ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਹ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ। ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ। ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ, ਵਿਅਕਤੀ, ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ। ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ। ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਜੋਸਫ਼ ਵਿਜੈ ਚੰਦਰਸ਼ੇਖਰ (ਜਨਮ 22 ਜੂਨ 1974), ਪੇਸ਼ੇਵਰ ਤੌਰ 'ਤੇ ਵਿਜੈ ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਅਦਾਕਾਰ ਅਤੇ ਗਾਇਕ ਹੈ ਜੋ ਮੁੱਖ ਤੌਰ 'ਤੇ ਤਾਮਿਲ ਸਿਨੇਮਾ ਵਿੱਚ ਕੰਮ ਕਰਦਾ ਹੈ। ਉਹ ਭਾਰਤ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਅਦਾਕਾਰਾਂ ਵਿੱਚੋਂ ਇੱਕ ਹੈ ਅਤੇ ਸੱਤ ਵਾਰ ਫੋਰਬਸ ਇੰਡੀਆ ' ਸੇਲਿਬ੍ਰਿਟੀ 100 ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਸ ਨੇ 67 ਫ਼ਿਲਮਾਂ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਥਾਲਾਪੈਥੀ (ਅਨੁ. ਕਮਾਂਡਰ) ਵਜੋਂ ਜਾਣਿਆ ਜਾਂਦਾ ਹੈ, ਵਿਜੈ ਦੀ ਅੰਤਰਰਾਸ਼ਟਰੀ ਪੱਧਰ 'ਤੇ ਬਹੁਤ ਫੋਲੋਵਿੰਗ ਹੈ। ਉਸ ਨੇ ਕਈ ਇਨਾਮ ਹਾਸਿਲ ਕੀਤੇ ਹਨ, ਜਿਸ ਵਿੱਚ ਇੱਕ ਓਸਾਕਾ ਸਰਬੋਤਮ ਅਦਾਕਾਰ ਅਵਾਰਡ ਅਤੇ ਇੱਕ ਦੱਖਣੀ ਭਾਰਤੀ ਅੰਤਰਰਾਸ਼ਟਰੀ ਫ਼ਿਲਮ ਅਵਾਰਡ ਸ਼ਾਮਲ ਹਨ। 2023 ਵਿੱਚ, ਉਹ ਭਾਰਤ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲਾ ਅਦਾਕਾਰ ਬਣ ਗਿਆ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪਰਵਾਸ ਦਾ ਪੰਜਾਬੀ ਸੱਭਿਆਚਾਰ ਤੇ ਪ੍ਰਭਾਵ
ਪੰਜਾਬੀ ਵਿੱਚ ਪਰਵਾਸ ਦੇ ਦੋ ਸ਼ਬਦ ਜੋੜ ਪ੍ਰਚਲਿਤ ਹਨ। ਇੱਕ ਪ੍ਰਵਾਸ ਤੇ ਦੂਜਾ ਪਰਵਾਸ। ਪੰਜਾਬੀ ਦੇ ਪ੍ਰਸਿੱਧ ਭਾਸ਼ਾ ਵਿਗਿਆਨੀ ਡਾ.
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿੱਚ 36 ਸੰਤਾਂ ਦੀ ਬਾਣੀ ਹੈ ਜਿਸ ਵਿੱਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਮਮਤਾ ਬੈਨਰਜੀ(ਜਨਮ 5 ਜਨਵਰੀ 1955) ਭਾਰਤ ਦੀ ਸਿਆਸਤਦਾਨ ਹੈ। ਇਹ 2011 ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ। ਇਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨ ਵਾਲੀ ਪਹਿਲੀ ਔਰਤ ਹੈ। 1997 ਵਿੱਚ ਇਸ ਨੇ ਤ੍ਰਿਣਮੂਲ ਕਾਂਗਰਸ ਦੀ ਨੀਹ ਰੱਖੀ ਅਤੇ ਇਸ ਦੀ ਆਪ ਮੁੱਖੀ ਬਣੀ। ਇਸ ਦੀ ਨੀਹ ਭਾਰਤੀ ਰਾਸ਼ਟਰੀ ਕਾਂਗਰਸ ਤੋ ਵੱਖ ਹੋਣ ਬਾਅਦ ਰੱਖੀ। ਉਸਨੂੰ ਅਕਸਰ ਦੀਦੀ ਕਿਹਾ ਜਾਂਦਾ ਹੈ (ਬੰਗਾਲੀ ਵਿੱਚ ਇਸ ਦਾ ਅਰਥ ਵੱਡੀ ਭੈਣ ਹੈ)। ਬੈਨਰਜੀ ਇਸ ਤੋਂ ਪਹਿਲਾਂ ਦੋ ਵਾਰ ਰੇਲ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਅਜਿਹਾ ਕਰਨ ਵਾਲੀ ਪਹਿਲੀ ਔਰਤ ਹੈ। ਉਹ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਲਾ ਦੀ ਪਹਿਲੀ ਮਹਿਲਾ ਮੰਤਰੀ ਅਤੇ ਮਨੁੱਖੀ ਸਰੋਤ ਵਿਕਾਸ, ਯੁਵਾ ਮਾਮਲੇ, ਖੇਡ, ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਵੀ ਹੈ। ਸਿੰਗੂਰ ਵਿਖੇ ਖੇਤੀਬਾੜੀਕਾਰਾਂ ਅਤੇ ਕਿਸਾਨਾਂ ਦੀ ਕੀਮਤ 'ਤੇ ਵਿਸ਼ੇਸ਼ ਆਰਥਿਕ ਖੇਤਰਾਂ ਲਈ ਪੱਛਮੀ ਬੰਗਾਲ ਵਿੱਚ ਕਮਿਊਨਿਸਟ ਸਰਕਾਰ ਦੇ ਉਦਯੋਗੀਕਰਨ ਲਈ ਭੂਮੀ ਗ੍ਰਹਿਣ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਉਹ ਪ੍ਰਮੁੱਖਤਾ ਪ੍ਰਾਪਤ ਹੋਈ। ਸਾਲ 2011 ਵਿੱਚ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਏਆਈਟੀਸੀ ਗੱਠਜੋੜ ਲਈ ਵੱਡੀ ਜਿੱਤ ਹਾਸਲ ਕੀਤੀ ਅਤੇ 34 ਸਾਲਾਂ ਦੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਾਲੀ ਖੱਬੇ ਮੋਰਚੇ ਦੀ ਸਰਕਾਰ ਨੂੰ ਹਰਾਇਆ, ਜੋ ਇਸ ਪ੍ਰਕ੍ਰਿਆ ਵਿੱਚ ਵਿਸ਼ਵ ਦੀ ਸਭ ਤੋਂ ਲੰਬੀ ਸੇਵਾ ਨਿਭਾ ਰਹੀ ਕਮਿਊਨਿਸਟ ਸਰਕਾਰ ਸੀ।.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਸੰਸਮਰਣ ਆਧੁਨਿਕ ਵਾਰਤਕ ਦੀ ਲੋਕਪ੍ਰਿਯ ਵੰਨਗੀ ਹੈ। ਜਿਸ ਵਿੱਚ ਲੇਖਕ ਬੀਤੇ ਸਮੇਂ ਦੇ ਅਨੁਭਵਾਂ ਅਤੇ ਘਟਨਾਵਾਂ ਨੂੰ ਅਧਾਰ ਬਣਾ ਕੇ ਵਾਰਤਕ ਰਚਦਾ ਹੈ, ਮਿੱਠੀਆਂ ਕੋੜ੍ਹੀਆਂ, ਅਭੁੱਲ, ਰੌਚਕ ਯਾਦਾਂ ਵਿਚੋਂ ਕੋਈ ਵੰਨਗੀ ਪੇਸ਼ ਕੀਤੀ ਜਾਂਦੀ ਹੈ। ਲੇਖਕ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੇ ਪਲਾਂ ਜਾਂ ਘਟਨਾਵਾਂ ਦਾ ਚਿਤਰਣ ਹੁੰਦਾ ਹੈ ਜੋ ਭੁਲਾਏ ਨਾਂ ਜਾ ਸਕਦੇ ਹੋਣ, ਜਿਨਾਂ ਵਿੱਚ ਕੁਝ ਵਰਣਨ ਕਰਨ ਯੋਗ ਗੱਲ ਹੋਵੇ। ਉਨ੍ਹਾ ਦਾ ਰੌਚਕ ਬਿਆਨ ਹੀ ਸੰਸਮਰਣ ਹੁੰਦਾ ਹੈ। ਸੰਸਮਰਣ ਲੇਖਕ ਦੀਆਂ ਮਾਨਸਿਕ ਪ੍ਰਤੀਕਿਰਿਆਵਾਂ ਦਾ ਰੌਚਕ ਸੰਗ੍ਰਹਿ ਹੈ।,
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਯੂਨੀਕੋਡ ਇੱਕ ਅੰਤਰਰਾਸ਼ਟਰੀ ਅਖਰ ਕੋਡ ਪ੍ਰਣਾਲੀ ਹੈ। ਇਸ ਵਿਚ ਦੁਨੀਆ ਦੀ ਹਰੇਕ ਪ੍ਰਮੁੱਖ ਭਾਸ਼ਾ ਦੇ ਅੱਖਰਾਂ, ਅੰਕਾਂ ਵਿਸਰਾਮ ਚਿੰਨ੍ਹਾਂ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਪੰਜਾਬੀ ਅੱਖਰਾਂ ਨੂੰ ਵਿਲੱਖਣ ਕੋਡ ਮੁਹੱਈਆ ਕਰਵਾਉਂਦੀ ਹੈ ਕੰਪਿਊਟਰ ਹਮੇਸ਼ਾ ਰਵਾਇਤੀ (ਅੰਗਰੇਜ਼ੀ ਵਾਲੀ) ਕੋਡ ਪ੍ਰਣਾਲੀ (ਅਸਕਾਈ) ਤੋਂ ਦੁੱਗਣੇ (੪ ਬਿੱਟ ਦੀ ਬਜਾਏ 16 ਬਿੱਟਸ) ਆਕਾਰ ਵਾਲੀ ਕੋਡ ਪ੍ਰਣਾਲੀ ਹੈ। ਇਸ ਵਿਚ ਦੁਨੀਆ ਦੀਆਂ ਪ੍ਰਮੁੱਖ ਭਾਸ਼ਾਵਾਂ ਦੇ ਹਜ਼ਾਰਾਂ ਅੱਖਰਾਂ ਨੂੰ ਦਰਸਾਇਆ ਜਾ ਸਕਦਾ ਹੈ।
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ। ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ .
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿੱਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇੱਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ।
ਕੋਸ਼ਕਾਰੀ ਭਾਸ਼ਾ ਵਿਗਿਆਨ ਦੀ ਇੱਕ ਸ਼ਾਖਾ ਹੈ। ਭਾਸ਼ਾ ਵਿਗਿਆਨ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਅਨੁਵਾਦ ਅਤੇ ਕੋਸ਼ਕਾਰੀ ਜਿਹੇ ਵਿਸ਼ੇ ਵੀ ਪੜ੍ਹਾਏ ਜਾਂਦੇ ਹਨ। ਭਾਸ਼ਾ ਵਿਗਿਆਨ ਦਾ ਪ੍ਰਯੋਗ ਵਿਆਕਰਨ, ਤਰਜਮਾ, ਦੁਜੀ ਭਾਸ਼ਾ ਸਿਖਣਾ ਅਤੇ ਕੋਸ਼ਕਾਰੀ ਦੀਆਂ ਹੋਰ ਸ਼ਾਖਾਵਾਂ ਵਿੱਚ ਹੁੰਦਾ ਹੈ। ਕੋਸ਼ਾਕਾਰ ਉਹ ਮਾਹਿਰ ਹੁੰਦਾ ਹੈ ਜੋ ਸ਼ਬਦਕੋਸ਼, ਸੂਚੀਆਂ, ਵਿਸ਼ਵਕੋਸ਼ ਅਤੇ ਸ਼ਬਦ-ਸਾਗਰਾਂ ਨੂੰ ਲਿਖਦਾ ਜਾਂ ਉਹਨਾਂ ਦਾ ਸੰਕਲਨ ਕਰਦਾ ਹੈ। ਇਸ ਵਾਸਤੇ ਘੱਟੋ-ਘੱਟ ਦੋ ਭਾਸ਼ਾਵਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਜਿਵੇਂ-ਜਿਵੇਂ ਦੁਨੀਆ ਵਿੱਚ ਸਭ ਸੰਸਕ੍ਰਿਤੀਆਂ ਅਤੇ ਮੁਲਕਾਂ ਦੇ ਬਹੁਭਾਸ਼ੀ ਲੋਕ ਇਕ-ਮਿਕ ਹੁੰਦੇ ਜਾ ਰਹੇ ਹਨ, ਉਵੇਂ ਹੀ ਜਾਣਕਾਰੀ ਅਤੇ ਭਾਸ਼ਾ ਦੇ ਇਨ੍ਹਾਂ ਸਰੋਤਾਂ ਦੀ ਲੋੜ ਵੀ ਤੀਬਰਤਾ ਨਾਲ ਵਧ ਰਹੀ ਹੈ। ਇਨ੍ਹਾਂ ਸਰੋਤਾਂ ਦੀ ਵਧ ਰਹੀ ਮੰਗ ਭਾਸ਼ਾ ਮਾਹਿਰਾਂ ਦੀ ਮੰਗ ਨੂੰ ਵਧਾਉਂਦੀ ਜਾ ਰਹੀ ਹੈ। ਦੁਨੀਆ ਭਰ ਵਿੱਚ ਉਹਨਾਂ ਲੋਕਾਂ ਦੀ ਬਹੁਤ ਜ਼ਿਆਦਾ ਮੰਗ ਹੈ ਜੋ ਅੰਗਰੇਜ਼ੀ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਵੱਲੋਂ ਬੋਲੀਆਂ ਜਾਂਦੀਆਂ ਭਾਸ਼ਾਵਾਂ ਜਾਣਦੇ ਹੋਣ ਜਿਵੇਂ ਕਿ ਹਿੰਦੀ, ਚੀਨੀ, ਫ੍ਰੈਂਚ ਅਤੇ ਪੰਜਾਬੀ। ਦੋ ਭਾਸ਼ਾਵਾਂ ਵਿੱਚ ਛਪਣ ਵਾਲੀਆਂ ਡਿਕਸ਼ਨਰੀਆਂ (ਸ਼ਬਦਕੋਸ਼ਾਂ) ਵਾਸਤੇ ਉਹਨਾਂ ਕੋਸ਼ਾਕਾਰਾਂ ਦੀ ਬੇਹੱਦ ਲੋੜ ਹੈ ਜਿਹਨਾਂ ਨੂੰ ਅੰਗਰੇਜ਼ੀ ਤੋਂ ਇਲਾਵਾ ਹਿੰਦੀ, ਪੰਜਾਬੀ ਜਾਂ ਕਿਸੇ ਵੀ ਵਧੇਰੇ ਬੋਲੀ ਜਾਣ ਵਾਲੀ ਭਾਸ਼ਾ ਦਾ ਨਾ ਸਿਰਫ਼ ਚੰਗਾ ਗਿਆਨ ਹੋਵੇ ਸਗੋਂ ਤਰਜਮਾ ਕਰਨ ਵਿੱਚ ਵੀ ਉਹ ਮਾਹਿਰ ਹੋਣ। ਇਹ ਦੋਵੇਂ ਹੀ ਗੁਣ ਭਾਸ਼ਾ ਦੇ ਵਿਦਿਆਰਥੀਆਂ ਵਿੱਚ ਹੁੰਦੇ ਹਨ। ਸਿਧਾਂਤਿਕ ਅਤੇ ਪ੍ਰਯੋਗਿਕ ਕੋਸਕਾਰੀ ਦੋ ਪ੍ਰਕਾਰ ਦੇ ਹੁੰਦੇ ਹਨ।
ਹੈਂਸ ਕ੍ਰੈੱਸਡੀਅਨ ਆਨਾਸਨ (ਡੈਨਿਸ਼:ˈhanˀs ˈkʁæsdjan ˈɑnɐsn̩) ਜਾਂ ਹਾਂਜ਼ ਕ੍ਰਿਸਚਨ ਐਂਡਰਸਨ (ਅੰਗਰੇਜ਼ੀ:ˈ|h|ɑː|n|z|_|ˈ|k|r|ɪ|s|tʃ|ə|n|_|ˈ|æ|n|d|ər|.|s|ə|n; ਸਕੈਂਡੀਨੇਵੀਆਈ ਦੇਸ਼ਾਂ ਵਿੱਚ ਆਮ ਤੌਰ 'ਤੇ ਐਚ ਸੀ ਐਂਡਰਸਨ ਕਹਿੰਦੇ ਹਨ; 2 ਅਪਰੈਲ 1805 – 4 ਅਗਸਤ 1875) ਡੈਨਿਸ਼ ਲੇਖਕ ਅਤੇ ਕਵੀ ਸੀ। ਹਾਲਾਂਕਿ ਐਂਡਰਸਨ ਨਾਟਕਾਂ, ਸਫਰਨਾਮਿਆਂ, ਨਾਵਲ, ਅਤੇ ਕਵਿਤਾਵਾਂ ਦਾ ਇੱਕ ਵੱਡਾ ਲੇਖਕ ਸੀ, ਐਪਰ ਉਸਦੀਆਂ ਪਰੀ-ਕਹਾਣੀਆਂ ਵਿੱਚ ਹੋਰ ਵੀ ਕਮਾਲ ਪ੍ਰਤਿਭਾ ਦਾ ਪ੍ਰਦਰਸ਼ਨ ਮਿਲਦਾ ਹੈ। ਇਸ ਸਾਹਿਤਕ ਵੰਨਗੀ ਵਿੱਚ ਉਸਨੂੰ ਏਨੀ ਮੁਹਾਰਤ ਹਾਸਲ ਹੈ ਕਿ ਉਹ ਖੁਦ ਵੀ ਆਪਣੀਆਂ ਕਹਾਣੀਆਂ ਜਿਨਾ ਹੀ ਮਿਥਹਾਸਕ ਬਣ ਗਿਆ ਹੈ। ਐਂਡਰਸਨ ਦੀ ਹਰਮਨਪਿਆਰਤਾ ਬੱਚਿਆਂ ਤੱਕ ਸੀਮਿਤ ਨਹੀਂ ਹੈ, ਉਸਦੀ ਕਹਾਣੀਆਂ, ਜਿਨ੍ਹਾਂ ਨੂੰ ਈਵੈਨਟੀਰ (eventyr), ਜਾਂ ਅਦਭੁੱਤ ਕਹਾਣੀਆਂ ਕਹਾਣੀਆਂ ਕਿਹਾ ਜਾਂਦਾ ਸੀ, ਵਿੱਚ ਵਿਅਕਤ ਥੀਮ ਉਮਰ ਅਤੇ ਰਾਸ਼ਟਰੀਅਤਾ ਦੀਆਂ ਹੱਦਾਂ ਪਾਰ ਕਰ ਗਏ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਭਾਸ਼ਾ ਵਿਗਿਆਨ ਅਤੇ ਵਿਆਕਰਣ ਵਿੱਚ ਵਾਕ ਇੱਕ ਭਾਸ਼ਾਈ ਪ੍ਰਗਟਾ ਹੁੰਦਾ ਹੈ। ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ: ਕੁੜੀ ਖੇਡ ਰਹੀ ਹੈ। 1. ਬਲੂਮਫੀਲਡ ਅਨੁਸਾਰ, “ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ।” 2. ਬਲਦੇਵ ਸਿੰਘ ਚੀਮਾ ਅਨੁਸਾਰ, “ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ।” 3.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਲੋਕ ਵਿਸ਼ਵਾਸ ਤੇ ਰਹੁ ਰੀਤਾਂ ( ੳ ) ਲੋਕ ਵਿਸ਼ਵਾਸ ਅਤੇ ਵਹਿਮ ਭਰਮ : ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸ ਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਨਾਉਣਾ ਸ਼ੁਰੂ ਕੀਤਾ, ਜਿਸ ਨਾਲ ਵੱਖੋ ਵੱਖਰੇ ਵਹਿਮ ਭਰਮ ਵੀ ਪ੍ਰਚਲਿਤ ਹੋ ਗਏ। ਰੀਵਰ ਅਤੇ ਬੌਸਵੈਲਾਂ ਦੇ ਵਿਚਾਰ ਅਨੁਸਾਰ ਵਿਸ਼ਵਾਸ ਪਰੰਪਰਾਗਤ ਰੂਪ ਵਿਚ ਪ੍ਰਚਲਿਤ ਕਰਮ ਕਾਂਡਾਂ, ਰਹੁ ਰੀਤਾਂ, ਪੂਜਾ ਵਿਧੀਆਂ; ਪੁਰਬਾਂ, ਵਰਤਾਂ, ਪ੍ਰਥਾਵਾਂ ਅਤੇ ਸੰਸਕਾਰਾਂ ਆਦਿ ਦਾ ਸਮੂਹ ਹੈ, ਜਿਨ੍ਹਾਂ ਨਾਲ ਜਨ ਸਾਧਾਰਣ ਦੀ ਭਾਵਨਾ ਜੁੜੀ ਹੋਈ ਹੁੰਦੀ ਹੈ । ਇਨ੍ਹਾਂ ਦੀ ਵਰਤੋਂ ਆਦਿ ਕਾਲ ਤੋਂ ਮਨੁੱਖੀ ਜੀਵਨ ਦੇ ਵਿਸ਼ੇਸ਼ ਮੌਕਿਆਂ ਤੇ ਕੀਤੀ ਜਾਂਦੀ ਰਹੀ ਹੈ । ਵਹਿਮਾਂ ਭਰਮਾਂ ਦੀ ਉਤਪਤੀ ਸੰਬੰਧੀ ਡਾ. ਵਣਜਾਰਾ ਬੇਦੀ ਲਿਖਦੇ ਹਨ, “ਮਨੁੱਖ ਪ੍ਰਾਕ੍ਰਿਤੀ ਦੇ ਸੁਭਾਵ ਨੂੰ ਸਮਝਣੋ ਅਸਮਰੱਥ ਹੋਣ ਕਰਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਕੇ, ਉਸਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤ ਹੋਣ ਲਈ ਕਈ ਰੀਤਾਂ ਤੇ ਟੂਣੇ ਕੀਤਾ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਬੀ ਸ਼ਕਤੀ ਕਰਕੇ ਵਾਪਰਦੀ ਹੈ, ਦਾ ਵਿਸ਼ਵਾਸ ਰਖਦਾ ਸੀ ਤਾਂ ਅਨੇਕਾਂ ਵਹਿਮਾਂ ਭਰਮਾਂ ਦਾ ਜਨਮ ਹੋਇਆ।” ਵਹਿਮ ਭਰਮ ਅਤੇ ਵਿਸ਼ਵਾਸ ਇਕ ਦੂਸਰੇ ਤੇ ਟਿਕੇ ਹੋਏ ਹਨ। ਇਨ੍ਹਾਂ ਦੋਹਾਂ ਦਾ ਅੰਤਰ ਨਿਖੇੜ ਕਰਨਾ ਅਸੰਭਵ ਹੈ । ਡਾ. ਗੁਰਮੀਤ ਸਿੰਘ ਨੇ ਕੇ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਆਨੰਦਪੁਰ ਸਾਹਿਬ ਦਾ ਮਤਾ ਸਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਆਨੰਦਪੁਰ ਸਾਹਿਬ ਵਿਖੇ 16,17 ਅਕਤੂਬਰ 1973 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਆਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਆਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਆਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।28-29 ਅਕਤੂਬਰ ਨੂੰ ਲੁਧਿਆਣੇ ਵਿੱਚ ਹੋਈ ਅਕਾਲੀ ਕਾਨਫਰੰਸ ਦੌਰਾਨ ਇਸ ਮਤੇ ਦੀ ਰੂਪ ਰੇਖਾ ਕਈ ਰੈਜ਼ੋਲਿਊਸ਼ਨਾਂ ਦੁਆਰਾ ਸਾਹਮਣੇ ਆਈ ਜੋ ਉਸ ਵਕਤ ਅਖਤਿਆਰ ਕੀਤੇ ਗਏ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਇਸ ਮਿਸਲ ਨੇ ਆਪਣਾ ਨਾਂ 'ਰਾਮ ਰੌਣੀ' ਤੋਂ ਲਿਆ। 'ਰਾਮ ਰੌਣੀ'(ਇਹ ਕੱਚਾ ਕਿਲ੍ਹਾ ਜਿਥੇ ਅੱਜ ਗੁਰੂ ਰਾਮਦਾਸ ਸਕੂਲ ਅਤੇ ਗੁਰਦੁਆਰਾ ਸ੍ਰੀ ਰਾਮਸਰ ਮੌਜੂਦ ਹੈ, ਦੇ ਨਾਲ ਲਗਦੀ ਜਗ੍ਹਾ ’ਤੇ ਇੱਕ ਹਵੇਲੀ ਦੀ ਸ਼ਕਲ ਵਿੱਚ ਸੰਨ 1748 ਦੇ ਸ਼ੁਰੂ ਵਿੱਚ ਬਣਾਇਆ ਗਿਆ ਸੀ) ਇੱਕ ਗੜ੍ਹੀ ਸੀ ਜਿਸ ਦੀ ਤਾਮੀਰ ਸ: ਜੱਸਾ ਸਿੰਘ ਨੇ ਅੰਮ੍ਰਿਤਸਰ ਦੇ ਬਾਹਰਵਾਰ ਕੱਚੀਆਂ ਇੱਟਾਂ ਨਾਲ ਕਰਵਾਈ। ਬਾਅਦ ਵਿੱਚ ਇਸੇ ਗੜ੍ਹੀ ਨੂੰ ਕਿਲ੍ਹੇ ਦੀ ਸ਼ਕਲ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਇਸ ਦਾ ਨਾਂ ਕਿਲ੍ਹਾ ਰਾਮਗੜ੍ਹ ਪੈ ਗਿਆ। ਇਸ ਦੇ ਨਾਂ 'ਤੇ ਸ੍ਰ: ਜੱਸਾ ਸਿੰਘ ਦਾ ਨਾਂ ਵੀ ਜੱਸਾ ਸਿੰਘ ਰਾਮਗੜ੍ਹੀਆ ਪੈ ਗਿਆ। ਸ੍ਰ: ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਵਿੱਚ ਬਹੁਤ ਵੱਡੇ ਸਿੱਖ ਯੋਧੇ ਵਜੋਂ ਜਾਣਿਆਂ ਜਾਣ ਲੱਗ ਪਿਆ। ਜੱਸਾ ਸਿੰਘ ਲਾਹੌਰ ਦੇ ਕੋਲ ਇਚੋਗਿਲ ਪਿੰਡ ਦੇ ਰਹਿਣ ਵਾਲੇ ਗਿਆਨੀ ਭਗਵਾਨ ਸਿੰਘ ਦੇ ਘਰ 1723 ਵਿੱਚ ਪੈਦਾ ਹੋਇਆ।ਜੱਸਾ ਸਿੰਘ ਰਾਮਗੜ੍ਹੀਆ ਦਾ ਦਾਦਾ ਭਾਈ ਹਰਦਾਸ ਸਿੰਘ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਮੈਂਬਰ ਸਨ ਅਤੇ ਉਹ ਗੁਰੂ ਜੀ ਦੀ ਫੋਜ ਲਈ ਹੱਥਿਆਰ ਆਦਿ ਬਣਾਉਣ ਦਾ ਕੰਮ ਵੀ ਕਰਦਾ ਸੀ। ਕਿਹਾ ਜਾਂਦਾ ਹੈ ਕਿ ਭਾਈ ਬਚਿੱਤਰ ਸਿੰਘ ਨੇ ਜਿਸ ਨੇਜੇ ਨਾਲ ਸ਼ਰਾਬੀ ਹਾਥੀ ਨੂੰ ਜ਼ਖਮੀ ਕੀਤਾ ਸੀ ਉਹ ਭਾਈ ਹਰਦਾਸ ਸਿੰਘ ਨੇ ਬਣਾਇਆ ਸੀ। ਹਰਦਾਸ ਸਿੰਘ ਦੇ ਦੋ ਪੁੱਤਰ ਸਨ ਭਗਵਾਨ ਸਿੰਘ ਅਤੇ ਸ. ਦਾਨ ਸਿੰਘ। ਜੱਸਾ ਸਿੰਘ, ਸ.