ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਸਾਕਾ ਗੁਰਦੁਆਰਾ ਪਾਉਂਟਾ ਸਾਹਿਬ

    ਸਾਕਾ ਗੁਰਦੁਆਰਾ ਪਾਉਂਟਾ ਸਾਹਿਬ

    ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ, 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ, 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.

    369 ਵਾਰੀ ਵੇਖਿਆ ਗਿਆ (↑210 ਕੱਲ੍ਹ ਤੋਂ)0,0,0,0,15,0,22,39,159, 369

    4 ਦਿਨ ਸਟ੍ਰੀਕ

    🔍 🗞️
  2. 2

    ਬਿਮਲ ਕੌਰ ਖਾਲਸਾ

    ਬਿਮਲ ਕੌਰ ਖਾਲਸਾ

    ਬੀਬੀ ਬਿਮਲ ਕੌਰ (ਮੌਤ 1990) ਇੱਕ ਭਾਰਤੀ ਸਿਆਸਤਦਾਨ ਸੀ। ਉਹ ਬੇਅੰਤ ਸਿੰਘ ਦੀ ਪਤਨੀ ਸੀ ਜੋ ਕਿ ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਦੋ ਕਾਤਿਲਾਂ ਵਿੱਚੋਂ ਇੱਕ ਸੀ।

    95 ਵਾਰੀ ਵੇਖਿਆ ਗਿਆ (↑24 ਕੱਲ੍ਹ ਤੋਂ)45,31,42,47,48,38,28,69,71, 95

    9+ ਦਿਨ ਸਟ੍ਰੀਕ

    🔍 🗞️
  3. 3

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    81 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)38,46,66,52,43,43,39,44,46, 81

    9+ ਦਿਨ ਸਟ੍ਰੀਕ

    🔍 🗞️
  4. 4

    ਕਾਮਾਗਾਟਾਮਾਰੂ ਬਿਰਤਾਂਤ

    ਕਾਮਾਗਾਟਾਮਾਰੂ ਬਿਰਤਾਂਤ

    "ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।

    67 ਵਾਰੀ ਵੇਖਿਆ ਗਿਆ (↑38 ਕੱਲ੍ਹ ਤੋਂ)0,0,0,0,0,0,0,0,29, 67

    2 ਦਿਨ ਸਟ੍ਰੀਕ

    🔍 🗞️
  5. 5

    ਬਿਆਸ ਦਰਿਆ

    ਬਿਆਸ ਦਰਿਆ

    ਬਿਆਸ ਦਰਿਆ ਹਿਮਾਚਲ ਪਰਦੇਸ਼ ਅਤੇ ਪੰਜਾਬ ਵਿੱਚ ਵਗਦਾ ਹੈ। ਇਸ ਨੂੰ ਪੁਰਾਤਨ ਭਾਰਤ ਵਿੱਚ ਅਰਜੀਕੀ/ਵੀਪਸ ਕਿਹਾ ਜਾਂਦਾ ਸੀ। ਬਿਆਸ ਦਰਿਆ ਨੇ ਸਿੰਕਦਰ ਮਹਾਨ ਦੇ ਰਾਜ ਦੀ ਪੂਰਬੀ ਸਰਹੱਦ 326 BC ਵਿੱਚ ਬਣਾਈ ਸੀ। ਇਹ ਦਰਿਆ ਰੋਹਤਾਂਗ ਦਰ੍ਹੇ ਤੋਂ ਸ਼ੁਰੂ ਹੁੰਦਾ ਹੈ ਅਤੇ 470 ਕਿਲੋਮੀਟਰ ਪੰਧ ਮਾਰਕੇ ਭਾਰਤੀ ਪੰਜਾਬ ਦੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। ਸਤਲੁਜ ਭਾਰਤੀ ਪੰਜਾਬ ਵਿੱਚੋਂ ਵਗਦਾ ਹੋਇਆ ਪਾਕਿਸਾਤਨ ਵਿੱਚ ਜਾ ਕੇ ਚਨਾਬ ਵਿੱਚ ਮਿਲ ਜਾਂਦਾ ਹੈ, ਜੋ ਕਿ ਅੰਤ ਵਿੱਚ ਸਿੰਧ ਵਿੱਚ ਮਿਲ ਜਾਂਦਾ ਹੈ। ਭਾਰਤ ਅਤੇ ਪਾਕਿਸਤਾਨ ਦੀ ਇਕਰਾਰਨਾਮੇ ਮੁਤਾਬਕ ਬਿਆਸ ਅਤੇ ਸਤਲੁਜ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।

    64 ਵਾਰੀ ਵੇਖਿਆ ਗਿਆ (↑64 ਕੱਲ੍ਹ ਤੋਂ)0,0,0,0,0,0,0,0,0, 64

    1 ਦਿਨ ਸਟ੍ਰੀਕ

    🔍 🗞️
  6. 6

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    62 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)106,94,89,74,112,82,72,63,71, 62

    9+ ਦਿਨ ਸਟ੍ਰੀਕ

    🔍 🗞️
  7. 7

    ਚਿਤਰਾ ਸਿੰਘ

    ਚਿਤਰਾ ਸਿੰਘ

    ਚਿਤਰਾ ਸਿੰਘ (ਮੂਲ ਦੱਤਾ) ਇੱਕ ਨਾਮਵਰ ਭਾਰਤੀ ਗ਼ਜ਼ਲ ਗਾਇਕਾ ਹੈ। ਉਸ ਦਾ ਵਿਆਹ ਨਾਮਵਰ ਗ਼ਜ਼ਲ ਗਾਇਕ ਜਗਜੀਤ ਸਿੰਘ ਨਾਲ ਹੋਇਆ ਸੀ, ਜਿਸਦੀ 10 ਅਕਤੂਬਰ 2011 ਨੂੰ ਮੌਤ ਹੋ ਗਈ। ਸਤਿਕਾਰ ਨਾਲ ਉਨ੍ਹਾਂ ਨੂੰ "ਗ਼ਜ਼ਲ ਜਗਤ ਦੇ ਰਾਜਾ ਅਤੇ ਰਾਣੀ" ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਦੀ ਜੋੜੀ ਨੇ ਪਤੀ ਅਤੇ ਪਤਨੀ ਵਜੋਂ 1970 ਅਤੇ 80 ਦੇ ਦਹਾਕੇ ਦੇ ਸਭ ਤੋਂ ਸਫਲ ਭਾਰਤੀ ਸੰਗੀਤ ਦੀ ਸਿਰਜਣਾ ਕੀਤੀ।

    60 ਵਾਰੀ ਵੇਖਿਆ ਗਿਆ (↑60 ਕੱਲ੍ਹ ਤੋਂ)0,0,0,0,0,0,0,0,0, 60

    1 ਦਿਨ ਸਟ੍ਰੀਕ

    🔍 🗞️
  8. 8

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    56 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)88,65,102,57,67,78,403,79,65, 56

    9+ ਦਿਨ ਸਟ੍ਰੀਕ

    🔍 🗞️
  9. 9

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    51 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)36,31,43,46,48,45,34,38,48, 51

    9+ ਦਿਨ ਸਟ੍ਰੀਕ

    🔍 🗞️
  10. 10

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    46 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)39,51,54,38,41,46,58,57,46, 46

    9+ ਦਿਨ ਸਟ੍ਰੀਕ

    🔍 🗞️
  11. 11

    ਕਾਵਿ ਦੀਆ ਸ਼ਬਦ ਸ਼ਕਤੀਆ

    ਕਾਵਿ ਦੀਆ ਸ਼ਬਦ ਸ਼ਕਤੀਆ

    ਕਾਵਿ ਦੀਆ ਸ਼ਬਦਸ਼ਕਤੀਆ ਦਾ ਅਰਥ:- ਸਭ ਤੋ ਪਹਿਲਾ ਅਸੀਂ ਸ਼ਬਦ ਦੇ ਬਾਰੇ ਜਾਣਦੇ ਹਾਂ। ਡਾਕਟਰ ਭੋਲਾ ਸ਼ੰਕਰ ਅਨੁਸਾਰ ਸ਼ਬਦ ਤੋ ਭਾਵ ਉਹ ਧੁਨੀ ਸਮੂਹ ਹੈ ਜਿਸ ਵਿੱਚ ਅਰਥ ਦੇ ਧਾਰਣ ਕਰਨ ਦੀ ਅਤੇ ਅਰਥ ਦੇ ਗਿਆਨ ਕਰਵਾਉਣ ਦੀ ਸ਼ਕਤੀ ਹੁੰਦੀ ਹੈ। ਕੁਤੰਕ ਦੇ ਅਨੁਸਾਰ:- ਹੋਰ ਕਈ ਸ਼ਬਦਾ ਦੇ ਹੁੰਦਿਆ ਹੋਇਆ ਵੀ ਜਿਹੜਾ ਮਨ ਚਾਹਤ ਅਰਥ ਦਾ ਇਕਮਾਤ੍ਰ ਸੂਚਕ ਹੁੰਦਾ ਹੈ। ਉਹੋ ਹੀ ਸ਼ਬਦ ਹੈ। ਸ਼ਬਦ ਦੀ ਇੱਕ ਹੋਰ ਪਰਿਭਾਸ਼ਾ ਹੈ ਜੋ ਪਤੰਜਲੀ ਨੇ ਮਹਾਭਾਸ਼ਯ ਵਿੱਚ ਸ਼ਬਦ ਦੀ ਮਹੱਤਤਾ ਦਰਸਾਉਦਿਆ ਕਿਹਾ ਹੈ ਕਿ ਇਕੋ ਹੀ ਸ਼ਬਦ ਦਾ ਜੇ ਭਲੀ ਭਾਂਤ ਗਿਆਨ ਹੋ ਜਾਵੇ ਅਤੇ ਸੋਹਣੀ ਤਰਾਂ ਉਸਦੀ ਸ਼ੁਧ ਵਰਤੋ ਹੋ ਜਾਵੇ ਤਾਂ ਉਹ ਸ਼ਬਦ ਲੋਕ ਪਰਲੋਕ ਦੋਹਾਂ ਵਿੱਚ ਮਨਚਾਹੇ ਫਲ ਦਾ ਦਾਤਾ ਹੁੰਦਾ ਹੈ। ਅਚਾਰੀਆ ਹੇਮਚੰਦ੍ਰ ਦੇ ਅਨੁਸਾਰ:- ਸ਼ਬਦ ਦਾ ਅਰਥ ਅੱਖਰ, ਵਾਕ, ਧੁਨੀ, ਅਤੇ ਸੁਣਨਾ ਵੀ ਹੈ। ਮੰਮਟ ਦੇ ਅਨੁਸਾਰ ਸ਼ਬਦਸ਼ਕਤੀ ਦੇ ਅਰਥ:- ਸ਼ਬਦਸ਼ਕਤੀ ਦੀ ਹੋਦ ਉਸੇ ਹੀ ਸੂਰਤ ਵਿੱਚ ਸੰਭਵ ਹੈ ਜਿਥੇ ਇੱਕ ਤੋ ਵੱਧ ਅਰਥ ਵਾਲੇ ਸ਼ਬਦਾਂ ਦੀ ਅਭਿਧਾ ਸ਼ਕਤੀ ਪ੍ਰਸੰਗ ਆਦਿ ਵਜੋ ਕਿਸੇ ਇੱਕ ਖਾਸ ਅਰਥ ਵਿੱਚ ਸੀਮਿਤ ਹੋ ਜਾਦੀ ਹੈ। ਅਰਥਾਤ,ਅਜਿਹੀਆ ਥਾਵਾਂ ਤੇ ਅਪ੍ਰਸੰਗਿਕ ਅਰਥ ਵਾਚਿਅ ਨਾ ਹੋ ਕੇ ਸ਼ਬਦ ਤੇ ਅਧਾਰਿਤ ਵਿਅੰਜਨਾ ਸ਼ਕਤੀ ਦੀ ਸਹਾਇਤਾ ਨਾਲ ਵਿਅੰਗਿਅ ਹੋ ਜਾਂਦਾ ਹੈ, ਉਸ ਨੂੰ ਸ਼ਬਦਸ਼ਕਤੀ ਕਹਿੰਦੇ ਹਨ। ਸਾਹਿਤ ਵਿੱਚ ਪ੍ਰਤੱਖ ਤੌਰ ਤੇ ਸ਼ਬਦਾ ਦਾ ਬਹੁਤ ਮਹੱਤਵ ਹੁੰਦਾ ਹੈ। ਕਿਉਂਕਿ ਸ਼ਬਦ ਹੀ ਸਾਡੇ ਮਨੋਭਾਵਾਂ ਅਤੇ ਵਿਚਾਰਾਂ ਦਾ ਵਾਹਕ ਹੈ ਜਿਸਦੀ ਸਹਾਇਤਾ ਨਾਲ ਅਸੀਂ ਅਥਵਾ ਕਵੀ ਆਪਣੇ ਅੰਦਰਲੇ ਭਾਵਾਂ ਨੂੰ ਸੁਹਿਰਦਯ, ਪਾਠਕ ਅਤੇ ਦਰਸ਼ਕ ਲਈ ਅਨੁ਼ਭੂਤੀਯੋਗ ਬਣਾਉਦਾ ਹੈ। ਅਸਲ ਵਿੱਚ ਸਾਹਿਤਕਾਰ ਸ਼ਬਦਾਂ ਦੁਆਰਾ ਹੀ ਆਪਣੇ ਹਿਰਦੇ ਦੀਆ ਅਨੁਭੂਤੀਆਂ ਨੂੰ ਸਾਕਾਰ ਕਰਨ ਦਾ ਜਤਨ ਕਰਦਾ ਹੈ। ਸ਼ਬਦਾ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਨੂੰ ਸ਼ਬਦਸ਼ਕਤੀ ਕਿਹਾ ਜਾਂਦਾ ਹੈ। ਇਸ ਨੂੰ ਅਰਥ ਦਾ ਗਿਆਨ ਕਰਵਾਉਣ ਵਾਲੇ ਵਿਆਪਰ ਦਾ ਮੂਲ ਕਾਰਣ ਵੀ ਮੰਨਿਆ ਜਾਂਦਾ ਹੈ। ਸ਼ਬਦ ਸ਼ਕਤੀਆ ਚਾਰ ਤਰਾਂ ਦੀਆਂ ਹਨ। 1.ਅਭਿਧਾ ਸ਼ਬਦ ਸ਼ਕਤੀ 2.ਲਕਸ਼ਣਾ ਸ਼ਬਦ ਸ਼ਕਤੀ 3.ਵਿਅੰਜਨਾ ਸ਼ਬਦ ਸ਼ਕਤੀ 4. ਤਾਤਪਰਯਾਸ਼ਕਤੀ 1.ਅਭਿਧਾ ਸ਼ਬਦ ਸ਼ਕਤੀ ਇਹਨਾ ਤਿੰਨਾਂ ਸ਼ਕਤੀਆਂ ਵਿੱਚੋਂ ਅਭਿਧਾ ਸ਼ਕਤੀ ਦੇ ਜਠੇਰੀ,ਮੁੱਖ ਅਤੇ ਪੁਰਾਣੀ ਹੋਣ ਕਰਕੇ ਪਹਿਲਾ ਇਸ ਉਤੇ ਵਿਚਾਰ ਕਰਦੇ ਹਾਂ। ਮੰਮਟ ਦੇ ਅਨੁਸਾਰ:- ਪ੍ਰਤੱਖ ਤੌਰ ਤੇ ਸੰਕੇਤਿਤ ( ਲੋਕਾਂ ਵਿੱਚ ਪ੍ਰਚਲਿਤ ) ਅਰਥ ਨੂੰ ਜੋ ਸ਼ਬਦ ਦਰਸਾਉਦਾ ਹੈ ਉਹ ਵਾਚਕ ਹੈ ਅਤੇ ਉਸ ਵਾਚਕ ਕਿਸਮ ਦੇ ਸ਼ਬਦ ਦਾ ਅਰਥ ਵਾੱਚ ਹੈ। ਵਾਚਕ ਰੂਪ ਸ਼ਬਦ ਦਾ ਵਾੱਚ ਰੂਪ ਅਰਥ ਵਿੱਚ ਜਿਸ ਸ਼ਕਤੀ ਦੇ ਰਾਹੀ ਗਿਆਨ ਹੁੰਦਾ ਹੈ ਉਸਨੂੰ ਅਭਿਧਾ ਸ਼ਕਤੀ ਕਹਿੰਦੇ ਹਨ। ਪੰਡਿਤ ਜਗਨ ਨਾਥ ਅਨੁਸਾਰ ਅਭਿਧਾ ਦਾ ਲਕਸ਼ਣ:- ਸ਼ਬਦ ਅਤੇ ਅਰਥ ਦੇ ਪਰਸਪਰ ਵਿਸ਼ੇਸ਼ ਸੰਬੰਧ ਨੂੰ ਅਭਿਧਾ ਕਹਿੰਦੇ ਹਨ। ਇਹ ਵਿਸ਼ੇਸ਼ ਸੰਬੰਧ ਸ਼ਬਦ ਦਾ ਮੰਨ ਕੇ ਅਰਥ ਵਿੱਚ ਰਹਿਣ ਵਾਲਾ,ਅਤੇ ਅਰਥ ਦਾ ਮੰਨ ਕੇ ਸ਼ਬਦ ਵਿੱਚ ਰਹਿਣ ਵਾਲਾ ਵੀ ਕਿਹਾ ਜਾ ਸਕਦਾ ਹੈ। ਇਸ ਵਿਸ਼ੇਸ਼ ਸਬੰਧ ਨੂੰ ਸ਼ਕਤੀ ਜਾ ਅਭਿਧਾ ਸ਼ਕਤੀ ਆਖਦੇ ਹਨ। ਕਈ ਵਿਦਵਾਨਾ ਅਨੁਸਾਰ ਅਭਿਧਾ ਕੋਈ ਭਿੰਨ ਪਦਾਰਥ ਨਹੀਂ ਸਗੋ ਇਸ ਵਿੱਚ ਅਰਥ ਦਾ ਮੰਨ ਮੰਨਿਆ ਰੂਪ ਵਿਦਮਾਨ ਰਹਿੰਦਾ ਹੈ। ਅਰਥਾਤ ਅਭਿਧਾ ਲੋਕਧਾਰਾ ਦਾ ਹੀ ਇੱਕ ਰੂਪ ਹੈ ਅਰਥਾਤ ਅਭਿਧਾ ਵਿੱਚ ਸ਼ਬਦ ਦਾ ਇੱਕ ਖਾਸ ਅਰਥ ਲੋਕ ਵਿਵਹਾਰ ਦੁਆਰਾ ਨਿਸ਼ਚਿਤ ਹੁੰਦਾ ਹੈ ਜੋ ਸ਼ਬਦ ਅਤੇ ਉਸਦੇ ਅਰਥ ਦਾ ਲੋਕ ਪ੍ਰਚਲਿਤ ਸੰਬੰਧ ਹੈ ਉਹ ਹੀ ਅਭਿਧਾ ਹੈ। ਅਭਿਧਾ ਤਿੰਨ ਪ੍ਰਕਾਰ ਦੀ ਹੈ। 1.ਰੂੜੀ ਅਭਿਧਾ ਸ਼ਬਦ ਸ਼ਕਤੀ ਇਥੇ ਰੂੜੀ ਅਭਿਧਾ ਦਾ ਅਰਥ ਹੈ ਜਿਥੇ ਸ਼ਬਦਾ ਦੀ ਅਖੰਡ ਤੇ ਅਵੰਡ ਸ਼ਕਤੀ ਤੋ ਹੀ ਇੱਕ ਅਰਥ ਦੀ ਪ੍ਰਤੀਤੀ ਹੋਵੇ ਭਾਵ ਜਿਥੇ ਸ਼ਬਦ ਇੱਕ ਅਨਿਖੜ ਰੂਪ ਵਿੱਚ ਅਰਥ ਦੱਸੇਉਸ ਨੂੰ ਰੂੜੀ ਅਭਿਧਾ ਕਿਹਾ ਜਾਂਦਾ ਹੈ ਗੋਡਾ,ਕੂਹਣੀ,ਘੋੜਾ ਸ਼ਬਦਾ ਦਾ ਆਪੋ ਆਪਣਾ ਅਰਥ ਇਹਨਾਂ ਦੇ ਇਕੱਲੇ ਰਹਿਣ ਤੇ ਹੀ ਪ੍ਰਤੀਤ ਹੁੰਦਾ ਹੈ ਜਿਵੇਂ ਪਿਛੋ ਇੱਕ ਪਰੰਪਰਾ ਵਿੱਚ ਤੁਰਿਆ ਆ ਰਿਹਾ ਹੈ ਇਨਾ ਦੀ ਅੰਗ ਵੰਡ ਤੋ ਕੁਝ ਨਹੀਂ ਲਭੇਗਾ ਕੂ+ਹ+ਣੀ ਦੀ ਵੰਡ ਵਿੱਚ ' ਕੂ' ਦਾ ਅਰਥ ਨਹੀਂ ਜਿਸ ਨਾਲ ਸਾਡੇ ਪ੍ਰਸੰਗਿਕ ਮਤਲਬ ਦੀ ਸਿੱਧੀ ਹੋਵੇ। ਸੋ ਇਥੇ ਇੱਕ ਪਰਿਪਾਟੀ ਹੀ ਹੈ, ਇੱਕ ਨਿਰੋਲ ਰੂੜੀ( tradition) ਜਗਨ ਨਾਥ ਅਨੁਸਾਰ:- ਰੂੜੀ ਅਭਿਧਾ ਨੂੰ ਸਮੁਦਾਇ ਅਭਿਧਾ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਸ਼ਬਦ ਇੱਕ ਇਕੱਠ ਰੂਪ ਵਿੱਚ ਅਰਥ ਦਾ ਗਿਆਨ ਕਰਾਉਦਾ ਹੈ। 2. ਯੋਗਿਕੀ ਅਭਿਧਾ ਸ਼ਬਦਸ਼ਕਤੀ ਇਸ ਨੂੰ ਅਵਯਵ ਸ਼ਕਤੀ ਵੀ ਕਿਹਾ ਜਾਂਦਾ ਹੈ ਜਿਥੇ ਸ਼ਬਦਾ ਦਾ ਯੋਗ ਮਤਲਬ ਸ਼ਬਦਾ ਦੇ ਅੰਗਾ ਦੇ ਜੋੜ ਤੋ ਅਰਥ ਦੀ ਪ੍ਰਤੀਤੀ ਹੋਵੇ। ਉਦਾਹਰਣ ਹਲਵਾਹ,ਜਨੌਰ, ਧਨਵਾਨ ਆਦਿ ਸ਼ਬਦ। ਹਲ+ਵਾਹ ਦੇ ਪਹਿਲੇ ਅੰਗ 'ਹਲ' ਤੇ 'ਵਾਹ' ਦੇ ਅਰਥ ਸਪਸ਼ਟ ਹਨ,ਜਿਨਾ ਦੇ ਯੋਗ ਤੋ ਹੀ ਇਸ ਹਲਵਾਹ ਸ਼ਬਦ ਦੀ ਵਿਉਤਪਤੀ ਹੋਈ ਹੈ ਅਰਥਾਤ ਕਿਰਸਾਣ ਜਾਂ ਜਿਮੀਦਾਰ 3.ਯੋਗ ਰੂੜੀ ਅਭਿਧਾ ਸ਼ਬਦਸ਼ਕਤੀ ਜਿਥੇ ਸਮੁਦਾਇ ਸ਼ਕਤੀ ਅਤੇ ਅਵਯਵਾ ਸ਼ਕਤੀ ਭਾਵ ਅੰਗਿਕ ਸ਼ਕਤੀ ਦੀ ਲੋੜ ਪਵੇ ਇਹਨਾਂ ਦੇ ਮਿਸ਼ਰਣ ਨਾਲ ਅੰਗਾ ਦੇ ਅਰਥਾ ਦੇ ਬੋਧ ਦੁਆਰਾ ਸਮੁੱਚੇ ਅਰਥ ਨੂੰ ਉਜਾਗਰ ਕਰੇ ਉਹ ਸ਼ਬਦ ਯੋਗ ਰੂੜੀ ਹੈ। ਉਦਾਹਰਣ ਪੰਕਜ ਸ਼ਬਦ ਦਾ ਅਰਥ ਹੈ ਪੰਕ= ਚਿਕੜ, ਜ= ਪੈਦਾ ਹੋਣ ਵਾਲਾ ਭਾਵ ਚਿੱਕੜ ਤੋ ਪੈਦਾ ਹੋਣ ਵਾਲਾ ਪੰਕਜ। ਚਿੱਕੜ ਤੋ ਤਾਂ ਹੋਰ ਵੀ ਕਈ ਚੀਜਾ ਪੈਦਾ ਹੁੰਦੀਆ ਹਨ ਪਰ ਪੰਕਜ ਦਾ ਅਰਥ ਸਿਰਫ ਕੰਵਲ ਹੈ। ਪੰਕਜ ਦਾ ਕੰਵਲ ਦੇ ਅਰਥ ਵਿੱਚ ਪ੍ਰਚਲਿਤ ਹੋਣਾ ਇੱਕ ਰੂੜੀ ਹੈ ਭਾਵੇਂ ਇਸਦੇ ਅੰਗਿਕ ਅਰਥ ਵੀ ਹਨ 2.ਲਕਸ਼ਣਾ ਸ਼ਬਦ ਸ਼ਕਤੀ ਜਗਨ ਨਾਥ ਅਨੁਸਾਰ ਅਭਿਧਾ ਸ਼ਬਦ ਸ਼ਕਤੀ ਦੁਆਰਾ ਨਿਰੂਪਿਤ ਸ਼ਬਦ ਦੇ ਅਰਥ ਦੇ ਕਿਸੇ ਹੋਰ ਪਦਾਰਥ ਦੇ ਨਾਲ ਹੋ ਸਕਣ ਵਾਲੇ ਸੰਬੰਧ ਨੂੰ ਲਕਸ਼ਣਾ ਸ਼ਬਦਸ਼ਕਤੀ ਕਹਿੰਦੇ ਹਨ ਉਦਾਹਰਣ ਦੇ ਤੋਰ ਤੇ ਇਸ ਵਿੱਚ ਗੁਣ ਮਿਲਾਏ ਜਾਦੇ ਹਨ ਜਿਵੇਂ ਅਸੀਂ ਕਿਸੇ ਵਿਆਕਤੀ ਨੂੰ ਗਧਾ ਕਹਿੰਦੇ ਹਨ ਪਰ ਗਧਾ ਤਾਂ ਚਾਰ ਪੈਰ,ਲੰਮੇ ਕੰਨਾਂ ਵਾਲਾ ਹੁੰਦਾ ਹੈ ਪਰ ਇਥੇ ਗਧੇ ਦਾ ਅਰਥ ਮੂਰਖ ਵਿਆਕਤੀ ਨਾਲ ਹੈ ਭਾਵ ਗਧੇ ਤੇ ਮੂਰਖ ਵਿਆਕਤੀ ਦੇ ਗੁਣ ਮਿਲਦੇ ਹਨ ਜਿਸ ਸ਼ਬਦ ਤੋ ਮੁਖ ਅਰਥ ਤੋ ਇਲਾਵਾ, ਲਕਸ਼ਣਾ ਸ਼ਕਤੀ ਰੂੜੀ ਅਭਿਧਾ ਸ਼ਬਦ ਸ਼ਕਤੀ ਹੋਰ ਕਿਸੇ ਅਰਥ ਦਾ ਗਿਆਨ ਹੁੰਦਾ ਹੈ ਉਸ ਨੂੰ ਲਕਸ਼ਕ ਸ਼ਬਦ ਅਤੇ ਉਸਦੇ ਅਰਥ ਨੂੰ ਲੱਖਣਾਰਥ ਕਹਿੰਦੇ ਹਨ ਲਕਸ਼ਣਾ ਦੇ ਭੇਦ 1ਮੁੱਖ ਅਰਥ ਦਾ ਬਾਧ ਹੋਣਾ ਸ਼ਬਦ ਦੇ ਵਾਚਯਾਰਥ ਵਿੱਚ ਕਿਸੇ ਅਰਥ ਦੇ ਨਾ ਬਣ ਸਕਣ ਨੂੰ ਮੁਖ ਅਰਥ ਦਾ ਬਾਧ ਹੋਣਾ ਕਿਹਾ ਜਾਂਦਾ ਹੈ। 2.

    45 ਵਾਰੀ ਵੇਖਿਆ ਗਿਆ (↑45 ਕੱਲ੍ਹ ਤੋਂ)0,0,0,0,0,0,0,0,0, 45

    1 ਦਿਨ ਸਟ੍ਰੀਕ

    🔍 🗞️
  12. 12

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    43 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,31,0,35,28,44,34,33,35, 43

    7 ਦਿਨ ਸਟ੍ਰੀਕ

    🔍 🗞️
  13. 13

    ਹਰਜੀਤ ਅਟਵਾਲ

    ਹਰਜੀਤ ਅਟਵਾਲ

    ਹਰਜੀਤ ਅਟਵਾਲ (ਜਨਮ 8 ਅਕਤੂਬਰ 1952) ਇੱਕ ਪਰਵਾਸੀ ਪੰਜਾਬੀ ਲੇਖਕ, ਨਾਵਲਕਾਰ ਅਤੇ ਕਹਾਣੀਕਾਰ ਹਨ। ਉਹ 1977 ਤੋਂ ਇੰਗਲੈਂਡ ਵਿੱਚ ਰਹਿ ਰਿਹਾ ਹੈ। ਹਰਜੀਤ ਅਟਵਾਲ ਦੇ ਨਾਵਲਾਂ ਦਾ ਮੁੱਖ ਵਿਸ਼ਾ ਪਰਵਾਸੀ ਯਥਾਰਥ ਹੈ।

    41 ਵਾਰੀ ਵੇਖਿਆ ਗਿਆ (↑41 ਕੱਲ੍ਹ ਤੋਂ)0,0,0,0,0,0,0,0,0, 41

    1 ਦਿਨ ਸਟ੍ਰੀਕ

    🔍 🗞️
  14. 14

    ਜੈਨ ਧਰਮ

    ਜੈਨ ਧਰਮ

    ਜੈਨ ਧਰਮ (ਸੰਸਕ੍ਰਿਤ: जैन धर्मः) ਭਾਰਤ ਦੀ ਸ਼ਰਮਣ ਪਰੰਪਰਾ ਤੋਂ ਨਿਕਲਿਆ ਧਰਮ ਅਤੇ ਦਰਸ਼ਨ ਹੈ। ਪ੍ਰੋਫੈਸਰ ਮਹਾਵੀਰ ਸਰਨ ਜੈਨ ਦਾ ਅਭਿਮਤ ਹੈ ਕਿ ਜੈਨ ਧਰਮ ਦੀ ਭਗਵਾਨ ਮਹਾਵੀਰ ਦੇ ਪੂਰਵ ਜੋ ਪਰੰਪਰਾ ਪ੍ਰਾਪਤ ਹੈ, ਉਸ ਦੇ ਵਾਚਕ ਨਿਗੰਠ ਧੰਮ (ਨਿਰਗਰੰਥ ਧਰਮ), ਆਰਹਤ‌ ਧਰਮ ਅਤੇ ਸ਼ਰਮਣ ਪਰੰਪਰਾ ਰਹੇ ਹਨ। ਪਾੱਰਸ਼ਵਨਾਥ ਦੇ ਸਮੇਂ ਤੱਕ ਚਾਤੁਰਿਆਮ ਧਰਮ ਸੀ।

    41 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)0,0,0,0,0,0,0,0,51, 41

    2 ਦਿਨ ਸਟ੍ਰੀਕ

    🔍 🗞️
  15. 15

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    41 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)30,21,22,22,21,22,35,27,38, 41

    9+ ਦਿਨ ਸਟ੍ਰੀਕ

    🔍 🗞️
  16. 16

    ਭਰਥਰੀ (ਰਾਜਾ)

    ਭਰਥਰੀ (ਰਾਜਾ)

    ਭਾਰਤ ਦੇ ਕਈ ਹਿੱਸਿਆਂ ਵਿੱਚ ਭਰਥਰੀ, ਜੋਗੀ ਸੰਤ ਵਜੋਂ ਵੀ ਜਾਣਿਆ ਜਾਂਦਾ ਹੈ, ਉੱਤਰ ਭਾਰਤ ਵਿੱਚ ਬਹੁਤ ਸਾਰੀਆਂ ਲੋਕ ਕਹਾਣੀਆਂ ਦਾ ਨਾਇਕ ਹੈ। ਸੰਸਾਰ ਨੂੰ ਤਿਆਗਣ ਅਤੇ ਆਪਣੇ ਛੋਟੇ ਭਰਾ ਵਿਕਰਮਾਦਿਤਿਆ ਦੇ ਹੱਕ ਵਿੱਚ ਤਿਆਗ ਕਰਨ ਤੋਂ ਪਹਿਲਾਂ ਉਹ ਉਜੈਨ ਦਾ ਸ਼ਾਸਕ ਸੀ।

    41 ਵਾਰੀ ਵੇਖਿਆ ਗਿਆ (↑41 ਕੱਲ੍ਹ ਤੋਂ)0,0,0,0,0,0,0,0,0, 41

    1 ਦਿਨ ਸਟ੍ਰੀਕ

    🔍 🗞️
  17. 17

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    39 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)50,42,59,49,57,54,21,42,43, 39

    9+ ਦਿਨ ਸਟ੍ਰੀਕ

    🔍 🗞️
  18. 18

    ਗੁਰਚਰਨ ਸਿੰਘ (ਚਿੱਤਰਕਾਰ)

    ਗੁਰਚਰਨ ਸਿੰਘ (ਚਿੱਤਰਕਾਰ)

    ਗੁਰਚਰਨ ਸਿੰਘ ਇੱਕ ਭਾਰਤੀ ਚਿੱਤਰਕਾਰ ਹੈ, ਜੋ ਆਪਣੀਆਂ ਪ੍ਰਤੀਕਮਈ ਪੇਂਟਿੰਗਾਂ ਲਈ ਜਾਣਿਆ ਜਾਂਦਾ ਹੈ। ਉਸਦਾ ਜਨਮ 1949 ਵਿੱਚ ਪਟਿਆਲਾ, ਭਾਰਤ ਦੇ ਪੰਜਾਬ ਰਾਜ ਵਿੱਚ ਹੋਇਆ ਸੀ ਅਤੇ ਉਸਨੇ ਸਰਕਾਰੀ ਕਾਲਜ ਆਫ਼ ਆਰਟਸ ਐਂਡ ਕਰਾਫਟ, ਚੰਡੀਗੜ੍ਹ ਵਿੱਚ ਪੜ੍ਹਾਈ ਕੀਤੀ ਸੀ। ਉਸ ਦੀਆਂ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਸੋਲੋ ਅਤੇ ਗਰੁੱਪ ਪ੍ਰਦਰਸ਼ਨੀਆਂ ਲੱਗ ਚੁੱਕੀਆਂ ਹਨ ਅਤੇ ਉਸ ਦੀਆਂ ਰਚਨਾਵਾਂ ਨੂੰ 1984 ਵਿੱਚ ਟੋਕੀਓ ਵਿੱਚ ਇੰਟਰਨੈਸ਼ਨਲ ਬਿਏਨੇਲ, 1986 ਵਿੱਚ ਸਿਓਲ ਵਿੱਚ ਸਮਕਾਲੀ ਕਲਾ ਪ੍ਰਦਰਸ਼ਨ ਅਤੇ 1988 ਵਿੱਚ ਲੰਡਨ ਵਿੱਚ ਸਮਕਾਲੀ ਕਲਾ ਦੇ ਤਿਉਹਾਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਲਲਿਤ ਕਲਾ ਅਕਾਦਮੀ, ਨਵੀਂ ਦਿੱਲੀ, ਨੈਸ਼ਨਲ ਗੈਲਰੀ ਆਫ਼ ਮਾਡਰਨ ਆਰਟ, ਨਵੀਂ ਦਿੱਲੀ ਅਤੇ ਇੰਡੀਆ ਹਾਊਸ, ਪੈਰਿਸ ਨੇ ਆਪਣੇ ਅਹਾਤੇ 'ਤੇ ਉਸਦੀਆਂ ਪੇਂਟਿੰਗਾਂ ਦੀ ਨਮਾਇਸ਼ ਲਾ ਰੱਖੀ ਹੈ। ਰੈੱਡ ਲਾਈਟ ਇਨ ਬਲੈਕ ਐਂਡ ਵ੍ਹਾਈਟ ਅਤੇ ਲੇਸ ਮਿਜ਼ਰੇਬਲਜ਼ ਉਸ ਦੀਆਂ ਦੋ ਪ੍ਰਸਿੱਧ ਰਚਨਾਵਾਂ ਹਨ।

    36 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,0,0,0,0,0,0,27,37, 36

    3 ਦਿਨ ਸਟ੍ਰੀਕ

    🔍 🗞️
  19. 19

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    32 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)23,29,23,17,24,24,24,24,30, 32

    9+ ਦਿਨ ਸਟ੍ਰੀਕ

    🔍 🗞️
  20. 20

    ਸਵਰ

    ਸਵਰ

    ਧੁਨੀ ਵਿਗਿਆਨ ਵਿੱਚ ਸਵਰ (ਸ੍ਵਰ) ਜਾਂ ਇਲਤ (ਸ਼ਾਹਮੁਖੀ: عِلّت) ਉਨ੍ਹਾਂ ਧੁਨੀਆਂ ਨੂੰ ਕਹਿੰਦੇ ਹਨ ਜੋ ਬਿਨਾਂ ਕਿਸੇ ਹੋਰ ਧੁਨੀਆਂ ਦੀ ਸਹਾਇਤਾ ਦੇ ਉਚਾਰੀਆਂ ਜਾ ਸਕਦੀਆਂ ਹਨ। ਇਨ੍ਹਾਂ ਦੇ ਉਚਾਰਨ ਵਿੱਚ ਸਾਹ ਛੱਡਦੇ ਸਮੇਂ ਕੋਈ ਰੋਕ ਨਹੀਂ ਪੈਂਦੀ। ਇਨ੍ਹਾਂ ਦੇ ਉਲਟ ਵਿਅੰਜਨ ਧੁਨੀਆਂ ਇਵੇਂ ਨਹੀਂ ਉਚਾਰੀਆਂ ਜਾ ਸਕਦੀਆਂ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)0,0,0,0,0,0,0,0,0, 31

    1 ਦਿਨ ਸਟ੍ਰੀਕ

    🔍 🗞️
  21. 21

    ਸਿੱਧੂ ਮੂਸੇ ਵਾਲਾ

    ਸਿੱਧੂ ਮੂਸੇ ਵਾਲਾ

    ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।

    30 ਵਾਰੀ ਵੇਖਿਆ ਗਿਆ (↑30 ਕੱਲ੍ਹ ਤੋਂ)0,0,0,0,0,0,0,0,0, 30

    1 ਦਿਨ ਸਟ੍ਰੀਕ

    🔍 🗞️
  22. 22

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    30 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)53,33,30,0,17,0,19,27,22, 30

    4 ਦਿਨ ਸਟ੍ਰੀਕ

    🔍 🗞️
  23. 23

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    30 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)39,0,32,23,24,20,21,23,19, 30

    8 ਦਿਨ ਸਟ੍ਰੀਕ

    🔍 🗞️
  24. 24

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    29 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,20,0,12,0,0,17,28,28, 29

    4 ਦਿਨ ਸਟ੍ਰੀਕ

    🔍 🗞️
  25. 25

    ਸੁਰਿੰਦਰ ਕੌਰ

    ਸੁਰਿੰਦਰ ਕੌਰ

    ਸੁਰਿੰਦਰ ਕੌਰ (25 ਨਵੰਬਰ 1929-

    29 ਵਾਰੀ ਵੇਖਿਆ ਗਿਆ (↓46 ਕੱਲ੍ਹ ਤੋਂ)0,0,0,0,0,0,0,30,75, 29

    3 ਦਿਨ ਸਟ੍ਰੀਕ

    🔍 🗞️
  26. 26

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    27 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)22,0,17,12,13,21,15,0,24, 27

    2 ਦਿਨ ਸਟ੍ਰੀਕ

    🔍 🗞️
  27. 27

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    26 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)22,27,0,15,39,20,48,36,37, 26

    7 ਦਿਨ ਸਟ੍ਰੀਕ

    🔍 🗞️
  28. 28

    16ਵੀਂ ਪੰਜਾਬ ਵਿਧਾਨ ਸਭਾ

    16ਵੀਂ ਪੰਜਾਬ ਵਿਧਾਨ ਸਭਾ

    ਭਾਰਤ ਦੇ ਪੰਜਾਬ ਰਾਜ ਵਿੱਚ ਸੋਲ੍ਹਵੀਂ ਵਿਧਾਨ ਸਭਾ ਲਈ ਚੋਣ ਹੋਈ। ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀ ਚੋਣ ਲਈ 20 ਫਰਵਰੀ 2022 ਨੂੰ ਪੋਲਿੰਗ ਹੋਈ ਸੀ। ਨਤੀਜਿਆਂ ਦੇ ਐਲਾਨ ਦੀਆਂ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਗਈ ਸੀ। ਪੰਦਰਵੀਂ ਪੰਜਾਬ ਵਿਧਾਨ ਸਭਾ ਨੂੰ 11 ਮਾਰਚ 2022 ਨੂੰ ਭੰਗ ਕਰ ਦਿੱਤਾ ਗਿਆ ਸੀ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣ ਤੋਂ ਬਾਅਦ ਭੰਗ ਕਰਨ ਦੀ ਲੋੜ ਸੀ। ਸੋਲ੍ਹਵੀਂ ਪੰਜਾਬ ਵਿਧਾਨ ਸਭਾ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ 92 ਮੈਂਬਰ ਖਜ਼ਾਨਾ ਬੈਂਚ ਬਣਾਉਂਦੇ ਹਨ। ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਕਾਂਗਰਸ 18 ਸੀਟਾਂ ਨਾਲ ਹੈ। ਵਿਰੋਧੀ ਧਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਆਜ਼ਾਦ ਹਨ। 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਐਲਾਨਿਆ ਗਿਆ।

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,0,0,0,0,0,0,0, 26

    1 ਦਿਨ ਸਟ੍ਰੀਕ

    🔍 🗞️
  29. 29

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    26 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)29,29,27,20,23,24,18,22,17, 26

    9+ ਦਿਨ ਸਟ੍ਰੀਕ

    🔍 🗞️
  30. 30

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    25 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)0,26,27,20,23,25,18,34,37, 25

    9 ਦਿਨ ਸਟ੍ਰੀਕ

    🔍 🗞️
  31. 31

    ਆਰੀਆ ਸਮਾਜ

    ਆਰੀਆ ਸਮਾਜ

    ਆਰੀਆ ਸਮਾਜ ਇੱਕ ਹਿੰਦੂ ਸੁਧਾਰ ਲਹਿਰ ਹੈ ਜਿਸਦੀ ਸਥਾਪਨਾ ਸਵਾਮੀ ਦਯਾਨੰਦ ਸਰਸਵਤੀ ਨੇ 1875 ਵਿੱਚ ਬੰਬੇ ਵਿੱਚ ਮਥੁਰਾ ਦੇ ਸਵਾਮੀ ਵਿਰਜਾਨੰਦ ਦੀ ਪ੍ਰੇਰਨਾ ਨਾਲ ਕੀਤੀ ਸੀ। ਇਹ ਅੰਦੋਲਨ ਹਿੰਦੂ ਧਰਮ ਵਿਚ ਸੁਧਾਰ ਲਿਆਉਣ ਦੇ ਪੱਛਮੀ ਪ੍ਰਭਾਵਾਂ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ। ਆਰੀਆ ਸਮਾਜ ਸ਼ੁੱਧ ਵੈਦਿਕ ਪਰੰਪਰਾ ਵਿਚ ਵਿਸ਼ਵਾਸ ਰੱਖਦਾ ਸੀ ਅਤੇ ਮੂਰਤੀ ਪੂਜਾ, ਅਵਤਾਰ, ਕੁਰਬਾਨੀ, ਝੂਠੇ ਰੀਤੀ ਰਿਵਾਜਾਂ ਅਤੇ ਵਹਿਮਾਂ-ਭਰਮਾਂ ਨੂੰ ਰੱਦ ਕਰਦਾ ਸੀ। ਇਸ ਵਿਚ ਉਸਨੇ ਅਛੂਤਤਾ ਅਤੇ ਜਾਤੀ-ਅਧਾਰਤ ਵਿਤਕਰੇ ਦਾ ਵਿਰੋਧ ਕੀਤਾ ਅਤੇ ਔਰਤ ਤੇ ਸ਼ੂਦਰਾਂ ਨੂੰ ਯੱਗਯੋਪਵੀਤ ਪਹਿਨਣ ਅਤੇ ਵੇਦ ਪੜ੍ਹਨ ਦਾ ਅਧਿਕਾਰ ਦਿੱਤਾ। ਸਵਾਮੀ ਦਯਾਨੰਦ ਸਰਸਵਤੀ ਦੁਆਰਾ ਰਚੀ ਗਈ ਸੱਤਿਆ ਪ੍ਰਕਾਸ਼ ਪ੍ਰਕਾਸ਼ ਆਰੀਆ ਸਮਾਜ ਦਾ ਮੂਲ ਪਾਠ ਹੈ। ਆਰੀਆ ਸਮਾਜ ਦਾ ਮੰਤਵ ਹੈ: ਕ੍ਰਿਵਨੰਤੋ ਵਿਸ਼ਵਾਮਰਯਮ, ਜਿਸਦਾ ਅਰਥ ਹੈ - ਦੁਨੀਆਂ ਨੂੰ ਆਰੀਅਨ ਹੋਣ ਦਿਓ। ਮਸ਼ਹੂਰ ਆਰੀਆ ਸਮਾਜ ਦੇ ਲੋਕਾਂ ਵਿਚ ਸਵਾਮੀ ਦਯਾਨੰਦ ਸਰਸਵਤੀ, ਸਵਾਮੀ ਸ਼ਰਧਾਂਧਨ, ਮਹਾਤਮਾ ਹੰਸਰਾਜ, ਲਾਲਾ ਲਾਜਪਤ ਰਾਏ, ਭਾਈ ਪਰਮਾਨੰਦ, ਰਾਮ ਪ੍ਰਸਾਦ 'ਬਿਸਮਿਲ', ਪੰਡਿਤ ਗੁਰੂ ਦੱਤ, ਸਵਾਮੀ ਆਨੰਦਬੋਧ ਸਰਸਵਤੀ, ਚੌਧਰੀ ਛੋਟੂਰਾਮ, ਚੌਧਰੀ ਚਰਨ ਸਿੰਘ, ਪੰਡਿਤ ਵੰਦੇ ਮਾਤਰਮ ਰਾਮਚੰਦਰ ਰਾਓ, ਕੇ.

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)0,0,0,0,0,0,0,0,0, 25

    1 ਦਿਨ ਸਟ੍ਰੀਕ

    🔍 🗞️
  32. 32

    ਬਾਗਾਂ ਦਾ ਰਾਖਾ (ਨਿੱਕੀ ਕਹਾਣੀ)

    ਬਾਗਾਂ ਦਾ ਰਾਖਾ (ਨਿੱਕੀ ਕਹਾਣੀ)

    ਬਾਗਾਂ ਦਾ ਰਾਖਾ ਪੰਜਾਬੀ ਲੇਖਕ ਸੁਜਾਨ ਸਿੰਘ ਦੀ ਲਿਖੀ ਇੱਕ ਨਿੱਕੀ ਕਹਾਣੀ ਹੈ ਜੋ ਉਨ੍ਹਾਂ ਦੇ ਕਹਾਣੀ ਸੰਗ੍ਰਹਿ ਸਭ ਰੰਗ ਵਿੱਚ ਸ਼ਾਮਲ ਹੈ। ਇਸ ਕਹਾਣੀ ਨੂੰ ਜਲੰਧਰ ਦੂਰਦਰਸ਼ਨ ਨੇ ਟੈਲੀ ਫਿਲਮ ਅਤੇ ਰੰਗਕਰਮੀ ਸੈਮੂਅਲ ਜੌਨ ਨੇ ਇਸੇ ਨਾਮ ਦੇ ਨੁੱਕੜ ਨਾਟਕ ਵਿੱਚ ਇਸ ਦਾ ਰੂਪਾਂਤਰਨ ਕੀਤਾ।

    25 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,0,0,0,0,0,0,0,33, 25

    2 ਦਿਨ ਸਟ੍ਰੀਕ

    🔍 🗞️
  33. 33

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    25 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)36,34,34,29,28,26,92,48,27, 25

    9+ ਦਿਨ ਸਟ੍ਰੀਕ

    🔍 🗞️
  34. 34

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    24 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)17,0,15,15,19,19,15,25,22, 24

    8 ਦਿਨ ਸਟ੍ਰੀਕ

    🔍 🗞️
  35. 35

    ਰਿਗਵੇਦ

    ਰਿਗਵੇਦ

    ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,500, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ.

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,0,0, 23

    1 ਦਿਨ ਸਟ੍ਰੀਕ

    🔍 🗞️
  36. 36

    ਭਗਵਾਨ ਮਹਾਵੀਰ

    ਭਗਵਾਨ ਮਹਾਵੀਰ

    ਮਹਾਵੀਰ ਦਾ ਜਨਮ ਬਿਹਾਰ ਦੀ ਸਾਹੀ ਪਰਿਵਾਰ ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਮ ਸਿਧਾਰਥ ਅਤੇ ਮਾਤਾ ਦਾ ਨਾਮ ਤ੍ਰਿਸ਼ਲਾ ਸੀ। 30 ਸਾਲ ਦੀ ਉਮਰ ਵਿੱਚ ਆਪ ਨੇ ਦੀਖਸਾ ਦੀ ਪ੍ਰਪਤੀ ਲਈ ਘਰ ਦਾ ਤਿਆਗ ਕਰ ਦਿਤਾ। ਸਾਡੇ ਬਾਰਾਂ ਸਾਲ ਉਹਨਾਂ ਨੇ ਭਗਤੀ ਕੀਤੀ ਤੇ ਦੀਕਸਾ ਦੀ ਪ੍ਰਾਪਤੀ ਕੀਤੀ। ਉਹਨਾਂ ਨੇ ਸਾਰੇ ਭਾਰਤ ਦੀ ਯਾਤਰਾ ਕੀਤੀ ਤੇ ਜੈਨ ਦਰਸ਼ਨ ਦਾ ਪ੍ਰਚਾਰ ਕੀਤਾ। 72 ਸਾਲ ਦੀ ਉਮਰ ਵਿੱਚ ਆਪ ਨੂੰ ਮੋਖਸ ਦੀ ਪ੍ਰਾਪਤੀ ਹੋਈ। ਭਗਵਾਨ ਮਹਾਵੀਰ ਨੇ ਆਪਣੇ ਪੈਰੋਕਾਰ ਸਾਧੂਆਂ ਅਤੇ ਗ੍ਰਹਿਸਥਾਂ ਲਈ ਅਹਿੰਸਾ, ਸੱਚ, ਬ੍ਰਹਮਚਰੀਆ ਦੇ ਪੰਜ ਵਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਦੱਸੀ ਹੈ ਪਰ ਇਨ੍ਹਾਂ ਸਭ ਵਿੱਚ ਅਹਿੰਸਾ ਦੀ ਭਾਵਨਾ ਸ਼ਾਮਲ ਹੈ। ਵਰਧਮਾਨ, ਵੀਰ, ਅਭਿਵੀਰ, ਮਹਾਵੀਰ ਅਤੇ ਸਨਮਤੀ ਅਖਵਾਉਣ ਵਾਲੇ ਸ਼ਰਮਣ ਭਗਵਾਨ ਮਹਾਵੀਰ ਸਵਾਮੀ ਜੈਨ ਧਰਮ ਦੇ 24ਵੇਂ ਤੇ ਅੰਤਿਮ ਤੀਰਥੰਕਰ ਹੋਏ ਹਨ।

    23 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)0,0,0,0,0,0,0,0,34, 23

    2 ਦਿਨ ਸਟ੍ਰੀਕ

    🔍 🗞️
  37. 37

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    23 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,18,0,0,0,19,27,17, 23

    4 ਦਿਨ ਸਟ੍ਰੀਕ

    🔍 🗞️
  38. 38

    ਕਿਰਿਆ

    ਕਿਰਿਆ

    ਕਿਰਿਆ ਵਾਕ-ਵਿਉਂਤ ਵਿੱਚ ਕੋਈ ਸ਼ਬਦ ਜਾਂ ਸ਼ਬਦ ਸ਼੍ਰੇਣੀ ਹੁੰਦੀ ਹੈ ਜੋ ਆਮ ਤੌਰ 'ਤੇ ਕਿਸੇ ਕੰਮ ਦੇ ਹੋਣ (ਲਿਆਓ, ਪੜ੍ਹੋ, ਚੱਲੋ, ਦੌੜੋ, ਸਿੱਖੋ), ਕਿਸੇ ਘਟਨਾ (ਵਾਪਰਨਾ, ਬਣਨਾ), ਜਾਂ ਹੋਣ ਦੀ ਸਥਿਤੀ ਨੂੰ ਦਰਸਾਉਂਦਾ ਹੈ। (ਹੋਣਾ, ਮੌਜੂਦ ਹੋਣਾ, ਖੜ੍ਹਾ ਹੋਣਾ) ਦਾ ਲਖਾਇਕ ਹੋਵੇ।

    23 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,16,0,0,0,0,0,17, 23

    2 ਦਿਨ ਸਟ੍ਰੀਕ

    🔍 🗞️
  39. 39

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    22 ਵਾਰੀ ਵੇਖਿਆ ਗਿਆ (↓33 ਕੱਲ੍ਹ ਤੋਂ)44,35,31,22,28,22,28,51,55, 22

    9+ ਦਿਨ ਸਟ੍ਰੀਕ

    🔍 🗞️
  40. 40

    ਨਾਂਵ

    ਨਾਂਵ

    ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।

    22 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)23,0,0,0,13,15,19,18,32, 22

    6 ਦਿਨ ਸਟ੍ਰੀਕ

    🔍 🗞️
  41. 41

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,20,19,12,20,19,0,0,0, 22

    1 ਦਿਨ ਸਟ੍ਰੀਕ

    🔍 🗞️
  42. 42

    ਹੇਮਕੁੰਟ ਸਾਹਿਬ

    ਹੇਮਕੁੰਟ ਸਾਹਿਬ

    ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।

    21 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)16,0,0,0,0,18,17,0,25, 21

    2 ਦਿਨ ਸਟ੍ਰੀਕ

    🔍 🗞️
  43. 43

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.

    21 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)22,18,24,16,18,28,22,18,19, 21

    9+ ਦਿਨ ਸਟ੍ਰੀਕ

    🔍 🗞️
  44. 44

    ਕਿੱਸਾ ਕਾਵਿ

    ਕਿੱਸਾ ਕਾਵਿ

    ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)16,25,0,0,0,0,23,21,0, 21

    1 ਦਿਨ ਸਟ੍ਰੀਕ

    🔍 🗞️
  45. 45

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    20 ਵਾਰੀ ਵੇਖਿਆ ਗਿਆ (↓28 ਕੱਲ੍ਹ ਤੋਂ)28,34,0,25,20,31,25,49,48, 20

    7 ਦਿਨ ਸਟ੍ਰੀਕ

    🔍 🗞️
  46. 46

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,29,0,0,0,0, 20

    1 ਦਿਨ ਸਟ੍ਰੀਕ

    🔍 🗞️
  47. 47

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    20 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)23,33,34,40,24,25,35,24,22, 20

    9+ ਦਿਨ ਸਟ੍ਰੀਕ

    🔍 🗞️
  48. 48

    ਜਿਊਣਾ ਮੌੜ

    ਜਿਊਣਾ ਮੌੜ

    ਜਿਊਣਾ ਮੌੜ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌੜਾਂ ਦਾ ਜੰਮਪਲ ਇੱਕ ਅਣਖੀ ਨੌਜਵਾਨ ਸੀ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,15,39,28,20,0,0, 20

    1 ਦਿਨ ਸਟ੍ਰੀਕ

    🔍 🗞️
  49. 49

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    20 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)21,17,0,15,27,26,18,18,18, 20

    7 ਦਿਨ ਸਟ੍ਰੀਕ

    🔍 🗞️
  50. 50

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    20 ਵਾਰੀ ਵੇਖਿਆ ਗਿਆ (↓20 ਕੱਲ੍ਹ ਤੋਂ)35,38,39,29,64,54,42,37,40, 20

    9+ ਦਿਨ ਸਟ੍ਰੀਕ

    🔍 🗞️
  51. 51

    ਬਾਵਾ ਬਲਵੰਤ

    ਬਾਵਾ ਬਲਵੰਤ

    ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,0,0,0,0,0,0, 19

    1 ਦਿਨ ਸਟ੍ਰੀਕ

    🔍 🗞️
  52. 52

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)15,0,0,0,0,0,0,0,0, 19

    1 ਦਿਨ ਸਟ੍ਰੀਕ

    🔍 🗞️
  53. 53

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    19 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)40,34,32,19,27,21,20,33,36, 19

    9+ ਦਿਨ ਸਟ੍ਰੀਕ

    🔍 🗞️
  54. 54

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,29,50,0,18,17,27,27,0, 19

    1 ਦਿਨ ਸਟ੍ਰੀਕ

    🔍 🗞️
  55. 55

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    19 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)29,29,20,25,29,24,24,26,34, 19

    9+ ਦਿਨ ਸਟ੍ਰੀਕ

    🔍 🗞️
  56. 56

    ਪੰਜਾਬੀ ਵਿਆਕਰਨ

    ਪੰਜਾਬੀ ਵਿਆਕਰਨ

    Activity...

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,0,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  57. 57

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    18 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)39,41,26,21,26,27,32,78,20, 18

    9+ ਦਿਨ ਸਟ੍ਰੀਕ

    🔍 🗞️
  58. 58

    ਬਲਰਾਜ ਸਾਹਨੀ

    ਬਲਰਾਜ ਸਾਹਨੀ

    ਬਲਰਾਜ ਸਾਹਨੀ (1 ਮਈ 1913 –13 ਅਪ੍ਰੈਲ 1973) ਇੱਕ ਉੱਘੇ ਭਾਰਤੀ ਫ਼ਿਲਮੀ ਅਦਾਕਾਰ ਸਨ। ਇਸ ਤੋਂ ਬਿਨਾਂ ਇਹ ਅੰਗਰੇਜ਼ੀ ਅਤੇ ਪੰਜਾਬੀ ਦੇ ਲੇਖਕ ਵੀ ਸਨ। ਇਹ ਉੱਘੇ ਹਿੰਦੀ ਲੇਖਕ ਅਤੇ ਅਦਾਕਾਰ ਭੀਸ਼ਮ ਸਾਹਨੀ ਦੇ ਵੱਡੇ ਭਰਾ ਸਨ।

    18 ਵਾਰੀ ਵੇਖਿਆ ਗਿਆ (↓43 ਕੱਲ੍ਹ ਤੋਂ)0,16,0,12,0,0,0,19,61, 18

    3 ਦਿਨ ਸਟ੍ਰੀਕ

    🔍 🗞️
  59. 59

    ਸੂਰਜ

    ਸੂਰਜ

    ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,0,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  60. 60

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    18 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)32,39,42,36,61,36,29,547,31, 18

    9+ ਦਿਨ ਸਟ੍ਰੀਕ

    🔍 🗞️
  61. 61

    ਲੋਕ ਮੇਲੇ

    ਲੋਕ ਮੇਲੇ

    ਲੋਕ ਮੇਲੇ ਤੋਂ ਭਾਵ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ। ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ। ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ। ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉਂਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ, ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ। ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ, ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ। ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ। 26 ਦਸੰਬਰ, 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ। ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ। ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ। ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ। ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ। 1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......

    18 ਵਾਰੀ ਵੇਖਿਆ ਗਿਆ (↓43 ਕੱਲ੍ਹ ਤੋਂ)0,0,0,0,0,0,0,0,61, 18

    2 ਦਿਨ ਸਟ੍ਰੀਕ

    🔍 🗞️
  62. 62

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ (ਅੰਗਰੇਜ਼ੀ: adverb) ਪੰਜਾਬੀ ਵਿਆਕਰਨ ਦੀ ਇੱਕ ਸ਼ਬਦ-ਸ਼੍ਰੇਣੀ ਹੈ। ਇਹ ਉਹ ਸ਼ਬਦ ਜਾਂ ਵਾਕੰਸ਼ ਹਨ ਜੋ ਕਿਰਿਆ ਦੇ ਲੱਛਣ, ਗੁਣ ਜਾਂ ਵਿਸ਼ੇਸ਼ਤਾ ਦਾ ਬੋਧ ਕਰਵਾਉਂਦੇ ਹਨ — ਯਾਨੀ ਕੰਮ ਕਦੋਂ, ਕਿੱਥੇ, ਕਿਵੇਂ, ਕਿੰਨਾ ਜਾਂ ਕਿਉਂ ਹੋਇਆ। ਇਸਦੀ ਪਛਾਣ ਲਈ ਅਕਸਰ ਇਹ ਸਵਾਲ ਵਰਤੇ ਜਾਂਦੇ ਹਨ: ਕਦੋਂ?, ਕਿੱਥੇ?, ਕਿੰਨੀ ਵਾਰ?, ਕਿਵੇਂ?

    18 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)29,48,16,0,0,21,18,26,21, 18

    5 ਦਿਨ ਸਟ੍ਰੀਕ

    🔍 🗞️
  63. 63

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਧਰਮ ਸਥਾਨ (ਗੁਰੂਦੁਆਰਾ) ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    18 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,0,19,15,0,27,27,27,19, 18

    5 ਦਿਨ ਸਟ੍ਰੀਕ

    🔍 🗞️
  64. 64

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    17 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)30,17,0,0,14,0,22,58,33, 17

    4 ਦਿਨ ਸਟ੍ਰੀਕ

    🔍 🗞️
  65. 65

    ਨਾਥ ਜੋਗੀਆਂ ਦਾ ਸਾਹਿਤ

    ਨਾਥ ਜੋਗੀਆਂ ਦਾ ਸਾਹਿਤ

    ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,18,0,0,0,0, 17

    1 ਦਿਨ ਸਟ੍ਰੀਕ

    🔍 🗞️
  66. 66

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,14,0,29,0,0, 17

    1 ਦਿਨ ਸਟ੍ਰੀਕ

    🔍 🗞️
  67. 67

    ਗੁਰਮੁਖੀ

    ਗੁਰਮੁਖੀ

    ਗੁਰਮੁਖੀ (ਸ਼ਾਹਮੁਖੀ: گُرمُکھی) ਇੱਕ ਆਬੂਗੀਦਾ ਹੈ ਜੋ ਲੰਡਾ ਲਿਪੀਆਂ ਤੋਂ ਵਿਕਸਤ ਕੀਤੀ ਗਈ ਹੈ, ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਦੇਵ (1504–1552) ਦੁਆਰਾ ਮਿਆਰੀਕਰਨ ਕੀਤਾ ਅਤੇ ਵਰਤਿਆ ਗਿਆ ਹੈ। ਆਮ ਤੌਰ 'ਤੇ ਸਿੱਖ ਲਿਪੀ ਵਜੋਂ ਮੰਨਿਆ ਜਾਂਦਾ ਹੈ, ਗੁਰਮੁਖੀ ਨੂੰ ਪੰਜਾਬ, ਭਾਰਤ ਵਿੱਚ ਪੰਜਾਬੀ ਭਾਸ਼ਾ ਦੀ ਅਧਿਕਾਰਤ ਲਿਪੀ ਵਜੋਂ ਵਰਤਿਆ ਜਾਂਦਾ ਹੈ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,20,20,37,0,15,17,21,0, 16

    1 ਦਿਨ ਸਟ੍ਰੀਕ

    🔍 🗞️
  68. 68

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)22,0,0,0,0,0,15,20,0, 16

    1 ਦਿਨ ਸਟ੍ਰੀਕ

    🔍 🗞️
  69. 69

    ਬੁੱਧ ਧਰਮ

    ਬੁੱਧ ਧਰਮ

    ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।

    16 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,0,0,0,0,0,0,0,22, 16

    2 ਦਿਨ ਸਟ੍ਰੀਕ

    🔍 🗞️
  70. 70

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)23,0,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️
  71. 71

    ਲੋਪ ਹੋ ਰਹੀਆਂ ਪ੍ਰਜਾਤੀਆਂ

    ਲੋਪ ਹੋ ਰਹੀਆਂ ਪ੍ਰਜਾਤੀਆਂ

    ਖਤਰੇ ਵਿੱਚ ਘਿਰੀਆਂ ਪ੍ਰਜਾਤੀਆਂ(English: Endangered species (EN)) ਤੋਂ ਭਾਵ ਵਿਸ਼ਵ ਦੇ ਅਜਿਹੇ ਜੀਵਾਂ ਦੀਆਂ ਨਸਲਾਂ ਦੀ ਸੂਚੀ ਤੋਂ ਹੈ ਜਿਹਨਾਂ ਦੀ ਗਿਣਤੀ ਬਹੁਤ ਘੱਟ ਰਹਿ ਗਈ ਹੈ ਅਤੇ ਉਹ ਖਤਮ ਹੋਣ ਕਿਨਾਰੇ ਹਨ। ਖਤਰੇ ਵਿੱਚ ਅਜਿਹੀਆਂ ਪ੍ਰਜਾਤੀਆਂ ਦੀ ਸੂਚੀ ਅੰਤਰ ਰਾਸ਼ਟਰੀ ਪ੍ਰਕਿਰਤੀ ਸੁਰੱਖਿਆ ਸੰਘ (International Union for Conservation of Nature) ਆਈ.ਯੂ.ਸੀ.ਐਨ(IUCN) ਵਲੋਂ ਜੀਵਾਂ ਦੇ ਵਿਸ਼ਵ ਵਿਆਪੀ ਕੀਤੇ ਜਾਂਦੇ ਸਰਵੇਖਣ ਦੇ ਆਧਾਰ ਤੇ ਤਿਆਰ ਕੀਤੀ ਜਾਂਦੀ ਹੈ ਜਿਸ ਨੂੰ ਲਾਲ ਸੂਚੀ(IUCN Red List) ਵਜੋਂ ਜਾਣਿਆ ਜਾਂਦਾ ਹੈ ਅਤੇ ਜਿਸ ਤੋਂ ਭਾਵ ਹੈ ਉਹ ਜੀਵ ਜੋ ਅਲੋਪ (extinct) ਹੋਣ ਵਾਲੇ ਹਨ ।"ਖਤਰੇ ਵਿੱਚ ਘਿਰੀਆਂ" ਪ੍ਰਜਾਤੀਆਂ ਦੀ ਸੂਚੀ ਆਈ.ਯੂ.ਸੀ.ਐਨ ਦੀ ਜੰਗਲੀ ਜੀਵਾਂ ਦੇ ਸੁਰੱਖਿਆ ਸਥਿਤੀ ਦੇ ਲਿਹਾਜ ਨਾਲ ਅਤਿ ਖਤਰੇ ਵਿੱਚ ਘਿਰੀਆਂ (Critically endangered) ਪ੍ਰਜਾਤੀਆਂ ਤੋਂ ਬਾਅਦ ਖਤਰੇ ਦਾ ਨਿਸ਼ਾਨ ਦਰਸਾਉਣ ਵਾਲੀ ਦੂਜੀ ਮਹਤਵਪੂਰਨ ਸੂਚੀ ਹੈ।

    16 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)0,0,0,0,0,0,0,0,32, 16

    2 ਦਿਨ ਸਟ੍ਰੀਕ

    🔍 🗞️
  72. 72

    ਵੇਦ

    ਵੇਦ

    ਵੇਦ (ਸੰਸਕ੍ਰਿਤ: वेद; ਅੰਗ੍ਰੇਜ਼ੀ: véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮ (ਰੱਬ)ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,15,0,0,0,0, 16

    1 ਦਿਨ ਸਟ੍ਰੀਕ

    🔍 🗞️
  73. 73

    ਭੀਮਰਾਓ ਅੰਬੇਡਕਰ

    ਭੀਮਰਾਓ ਅੰਬੇਡਕਰ

    ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।

    16 ਵਾਰੀ ਵੇਖਿਆ ਗਿਆ (↓36 ਕੱਲ੍ਹ ਤੋਂ)0,0,0,0,0,0,0,0,52, 16

    2 ਦਿਨ ਸਟ੍ਰੀਕ

    🔍 🗞️
  74. 74

    ਹੀਰ ਰਾਂਝਾ

    ਹੀਰ ਰਾਂਝਾ

    ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)14,0,19,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  75. 75

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ (ਅੰਗ੍ਰੇਜ਼ੀ: Constitution of India) ਭਾਰਤ ਦਾ ਸਰਵਉੱਚ ਕਾਨੂੰਨ ਹੈ ਅਤੇ ਇਹ ਦੁਨੀਆ ਦਾ ਸਭ ਤੋਂ ਲੰਬਾ ਲਿਖਿਆ ਹੋਇਆ ਸੰਵਿਧਾਨ ਹੈ। ਇਹ ਦਸਤਾਵੇਜ਼ ਬੁਨਿਆਦੀ ਰਾਜਨੀਤਿਕ ਕੋਡ, ਢਾਂਚੇ, ਪ੍ਰਕਿਰਿਆਵਾਂ, ਸ਼ਕਤੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਕਰਤੱਵਾਂ ਦੀ ਹੱਦਬੰਦੀ ਕਰਦਾ ਹੈ। ਐਮ. ਐਨ.

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)21,25,49,26,14,27,0,19,0, 15

    1 ਦਿਨ ਸਟ੍ਰੀਕ

    🔍 🗞️
  76. 76

    ਲੋਕਧਾਰਾ

    ਲੋਕਧਾਰਾ

    ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)22,29,33,21,26,30,62,46,0, 15

    1 ਦਿਨ ਸਟ੍ਰੀਕ

    🔍 🗞️
  77. 77

    ਸਵਰ ਅਤੇ ਲਗਾਂ ਮਾਤਰਾਵਾਂ

    ਸਵਰ ਅਤੇ ਲਗਾਂ ਮਾਤਰਾਵਾਂ

    ਧੁਨੀ ਵਿਗਿਆਨ ਵਿੱਚ ਸਵਰ ਉਨ੍ਹਾਂ ਧੁਨੀਆਂ ਨੂੰ ਕਹਿੰਦੇ ਹਨ ਜੋ ਬਿਨਾਂ ਕਿਸੇ ਹੋਰ ਧੁਨੀਆਂ ਦੀ ਸਹਾਇਤਾ ਦੇ ਉਚਾਰੀਆਂ ਜਾ ਸਕਦੀਆਂ ਹਨ। ਇਨ੍ਹਾਂ ਦੇ ਉਚਾਰਨ ਵਿੱਚ ਸਾਹ ਛੱਡਦੇ ਸਮੇਂ ਕੋਈ ਰੋਕ ਨਹੀਂ ਪੈਂਦੀ। ਇਨ੍ਹਾਂ ਦੇ ਉਲਟ ਵਿਅੰਜਨ ਧੁਨੀਆਂ ਇਵੇਂ ਨਹੀਂ ਉਚਾਰੀਆਂ ਜਾ ਸਕਦੀਆਂ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  78. 78

    ਪੰਜਾਬੀ ਧੁਨੀਵਿਉਂਤ

    ਪੰਜਾਬੀ ਧੁਨੀਵਿਉਂਤ

    ਪੰਜਾਬੀ ਧੁਨੀਵਿਉਂਤ ਪੰਜਾਬੀ ਭਾਸ਼ਾ ਵਿੱਚ ਵਰਤੀਆਂ ਜਾਂਦੀਆਂ ਧੁਨੀਆਂ ਦੇ ਅਧਿਐਨ ਨੂੰ ਕਿਹਾ ਜਾਂਦਾ ਹੈ।

    15 ਵਾਰੀ ਵੇਖਿਆ ਗਿਆ (↓23 ਕੱਲ੍ਹ ਤੋਂ)0,0,0,0,0,0,0,0,38, 15

    2 ਦਿਨ ਸਟ੍ਰੀਕ

    🔍 🗞️
  79. 79

    ਸੂਫ਼ੀ ਕਾਵਿ ਦਾ ਇਤਿਹਾਸ

    ਸੂਫ਼ੀ ਕਾਵਿ ਦਾ ਇਤਿਹਾਸ

    ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,18,15,22,21,0, 15

    1 ਦਿਨ ਸਟ੍ਰੀਕ

    🔍 🗞️
  80. 80

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)18,0,0,0,24,0,0,0,0, 15

    1 ਦਿਨ ਸਟ੍ਰੀਕ

    🔍 🗞️
  81. 81

    ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ

    ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ

    1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  82. 82

    ਚੰਦ

    ਚੰਦ

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  83. 83

    23 ਮਈ

    23 ਮਈ

    23 ਮਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 143ਵਾਂ (ਲੀਪ ਸਾਲ ਵਿੱਚ 144ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 222 ਦਿਨ ਬਾਕੀ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  84. 84

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,30,0,0,0, 14

    1 ਦਿਨ ਸਟ੍ਰੀਕ

    🔍 🗞️
  85. 85

    ਗੁਰੂ ਅਰਜਨ ਦੇਵ ਜੀ ਦਾ ਜੀਵਨ ਅਤੇ ਰਚਨਾਵਾਂ

    ਗੁਰੂ ਅਰਜਨ ਦੇਵ ਜੀ ਦਾ ਜੀਵਨ ਅਤੇ ਰਚਨਾਵਾਂ

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,16,0,15,19,0,0,0, 14

    1 ਦਿਨ ਸਟ੍ਰੀਕ

    🔍 🗞️
  86. 86

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ (2 ਜੂਨ, 1894-10 ਜਨਵਰੀ 1958) ਸਿੱਖ ਦਰਸ਼ਨ ਨਾਲ ਜੁੜੇ ਲੇਖਕ, ਅਧਿਆਪਕ ਅਤੇ ਅਨੁਵਾਦਕ ਸਨ। ਉਹ ਪੰਜਾਬੀ ਦੇ ਪਹਿਲੀ ਪੀੜ੍ਹੀ ਦੇ ਵਾਰਤਕਕਾਰ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  87. 87

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  88. 88

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,24,24,20,29,16,21,0, 14

    1 ਦਿਨ ਸਟ੍ਰੀਕ

    🔍 🗞️
  89. 89

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    14 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)32,31,0,30,32,31,24,32,30, 14

    7 ਦਿਨ ਸਟ੍ਰੀਕ

    🔍 🗞️
  90. 90

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    14 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)24,21,20,27,26,24,25,20,25, 14

    9+ ਦਿਨ ਸਟ੍ਰੀਕ

    🔍 🗞️
  91. 91

    ਕਬੀਰ

    ਕਬੀਰ

    ਕਬੀਰ (ਹਿੰਦੀ: कबीर‎) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।

    14 ਵਾਰੀ ਵੇਖਿਆ ਗਿਆ (↓20 ਕੱਲ੍ਹ ਤੋਂ)0,0,0,0,0,21,0,45,34, 14

    3 ਦਿਨ ਸਟ੍ਰੀਕ

    🔍 🗞️
  92. 92

    ਗੌਤਮ ਬੁੱਧ

    ਗੌਤਮ ਬੁੱਧ

    ਫਰਮਾ:Buddhism

    14 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)0,0,0,0,0,0,0,0,21, 14

    2 ਦਿਨ ਸਟ੍ਰੀਕ

    🔍 🗞️
  93. 93

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)19,0,24,17,19,0,0,0,0, 14

    1 ਦਿਨ ਸਟ੍ਰੀਕ

    🔍 🗞️
  94. 94

    ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ

    ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ

    ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇੱਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।

    13 ਵਾਰੀ ਵੇਖਿਆ ਗਿਆ (↓27 ਕੱਲ੍ਹ ਤੋਂ)0,0,19,12,0,0,0,0,40, 13

    2 ਦਿਨ ਸਟ੍ਰੀਕ

    🔍 🗞️
  95. 95

    ਪੰਜਾਬੀ ਲੋਕ ਖੇਡਾਂ

    ਪੰਜਾਬੀ ਲੋਕ ਖੇਡਾਂ

    ‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,18,15,0,18,0, 13

    1 ਦਿਨ ਸਟ੍ਰੀਕ

    🔍 🗞️
  96. 96

    ਜਸਬੀਰ ਸਿੰਘ ਭੁੱਲਰ

    ਜਸਬੀਰ ਸਿੰਘ ਭੁੱਲਰ

    ਜਸਬੀਰ ਸਿੰਘ ਭੁੱਲਰ (ਜਨਮ 4 ਅਕਤੂਬਰ 1941) ਪੰਜਾਬੀ ਦਾ ਨਾਮਵਰ ਸਾਹਿਤਕਾਰ ਹੈ। ਉਹ ਮੁੱਖ ਤੌਰ 'ਤੇ ਕਹਾਣੀ ਅਤੇ ਨਾਵਲ ਵਿਧਾ ਵਿੱਚ ਲਿਖਦਾ ਹੈ। ਉਹ ਬਾਲ ਸਾਹਿਤਕਾਰ ਵੀ ਹੈ। ਉਹ ਪੰਜਾਬ ਦਾ ਸ਼੍ਰੋਮਣੀ ਬਾਲ ਸਾਹਿਤ ਲੇਖਕ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  97. 97

    ਪੰਜਾਬੀ ਤਿਓਹਾਰ

    ਪੰਜਾਬੀ ਤਿਓਹਾਰ

    ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  98. 98

    ਭੁਪਿੰਦਰ ਸਿੰਘ ਮਾਨ

    ਭੁਪਿੰਦਰ ਸਿੰਘ ਮਾਨ

    ਸਰਦਾਰ ਭੁਪਿੰਦਰ ਸਿੰਘ ਮਾਨ (ਜਨਮ 15 ਸਤੰਬਰ 1939, ਗੁਜਰਾਂਵਾਲਾ ) ਨੂੰ 1990 ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦੁਆਰਾ ਕਿਸਾਨ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਨੇ ਰਾਜ ਸਭਾ ਦੇ ਮੈਂਬਰ ਵਜੋਂ 1990 ਤੋਂ 1996 ਤੱਕ ਸੇਵਾ ਨਿਭਾਈ। ਉਨ੍ਹਾਂ ਦਾ ਪਰਿਵਾਰ ਵੰਡ ਦੌਰਾਨ ਲਾਇਲਪੁਰ, ਹੁਣ ਫੈਸਲਾਬਾਦ ਤੋਂ ਬਟਾਲਾ ਆ ਕੇ ਵਸ ਗਿਆ। ਉਨ੍ਹਾਂ ਦੇ ਪਿਤਾ ਸ.

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  99. 99

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,23,0,0,31,0,0, 13

    1 ਦਿਨ ਸਟ੍ਰੀਕ

    🔍 🗞️
  100. 100

    ਰਾਜਪਾਲ (ਭਾਰਤ)

    ਰਾਜਪਾਲ (ਭਾਰਤ)

    ਭਾਰਤ ਦੇ ਰਾਜਾਂ ਦੇ ਰਾਜਪਾਲਾਂ ਜਾਂ ਗਵਰਨਰਾਂ ਕੋਲ ਰਾਜ ਪੱਧਰ 'ਤੇ ਉਸੇ ਤਰ੍ਹਾਂ ਦੀਆਂ ਸ਼ਕਤੀਆਂ ਅਤੇ ਕਾਰਜ ਹਨ ਜੋ ਕੇਂਦਰੀ ਪੱਧਰ 'ਤੇ ਭਾਰਤ ਦੇ ਰਾਸ਼ਟਰਪਤੀ ਦੇ ਹੁੰਦੇ ਹਨ। ਰਾਜਾਂ ਵਿੱਚ ਰਾਜਪਾਲ ਮੌਜੂਦ ਹਨ, ਜਦੋਂ ਕਿ ਲੈਫਟੀਨੈਂਟ ਗਵਰਨਰ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਸ਼ਾਸਿਤ ਪ੍ਰਦੇਸ਼ (NCT) ਸਮੇਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਮੌਜੂਦ ਹਨ। ਰਾਜਪਾਲ ਨਾਮਾਤਰ ਮੁਖੀ ਵਜੋਂ ਕੰਮ ਕਰਦਾ ਹੈ ਜਦੋਂ ਕਿ ਅਸਲ ਸ਼ਕਤੀ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਮੰਤਰੀਆਂ ਦੀ ਕੌਂਸਲ ਕੋਲ ਹੁੰਦੀ ਹੈ। ਹਾਲਾਂਕਿ, ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ, ਅਸਲ ਸ਼ਕਤੀ ਲੈਫਟੀਨੈਂਟ ਗਵਰਨਰ ਜਾਂ ਪ੍ਰਸ਼ਾਸਕ ਕੋਲ ਹੁੰਦੀ ਹੈ, ਦਿੱਲੀ ਅਤੇ ਪੁਡੂਚੇਰੀ ਦੇ NCT ਨੂੰ ਛੱਡ ਕੇ, ਜਿੱਥੇ ਰਾਜਪਾਲ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨਾਲ ਸ਼ਕਤੀਆਂ ਸਾਂਝੀਆਂ ਕਰਦੇ ਹਨ। ਬਹੁਤ ਘੱਟ ਜਾਂ ਕੋਈ ਰਾਜਪਾਲ ਰਾਜ ਦੇ ਸਥਾਨਕ ਨਹੀਂ ਹੁੰਦੇ ਹਨ ਜਿਨ੍ਹਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।