ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਆਈਸੀਸੀ ਟੀ20 ਵਿਸ਼ਵ ਕੱਪ (ਪਹਿਲਾਂ ਆਈਸੀਸੀ ਵਿਸ਼ਵ ਟਵੰਟੀ20 ਵਜੋਂ ਜਾਣਿਆ ਜਾਂਦਾ ਸੀ) ਟੀ-20 ਦੀ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਹੈ। ਕ੍ਰਿਕੇਟ ਦੀ ਗਵਰਨਿੰਗ ਬਾਡੀ, ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੁਆਰਾ ਆਯੋਜਿਤ ਇਸ ਟੂਰਨਾਮੈਂਟ ਵਿੱਚ 16 ਟੀਮਾਂ ਹਨ, ਜਿਸ ਵਿੱਚ ਦਿੱਤੀ ਗਈ ਸਮਾਂ ਸੀਮਾ 'ਤੇ ਦਰਜਾਬੰਦੀ ਦੀਆਂ ਸਿਖਰਲੀਆਂ ਦਸ ਟੀਮਾਂ ਅਤੇ T20 ਵਿਸ਼ਵ ਕੱਪ ਕੁਆਲੀਫਾਇਰ ਦੁਆਰਾ ਚੁਣੀਆਂ ਗਈਆਂ ਛੇ ਹੋਰ ਟੀਮਾਂ ਸ਼ਾਮਲ ਹਨ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸੰਜੂ ਵਿਸ਼ਵਨਾਥ ਸੈਮਸਨ ( /ˌ s ʌ n dʒ u s æ m s ən / ( </img> / ) ; ਜਨਮ 11 ਨਵੰਬਰ 1994) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਹੈ ਜੋ ਘਰੇਲੂ ਕ੍ਰਿਕਟ ਵਿੱਚ ਕੇਰਲ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਾਜਸਥਾਨ ਰਾਇਲਜ਼ ਦੀ ਕਪਤਾਨੀ ਕਰਦਾ ਹੈ। ਇੱਕ ਸੱਜੇ ਹੱਥ ਦਾ ਵਿਕਟਕੀਪਰ-ਬੱਲੇਬਾਜ਼, ਉਹ 2014 ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਅੰਡਰ-19 ਟੀਮ ਦਾ ਉਪ-ਕਪਤਾਨ ਸੀ। ਉਸਨੇ ਜ਼ਿੰਬਾਬਵੇ ਦੇ ਖਿਲਾਫ 2015 ਦੂਰ T20I ਵਿੱਚ ਭਾਰਤ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਉਸਨੇ 2021 ਵਿੱਚ ਸ਼੍ਰੀਲੰਕਾ ਦੇ ਖਿਲਾਫ ਆਪਣਾ ਵਨਡੇ ਡੈਬਿਊ ਕੀਤਾ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ (2019 ਤੱਕ ਆਈਸੀਸੀ ਮਹਿਲਾ ਵਿਸ਼ਵ ਟੀ-20 ਵਜੋਂ ਜਾਣਿਆ ਜਾਂਦਾ ਸੀ) ਮਹਿਲਾ ਟੀ20 ਅੰਤਰਰਾਸ਼ਟਰੀ ਕ੍ਰਿਕਟ ਲਈ ਦੋ-ਸਾਲਾ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਹੈ।ਇਸ ਸਮਾਗਮ ਦਾ ਆਯੋਜਨ ਖੇਡ ਦੀ ਸੰਚਾਲਨ ਸੰਸਥਾ, ਅੰਤਰਰਾਸ਼ਟਰੀ ਕ੍ਰਿਕੇਟ ਕੌਂਸਲ (ਆਈਸੀਸੀ) ਦੁਆਰਾ ਕੀਤਾ ਗਿਆ ਹੈ, ਜਿਸਦਾ ਪਹਿਲਾ ਐਡੀਸ਼ਨ 2009 ਵਿੱਚ ਇੰਗਲੈਂਡ ਵਿੱਚ ਆਯੋਜਿਤ ਕੀਤਾ ਗਿਆ ਸੀ। ਪਹਿਲੇ ਤਿੰਨ ਟੂਰਨਾਮੈਂਟਾਂ ਵਿੱਚ, ਅੱਠ ਭਾਗੀਦਾਰ ਸਨ, ਪਰ 2014 ਦੇ ਐਡੀਸ਼ਨ ਤੋਂ ਬਾਅਦ ਇਹ ਹੁਣ ਗਿਣਤੀ ਵਧ ਕੇ ਦਸ ਹੋ ਗਈ ਹੈ। ਜੁਲਾਈ 2022 ਵਿੱਚ, ICC ਨੇ ਘੋਸ਼ਣਾ ਕੀਤੀ ਕਿ ਬੰਗਲਾਦੇਸ਼ 2024 ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਅਤੇ ਇੰਗਲੈਂਡ 2026 ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। 2026 ਟੂਰਨਾਮੈਂਟ ਵਿੱਚ ਟੀਮਾਂ ਦੀ ਗਿਣਤੀ ਵੀ ਬਾਰਾਂ ਤੱਕ ਵਧਣ ਲਈ ਤੈਅ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਕਾਂਗਰਸ ਪਾਰਟੀ ਦਾ ਕਾਰਕੁਨ ਹੈ। ਇਨ੍ਹਾਂ ਨੇ ਪਹਿਲੀ ਵਾਰ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਇੰਡੀਅਨ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਵੀ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਚੋਣ ਜਿੱਤੇ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅਭਿਸ਼ੇਕ ਸ਼ਰਮਾ (ਕ੍ਰਿਕਟਰ, ਜਨਮ 2000)
ਅਭਿਸ਼ੇਕ ਸ਼ਰਮਾ ਇੱਕ ਭਾਰਤੀ ਕ੍ਰਿਕਟਰ ਹੈ। ਜਿਸਦਾ (ਜਨਮ 4 ਸਤੰਬਰ 2000) ਹੋਇਆ ਹੈ। ਜੋ ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਲਈ ਖੇਡਦਾ ਹੈ। ਉਸ ਨੇ 25 ਫਰਵਰੀ 2017 ਨੂੰ ਵਿਜੇ ਹਜ਼ਾਰੇ ਟਰਾਫੀ ਵਿੱਚ ਪੰਜਾਬ ਦੇ ਵਲ੍ਹੋ ਆਪਣੀ ਸੂਚੀ ਏ ਦੀ ਸ਼ੁਰੂਆਤ ਕੀਤੀ। ਉਸਨੇ 6 ਅਕਤੂਬਰ 2017 ਨੂੰ ਰਣਜੀ ਟਰਾਫੀ ਵਿੱਚ ਪੰਜਾਬ ਲਈ ਆਪਣੀ ਪਹਿਲੀ ਸ਼੍ਰੇਣੀ ਦੀ ਸ਼ੁਰੂਆਤ ਕੀਤੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਕਪੂਰਥਲਾ ਜਲੰਧਰ ਸ਼ਹਿਰ ਦੇ ਪੱਛਮ ਵਿੱਚ ਸਥਿਤ ਪੰਜਾਬ ਦਾ ਇੱਕ ਪ੍ਰਮੁੱਖ ਸ਼ਹਿਰ ਹੈ। ਇਹ ਕਪੂਰਥਲਾ ਜ਼ਿਲ੍ਹੇ ਦਾ ਮੁੱਖਆਲਾ ਹੈ। ਇਸ ਦਾ ਨਾਮ ਇਸ ਦੇ ਸੰਸਥਾਪਕ ਨਵਾਬ ਕਪੂਰ ਸਿੰਘ ਦੇ ਨਾਮ ਉੱਤੇ ਪਿਆ। ਬਾਅਦ ਵਿੱਚ ਕਪੂਰਥਲਾ ਰਿਆਸਤ ਦੇ ਰਾਜੇ ਫਤੇਹ ਸਿੰਘ ਆਹਲੁਵਾਲਿਆ ਦੀ ਸ਼ਾਹੀ ਰਾਜਧਾਨੀ ਸੀ। ਇਹ ਸ਼ਹਿਰ ਆਪਣੀ ਖੂਬਸੂਰਤ ਇਮਾਰਤਾਂ ਅਤੇ ਸੜਕਾਂ ਲਈ ਜਾਣਿਆ ਜਾਂਦਾ ਹੈ। ਇੱਕ ਸਮਾਂ ਵਿੱਚ ਇਸ ਦੀ ਸਫਾਈ ਨੂੰ ਵੇਖ ਕੇ ਇਸਨੂੰ ਪੰਜਾਬ ਦਾ ਪੈਰਸ ਕਿਹਾ ਜਾਂਦਾ ਸੀ। ਪੰਜ ਮੰਦਿਰ, ਸ਼ਾਲੀਮਾਰ ਬਾਗ, ਜਗਤਜੀਤ ਸਿੰਘ ਦਾ ਮਹਲ ਇੱਥੇ ਦੀ ਕੁੱਝ ਪ੍ਰਮੁੱਖ ਇਮਾਰਤਾਂ ਹਨ। ਮਹਾਰਾਜ ਜਗਤਜੀਤ ਸਿੰਘ ਨੇ ਇੱਥੇ ਬਹੁਤ ਸਾਰੀਆਂ ਇਮਾਰਤਾਂ ਦਾ ਨਿਰਮਾਣ ਕਰਵਾਇਆ ਜੋ ਇਸ ਦੇ ਸੁਨਹਰੇ ਇਤਹਾਸ ਦੀ ਗਵਾਹੀ ਦਿੰਦੀਆਂ ਹਨ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਐਮਿਲੀ ਰਤਾਜਕੋਸਕੀ ਇੱਕ ਅਮਰੀਕੀ ਅਦਾਕਾਰਾ ਅਤੇ ਮੌਡਲ ਹੈ। ਰੌਬਿਨ ਥਿਕ ਦੇ ਗਾਣੇ 'ਬਲਰਡ ਲਾਈਨਜ਼' ਵਿੱਚ ਅਦਾਕਾਰੀ ਕਰਨ ਕਰਕੇ ਉਸਨੂੰ ਬਹੁਤ ਪ੍ਰਸਿੱਧੀ ਮਿਲੀ। ਉਸ ਦਾ ਜਨਮ ਲੰਡਨ ਵਿੱਚ ਹੋਇਆ ਅਤੇ ਸੈਨ ਡਿਏਗੋ ਵਿੱਚ ਪਲੀ, ਰਤਾਜਕੋਵਸਕੀ ਪਹਿਲੀ ਵਾਰ ਮਾਰਚ 2012 ਦੇ ਈਰੋਟਿਕ ਮੈਗਜ਼ੀਨ ਦੇ ਸਲੂਕ ਦੇ ਕਵਰ 'ਤੇ ਪ੍ਰਗਟ ਹੋਏ, ਜਿਸ ਕਾਰਨ ਉਹ ਦੋ ਮਿਊਜ਼ਿਕ ਵੀਡਿਓਜ਼ - ਰੋਬਿਨ ਥਿੱਕੇ ਦਾ "ਬਲਰਡ ਲਾਈਨਸ" (ਨੰਬਰ ਇੱਕ ਗੀਤ) 2013 ਕਈ ਦੇਸ਼ਾਂ ਵਿੱਚ) ਅਤੇ ਮਾਰੂਨ 5 ਦੇ "ਲਵ ਸਮਬਡੀ" ਵਿੱਚ ਦਿਖਾਈ ਦਿੱਤੀ।
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (ਫ਼ਾਰਸੀ: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਦਲਿਤ ਵਰਗ ਸਮਾਜ ਦੀ ਉਹ ਸ਼੍ਰੇਣੀ ਜੋ ਸਭ ਤੋਂ ਪਛੜੀ ਮੰਨੀ ਗਈ ਹੋਵੇ ਅਤੇ ਜਿਸਨੂੰ ਉੱਚੇ, ਅਮੀਰ ਲੋਕ ਉੱਪਰ ਨਾ ਉਠਣ ਦਿੰਦੇ ਹੋਣ। ਪੁਰਾਣੇ ਸਮਿਆਂ ਵਿੱਚ ਦਲਿਤ ਸਬਦ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਸੀ ਜੋ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਸਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਭਾਰਤੀ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਨਾਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਖੜ੍ਹਾ ਕੀਤਾ ਗਿਆ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24.
ਗੁਰੂਤਾਕਰਸ਼ਣ ਦਾ ਸਰਵ-ਵਿਅਾਪੀ ਨਿਯਮ
ਗੁਰੂਤਾਕਰਸ਼ਣ ਦਾ ਸਰਵ-ਵਿਆਪੀ ਨਿਯਮ ਬ੍ਰਹਿਮੰਡ ਵਿੱਚ ਹਰੇਕ ਵਸਤੂ ਹਰ ਦੂਸਰੀ ਵਸਤੂ ਨੂੰ ਇੱਕ ਬਲ ਨਾਲ ਆਕਰਸ਼ਿਤ ਕਰਦੀ ਹੈ ਜਿਹੜਾ ਉਹਨਾਂ ਦੇ ਪੁੰਜਾਂ ਦੇ ਗੁਣਨਫਲ ਦਾ ਸਿੱਧਾ ਅਨੁਪਾਤੀ ਅਤੇ ਉਹਨਾਂ ਦੇ ਕੇਂਦਰਾਂ ਵਿਚਕਾਰ ਦੂਰੀ ਦੇ ਵਰਗ ਦੇ ਉਲਟ ਅਨੁਪਾਤੀ ਹੁੰਦਾ ਹੈ। ਇਹ ਬਲ ਸਦਾ ਹੀ ਉਹਨਾਂ ਦੋਵਾਂ ਵਸਤੂਆਂ ਦੇ ਕੇਂਦਰਾਂ ਨੂੰ ਮਿਲਾਉਣ ਵਾਲੀ ਰੇਖਾ ਦੀ ਦਿਸ਼ਾ ਵਿੱਚ ਲਗਦਾ ਹੈ।
ਗ਼ਦਰ ਲਹਿਰ, 20ਵੀਂ ਸਦੀ ਦੀ ਸ਼ੁਰੂਆਤ ਵਿੱਚ ਇੱਕ ਅੰਤਰਰਾਸ਼ਟਰੀ ਸਿਆਸੀ ਲਹਿਰ ਸੀ, ਜਿਸਦੀ ਸਥਾਪਨਾ ਪ੍ਰਵਾਸੀ ਭਾਰਤੀਆਂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਨੂੰ ਉਖਾੜ ਸੁੱਟਣ ਲਈ ਕੀਤੀ ਗਈ ਸੀ। ਸੋਹਣ ਸਿੰਘ ਭਕਨਾ ਸਮੇਤ ਗ਼ਦਰ ਪਾਰਟੀ ਦੇ ਬਹੁਤ ਸਾਰੇ ਸੰਸਥਾਪਕ ਅਤੇ ਆਗੂ ਬੱਬਰ ਅਕਾਲੀ ਲਹਿਰ ਵਿੱਚ ਸ਼ਾਮਲ ਹੋਏ ਅਤੇ ਇੱਕ ਪਾਰਟੀ ਦੇ ਰੂਪ ਵਿੱਚ ਇਸਦੀ ਮਦਦ ਕੀਤੀ ਅਤੇ ਵਿਸ਼ਵ ਯੁੱਧ 1 ਤੋਂ ਬਾਅਦ ਦੇ ਦੌਰ ਵਿੱਚ ਆਪਣਾ ਅਖਬਾਰ ਪ੍ਰਕਾਸ਼ਿਤ ਕੀਤਾ। ਸ਼ੁਰੂਆਤੀ ਅੰਦੋਲਨ ਕ੍ਰਾਂਤੀਕਾਰੀਆਂ ਦੁਆਰਾ ਬਣਾਇਆ ਗਿਆ ਸੀ ਜੋ ਸੰਯੁਕਤ ਰਾਜ ਅਤੇ ਕੈਨੇਡਾ ਦੇ ਪੱਛਮੀ ਤੱਟ 'ਤੇ ਰਹਿੰਦੇ ਅਤੇ ਕੰਮ ਕਰਦੇ ਸਨ, ਪਰ ਬਾਅਦ ਵਿੱਚ ਇਹ ਅੰਦੋਲਨ ਭਾਰਤ ਅਤੇ ਦੁਨੀਆ ਭਰ ਦੇ ਭਾਰਤੀ ਡਾਇਸਪੋਰਿਕ ਭਾਈਚਾਰਿਆਂ ਵਿੱਚ ਫੈਲ ਗਿਆ। ਅਧਿਕਾਰਤ ਸਥਾਪਨਾ 15 ਜੁਲਾਈ 1913 ਨੂੰ ਅਸਟੋਰੀਆ, ਓਰੇਗਨ ਵਿੱਚ ਇੱਕ ਮੀਟਿੰਗ ਵਿੱਚ ਕੀਤੀ ਗਈ ਸੀ, ਅਤੇ ਇਹ ਸਮੂਹ ਪਹਿਲੀ ਵਾਰ 1914 ਵਿੱਚ ਦੋ ਧੜਿਆਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚ ਸਿੱਖ ਬਹੁਗਿਣਤੀ ਵਾਲੇ ਧੜੇ ਨੂੰ "ਆਜ਼ਾਦ ਪੰਜਾਬ ਗ਼ਦਰ" ਵਜੋਂ ਜਾਣਿਆ ਜਾਂਦਾ ਹੈ ਅਤੇ ਹਿੰਦੂ- ਬਹੁਗਿਣਤੀ ਧੜੇ ਨੂੰ "ਹਿੰਦੁਸਤਾਨ ਗ਼ਦਰ" ਵਜੋਂ ਜਾਣਿਆ ਜਾਂਦਾ ਹੈ। ਅਜ਼ਾਦ ਪੰਜਾਬ ਗ਼ਦਰ ਪਾਰਟੀ ਦਾ ਮੁੱਖ ਦਫਤਰ ਅਤੇ ਬਸਤੀਵਾਦ ਵਿਰੋਧੀ ਅਖਬਾਰ ਪ੍ਰਕਾਸ਼ਨ ਦਾ ਮੁੱਖ ਦਫਤਰ ਸਟਾਕਟਨ, ਕੈਲੀਫੋਰਨੀਆ ਸਥਿਤ ਸਟਾਕਟਨ ਗੁਰਦੁਆਰੇ ਵਿੱਚ ਹੀ ਰਿਹਾ, ਜਦੋਂ ਕਿ ਹਿੰਦੁਸਤਾਨ ਗ਼ਦਰ ਪਾਰਟੀ ਦਾ ਹੈੱਡਕੁਆਰਟਰ ਅਤੇ ਹਿੰਦੁਸਤਾਨ ਗ਼ਦਰ ਅਖਬਾਰ ਸਾਨਫਰਾਂਸਿਸਕੋ ਦੇ ਇੱਕ ਉਪਨਗਰ, ਨੇੜਲੇ ਓਕਲੈਂਡ, ਕੈਲੀਫੋਰਨੀਆ ਵਿੱਚ ਸਥਿਤ ਸੀ। 1914 ਵਿੱਚ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਤੋਂ ਬਾਅਦ, ਗ਼ਦਰ ਪਾਰਟੀ ਦੇ ਕੁਝ ਮੈਂਬਰ ਭਾਰਤ ਦੀ ਆਜ਼ਾਦੀ ਲਈ ਹਥਿਆਰਬੰਦ ਇਨਕਲਾਬ ਨੂੰ ਭੜਕਾਉਣ ਲਈ ਪੰਜਾਬ ਵਾਪਸ ਪਰਤੇ। ਗ਼ਦਰੀਆਂ ਨੇ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਕੀਤੀ ਅਤੇ ਭਾਰਤੀ ਫੌਜਾਂ ਨੂੰ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਲਈ ਉਕਸਾਇਆ। ਗ਼ਦਰ ਵਿਦਰੋਹ ਵਜੋਂ ਜਾਣਿਆ ਜਾਂਦਾ ਇਹ ਵਿਦਰੋਹ ਅਸਫਲ ਰਿਹਾ ਅਤੇ ਲਾਹੌਰ ਸਾਜ਼ਿਸ਼ ਕੇਸ ਦੇ ਮੁਕੱਦਮੇ ਤੋਂ ਬਾਅਦ 42 ਵਿਦਰੋਹੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 1914 ਤੋਂ 1917 ਤੱਕ ਗ਼ਦਰੀਆਂ ਨੇ ਜਰਮਨੀ ਅਤੇ ਓਟੋਮਨ ਤੁਰਕੀ ਦੇ ਸਮਰਥਨ ਨਾਲ ਭੂਮੀਗਤ-ਬਸਤੀਵਾਦ ਵਿਰੋਧੀ ਕਾਰਵਾਈਆਂ ਜਾਰੀ ਰੱਖੀਆਂ, ਜਿਸ ਨੂੰ ਹਿੰਦੂ-ਜਰਮਨ ਸਾਜ਼ਿਸ਼ ਵਜੋਂ ਜਾਣਿਆ ਜਾਂਦਾ ਹੈ, ਜਿਸ ਕਾਰਨ 1917 ਵਿੱਚ ਸੈਨ ਫਰਾਂਸਿਸਕੋ ਵਿੱਚ ਇੱਕ ਸਨਸਨੀਖੇਜ਼ ਮੁਕੱਦਮਾ ਚਲਾਇਆ ਗਿਆ। ਯੁੱਧ ਦੇ ਸਿੱਟੇ ਤੋਂ ਬਾਅਦ, ਸੰਯੁਕਤ ਰਾਜ ਵਿੱਚ ਪਾਰਟੀ ਇੱਕ ਕਮਿਊਨਿਸਟ ਅਤੇ ਇੱਕ ਭਾਰਤੀ ਸਮਾਜਵਾਦੀ ਧੜੇ ਵਿੱਚ ਟੁੱਟ ਗਈ। ਪਾਰਟੀ ਨੂੰ ਰਸਮੀ ਤੌਰ 'ਤੇ 1948 ਵਿਚ ਭੰਗ ਕਰ ਦਿੱਤਾ ਗਿਆ ਸੀ। ਗ਼ਦਰ ਲਹਿਰ ਦੇ ਮੁੱਖ ਭਾਗੀਦਾਰਾਂ ਵਿੱਚ ਕੇ. ਬੀ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮ ਦੇ ਰੂਹਾਨੀ ਮਾਲਕ ਹਨ, ਜਿਨਾਂ ਨੇ 1469 ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। 1469 ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਜਿਨਾਂ ਤੋਂ ਬਾਅਦ ਨੌਂ ਹੋਰ ਗੁਰੂ ਸਾਹਿਬਾਨ ਹੋਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਸੱਭਿਆਚਾਰ ਵਿੱਚ ਲੋਕ ਮੰਨੋਰੰਜਨ ਦੇ ਸਾਧਨ:
ਲੋਕ ਮੰਨੋਰੰਜਨ : ਸੰਕਲਪ, ਅਰਥ, ਸਿਧਾਂਤ ਅਤੇ ਪਰਿਭਾਸ਼ਾ ਮੰਨੋਰੰਜਨ ਮਨੁੱਖੀ ਜ਼ਿੰਦਗੀ ਦੀ ਇੱਕ ਅਜਿਹੀ ਵਾਸਤਵਿਕਤਾ ਹੈ, ਜਿਸ ਨੂੰ ਹਰ ਮਨੁੱਖ ਜਨਮ ਤੋਂ ਲੈ ਕੇ ਮੌਤ ਤੱਕ ਕਿਸੇ ਨਾ ਕਿਸੇ ਰੂਪ ਵਿਚ ਮਾਣਦਾ ਆਇਆ ਹੈ। ਮੰਨੋਰੰਜਨ ਮਨੁੱਖੀ ਸ਼ੌਕ ਅਤੇ ਲੋੜਾਂ ਦਾ ਅਜਿਹਾ ਕੁਦਰਤੀ ਅਤੇ ਸਰਵ ਵਿਆਪਕ ਵਰਤਾਰਾ ਹੈ।ਜਿਸਦੇ ਬਿਨਾਂ ਮਨੁੱਖੀ ਜ਼ਿੰਦਗੀ ਦਾ ਕਿਆਸ ਵੀ ਨਹੀਂ ਕੀਤਾ ਜਾ ਸਕਦਾ। ਮੰਨੋਰੰਜਨ ਦੀ ਇੱਛਾ ਦਾ ਜਨਮ ਵੀ ਸ਼ਾਇਦ ਮਨੁੱਖ ਦੇ ਜਨਮ ਨਾਲ ਹੀ ਹੋਇਆ ਹੈ। ਜਿਸ ਤਰਾਂ ਮਨੁੱਖ ਨੂੰ ਜੀਵੰਤ ਰਹਿਣ ਲਈ ਹਵਾ , ਪਾਣੀ ਅਤੇ ਅੰਨ ਦੀ ਲੋੜ ਹੈ। ਉਸੇ ਤਰਾਂ ਮਨੋਰੰਜਨ ਵੀ ਮਨੁੱਖ ਦੀ ਮਾਨਸਿਕ ਲੋੜ ਹੈ। ਪ੍ਰਸਿੱਧ ਕਹਾਵਤ ਹੈ ਕਿ " ਮਨੁੱਖ ਕੇਵਲ ਰੋਟੀ ਲਈ ਨਹੀਂ ਜਿਊਂਦਾ।" ਵਿਗਿਆਨਕ ਖੋਜ ਵੀ ਇਹੀ ਸਿੱਧ ਕਰਦੀ ਹੈ।ਮਨੋਰੰਜਨ ਜੀਵਨ ਦਾ ਉਹ ਤਰਤੀਬ ਹੈ ਜੋ ਸਮਾਜ ਦੇ ਜੀਵਨ ਨੂੰ ਨਿਯਮਤ ਕਰਦੀ ਹੈ-ਗੁਰਬਾਣੀ ਦਾ ਮਹਾਂਵਾਕ ,ਨੱਚਣ - ਕੁੱਦਣ ਮਨ ਕਾ ਚਾਓ ਇਸ ਦੀ ਮਹੱਤਾ ਨੂੰ ਹੋਰ ਵੀ ਓੁਘਾੜਦਾ ਹੈ । ਮਨੋਰੰਜਨ ਹੀ ਮਨੁੱਖੀ ਜ਼ਿੰਦਗੀ ਦਾ ਅਜਿਹਾ ਪਹਿਲੂ ਹੈ ਜੋ ਉਸਦੀ ਜ਼ਿੰਦਗੀ ਨੂੰ ਹਰ ਪੱਖ ਤੋਂ ਸਾਵਾਂ ਰੱਖਦਾ ਹੈ ਅਤੇ ਮਨੁੱਖ ਦਾ ਸਰਵਪੱਖੀ ਵਿਕਾਸ ਵੀ ਕਰਦਾ ਹੈ ।ਮਨੋਰੰਜਨ ਦੇ ਅਨੇਕਾਂ ਸਾਧਨ ਪਰੰਪਰਾ ਤੋਂ ਹੀ ਮਨੁੱਖ ਦੇ ਜੀਵਨ ਦਾ ਅੰਗ ਬਣੇ ਹੋਏ ਹਨ ਅਤੇ ਅੱਜ ਵੀ ਮਨੋਰੰਜਨ ਦੇ ਪਰੰਪਰਾਗਤ ਸਾਧਨ ਸਾਡੇ ਲਈ ਉਤਨੇ ਹੀ ਸਾਰਥਕ ਹਨ, ਜਿਤਨੇ ਕਿ ਪੁਰਾਣੇ ਸਮੇਂ ਵਿਚ । ਲੋਕ-ਮਨੋਰੰਜਨ ਦੀ ਗੱਲ ਕਰਦੇ ਸਮੇਂ ‘ਲੋਕ’ ਅਤੇ ‘ਮਨੋਰੰਜਨ’ ਦੇ ਅਰਥ ਅਤੇ ਸੰਕਲਪ ਨੂੰ ਸਪੱਸ਼ਟ ਕਰਨਾ ਜ਼ਰੂਰੀ ਹੋ ਜਾਂਦਾ ਹੈ । ‘ਲੋਕ’ ਸ਼ਬਦ ਅੰਗਰੇਜ਼ੀ ਦੇ ‘ਫੋਕ’ ਦਾ ਸਮਾਨਾਰਥੀ ਹੈ ਜਿਸ ਤੋਂ ਭਾਵ ਉਨ੍ਹਾਂ ਜਨ-ਸਾਧਾਰਨ ਦੇ ਸਮੂਹ ਤੋਂ ਹੈ, ਜਿਨ੍ਹਾਂ ਦੀ ਆਪਣੀ ਕੋਈ ਪਰੰਪਰਾ ਹੋਵੇ । ਕੁਝ ਵਿਦਵਾਨਾਂ ਨੇ ‘ਲੋਕ’ ਸ਼ਬਦ ਨੂੰ ਨਿਮਨ-ਵਰਗ ਜਾਂ ਅਸੱਭਿਅਕ ਲੋਕਾਂ ਲਈ ਹੀ ਵਰਤਿਆ ਹੈ, ਜਿਹੜਾ ਕਿ ਠੀਕ ਨਹੀਂ ਹੈ। ਪ੍ਰੋ. ਮੋਹਨ ਮੈਤਰੇ ਨੇ ਇਸਦੇ ਉਲਟ ‘ਲੋਕ’ ਦੀ ਪਰਿਭਾਸ਼ਾ ਇਨ੍ਹਾਂ ਅਰਥਾਂ ਨਾਲ ਦਿੱਤੀ ਹੈ: ਲੋਕਯਾਨ ਦੀ ਦ੍ਰਿਸ਼ਟੀ ਤੋਂ ‘ਲੋਕ’ ਦੀ ਭਾਵਨਾ ਏਨੀ ਵਿਆਪਕ ਹੈ ਕਿ ਇਸ ਵਿਚ ਸਿਖਿਅਤ ਅਤੇ ਅਸਿਖਿਅਤ, ਪੇਂਡੂ ਅਤੇ ਸ਼ਹਿਰੀ , ਸੱਭਿਅ ਅਤੇ ਅਸੱਭਿਅ , ਹਰ ਵਰਗ ਦੇ ਵਿਅਕਤੀ ਜਿਨ੍ਹਾਂ ਦੀ ਪਰੰਪਰਾਗਤ ਰੂਪ ਵਿਚ ਕੋਈ ਸਾਂਝ ਹੈ , ਸ਼ਾਮਿਲ ਕੀਤੇ ਜਾਂਦੇ ਹਨ। ਮਨੁੱਖੀ ਸਮੂਹ ਦਾ ਕੋਈ ਵੀ ਅਜੇਹਾ ਵਰਗ , ਜਿਸਦਾ ਆਪਣਾ ਲੋਕਯਾਨ ਹੈ , ਉਹ ਲੋਕ ਹੈ। ਇਸ ਤਰ੍ਹਾਂ ਸਪੱਸ਼ਟ ਹੈ ਕਿ ‘ਲੋਕ’ ਕਿਸੇ ਸਿੱਧਾਂਤ ਦਾ ਰੂਪ ਨਾ ਹੋ ਕੇ ਜੀਊਂਦਾ-ਜਾਗਦਾ, ਹੱਸਦਾ-ਖੇੜਦਾ, ਨੱਚਦਾ-ਟੱਪਦਾ, ਅਸਲੀ ਰੂਪ ਵਿਚ ਜੀਵੰਤ ਮਨੁੱਖੀ ਸਮੂਹ ਹੈ, ਜੋ ਆਪਣੇ ਅਸਤਿਤਵ ਲਈ ਘਾਲਣਾ ਘਾਲਣ ਵਿਚ ਜੁਟਿਆ ਹੋਇਆ ਹੈ । ਜਦੋਂ ਇਕ ਵਿਆਕਤੀ ਨੂੰ ਸਮੂਹ ਵਿਚ ਲੀਨ ਕਰ ਦਿੱਤਾ ਜਾਂਦਾ ਹੈ ਤਾਂ ਉਸਨੂੰ ‘ਲੋਕ’ ਕਹਿੰਦੇ ਹਨ। ਲੋਕ ਮੰਨੋਰਜਨ ਦੇ ਸਾਧਨਾ ਤੋ ਭਾਵ ਮੰਨੋਰੰਜਨ ਦੇ ਉਹ ਰਵਾਇਤੀ ਸਾਧਨ ਤੋ ਹੈ, ਜੋ ਕਿਸੇ ਸਮਾਜ ਦੇ ਸਮੂਹ ਵਿੱਚ ਰਹਿੰਦੇ ਲੋਕ ਆਪਣੇ ਵਿਹਾਰਕ ਜੀਵਨ ਦੀ ਰਟ ਨੂੰ ਤੋੜਨ ਲਈ, ਕੰਮਾਂ ਧੰਦਿਆ ਦੇ ਥਕੇਵਿਆ ਨੂੰ ਦੂਰ ਕਰਨ ਖਾਤਰ, ਸਮਾਜਿਕ ਉਤਸਵਾਂ, ਤਿੱਬਾਂ ਤਿਉਹਾਰਾਂ ਨੂੰ ਸਾਣਨ ਲਈ ਅਤੇ ਵਿਹਲੀਆ ਘੜੀਆ ਨੂੰ ਰਸਰਤਾਂ ਬਿਤਾਉਣ ਖਾਤਰ ਅਪਣਾਉਦੇ ਹਨ। ਲੋਕ ਮੰਨੋਰੰਜਨ ਦੇ ਸਾਧਨ ਪੰਜਾਬ ਦੇ ਪੇਂਡੂ ਸਭਿਆਚਾਰਕ ਖੇਤਰ ਦਾ ਇੱਕ ਅਹਿਮ ਅੰਗ ਰਹੇ ਹਨ। ਇਹਨਾਂ ਸਾਧਨਾਂ ਨੂੰ ਲੋਕ ਕਲਾਕਾਰਾਂ ਦੀਆਂ ਉਹਨਾਂ ਮੰਡਲੀਆ ਨੇ ਅਪਣਾਇਆ ਜੋ ਪਿੰਡਾਂ ਵਿੱਚ ਜਾ ਕੇ ਉਹਨਾਂ ਦਾ ਮਨ ਪਰਚਵਾ ਕਰਦੀਆ, ਉਹਨਾਂ ਦੇ ਅਕੇਵੇ ਭਰੇ ਜੀਵਨ ਨੂੰ ਉਤਸਾਹਿਤ ਕਰ ਕੇ ਬੜੋਤ ਵਿੱਚ ਰਵਾਨਗੀ ਲਿਆਉਦੀਆ ਅਤੇ ਸਮੁੱਚੇ ਪਿੰਡ ਵਾਸੀਆ ਦੇ ਜੀਵਨ ਰੌ ਨੂੰ ਬਦਲ ਦੇਦੀਆ। ਇਸ ਨਾਲ ਲੋਕਾਂ ਦੇ ਗਿਆਨ ਵਿੱਚ ਵੀ ਵਾਧਾ ਹੁੰਦਾ ਅਤੇ ਨੈਤਿਕ ਤੇ ਸਦਾਚਾਰ ਕੀਮਤਾਂ ਦੀ ਸੂਝ ਵਧਦੀ। ਪਿੰਡਾਂ ਵਿੱਚ ਵਿਆਹ ਸ਼ਾਦੀ ਦੇ ਅਵਸਰ ਬੜੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ। ਵਿਹਾਰਕ ਰਸਮਾਂ ਤੋਂ ਇਲਾਵਾ ਗੀਤ ਨਾਚ ਦੇ ਪ੍ਰੋਗਰਾਮ ਜਿਵੇ ਗਿੱਧਾ ਮੁਟਿਆਰਾਂ ਦੁਆਰਾ ਪਾਇਆ ਜਾਂਦਾ ਤੇ ਗੱਭਰੂਆ ਦੁਆਰਾ ਭੰਗੜਾ । ਪਿੰਡ ਦੀਆਂ ਇਸਤਰੀਆ ਬੜੀ ਖੁਸੀ ਨਾਲ ਇਹ ਅਵਸਰ ਰੱਜ ਕੇ ਮਾਣਦੀਆ ਰਹੀਆ ਹਨ। ਲੋਕ ਮੰਨੋਰੰਜਨ ਦੇ ਵਿੰਭਿਨ ਸਾਧਨ .ਲੋਕ ਖੇਡਾਂ . ਲੋਕ ਤਮਾਸ਼ੇ .