ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ, 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ, 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਵੀਹਵੀਂ ਸਦੀ ਦੇ ਆਰੰਭ ਵਿੱਚ ਯੂਰਪ ਦੇ ਲੇਖਕਾਂ ਨੇ ਸਾਹਿਤ ਦੀ ਹਰ ਵੰਨਗੀ ਵਿੱਚ ਨਵੇਂ ਪ੍ਰਯੋਗ ਕਰਨੇ ਆਰੰਭ ਕੀਤੇ ਸਨ। ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਹੋਣ ਵਾਲੇ ਨਵੇਂ ਪ੍ਰਯੋਗਾਂ ਤੋਂ ਉਤਸ਼ਾਹਿਤ ਹੋ ਕੇ ਸਾਹਿਤਕਾਰਾਂ ਨੇ ਵੀ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪ੍ਰਯੋਗ ਦੀ ਜਰੂਰਤ ਅਨੁਭਵ ਕੀਤੀ। ਅਸਲ ਵਿੱਚ ਗਿਆਨ-ਵਿਗਿਆਨ ਨੇ ਭੌਤਿਕ ਜਗਤ ਦੇ ਸਰੂਪ ਨੂੰ ਹੀ ਬਦਲ ਦਿੱਤਾ ਸੀ। ਨਵੀਂਆਂ ਪਰਸਥਿਤੀਆਂ ਨੇ ਇੱਕ ਮਨੁੱਖ ਨੂੰ ਜਨਮ ਦਿੱਤਾ ਅਤੇ ਇਸ ਨਵੇਂ ਮਨੁੱਖ ਦੀ ਪੇਸ਼ਕਾਰੀ ਲਈ ਸਾਹਿਤ ਵਿੱਚ ਨਵੇਂ ਪ੍ਰਯੋਗਾਂ ਦੀ ਲੋੜ ਮਹਿਸੂਸ ਹੋਈ। ਇਸ ਤਰ੍ਹਾਂ ਸਾਹਿਤ ਵਿੱਚ ਪ੍ਰਭਾਵਿਤ ਹੋਏ ਅਤੇ ਉਹਨਾਂ ਨੇ ਵੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਪ੍ਰਯੋਗ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ।
ਪੰਜਾਬ ਦਾ ਸਭਿਆਚਾਰ ਮਿਸ਼ਰਤ ਸਭਿਆਚਾਰ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਸਭਿਆਚਾਰ ਦੀ ਮਿੱਸ ਸੰਮਲਿਤ ਹੈ। ਪੰਜਾਬੀ ਸਭਿਆਚਾਰ ਵਿੱਚ ਅਨੇਕਾਂ ਜਾਤੀਆਂ, ਧਰਮਾ, ਨਸਲਾਂ, ਕੌਮਾਂ ਅਤੇ ਕਬੀਲਿਆਂ ਦਾ ਮਿਸ਼ਰਣ ਮਿਲਦਾ ਮਿਲਦਾ ਹੈ। ਪੰਜਾਬੀ ਸਭਿਆਚਾਰ ਵਿੱਚ ਬਹੁਤ ਸਾਰੇ ਕਬੀਲਿਆਂ ਦੀ ਸਮੇਂ ਸਮੇਂ ਤੇ ਸਮੂਲੀਅਤ ਹੁੰਦੀ ਰਹੀ ਹੈ। ਹੌਲੀ ਹੌਲੀ ਇਹਨਾਂ ਕਬੀਲਿਆਂ ਦਾ ਪੰਜਾਬੀ ਸਭਿਆਚਾਰ ਵਿੱਚ ਸਮੀਕਰਨ ਹੁੰਦਾ ਗਿਆ। ਵਰਤਮਾਨ ਸਮੇਂ ਵਿੱਚ ਬਹੁਤ ਸਾਰੇ ਕਬੀਲੇ ਪੰਜਾਬੀ ਸੱਭਿਆਚਾਰ ਵਿੱਚ ਸੰਮਲਿਤ ਹੋ ਚੁੱਕੇ ਹਨ, ਪ੍ਰੰਤੂ ਇਹਨਾਂ ਕਬੀਲਿਆਂ ਦੇ ਜੀਵਨ ਵਿਵਹਾਰ ਦੇ ਪੈਟਰਨ ਪੰਜਾਬੀ ਸੱਭਿਆਚਾਰ ਵਿੱਚ ਵੱਖਰੇ ਹੀ ਪਹਿਚਾਣੇ ਜਾ ਸਕਦੇ ਹਨ। ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਇਹਨਾਂ ਕਬੀਲਿਆਂ ਦੀ ਬਣੀ ਅਹਿਮੀਅਤ ਬਣਦੀ ਹੈ। ਪੰਜਾਬ ਵਿੱਚ ਵੱਸਣ ਵਾਲੇ ਕਬੀਲੇ ਕਿਸੇ ਨਾ ਕਿਸੇ ਲੋਕ ਸਿਰਜਣਾ ਨਾਲ ਜੁੜੇ ਹੋਏ ਹਨ। ਖੇਤੀਬਾੜੀ ਦੀ ਲੋੜ ਵਜੋਂ ਕੰਮ ਆਉਣ ਵਾਲੇ ਸੰਤਾਂ ਦਾ ਨਿਰਮਾਣ ਕਰਨਾ ਜਿਵੇਂ ਛੱਜ ਬਣਾਉਣੇ, ਵਾਣ/ਰਹੀਆਂ ਵੱਟਣਾ, ਟੋਕਰੀ ਬਣਾਉਣਾ ਆਦਿ ਵੱਖ-ਵੱਖ ਕਬੀਲਿਆਂ ਉਪਰ ਨਿਰਭਰ ਕਰਦਾ ਹੈ। ਪੰਜਾਬੀ ਸਭਿਆਚਾਰ ਵਿੱਚ ਤਕਰੀਬਨ ਤੀਹ ਕਬੀਲਿਆਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ। ਪ੍ਰੰਤੂ ਵਰਤਮਾਨ ਸਮੇਂ ਵਿੱਚ ਅੱਠ ਕਬੀਲਿਆਂ ਦੀ ਹੋਂਦ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜਾਬ ਵਿੱਚ ਵੱਸਦੇ ਪ੍ਰਮੁੱਖ ਕਬੀਲੇ ਸਾਂਸੀ, ਬਾਜੀਗਰ, ਬੋਰੀਆਂ, ਗੁੱਜਰ, ਮਿਆਰੀ, ਸ਼ਿਕਾਰ, ਗਾਡੀਲੁਹਾਰ ਅਤੇ ਮਰਾਠੀ ਆਦਿ ਨੂੰ ਅਧਿਐਨ ਬਣਾਇਆ ਗਿਆ ਹੈ। ਕਬੀਲੇ ਦੀ ਪਰਿਭਾਸ਼ਾ ਬਾਰੇ ਸੰਸਾਰ ਵਿੱਚ ਬਹੁਤ ਕੁਝ ਕਿਹਾ ਗਿਆ ਹੈ। ਪਰ ਸੰਖੇਪ ਵਿੱਚ ਏਨਾ ਕਹਿਣਾ ਕਾਫ਼ੀ ਹੋਵੇਗਾ ਕਿ'ਟਰਾਈਬ'ਸ਼ਬਦ ਲਾਤੀਨੀ ਭਾਸ਼ਾ ਤੋਂ ਲਿਆ ਗਿਆ ਹੈ, ਜੋ ਸਭ ਤੋਂ ਪਹਿਲਾਂ ਉਨ੍ਹਾਂ ਤਿੰਨ ਬੰਦਿਆਂ ਲਈ ਵਰਤਿਆ ਗਿਆ ਜੋ 241 ਵਰ੍ਹੇ ਈਸਾ ਪੂਰਵ ਰੋਮ ਦਾ ਹਿੱਸਾ ਬਣੇ। ਸਮਾਜ ਸ਼ਾਸਤਰੀ ਡੀ. ਐਨ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲੋਕ ਮੇਲੇ ਤੋਂ ਭਾਵ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ। ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ। ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉਂਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ, ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ। ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ, ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ। ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ। 26 ਦਸੰਬਰ, 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ। ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ। ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ। ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ। ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ। 1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇੱਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰਚਰਨ ਸਿੰਘ ਇੱਕ ਭਾਰਤੀ ਚਿੱਤਰਕਾਰ ਹੈ, ਜੋ ਆਪਣੀਆਂ ਪ੍ਰਤੀਕਮਈ ਪੇਂਟਿੰਗਾਂ ਲਈ ਜਾਣਿਆ ਜਾਂਦਾ ਹੈ। ਉਸਦਾ ਜਨਮ 1949 ਵਿੱਚ ਪਟਿਆਲਾ, ਭਾਰਤ ਦੇ ਪੰਜਾਬ ਰਾਜ ਵਿੱਚ ਹੋਇਆ ਸੀ ਅਤੇ ਉਸਨੇ ਸਰਕਾਰੀ ਕਾਲਜ ਆਫ਼ ਆਰਟਸ ਐਂਡ ਕਰਾਫਟ, ਚੰਡੀਗੜ੍ਹ ਵਿੱਚ ਪੜ੍ਹਾਈ ਕੀਤੀ ਸੀ। ਉਸ ਦੀਆਂ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਸੋਲੋ ਅਤੇ ਗਰੁੱਪ ਪ੍ਰਦਰਸ਼ਨੀਆਂ ਲੱਗ ਚੁੱਕੀਆਂ ਹਨ ਅਤੇ ਉਸ ਦੀਆਂ ਰਚਨਾਵਾਂ ਨੂੰ 1984 ਵਿੱਚ ਟੋਕੀਓ ਵਿੱਚ ਇੰਟਰਨੈਸ਼ਨਲ ਬਿਏਨੇਲ, 1986 ਵਿੱਚ ਸਿਓਲ ਵਿੱਚ ਸਮਕਾਲੀ ਕਲਾ ਪ੍ਰਦਰਸ਼ਨ ਅਤੇ 1988 ਵਿੱਚ ਲੰਡਨ ਵਿੱਚ ਸਮਕਾਲੀ ਕਲਾ ਦੇ ਤਿਉਹਾਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਲਲਿਤ ਕਲਾ ਅਕਾਦਮੀ, ਨਵੀਂ ਦਿੱਲੀ, ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ, ਨਵੀਂ ਦਿੱਲੀ ਅਤੇ ਇੰਡੀਆ ਹਾਊਸ, ਪੈਰਿਸ ਨੇ ਆਪਣੇ ਅਹਾਤੇ 'ਤੇ ਉਸਦੀਆਂ ਪੇਂਟਿੰਗਾਂ ਦੀ ਨਮਾਇਸ਼ ਲਾ ਰੱਖੀ ਹੈ। ਰੈੱਡ ਲਾਈਟ ਇਨ ਬਲੈਕ ਐਂਡ ਵ੍ਹਾਈਟ ਅਤੇ ਲੇਸ ਮਿਜ਼ਰੇਬਲਜ਼ ਉਸ ਦੀਆਂ ਦੋ ਪ੍ਰਸਿੱਧ ਰਚਨਾਵਾਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਮਹਾਵੀਰ ਦਾ ਜਨਮ ਬਿਹਾਰ ਦੀ ਸਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਿਧਾਰਥ ਅਤੇ ਮਾਤਾ ਦਾ ਨਾਮ ਤ੍ਰਿਸ਼ਲਾ ਸੀ। 30 ਸਾਲ ਦੀ ਉਮਰ ਵਿੱਚ ਆਪ ਨੇ ਦੀਖਸਾ ਦੀ ਪ੍ਰਪਤੀ ਲਈ ਘਰ ਦਾ ਤਿਆਗ ਕਰ ਦਿਤਾ। ਸਾਡੇ ਬਾਰਾਂ ਸਾਲ ਉਹਨਾਂ ਨੇ ਭਗਤੀ ਕੀਤੀ ਤੇ ਦੀਕਸਾ ਦੀ ਪ੍ਰਾਪਤੀ ਕੀਤੀ। ਉਹਨਾਂ ਨੇ ਸਾਰੇ ਭਾਰਤ ਦੀ ਯਾਤਰਾ ਕੀਤੀ ਤੇ ਜੈਨ ਦਰਸ਼ਨ ਦਾ ਪ੍ਰਚਾਰ ਕੀਤਾ। 72 ਸਾਲ ਦੀ ਉਮਰ ਵਿੱਚ ਆਪ ਨੂੰ ਮੋਖਸ ਦੀ ਪ੍ਰਾਪਤੀ ਹੋਈ। ਭਗਵਾਨ ਮਹਾਵੀਰ ਨੇ ਆਪਣੇ ਪੈਰੋਕਾਰ ਸਾਧੂਆਂ ਅਤੇ ਗ੍ਰਹਿਸਥਾਂ ਲਈ ਅਹਿੰਸਾ, ਸੱਚ, ਬ੍ਰਹਮਚਰੀਆ ਦੇ ਪੰਜ ਵਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਦੱਸੀ ਹੈ ਪਰ ਇਨ੍ਹਾਂ ਸਭ ਵਿੱਚ ਅਹਿੰਸਾ ਦੀ ਭਾਵਨਾ ਸ਼ਾਮਲ ਹੈ। ਵਰਧਮਾਨ, ਵੀਰ, ਅਭਿਵੀਰ, ਮਹਾਵੀਰ ਅਤੇ ਸਨਮਤੀ ਅਖਵਾਉਣ ਵਾਲੇ ਸ਼ਰਮਣ ਭਗਵਾਨ ਮਹਾਵੀਰ ਸਵਾਮੀ ਜੈਨ ਧਰਮ ਦੇ 24ਵੇਂ ਤੇ ਅੰਤਿਮ ਤੀਰਥੰਕਰ ਹੋਏ ਹਨ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਵਛਾਈ ਜਾਣ ਵਾਲੀ ਵਸਤ ਨੂੰ ਵਛਾਈ ਕਹਿੰਦੇ ਹਨ। ਆਮ ਬੋਲੀ ਵਿਚ ਦਰੀ ਉਪਰ ਜੋ ਚਾਦਰ ਵਛਾਈ ਜਾਂਦੀ ਹੈ, ਉਸ ਚਾਦਰ ਨੂੰ ਵਛਾਈ ਕਹਿੰਦੇ ਹਨ। ਪਹਿਲਾਂ ਵਛਾਈਆਂ ਸਾਫ ਖੱਦਰ ਦੀਆਂ ਹੁੰਦੀਆਂ ਸਨ। ਕੱਢੀਆਂ ਹੋਈਆਂ ਨਹੀਂ ਹੁੰਦੀਆਂ ਸਨ। ਫੇਰ ਖੱਦਰ ਦੀਆਂ ਵਛਾਈਆਂ 'ਤੇ ਠੱਪਾ ਲਾ ਕੇ ਛਪਾਈ ਕੀਤੀ ਜਾਣ ਲੱਗੀ। ਉਸ ਤੋਂ ਪਿਛੋਂ ਕਸੀਦਾਕਾਰੀ ਕੀਤੀ ਜਾਣ ਲੱਗੀ। ਉਸ ਤੋਂ ਪਿਛੋਂ ਖੱਡੀ 'ਤੇ ਬਣੇ ਕੱਪੜੇ ਦੀਆਂ ਵਛਾਈਆਂ ਕੱਢੀਆਂ ਜਾਣ ਲੱਗੀਆਂ। ਫੇਰ ਦਸੂਤੀ ਦੇ ਕੱਪੜੇ ਤੇ ਮਿੱਲ ਦੇ ਬਣੇ ਕੱਪੜੇ ਦੀਆਂ ਵਛਾਈਆਂ ਤੇ ਕਸੀਦਾਕਾਰੀ ਕੀਤੀ ਜਾਣ ਲੱਗੀ। ਇਨ੍ਹਾਂ ਵਛਾਈਆਂ ਨੂੰ ਫੇਰ ਦਾਜ ਵਿਚ ਦਿੱਤਾ ਜਾਣ ਲੱਗਿਆ। ਦਾਜ ਵਿਚ ਪੱਕੇ ਬਿਸਤਰੇ ਅਤੇ ਕੱਚੇ ਬਿਸਤਰੇ ਦਿੱਤੇ ਜਾਂਦੇ ਹਨ। ਵਛਾਈਆਂ ਇਨ੍ਹਾਂ ਬਿਸਤਰਿਆਂ ਦਾ ਹਿੱਸਾ ਹਨ।
ਖਤਰੇ ਵਿੱਚ ਘਿਰੀਆਂ ਪ੍ਰਜਾਤੀਆਂ(English: Endangered species (EN)) ਤੋਂ ਭਾਵ ਵਿਸ਼ਵ ਦੇ ਅਜਿਹੇ ਜੀਵਾਂ ਦੀਆਂ ਨਸਲਾਂ ਦੀ ਸੂਚੀ ਤੋਂ ਹੈ ਜਿਹਨਾਂ ਦੀ ਗਿਣਤੀ ਬਹੁਤ ਘੱਟ ਰਹਿ ਗਈ ਹੈ ਅਤੇ ਉਹ ਖਤਮ ਹੋਣ ਕਿਨਾਰੇ ਹਨ। ਖਤਰੇ ਵਿੱਚ ਅਜਿਹੀਆਂ ਪ੍ਰਜਾਤੀਆਂ ਦੀ ਸੂਚੀ ਅੰਤਰ ਰਾਸ਼ਟਰੀ ਪ੍ਰਕਿਰਤੀ ਸੁਰੱਖਿਆ ਸੰਘ (International Union for Conservation of Nature) ਆਈ.ਯੂ.ਸੀ.ਐਨ(IUCN) ਵਲੋਂ ਜੀਵਾਂ ਦੇ ਵਿਸ਼ਵ ਵਿਆਪੀ ਕੀਤੇ ਜਾਂਦੇ ਸਰਵੇਖਣ ਦੇ ਆਧਾਰ ਤੇ ਤਿਆਰ ਕੀਤੀ ਜਾਂਦੀ ਹੈ ਜਿਸ ਨੂੰ ਲਾਲ ਸੂਚੀ(IUCN Red List) ਵਜੋਂ ਜਾਣਿਆ ਜਾਂਦਾ ਹੈ ਅਤੇ ਜਿਸ ਤੋਂ ਭਾਵ ਹੈ ਉਹ ਜੀਵ ਜੋ ਅਲੋਪ (extinct) ਹੋਣ ਵਾਲੇ ਹਨ ।"ਖਤਰੇ ਵਿੱਚ ਘਿਰੀਆਂ" ਪ੍ਰਜਾਤੀਆਂ ਦੀ ਸੂਚੀ ਆਈ.ਯੂ.ਸੀ.ਐਨ ਦੀ ਜੰਗਲੀ ਜੀਵਾਂ ਦੇ ਸੁਰੱਖਿਆ ਸਥਿਤੀ ਦੇ ਲਿਹਾਜ ਨਾਲ ਅਤਿ ਖਤਰੇ ਵਿੱਚ ਘਿਰੀਆਂ (Critically endangered) ਪ੍ਰਜਾਤੀਆਂ ਤੋਂ ਬਾਅਦ ਖਤਰੇ ਦਾ ਨਿਸ਼ਾਨ ਦਰਸਾਉਣ ਵਾਲੀ ਦੂਜੀ ਮਹਤਵਪੂਰਨ ਸੂਚੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੇਮੀ ਦੇ ਨਿਆਣੇ ਸੰਤ ਸਿੰਘ ਸੇਖੋਂ ਦੁਆਰਾ ਲਿੱਖੀ ਇੱਕ ਪੰਜਾਬੀ ਕਹਾਣੀ ਹੈ। ਇਹ ਪੰਜਾਬੀ ਸਾਹਿਤ ਜਗਤ ਵਿੱਚ ਸ੍ਰੇਸ਼ਟ ਅਤੇ ਪ੍ਰਮਾਣਿਕ ਮੰਨੀਆਂ ਗਈਆਂ ਕਹਾਣੀਆਂ ਵਿੱਚੋਂ ਇੱਕ ਹੈ।ਜਸਵੰਤ ਸਿੰਘ ਨੇਕੀ ਦੇ ਅਨੁਸਾਰ ਇਹ ਕਹਾਣੀ ਬੱਚਿਆਂ ਦੇ ਡਰ ਦੀ ਇਕ ਵਿਥਿਆ ਹੈ। ਇਹ ਠੀਕ ਹੈ ਕਿ ਲੇਖਕ ਬੱਚਿਆਂ ਦੇ ਦਿਲ ਵਿਚ ਰਾਸ਼ੇ ਦੇ ਡਰ ਦਾ ਮੂਲ “ਰਾਸ਼ੇ ਦੇ ਸਭਿਆਚਾਰਕ ਚਿੱਤਰ ਅਤੇ ਮਾਪਿਆਂ ਵਲੋਂ ਰਾਸ਼ੇ ਦੇ ਪਾਏ ਹੋਏ ਡਰ ਤੋਂ ਵਧੀਕ ਬੱਚਿਆਂ ਨੂੰ ਮਿਲੀ ਉਸ ਧਾਰਮਿਕ ਵਿਦਿਆ ਨੂੰ ਮੰਨਦਾ ਹੈ, ਜਿਸ ਦੀ ਬੁਨਿਆਦ ਭੈ ਉਪਰ ਕਾਇਮ ਕੀਤੀ ਗਈ ਹੈ; ਇਹ ਭੀ ਠੀਕ ਹੈ ਕਿ ਲੇਖਕ ਇਕ ਦੋ ਥਾਈਂ ਆਪਣੇ ਹੰਢੇ ਸੰਢੇ ‘ਕਵੀਓਵਾਚ' ਨਨੇ-ਮੁੰਨੇ ਪਾਤਰਾਂ ਦੇ ਮੂੰਹ ਵਿਚ ਪਾ ਦੇਂਦਾ ਹੈ (ਜੋ ਮਨੋਵਿਗਿਆਨਕ ਤੌਰ ਤੇ ਅਨੁਚਿਤ ਹਨ, ਪਰ ਸ਼ਾਇਦ ਕਲਾਤਮਿਕ ਪੱਖ ਤੋਂ ਵਿਵਰਜਿਤ ਨਾ ਹੋਣ;) ਪਰ ਸਮੁਚੇ ਤੌਰ ਤੇ ਕਹਾਣੀ ਇਕ ਮਾਨਸਿਕ ਵਾਯੂ ਮੰਡਲ ਪੈਦਾ ਕਰਦੀ ਹੈ। ਇਸ ਕਹਾਣੀ ਦੀ ਘਟਨਾ ਬੱਚਿਆਂ ਦੇ ਅੰਦਰ ਦੀ ਦੁਨੀਆਂ ਦੀ ਘਟਨਾ ਹੈ, ਤੇ ਉਨਾਂ ਦੇ ਭੈਅ ਦੀ ਨਵਿਰਤੀ ਇਸ ਵਿਚਾਰ ਨਾਲ ਕਿ “ਆਪਾਂ ਕਹਾਂਗੇ ਅਸੀਂ ਪੇਮੀ ਦੇ ਨਿਆਣੇ ਹਾਂ" ਤੇ ਇਹ ਕਹਿੰਦਿਆਂ ਭੈਣ ਦਾ ਆਪ ਪੇਮੀ ਰੂਪ ਹੋ ਦਿਸਣਾ ਪਾਠਕ ਨੂੰ ਇਕ ਵਚਿਤਰ ਮਾਨਸਿਕ ਦੁਨੀਆਂ ਵਿਚ ਲੈ ਜਾਂਦਾ ਹੈ। ਲੇਖਕ ਸਚਮੁਚ ਸੜਕ ਪਾਰ ਕਰਨ ਨੂੰ ਭਵ-ਸਾਗਰ ਪਾਰ ਕਰਨ ਜੇਡੀ ਮਹਾਨਤਾ ਦੇ ਦੇਂਦਾ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬੇਅੰਤ ਸਿੰਘ (ਇੰਦਰਾ ਗਾਂਧੀ ਦਾ ਕਾਤਲ)
ਬੇਅੰਤ ਸਿੰਘ (6 ਜਨਵਰੀ 1959) – 31 ਅਕਤੂਬਰ 1984) ਇੰਦਰਾ ਗਾਂਧੀ ਦੇ ਉਨ੍ਹਾਂ ਦੋ ਅੰਗ ਰੱਖਿਅਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ 31 ਅਕਤੂਬਰ 1984 ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹੱਤਿਆ ਕਰ ਦਿੱਤੀ ਸੀ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਟੇਟ ਬੈਂਕ ਆਫ਼ ਇੰਡੀਆ (ਅੰਗਰੇਜ਼ੀ: State Bank of India; SBI) ਭਾਰਤ ਦਾ ਸਭ ਤੋਂ ਵੱਡਾ ਤੇ ਪੁਰਾਣਾ ਬੈਂਕ ਅਤੇ ਵਿੱਤੀ ਸੰਸਥਾ ਹੈ। ਇਸਦਾ ਮੁੱਖ ਦਫ਼ਤਰ ਮੁੰਬਈ ਵਿਚ ਹੈ। ਇਹ ਇੱਕ ਅਨੁਸੂਚਿਤ ਬੈਂਕ ਹੈ। 2 ਜੂਨ 1806 ਵਿੱਚ ਕੋਲਕਾਤਾ ਵਿੱਚ 'ਬੈਂਕ ਆਫ਼ ਕਲਕੱਤਾ' ਦੀ ਸਥਾਪਨਾ ਹੋਈ। ਤਿੰਨ ਸਾਲਾਂ ਦੇ ਬਾਅਦ ਇਸਦਾ ਪੂਨਰ ਗਠਨ ਬੈਂਕ ਆਫ਼ ਬੰਗਾਲ ਦੇ ਰੂਪ ਵਿੱਚ ਹੋਇਆ। ਇਹ ਆਪਣੇ ਆਪ ਵਿੱਚ ਇੱਕ ਅਨੋਖਾ ਬੈਂਕ ਸੀ ਜੋ ਬ੍ਰਿਟਿਸ਼ ਇੰਡੀਆ ਅਤੇ ਬੰਗਾਲ ਸਰਕਾਰ ਦੁਆਰਾ ਚਲਾਇਆ ਜਾਂਦਾ ਸੀ। ਬੈਂਕ ਆਫ ਮੁੰਬਈ ਅਤੇ ਬੈਂਕ ਆਫ਼ ਮਦਰਾਸ ਦੀ ਸ਼ੁਰੂਆਤ ਬਾਅਦ ਵਿੱਚ ਹੋਈ। ਇਹ ਤਿੰਨੋਂ ਬੈਂਕ ਆਧੁਨਿਕ ਭਾਰਤ ਦੇ ਪ੍ਰਮੁੱਖ ਬੈਂਕ ਉਦੋਂ ਤੱਕ ਬਣੇ ਰਹੇ ਜਦ ਤੱਕ ਇਹ ਇੰਮਪੀਰੀਅਲ ਬੈਂਕ ਆਫ਼ ਇੰਡੀਆ ਦੇ ਅਧੀਨ (27 ਜਨਵਰੀ 1921) ਨਾ ਕਰ ਦਿੱਤੇ। ਸੰਨ 1951ਵਿਚ ਪਹਿਲੀ ਪੰਜ ਸਾਲਾਂ ਯੋਜਨਾ ਦੀ ਨੀਂਹ ਰੱਖੀ ਗਈ ਜਿਸ ਵਿੱਚ ਪੇਂਡੂ ਵਿਕਾਸ ਉਪਰ ਜ਼ੋਰ ਦਿੱਤਾ ਗਿਆ। ਇਸ ਸਮੇਂ ਤੱਕ ਇੰਮਪੀਰੀਅਲ ਬੈਂਕ ਆਫ ਇੰਡੀਆ ਦੇ ਕਾਰੋਬਾਰ ਦਾ ਦਾਇਰਾ ਸਿਰਫ਼ ਸ਼ਹਿਰਾਂ ਤੱਕ ਹੀ ਸੀਮਤ ਸੀ। ਪੇਂਡੂ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਅਜਿਹੇ ਬੈਂਕ ਦੀ ਕਲਪਨਾ ਕੀਤੀ ਗਈ ਜਿਸ ਦੀ ਪਹੁੰਚ ਪਿੰਡਾਂ ਤੱਕ ਹੋਵੇ ਅਤੇ ਪੇਂਡੂ ਲੋਕਾਂ ਨੂੰ ਉਸਦਾ ਲਾਭ ਵੀ ਹੋਵੇ। ਅਖੀਰ 1 ਜੁਲਾਈ 1955 ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਪਨਾ ਕੀਤੀ ਗਈ, ਜਿਸ ਵਿੱਚ ਸਰਕਾਰ ਦੀ 61.58% ਹਿਸੇਦਾਰੀ ਸੀ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਦੱਖਣੀ ਭਾਰਤ ਬੁੱਧ ਵਿਹਾਰ, ਪੇਰੰਬੁਰ
ਦੱਖਣੀ ਭਾਰਤ ਬੁੱਧਾ ਵਿਹਾਰ (ਅੰਗ੍ਰੇਜ਼ੀ: South India Buddha Vihar) ਭਾਰਤ ਦੇ ਤਾਮਿਲਨਾਡੂ ਰਾਜ ਦੇ ਚੇਨਈ ਦੇ ਪੇਰੰਬੁਰ ਵਿਖੇ ਸਥਿਤ ਇੱਕ ਮੱਠ ਹੈ। ਇਸਨੂੰ 'ਦੱਖਣੀ ਭਾਰਤ ਬੋਧੀ ਵਿਹਾਰਾ' ਵੀ ਕਿਹਾ ਜਾਂਦਾ ਹੈ।
ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਬਰਾੜ ਇੱਕ ਗੋਤ ਹੈ। ਮਾਲਵੇ ਦੇ ਕਾਫੀ ਲੋਕ ਇਸ ਗੋਤ ਨਾਲ ਸਬੰਧਿਤ ਹਨ। ਬਰਾੜ ਸਿੱਧੂ ਦੀ ਨੋਵੀ ਜਾਂ ਦਸਵੀਂ ਪੀੜੀ ਚੋਂ ਮੰਨਿਆ ਜਾਂਦਾ ਹੈ। ਏਸੇ ਤਰ੍ਹਾਂ ਬਰਾੜ ਤੇ ਬਰਿਆਰ ਦੋ ਧੜੇ ਗੁਰੂ ਗੋਬਿੰਦ ਸਿੰਘ ਜੀ ਵੇਲੇ ਬਣੇ ਦੋਨੋਂ ਹੀ ਸਿੱਧੂ ਵੰਸ਼ ਚੋਂ ਹਨ। ਬਰਾੜ ਜ਼ਿਆਦਾਤਰ ਮਾਲਵੇ ਖੇਤਰ 'ਚ ਵੱਸੇ ਹੋਏ ਹਨ ਜਿੱਥੇ ਇਹਨਾਂ ਦੇ ਪਿੰਡਾਂ ਦੀ ਲੰਬੀ ਪੱਟੀ ਹੈ ਜੋ ਸਤਲੁਜ ਦਰਿਆ ਦੇ ਦੱਖਣ ਤੋਂ ਸ਼ੁਰੂ ਹੋ ਕੇ ਉੱਤਰੀ ਰਾਜਸਥਾਨ ਤੇ ਜਿਲ੍ਹਾ ਹਿਸਾਰ ਤੱਕ ਜਾਂਦੀ ਹੈ ਤੇ ਚੜ੍ਹਦੇ ਨੂੰ ਏਹ ਪੱਟੀ ਯਮੁਨਾਨਗਰ ਜ਼ਿਲ੍ਹੇ ਤੱਕ ਅੱਪੜ ਜਾਂਦੀ ਹੈ। ਪਹਿਲਾਂ ਪਹਿਲ ਬਰਾੜ ਮੌਜੂਦਾ ਪੰਜਾਬ ਦੇ ਬਠਿੰਡਾ, ਮੁਕਤਸਰ ਤੇ ਫਰੀਦਕੋਟ ਜਿਲ੍ਹੇ 'ਚ ਹੀ ਸਨ ਜਿੱਥੇ ਇਹਨਾਂ ਦੀਆਂ ਤਿੰਨ ਚੌਧਰਾਂ ਸਨ ਤੇ ਇਹ ਆਪਸ ਵਿਚ ਵੀ ਲੜਦੇ ਰਹਿੰਦੇ ਸਨ। 18ਵੀ ਸਦੀ 'ਚ ਚਾਲੀਸਾ ਅਕਾਲ ਪੈਣ ਕਰਕੇ ਤੇ ਹੋਰ ਅਕਾਲਾਂ ਸਮੇਂ ਏਹ ਦਰਿਆ ਕਿਨਾਰੇ ਵੱਸ ਗਏ ਜਿਵੇਂ ਇਹਨਾਂ ਦੀ ਆਬਾਦੀ ਸਤਲੁਜ ਦਰਿਆ ਕਿਨਾਰੇ ਫਿਰੋਜ਼ਪੁਰ, ਫਾਜ਼ਿਲਕਾ ਤੇ ਮੋਗੇ ਜ਼ਿਲ੍ਹੇ 'ਚ ਕਾਫੀ ਹੈ। ਚਾਲੀਸਾ ਅਕਾਲ ਸਮੇਂ ਕੁੱਝ ਬਰਾੜਾਂ ਨੇ ਹੁਸ਼ਿਆਰਪੁਰ ਤੱਕ ਪਹਾੜਾਂ ਦੇ ਕਿਨਾਰੇ ਜਾ ਕੇ ਪਿੰਡ ਵਸਾ ਲਏ ਸਨ।
ਅਲੰਕਾਰ (ਸਾਹਿਤ):ਵਿਉਤਪਤੀ ਤੇ ਕਿਸਮਾਂ
ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਭਾਸ਼ਾ ਦੇ ਸ਼ਬਦ 'ਅਲੰ' ਤੋਂ ਹੋਈ ਹੈ ਜਿਸਦਾ ਅਰਥ ਹੈ 'ਗਹਿਣਾ'। ਇਸ ਤਰ੍ਹਾਂ ਕਾਵਿ ਦੇ ਸਰੀਰ ਨੂੰ ਸਜਾਉਣ ਵਾਲੇ ਅਰਥ ਜਾਂ ਤੱਤ ਨੂੰ ਅਲੰਕਾਰ ਕਹਿੰਦੇ ਹਨ। ਜਿਸ ਤਰ੍ਹਾਂ ਬਾਜੂ ਬੰਦ (ਸਰੀਰ ਨੂੰ ਸਜਾਉਣ ਵਾਲੇ ਗਹਿਣੇ) ਆਦਿ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ ਅਤੇ ਆਤਮਾ ਦਾ ਉਪਕਾਰ ਕਰਦੇ ਹਨ, ਤਿਵੇਂ ਹੀ ਅਲੰਕਾਰ ਕਾਵਿ ਰੂਪੀ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ। ਅਲੰਕਾਰ ਸਰੀਰ ਦੇ ਸ਼ੋਭਾਕਾਰੀ ਹੁੰਦੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਅਚਾਰੀਆ 'ਅਨੰਦਵਰਧਨ' ਅਲੰਕਾਰ ਨੂੰ 'ਕਾਵਿ ਦੀ ਆਤਮਾ' ਮੰਨਦਾ ਹੈ। ਪਰੰਤੂ ਅਲੰਕਾਰ ਦਾ ਸਬੰਧ ਕਾਵਿ ਦੇ ਬਾਹਰੀ ਰੂਪ ਨਾਲ ਹੈ। ਉਦਾਹਰਣ ਵਜੋਂ : ਜਿਸ ਇਸਤਰੀ ਜਾਂ ਪੁਰਸ਼ ਨੇ ਗਹਿਣੇ ਨਹੀਂ ਪਾਏ ਹੁੰਦੇ ਉਹ ਵੀ ਮਨੁੱਖ ਹੀ ਹੁੰਦਾ ਹੈ ਪਰ ਜਿਸ ਨੇ ਗਹਿਣੇ ਪਾਏ ਹੁੰਦੇ ਹਨ ਉਹ ਜ਼ਰਾ ਵਧੇਰੇ ਉੱਚ ਸਮਝਿਆ ਜਾਂਦਾ ਹੈ।
ਗ਼ਦਰ ਲਹਿਰ, 20ਵੀਂ ਸਦੀ ਦੀ ਸ਼ੁਰੂਆਤ ਵਿੱਚ ਇੱਕ ਅੰਤਰਰਾਸ਼ਟਰੀ ਸਿਆਸੀ ਲਹਿਰ ਸੀ, ਜਿਸਦੀ ਸਥਾਪਨਾ ਪ੍ਰਵਾਸੀ ਭਾਰਤੀਆਂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਨੂੰ ਉਖਾੜ ਸੁੱਟਣ ਲਈ ਕੀਤੀ ਗਈ ਸੀ। ਸੋਹਣ ਸਿੰਘ ਭਕਨਾ ਸਮੇਤ ਗ਼ਦਰ ਪਾਰਟੀ ਦੇ ਬਹੁਤ ਸਾਰੇ ਸੰਸਥਾਪਕ ਅਤੇ ਆਗੂ ਬੱਬਰ ਅਕਾਲੀ ਲਹਿਰ ਵਿੱਚ ਸ਼ਾਮਲ ਹੋਏ ਅਤੇ ਇੱਕ ਪਾਰਟੀ ਦੇ ਰੂਪ ਵਿੱਚ ਇਸਦੀ ਮਦਦ ਕੀਤੀ ਅਤੇ ਵਿਸ਼ਵ ਯੁੱਧ 1 ਤੋਂ ਬਾਅਦ ਦੇ ਦੌਰ ਵਿੱਚ ਆਪਣਾ ਅਖਬਾਰ ਪ੍ਰਕਾਸ਼ਿਤ ਕੀਤਾ। ਸ਼ੁਰੂਆਤੀ ਅੰਦੋਲਨ ਕ੍ਰਾਂਤੀਕਾਰੀਆਂ ਦੁਆਰਾ ਬਣਾਇਆ ਗਿਆ ਸੀ ਜੋ ਸੰਯੁਕਤ ਰਾਜ ਅਤੇ ਕੈਨੇਡਾ ਦੇ ਪੱਛਮੀ ਤੱਟ 'ਤੇ ਰਹਿੰਦੇ ਅਤੇ ਕੰਮ ਕਰਦੇ ਸਨ, ਪਰ ਬਾਅਦ ਵਿੱਚ ਇਹ ਅੰਦੋਲਨ ਭਾਰਤ ਅਤੇ ਦੁਨੀਆ ਭਰ ਦੇ ਭਾਰਤੀ ਡਾਇਸਪੋਰਿਕ ਭਾਈਚਾਰਿਆਂ ਵਿੱਚ ਫੈਲ ਗਿਆ। ਅਧਿਕਾਰਤ ਸਥਾਪਨਾ 15 ਜੁਲਾਈ 1913 ਨੂੰ ਅਸਟੋਰੀਆ, ਓਰੇਗਨ ਵਿੱਚ ਇੱਕ ਮੀਟਿੰਗ ਵਿੱਚ ਕੀਤੀ ਗਈ ਸੀ, ਅਤੇ ਇਹ ਸਮੂਹ ਪਹਿਲੀ ਵਾਰ 1914 ਵਿੱਚ ਦੋ ਧੜਿਆਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚ ਸਿੱਖ ਬਹੁਗਿਣਤੀ ਵਾਲੇ ਧੜੇ ਨੂੰ "ਆਜ਼ਾਦ ਪੰਜਾਬ ਗ਼ਦਰ" ਵਜੋਂ ਜਾਣਿਆ ਜਾਂਦਾ ਹੈ ਅਤੇ ਹਿੰਦੂ- ਬਹੁਗਿਣਤੀ ਧੜੇ ਨੂੰ "ਹਿੰਦੁਸਤਾਨ ਗ਼ਦਰ" ਵਜੋਂ ਜਾਣਿਆ ਜਾਂਦਾ ਹੈ। ਅਜ਼ਾਦ ਪੰਜਾਬ ਗ਼ਦਰ ਪਾਰਟੀ ਦਾ ਮੁੱਖ ਦਫਤਰ ਅਤੇ ਬਸਤੀਵਾਦ ਵਿਰੋਧੀ ਅਖਬਾਰ ਪ੍ਰਕਾਸ਼ਨ ਦਾ ਮੁੱਖ ਦਫਤਰ ਸਟਾਕਟਨ, ਕੈਲੀਫੋਰਨੀਆ ਸਥਿਤ ਸਟਾਕਟਨ ਗੁਰਦੁਆਰੇ ਵਿੱਚ ਹੀ ਰਿਹਾ, ਜਦੋਂ ਕਿ ਹਿੰਦੁਸਤਾਨ ਗ਼ਦਰ ਪਾਰਟੀ ਦਾ ਹੈੱਡਕੁਆਰਟਰ ਅਤੇ ਹਿੰਦੁਸਤਾਨ ਗ਼ਦਰ ਅਖਬਾਰ ਸਾਨਫਰਾਂਸਿਸਕੋ ਦੇ ਇੱਕ ਉਪਨਗਰ, ਨੇੜਲੇ ਓਕਲੈਂਡ, ਕੈਲੀਫੋਰਨੀਆ ਵਿੱਚ ਸਥਿਤ ਸੀ। 1914 ਵਿੱਚ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਤੋਂ ਬਾਅਦ, ਗ਼ਦਰ ਪਾਰਟੀ ਦੇ ਕੁਝ ਮੈਂਬਰ ਭਾਰਤ ਦੀ ਆਜ਼ਾਦੀ ਲਈ ਹਥਿਆਰਬੰਦ ਇਨਕਲਾਬ ਨੂੰ ਭੜਕਾਉਣ ਲਈ ਪੰਜਾਬ ਵਾਪਸ ਪਰਤੇ। ਗ਼ਦਰੀਆਂ ਨੇ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਕੀਤੀ ਅਤੇ ਭਾਰਤੀ ਫੌਜਾਂ ਨੂੰ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਲਈ ਉਕਸਾਇਆ। ਗ਼ਦਰ ਵਿਦਰੋਹ ਵਜੋਂ ਜਾਣਿਆ ਜਾਂਦਾ ਇਹ ਵਿਦਰੋਹ ਅਸਫਲ ਰਿਹਾ ਅਤੇ ਲਾਹੌਰ ਸਾਜ਼ਿਸ਼ ਕੇਸ ਦੇ ਮੁਕੱਦਮੇ ਤੋਂ ਬਾਅਦ 42 ਵਿਦਰੋਹੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 1914 ਤੋਂ 1917 ਤੱਕ ਗ਼ਦਰੀਆਂ ਨੇ ਜਰਮਨੀ ਅਤੇ ਓਟੋਮਨ ਤੁਰਕੀ ਦੇ ਸਮਰਥਨ ਨਾਲ ਭੂਮੀਗਤ-ਬਸਤੀਵਾਦ ਵਿਰੋਧੀ ਕਾਰਵਾਈਆਂ ਜਾਰੀ ਰੱਖੀਆਂ, ਜਿਸ ਨੂੰ ਹਿੰਦੂ-ਜਰਮਨ ਸਾਜ਼ਿਸ਼ ਵਜੋਂ ਜਾਣਿਆ ਜਾਂਦਾ ਹੈ, ਜਿਸ ਕਾਰਨ 1917 ਵਿੱਚ ਸੈਨ ਫਰਾਂਸਿਸਕੋ ਵਿੱਚ ਇੱਕ ਸਨਸਨੀਖੇਜ਼ ਮੁਕੱਦਮਾ ਚਲਾਇਆ ਗਿਆ। ਯੁੱਧ ਦੇ ਸਿੱਟੇ ਤੋਂ ਬਾਅਦ, ਸੰਯੁਕਤ ਰਾਜ ਵਿੱਚ ਪਾਰਟੀ ਇੱਕ ਕਮਿਊਨਿਸਟ ਅਤੇ ਇੱਕ ਭਾਰਤੀ ਸਮਾਜਵਾਦੀ ਧੜੇ ਵਿੱਚ ਟੁੱਟ ਗਈ। ਪਾਰਟੀ ਨੂੰ ਰਸਮੀ ਤੌਰ 'ਤੇ 1948 ਵਿਚ ਭੰਗ ਕਰ ਦਿੱਤਾ ਗਿਆ ਸੀ। ਗ਼ਦਰ ਲਹਿਰ ਦੇ ਮੁੱਖ ਭਾਗੀਦਾਰਾਂ ਵਿੱਚ ਕੇ. ਬੀ.
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।