ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵੀਹਵੀਂ ਸਦੀ ਦੇ ਆਰੰਭ ਵਿੱਚ ਯੂਰਪ ਦੇ ਲੇਖਕਾਂ ਨੇ ਸਾਹਿਤ ਦੀ ਹਰ ਵੰਨਗੀ ਵਿੱਚ ਨਵੇਂ ਪ੍ਰਯੋਗ ਕਰਨੇ ਆਰੰਭ ਕੀਤੇ ਸਨ। ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਹੋਣ ਵਾਲੇ ਨਵੇਂ ਪ੍ਰਯੋਗਾਂ ਤੋਂ ਉਤਸ਼ਾਹਿਤ ਹੋ ਕੇ ਸਾਹਿਤਕਾਰਾਂ ਨੇ ਵੀ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪ੍ਰਯੋਗ ਦੀ ਜਰੂਰਤ ਅਨੁਭਵ ਕੀਤੀ। ਅਸਲ ਵਿੱਚ ਗਿਆਨ-ਵਿਗਿਆਨ ਨੇ ਭੌਤਿਕ ਜਗਤ ਦੇ ਸਰੂਪ ਨੂੰ ਹੀ ਬਦਲ ਦਿੱਤਾ ਸੀ। ਨਵੀਂਆਂ ਪਰਸਥਿਤੀਆਂ ਨੇ ਇੱਕ ਮਨੁੱਖ ਨੂੰ ਜਨਮ ਦਿੱਤਾ ਅਤੇ ਇਸ ਨਵੇਂ ਮਨੁੱਖ ਦੀ ਪੇਸ਼ਕਾਰੀ ਲਈ ਸਾਹਿਤ ਵਿੱਚ ਨਵੇਂ ਪ੍ਰਯੋਗਾਂ ਦੀ ਲੋੜ ਮਹਿਸੂਸ ਹੋਈ। ਇਸ ਤਰ੍ਹਾਂ ਸਾਹਿਤ ਵਿੱਚ ਪ੍ਰਭਾਵਿਤ ਹੋਏ ਅਤੇ ਉਹਨਾਂ ਨੇ ਵੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਪ੍ਰਯੋਗ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਕਾਟੋ ( Punjabi: ਕਾਟੋ ), ਜਿਸ ਨੂੰ ਕਾਟੋ ਜਾਂ ਕੱਟੋ ਵੀ ਕਿਹਾ ਜਾਂਦਾ ਹੈ, ਪੰਜਾਬ ਦਾ ਰਵਾਇਤੀ ਸੰਗੀਤ ਜਾਂ ਲੋਕ ਸਾਜ਼ਾਂ ਵਿਚੋਂ ਇਕ ਹੈ। ਇਹ ਵੱਖ ਵੱਖ ਸਭਿਆਚਾਰਕ ਗਤੀਵਿਧੀਆਂ ਵਿੱਚ ਵਿਸ਼ੇਸ਼ ਤੌਰ 'ਤੇ ਲੋਕ ਨਾਚਾਂ ਜਿਵੇਂ ਭੰਗੜਾ, ਮਲਵਈ ਗਿੱਧੇ ਵਿੱਚ ਵਰਤਿਆ ਜਾਂਦਾ ਹੈ। ਪੰਜਾਬੀ ਵਿਚ ਕਾਟੋ ਇਕ ਛੋਟੇ ਜਿਹੇ ਜਾਨਵਰ ਦਾ ਨਾਮ ਹੈ, ਜਿਸਨੂੰ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਪੰਜਾਬ ਵਿਚ ਜਦੋਂ ਇਕ ਖੁਸ਼ਹਾਲ ਆਦਮੀ ਨੂੰ ਪੁੱਛਿਆ ਜਾਂਦਾ ਹੈ ਕਿ ਉਹ ਕਿਵੇਂ ਹੈ?
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਚੀਕੂ (Manilkara zapota; ਇੰਗਲਿਸ਼ ਨਾਮ: sapodilla) ਦੱਖਣੀ ਮੈਕਸੀਕੋ, ਮੱਧ ਅਮਰੀਕਾ ਅਤੇ ਕੈਰੀਬੀਅਨ ਦੇ ਇੱਕ ਲੰਬੇ ਸਮੇਂ ਵਾਲਾ, ਸਦਾ-ਬਹਾਰ ਰੁੱਖ ਹੈ। ਇੱਕ ਉਦਾਹਰਨ ਹੈ ਪੇਟਨੇਸ ਸੰਗਮਰਮਰਾਂ ਵਿੱਚ ਤਟਵਰਿਕ ਯੂਕਾਟਾਨ ਵਿੱਚ ਕੁਦਰਤੀ ਮੌਜੂਦਗੀ, ਜਿੱਥੇ ਇਹ ਇੱਕ ਸਬਡੋਮਿਨੈਂਟ ਪੌਦਾ ਸਪੀਸੀਜ਼ ਹੈ। ਸਪੈਨਿਸ਼ ਬਸਤੀਕਰਨ ਦੇ ਦੌਰਾਨ ਇਹ ਫ਼ਿਲਪੀਨ ਵਿੱਚ ਪੇਸ਼ ਕੀਤਾ ਗਿਆ ਸੀ। ਇਹ ਪਾਕਿਸਤਾਨ, ਭਾਰਤ, ਥਾਈਲੈਂਡ, ਮਲੇਸ਼ੀਆ, ਕੰਬੋਡੀਆ, ਇੰਡੋਨੇਸ਼ੀਆ, ਬੰਗਲਾਦੇਸ਼ ਅਤੇ ਮੈਕਸੀਕੋ ਵਿੱਚ ਵੱਡੀ ਮਾਤਰਾ ਵਿੱਚ ਉੱਗਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੰਗਾ (ਭਾਰਤ ਵਿੱਚ) ਜਾਂ ਪਦਮਾ (ਬੰਗਲਾਦੇਸ਼ ਵਿੱਚ) ਏਸ਼ੀਆ ਦੀ ਇੱਕ ਅੰਤਰ-ਸੀਮਾ ਦਰਿਆ ਹੈ ਜੋ ਭਾਰਤ ਅਤੇ ਬੰਗਲਾਦੇਸ਼ ਵਿੱਚੋਂ ਵਗਦੀ ਹੈ। 2,525 km (1,569 mi)-ਲੰਬੀ ਨਦੀ ਭਾਰਤ ਦੇ ਉੱਤਰਾਖੰਡ ਰਾਜ ਵਿੱਚ ਪੱਛਮੀ ਹਿਮਾਲਿਆ ਵਿੱਚ ਵਗਦੀ ਹੈ। ਇਹ ਉੱਤਰੀ ਭਾਰਤ ਦੇ ਗੰਗਾ ਦੇ ਮੈਦਾਨ ਵਿੱਚੋਂ ਦੱਖਣ ਅਤੇ ਪੂਰਬ ਵੱਲ ਵਗਦਾ ਹੈ, ਸੱਜੇ-ਕੰਕ ਦੀ ਸਹਾਇਕ ਨਦੀ, ਯਮੁਨਾ, ਜੋ ਕਿ ਪੱਛਮੀ ਭਾਰਤੀ ਹਿਮਾਲਿਆ ਵਿੱਚ ਵੀ ਉਗਦਾ ਹੈ, ਅਤੇ ਨੇਪਾਲ ਦੀਆਂ ਕਈ ਖੱਬੇ-ਕੰਕ ਦੀਆਂ ਸਹਾਇਕ ਨਦੀਆਂ ਜੋ ਇਸਦੇ ਵਹਾਅ ਦਾ ਵੱਡਾ ਹਿੱਸਾ ਹਨ। ਪੱਛਮੀ ਬੰਗਾਲ ਰਾਜ, ਭਾਰਤ ਵਿੱਚ, ਇਸਦੇ ਸੱਜੇ ਕਿਨਾਰੇ ਤੋਂ ਨਿਕਲਦੀ ਇੱਕ ਫੀਡਰ ਨਹਿਰ ਇਸਦੇ ਵਹਾਅ ਦਾ 50% ਦੱਖਣ ਵੱਲ ਮੋੜ ਦਿੰਦੀ ਹੈ, ਇਸਨੂੰ ਨਕਲੀ ਤੌਰ 'ਤੇ ਹੁਗਲੀ ਨਦੀ ਨਾਲ ਜੋੜਦੀ ਹੈ। ਗੰਗਾ ਬੰਗਲਾਦੇਸ਼ ਵਿੱਚ ਜਾਰੀ ਰਹਿੰਦੀ ਹੈ, ਇਸਦਾ ਨਾਮ ਪਦਮਾ ਵਿੱਚ ਬਦਲ ਜਾਂਦਾ ਹੈ। ਇਹ ਫਿਰ ਜਮਨਾ, ਬ੍ਰਹਮਪੁੱਤਰ ਦੀ ਹੇਠਲੀ ਧਾਰਾ, ਅਤੇ ਅੰਤ ਵਿੱਚ ਮੇਘਨਾ ਨਾਲ ਜੁੜ ਜਾਂਦੀ ਹੈ, ਗੰਗਾ ਡੈਲਟਾ ਦਾ ਮੁੱਖ ਮੁਹਾਰਾ ਬਣਾਉਂਦੀ ਹੈ, ਅਤੇ ਬੰਗਾਲ ਦੀ ਖਾੜੀ ਵਿੱਚ ਖਾਲੀ ਹੋ ਜਾਂਦੀ ਹੈ। ਗੰਗਾ-ਬ੍ਰਹਮਪੁੱਤਰ-ਮੇਘਨਾ ਪ੍ਰਣਾਲੀ ਧਰਤੀ ਦੀ ਦੂਜੀ ਸਭ ਤੋਂ ਵੱਡੀ ਨਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ, 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ, 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਰਾਜਪੂਤ ਪੇਂਟਿੰਗ, ਜਿਸ ਨੂੰ ਰਾਜਸਥਾਨ ਪੇਂਟਿੰਗ ਵੀ ਕਿਹਾ ਜਾਂਦਾ ਹੈ, ਮੁੱਖ ਤੌਰ 'ਤੇ 17ਵੀਂ ਸਦੀ ਦੌਰਾਨ ਉੱਤਰੀ ਭਾਰਤ ਵਿੱਚ ਰਾਜਪੂਤਾਨਾ ਦੇ ਸ਼ਾਹੀ ਦਰਬਾਰਾਂ ਵਿੱਚ ਵਿਕਸਤ ਅਤੇ ਵਧਿਆ। ਮੁਗ਼ਲ ਲਘੂ ਚਿੱਤਰ ਦੀ ਪਰੰਪਰਾ ਵਿੱਚ ਸਿਖਲਾਈ ਪ੍ਰਾਪਤ ਕਲਾਕਾਰ ਸ਼ਾਹੀ ਮੁਗ਼ਲ ਦਰਬਾਰ ਤੋਂ ਖਿੰਡੇ ਗਏ ਸਨ ਅਤੇ ਪੇਂਟਿੰਗ ਦੀਆਂ ਸਥਾਨਕ ਪਰੰਪਰਾਵਾਂ, ਖਾਸ ਤੌਰ 'ਤੇ ਹਿੰਦੂ ਧਾਰਮਿਕ ਮਹਾਂਕਾਵਿ, ਮਹਾਭਾਰਤ ਅਤੇ ਰਾਮਾਇਣ ਨੂੰ ਦਰਸਾਉਣ ਵਾਲੀਆਂ ਸ਼ੈਲੀਆਂ ਨੂੰ ਵੀ ਵਿਕਸਤ ਕੀਤਾ ਗਿਆ ਸੀ। ਵਿਸ਼ੇ ਵੱਖੋ-ਵੱਖਰੇ ਸਨ, ਪਰ ਸੱਤਾਧਾਰੀ ਪਰਿਵਾਰ ਦੇ ਪੋਰਟਰੇਟ, ਅਕਸਰ ਸ਼ਿਕਾਰ ਜਾਂ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਰੁੱਝੇ ਹੋਏ, ਆਮ ਤੌਰ 'ਤੇ ਪ੍ਰਸਿੱਧ ਸਨ, ਜਿਵੇਂ ਕਿ ਮਹਾਂਕਾਵਿ ਜਾਂ ਹਿੰਦੂ ਮਿਥਿਹਾਸ ਦੇ ਬਿਰਤਾਂਤਕ ਦ੍ਰਿਸ਼ ਸਨ, ਅਤੇ ਨਾਲ ਹੀ ਅਣਜਾਣ ਲੋਕਾਂ ਦੇ ਕੁਝ ਸ਼ੈਲੀ ਦੇ ਦ੍ਰਿਸ਼ ਸਨ। ਰੰਗ ਕੁਝ ਖਣਿਜਾਂ, ਪੌਦਿਆਂ ਦੇ ਸਰੋਤਾਂ, ਅਤੇ ਸ਼ੰਖ ਸ਼ੈੱਲਾਂ ਤੋਂ ਕੱਢੇ ਗਏ ਸਨ, ਅਤੇ ਕੀਮਤੀ ਪੱਥਰਾਂ ਦੀ ਪ੍ਰੋਸੈਸਿੰਗ ਦੁਆਰਾ ਵੀ ਲਏ ਗਏ ਸਨ। ਸੋਨਾ ਅਤੇ ਚਾਂਦੀ ਦੀ ਵਰਤੋਂ ਕੀਤੀ ਜਾਂਦੀ ਸੀ। ਲੋੜੀਂਦੇ ਰੰਗਾਂ ਦੀ ਤਿਆਰੀ ਇੱਕ ਲੰਬੀ ਪ੍ਰਕਿਰਿਆ ਸੀ, ਜਿਸ ਵਿੱਚ ਕਈ ਵਾਰ ਦੋ ਹਫ਼ਤੇ ਲੱਗ ਜਾਂਦੇ ਹਨ। ਰਵਾਇਤੀ ਤੌਰ 'ਤੇ, ਵਧੀਆ ਬੁਰਸ਼ ਆਮ ਸਨ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਜਗਰਾਓਂ ਭਾਰਤ ਦੇ ਪੰਜਾਬ ਰਾਜ ਵਿੱਚ ਇੱਕ ਸ਼ਹਿਰ ਅਤੇ ਇੱਕ ਨਗਰ ਕੌਂਸਲ, ਇੱਕ ਦਿਹਾਤੀ ਪੁਲਿਸ ਜ਼ਿਲ੍ਹਾ ਅਤੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਸਬ-ਡਿਵੀਜ਼ਨ ਹੈ। ਜਗਰਾਉਂ ਤਿੰਨ ਸਦੀਆਂ ਤੋਂ ਵੱਧ ਪੁਰਾਣਾ ਹੈ। ਇਹ ਸੋਚਿਆ ਜਾਂਦਾ ਹੈ ਕਿ ਸ਼ਹਿਰ ਦਾ ਅਸਲ ਨਾਮ ਜਾਗਰ ਆਓਨ ਸੀ, ਜਿਸਦਾ ਅਰਥ ਹੈ "ਵੱਡੇ ਹੜ੍ਹਾਂ ਦੀ ਜਗ੍ਹਾ", ਹਾਲਾਂਕਿ ਇਹ ਹੜ੍ਹ ਉਦੋਂ ਤੋਂ ਬੰਦ ਹੋ ਗਿਆ ਹੈ। ਇਹ ਵੀ ਦਲੀਲ ਦਿੱਤੀ ਜਾ ਸਕਦੀ ਹੈ ਕਿ ਜਗਰਾਓਂ ਅਸਲ ਵਿੱਚ ਇੱਕ ਸਰੋਤ ਤੋਂ ਲਿਆ ਗਿਆ ਹੈ ਜਿਸਦਾ ਪਿਛੇਤਰ "-ਗਰਾਉਂ" ਸੰਸਕ੍ਰਿਤ ਗ੍ਰਾਮ ਦਾ ਵਿਕਾਸ ਹੈ, ਜਿਸਦਾ ਅਰਥ ਹੈ "ਪਿੰਡ" ਜਿਵੇਂ ਕਿ ਹਿੰਦੀ ਸ਼ਬਦ ਗਾਓਂ ਵਿੱਚ। ਜਗਰਾਓਂ ਪੰਜਾਬ ਰਾਜ ਦੇ ਭੂਗੋਲਿਕ ਕੇਂਦਰ ਵਿੱਚ, ਸਤਲੁਜ ਦਰਿਆ ਤੋਂ 16 ਕਿਲੋਮੀਟਰ (9.9 ਮੀਲ) ਦੀ ਦੂਰੀ 'ਤੇ ਹੈ। ਇਹ ਇਸਦੇ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਤੋਂ 37 ਕਿਲੋਮੀਟਰ (23 ਮੀਲ), ਮੋਗਾ ਤੋਂ 29 ਕਿਲੋਮੀਟਰ (18 ਮੀਲ), ਨਕੋਦਰ ਤੋਂ 31 ਕਿਲੋਮੀਟਰ (19 ਮੀਲ) ਅਤੇ ਬਰਨਾਲਾ ਤੋਂ 54 ਮੀਲ ਦੂਰ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਗੁਰਚਰਨ ਸਿੰਘ ਇੱਕ ਭਾਰਤੀ ਚਿੱਤਰਕਾਰ ਹੈ, ਜੋ ਆਪਣੀਆਂ ਪ੍ਰਤੀਕਮਈ ਪੇਂਟਿੰਗਾਂ ਲਈ ਜਾਣਿਆ ਜਾਂਦਾ ਹੈ। ਉਸਦਾ ਜਨਮ 1949 ਵਿੱਚ ਪਟਿਆਲਾ, ਭਾਰਤ ਦੇ ਪੰਜਾਬ ਰਾਜ ਵਿੱਚ ਹੋਇਆ ਸੀ ਅਤੇ ਉਸਨੇ ਸਰਕਾਰੀ ਕਾਲਜ ਆਫ਼ ਆਰਟਸ ਐਂਡ ਕਰਾਫਟ, ਚੰਡੀਗੜ੍ਹ ਵਿੱਚ ਪੜ੍ਹਾਈ ਕੀਤੀ ਸੀ। ਉਸ ਦੀਆਂ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਸੋਲੋ ਅਤੇ ਗਰੁੱਪ ਪ੍ਰਦਰਸ਼ਨੀਆਂ ਲੱਗ ਚੁੱਕੀਆਂ ਹਨ ਅਤੇ ਉਸ ਦੀਆਂ ਰਚਨਾਵਾਂ ਨੂੰ 1984 ਵਿੱਚ ਟੋਕੀਓ ਵਿੱਚ ਇੰਟਰਨੈਸ਼ਨਲ ਬਿਏਨੇਲ, 1986 ਵਿੱਚ ਸਿਓਲ ਵਿੱਚ ਸਮਕਾਲੀ ਕਲਾ ਪ੍ਰਦਰਸ਼ਨ ਅਤੇ 1988 ਵਿੱਚ ਲੰਡਨ ਵਿੱਚ ਸਮਕਾਲੀ ਕਲਾ ਦੇ ਤਿਉਹਾਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਲਲਿਤ ਕਲਾ ਅਕਾਦਮੀ, ਨਵੀਂ ਦਿੱਲੀ, ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ, ਨਵੀਂ ਦਿੱਲੀ ਅਤੇ ਇੰਡੀਆ ਹਾਊਸ, ਪੈਰਿਸ ਨੇ ਆਪਣੇ ਅਹਾਤੇ 'ਤੇ ਉਸਦੀਆਂ ਪੇਂਟਿੰਗਾਂ ਦੀ ਨਮਾਇਸ਼ ਲਾ ਰੱਖੀ ਹੈ। ਰੈੱਡ ਲਾਈਟ ਇਨ ਬਲੈਕ ਐਂਡ ਵ੍ਹਾਈਟ ਅਤੇ ਲੇਸ ਮਿਜ਼ਰੇਬਲਜ਼ ਉਸ ਦੀਆਂ ਦੋ ਪ੍ਰਸਿੱਧ ਰਚਨਾਵਾਂ ਹਨ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
•ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਮੁਗ਼ਲ ਸਲਤਨਤ(ਮੁਗ਼ਲ ਸਲਤਨਤ-ਏ-ਹਿੰਦ) ਇੱਕ ਇਸਲਾਮੀ ਤੁਰਕੀ ਸਾਮਰਾਜ ਸੀ ਜੋ 1526 ਵਿੱਚ ਸ਼ੁਰੂ ਹੋਇਆ , ਜਿਸ ਨੇ 17 ਵੀਂ ਸਦੀ ਦੇ ਅਖੀਰ ਵਿੱਚ ਅਤੇ 18 ਵੀਂ ਸਦੀ ਦੀ ਸ਼ੁਰੁਆਤ ਤੱਕ ਭਾਰਤੀ ਉਪਮਹਾਦੀਪ ਵਿੱਚ ਰਾਜ ਕੀਤਾ ਅਤੇ 19 ਵੀਂ ਸਦੀ ਦੇ ਵਿਚਕਾਰ ਵਿੱਚ ਖ਼ਤਮ ਹੋਇਆ। ਮੁਗ਼ਲ ਸਮਰਾਟ ਤੁਰਕ - ਮੰਗੋਲ ਪੀੜ੍ਹੀ ਦੇ ਤੈਮੂਰਵੰਸ਼ੀ ਸਨ , ਅਤੇ ਇਨ੍ਹਾਂ ਨੇ ਅਤਿ ਉੱਨਤ ਮਿਸ਼ਰਤ ਹਿੰਦ - ਫਾਰਸੀ ਸੰਸਕ੍ਰਿਤੀ ਨੂੰ ਵਿਕਸਿਤ ਕੀਤਾ । 1700 ਦੇ ਕੋਲ , ਆਪਣੀ ਤਾਕਤ ਦੀ ਚੜਤ ਵੇਲੇ,ਇਸਨੇ ਭਾਰਤੀ ਉਪਮਹਾਂਦੀਪ ਦੇ ਲਗਭਗ ਸਾਰੇ ਹਿੱਸੇ ਨੂੰ ਕਬਜਾ ਲਿਆ - ਇਸਦਾ ਵਿਸਥਾਰ ਪੂਰਵ ਵਿੱਚ ਵਰਤਮਾਨ ਬੰਗਲਾਦੇਸ਼ ਵਲੋਂ ਪੱਛਮ ਵਿੱਚ ਬਲੂਚਿਸਤਾਨ ਤੱਕ ਅਤੇ ਉੱਤਰ ਵਿੱਚ ਕਸ਼ਮੀਰ ਤੋਂ ਦੱਖਣ ਵਿੱਚ ਕਾਵੇਰੀ ਘਾਟੀ ਤੱਕ ਸੀ। ਉਸ ਸਮੇਂ 40 ਲੱਖ ਵਰਗ ਕਿਲੋਮੀਟਰ ( 15 ਲੱਖ ਵਰਗ ਮੀਲ ) ਦੇ ਖੇਤਰ ਉੱਤੇ ਫੈਲੇ ਇਸ ਸਾਮਰਾਜ ਦੀ ਆਬਾਦੀ ਦਾ ਅੰਦਾਜਾ 11 ਅਤੇ 13 ਕਰੋੜ ਦੇ ਵਿਚਕਾਰ ਲਾਇਆ ਜਾਂਦਾ ਹੈ। 1725 ਈਸਵੀ ਤੋਂ ਬਾਅਦ ਇਸ ਦੀ ਤਾਕਤ ਵਿੱਚ ਤੇਜੀ ਵਲੋਂ ਗਿਰਾਵਟ ਆਈ ।ਵਾਰਿਸਾਂ ਦੇ ਕਲੇਸ਼ ਤੇ ਖੇਤੀਬਾੜੀ ਸੰਕਟ ਦੀ ਵਜ੍ਹਾ ਨਾਲ ਮਕਾਮੀ ਬਗ਼ਾਵਤ ,ਧਾਰਮਿਕ ਗੁਸੈਲਾਪਨ ਦਾ ਚੜ੍ਹਾਅ , ਅਤੇ ਅੰਗਰੇਜ਼ੀ ਉਪਨਿਵੇਸ਼ਵਾਦ ਵਲੋਂ ਕਮਜੋਰ ਹੋਏ ਸਾਮਰਾਜ ਦਾ ਅੰਤਮ ਸਮਰਾਟ ਬਹਾਦੁਰ ਜਫਰ ਸ਼ਾਹ ਸੀ , ਜਿਸਦਾ ਰਾਜ ਦਿੱਲੀ ਸ਼ਹਿਰ ਤੱਕ ਸੀਮਿਤ ਰਹਿ ਗਿਆ ਸੀ । ਅੰਗਰੇਜਾਂ ਨੇ ਉਸਨੂੰ ਕੈਦ ਵਿੱਚ ਰੱਖਿਆ ਅਤੇ 1857 ਦੇ ਭਾਰਤੀ ਬਗ਼ਾਵਤ ਦੇ ਬਾਅਦ ਅੰਗਰੇਜ਼ਾਂ ਵੱਲੋਂ ਮਿਆਨਮਾਰ ਵਤਨੋਂ ਬਾਹਰ ਕਰ ਦਿੱਤਾ ਗਿਆ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਰੁਪਿਆ ਭਾਰਤ ₹ ਭਾਰਤੀ ਚਿੰਨ੍ਹ 2010 ਵਿੱਚ ਲਾਗੂ ਕੀਤਾ ਗਿਆ ਜੋ ਹਿੰਦੀ ਦੇ ਅੱਖਰ ਤੋਂ ਲਿਆ ਗਿਆ ਹੈ ਜਿਸ ਦਾ ਚਿੰਨ੍ਹ ਹੈ, ਪਾਕਿਸਤਾਨ, ਸ੍ਰੀ ਲੰਕਾ, ਨੇਪਾਲ, ਮਾਰਿਸ਼ਸ ਅਤੇ ਸੇਸ਼ੇਲਜ਼ ਵਿੱਚ ਵਰਤੋਂ ’ਚ ਆਉਣ ਵਾਲੀ ਮੁੱਦਰਾ ਦਾ ਨਾਮ ਹੈ। ਭਾਰਤੀ ਅਤੇ ਪਾਕਿਸਤਾਨੀ ਰੁਪਏ ਵਿੱਚ ਸੌ ਪੈਸੇ ਹੁੰਦੇ ਹਨ, ਸ੍ਰੀ ਲੰਕਾ ਦੇ ਰੁਪਏ ਵਿੱਚ ਸੌ ਸੈਂਟ ਅਤੇ ਨੇਪਾਲੀ ਰੁਪਏ ਨੂੰ ਸੌ ਪੈਸੇ, ਚਾਰ ਸੂਕਾਂ ਜਾਂ ਦੋ ਮੋਹਰਾਂ ਵਿੱਚ ਵੱਡਿਆ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਵਿੱਚ, ਦੇਸ਼ ਦੇ ਹੋਰ ਖਿੱਤਿਆ ਵਾਂਗ, ਕੁਝ ਅਜਿਹੇ ਦਿਉਤੇ ਵੀ ਪੂਜੇ ਜਾਂਦੇ ਹਨ, ਜਿਹਨਾਂ ਦਾ ਅਧਿਕਾਰ ਖੇਤਰ ਕੇਵਲ ਪਿੰਡ ਦੀ ਸੀਮਾ ਦੇ ਅੰਦਰ ਹੀ ਮੰਨਿਆ ਜਾਂਦਾ ਹੈ ਅਤੇ ਕੇਵਲ ਇਹ ਸਮੁੱਚੇ ਪਿੰਡ ਦੀ ਭੂਮੀ ਅਤੇ ਉਸ ਉੱਤੇ ਵਸਦੇ ਲੋਕਾਂ ਦੀ ਰਖਿਆ ਕਰਦੇ ਹਨ। ਇਹਨਾਂ ਦੀ ਮਾਨਤਾ ਸਥਾਨਕ ਪੱਧਰ ਉੱਤੇ ਹੁੰਦੀ ਹੈ ਅਤੇ ਹਰੇਕ ਪਿੰਡ ਦੇ ਆਪਣੇ ਨਿਵੇਕਲੇ ਦਿਓਤੇ ਹੁੰਦੇ ਹਨ। ਇਹਨਾਂ ਦੀ ਪੂਜਾ ਵਿਧੀ ਵੀ, ਹਰ ਪਿੰਡ ਵਿੱਚ, ਸਥਾਨਕ ਰੰਗਣ ਵਾਲੀ ਹੁੰਦੀ ਹੈ। ਇਹਨਾਂ ਗਰਾਮ ਦੇਵਤਿਆ ਦੇ ਪੂਜਾ ਸਥਾਨ ਨੂੰ 'ਦੇਹੁਰਾ' ਕਿਹਾ ਜਾਂਦਾ ਹੈ। ਇਹ ਦੇਹੁਰਾ ਪਥਰਾਂ-ਗੀਟਿਆਂ ਦੇ ਢੇਰ, ਮਮਟੀ, ਥੜ੍ਹਾ, ਆਲਾ ਜਾਂ ਪੰਜ ਇੱਟਾਂ ਦੀ ਇੱਕ ਆਕ੍ਰਿਤੀ ਆਦਿ ਦੇ ਰੂਪ ਵਿੱਚ ਹੋ ਸਕਦਾ ਹੈ ਜਿਥੇ ਦੀਵੇ ਦੀ ਜੋਤ ਜਗਾਈ ਜਾਂਦੀ ਹੈ। ਗਰਾਮ ਦਿਉਤਿਆਂ ਦੀ ਪਰੰਪਰਾ ਬੜੀ ਪੁਰਾਣੀ ਹੈ। ਪੰਜਾਬ ਵਿੱਚ ਇਹ ਪੂਰਬ ਆਰਿਆਈ ਪ੍ਰਥਾ ਹੈ ਜੋ ਦਰਾਵੜਾਂ ਵਿੱਚ ਪ੍ਰਚਿਲਤ ਸੀ। ਮੂਲ ਵਿੱਚ ਇਹ ਪੂਜਾ ਧਰਤੀ ਮਾਤਾ ਦੀ ਪੂਜਾ ਦਾ ਹੀ ਵਿਸਥਾਰ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤੀ ਰੇਲਵੇ ਖਾਣ-ਪੀਣ ਅਤੇ ਯਾਤਰਾ ਨਿਗਮ
ਭਾਰਤੀ ਰੇਲਵੇ ਖਾਣ-ਪੀਣ ਅਤੇ ਯਾਤਰਾ ਨਿਗਮ ਭਾਰਤੀ ਰੇਲ ਦਾ ਉਪ ਵਿਭਾਗ ਹੈ ਜੋ ਰੇਲਵੇ ਦੀ ਖਾਣ-ਪੀਣ ਵਿਵਸਥਾ, ਯਾਤਰਾ ਅਤੇ ਆਨਲਾਇਨ ਟਿਕਟ ਸਬੰਧੀ ਗਤੀਵਿਧੀਆਂ ਦਾ ਕਾਰਜਭਾਰ ਸੰਭਾਲਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.