ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ, 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ, 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (ਫ਼ਾਰਸੀ: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਇੱਕ ਗੈਰ-ਲਾਭਕਾਰੀ ਸੰਸਥਾ, ਅਮਰੀਕੀ ਕੰਪਨੀ ਹੈ। ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ। ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ। ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ, 2003 ਨੂੰ ਕੀਤਾ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਸਾਕਾ ਨੀਲਾ ਤਾਰਾ (ਅੰਗ੍ਰੇਜ਼ੀ ਨਾਮ: Operation Blue Star) - 1 ਤੋਂ 10 ਜੂਨ 1984 ਦੇ ਵਿਚਕਾਰ ਭਾਰਤੀ ਫੌਜ ਦੁਆਰਾ ਅੰਮ੍ਰਿਤਸਰ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਤੇ ਕੀਤੀ ਹੋਈ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਅੱਤਵਾਦੀ ਕਹਿ ਕੇ ਫੌਜ ਗੁਰੁਦਵਾਰੇ ਵਿੱਚੋਂ ਕੱਢਣਾ ਚਾਹੁੰਦੀ ਸੀ। ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ ਅਤੇ ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਦਾ ਨੁਕਸਾਨ ਹੋਇਆ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪਾਉਂਟਾ ਸਾਹਿਬ ਦੀ ਮਹੱਤਤਾ ਵਿਲੱਖਣ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਸ਼ਹਿਰ ਹੈ, ਜਿਸ ਦਾ ਨੀਂਹ ਪੱਥਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਖਿਆ ਸੀ ਅਤੇ ਇਸ ਦਾ ਨਾਂ ਪਾਉਂਟਾ ਸਾਹਿਬ ਨਿਸ਼ਚਿਤ ਕੀਤਾ ਸੀ। ਪੁਰਾਣੀ ਨਾਹਨ ਰਿਆਸਤ ਵਿੱਚ ਸਥਿਤ ਹਿਮਾਚਲ ਪ੍ਰਦੇਸ਼ ਵਿੱਚ ਜਮਨਾ ਨਦੀ ਤੇ ਇਹ ਸ਼ਹਿਰ ਵਸਿਆ ਹੋਇਆ ਹੈ। ਇਸ ਸ਼ਹਿਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਲ ਤੋਂ ਵੀ ਵੱਧ ਸਮਾਂ ਰਹੇ। ਗੁਰੂ ਜੀ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ’ਤੇ 1685 ਨੂੰ ਨਾਹਨ ਪਹੁੰਚੇ ਸਨ। ਇਹ ਸ਼ਹਿਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੀ ਤਹਿਸੀਲ ਹੈ। ਇਸ ਸ਼ਹਿਰ 'ਚ ਸੀਮੈਂਟ ਕਾਰਪੋਰੇਸ਼ਨ ਆਫ ਇੰਡੀਆ ਰਾਜਬਨ, ਬਿਜਲੀ ਘਰ, ਸੰਨ ਫਾਰਮਾਸਿਉਟੀਕਲ ਦੀ ਅੰਗਰੇਜ਼ੀ ਦਵਾਈਆਂ ਦੀਆਂ ਫੈਕਟਰੀਆਂ, ਮੈਨਕਾਈਡ ਫਾਰਮਾ ਲਿਮਿ:, ਜੀ ਲੈਬ ਲਿਮਿ: ਹੋਟਲ ਅਤੇ ਅਦਾਰੇ ਸਥਾਪਿਤ ਹਨ।
ਰਿਪਬਲਿਕਨ ਪਾਰਟੀ, (ਅੰਗ੍ਰੇਜ਼ੀ ਵਿੱਚ: Republican Party, US ਜਿਸ ਨੂੰ "ਗ੍ਰੈਂਡ ਓਲਡ ਪਾਰਟੀ" ਵਜੋਂ ਵੀ ਜਾਣਿਆ ਜਾਂਦਾ ਹੈ) ਸੰਯੁਕਤ ਰਾਜ ਦੀਆਂ ਦੋ ਪ੍ਰਮੁੱਖ ਸਮਕਾਲੀ ਸਿਆਸੀ ਪਾਰਟੀਆਂ ਵਿੱਚੋਂ ਇੱਕ ਹੈ। ਦੂਜੀ ਪ੍ਰਮੁੱਖ ਪਾਰਟੀ ਡੈਮੋਕ੍ਰੇਟਿਕ ਪਾਰਟੀ ਹੈ। ਇਹ 1850 ਦੇ ਦਹਾਕੇ ਦੇ ਅੱਧ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਮੁੱਖ ਸਿਆਸੀ ਵਿਰੋਧੀ ਵਜੋਂ ਉਭਰੀ ਸੀ ਅਤੇ ਉਦੋਂ ਤੋਂ ਦੋਵਾਂ ਪਾਰਟੀਆਂ ਨੇ ਅਮਰੀਕੀ ਰਾਜਨੀਤੀ ਵਿੱਚ ਦਬਦਬਾ ਬਣਾਇਆ ਹੈ। ਇਸ ਪਾਰਟੀ ਦੀ ਸਥਾਪਨਾ 1854 ਵਿੱਚ ਗੁਲਾਮੀ ਵਿਰੋਧੀ ਕਾਰਕੁੰਨਾਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਕੰਸਾਸ-ਨੇਬਰਾਸਕਾ ਐਕਟ ਦਾ ਵਿਰੋਧ ਕੀਤਾ ਸੀ, ਜਿਸ ਨੇ ਪੱਛਮੀ ਪ੍ਰਦੇਸ਼ਾਂ ਵਿੱਚ ਚੈਟਲ ਗੁਲਾਮੀ ਦੇ ਸੰਭਾਵੀ ਵਿਸਤਾਰ ਦੀ ਆਗਿਆ ਦਿੱਤੀ ਸੀ। ਰਿਪਬਲਿਕਨ ਪਾਰਟੀ ਵਿੱਚ ਅੱਜ ਵਿਭਿੰਨ ਵਿਚਾਰਧਾਰਾਵਾਂ ਅਤੇ ਧੜੇ ਸ਼ਾਮਲ ਹਨ, ਜਿਸ ਵਿੱਚ ਕੇਂਦਰਵਾਦੀ ਅਤੇ ਸੱਜੇ-ਆਜ਼ਾਦੀਵਾਦੀ ਧੜੇ ਸ਼ਾਮਲ ਹਨ, ਪਰ ਕੰਜ਼ਰਵੇਟਿਵੀਸਮ ਪਾਰਟੀ ਦੀ ਬਹੁਗਿਣਤੀ ਵਿਚਾਰਧਾਰਾ ਹੈ। ਸੰਯੁਕਤ ਰਾਜ ਦੇ 46 ਰਾਸ਼ਟਰਪਤੀਆਂ ਵਿੱਚੋ 19 ਰਾਸ਼ਟਰਪਤੀ ਰਿਪਬਲੀਕਨ ਪਾਰਟੀ ਤੋ ਹੋਏ ਹਨ। ਜਿੰਨ੍ਹਾ ਵਿੱਚ ਅਬਰਾਹਮ ਲਿੰਕਨ, ਰਿਚਰਡ ਨਿਕਸਨ, ਰੋਨਲਡ ਰੀਗਨ, ਜਾਰਜ ਐਚ. ਡਬਲਿਉ. ਬੁਸ਼, ਜਾਰਜ ਵਾਕਰ ਬੁਸ਼, ਡੌਨਲਡ ਟਰੰਪ ਪ੍ਰਮੁੱਖ ਹਨ, ਅਬਰਾਹਮ ਲਿੰਕਨ ਇਸ ਪਾਰਟੀ ਤੋ ਪਹਿਲੇ ਰਾਸ਼ਟਰਪਤੀ ਸਨ। ਰਿਪਬਲਿਕਨ ਪਾਰਟੀ ਦੇ ਵਿਚਾਰਧਾਰਕ ਅਤੇ ਇਤਿਹਾਸਕ ਪੂਰਵਗਾਮੀ ਨੂੰ ਕੰਜ਼ਰਵੇਟਿਵ ਵਿਗ ਪਾਰਟੀ ਦੇ ਉੱਤਰੀ ਮੈਂਬਰ ਮੰਨਿਆ ਜਾਂਦਾ ਹੈ, ਜਿਸ ਵਿੱਚ ਰਿਪਬਲਿਕਨ ਪ੍ਰਧਾਨ ਅਬ੍ਰਾਹਮ ਲਿੰਕਨ, ਰਦਰਫੋਰਡ ਬੀ.
ਭੂਗੋਲ ਸਭਿਆਚਾਰ ਦਾ ਅਜਿਹਾ ਤੱਤ ਹੈ, ਜੋ ਹਰ ਸਭਿਆਚਾਰ ਦੀ ਵੱਖਰੀ ਨੁਹਾਰ ਨੂੰ ਨਿਰਧਾਰਿਤ ਕਰਦਾ ਹੈ। ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਡਾ. ਜਸਵਿੰਦਰ ਸਿੰਘ ਆਪਣੀ ਪੁਸਤਕ ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ ਵਿੱਚ ਲਿਖਦੇ ਹਨ ਕਿ ਸਭਿਆਚਾਰ ਦਾ ਪ੍ਰਾਥਮਿਕ ਪਛਾਣ ਚਿੰਨ੍ਹ ਭੂਗੋਲ ਹੈ। ਪ੍ਰੰਤੂ ਇਸ ਸਬੰਧੀ ਵਿਦਵਾਨਾਂ ਵਿੱਚ ਮਤਭੇਦ ਪਾਏ ਜਾਂਦੇ ਹਨ, ਕੁਝ ਵਿਦਵਾਨ ਮੰਨਦੇ ਹਨ ਕਿ ਸਭਿਆਚਾਰ ਦੀ ਰੂਪ-ਰੇਖਾ ਭੂਗੋਲਿਕ ਹਾਲਾਤ ਨਿਰਧਾਰਿਤ ਕਰਦੇ ਹਨ। ਜਿਵੇਂ ਕਿ ਸਾਡਾ ਖਾਣ ਪੀਣ,ਪਹਿਰਾਵਾ, ਭਾਸ਼ਾ, ਹਾਰ ਸਿੰਗਾਰ, ਕਦਰਾਂ-ਕੀਮਤਾਂ ਆਦਿ। ਪਰ ਕੁਝ ਵਿਦਵਾਨਾਂ ਅਨੁਸਾਰ ਇਤਿਹਾਸ ਸਭਿਆਚਾਰ ਦੇ ਸਰੂਪ ਨੂੰ ਨਿਰਧਾਰਿਤ ਕਰਦਾ ਹੈ। ਜਿਵੇਂ ਕਿ ਪੰਜਾਬੀ ਔਰਤਾਂ ਦਾ ਪਹਿਰਾਵਾ ਸਲਵਾਰ ਸੂਟ ਮੱਧ ਏਸੀਆ ਦੀ ਦੇਣ ਹੈ ਅਤੇ ਮਰਦਾਂ ਦਾ ਪਹਿਰਾਵਾ ਪਛਮੀ ਦੇਸ਼ਾ ਦੀ ਦੇਣ ਹੈ। ਪੰਜਾਬ ਵਿੱਚ ਮੱਕੀ ਸਾਡੇ ਇਤਿਹਾਸ ਵਿਚੋਂ ਆਈ ਹੈ, ਇਸ ਤਰ੍ਹਾਂ ਇਹ ਇੱਕ ਵਿਵਾਦ ਦਾ ਵਿਸ਼ਾ ਹੈ। ਇਸ ਵਿਵਾਦ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਅਸੀਂ ਭੂਗੋਲ ਤੇ ਸਭਿਆਚਾਰ ਦੇ ਆਪਸੀ ਸੰਬੰਧਾਂ ਬਾਰੇ ਵਿਚਾਰ ਚਰਚਾ ਕਰਾਂਗੇ, ਪਰ ਇਸ ਵਿਚਾਰ ਚਰਚਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਸੀਂ ਭੂਗੋਲ ਨੂੰ ਸਭਿਆਚਾਰ ਰੂਪ ਵਿੱਚ ਕੀ ਮੰਨਦੇ ਹਾਂ। ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਕਿਹਾ ਜਾ ਸਕਦਾ ਹੈ ਕਿ ਕਿਸੇ ਵੀ ਖਿਤੇ ਦੇ ਭੂਗੋਲ ਵਿੱਚ ਉਸ ਇਲਾਕੇ ਜਾਂ ਦੇਸ਼ ਦੇ ਚੌਗਿਰਦੇ ਦੀ ਹੱਦਬੰਦੀ ਅਤੇ ਧਰਤੀ ਨਾਲ ਸਬੰਧਿਤ ਸਾਰੇ ਤੱਤ ਸ਼ਾਮਿਲ ਹੁੰਦੇ ਹਨ। ਉਪਰੋਕਤ ਦੋਨਾਂ ਵਿਦਵਾਨਾਂ ਦੇ ਅਧਾਰ ਤੇ ਅਸੀਂ ਇਸ ਨਤੀਜੇ ਤੇ ਪਹੁੰਚਦੇ ਹਾਂ ਕਿ ਹਰ ਇੱਕ ਸਭਿਆਚਾਰ ਵਿੱਚ ਸ਼ਾਮਿਲ ਭਾਸ਼ਾ, ਕਦਰਾਂ ਕੀਮਤਾਂ, ਰਹਿਣ ਸਹਿਣ, ਖਾਣ ਪੀਣ, ਪਹਿਰਾਵਾ, ਹਾਰ ਸਿੰਗਾਰ, ਆਦਿ ਦੀ ਸ਼ੁਰੂਆਤ ਤਾਂ ਭੂਗੋਲ ਤੋਂ ਹੋਈ ਹੈ ਤੇ ਫਿਰ ਓਹੀ ਭੂਗੋਲ ਦੂਸਰੀਆਂ ਥਾਵਾਂ ਲਈ ਇਤਿਹਾਸ ਬਣ ਕੇ ਸਾਡੇ ਸਾਹਮਣੇ ਪੇਸ਼ ਹੋਇਆ ਹੈ | ਭੂਗੋਲ ਦੀ ਸਭਿਆਚਾਰ ਦੇ ਪ੍ਰਸੰਗ ਵਿੱਚ ਆਦਿ ਕਾਲ ਤੋਂ ਅਜੋਕੇ ਯੁੱਗ ਤੱਕ ਲਗਾਤਾਰ ਬੁਨਿਆਦੀ ਮਹੱਤਤਾ ਰਹੀ ਹੈ। ਇਸ ਸਬੰਧੀ ਦੋ ਮਤ ਸਾਡੇ ਸਾਹਮਣੇ ਆਉਂਦੇ ਹਨ:- ਪਹਿਲਾ ਮਤ:- ਪਹਿਲਾ ਮਤ ਭੂਗੋਲਿਕ ਸਥਿਤੀ ਨੂੰ ਸਭਿਆਚਾਰਕ ਰੂਪ ਰੇਖਾ ਨਿਸ਼ਚਿਤ ਕਰਨ ਵਾਲੀ ਮੁੱਢਲੀ ਚੀਜ਼ ਮੰਨਦਾ ਹੈ। ਇਥੋਂ ਤੱਕ ਕਿ ਬਹੁਤੀ ਵਾਰੀ ਵਿਸ਼ੇਸ਼ ਸਭਿਆਚਾਰ ਦਾ ਨਾਮਕਰਣ ਵੀ ਭੂਗੋਲ ਜਾਂ ਖਿਤੇ ਤੋਂ ਹੀ ਹੁੰਦਾ ਹੈ, ਜਿਵੇਂ ਪੰਜਾਬ ਤੋਂ ਪੰਜਾਬੀ ਸਭਿਆਚਾਰ, ਬੰਗਾਲ ਤੋਂ ਬੰਗਾਲੀ ਸਭਿਆਚਾਰ ਇਸ ਵਿਚਾਰਧਾਰਾ ਦੇ ਸਮਰਥਕ ਕੁੱਝ ਅਜਿਹੇ ਪੱਖਾਂ ਤੇ ਜੋਰ ਦਿੰਦੇ ਹਨ, ਜੋ ਮਨੁੱਖੀ ਸ਼ਕਤੀ ਤੋਂ ਪਰ੍ਹੇ ਹਨ, ਜਿਵੇਂ ਕਿ ਭੂਮੀ ਦਾ ਚੰਨ ਨਾਲ ਤੇ ਸੂਰਜ ਨਾਲ ਸੰਬੰਧ, ਭੂਮੀ ਦੀਆਂ ਕਿਸਮਾਂ, ਦਰਿਆਵਾਂ ਦੀ ਹੋਂਦ, ਸਮੁੰਦਰੀ ਖੇਤਰ, ਮੈਦਾਨੀ ਪਹਾੜੀ ਇਲਾਕੇ ਆਦਿ।ਬਕਲ ਨੇ ਹਿਸਟਰੀ ਆਫ਼ ਸਿਵਿਲਾਈਜੇਸ਼ਨ ਇੰਨ ਇੰਗਲਿਸ਼ ਵਿੱਚ ਲਿਖਦਿਆਂ ਇਸ ਗੱਲ ਤੇ ਜੋਰ ਦਿਤਾ ਹੈ ਕਿ ਸਭਿਆਚਾਰ ਤੇ ਭੂਗੋਲਿਕ ਤੱਥਾਂ ਦਾ ਪ੍ਰਭਾਵ ਸਭ ਤੋਂ ਵਧੇਰੇ ਪੈਂਦਾ ਹੈ। ਡਾ.
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਪੈਨਕਰੀਸ (ਅੰਗ੍ਰੇਜ਼ੀ:Pancreas) ਹੱਡੀ ਵਾਲੇ ਜੀਵਾਂ ਦੀ ਪਾਚਣ ਅਤੇ ਐਂਡੋਕ੍ਰਾਈਨ ਪ੍ਰਣਾਲੀ ਦਾ ਇੱਕ ਅੰਗ ਹੈ। ਇਹ ਇਨਸੁਲਿਨ, ਗਲੁਕਾਗੋਨ, ਅਤੇ ਸੋਮਾਟੋਸਟਾਟਿਨ ਵਰਗੇ ਕਈ ਜ਼ਰੂਰੀ ਹਾਰਮੋਨ ਬਣਾਉਣ ਵਾਲੀ ਗ੍ਰੰਥੀ ਹੈ ਅਤੇ ਨਾਲ ਹੀ ਇਹ ਰਸ ਕੱਢਣ ਵਾਲੀ ਇੱਕ ਐਂਡੋਕ੍ਰਾਈਨ ਗ੍ਰੰਥੀ ਵੀ ਹੈ, ਇਸ ਰਸ ਵਿੱਚ ਪਾਚਕ ਐਨਜਾਈਮ ਹੁੰਦੇ ਹਨ ਜੋ ਲਘੂ-ਆਂਤੜ ਵਿੱਚ ਜਾਂਦੇ ਹਨ। ਇਹ ਐਨਜਾਈਮ ਕਾਰਬੋਹਾਈਡ੍ਰੇਟ, ਪ੍ਰੋਟੀਨ, ਅਤੇ ਚਰਬੀ ਨੂੰ ਹਜ਼ਮ ਕਰਦੇ ਹਨ।
1947 ਤੋਂ 1980 ਤੱਕ ਪੰਜਾਬੀ ਸਵੈ-ਜੀਵਨੀ ਦਾ ਇਤਿਹਾਸ
ਸਵੈ-ਜੀਵਨੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵਿਧਾ ਹੈ ਜਿਸਦਾ ਸੰਬੰਧਾ ਆਤਮ ਵਰਣਨ ਨਾਲ ਹੈ। ਇਹ ਅਜਿਹਾ ਵਾਰਤਕ ਰੂਪ ਹੈ, ਜਿਸ ਵਿੱਚ ਲੇਖਕ ਆਪਣੇ ਜੀਵਨ ਅਤੇ ਵਿਅਕਤੀਤਵ ਦੀਆਂ ਵਿਸ਼ੇਸ਼ ਘਟਨਾਵਾਂ ਦਾ ਵਰਣਨ ਕਰਦਾ ਹੋਇਆ ਇਨ੍ਹਾਂ ਦੀ ਪੁਨਰ ਸਿਰਜਨਾ ਕਰਦਾ ਹੈ ਭਾਵ ਵਾਰਤਕ ਕਲਾ ਰਾਹੀਂ ਉਹ ਆਪਣੇ ਅਨੁਭਵ ਅਤੇ ਸਖਸ਼ੀਅਤ ਨਿਰਮਾਣ ਦਾ ਲੇਖਾ-ਜੋਖਾ ਉਲੀਕਦਾ ਹੈ। ਇਸਦਾ ਮੰਤਵ ਪਾਠਕਾਂ ਨੂੰ ਮੁਖਾਤਿਬ ਹੋਣਾ ਹੀ ਹੁੰਦਾ ਹੈ, ਜੋ ਉਸਦੇ ਜੀਵਨ ਇਤਿਹਾਸ ਜਾਂ ਅਨੁਭਵ ਤੋਂ ਕੋਈ ਸੇਧ ਜਾਂ ਅਗਵਾਈ ਹਾਸਲ ਕਰ ਸਕਦੇ ਹਨ। ਇਸ ਵਿੱਚ ਇੱਕ ਪਾਸੇ ਨਿੱਜ ਅਤੇ ਦੂਜੇ ਪਾਸੇ ਸਮਾਜਿਕ/ਧਾਰਮਿਕ/ਰਾਜਨੀਤਿਕ ਆਦਿ ਸਭ ਤਰ੍ਹਾਂ ਦੀਆਂ ਸਥਿਤੀਆਂ ਬਿਆਨ ਕੀਤੀਆਂ ਹੁੰਦੀਆਂ ਹਨ। ਅੰਮ੍ਰਿਤਾ ਪ੍ਰੀਤਮ ਨੇ ਸ੍ਵੈ-ਜੀਵਨੀ ਨੂੰ ਏਸੇ ਲਈ ‘ਯਥਾਰਥ ਤੋਂ ਯਥਾਰਥ ਤੱਕ ਦਾ ਅਮਲ` ਕਿਹਾ ਹੈ। ਪੰਜਾਬੀ ਵਿੱਚ ਸਵੈ ਜੀਵਨੀ ਰਚਨਾ ਦੀ ਵਿਸ਼ਾਲ ਪਰੰਪਰਾ ਮੌਜੂਦ ਹੈ। ਪੰਜਾਬੀ ਕਾਵਯ ਵਿੱਚ ਗੁਰੂ ਗੋਬਿੰਦ ਸਿੰਘ ਜੀ ਵਲੋਂ ਬ੍ਰਜ ਭਾਸ਼ਾ` ਵਿੱਚ ਰਚੇ ‘ਬਚਿਤ੍ਰ ਨਾਟਕ` ਨੂੰ ਪੰਜਾਬੀ ਦੀ ਪ੍ਰਥਮ ਸ੍ਵੈ-ਜੀਵਨੀ ਮੰਨਿਆ ਜਾ ਸਕਦਾ ਹੈ। ਇਸ ਤੋਂ ਅਗਾਂਹ ਪੰਜਾਬੀ ਮੱਧਕਾਲੀ ਗੱਦ ਵਿੱਚ ਜਨ-ਸਾਖੀਆਂ ਅਤੇ ਪਰਚੀਆਂ ਆਦਿ ਦੇ ਰੂਪ ਵਿੱਚ ਜੀਵਨੀ ਮੂਲਕ ਰਚਨਾਵਾਂ ਦਾ ਸੰੁਦਰ ਭੰਡਾਰ ਮਿਲਦਾ ਹੈ। ਆਧੁਨਿਕ ਪੰਜਾਬੀ ਵਾਰਤਕ ਵਿੱਚ ਸ੍ਵੈ-ਜੀਵਨੀਰਚਨਾ ਦੀ ਅਮੀਰ ਪਰੰਪਰਾ ਦਿਖਾਈ ਦਿੰਦੀ ਹੈ। ਆਧੁਨਿਕ ਪੰਜਾਬੀ ਵਾਰਤਕ ਦੀ ਮੁੱਢਲੀ ਪਰੰਪਰਾ ਵਿੱਚ ਪੰਜਾਬੀ ਦੇ ਪ੍ਰਸਿੱਧ ਵਾਰਤਕਕਾਰਾਂ ਦੀਆਂ ਸ੍ਵੈ-ਜੀਵਨੀਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਦਾ ਵਰਣਨ ਅੱਗੇ ਕੀਤਾ ਗਿਆ ਹੈ: 1947 ਤੋਂ 1980 ਤੱਕ ਪੰਜਾਬੀ ਸ੍ਵੈ-ਜੀਵਨੀ ਦਾ ਇਤਿਹਾਸ ਨਾਨਕ ਸਿੰਘ ਨਾਵਲਿਸਟ ਦੀ ਸ੍ਵੈ-ਜੀਵਨੀ (1949) ਨਾਨਕ ਸਿੰਘ ਨਾਵਲਿਸਟ ਦੀ ਸਵੈ-ਜੀਵਨੀ ‘ਮੇਰੀ ਦੁਨੀਆਂ` ਦਾ ਪਹਿਲਾਂ ਪ੍ਰਕਾਸ਼ਨ 1949 ਈ. ਵਿੱਚ ਹੋਇਆ ਜਿਸ ਸਦਕਾ ਇਹ ਉਸ ਸਮੇਂ ਦੀ ਪਹਿਲੀ ਸਵੈ-ਜੀਵਨੀ ਹੈ। ਇਸਦਾ ਚੌਥਾ ਐਡੀਸ਼ਨ ਕੁਝ ਵਾਧੇ ਸਾਹਿਤ 1959 ਈ. ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਤਿਹਾਸਕ ਅਤੇ ਸਾਹਿਤਿਕ ਕਲਾ ਦੀ ਦ੍ਰਿਸ਼ਟੀ ਤੋਂ ਇਹ ਮਹੱਤਵਪੂਰਣ ਰਚਨਾ ਹੈ। ਸ੍ਵੈ-ਜੀਵਨੀ ਰਚਨਾ ਲਈ ਈਮਾਨਦਾਰੀ, ਨਿਰਪੱਖਤਾ ਅਤੇ ਸਾਫਗੋਈ ਵਰਗੇ ਗੁਣ ਇਸ ਵਿਚੋਂ ਸਪਸ਼ਟ ਝਲਕਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ `ਤੇ ਲੇਖਕ ਦੀ ਭਾਵੂਕ ਬਿਰਤੀ ਵੀ ਸਾਹਮਣੇ ਆਈ ਪਰ ਉਸਦੇ ਜੀਵਨ ਚਿੰਤਨ ਅਤੇ ਅਨੁਭਵਾਂ ਦਾ ਪ੍ਰਭਾਵ ਵਧੇਰੇ ਪ੍ਰਤੱਖ ਰਹਿੰਦਾ ਹੈ। ‘ਮੇਰੀ ਦੁਨੀਆਂ` ਦਾ ਲੇਖਕ ਕਿਉਂਕਿ ਨਾਵਲਕਾਰ ਹੈ, ਇਸ ਲਈ ਇਸ ਵਿੱਚ ਨਾਵਲ ਵਾਂਗ ਨਿੱਕੀਆਂ-ਨਿੱਕੀਆਂ ਕਹਾਣੀਆਂ ਨੂੰ ਲੜੀਵਾਰ ਜੋੜਿਆ ਗਿਆ ਹੈ। ਇਸ ਸਵੈ-ਜੀਵਨੀ ਵਿੱਚ ਲੇਖਕ ਦੇ ਨਿੱਜੀ ਜੀਵਨ ਤੋਂ ਇਲਾਵਾ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਸਭਿਆਚਾਰਕ ਸਥਿਤੀਆਂ ਦੇ ਨਾਲ-ਨਾਲ 1947 ਦੀ ਵੰਡ ਦੇ ਪ੍ਰਭਾਵ ਦਾ ਬੜਾ ਹਿਰਦੇ ਵੇਧਕ ਵਰਣਨ ਕੀਤਾ ਹੋਇਆ ਹੈ। ਪ੍ਰਿੰ.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਅਸ਼ਵਗੰਧਾ (ਲਾਤੀਨੀ: ਵਿਥਾਨੀਆ ਸੋਮਨੀਫੇਰਾ')[2] ਭਾਰਤੀ ਜਿਨਸੇਨ,[3] ਸੋਲਨਾਸੀਏ ਪਰਵਾਰ ਦਾ ਪੌਦਾ ਹੈ। ਹਿੰਦੀ ਵਿਚ ਆਮ ਤੌਰ 'ਤੇ ਅਸ਼ਵਗੰਧਾ ਕਹਿੰਦੇ ਹਨ ਜਦਕਿ ਪੰਜਾਬੀ ਵਿਚ ਇਸਦਾ ਨਾਮ ਅੱਕਸਿਨ ਹੈ। ਇਹ ਪੌਦਾ ਦੋ ਕੁ ਹੱਥ ਤੱਕ ਉੱਚਾ ਹੁੰਦਾ ਹੈ ਅਤੇ ਖਾਸ ਤੌਰ ਉੱਤੇ ਵਰਖਾ ਰੁੱਤ ਵਿੱਚ ਪੈਦਾ ਹੁੰਦਾ ਹੈ, ਪਰ ਕਈ ਸਥਾਨਾਂ ਉੱਤੇ ਬਾਰਾਂ ਮਹੀਨੇ ਉੱਗਦਾ ਹੈ। ਇਸ ਦੀਆਂ ਅਨੇਕ ਸ਼ਾਖ਼ਾਵਾਂ ਨਿਕਲਦੀਆਂ ਹਨ। ਇਸ ਦੀ ਜੜ ਲੱਗਪਗ ਇੱਕ ਫੁੱਟ ਲੰਮੀ, ਸਖਤ, ਚਿਪਚਿਪੀ ਅਤੇ ਕੌੜੀ ਹੁੰਦੀ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪੰਜਾਬ ਦਾ ਸਭਿਆਚਾਰ ਮਿਸ਼ਰਤ ਸਭਿਆਚਾਰ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਸਭਿਆਚਾਰ ਦੀ ਮਿੱਸ ਸੰਮਲਿਤ ਹੈ। ਪੰਜਾਬੀ ਸਭਿਆਚਾਰ ਵਿੱਚ ਅਨੇਕਾਂ ਜਾਤੀਆਂ, ਧਰਮਾ, ਨਸਲਾਂ, ਕੌਮਾਂ ਅਤੇ ਕਬੀਲਿਆਂ ਦਾ ਮਿਸ਼ਰਣ ਮਿਲਦਾ ਮਿਲਦਾ ਹੈ। ਪੰਜਾਬੀ ਸਭਿਆਚਾਰ ਵਿੱਚ ਬਹੁਤ ਸਾਰੇ ਕਬੀਲਿਆਂ ਦੀ ਸਮੇਂ ਸਮੇਂ ਤੇ ਸਮੂਲੀਅਤ ਹੁੰਦੀ ਰਹੀ ਹੈ। ਹੌਲੀ ਹੌਲੀ ਇਹਨਾਂ ਕਬੀਲਿਆਂ ਦਾ ਪੰਜਾਬੀ ਸਭਿਆਚਾਰ ਵਿੱਚ ਸਮੀਕਰਨ ਹੁੰਦਾ ਗਿਆ। ਵਰਤਮਾਨ ਸਮੇਂ ਵਿੱਚ ਬਹੁਤ ਸਾਰੇ ਕਬੀਲੇ ਪੰਜਾਬੀ ਸੱਭਿਆਚਾਰ ਵਿੱਚ ਸੰਮਲਿਤ ਹੋ ਚੁੱਕੇ ਹਨ, ਪ੍ਰੰਤੂ ਇਹਨਾਂ ਕਬੀਲਿਆਂ ਦੇ ਜੀਵਨ ਵਿਵਹਾਰ ਦੇ ਪੈਟਰਨ ਪੰਜਾਬੀ ਸੱਭਿਆਚਾਰ ਵਿੱਚ ਵੱਖਰੇ ਹੀ ਪਹਿਚਾਣੇ ਜਾ ਸਕਦੇ ਹਨ। ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਇਹਨਾਂ ਕਬੀਲਿਆਂ ਦੀ ਬਣੀ ਅਹਿਮੀਅਤ ਬਣਦੀ ਹੈ। ਪੰਜਾਬ ਵਿੱਚ ਵੱਸਣ ਵਾਲੇ ਕਬੀਲੇ ਕਿਸੇ ਨਾ ਕਿਸੇ ਲੋਕ ਸਿਰਜਣਾ ਨਾਲ ਜੁੜੇ ਹੋਏ ਹਨ। ਖੇਤੀਬਾੜੀ ਦੀ ਲੋੜ ਵਜੋਂ ਕੰਮ ਆਉਣ ਵਾਲੇ ਸੰਤਾਂ ਦਾ ਨਿਰਮਾਣ ਕਰਨਾ ਜਿਵੇਂ ਛੱਜ ਬਣਾਉਣੇ, ਵਾਣ/ਰਹੀਆਂ ਵੱਟਣਾ, ਟੋਕਰੀ ਬਣਾਉਣਾ ਆਦਿ ਵੱਖ-ਵੱਖ ਕਬੀਲਿਆਂ ਉਪਰ ਨਿਰਭਰ ਕਰਦਾ ਹੈ। ਪੰਜਾਬੀ ਸਭਿਆਚਾਰ ਵਿੱਚ ਤਕਰੀਬਨ ਤੀਹ ਕਬੀਲਿਆਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ। ਪ੍ਰੰਤੂ ਵਰਤਮਾਨ ਸਮੇਂ ਵਿੱਚ ਅੱਠ ਕਬੀਲਿਆਂ ਦੀ ਹੋਂਦ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜਾਬ ਵਿੱਚ ਵੱਸਦੇ ਪ੍ਰਮੁੱਖ ਕਬੀਲੇ ਸਾਂਸੀ, ਬਾਜੀਗਰ, ਬੋਰੀਆਂ, ਗੁੱਜਰ, ਮਿਆਰੀ, ਸ਼ਿਕਾਰ, ਗਾਡੀਲੁਹਾਰ ਅਤੇ ਮਰਾਠੀ ਆਦਿ ਨੂੰ ਅਧਿਐਨ ਬਣਾਇਆ ਗਿਆ ਹੈ। ਕਬੀਲੇ ਦੀ ਪਰਿਭਾਸ਼ਾ ਬਾਰੇ ਸੰਸਾਰ ਵਿੱਚ ਬਹੁਤ ਕੁਝ ਕਿਹਾ ਗਿਆ ਹੈ। ਪਰ ਸੰਖੇਪ ਵਿੱਚ ਏਨਾ ਕਹਿਣਾ ਕਾਫ਼ੀ ਹੋਵੇਗਾ ਕਿ'ਟਰਾਈਬ'ਸ਼ਬਦ ਲਾਤੀਨੀ ਭਾਸ਼ਾ ਤੋਂ ਲਿਆ ਗਿਆ ਹੈ, ਜੋ ਸਭ ਤੋਂ ਪਹਿਲਾਂ ਉਨ੍ਹਾਂ ਤਿੰਨ ਬੰਦਿਆਂ ਲਈ ਵਰਤਿਆ ਗਿਆ ਜੋ 241 ਵਰ੍ਹੇ ਈਸਾ ਪੂਰਵ ਰੋਮ ਦਾ ਹਿੱਸਾ ਬਣੇ। ਸਮਾਜ ਸ਼ਾਸਤਰੀ ਡੀ. ਐਨ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।