ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਿੱਖ ਸਾਮਰਾਜ (ਅੰਗਰੇਜ਼ੀ: Sikh Empire) ਜਾਂ ਸਿੱਖ ਰਾਜ ਭਾਰਤੀ ਉਪ ਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸਥਿਤ ਇੱਕ ਖੇਤਰੀ ਸ਼ਕਤੀ ਸੀ। ਇਹ 1799 ਤੋਂ ਸ਼ੁਰੂ ਹੋਇਆ, ਜਦੋਂ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ 'ਤੇ ਕਬਜ਼ਾ ਕੀਤਾ ਸੀ, 1849 ਤੱਕ, ਜਦੋਂ ਦੂਜੀ ਐਂਗਲੋ-ਸਿੱਖ ਜੰਗ ਤੋਂ ਬਾਅਦ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਨੇ ਇਸਨੂੰ ਹਰਾਇਆ ਅਤੇ ਜਿੱਤ ਲਿਆ ਸੀ। 19ਵੀਂ ਸਦੀ ਦੇ ਮੱਧ ਵਿੱਚ ਆਪਣੇ ਸਿਖਰ 'ਤੇ, ਇਹ ਸਾਮਰਾਜ ਉੱਤਰ ਵਿੱਚ ਗਿਲਗਿਤ ਅਤੇ ਤਿੱਬਤ ਤੋਂ ਦੱਖਣ ਵਿੱਚ ਸਿੰਧ ਦੇ ਮਾਰੂਥਲਾਂ ਤੱਕ ਅਤੇ ਪੱਛਮ ਵਿੱਚ ਖੈਬਰ ਦੱਰੇ ਤੋਂ ਪੂਰਬ ਵਿੱਚ ਸਤਲੁਜ ਤੱਕ ਫੈਲਿਆ ਹੋਇਆ ਸੀ, ਅਤੇ ਅੱਠ ਪ੍ਰਾਂਤਾਂ ਵਿੱਚ ਵੰਡਿਆ ਹੋਇਆ ਸੀ। ਧਾਰਮਿਕ ਤੌਰ 'ਤੇ ਵਿਭਿੰਨ, 1831 ਵਿੱਚ ਅੰਦਾਜ਼ਨ 4.5 ਮਿਲੀਅਨ ਆਬਾਦੀ ਦੇ ਨਾਲ (ਇਸਨੂੰ ਉਸ ਸਮੇਂ 19ਵਾਂ ਸਭ ਤੋਂ ਵੱਧ ਆਬਾਦੀ ਵਾਲਾ ਰਾਜ ਬਣਾਉਂਦਾ ਸੀ), ਇਹ ਭਾਰਤੀ ਉਪ ਮਹਾਂਦੀਪ ਦਾ ਆਖਰੀ ਵੱਡਾ ਖੇਤਰ ਸੀ ਜਿਸਨੂੰ ਬ੍ਰਿਟਿਸ਼ ਸਾਮਰਾਜ ਦੁਆਰਾ ਆਪਣੇ ਨਾਲ ਮਿਲਾ ਲਿਆ ਗਿਆ ਸੀ।
ਭੱਟ ਕਾਲ ਸਹਿਰ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਇੱਕ ਬ੍ਰਾਹਮਣ ਢਾਡੀ ਸੀ, ਜਿਸ ਦੇ 54 ਸਵਈਏ ਆਦਿ ਗ੍ਰੰਥ ਵਿੱਚ ਦਰਜ ਹਨ। ਭੱਟ ਦੀ ਉਪਾਧੀ ਵਿਦਵਾਨ ਬ੍ਰਾਹਮਣਾਂ ਨੂੰ ਦਿੱਤੀ ਜਾਂਦੀ ਹੈ। ਪਰੰਪਰਾਗਤ ਤੌਰ 'ਤੇ, ਕਲ ਸਹਾਰ ਨੂੰ ਦੂਜੇ ਭੱਟਾਂ ਦੇ ਸਵਈਆਂ ਦਾ ਸੰਗ੍ਰਹਿਕਾਰ ਮੰਨਿਆ ਜਾਂਦਾ ਹੈ ਜੋ ਬਾਅਦ ਵਿੱਚ ਗੁਰੂ ਅਰਜਨ ਦੇਵ ਵੱਲੋਂ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤੇ ਗਏ ਸੀ।ਉਸ ਨੂੰ ਨੂੰ ਸਾਰੇ ਭੱਟਾਂ ਵਿਚੋਂ ਵੱਧ ਪੜ੍ਹਿਆ-ਲਿਖਿਆ ਅਤੇ ਵਿਦਵਾਨ ਮੰਨਿਆ ਜਾਂਦਾ ਸੀ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ ਦਾ ਮੁੱਖ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂਦੀਆਂ ਹਨ। ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਵਿੱਚ ਸਾਰੀ ਚੋਣ ਪ੍ਰੀਕ੍ਰਿਆ ਇਲੋਕਟ੍ਰੋਨਿਕ ਵੋਟਿੰਗ ਮਸ਼ੀਨ (EVM) ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਿੱਚ ਮੁਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੋ ਚੋਣ ਕਮਿਸ਼ਨਰ ਪਹਿਲੀ ਵਾਰ 16 ਅਕਤੂਬਰ 1989 ਨੂੰ ਨਿਯੁਕਤ ਕੀਤੇ ਗਏ। ਜਿਹਨਾ ਦਾ ਸਮਾਂ ਕਾਲ ਬਹੁਤ ਥੋੜਾ ਸੀ ਸਿਰਫ 1 ਜਨਵਰੀ 1990 ਤੱਕ ਅਤੇ ਫਿਰ 1 ਅਕਤੂਬਰ 1993 ਤੋਂ ਇਸ ਕਮਿਸ਼ਨ ਦੀਆਂ ਸ਼ਕਤੀਆਂ ਵੰਡ ਦਿਤੀਆਂ ਗਈ ਤੋਂ ਕਿ ਬਹੁਮਤ ਨਾਲ ਫੈਸਲਾ ਲਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਆਪਣੇ ਅਹੁਦੇ ਤੋਂ ਬਰਖਾਸਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਤਨਖਾਹ ਅਤੇ ਹੋਰ ਭੱਤੇ ਸਪਰੀਮ ਕੋਰਟ ਦੇ ਜੱਜਾ ਦੇ ਬਰਾਬਰ ਹੁੰਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਫਾ ਦਾ ਰੂਪਕ (ਅੰਗਰੇਜ਼ੀ: Allegory of the Cave), ਜਿਸ ਨੂੰ ਪਲੈਟੋ ਦੀ ਗੁਫਾ ਅਤੇ ਗੁਫਾ ਦ੍ਰਿਸ਼ਟਾਂਤ ਵੀ ਕਿਹਾ ਜਾਂਦਾ ਹੈ, ਇੱਕ ਸਿਧਾਂਤ ਦਰਸ਼ਾਉਣ ਵਾਲੀ ਰੂਪਕ ਕਥਾ ਹੈ ਜਿਸ ਨੂੰ ਯੂਨਾਨੀ ਦਾਰਸ਼ਨਿਕ ਪਲੈਟੋ (ਅਫਲਾਤੂਨ) ਨੇ ਆਪਣੇ ਪ੍ਰਸਿੱਧ ਰਿਪਬਲਿਕ ਨਾਮਕ ਗਰੰਥ ਵਿੱਚ ਸਾਡੀ ਪ੍ਰਕਿਰਤੀ ਤੇ ਗਿਆਨ ਅਤੇ ਅਗਿਆਨ ਦੇ ਪ੍ਰਭਾਵ ਬਾਰੇ ਪ੍ਰਕਾਸ਼ ਪਾਉਣ ਲਈ ਸ਼ਾਮਿਲ ਕੀਤਾ ਸੀ। ਇਹ ਕਥਾ ਪਲੈਟੋ ਦੇ ਮਿੱਤਰ ਸੁਕਰਾਤ ਅਤੇ ਪਲੈਟੋ ਦੇ ਵੱਡੇ ਭਰਾ ਗਲਾਉਕਾਨ ਦੇ ਵਿੱਚ ਹੋਈ ਗੱਲਬਾਤ ਦੇ ਰੂਪ ਵਿੱਚ ਲਿਖੀ ਗਈ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਇੱਕ ਕੁੜੀ ਜੀਹਦਾ ਨਾਮ ਮੁਹਬੱਤ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਇੱਕ ਗੀਤਮਈ ਕਵਿਤਾ ਹੈ। ਬੈਜਨਾਥ ਵਿਖੇ ਉਸਨੂੰ ਮੈਨਾ ਨਾਂਅ ਦੀ ਇੱਕ ਕੁੜੀ ਮਿਲੀ ਸੀ ਜੋ ਉਸ ਨੂੰ ਚੰਗੀ ਲੱਗੀ, ਪਰ ਕੁਝ ਦੇਰ ਬਾਅਦ ਹੀ ਪਤਾ ਲੱਗਾ ਕਿ ਮੈਨਾ ਦੀ ਟਾਈਫਾਈਡ ਨਾਲ ਮੌਤ ਹੋ ਗਈ ਹੈ। ਇਸ ਘਟਨਾ ਨੂੰ ਸ਼ਿਵ ਦੀ ਬਿਰਹਾ ਦੀ ਕਵਿਤਾ ਦਾ ਇੱਕ ਪਰੇਰਕ ਮੰਨਿਆਂ ਜਾਂਦਾ ਹੈ। ਇਹ ਸ਼ਿਵ ਦੀ ਆਪਣੀ ਆਵਾਜ਼ ਵਿੱਚ ਅਤੇ ਹੋਰ ਅਨੇਕ ਗਾਇਕਾਂ ਦੀ ਗਾਈ ਮਿਲਦੀ ਹੈ। ਇਹ ਹਿੰਦੀ ਫਿਲਮ ਉੜਤਾ ਪੰਜਾਬ ਵਿੱਚ ਦਿਲਜੀਤ ਦੁਸਾਂਝ ਦੀ ਆਵਾਜ਼ ਵਿੱਚ ਸ਼ਾਮਿਲ ਹੈ।
ਪੰਜਾਬੀ ਸੱਭਿਆਚਾਰ ਦੇ ਪ੍ਰਮੁੱਖ ਸੋਮੇ
ਸੱਭਿਆਚਾਰ ਬੇਅੰਤ ਅੰਸ਼ਾਂ ਦਾ ਮਿਸ਼ਰਣ ਹੈ। ਇਸ ਦਾ ਹਰ ਇੱਕ ਅੰਸ਼ ਕਿਤੋ ਨਾ ਕਿਤੋ ਆਰੰਭ ਹੁੰਦਾ ਹੈ, ਅਤੇ ਸੱਭਿਆਚਾਰ ਸਿਸਟਮ ਵਿੱਚ ਥਾਂ ਪਾ ਕੇ ਉਸ ਦੀ ਪ੍ਰਕਿਰਿਆ ਦੇ ਅਨੁਕੂਲ ਵਿਕਾਸ ਕਰਦਾ ਹੈ ਤੇ ਉਹ ਆਪਣੇ ਕਾਰਜ਼ ਨਿਭਾਉਂਦਾ ਹੈ। ਸੱਭਿਆਚਾਰ ਜਿਹਨਾਂ ਅੰਸ਼ਾਂ ਦੀ ਲੋੜ ਹੁੰਦੀ ਹੈ ਉਹਨਾਂ ਨੂੰ ਰੱਖ ਕੇ ਬਾਕੀ ਦੇ ਰੱਦ ਕਰ ਦਿੰਦਾ ਹੈ। ਸੱਭਿਆਚਾਰ ਸਾਰਿਆਂ ਦੀ ਸਾਰਿਆਂ ਨੂੰ ਦੇਣ ਹੈ। ਪਾਣੀ ਦੇ ਅਣੂਆਂ ਵਾਂਗ ਜੁੜਿਆਂ ਹੋਇਆਂ ਹਨ .
ਅਲਗੋਜ਼ੇ (ਅੰਗਰੇਜ਼ੀ: Algoze) ਪੰਜਾਬੀ ਵਾਜੇ ਹਨ ਜਿਹਨਾਂ ਦੀ ਕੁਤਚੀ, ਸਿੰਧੀ, ਰਾਜਸਥਾਨੀ ਅਤੇ ਬਲੋਚ ਲੋਕ ਗਵਈਆਂ ਨੇ ਵੀ ਭਰਪੂਰ ਵਰਤੋਂ ਕੀਤੀ ਹੈ। ਇਨ੍ਹਾਂ ਨੂੰ ਜੋੜੀ, ਸਤਾਰਾ, ਦੋ ਨਾਲੀ ਜਾਂ ਨਗੋਜ਼ੇ ਵੀ ਸੱਦਿਆ ਜਾਂਦਾ ਹੈ। ਇਹ ਬੰਸਰੀਆਂ ਦੀ ਇੱਕ ਜੋੜੀ ਵਰਗੇ ਲੱਗਦੇ ਹਨ। ਇਸੇ ਲਈ ਅਲਗੋਜ਼ਿਆਂ ਨੂੰ ਜੋੜੀ ਕਹਿੰਦੇ ਹਨ ਕਿਉਂਕਿ ਇਹ ਦੋਸਾਜ਼ ਹੁੰਦੇ ਹਨ। ਪਰ ਇਹਨਾਂ ਦੋਵਾਂ ਨੂੰ ਇਕੱਠੇ ਹੀ ਵਜਾਇਆ ਜਾਂਦਾ ਹੈ। ਇਹ ਸਾਹ ਖਿੱਚਣ ਸਮੇਂ ਅਤੇ ਕੱਢਣ ਸਮੇਂ ਦੋਨੋਂ ਸਮੇਂ ਹੀ ਵੱਜਦੇ ਹਨ। ਇਹਨਾਂ ਨੂੰ ਵਜਾਉਣ ਲਈ ਵਿਸ਼ੇਸ਼ ਅਭਿਆਸ ਦੀ ਲੋੜ ਪੈਂਦੀ ਹੈ ਅਤੇ ਤਕੜੇ ਸਿਰੜੀ ਅਭਿਆਸ ਤੋਂ ਬਾਅਦ ਹੀ ਇਹ ਵਜਾਉਣੇ ਆਉਂਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2012 ਜੋ 30 ਜਨਵਰੀ, 2012 ਵਿੱਚ ਹੋਈਆ ਅਤੇ ਇਸ ਦਾ ਨਤੀਜਾ 4 ਮਾਰਚ 2012 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਦੁਜੀ ਵਾਰ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਨਵੀਂ ਬਣੀ ਪਾਰਟੀ ਪੀਪਲਜ਼ ਪਾਰਟੀ ਪੰਜਾਬ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਿਲ ਕੇ ਸਾਂਝਾ ਮੋਰਚਾ ਨਾਲ ਚੋਣਾਂ 'ਚ ਭਾਗ ਲਿਆ।
ਜਰਮਨ ( ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ (ਰੂਸੀ ਨੂੰ ਛੱਡ ਕੇ) ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜ ਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨ੍ਹਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ। ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦ ਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਿਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲਗਭਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ), ਆਧੁਨਿ ਹਾਈ ਜਰਮਨ (1200 ਈ .
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਰੂਪਕ-ਕਥਾ ਕਿਰਦਾਰ, ਆਂਕੜੇ, ਘਟਨਾਵਾਂ ਜਾਂ ਲਾਖਣਿਕ ਰੂਪ ਵਿੱਚ ਅਸੂਲਾਂ ਅਤੇ ਵਖਰੇ ਵਿਚਾਰਾਂ ਦੀ ਨੁਮਾਇੰਦਗੀ ਨੂੰ ਕਹਿੰਦੇ ਹਨ। ਸਾਹਿਤਕ ਵਿਓਂਤ ਵਿੱਚ ਇੱਕ ਰੂਪਕ-ਕਥਾ ਆਮ ਵਰਤੋਂ ਦੀ ਭਾਸ਼ਾ ਵਿੱਚ ਕਹਿਏ ਤਾਂ ਇੱਕ ਵਧਾਇਆ ਹੋਇਆ ਅਲੰਕਾਰ ਹੈ। ਰੂਪਕ-ਕਥਾ ਦਾ ਇਸਤੇਮਾਲ ਸਾਰੀਆਂ ਕਲਾਵਾਂ ਦੇ ਇਤਿਹਾਸ ਵਿੱਚ ਬਹੁਤ ਹੀ ਵੱਡੇ ਪੈਮਾਨੇ ਵਿੱਚ ਹੋਇਆ ਹੈ। ਰੂਪਕ-ਕਥਾ ਦਾ ਇਸਤੇਮਾਲ ਖਾਸ ਤੌਰ ਤੇ ਇੱਕ ਸਾਹਿਤਿਕ ਵਿਓਂਤ ਦੀ ਤਰਾਂ ਹੁੰਦਾ ਹੈ ਜਿਸ ਚਿਤਰਾਂ ਦੁਆਰਾ ਜਾਂ ਪ੍ਰਤੀਕਾਂ ਦੇ ਰੂਪ ਵਿੱਚ ਲੁਕਵੇਂ ਅਰਥ ਉਘਾੜੇ ਜਾਂਦੇ ਹਨ ਜਿਹੜੇ ਅੱਗੋਂ ਮਿਲ ਕੇ ਲੇਖਕ ਦੇ ਇੱਛਤ ਨੈਤਿਕ, ਅਧਿਆਤਮਿਕ ਜਾਂ ਸਿਆਸੀ ਅਰਥਾਂ ਦੀ ਸਿਰਜਣਾ ਕਰਦੇ ਹਨ। ਰੂਪਕ ਕਥਾ ਦੀ ਸਭ ਤੋਂ ਮਸ਼ਹੂਰ ਮਿਸਾਲ ਪਲਾਟੋ ਵਾਲੀ ਗੁਫ਼ਾ ਦੀ ਰੂਪਕ ਕਥਾ ਹੈ ਜਿਸ ਵਿੱਚ ਕੁਝ ਲੋਕ ਜੀਵਨ-ਭਰ ਇੱਕ ਹਨੇਰੀ ਗੁਫਾ ਦੀ ਕਿਸੇ ਦੀਵਾਰ ਕੋਲ ਸੰਗਲਾਂ ਦੇ ਨਾਲ ਬੱਝੇ ਹਨ। ਉਨ੍ਹਾਂ ਦੇ ਪਿੱਛੇ ਅੱਗ ਜਲ ਰਹੀ ਹੈ ਅਤੇ ਉਹ ਕੇਵਲ ਆਪਣੇ ਸਾਹਮਣੇ ਵਾਲੀ ਖਾਲੀ ਦੀਵਾਰ ਤੇ ਵੇਖ ਸਕਦੇ ਹਨ। ਉਸ ਅੱਗ ਦੇ ਸਾਹਮਣੇ ਤੋਂ ਕੁੱਝ ਚੀਜਾਂ ਲੰਘਦੀਆਂ ਹਨ ਜਿਹਨਾਂ ਦੀਆਂ ਪਰਛਾਈਆਂ ਉਸ ਦੀਵਾਰ ਤੇ ਲੋਕ ਦੇਖਦੇ ਹਨ। ਉਨ੍ਹਾਂ ਲੋਕਾਂ ਲਈ ਕੇਵਲ ਇਹ ਪਰਛਾਈਆਂ ਹੀ ਅਸਲੀਅਤ ਹੈ ਅਤੇ ਉਹ ਇਨ੍ਹਾਂ ਨੂੰ ਹੀ ਸੰਸਾਰ ਦੀ ਸੱਚਾਈ ਮੰਨ ਕੇ ਜਿਉਂਦੇ ਹਨ।
ਲੋਕਧਾਰਾ ਤੇ ਰਾਜਨੀਤੀ : ਅੰਤਰ ਸਬੰਧ
ਲੋਕਧਾਰਾ ਮਨੁੱਖੀ ਮਨ ਦਾ ਸਰਮਾਇਆ ਹੈ। ਲੋਕਧਾਰਾ ਮਨੁੱਖੀ ਚੇਤਨਾ ਦੀ ਉਪਜ ਹੋਣ ਕਾਰਨ ਲੋਕਧਾਰਾ ਵਿਚੋਂ ਸਮਾਜਿਕ, ਆਰਥਿਕ, ਧਾਰਮਿਕ ਆਦਿ ਵਿਚਾਰਾਂ ਦੇ ਨਾਲ-ਨਾਲ ਰਾਜਨੀਤਿਕ ਵਿਚਾਰਾਂ ਦਾ ਪੇਸ਼ ਹੋਣਾ ਵੀ ਲਾਜ਼ਮੀ ਹੈ। ਰਾਜਨੀਤਿਕ ਸਮਾਜ ਵਿਚ ਵਿਚਰਦਿਆਂ ਆਪਣੇ ਸਮੇਂ ਦੇ ਸਮਾਜ ਵਿਚ ਵਾਪਰਦੀਆਂ ਅਤੇ ਰਾਜਨੀਤਿਕ ਅਤੇ ਇਤਿਹਾਸਕ ਘਟਨਾਵਾਂ ਤੇ ਤਬਦੀਲੀਆਂ ਨੂੰ ਆਪਣੇ ਅਨੁਭਵ ਆਮ ਅਤੇ ਗਿਆਨ ਨਾਲ ਸਮੇਂ ਦੇ ਸੱਚ ਅਨੁਸਾਰ ਨਿਤਾਰਦਾ ਹੈ। ਸਮਾਜ ਵਿਚ ਵਿਚਰਦੇ ਪਰ ਆਮ ਲੋਕ ਸੱਤਾਧਾਰੀ ਵਿਅਕਤੀਆਂ ਦਾ ਸਿੱਧੇ ਰੂਪ ਵਿਚ ਵਿਰੋਧ ਨਹੀਂ ਕਰ ਸਕਦੇ ਉਨ੍ਹਾਂ ਦੀਆਂ ਰਾਜਸੀ ਚਾਲਾਂ ਅਤੇ ਹਨੇਰ-ਗਰਦੀ ਦਾ ਆਮ ਜਨਤਾ ਦੇ ਮਨ ਪ੍ਰਤੀਕਿਰਿਆਵਾਂ ਪ੍ਰਭਾਵ ਪੈਂਦਾ ਹੈ ਕਿ ਉਹ ਆਪਣੇ ਵਿਰੋਧ ਅਤੇ ਮਨ ਦੀਆਂ ਪ੍ਰਤੀਕਿਰਿਆਵਾਂ ਨੂੰ ਲੋਕਧਾਰਾਈ ਵਿਧੀਆਂ ਰਾਹੀਂ ਪ੍ਰਗਟ ਕਰਦੇ ਹਨ। ਇਸ ਪ੍ਰਕਾਰ ਲੋਕ-ਚੇਤਨਾ ਲੋਕਧਾਰਾ ਦੇ ਵੱਖ-ਵੱਖ ਸਾਹਿਤ ਰੂਪਾਂ ਵਿਚੋਂ ਆਪ ਮੁਹਾਰੇ ਪ੍ਰਗਟ ਹੁੰਦੀ ਹੈ। ਬਹੁਤ ਸਾਰੀ ਲੋਕਧਾਰਾਈ ਸਮੱਗਰੀ ਜਿਵੇਂ ਲੋਕ-ਗੀਤ, ਲੋਕ ਕਹਾਣੀਆਂ, ਅਖਾਣਾਂ, ਮੁਹਾਵਰੇ, ਲੋਕ ਬੋਲੀਆਂ, ਚੁਟਕਲੇ, ਹਾਸ ਵਿਅੰਗ ਅਤੇ ਭੰਡਾਂ ਦੀਆਂ ਨਕਲਾਂ ਆਦਿ ਮਨੁੱਖੀ ਚੇਤਨਾ ਦੀ ਉਪਜ ਹੋਣ ਕਾਰਨ ਇਨ੍ਹਾਂ ਵਿਚੋਂ ਰਾਜਨੀਤਿਕ ਵਿਚਾਰਧਾਰਾ ਸਹਿਜ ਸੁਭਾਵਿਕ ਪ੍ਰਗਟ ਹੋਏ ਵੇਖੇ ਜਾ ਸਕਦੇ ਹਨ। ਇਸ ਪ੍ਰਕਾਰ ਲੋਕਧਾਰਾ ਅਤੇ ਰਾਜਨੀਤੀ ਦਾ ਆਪਸ ਵਿਚ ਡੂੰਘਾ ਸਬੰਧ ਹੈ।
ਅਰਹਰ '(Eng: Pigeon pea) ਪਰਿਵਾਰ ਦੇ ਫੈਬੇਏਏ ਦੀ ਇੱਕ ਬਹੁਮੰਤੋਨੀ ਮਿਸ਼ਰਣ ਹੈ। ਘੱਟੋ-ਘੱਟ 3500 ਸਾਲ ਪਹਿਲਾਂ ਭਾਰਤ ਵਿੱਚ ਇਸ ਦਾ ਪਾਲਣ-ਪੋਸਣ ਹੋਣ ਕਾਰਨ, ਇਸ ਦੇ ਬੀਜ ਏਸ਼ੀਆ, ਅਫ਼ਰੀਕਾ ਅਤੇ ਲਾਤੀਨੀ ਅਮਰੀਕਾ ਵਿੱਚ ਇੱਕ ਆਮ ਅਨਾਜ ਬਣ ਗਏ ਹਨ। ਇਹ ਮੁੱਖ ਤੌਰ 'ਤੇ ਦੱਖਣ ਏਸ਼ੀਆ ਵਿੱਚ ਇੱਕ ਵੱਡੇ ਪੈਮਾਨੇ' ਤੇ ਇਸਤੇਮਾਲ ਹੁੰਦਾ ਹੈ ਅਤੇ ਉਹ ਉਪ-ਮਹਾਂਦੀਪ ਦੀ ਆਬਾਦੀ ਲਈ ਇੱਕ ਪ੍ਰੋਟੀਨ ਦਾ ਪ੍ਰਮੁੱਖ ਸਰੋਤ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਪਿਕਾਚੂ (ਜਪਾਨੀ: ピカチュウ) ਪੋਕੀਮੌਨ ਦਾ ਇੱਕ ਕਾਲਪਨਿਕ ਪਾਤਰ ਹੈ ਜੋ ਕਿ ਦ ਪੋਕੀਮੌਨ ਕੰਪਨੀ, ਇੱਕ ਜਪਾਨੀ ਅਦਾਰਾ, ਦੁਆਰਾ ਪ੍ਰਮਾਣਿਤ ਵੀਡੀਓ ਗੇਮਾਂ, ਐਨੀਮੇਟਿਡ ਟੀ.ਵੀ ਲੜੀਵਾਰ, ਫਿਲਮਾਂ, ਵਪਾਰਕ ਪੱਤਿਆਂ (ਟ੍ਰੇਡਿੰਗ ਕਾਰਡਜ਼) ਅਤੇ ਕੌਮਿਕ ਪੁਸਤਕਾਂ ਵਿੱਚ ਦਿਖਾਈ ਦਿੰਦਾ ਹੈ। ਪਿਕਾਚੂ ਦੇ ਡਿਜ਼ਾਈਨ ਦੀ ਕਲਪਨਾ ਅਤਸੂਕੋ ਨਿਸ਼ੀਦਾ ਦੁਆਰਾ ਅਤੇ ਇਸਨੂੰ ਅੰਤਿਮ ਕਰਨ ਦਾ ਕੰਮ ਕੈੱਨ ਸੂਗੀਮੋਰੀ ਦੁਆਰਾ ਕੀਤਾ ਗਿਆ। ਜਪਾਨ ਵਿੱਚ ਪਿਕਾਚੂ ਦੀ ਪਹਿਲੀ ਝਲਕ ਪੋਕੀਮੌਨ ਰੈੱਡ ਅਤੇ ਗ੍ਰੀਨ ਵਿੱਚ ਸਾਹਮਣੇ ਆਈ ਅਤੇ ਬਾਅਦ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪੋਕੀਮੌਨ ਵੀਡੀਓ ਗੇਮਾਂ ਅਤੇ ਪੋਕੀਮੌਨ ਰੈੱਡ ਅਤੇ ਬਲੂ ਵਿੱਚ ਰਿਲੀਜ਼ ਕੀਤਾ ਗਿਆ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਭਾਦਰਾ ਵਾਈਲਡਲਾਈਫ ਸੈਂਚੂਰੀ ਇੱਕ ਸੁਰੱਖਿਅਤ ਖੇਤਰ ਹੈ ਅਤੇ ਪ੍ਰੋਜੈਕਟ ਟਾਈਗਰ ਦੇ ਹਿੱਸੇ ਵਜੋਂ ਟਾਈਗਰ ਰਿਜ਼ਰਵ ਹੈ, ਜੋ ਕਿ ਚਿੱਕਮਗਲੁਰੂ ਜ਼ਿਲ੍ਹੇ ਵਿੱਚ ਸਥਿਤ ਹੈ, 23 km (14 mi) ਭਦ੍ਰਵਤੀ ਸ਼ਹਿਰ ਦੇ ਦੱਖਣ, 38 km (24 mi) ਤਾਰੀਕੇਰੇ ਕਸਬੇ ਤੋਂ 20 ਕਿਲੋਮੀਟਰ, ਚਿੱਕਮਗਲੁਰੂ ਦੇ ਉੱਤਰ-ਪੱਛਮ ਅਤੇ ਕਰਨਾਟਕ ਰਾਜ, ਭਾਰਤ ਦੇ ਬੈਂਗਲੁਰੂ ਸ਼ਹਿਰ ਤੋਂ 283 ਕਿਲੋਮੀਟਰ ਦੂਰ। ਭਾਦਰਾ ਸੈੰਕਚੂਰੀ ਵਿੱਚ ਬਨਸਪਤੀ ਅਤੇ ਜੀਵ-ਜੰਤੂਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ ਅਤੇ ਇਹ ਦਿਨ ਭਰ ਲਈ ਇੱਕ ਪ੍ਰਸਿੱਧ ਸਥਾਨ ਹੈ। 1,875 m (6,152 ft) MSL ਤੋਂ ਉੱਪਰ ਹੈਬੇ ਗਿਰੀ ਅਸਥਾਨ ਦੀ ਸਭ ਤੋਂ ਉੱਚੀ ਚੋਟੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਕਾਂਗਰਸ ਪਾਰਟੀ ਦਾ ਕਾਰਕੁਨ ਹੈ। ਇਨ੍ਹਾਂ ਨੇ ਪਹਿਲੀ ਵਾਰ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਇੰਡੀਅਨ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਵੀ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਚੋਣ ਜਿੱਤੇ।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਸੇਲੇਨ ਕਿਊਂਟਾਨੀਲਾ ਪਰੇਜ਼ (Selena Quintanilla-Pérez) (16 ਅਪ੍ਰੈਲ 1971 – 31 ਮਾਰਚ 1995) ਇੱਕ ਮਕਸੀਕੀ-ਅਮਰੀਕੀ ਗਾਇਕ, ਗੀਤਕਾਰ, ਮਾਡਲ, ਅਭਿਨੇਤਰੀ, ਅਤੇ ਰਿਕਾਰਡ-ਪ੍ਰੋਡਿਊਸਰ ਸੀ। ਜਦ ਉਹ ੧੨ ਸਾਲਾਂ ਦੀ ਸੀ, ਤਦ ਸੇਲੇਨ ਦੀ ਪਹਿਲੀ ਐਲਬਮ ਆਈ ਸੀ, ਅਤੇ ਉਸ ਨੇ 1987 ਵਿੱਚ ਇਸ ਲਈ ਇਨਾਮ ਵੀ ਜਿਤਿਆ। 1995 'ਚ ਉਸ ਦਾ ਯੋਲਾਂਡਾ ਸਾਲਡੀਵਾਰ ਨੇ ਉਸ ਦਾ ਕਤਲ ਕਰ ਦਿਤਾ। ਅਤੇ ੧੨ ਅਪ੍ਰੈਲ ੧੯੯੫ ਨੂੰ (ਕਤਲ ਦੇ ਦੋ ਹਫਤੇ ਬਾਅਦ) ਜੋਰਜ ਡਵਲਿਊ ਬੁਸ਼ (ਜੋ ਉਸ ਵਕਤ ਟੇਕਸਸ ਦੇ ਗਵਰਨਰ ਸਨ) ਨੇ ਸੇਲੇਨ ਦੇ ਜਨਮ-ਦਿਨ ਦੀ ਤਰੀਖ ਨੂੰ ਟੇਕਸਸ 'ਚ ਸੇਲੇਨ-ਡੈ ਰੱਖਿਆ। ਕੁਇੰਟਨੀਲਾ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ, ਉਸ ਨੇ ਬੈਂਡ ਸੇਲੇਨਾ ਵਾਈ ਲੋਸ ਡਾਇਨੋਸ ਦੇ ਮੈਂਬਰ ਵਜੋਂ ਸੰਗੀਤ ਦੇ ਦ੍ਰਿਸ਼ 'ਤੇ ਸ਼ੁਰੂਆਤ ਕੀਤੀ, ਜਿਸ ਵਿੱਚ ਉਸ ਦੇ ਵੱਡੇ ਭੈਣ-ਭਰਾ ਏ.ਬੀ. ਕੁਇੰਟਨੀਲਾ ਅਤੇ ਸੁਜ਼ੇਤੇ ਕੁਇੰਟਨੀਲਾ ਹਨ। 1980 ਦੇ ਦਹਾਕੇ ਵਿੱਚ, ਉਸ ਦੀ ਅਕਸਰ ਆਲੋਚਨਾ ਕੀਤੀ ਜਾਂਦੀ ਸੀ ਅਤੇ ਟੇਜਾਨੋ ਸੰਗੀਤ - ਇੱਕ ਪੁਰਸ਼-ਪ੍ਰਧਾਨ ਸੰਗੀਤ ਸ਼ੈਲੀ ਦੇ ਪ੍ਰਦਰਸ਼ਨ ਲਈ ਟੈਕਸਾਸ ਵਿੱਚ ਸਥਾਨਾਂ 'ਤੇ ਬੁਕਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਦੀ ਪ੍ਰਸਿੱਧੀ 1987 ਵਿੱਚ ਫੀਮੇਲ ਵੋਕਲਿਸਟ ਆਫ ਦਿ ਈਅਰ ਲਈ ਤੇਜਾਨੋ ਸੰਗੀਤ ਅਵਾਰਡ ਜਿੱਤਣ ਤੋਂ ਬਾਅਦ ਵਧੀ, ਜੋ ਉਸਨੇ ਲਗਾਤਾਰ ਨੌਂ ਵਾਰ ਜਿੱਤਿਆ। ਉਸਨੇ 1989 ਵਿੱਚ EMI ਲਾਤੀਨੀ ਨਾਲ ਹਸਤਾਖਰ ਕੀਤੇ ਅਤੇ ਉਸੇ ਸਾਲ ਆਪਣੀ ਸਵੈ-ਸਿਰਲੇਖ ਵਾਲੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਦੋਂ ਕਿ ਉਸਦਾ ਭਰਾ ਉਸਦਾ ਪ੍ਰਮੁੱਖ ਸੰਗੀਤ ਨਿਰਮਾਤਾ ਅਤੇ ਗੀਤਕਾਰ ਬਣ ਗਿਆ। ਸੇਲੇਨਾ ਨੇ Entre a Mi Mundo (1992) ਨੂੰ ਰਿਲੀਜ਼ ਕੀਤਾ, ਜੋ ਲਗਾਤਾਰ ਅੱਠ ਮਹੀਨਿਆਂ ਲਈ ਯੂਐਸ ਬਿਲਬੋਰਡ ਖੇਤਰੀ ਮੈਕਸੀਕਨ ਐਲਬਮਾਂ ਦੇ ਚਾਰਟ 'ਤੇ ਪਹਿਲੇ ਨੰਬਰ 'ਤੇ ਰਿਹਾ। ਐਲਬਮ ਦੀ ਵਪਾਰਕ ਸਫਲਤਾ ਨੇ ਸੰਗੀਤ ਆਲੋਚਕਾਂ ਨੂੰ ਇਸ ਨੂੰ ਉਸ ਦੇ ਸੰਗੀਤਕ ਕੈਰੀਅਰ ਦੀ "ਪ੍ਰਫੁੱਲਤਾ" ਰਿਕਾਰਡਿੰਗ ਕਿਹਾ। ਇਸ ਦਾ ਇੱਕ ਸਿੰਗਲ, "ਕੋਮੋ ਲਾ ਫਲੋਰ", ਉਸ ਦੇ ਸਭ ਤੋਂ ਮਸ਼ਹੂਰ ਹਸਤਾਖਰ ਗੀਤਾਂ ਵਿੱਚੋਂ ਇੱਕ ਬਣ ਗਿਆ। ਜੀਓ! (1993) ਨੇ 1994 ਦੇ ਗ੍ਰੈਮੀ ਅਵਾਰਡਾਂ ਵਿੱਚ ਸਰਬੋਤਮ ਮੈਕਸੀਕਨ/ਅਮਰੀਕਨ ਐਲਬਮ ਜਿੱਤੀ, ਅਜਿਹਾ ਕਰਨ ਵਾਲੀ ਇੱਕ ਮਹਿਲਾ ਤੇਜਾਨੋ ਕਲਾਕਾਰ ਦੁਆਰਾ ਪਹਿਲੀ ਰਿਕਾਰਡਿੰਗ ਬਣ ਗਈ। 1994 ਵਿੱਚ, ਉਸਨੇ ਅਮੋਰ ਪ੍ਰੋਹਿਬਿਡੋ ਰਿਲੀਜ਼ ਕੀਤੀ, ਜੋ ਸੰਯੁਕਤ ਰਾਜ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਲਾਤੀਨੀ ਐਲਬਮਾਂ ਵਿੱਚੋਂ ਇੱਕ ਬਣ ਗਈ। ਇਸ ਦੀ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ ਕਿ ਇਹ ਤੇਜਾਨੋ ਸੰਗੀਤ ਦੇ ਪਹਿਲੇ ਮਾਰਕੀਟਯੋਗ ਯੁੱਗ ਲਈ ਜ਼ਿੰਮੇਵਾਰ ਸੀ ਕਿਉਂਕਿ ਇਹ ਉਸ ਸਮੇਂ ਸਭ ਤੋਂ ਪ੍ਰਸਿੱਧ ਲਾਤੀਨੀ ਸੰਗੀਤ ਉਪ-ਸ਼ੈਲੀ ਵਿੱਚੋਂ ਇੱਕ ਬਣ ਗਿਆ ਸੀ। ਸੇਲੇਨਾ ਨੂੰ 31 ਮਾਰਚ, 1995 ਨੂੰ, ਉਸ ਦੀ ਦੋਸਤ ਅਤੇ ਉਸ ਦੇ ਸੇਲੇਨਾ ਆਦਿ ਬੁਟੀਕ ਦੀ ਸਾਬਕਾ ਮੈਨੇਜਰ, ਯੋਲਾਂਡਾ ਸਲਦੀਵਰ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਸਾਲਡੀਵਰ ਨੂੰ ਪੁਲਿਸ ਨੇ ਘੇਰ ਲਿਆ ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਆਪ ਨੂੰ ਮਾਰਨ ਦੀ ਧਮਕੀ ਦਿੱਤੀ ਪਰ ਉਹ ਆਪਣੇ ਆਪ ਨੂੰ ਹਾਰ ਦੇਣ ਲਈ ਰਾਜ਼ੀ ਹੋ ਗਈ। ਉਸ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 30 ਸਾਲਾਂ ਬਾਅਦ ਸੰਭਵ ਪੈਰੋਲ ਦੇ ਨਾਲ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦੋ ਹਫ਼ਤਿਆਂ ਬਾਅਦ, ਜਾਰਜ ਡਬਲਿਉ.
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇੱਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
"ਜਨ ਗਣ ਮਨ" (ਸ਼ਾ.ਅ. 'Thou Art the Ruler of the Minds of All People') ਭਾਰਤ ਗਣਰਾਜ ਦਾ ਰਾਸ਼ਟਰਗਾਣ ਹੈ। ਇਹ ਮੂਲ ਰੂਪ ਵਿੱਚ 11 ਦਸੰਬਰ 1911 ਨੂੰ ਬਹੁਮੰਤਵੀ ਰਾਬਿੰਦਰਨਾਥ ਟੈਗੋਰ ਦੁਆਰਾ ਬੰਗਾਲੀ ਵਿੱਚ ਭਰੋਤੋ ਭਾਗੋ ਬਿਧਾਤਾ ਵਜੋਂ ਰਚਿਆ ਗਿਆ ਸੀ। ਭਾਰਤੋ ਭਾਗਿਓ ਬਿਧਾਤਾ ਗੀਤ ਦੀ ਪਹਿਲੀ ਪਉੜੀ ਨੂੰ 24 ਜਨਵਰੀ 1950 ਨੂੰ ਭਾਰਤ ਦੀ ਸੰਵਿਧਾਨ ਸਭਾ ਦੁਆਰਾ ਇਸਦੇ ਦੇਵਨਾਗਰੀ ਲਿਪੀਅੰਤਰਨ ਵਿੱਚ ਰਾਸ਼ਟਰੀ ਗੀਤ ਵਜੋਂ ਅਪਣਾਇਆ ਗਿਆ ਸੀ। ਰਾਸ਼ਟਰੀ ਗੀਤ ਦੀ ਰਸਮੀ ਪੇਸ਼ਕਾਰੀ ਵਿੱਚ ਲਗਭਗ 52 ਸਕਿੰਟ ਲੱਗਦੇ ਹਨ। ਪਹਿਲੀ ਅਤੇ ਆਖ਼ਰੀ ਲਾਈਨਾਂ ਵਾਲਾ ਇੱਕ ਛੋਟਾ ਕੀਤਾ ਸੰਸਕਰਣ (ਅਤੇ ਖੇਡਣ ਵਿੱਚ ਲਗਭਗ 20 ਸਕਿੰਟ ਦਾ ਸਮਾਂ ਲੱਗਦਾ ਹੈ) ਵੀ ਕਦੇ-ਕਦਾਈਂ ਸਟੇਜ ਕੀਤਾ ਜਾਂਦਾ ਹੈ। ਇਹ ਪਹਿਲੀ ਵਾਰ 27 ਦਸੰਬਰ 1911 ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਕਲਕੱਤਾ (ਹੁਣ ਕੋਲਕਾਤਾ) ਸੈਸ਼ਨ ਵਿੱਚ ਜਨਤਕ ਤੌਰ 'ਤੇ ਗਾਇਆ ਗਿਆ ਸੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਅਤੇ 2019 ਤੋਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਕਨਵੀਨਰ ਵਜੋਂ ਵੀ ਸੇਵਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।
ਨੀਲ ਗਾਂ ਇੱਕ ਵੱਡਾ ਅਤੇ ਸ਼ਕਤੀਸ਼ਾਲੀ ਜਾਨਵਰ ਹੈ। ਕੱਦ ਵਿੱਚ ਨਰ ਨੀਲ ਗਾਂ ਘੋੜੇ ਜੇਡਾ ਹੁੰਦਾ ਹੈ, ਉੱਤੇ ਉਸ ਦੇ ਸਰੀਰ ਦੀ ਬਣਾਵਟ ਘੋੜੇ ਦੇ ਸਮਾਨ ਸੰਤੁਲਿਤ ਨਹੀਂ ਹੁੰਦੀ। ਮਗਰਲਾ ਭਾਗ ਅਗਲੇ ਭਾਗ ਤੋਂ ਘੱਟ ਉੱਚਾ ਹੋਣ ਕਰ ਕੇ ਭੱਜਦੇ ਸਮਾਂ ਇਹ ਅਤਿਅੰਤ ਅਟਪਟਾ ਲੱਗਦਾ ਹੈ। ਹੋਰ ਮਿਰਗਾਂ ਦੀ ਤੇਜ ਚਾਲ ਵੀ ਉਸਨੂੰ ਪ੍ਰਾਪਤ ਨਹੀਂ ਹੈ। ਇਸ ਲਈ ਉਹ ਬਾਘ, ਤੇਂਦੁਏ ਅਤੇ ਸੋਨਕੁੱਤਿਆਂ ਦਾ ਸੌਖ ਨਾਲ ਸ਼ਿਕਾਰ ਹੋ ਜਾਂਦਾ ਹੈ, ਹਾਲਾਂਕਿ ਇੱਕ ਵੱਡੇ ਨਰ ਨੂੰ ਮਾਰਨਾ ਬਾਘ ਲਈ ਵੀ ਆਸਾਨ ਨਹੀਂ ਹੁੰਦਾ। ਛੌਨੋਂ ਨੂੰ ਲਕੜਬੱਘੇ ਅਤੇ ਗਿਦੜ ਉਠਾ ਲੈ ਜਾਂਦੇ ਹਨ। ਪਰ ਕਈ ਵਾਰ ਉਸ ਦੇ ਰਹਿਣ ਦੇ ਖੁੱਲੇ, ਖੁਸ਼ਕ ਪ੍ਰਦੇਸ਼ਾਂ ਵਿੱਚ ਉਸਨੂੰ ਕਿਸੇ ਵੀ ਪਰਭਕਸ਼ੀ ਤੋਂ ਡਰਨਾ ਨਹੀਂ ਪੈਂਦਾ ਕਿਉਂਕਿ ਉਹ ਬਿਨਾਂ ਪਾਣੀ ਪੀਤੇ ਬਹੁਤ ਦਿਨਾਂ ਤੱਕ ਰਹਿ ਸਕਦਾ ਹੈ, ਜਦੋਂ ਕਿ ਪਰਭਕਸ਼ੀ ਜੀਵਾਂ ਨੂੰ ਰੋਜ ਪਾਣੀ ਪੀਣਾ ਪੈਂਦਾ ਹੈ। ਇਸ ਲਈ ਪਰਭਕਸ਼ੀ ਅਜਿਹੇ ਖੁਸ਼ਕ ਪ੍ਰਦੇਸ਼ਾਂ ਵਿੱਚ ਘੱਟ ਹੀ ਜਾਂਦੇ ਹਨ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਕੁਆਂਟਮ ਮਕੈਨਿਕਸ ਵਿੱਚ, ਸ਼੍ਰੋਡਿੰਜਰ ਇਕੁਏਸ਼ਨ ਇੱਕ ਅਜਿਹੀ ਗਣਿਤਿਕ ਸਮੀਕਰਨ ਹੁੰਦੀ ਹੈ ਜੋ ਕਿਸੇ ਅਜਿਹੇ ਭੌਤਿਕੀ ਸਿਸਟਮ ਦੀਆਂ ਵਕਤ ਬੀਤਣ ਉਪਰੰਤ ਤਬਦੀਲੀਆਂ ਨੂੰ ਦਰਸਾਉਂਦੀ ਹੈ, ਜਿਹਨਾਂ ਵਿੱਚ ਕੁਆਂਟਮ ਪ੍ਰਭਾਵ, ਜਿਵੇਂ ਵੇਵ-ਪਾਰਟੀਕਲ ਡਿਊਲਿਟੀ, ਮਹੱਤਵਪੂਰਨ ਹੋ ਜਾਂਦੇ ਹਨ। ਇਹ ਇਕੁਏਸ਼ਨ ਕੁਆਂਟਮ ਮਕੈਨੀਕਲ ਸਿਸਟਮਾਂ ਦਾ ਅਧਿਐਨ ਕਰਨ ਲਈ ਇੱਕ ਗਣਿਤਿਕ ਫਾਰਮੂਲਾ ਵਿਓਂਤਬੰਦੀ ਹੈ। ਇਹ ਕੁਆਂਟਮ ਸਿਸਟਮਾਂ ਦੇ ਅਧਿਐਨ ਲਈ ਇੱਕ ਕੇਂਦਰੀ ਨਤੀਜਾ ਮੰਨੀ ਜਾਂਦੀ ਹੈ ਅਤੇ ਇਸਦੀ ਵਿਓਂਤਬੰਦੀ ਕੁਆਂਟਮ ਮਕੈਨਿਕਸ ਦੀ ਥਿਊਰੀ ਵਿਕਸਿਤ ਕਰਨ ਵਿੱਚ ਇੱਕ ਮਹੱਤਵਪੂਰਨ ਮੀਲਪੱਥਰ ਰਹੀ ਸੀ। ਇਸਦਾ ਨਾਮ ਐਰਵਿਨ ਸ਼੍ਰੋਡਿੰਜਰ ਦੇ ਨਾਮ ਤੋਂ ਰੱਖਿਆ ਗਿਆ ਸੀ, ਜਿਸਨੇ 1925 ਵਿੱਚ ਸਮੀਕਰਨ ਵਿਓਂਤਬੰਦ ਕੀਤੀ ਸੀ ਅਤੇ 1933 ਵਿੱਚ ਭੌਤਿਕ ਵਿਗਿਆਨ ਵਿੱਚ ਨੋਬਲ ਪ੍ਰਾਈਜ਼ ਜਿੱਤਣ ਦਾ ਨਤੀਜਾ ਦੇਣ ਵਾਲੇ ਉਸਦੇ ਕੰਮ ਦਾ ਅਧਾਰ ਰਚਦੇ ਹੋਏ 1926 ਵਿੱਚ ਛਾਪੀ ਸੀ।
ਸਿੰਘ ਸਭਾ ਲਹਿਰ ਇੱਕ ਸਿੱਖ ਲਹਿਰ ਸੀ, ਜੋ ਪੰਜਾਬ ਵਿੱਚ 1870 ਦੇ ਦਹਾਕੇ ਵਿੱਚ ਈਸਾਈਆਂ, ਹਿੰਦੂ ਸੁਧਾਰ ਲਹਿਰਾਂ (ਬ੍ਰਹਮੋ ਸਮਾਜੀਆਂ, ਆਰੀਆ ਸਮਾਜ) ਦੀਆਂ ਧਰਮ-ਧਰਮ ਦੀਆਂ ਗਤੀਵਿਧੀਆਂ ਦੇ ਪ੍ਰਤੀਕਰਮ ਵਜੋਂ ਸ਼ੁਰੂ ਹੋਈ ਸੀ। ਇਸ ਲਹਿਰ ਦੀ ਸਥਾਪਨਾ ਇੱਕ ਅਜਿਹੇ ਦੌਰ ਵਿੱਚ ਕੀਤੀ ਗਈ ਸੀ। ਜਦੋਂ ਸਿੱਖ ਸਾਮਰਾਜ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਅੰਗਰੇਜ਼ਾਂ ਦੁਆਰਾ ਆਪਣੇ ਨਾਲ ਮਿਲਾ ਲਿਆ ਗਿਆ ਸੀ, ਖਾਲਸਾ ਆਪਣਾ ਮਾਣ ਗੁਆ ਚੁੱਕਾ ਸੀ, ਅਤੇ ਮੁੱਖ ਧਾਰਾ ਦੇ ਸਿੱਖ ਤੇਜ਼ੀ ਨਾਲ ਦੂਜੇ ਧਰਮਾਂ ਵਿੱਚ ਤਬਦੀਲ ਹੋ ਰਹੇ ਸਨ। ਲਹਿਰ ਦੇ ਉਦੇਸ਼ "ਸੱਚੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਅਤੇ ਸਿੱਖ ਧਰਮ ਨੂੰ ਇਸਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ; ਸਿੱਖਾਂ ਦੀਆਂ ਇਤਿਹਾਸਕ ਅਤੇ ਧਾਰਮਿਕ ਪੁਸਤਕਾਂ ਨੂੰ ਲਿਖਣਾ ਅਤੇ ਵੰਡਣਾ; ਅਤੇ ਰਸਾਲਿਆਂ ਅਤੇ ਮੀਡੀਆ ਦੁਆਰਾ ਗੁਰਮੁਖੀ ਪੰਜਾਬੀ ਦਾ ਪ੍ਰਚਾਰ ਕਰਨਾ ਸੀ।" ਇਸ ਲਹਿਰ ਨੇ ਸਿੱਖ ਧਰਮ ਨੂੰ ਸੁਧਾਰਨ ਅਤੇ ਦੂਜੇ ਧਰਮਾਂ ਵਿੱਚ ਪਰਿਵਰਤਿਤ ਹੋਏ ਧਰਮ-ਤਿਆਗੀ ਲੋਕਾਂ ਨੂੰ ਸਿੱਖੀ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ; ਨਾਲ ਹੀ ਸਿੱਖ ਭਾਈਚਾਰੇ ਨੂੰ ਅੱਗੇ ਵਧਾਉਣ ਲਈ ਪ੍ਰਭਾਵਸ਼ਾਲੀ ਬ੍ਰਿਟਿਸ਼ ਅਧਿਕਾਰੀਆਂ ਦੀ ਦਿਲਚਸਪੀ ਲਈ। ਆਪਣੀ ਸਥਾਪਨਾ ਦੇ ਸਮੇਂ, ਸਿੰਘ ਸਭਾ ਦੀ ਨੀਤੀ ਦੂਜੇ ਧਰਮਾਂ ਅਤੇ ਰਾਜਨੀਤਿਕ ਮਾਮਲਿਆਂ ਦੀ ਆਲੋਚਨਾ ਤੋਂ ਬਚਣ ਦੀ ਸੀ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ। ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ। ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ