ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2012 ਜੋ 30 ਜਨਵਰੀ, 2012 ਵਿੱਚ ਹੋਈਆ ਅਤੇ ਇਸ ਦਾ ਨਤੀਜਾ 4 ਮਾਰਚ 2012 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਦੁਜੀ ਵਾਰ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਨਵੀਂ ਬਣੀ ਪਾਰਟੀ ਪੀਪਲਜ਼ ਪਾਰਟੀ ਪੰਜਾਬ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਿਲ ਕੇ ਸਾਂਝਾ ਮੋਰਚਾ ਨਾਲ ਚੋਣਾਂ 'ਚ ਭਾਗ ਲਿਆ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਰਮਨ ( ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ (ਰੂਸੀ ਨੂੰ ਛੱਡ ਕੇ) ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜ ਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨ੍ਹਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ। ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦ ਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਿਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲਗਭਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ), ਆਧੁਨਿ ਹਾਈ ਜਰਮਨ (1200 ਈ .
ਮਰਦਮਸ਼ੁਮਾਰੀ ਕਿਸੇ ਵਿਸ਼ੇਸ਼ ਅਬਾਦੀ ਦੇ ਜੀਆਂ ਬਾਬਤ ਸੂਚਨਾ ਨੂੰ ਇਕੱਠਿਆਂ ਕਰਕੇ ਪੱਕੇ ਰੂਪ ਵਿੱਚ ਦਰਜ ਕਰਨ ਦੀ ਵਿਵਸਥਿਤ ਕਾਰਜ-ਪ੍ਰਣਾਲੀ ਨੂੰ ਕਿਹਾ ਜਾਂਦਾ ਹੈ। ਇਹ ਕਿਸੇ ਅਬਾਦੀ ਦੀ ਨੇਮਪੂਰਵਕ ਵਾਪਰਦੀ ਅਧਿਕਾਰਕ ਗਿਣਤੀ ਹੁੰਦੀ ਹੈ। ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਅਬਾਦੀ ਅਤੇ ਮਕਾਨਾਂ ਦੇ ਸੰਬੰਧ ਵਿੱਚ ਹੁੰਦੀ ਹੈ; ਹੋਰ ਆਮ ਮਰਦਮਸ਼ੁਮਾਰੀਆਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਕੁਆਂਟਮ ਮਕੈਨਿਕਸ ਵਿੱਚ, ਸ਼੍ਰੋਡਿੰਜਰ ਇਕੁਏਸ਼ਨ ਇੱਕ ਅਜਿਹੀ ਗਣਿਤਿਕ ਸਮੀਕਰਨ ਹੁੰਦੀ ਹੈ ਜੋ ਕਿਸੇ ਅਜਿਹੇ ਭੌਤਿਕੀ ਸਿਸਟਮ ਦੀਆਂ ਵਕਤ ਬੀਤਣ ਉਪਰੰਤ ਤਬਦੀਲੀਆਂ ਨੂੰ ਦਰਸਾਉਂਦੀ ਹੈ, ਜਿਹਨਾਂ ਵਿੱਚ ਕੁਆਂਟਮ ਪ੍ਰਭਾਵ, ਜਿਵੇਂ ਵੇਵ-ਪਾਰਟੀਕਲ ਡਿਊਲਿਟੀ, ਮਹੱਤਵਪੂਰਨ ਹੋ ਜਾਂਦੇ ਹਨ। ਇਹ ਇਕੁਏਸ਼ਨ ਕੁਆਂਟਮ ਮਕੈਨੀਕਲ ਸਿਸਟਮਾਂ ਦਾ ਅਧਿਐਨ ਕਰਨ ਲਈ ਇੱਕ ਗਣਿਤਿਕ ਫਾਰਮੂਲਾ ਵਿਓਂਤਬੰਦੀ ਹੈ। ਇਹ ਕੁਆਂਟਮ ਸਿਸਟਮਾਂ ਦੇ ਅਧਿਐਨ ਲਈ ਇੱਕ ਕੇਂਦਰੀ ਨਤੀਜਾ ਮੰਨੀ ਜਾਂਦੀ ਹੈ ਅਤੇ ਇਸਦੀ ਵਿਓਂਤਬੰਦੀ ਕੁਆਂਟਮ ਮਕੈਨਿਕਸ ਦੀ ਥਿਊਰੀ ਵਿਕਸਿਤ ਕਰਨ ਵਿੱਚ ਇੱਕ ਮਹੱਤਵਪੂਰਨ ਮੀਲਪੱਥਰ ਰਹੀ ਸੀ। ਇਸਦਾ ਨਾਮ ਐਰਵਿਨ ਸ਼੍ਰੋਡਿੰਜਰ ਦੇ ਨਾਮ ਤੋਂ ਰੱਖਿਆ ਗਿਆ ਸੀ, ਜਿਸਨੇ 1925 ਵਿੱਚ ਸਮੀਕਰਨ ਵਿਓਂਤਬੰਦ ਕੀਤੀ ਸੀ ਅਤੇ 1933 ਵਿੱਚ ਭੌਤਿਕ ਵਿਗਿਆਨ ਵਿੱਚ ਨੋਬਲ ਪ੍ਰਾਈਜ਼ ਜਿੱਤਣ ਦਾ ਨਤੀਜਾ ਦੇਣ ਵਾਲੇ ਉਸਦੇ ਕੰਮ ਦਾ ਅਧਾਰ ਰਚਦੇ ਹੋਏ 1926 ਵਿੱਚ ਛਾਪੀ ਸੀ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਅਤੇ 2019 ਤੋਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਕਨਵੀਨਰ ਵਜੋਂ ਵੀ ਸੇਵਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅਫਰੀਕਾ, ਏਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫ਼ਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫ਼ਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ਼ ਨਾਲ ਨਾਈਜੀਰੀਆ ਪਹਿਲੇ ਨੰਬਰ ’ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ਇਸ ਦਾ ਕੈਚਮੈਂਟ ਏਰੀਆ 68,880 ਵਰਗ ਕਿਲੋਮੀਟਰ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸੇਲੇਨ ਕਿਊਂਟਾਨੀਲਾ ਪਰੇਜ਼ (Selena Quintanilla-Pérez) (16 ਅਪ੍ਰੈਲ 1971 – 31 ਮਾਰਚ 1995) ਇੱਕ ਮਕਸੀਕੀ-ਅਮਰੀਕੀ ਗਾਇਕ, ਗੀਤਕਾਰ, ਮਾਡਲ, ਅਭਿਨੇਤਰੀ, ਅਤੇ ਰਿਕਾਰਡ-ਪ੍ਰੋਡਿਊਸਰ ਸੀ। ਜਦ ਉਹ ੧੨ ਸਾਲਾਂ ਦੀ ਸੀ, ਤਦ ਸੇਲੇਨ ਦੀ ਪਹਿਲੀ ਐਲਬਮ ਆਈ ਸੀ, ਅਤੇ ਉਸ ਨੇ 1987 ਵਿੱਚ ਇਸ ਲਈ ਇਨਾਮ ਵੀ ਜਿਤਿਆ। 1995 'ਚ ਉਸ ਦਾ ਯੋਲਾਂਡਾ ਸਾਲਡੀਵਾਰ ਨੇ ਉਸ ਦਾ ਕਤਲ ਕਰ ਦਿਤਾ। ਅਤੇ ੧੨ ਅਪ੍ਰੈਲ ੧੯੯੫ ਨੂੰ (ਕਤਲ ਦੇ ਦੋ ਹਫਤੇ ਬਾਅਦ) ਜੋਰਜ ਡਵਲਿਊ ਬੁਸ਼ (ਜੋ ਉਸ ਵਕਤ ਟੇਕਸਸ ਦੇ ਗਵਰਨਰ ਸਨ) ਨੇ ਸੇਲੇਨ ਦੇ ਜਨਮ-ਦਿਨ ਦੀ ਤਰੀਖ ਨੂੰ ਟੇਕਸਸ 'ਚ ਸੇਲੇਨ-ਡੈ ਰੱਖਿਆ। ਕੁਇੰਟਨੀਲਾ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ, ਉਸ ਨੇ ਬੈਂਡ ਸੇਲੇਨਾ ਵਾਈ ਲੋਸ ਡਾਇਨੋਸ ਦੇ ਮੈਂਬਰ ਵਜੋਂ ਸੰਗੀਤ ਦੇ ਦ੍ਰਿਸ਼ 'ਤੇ ਸ਼ੁਰੂਆਤ ਕੀਤੀ, ਜਿਸ ਵਿੱਚ ਉਸ ਦੇ ਵੱਡੇ ਭੈਣ-ਭਰਾ ਏ.ਬੀ. ਕੁਇੰਟਨੀਲਾ ਅਤੇ ਸੁਜ਼ੇਤੇ ਕੁਇੰਟਨੀਲਾ ਹਨ। 1980 ਦੇ ਦਹਾਕੇ ਵਿੱਚ, ਉਸ ਦੀ ਅਕਸਰ ਆਲੋਚਨਾ ਕੀਤੀ ਜਾਂਦੀ ਸੀ ਅਤੇ ਟੇਜਾਨੋ ਸੰਗੀਤ - ਇੱਕ ਪੁਰਸ਼-ਪ੍ਰਧਾਨ ਸੰਗੀਤ ਸ਼ੈਲੀ ਦੇ ਪ੍ਰਦਰਸ਼ਨ ਲਈ ਟੈਕਸਾਸ ਵਿੱਚ ਸਥਾਨਾਂ 'ਤੇ ਬੁਕਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਦੀ ਪ੍ਰਸਿੱਧੀ 1987 ਵਿੱਚ ਫੀਮੇਲ ਵੋਕਲਿਸਟ ਆਫ ਦਿ ਈਅਰ ਲਈ ਤੇਜਾਨੋ ਸੰਗੀਤ ਅਵਾਰਡ ਜਿੱਤਣ ਤੋਂ ਬਾਅਦ ਵਧੀ, ਜੋ ਉਸਨੇ ਲਗਾਤਾਰ ਨੌਂ ਵਾਰ ਜਿੱਤਿਆ। ਉਸਨੇ 1989 ਵਿੱਚ EMI ਲਾਤੀਨੀ ਨਾਲ ਹਸਤਾਖਰ ਕੀਤੇ ਅਤੇ ਉਸੇ ਸਾਲ ਆਪਣੀ ਸਵੈ-ਸਿਰਲੇਖ ਵਾਲੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਦੋਂ ਕਿ ਉਸਦਾ ਭਰਾ ਉਸਦਾ ਪ੍ਰਮੁੱਖ ਸੰਗੀਤ ਨਿਰਮਾਤਾ ਅਤੇ ਗੀਤਕਾਰ ਬਣ ਗਿਆ। ਸੇਲੇਨਾ ਨੇ Entre a Mi Mundo (1992) ਨੂੰ ਰਿਲੀਜ਼ ਕੀਤਾ, ਜੋ ਲਗਾਤਾਰ ਅੱਠ ਮਹੀਨਿਆਂ ਲਈ ਯੂਐਸ ਬਿਲਬੋਰਡ ਖੇਤਰੀ ਮੈਕਸੀਕਨ ਐਲਬਮਾਂ ਦੇ ਚਾਰਟ 'ਤੇ ਪਹਿਲੇ ਨੰਬਰ 'ਤੇ ਰਿਹਾ। ਐਲਬਮ ਦੀ ਵਪਾਰਕ ਸਫਲਤਾ ਨੇ ਸੰਗੀਤ ਆਲੋਚਕਾਂ ਨੂੰ ਇਸ ਨੂੰ ਉਸ ਦੇ ਸੰਗੀਤਕ ਕੈਰੀਅਰ ਦੀ "ਪ੍ਰਫੁੱਲਤਾ" ਰਿਕਾਰਡਿੰਗ ਕਿਹਾ। ਇਸ ਦਾ ਇੱਕ ਸਿੰਗਲ, "ਕੋਮੋ ਲਾ ਫਲੋਰ", ਉਸ ਦੇ ਸਭ ਤੋਂ ਮਸ਼ਹੂਰ ਹਸਤਾਖਰ ਗੀਤਾਂ ਵਿੱਚੋਂ ਇੱਕ ਬਣ ਗਿਆ। ਜੀਓ! (1993) ਨੇ 1994 ਦੇ ਗ੍ਰੈਮੀ ਅਵਾਰਡਾਂ ਵਿੱਚ ਸਰਬੋਤਮ ਮੈਕਸੀਕਨ/ਅਮਰੀਕਨ ਐਲਬਮ ਜਿੱਤੀ, ਅਜਿਹਾ ਕਰਨ ਵਾਲੀ ਇੱਕ ਮਹਿਲਾ ਤੇਜਾਨੋ ਕਲਾਕਾਰ ਦੁਆਰਾ ਪਹਿਲੀ ਰਿਕਾਰਡਿੰਗ ਬਣ ਗਈ। 1994 ਵਿੱਚ, ਉਸਨੇ ਅਮੋਰ ਪ੍ਰੋਹਿਬਿਡੋ ਰਿਲੀਜ਼ ਕੀਤੀ, ਜੋ ਸੰਯੁਕਤ ਰਾਜ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਲਾਤੀਨੀ ਐਲਬਮਾਂ ਵਿੱਚੋਂ ਇੱਕ ਬਣ ਗਈ। ਇਸ ਦੀ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ ਕਿ ਇਹ ਤੇਜਾਨੋ ਸੰਗੀਤ ਦੇ ਪਹਿਲੇ ਮਾਰਕੀਟਯੋਗ ਯੁੱਗ ਲਈ ਜ਼ਿੰਮੇਵਾਰ ਸੀ ਕਿਉਂਕਿ ਇਹ ਉਸ ਸਮੇਂ ਸਭ ਤੋਂ ਪ੍ਰਸਿੱਧ ਲਾਤੀਨੀ ਸੰਗੀਤ ਉਪ-ਸ਼ੈਲੀ ਵਿੱਚੋਂ ਇੱਕ ਬਣ ਗਿਆ ਸੀ। ਸੇਲੇਨਾ ਨੂੰ 31 ਮਾਰਚ, 1995 ਨੂੰ, ਉਸ ਦੀ ਦੋਸਤ ਅਤੇ ਉਸ ਦੇ ਸੇਲੇਨਾ ਆਦਿ ਬੁਟੀਕ ਦੀ ਸਾਬਕਾ ਮੈਨੇਜਰ, ਯੋਲਾਂਡਾ ਸਲਦੀਵਰ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਸਾਲਡੀਵਰ ਨੂੰ ਪੁਲਿਸ ਨੇ ਘੇਰ ਲਿਆ ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਆਪ ਨੂੰ ਮਾਰਨ ਦੀ ਧਮਕੀ ਦਿੱਤੀ ਪਰ ਉਹ ਆਪਣੇ ਆਪ ਨੂੰ ਹਾਰ ਦੇਣ ਲਈ ਰਾਜ਼ੀ ਹੋ ਗਈ। ਉਸ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 30 ਸਾਲਾਂ ਬਾਅਦ ਸੰਭਵ ਪੈਰੋਲ ਦੇ ਨਾਲ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦੋ ਹਫ਼ਤਿਆਂ ਬਾਅਦ, ਜਾਰਜ ਡਬਲਿਉ.
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਪਿਕਾਚੂ (ਜਪਾਨੀ: ピカチュウ) ਪੋਕੀਮੌਨ ਦਾ ਇੱਕ ਕਾਲਪਨਿਕ ਪਾਤਰ ਹੈ ਜੋ ਕਿ ਦ ਪੋਕੀਮੌਨ ਕੰਪਨੀ, ਇੱਕ ਜਪਾਨੀ ਅਦਾਰਾ, ਦੁਆਰਾ ਪ੍ਰਮਾਣਿਤ ਵੀਡੀਓ ਗੇਮਾਂ, ਐਨੀਮੇਟਿਡ ਟੀ.ਵੀ ਲੜੀਵਾਰ, ਫਿਲਮਾਂ, ਵਪਾਰਕ ਪੱਤਿਆਂ (ਟ੍ਰੇਡਿੰਗ ਕਾਰਡਜ਼) ਅਤੇ ਕੌਮਿਕ ਪੁਸਤਕਾਂ ਵਿੱਚ ਦਿਖਾਈ ਦਿੰਦਾ ਹੈ। ਪਿਕਾਚੂ ਦੇ ਡਿਜ਼ਾਈਨ ਦੀ ਕਲਪਨਾ ਅਤਸੂਕੋ ਨਿਸ਼ੀਦਾ ਦੁਆਰਾ ਅਤੇ ਇਸਨੂੰ ਅੰਤਿਮ ਕਰਨ ਦਾ ਕੰਮ ਕੈੱਨ ਸੂਗੀਮੋਰੀ ਦੁਆਰਾ ਕੀਤਾ ਗਿਆ। ਜਪਾਨ ਵਿੱਚ ਪਿਕਾਚੂ ਦੀ ਪਹਿਲੀ ਝਲਕ ਪੋਕੀਮੌਨ ਰੈੱਡ ਅਤੇ ਗ੍ਰੀਨ ਵਿੱਚ ਸਾਹਮਣੇ ਆਈ ਅਤੇ ਬਾਅਦ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪੋਕੀਮੌਨ ਵੀਡੀਓ ਗੇਮਾਂ ਅਤੇ ਪੋਕੀਮੌਨ ਰੈੱਡ ਅਤੇ ਬਲੂ ਵਿੱਚ ਰਿਲੀਜ਼ ਕੀਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਰੂਸੀ ਭਾਸ਼ਾ, ਰੂਸ, ਬੈਲਾਰੂਸ, ਯੂਕਰੇਨ, ਕਜ਼ਾਖ਼ਸਤਾਨ, ਅਤੇ ਕਿਰਗਿਜ਼ਸਤਾਨ ਦੇਸ਼ਾਂ ਵਿੱਚ ਬੋਲੀ ਜਾਣ ਵਾਲੀ ਇੱਕ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਮੱਧ ਏਸ਼ੀਆ ਅਤੇ ਪੂਰਬੀ ਯੂਰਪ ਦੇ ਉਨ੍ਹਾਂ ਮੁਲਕਾਂ, ਜੋ ਕਿ ਸੋਵਿਅਤ ਸੰਘ ਜਾਂ ਵਾਰਸਾ ਸੰਧੀ ਦਾ ਹਿੱਸਾ ਸਨ, ਵਿੱਚ ਵੀ ਰਹਿੰਦੇ ਹਨ। ਸੋਵੀਅਤ ਸੰਘ ਦੇ ਟੁੱਟਣ ਤੋਂ ਬਾਅਦ ਬਹੁਤ ਸਾਰੇ ਸੋਵੀਅਤ ਯਹੂਦੀ ਇਜ਼ਰਾਈਲ ਵਿੱਚ ਆ ਵਸੇ ਸਨ, ਇਸ ਲਈ ਉੱਥੇ ਵੀ ਇਸ ਦੇ ਬੋਲਣ ਵਾਲੇ ਵੱਧ ਹਨ। ਦੁਨੀਆਂ ਵਿੱਚ 22 ਕਰੋੜ ਤੋਂ ਜ਼ਿਆਦਾ ਲੋਕ ਰੂਸੀ ਬੋਲਦੇ ਹਨ।
"ਜਨ ਗਣ ਮਨ" (ਸ਼ਾ.ਅ. 'Thou Art the Ruler of the Minds of All People') ਭਾਰਤ ਗਣਰਾਜ ਦਾ ਰਾਸ਼ਟਰਗਾਣ ਹੈ। ਇਹ ਮੂਲ ਰੂਪ ਵਿੱਚ 11 ਦਸੰਬਰ 1911 ਨੂੰ ਬਹੁਮੰਤਵੀ ਰਾਬਿੰਦਰਨਾਥ ਟੈਗੋਰ ਦੁਆਰਾ ਬੰਗਾਲੀ ਵਿੱਚ ਭਰੋਤੋ ਭਾਗੋ ਬਿਧਾਤਾ ਵਜੋਂ ਰਚਿਆ ਗਿਆ ਸੀ। ਭਾਰਤੋ ਭਾਗਿਓ ਬਿਧਾਤਾ ਗੀਤ ਦੀ ਪਹਿਲੀ ਪਉੜੀ ਨੂੰ 24 ਜਨਵਰੀ 1950 ਨੂੰ ਭਾਰਤ ਦੀ ਸੰਵਿਧਾਨ ਸਭਾ ਦੁਆਰਾ ਇਸਦੇ ਦੇਵਨਾਗਰੀ ਲਿਪੀਅੰਤਰਨ ਵਿੱਚ ਰਾਸ਼ਟਰੀ ਗੀਤ ਵਜੋਂ ਅਪਣਾਇਆ ਗਿਆ ਸੀ। ਰਾਸ਼ਟਰੀ ਗੀਤ ਦੀ ਰਸਮੀ ਪੇਸ਼ਕਾਰੀ ਵਿੱਚ ਲਗਭਗ 52 ਸਕਿੰਟ ਲੱਗਦੇ ਹਨ। ਪਹਿਲੀ ਅਤੇ ਆਖ਼ਰੀ ਲਾਈਨਾਂ ਵਾਲਾ ਇੱਕ ਛੋਟਾ ਕੀਤਾ ਸੰਸਕਰਣ (ਅਤੇ ਖੇਡਣ ਵਿੱਚ ਲਗਭਗ 20 ਸਕਿੰਟ ਦਾ ਸਮਾਂ ਲੱਗਦਾ ਹੈ) ਵੀ ਕਦੇ-ਕਦਾਈਂ ਸਟੇਜ ਕੀਤਾ ਜਾਂਦਾ ਹੈ। ਇਹ ਪਹਿਲੀ ਵਾਰ 27 ਦਸੰਬਰ 1911 ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਕਲਕੱਤਾ (ਹੁਣ ਕੋਲਕਾਤਾ) ਸੈਸ਼ਨ ਵਿੱਚ ਜਨਤਕ ਤੌਰ 'ਤੇ ਗਾਇਆ ਗਿਆ ਸੀ।
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਅੰਗੋਲਾ, ਅਧਿਕਾਰਕ ਤੌਰ 'ਤੇ ਅੰਗੋਲਾ ਦਾ ਗਣਰਾਜ (ਪੁਰਤਗਾਲੀ: [República de Angola] Error: {{Lang}}: text has italic markup (help); ਕਿਕੋਂਗੋ, ਕਿਮਬੁੰਦੂ, ਉਮਬੁੰਦੂ: Repubilika ya Ngola), ਦੱਖਣੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜੋ ਕਿ ਦੱਖਣ ਵੱਲ ਨਮੀਬੀਆ, ਪੂਰਬ ਵੱਲ ਜ਼ਾਂਬੀਆ ਅਤੇ ਉੱਤਰ ਵੱਲ ਕਾਂਗੋ ਦੇ ਲੋਕਤੰਤਰੀ ਗਣਰਾਜ ਨਾਲ ਘਿਰਿਆ ਹੋਇਆ ਹੈ। ਇਸ ਦੀ ਰਾਜਧਾਨੀ ਲੁਆਂਡਾ ਹੈ। ਕਾਬਿੰਡਾ ਦੇ ਬਾਹਰਲੇ ਇਲਾਕੇ ਦੀ ਹੱਦ ਦੋਵੇਂ ਕਾਂਗੋਆਂ ਨਾਲ ਲੱਗਦੀ ਹੈ।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਕਪਿਲ ਸ਼ਰਮਾ (ਅੰਗ੍ਰੇਜ਼ੀ: Kapil Sharma; ਜਨਮ ਨਾਮ: ਕਪਿਲ ਪੁੰਜ; 2 ਅਪ੍ਰੈਲ 1981) ਇੱਕ ਭਾਰਤੀ ਸਟੈਂਡ-ਅੱਪ ਕਾਮੇਡੀਅਨ, ਟੈਲੀਵਿਜ਼ਨ ਹੋਸਟ, ਅਭਿਨੇਤਾ, ਡਬਿੰਗ ਕਲਾਕਾਰ, ਨਿਰਮਾਤਾ ਅਤੇ ਗਾਇਕ ਹੈ। ਕਪਿਲ ਸ਼ਰਮਾ ਨੂੰ "ਦਿ ਕਪਿਲ ਸ਼ਰਮਾ ਸ਼ੋਅ" ਦੇ ਮੇਜ਼ਬਾਨ ਵਜੋਂ ਆਪਣੀ ਭੂਮਿਕਾ ਲਈ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ। ਉਸਨੂੰ ਪੰਜ ਵਾਰ ਇੰਡੀਅਨ ਟੈਲੀਵਿਜ਼ਨ ਅਕੈਡਮੀ ਅਵਾਰਡਾਂ ਸਮੇਤ ਹੋਰ ਕਈ ਪੁਰਸਕਾਰ ਮਿਲੇ ਹਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਮਾਈਕਲ ਮੈਕਾਲਿਫ਼ , ਜਾਂ ਮੈਕਸ ਆਰਥਰ ਮੈਕਾਲਿਫ਼ (10 ਸਤੰਬਰ 1841 − 15 ਮਾਰਚ 1913) ਇੱਕ ਬ੍ਰਿਟਿਸ਼ ਪ੍ਰਬੰਧਕ, ਵਿਦਵਾਨ ਅਤੇ ਲੇਖਕ ਸੀ। ਉਹ ਸਿੱਖ ਇਤਿਹਾਸਕਾਰੀ ਅਤੇ ਗੁਰਬਾਣੀ ਦਾ ਅੰਗਰੇਜ਼ੀ ਅਨੁਵਾਦ ਕਰਨ ਕਰ ਕੇ ਜਾਣਿਆ ਜਾਂਦਾ ਹੈ। ਮੈਕਸ ਆਰਥਰ ਮੈਕਾਲਿਫ਼ ਅਖੀਰ 19ਵੀਂ ਸਦੀ ਅਤੇ 20ਵੀਂ ਸਦੀ ਦੇ ਆਰੰਭ ਦੇ ਮਹਾਨ ਸਿੱਖ ਚਿੰਤਕਾਂ ਵਿੱਚ ਆਪਣੀ ਨਿਵੇਕਲੀ ਪਛਾਣ ਰੱਖਦਾ ਹੈ। ਸਿੱਖ ਧਰਮ ਨੂੰ ਪੱਛਮੀ ਵਿਸ਼ਵ ਦੇ ਪੜ੍ਹੇ ਲਿਖੇ ਵਰਗ ਦੇ ਧਿਆਨ ਵਿੱਚ ਲਿਆਉਣ ਵਾਲਾ ਪਹਿਲਾ ਲੇਖਕ ਸੀ।
ਨਾਈਜੀਰੀਆ, ਅਧਿਕਾਰਕ ਤੌਰ ਉੱਤੇ ਨਾਈਜੀਰੀਆ ਦਾ ਸੰਘੀ ਗਣਰਾਜ, ਪੱਛਮੀ ਅਫ਼ਰੀਕਾ ਦਾ ਇੱਕ ਸੰਘੀ ਸੰਵਿਧਾਨਕ ਗਣਰਾਜ ਹੈ ਜੋ 36 ਸੂਬਿਆਂ ਅਤੇ ਇੱਕ ਸੰਘੀ ਰਾਜਧਾਨੀ ਇਲਾਕੇ, ਅਬੂਜਾ ਦਾ ਬਣਿਆ ਹੋਇਆ ਹੈ। ਇਸ ਦੀਆਂ ਹੱਦਾਂ ਪੱਛਮ ਵੱਲ ਬੇਨਿਨ, ਪੂਰਬ ਵੱਲ ਚਾਡ ਅਤੇ ਕੈਮਰੂਨ, ਉੱਤਰ ਵੱਲ ਨਾਈਜਰ ਅਤੇ ਦੱਖਣ ਵੱਲ ਅੰਧ ਮਹਾਂਸਾਗਰ ਵਿੱਚ ਗਿਨੀ ਦੀ ਖਾੜੀ ਨਾਲ ਲੱਗਦੀਆਂ ਹਨ। ਇਸ ਦੇ ਤਿੰਨ ਸਭ ਤੋਂ ਵੱਧ ਵੱਡੇ ਅਤੇ ਪ੍ਰਭਾਵਸ਼ਾਲੀ ਜਾਤੀ-ਸਮੂਹ ਹੌਸਾ, ਇਗਬੋ ਅਤੇ ਯੋਰੂਬਾ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਸਪਾਈਡਰ-ਮੈਨ (ਅੰਗਰੇਜ਼ੀ: Spider-Man) (ਪੀਟਰ ਪਾਰਕਰ) ਮਾਰਵਲ ਕੌਮਿਕਸ ਦਾ ਇੱਕ ਸੂਪਰ ਹੀਰੋ ਹੈ। ਇਸਨੂੰ ਰਚਾਉਣ ਵਾਲੇ ਸਟੈਨ ਲੀ ਅਤੇ ਸਟੀਵ ਡਿਟਕੋ ਹਨ। ਸਪਾਈਡਰ-ਮੈਨ ਦੀ ਪਹਿਲੀ ਕਹਾਣੀ ਅਮੈਜ਼ੀੰਗ ਫੇਂਟਸੀ #15 (Amazing Fantasy #15) ਵਿੱਚ ਅਗਸਤ 1962 ਨੂੰ ਲਿਖੀ ਗਈ ਸੀ। ਉਹ ਮਾਰਵਲ ਕਾਮਿਕਸ ਦੁਆਰਾ ਪ੍ਰਕਾਸ਼ਤ ਅਮਰੀਕੀ ਕਾਮਿਕ ਕਿਤਾਬਾਂ, ਅਤੇ ਨਾਲ ਹੀ ਮਾਰਵਲ ਯੂਨੀਵਰਸ ਵਿੱਚ ਨਿਰਧਾਰਤ ਕਈ ਫਿਲਮਾਂ, ਟੈਲੀਵੀਯਨ ਸ਼ੋਅ, ਅਤੇ ਵੀਡੀਓ ਗੇਮ ਵਿੱਚ ਦਿਖਾਇਆ ਜਾਂਦਾ ਹੈ। ਕਹਾਣੀਆਂ ਵਿਚ, ਸਪਾਈਡਰ ਮੈਨ ਉਰਫ ਪੀਟਰ ਪਾਰਕਰ, ਇੱਕ ਅਨਾਥ ਜੋ ਉਸਦੀ ਮਾਸੀ ਮਈ ਅਤੇ ਅੰਕਲ ਬੇਨ ਦੁਆਰਾ ਨਿਊ ਯਾਰਕ ਸਿਟੀ ਵਿਚ, ਉਸ ਦੇ ਮਾਤਾ-ਪਿਤਾ ਰਿਚਰਡ ਅਤੇ ਮੈਰੀ ਪਾਰਕਰ ਦੇ ਇੱਕ ਹਵਾਈ ਹਾਦਸੇ ਵਿੱਚ ਮਾਰੇ ਜਾਣ ਤੋਂ ਬਾਅਦ ਪਾਲਿਆ ਗਿਆ ਸੀ। ਲੀ ਅਤੇ ਡਿੱਟਕੋ ਦੇ ਪਾਤਰਾਂ ਨੇ ਅੱਲ੍ਹੜ ਉਮਰ ਅਤੇ ਵਿੱਤੀ ਮੁੱਦਿਆਂ ਦਾ ਸਾਹਮਣਾ ਕੀਤਾ ਸੀ, ਅਤੇ ਉਸਦੇ ਨਾਲ ਉਸਦੇ ਸਾਥੀ ਜੇ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਤਮਿਲ਼ (ਤਮਿਲ਼: தமிழ்), ਜਾਂ ਤਾਮਿਲ਼, ਦ੍ਰਾਵਿੜ ਭਾਸ਼ਾ ਪਰਵਾਰ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ ਜੋ ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਸ੍ਰੀ ਲੰਕਾ ਦੇ ਤਮਿਲ਼ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਭਾਰਤੀ ਸੂਬੇ ਤਾਮਿਲ ਨਾਡੂ ਅਤੇ ਸਿੰਘਾਪੁਰ ਦੀ ਸਰਕਾਰੀ ਬੋਲੀ ਅਤੇ ਸ੍ਰੀ ਲੰਕਾ ਦੀ ਕੌਮੀਭਾਸ਼ਾ ਹੈ। ਇਸ ਤੋਂ ਬਿਨਾਂ ਇਹ ਮਲੇਸ਼ੀਆ, ਅਮਰੀਕਾ, ਮਾਰੀਸ਼ਸ ਅਤੇ ਵਿਅਤਨਾਮ ਵਿੱਚ ਵੀ ਘੱਟ ਗਿਣਤੀਆਂ ਦੁਆਰਾ ਬੋਲੀ ਜਾਂਦੀ। ਇਹ ਭਾਰਤ ਸਰਕਾਰ ਦੁਆਰਾ 2004 ਵਿੱਚ ਐਲਾਨੀ ਪਹਿਲੀ ਕਲਾਸਿਕ ਭਾਸ਼ਾ ਸੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਅਲਜੀਰੀਆ (ਅਰਬੀ: الجزائر, ਅਲ-ਜ਼ਜ਼ਾਈਰ; ਫ਼ਰਾਂਸੀਸੀ: Algérie; ਬਰਬਰ: ⴷⵣⴰⵢⴻⵔ ਜਾਏਰ), ਅਧਿਕਾਰਕ ਤੌਰ 'ਤੇ ਅਲਜੀਰੀਆ ਦਾ ਜਨ-ਲੋਕਤੰਤਰੀ ਗਣਰਾਜ ਅਤੇ ਜਿਸਨੂੰ ਰਸਮੀ ਤੌਰ 'ਤੇ ਲੋਕਤੰਤਰੀ ਅਤੇ ਲੋਕ-ਪਿਆਰਾ ਅਲਜੀਰੀਆਈ ਗਣਰਾਜ ਵੀ ਕਿਹਾ ਜਾਂਦਾ ਹੈ, ਅਫ਼ਰੀਕਾ ਦੇ ਮਘਰੇਬ ਖੇਤਰ ਵਿੱਚ ਸਥਿਤ ਇੱਕ ਦੇਸ਼ ਹੈ ਜਿਸਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਅਲਜੀਰਜ਼ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਰਾਜਾ ਪੋਰਸ (ਅੰਗ੍ਰੇਜੀ :Porus, ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ। ਸਿਕੰਦਰ ਯੂਨਾਨ ਦਾ ਰਹਿਣ ਵਾਲਾ ਸੀ ਜੋ ਪੂਰੀ ਦੁਨੀਆਂ ਨੂੰ ਫਤਹਿ ਕਰਨ ਦਾ ਸੁਪਨਾ ਲੈ ਕੇ ਆਪਣੇ ਦੇਸ਼ ਤੋਂ ਤੁਰਿਆ। ਪੇਸ਼ਾਵਰ ਤੇ ਟੈਕਸਲਾ ਦੀਆਂ ਰਿਆਸਤਾਂ ਨੂੰ ਫਤਹਿ ਕਰ ਕੇ ਅੱਗੇ ਉਸ ਦਾ ਪਿੜ ਪੰਜਾਬ ਦੇ ਲੱਜਪਾਲ ਪੁੱਤਰ ਨਾਲ ਪੈ ਗਿਆ। ਇਸ ਪੰਜਾਬੀ ਪੁੱਤਰ ਦਾ ਨਾਂ ਪੋਰਸ ਸੀ। ਇਹ ਵਾਕਿਆ ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੇ ਸਿਕੰਦਰ ਨੂੰ ਏਨਾ ਔਖਾ ਵਕਤ ਦਿਖਾਇਆ ਕਿ ਉਹ ਅੱਗੇ ਤੁਰਨ ਦੇ ਕਾਬਿਲ ਨਾ ਰਿਹਾ। ਜਿਸ ਵਕਤ ਸਿਕੰਦਰ ਨੇ ਟੈਕਸਲਾ ਦੀ ਰਿਆਸਤ ਨੂੰ ਜਿੱਤ ਲਿਆ ਤਾਂ ਉਸ ਨੇ ਪੰਜਾਬ ਦੀ ਰਿਆਸਤ ਪਾਰਾਵਤ ਦੇ ਰਾਜਾ ਪੋਰਸ ਨੂੰ ਸੁਨੇਹਾ ਭੇਜਿਅ- ‘ਮੇਰਾ ਇਸਤਕਬਾਲ ਤੂੰ ਟੈਕਸਲਾ ਆ ਕੇ ਕਰ, ਜਾਂ ਫਿਰ ਆਪਣੀ ਰਿਆਸਤ ਮੇਰੇ ਹਵਾਲੇ ਕਰ ਕੇ ਮੇਰੀ ਹੁਕਮਰਾਨੀ ਦਾ ਐਲਾਨ ਕਰ।’ ਪੰਜਾਬ ਦੇ ਗ਼ੈਰਤਮੰਦ ਪੁੱਤਰ ਨੇ ਜਵਾਬ ਦਿੱਤਾ ਜਿਹੜਾ ਤਾਰੀਖ ਦਾ ਹਿੱਸਾ ਬਣ ਗਿਆ- ‘ਸਿਕੰਦਰ ਮੈਂ ਤੇਰਾ ਇਸਤਕਬਾਲ ਜ਼ਰੂਰ ਕਰਾਂਗਾ, ਪਰ ਤਲਵਾਰ ਨਾਲ ਤੇ ਇਹ ਤਲਵਾਰ ਹੀ ਮੇਰੇ ਮੁਲਕ ਦੀ ਕਿਸਮਤ ਦਾ ਫੈਸਲਾ ਕਰੇਗੀ।’ ਰਾਜਾ ਪੋਰਸ ਦੀ ਰਿਆਸਤ ਦਾ ਨਾਂ ਪਾਰਾਵਤ ਸੀ ਜੋ ਦਰਿਆ ਜਿਹਲਮ ਤੇ ਚਨਾਬ ਦੇ ਦਰਮਿਆਨੀ ਇਲਾਕੇ ਵਿਚ ਸੀ। ਪੋਰਸ ਬੜੀ ਅਮੀਰ ਰਿਆਸਤ ਦਾ ਮਾਲਕ ਸੀ ਤੇ ਉਹ ਲੰਮੇ-ਚੌੜੇ ਇਲਾਕੇ ‘ਤੇ ਹੁਕਮਰਾਨੀ ਕਰ ਰਿਹਾ ਸੀ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹਾ ਗੁਜਰਾਤ, ਮੰਡੀ ਬਹਾਊਦੀਨ, ਸਰਗੋਧਾ ਤੇ ਕੁਝ ਇਲਾਕਾ ਝੰਗ ਦਾ ਇਸ ਦੀ ਰਿਆਸਤ ਵਿਚ ਸ਼ਾਮਿਲ ਸੀ। ਪੋਰਸ ਜਿਹਲਮ ਨੇੜੇ ਇਕ ਪਿੰਡ ਵਿਚ ਪੈਦਾ ਹੋਇਆ। ਇਸ ਜਨਮ ਮਿਤੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਮਿਲ ਸਕੀ। ਪੋਰਸ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ। ਪੋਰਸ ਦਾ ਕੱਦ 7 ਫੁੱਟ 4 ਇੰਚ ਸੀ। ਉਹ ਬੜਾ ਹੀ ਖੂਬਸੂਰਤ ਤੇ ਰੋਅਬ ਵਾਲਾ ਜਵਾਨ ਸੀ। ਇਸ ਮਜ਼ਬੂਤ ਜਿਸਮਾਨੀ ਅਜ਼ਾ ਦੇ ਮਾਲਕ ਪੰਜਾਬੀ ਪੁੱਤਰ ਦਾ ਹਕੂਮਤੀ ਦੌਰ 317 ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੂੰ ਪੋਰੋ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੰਗ-ਏ-ਜਿਹਲਮ (326 ਈਸਾ ਪੂਰਬ) ਜੁਲਾਈ ਮਹੀਨੇ ਲੜੀ ਗਈ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹੇ ਮੰਡੀ ਬਹਾਊਦੀਨ ਤੋਂ 10 ਕਿਲੋ ਮੀਟਰ ਦੂਰ ਨਿਕਾਸਾ ਨਾਂ ਦੇ ਪਿੰਡ ਜਿਸ ਦਾ ਮੌਜੂਦਾ ਨਾਂ ਮੌਂਗ ਹੈ, ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਵਿਚਾਲੇ ਮੈਦਾਨ-ਏ-ਜੰਗ ਬਣਿਆ। ਪੋਰਸ ਦੀਆਂ ਫ਼ੌਜਾਂ ਜਿਹਲਮ ਦਰਿਆ ਦੇ ਪੂਰਬੀ ਕੰਢੇ ਅਤੇ ਸਿਕੰਦਰ ਦੀਆਂ ਪੱਛਮੀ ਕੰਢੇ ‘ਤੇ ਕਸਬਾ ਹਰਨਪੁਰ ਕੋਲ ਮੌਜੂਦ ਸਨ। ਇਥੇ ਮੈਂ ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਦਾ ਵੇਰਵਾ ਸਾਂਝਾ ਕਰਨਾ ਜ਼ਰੂਰੀ ਹੈ- ਪੋਰਸ ਦੀਆਂ ਫ਼ੌਜਾਂ: 30000 ਪੈਦਲ ਸੈਨਿਕ, 4000 ਘੋੜ ਸਵਾਰ, 200 ਹਾਥੀ, 1000 ਰੱਥ; ਸਿਕੰਦਰ ਦੀਆਂ ਫ਼ੌਜਾਂ: 15000 ਪੈਦਲ ਸੈਨਿਕ, 3000 ਘੋੜ ਸਵਾਰ, 80 ਹਾਥੀ, ਰੱਥ ਕੋਈ ਨਹੀਂ ਸਿਕੰਦਰ ਨੇ ਹਰਨਪੁਰ ਨੇੜੇ ਜਲਾਲਪੁਰ ਦੇ ਮੁਕਾਮ ਤੋਂ ਜਿਹਲਮ ਨੂੰ ਪਾਰ ਕੀਤਾ ਤੇ ਮੌਜੂਦਾ ਪਿੰਡ ਮੌਂਗ ਪੁੱਜਾ। ਪੋਰਸ ਦੇ ਜਾਸੂਸ ਦਰਿਆ ‘ਤੇ ਪੂਰੀ ਨਿਗਰਾਨੀ ਰੱਖ ਰਹੇ ਸਨ। ਇਸ ਜਾਸੂਸ ਦਸਤੇ ਨੇ ਸਿਕੰਦਰ ਨੂੰ ਦਰਿਆ ਪਾਰ ਕਰਦੇ ਵੇਖ ਲਿਆ। ਇਸ ਦਸਤੇ ਦੀ ਕਮਾਨ ਪੋਰਸ ਦੇ 19 ਸਾਲਾ ਪੁੱਤਰ ਦੇ ਹੱਥ ਸੀ। ਸਿਕੰਦਰ ਦੇ ਦਰਿਆ ਪਾਰ ਕਰਦਿਆਂ ਹੀ ਦੋਹਾਂ ਧਿਰਾਂ ਵਿਚ ਤਕੜੀ ਝੜਪ ਹੋਈ। ਇਸ ਵਿਚ ਸਿਕੰਦਰ ਦਾ ਪਿਆਰਾ ਘੋੜਾ ਬੋਸੀ ਪੌਲਿਸ ਮਾਰਿਆ ਗਿਆ ਜਿਸ ਦੀ ਯਾਦ ਵਿਚ ਉਸ ਨੇ ਫਾਲੀਆ ਸ਼ਹਿਰ ਆਬਾਦ ਕੀਤਾ ਜੋ ਹੁਣ ਮੰਡੀ ਬਹਾਊਦੀਨ ਜ਼ਿਲ੍ਹੇ ਦਾ ਤਹਿਸੀਲ ਹੈੱਡਕੁਆਰਟਰ ਹੈ। ਇਸ ਜੰਗ ਵਿਚ ਸਿਕੰਦਰ ਆਪ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਮੂੰਹ ਪਰਨੇ ਡਿੱਗ ਪਿਆ ਤੇ ਉਸ ਨੂੰ ਉਸ ਦੇ ਸੈਨਿਕਾਂ ਨੇ ਚੁਕਿਆ। ਇਸ ਲੜਾਈ ਵਿਚ ਪੋਰਸ ਦਾ ਜਵਾਨ ਪੁੱਤਰ ਮਾਰਿਆ ਗਿਆ। ਇਸ ਤੋਂ ਬਾਅਦ ਬਕਾਇਦਾ ਜੰਗ ਸ਼ੁਰੂ ਹੋਈ। ਜੰਗ ਦੌਰਾਨ ਪੋਰਸ ਆਪਣੇ ਵੱਡੇ ਹਾਥੀ ‘ਤੇ ਸਵਾਰ ਸੀ। ਜਦੋਂ ਸਿਕੰਦਰ ਨੇ ਪੋਰਸ ਨੂੰ ਪਹਿਲੀ ਵਾਰ ਤੱਕਿਆ ਤਾਂ ਉਸ ਨੇ ਤਾਰੀਖੀ ਗੱਲ ਕੀਤੀ- ‘ਅੱਜ ਮੇਰੇ ਸਾਹਮਣੇ ਇਹੋ ਜਿਹਾ ਜਵਾਨ ਮੌਜੂਦ ਹੈ ਜਿਹੜਾ ਮੇਰੀ ਹਿੰਮਤ, ਹੌਸਲੇ ਤੇ ਸ਼ਾਨ ‘ਤੇ ਪੂਰਾ ਉਤਰਦਾ ਹੈ। ਮੈਨੂੰ ਅੱਜ ਪੋਰਸ ਦੇ ਬਹਾਦਰ ਸਿਪਾਹੀਆਂ ਤੇ ਵਹਿਸ਼ੀ ਹਾਥੀਆਂ ਦਾ ਮੁਕਾਬਲਾ ਕਰਨਾ ਪਵੇਗਾ।’ ਤਾਰੀਖ ਗਵਾਹ ਹੈ ਕਿ ਇਹ ਜੰਗ ਪਿਛਲੀਆਂ ਜੰਗਾਂ ਤੋਂ ਵੱਧ ਖੂਨੀ ਸੀ। ਇਸ ਦੀ ਵਜ੍ਹਾ ਇਹ ਸੀ ਕਿ ਇਸ ਵਿਚ ਖੂੰਖਾਰ ਹਾਥੀ ਸ਼ਾਮਿਲ ਸਨ। ਸਭ ਤੋਂ ਵੱਡੀ ਝੜਪ ਅੱਠ ਘੰਟੇ ਦੀ ਹੋਈ। ਸਿਕੰਦਰ ਦੀਆਂ ਫ਼ੌਜਾਂ ਦਾ ਵੱਡਾ ਹਿੱਸਾ ਤਬਾਹ ਹੋ ਗਿਆ। ਪੋਰਸ ਨੂੰ ਇਸ ਜੰਗ ਵਿਚ ਨੌਂ ਜ਼ਖ਼ਮ ਲੱਗੇ। ਸਭ ਤੋਂ ਵੱਡਾ ਜ਼ਖ਼ਮ ਉਸ ਦੇ ਸੱਜੇ ਮੋਢੇ ‘ਤੇ ਲੱਗਾ। ਦੋਹੀਂ ਪਾਸੇ ਬੜੀ ਤਬਾਹੀ ਹੋਈ, ਪਰ ਕੋਈ ਵੀ ਹਾਰ ਮੰਨਣ ਲਈ ਤਿਆਰ ਨਹੀਂ ਸੀ। ਹਬਸ਼ੀ ਅਹਿਦਨਾਮੇ ਵਿਚ ਯੂਨਾਨੀ ਫ਼ੌਜਾਂ ਦਾ ਹਸ਼ਰ ਇੰਜ ਲਿਖਿਆ ਹੈ- ‘ਸਿਕੰਦਰ ਦੇ ਫ਼ੌਜੀ ਕੁੱਤਿਆਂ ਵਾਂਗ ਉਚੀ ਉਚੀ ਰੋ ਰੋ ਕੀਰਨੇ ਪਾ ਰਹੇ ਸਨ। ਉਹ ਹਥਿਆਰ ਸੁੱਟ ਕੇ ਪੋਰਸ ਨਾਲ ਮਿਲਣ ਦੀ ਖਾਹਿਸ਼ ਰੱਖਦੇ ਸਨ। ਜਦੋਂ ਸਿਕੰਦਰ ਨੂੰ ਪਤਾ ਲੱਗਾ ਉਹ ਫੌਰਨ ਉਨ੍ਹਾਂ ਕੋਲ ਗਿਆ ਅਤੇ ਉਨ੍ਹਾਂ ਦਾ ਮਾਣ ਵਧਾਇਆ, ਪਰ ਸੱਚੀ ਗੱਲ ਇਹ ਹੈ ਕਿ ਸਿਕੰਦਰ ਆਪ ਵੀ ਥੱਕ ਗਿਆ ਸੀ। ਢਿੱਡੋਂ ਉਹ ਵੀ ਚਾਹੁੰਦਾ ਸੀ ਕਿ ਜੰਗ ਕਿਸੇ ਨਾ ਕਿਸੇ ਤਰ੍ਹਾਂ ਮੁੱਕ ਜਾਵੇ।’ ‘ਹਿਸਟਰੀ ਆਫ ਦਿ ਜਿਊਸ’ ਵਿਚ ਯਹੂਦੀ ਇਤਿਹਾਸਕਾਰ ਜੋਸਫ ਬਿਨ ਗੋਰੀਆਨ ਲਿਖਦਾ ਹੈ, ‘ਜੰਗ ਏਨੀ ਤੇਜ਼ ਤੇ ਖਤਰਨਾਕ ਸੀ ਕਿ ਇਸ ਵਿਚ ਸਿਕੰਦਰ ਦੀਆਂ ਫ਼ੌਜਾਂ ਦਾ ਚੋਖਾ ਹਿੱਸਾ ਤਬਾਹ ਹੋ ਗਿਆ। ਸਿਕੰਦਰ ਦੇ ਫ਼ੌਜੀਆਂ ਦੀ ਇਹ ਸੋਚ ਬਣ ਗਈ ਸੀ ਕਿ ਅਸੀਂ ਸਾਰੇ ਸਿਕੰਦਰ ਨਾਲ ਬਗ਼ਾਵਤ ਕਰ ਕੇ ਪੋਰਸ ਦੀਆਂ ਫ਼ੌਜਾਂ ਵਿਚ ਸ਼ਾਮਿਲ ਹੋ ਜਾਈਏ।’ ਹਬਸ਼ੀ ਅਹਿਦਨਾਮੇ ਦੇ ਮੁਤਾਬਿਕ ਜਦੋਂ ਜੰਗ ਬਹੁਤਾ ਜ਼ੋਰ ਫੜ ਗਈ ਫਿਰ ਸਿਕੰਦਰ ਸੰਘ ਪਾੜ ਕੇ ਬੋਲਿਆ, ‘ਓ ਹਿੰਦੋਸਤਾਨ ਦੇ ਰਾਜਿਆ! ਓ ਪੰਜਾਬ ਦੇ ਰਾਜਿਆ! ਮੈਂ ਤੇਰੀ ਤਾਕਤ ਦਾ ਅੰਦਾਜ਼ਾ ਲਾ ਲਿਆ ਹੈ। ਅਸੀਂ ਆਪਣੇ ਫ਼ੌਜੀ ਨਾ ਮਰਵਾਈਏ। ਅਸੀਂ ਜੰਗ ਬੰਦ ਕਰ ਕੇ ਦੋਵੇਂ ਆਪਸ ਵਿਚ ਲੜਦੇ ਹਾਂ।’ ਇਹ ਗੱਲ ਸਿਕੰਦਰ ਨੇ ਉਸ ਸਮੇਂ ਕੀਤੀ ਜਦੋਂ ਉਸ ਨੂੰ ਆਪਣੀਆਂ ਫ਼ੌਜਾਂ ਦੀ ਇਸ ਗੱਲ ਦਾ ਯਕੀਨ ਹੋ ਗਿਆ ਕਿ ਸਿਕੰਦਰ ਨੂੰ ਫੜ ਕੇ ਪੋਰਸ ਦੇ ਹਵਾਲੇ ਕਰ ਦਿੱਤਾ ਜਾਵੇ। ਜਦੋਂ ਸਿਕੰਦਰ ਨੂੰ ਆਪਣੀਆਂ ਫ਼ੌਜਾਂ ਦੇ ਖਿਆਲਾਂ ਦਾ ਪਤਾ ਲੱਗਾ, ਉਸ ਵਕਤ ਸਿਕੰਦਰ ਨੇ ਪੋਰਸ ਨੂੰ ਜੰਗਬੰਦੀ ਦੀ ਪੇਸ਼ਕਸ਼ ਕੀਤੀ, ਜਾਂ ਫਿਰ ਪੋਰਸ ਨੂੰ ਆਹਮੋ-ਸਾਹਮਣੇ ਲੜਨ ਲਈ ਆਖਿਆ। ਇਰਾਨੀ ਸ਼ਾਇਰ ਫਿਰਦੌਸੀ ਨੇ ਆਪਣੀ ਕਿਤਾਬ ‘ਸ਼ਾਹਨਾਮਾ ਇਸਲਾਮ’ ਵਿਚ ਸਿਕੰਦਰ ਅਤੇ ਪੋਰਸ ਦੀ ਲੜਾਈ ਦਾ ਜ਼ਿਕਰ ਇਨ੍ਹਾਂ ਅਲਫਾਜ਼ ਨਾਲ ਕੀਤਾ ਹੈ, ‘ਜਦੋਂ ਜੰਗ ਵਿਚ ਬੜੀ ਤਬਾਹੀ ਤੇ ਖ਼ੂਨ-ਖਰਾਬਾ ਹੋਇਆ ਤਾਂ ਸਿਕੰਦਰ ਨੇ ਉਚੀ ਆਵਾਜ਼ ਨਾਲ ਪੋਰਸ ਨੂੰ ਆਖਿਆ, ‘ਐ ਪੰਜਾਬ ਦੇ ਵੱਡੇ ਇਨਸਾਨ!
ਹੈਕਟੇਅਰ (ਅੰਗਰੇਜ਼ੀ: hectare; ਚਿੰਨ: ha) ਇੱਕ ਐਸ.ਆਈ. ਤੋਂ ਸਵੀਕਾਰਤ ਮੀਟਰਿਕ ਸਿਸਟਮ ਯੂਨਿਟ ਹੈ, ਜੋ ਕਿ 100 ares (10,000 m2) ਜਾਂ 1 ਵਰਗ ਹੇਕਟੋਮੀਟਰ (hm2) ਦੇ ਬਰਾਬਰ ਹੈ ਅਤੇ ਮੁਢਲੇ ਤੌਰ ਤੇ ਜ਼ਮੀਨ ਦੇ ਮਾਪ ਵਿੱਚ ਵਰਤਿਆ ਜਾਂਦਾ ਹੈ। ਇੱਕ ਏਕੜ ਲਗਭਗ 0.405 ਹੈਕਟੇਅਰ ਅਤੇ ਇੱਕ ਹੈਕਟੇਅਰ ਵਿੱਚ 2.47 ਏਕੜ ਰਕਬਾ ਹੁੰਦਾ ਹੈ। 1795 ਵਿੱਚ, ਜਦੋਂ ਮੈਟਰਿਕ ਪ੍ਰਣਾਲੀ ਲਾਗੂ ਕੀਤੀ ਗਈ ਸੀ, ਤਾਂ "100" ਮੀਟਰ ਦੇ ਤੌਰ ਤੇ ਪਰਿਭਾਸ਼ਿਤ ਕੀਤੇ ਗਏ "ਹੈ" ਅਤੇ ਹੈਕਟੇਅਰ ("ਹੈਕਟੋ-" + "ਹਨ") ਇਸ ਤਰ੍ਹਾਂ 100 "ਏਰੀਆ" ਜਾਂ 1/100 ਕਿਲੋਮੀਟਰ 2 ਸੀ। ਜਦੋਂ 1960 ਵਿੱਚ ਮੈਟ੍ਰਿਕ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਗਿਆ ਸੀ, ਜਿਸਦਾ ਨਤੀਜਾ ਇੰਟਰਨੈਸ਼ਨਲ ਸਿਸਟਮ ਆਫ ਯੂਨਿਟਸ (ਐਸਆਈ), ਇਹਨਾਂ ਨੂੰ ਇੱਕ ਮਾਨਤਾ ਪ੍ਰਾਪਤ ਇਕਾਈ ਵਜੋਂ ਸ਼ਾਮਲ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਹੈਕਟੇਅਰ ਐਸ.ਆਈ.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਵਾਰਤਕ ਸ਼ਬਦ ਦਾ ਅਰਥ ਵਾਰਤਕ ਸ਼ਬਦਾ ਦਾ ਨਿਕਾਸ ਸੰਸਕ੍ਰਿਤ ਦੇ ‘ਵ੍ਰਿਤਿ` ਧਾਤੂ ਤੋ ਹੌਇਆ ਹੈ। ਇਸ ਦਾ ਅਰਥ ਟੀਕਾ ਹੈ ਭਾਵ ਉਹ ਗ੍ਰੰਥ ਜਿਸ ਦੁਆਰਾ ਸੂਤਰਾਂ ਦੀ ਵਿਆਖਿਆ ਕੀਤੀ ਜਾਂਦੀ ਹੈ। ਵਾਰਤਕ ਦਾ ਸੰਬੰਧ ਵਾਰਤਾ ਨਾਲ ਵੀ ਹੈ ਜਿਸ ਦਾ ਭਾਵ ਗੱਲਬਾਤ ਜਾਂ ਪ੍ਰਸੰਗ ਹੈ। ਅਰਬੀ, ਫਾਰਸੀ ਅਤੇ ਉਰਦੂ ਵਿੱਚ ਵਾਰਤਕ ਲਈ ‘ਨਸਰ` ਸ਼ਬਦ ਦੀ ਵਰਤੋਂ ਹੁੰਦੀ ਹੈ ਜਿਸ ਦਾ ਅਰਥ ਹੈ ਖਿਲੇਰਨਾ ਜਾਂ ਬਿਖੇਰਨਾ ਜਿਸ ਤੋਂ ਸਪੱਸ਼ਟ ਭਾਵ ਵਿਆਖਿਆਂ ਦਾ ਨਿਕਲਦਾ ਹੈ। ਜਿਸ ਲਈ ਵਾਰਤਕ ਜਾਂ ਨਸਰ ਵਿਚਾਰਾਂ ਦਾ ਖਿਲੇਰਾ ਜਾ ਵਿਆਖਿਆ ਹੈ। ਪਰਿਭਾਸ਼ਾ 1) ਵੇਟਲੀ ਅਨੁਸਾਰ, “ਵਾਰਤਕ ਅਤੇ ਕਵਿਤਾ ਵਿੱਚ ਫ਼ਰਕ ਧੁਨੀ ਦੀ ਬਣਤਰ ਦਾ ਹੈ। ਇਹ ਵਿਚਾਰ ਕਵਿਤਾ ਅਤੇ ਸੰਗੀਤ ਦੇ ਸਬੰਧ ਕਰ ਕੇ ਬਣਿਆ ਹੈ ਕਿਉਂਕਿ ਸਧਾਰਨ ਬੋਲਾਂ ਅਤੇ ਗੀਤ ਵਿੱਚ ਫ਼ਰਕ ਸਪਸ਼ੱਟ ਹੈ।” 2) ਡਰਾਇਡ ਦੇ ਕਾਥਨ ਅਨੁਸਾਰ, “ਵਾਰਤਕ ਵਿੱਚ ਆਪਣਾ ਹੀ ਵਿਸ਼ੇਸ਼ ਸਮਤਾਲ ਹੁੰਦਾ ਹੈ। ਆਪਣੀ ਪੁਸਤਕ Fables ਦੀ ਪ੍ਰਸਤਾਵਨਾ ਵਿੱਚ ਉਹ ਲਿਖਦਾ ਹੈ: ਵਿਚਾਰ ਇੰਨੀ ਤੇਜ਼ੀ ਨਾਲ ਮੇਰੇ ਅੰਦਰ ਇੱਕਠੇ ਹੁੰਦੇ ਹਨ ਤਾਂ ਮੇਰੀ ਵੱਡੀ ਮੁਸ਼ਕਿਲ ਉਨ੍ਹਾਂ ਵਿਚੋ ਚੁਣਨ ਦੀ ਜਾਂ ਰਦ ਕਰਨ ਦੀ ਹੁੰਦੀ ਹੈ- ਕੀ ਉਨ੍ਹਾਂ ਨੂੰ ਕਵਿਤਾ ਵਿੱਚ ਪਰੋਇਆ ਜਾਏ ਤਾਂ ਉਨ੍ਹਾਂ ਨੂੰ ਵਾਰਤਕ ਦੇ ਵਖਰੇ ਤਾਲ ਵਿੱਚ ਸ਼ਸ਼ੋਭਤ ਕੀਤਾ ਜਾਏ।” 3) ਜੋਨੇਥਨ ਸਵਿਫ਼ਟ ਅਨੁਸਾਰ, “ਵਾਰਤਕ ਵਿੱਚ ਸਰਲਤਾ, ਸਪਸ਼ਟਤਾ ਦੇ ਗੁਣ ਹੋਣੇ ਜ਼ਰੂਰੀ ਹਨ, ਅਤੇ ਸੰਖੇਪਤਾ ਦੇ ਗੁਣ ਹੋਏ ਜ਼ਰੂਰੀ ਹਨ। ਇਹਦੇ ਤਰਕ, ਦਲੀਲ ਅਤੇ ਸੋਚ-ਉਡਾਰੀ ਦੇ ਵੀ ਹੋਰ ਉਪਯੋਗੀ ਗੁਣ ਹੁੰਦੇ ਹਨ। ਦਿਲ ਦੀ ਗਲ ਕਰਨ ਵਾਲੇ ਸ਼ਬਦ ਕਵਿਤਾ ਦਾ ਜਾਮਾ ਪਹਿਰਦੇ ਹਨ ਅਤੇ ਦਿਮਾਗ ਦੀ ਭਾਸ਼ਾ ਵਾਰਤਕ ਰਾਹੀਂ ਪ੍ਰਗਟ ਹੁੰਦੀ ਹੈ।” 2)ਸੋ ਵਾਰਤਕ ਵਿੱਚ ਲੇਖਕ ਕਿਸੇ ਛੰਦ ਦੀ ਵਰਤੋਂ ਨਹੀਂ ਕਰਦਾ, ਨਾ ਹੀ ਇਸ ਨੂੰ ਅਲੰਕਾਰਾਂ ਦੇ ਗਹਿਣਿਆ ਨਾਲ ਸਿੰਗਾਰਦਾ ਹੈ, ਇਸ ਵਿੱਚ ਸਾਹਿੱਤਕਾਰ ਆਪਣੇ ਵਿਚਾਰਾਂ ਨੂੰ ਇਸ ਪ੍ਰਕਾਰ ਲਿਪੀ ਬੱਧ ਕਰਦਾ ਹੈ ਕਿ ਉਹ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ ਅਤੇ ਉਸ ਵਿੱਚ ਬੁੱਧੀ-ਤੱਤ ਦੀ ਪ੍ਰਧਾਰਨਾ ਹੁੰਦੀ ਹੈ। ਨਾਨਕ ਕਾਲ ਦੀ ਵਾਰਤਕ ਕੋਈ ਵੀ ਸਾਹਿਤ ਵੰਨਗੀ ਖਲਾਅ ਵਿਚੋਂ ਪੈਦਾ ਨਹੀ ਹੁੰਦੀ ਇਹ ਵੀ ਠੀਕ ਹੈ ਕਿ ਮੁੱਢਲੀ ਪੰਜਾਬੀ ਵਾਰਤਕ ਨਾਨਕ ਦੀ ਸ਼ਖ਼ਸੀਅਤ ਦੇ ਦੁਆਲੇ ਘੁੰਮਦੀ ਹੈ। ਪਰ ਇਹ ਵੀ ਸੱਚ ਹੈ ਕਿ ਸਿਰਫ ਨਾਨਕ ਦੀ ਸ਼ਖ਼ਸੀਅਤ ਹੀ ਕਿਸੇ ਲੇਖਕ ਤੋਂ ਵਾਰਤਕ ਨਹੀ ਲਿਖਵਾ ਸਕਦੀ। ਇਸ ਲਈ ਪਹਿਲਾ ਵਾਰਤਕ ਲੲੀ ਉਚਿਤ ਮਾਹੌਲ ਹੋਣਾ ਜਰੁਰੀ ਹੈ। ਪੰਜਾਬੀ ਵਾਰਤਕ ਦੇ ਪਿਛੋਕੜ ਦੀ ਜੇਕਰ ਗਲ ਕਰੀਏ ਤਾਂ ਇਸਤੇ ਹੋਰ ਭਾਸ਼ਾਵਾਂ ਦਾ ਵੀ ਪ੍ਰਭਾਵ ਮਾੜਾ ਮੋਟਾ ਰਿਹਾ ਹੈ। ਜਿਸ ਵਿਚ ਸੰਸਕ੍ਰਿਤ, ਪ੍ਰਾਕਿਰਤਾਂ, ਅਪਭ੍ਰੰਸ਼, ਬ੍ਰਜ ਅਯੇ ਆਰਬੀ ਫ਼ਾਰਸੀ ਭਾਸ਼ਾਵਾਂ ਦੇ ਸਾਹਿਤ ਨੂੰ ਵੀ ਸ਼ਾਮਿਲ ਕੀਤਾ। ਜਿਵੇ ਕਿ ਸਾਨੂੰ ਪਤਾ ਹੈ ਕਿ ਸੰਸਕ੍ਰਿਤ ਭਾਰਤ ਦੀਆਂ ਮੁੱਢਲੀਆ ਤਿੰਨ ਭਾਸ਼ਾਵਾਂ ਵਿਚੋਂ ਇੱਕ ਹੈ।ਇਸੇ ਵਿਚੋ ਹੀ ਅਪਭ੍ਰੰਸ਼ ਤੇ ਪ੍ਰਾਕਿਰਤਾ ਦਾ ਵਿਕਾਸ ਹੋਇਆ। ਮੱਧਕਾਲ ਵਿੱਚ ਹੀ ਇਸਲਾਮ ਦੇ ਭਾਰਤ ਵਿਚ ਪ੍ਰਵੇਸ਼ ਨਾਲ ਅਰਬੀ ਫ਼ਾਰਸੀ ਦਾ ਪ੍ਰਭਾਵ ਪਿਆ। ਪੰਜਾਬੀ ਮੱਧਕਾਲੀ ਵਾਰਤਕ ਦੇ ਜਨਮ ਤੋਂ ਪਹਿਲਾਂ ਇਹਨਾਂ ਦਾ ਸਾਹਿਤ ਮਿਲਦਾ ਹੈ ਖਾਸ ਤੌਰ ਤੇ ਵਾਰਤਕ । ਸਾਡੇ ਸਾਹਿਤਕਾਰਾਂ ਇੰਨਾ ਨਮੂਨਿਆਂ ਨੂੰ ਪੜਿਆ, ਮਿਸਾਲ ਵਜੋਂ ਸੰਸਕ੍ਰਿਤ ਵਿੱਚ ਹਿਤੋਉਪਦੇਸ਼ ਦੀਆਂ ਨੀਤੀਆਂ ਕਥਾਵਾਂ ਬੜੀਆਂ ਪ੍ਰਸਿੱਧ ਸਨ ਤੇ ਇਹ ਜਨ ਜਨ ਤੱਕ ਪਹੁੰਚੀਆਂ ਇਸੇ ਤਰਾਂ ਸੰਸਕ੍ਰਿਤ ਵਿਚ ਕਥਾ ਵੀ ਰਚੀਆਂ ਗਈਆਂ। ਜੋ ਭਾਸ਼ਾਈ ਬਦਲਾਅ ਕਾਰਨ ਜਨ ਸਧਾਰਨ ਤੱਕ ਪਹੁੰਚੀਆਂ। ਸੁਬੋਧ ਤੇ ਭਾਣ ਭੱਟ ਸੰਸਕ੍ਰਿਤ ਦੇ ਦੋ ਮਹਾਨ ਸਾਹਿਤਕਾਰ ਹੋਏ ਸਨ, ਸੁਬੋਧ ਦੀ 'ਵਾਸਵਦਤਾ' ਅਤੇ ਬਾਣ ਭੱਟ ਦੀ 'ਹਰਸ਼ ਚਰਿਤ੍ਰ' ਅਤੇ 'ਕਾਦੰਬਰੀ' ਦੋ ਬੜੀਆ ਹੀ ਪ੍ਰਸਿੱਧ ਰਚਨਾਵਾਂ ਸਨ। ਪ੍ਰਾਕਿਰਤਾ ਵਿਚੋਂ ਪਾਲੀ ਕਾਫੀ ਪ੍ਰਚਲਿਤ ਸੀ ਮਹਾਤਮਾਂ ਬੁੱਧ ਨੇ ਆਪਣੇ ਸਾਰੇ ਗ੍ਰੰਥ ਇਸੇ ਭਾਸ਼ਾ ਵਿੱਚ ਹੀ ਉਸ ਨਾਲ ਸਬੰਧਿਤ ਬਹੁਤ ਸਾਰੀਆਂ ਜਾਤਕ ਕਥਾਵਾਂ ਇਸੇ ਭਾਸ਼ਾ ਵਿਚ ਉਪਲਬਧ ਹਨ। ਇਹਨਾਂ ਜਾਤਕ ਕਥਾਵਾਂ ਦੇ ਮੋਟਿਫ ਸਾਖੀਆਂ ਵਿੱਚ ਤਲਾਸ਼ੇ ਜਾ ਸਕਦੇ ਹਨ। ਇਸੇ ਭਾਸ਼ਾ ਵਿਚ 1200ਸਾਲ ਤੱਕ ਨੀਤੀ ਕਥਾਵਾਂ , ਦੰਦ ਕਥਾਵਾਂ, ਰੁਮਾਂਸ ਕਥਾਵਾਂ ਅਤੇ ਪਰੀ ਕਥਾਵਾਂ ਰਚੀਆਂ ਗਈਆਂ। ਲੇਕਿਨ ਜਾਤਕ ਕਥਾਵਾਂ ਨੇ ਪੂਰੇ ਭਾਰਤ ਨੂੰ ਪ੍ਰਭਾਵਿਤ ਕੀਤਾ ਜਿੱਥੇ ਜਿੱਥੇ ਬੁੱਧ ਧਰਮ ਦਾ ਪ੍ਰਭਾਵ ਪਾਇਆ ਉਥੇ ਜਾਤਕ ਕਥਾਵਾਂ ਵੀ ਪਹੁੰਚੀਆਂ। ਬ੍ਰਜ ਭਾਸ਼ਾ ਵਿਵਿਚ ਪ੍ਰਮੁੱਖ ਰੂਪ ਵਿਚ ਸਾਰ ਮਹਾਤਮਾਂ ਲਿਖੇ ਮਿਲਦੇ ਹਨ। ਇਸ ਦੀ ਮੁੱਢਲੀ ਰਚਨਾ 'ਗੋਰਖ ਸਾਰ' ਹੈ। ਇਸ ਦਾ ਰਚਨਾ ਕਾਲ 1360ਈ.ਦੇ ਲਗਭਗ ਹੈ। ਡਾ.ਤ੍ਰਿਲੋਚਨ ਨੇ ਬ੍ਰਿਜ ਭਾਸ਼ਾ ਦੇ ਪ੍ਰਭਾਵ ਵਾਲੀ ਵਾਰਤਕ ਵੰਨਗੀ 'ਇਕਾਦਸ਼ੀ ਮਹਾਤਮ' ਦੀ ਖੋਜ ਕੀਤੀ ਹੈ। ਉਹਨਾਂ ਅਨੁਸਾਰ ਇਹ 13ਵੀਂ ਸਦੀ ਦੀ ਰਚਨਾ ਹੈ। ਭਾਰਤ ਵਿਚ ਹਿੰਦੂ ਰਾਜ ਖਤਮ ਹੁੰਦਾ ਹੈ ਤੇ ਮੁਸਲਮਾਨਾਂ ਦੇ ਹਮਲੇ ਸ਼ੁਰੂ ਹੁੰਦੇ ਹਨ। ਪਿੱਛੋ ਜਾ ਕੇ ਮੁਸਲਮਾਨ ਸਾਮਰਾਜ ਦੀ ਸਥਾਪਨਾ ਹੁੰਦੀ ਹੈ।ਇਸ ਸ਼ਾਸਨ ਵਿਵਸਥਾ ਦੇ ਫਲਸਰੂਪ ਅਰਬੀ ਫ਼ਾਰਸੀ ਦੀਆਂ ਸਾਹਿਤ ਦੀਆਂ ਵੰਨਗੀਆਂ ਪ੍ਰਵੇਸ਼ ਕਰਦੀਆਂ ਹਨ। ਫ਼ਾਰਸੀ ਸਾਹਿਤ ਦਾ 'ਮਸਨਵੀ' ਕਾਵਿ ਰੂਪ ਖ਼ਾਸ ਤੌਰ ਤੇ ਪੰਜਾਬੀ ਵਾਰਤਕ ਨੂੰ ਪ੍ਰਭਾਵਿਤ ਕਰਦਾ ਹੈ। ਇਹਨਾਂ ਤੋਂ ਪ੍ਰਾਪਤ ਪ੍ਰਭਾਵ ਤੇ ਪ੍ਰਗਟਾਅ ਮਾਧਿਅਮ ਨੂੰ ਉਹਨਾਂ ਆਪਣੀਆਂ ਜਨਮਸਾਖੀਆਂ ਵਿਚ ਵਰਤਿਆ।ਮੱਧਕਾਲੀ ਪੰਜਾਬੀ ਵਾਰਤਕ ਦੇ ਕੁਝ ਕਾਰਨਾਂ ਵਿੱਚ, ਹਿੰਦੂ ਅਤੇ ਮੁਸਲਮਾਨ ਸਭਿਆਚਾਰ ਦੂਜੇ ਸਥਾਨ ਪ੍ਰਦਾਨ ਨੂੰ ਵੀ ਇਕ ਹੋਰ ਮਹੱਤਵਪੂਰਨ ਕਾਰਨ ਸਮਝਿਆ ਜਾ ਸਕਦਾ ਹੈ।ਇਸਲਾਮ ਦੇ ਪ੍ਰਭਾਵ ਅਧੀਨ ਦੋ ਮੁਸਲਿਮ ਬਣੇ ਉਹਨਾਂ ਲਈ ਅਰਬੀ ਫ਼ਾਰਸੀ ਅਸਲੋਂ ਨਵੀਂ ਭਾਸ਼ਾ ਸੀ। ਸੁਰਿੰਦਰ ਸਿੰਘ ਕੋਹਲੀ ਨੂੰ ਇਸ ਤਣਾਉ ਭਰੇ ਮਾਹੌਲ ਲਈ ਹੇਠ ਲਿਖੀਆਂ ਧਾਰਨਾਵਾਂ ਦਿੱਤੀਆਂ ਹਨ। 1.ਅਰਬੀ ਫ਼ਾਰਸੀ ਨਾ ਜਾਣਨ ਵਾਲੇ ਮੁਸਲਮਾਨਾਂ ਲਈ ਵਾਰਤਕ ਸਿਰਜਣਾ। 2.ਸੰਸਕ੍ਰਿਤ, ਪ੍ਰਕਿਰਤਕ, ਅਪਭ੍ਰੰਸ਼ ਨਾ ਜਾਣਨ ਵਾਲਿਆ ਲੲੀ ਸਾਹਿਤ ਰਚਨਾ 3. ਗੁਰੂ ਨਾਨਕ ਵੱਲੋਂ ਚਲਾਈ ਸਿੱਖ ਲਹਿਰ ਲਈ ਵਾਰਤਕ ਸਿਰਜਣਾ। ਮੱਧਕਾਲੀ ਵਾਰਤਕ ਦੇ ਹੇਠ ਲਿਖੇ ਰੂਪਾਂ ਨੂੰ ਜਨਮ ਲਿਆ: 1.ਜਨਮਸਾਖੀ 'ਜਨਮਸਾਖੀ' ਸ਼ਬਦ ਦਾ ਮੂਲ 'ਸਾਖੀ' ਹੈ। ਸਾਖੀ ਸ਼ਬਦ ਦਾ ਸ਼ਾਬਦਿਕ ਅਰਥ ਹੈ, ਗਵਾਹੀ। ਪਰ ਇਥੇ ਸਾਖੀ ਸਾਹਿਤ ਰੂਪ ਤੋਂ ਭਾਵ ਹੈ-ਅੱਖੀ ਦੇਖੀ ਕਹਾਣੀ। ਜਨਮਸਾਖੀ ਸਾਹਿਤ ਰੂਪ ਆਪਣੇ ਮੁੱਢਲੇ ਰੂਪ ਵਿਚ ਗੁਰੂ ਨਾਨਕ ਨਾਲ ਸਬੰਧਤ ਸਨ। ਉਹ ਆਪਣੇ ਆਪ ਵਿਚ ਇਕ ਮਹਾਨ ਸ਼ਖ਼ਸੀਅਤ ਸਨ। ਇਸ ਲਈ ਮੱਧਕਾਲੀ ਪਾਠਕ/ ਸਰੋਤਾਂ ਇਸ ਗੱਲ ਵਿਚ ਵਿਸ਼ਵਾਸ ਨਹੀਂ ਕਰਦਾ ਸੀ ਕਿ ਲੇਖਕ ਦੀ ਰਚਨਾ ਸੱਚ ਤੇ ਅਧਾਰਿਤ ਹੈ।ਇਸ ਸਾਹਿਤ ਰੂਪ ਦਾ ਭਾਵ ਇਹ ਸੀ -ਇਹ ਇਹ ਕਹਾਣੀ ਵਿਚ ਇਤਿਹਾਸਕ ਗਵਾਹੀ ਮਿਲੇ। ਦੂਸਰੇ ਸ਼ਬਦਾਂ ਵਿਚ ਇਹ ਕਥਾਵਾਂ ਕਾਲਪਨਿਕ ਨਹੀ ਸਗੋਂ ਯਥਾਰਥਕ ਅਤੇ ਇਤਿਹਾਸਕ ਹਨ। ਡਾ.ਕਰਨਜੀਤ ਸਿੰਘ ਅਨੁਸਾਰ, 'ਗਲਪ' ਨੂੰ 'ਤੱਥ' ਵਾਂਗ ਪੇਸ਼ ਕਰਨ ਦੀ ਵਿਧੀ ਮੱਧਕਾਲੀ ਸਾਹਿਤ ਵਿਚ ਕੲੀ ਥਾਈ ਮਿਲਦੀ ਹੈ। ਸਾਖੀ ਅਤੇ ਜਨਮਸਾਖੀ ਵਿਚ ਹਲਕਾ ਜਿਹਾ ਭੇਦ ਹੈ। ਸਾਖੀ ਵਿੱਚ ਕਿਹੇ ਘਟਨਾ ਨੂੰ ਜਾ ਕਿਸੇ ਇੱਕ ਕਹਾਣੀ ਨੂੰ ਆਧਾਰ ਬਣਾਇਆ ਜਾਂਦਾ ਹੈ। ਇਸੇ ਤਰ੍ਹਾਂ ਜੇਕਰ ਕਿਸੇ ਮਹਾਨ ਵਿਅਕਤੀ ਦੇ ਜੀਵਨ ਨੂੰ ਵਿਸਥਾਰ-ਪੂਰਵਕ ਅਤੇ ਤਰਤੀਬ ਵਿੱਚ ਪੇਸ਼ ਨਾ ਕੀਤਾ ਜਾਵੇ ਤਾ ਵੀ ਅਜਿਹੀ ਰਚਨਾ 'ਸਾਖੀ-ਸੰਗ੍ਰਹਿ' ਹੀ ਹੋਵੇਗੀ 'ਜਨਮ ਸਾਖੀ' ਨਹੀ। ਜਨਮਸਾਖੀ ਵਿਚ ਕਿਸੇ ਵਿਅਕਤੀ ਵਿਸ਼ੇਸ਼ ਦੀ ਜਨਮ ਤੋ ਲੈ ਕੇ ਮੌਤ ਤੱਕ ਦਾ ਜੀਵਨ ਬਿਰਤਾਂਤ ਪੇਸ਼ ਕੀਤਾ ਜਾਂਦਾ ਹੈਂ। ਪੰਜਾਬੀ ਵਿਚ ਜਨਮ ਸਾਖੀ ਸਾਹਿਤ ਰੂਪ ਗੁਰੂ ਨਾਨਕ ਦੇ ਜੀਵਨ ਵੇਰਵਿਆਂ ਨਾਲ ਸਬੰਧਤ ਹੋ ਗਿਆ। ਦੂਸਰੇ ਵਿਅਕਤੀ ਲੲੀ ਸਾਖੀਆ ਤਾਂ ਹਨ ਜਨਮਸਾਖੀ ਨਹੀ। ਮੱਧਕਾਲੀ ਜਨਮਸਾਖੀ ਸਾਹਿਤ ਵਿਚ ਪੁਰਾਤਨ ਜਨਮਸਾਖੀ, ਸੋਢੀ ਮਿਹਰਬਾਨ ਵਾਲੀ ਜਨਮਸਾਖੀ, ਭਾਈ ਬਾਲੇ ਵਾਲੀ ਜਨਮ ਸਾਖੀ, ਭਾਈ ਮਨੀ ਸਿੰਘ ਵਾਲੀ ਜਨਮਸਾਖੀ, ਆਦਿ ਸਾਖੀਆ ਅਤੇ ਭਾਈ ਬਿਧੀ ਚੰਦ ਵਾਲੀ ਜਨਮਸਾਖੀ ਪ੍ਰਮੁੱਖ ਹਨ। ਇਹ ਸਾਰੀਆਂ 16ਵੀਂ ਸਦੀ ਤੋਂ 18ਵੀਂ ਸਦੀ ਦੇ ਵਿਚਕਾਰ ਲਿਖੀਆਂ ਗਈਆਂ ਹਨ। 2.ਸਾਖੀਆਂ ਸਾਖੀ ਅਤੇ ਜਨਮਸਾਖੀ ਵਿਚਲਾ ਅੰਤਰ ਉੱਪਰ ਸੱਪਸ਼ਟ ਕਰ ਦਿੱਤਾ ਗਿਆ ਹੈ। ਅਰਥਾਤ ਸਾਖੀਆਂ ਵਿੱਚ ਘਟਨਾ ਜ਼ਰੂਰੀ ਤੌਰ 'ਤੇ ਕਿਸੇ ਗੁਰੂ ਨਾਲ ਸਬੰਧਿਤ ਨਹੀਂ ਹੁੰਦੀ। ਸਾਖੀ ਵਿੱਚ ਗੁਰੂ ਤੋਂ ਇਲਾਵਾ ਕੋਈ ਸਾਧ, ਸੰਤ ਜਾਂ ਸਿੱਖ ਵੀ ਨਾਇਕ ਹੋ ਸਕਦਾ ਹੈ। 'ਸਿੱਖਾ ਦੀ ਭਗਤਮਾਲਾ ', 'ਸੌ ਸਾਖੀ' ਅਤੇ 'ਅੱਡਣ ਸ਼ਾਹ ਦੀਆ ਸਾਖੀਆ' ਇਹ ਕਿਸਮ ਦੀਆ ਰਚਨਾਵਾਂ ਹਨ। ਇਹਨਾ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੀਆਂ ਸਾਖੀਆਂ ਅਤੇ ਗੁਰੂ ਗੋਬਿੰਦ ਜੀ ਦੀਆਂ ਸਾਖੀਆ ਵੀ ਮਿਲਦੀਆ ਹਨ। 3.ਪਰਚੀ ਸਾਹਿਤ ਪਰਚੀ ਸ਼ਬਦ ਸੰਸਕ੍ਰਿਤ ਦੇ 'ਪਰਿਚਯ' ਤੋ ਬਣਿਆ ਹੈ। ਜਿਸ ਦਾ ਅਰਥ ਹੈ ਜਾਣ ਪਛਾਣ। ਇਹ ਸਾਹਿਤ ਰੂਪ ਕਿਸੇ ਮਹਾਨ ਵਿਅਕਤੀ ਦੇ ਉਪਦੇਸ਼ ਜਾਂ ਸਿੱਖਿਆ ਰਾਹੀ ਉਸ ਦਾ ਪਰਿਚਯ ਜਾ ਜਾਣ ਪਛਾਣ ਕਰਵਾਉਂਦਾ ਹੈ। ਇਸ ਦੀ ਸੁਰ ਉਪਦੇਸ਼ਾਤਮਕ ਹੁੰਦੀ ਹੈ। ਇਸ ਦੀ ਪ੍ਰਕਿਰਤੀ ਵਿਸ਼ਲੇਸ਼ਣਾਤਮਕ ਹੈ। ਇਹ ਧਾਰਮਿਕ ਵਿਚਾਰਧਾਰਾ ਨਾਲ ਸਬੰਧ ਰੱਖਣ ਵਾਲਾ ਰੂਪ ਹੈ।ਮੱਧਕਾਲੀ ਪੰਜਾਬੀ ਸਾਹਿਤ ਵਿਚ ਪਰਚੀਆਂ ਸੇਵਾ ਦਾਸ ਅਤੇ ਪਰਚੀਆਂ ਭਾਈ ਕਨੱਈਆ ਜੀ ਪ੍ਰਮੁੱਖ ਹਨ। 4. ਰਹਿਤਨਾਮਾ ਸਾਹਿਤ ਰਹਿਤਨਾਮਾ ਅਜਿਹਾ ਸਾਹਿਤ ਰੂਪ ਹੈ ਜੋ ਕਿਸੇ ਵਿਸ਼ੇਸ਼ ਧਰਮ ਸੰਪ੍ਰਦਾਇ ਦੇ ਲੋਕਾ ਦੀ ਰਹਿਣੀ ਬਹਿਣੀ, ਖਾਸ ਤੌਰ ਧਾਰਮਿਕ ਰਹਿਣੀ ਬਹਿਣੀ ਨੂੰ ਠੀਖ ਰੱਖਣ ਲਈ ਨਿਰਦੇਸ਼ ਹੁੰਦੇ ਹਨ । ਇਸ ਦੀ ਖਾਸ ਲੋੜ ਉਦੋਂ ਪਈ ਜਦੋਂ ਗੁਰੂ ਗੋਬਿੰਦ ਨੇ ਖਾਲਸੇ ਦੀ ਸਿਰਜਣਾ ਕੀਤੀ। ਇਸ ਨਿਯਮਬੱਧਤਾ ਨੂੰ ਵਾਰਤਕ ਵਿਚ ਅੰਕਿਤ ਕਯਨ ਵਾਲੀ ਵੰਨਗੀ ਨੂੰ ਰਹਿਤਨਾਮਾ ਕਿਹਾ ਜਾਂਦਾ ਹੈ। ਗੁਰੂ ਗੋਬਿੰਦ ਵੱਲੋਂ ਸਥਾਪਤ ਕੀਤੀ ਸਿੱਖ ਮਰਿਆਦਾ ਨੂੰ ਭਾਈ ਦਇਆ ਸਿੰਘ , ਦੇਸਾ ਸਿੰਘ, ਚੌਪਾ ਸਿੰਘ ਆਦਿ ਸਿੱਖਾਂ ਨੇ ਲਿਖਿਆ। ਪ੍ਰੇਮ ਸੁਮਾਰਗ ਗਰੰਥ ਅਤੇ ਸੁਧਰਾਮ ਮਾਰਗ ਗਰੰਥ ਨੇ ਵੀ ਇਸ ਕਿਸਮ ਦੀਆ ਹੀ ਰਚਨਾਵਾਂ ਹਨ। ਮੁਸਲਮਾਨਾਂ ਨੇ ਨਵ- ਮੁਸਲਮਾਨਾਂ ਨੂੰ ਇਸਲਾਮੀ ਰਹਿਤ ਮਰਯਾਦਾ ਸਮਝਾਉਣ ਲੲੀ 'ਪੱਕੀ ਰੋਟੀ' ਨਾਮ ਦੀ ਵਾਰਤਕ ਪੁਸਤਕ ਲਿਖੀ ਜੋ ਰਹਿਤਨਾਮਾ ਸਾਹਿਤ ਦੀ ਇਕ ਹੋਰ ਵੰਨਗੀ। ਇਸ ਸਾਹਿਤ ਰੂਪ ਨੂੰ ਮੱਧਕਾਲ ਵਿੱਚ ਕਾਫ਼ੀ ਮਕਬੂਲੀਅਤ ਪ੍ਰਾਪਤ ਹੋਈ ਕਿਉਂਕਿ ਗੁਰੂ ਗੋਬਿੰਦ ਸਿੰਘ ਨੇ ਆਪਣੇ ਕਥਨ ਰਾਹੀ ਇਹ ਸਥਾਪਨਾ ਪੇਸ਼ ਕਰ ਦਿੱਤੀ ਸੀ- "ਰਹਿਤ ਪਿਆਰੀ ਮੁਝ ਕਉ, ਸਿੱਖੁ ਪਿਆਰਾ ਨਾਹਿ।" 5.
ਅਨਾਰ (ਅੰਗ੍ਰੇਜ਼ੀ: Pomegranate; ਜਾਂ Punica granatum) ਲਥਰੇਸੀਏ ਪਰਿਵਾਰ ਵਿੱਚੋਂ ਇੱਕ ਫਲ ਦੇਣ ਵਾਲਾ ਪਤਝੜ ਵਾਲਾ ਛੋਟਾ ਦਰਖ਼ਤ ਹੈ, ਜੋ 5 ਤੋਂ 10 ਮੀਟਰ (16 ਤੋਂ 33 ਫੁੱਟ) ਉੱਚਾ ਹੁੰਦਾ ਹੈ। ਕਈ ਸਭਿਆਚਾਰਾਂ ਵਿੱਚ ਪ੍ਰਤੀਕਾਤਮਕ ਅਤੇ ਮਿਥਿਹਾਸਕ ਸਬੰਧਾਂ ਨਾਲ ਭਰਪੂਰ, ਇਹ ਮੰਨਿਆ ਜਾਂਦਾ ਹੈ ਕਿ ਇਹ ਏਸ਼ੀਆ, ਅਫਰੀਕਾ ਅਤੇ ਯੂਰਪ ਦੇ ਹੋਰ ਹਿੱਸਿਆਂ ਵਿੱਚ ਪੇਸ਼ ਕੀਤੇ ਜਾਣ ਅਤੇ ਨਿਰਯਾਤ ਕੀਤੇ ਜਾਣ ਤੋਂ ਪਹਿਲਾਂ ਅਫਗਾਨਿਸਤਾਨ ਅਤੇ ਈਰਾਨ ਤੋਂ ਉਤਪੰਨ ਹੋਇਆ ਸੀ।
ਪਿਆਰ ਜਾਂ ਪ੍ਰੇਮ ਸਹਿਚਾਰ ਦੀ ਇੱਕ ਬੁਨਿਆਦੀ ਜੈਵਿਕ ਸ਼ਰਤ ਉੱਤੇ ਅਧਾਰਤ ਮੂਲ ਮਾਨਵੀ ਵਲਵਲਾ ਹੈ ਜਿਸ ਲਈ ਹਰੇਕ ਬੋਲੀ ਵਿੱਚ ਕਈ-ਕਈ ਸ਼ਬਦ ਵਰਤੇ ਜਾਂਦੇ ਹਨ। ਇਸ ਨਾਲ ਦੁਨੀਆਂ ਦੀ ਵਡਿਆਈ ਜਿੱਤੀ ਜਾ ਸਕਦੀ ਹੈ। ਇਸ ਵਾਸਤੇ ਹਿੰਦ ਉਪਮਹਾਂਦੀਪ ਵਿੱਚ ਸਭ ਤੋਂ ਵਧੇਰੇ ਪ੍ਰਚਲਿਤ ਹਿੰਦੁਸਤਾਨੀ ਸ਼ਬਦ ਮੁਹੱਬਤ ਹੈ। ਇਸ ਦਾ ਅਧਾਰ ਅਰਬੀ ਸ਼ਬਦ ਹੁੱਬ (حب) ਹੈ। ਪਿਆਰ ਕਈ ਪ੍ਰਕਾਰ ਦਾ ਹੋ ਸਕਦਾ ਹੈ। ਇਹ ਆਮ, ਕਿਸੇ ਵਿਸ਼ੇਸ਼ ਵਸਤੂ, ਸੰਕਲਪ, ਵਿਅਕਤੀ ਨਾਲ ਹੋ ਸਕਦਾ ਹੈ। ਇਹ ਮਾਮੂਲੀ ਹੋ ਸਕਦਾ ਹੈ ਅਤੇ ਗੰਭੀਰ ਵੀ। ਗੰਭੀਰ ਸਥਿਤੀ ਜਾਨ ਦੇਣ ਅਤੇ ਲੈਣ ਦੀ ਹੱਦ ਤੱਕ ਹੋ ਸਕਦੀ ਹੈ। ਅਧਿਆਤਮਿਕ ਕਵਿਤਾ ਵਿੱਚ ਦੈਵੀ ਪ੍ਰੇਮ ਹੁੰਦਾ ਹੈ ਅਤੇ ਕਿਸੇ ਖੇਤਰ ਵਿਸ਼ੇਸ਼ ਲਈ ਦੇਸ਼ ਪਿਆਰ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"