ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਬਕਰੀਦ ਜਾਂ ਈਦ-ਉਲ-ਜ਼ੁਹਾ ਮੁਸਲਮਾਨਾਂ ਦਾ ਤਿਉਹਾਰ ਹੈ। ਮੁਸਲਮਾਨ ਦੋ ਪ੍ਰਕਾਰ ਦੀ ਈਦ ਮਨਾਉਂਦੇ ਹਨ। ਇੱਕ ਨੂੰ ਈਦ ਉਲ-ਫ਼ਿਤਰ ਅਤੇ ਦੂਜੀ ਨੂੰ ਈਦ-ਉਲ-ਜ਼ੁਹਾ ਕਿਹਾ ਜਾਂਦਾ ਹੈ। ਰਮਜਾਨ ਦੇ ਪਵਿਤਰ ਮਹੀਨੇ ਦੀ ਅੰਤ ਦੇ ਲੱਗਪਗ 70 ਦਿਨਾਂ ਬਾਅਦ ਇਸਨੂੰ ਮਨਾਇਆ ਜਾਂਦਾ ਹੈ। ਇਸਲਾਮੀ ਲੋਕ ਮਾਨਤਾ ਦੇ ਅਨੁਸਾਰ ਹਜਰਤ ਇਬਰਾਹਿਮ ਆਪਣੇ ਪੁੱਤਰ ਹਜਰਤ ਇਸਮਾਇਲ ਨੂੰ ਇਸ ਦਿਨ ਖੁਦਾ ਦੇ ਹੁਕਮ ਉੱਤੇ ਖੁਦਾ ਦੇ ਰਸਤੇ ਵਿੱਚ ਕੁਰਬਾਨ ਕਰਨ ਜਾ ਰਹੇ ਸਨ, ਤਾਂ ਅੱਲ੍ਹਾ ਨੇ ਉਸਦੇ ਪੁੱਤਰ ਨੂੰ ਜੀਵਨਦਾਨ ਦੇ ਦਿੱਤਾ ਜਿਸਦੀ ਯਾਦ ਵਿੱਚ ਇਹ ਤਿਉਹਾਰ ਮਨਾਇਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਫ੍ਰਾਂਕੋਸਿਜ ਰਾਬੇਲੀਸ (1490-1953) ਫਰਾਂਸ ਦਾ ਲੇਖਕ ਹੈ ਜਿਸ ਨੇ ਪੰਚਤੰਤਰ ਦੀ ਤਰ੍ਹਾਂ ਮਨਘੜਤ ਸਿੱਖਿਆਦਾਇਕ ਕਹਾਣੀਆਂ ਲਿਖੀਆਂ ਹਨ ਅਤੇ "ਗਰਗੰਤਾਅ ਅਤੇ ਪੰਨਤਾਗਰਲ" ਉਸ ਦਾ 14ਵੀਂ ਸਦੀ ਦਾ ਮਸ਼ਹੂਰ ਨਾਵਲ ਹੈ |ਗਰਗੰਤਾਆ ਇੱਕ ਦੋਸਤਾਨਾ ਦਿਓ ਕਿਨੋਨਿਨ ਦੇ ਨਜ਼ਦੀਕ ਰਹਿੰਦਾ ਹੈ। ਓਸ ਦਾ ਪਿਤਾ ਗ੍ਰਾਦਗੋਸੀਅਰ ਯੂਟੋਪਿਆ ਇੱਕ ਆਦਰਸ ਟਾਪੂ ਦਾ ਰਾਜਾ ਹੈ ਪ੍ਰੰਤੂ ਇਸ ਛੋਟੇ ਜਿਹੇ ਟਾਪੂ ਦਾ ਉਹ ਰਾਜਾ ਹੈ ਖਾਣ-ਪੀਣ ਦੀ ਸਮਤਾ ਤੋਂ ਇਲਾਵਾ ਗਰਗੰਤਾਆ ਦੂਜੇ ਬੱਚਿਆਂ ਵਰਗਾ ਹੀ ਹੈ ਪ੍ਰੰਤੂ ਓਸ ਦਾ ਪਿਤਾ ਸੰਤੁਸ਼ਟ ਨਹੀਂ ਇਸ ਕਰਕੇ ਉਸ ਨੂੰ ਪੈਰਿਸ਼ ਦੇ ਪੋਨੋਕ੍ਰਤੇਸ ਨਾਂ ਦੇ ਵਿਅਕਤੀ ਕੋਲ ਟਿਉਸ਼ਨ ਲਈ ਭੇਜਦਾ ਹੈ ਜਿਹੜਾ ਉਸ ਨੂੰ ਵਿਅਕਤੀਵਾਦ ਦੀ ਜਾਣਕਾਰੀ ਦਿੰਦਾ ਹੈ |
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸੈਂਟਰਲ ਪ੍ਰੋਸੈਸਿੰਗ ਯੂਨਿਟ ਸੀ.ਪੀ.ਯੂ (ਪੰਜਾਬੀ: ਕੇਂਦਰੀ ਪ੍ਰਚਾਲਣ ਇਕਾਈ) ਦਾ ਪੂਰਾ ਰੂਪ ਹੈ। ਇਸਨੂੰ ਕੰਪਿਊਟਰ ਦਾ ਦਿਮਾਗ ਵੀ ਕਿਹਾ ਜਾਂਦਾ ਹੈ। ਕਦੇ ਕਦੇ ਸੀ.ਪੀ.ਯੂ ਨੂੰ ਸਿਰਫ ਪ੍ਰੋਸੇਸਰ ਜਾਂ ਮਾਇਕਰੋਪ੍ਰੋਸੇਸਰ ਵੀ ਕਿਹਾ ਜਾਂਦਾ ਹੈ। ਦੋ ਕੰਪਨੀਆਂ-(ਇੰਟੇਲ ਅਤੇ ਏ.ਐਮ.ਡੀ) ਇਹਨਾਂ ਨੂੰ ਲਗਾਤਾਰ ਬਣਾ ਰਹੀਆਂ ਹਨ। ਸੀ.ਪੀ.ਯੂ ਸ਼ਬਦ ਕੰਪਿਊਟਰ ਉਦਯੋਗ ਵਿੱਚ ਘੱਟੋ-ਘੱਟ 1960 ਦੇ ਸ਼ੁਰੂ ਤੋਂ ਵਰਤਿਆ ਜਾਂਦਾ ਹੈ। ਸੀ.ਪੀ.ਯੂ ਦੀ ਰਫਤਾਰ ਮੇਗਾਹਰਟਜ਼(MHZ) ਵਿੱਚ ਮਾਪੀ ਜਾਂਦੀ ਹੈ।
ਦ ਕਾਸਲ' (The Castle) ਫ਼ਰਾਂਜ਼ ਕਾਫ਼ਕਾ ਦੁਆਰਾ ਲਿਖਿਆ ਇੱਕ ਅਧੂਰਾ ਨਾਵਲ ਹੈ, ਜਿਸ ਦੀ ਰਚਨਾ 1926 ਵਿੱਚ ਹੋਈ ਸੀ। "ਦਾ ਕਾਸਲ" (The Castle) ਦੇ ਵਿਸ਼ੇ ਵਿੱਚ ਮੁੱਖ ਰੂਪ ਵਿੱਚ ਜੀਵਨ ਦੀ ਅਧੂਰੀਅਤ, ਬੇਹਿਸਾਬ ਸੰਸਥਾਵਾਂ ਅਤੇ ਪ੍ਰਸ਼ਾਸ਼ਨਿਕ ਦਬਾਅ ਨੂੰ ਦਰਸਾਇਆ ਗਿਆ ਹੈ। ਇਸ ਨਾਵਲ ਦੀ ਕਹਾਣੀ ਇੱਕ ਵਿਅਕਤੀ, ਜੋਨਾਸ (K.), ਦੀ ਹੈ ਜੋ ਇੱਕ ਪਿੰਡ ਵਿੱਚ ਇੱਕ ਕਾਸਲ (ਕਿਲਾ) ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਹੈ।ਨਾਵਲ ਦੇ ਕੁਝ ਮੁੱਖ ਵਿਸ਼ੇ:ਬੇਹਿਸਾਬ ਸੰਸਥਾਵਾਂ: ਨਾਵਲ ਵਿੱਚ ਇੱਕ ਵਿਅਕਤੀ ਨੂੰ ਅਜੀਬ ਅਤੇ ਸੰਸਥਾਗਤ ਅਪਾਰ ਪ੍ਰਬੰਧਕਾਂ ਅਤੇ ਅਧਿਕਾਰੀਆਂ ਨਾਲ ਮੁਕਾਬਲਾ ਕਰਨਾ ਪੈਂਦਾ ਹੈ, ਜੋ ਆਪਣੀ ਮੰਜ਼ਿਲ ਤੇ ਪਹੁੰਚਣ ਵਿੱਚ ਰੁਕਾਵਟ ਪਾਉਂਦੇ ਹਨ।ਜੀਵਨ ਦੀ ਅਧੂਰੀਅਤ: ਨਾਵਲ ਵਿੱਚ ਵਿਅਕਤੀ ਦੀ ਕਮੀ ਅਤੇ ਨਵੀਂ ਸੰਸਥਾ ਦੀਆਂ ਜਟਿਲਤਾਵਾਂ ਦਿਖਾਈਆਂ ਗਈਆਂ ਹਨ, ਜੋ ਆਮ ਜੀਵਨ ਦੇ ਅਸਥਿਰਤਾ ਅਤੇ ਅਣਹਿੰਸਾ ਨੂੰ ਪ੍ਰਤੀਬਿੰਬਿਤ ਕਰਦੀਆਂ ਹਨ।ਅਹੰਕਾਰ ਅਤੇ ਆਤਮ-ਖੋਜ: ਨਾਵਲ ਵਿੱਚ ਮੁੱਖ ਪਾਤਰ ਦੀ ਪਛਾਣ ਅਤੇ ਆਤਮ-ਖੋਜ ਦੀ ਜ਼ਰੂਰਤ ਦਿਖਾਈ ਜਾਂਦੀ ਹੈ, ਜਿਸ ਨਾਲ ਉਹ ਆਪਣੀ ਅਸਲ ਪਛਾਣ ਅਤੇ ਸੰਸਥਾ ਨਾਲ ਸਬੰਧਾਂ ਨੂੰ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਫਰਾਂਕੋਸ ਰਾਬੇਲਿਜ (; ਫ਼ਰਾਂਸੀਸੀ: [fʁɑ̃.swa ʁa.blɛ]; 1490 ਅਤੇ 1553 ਦੇ ਵਿਚਕਾਰ - 9 ਅਪਰੈਲ 1553) ਫਰਾਂਸ ਦਾ ਲੇਖਕ ਹੈ ਜਿਸ ਨੇ ਪੰਚਤੰਤਰ ਦੀ ਤਰਾਂ ਅਨਮਨੁਖੀ ਕਿਰਦਾਰਾਂ ਦੇ ਮਧਿਅਮ ਦੁਆਰਾ ਸਿੱਖਿਆਦਾਇਕ ਕਹਾਣੀਆਂ ਲਿਖੀਆਂ ਹਨ। 14ਵੀਂ ਸਦੀ ਫਰਾਂਸ ਵਿੱਚ ਸਾਹਿਤ ਹਾਲੀਂ ਸਮਾਜ ਨੂੰ ਮਨੁਖ ਦੇ ਨਾਲ ਨਹੀਂ ਟਕਰਾ ਸਕਦਾ ਸੀ ਇਸ ਕਰਕੇ ਹੀ ਲੇਖਕ ਨੇ ਬਾਹਰਲੀ ਦੁਨੀਆ ਨਾਲ ਵਰਤਾਰਾ ਕਰਕੇ ਸਮਾਜ ਦੀ ਮਨੁਖਤਾ ਵਾਲੀ ਸਿਰਜਣਾ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਉਸ ਦੀ ਸਾਹਿਤਕ ਸ਼ਕਤੀ ਅਤੇ ਇਤਿਹਾਸਕ ਮਹੱਤਤਾ ਦੇ ਕਾਰਨ, ਪੱਛਮੀ ਸਾਹਿਤਕ ਆਲੋਚਕ ਉਸ ਨੂੰ ਸੰਸਾਰ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਅਤੇ ਆਧੁਨਿਕ ਯੂਰਪੀ ਲੇਖਣੀ ਦੇ ਸਿਰਜਣਹਾਰਾਂ ਵਿੱਚ ਮੰਨਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਗੋਨਕੋਰਟ ਭਰਾ (ਫ਼ਰਾਂਸੀਸੀ: [ɡɔ̃kuːʁ]) ਐਡਮੰਡ ਡੀ ਗੋਨਕੋਰਟ ([ɛdmɔ̃], 1822–96) ਅਤੇ ਯੂਲ ਅਲਫ਼ਰਡ ਗੋਨਕੋਰਟ ([ʒyl], 1830–70) ਦੋ ਲਿਖਾਰੀ ਭਰਾ ਸਨ। ਫ੍ਰਾਂਸ ਦੇ ਲੋਕ "de" ਦੀ ਵਰਤੇਂ ਆਪਣੇ ਨਾਂ ਨਾਲ ਕਰਦੇ ਹਨ ਤਾਂ ਕਿ ਇਹ ਪਤਾ ਲਗ ਸਕੇ ਵਿਅਕਤੀ ਉਚ ਕੁਲੀਨ ਜਮਾਤ ਨਾਲ ਸਬੰਧ ਰਖਦਾ ਹੈ। ਇਹ ਦੋਵੇਂ ਗੋਨਕੋਰਟ ਭਰਾ ਇਸ ਗੱਲ ਦਾ ਦਾਵਾ ਕਰਦੇ ਹਨ ਕਿ ਇਹਨਾਂ ਨੇ 18ਵੀਂ ਸਦੀ ਦੀ ਖੋਜ ਕੀਤੀ, ਜਪਾਨੀ ਕਲਾ ਦੀ ਜਾਣਕਾਰੀ ਦਿਤੀ, ਅਤੇ ਪ੍ਰਕਿਰਤੀਵਾਦ ਨੂੰ ਇਜਾਦ ਕੀਤਾ। ਇਹਨਾਂ ਨੇ ਪੁਰਾਣੀਆਂ ਕਿਤਾਬਾਂ, ਸਾਰ ਤੱਤ ਆਦਿ ਇਕਠੇ ਕਰਕੇ ਲੋਕਾਂ ਨੂੰ 18ਵੀ ਸਦੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਯੂਲ 1870 ਵਿੱਚ ਮਰ ਗਿਆ ਪਰ ਏਡਮੰਡ ਨੇ ਚਾਰ ਨਾਵਲ ਲਿਖੇ ਜੋ ਬਹੁਤ ਪ੍ਰਸਿਧ ਤੇ ਮਕਬੂਲ ਹੋਏ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿੱਥੋਂ ਇਸਦਾ ਨਾਂਅ ਆਲਾ ਸਿੰਘ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੂਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਉੱਤਰ ਭਾਰਤ ਦੇ ਪਹਿਲੇ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1875 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ। ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸੱਭਿਆਚਾਰ ਹੈ। ਸੰਨ 1948 ਈ. ਤੱਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਅਦ ਸੰਨ 1956 ਈ. ਤੱਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸੱਭਿਆਚਾਰਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿੱਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਕੈਨੇਡਾ ( ਜਾਂ ਕੰਨੇਡਾ ) ਉੱਤਰੀ ਅਮਰੀਕਾ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਆਲ ਆਦਿ ਸ਼ਹਿਰ ਹਨ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਲਿੰਗ ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ ਦਾ ਇੱਕ ਅਮਲ ਹੈ ਜੋ ਕਿਸੇ ਜੀਵ ਦੇ ਨਰ ਜਾਂ ਮਾਦਾ (ਜੀਵ ਦਾ ਲਿੰਗ) ਹੋਣਾ ਨਿਰਧਾਰਤ ਕਰਦਾ ਹੈ। ਇਹ ਸਜੀਵਾਂ ਵਿਚਕਾਰ ਆਮ ਪ੍ਰਜਣਨ ਦੀ ਇੱਕ ਕਿਸਮ ਹੈ। ਸੰਭੋਗ ਦੌਰਾਨ ਵਿਸ਼ੇਸ਼ ਕੋਸ਼ਿਕਾਵਾਂ (ਗੈਮੀਟ) ਦੇ ਮਿਲਣ ਨਾਲ ਜਿਸ ਨਵੇਂ ਜੀਵ ਦਾ ਜਨਮ ਹੁੰਦਾ ਹੈ, ਉਸ ਵਿੱਚ ਮਾਤਾ ਪਿਤਾ ਦੋਨਾਂ ਦੇ ਲੱਛਣ ਹੁੰਦੇ ਹਨ। ਗੈਮੀਟ ਰੂਪ ਅਤੇ ਸਰੂਪ ਵਿੱਚ ਬਰਾਬਰ ਹੋ ਸਕਦੇ ਹਨ ਪਰ ਮਨੁੱਖਾਂ ਵਿੱਚ ਨਰ ਗੈਮੀਟ (ਸ਼ੁਕਰਾਣੂ) ਛੋਟਾ ਹੁੰਦਾ ਹੈ ਜਦੋਂ ਕਿ ਮਾਦਾ ਗੈਮੀਟ (ਅੰਡਾਣੁ) ਵੱਡਾ ਹੁੰਦਾ ਹੈ।
ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਤੇਰੇ ਲਈ ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 28 ਮਈ 1999 ਨੂੰ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੋਹਕੇ ਕਲਾਂ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ। ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਿਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇ ਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।
ਬੇਅੰਤ ਸਿੰਘ (ਇੰਦਰਾ ਗਾਂਧੀ ਦਾ ਕਾਤਲ)
ਬੇਅੰਤ ਸਿੰਘ (6 ਜਨਵਰੀ 1959) – 31 ਅਕਤੂਬਰ 1984) ਇੰਦਰਾ ਗਾਂਧੀ ਦੇ ਉਨ੍ਹਾਂ ਦੋ ਅੰਗ ਰੱਖਿਅਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ 31 ਅਕਤੂਬਰ 1984 ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹੱਤਿਆ ਕਰ ਦਿੱਤੀ ਸੀ।
ਵਿਆਹ ਦੋ ਵਿਅਕਤੀਆਂ ਵਿੱਚ ਇੱਕ ਬੰਧਨ ਦਾ ਪ੍ਰਣ ਹੁੰਦਾ ਹੈ। ਇਹ ਆਮ ਤੌਰ ਤੇ ਇੱਕ ਆਦਮੀ (ਲਾੜਾ) ਅਤੇ ਇੱਕ ਤੀਵੀਂ (ਲਾੜੀ) ਦੇ ਵਿੱਚਕਾਰ ਹੁੰਦਾ ਹੈ। ਕੁੱਝ ਥਾਵਾਂ ਤੇ, ਇੱਕੋ ਹੀ ਸੈਕਸ ਦੇ ਦੋ ਜਣਿਆਂ ਓੰਨ/ਜਣੀਆਂ ਵਿੱਚ ਵਿਆਹ ਕਾਨੂੰਨੀ ਹੈ। ਇਸ ਵਿੱਚ ਦੁਵੱਲੇ ਵਾਅਦੇ ਅਤੇ ਜੋੜੀ ਦਾ ਅੰਗੂਠੀਆਂ ਦਾ ਆਦਾਨ ਪ੍ਰਦਾਨ ਆਮ ਗੱਲ ਹੈ। ਸ਼ਾਦੀਆਂ ਧਾਰਮਿਕ ਥਾਵਾਂ ਜਾਂ ਹੋਰ ਥਾਵਾਂ, ਜਿਵੇਂ ਪਾਰਕ ਜਾਂ ਲੜਕੀ ਦੇ ਮਾਪਿਆਂ ਦੇ ਘਰ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਇਹ ਕਿਸੇ ਵੀ ਬੰਦੇ ਦੀ ਜਿੰਦਗੀ ਦੇ ਸਭ ਤੋਂ ਯਾਦਗਾਰੀ ਪਲ ਹੁੰਦੇ ਹਨ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਲਾੜਾ ਅਤੇ ਲਾੜੀ ਖਾਸ ਪਹਿਰਾਵਾ ਵੀ ਪਹਿਨਦੇ ਹਨ। ਆਮ ਤੌਰ ਤੇ ਹਰ ਦੇਸ਼ ਅਤੇ ਸੰਸਕ੍ਰਿਤੀ ਵਿੱਚ ਵਿਆਹ ਨਾਲ ਜੁੜੀਆਂ ਰਸਮਾਂ ਰੀਤਾਂ ਅਲੱਗ ਅਲੱਗ ਹੁੰਦੀਆਂ ਹਨ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਮੰਤਰੀ ਮੰਡਲ ਦਾ ਪ੍ਰਧਾਨ (Polish: Prezes Rady Ministrów, lit. 'Chairman of the Council of Ministers'), ਬੋਲਚਾਲ ਵਿੱਚ ਪ੍ਰਧਾਨ ਮੰਤਰੀ (Polish: premier) ਵਜੋਂ ਜਾਣਿਆ ਜਾਂਦਾ ਹੈ, ਕੈਬਨਿਟ ਦਾ ਮੁਖੀ ਅਤੇ ਪੋਲੈਂਡ ਦੀ ਸਰਕਾਰ ਦਾ ਮੁਖੀ ਹੈ। ਦਫ਼ਤਰ ਦੀਆਂ ਜ਼ਿੰਮੇਵਾਰੀਆਂ ਅਤੇ ਪਰੰਪਰਾਵਾਂ ਸਮਕਾਲੀ ਪੋਲਿਸ਼ ਰਾਜ ਦੀ ਸਿਰਜਣਾ ਤੋਂ ਪੈਦਾ ਹੁੰਦੀਆਂ ਹਨ, ਅਤੇ ਦਫ਼ਤਰ ਨੂੰ ਪੋਲੈਂਡ ਦੇ ਸੰਵਿਧਾਨ ਵਿੱਚ ਪਰਿਭਾਸ਼ਿਤ ਕੀਤਾ ਗਿਆ ਹੈ। ਸੰਵਿਧਾਨ ਦੇ ਅਨੁਸਾਰ, ਰਾਸ਼ਟਰਪਤੀ ਪ੍ਰਧਾਨ ਮੰਤਰੀ ਨੂੰ ਨਾਮਜ਼ਦ ਅਤੇ ਨਿਯੁਕਤ ਕਰਦਾ ਹੈ, ਜੋ ਫਿਰ ਮੰਤਰੀ ਮੰਡਲ ਦੀ ਰਚਨਾ ਦਾ ਪ੍ਰਸਤਾਵ ਕਰੇਗਾ। ਉਨ੍ਹਾਂ ਦੀ ਨਿਯੁਕਤੀ ਤੋਂ 14 ਦਿਨ ਬਾਅਦ, ਪ੍ਰਧਾਨ ਮੰਤਰੀ ਨੂੰ ਸਰਕਾਰ ਦੇ ਏਜੰਡੇ ਦੀ ਰੂਪਰੇਖਾ ਸੇਜਮ ਨੂੰ ਪੇਸ਼ ਕਰਨਾ ਚਾਹੀਦਾ ਹੈ, ਜਿਸ ਲਈ ਭਰੋਸੇ ਦੀ ਵੋਟ ਦੀ ਲੋੜ ਹੁੰਦੀ ਹੈ। ਅਤੀਤ ਵਿੱਚ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਦਫਤਰਾਂ ਵਿੱਚ ਹਿੱਤ ਅਤੇ ਸ਼ਕਤੀਆਂ ਦੋਵਾਂ ਤੋਂ ਪੈਦਾ ਹੋਏ ਟਕਰਾਅ ਪੈਦਾ ਹੋ ਚੁੱਕੇ ਹਨ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਪਾਕਿਸਤਾਨੀ ਪ੍ਰਸਿੱਧ ਸੰਗੀਤ ਜਾਂ ਇਹ ਕਹ ਲੋ ਕਿ ਪਾਕ-ਪੌਪ ਸੰਗੀਤ ਪਾਕਿਸਤਾਨ ਵਿੱਚ ਪ੍ਰਚਲਿਤ ਸੰਗੀਤ ਦੇ ਰੂਪਾਂ ਨੂੰ ਦਰਸਾਉਂਦਾ ਹੈ। ਪਾਕਿਸਤਾਨੀ ਪੌਪ ਰਵਾਇਤੀ ਪਾਕਿਸਤਾਨੀ ਸ਼ਾਸਤਰੀ ਸੰਗੀਤ ਅਤੇ ਜੈਜ਼, ਰੌਕ ਐਂਡ ਰੋਲ, ਹਿੱਪ ਹੌਪ ਅਤੇ ਡਿਸਕੋ ਦੇ ਪੱਛਮੀ ਪ੍ਰਭਾਵਾਂ ਦਾ ਮਿਸ਼ਰਣ ਹੈ, ਜਿਸ ਵਿੱਚ ਉਰਦੂ ਸਮੇਤ ਪਾਕਿਸਤਾਨ ਦੀਆਂ ਵੱਖ-ਵੱਖ ਭਾਸ਼ਾਵਾਂ ਵਿੱਚ ਗੀਤ ਗਾਏ ਜਾਂਦੇ ਹਨ। ਸੰਗੀਤ ਦੀ ਪ੍ਰਸਿੱਧੀ ਇੱਕ ਸਿੰਗਲ ਦੀ ਵਿਅਕਤੀਗਤ ਵਿਕਰੀ, ਇਸਦੇ ਸੰਗੀਤ ਵੀਡੀਓ ਦੇ ਦਰਸ਼ਕਾਂ ਦੀ ਗਿਣਤੀ ਜਾਂ ਗਾਇਕ ਦੀ ਐਲਬਮ ਚਾਰਟ ਸਥਿਤੀਆਂ 'ਤੇ ਅਧਾਰਤ ਹੈ। ਨਾ ਕੇਵਲ ਪਾਕਿਸਤਾਨ ਵਿੱਚ ਸਗੋਂ ਇਸ ਤੋਂ ਬਾਹਰ ਵੀ ਪਾਕਿਸਤਾਨੀ ਪੌਪ ਸੰਗੀਤ ਨੇ ਗੁਆਂਢੀ ਦੇਸ਼ਾਂ ਵਿੱਚ ਵੀ ਇੱਕ ਪ੍ਰਭਾਵਸ਼ਾਲੀ ਅਨੁਸਰਣ ਅਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਇਸਨੂੰ ਪਾਕਿਸਤਾਨੀ ਡਾਇਸਪੋਰਾ ਦੇ ਮੈਂਬਰਾਂ ਦੁਆਰਾ ਸੁਣਿਆ ਜਾਂਦਾ ਹੈ, ਖਾਸ ਕਰਕੇ ਮੱਧ ਪੂਰਬ, ਯੂਰਪ ਅਤੇ ਉੱਤਰੀ ਅਮਰੀਕਾ ਵਿੱਚ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਪਾਲੀ ਭੁਪਿੰਦਰ ਸਿੰਘ (ਜਨਮ: 6 ਸਤੰਬਰ 1965) ਇੱਕ ਪੰਜਾਬੀ ਨਾਟਕਾਰ ਅਤੇ ਰੰਗਮੰਚ ਨਿਰਦੇਸ਼ਕ ਹੈ। ਉਸਨੇ ਤਿੰਨ ਦਰਜਨ ਦੇ ਕਰੀਬ ਪੰਜਾਬੀ ਨਾਟਕ ਲਿਖੇ ਹਨ। ਉਸਦੇ ਕਈ ਨਾਟਕ ਹਿੰਦੀ, ਉਰਦੂ, ਮਰਾਠੀ ਅਤੇ ਸੰਸਕ੍ਰਿਤ ਵਿੱਚ ਅਨੁਵਾਦ ਹੋ ਕੇ ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਦੇਸ਼-ਵਿਦੇਸਾਂ ਅੰਦਰ ਮੰਚਿਤ ਹੋ ਰਹੇ ਹਨ। ਉੱਤਰ ਭਾਰਤ ਦੀਆਂ ਅਨੇਕ ਯੂਨੀਵਰਸਿਟੀਆਂ ਦੇ ਸਿਲੇਬਸਾਂ ਵਿੱਚ ਇਹ ਨਾਟਕ ਪੜ੍ਹਾਏ ਜਾ ਰਹੇ ਹਨ ਅਤੇ ਕਈਆਂ ਵਿੱਚ ਇਨ੍ਹਾਂ ਉੱਤੇ ਅਕਾਦਮਿਕ ਖੋਜ ਹੋ ਰਹੀ ਹੈ। ਬਤੌਰ ਨਿਰਦੇਸ਼ਕ ਪਾਲੀ ਨੇ ਦੇਸ਼ ਦੇ ਬਾਕੀ ਹਿੱਸਿਆਂ ਦੇ ਇਲਾਵਾ ਕਨੇਡਾ ਅਤੇ ਪਾਕਿਸਤਾਨ ਅੰਦਰ ਆਪਣੇ ਨਾਟਕਾਂ ਦੀਆਂ ਸਫ਼ਲ ਪੇਸ਼ਕਾਰੀਆਂ ਕੀਤੀਆਂ ਹਨ।
ਸੰਯੁਕਤ ਰਾਜ ਦੇ ਰਾਸ਼ਟਰਪਤੀਆਂ ਦੀ ਸੂਚੀ
ਸੰਯੁਕਤ ਰਾਜ ਦਾ ਰਾਸ਼ਟਰਪਤੀ ਰਾਜ ਦਾ ਮੁਖੀ ਅਤੇ ਸੰਯੁਕਤ ਰਾਜ ਦੀ ਸਰਕਾਰ ਦਾ ਮੁਖੀ ਹੁੰਦਾ ਹੈ, ਅਪ੍ਰਤੱਖ ਤੌਰ 'ਤੇ ਇਲੈਕਟੋਰਲ ਕਾਲਜ ਦੁਆਰਾ ਚਾਰ ਸਾਲਾਂ ਦੀ ਮਿਆਦ ਲਈ ਚੁਣਿਆ ਜਾਂਦਾ ਹੈ। ਅਹੁਦੇਦਾਰ ਸੰਘੀ ਸਰਕਾਰ ਦੀ ਕਾਰਜਕਾਰੀ ਸ਼ਾਖਾ ਦੀ ਅਗਵਾਈ ਕਰਦਾ ਹੈ ਅਤੇ ਸੰਯੁਕਤ ਰਾਜ ਦੀਆਂ ਆਰਮਡ ਫੋਰਸਿਜ਼ ਦਾ ਕਮਾਂਡਰ-ਇਨ-ਚੀਫ਼ ਹੈ। 1789 ਵਿੱਚ ਦਫ਼ਤਰ ਦੀ ਸਥਾਪਨਾ ਤੋਂ ਬਾਅਦ, 45 ਆਦਮੀਆਂ ਨੇ 46 ਪ੍ਰੈਜ਼ੀਡੈਂਸੀ ਵਿੱਚ ਸੇਵਾ ਕੀਤੀ ਹੈ। ਪਹਿਲੇ ਰਾਸ਼ਟਰਪਤੀ, ਜਾਰਜ ਵਾਸ਼ਿੰਗਟਨ ਨੇ ਇਲੈਕਟੋਰਲ ਕਾਲਜ ਦੀ ਸਰਬਸੰਮਤੀ ਨਾਲ ਵੋਟ ਜਿੱਤੀ। ਗਰੋਵਰ ਕਲੀਵਲੈਂਡ ਨੇ ਦੋ ਗੈਰ-ਲਗਾਤਾਰ ਕਾਰਜਕਾਲਾਂ ਦੀ ਸੇਵਾ ਕੀਤੀ ਅਤੇ ਇਸਲਈ ਸੰਯੁਕਤ ਰਾਜ ਦੇ 22ਵੇਂ ਅਤੇ 24ਵੇਂ ਰਾਸ਼ਟਰਪਤੀ ਵਜੋਂ ਗਿਣਿਆ ਜਾਂਦਾ ਹੈ, ਜਿਸ ਨਾਲ ਪ੍ਰੈਜ਼ੀਡੈਂਸੀ ਦੀ ਸੰਖਿਆ ਅਤੇ ਰਾਸ਼ਟਰਪਤੀ ਦੇ ਤੌਰ 'ਤੇ ਸੇਵਾ ਕਰਨ ਵਾਲੇ ਵਿਅਕਤੀਆਂ ਦੀ ਸੰਖਿਆ ਵਿੱਚ ਅੰਤਰ ਪੈਦਾ ਹੁੰਦਾ ਹੈ। ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਹਨ।