ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਅਤੇ 2019 ਤੋਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਕਨਵੀਨਰ ਵਜੋਂ ਵੀ ਸੇਵਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਪੰਜਾਬ ਵਿਧਾਨ ਸਭਾ ਚੋਣਾਂ 2012 ਜੋ 30 ਜਨਵਰੀ, 2012 ਵਿੱਚ ਹੋਈਆ ਅਤੇ ਇਸ ਦਾ ਨਤੀਜਾ 4 ਮਾਰਚ 2012 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਦੁਜੀ ਵਾਰ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਨਵੀਂ ਬਣੀ ਪਾਰਟੀ ਪੀਪਲਜ਼ ਪਾਰਟੀ ਪੰਜਾਬ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਿਲ ਕੇ ਸਾਂਝਾ ਮੋਰਚਾ ਨਾਲ ਚੋਣਾਂ 'ਚ ਭਾਗ ਲਿਆ।
ਕੁਆਂਟਮ ਮਕੈਨਿਕਸ ਵਿੱਚ, ਸ਼੍ਰੋਡਿੰਜਰ ਇਕੁਏਸ਼ਨ ਇੱਕ ਅਜਿਹੀ ਗਣਿਤਿਕ ਸਮੀਕਰਨ ਹੁੰਦੀ ਹੈ ਜੋ ਕਿਸੇ ਅਜਿਹੇ ਭੌਤਿਕੀ ਸਿਸਟਮ ਦੀਆਂ ਵਕਤ ਬੀਤਣ ਉਪਰੰਤ ਤਬਦੀਲੀਆਂ ਨੂੰ ਦਰਸਾਉਂਦੀ ਹੈ, ਜਿਹਨਾਂ ਵਿੱਚ ਕੁਆਂਟਮ ਪ੍ਰਭਾਵ, ਜਿਵੇਂ ਵੇਵ-ਪਾਰਟੀਕਲ ਡਿਊਲਿਟੀ, ਮਹੱਤਵਪੂਰਨ ਹੋ ਜਾਂਦੇ ਹਨ। ਇਹ ਇਕੁਏਸ਼ਨ ਕੁਆਂਟਮ ਮਕੈਨੀਕਲ ਸਿਸਟਮਾਂ ਦਾ ਅਧਿਐਨ ਕਰਨ ਲਈ ਇੱਕ ਗਣਿਤਿਕ ਫਾਰਮੂਲਾ ਵਿਓਂਤਬੰਦੀ ਹੈ। ਇਹ ਕੁਆਂਟਮ ਸਿਸਟਮਾਂ ਦੇ ਅਧਿਐਨ ਲਈ ਇੱਕ ਕੇਂਦਰੀ ਨਤੀਜਾ ਮੰਨੀ ਜਾਂਦੀ ਹੈ ਅਤੇ ਇਸਦੀ ਵਿਓਂਤਬੰਦੀ ਕੁਆਂਟਮ ਮਕੈਨਿਕਸ ਦੀ ਥਿਊਰੀ ਵਿਕਸਿਤ ਕਰਨ ਵਿੱਚ ਇੱਕ ਮਹੱਤਵਪੂਰਨ ਮੀਲਪੱਥਰ ਰਹੀ ਸੀ। ਇਸਦਾ ਨਾਮ ਐਰਵਿਨ ਸ਼੍ਰੋਡਿੰਜਰ ਦੇ ਨਾਮ ਤੋਂ ਰੱਖਿਆ ਗਿਆ ਸੀ, ਜਿਸਨੇ 1925 ਵਿੱਚ ਸਮੀਕਰਨ ਵਿਓਂਤਬੰਦ ਕੀਤੀ ਸੀ ਅਤੇ 1933 ਵਿੱਚ ਭੌਤਿਕ ਵਿਗਿਆਨ ਵਿੱਚ ਨੋਬਲ ਪ੍ਰਾਈਜ਼ ਜਿੱਤਣ ਦਾ ਨਤੀਜਾ ਦੇਣ ਵਾਲੇ ਉਸਦੇ ਕੰਮ ਦਾ ਅਧਾਰ ਰਚਦੇ ਹੋਏ 1926 ਵਿੱਚ ਛਾਪੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅਫਰੀਕਾ, ਏਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫ਼ਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫ਼ਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ਼ ਨਾਲ ਨਾਈਜੀਰੀਆ ਪਹਿਲੇ ਨੰਬਰ ’ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ਇਸ ਦਾ ਕੈਚਮੈਂਟ ਏਰੀਆ 68,880 ਵਰਗ ਕਿਲੋਮੀਟਰ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸੇਲੇਨ ਕਿਊਂਟਾਨੀਲਾ ਪਰੇਜ਼ (Selena Quintanilla-Pérez) (16 ਅਪ੍ਰੈਲ 1971 – 31 ਮਾਰਚ 1995) ਇੱਕ ਮਕਸੀਕੀ-ਅਮਰੀਕੀ ਗਾਇਕ, ਗੀਤਕਾਰ, ਮਾਡਲ, ਅਭਿਨੇਤਰੀ, ਅਤੇ ਰਿਕਾਰਡ-ਪ੍ਰੋਡਿਊਸਰ ਸੀ। ਜਦ ਉਹ ੧੨ ਸਾਲਾਂ ਦੀ ਸੀ, ਤਦ ਸੇਲੇਨ ਦੀ ਪਹਿਲੀ ਐਲਬਮ ਆਈ ਸੀ, ਅਤੇ ਉਸ ਨੇ 1987 ਵਿੱਚ ਇਸ ਲਈ ਇਨਾਮ ਵੀ ਜਿਤਿਆ। 1995 'ਚ ਉਸ ਦਾ ਯੋਲਾਂਡਾ ਸਾਲਡੀਵਾਰ ਨੇ ਉਸ ਦਾ ਕਤਲ ਕਰ ਦਿਤਾ। ਅਤੇ ੧੨ ਅਪ੍ਰੈਲ ੧੯੯੫ ਨੂੰ (ਕਤਲ ਦੇ ਦੋ ਹਫਤੇ ਬਾਅਦ) ਜੋਰਜ ਡਵਲਿਊ ਬੁਸ਼ (ਜੋ ਉਸ ਵਕਤ ਟੇਕਸਸ ਦੇ ਗਵਰਨਰ ਸਨ) ਨੇ ਸੇਲੇਨ ਦੇ ਜਨਮ-ਦਿਨ ਦੀ ਤਰੀਖ ਨੂੰ ਟੇਕਸਸ 'ਚ ਸੇਲੇਨ-ਡੈ ਰੱਖਿਆ। ਕੁਇੰਟਨੀਲਾ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ, ਉਸ ਨੇ ਬੈਂਡ ਸੇਲੇਨਾ ਵਾਈ ਲੋਸ ਡਾਇਨੋਸ ਦੇ ਮੈਂਬਰ ਵਜੋਂ ਸੰਗੀਤ ਦੇ ਦ੍ਰਿਸ਼ 'ਤੇ ਸ਼ੁਰੂਆਤ ਕੀਤੀ, ਜਿਸ ਵਿੱਚ ਉਸ ਦੇ ਵੱਡੇ ਭੈਣ-ਭਰਾ ਏ.ਬੀ. ਕੁਇੰਟਨੀਲਾ ਅਤੇ ਸੁਜ਼ੇਤੇ ਕੁਇੰਟਨੀਲਾ ਹਨ। 1980 ਦੇ ਦਹਾਕੇ ਵਿੱਚ, ਉਸ ਦੀ ਅਕਸਰ ਆਲੋਚਨਾ ਕੀਤੀ ਜਾਂਦੀ ਸੀ ਅਤੇ ਟੇਜਾਨੋ ਸੰਗੀਤ - ਇੱਕ ਪੁਰਸ਼-ਪ੍ਰਧਾਨ ਸੰਗੀਤ ਸ਼ੈਲੀ ਦੇ ਪ੍ਰਦਰਸ਼ਨ ਲਈ ਟੈਕਸਾਸ ਵਿੱਚ ਸਥਾਨਾਂ 'ਤੇ ਬੁਕਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਦੀ ਪ੍ਰਸਿੱਧੀ 1987 ਵਿੱਚ ਫੀਮੇਲ ਵੋਕਲਿਸਟ ਆਫ ਦਿ ਈਅਰ ਲਈ ਤੇਜਾਨੋ ਸੰਗੀਤ ਅਵਾਰਡ ਜਿੱਤਣ ਤੋਂ ਬਾਅਦ ਵਧੀ, ਜੋ ਉਸਨੇ ਲਗਾਤਾਰ ਨੌਂ ਵਾਰ ਜਿੱਤਿਆ। ਉਸਨੇ 1989 ਵਿੱਚ EMI ਲਾਤੀਨੀ ਨਾਲ ਹਸਤਾਖਰ ਕੀਤੇ ਅਤੇ ਉਸੇ ਸਾਲ ਆਪਣੀ ਸਵੈ-ਸਿਰਲੇਖ ਵਾਲੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਦੋਂ ਕਿ ਉਸਦਾ ਭਰਾ ਉਸਦਾ ਪ੍ਰਮੁੱਖ ਸੰਗੀਤ ਨਿਰਮਾਤਾ ਅਤੇ ਗੀਤਕਾਰ ਬਣ ਗਿਆ। ਸੇਲੇਨਾ ਨੇ Entre a Mi Mundo (1992) ਨੂੰ ਰਿਲੀਜ਼ ਕੀਤਾ, ਜੋ ਲਗਾਤਾਰ ਅੱਠ ਮਹੀਨਿਆਂ ਲਈ ਯੂਐਸ ਬਿਲਬੋਰਡ ਖੇਤਰੀ ਮੈਕਸੀਕਨ ਐਲਬਮਾਂ ਦੇ ਚਾਰਟ 'ਤੇ ਪਹਿਲੇ ਨੰਬਰ 'ਤੇ ਰਿਹਾ। ਐਲਬਮ ਦੀ ਵਪਾਰਕ ਸਫਲਤਾ ਨੇ ਸੰਗੀਤ ਆਲੋਚਕਾਂ ਨੂੰ ਇਸ ਨੂੰ ਉਸ ਦੇ ਸੰਗੀਤਕ ਕੈਰੀਅਰ ਦੀ "ਪ੍ਰਫੁੱਲਤਾ" ਰਿਕਾਰਡਿੰਗ ਕਿਹਾ। ਇਸ ਦਾ ਇੱਕ ਸਿੰਗਲ, "ਕੋਮੋ ਲਾ ਫਲੋਰ", ਉਸ ਦੇ ਸਭ ਤੋਂ ਮਸ਼ਹੂਰ ਹਸਤਾਖਰ ਗੀਤਾਂ ਵਿੱਚੋਂ ਇੱਕ ਬਣ ਗਿਆ। ਜੀਓ! (1993) ਨੇ 1994 ਦੇ ਗ੍ਰੈਮੀ ਅਵਾਰਡਾਂ ਵਿੱਚ ਸਰਬੋਤਮ ਮੈਕਸੀਕਨ/ਅਮਰੀਕਨ ਐਲਬਮ ਜਿੱਤੀ, ਅਜਿਹਾ ਕਰਨ ਵਾਲੀ ਇੱਕ ਮਹਿਲਾ ਤੇਜਾਨੋ ਕਲਾਕਾਰ ਦੁਆਰਾ ਪਹਿਲੀ ਰਿਕਾਰਡਿੰਗ ਬਣ ਗਈ। 1994 ਵਿੱਚ, ਉਸਨੇ ਅਮੋਰ ਪ੍ਰੋਹਿਬਿਡੋ ਰਿਲੀਜ਼ ਕੀਤੀ, ਜੋ ਸੰਯੁਕਤ ਰਾਜ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਲਾਤੀਨੀ ਐਲਬਮਾਂ ਵਿੱਚੋਂ ਇੱਕ ਬਣ ਗਈ। ਇਸ ਦੀ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ ਕਿ ਇਹ ਤੇਜਾਨੋ ਸੰਗੀਤ ਦੇ ਪਹਿਲੇ ਮਾਰਕੀਟਯੋਗ ਯੁੱਗ ਲਈ ਜ਼ਿੰਮੇਵਾਰ ਸੀ ਕਿਉਂਕਿ ਇਹ ਉਸ ਸਮੇਂ ਸਭ ਤੋਂ ਪ੍ਰਸਿੱਧ ਲਾਤੀਨੀ ਸੰਗੀਤ ਉਪ-ਸ਼ੈਲੀ ਵਿੱਚੋਂ ਇੱਕ ਬਣ ਗਿਆ ਸੀ। ਸੇਲੇਨਾ ਨੂੰ 31 ਮਾਰਚ, 1995 ਨੂੰ, ਉਸ ਦੀ ਦੋਸਤ ਅਤੇ ਉਸ ਦੇ ਸੇਲੇਨਾ ਆਦਿ ਬੁਟੀਕ ਦੀ ਸਾਬਕਾ ਮੈਨੇਜਰ, ਯੋਲਾਂਡਾ ਸਲਦੀਵਰ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਸਾਲਡੀਵਰ ਨੂੰ ਪੁਲਿਸ ਨੇ ਘੇਰ ਲਿਆ ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਆਪ ਨੂੰ ਮਾਰਨ ਦੀ ਧਮਕੀ ਦਿੱਤੀ ਪਰ ਉਹ ਆਪਣੇ ਆਪ ਨੂੰ ਹਾਰ ਦੇਣ ਲਈ ਰਾਜ਼ੀ ਹੋ ਗਈ। ਉਸ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 30 ਸਾਲਾਂ ਬਾਅਦ ਸੰਭਵ ਪੈਰੋਲ ਦੇ ਨਾਲ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦੋ ਹਫ਼ਤਿਆਂ ਬਾਅਦ, ਜਾਰਜ ਡਬਲਿਉ.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਪਿਕਾਚੂ (ਜਪਾਨੀ: ピカチュウ) ਪੋਕੀਮੌਨ ਦਾ ਇੱਕ ਕਾਲਪਨਿਕ ਪਾਤਰ ਹੈ ਜੋ ਕਿ ਦ ਪੋਕੀਮੌਨ ਕੰਪਨੀ, ਇੱਕ ਜਪਾਨੀ ਅਦਾਰਾ, ਦੁਆਰਾ ਪ੍ਰਮਾਣਿਤ ਵੀਡੀਓ ਗੇਮਾਂ, ਐਨੀਮੇਟਿਡ ਟੀ.ਵੀ ਲੜੀਵਾਰ, ਫਿਲਮਾਂ, ਵਪਾਰਕ ਪੱਤਿਆਂ (ਟ੍ਰੇਡਿੰਗ ਕਾਰਡਜ਼) ਅਤੇ ਕੌਮਿਕ ਪੁਸਤਕਾਂ ਵਿੱਚ ਦਿਖਾਈ ਦਿੰਦਾ ਹੈ। ਪਿਕਾਚੂ ਦੇ ਡਿਜ਼ਾਈਨ ਦੀ ਕਲਪਨਾ ਅਤਸੂਕੋ ਨਿਸ਼ੀਦਾ ਦੁਆਰਾ ਅਤੇ ਇਸਨੂੰ ਅੰਤਿਮ ਕਰਨ ਦਾ ਕੰਮ ਕੈੱਨ ਸੂਗੀਮੋਰੀ ਦੁਆਰਾ ਕੀਤਾ ਗਿਆ। ਜਪਾਨ ਵਿੱਚ ਪਿਕਾਚੂ ਦੀ ਪਹਿਲੀ ਝਲਕ ਪੋਕੀਮੌਨ ਰੈੱਡ ਅਤੇ ਗ੍ਰੀਨ ਵਿੱਚ ਸਾਹਮਣੇ ਆਈ ਅਤੇ ਬਾਅਦ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪੋਕੀਮੌਨ ਵੀਡੀਓ ਗੇਮਾਂ ਅਤੇ ਪੋਕੀਮੌਨ ਰੈੱਡ ਅਤੇ ਬਲੂ ਵਿੱਚ ਰਿਲੀਜ਼ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਜਰਮਨ ( ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ (ਰੂਸੀ ਨੂੰ ਛੱਡ ਕੇ) ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜ ਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨ੍ਹਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ। ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦ ਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਿਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲਗਭਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ), ਆਧੁਨਿ ਹਾਈ ਜਰਮਨ (1200 ਈ .
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਸੰਤ ਤੇਜਾ ਸਿੰਘ (14 ਮਈ 1877 - 3 ਜੁਲਾਈ 1965) ਦਾ ਜਨਮ ਪਿੰਡ ਬਲੇਵਾਲੀ (ਪਾਕਿਸਤਾਨ) ਵਿਖੇ ਮਾਤਾ ਰਾਮ ਕੌਰ ਦੀ ਕੁੱਖੋਂ ਅਤੇ ਪਿਤਾ ਰੁਲੀਆ ਸਿੰਘ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦਾ ਪਹਿਲਾ ਨਾਂਅ ਨਿਰੰਜਨ ਸਿੰਘ ਮਹਿਤਾ ਸੀ ਅਤੇ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸ੍ਰੀਮਾਨ ਸੰਤ ਬਾਬਾ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਪ੍ਰਭਾਵਿਤ ਹੋ ਕੇ ਓਹਨਾਂ ਨੇ ਅੰਮ੍ਰਿਤ ਛਕ ਲਿਆ ਅਤੇ ਤੇਜਾ ਸਿੰਘ ਦੇ ਨਾਂਅ ਨਾਲ ਜਾਣੇ ਜਾਣ ਲੱਗੇ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ। ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ। ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ, ਵਿਅਕਤੀ, ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ। ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ। ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਅਨਾਰ (ਅੰਗ੍ਰੇਜ਼ੀ: Pomegranate; ਜਾਂ Punica granatum) ਲਥਰੇਸੀਏ ਪਰਿਵਾਰ ਵਿੱਚੋਂ ਇੱਕ ਫਲ ਦੇਣ ਵਾਲਾ ਪਤਝੜ ਵਾਲਾ ਛੋਟਾ ਦਰਖ਼ਤ ਹੈ, ਜੋ 5 ਤੋਂ 10 ਮੀਟਰ (16 ਤੋਂ 33 ਫੁੱਟ) ਉੱਚਾ ਹੁੰਦਾ ਹੈ। ਕਈ ਸਭਿਆਚਾਰਾਂ ਵਿੱਚ ਪ੍ਰਤੀਕਾਤਮਕ ਅਤੇ ਮਿਥਿਹਾਸਕ ਸਬੰਧਾਂ ਨਾਲ ਭਰਪੂਰ, ਇਹ ਮੰਨਿਆ ਜਾਂਦਾ ਹੈ ਕਿ ਇਹ ਏਸ਼ੀਆ, ਅਫਰੀਕਾ ਅਤੇ ਯੂਰਪ ਦੇ ਹੋਰ ਹਿੱਸਿਆਂ ਵਿੱਚ ਪੇਸ਼ ਕੀਤੇ ਜਾਣ ਅਤੇ ਨਿਰਯਾਤ ਕੀਤੇ ਜਾਣ ਤੋਂ ਪਹਿਲਾਂ ਅਫਗਾਨਿਸਤਾਨ ਅਤੇ ਈਰਾਨ ਤੋਂ ਉਤਪੰਨ ਹੋਇਆ ਸੀ।
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਸ਼ਕੀਰਾ ਇਸਾਬੇਲ ਮੇਬਾਰਕ ਰਿਪੋਲ (ਉਚਾਰਨ: [ʃaˈkiɾa isaˈβel meβaˈɾak riˈpol]; ਜਨਮ 2 ਫਰਵਰੀ,1977),(English: ) ਇਕ ਕੋਲੰਬੀਅਨ ਗਾਇਕ - ਗੀਤਕਾਰ, ਨਰਤਕੀ, ਰਿਕਾਰਡ ਦੇ ਨਿਰਮਾਤਾ, ਕੋਰੀਓਗ੍ਰਾਫਰ, ਤੇ ਮਾਡਲ ਹਨ ਜਿਨਾਂ ਦਾ ਜਨਮ ਬਰਾਂਕਿਲਾ ਵਿੱਚ ਹੋਇਆ। ਸ਼ਕੀਰਾ ਨੇ ਸਕੂਲ ਦੇ ਦੌਰਾਨ ਹੀ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਵਿੱਚ ਆਪਣੇ ਲਾਤੀਨੀ,ਅਰਬੀ ਰੋਕ ਐਂਡ ਰੋਲ ਪ੍ਰਭਾਵ ਤੇ ਬੈਲੇ ਡਾਂਸਿੰਗ ਸ਼ਾਮਲ ਹਨ। ਸ਼ਕੀਰਾ ਦੀ ਮਾਤਭਾਸ਼ਾ ਸਪੈਨਿਸ਼ ਹੈ ਪਰ ਇਹ ਸਹਿਜ ਤਰੀਕੇ ਨਾਲ ਅੰਗ੍ਰੇਜ਼ੀ, ਪੁਰਤਗਾਲੀ ਤੇ ਇਤਾਲਵੀ, ਫਰਾਂਸੀਸੀ ਤੇ ਕਾਤਾਲਾਨ ਵੀ ਬੋਲ ਲੈਂਦੀ ਹੈ। ਇਹ ਅਰਬੀ ਸ਼ਾਸਤਰੀ ਸੰਗੀਤ ਵੀ ਜਾਣਦੀ ਹੈ। ਸਥਾਨਕ ਨਿਰਮਾਤਵਾਂ ਦੇ ਨਾਲ ਉਸ ਦੀਆਂ ਪਹਿਲੀਆਂ ਦੋ ਐਲਬਮਾਂ ਮਸ਼ਹੂਰ ਨਹੀ ਹੋ ਸਕੀਆਂ। ਉਸ ਵਕਤ ਸ਼ਕੀਰਾ ਕੋਲੰਬੀਆ ਤੋਂ ਬਾਹਰ ਮਸ਼ਹੂਰ ਨਹੀ ਸੀ ਪਰ ਉਸ ਦੀ ਅਸਲੀ ਪ੍ਰਸਿਧੀ Pies Descalzos (1996),ਤੇ ਚੌਥੀ ਐਲਬਮ Dónde Están los Ladrones?
ਜਥੇਦਾਰ ਨਵਾਬ ਬਾਬਾ ਕਪੂਰ ਸਿੰਘ ਸਾਹਿਬ ਜੀ 96 ਕਰੋੜੀ ਪੰਥ ਪਾਤਸ਼ਾਹ ਜੀ (1697–1753) ਗੁਰੂ ਪੰਥ ਦੇ ਤੀਸਰੇ 96 ਕਰੋੜੀ ਜਥੇਦਾਰ ਸਾਹਿਬ ਹੋਏ ਜਿਨ੍ਹਾਂ ਸਿੱਖ ਤਰੀਖ਼ ਦੇ ਔਖੇ ਵੇਲੇ ਗੁਰੂ ਪੰਥ ਦੀ ਅਗਵਾਈ ਕੀਤੀ। ਉਹ 1697 ਵਿੱਚ ਜੱਟਾਂ ਦੇ ਵਿਰਕ ਗੋਤ ਪ੍ਰਵਾਰ 'ਚ ਕਾਲੌਕੇ ਸ਼ੇਖ਼ੂਪੁਰਾ ਦੇ ਪਿੰਡ ਚ ਜੰਮਿਆ। 1721 ਚ ਉਹ ਖ਼ਾਲਸਾ ਟੋਲੀ ਨਾਲ਼ ਰਲ਼ ਗਿਆ। ਸੁੱਖ ਜੀਦਾਰੀ ਨਾਲ਼ ਮੁਗ਼ਲਾਂ ਦੀਆਂ ਸਖ਼ਤੀਆਂ ਸਹੁਰੇ-ਏ-ਸਨ। ਸਿੱਖਾਂ ਦਾ ਹੌਸਲਾ ਵੇਖ਼ ਕੇ ਮੁਗ਼ਲਾਂ ਨੇ ਲਾਲਚ ਨਾਲ਼ ਉਹਨਾਂ ਨੂੰ ਰਾਮ ਕਰਨ ਦਾ ਸੋਚਿਆ। ਮੁਗਲਾਂ ਨੇ ਨਵਾਬੀ ਭੇਜੀ ਤਾਂ ਉਸ ਵੇਲੇ ਦੇ ਗੁਰੂ ਪੰਥ ਦੇ ਦੂਸਰੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਦੀਵਾਨ ਬਾਬਾ ਦਰਬਾਰਾ ਸਿੰਘ ਸਾਹਿਬ ਜੀ 96 ਕਰੋੜੀ ਪੰਥ ਪਾਤਸ਼ਾਹ ਜੀ ਨੇ ਬਾਬਾ ਕਪੂਰ ਸਿੰਘ ਜੀ ਨੂੰ ਮਾਣ ਕਰ ਕੇ ਨਵਾਬ ਦਾ ਖ਼ਿਤਾਬ ਦਿਤਾ। ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਸਾਹਿਬ ਜੀ 96 ਕਰੋੜੀ ਮਹਾਂਪੁਰਖਾਂ ਨੇ 4 ਤਰਨੇ ਦਲ ਬਣਾਏ। ਹਰ ਦਲ ਦੇ ਜਥੇਦਾਰ ਚੁਣੇ। ਸਿੰਘ ਸਾਹਿਬ ਜਥੇਦਾਰ ਨਵਾਬ ਬਾਬਾ ਕਪੂਰ ਸਿੰਘ ਜੀ 96 ਕਰੋੜੀ ਪੰਥ ਪਾਤਸ਼ਾਹ 7 ਅਕਤੂਬਰ, 1753 ਚ ਅੰਮ੍ਰਿਤਸਰ ਚ ਸੱਚਖੰਡ ਗਏ। ਉਹਨਾਂ ਦੀ ਸਿਹਤ ਕਾਫ਼ੀ ਚਿਰ ਤੋਂ ਖ਼ਰਾਬ ਚਲੀ ਆ ਰਹੀ ਸੀ ਕਿਉਂਕਿ ਇੱਕ ਲੜਾਈ ਵਿੱਚ ਗੋਲੀ ਲੱਗਣ ਕਾਰਨ ਹੋਇਆ ਉਹਨਾਂ ਦਾ ਜ਼ਖ਼ਮ ਭਰ ਨਹੀਂ ਸੀ ਸਕਿਆ। ਨਵਾਬ ਕਪੂਰ ਸਿੰਘ ਦੀ ਸੱਚਖੰਡ ਗਮਨ ਨਾਲ ਗੁਰੂ ਪੰਥ ਖਾਲਸਾ ਦੇ ੪ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ੯੬ ਕਰੋੜੀ ਪੰਥ ਪਾਤਸ਼ਾਹ ਜੀ ਨੇ, ਸ਼੍ਰੋਮਣੀ ਪੰਥ ਅਕਾਲੀ ਬੁੱਢੇ ਦਲ ਦੀ ਗੁਰੂ ਪੰਥ ਖਾਲਸਾ ਜੀ ਦੀ ਕਮਾਨ ਸੰਭਾਲ ਲਈ ਸੀ ਪਰ ਬਤੌਰ ਜਥੇਦਾਰ, ਰਸਮੀ ਚੋਣ (ਮਨਜ਼ੂਰੀ) 10 ਅਪਰੈਲ, 1754 ਦੇ ਦਿਨ ਸਰਬੱਤ ਖ਼ਾਲਸਾ ਇਕੱਠ ਵਿੱਚ ਹੀ ਹੋਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸੁਆਦ, ਖੁਸ਼ਬੂ ਧਾਰਨਾ, ਜਾਂ ਗਸਟੇਸ਼ਨ (ਅੰਗਰੇਜ਼ੀ: Taste or gustation) ਰਵਾਇਤੀ ਪ੍ਰਣਾਲੀ ਨਾਲ ਸਬੰਧਿਤ ਪੰਜ ਰਵਾਇਤੀ ਇੰਦਰੀਆਂ ਵਿੱਚੋਂ ਇੱਕ ਹੈ। ਸੁਆਦ ਓਦੋਂ ਪੈਦਾ ਹੁੰਦਾ ਹੈ ਜਦੋਂ ਮੂੰਹ ਵਿੱਚ ਇੱਕ ਪਦਾਰਥ ਸੁਆਦ ਰੀਐਕਟਰ ਸੈੱਲਾਂ ਨਾਲ ਰਸਾਇਣਕ ਤੌਰ ਤੇ ਪ੍ਰਤੀਕਿਰਿਆ ਕਰਦਾ ਹੈ ਜੋ ਮੌਖਿਕ ਗੌਰੀ ਵਿੱਚ ਸਵਾਦ ਦੇ ਮੁਕੁਲ ਤੇ ਸਥਿਤ ਹੈ, ਜਿਆਦਾਤਰ ਜੀਭ ਤੇ। ਸੁਆਦ, ਗੰਧ (ਜੈਸ਼ਤਾ) ਅਤੇ ਟਰੈਗਲਿਨਲ ਨਰਵ stimulation (ਟੈਕਸਟਚਰ, ਦਰਦ ਅਤੇ ਤਾਪਮਾਨ ਰਜਿਸਟਰ ਕਰਨਾ) ਦੇ ਨਾਲ, ਭੋਜਨ ਜਾਂ ਹੋਰ ਪਦਾਰਥਾਂ ਦੇ ਸੁਆਦ ਨੂੰ ਨਿਰਧਾਰਤ ਕਰਦਾ ਹੈ ਮਨੁੱਖਾਂ ਦੇ ਸੁਆਦ ਦੇ ਨਮੂਨੇ (ਸੁਆਦਲੇ ਕੈਲੀਕੁਲੀ) ਅਤੇ ਜੀਭ ਦੇ ਉਪਰਲੀ ਸਤਹ ਅਤੇ ਐਪੀਗਲਾਟਿਸ ਸਮੇਤ ਹੋਰ ਖੇਤਰਾਂ 'ਤੇ ਸੁਆਦ ਰੀਸੈਪਟਰ ਹਨ। ਸੁਆਦ ਦੀ ਧਾਰਨਾ ਲਈ ਗਸਟੇਟਰੀ ਕਾਰਟੇਕਸ ਜਿੰਮੇਵਾਰ ਹੈ। ਜੀਭ ਨੂੰ ਹਜ਼ਾਰਾਂ ਛੋਟੇ ਬਿੰਦਾਂ ਨਾਲ ਢੱਕਿਆ ਜਾਂਦਾ ਹੈ ਜਿਸਨੂੰ ਪੈਪਿਲੈ ਕਹਿੰਦੇ ਹਨ, ਜੋ ਨੰਗੀ ਅੱਖ ਨੂੰ ਦਿੱਸਦੇ ਹਨ। ਹਰ ਪਪਿਲ ਦੇ ਅੰਦਰ ਸੈਂਕੜੇ ਸੁਆਦ ਦੀਆਂ ਬਡਸ ਹੁੰਦੀਆਂ ਹਨ। ਇਸਦਾ ਅਪਵਾਦ ਫੈਲਾਫਾਰਮ ਪੈਪਿਲੈ ਹੈ ਜਿਸ ਵਿੱਚ ਟੇਸਟ ਬਡਸ ਨਹੀਂ ਹੁੰਦੀਆਂ। 2000 ਅਤੇ 5000 ਦੇ ਵਿਚਕਾਰ ਸਵਾਦ ਦੇ ਮੁਕੁਲ ਮੌਜੂਦ ਹੁੰਦੇ ਹਨ ਜੋ ਜੀਭ ਦੇ ਪਿਛੋਕੜ ਅਤੇ ਸਾਹਮਣੇ ਹੁੰਦੇ ਹਨ। ਦੂਸਰੇ ਛੱਤ, ਪਾਸਾ ਅਤੇ ਮੂੰਹ ਦੇ ਪਿੱਛੇ ਅਤੇ ਗਲ਼ੇ ਵਿੱਚ ਸਥਿਤ ਹੁੰਦੇ ਹਨ। ਹਰ ਇੱਕ ਸਵਾਦ ਵਿੱਚ 50 ਤੋਂ 100 ਸੁਆਦ ਰੀਸੈਪਟਰ ਸੈੱਲ ਹੁੰਦੇ ਹਨ। ਸੁਆਦ ਦੀ ਭਾਵਨਾ ਪੰਜ ਸਥਾਪਿਤ ਬੁਨਿਆਦੀ ਸਵਾਦ ਸ਼ਾਮਲ ਹਨ: ਮਿੱਠਾ, ਖੱਟਾ, ਖ਼ਾਰ, ਕੁੜੱਤਣ, ਅਤੇ ਸੇਵਰੀਨੈਸ। ਵਿਗਿਆਨਕ ਪ੍ਰਯੋਗਾਂ ਨੇ ਇਹ ਸਾਬਤ ਕੀਤਾ ਹੈ ਕਿ ਇਹ ਪੰਜ ਚਿੰਨ੍ਹ ਮੌਜੂਦ ਹਨ ਅਤੇ ਇੱਕ ਦੂਜੇ ਤੋਂ ਭਿੰਨ ਹਨ.
ਮਿੱਥ ਸ਼ਬਦ ਦੀ ਉੱਤਪਤੀ ਗ੍ਰੀਕ ਸ਼ਬਦ (muthos) ਜਾਂ (mythus) ਤੋਂ ਹੋਈ ਹੈ, ਜਿਸ ਦਾ ਸ਼ਾਬਦਿਕ ਅਰਥ ਹੈ - ਪ੍ਰਾਚੀਨ ਮਾਨਤਾਵਾਂ ਦੇ ਆਧਾਰ ਉੱਤੇ ਮਿੱੱਥੀਆਂ ਕਲਪਿਤ ਕਹਾਣੀਆਂ। ਇੰਜ ਸਭਿਅਤਾ ਦੇ ਮੁੱਢਲੇ ਕਾਲ ਦੀਆਂ ਰੂੜ੍ਹ ਕਹਾਣੀਆਂ,ਲੋਕ ਵਿਸ਼ਵਾਸਾਂ, ਉੱਤੇ ਆਧਾਰਿਤ ਦੰਤ ਕਥਾਵਾਂ ਅਤੇ ਪਰੰਪਰਾਗਤ ਰਹੁ ਰੀਤਾਂ ਨਾਲ ਸੰਬੰਧਿਤ ਧਾਰਨਾਵਾਂ ਦੇ ਸਮੁੱਚੇ ਅਧਿਅਐਨ ਨੂੰ "ਮਾਈਥੋਲੋਜੀ " ਕਿਹਾ ਜਾ ਸਕਦਾ ਹੈ। ਜਿਸ ਵਿੱਚ ਦੇਵੀ ਦੇਵਤਿਆਂ, ਦਿਵ ਪੁਰਸ਼ਾਂ, ਦੇਵੀਕ੍ਰਿਤ ਮੋਢੀ ਵਿਅਕਤੀਆਂ ਅਤੇ ਸ੍ਰਿਸ਼ਟੀ ਦੀ ਉੱਤਪਤੀ ਬਾਰੇ ਮਾਨਤਾਵਾਂ ਆ ਜਾਂਦੀਆਂ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਸਪਾਈਡਰ-ਮੈਨ (ਅੰਗਰੇਜ਼ੀ: Spider-Man) (ਪੀਟਰ ਪਾਰਕਰ) ਮਾਰਵਲ ਕੌਮਿਕਸ ਦਾ ਇੱਕ ਸੂਪਰ ਹੀਰੋ ਹੈ। ਇਸਨੂੰ ਰਚਾਉਣ ਵਾਲੇ ਸਟੈਨ ਲੀ ਅਤੇ ਸਟੀਵ ਡਿਟਕੋ ਹਨ। ਸਪਾਈਡਰ-ਮੈਨ ਦੀ ਪਹਿਲੀ ਕਹਾਣੀ ਅਮੈਜ਼ੀੰਗ ਫੇਂਟਸੀ #15 (Amazing Fantasy #15) ਵਿੱਚ ਅਗਸਤ 1962 ਨੂੰ ਲਿਖੀ ਗਈ ਸੀ। ਉਹ ਮਾਰਵਲ ਕਾਮਿਕਸ ਦੁਆਰਾ ਪ੍ਰਕਾਸ਼ਤ ਅਮਰੀਕੀ ਕਾਮਿਕ ਕਿਤਾਬਾਂ, ਅਤੇ ਨਾਲ ਹੀ ਮਾਰਵਲ ਯੂਨੀਵਰਸ ਵਿੱਚ ਨਿਰਧਾਰਤ ਕਈ ਫਿਲਮਾਂ, ਟੈਲੀਵੀਯਨ ਸ਼ੋਅ, ਅਤੇ ਵੀਡੀਓ ਗੇਮ ਵਿੱਚ ਦਿਖਾਇਆ ਜਾਂਦਾ ਹੈ। ਕਹਾਣੀਆਂ ਵਿਚ, ਸਪਾਈਡਰ ਮੈਨ ਉਰਫ ਪੀਟਰ ਪਾਰਕਰ, ਇੱਕ ਅਨਾਥ ਜੋ ਉਸਦੀ ਮਾਸੀ ਮਈ ਅਤੇ ਅੰਕਲ ਬੇਨ ਦੁਆਰਾ ਨਿਊ ਯਾਰਕ ਸਿਟੀ ਵਿਚ, ਉਸ ਦੇ ਮਾਤਾ-ਪਿਤਾ ਰਿਚਰਡ ਅਤੇ ਮੈਰੀ ਪਾਰਕਰ ਦੇ ਇੱਕ ਹਵਾਈ ਹਾਦਸੇ ਵਿੱਚ ਮਾਰੇ ਜਾਣ ਤੋਂ ਬਾਅਦ ਪਾਲਿਆ ਗਿਆ ਸੀ। ਲੀ ਅਤੇ ਡਿੱਟਕੋ ਦੇ ਪਾਤਰਾਂ ਨੇ ਅੱਲ੍ਹੜ ਉਮਰ ਅਤੇ ਵਿੱਤੀ ਮੁੱਦਿਆਂ ਦਾ ਸਾਹਮਣਾ ਕੀਤਾ ਸੀ, ਅਤੇ ਉਸਦੇ ਨਾਲ ਉਸਦੇ ਸਾਥੀ ਜੇ.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਅਜੀਤ ਕੌਰ (ਜਨਮ 16 ਨਵੰਬਰ 1934) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਹਸਤਾਖ਼ਰ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇਬਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ। ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਸਫ਼ਰਨਾਮਿਆਂ ਦੀ ਪਰੰਪਰਾ ਸਾਹਿਤ ਵਿੱਚ ਆਦਿ ਕਾਲ ਤੋਂ ਚਲੀ ਆ ਰਹੀ ਹੈ। ਭਾਰਤੀ ਸਾਹਿਤ ਵਿੱਚ ਸਭ ਤੋਂ ਪਹਿਲਾ ਸਫ਼ਰਨਾਮਿਆਂ ਦੀ ਝਲਕ ਸੰਸਕ੍ਰਿਤ ਸਾਹਿਤ ਵਿੱਚ ਦੇਖਣ ਜਾਂ ਪੜ੍ਹਨ ਨੂੰ ਮਿਲਦੀ ਹੈ। ਪੂਰਵ ਇਤਿਹਾਸਕ ਕਾਲ ਵਿੱਚ ਮਨੁੱਖ ਦੀ ਯਾਤਰਾ ਕਰਨ ਦੀ ਪ੍ਰਵਿਰਤੀ ਦੀ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ। ਬੁੱਧ ਧਰਮ ਦੇ ਭਿਖਸ਼ੂ ਤੇ ਭਿਕਸ਼ਣੀਆਂ, ਜੈਨ ਮਤ ਦੇ ਦਿਗੰਬਰ ਆਮ ਜਨਤਾ ਵਿੱਚ ਧਰਮ ਦਾ ਪ੍ਰਚਾਰ ਕਰਨ ਲਈ ਦੂਰ-ਦੂਰ ਤੱਕ ਯਾਤਰਾ ਕਰਦੇ ਸਨ। ਕਾਲੀਦਾਸ ਦਾ ਵਿਭਿੰਨ ਦੇਸ਼ਾਂ ਦੇ ਪ੍ਰਕਿਰਤੀ ਚਿਤਰਨ ਤੋਂ ਉਸ ਦੀ ਯਾਤਰਾ ਮਨੋਵਿਰਤੀਆਂ ਦਾ ਪਤਾ ਲਗਦਾ ਹੈ। ਅਜਨਬੀ ਅਤੇ ਬੇਗਾਨੀਆਂ ਧਰਤੀਆਂ ਦੀ ਯਾਤਰਾ ਕਰਨਾ ਵੱਖਰੇ-ਵੱਖਰੇ ਸੱਭਿਆਚਾਰਾਂ ਨੂੰ ਦੇਖਣਾ ਘੋਖਣਾ ਮਨੁੱਖ ਦੀ ਸ਼ੁਰੂ ਤੋਂ ਪ੍ਰਵਿਰਤੀ ਰਹੀ ਹੈ। ਮੈਗਸਥਨੀਜ਼, ਹਿਊਨਸਾਂਗ, ਇਬਨ ਬਤੂਤਾ, ਫਾਹੀਆਨ ਆਦਿ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿਧ ਰਹੇ ਹਨ। ਇਹਨਾਂ ਨੇ ਆਪਣੀਆਂ ਯਾਤਰਾਵਾਂ ਦਾ ਵਰਣਨ ‘ਸਫ਼ਰਨਾਮਿਆਂ` ਦੇ ਰੂਪ ਵਿੱਚ ਕੀਤਾ ਹੈ ਤਾਂ ਜੋ ਲੋਕ ਬੇਗਾਨੀਆਂ ਤੇ ਅਜਨਬੀ ਧਰਤੀਆਂ ਸੱਭਿਆਚਾਰਾਂ ਬਾਰੇ ਜਾਣ ਸਕਣ ਕਿਉਂਕਿ ਸਫ਼ਨਾਮਾ ਇੱਕ ਅਜਿਹੀ ਸਿਰਜਨ ਪ੍ਰਕਿਰਿਆ ਹੈ ਜਿਸ ਵਿੱਚ ਲੇਖਕ ਆਪਣੇ ਆਪ ਨਾਲ ਜੁੜੀਆਂ ਘਟਨਾਵਾਂ ਦੇ ਰਾਹੀਂ ਆਪਣੇ ਸਮੇਂ, ਸਥਾਨ ਅਤੇ ਦੇਸ਼ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ, ਸੱਭਿਆਚਾਾਰਕ ਪ੍ਰਸਥਿਤੀਆਂ ਦਾ ਗਿਆਨ ਕਰਾਵਉਂਦਾ ਹੈ। ਆਧੁਨਿਕ ਸਮੇਂ ਵਿੱਚ ਆਵਾਜਾਈ ਦੇ ਸਾਧਨਾਂ ਵਿੱਚ ਕ੍ਰਾਂਤੀ ਆਉਣ ਅਤੇ ਸੂਚਨਾ ਤਕਨਾਲੋਜੀ ਦੇ ਵਿਕਸਿਤ ਹੋਣ ਨਾਲ ਅਸੀਂ ਦੁਨੀਆ ਦੇ ਹਰ ਕੋਨੇ ਵਿਚਲੀਆਂ ਸਰਗਰਮੀਆਂ ਤੇ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਕਰ ਸਕਦੇ ਹਾਂ, ਪ੍ਰੰਤੂ ਮੱਧਕਾਲ ਵਿੱਚ ਅਜਿਹਾ ਸੰਭਵ ਨਹੀਂ ਸੀ। ਇਸ ਕਰਕੇ ਸਫ਼ਰਨਾਮੇ ਨੂੰ ਦੂਜੀਆਂ ਥਾਵਾਂ ਦੀਆਂ ਸੂਚਨਾਵਾਂ ਪ੍ਰਾਪਤ ਕਰਨ ਦਾ ਪ੍ਰਮਾਣਿਕ ਸ੍ਰੋਤ ਮੰਨਿਆ ਜਾਂਦਾ ਸੀ।
ਕ੍ਰਿਕੇਟ ਵਿੱਚ ਇੱਕ ਡਿਲੀਵਰੀ ਜਾਂ ਗੇਂਦ ਇੱਕ ਕ੍ਰਿਕੇਟ ਗੇਂਦ ਨੂੰ ਬੱਲੇਬਾਜ਼ ਵੱਲ ਸੁੱਟਣ ਦੀ ਇੱਕ ਸਿੰਗਲ ਐਕਸ਼ਨ ਹੈ। ਇੱਕ ਵਾਰ ਗੇਂਦ ਡਿਲੀਵਰ ਹੋਣ ਤੋਂ ਬਾਅਦ, ਬੱਲੇਬਾਜ਼ ਦੌੜਾਂ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਗੇਂਦਬਾਜ਼ ਅਤੇ ਹੋਰ ਫੀਲਡਰ ਬੱਲੇਬਾਜ਼ਾਂ ਨੂੰ ਆਊਟ ਕਰਕੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਜਦੋਂ ਗੇਂਦ ਡੈੱਡ ਹੋ ਜਾਂਦੀ ਹੈ, ਅਗਲੀ ਡਿਲਿਵਰੀ ਸ਼ੁਰੂ ਹੋ ਸਕਦੀ ਹੈ।
"ਜਨ ਗਣ ਮਨ" (ਸ਼ਾ.ਅ. 'Thou Art the Ruler of the Minds of All People') ਭਾਰਤ ਗਣਰਾਜ ਦਾ ਰਾਸ਼ਟਰਗਾਣ ਹੈ। ਇਹ ਮੂਲ ਰੂਪ ਵਿੱਚ 11 ਦਸੰਬਰ 1911 ਨੂੰ ਬਹੁਮੰਤਵੀ ਰਾਬਿੰਦਰਨਾਥ ਟੈਗੋਰ ਦੁਆਰਾ ਬੰਗਾਲੀ ਵਿੱਚ ਭਰੋਤੋ ਭਾਗੋ ਬਿਧਾਤਾ ਵਜੋਂ ਰਚਿਆ ਗਿਆ ਸੀ। ਭਾਰਤੋ ਭਾਗਿਓ ਬਿਧਾਤਾ ਗੀਤ ਦੀ ਪਹਿਲੀ ਪਉੜੀ ਨੂੰ 24 ਜਨਵਰੀ 1950 ਨੂੰ ਭਾਰਤ ਦੀ ਸੰਵਿਧਾਨ ਸਭਾ ਦੁਆਰਾ ਇਸਦੇ ਦੇਵਨਾਗਰੀ ਲਿਪੀਅੰਤਰਨ ਵਿੱਚ ਰਾਸ਼ਟਰੀ ਗੀਤ ਵਜੋਂ ਅਪਣਾਇਆ ਗਿਆ ਸੀ। ਰਾਸ਼ਟਰੀ ਗੀਤ ਦੀ ਰਸਮੀ ਪੇਸ਼ਕਾਰੀ ਵਿੱਚ ਲਗਭਗ 52 ਸਕਿੰਟ ਲੱਗਦੇ ਹਨ। ਪਹਿਲੀ ਅਤੇ ਆਖ਼ਰੀ ਲਾਈਨਾਂ ਵਾਲਾ ਇੱਕ ਛੋਟਾ ਕੀਤਾ ਸੰਸਕਰਣ (ਅਤੇ ਖੇਡਣ ਵਿੱਚ ਲਗਭਗ 20 ਸਕਿੰਟ ਦਾ ਸਮਾਂ ਲੱਗਦਾ ਹੈ) ਵੀ ਕਦੇ-ਕਦਾਈਂ ਸਟੇਜ ਕੀਤਾ ਜਾਂਦਾ ਹੈ। ਇਹ ਪਹਿਲੀ ਵਾਰ 27 ਦਸੰਬਰ 1911 ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਕਲਕੱਤਾ (ਹੁਣ ਕੋਲਕਾਤਾ) ਸੈਸ਼ਨ ਵਿੱਚ ਜਨਤਕ ਤੌਰ 'ਤੇ ਗਾਇਆ ਗਿਆ ਸੀ।
ਟੋਕੀਓ (東京 "ਪੂਰਬੀ ਰਾਜਧਾਨੀ"), ਅਧਿਕਾਰਕ ਤੌਰ ਉੱਤੇ ਟੋਕੀਓ ਮਹਾਂਨਗਰ (東京都), ਜਪਾਨ ਦੇ 47 ਪ੍ਰੀਫੈਕਟ ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਹ ਜਪਾਨ ਦੀ ਰਾਜਧਾਨੀ, ਵਡੇਰੇ ਟੋਕੀਓ ਖੇਤਰ ਦਾ ਕੇਂਦਰ ਅਤੇ ਦੁਨੀਆ ਦਾ ਸਭ ਤੋਂ ਵੱਡਾ ਮਹਾਂਨਗਰ ਹੈ। ਇਹ ਜਪਾਨੀ ਸਰਕਾਰ ਅਤੇ ਸ਼ਾਹੀ ਮਹੱਲ ਦਾ ਟਿਕਾਣਾ ਅਤੇ ਜਪਾਨੀ ਸ਼ਾਹੀ ਘਰਾਨੇ ਦੀ ਰਿਹਾਇਸ਼ ਹੈ। ਇਹ ਮੁੱਖ ਟਾਪੂ ਹੋਂਸ਼ੂ ਦੇ ਦੱਖਣ-ਪੂਰਬੀ ਪਾਸੇ ਦੇ ਕਾਂਤੋ ਖੇਤਰ ਵਿੱਚ ਸਥਿਤ ਹੈ ਅਤੇ ਇਸ ਵਿੱਚ ਈਜ਼ੂ ਟਾਪੂ ਅਤੇ ਓਗਾਸਵਾਰਾ ਟਾਪੂ ਸ਼ਾਮਲ ਹਨ। ਟੋਕੀਓ ਮਹਾਂਨਗਰ ਨੂੰ 1943 ਵਿੱਚ ਪੂਰਵਲੇ ਟੋਕੀਓ ਪ੍ਰੀਫੈਕਟ ਜ਼ਿਲ੍ਹਾ (東京府) ਅਤੇ ਟੋਕੀਓ ਸ਼ਹਿਰ (東京市) ਨੂੰ ਮਿਲਾ ਕੇ ਬਣਿਆ ਸੀ। ਟੋਕੀਓ ਦੀ ਮਹਾਂਨਗਰੀ ਸਰਕਾਰ ਟੋਕੀਓ ਦੇ 23 ਵਿਸ਼ੇਸ਼ ਵਾਰਡਾਂ ਨੂੰ ਪ੍ਰਸ਼ਾਸਤ ਕਰਦੀ ਹੈ ਜੋ ਟੋਕੀਓ ਸ਼ਹਿਰ ਤੋਂ ਇਲਾਵਾ ਪ੍ਰੀਫੈਕਟ ਜ਼ਿਲ੍ਹੇ ਦੀਆਂ 39 ਨਗਰਪਾਲਿਕਾਵਾਂ ਅਤੇ ਦੋ ਬਾਹਰੀ ਟਾਪੂਆਂ ਦਾ ਬਣਿਆ ਹੋਇਆ ਹੈ। ਵਿਸ਼ੇਸ਼ ਵਾਰਡਾਂ ਦੀ ਅਬਾਦੀ 80 ਲੱਖ ਤੋਂ ਵੱਧ ਹੈ ਅਤੇ ਕੁੱਲ ਅਬਾਦੀ 130 ਲੱਖ ਤੋਂ ਵੀ ਵੱਧ। ਇਹ ਪ੍ਰੀਫੈਕਟ ਜ਼ਿਲ੍ਹਾ ਦੁਨੀਆ ਦੇ ਸਭ ਤੋਂ ਵੱਧ ਅਬਾਦੀ ਵਾਲੇ (ਅਬਾਦੀ 3.5 ਕਰੋੜ ਤੋਂ ਵੱਧ) ਅਤੇ ਸਭ ਤੋਂ ਵੱਧ ਸ਼ਹਿਰੀ ਇਕੱਠ ਆਰਥਕਤਾ (2008 ਵਿੱਚ ਖ਼ਰੀਦ ਸ਼ਕਤੀ ਸਮਾਨਤਾ ਵਿੱਚ ਅਮਰੀਕੀ ਡਾਲਰ 1.479 ਟ੍ਰਿਲੀਅਨ ਦੀ ਕੁੱਲ ਘਰੇਲੂ ਉਪਜ; ਨਿਊ ਯਾਰਕ ਮਹਾਂਨਗਰ ਤੋਂ ਵੱਧ) ਵਾਲੇ ਮਹਾਂਨਗਰੀ ਖੇਤਰ ਦਾ ਹਿੱਸਾ ਹੈ। ਇਹ ਸ਼ਹਿਰ ਫ਼ਾਰਚੂਨ ਗਲੋਬਲ 500 ਦੀਆਂ 51 ਕੰਪਨੀਆਂ ਦਾ ਮੇਜ਼ਬਾਨ ਹੈ ਜੋ ਕਿਸੇ ਵੀ ਸ਼ਹਿਰ ਨਾਲੋਂ ਵੱਡਾ ਅੰਕੜਾ ਹੈ। ਟੋਕੀਓ ਨੂੰ ਨਿਊਯਾਰਕ ਅਤੇ ਲੰਡਨ ਸਮੇਤ ਵਿਸ਼ਵ ਅਰਥ-ਵਿਵਅਸਥਾ ਦਾ ਇੱਕ "ਨਿਰਦੇਸ਼ ਕੇਂਦਰ" ਕਿਹਾ ਜਾਂਦਾ ਹੈ। ਇਸਨੂੰ ਵਿਸ਼ਵ-ਸਤਰੀ ਮੋਢੀ ਸ਼ਹਿਰ ਮੰਨਿਆ ਜਾਂਦਾ ਹੈ ਜਿਸ ਨੂੰ ਗਾਕ ਦੀ 2008 ਦੀ ਸੂਚੀ ਵਿੱਚ ਬੱਧਿਆ ਗਿਆ ਹੈ ਅਤੇ ਏ. ਟੀ.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਆਮ ਭਾਸ਼ਾ ਵਿੱਚ ਜੁਰਮ ਜਾਂ ਅਪਰਾਧ ਦਾ ਮਤਲਬ ਹੈ ਇੱਕ ਅਜਿਹਾ ਕੰਮ ਜਿਸ ਲਈ ਇੱਕ ਸਰਕਾਰ ਦੁਆਰਾ ਸਜ਼ਾ ਦਿੱਤੀ ਜਾ ਸਕਦੀ ਹੋਵੇ। ਆਧੁਨਿਕ ਅਪਰਾਧਿਕ ਕਾਨੂੰਨਾਂ ਵਿੱਚ ਜੁਰਮ ਦੀ ਕੋਈ ਸਧਾਰਨ ਅਤੇ ਵਿਆਪਕ ਤੌਰ ਤੇ ਸਵੀਕਾਰ ਪ੍ਰੀਭਾਸ਼ਾ ਨਹੀਂ ਹੈ, ਹਲਾਂਕਿ ਕੁਝ ਖਾਸ ਮਕਸਦ ਲਈ ਕਾਨੂੰਨੀ ਪ੍ਰੀਭਾਸ਼ਾਵਾਂ ਨਿਰਧਾਰਤ ਹਨ। ਸਭ ਤੋਂ ਜਿਆਦਾ ਸਵੀਕਾਰਿਆ ਗਿਆ ਮਤ ਹੈ ਕਿ ਜੁਰਮ ਕਾਨੂੰਨ ਦੁਆਰਾ ਬਣਾਇਆ ਇੱਕ ਵਰਗ ਹੈ (ਮਤਲਬ ਕੋਈ ਇੱਕ ਗਤੀਵਿਧੀ ਜੁਰਮ ਹੈ ਜੇਕਰ ਲਾਗੂ ਕਾਨੂੰਨ ਉਸਨੂੰ ਅਜਿਹਾ ਕਹਿੰਦਾ ਹੈ)। ਇੱਕ ਪ੍ਰਸਤਾਵਿਤ ਪਰਿਭਾਸ਼ਾ ਇਹ ਹੈ ਕਿ ਇੱਕ ਜੁਰਮ ਜਾਂ ਦੋਸ਼ ਜਾਂ ਅਪਰਾਧਿਕ ਦੋਸ਼ ਉਸਨੂੰ ਕਹਿੰਦੇ ਹਨ, ਜੋ ਨਾ ਸਿਰਫ ਕਿਸੇ ਵਿਅਕਤੀ ਬਲਿਕ ਸਮੁੱਚੇ ਭਾਈਚਾਰੇ ਜਾਂ ਦੇਸ਼ ਲਈ ਨੁਕਸਾਨਦੇਹ ਹੋਵੇ (ਇੱਕ ਸਰਵਜਨਿਕ ਗਲਤੀ। ਅਜਿਹੇ ਕੰਮ ਕਾਨੂੰਨ ਅਨੁਸਾਰ ਮਨ੍ਹਾ ਹਨ ਅਤੇ ਇਹਨਾਂ ਲਈ ਸਜ਼ਾ ਦਿੱਤੀ ਜਾ ਸਕਦੀ ਹੈ।