ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਬਬਰ ਅਕਾਲੀ ਲਹਿਰ 1921 ਵਿੱਚ ਅਹਿੰਸਾ ਦੀ ਪੈਰੋਕਾਰ ਮੁੱਖ ਧਾਰਾ ਅਕਾਲੀ ਲਹਿਰ ਤੋਂ ਟੁੱਟ ਕੇ ਬਣਿਆ "ਖਾੜਕੂ" ਸਿੱਖਾਂ ਦੇ ਇੱਕ ਗਰੁੱਪ ਦੀਆਂ ਸਰਗਰਮੀਆਂ ਦਾ ਨਾਮ ਹੈ। {ਇਹ 'ਬਬਰ ਅਕਾਲੀ ਲਹਿਰ' ਸੀ (ਨਾ ਕਿ ਬੱਬਰ); ਬਬਰ=ਸ਼ੇਰ, ਬੱਬਰ=ਢਿੱਡ}. ਇਨ੍ਹਾਂ ਬਬਰ ਅਕਾਲੀਆਂ ਦਾ ਟੀਚਾ ਹਥਿਆਰਬੰਦ ਸੰਘਰਸ਼ ਰਾਹੀਂ ਅੰਗਰੇਜ਼ ਅਫਸਰਾਂ, ਝੋਲੀ-ਚੁੱਕਾਂ, ਅੰਗਰੇਜ਼ਾਂ ਦੇ ਸੂਹੀਆਂ ਨੂੰ ਸਬਕ ਸਿਖਾਉਣਾ ਸੀ। ਬਬਰ ਅਕਾਲੀ ਲਹਿਰ ਗ਼ਦਰ ਪਾਰਟੀ ਤੋਂ ਪ੍ਰਭਾਵਿਤ ਸੀ। 19 ਤੋਂ 21 ਮਾਰਚ 1921 ਨੂੰ ਹੁਸ਼ਿਆਰਪੁਰ ਵਿਖੇ ਸਿੱਖ ਐਜੂਕੇਸ਼ਨਲ ਕਾਨਫਰੰਸ ਦੌਰਾਨ ਮਾਸਟਰ ਮੋਤਾ ਸਿੰਘ ਪਤਾਰਾ ਅਤੇ ਕਿਸ਼ਨ ਸਿੰਘ ਗੜਗੱਜ ਦੀ ਅਗਵਾਈ ਵਿੱਚ ਇੱਕ ਖੁਫ਼ੀਆ ਮੀਟਿੰਗ ਵਿੱਚ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਜ਼ਿੰਮੇਵਾਰ ਅਫਸਰਾਂ ਨੂੰ ਸੋਧਣ ਦਾ ਫੈਸਲਾ ਲਿਆ ਗਿਆ। ਉਹਨਾਂ ਵਿੱਚੋਂ ਕਈ ਜਣੇ 23 ਮਈ, 1921 ਨੂੰ ਗ੍ਰਿਫ਼ਤਾਰ ਕਰ ਲਏ ਗਏ। ਪਰ ਮਾਸਟਰ ਮੋਤਾ ਸਿੰਘ ਅਤੇ ਜਥੇਦਾਰ ਕਿਸ਼ਨ ਸਿੰਘ ਗੜਗੱਜ ਰੂਪੋਸ਼ ਹੋ ਗਏ। ਇਸ ਦੌਰਾਨ ਜਥੇਦਾਰ ਕਿਸ਼ਨ ਸਿੰਘ ਨੇ ਚੱਕਰਵਰਤੀ ਜਥਾ ਨਾਮ ਦਾ ਆਪਣਾ ਇੱਕ ਗੁਪਤ ਜਥਾ ਤਿਆਰ ਕੀਤਾ। ਹੁਸ਼ਿਆਰਪੁਰ ਵਿੱਚ ਜਥੇਦਾਰ ਕਰਮ ਸਿੰਘ ਦੌਲਤਪੁਰ ਨੇ ਵੀ ਆਪਣਾ ਜਥਾ ਤਿਆਰ ਕੀਤਾ। ਅਗਸਤ, 1922 ਵਿੱਚ ਇਨ੍ਹਾਂ ਦੋਵਾਂ ਜਥਿਆਂ ਨੇ ਮਿਲ ਕੇ 'ਬਬਰ ਅਕਾਲੀ' ਨਾਂ ਦੀ ਪਾਰਟੀ ਬਣਾਈ। ਜਿਸ ਦਾ ਮੁੱਖੀ ਜਥੇਦਾਰ ਕਿਸ਼ਨ ਸਿੰਘ ਗੜਗੱਜ ਬਣਾਇਆ ਗਿਆ। ਉਹਨਾਂ ਨੇ ਭਾਰਤ ਦੇ ਬਰਤਾਨਵੀ ਸ਼ੋਸ਼ਣ ਦਾ ਵੇਰਵਾ ਲੋਕਾਂ ਤੱਕ ਲਿਜਾਣ ਲਈ ਇੱਕ ਗੈਰ-ਕਾਨੂੰਨੀ ਅਖ਼ਬਾਰ ਵੀ ਪ੍ਰਕਾਸ਼ਿਤ ਕਰਨਾ ਸ਼ੁਰੂ ਕਰ ਦਿੱਤਾ। ਇਹ ਸੰਗਠਨ ਅਪਰੈਲ 1923 ਵਿੱਚ ਬ੍ਰਿਟਿਸ਼ ਸਰਕਾਰ ਨੇ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਸੀ। 28 ਫ਼ਰਵਰੀ, 1925 ਨੂੰ ਬਬਰ ਅਕਾਲੀ ਲਹਿਰ ਦੇ ਪੰਜ ਜਰਨੈਲਾਂ ਕਿਸ਼ਨ ਸਿੰਘ ਗੜਗੱਜ, ਸੰਤਾ ਸਿੰਘ ਨਿਧੜਕ ਧਾਮੀਆਂ, ਦਲੀਪ ਸਿੰਘ ਭੁਝੰਗੀ ਧਾਮੀਆਂ, ਨੰਦ ਸਿੰਘ ਘੁੜਿਆਲ ਤੇਕਰਮ ਸਿੰਘ ਹਰੀਪੁਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਮਗਰੋਂ ਹਾਈ ਕੋਰਟ ਨੇ ਧਰਮ ਸਿੰਘ ਹਿਆਤਪੁਰ ਰੁੜਕੀ ਨੂੰ ਵੀ ਫਾਂਸੀ ਦੀ ਸਜ਼ਾ ਦਿਤੀ। ਬਬਰ ਅਕਾਲੀਆਂ ਨੇ ਬਹੁਤ ਸਾਰੇ ਸਰਕਾਰੀ ਟਾਊਟ, ਸਰਕਾਰੀ ਸੂਹੀਏ, ਜਗੀਰਦਾਰ ਤੇ ਹੋਰ ਮੁਜਰਿਮ ਕਤਲ ਕੀਤੇ। ਉਹਨਾਂ ਨੇ ਕਈ ਜਗ੍ਹਾ ’ਤੇ ਡਾਕੇ ਮਾਰ ਕੇ ਅਸਲਾ ਤੇ ਦੌਲਤ ਵੀ ਲੁੱਟੀ। 1922 ਤੋਂ 1924 ਤਕ ਬਬਰ ਅਕਾਲੀ ਲਹਿਰ ਆਪਣੇ ਸਿਖਰ ’ਤੇ ਸੀ। ਇਸ ਲਹਿਰ ਦੇ ਦੌਰਾਨ ਹੀ ਕਈ ਆਗੂ ਗ੍ਰਿਫ਼ਤਾਰ ਕਰ ਲਏ ਗਏ। ਕਰਮ ਸਿੰਘ ਦੌਲਤਪੁਰ, ਬਿਸ਼ਨ ਸਿੰਘ, ਮਹਿੰਦਰ ਸਿੰਘ ਬਬੇਲੀ ’ਚ 1 ਸਤੰਬਰ, 1923 ਦੇ ਦਿਨ, ਬੰਤਾ ਸਿੰਘ ਧਾਮੀਆਂ ਤੇ ਜਵਾਲਾ ਸਿੰਘ 12 ਦਸੰਬਰ, 1923 ਦੇ ਦਿਨ ਮੰਡੇਰ ਵਿਚ, ਵਰਿਆਮ ਸਿੰਘ ਧੁੱਗਾ 8 ਜੂਨ, 1924 ਦੇ ਦਿਨ ਐਕਸ਼ਨ ਦੇ ਦੌਰਾਨ ਸ਼ਹੀਦ ਹੋ ਗਏ। ਧੰਨਾ ਸਿੰਘ ਬਹਿਬਲਪੁਰ ਜਦ ਘਿਰ ਗਿਆ ਤਾਂ ਉਸ ਨੇ ਬੰਬ ਦਾ ਪਿੰਨ ਖਿੱਚ ਕੇ ਕਈ ਗੋਰੇ ਤੇ ਦੇਸੀ ਪੁਲਸੀਏ ਵੀ ਮਾਰ ਦਿੱਤੇ। ਬਬਰਾਂ ਦੇ ਕੇਸ ਵਿੱਚ 96 ਸਿੰਘਾਂ ਨੂੰ ਗ੍ਰਿਫ਼ਤਾਰ ਕਰ ਕੇ ਉਹਨਾਂ ’ਤੇ ਮੁਕੱਦਮਾ ਚਲਾਇਆ ਗਿਆ। ਕੇਸ ਦੌਰਾਨ ਬਬਰਾਂ ਨੇ ਪੈਰਵੀ ਕਰਨ ਤੋਂ ਨਾਂਹ ਕਰ ਦਿੱਤੀ। ਬਲਕਿ ਕਿਸ਼ਨ ਸਿੰਘ ਗੜਗੱਜ ਨੇ ਤਾਂ ਅਦਾਲਤ ਵਿੱਚ ਬਿਆਨ ਦੇ ਕੇ ਸ਼ਰੇਆਮ ਐਕਸ਼ਨ ਕਰਨਾ ਕਬੂਲ ਕੀਤਾ ਅਤੇ ਕਿਹਾ ਕਿ ਅਸੀਂ ਅੰਗਰੇਜ਼ੀ ਅਦਾਲਤਾਂ ਨੂੰ ਨਹੀਂ ਮੰਨਦੇ ਅਤੇ ਧਰਮ ਵਾਸਤੇ ਜਾਨਾਂ ਦੇਣ ਵਾਸਤੇ ਹਰ ਵੇਲੇ ਤਿਆਰ ਹਾਂ। ਗ੍ਰਿਫ਼ਤਾਰ 96 ਬਬਰਾਂ ਵਿਚੋਂ 5 ਪਹਿਲੋਂ ਹੀ ਬਰੀ ਕਰ ਦਿੱਤੇ ਗਏ, ਸਾਧਾ ਸਿੰਘ ਪੰਡੋਰੀ ਨਿੱਝਰਾਂ ਅਤੇ ਸੁੰਦਰ ਸਿੰਘ ਹਯਾਤਪੁਰ ਮੁਕੱਦਮੇ ਦੌਰਾਨ ਜੇਲ੍ਹ ਵਿੱਚ 13 ਦਸੰਬਰ, 1924 ਚੜ੍ਹਾਈ ਕਰ ਗਏ ਤੇ ਬਾਕੀ 89 ਵਿਚੋਂ 6 ਨੂੰ ਫ਼ਾਂਸੀ ਤੇ 49 ਨੂੰ ਵੱਖ-ਵੱਖ ਮਿਆਦ ਦੀਆਂ ਕੈਦਾ ਦਿਤੀਆਂ ਗਈਆਂ। 34 ਬਬਰਾਂ ’ਤੇ ਕੇਸ ਸਾਬਿਤ ਨਾ ਹੋ ਸਕਿਆ ਤੇ ਉਹ ਛੱਡਣੇ ਪਏ। ਹਵਾਲੇ ਦੀਆਂ ਪੁਸਤਕਾਂ: ਗੁਰਬਚਨ ਸਿੰਘ=ਬਬਰ ਅਕਾਲੀ ਲਹਿਰ ਅਤੇ ਇਸ ਦੇ ਆਗੂ.
ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਣ ਵਾਲਾ ਇੱਕ ਅੰਤਰਰਾਸ਼ਟਰੀ ਤਿਉਹਾਰ ਹੈ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਯਤਨਾਂ ਨੂੰ ਮਾਨਤਾ ਦਿੰਦਾ ਹੈ। ਵਿਸ਼ਵ ਪੱਧਰ 'ਤੇ, 106 ਦੇਸ਼ਾਂ ਵਿੱਚ 3.3 ਬਿਲੀਅਨ ਲੋਕ ਮਲੇਰੀਆ ਦੇ ਖ਼ਤਰੇ ਵਿੱਚ ਹਨ। 2012 ਵਿੱਚ, ਮਲੇਰੀਆ ਕਾਰਨ ਲਗਭਗ 627,000 ਮੌਤਾਂ ਹੋਈਆਂ, ਜ਼ਿਆਦਾਤਰ ਅਫਰੀਕੀ ਬੱਚਿਆਂ ਵਿੱਚ। ਏਸ਼ੀਆ, ਲਾਤੀਨੀ ਅਮਰੀਕਾ ਅਤੇ ਕੁਝ ਹੱਦ ਤੱਕ ਮੱਧ ਪੂਰਬ ਅਤੇ ਯੂਰਪ ਦੇ ਕੁਝ ਹਿੱਸੇ ਵੀ ਪ੍ਰਭਾਵਿਤ ਹਨ। ਰਾਗੁਲ ਮੱਛਰ ਦੀ ਸਭ ਤੋਂ ਖਤਰਨਾਕ ਪ੍ਰਜਾਤੀ ਹੈ। ਵਿਸ਼ਵ ਮਲੇਰੀਆ ਦਿਵਸ ਅਫਰੀਕਾ ਮਲੇਰੀਆ ਦਿਵਸ ਨੂੰ ਮਨਾਉਣ ਲਈ ਅਫ਼ਰੀਕੀ ਮਹਾਂਦੀਪ ਵਿੱਚ ਕੀਤੇ ਜਾ ਰਹੇ ਯਤਨਾਂ ਵਿੱਚੋਂ ਨਿਕਲਿਆ। ਵਿਸ਼ਵ ਮਲੇਰੀਆ ਦਿਵਸ ਵਿਸ਼ਵ ਸਿਹਤ ਦਿਵਸ, ਵਿਸ਼ਵ ਖੂਨਦਾਨੀ ਦਿਵਸ, ਵਿਸ਼ਵ ਇਮਯੂਨਾਈਜ਼ੇਸ਼ਨ ਹਫ਼ਤਾ, ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ, ਵਿਸ਼ਵ ਰੋਗੀ ਸੁਰੱਖਿਆ ਦਿਵਸ, ਵਿਸ਼ਵ ਤਪਦਿਕ ਦਿਵਸ, ਵਿਸ਼ਵ ਚਗਾਸ ਰੋਗ ਦਿਵਸ, ਵਿਸ਼ਵ ਤੰਬਾਕੂ ਰਹਿਤ ਦਿਵਸ, ਵਿਸ਼ਵ ਹੈਪੇਟਾਈਟਸ ਦਿਵਸ ਅਤੇ ਵਿਸ਼ਵ ਏਡਜ਼ ਦਿਵਸ ਦੇ ਨਾਲ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਵਰਤਮਾਨ ਵਿੱਚ 11 ਅਧਿਕਾਰਤ ਗਲੋਬਲ ਜਨਤਕ ਸਿਹਤ ਮੁਹਿੰਮਾਂ ਵਿੱਚੋਂ ਇੱਕ ਹੈ। ਸਭ ਤੋਂ ਤਾਜ਼ਾ ਵਿਸ਼ਵ ਮਲੇਰੀਆ ਰਿਪੋਰਟ ਦੇ ਅਨੁਸਾਰ, 2015 ਵਿੱਚ ਮਲੇਰੀਆ ਦੀ ਵਿਸ਼ਵਵਿਆਪੀ ਗਿਣਤੀ 429,000 ਮਲੇਰੀਆ ਮੌਤਾਂ ਅਤੇ 212 ਮਿਲੀਅਨ ਨਵੇਂ ਕੇਸਾਂ ਤੱਕ ਪਹੁੰਚ ਗਈ ਹੈ। 2010 ਅਤੇ 2015 ਦੇ ਵਿਚਕਾਰ ਵਿਸ਼ਵ ਪੱਧਰ 'ਤੇ ਮਲੇਰੀਆ ਦੇ ਨਵੇਂ ਕੇਸਾਂ ਦੀ ਦਰ 21 ਪ੍ਰਤੀਸ਼ਤ ਘੱਟ ਗਈ ਹੈ, ਅਤੇ ਮਲੇਰੀਆ ਦੀ ਮੌਤ ਦਰ 29 ਤੱਕ ਘੱਟ ਗਈ ਹੈ। ਉਸੇ ਮਿਆਦ ਵਿੱਚ ਪ੍ਰਤੀਸ਼ਤ.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਵੇਦ (ਸੰਸਕ੍ਰਿਤ: वेद; ਅੰਗ੍ਰੇਜ਼ੀ: véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮ (ਰੱਬ)ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪਲੂਟੋ (ਨਿੱਕੇ ਗ੍ਰਹਿਆਂ ਵਿੱਚ ਅਹੁਦਾ 134340 ਪਲੂਟੋ; ਚਿੰਨ੍ਹ: ਜਾਂ ) ਕਾਈਪਰ ਪੱਟੀ ਦਾ ਸਭ ਤੋਂ ਵੱਡਾ ਅੰਗ ਹੈ ਅਤੇ ਸਿੱਧਾ ਸੂਰਜ ਦੁਆਲੇ ਘੁੰਮਣ ਵਾਲ਼ਾ ਦਸਵਾਂ ਸਭ ਤੋਂ ਵੱਡਾ ਪਿੰਡ ਹੈ। ਇਹ ਐਰਿਸ ਮਗਰੋਂ ਦੂਜਾ ਸਭ ਤੋਂ ਭਾਰੀ ਬੌਣਾ ਗ੍ਰਹਿ ਹੈ। ਕਾਈਪਰ ਪੱਟੀ ਦੀਆਂ ਬਾਕੀ ਵਸਤਾਂ ਵਾਂਙ ਪਲੂਟੋ ਵੀ ਮੁੱਖ ਤੌਰ ਉੱਤੇ ਪੱਥਰ ਅਤੇ ਬਰਫ਼ ਦਾ ਬਣਿਆ ਹੋਇਆ ਹੈ ਅਤੇ ਅਕਾਰ ਵਿੱਚ ਕਾਫ਼ੀ ਨਿੱਕਾ ਹੈ, ਚੰਨ ਦੇ ਭਾਰ ਦਾ ਛੇਵਾਂ ਹਿੱਸਾ ਅਤੇ ਚੰਨ ਦੇ ਘਣ-ਫ਼ਲ ਦਾ ਤੀਜਾ ਹਿੱਸਾ। ਇਹਦੀ ਪੰਧ ਅਕੇਂਦਰੀ ਅਤੇ ਡਾਢੀ ਢਾਲਵੀਂ ਹੈ ਜੋ ਇਹਨੂੰ ਸੂਰਜ ਤੋਂ 30 ਤੋਂ 40 ਏਯੂ (4.4-7.4 ਬਿਲੀਅਨ ਕਿੱਲੋਮੀਟਰ) ਦੂਰ ਤੱਕ ਲੈ ਜਾਂਦੀ ਹੈ। ਇਸ ਕਰ ਕੇ ਪਲੂਟੋ ਸਮੇਂ-ਸਮੇਂ ਉੱਤੇ ਸੂਰਜ ਦੇ ਨੈਪਟਿਊਨ ਤੋਂ ਵਧੇਰੇ ਨੇੜੇ ਆ ਜਾਂਦਾ ਹੈ ਪਰ ਪੰਧ ਗੂੰਜ ਸਕਦਾ ਦੋਹੇਂ ਪਾਂਧੀ ਭਿੜਦੇ ਨਹੀਂ ਹਨ। 2014 ਵਿੱਚ ਇਹ ਸੂਰਜ ਤੋਂ 32.6 ਏਯੂ ਦੂਰ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,500, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ.
ਮਨੁੱਖੀ ਦਿਮਾਗ ਮਨੁੱਖ ਦੇ ਮੱਧ ਦਿਮਾਗੀ ਪ੍ਰਣਾਲੀ ਦਾ ਮਹਤਵਪੂਰਣ ਹਿੱਸਾ ਹੈ। ਮਨੁੱਖੀ ਦਿਮਾਗ ਮਨੁਖ ਦੇ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਹਿੱਸਾ ਹੁੰਦਾ ਹੈ। ਇਹ ਨਰਵਸ ਟਿਸ਼ੂਆਂ ਦਾ ਬਣਿਆ ਹੁੰਦਾ ਹੈ। ਸਾਰੇ ਟਿਸ਼ੂ ਬਹੁਤ ਹੀ ਜਿਆਦਾ ਕਸੇ ਹੁੰਦੇ ਹਨ ਤਾਂ ਕਿ ਇਹ ਥੋੜੀ ਜਗਹ ਵਿੱਚ ਬਹੁਤ ਸਾਰਾ ਥਾਂ ਰੋਕ ਸਕਣ. ਮਨੁੱਖੀ ਦਿਮਾਗ ਤਿੰਨ ਪਰਤਾਂ ਦੀਆਂ ਮੈਮਬ੍ਰੇਨਾਂ ਨਾਲ ਢਕਿਆ ਹੁੰਦਾ ਹੈ। ਇਹਨਾਂ ਪਰਤਾਂ ਦੇ ਵਿੱਚ ਸੇਰੀਬਰੋਸਪਾਇਨਲ ਫਲੂਡ ਭਰਿਆ ਹੁੰਦਾ ਹੈ। ਇਹ ਦਿਮਾਗ ਨੂੰ ਅਚਾਨਕ ਕਿਸੇ ਵੀ ਤਰਾਂ ਦੇ ਸ਼ਾਕ ਜਿਵੇਂ ਕਿ ਅਚਾਨਕ ਡਰਨਾ, ਆਦਿ ਤੋਂ ਬਚਾਉਂਦਾ ਹੈ। ਦਿਮਾਗ ਨੂੰ ਇੱਕ ਹੱਡੀ ਦੇ ਕਵਰ ਵਿੱਚ ਪਾਇਆ ਹੁੰਦਾ ਹੈ, ਇਸਨੂੰ ਸਕੱਲ ਕਿਹੰਦੇ ਹਨ। ਸਕੱਲ ਦਾ ਤਕਨੀਕੀ ਸ਼ਬਦ ਕਰੇਨੀਅਮ ਹੈ। ਦਿਮਾਗ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ – ਫ਼ੋਰਦਿਮਾਗ, ਮੱਧਦਿਮਾਗ, ਹਿੰਡਦਿਮਾਗ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿੱਚ 36 ਸੰਤਾਂ ਦੀ ਬਾਣੀ ਹੈ ਜਿਸ ਵਿੱਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਸੁਏਸ ਨਹਿਰ ਜਾਂ ਸਵੇਜ਼ ਨਹਿਰ (ਅਰਬੀ: قناة السويس ਕ਼ਨਾਤ ਅਲ-ਸੁਏਸ) ਮਿਸਰ ਵਿੱਚ ਸਮੁੰਦਰੀ ਤਲ 'ਤੇ ਉਸਾਰਿਆ ਗਿਆ ਇੱਕ ਪਣ-ਰਾਹ ਹੈ ਜੋ ਭੂ-ਮੱਧ ਸਮੁੰਦਰ ਅਤੇ ਲਾਲ ਸਮੁੰਦਰ ਨੂੰ ਜੋੜਦਾ ਹੈ। 10 ਵਰ੍ਹਿਆਂ ਦੀ ਉਸਾਰੀ ਮਗਰੋਂ ਇਹਨੂੰ 1869 ਦੀ ਨਵੰਬਰ ਵਿੱਚ ਖੋਲ੍ਹਿਆ ਗਿਆ ਸੀ। ਇਹਦੇ ਖੁੱਲ੍ਹਣ ਨਾਲ਼ ਸਮੁੰਦਰੀ ਬੇੜਿਆਂ ਨੂੰ ਯੂਰਪ ਤੋਂ ਚੜ੍ਹਦੇ ਏਸ਼ੀਆ ਤੱਕ ਜਾਣ ਵਾਸਤੇ ਅਫ਼ਰੀਕਾ ਦੁਆਲ਼ਿਓਂ ਹੋ ਕੇ ਜਾਣ ਦੀ ਬੰਧੇਜ ਖ਼ਤਮ ਹੋ ਗਈ ਹੈ ਜਿਸ ਕਰਕੇ ਸਮੁੰਦਰੀ ਸਫ਼ਰ ਵਿੱਚ 7000 ਕਿੱਲੋਮੀਟਰ ਦੀ ਕਮੀ ਹੋਈ ਹੈ। ਇਹਦਾ ਉੱਤਰੀ ਸਿਰਾ ਬੁਰਸੈਦ ਵਿਖੇ ਅਤੇ ਦੱਖਣੀ ਸਿਰਾ ਸੁਏਸ ਸ਼ਹਿਰ ਦੀ ਤੌਫ਼ਿਕ ਬੰਦਰਗਾਹ ਵਿਖੇ ਹੈ। ਇਸਮੈਲੀਆ ਇਹਦੇ ਅੱਧ ਤੋਂ 3 ਕਿ.ਮੀ.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਿਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਲਿਪਾਂਕ ਕਿਸੇ ਲਿਖਤੀ ਭਾਸ਼ਾ ਦੀ ਸਭ ਤੋਂ ਛੋਟੀ ਅਰਥ ਮੁਤਾਬਕ ਨਿਖੇੜਨ ਵਾਲੀ ਇਕਾਈ ਹੁੰਦੀ ਹੈ ਜਿਵੇਂ ਕਿ ਬੋਲੀਆਂ ਵਾਸਤੇ ਧੁਨੀਮਾਂ ਹੁੰਦੀਆਂ ਹਨ। ਕਿਸੇ ਲਿਪਾਂਕ ਦਾ ਆਪਣੇ-ਆਪ 'ਚ ਕੋਈ ਮਤਲਬ ਹੋ ਵੀ ਸਕਦਾ ਹੈ ਅਤੇ ਨਹੀਂ ਵੀ ਅਤੇ ਇਹਦਾ ਸਬੰਧ ਕਿਸੇ ਇਕਹਿਰੇ ਧੁਨੀਮ ਨਾਲ਼ ਹੋ ਜਾਂ ਨਹੀਂ ਹੋ ਸਕਦਾ। ਲਿਪਾਂਕਾਂ 'ਚ ਅੱਖਰ, ਜੁੜਵੇਂ ਅੱਖਰ, ਚੀਨੀ ਚਿੰਨ, ਹਿੰਦਸੇ, ਵਿਸਰਾਮ ਚਿੰਨ ਅਤੇ ਦੁਨੀਆਂ ਦੇ ਹੋਰ ਲਿਖਤੀ ਪ੍ਰਬੰਧਾਂ ਦੇ ਆਪਣੇ ਚਿੰਨ ਸ਼ਾਮਲ ਹਨ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੁਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
2024 ਸੰਯੁਕਤ ਰਾਜ ਰਾਸ਼ਟਰਪਤੀ ਚੋਣਾਂ
2024 ਸੰਯੁਕਤ ਰਾਜ ਅਮਰੀਕਾ ਦੀ ਰਾਸ਼ਟਰਪਤੀ ਚੋਣ 60ਵੀਂ ਚਤੁਰਭੁਜ ਰਾਸ਼ਟਰਪਤੀ ਚੋਣ ਸੀ, ਜੋ ਮੰਗਲਵਾਰ, 5 ਨਵੰਬਰ, 2024 ਨੂੰ ਆਯੋਜਿਤ ਕੀਤੀ ਗਈ ਸੀ। ਜ਼ਿਆਦਾਤਰ ਪ੍ਰਮੁੱਖ ਖਬਰਾਂ ਨੇ ਅਨੁਮਾਨ ਲਗਾਇਆ ਹੈ ਕਿ ਰਿਪਬਲਿਕਨ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਅਤੇ ਓਹੀਓ ਦੇ ਸੈਨੇਟਰ ਜੇਡੀ ਵੈਂਸ ਨੇ ਮੌਜੂਦਾ ਡੈਮੋਕਰੇਟਿਕ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਮਿਨੇਸੋਟਾ ਦੇ ਗਵਰਨਰ ਟਿਮ ਵਾਲਜ਼ ਨੂੰ ਹਰਾਇਆ ਹੈ।
ਜੀਵਨ ਨੂੰ ਸਮੁੱਚੇ ਤੌਰ ’ਤੇ ਸਮਝਣ ਲਈ ਇਸ ਦੇ ਨਿਕਾਸ ਅਤੇ ਵਿਕਾਸ ਦੇ ਮੁੱਢਲੇ ਤੱਤਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਵੀਹਵੀਂ ਸਦੀ ਦਾ ਪ੍ਰਮੁੱਖ ਅਤੇ ਪ੍ਰਬੁੱਧ ਵਿਕਾਸ ਵਿਗਿਆਨੀ ਯੂਲੀਅਨ ਹਕਸਲੇ (Julian Huxley) ਜੀਵਨ ਦੇ ਆਰੰਭ ਬਾਰੇ ਤਿੰਨ ਮਨੌਤਾਂ (Hypothesis) ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਵਿਅਕਤ ਕਰਦਾ ਹੈ। ਉਹ ਮਨੌਤਾਂ ਇਹ ਹਨ: (ੳ) ਅਲੌਕਿਕ ਸਿਰਜਣਾ (Super natural creation) (ਅ) ਬਾਹਰੋਂ ਪਰਵੇਸ਼ (Extraterrestrial migration) (ੲ) ਸੁਜੀਵੀ ਵਿਕਾਸ (Organic evolution) ਹਕਸਲੇ ਅਨੁਸਾਰ ਪਹਿਲੀ ਮਨੌਤ ਵਿਗਿਆਨ ਵਿਰੋਧੀ ਹੈ ਅਤੇ ਇਸ ਲਈ ਇਹ ਸਿੱਧ ਨਹੀਂ ਕੀਤੀ ਜਾ ਸਕਦੀ। ਸੁਜਿੰਦ ਅਤੇ ਨਿਰਜਿੰਦ ਵਸਤੂ ਇੱਕ ਪ੍ਰਕਾਰ ਦੇ ਪ੍ਰਮਾਣੂਆਂ ਤੋਂ ਬਣੇ ਹੋਏ ਹਨ। ਇਹਨਾਂ ਦੀ ਰਸਾਇਣਕ ਕਿਰਿਆ (Chemical reactions) ਦੇ ਸਿਧਾਂਤ ਵੀ ਇੱਕੋ ਹਨ। ਨਾਲੇ ਜੀਵ ਦੇ ਆਰੰਭ ਬਾਰੇ ਕਿਸੇ ਦੈਵੀ ਸ਼ਕਤੀ ਦੀ ਹੋਂਦ ਦਾ ਕੋਈ ਪ੍ਰਮਾਣ ਨਹੀਂ ਮਿਲਦਾ। ਹਕਸਲੇ ਦੇ ਆਪਣੇ ਸ਼ਬਦਾਂ ਵਿੱਚ: ”To postulate a divine interference with these exchanges of matter and energy at a particular moment in earth's history is both unnecesary and illogical.It is as illogical as it would be to postulate divine interference at each act of fertilization of ovum by sperm,"Evolution in Action,1964) ਦੂਜੀ ਮਨੌਤ ਸੰਭਵ ਵੀ ਹੋਵੇ ਪਰ ਸਵਾਲ ਤਾਂ ਥਾਂ- ਦੀ-ਥਾਂ ਖੜ੍ਹਾ ਰਹਿੰਦਾ ਹੈ। ਭਾਵ ਕਿ ਬ੍ਰਹਿਮੰਡ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਜੀਵਨ ਦਾ ਆਰੰਭ ਕਿਵੇਂ ਹੋਇਆ ਹੋਵੇਗਾ? ਤੀਜੀ ਮਨੌਤ ਸੰਭਵ ਜਾਪਦੀ ਹੈ ਕਿਉਂਕਿ ਇਹ ਅਕਲ ਦੇ ਗੇੜ ਵਿੱਚ ਆ ਸਕਦੀ ਹੈ, ਭਾਵ ਕਿ ਇਸ ਦਾ ਵਿਗਿਆਨਕ ਸਪਸ਼ਟੀਕਰਨ ਸੰਭਵ ਹੈ। ਸੁਜੀਵੀ ਵਿਕਾਸ ਅਨੁਸਾਰ, ਜੀਵਨ ਨਿਰਜਿੰਦ ਪ੍ਰਮਾਣੂਆਂ ਦੀਆਂ ਰਸਾਇਣਕ ਕਿਰਿਆਵਾਂ ਰਾਹੀਂ ਹੋਂਦ ਵਿੱਚ ਆਇਆ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਰਸਾਇਣਕ ਕਿਰਿਆ ਕਿਉਂ ਨਹੀਂ ਵਾਪਰਦੀ ਅਰਥਾਤ ਅੱਜ ਜੀਵਨ ਕੀ ਹੈ? ਕੱਲ ਜੀਵਨ ਨਿਰਜਿੰਦ ਪ੍ਰਮਾਣੂਆਂ ਤੋਂ ਕਿਉਂ ਨਹੀਂ ਉਤਪੰਨ ਹੁੰਦਾ?
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸ ਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਯਜੁਰਵੇਦ ਹਿੰਦੂ ਧਰਮ ਦਾ ਇੱਕ ਮਹੱਤਵਪੂਰਣ ਵੇਦ ਧਰਮਗਰੰਥ ਹੈ। ਇਹ ਚਾਰ ਵੇਦਾਂ ਵਿੱਚੋਂ ਇੱਕ ਹੈ। ਇਸ ਵਿੱਚ ਯੱਗ ਦੀ ਅਸਲ ਪਰਿਕ੍ਰੀਆ ਲਈ ਗਦ ਅਤੇ ਪਦ ਮੰਤਰ ਹਨ। ਯਜੁਰਵੇਦ (ਯਜੁਸ+ਵੇਦ) ਇਹ ਹਿੰਦੂ ਧਰਮ ਦੇ ਚਾਰ ਪਵਿਤਰਤਮ ਪ੍ਰਮੁੱਖ ਗਰੰਥਾਂ ਵਿੱਚੋਂ ਇੱਕ ਹੈ। ਯਜੁਰਵੇਦ ਗੱਦ ਰੂਪ ਗਰੰਥ ਹੈ। ਯੱਗ ਵਿੱਚ ਕਹੇ ਜਾਣ ਵਾਲੇ ਗੱਦ ਰੂਪ ਮੰਤਰਾਂ ਨੂੰ ‘ਯਜੁਸ’ ਕਿਹਾ ਜਾਂਦਾ ਹੈ। ਯਜੁਸ ਦੇ ਨਾਮ ਉੱਤੇ ਹੀ ਵੇਦ ਦਾ ਨਾਮ ਯਜੁਰਵੇਦ ਬਣਿਆ ਹੈ। ਯਜੁਰਵੇਦ ਦੇ ਪਦਾਤਮਕ ਮੰਤਰ ਰਿਗਵੇਦ ਜਾਂ ਅਥਰਵ ਵੇਦ ਤੋਂ ਲਏ ਗਏ ਹਨ। ਇਹਨਾਂ ਵਿੱਚ ਸੁਤੰਤਰ ਪਦਾਤਮਕ ਮੰਤਰ ਬਹੁਤ ਘੱਟ ਹਨ। ਇਸ ਵੇਦ ਵਿੱਚ ਅਧਿਕ ਅੰਸ਼ ਜੱਗਾਂ ਅਤੇ ਹਵਨਾਂ ਦੇ ਨਿਯਮ ਅਤੇ ਵਿਧਾਨ ਹਨ, ਇਸ ਲਈ ਇਹ ਗਰੰਥ ਕਰਮਕਾਂਡ ਪ੍ਰਧਾਨ ਹੈ। ਜਿੱਥੇ ਰਿਗਵੇਦ ਦੀ ਰਚਨਾ ਸਪਤ-ਸਿੰਧੁ ਖੇਤਰ ਵਿੱਚ ਹੋਈ ਸੀ ਉਥੇ ਹੀ ਯਜੁਰਵੇਦ ਦੀ ਰਚਨਾ ਕੁਰੁਕਸ਼ੇਤਰ ਦੇ ਪ੍ਰਦੇਸ਼ ਵਿੱਚ ਹੋਈ। ਕੁੱਝ ਲੋਕਾਂ ਦੇ ਮਤ ਅਨੁਸਾਰ ਇਸ ਦਾ ਰਚਨਾਕਾਲ 1400 ਤੋਂ 1000 ਈ ਪੂ ਦਾ ਮੰਨਿਆ ਜਾਂਦਾ ਹੈ। ਯਜੁਰਵੇਦ ਦੀਆਂ ਸੰਹਿਤਾਵਾਂ ਲੱਗਭੱਗ ਅੰਤਮ ਰਚੀ ਗਈਆਂ ਸੰਹਿਤਾਵਾਂ ਸਨ, ਜੋ ਈਸਾ ਪੂਰਵ ਦੂਸਰੀ ਸਹਸਰਾਬਦੀ ਤੋਂ ਪਹਿਲੀ ਸਹਸਰਾਬਦੀ ਦੀਆਂ ਆਰੰਭਕ ਸਦੀਆਂ ਵਿੱਚ ਲਿਖੀ ਗਈਆਂ ਸਨ। ਇਸ ਗਰੰਥ ਤੋਂ ਆਰਿਆ ਲੋਕਾਂ ਦੇ ਸਾਮਾਜਕ ਅਤੇ ਧਾਰਮਿਕ ਜੀਵਨ ਉੱਤੇ ਪ੍ਰਕਾਸ਼ ਪੈਂਦਾ ਹੈ। ਉਨ੍ਹਾਂ ਦੇ ਸਮਾਂ ਦੀ ਵਰਣ-ਵਿਵਸਥਾ ਅਤੇ ਵਰਨ ਆਸ਼ਰਮ ਦੀ ਝਾਕੀ ਵੀ ਇਸ ਵਿੱਚ ਹੈ। ਯਜੁਰਵੇਦ ਸੰਹਿਤਾ ਵਿੱਚ ਵੈਦਿਕ ਕਾਲ ਦੇ ਧਰਮ ਦੇ ਕਰਮਕਾਂਡ ਪ੍ਰਬੰਧ ਹੇਤੁ ਯੱਗ ਕਰਨ ਲਈ ਮੰਤਰਾਂ ਦਾ ਸੰਗ੍ਰਿਹ ਹੈ। ਯਜੁਰਵੇਦ ਵਿੱਚ ਦੋ ਸ਼ਾਖਾ ਹਨ: ਦੱਖਣ ਭਾਰਤ ਵਿੱਚ ਪ੍ਰਚੱਲਤ ਕ੍ਰਿਸ਼ਣ ਯਜੁਰਵੇਦ ਅਤੇ ਉੱਤਰ ਭਾਰਤ ਵਿੱਚ ਪ੍ਰਚਲਿਤ ਸ਼ੁਕਲ ਯਜੁਰਵੇਦ ਸ਼ਾਖਾ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ
ਸੱਭਿਆਚਾਰ ੧. "ਸੱਭਿਆਚਾਰ ਵਾਤਾਵਰਣ ਦਾ ਮਨੁੱਖ ਸਿਰਜਿਆ ਭਾਗ ਹੈ।" ੨."ਸੱਭਿਆਚਾਰ ਇੱਕ ਜੁੱਟ ਅਤੇ ਜਟਿਲ ਸਿਸਟਮ ਹੈ, ਜਿਸ ਵਿੱਚ ਕਿਸੇ ਮਨੁੱਖੀ ਸਮਾਜ ਦੇ ਨਿਸਚਿਤ ਇਤਿਹਾਸਕ ਪੜਾਅ ਉੱਤੇ ਪ੍ਰਚੱਲਿਤ ਕਦਰਾਂ ਕੀਮਤਾਂ ਅਤੇ ਉਨ੍ਹਾਂ ਨੂੰ ਪ੍ਰਗਟ ਕਰਦੇ ਮਨੁੱਖੀ ਵਿਹਾਰ ਦੇ ਪੈਟਰਨ ਅਤੇ ਪਦਾਰਥਕ ਅਤੇ ਬੌਧਿਕ ਵਰਤਾਰੇ ਸ਼ਾਮਲ ਹੁੰਦੇ ਹਨ।" ਪੰਜਾਬੀ ਸੱਭਿਆਚਾਰ : ਜਦੋਂ ਅਸੀਂ ਪੰਜਾਬੀ ਸੱਭਿਆਚਾਰ ਦੀ ਗੱਲ ਕਰਦੇ ਹਾਂ ਤਾਂ ਅਸੀਂ "ਜਮਨਾ ਤੋਂ ਲੈ ਕੇ ਸਿੰਧ ਤੱਕ" ਦੇ ਇਲਾਕੇ ਨੂੰ ਆਧਾਰ ਬਣਾਉਂਦੇ ਹਾਂ ਪਰ ਸਾਡੇ ਉਪਰੋਕਤ ਵਿਸ਼ੇ "ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ" ਨੂੰ ਸਪਸ਼ਟ ਕਰਨ ਲਈ ਅਸੀਂ ਅਜੋਕੇ ਰਾਜਨੀਤਿਕ ਭਾਰਤੀ ਪੰਜਾਬ ਨੂੰ ਹੀ ਆਧਾਰ ਬਣਾਵਾਂਗੇ।ਇਹ ਅਜੋਕੇ ਪੰਜਾਬੀ ਸੱਭਿਆਚਾਰ ਨੂੰ ਸਮਝਣ ਲਈ ਸਾਨੂੰ ਪੰਜਾਬੀ ਸੱਭਿਆਚਾਰ ਦੇ ਕੁੱਝ ਨਿੱਖੜਵੇਂ ਲੱਛਣਾਂ ਬਾਰੇ ਗੱਲ ਕਰਨੀ ਲਾਜ਼ਮੀ ਹੈ। ਤਾਂ ਕਿ ਅਸੀਂ ਵੇਖ ਸਕੀਏ ਕਿ ਅਜੋਕੇ ਪੰਜਾਬੀ ਗੀਤ ਪੰਜਾਬੀ ਸੱਭਿਆਚਾਰ ਦੀ ਤਰਜਮਾਨੀ ਕਰਦੇ ਹਨ ਕਿ ਨਹੀਂ?ਪੰਜਾਬੀ ਸੱਭਿਆਚਾਰ ਸਬੰਧੀ ਹੋ ਰਹੀਆਂ ਨਵੀਨਤਮ ਖੋਜਾਂ ਨੇ ਪੰਜਾਬੀ ਸੱਭਿਆਚਾਰ ਦੇ ਕੁਝ ਹੇਠ ਲਿਖੇ ਲੱਛਣ ਸਾਹਮਣੇ ਲਿਆਂਦੇ ਹਨ : ੧. ਪੰਜਾਬੀ ਲੋਕ ਵਿਧਾਰਮਿਕ ਹਨ। ੨.
ਰਾਮਾਇਣ ਮਹਾਨ ਹਿੰਦੂ ਮਹਾਂਕਾਵਾਂ ਵਿੱਚੋਂ ਇੱਕ ਹੈ। ਇਸ ਦੀ ਰਚਨਾ ਹਿੰਦੂ ਰਿਸ਼ੀ ਵਾਲਮੀਕ ਦੁਆਰਾ ਕੀਤੀ ਗਈ ਹੈ ਅਤੇ ਇਹ ਸੰਸਕ੍ਰਿਤ ਸਾਹਿਤ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਭਾਰਤ ਦੀ ਸਰਯੂ ਨਦੀ ਦੇ ਕੰਡੇ ਅਯੋਧਿਆ ਨਾਗਰੀ ਵਿੱਚ ਦਸ਼ਰਥ ਰਾਜ ਕਰਦੇ ਸਨ। ਸ੍ਰੀ ਰਾਮ ਸਭ ਤੋਂ ਵੱਡੀ ਰਾਣੀ ਕੌਸ਼ਲਿਆ ਦੇ ਪੁੱਤਰ ਸਨ। ਭਰਤ ਰਾਣੀ ਕੈਕੇਈ ਦੇ ਅਤੇ ਲਕਸ਼ਮਣ ਅਤੇ ਸ਼ਤਰੂਘਣ ਰਾਣੀ ਸੁਮਿਤੱਰਾ ਦੇ ਬੇਟੇ ਸਨ। ਇਹਨਾਂ ਚਾਰ ਰਾਜਕੁਮਾਰਾਂ ਦੇ ਪਵਿੱਤਰ ਜੀਵਨ-ਚਰਿੱਤਰ ਦਾ ਵਰਣਨ ਰਾਮਾਇਣ ਦੇ ਸੱਤ ਕਾਂਡਾਂ ਵਿੱਚ ਕੀਤਾ ਗਿਆ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।