ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਨਾਰੀ ਪ੍ਰਕਿਰਤੀ ਦੀ ਇੱਕ ਸੁੰਦਰ ਅਤੇ ਵਿਲੱਖਣ ਸਿਰਜਣਾ ਹੈ ਜਿਸਦੀ ਇਸ ਸ੍ਰਿਸ਼ਟੀ ਨੂੰ ਸਜਾਉਣ ਵਿੱਚ ਅਹਿਮ ਭੂਮਿਕਾ ਹੈ। ਮਨੁੱਖੀ ਜਾਤੀ ਦੇ ਦੋ ਧੁਰਿਆਂ ਵਿੱਚ ਇੱਕ ਔਰਤ ਹੈ। ਮੈਤ੍ਰਿਕ ਪਿਆਰ ਦੀ ਜੋ ਭਾਵਨਾ ਇਸਤਰੀ ਵਿੱਚ ਨਿਹਿਤ ਹੈ, ਉਹ ਮਰਦ ਵਿੱਚ ਕਿਧਰੇ ਨਹੀਂ ਮਿਲ ਸਕਦੀ। ਇਸਤਰੀ ਅਤੇ ਮਰਦ ਮਨੁੱਖ ਜਾਤੀ ਦੇ ਦੋ ਅਜਿਹੇ ਵਾਹਕ ਹਨ ਜੋ ਇੱਕ ਦੂਸਰੇ ਦੇ ਪੂਰਕ ਹਨ। ਦੋਹਾਂ ਦੇ ਸਹਿਯੋਗ ਨਾਲ ਪ੍ਰਜਨਨ ਪ੍ਰਕਿਰਿਆ ਰਾਹੀਂ ਬੱਚੇ ਪੈਦਾ ਹੁੰਦੇ ਹਨ। ਨਾਰੀ ਮਨੁੱਖ ਜਾਤੀ ਦੀ ਉਹ ਕੜੀ ਹੈ, ਜਿਸ ਬਿਨਾਂ ਮਨੁੱਖੀ ਸਮਾਜ ਦੀ ਸਿਰਜਨਾ ਅਧੂਰੀ ਹੈ। ਨਾਰੀ ਦਾ ਅਸਤੀਫਾ ਸਦੈਵ ਸਿਰਜਣਾ ਦਾ ਕੇਂਦਰ ਬਿੰਦੂ ਰਿਹਾ ਹੈ। ਨਰ ਅਤੇ ਨਾਰੀ ਦਾ ਸਮਾਜ ਵਿੱਚ ਮਹੱਤਵਪੂਰਨ ਸਥਾਨ ਹੈ। ਇਹ ਦੋਵੇਂ ਇੱਕ ਹੀ ਮੂਲ ਤੱਤ ਦੇ ਦੋ ਰੂਪ ਹਨ। ਦੋਵਾਂ ਦੀ ਇੱਕ ਦੂਸਰੇ ਤੋਂ ਬਿਨਾਂ ਕੋਈ ਹੋਂਦ ਨਹੀਂ ਹੈ, ਭਾਵ ਨਾਲ ਹੈ, ਤਾਂ ਨਾਰੀ ਹੈ,ਅਤੇ ਨਾਰੀ ਹੈ ਤਾਂ ਨਰ ਹੈ। ਇਨ੍ਹਾਂ ਦੋਵਾਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਦੋਵਾਂ ਦਾ ਆਪਸੀ ਜਿਨਸੀ ਮਿਲਾਪ ਹੀ ਸਮਾਜ ਦਾ ਆਧਾਰ ਹੈ।ਜਿੱਥੇ ਕੁਦਰਤ ਨੇ ਨਰ ਨੂੰ ਵੀਰਜ ਪ੍ਰਦਾਨ ਕੀਤਾ ਉੱਥੇ ਨਾਰੀ ਨੂੰ ਕੁੱਖ ਪ੍ਰਦਾਨ ਕੀਤੀ ਹੈ। ਨਾਰੀ ਦੇ ਅਰਥਾਂ ਅਤੇ ਵੱਖ ਵੱਖ ਨਾਵਾਂ ਨੂੰ ਜਾਣਨ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਦੀ ਉੱਤਪਤੀ ਕਿਸ ਤਰ੍ਹਾਂ ਹੋਈ ? ਇੱਕ ਵਿਚਾਰ ਦੇ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਪਰਮਾਤਮਾ ਆਤਮ ਵੀਨ ਸੀ। ਉਹ ਏਕਾਕਾਰ ਹੋਣ ਕਾਰਨ ਕੇਵਲ ਆਪਣੇ-ਆਪ ਦੇ ਰੰਗ ਵਿੱਚ ਸੀ। ਜਦ ਉਸ ਨੂੰ ਆਤਮ ਪ੍ਰੇਮ ਨੂੰ ਵਿਸਤਰਿਤ ਕਰਨ ਤੇ ਬਾਹਰੀ ਰੰਗਾਂ ਵਿੱਚ ਅਨੁਭਵ ਕਰਨ ਦੀ ਇੱਛਾ ਹੋਈ ਤਾਂ ਉਸ ਅਭਾਵ ਨੂੰ ਮੂਰਤੀਮਾਨ ਕੀਤਾ। ਉਹ ਇੱਕ ਤੋਂ ਨਰ ਮਾਦੇ ਦੇ ਰੂਪ ਵਿੱਚ ਦੋ ਹੋਇਆ ਦੋਹਾਂ ਦੇ ਸਹਿਯੋਗ ਨਾਲ ਪ੍ਰਾਣੀ ਜਗਤ ਹੋਂਦ ਵਿੱਚ ਆਇਆ ਇੰਝ ਉਹੀ ਪਰਮਾਤਮਾ ਮਾਇਆ ਰੂਪ ਵਿੱਚ ਵਿਸਤ੍ਰਿਤ ਹੋ ਕੇ ਇੱਕ ਤੋਂ ਅਨੇਕ ਹੋਇਆ। ਪ੍ਰਾਚੀਨ ਗ੍ਰੰਥਾਂ ਅਨੁਸਾਰ ਸ੍ਰਿਸ਼ਟੀ ਰਚਣ ਵਾਲੇ ਬੈਰਮ ਨੇ ਇੱਕ ਆਦਮ ਨੂੰ ਪੈਦਾ ਕੀਤਾ ਸੀ। ਉਹ ਵੀ ਸਵਰਗ ਵਿੱਚ ਪਹਿਲਾਂ ਬੁਰਜ ਸੀ ਉਹ ਹਮੇਸ਼ਾ ਪ੍ਰੇਸ਼ਾਨ ਅਤੇ ਉਦਾਸ ਰਹਿੰਦਾ ਸੀ। ਸਵਰਗ ਉਸ ਨੂੰ ਚੰਗਾ ਨਹੀਂ ਸੀ ਲੱਗਦਾ। ਉਸ ਨੇ ਸ੍ਰਿਸ਼ਟੀ ਰਚੇਤਾ ਨੂੰ ਆਪਣੀ ਉਦਾਸੀ ਦਾ ਕਾਰਨ ਇਕੱਲਤਾ ਦੱਸਿਆ। ਇਸ ਤਰ੍ਹਾਂ ਸ੍ਰਿਸ਼ਟੀ ਰਚੇਤਾ ਨੇ ਉਸ ਦੀ ਉਦਾਸੀ ਦੂਰ ਕਰਨ ਦੇ ਲਈ ਉਸ ਆਦਮ ਦੀ ਖੱਬੀ ਵੱਖੀ ਵਿੱਚੋਂ ਇੱਕ ਹੱਡੀ ਕੱਢ ਕੇ ਉਸ ਨੂੰ ਨਾਰੀ ਦਾ ਨਾਂ ਦਿੱਤਾ।ਜਿਸ ਨੇ ਪੁਰਸ਼ ਦੀ ਜ਼ਿੰਦਗੀ ਨੂੰ ਨਵਾਂ ਰਾਹ ਦਿੱਤਾ ਇੰਝ ਨਾਰੀ ਦੀ ਉਤਪਤੀ ਹੋਈ ਮੰਨੀ ਜਾਂਦੀ ਹੈ। ਨਾਰੀ ਦੀ ਉਤਪਤੀ ਬਾਰੇ ਜਾਨਣ ਤੋਂ ਬਾਅਦ ਸਾਨੂੰ ਇਹ ਸਮਝ ਲੈਣਾ ਜ਼ਰੂਰੀ ਹੈ ਕਿ ਨਾਰੀ ਆਖਰ ਹੈ ਕੀ ?
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਨਾਰੀਵਾਦ (ਅੰਗਰੇਜ਼ੀ:feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ। ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ, ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਂਦਾ ਹੈ ਤਾਂ ਇਹ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ ਲੈਕੇ ਚਲਦਾ ਹੈ। ਜਿਵੇਂ-ਜਿਵੇਂ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਗਸਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਅਜੀਤ ਕੌਰ (ਜਨਮ 16 ਨਵੰਬਰ 1934) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਹਸਤਾਖ਼ਰ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇਬਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ। ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਈਰਾਨ (جمهوری اسلامی ايران, ਜਮਹੂਰੀ-ਏ-ਇਸਲਾਮੀ-ਏ-ਈਰਾਨ) ਏਸ਼ੀਆ ਦੇ ਦੱਖਣ-ਪੱਛਮ ਖੰਡ ਵਿੱਚ ਸਥਿਤ ਦੇਸ਼ ਹੈ। ਇਸਨੂੰ ਸੰਨ 1935 ਤੱਕ ਫਾਰਸ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ। ਇਸ ਦੀ ਰਾਜਧਾਨੀ ਤਹਿਰਾਨ ਹੈ ਅਤੇ ਇਹ ਦੇਸ਼ ਉੱਤਰ-ਪੂਰਬ ਵਿੱਚ ਤੁਰਕਮੇਨਿਸਤਾਨ, ਉੱਤਰ ਵਿੱਚ ਕੈਸਪੀਅਨ ਸਾਗਰ ਅਤੇ ਅਜਰਬਾਈਜਾਨ, ਦੱਖਣ ਵਿੱਚ ਫਾਰਸ ਦੀ ਖਾੜੀ, ਪੱਛਮ ਵਿੱਚ ਇਰਾਕ ( ਕੁਰਦਿਸਤਾਨ ਸਰਜ਼ਮੀਨ) ਅਤੇ ਤੁਰਕੀ, ਪੂਰਬ ਵਿੱਚ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਨਾਲ ਘਿਰਿਆ ਹੈ। ਇੱਥੇ ਦਾ ਪ੍ਰਮੁੱਖ ਧਰਮ ਇਸਲਾਮ ਹੈ ਅਤੇ ਇਹ ਖੇਤਰ ਸ਼ੀਆ ਬਹੁਲ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸਿਧ ਗੋਸਟ ਜਾਂ ਸਿਧ ਗੋਸਟਿ, ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਹੈ ਜੋ ਗੁਰੂ ਨਾਨਕ ਦੇਵ ਜੀ ਅਤੇ ਨਾਥ ਸਿੱਧਾਂ ਵਿਚਕਾਰ ਇੱਕ ਮਸ਼ਹੂਰ ਅਧਿਆਤਮਿਕ ਅੰਤਰ-ਧਰਮ ਸੰਵਾਦ ਹੈ। ਇਹ ਰਚਨਾ ਆਦਿ ਗ੍ਰੰਥ ਵਿੱਚ ਅੰਗ 938 ਤੋਂ 946 ਤੱਕ ਮੌਜੂਦ ਹੈ। ਇਹ ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਸ਼ਿਵਰਾਤਰੀ ਦੇ ਮੇਲੇ ਦੌਰਾਨ ਅੱਚਲ ਵਟਾਲੇ ਵਿਖੇ ਹੋਏ ਵਾਰਤਾਲਾਪ/ਸੰਵਾਦ ਦਾ ਰਿਕਾਰਡ ਹੈ। ਇਸ ਵਿੱਚ ੭੩ ਪਦੇ ਹਨ। ਇਹ ਸਵਾਲ-ਜਵਾਬ ਦੀ ਸ਼ਕਲ ਵਿੱਚ ਹਨ। ਸਵਾਲ ਸਿਧਾਂ ਨੇ ਪੁੱਛੇ ਹਨ ਤੇ ਜਵਾਬ ਗੁਰੂ ਨਾਨਕ ਸਾਹਿਬ ਵੱਲੋਂ ਦਿੱਤੇ ਗਏ ਹਨ। ਇਹ ਵਾਰਤਾਲਾਪ ਅੰਤਰ ਧਰਮ ਵਿਚਾਰ ਵਟਾਂਦਰੇ ਦੀ ਇੱਕ ਉਦਾਹਰਨ ਹੈ ਜੋ ਗੁਰੂ ਸਾਹਿਬ ਨੇ ਉਸ ਸਮੇਂ ਵਿੱਚ ਕਾਇਮ ਕੀਤੀ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭਾਸ਼ਾ ਵਿਗਿਆਨ ਅਤੇ ਵਿਆਕਰਣ ਵਿੱਚ ਵਾਕ ਇੱਕ ਭਾਸ਼ਾਈ ਪ੍ਰਗਟਾ ਹੁੰਦਾ ਹੈ। ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ: ਕੁੜੀ ਖੇਡ ਰਹੀ ਹੈ। 1. ਬਲੂਮਫੀਲਡ ਅਨੁਸਾਰ, “ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ।” 2. ਬਲਦੇਵ ਸਿੰਘ ਚੀਮਾ ਅਨੁਸਾਰ, “ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ।” 3.
ਮਸ਼ੀਨੀ ਬੁੱਧੀ, ਮਸ਼ੀਨੀ ਬੁੱਧੀਮਾਨਤਾ, ਮਸਨੂਈ ਬੁੱਧੀ, ਬਣਾਉਟੀ ਬੁੱਧੀ, ਬਣਾਵਟੀ ਬੌਧਿਕਤਾ, ਕ੍ਰਿਤਮ ਬੁੱਧੀ ਜਾਂ ਆਰਟੀਫੀਸ਼ਲ ਇੰਟੈਲਜੈਂਸ (ਏਆਈ), ਤਕਨੀਕ ਦੀ ਇੱਕ ਪ੍ਰਣਾਲੀ ਹੈ ਜਿਸ ਵਿੱਚ ਮਸ਼ੀਨਾਂ ਅਤੇ ਕੰਪਿਊਟਰ ਸਿਸਟਮ ਐਸੀ ਖੁਬੀਆਂ ਦੇ ਨਾਲ ਬਣਾਏ ਜਾਂਦੇ ਹਨ ਜੋ ਕਿ ਮਨੁੱਖੀ ਬੌਧਿਕਤਾ ਨੂੰ ਨਕਲ ਕਰਨ ਦੀ ਯੋਗਤਾ ਰੱਖਦੇ ਹਨ। ਇਸ ਵਿੱਚ ਮਸ਼ੀਨਾਂ ਨੂੰ ਸਿੱਖਣ, ਸਮਝਣ, ਸਵੀਕਾਰ ਕਰਨ, ਅਤੇ ਅਨੁਮਾਨ ਲਗਾਉਣ ਦੀ ਕਾਬਲੀਅਤ ਸ਼ਾਮਲ ਹੁੰਦੀ ਹੈ। ਮੈਕਾਰਥੀ ਦੀ ਪ੍ਰੀਭਾਸ਼ਾ ਦਾ ਭਾਵ ਮਸ਼ੀਨਾਂ ਅਤੇ ਸਾਫ਼ਟਵੇਅਰ ਵਿੱਚ ਸਥਾਪਿਤ ਬੁੱਧੀ ਹੈ। ਮਨੁੱਖ ਸੋਚਣ, ਵਿਸ਼ਲੇਸ਼ਣ ਕਰਨ ਅਤੇ ਯਾਦ ਰੱਖਣ ਦਾ ਕੰਮ ਵੀ ਆਪਣੀ ਬੁੱਧੀ ਦੀ ਥਾਂ ਤੇ ਕੰਪਿਊਟਰ ਤੋਂ ਕਰਾਉਣ ਵੱਲ ਵਧ ਰਿਹਾ ਹੈ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 28 ਜੁਲਾਈ, 1914 ਤੋਂ 11 ਨਵੰਬਰ, 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ)। ਇਸ ਵਿੱਚ ਲਗਭਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ। ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁੱਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬੀ ਆਲੋਚਨਾ ਦੇ ਆਰੰਭ, ਵਿਕਾਸ ਅਤੇ ਸਰੂਪ ਸੰਬੰਧੀ ਚਰਚਾ ਕਾਫ਼ੀ ਸਮੇਂ ਤੋਂ ਚੱਲੀ ਆ ਰਹੀ ਹੈ। ਪੰਜਾਬੀ ਆਲੋਚਨਾ ਨੂੰ ਆਧਾਰ ਬਣਾ ਕੇ ਉਸਦੇ ਕਿਸੇ ਇੱਕ ਪੱਖ ਕਿਸੇ ਖਾਸ ਵਿਚਾਰਧਾਰਾ ਜਾਂ ਕਿਸੇ ਇੱਕ ਆਲੋਚਨਾ ਨੂੰ ਆਧਾਰ ਬਣਾ ਕੇ ਪੰਜਾਬੀ ਚਿੰਤਨ ਜਗਤ ਦਾ ਹਿੱਸਾ ਬਣਦੀ ਰਹੀ ਹੈ। ਪੰਜਾਬੀ ਆਲੋਚਨਾ ਦੇ ਆਰੰਭ ਨੂੰ ਦੇਖਣ ਸਮੇਂ ਸਮੱਸਿਆ ਇਹ ਆਉਂਦੀ ਹੈ ਕਿ ਉਸ ਸਮੇਂ ਸਾਹਿਤ ਇਤਿਹਾਸ ਅਤੇ ਸਾਹਿਤ ਆਲੋਚਨਾ ਆਪਸ ਵਿੱਚ ਰਲਗੱਡ ਸਨ। ਇਸ ਕਾਰਨ ਪੰਜਾਬੀ ਆਲੋਚਨਾ ਦਾ ਆਰੰਭ ਪੰਜਾਬੀ ਸਾਹਿਤ ਦੇ ਆਰੰਭ ਦੇ ਨਾਲ ਹੀ ਜੋੜ ਦਿੱਤਾ ਜਾਂਦਾ ਹੈ। ਬਹੁਤ ਸਾਰੇ ਆਲੋਚਕ ਇਸ ਤੱਥ ਨੂੰ ਸਵੀਕਾਰ ਨਹੀਂ ਕਰਦੇ ਕਿਉਂਕਿ ਇਨ੍ਹਾਂ ਦੀ ਧਾਰਨਾ ਇਹ ਹੈ ਕਿ ਇਹ ਸਿਰਫ਼ ਭਾਵਕ ਕਿਸਮ ਦੇ ਪ੍ਰਤਿਕਰਮ ਸਨ। ਜਿਹਨਾਂ ਵਿੱਚੋਂ ਆਲੋਚਕ ਨਾਮ ਦੀ ਕੋਈ ਚੀਜ਼ ਨਹੀਂ ਸੀ। ਉਸ ਸਮੇਂ ਪੰਜਾਬੀ ਆਲੋਚਨਾ ਵਿੱਚ ਜੀਵਨ ਆਦਰਸ਼, ਰਾਗਾਂ ਦੀ ਤਰਤੀਬ, ਪੁਰਾਤਨ ਸਾਹਿਤ ਸੰਭਾਲ ਖੋਜ, ਸਿਰਜਣ ਪ੍ਰਕਿਰਿਆ ਦਾ ਦ੍ਰਿਸ਼ਟੀਕੋਣ ਆਦਿ ਕੁੱਝ ਪ੍ਰਮੁੱਖ ਪੱਖਾਂ ਨੂੰ ਲੈ ਕੇ ਸਾਹਿਤਕ ਨੇਮ ਵਿਧਾਨ ਸਿਰਜਣ ਦੇ ਪ੍ਰਯਤਨ ਹੋਏ ਮਿਲਦੇ ਹਨ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਰਾਮਤਾਨੂ ਪਾਂਡੇ (ਅੰ. -26 ਅਪ੍ਰੈਲ 1589), ਜਿਸ ਨੂੰ ਮੀਆਂ ਤਾਨਸੇਨ ('ਸਿੱਖਿਆ ਪ੍ਰਾਪਤ ਵਿਅਕਤੀ' ਜਾਂ ਸੰਗੀਤ ਸਮਰਾਟ ਦੀ ਉਪਾਧੀ ਦਿੱਤੀ ਗਈ ਸੀ, ਇੱਕ ਹਿੰਦੁਸਤੀਨੀ ਕਲਾਸੀਕਲ ਸੰਗੀਤਕਾਰ ਸੀ। ਉਹ ਗਵਾਲੀਅਰ ਵਿੱਚ ਇੱਕ ਹਿੰਦੂ ਗੌਰ ਬ੍ਰਾਹਮਣ ਪਰਿਵਾਰ ਵਿੱਚ ਪੈਦਾ ਹੋਏ, ਉਹਨਾਂ ਨੇ ਆਧੁਨਿਕ ਮੱਧ ਪ੍ਰਦੇਸ਼ ਦੇ ਉੱਤਰ-ਪੱਛਮੀ ਖੇਤਰ ਵਿੱਚ ਆਪਣੀ ਕਲਾ ਸਿੱਖੀ ਅਤੇ ਸੰਪੂਰਨ ਕੀਤੀ। ਉਹਨਾਂ ਨੇ ਗਵਾਲੀਅਰ ਦੇ ਰਾਜਾ ਮਾਨ ਸਿੰਘ ਤੋਮਰ ਦੇ ਦਰਬਾਰ ਵਿੱਚ ਸੰਗੀਤਕਾਰ ਅਤੇ ਸੰਗੀਤਕਾਰਾਂ ਵਜੋਂ ਆਪਣਾ ਪਹਿਲਾ ਮੌਕਾ ਪ੍ਰਾਪਤ ਕੀਤਾ ਅਤੇ ਆਪਣਾ ਜ਼ਿਆਦਾਤਰ ਬਾਲਗ ਜੀਵਨ ਰੀਵਾ ਦੇ ਹਿੰਦੂ ਰਾਜਾ, ਰਾਜਾ ਰਾਮਚੰਦਰ ਸਿੰਘ ਬਘੇਲ (r.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
2026 ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਦਾ ਦਸਵਾਂ ਐਡੀਸ਼ਨ ਹੈ, ਜਿਸਦੀ ਮੇਜ਼ਬਾਨੀ ਭਾਰਤ ਕ੍ਰਿਕਟ ਕੰਟਰੋਲ ਬੋਰਡ ਅਤੇ ਸ਼੍ਰੀਲੰਕਾ ਕ੍ਰਿਕਟ ਦੁਆਰਾ 7 ਫਰਵਰੀ ਤੋਂ 8 ਮਾਰਚ 2026 ਤੱਕ ਕੀਤੀ ਗਈ ਸੀ। ਸ਼੍ਰੀਲੰਕਾ ਨੇ ਪਹਿਲਾਂ 2012 ਵਿੱਚ ਅਤੇ ਭਾਰਤ ਨੇ 2016 ਵਿੱਚ ਇਸ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਸੀ। ਕੁੱਲ ਵੀਹ ਟੀਮਾਂ ਭਾਰਤ ਦੇ ਪੰਜ ਸਥਾਨਾਂ ਅਤੇ ਸ਼੍ਰੀਲੰਕਾ ਵਿੱਚ ਤਿੰਨ ਸਥਾਨਾਂ 'ਤੇ 55 ਮੈਚਾਂ ਵਿੱਚ ਹਿੱਸਾ ਲੈ ਰਹੀਆਂ ਹਨ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬੀ ਸਾਹਿਤ, ਪੰਜਾਬ ਦੇ ਕਿਸੇ ਵੀ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨ ਦਾ ਰੂਪ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸਾਹਿਤ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.