ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਮੀਰ ਮੰਨੂ (1700-4 ਨਵੰਬਰ 1753) ਪੰਜਾਬ ਦਾ ਸੂਬੇਦਾਰ ਸੀ। ਉਸ ਨੂੰ ਜਾਲਮ ਸੂਬੇਦਾਰ ਮੰਨਿਆ ਜਾਂਦਾ ਹੈ। ਜਿਸ ਦਾ ਜਨਮ ਲਹੌਰ ਵਿੱਖੇ ਹੋਇਆ। ਉਹ 1748 ਤੋਂ 1753 ਤੱਕ ਪੰਜਾਬ ਦਾ ਸੂਬੇਦਾਰ ਰਿਹਾ। ਮੀਰ ਮੰਨੂੰ ਆਪਣੇ ਸਾਰੇ ਭੈਣ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਉਸ ਦੇ ਪਿਤਾ ਦਾ ਨਾਮ ਕਮਰੁਦੀਨ ਸੀ ਜੋ ਦਿੱਲੀ ਦਰਬਾਰ ਦਾ ਪ੍ਰਧਾਨ ਮੰਤਰੀ ਸੀ। ਉਸ ਦੇ ਜੁਲਮ ਦੇਖ ਕਿ ਇਹ ਮੁਹਾਵਰਾ ਬਣ ਗਿਆ “ਮੰਨੂ ਸਾਡੀ ਦਾਤਰੀ, ਅਸੀਂ ਮੰਨੂ ਦੇ ਸੋਏ। ਉਹ ਜਿਉਂ ਜਿਉਂ ਸਾਨੂੰ ਵੱਢਦਾ, ਅਸੀਂ ਦੂਨ ਸਵਾਏ ਹੋਏ।”
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਜ਼ਕਰੀਆ ਖ਼ਾਨ, 18ਵੀਂ ਸਦੀ ਦੇ ਪਹਿਲੇ ਅੱਧ ਦੌਰਾਨ ਮੁਗ਼ਲ ਰਾਜਵੱਲੋਂ ਲਾਹੌਰ ਦਾ ਸੂਬੇਦਾਰ ਸੀ। ਇਸਨੂੰ ‘ ਖ਼ਾਨ ਬਹਾਦਰ ’ ਦਾ ਖ਼ਿਤਾਬ ਹਾਸਲ ਸੀ, ਪਰ ਸਿੱਖ ਸਮਾਜ ਵਿੱਚ ਉਸ ਨੂੰ ‘ ਖ਼ਾਨੂ ’ ਨਾਂ ਨਾਲ਼ ਯਾਦ ਕੀਤਾ ਜਾਂਦਾ ਸੀ। ਇਹ ਅਬਦੁਲ ਸਮਦ ਖ਼ਾਨ ਦਾ ਪੁੱਤਰ ਸੀ ਅਤੇ ਸ਼ਾਹ ਨਵਾਜ਼ ਖ਼ਾਨ ਦਾ ਪਿਉ ਸੀ। ਇਹ ਪਹਿਲਾ ਜੰਮੂ ਦਾ ਫ਼ੌੌੌੌਜਦਾਰ ਸੀ। ਸਨ 1726 ਈ ਵਿੱਚ ਇਸ ਦੇ ਬਾਪ ਅਬਦੁਲ ਸਮਦ ਖ਼ਾਨ ਨੂੰ ਲਾਹੌਰ ਤੋਂ ਹਟਾ ਕੇ ਮੁਲਤਾਨ ਦਾ ਸੂਬੇਦਾਰ ਬਣਾ ਦਿੱਤਾ ਗਿਆ ਅਤੇ ਉਸ ਦੀ ਥਾਂ ਉਸ ਨੂੰ ਲਾਹੌਰ ਦਾ ਸੂਬੇਦਾਰ ਤਾਇਨਾਤ ਕੀਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸ਼੍ਰੀ ਗੁਰੂ ਅਮਰਦਾਸ ਜੀ ਦੀ ਬਾਣੀ, ਕਲਾ ਤੇ ਵਿਚਾਰਧਾਰਾ
ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੁੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 17 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿੱਚ 36 ਸੰਤਾਂ ਦੀ ਬਾਣੀ ਹੈ ਜਿਸ ਵਿੱਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਬਿਰਸਾ ਮੁੰਡਾ (15 ਨਵੰਬਰ 1875 – 9 ਜੂਨ 1900) ਇੱਕ ਭਾਰਤੀ ਕਬਾਇਲੀ ਸੁਤੰਤਰਤਾ ਸੈਨਾਨੀ, ਅਤੇ ਲੋਕ ਨਾਇਕ ਸੀ ਜੋ ਮੁੰਡਾ ਕਬੀਲੇ ਨਾਲ ਸਬੰਧਤ ਸੀ। ਉਸਨੇ 19ਵੀਂ ਸਦੀ ਦੇ ਅਖੀਰ ਵਿੱਚ ਬੰਗਾਲ ਪ੍ਰੈਜ਼ੀਡੈਂਸੀ (ਹੁਣ ਝਾਰਖੰਡ) ਵਿੱਚ ਬ੍ਰਿਟਿਸ਼ ਰਾਜ ਦੇ ਦੌਰਾਨ ਪੈਦਾ ਹੋਈ ਇੱਕ ਕਬਾਇਲੀ ਧਾਰਮਿਕ ਹਜ਼ਾਰਾਂ ਸਾਲਾਂ ਦੀ ਲਹਿਰ ਦੀ ਅਗਵਾਈ ਕੀਤੀ, ਜਿਸ ਨਾਲ ਉਹ ਭਾਰਤੀ ਸੁਤੰਤਰਤਾ ਅੰਦੋਲਨ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸ਼ਖਸੀਅਤ ਬਣ ਗਿਆ। ਬਗਾਵਤ ਮੁੱਖ ਤੌਰ 'ਤੇ ਖੁੰਟੀ, ਤਾਮਰ, ਸਰਵਾਦਾ ਅਤੇ ਬੰਦਗਾਓਂ ਦੀ ਮੁੰਡਾ ਪੱਟੀ ਵਿੱਚ ਕੇਂਦਰਿਤ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਜੈਲੀਫਿਸ਼ ਅਤੇ ਸਮੁੰਦਰੀ ਜੈਲੀ (ਅੰਗਰੇਜ਼ੀ: Jellyfish ਅਤੇ Sea Jellies) ਗੈਰ ਰਸਮੀ ਤੌਰ 'ਤੇ ਆਮ ਨਾਮ ਹਨ, ਜੋ ਸਬਫਾਈਲਮ ਮੇਡੋਸੋਜ਼ੋਆ ਦੇ ਕੁਝ ਜੈਲੇਟਿਨਸ ਮੈਂਬਰਾਂ ਦੇ ਮੇਡੂਸਾ-ਪੜਾਅ ਨੂੰ ਦਿੱਤੇ ਗਏ ਹਨ, ਜੋ ਫਾਈਲਮ ਕਨੇਡਰਿਰੀਆ ਦਾ ਇੱਕ ਵੱਡਾ ਹਿੱਸਾ ਹੈ। ਜੈਲੀਫਿਸ਼ ਮੁੱਖ ਤੌਰ ਤੇ ਛੱਤਰੀ ਆਕਾਰ ਵਾਲੀਆਂ ਘੰਟੀਆਂ ਅਤੇ ਪਿੱਛੇ ਜਾਣ ਵਾਲੇ ਤੰਬੂਆਂ ਦੇ ਨਾਲ ਮੁਫਤ ਤੈਰਾਕੀ ਸਮੁੰਦਰੀ ਜਾਨਵਰ ਹਨ। ਹਾਲਾਂਕਿ ਕੁਝ ਮੋਬਾਈਲ ਨਹੀਂ ਹਨ, ਡੇਰਿਆਂ ਦੁਆਰਾ ਸਮੁੰਦਰੀ ਕੰਢੇ ਤੇ ਲੰਗਰ ਲਗਾਏ ਜਾਣ। ਬੈੱਲ ਪ੍ਰੋਪਲੇਸਨ ਅਤੇ ਬਹੁਤ ਕੁਸ਼ਲ ਲੋਕਮੌਸ਼ਨ ਪ੍ਰਦਾਨ ਕਰਨ ਲਈ ਪਲਸੇਟ ਕਰ ਸਕਦੀ ਹੈ। ਟੈਂਟਾਂਕਲ ਸਟਿੰਗਿੰਗ ਸੈੱਲਾਂ ਨਾਲ ਲੈਸ ਹਨ ਅਤੇ ਇਹ ਸ਼ਿਕਾਰ ਨੂੰ ਫੜਨ ਅਤੇ ਸ਼ਿਕਾਰੀਆਂ ਖਿਲਾਫ ਬਚਾਅ ਲਈ ਵਰਤੇ ਜਾ ਸਕਦੇ ਹਨ। ਜੈਲੀਫਿਸ਼ ਦੀ ਜ਼ਿੰਦਗੀ ਦਾ ਇੱਕ ਗੁੰਝਲਦਾਰ ਚੱਕਰ ਹੈ; ਮੇਡੋਸਾ ਆਮ ਤੌਰ ਤੇ ਜਿਨਸੀ ਪੜਾਅ ਹੁੰਦਾ ਹੈ, ਪਲੈਨੁਲਾ ਲਾਰਵਾ ਵਿਆਪਕ ਤੌਰ ਤੇ ਫੈਲ ਸਕਦਾ ਹੈ ਅਤੇ ਇਸ ਤੋਂ ਬਾਅਦ ਆਕਾਸ਼ੀ ਪੌਲੀਪ ਪੜਾਅ ਹੁੰਦਾ ਹੈ।
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਚਕਾਰ ਡੂੰਘਾ ਸੰਬੰਧ ਹੈ। ਪੰਜਾਬ ਨਾਂ ਦੇ ਭੂ- ਖੇਤਰ ਵਿੱਚ ਪੈਦਾ ਹੋਈ, ਪ੍ਰਚਲਿਤ ਹੋਈ ਤੇ ਪ੍ਰਯੋਗ ਹੋ ਰਹੀ ਭਾਸ਼ਾ ਦਾ ਨਾਂ ਪੰਜਾਬੀ ਹੈ। ਪੰਜਾਬੀ ਭਾਸ਼ਾ ਪੰਜਾਬ ਦੇ ਰਹਿਣ ਵਾਲੇ ਲੋਕਾਂ ਦੇ ਅਮਲੀ ਤਜਰਬੇ ਵਿਚੋਂ ਪੈਦਾ ਹੋਈ ਹੈ। ਪੰਜਾਬੀ ਸਮਾਜ ਵਿਚ ਪੁਰਾਤਨ ਸਮੇਂ ਤੋਂ ਸੰਯੁਕਤ ਪਰਿਵਾਰ ਪ੍ਰਥਾ ਰਹੀ ਹੈ, ਜਿਸ ਵਿਚ ਪਿਤਾ, ਪੁੱਤਰ ਅਤੇ ਦਾਦਾ ਇੱਕਠੇ ਇੱਕ ਛੱਤ ਹੇਠ ਰਹਿੰਦੇ ਹਨ। ਇਸ ਵਿਚ ਨਾਨਕੇ ਅਤੇ ਦਾਦਕੇ ਦਾ ਵੱਖਰਾ ਸੰਕਲਪ ਹੈ। ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਰਾਹੀਂ ਉਸਾਰੀ ਪੰਜਾਬੀਅਤ ਢੇਰ ਪੁਰਾਣੀ ਹੈ। ਇਤਿਹਾਸਿਕ ਦ੍ਰਿਸ਼ਟੀ ਤੋਂ ਪੰਜਾਬ ਦੀ ਧਰਤੀ ਉੱਤੇ ਹੀ ਸਭ ਤੋਂ ਪਹਿਲਾਂ ਸਭਿਅਤਾ ਵਿਕਸਿਤ ਹੋਈ ਸੀ। ਹੜੱਪਾ ਮੁਹਿੰਜੋਦੜੋ ਵਿਚ ਵਸਦੀਆਂ ਕੋਲ ਜਾਂ ਦ੍ਰਵਿੜ ਜਾਤੀਆਂ ਮੂਲ ਰੂਪ ਵਿਚ ਪੰਜਾਬੀ ਹੀ ਸਨ। ਪੰਜਾਬੀਅਤ ਤੋਂ ਭਾਵ ਇਹ ਹੈ ਕਿ ਹਰ ਪੰਜਾਬੀ ਨੂੰ ਪੰਜਾਬ ਦਾ ਵਾਸੀ ਹੋਣ ਤੇ ਮਾਣ ਹੋਵੇ ਅਤੇ ਪੰਜਾਬ ਦੇ ਹਰੇਕ ਵਸਨੀਕ ਨਾਲ ਉਹ ਸਾਂਝ ਮਹਿਸੂਸ ਕਰੇ। ਧਰਮ, ਰੰਗ, ਨਸਲ, ਜਾਤੀ ਆਦਿ ਦੇ ਵਿਤਕਰਿਆਂ ਨੂੰ ਇਕ ਪਾਸੇ ਰੱਖ ਕੇ ਲੋਕ ਇਹ ਸੋਚਣ ਕਿ ਉਹ ਪੰਜਾਬੀ ਹਨ। • ਸੱਭਿਆਚਾਰ ਦੇ ਤਿੰਨ ਪੱਖ:- 1) ਭੌਤਿਕ 2) ਸਮਾਜਿਕ 3) ਕਲਾਤਮਕ। • ਪੰਜਾਬੀ ਸੱਭਿਆਚਾਰ। ਦੇ ਅੰਦਰਲੇ ਤੱਤ:- ਪੰਜਾਬੀ ਸੱਭਿਆਚਾਰ ਅੰਦਰ ਬਹੁਤ ਸਾਰੇ ਤੱਤ ਹਨ, ਜਿਹੜੇ ਇਸ ਨੂੰ ਪੰਜਾਬੀਅਤ ਬਖਸ਼ਦੇ ਹਨ। ਇਸ ਵਿਚ ਸਾਂਝੀ ਸੋਚ ਇੱਕ ਨੰਬਰ ਤੇ ਆਉਂਦੀ ਹੈ। ਪੰਜਾਬ ਦੇ ਸਾਰੇ ਲੋਕ ਇਹ ਮਹਿਸੂਸ ਕਰਦੇ ਹਨ ਅਤੇ ਸਾਂਝੇ ਤੌਰ ਤੇ ਪੰਜਾਬ ਦੇ ਲੋਕ ਸੰਗੀਤ ਵੀ ਲੋਕਾਂ ਵਿਚ ਪੰਜਾਬੀਅਤ ਦੀ ਭਾਵਨਾ ਪੈਦਾ ਕਰਦਾ ਹੈ। ਡਾ. ਸੋਹਿੰਦਰ ਸਿੰਘ ਬੇਦੀ ਅਨੁਸਾਰ," ਪੰਜਾਬੀਆਂ ਨੂੰ ਸਵਰ- ਲਹਿਰੀਆਂ ਗੁੜ੍ਹਤੀ ਵਿਚ ਮਿਲਦੀਆਂ ਹਨ। ਜੰਮਦਿਆਂ ਸਾਰ ਹੀ ਬੱਚੇ ਦੇ ਕੰਨਾਂ ਵਿਚ, ਗੀਤਾਂ ਦੀਆਂ ਮਧੁਰ ਧੁਨੀਆਂ ਦੇ ਢੋਲਕੀ ਵੀ ਛਣਕਣ ਲਗਦੀ ਹੈ।ਲੋਕ ਸੰਗੀਤ ਬਾਲ ਦੀ ਆਤਮਾ ਵਿਚ ਇਕ ਰਸ ਹੋ ਕੇ ਰਚ ਜਾਂਦਾ ਹੈ ਤੇ ਜੀਵਨ ਭਰ ਕਈ ਰੂਪਾਂ ਵਿਚ, ਉਸਦੇ ਬੁੱਲਾਂ ਉੱਤੇ ਨੱਚਦਾ ਰਹਿੰਦਾ ਹੈ।" • ਪੰਜਾਬੀ ਰਹਿਣੀ - ਬਹਿਣੀ:- ਪੰਜਾਬੀਆਂ ਦੇ ਰਹਿਣ - ਸਹਿਣ ਦੇ ਢੰਗ- ਤਰੀਕੇ ਇਕੋ ਜਿਹੇ ਹਨ ਤੇ ਇਹ ਉਹਨਾਂ ਦੀਆਂ ਭਾਵਨਵਾਂ ਦਾ ਪ੍ਰਗਟਾਵਾ ਕਰਨ ਵਿਚ ਸਹਾਈ ਹੁੰਦਾ ਹੈ। ਇਸੇ ਕਰਕੇ ਇਕੋ ਜਿਹੀ ਰਹਿਣੀ - ਬਹਿਣੀ ਨੇ ਵੀ ਪੰਜਾਬੀਅਤ ਦੀ ਭਾਵਨਾ ਪੈਦਾ ਕੀਤੀ ਹੈ। • ਲੋਕ ਕਲਾ ਦਾ ਯੋਗਦਾਨ:- ਲੋਕ ਕਲਾ ਬਾਰੇ ਡਾ.ਬੇਦੀ ਲਿਖਦੇ ਹਨ," ਪੰਜਾਬ ਦੀ ਲੋਕ ਕਲਾ ਇਥੋਂ ਦੀ ਸੰਸਕ੍ਰਿਤੀ ਜਿੰਨੀ ਪੁਰਾਣੀ ਹੈ। ਪੰਜਾਬ ਦੇ ਲੋਕ ਕਲਾ ਦੇ ਸਭ ਤੋਂ ਪੁਰਾਣੇ ਨਮੂਨੇ ਹੜੱਪਾ ਤੇ ਰੋਪੜ ਦੀਆਂ ਪੁਰਾਣੀਆਂ ਕੇਹਾਂ ਦੀ ਖੁਦਾਈ ਵੇਲੇ ਮਿਲੇ ਹਨ। ਇਹਨਾਂ ਵਿਚੋਂ ਕੁਝ ਮਿੱਟੀ ਦੇ ਘੜੇ ਤੇ ਅੱਗ ਵਿਚ ਪੱਕੇ ਖਿਡੌਣੇ ਹਨ ਜੋ ਘਰਾਂ ਵਿਚ ਸਜਾਵਟ ਲਈ ਵਰਤੇ ਜਾਂਦੇ ਹਨ। ਮੂਰਤੀ ਕਲਾ, ਚਿੱਤਰਕਲਾ ਪੰਜਾਬ ਦੇ ਬਹੁਤ ਪ੍ਰਸਿੱਧ ਹਨ। • ਭਾਸ਼ਾ ਦਾ ਯੋਗਦਾਨ :- ਭਾਸ਼ਾ ਆਪਣੇ ਆਪ ਵਿਚ ਪੰਜਾਬੀ ਸੱਭਿਆਚਾਰ ਦਾ ਹਿੱਸਾ ਹੈ। ਭਾਸ਼ਾ ਦੇ ਯੋਗਦਾਨ ਨੇ ਵੀ ਪੰਜਾਬੀਅਤ ਪੈਦਾ ਕਰਨ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬੀ ਭਾਸ਼ਾ ਆਮ ਲੋਕਾਂ ਦੀ ਭਾਸ਼ਾ ਹੈ, ਇਹ ਭਾਸ਼ਾ ਇਥੇ ਬੋਲੀ ਜਾ ਰਹੀ ਅਪਭ੍ਰੰਸ਼ ਭਾਸ਼ਾ ਵਿਚੋਂ ਹੀ ਨਿਕਲੀ ਹੈ। ਇਹ ਭਾਸ਼ਾ ਕਿਸੇ ਖਾਸ ਧਰਮ ਦੇ ਲੋਕਾਂ ਜਾਂ ਕਿਸੇ ਜਾਤੀ ਦੀ ਭਾਸ਼ਾ ਨਹੀਂ ਹੈ, ਸਗੋਂ ਇਹ ਸਮੁੱਚੇ ਪੰਜਾਬੀਆਂ ਦੀ ਭਾਸ਼ਾ ਹੈ। ਪੰਜਾਬੀ ਸਾਹਿਤ ਦੇ ਆਰੰਭ ਵਿਚ ਨਾਥ ਜੋਗੀਆਂ ਦਾ ਸਾਹਿਤ ਮਿਲਦਾ ਹੈ। ਭਾਸ਼ਾ ਦੇ ਮਾਧਿਅਮ ਨਾਲ ਰਚਿਆ ਗਿਆ ਇਹ ਸਾਹਿਤ ਪੂਰਣ ਤੌਰ ਤੇ ਨਿਰਪੇਖ ਹੈ ਅਤੇ ਪੰਜਾਬੀਅਤ ਦਾ ਧਾਰਨੀ ਹੈ।" ਗੋਰਖ ਬਾਣੀ " ਵਿਚ ਲਿਖਿਆ ਹੈ- "ਜੋ ਘਰ ਤਿਆਗ ਕਹਾਵੈ ਜੋਗੀ ਘਰ ਬਾਸੀ ਕੋ ਕਹੈ ਜੋ ਭੋਗੀ ਧਰਮ ਤਤ ਕੋ ਹੋਈ ਨਾ ਧਰਮੀ ਕਹੇ ਗੋਰਖ ਸੋ ਮਹਾ ਅਧਰਮੀ।" • ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ:- ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ ਆਪਸ ਵਿਚ ਸੰਬਧਿਤ ਹਨ। ਇਸ ਸਬੰਧੀ ਡਾ.ਧਨਵੰਤ ਕੌਰ ਨੇ ਲਿਖਿਆ ਹੈ,"ਪੰਜਾਬੀਅਤ ਦਾ ਸੰਕਲਪ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ ਅਤੇ ਬਹੁਤੀ ਵਾਰ ਅਸੀਂ ਇਹਨਾਂ ਨੂੰ ਸਮਾਨਾਰਥਕ ਸੰਕਲਪਾਂ ਵਜੋਂ ਵੀ ਵਰਤ ਲੈਂਦੇ ਹਾਂ। ਪੰਜਾਬੀ ਸੱਭਿਆਚਾਰ ਇਕ ਵਿਸ਼ਾਲ, ਵਿਆਪਕ,ਬਹੁ - ਬਣਤਰੀ ਪ੍ਰਬੰਧ ਹੈ ਅਤੇ ਪੰਜਾਬੀਅਤ ਇਸ ਪ੍ਰਬੰਧ ਤੋਂ ਉਸਾਰੀ ਪੰਜਾਬੀ ਮਾਨਸਿਕਤਾ। ਪੰਜਾਬੀ ਸੱਭਿਆਚਾਰ ਦਾ ਸੰਕਲਪ ਅਸੀਂ ਜਦੋਂ ਵਰਤਦੇ ਹਾਂ ਤਾਂ ਉਸ ਵਿੱਚ ਪੰਜਾਬੀ ਵਿਹਾਰ, ਸੋਚ ਵਿਚਾਰ, ਘਰ ਪਰਿਵਾਰ ਦੇ ਨਾਲ - ਨਾਲ ਇਕ ਵਿਆਪਕ ਵਸਤ ਵੀ ਹਾਜ਼ਰ ਹੁੰਦਾ ਹੈ।" • ਸੂਫ਼ੀ ਸਾਹਿਤ:- ਬਾਬਾ ਫ਼ਰੀਦ ਦੇ ਸਲੋਕ ਨੂੰ ਪੜ੍ਹਨ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਸਨੇ ਪੰਜਾਬੀ ਭਾਸ਼ਾ ਰਾਹੀਂ ਆਪਣੀ ਸੂਫ਼ੀ ਭਾਵਨਾਵਾਂ ਨੂੰ ਪ੍ਰਗਟਾਇਆ। • ਗੁਰਮਤਿ ਸਾਹਿਤ:- ਸਾਰੇ ਗੁਰੂ ਸਾਹਿਬਾਨ ਦੀ ਬਾਣੀ ਲੋਕਾਂ ਵਿਚ ਸਾਂਝੀ ਭਾਵਨਾ ਪੈਦਾ ਕਰਦੀ ਹੈ ਅਤੇ ਮਨੁੱਖ ਮਾਤਰ ਦੀ ਏਕਤਾ ਵੱਲ ਇਸ਼ਾਰਾ ਕਰਦੀ ਹੈ। ਡਾ.ਸਾਹਿਬ ਲਿਖਦੇ ਹਨ," ਗੁਰੂ ਗ੍ਰੰਥ ਸਾਹਿਬ ਬਹੁ - ਭਾਸ਼ਾਈ ਸ਼ਬਦ ਕੋਸ਼ ਹੈ, ਜਿਸ ਵਿਚ ਉਸ ਸਮੇਂ ਦੀਆਂ ਸਮੂਹ ਪ੍ਰਯੋਗ ਕੀਤੀਆਂ ਬੋਲੀਆਂ ਦੇ ਅਨੁਸਾਰ ਮੁਹਾਂਦਰੇ ਮਿਲਦੇ ਹਨ।" • ਪੰਜਾਬੀ ਕਿਰਦਾਰ ਨੂੰ ਪ੍ਰਗਟਾਉਣ ਲਈ ਸਮਰੱਥ:- ਪੰਜਾਬੀ ਭਾਸ਼ਾ ਹੀ ਇਕ ਅਜਿਹੀ ਭਾਸ਼ਾ ਹੈ, ਜੋ ਪੰਜਾਬੀ ਕਿਰਦਾਰ ਦਾ ਪ੍ਰਗਟਾਵਾ ਕਰ ਸਕਦੀ ਹੈ। ਪੰਜਾਬੀ ਉੱਦਮੀ, ਹੌਂਸਲੇ ਵਾਲੇ, ਮਿਹਨਤੀ, ਉਦਾਰ- ਚਿਤ, ਬਹਾਦਰ ਆਦਿ ਹੁੰਦੇ ਹਨ।ਪੰਜਾਬੀ ਕਿਰਦਾਰ ਦੀ ਮੂੰਹ ਬੋਲਦੀ ਤਸਵੀਰ ਪੰਜਾਬੀ ਸ਼ਬਦਾਵਲੀ ਰਾਹੀਂ ਹੀ ਖਿੱਚੀ ਜਾ ਹੈ। • ਪੰਜਾਬੀ ਭਾਸ਼ਾ ਅੰਦਰ ਪ੍ਰਾਚੀਨ ਭਾਸ਼ਾਵਾਂ ਦੇ ਸ਼ਬਦ:- ਪੰਜਾਬੀ ਭਾਸ਼ਾ ਵਿਚ ਕਾਫ਼ੀ ਸ਼ਬਦ ਆਸਟ੍ਰਿਕ ਭਾਸ਼ਾ ਦੇ ਮਿਲਦੇ ਹਨ, ਜਿਹੜੀ ਕਿ ਇਸ ਖੇਤਰ ਵਿਚ ਪਹਿਲਾਂ ਬੋਲੀ ਜਾਂਦੀ ਸੀ। ਅਪਭ੍ਰੰਸ਼ ਭਾਸ਼ਾ ਤੋਂ ਕਾਫ਼ੀ ਸ਼ਬਦ ਪੰਜਾਬੀ ਵਿਚ ਆਏ ਹਨ। ਡਾ. ਅਤਰ ਸਿੰਘ ਅਨੁਸਾਰ," ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਕੋਈ ਵੱਖਰੇ ਵਰਤਾਰੇ ਨਹੀਂ, ਸਗੋਂ ਇੱਕ ਵਿਸ਼ਾਲ ਵਰਤਾਰੇ ਦੇ ਬਦਲਵੇਂ ਰੂਪ ਹੀ ਹਨ।" ਪੰਜਾਬੀਅਤ :- ਪੰਜਾਬੀਅਤ ਇੱਕ ਅਜਿਹਾ ਅਹਿਸਾਸ ਹੈ,ਜਿਸ ਤੋਂ ਇੱਕ ਵਿਸ਼ੇਸ਼ ਪ੍ਰਕਾਰ ਦੀ ਵਿਲੱਖਣਤਾ ਦਾ ਝਲਕਾਰਾ ਪੈਂਦਾ ਹੈ। ਪੰਜਾਬੀਅਤ, ਦਾ ਸੰਬੰਧ ਪੰਜਾਬ ਦੇ ਭੂਗੋਲਿਕ ਖਿੱਤੇ, ਉਸ ਖੇਤਰ ਦੀ ਸਥਾਨਕ ਭਾਸ਼ਾ, ਲੋਕਾਂ ਦੀ ਰਹਿਤਲ ਅਤੇ ਉਨ੍ਹਾਂ ਦੇ ਵਿਸ਼ੇਸ਼ ਗੁਣਾਂ, ਜੀਵਨ ਜਾਂਚ ਆਦਿ ਨਾਲ ਹੁੰਦਾ ਹੈ। ਪੰਜਾਬੀਅਤ ਪੰਜਾਬੀ ਪਛਾਣ ਦਾ ਦੂਜਾ ਨਾਂ ਹੈ ਜੋ ਇਸ ਨੂੰ ਭਾਰਤ ਦੀਆਂ ਬਾਕੀ ਕੌਮਾਂ ਤੋਂ ਅਲੱਗ ਕਰਦੀ ਹੈ। ਕੁਝ ਵਿਦਵਾਨਾਂ ਨੇ ਪੰਜਾਬੀਅਤ ਨੂੰ ਕੌਮੀਅਤ ਅਤੇ ਸੱਭਿਆਚਾਰ ਦੇ ਅਰਥਾਂ ਵਿੱਚ ਵਰਤਿਆ ਹੈ। ਕੌਮੀਅਤ ਰਾਜਸੀ ਚੇਤਨਾ ਨਾਲ ਸੰਬੰਧਤ ਹੈ ਤੇ ਸੱਭਿਆਚਾਰ ਕਿਸੇ ਜਨ-ਸਮੂਹ ਦੀ ਜੀਵਨ - ਜਾਚ ਤੇ ਕਦਰਾਂ-ਕੀਮਤਾਂ ਨਾਲ। ਇਨ੍ਹਾਂ ਦੋਹਾਂ ਨਾਲ ਪੰਜਾਬੀ ਵਿਸ਼ੇਸ਼ਣ ਲਾ ਕੇ ਪੰਜਾਬੀ ਕੌਮੀਅਤ ਅਤੇ ਪੰਜਾਬੀ ਸੱਭਿਆਚਾਰ ਨੂੰ ਪੰਜਾਬੀਅਤ ਦੇ ਸਮਾਨਾਰਥਕ ਇਸਤੇਮਾਲ ਕੀਤਾ ਜਾ ਸਕਦਾ ਹੈ। ਪੰਜਾਬੀਆਂ ਦਾ ਆਪਣੀ ਸ਼ਨਾਖਤ ਬਾਰੇ ਸੁਚੇਤ ਹੋਣਾ ਇਕ ਚੰਗੀ ਗੱਲ ਹੈ। ਪੰਜਾਬੀਅਤ ਦਾ ਧਰਮ ਨਾਲ ਕੋਈ ਸਬੰਧ ਨਹੀਂ। ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ, ਪੰਜਾਬੀ ਸੱਭਿਆਚਾਰ ਤੇ ਰਹਿਤਲ ਅਤੇ ਪੰਜਾਬ ਦੀ ਧਰਤੀ ਨਾਲ ਮੋਹ ਦੇ ਰਿਸ਼ਤੇ ਦਾ ਨਾਂ ਪੰਜਾਬੀਅਤ ਹੈ। ਇਸ ਦੇ ਇਕ ਪਾਸੇ ਪੰਜਾਬ ਦਾ ਇਤਿਹਾਸ, ਭਾਸ਼ਾ, ਸਾਹਿਤ ਅਤੇ ਕੋਮਲ ਕਲਾਵਾਂ ਹਨ ਤੇ ਦੂਜੇ ਪਾਸੇ ਪੰਜਾਬ ਦਾ ਲੋਕਯਾਨ ਹੈ। ਇਸ ਵਿੱਚ ਲੋਕ ਸਾਹਿਤ, ਲੋਕ ਹੁਨਰ, ਲੋਕ ਵਿਸ਼ਵਾਸ, ਲੋਕ ਧੰਦੇ, ਰੀਤੀ-ਰਿਵਾਜ, ਪਹਿਰਾਵਾ, ਦਿਲ ਪ੍ਰਚਾਵੇ ਦੇ ਸਾਧਨ ਆਦਿ ਸ਼ਾਮਿਲ ਹਨ। ਪੰਜਾਬੀ ਲੋਕਯਾਨ ਦਾ ਘੇਰਾ ਬਹੁਤ ਵਿਸ਼ਾਲ ਹੈ। ਲੋਕਾਂ ਦੇ ਜੀਵਨ ਨਾਲ ਸਬੰਧਤ ਸਮੱਗਰੀ,। ਪੰਜਾਬੀ ਲੋਕ ਗੀਤ, ਲੋਕ ਕਹਾਣੀਆਂ, ਲੋਕ ਨਾਚ, ਲੋਕ ਨਾਟਕ, ਲੋਕ ਸੰਗੀਤ, ਲੋਕ ਵਿਸ਼ਵਾਸਾਂ, ਰੀਤੀ ਰਿਵਾਜਾਂ ਤੇ ਦਿਲ ਪ੍ਰਚਾਵੇ ਦੇ ਅਨੇਕ ਸਾਧਨਾਂ ਦੇ ਰੂਪ ਵਿੱਚ ਪ੍ਰਾਪਤ ਹੈ। ਪੰਜਾਬੀ ਲੋਕਯਾਨ ਸਮੂਹ ਪੰਜਾਬੀਆਂ ਦੇ ਸਾਂਝੇ ਤਜਰਬਿਆਂ ਜ਼ਖ਼ੀਰਾ ਹੈ। ਉਨ੍ਹਾਂ ਦੀ ਰਹਿਤਲ ਪੂਰੀ ਤਰ੍ਹਾਂ ਰੂਪਮਾਨ ਹੁੰਦੀ ਹੈ। ਪੰਜਾਬੀਅਤ ਦਾ ਸੱਚਾ, ਸੁੱਚਾ ਤੇ ਸਜੀਵ ਚਿੱਤਰ ਸਾਹਮਣੇ ਆਉਂਦਾ ਹੈ। ਪੰਜਾਬੀਅਤ ਵਿਚ ਪੰਜਾਬੀਆਂ ਦਾ ਸੁਭਾਅ, ਉਹਨਾਂ ਦੀ ਸ਼ਖਸੀਅਤ, ਸੋਚ ਧਾਰਾ ਮੁੱਖ ਸ਼ਾਮਲ ਹੁੰਦੀ ਹੈ। ਜੋ ਇਹਨਾਂ ਨੂੰ ਇੱਕ ਅਨੋਖੀ ਪਛਾਣ ਬਖ਼ਸ਼ਦੀ ਹੈ। ਪੰਜਾਬੀਅਤ ਵਿੱਚ ਪੰਜਾਬੀ ਜੁੱਸਾ, ਰੂਹ ਦੀ ਤਾਸੀਰ ਮੁੱਖ ਹੈ, ਇਹ ਜੁੱਸਾ ਜੋ ਇਥੋਂ ਦੇ ਦਿਲਕਸ਼ ਪੌਣ ਪਾਣੀ ਤੇ ਵੰਗਾਰਾਂ ਭਰਪੂਰ ਹੋਣੀਆਂ ਵਿਚ ਉਸਰਿਆ ਹੈ, ਉਹ ਜੁੱਸਾ ਜਿਸ ਨੇ ਧਾੜਵੀਆਂ ਨੂੰ ਰੋਕਿਆ ਹੈ, ਬੁਜ਼ਦਿਲਾਨਾ ਲੰਮੇ ਜੀਵਨ ਦੀ ਅਕਾਂਖਿਆ ਡਰ ਕੇ, ਬੇਪੱਤ ਹੋ ਕੇ ਜਿਊਣਾ ਪੰਜਾਬੀਅਤ ਨਹੀਂ। ਪੰਜਾਬੀਅਤ ਅਤੇ ਪੰਜਾਬੀ ਸੱਭਿਆਚਾਰ ਬਾਰੇ ਪਾਕਿਸਤਾਨੀ ਪੰਜਾਬੀਆਂ ਦੇ ਮਸਲੇ ਅਤੇ ਪੰਜਾਬੀ ਜ਼ੁਬਾਨ ਸੰਬੰਧੀ ਸਮੱਸਿਆਵਾਂ ਭਾਰਤੀ ਪੰਜਾਬ ਤੋਂ ਬਿਲਕੁਲ ਅਲੱਗ ਹਨ। ਦੋਹਾਂ ਪੰਜਾਬਾਂ ਦੀ 'ਪੰਜਾਬੀ' ਇੱਕ ਦੂਜੀ ਤੋਂ ਕਾਫ਼ੀ ਭਿੰਨ ਹੈ। ਪੰਜਾਬੀਅਤ ਨੂੰ ਵੱਡਾ ਖ਼ਤਰਾ ਪੰਜਾਬੀਆਂ ਦੀ ਭਾਰੀ ਗਿਣਤੀ ਦਾ ਆਪਣੀ ਮਾਂ - ਬੋਲੀ ਤੋਂ ਬੇ-ਮਨੁੱਖਤਾ ਦੀ ਦੇਣ ਹੈ। ਬੱਚਾ ਜਿਸ ਮਾਹੌਲ ਵਿੱਚ ਜੰਮਦਾ, ਪਲਦਾ ਤੇ ਵਿਚਰਦਾ ਹੈ, ਉਸ ਤੋਂ ਕਿਸੇ ਤਰ੍ਹਾਂ ਵੀ ਅਭਿੱਜ ਨਹੀਂ ਰਹਿ ਸਕਦਾ। ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚੇ ਲਈ ਪੰਜਾਬੀ ਵਾਤਾਵਰਣ ਉਸਾਰਨ ਤੇ ਆਪਣੇ ਵਿਰਸੇ ਬਾਰੇ ਅਜਿਹਾ ਸਾਹਿਤ ਦੇਣ ਜਿਸ ਤੇ.
ਪੱਤਰਕਾਰੀ, ਸਮਾਜ ਅਤੇ ਜਨਤਾ ਕਿਸੇ ਦੇਸ਼ ਦੀ ਪੱਤਰਕਾਰੀ ਪ੍ਰਚਲਿਤ ਸਮਾਜਿਕ ਕਦਰਾਂ ਕੀਮਤਾਂ, ਰਾਜਸੀ ਸੂਝ ਅਤੇ ਉਦਯੋਗਿਕ ਪ੍ਰਗਤੀ ਦਾ ਪ੍ਰਤੀਕ ਹੋਇਆ ਕਰਦੀ ਹੈ।ਆਧੁਨਿਕ ਯੁੱਗ ਵਿੱਚ ਪੱਤਰਕਾਰੀ ਦਾ ਮਹੱਤਵ ਇਤਨਾ ਵੱਧ ਗਿਆ ਹੈ ਕਿ ਇਸ ਨੂੰ ਧਰਮ,ਰਾਜ,ਅਤੇ ਪਰਜਾ ਦੀਆਂ ਤਿੰਨ ਸੰਸਥਾਵਾਂ ਦੇ ਬਰਾਬਰ ਲਿਆ ਖੜ੍ਹਾ ਕੀਤਾ ਜਾਂਦਾ ਹੈ। ਪੱਤਰਕਾਰੀ ਅਤੇ ਸਮਾਜ ਦੇ ਬਾਰੇ ਗੱਲ ਕਰਨ ਟੋ ਪਹਿਲਾਂ ਅਸੀਂ ਪੱਤਰਕਾਰੀ ਦੇ ਬਾਰੇ ਗੱਲ ਕਰਾਂਗੇ ਪੱਤਰਕਾਰੀ ਦੇ ਅਰਥਾਂ ਨੂੰ ਪੇਸ਼ ਕਰਾਂਗੇ। ਪੱਤਰਕਾਰੀ: ਪੱਤਰਕਾਰੀ ਦਾ ਇਤਿਹਾਸ ਮਨੁੱਖਤਾ ਦੇ ਇਤਿਹਾਸ ਜਿੰਨਾ ਹੀ ਪੁਰਾਣ ਹੈ।ਪਰ ਇੱਕ ਵਿਸ਼ੇਸ਼ ਵਿਸ਼ੇ, ਵਰਤਮਾਨ ਅਤੇ ਸੰਕਲਪ ਦੇ ਤੌਰ ਤੇ ਪੱਤਰਕਾਰੀ ਦਾ ਇਤਿਹਾਸ ਬਹੁਤ ਪੁਰਾਣਾ ਨਹੀਂ ਹੋ ਸਕਦਾ। ਸ਼ਬਦ "ਪੱਤਰਕਾਰੀ" ਅੰਗਰੇਜ਼ੀ ਭਾਸ਼ਾ ਦੇ ਸ਼ਬਦ "ਜਰਨਲਿਜਮ" ਦਾ ਸਮਾਨਆਰਥਕ ਹੈ ਅਤੇ ਵਿਸਤ੍ਰਿਤ ਅਰਥਾਂ ਵਿੱਚ ਸੂਚਨਾ ਦੇ ਜਨ ਸੰਚਾਰ ਸਾਧਨਾਂ ਲਈ ਵਰਤਿਆ ਜਾਂਦਾ ਹੈ। (ਐਨਸਾਈਕਲੋਪੀਡੀਆ ਬਿਰਟੇਨਿਕਾ) ਅਨੁਸਾਰ ਪੱਤਰਕਾਰੀ ਸਮਚਾਰ ਪੱਤਰਾਂ ਅਤੇ ਮੈਗਜ਼ੀਨਾਂ ਲਈ ਲਿਖਣਾ ਅਤੇ ਉਨ੍ਹਾਂ ਦਾ ਸੰਪਾਦਨ ਕਰਨਾ ਹੈ ਸਮਾਚਾਰ ਨੂੰ ਇੱਕਠਾਂ ਕਰਨਾ ਅਤੇ ਪ੍ਰਸਾਰਿਤ ਕਰਨਾ, ਮੈਗ਼ਜ਼ੀਨ ਦਾ ਪ੍ਰਬੰਧ ਕਰਨਾ ਹੈ ਅਤੇ ਇਸ਼ਤਿਹਾਰਬਾਜ਼ੀ ਕਰਨਾ ਆਦਿ ਵੀ ਅਕਸਰ ਪੱਤਰਕਾਰੀ ਦੇ ਖੇਤਰ ਵਿੱਚ ਆਉਂਦੇ ਹਨ ' ਬੈਵਸਟਰਜ ਥਰਡ ਇੰਟਰਨੈਸ਼ਨਲ ਡਿਕਸ਼ਨਰੀ ਆਫ ਜਰਨਲਿਜਮ ' ਅਨੁਸਾਰ ' ਪੱਤਰਕਾਰੀ ' ਦਾ ਮਤਲਬ ਭਖਦਿਆ ਮਸਲਿਆਂ ਬਾਰੇ ਸਮੱਗਰੀ ਪੇਸ਼ ਕਰਨਾ ਅਤੇ ਪ੍ਰਸਾਰਿਤ ਕਰਨ ਵਾਸਤੇ ਇੱਕਤਰ ਅਤੇ ਸੰਪਾਦਿਤ ਕਰਨਾ ਹੈ। ਚੈਂਬਰਜ ਸੈਂਚਰੀ ਡਿਕਸ਼ਨਰੀ ਅਨੁਸਾਰ ਪੱਤਰਕਾਰੀ ਦਾ ਅਰਥ ਜਨਤਕ ਰਸਾਲਿਆਂ /ਮੈਗਜ਼ੀਨਾਂ ਵਾਸਤੇ ਲਿਖਣਾ ਹੈ। ਪੱਤਰਕਾਰੀ ਸੂਚਨਾ ਹੈ,ਸੰਚਾਰ ਹੈ। ਇਹ ਸਾਡੇ ਆਲੇ ਦੁਆਲੇ ਹਕੀਕਤ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸ਼ਬਦਾਂ, ਅਵਾਜ਼ਾਂ ਅਤੇ ਤਸਵੀਰਾਂ ਰਾਹੀਂ ਸੰਖੇਪ ਰੂਪ ਵਿੱਚ ਰੂਪਮਾਨ ਕਰਕੇ ਸੰਚਾਰ ਦੇ ਮਕੈਨਿਕੀ ਸਾਧਨਾਂ ਰਾਹੀਂ ਮਨੁੱਖੀ ਉਤਸੁਕਤਾ ਦੀ ਭੁੱਖ ਨੂੰ ਮਿਟਾਉਣ ਦੀ ਵਿਧੀ ਹੈ ਜਿਹੜੀ ਕਿ ਸਦਾ ਹੀ ਇਸ ਤਾੜ ਵਿੱਚ ਰਹਿੰਦੀ ਹੈ ਕਿ ਨਵਾਂ ਕੀ ਵਾਪਰਿਆ ਹੈ? ਪੱਤਰਕਾਰੀ ਅਤੇ ਸਮਾਜ ਦਾ ਰਿਸ਼ਤਾ: ਅੱਜ ਦੇ ਪ੍ਰਜਾਤੰਤਰੀ ਯੁਗ ਵਿੱਚ ਜਨਤਾ ਦੀ ਸ਼ਕਤੀ ਬੜੀ ਪ੍ਰਚੰਡ ਤੇ ਮਹੱਤਵਪੂਰਨ ਬਣ ਗਈ ਹੈ। ਪਰ ਵੱਡੀ ਗਲ ਇਹ ਹੈ ਕਿ ਜਨਤਾ ਨੂੰ ਹਰ ਤਰਾਂ ਦੀ ਸੂਚਨਾ ਅਤੇ ਸੇਧ ਪੱਤਰਕਾਰੀ ਦੇ ਮਾਧਿਅਮ ਤੋਂ ਹੀ ਮਿਲਦੀ ਹੈ। ਸਮਚਾਰ ਪੱਤਰ ਮਨੁੱਖਤਾ ਨਾਲ ਪਰੰਸਪਰ ਨਾਤਾ ਜੋੜਦੇ ਹਨ,ਮਨੁੱਖਤਾ ਦੀ ਆਵਾਜ਼ ਬੁਲੰਦ ਕਰਦੇ ਹਨ,ਇਸ ਦੀ ਸ਼ਕਤੀ ਤੋਂ ਜਾਣੂੰ ਕਰਵਾਉਂਦੇ ਹਨ ਵੱਖ ਵੱਖ ਸਮਾਜੀ,ਰਾਜਸੀ ਅਤੇ ਧਾਰਮਿਕ ਲਹਿਰਾਂ ਨੂੰ ਵਾਸਤਵਿਕਤਾ ਦਾ ਬੋਧ ਕਰਵਾ ਕੇ ਸਮਾਜਕ ਉਨਤੀ ਦੇ ਰਾਹ ਉਤੇ ਅਗਾਹ ਵਧਾਉਂਦੇ ਹਨ। ਪੱਤਰਕਾਰੀ ਦੀ ਵਿਸ਼ਾਲ ਸ਼ਕਤੀ ਨੂੰ ਨੇ ਮਹਿਸੂਸ ਕਰਦਿਆਂ ਨਪੋਲੀਆਂਨ ਨੇ ਕਿਹਾ ਕਿ ਮੈਨੂੰ ਵੈਰੀਆ ਦੇ ਲੱਖ ਸਿਪਾਹੀਆਂ ਦਾ ਏਨਾ ਡਰ ਨਹੀਂ ਜਿੰਨਾ ਸਮਚਾਰ ਪੱਤਰਾਂ ਦੀਆਂ ਲਿਖਤਾਂ ਅਤੇ ਟਿੱਕਾ ਟਿਪਣੀਆ ਤੋਂ ਲਗਦਾ ਹੈ ਸੰਚਾਰ ਦੇ ਸਾਧਨ,ਸਮਚਾਰ ਪੱਤਰ, ਰੇਡੀਓ, ਸਮਚਾਰ ਟੈਲੀਵਿਜਨ, ਸਮਚਾਰ ਮੈਗਜ਼ੀਨ, ਸਿਨੇਮਾਂ ਆਦਿ ਸਮਾਜ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਬੇਅੰਤ ਸਮਰਥਾ ਨਾਲ ਪ੍ਰਭਾਵਿਤ ਕਰਦੇ ਹਨ ।ਸਮਾਜਿਕ, ਰਾਜਸੀ ਅਤੇ ਆਰਥਿਕ ਵਿਕਾਸ ਅਗੋਂ ਕਾਫੀ ਹੱਦ ਤੱਕ ਦਿਨ ਪ੍ਰਤੀ ਦਿਨ ਦੇ ਸੰਚਾਰ ਸਾਧਨਾਂ ਦੀ ਪੂਰਤੀ ਦੇ ਰਿਕਾਰਡ ਨੂੰ ਨਿਯੰਤਰਣ ਕਰਦਾ ਹੈ। ਪੱਤਰ ਕਾਰੀ ਅਤੇ ਸਮਾਜ ਦਾ ਬਹੁਤ ਹੀ ਡੂੰਘਾ ਸਬੰਧ ਹੈ।ਕਿਉਂਕਿ ਸਮਾਜ ਜੋ ਕਿ ਜਨਤਾ ਜਾ ਲੋਕਾਂ ਦੇ ਸਮੂਹ ਤੋਂ ਬਣਿਆ ਹੋਇਆ ਹੈ। ਅਤੇ ਸਮਾਜ ਵਿੱਚ ਨਿਤ ਦਿਨ ਪ੍ਰਤੀਦਿਨ ਛੋਟੀਆਂ ਵੱਡੀਆਂ, ਚੰਗੀਆ ਘਟੀਆ ਘਟਨਾਵਾਂ ਵਾਪਰਦੀਆਂ ਹੀ ਰਹਿੰਦੀਆਂ ਹਨ। ਜੋ ਵੱਖ ਵੱਖ ਸਥਾਨਾਂ ਤੇ ਵਾਪਰਦੀਆਂ ਹਨ। ਅਤੇ ਜਿਹਨਾਂ ਦਾ ਸਮਾਜ ਨਾਲ ਬਹੁਤ ਹੀ ਡੂੰਘਾ ਸਬੰਧ ਹੁੰਦਾ ਹੈ ਓਹਨਾ ਘਟਨਾਵਾਂ ਦਾ ਸੰਬੰਧ ਸਮਾਜ ਨਾਲ ਸਬੰਧਿਤ ਜਨਤਾ ਅਤੇ ਸਮਾਜ ਨਾਲ ਸਬੰਧਿਤ ਕਦਰਾਂ ਕੀਮਤਾਂ ਨਾਲ ਵੀ ਹੁੰਦਾ ਹੈ। ਅਤੇ ਫਿਰ ਪੱਤਰਕਾਰੀ ਰਾਹੀਂ ਪੱਤਰਕਾਰ ਇਹਨਾਂ ਘਟਨਾਵਾਂ ਨੂੰ ਛਅਗ ਸਵਾਰ ਕੇ ਸਹੀ ਰੂਪ ਵਿੱਚ ਪ੍ਰਤੀਮਾਂਨ ਕਰਕੇ ਪੂਰੇ ਸਮਾਜ,ਪੂਰੇ ਸੰਸਾਰ ਤਕ ਸੰਚਾਰ ਸਾਧਨਾਂ ਰਾਹੀਂ ਖਬਰਾਂ ਨੂੰ ਪਹੁੰਚਾਉਂਦੇ ਹਨ। ਇਸ ਤਰਾਂ ਪੱਤਰਕਾਰੀ ਤੇ ਸਮਾਜ ਦਾ ਤਾਂ ਬਹੁਤ ਡੂੰਘਾ ਰਿਸ਼ਤਾ ਹੈ ਭਾਰਤੀ ਪੱਤਰਕਾਰੀ ਦਾ ਇੱਕ ਖਾਸ ਲੱਛਣ ਜੋ ਇੱਕ ਖਾਸ ਲੱਛਣ ਜੋ ਸਾਹਮਣੇ ਆਉਂਦਾ ਹੈ।ਉਹ ਹੈ ਇਸ ਦਾ ਦਵੈਤ ਭਾਵੀ ਲੱਛਣ। ਇੱਕ ਪਾਸੇ ਵਿਓਪਰਿਕ ਅਦਾਰੇ ਦੇ ਤੋਰ ਤੇ ਦੂਜੇ ਪਾਸੇ ਇੱਕ ਸੰਸਥਾ ਦੇ ਤੌਰ ਤੇ।ਇਸ ਦਵੈਤ ਭਾਵੀ ਲੱਛਣ ਦੀ ਹੋਂਦ ਕਾਰਣ ਹੀ ਪ੍ਰੈਸ ਨੂੰ ਹਮੇਸ਼ਾ ਰਖਿਆਤਮਕ ਦਲੀਲਾਂ ਦੀ ਭਾਲ ਵਿੱਚ ਰਹਿਣਾ ਪੈਂਦਾ ਹੈ।ਇਸ ਨੂੰ ਸਾਬਤ ਕਰਨ ਦੀ ਲੋੜ ਹੈ ਕਿ ਪੱਤਰਕਾਰੀ ਸਾਮਰਾਜੀ ਆਰਥਿਕਤਾ ਦੇ ਅਸੂਲਾਂ ਮੁਤਾਬਿਕ ਰਲ ਕੇ ਵੀ ਜਨਤਾ ਨੂੰ ਬਿਲਕੁੱਲ ਸਹੀ ਵਿਸ਼ਵਾਸ ਯੋਗ ਅਤੇ ਬਿਨਾਂ ਭੇਦ ਭਾਵ ਦੇ ਸੂਚਨਾ ਅਤੇ ਟਿੱਪਣੀਆ ਪ੍ਰਦਾਨ ਕਰ ਸਕਦੀ ਹੈ, ਜਿਥੋਂ ਤਕ ਦਿਨ ਪ੍ਰਤੀ ਦਿਨ ਖਬਰਾਂ ਦੇ ਵਹਾਉ ਦੀ ਗੱਲ ਹੈ। ਉਹ ਪੱਤਰਕਾਰੀ ਰਾਹੀਂ ਦਿਆਂਨਤਾਰੀ ਢਗ ਰਾਹੀ ਜਨਤਾ ਤਕ ਪਹੁੰਚ ਜਾਂਦੀ ਹੈ। ਮੌਸਮ ਬਾਰੇ ਖ਼ਬਰਾਂ, ਮਰਨ ਜਮਨ ਬਾਰੇ ਖ਼ਬਰਾਂ, ਭੀੜ ਕਾਰਨ ਹੋਈ ਘਟਨਾਵਾਂ, ਮੀਟਿੰਗ ਤੇ ਮੇਲਿਆਂ ਦੀ ਖ਼ਬਰਾਂ, ਹੋਰ ਸਮਾਜਿਕ ਇਕੱਠਾ ਦੀ ਖ਼ਬਰਾਂ ਪਾਠਕ ਤਕ ਵਿਸ਼ਵਾਸ ਕਰਨ ਯੋਗ ਅਤੇ ਸਬ ਪੱਖਾਂ ਤੋਂ ਸੰਪੂਰਨ ਤੌਰ ਤੇ ਪਹੁੰਚਦੀਆ ਹਨ। ਸਮਚਾਰ ਪੱਤਰ ਨੂੰ ਸਮਾਜਕ ਜਾਂ ਜਨਤਕ ਬਣਾਉਣ ਲਈ ਤਿੰਨ ਕਾਰਜ: 1, ਸਮਚਾਰ ਪੱਤਰ ਦਿਨ ਦੇ ਸਮਚਾਰਾਂ ਨੂੰ ਪੂਰਣ ਤੌਰ ਤੇ ਅਤੇ ਸਹੀ ਤੌਰ ਤੇ ਪੇਸ਼ ਕਰੇਂ। 2,ਇਨ੍ਹਾਂ ਨੂੰ ਚਲੰਤ ਮਾਮਲਿਆਂ ਬਾਰੇ ਸਮਚਾਰਾਂ ਨੂੰ ਵਿਆਖਿਆ ਸਾਹਿਤ ਛਪਣਾ ਚਾਹੀਦਾ ਹੈ। ਆਪਣੀ ਟਿੱਪਣੀ ਦੇਵੇ ਤਾਂ ਜੋ ਪਾਠਕਾ ਨੂੰ ਸੋਝੀ ਵਾਲੀ ਰਾਇ ਬਣਾਉਣ ਵਿੱਚ ਸਮਚਾਰ ਪੱਤਰ ਸਹਾਈ ਹੋ ਸਕਣ। 3,ਸਮਚਾਰ ਪੱਤਰ ਦੋ ਪੱਖੀ ਖਿਆਲਾਂ ਨੂੰ ਦਰਸਾ ਕੇ ਜਨਤਕ ਰਾਇ ਨੂੰ ਬਚਾਉਣ ਵਿੱਚ ਗਾਡੀ ਰਾਹ ਦਾ ਕੰਮ ਦੇਵੇ। ਪੱਤਰਕਾਰੀ ਜਾਂ ਸਮਚਾਰ ਪੱਤਰਾਂ ਉਤੇ ਲਗੇ ਦੋਸ਼: 1ਕਿਸੇ ਵੀ ਸਮਚਾਰ ਪੱਤਰ ਦਾ ਮਿਆਰ ਇਸ ਦੀ ਇਸ਼ਾਇਤ ਜਾ ਵਿਕਰੀ ਤੋਂ ਲਗਾਇਆ ਜਾਂਦਾ ਹੈ ਅਰਥਾਤ ਪ੍ਰੈਸ ਜਨਤਾ ਨੂੰ ਉਹ ਦਿੰਦੀ ਹੈ ਜੇਹੜੀ ਜਨਤਾ ਪਸੰਦ ਕਰਦੀ ਹੈ।ਨਾਂ ਕਿ ਜਿਸਦੀ ਜਨਤਾ ਨੂੰ ਜਰੂਰਤ ਹੈ। 2ਸਮਚਾਰਾਂ ਦੀਆਂ ਕੀਮਤਾਂ ਸਤਹੀ ਅਤੇ ਨਿਕਮੀਆ ਹੁੰਦੀਆਂ ਹਨ। 3ਸੁਰਖੀਆਂ ਆਮ ਤੌਰ ਤੇ ਤਥਾਂ ਨੂੰ ਬਿਆਨ ਕਰਨ ਤੋਂ ਅਸਮਰੱਥ ਹੁੰਦੀਆਂ ਹਨ ਅਤੇ ਲੇਖ ਦੇ ਮੰਤਵ ਨਾਲ ਇਕਸੁਰ ਨਹੀਂ ਹੁੰਦੀਆਂ। 4ਅਜ ਦੇ ਸਮੇਂ ਵਿੱਚ ਸਮਚਾਰ ਪੱਤਰ ਸਚਾਈ ਨੂੰ ਲੁਕੋਣ ਲਈ ਵਰਤੇ ਜਾਂਦੇ ਹਨ। 5 ਬਹੁਤ ਸਾਰੇ ਤੀਂਵੀਆ ਮਰਦ ਸਮਚਾਰ ਪੱਤਰਾਂ ਬਾਰੇ ਇਸ ਲਈ ਠੀਕ ਨਿਰਣਾ ਨਹੀਂ ਦਿੰਦੇ ਕਿਉਂਕਿ ਉਹ ਸੰਪਾਦਕਾਂ ਬੇਲਿਹਾਜੇ ਰਵਈਏ ਤੋਂ ਭੈ ਖਾਂਦੇ ਹਨ। ਉਹ ਮਹਿਸੂਸ ਕਰਦੇ ਹਨ। ਕਿ ਜੇ ਸਮਚਾਰ ਪੱਤਰ ਦੇ ਸੰਪਾਦਕ ਨੂੰ ਨਿੰਦਿਆ ਤਾਂ ਉਹ ਸਾਨੂੰ ਮੈਂਟ ਨਹੀਂ ਕਰੇਗਾ। 6ਪ੍ਰੈਸ ਦੀ ਸਭ ਤੋਂ ਵੱਡੀ ਤਰੁੱਟੀ ਇਸ ਦੀ ਮਲਕੀਅਤ ਹੋਣਾ ਹੈ। ਪ੍ਰੈਸ ਉਦੋਂ ਤੱਕ ਕਦੀ ਵੀ ਨਿਰਪੱਖ ਅਤੇ ਜਨਤਾ ਪ੍ਰਤੀ ਸੱਚੀ ਭਾਵਨਾ ਨਹੀਂ ਰੱਖ ਸਕਦੀ ਜਦੋਂ ਤੱਕ ਇਹ ਦੁਕਾਨਦਾਰੀ ਵਿੱਚ ਰੁਝੀ ਰਹੇਗੀ। ਰੋਜ਼ਾਨਾ ਸਮਚਾਰ ਪੱਤਰਾਂ ਬਾਰੇ ਲੋਕਾਂ ਵਲੋਂ ਲਾਏ ਗਏ ਦੋਸ਼ ਨੂੰ ਵਾਚਣ ਤੋਂ ਬਾਅਦ ਸਾਨੂੰ ਇਹ ਪਤਾ ਲਗਦਾ ਹੈ ਕਿ ਬਹੁਤ ਸਾਰੇ ਪੱਤਰਾਂ ਦਾ ਮਿਆਰ ਉਹ ਨਹੀਂ ਜਿਸ ਦੀ ਕਿ ਵਡੇ ਵਡੇ ਲੀਡਰ ਅਤੇ ਬੁੱਧੀਜੀਵੀਆਂ ਨੂੰ ਆਸ ਸੀ। ਪੱਤਰਕਾਰੀ ਦੇ ਮਰਯਾਦਾ ਨੇਮ ਅਤੇ ਸਮਾਜ ਪ੍ਰਤੀ ਜਿੰਮੇਵਾਰੀ: ਸਮਚਾਰ ਪੱਤਰਾਂ ਦਾ ਮੁਢਲਾ ਕਾਰਜ ਸਮਾਜ ਤਕ ਆਹ ਗੱਲ ਨੂੰ ਪਹੁੰਚਾਉਣਾ ਹੁੰਦਾ ਹੈ। ਕਿ ਇਸਦੇ ਲੋਕ ਕਿ ਕਰਦੇ ਹਨ, ਕਿ ਮਹਿਸੂਸ ਕਰਦੇ ਹਨ ਅਤੇ ਕਿ ਸੋਚਦੇ ਹਨ?
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਰਾਜ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖ਼ੇਤਰੀ ਦਾਅਵੇ ਸਪੱਸ਼ਟ ਨਹੀਂ ਹਨ, ਵੱਖ-ਵੱਖ ਜਥੇਬੰਦੀਆਂ ਵੱਖ-ਵੱਖ ਖ਼ੇਤਰਾਂ ਉੱਤੇ ਆਪਣਾ ਦਾਅਵਾ ਕਰਦੀਆਂ ਹਨ, ਇਨ੍ਹਾਂ ਦਾਅਵਿਆਂ ਵਿੱਚ ਪ੍ਰਮੁੱਖਤਾ ਨਾਲ ਸਿੱਖ ਬਹੁਗਿਣਤੀ ਵਾਲਾ ਪੰਜਾਬ ਰਾਜ ਅਤੇ ਸੰਭਾਵੀ ਤੌਰ ਤੇ ਗੁਆਂਢੀ ਰਾਜਾਂ ਦੇ ਪੰਜਾਬੀ ਬੋਲਣ ਵਾਲੇ ਖ਼ੇਤਰ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਸੀ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਲਹਿਰ ਆਪਣੇ ਸਿਖ਼ਰ 'ਤੇ ਸੀ ਪਰ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਸਖ਼ਤੀ ਨਾਲ ਦਬਾ ਦਿੱਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਜਮਨਾ ਦਰਿਆ (ਸ਼ਾਹਮੁਖੀ:جمنا دریا) ਭਾਰਤ ਦਾ ਇੱਕ ਦਰਿਆ ਹੈ। ਕੋਹ ਹਿਮਾਲਾ ਖੇਤਰ ਜਮਨੂਤਰੀ ਵਲੋਂ ਨਿਕਲਦਾ ਹੈ। ਅਤੇ 850 ਮੀਲ ਦੱਖਣ ਦੇ ਵੱਲ ਵਗਦਾ ਹੋਇਆ ਇਲਾਹਾਬਾਦ ਥਾਂ ਉੱਤੇ ਨਦੀ ਗੰਗਾ ਵਲੋਂ ਜਾ ਮਿਲਦਾ ਹੈ। ਹਿੰਦੂ ਇਸ ਸਥਾਨ ਨੂੰ ਬਹੁਤ ਮਤਬਰਕ ਵਿਚਾਰ ਕਰਦੇ ਹਨ। ਦਿੱਲੀ, ਬਰੰਦਾਓਨ, ਮਥੁਰਾ ਅਤੇ ਆਗਰਾ, ਇਸ ਨਦੀ ਦੇ ਕੰਡੇ ਬਸੇ ਹਨ। ਇਲਾਹਾਬਾਦ ਵਲੋਂ ਮਥੁਰਾ ਤੱਕ ਇਸਵਿੱਚ ਕਸ਼ਤਯਾਂ ਚੱਲ ਸਕਦੀਆਂ ਹਨ। ਚਨਬਲ, ਬਇਤਵਾ ਅਤੇ ਕੰਮ-ਕਾਜ ਸੋਨ ਨਦੀ ਜਮੁਨਾ ਦੇ ਸਹਾਇਕ ਹਨ ਜੋ ਬੱਝੀ ਚੱਲ ਵਲੋਂ ਨਿਕਲਦੇ ਹਨ। ਹਿੰਦੂ ਗੰਗਾ ਦੀ ਤਰ੍ਹਾਂ ਜਮੁਨਾ ਨੂੰ ਵੀ ਪਵਿਤਰ ਸੱਮਝਦੇ ਹਨ। ਕਾਨਪੁਰ ਦੇ ਕੋਲ ਨਦੀ ਜਮੁਨਾ ਵਲੋਂ ਨਹਿਰ ਭੋਜਨ ਸ਼ਰਕੀ ਕੱਢੀ ਗਈ ਹੈ। ਜੋ ਗੰਗਾ ਅਤੇ ਜਮੁਨਾ ਦੇ ਵਿੱਚ ਦੋਆਬਹ ਨੂੰ ਫਾਇਦਾ ਪਹੁੰਚਾਏ ਕਰਦੀ ਹੈ। ਦਿੱਲੀ ਵਲੋਂ ਜਰਾ ਹੇਠਾਂ ਨਹਿਰ ਆਗਰਾ ਵੀ ਨਦੀ ਜਮੁਨਾ ਵਲੋਂ ਕੱਢੀ ਗਈ ਹੈ। ਇਹ ਯਮੁਨੋਤਰੀ ਨਾਮਕ ਜਗ੍ਹਾ ਵਲੋਂ ਨਿਕਲਦੀ ਹੈ। ਇਹ ਗੰਗਾ ਦਰਿਆ ਦੀ ਸਭਤੋਂ ਵੱਡੀ ਸਹਾਇਕ ਨਦੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਡਾ. ਜਸਵੰਤ ਸਿੰਘ ਨੇਕੀ (27 ਅਗਸਤ 1925 - 11 ਸਤੰਬਰ 2015) ਪੰਜਾਬੀ ਚਿੰਤਕ, ਨਵ-ਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁਖੀ ਵੀ ਰਹੇ। ਵਿਦਿਆਰਥੀ ਜੀਵਨ ਦੌਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ 20 ਨਵੰਬਰ 1948 ਤੋਂ 28 ਜਨਵਰੀ 1950 ਤੱਕ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪ੍ਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪ੍ਰਧਾਨ ਸਨ। ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ। ਉਹ ਦੁਨੀਆ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ਡਾ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਸਿੱਖ ਗੁਰੂ ਸਾਹਿਬਾਨ ਸਿੱਖ ਧਰਮ ਦੇ ਰੂਹਾਨੀ ਮਾਲਕ ਹਨ, ਜਿਨਾਂ ਨੇ 1469 ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। 1469 ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਜਿਨਾਂ ਤੋਂ ਬਾਅਦ ਨੌਂ ਹੋਰ ਗੁਰੂ ਸਾਹਿਬਾਨ ਹੋਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਮੌਸਮ ਵਿੱਚ ਤਬਦੀਲੀ ਅਤੇ ਖੇਤੀਬਾੜੀ (ਅੰਗਰੇਜ਼ੀ ਵਿੱਚ: Climate Change and Agriculture) ਦੋਵੇਂ ਆਪਸੀ ਸਬੰਧਿਤ ਪ੍ਰਕਿਰਿਆਵਾਂ ਹਨ, ਅਤੇ ਇਹ ਦੋਵੇਂ ਗਲੋਬਲ ਪੈਮਾਨੇ ਤੇ ਹੁੰਦੀਆਂ ਹਨ। ਮੌਸਮ ਵਿੱਚ ਤਬਦੀਲੀ ਕਈ ਤਰੀਕਿਆਂ ਨਾਲ ਖੇਤੀਬਾੜੀ ਨੂੰ ਪ੍ਰਭਾਵਤ ਕਰਦੀ ਹੈ, ਜਿਸ ਵਿੱਚ ਔਸਤਨ ਤਾਪਮਾਨ, ਬਾਰਸ਼ ਅਤੇ ਜਲਵਾਯੂ ਦੀਆਂ ਅਤਿ ਆਧੁਨਿਕ ਤਬਦੀਲੀਆਂ (ਉਦਾਹਰਣ ਵਜੋਂ ਗਰਮੀ ਦੀਆਂ ਲਹਿਰਾਂ) ਸ਼ਾਮਲ ਹਨ; ਕੀੜਿਆਂ ਅਤੇ ਬਿਮਾਰੀਆਂ ਵਿੱਚ ਤਬਦੀਲੀ; ਵਾਯੂਮੰਡਲ ਕਾਰਬਨ ਡਾਈਆਕਸਾਈਡ ਅਤੇ ਜ਼ਮੀਨੀ-ਪੱਧਰ ਦੇ ਓਜ਼ੋਨ ਗਾੜ੍ਹਾਪਣ ਵਿਚ ਤਬਦੀਲੀਆਂ; ਕੁਝ ਭੋਜਨਾਂ ਦਾ ਪੋਸ਼ਣ ਗੁਣਵੱਤਾ ਵਿਚ ਤਬਦੀਲੀ; ਅਤੇ ਸਮੁੰਦਰ ਦੇ ਪੱਧਰ ਵਿੱਚ ਤਬਦੀਲੀਆਂ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।