ ਵਾਂਗ ਹੌਲੀ-ਹੌਲੀ ਪਕਾਉਣ ਦੀ ਵਰਤੋਂ ਕਰਦਾ ਹੈ, ਫ਼ਾਰਸੀ-ਸ਼ੈਲੀ ਦੇ ਦਹੀਂ-ਮੈਰੀਨੇਟ ਕੀਤੇ ਮੀਟ ਅਤੇ ਇੱਕ ਮਸਾਲੇਦਾਰ ਭਾਰਤੀ ਸ਼ੈਲੀ ਦੇ ਖਾਣਾ ਪਕਾਉਣ ਦੇ ਨਾਲ; ਇਹ ਸੰਭਾਵਤ ਤੌਰ 'ਤੇ ਮੁਗਲ ਦਰਬਾਰ ਦੀਆਂ ਰਸੋਈਆਂ ਵਿੱਚ ਵਿਕਸਤ ਕੀਤਾ ਗਿਆ ਸੀ। ਇਹ ਵੀ ਸੰਭਵ ਹੈ ਕਿ ਬਿਰਿਆਨੀ ਨੂੰ ਮੁਗਲ ਯੁੱਗ ਤੋਂ ਪਹਿਲਾਂ ਦੱਖਣੀ ਭਾਰਤ ਵਿੱਚ ਲਿਆਂਦਾ ਗਿਆ ਸੀ, ਜਾਂ ਪਿਲਾਉ ਨੂੰ ਭਾਰਤ ਲਿਆਂਦਾ ਗਿਆ ਸੀ ਅਤੇ ਮੁਗਲਾਂ ਦੁਆਰਾ ਅਪਣਾਏ ਜਾਣ ਤੋਂ ਪਹਿਲਾਂ ਇਸ ਤੋਂ ਬਿਰਿਆਨੀ ਵਿਕਸਤ ਕੀਤੀ ਗਈ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ। ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ। ਸੰਨ 1699 ਈ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪਾਉਂਟਾ ਸਾਹਿਬ ਦੀ ਮਹੱਤਤਾ ਵਿਲੱਖਣ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਸ਼ਹਿਰ ਹੈ, ਜਿਸ ਦਾ ਨੀਂਹ ਪੱਥਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਖਿਆ ਸੀ ਅਤੇ ਇਸ ਦਾ ਨਾਂ ਪਾਉਂਟਾ ਸਾਹਿਬ ਨਿਸ਼ਚਿਤ ਕੀਤਾ ਸੀ। ਪੁਰਾਣੀ ਨਾਹਨ ਰਿਆਸਤ ਵਿੱਚ ਸਥਿਤ ਹਿਮਾਚਲ ਪ੍ਰਦੇਸ਼ ਵਿੱਚ ਜਮਨਾ ਨਦੀ ਤੇ ਇਹ ਸ਼ਹਿਰ ਵਸਿਆ ਹੋਇਆ ਹੈ। ਇਸ ਸ਼ਹਿਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਲ ਤੋਂ ਵੀ ਵੱਧ ਸਮਾਂ ਰਹੇ। ਗੁਰੂ ਜੀ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ’ਤੇ 1685 ਨੂੰ ਨਾਹਨ ਪਹੁੰਚੇ ਸਨ। ਇਹ ਸ਼ਹਿਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੀ ਤਹਿਸੀਲ ਹੈ। ਇਸ ਸ਼ਹਿਰ 'ਚ ਸੀਮੈਂਟ ਕਾਰਪੋਰੇਸ਼ਨ ਆਫ ਇੰਡੀਆ ਰਾਜਬਨ, ਬਿਜਲੀ ਘਰ, ਸੰਨ ਫਾਰਮਾਸਿਉਟੀਕਲ ਦੀ ਅੰਗਰੇਜ਼ੀ ਦਵਾਈਆਂ ਦੀਆਂ ਫੈਕਟਰੀਆਂ, ਮੈਨਕਾਈਡ ਫਾਰਮਾ ਲਿਮਿ:, ਜੀ ਲੈਬ ਲਿਮਿ: ਹੋਟਲ ਅਤੇ ਅਦਾਰੇ ਸਥਾਪਿਤ ਹਨ।
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿੱਚ ਇੱਕ ਖੂਹ ਹੈ ਜੋ ਗੁਰੂ ਅਰਜਨ ਦੇਵ ਜੀ ਨੇ 1599 ਵਿੱਚ ਬਣਵਾਇਆ ਸੀ। ਇਹ ਖੂਹ ਸਥਾਨਕ ਲੋਕਾਂ ਦੀ ਮਦਦ ਲਈ ਬਣਾਇਆ ਗਿਆ ਸੀ ਜਿਨ੍ਹਾਂ ਨੂੰ ਪਾਣੀ ਦੀ ਲੋੜ ਸੀ। ਗੰਗਸਰ ਸਾਹਿਬ ਦਾ ਨਾਮ ਇੱਕ ਕਹਾਣੀ ਨਾਲ ਸਬੰਧਤ ਹੈ, ਜਿੱਥੇ ਗੰਗਾ ਨਦੀ ਵਿੱਚ ਗੁੰਮ ਹੋਇਆ ਇੱਕ ਕਲਸ਼ ਇੱਥੇ ਮਿਲਿਆ ਸੀ। ਗੁਰੂ ਜੀ ਨੇ ਸੰਗਤ ਨੂੰ ਸਮਝਾਇਆ ਕਿ ਇੱਥੋਂ ਦਾ ਪਾਣੀ ਗੰਗਾ ਨਦੀ ਜਿੰਨਾ ਪਵਿੱਤਰ ਹੈ, ਇਸ ਲਈ ਇਸ ਦਾ ਨਾਂ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਰੱਖਿਆ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੁਸਾਰਲਾ ਵੈਂਕਟ ਸਿੰਧੂ (ਜਨਮ 5 ਜੁਲਾਈ 1995) ਇੱਕ ਭਾਰਤੀ ਬੈਡਮਿੰਟਨ ਖਿਡਾਰਨ ਹੈ। ਭਾਰਤ ਦੇ ਸਭ ਤੋਂ ਸਫਲ ਖਿਡਾਰੀਆਂ ਵਿੱਚੋਂ ਇੱਕ ਮੰਨੀ ਜਾਂਦੀ ਹੈ, ਸਿੰਧੂ ਨੇ 2019 ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮੇ ਸਮੇਤ ਓਲੰਪਿਕ ਅਤੇ BWF ਸਰਕਟ ਵਰਗੇ ਵੱਖ-ਵੱਖ ਟੂਰਨਾਮੈਂਟਾਂ ਵਿੱਚ ਤਗਮੇ ਜਿੱਤੇ ਹਨ। ਉਹ ਬੈਡਮਿੰਟਨ ਵਿਸ਼ਵ ਚੈਂਪੀਅਨ ਬਣਨ ਵਾਲੀ ਪਹਿਲੀ ਅਤੇ ਇਕਲੌਤੀ ਭਾਰਤੀ ਹੈ ਅਤੇ ਓਲੰਪਿਕ ਖੇਡਾਂ ਵਿੱਚ ਲਗਾਤਾਰ ਦੋ ਤਗਮੇ ਜਿੱਤਣ ਵਾਲੀ ਭਾਰਤ ਦੀ ਸਿਰਫ਼ ਦੂਜੀ ਵਿਅਕਤੀਗਤ ਐਥਲੀਟ ਹੈ ਉਹ ਕਰੀਅਰ ਦੀ ਉੱਚ ਵਿਸ਼ਵ ਰੈਂਕਿੰਗ 'ਤੇ ਪਹੁੰਚ ਗਈ। 2 ਅਪ੍ਰੈਲ 2017 ਵਿੱਚ