ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫਸਰ, ਜੌਨ ਪੀ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਨਾਭਾ ਦਾਸ, ਨਰਾਇਣ ਦਾਸ ਦੇ ਰੂਪ ਵਿੱਚ ਜਨਮੇ ਇੱਕ ਹਿੰਦੂ ਸੰਤ, ਧਰਮ ਸ਼ਾਸਤਰੀ ਅਤੇ ਭਕਤਮਾਲ ਦਾ ਲੇਖਕ ਸੀ। ਇਸ ਪਵਿੱਤਰ ਗ੍ਰੰਥ ਵਿੱਚ ਨਾਭਾ ਦਾਸ ਨੇ ਸਤਯੁਗ ਤੋਂ ਲੈ ਕੇ ਕਲ ਯੁਗ ਤੱਕ ਦੇ ਲਗਭਗ ਹਰ ਸੰਤ ਦਾ ਜੀਵਨ ਇਤਿਹਾਸ ਲਿਖਿਆ ਹੈ। ਨਾਭਾ ਦਾਸ ਨੇ 1585 ਵਿੱਚ ‘ਭਕਤਮਾਲ’ ਲਿਖਿਆ। 8 ਅਪ੍ਰੈਲ ਨੂੰ ਉਸਦੇ ਜਨਮ ਦਿਨ 'ਤੇ, ਲੱਖਾਂ ਪੈਰੋਕਾਰ ਮਨੁੱਖਤਾ ਲਈ ਕੰਮ ਕਰਨ ਦੇ ਉਸਦੇ ਸੰਕਲਪ ਨੂੰ ਯਾਦ ਕਰਦੇ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਸਟੇਟ ਬੈਂਕ ਆਫ਼ ਇੰਡੀਆ (ਅੰਗਰੇਜ਼ੀ: State Bank of India; SBI) ਭਾਰਤ ਦਾ ਸਭ ਤੋਂ ਵੱਡਾ ਤੇ ਪੁਰਾਣਾ ਬੈਂਕ ਅਤੇ ਵਿੱਤੀ ਸੰਸਥਾ ਹੈ। ਇਸਦਾ ਮੁੱਖ ਦਫ਼ਤਰ ਮੁੰਬਈ ਵਿਚ ਹੈ। ਇਹ ਇੱਕ ਅਨੁਸੂਚਿਤ ਬੈਂਕ ਹੈ। 2 ਜੂਨ 1806 ਵਿੱਚ ਕੋਲਕਾਤਾ ਵਿੱਚ 'ਬੈਂਕ ਆਫ਼ ਕਲਕੱਤਾ' ਦੀ ਸਥਾਪਨਾ ਹੋਈ। ਤਿੰਨ ਸਾਲਾਂ ਦੇ ਬਾਅਦ ਇਸਦਾ ਪੂਨਰ ਗਠਨ ਬੈਂਕ ਆਫ਼ ਬੰਗਾਲ ਦੇ ਰੂਪ ਵਿੱਚ ਹੋਇਆ। ਇਹ ਆਪਣੇ ਆਪ ਵਿੱਚ ਇੱਕ ਅਨੋਖਾ ਬੈਂਕ ਸੀ ਜੋ ਬ੍ਰਿਟਿਸ਼ ਇੰਡੀਆ ਅਤੇ ਬੰਗਾਲ ਸਰਕਾਰ ਦੁਆਰਾ ਚਲਾਇਆ ਜਾਂਦਾ ਸੀ। ਬੈਂਕ ਆਫ ਮੁੰਬਈ ਅਤੇ ਬੈਂਕ ਆਫ਼ ਮਦਰਾਸ ਦੀ ਸ਼ੁਰੂਆਤ ਬਾਅਦ ਵਿੱਚ ਹੋਈ। ਇਹ ਤਿੰਨੋਂ ਬੈਂਕ ਆਧੁਨਿਕ ਭਾਰਤ ਦੇ ਪ੍ਰਮੁੱਖ ਬੈਂਕ ਉਦੋਂ ਤੱਕ ਬਣੇ ਰਹੇ ਜਦ ਤੱਕ ਇਹ ਇੰਮਪੀਰੀਅਲ ਬੈਂਕ ਆਫ਼ ਇੰਡੀਆ ਦੇ ਅਧੀਨ (27 ਜਨਵਰੀ 1921) ਨਾ ਕਰ ਦਿੱਤੇ। ਸੰਨ 1951ਵਿਚ ਪਹਿਲੀ ਪੰਜ ਸਾਲਾਂ ਯੋਜਨਾ ਦੀ ਨੀਂਹ ਰੱਖੀ ਗਈ ਜਿਸ ਵਿੱਚ ਪੇਂਡੂ ਵਿਕਾਸ ਉਪਰ ਜ਼ੋਰ ਦਿੱਤਾ ਗਿਆ। ਇਸ ਸਮੇਂ ਤੱਕ ਇੰਮਪੀਰੀਅਲ ਬੈਂਕ ਆਫ ਇੰਡੀਆ ਦੇ ਕਾਰੋਬਾਰ ਦਾ ਦਾਇਰਾ ਸਿਰਫ਼ ਸ਼ਹਿਰਾਂ ਤੱਕ ਹੀ ਸੀਮਤ ਸੀ। ਪੇਂਡੂ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਅਜਿਹੇ ਬੈਂਕ ਦੀ ਕਲਪਨਾ ਕੀਤੀ ਗਈ ਜਿਸ ਦੀ ਪਹੁੰਚ ਪਿੰਡਾਂ ਤੱਕ ਹੋਵੇ ਅਤੇ ਪੇਂਡੂ ਲੋਕਾਂ ਨੂੰ ਉਸਦਾ ਲਾਭ ਵੀ ਹੋਵੇ। ਅਖੀਰ 1 ਜੁਲਾਈ 1955 ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਪਨਾ ਕੀਤੀ ਗਈ, ਜਿਸ ਵਿੱਚ ਸਰਕਾਰ ਦੀ 61.58% ਹਿਸੇਦਾਰੀ ਸੀ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਈਸਟਰ ਯਿਸੂ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਯਾਦ ਵਿੱਚ ਇੱਕ ਈਸਾਈ ਤਿਉਹਾਰ ਅਤੇ ਸੱਭਿਆਚਾਰਕ ਛੁੱਟੀ ਹੈ ਜਿਸਦਾ ਨਵੇਂ ਨੇਮ ਵਿੱਚ ਵਰਣਨ ਕੀਤਾ ਗਿਆ ਹੈ ਕਿ ਅੰਦਾਜ਼ਨ 30 ਈਸਵੀ ਵਿੱਚ ਕੈਲਵਰੀ ਵਿਖੇ ਰੋਮੀਆਂ ਵੱਲੋਂ ਈਸਾ ਨੂੰ ਸੂਲੀ ਚੜ੍ਹਾਉਣ ਤੋਂ ਬਾਅਦ ਉਸਨੂੰ ਦਫ਼ਨਾਉਣ ਦੇ ਤੀਜੇ ਦਿਨ ਇਹ ਅਚੰਭਾ ਵਾਪਰਿਆ ਸੀ। ਇਹ ਯਿਸੂ ਮਸੀਹ ਦੇ ਜਨੂੰਨ ਦੀ ਸਿਖਰ ਹੈ, 40 ਦਿਨਾਂ ਦੇ ਵਰਤ , ਪ੍ਰਾਰਥਨਾ , ਅਤੇ ਤਪੱਸਿਆ, ਲੈਂਟ (ਜਾਂ ਮਹਾਨ ਲੈਂਟ) ਤੋਂ ਪਹਿਲਾਂ ਹੁੰਦਾ ਹੈ। ਜ਼ਿਆਦਾਤਰ ਈਸਟਰ ਈਸਟਰ ਤੋਂ ਪਹਿਲਾਂ ਇੱਕ ਹਫਤੇ ਨੂੰ "ਪਵਿੱਤਰ ਹਫ਼ਤਾ" ਕਹਿੰਦੇ ਹਨ - ਇਸ ਵਿੱਚ ਈੱਟਰ ਤਡੁਯੂਮ ਦੇ ਦਿਨ ਹੁੰਦੇ ਹਨ, ਜਿਸ ਵਿੱਚ ਮੰਡੀ ਵੀ ਸ਼ਾਮਲ ਹੈ, ਮੋਂਡੀ ਅਤੇ ਲੌਂਡ ਸਪਪਰ,ਦੇ ਨਾਲ-ਨਾਲ ਚੰਗੇ ਸ਼ੁੱਕਰਵਾਰ ਨੂੰ, ਕ੍ਰੂਸਪੁੱਛੇ ਦੀ ਯਾਦ ਦਿਵਾਉਂਦਾ ਹੈ ਅਤੇ ਯਿਸੂ ਦੀ ਮੌਤ.ਪੱਛਮੀ ਮਸੀਹੀਅਤ ਵਿੱਚ, ਈਟਰਟੇਡ, ਜਾਂ ਈਸਟਰ ਸੀਜ਼ਨ, ਈਸਟਰ ਐਤਵਾਰ ਤੋਂ ਸ਼ੁਰੂ ਹੁੰਦਾ ਹੈ ਅਤੇ ਸੱਤ ਹਫ਼ਤੇ ਤੱਕ ਚਲਦਾ ਹੈ, ਅਤੇ ਪੰਜਵੇਂ ਦਿਨ ਦੇ ਦਿਨ ਨਾਲ ਖਤਮ ਹੁੰਦਾ ਹੈ, ਪੰਤੇਕੁਸਤ ਐਤਵਾਰ ਈਸਟਰਨ ਈਸਾਈ ਧਰਮ ਵਿਚ, ਪਾਸਾ ਦਾ ਮੌਸਮ ਪਾਸ ਤੋਂ ਸ਼ੁਰੂ ਹੁੰਦਾ ਹੈ ਅਤੇ ਚਾਲੀ ਦਿਨ ਦੇ ਆਉਣ ਨਾਲ ਹੁੰਦਾ ਹੈ, ਅਸੈਸ਼ਨ ਦਾ ਪਰਬ. ਈਸਟਰ ਅਤੇ ਛੁੱਟੀ, ਜੋ ਕਿ ਇਸ ਨਾਲ ਸਬੰਧਤ ਹਨ, ਮੋਜ਼ੇਕ ਭਾਂਡੇ ਹਨ ਜੋ ਕਿ ਗ੍ਰੇਗੋਰੀਅਨ ਜਾਂ ਜੂਲੀਅਨ ਕੈਲੰਡਰਾਂ ਵਿੱਚ ਇੱਕ ਨਿਸ਼ਚਿਤ ਮਿਤੀ ਤੇ ਨਹੀਂ ਹੁੰਦੇ ਹਨ ਜੋ ਕਿ ਸਿਰਫ ਸੂਰਜ ਦੇ ਚੱਕਰ ਦੀ ਪਾਲਣਾ ਕਰਦੇ ਹਨ; ਨਾ ਕਿ, ਇਹ ਤਾਰੀਖ ਇਬਰਾਨੀ ਕਲੰਡਰ ਵਾਂਗ ਲੇਨੀਸਲਰ ਕੈਲੰਡਰ 'ਤੇ ਨਿਰਭਰ ਕਰਦੀ ਹੈ. ਨਾਈਸੀਆ ਦੀ ਪਹਿਲੀ ਕੌਂਸਲ (325) ਨੇ ਦੋ ਨਿਯਮ ਬਣਾਏ, ਯਹੂਦੀ ਕਲੰਡਰ ਦੀ ਸੁਤੰਤਰਤਾ ਅਤੇ ਵਿਸ਼ਵਵਿਆਪੀ ਇਕਸਾਰਤਾ ਨੂੰ ਕਾਇਮ ਕੀਤਾ, ਜੋ ਕਿ ਈਸਟਰ ਲਈ ਇਕੋ ਇੱਕ ਨਿਯਮ ਸਨ ਜੋ ਕੌਂਸਲ ਨੇ ਸਪਸ਼ਟ ਰੂਪ ਵਿੱਚ ਰੱਖੇ ਸਨ.
ਜ਼ੀਨੇਦੀਨ ਯਾਜ਼ੀਦ ਜ਼ਿਦਾਨੇ (ਫ਼ਰਾਂਸੀਸੀ ਉਚਾਰਨ: [zinedin zidan], ਜਨਮ 23 ਜੂਨ 1972), ਜਿਸਦਾ ਨਾਂ "ਜ਼ੀਜ਼ੌ" ਵੀ ਹੈ, ਇੱਕ ਫ੍ਰੈਂਚ ਦੇ ਸੇਵਾਮੁਕਤ ਪ੍ਰੋਫੈਸ਼ਨਲ ਫੁਟਬਾਲਰ ਅਤੇ ਰੀਅਲ ਮੈਡਰਿਡ ਦਾ ਵਰਤਮਾਨ ਮੈਨੇਜਰ ਹੈ। ਉਹ ਫਰਾਂਸ ਦੀ ਕੌਮੀ ਟੀਮ, ਕਨੇਸ, ਬਾਰਡੋ, ਜੁਵੇਨਟਸ ਅਤੇ ਰੀਅਲ ਮੈਡਰਿਡ ਲਈ ਹਮਲਾਵਰ ਮਿਡਫੀਲਡਰ ਦੇ ਤੌਰ ਤੇ ਖੇਡੇ। 2004 ਵਿੱਚ ਯੂਈਐਫਏ ਗੋਲਡਨ ਜੁਬਲੀ ਪੋਲ ਵਿੱਚ ਪਿਛਲੇ 50 ਸਾਲਾਂ ਤੋਂ ਜਿਦਾਨ ਸਭ ਤੋਂ ਵਧੀਆ ਯੂਰਪੀ ਫੁਟਬਾਲਰ ਚੁਣਿਆ ਗਿਆ ਸੀ। ਉਸ ਨੂੰ ਫੁੱਟਬਾਲ ਦੇ ਸਭ ਤੋਂ ਵੱਡੇ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਬੇਬੇ ਨਾਨਕੀ (ਅੰਗ੍ਰੇਜ਼ੀ: Bebe Nanaki; ਅੰ. 1464–1518 ), ਜਿਸਨੂੰ ਬੀਬੀ ਨਾਨਕੀ ਵੀ ਕਿਹਾ ਜਾਂਦਾ ਹੈ, ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਸੀ। ਨਾਨਕੀ ਸਿੱਖ ਧਰਮ ਵਿੱਚ ਇੱਕ ਮਹੱਤਵਪੂਰਨ ਹਸਤੀ ਹੈ, ਅਤੇ ਇਸਨੂੰ ਪਹਿਲੇ ਗੁਰਸਿੱਖ ਵਜੋਂ ਜਾਣਿਆ ਜਾਂਦਾ ਹੈ। ਉਹ ਆਪਣੇ ਭਰਾ ਦੇ 'ਦਾਰਸ਼ਨਿਕ ਝੁਕਾਅ' ਨੂੰ ਸਮਝਣ ਵਾਲੀ ਪਹਿਲੀ ਸੀ, ਅਤੇ ਉਸਨੂੰ ਪਰਮਾਤਮਾ ਪ੍ਰਤੀ ਸ਼ਰਧਾ ਦੇ ਸਾਧਨ ਵਜੋਂ ਸੰਗੀਤ ਦੀ ਵਰਤੋਂ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ।
ਅੱਖ ਸਾਡੇ ਸਰੀਰ ਦਾ ਉਹ ਅੰਗ ਹੈ ਜਿਸ ਨਾਲ ਅਸੀਂ ਵੇਖਦੇ ਹਾਂ। ਲੋਹੇ ਜਾਂ ਜਿਸਤ ਜਾਂ ਪਿੱਤਲ ਆਦਿ ਦੀ ਪਤਲੀ ਸੀਖ ਨੂੰ ਸਲਾਈ ਕਹਿੰਦੇ ਹਨ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਇਆ ਜਾਂਦਾ ਹੈ। ਸਲਾਈ ਨੂੰ ਸੁਰਮਚੂ ਵੀ ਕਹਿੰਦੇ ਹਨ। ਅੱਖ ਸਲਾਈ ਉਹ ਰਸਮ ਹੈ ਜੋ ਇਸਤਰੀ ਦੇ ਗਰਭ ਧਾਰਨ ਕਰਨ ਦੇ ਤੀਜੇ ਮਹੀਨੇ ਕੀਤੀ ਜਾਂਦੀ ਹੈ। ਇਸ ਰਸਮ ਸਮੇਂ ਗਰਭਵਤੀ ਇਸਤਰੀ ਦੀਆਂ ਅੱਖਾਂ ਵਿਚ ਸੁਰਮਾ ਪਾਇਆ ਜਾਂਦਾ ਹੈ। ਸੁਰਮਾ ਆਮ ਤੌਰ ਤੇ ਨਣਦ ਪਾਉਂਦੀ ਹੈ। ਇਸ ਰਸਮ ਪਿੱਛੋਂ ਬੱਚੇ ਦੇ ਜਨਮ ਤੱਕ ਫੇਰ ਗਰਭਵਤੀ ਇਸਤਰੀ ਆਪਣੀਆਂ ਅੱਖਾਂ ਵਿਚ ਸੁਰਮਾ ਨਹੀਂ ਪਾਉਂਦੀ। ਇਸ ਰਸਮ ਪਿੱਛੇ ਧਾਰਨਾ ਹੈ ਕਿ ਗਰਭਵਤੀ ਇਸਤਰੀ ਦੀ ਸੋਹਣੀ ਅੱਖ ਵੇਖ ਕੇ ਕੋਈ ਵੀ ਮਾੜੀ ਰੂਹ ਉਸ ਦਾ ਪਿੱਛਾ ਨਾ ਕਰੇ।
ਘਰੋਗੀ ਬਿੱਲੀ(Felis catus ਜਾਂ Felis silvestris catus) ਇੱਕ ਛੋਟਾ, ਆਮ ਤੌਰ ਉੱਤੇ ਸਮੂਰਦਾਰ ਪਾਲਤੂ ਮਾਸਖੋਰਾ ਥਣਧਾਰੀ ਹੈ। ਇਸਨੂੰ ਪਾਲਤੂ ਰੱਖਣ ਸਮੇਂ ਆਮ ਤੌਰ ਉੱਤੇ ਘਰੇਲੂ ਬਿੱਲੀ ਕਿਹਾ ਜਾਂਦਾ ਹੈ ਜਾਂ ਸਿਰਫ਼ ਬਿੱਲੀ ਜਦੋਂ ਇਸਨੂੰ ਹੋਰ ਕੋਈ ਬਿੱਲੀ-ਜਾਤੀ ਦੇ ਪ੍ਰਾਣੀਆਂ ਤੋਂ ਵੱਖ ਦੱਸਣ ਦੀ ਲੋੜ ਨਾ ਹੋਵੇ। ਇਹਨਾਂ ਦੀ ਮਨੁੱਖਾਂ ਨਾਲ ਜੋਟੀਦਾਰੀ ਅਤੇ ਚੂਹੇ ਆਦਿ ਜਾਨਵਰਾਂ ਨੂੰ ਮਾਰ ਸਕਣ ਦੀ ਕਾਬਲੀਅਤ ਕਰ ਕੇ ਕਦਰ ਕੀਤੀ ਜਾਂਦੀ ਹੈ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664 ਜੂਲੀਅਨ ਕਲੰਡਰ) ਸਿੱਖਾਂ ਦੇ ਅੱਠਵੇਂ ਗੁਰੂ ਸੀ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ (ਬਾਲ ਗੁਰੂ), ਜਾਂ ਹਰੀ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਮੈਰੀ ਸਕਡੋਵਸਕਾ ਕਿਉਰੀ, Maria Salomea Skłodowska-Curie (7 ਨਵੰਬਰ 1867 – 4 ਜੁਲਾਈ 1934) ਇੱਕ ਪੋਲਿਸ਼-ਫਰਾਂਸੀਸੀ ਰਸਾਇਣ ਵਿਗਿਆਨੀ ਅਤੇ ਭੌਤਿਕ ਵਿਗਿਆਨੀ ਸੀ। ਉਹ ਆਪਣੇ ਰੇਡੀਓਧਰਮਿਤਾ ਦੇ ਖੇਤਰ ਵਿੱਚ ਕੀਤੀ ਖੋਜ ਵਾਸਤੇ ਮਸ਼ਹੂਰ ਹੈ। ਉਹ ਦੋ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ। ਉਹ "ਯੂਨੀਵਰਸਿਟੀ ਆਫ਼ ਪੈਰਿਸ" ਦੀ ਪਹਿਲੀ ਮਹਿਲਾ ਪ੍ਰੋਫੈਸਰ ਸੀ, ਅਤੇ 1995 ਵਿੱਚ ਪੈਰਿਸ ਦੇ ਪੈਨੇਥਿਓਂ ਵਿਖੇ ਦਫਨਾਈ ਜਾਣ ਵਾਲੀ ਪਹਿਲੀ ਤੀਵੀਂ ਸੀ।
ਖ਼ਲੀਲ ਜਿਬਰਾਨ (ਅਰਬੀ ਭਾਸ਼ਾ: جبران خليل جبران, ਜਿਬਰਾਨ ਖ਼ਲੀਲ ਜਿਬਰਾਨ; 6 ਜਨਵਰੀ 1883 –10 ਅਪਰੈਲ 1931), ਲਿਬਨਾਨੀ ਅਮਰੀਕੀ ਕਲਾਕਾਰ, ਸ਼ਾਇਰ ਅਤੇ ਲੇਖਕ ਸਨ। ਖ਼ਲੀਲ ਜਿਬਰਾਨ ਆਧੁਨਿਕ ਲਿਬਨਾਨ ਦੇ ਸ਼ਹਿਰ ਬਸ਼ਾਰੀ ਵਿੱਚ ਪੈਦਾ ਹੋਏ ਜੋ ਉਸ ਜ਼ਮਾਨੇ ਵਿੱਚ ਸਲਤਨਤ ਉਸਮਾਨੀਆ ਵਿੱਚ ਸ਼ਾਮਿਲ ਸੀ। ਉਹ ਨੌਜਵਾਨੀ ਵਿੱਚ ਆਪਣੇ ਖ਼ਾਨਦਾਨ ਦੇ ਨਾਲ ਅਮਰੀਕਾ ਹਿਜਰਤ ਕਰ ਗਏ ਅਤੇ ਉਥੇ ਕਲਾ ਦੀ ਤਾਲੀਮ ਦੇ ਬਾਅਦ ਅਪਣਾ ਸਾਹਿਤਕ ਸਫ਼ਰ ਸ਼ੁਰੂ ਕੀਤਾ। ਖ਼ਲੀਲ ਜਿਬਰਾਨ ਆਪਣੀ ਕਿਤਾਬ ਪੈਗੰਬਰ (The Prophet) ਦੀ ਵਜ੍ਹਾ ਨਾਲ ਆਲਮੀ ਤੌਰ ਤੇ ਮਸ਼ਹੂਰ ਹੋਏ। ਇਹ ਕਿਤਾਬ 1923 ਵਿੱਚ ਪ੍ਰਕਾਸ਼ਿਤ ਹੋਈ ਅਤੇ ਇਹ ਅੰਗਰੇਜ਼ੀ ਵਿੱਚ ਲਿਖੀ ਗਈ ਸੀ। ਇਹ ਦਾਰਸ਼ਨਿਕ ਲੇਖਾਂ ਦਾ ਇੱਕ ਸੰਗ੍ਰਹਿ ਹੈ ਅਤੇ ਪਹਿਲਾਂ ਪਹਿਲਾਂ ਇਸ ਦੀ ਤਕੜੀ ਆਲੋਚਨਾ ਹੋਈ ਮਗਰ ਫਿਰ ਇਹ ਕਿਤਾਬ 1930 ਵਿੱਚ ਬੜੀ ਮਸ਼ਹੂਰ ਹੋ ਗਈ, ਅਤੇ ਬਾਅਦ ਨੂੰ 60 ਦੇ ਦਹਾਕੇ ਵਿੱਚ ਇਹ ਸਭ ਤੋਂ ਜ਼ਿਆਦਾ ਪੜ੍ਹੀ ਜਾਣੇ ਵਾਲੀ ਕਿਤਾਬ ਬਣ ਗਈ। ਇਹ ਖ਼ਿਆਲ ਕਿਆ ਜਾਂਦਾ ਹੈ ਕਿ ਜਿਬਰਾਨ ਵਿਲੀਅਮ ਸ਼ੈਕਸਪੀਅਰ ਅਤੇ ਤਾਓਵਾਦ ਦੇ ਬਾਨੀ ਲਾਓ ਜ਼ੇ ਦੇ ਬਾਦ ਤਾਰੀਖ਼ ਵਿੱਚ ਤੀਸਰੇ ਸਭ ਤੋਂ ਜ਼ਿਆਦਾ ਪੜ੍ਹੇ ਜਾਣ ਵਾਲੇ ਸ਼ਾਇਰ ਹਨ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਜੈਲੀਫਿਸ਼ ਅਤੇ ਸਮੁੰਦਰੀ ਜੈਲੀ (ਅੰਗਰੇਜ਼ੀ: Jellyfish ਅਤੇ Sea Jellies) ਗੈਰ ਰਸਮੀ ਤੌਰ 'ਤੇ ਆਮ ਨਾਮ ਹਨ, ਜੋ ਸਬਫਾਈਲਮ ਮੇਡੋਸੋਜ਼ੋਆ ਦੇ ਕੁਝ ਜੈਲੇਟਿਨਸ ਮੈਂਬਰਾਂ ਦੇ ਮੇਡੂਸਾ-ਪੜਾਅ ਨੂੰ ਦਿੱਤੇ ਗਏ ਹਨ, ਜੋ ਫਾਈਲਮ ਕਨੇਡਰਿਰੀਆ ਦਾ ਇੱਕ ਵੱਡਾ ਹਿੱਸਾ ਹੈ। ਜੈਲੀਫਿਸ਼ ਮੁੱਖ ਤੌਰ ਤੇ ਛੱਤਰੀ ਆਕਾਰ ਵਾਲੀਆਂ ਘੰਟੀਆਂ ਅਤੇ ਪਿੱਛੇ ਜਾਣ ਵਾਲੇ ਤੰਬੂਆਂ ਦੇ ਨਾਲ ਮੁਫਤ ਤੈਰਾਕੀ ਸਮੁੰਦਰੀ ਜਾਨਵਰ ਹਨ। ਹਾਲਾਂਕਿ ਕੁਝ ਮੋਬਾਈਲ ਨਹੀਂ ਹਨ, ਡੇਰਿਆਂ ਦੁਆਰਾ ਸਮੁੰਦਰੀ ਕੰਢੇ ਤੇ ਲੰਗਰ ਲਗਾਏ ਜਾਣ। ਬੈੱਲ ਪ੍ਰੋਪਲੇਸਨ ਅਤੇ ਬਹੁਤ ਕੁਸ਼ਲ ਲੋਕਮੌਸ਼ਨ ਪ੍ਰਦਾਨ ਕਰਨ ਲਈ ਪਲਸੇਟ ਕਰ ਸਕਦੀ ਹੈ। ਟੈਂਟਾਂਕਲ ਸਟਿੰਗਿੰਗ ਸੈੱਲਾਂ ਨਾਲ ਲੈਸ ਹਨ ਅਤੇ ਇਹ ਸ਼ਿਕਾਰ ਨੂੰ ਫੜਨ ਅਤੇ ਸ਼ਿਕਾਰੀਆਂ ਖਿਲਾਫ ਬਚਾਅ ਲਈ ਵਰਤੇ ਜਾ ਸਕਦੇ ਹਨ। ਜੈਲੀਫਿਸ਼ ਦੀ ਜ਼ਿੰਦਗੀ ਦਾ ਇੱਕ ਗੁੰਝਲਦਾਰ ਚੱਕਰ ਹੈ; ਮੇਡੋਸਾ ਆਮ ਤੌਰ ਤੇ ਜਿਨਸੀ ਪੜਾਅ ਹੁੰਦਾ ਹੈ, ਪਲੈਨੁਲਾ ਲਾਰਵਾ ਵਿਆਪਕ ਤੌਰ ਤੇ ਫੈਲ ਸਕਦਾ ਹੈ ਅਤੇ ਇਸ ਤੋਂ ਬਾਅਦ ਆਕਾਸ਼ੀ ਪੌਲੀਪ ਪੜਾਅ ਹੁੰਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸਿੱਖਿਆ (ਅੰਗ੍ਰੇਜ਼ੀ ਅਨੁਵਾਦ: Education) ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਹਿਊਨ ਸਾਂਗ (ਚੀਨੀ: 玄奘; pinyin: Xuán Zàng; Wade–Giles: Hsüan-tsang) ਇੱਕ ਪ੍ਰਸਿੱਧ ਚੀਨੀ ਬੋਧੀ ਭਿਕਸ਼ੂ ਸੀ। ਉਹ ਹਰਸ਼ਵਰਧਨ ਦੇ ਸ਼ਾਸਨ ਕਾਲ ਵਿੱਚ ਭਾਰਤ ਆਇਆ ਸੀ। ਉਹ ਭਾਰਤ ਵਿੱਚ ਸਤਾਰਾਂ ਸਾਲਾਂ ਤੱਕ ਰਿਹਾ। ਉਸਨੇ ਆਪਣੀ ਕਿਤਾਬ ਸੀ-ਯੂ-ਕੀ ਵਿੱਚ ਆਪਣੀ ਯਾਤਰਾ ਅਤੇ ਤਤਕਾਲੀਨ ਭਾਰਤ ਦਾ ਵੇਰਵਾ ਦਿੱਤਾ ਹੈ। ਉਸਦੇ ਵਰਣਨਾਂ ਤੋਂ ਹਰਸ਼ਕਾਲੀਨ ਭਾਰਤ ਦੀ ਸਮਾਜਕ, ਆਰਥਕ, ਧਾਰਮਿਕ ਅਤੇ ਸਾਂਸਕ੍ਰਿਤਕ ਦਸ਼ਾ ਦਾ ਪਤਾ ਚਲਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,500, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ.
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਵਿੱਲੀਅਮ ਵਰਡਜ਼ਵਰਥ (7 ਅਪ੍ਰੈਲ 1770 – 23 ਅਪ੍ਰੈਲ 1850) ਇੱਕ ਪ੍ਰਮੁੱਖ ਅੰਗਰੇਜ਼ੀ ਰੋਮਾਂਸਵਾਦੀ ਕਵੀ ਸੀ। ਇਸਨੇ ਸੈਮੁਅਲ ਟੇਲਰ ਕਾਲਰਿਜ ਦੇ ਨਾਲ ਰਲਕੇ ਅੰਗਰੇਜ਼ੀ ਸਾਹਿਤ ਵਿੱਚ ਰੋਮਾਂਸਵਾਦੀ ਲਹਿਰ ਸ਼ੁਰੂ ਕੀਤੀ। ਆਮ ਤੌਰ ਤੇ ਵਰਡਸਵਰਥ ਦੀ ਰਚਨਾ ਦ ਪ੍ਰੀਲਿਊਡ ਨੂੰ ਉਨ੍ਹਾਂ ਦੀ ਸ਼ਾਹਕਾਰ ਰਚਨਾ ਕਿਹਾ ਜਾਂਦਾ ਹੈ। ਇਹ ਉਨ੍ਹਾਂ ਦੇ ਮੁਢਲੇ ਸਾਲਾਂ ਦੀ ਅਰਧ-ਜੀਵਨੀਪਰਕ ਕਵਿਤਾ ਹੈ ਜਿਸਨੂੰ ਉਨ੍ਹਾਂ ਨੇ ਕਈ ਵਾਰ ਮੁੜ ਲਿਖਿਆ ਅਤੇ ਵਾਧੇ ਕੀਤੇ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਪੰਜਾਬੀ ਲੋਕ ਸਾਹਿਤ ਦੇ ਵਿਭਿੰਨ ਰੂਪਾਂ ਵਿਚੋਂ ਅਖਾਣ ਇਕ ਹੈ।ਇਸ ਲਈ ਪੰਜਾਬੀ ਵਿਚ ਅਖੌਤ,ਕਹਾਵਤ ਸ਼ਬਦ ਵੀ ਵਰਤੇ ਜਾਂਦੇ ਹਨ। ਅਖਾਣ ਅਜਿਹੀ ਸੂਤਰਿਕ ਲੋਕ ਸ਼ਕਤੀ ਦਾ ਰੂਪ ਹਨ,ਜਿਸ ਵਿਚ ਜਿੰਦਗੀ ਦੇ ਅਨੁਭਵੀ ਸੱਚ ਦੇ ਵਿਸ਼ੇਸ਼ ਅੰਸ਼ ਨੂੰ ਮੌਖਿਕ ਰੂਪ ਵਿਚ ਮੌਕੇ ਮੁਤਾਬਿਕ ਠੁਕਦਾਰ ਲੋਕ ਬੋਲਾਂ ਵਿੱਚ ਉਚਾਰਿਆ ਜਾਂਦਾ ਹੈ। ਅਖਾਣ ਦੀ ਸਭਿਆਚਾਰ,ਸਾਹਿਤਕ ਅਤੇ ਭਾਸ਼ਾਈ ਮਹੱਤਤਾ ਇਸਦੇ ਨਿਰੰਤਰ ਪ੍ਰਯੋਗ ਤੇ ਅਖੁਟ ਭੰਡਾਰ ਵਿਚੋਂ ਸਹਿਜੇ ਹੀ ਪਛਾਣੀ ਜਾ ਸਕਦੀ ਹੈ।ਆਪਣੇ ਸਭਿਆਚਾਰਕ ਜੀਵਨ ਢੰਗ ਨਾਲ ਜੁੜੇ ਵਿਅਕਤੀ ਲਈ ਅਖਾਣ ਬੋਲਣ ਦਾ ਕੰਮ ਓਨਾ ਹੀ ਸਹਿਜ ਅਤੇ ਸੁਭਾਵਕ ਹੁੰਦਾ ਹੈ ,ਜਿੰਨ੍ਹਾਂ ਜਿੰਦਗੀ ਦੀਆਂ ਬੁਨਿਆਦੀ ਲੋੜਾਂ ਦਾ ਕੰਮ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸਮਾਜਵਾਦੀ (ਸੋਸ਼ਲਿਸਟ) ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇੰਨਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸ ਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸ ਦੀ ਰਾਜਧਾਨੀ ਮਾਸਕੋ ਸੀ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.