ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸ਼੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਗੁਰੂ ਅਰਜਨ ਦੇਵ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿੱਚ 36 ਸੰਤਾਂ ਦੀ ਬਾਣੀ ਹੈ ਜਿਸ ਵਿੱਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਹ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਚੰਦਭਾਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ। ਇਹ ਫ਼ਰੀਦਕੋਟ ਦੀ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੱਦ ’ਤੇ ਆਖ਼ਰੀ ਪਿੰਡ ਹੈ। ਇਸ ਦੇ ਇੱਕ ਪਾਸੇ ਜੈਤੋ ਮੰਡੀ ਅਤੇ ਦੂਜੇ ਪਾਸੇ ਗੋਨਿਆਣਾ ਮੰਡੀ ਹੈ। ਆਵਾਜਾਈ ਪੱਖੋਂ ਇਹ ਸੜਕੀ ਮਾਰਗ ਬਠਿੰਡਾ, ਜੈਤੋ, ਅੰਮ੍ਰਿਤਸਰ ਤੇ ਰੇਲਵੇ ਮਾਰਗ ਬਠਿੰਡਾ, ਫ਼ਿਰੋਜ਼ਪੁਰ ’ਤੇ ਹੋਣ ਕਰਕੇ ਆਪਣੇ ਆਪ ਵਿੱਚ ਅਹਿਮ ਸਥਾਨ ਰੱਖਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਜੋਸਫ਼ ਵਿਜੈ ਚੰਦਰਸ਼ੇਖਰ (ਜਨਮ 22 ਜੂਨ 1974), ਪੇਸ਼ੇਵਰ ਤੌਰ 'ਤੇ ਵਿਜੈ ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਅਦਾਕਾਰ ਅਤੇ ਗਾਇਕ ਹੈ ਜੋ ਮੁੱਖ ਤੌਰ 'ਤੇ ਤਾਮਿਲ ਸਿਨੇਮਾ ਵਿੱਚ ਕੰਮ ਕਰਦਾ ਹੈ। ਉਹ ਭਾਰਤ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਅਦਾਕਾਰਾਂ ਵਿੱਚੋਂ ਇੱਕ ਹੈ ਅਤੇ ਸੱਤ ਵਾਰ ਫੋਰਬਸ ਇੰਡੀਆ ' ਸੇਲਿਬ੍ਰਿਟੀ 100 ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਸ ਨੇ 67 ਫ਼ਿਲਮਾਂ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਥਾਲਾਪੈਥੀ (ਅਨੁ. ਕਮਾਂਡਰ) ਵਜੋਂ ਜਾਣਿਆ ਜਾਂਦਾ ਹੈ, ਵਿਜੈ ਦੀ ਅੰਤਰਰਾਸ਼ਟਰੀ ਪੱਧਰ 'ਤੇ ਬਹੁਤ ਫੋਲੋਵਿੰਗ ਹੈ। ਉਸ ਨੇ ਕਈ ਇਨਾਮ ਹਾਸਿਲ ਕੀਤੇ ਹਨ, ਜਿਸ ਵਿੱਚ ਇੱਕ ਓਸਾਕਾ ਸਰਬੋਤਮ ਅਦਾਕਾਰ ਅਵਾਰਡ ਅਤੇ ਇੱਕ ਦੱਖਣੀ ਭਾਰਤੀ ਅੰਤਰਰਾਸ਼ਟਰੀ ਫ਼ਿਲਮ ਅਵਾਰਡ ਸ਼ਾਮਲ ਹਨ। 2023 ਵਿੱਚ, ਉਹ ਭਾਰਤ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲਾ ਅਦਾਕਾਰ ਬਣ ਗਿਆ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।ਉਹ ਗੁਜਰਾਤ ਦੇ ਦਿਹਾਤ ਵਿੱਚ ਵੱਡੇ ਹੋਏ ਸੀ। ਪਟੇਲ ਦਾ ਭਾਰਤ ਦੀ ਆਜ਼ਾਦੀ ਦੀ ਲਹਿਰ ਅਤੇ ਬਾਅਦ ਦੇ ਮੁਢਲੇ ਦੌਰ ਵਿਚ ਦੇਸ਼ ਦੇ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਪੈਗ਼ੰਬਰ ਲਿਬਨਾਨੀ-ਅਮਰੀਕੀ ਕਵੀ, ਕਲਾਕਾਰ, ਦਾਰਸ਼ਨਿਕ ਤੇ ਲੇਖਕ ਖਲੀਲ ਜਿਬਰਾਨ ਦੀ ਵਾਰਤਕ ਦੀ ਕਿਤਾਬ ਹੈ। ਇਹ ਪਹਿਲੀ ਵਾਰ 1923 ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ। ਇਹ ਜਿਬਰਾਨ ਦੀ ਸਭ ਤੋਂ ਮਸ਼ਹੂਰ ਕਿਤਾਬ ਹੈ। ਪੈਗ਼ੰਬਰ ਦਾ 100 ਤੋਂ ਵੱਧ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਹੋ ਚੁੱਕਿਆ ਹੈ ਜੋ ਇਸ ਨੂੰ ਇਤਿਹਾਸ ਦੀ ਸਭ ਤੋਂ ਵੱਧ ਅਨੁਵਾਦ ਕੀਤੀਆਂ ਗਈਆਂ ਕਿਤਾਬਾਂ ਵਿੱਚੋਂ ਇੱਕ ਬਣਾਉਂਦਾ ਹੈ। ਇਹ ਕਦੇ ਵੀ ਮੁੱਕੀ ਨਹੀਂ ਅਤੇ ਸਮੇਂ ਤੋਂ ਪਹਿਲਾਂ ਹੀ ਨਵਾਂ ਐਡੀਸ਼ਨ ਮੰਡੀ ਵਿੱਚ ਮੌਜੂਦ ਹੁੰਦਾ ਹੈ।
ਧਾਂਦਰਾ ਧੂਰੀ ਤਹਿਸੀਲ ਦਾ ਪਿੰਡ। ਇਹ ਭਾਰਤੀ ਪੰਜਾਬ ਦੇ ਜਿਲ੍ਹਾ ਸੰਗਰੂਰ ਵਿੱਚ ਹੈ। ਇਸ ਦੇ ਨਜਦੀਕ ਦਾ ਪਿੰਡ ਬਰੜਵਾਲ ਹੈ। ਇਹ ਦੋਵੇ ਪਿੰਡ ਪੁਰਖਿਆਂ ਵਜੋਂ ਵੀ ਸਾਂਝ ਰਖਦੇ ਹਨ। ਪਿੰਡ ਧਾਂਦਰਾ ਤਤਕਾਲੀਨ ਮਾਲਵੇ ਦੀ ਰਿਆਸਤ ਪਟਿਆਲਾ ਦੇ ਜਿਲ੍ਹਾ ਬਰਨਾਲੇ ਵਿੱਚ ਸੀ । ਵਰਤਮਾਨ ਸਮੇਂ ਇਹ ਪੰਜਾਬ ਦੇ ਜਿਲ੍ਹਾ ਸੰਗਰੂਰ ਦੀ ਧੂਰੀ ਤਹਿਸੀਲ ਵਿੱਚ ਪੈਂਦਾ ਹੈ । ਇਹ ਧੂਰੀ ਤੋਂ ਪੰਜ ਕਿਲੋਮੀਟਰ ਉੱਤਰ - ਪੂਰਬ ਵੱਲ ਧੂਰੀ ਤੋਂ ਅਮਰਗੜ੍ਹ, ਜਾਂ ਧੂਰੀ ਤੋਂ ਬਾਗੜੀਆਂ ਜਾਣ ਵਾਲੀ ਲਿੰਕ ਰੋਡ ਉਪਰ ਸਥਿਤ ਹੈ । ਧੂਰੀ ਤੋਂ ਧਾਂਦਰੇ ਤੱਕ ਇੱਕ ਹੀ ਸੜਕ ਹੈ ਪਰ ਇਥੋਂ ਇੱਕ ਸੜਕ ਅਮਰਗੜ੍ਹ ਕਸਬੇ ਨੂੰ ਜਾਂਦੀ ਹੈ ਅਤੇ ਦੂਜੀ ਬਾਗੜੀਆਂ ਵੱਲ। ਪਿੰਡ ਦੇ ਮੋੜ੍ਹੀ ਗੱਡ - ਇਤਿਹਾਸਕ ਖਿੜਕੀ ਪਿੰਡ ਬੰਨ੍ਹਣ ਦਾ ਇਤਿਹਾਸ ਪੀੜ੍ਹੀ ਦਰ ਪੀੜ੍ਹੀ ਜ਼ਬਾਨੀ-ਕਲਾਮੀ ਹੀ ਦੱਸਿਆ ਸੁਣਿਆ ਅਤੇ ਅਗਲੀ ਪੀੜ੍ਹੀ ਨੂੰ ਦੱਸਿਆ ਜਾਂਦਾ ਰਿਹਾ ਹੈ । ਜੋ ਪ੍ਰਚਲਤ ਇਤਿਹਾਸ ਹੈ ਉਹ ਇਸ ਤਰ੍ਹਾਂ ਹੈ: ਇਹ ਪਿੰਡ ਸੰਨ 1740-50 ਦੇ ਨੇੜੇ-ਤੇੜੇ ਵਸਿਆ ਸੀ। ਜਦੋਂ ਰਾਜਸਥਾਨ, ਸਰਸਾ ਆਦਿ ਥਾਵਾਂ ਉੱਪਰ ਪਾਣੀ ਦੀ ਕਿੱਲਤ ਆਈ ਤਾਂ ਲੋਕਾਂ ਨੇ ਬਿਆਸ, ਸਤਲੁਜ ਦਰਿਆਵਾਂ ਦੀ ਮਾਰ ਤੋਂ ਦੂਰ ਪਰ ਮਿੱਠੇ ਪਾਣੀਆਂ ਨੂੰ ਲੱਭਿਆ । ਇਹ ਢੁੱਕਵਾਂ ਇਲਾਕਾ ਮਾਲਵਾ ਹੀ ਉਹਨਾਂ ਦੀ ਚੋਣ ਸੀ । ਪਿੰਡ ਦੇ ਮੋੜ੍ਹੀ ਗੱਡ ਦਾ ਨਾਮ ' ਸਿਰੋਹਾ ਸਿੰਹੁ' ਕਰਕੇ ਜਾਣਿਆ ਜਾਂਦਾ ਸੀ । ਉਸ ਵੱਲੋਂ ਪਾਣੀ ਵਹਾਅ ਦੇ ਦੋ ਵਹਿਣਾਂ (ਰਸਤਿਆਂ) ਦੇ ਵਿੱਚਕਾਰ ਇੱਕ ਉੱਚੇ ਟਿੱਲੇ ਨੂੰ ਚੁਣਿਆ ਗਿਆ। ਇਕ ਵਹਾਅ ਅਜੋਕੇ ਪਿੰਡ ਬੰਗਾਵਾਲੀ ਅਤੇ ਰਲਦੂ ਸਿੰਘ ਵਾਲਾ ਦੇ ਵਿਚਕਾਰੋਂ ਲੰਘਦਾ ਸੀ ਅਤੇ ਦੂਜਾ ਵਹਾਅ ਅਜੋਕੇ ਪਿੰਡ ਸ਼ੇਰਪੁਰ ਸੋਢੀਆਂ ਅਤੇ ਜੱਖਲਾਂ ਦੇ ਛਿਪਦੀ ਵੱਲ ਅਤੇ ਅਜੋਕੇ ਪਿੰਡ ਧਾਂਦਰੇ ਤੋਂ ਪੂਰਬ-ਦੱਖਣ ਵੱਲ ਸੀ । ਇਹਨਾਂ ਨੂੰ ਅੱਜ ਕੱਲ ਨਾਲ਼ੇ ਜਾਂ ਡਰੇਨ ਕਿਹਾ ਜਾਂਦਾ ਹੈ । ਇਹ ਸਥਾਨ ਅਜੋਕੇ ਪਿੰਡ ਧਾਂਦਰਾ ਦੇ ਪੱਛਮ ਵਾਲੇ ਪਾਸੇ ਉੱਚੇ ਟਿੱਲੇ ਉੱਪਰ, ਜਿਸਨੂੰ ਅੱਜ ਥੇਹ ਕਿਹਾ ਜਾਂਦਾ ਹੈ, ਉਸ ਉਪਰ ਗੱਡੀ ਗਈ ਸੀ ਮੋੜ੍ਹੀ । ਹੁਣ ਤਾਂ ਇਹ ਥੇਹ ਵੀ ਖ਼ਤਮ ਹੋਣ ਕਿਨਾਰੇ ਹੈ । ਸਿਰੋਹਾ ਸਿੰਘ ਬਜੁਰਗ ਦੇ ਨਾਮ ਉੱਤੇ ਇਸ ਨੂੰ 'ਸਿਰੋਹਾ ਛੰਨਾ' ਵੀ ਕਿਹਾ ਜਾਂਦਾ ਰਿਹਾ । ਪਰਿਵਾਰ ਖੁਸ਼ੀ-ਖੁਸ਼ੀ ਵਸਦਾ ਰਿਹਾ । ਪਾਣੀ ਦੀ ਜਰੂਰਤ ਲਈ ਖੂਹ ਵੀ ਪੁੱਟਿਆ ਗਿਆ । ਇਹ ਸਥਾਨ ਅਜੋਕੇ ਪਿੰਡ ਧਾਂਦਰਾ ਦੇ ਗੁਰੂ ਘਰ ਦੇ ਨੇੜੇ ਪੱਛਮ ਵਾਲੇ ਪਾਸੇ ਹੈ । ਬਜ਼ੁਰਗ ਦੇ ਤਿੰਨ ਪੁੱਤਰ ਸਨ-ਬਾਰਾ, ਧਾਰਾ ਅਤੇ ਸਰਦਾਰਾ । ਬਾਰਾ ਸਭ ਤੋਂ ਵੱਡਾ ਸੀ ਉਸਨੂੰ 'ਬੜਾ' ਵੀ ਕਿਹਾ ਜਾਂਦਾ ਸੀ ਅਤੇ ਸਰਦਾਰਾ ਕੱਦ ਵਿੱਚ ਲੰਮਾ ਸੀ ਅਤੇ ਉਸਨੂੰ ਲੰਮਾ ਵੀ ਪੁਕਾਰਿਆ ਜਾਂਦਾ ਸੀ। ਸਿਰੋਹਾ ਸਿੰਹੁ ਦੀ ਮੌਤ ਤੋਂ ਬਾਅਦ ਤਿੰਨੇ ਭਰਾਵਾਂ ਵਿੱਚ ਆਪਸੀ ਝਗੜਾ ਹੋ ਗਿਆ। ਦੂਰੋਂ - ਨੇੜੇ ਦੇ ਪਿੰਡਾਂ ਵਿੱਚ ਗੱਲ ਪਹੁੰਚੀ। ਮੁਖੀ ਇਕੱਠੇ ਹੋਏ, ਫੈਸਲਾ ਹੋਇਆ ਕਿ ਅਲੱਗ ਹੋ ਜਾਵੇ ਪਰ ਸਿਆਣੇ ਮੰਨੇ ਜਾਂਦੇ ਪੰਡਤਾਂ ਨੇ ਪੁੱਛਿਆ ਕੱਢੀ ਕਿ ਇਹ ਥਾਂ ਤਿੰਨੇ ਭਰਾਵਾਂ ਲਈ ਮਾੜਾ ਅਤੇ ਮਨਹੂਸ ਹੈ। ਸੋ ਤਿੰਨੋਂ ਇਸ ਸਥਾਨ ਤੋਂ ਦੂਰ ਅਪਣੇ-ਆਪਣੇ ਖੇਤਾਂ ਦੀ ਵੰਡ ਅਨੁਸਾਰ ਅਪਣਾ ਵਾਸਾ ਕਰੋ । ਬਾਰੇ ਅਤੇ ਸਰਦਾਰੇ (ਬੜੇ ਅਤੇ ਲੰਮੇ) ਦੀ ਕੁਝ ਸੁਲਾਹ-ਸਫ਼ਾਈ ਸੀ ਸੋ ਉਹਨਾਂ ਨੇ ਪੱਛਮ ਵਾਲੇ ਪਾਸੇ ਪਾਣੀ ਦੇ ਵਹਾਅ (ਨਦੀ) ਦੇ ਆਸੇ ਪਾਸੇ ਅਪਣੇ ਘਰ ਵਸਾ ਲਏ ਅਤੇ ਇਹ ਦੇ ਜੌੜੇ ਪਿੰਡਾਂ ਵਾਂਗ ਬਣ ਗਏ । ਇਹਨਾ ਨੂੰ "ਜੌੜੀਆਂ ਵਾਸੀਆਂ" ਵੀ ਕਿਹਾ ਜਾਂਦਾ ਸੀ। ਪਰੰਤੂ ਚੋਰਾਂ, ਡਾਕੂਆਂ ਨੇ ਇਹਨਾਂ ਖੁਸ਼ਹਾਲ ਲੋਕਾਂ ਦੀ ਲੁੱਟ ਖਸੁੱਟ ਕਰ ਕੇ ਇਹਨਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਸੀ । ਫਿਰ ਇਹਨਾਂ ਦੋਵੇਂ "ਜੌੜੀਆਂ ਵਾਸੀਆਂ" ਨੇ ਬੜੇ ਭਰਾ "ਬਾਰੇ" ਦੇ ਨਾਮ ਤੇ "ਬੜੇ-ਵਾਲਾ" ਬਰੜਵਾਲ ਪਿੰਡ ਇਕੱਠਾ ਕਰ ਕੇ ਵਸਾਇਆ। ਬਾਅਦ ਵਿੱਚ ਇਸਨੂੰ ਬਰੜਵਾਲ ਕਿਹਾ ਜਾਣ ਲੱਗਾ, ਪਰ ਦੋਨਾਂ ਨੇ ਅਪਣੇ-ਅਪਣੇ ਪਾਸਿਆਂ ਦੇ ਨਾਮ ਬੜਾਵਾਸ (ਪਾਸਾ) ਅਤੇ ਲੰਮਾਵਾਸ (ਪਾਸਾ/ਪੱਤੀ) ਵਸਾ ਲਿਆ। ਉਧਰ ਧਾਰੇ ਨੇ ਵੀ ਥੇਹ ਤੋਂ ਪੂਰਬ ਵਾਲੇ ਪਾਸੇ ਇੱਕ ਹੋਰ ਉੱਚੇ ਟਿੱਲੇ ਉਪਰ ਅਪਣਾ ਵਾਸ ਕਾਇਮ ਕੀਤਾ । ਪ੍ਰਚੱਲਤ ਕਹਾਣੀ ਅਨੁਸਾਰ ਇਸਨੂੰ "ਧਾਰੇਆਂ ਦਾ" ਵੀ ਕਿਹਾ ਜਾਣ ਲੱਗਿਆ ਅਤੇ ਹੌਲੀ-ਹੌਲੀ ਇਹ "ਧਾਂਦਰਾ" ਕਿਹਾ ਜਾਣ ਲੱਗਿਆ । ਇਹ ਵੀ ਵਰਨਣਯੋਗ ਹੈ ਕਿ ਬਰੜਵਾਲ ਪਿੰਡ ਧਾਂਦਰਾ ਪਿੰਡ ਤੋਂ ਵੱਡਾ ਹੈ ਅਤੇ ਇਸਦਾ ਰਕਬਾ ਵੀ ਧਾਂਦਰੇ ਤੋਂ ਦੁੱਗਣਾ ਹੈ । ਧਾਂਦਰਾ ਪਿੰਡ ਬਰੜਵਾਲ ਤੋਂ ਤੀਜੇ ਹਿੱਸੇ ਦਾ ਹੈ । ਦੋਵੇਂ ਪਿੰਡਾਂ ਦਾ ਗੋਤ ਢੀਂਡਸਾ ਹੈ। ਢੀਂਡਸੇ ਗੋਤ ਦੇ ਮਾਲਵੇ ਵਿੱਚ ਕਈ ਪਿੰਡ ਹਨ। ਇਸ ਤੋਂ ਅੰਦਾਜਾ ਲੱਗਦਾ ਹੈ ਕਿ ਸਰਸਾ, ਗੰਗਾਨਗਰ ਖਿੱਤੇ ਚੋਂ ਪਾਣੀ ਦੀ ਘਾਟ ਅਤੇ ਜ਼ਮੀਨ ਵੀ ਘੱਟ ਉਪਜਾਊ ਹੋਣ ਕਰਕੇ ਇਹ ਲੋਕ ਉਜਾੜੇ ਦਾ ਸ਼ਿਕਾਰ ਹੋਏ ਹੋਣਗੇ । ਧਾਂਦਰਾ ਪਿੰਡ ਦੇ ਮੋੜ੍ਹੀ ਗੱਡ ਬਾਥਾ ਧਾਰਾ ਸਿਉਂ' ਦੇ ਚਾਰ ਪੁੱਤਰ ਸਨ-ਸਮੀਰ, ਲਖਮੀਰ, ਗ਼ਜਾ ਅਤੇ ਸੱਦਾ । ਇਹਨਾਂ ਚਾਰਾਂ ਦੇ ਨਾਮ 'ਤੇ ਅੱਗੇ ਚਾਰ ਪੱਤੀਆਂ (ਗਲੀਆਂ) ਦਾ ਵਾਸਾ ਹੋਇਆ । ਅੱਜ ਵੀ ਇਹਨਾਂ ਦੇ ਨਾਂ ਤੇ ਹੀ ਪੱਤੀਆਂ ਮਾਲ ਰਿਕਾਰਡ ਵਿੱਚ ਦਰਜ ਨੇ। ਇਹਨਾਂ ਨੂੰ ਸਮੀਰ ਪੱਤੀ ਠੁੱਲਾ, ਲਖਮੀਰ ਪੱਤੀ ਠੁਲਾ ਕਿਹਾ ਜਾਂਦਾ ਸੀ । ਅਜੋਕੇ ਪਿੰਡ ਵਿੱਚ ਇਹਨਾਂ ਨੂੰ 'ਕੱਚਾ ਪਾਸਾ' ਕਿਹਾ ਜਾਂਦਾ ਹੈ । ਸੱਦਾ ਪੱਤੀ ਠੁੱਲਾ ਅਤੇ ਗਜਾ ਪੱਤੀ ਠੁੱਲਾ ਨੂੰ ' ਪੱਕਾ ਪਾਸਾ' ਕਿਹਾ ਜਾਂਦਾ ਹੈ । ਕਿਉਂਕਿ ਇਧਰ ਛੋਟੀ ਪੱਕੀ ਇੱਟ (ਜਿਸਨੂੰ ਛੀਂਟਾਂਵਾਲੇ ਵਾਲੀ ਇੱਟ ਜਾਂ ਨਾਨਕਸ਼ਾਹੀ ਇੱਟ ਵੀ ਕਿਹਾ ਜਾਂਦਾ ਹੈ) ਦਾ ਮੁੱਖ ਦਰਵਾਜ਼ਾ ਬਣਿਆ ਹੋਇਆ ਹੈ । ਚਾਰੇ ਪੱਤੀਆਂ ਦਾ ਆਪਣਾ-ਆਪਣਾ ਖੂਹ ਸੀ । ਸੱਦਾ ਪੱਤੀ ਦੇ ਖੂਹ ਨੂੰ ' ਬਾਰ ਅਗਲਾ ਖੂਹ', ਗਜਾ ਪੱਤੀ ਦੇ ਖੂਹ ਨੂੰ 'ਚਬੱਚਿਆਂ ਵਾਲਾ ਖੂਹ', ਲਖਮੀਰ ਪੱਤੀ ਦਾ ' ਗੋਰੇ ਵਾਲਾ ਖੂਹ ਅਤੇ ਸਮੀਰ ਪੱਤੀ ਦਾ ' ਜੰਡ ਵਾਲਾ ਖੂਹ' ਕਰਕੇ ਜਾਣਿਆ ਜਾਂਦਾ ਰਿਹਾ ਹੈ । ਇਹ ਖੂਹ 1970-71 ਤੱਕ ਚਲਦੇ ਰਹੇ । ਪ੍ਰੰਤੂ ਫਿਰ ਪਾਣੀ ਹੌਲੀ-ਹੌਲੀ ਡੂੰਘੇ ਉਤਰਨ ਕਰਕੇ ਇਹ ਖੂਹ ਖਤਮ ਹੋ ਗਏ । ਅਜੋਕੇ ਪੱਤੀ ਵਾਲਿਆਂ ਨੇ ਇਹਨਾਂ ਦੀ ਵੰਡ ਕਰ ਲਈ ਹੈ । ਇਹ ਖੂਹ ਹੀ ਲੋਕਾਂ ਦੇ ਘਰਾਂ ਲਈ ਪਾਣੀ ਦੀ ਜਰੂਰਤ ਪੂਰੀ ਕਰਦੇ ਰਹੇ । ਖੇਤੀਬਾੜੀ ਲਈ ਇਹਨਾਂ ਤੋਂ ਹੀ ਸਿੰਚਾਈ ਹੁੰਦੀ ਰਹੀ ।ਇਹ ਪਾਣੀ ਬੜੇ ਹੀ ਸ਼ੁੱਧ ਅਤੇ ਪੀਣ ਵਿੱਚ ਬਹੁਤ ਸੁਆਦ ਸਨ । ਕਿਸਾਨਾਂ ਦੇ ਨਾਲ ਧਾਂਦਰਾ ਪਿੰਡ ਵਿੱਚ ਹੋਰ ਕਿੱਤਿਆਂ ਵਾਲੇ ਕਿਰਤੀ ਲੋਕ ਪਿੰਡ ਦਾ ਮਹੱਤਵਪੂਰਨ ਹਿੱਸਾ ਹਨ ।ਇਹ ਜ਼ਮੀਨ ਮਾਲਕ ਨਹੀਂ ਸਨ ਪਰੰਤੂ ਮਰਬੇਬੰਦੀ ਤੋਂ ਬਾਅਦ ਨਵੇਂ ਕਾਨੂੰਨ ਅਨੁਸਾਰ ਇਹਨਾਂ ਦੀ ਕੁਝ ਜਮੀਨ ਉਪਰ ਮਾਲਕੀ ਦਿੱਤੀ ਗਈ ਸੀ ।ਪਿੰਡ ਪੂਰਨ ਰੂਪ ਵਿੱਚ ਆਤਮ ਨਿਰਭਰ ਸੀ ।ਜੁੱਤੀ ਬਣਾਉਣ ਵਾਲੇ ਕਾਰੀਗਰ, ਹਲ-ਪੰਜਾਲੀ, ਲੋਹੇ-ਫਲ੍ਹੇ ਦੇ ਕਾਰੀਗਰ, ਦੁਕਾਨਦਾਰ, ਮਿੱਟੀ ਦੇ ਭਾਂਡੇ ਬਣਾਉਣ ਵਾਲੇ ਕਾਰੀਗਰ, ਪਿੰਡ ਕੋਲ ਸਭ ਕੁਝ ਸੀ।ਸਾਰਾ ਪਿੰਡ ਆਤਮ ਨਿਰਭਰ, ਇੱਕ-ਦੂਜੇ ਦੇ ਕੰਮ ਕਰਦੇ, ਇਕੱਠੇ ਮਿਲਕੇ ਰਹਿੰਦੇ । ਸਾਂਝੀਵਾਲਤਾ ਹੀ ਵੱਡਾ ਧਰਮ ਸੀ। ਪਰ ਅਜੋਕੇ ਬਦਲੇ ਸਿਸਟਮ ਕਾਰਨ ਕਈ ਕਾਰੀਗਰਾਂ ਦੇ ਕੁਝ ਪਰਿਵਾਰ ਸਰਕਾਰੀ ਨੌਕਰੀਆਂ ਵਿੱਚ ਚਲੇ ਗਏ ਤਾਂ ਇਹ ਅਪਣੇ ਅੱਛੇ ਭਵਿੱਖ ਖਾਤਰ ਸ਼ਹਿਰੀ ਜਾ ਵਸੇ । (ਸਰੋਤ : ਸੂਹੀਆਂ ਸਵੇਰਾਂ ਦਾ ਪੰਧ (ਕਿਤਾਬ): ਲੇਖਕ, ਕਾਮਰੇਡ ਬਲਦੇਵ ਸਿੰਘ ਧਾਂਦਰਾ, ਸੰਪਾਦਕ : ਡਾ. ਅਵਤਾਰ ਸਿੰਘ ਢੀਂਡਸਾ) ਪਿੰਡ ਵਿਚ ਸਿੱਖਿਆ ਪ੍ਰਬੰਧ: ਪਿੰਡ ਵਿੱਚ ਦੋ ਸਕੂਲ ਹਨ , ਇਕ ਸਰਕਾਰੀ ਪ੍ਰਾਇਮਰੀ ਸਕੂਲ, ਜਿਸ ਵਿੱਚ ਪੰਜਵੀਂ ਕਲਾਸ ਤੱਕ ਦੇ ਬੱਚੇ ਸਿੱਖਿਆ ਗ੍ਰਹਿਣ ਕਰਦੇ ਹਨ ਅਤੇ ਦੂਜਾ ਸਰਕਾਰੀ ਮਿਡਲ ਸਕੂਲ ਹੈ । ਸੋ ਪਿੰਡ ਵਿੱਚ ਅੱਠਵੀਂ ਕਲਾਸ ਤੱਕ ਪੜਨ ਦਾ ਪ੍ਰਬੰਧ ਹੈ ਪਿੰਡ ਕਿਉਂਕਿ ਧੂਰੀ ਸ਼ਹਿਰ ਦੇ ਨਜ਼ਦੀਕ ਹੈ ਇਸ ਲਈ ਇਥੇ ਅਧਿਆਪਕਾਂ ਦੀਆਂ ਸਾਰੀਆਂ ਪੋਸਟਾਂ ਭਰੀਆਂ ਰਹਿੰਦੀਆਂ ਹਨ। ਸਕੂਲਾਂ ਦਾ ਯੋਗਦਾਨ : ਪਿੰਡ ਵਿੱਚ ਕਿਉਂਕਿ ਸਰਕਾਰੀ ਪ੍ਰਾਇਮਰੀ ਸਕੂਲ ਲਗਭਗ 1954 ਵਿੱਚ ਵਿੱਚ ਸਥਾਪਤ ਹੋ ਚੁੱਕਾ ਸੀ ਇਸ ਲਈ ਸਿੱਖਿਆ ਦੇ ਖੇਤਰ ਵਿੱਚ ਪਿੰਡ ਵਾਸੀਆਂ ਨੇ ਉਚ ਸਿੱਖਿਆਵਾਂ ਵੀ ਪ੍ਰਾਪਤ ਕੀਤੀਆਂ। ਪਿੰਡ ਵਿੱਚ ਉੱਚ ਡਿਗਰੀਆਂ ਜਿਵੇਂ ਐਮ ਬੀ ਬੀ ਐਸ, ਐਮ ਡੀ, ਪੀ ਐਚਡੀ, ਐਮ ਐਸ ਸੀ, ਐਮ ਏ, ਐਮ ਐਡ, ਬੀ ਐਡ, ਬੀ ਟੈਕ ਵਾਲੇ ਬਹੁਤ ਵਸਨੀਕ ਹਨ ਜਿਨਾਂ ਨੇ ਲੱਗਭੱਗ ਸਾਰੇ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਵਿੱਚ ਉੱਚ ਅਹੁਦਿਆਂ ਉੱਪਰ ਵੀ ਕੰਮ ਕੀਤਾ ਹੈ ਅਤੇ ਕਰ ਰਹੇ ਹਨ। ਸਾਹਿਤਕ ਸਰਗਰਮੀਆਂ: ਪਿੰਡ ਵਿੱਚ ਸਭ ਤੋਂ ਪਹਿਲਾਂ ਕਾਮਰੇਡ ਕਰਤਾਰ ਸਿੰਘ ਜੀ ਨੇ , ਉਸ ਸਮੇਂ ਦੇ ਪ੍ਰਚੱਲਤ ਫੈਸ਼ਨ ਬਾਰੇ, ਕਵਿਤਾਵਾਂ ਵਾਲਾ ਇੱਕ ਕਿਤਾਬਚਾ ਲਿਖਿਆ ਸੀ। ਉਹ ਆਪਣੇ ਨਾਮ ਨਾਲ " ਮੌਜੀ " ਤਖਲਸ ਲਗਾਉਂਦੇ ਸਨ ! ਇਕ ਕਿਤਾਬ "ਸੂਹੀਆਂ ਸਵੇਰਾਂ ਦਾ ਪੰਧ", ਸਵੈ-ਜੀਵਨੀ ਦੇ ਰੂਪ ਵਿੱਚ, ਕਾਮਰੇਡ ਬਲਦੇਵ ਸਿੰਘ ਧਾਂਦਰਾ ਵੱਲੋਂ ਲਿਖੀ ਗਈ ਜਿਸ ਨੂੰ ਡਾ.
ਮਮਤਾ ਬੈਨਰਜੀ(ਜਨਮ 5 ਜਨਵਰੀ 1955) ਭਾਰਤ ਦੀ ਸਿਆਸਤਦਾਨ ਹੈ। ਇਹ 2011 ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ। ਇਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨ ਵਾਲੀ ਪਹਿਲੀ ਔਰਤ ਹੈ। 1997 ਵਿੱਚ ਇਸ ਨੇ ਤ੍ਰਿਣਮੂਲ ਕਾਂਗਰਸ ਦੀ ਨੀਹ ਰੱਖੀ ਅਤੇ ਇਸ ਦੀ ਆਪ ਮੁੱਖੀ ਬਣੀ। ਇਸ ਦੀ ਨੀਹ ਭਾਰਤੀ ਰਾਸ਼ਟਰੀ ਕਾਂਗਰਸ ਤੋ ਵੱਖ ਹੋਣ ਬਾਅਦ ਰੱਖੀ। ਉਸਨੂੰ ਅਕਸਰ ਦੀਦੀ ਕਿਹਾ ਜਾਂਦਾ ਹੈ (ਬੰਗਾਲੀ ਵਿੱਚ ਇਸ ਦਾ ਅਰਥ ਵੱਡੀ ਭੈਣ ਹੈ)। ਬੈਨਰਜੀ ਇਸ ਤੋਂ ਪਹਿਲਾਂ ਦੋ ਵਾਰ ਰੇਲ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਅਜਿਹਾ ਕਰਨ ਵਾਲੀ ਪਹਿਲੀ ਔਰਤ ਹੈ। ਉਹ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਲਾ ਦੀ ਪਹਿਲੀ ਮਹਿਲਾ ਮੰਤਰੀ ਅਤੇ ਮਨੁੱਖੀ ਸਰੋਤ ਵਿਕਾਸ, ਯੁਵਾ ਮਾਮਲੇ, ਖੇਡ, ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਵੀ ਹੈ। ਸਿੰਗੂਰ ਵਿਖੇ ਖੇਤੀਬਾੜੀਕਾਰਾਂ ਅਤੇ ਕਿਸਾਨਾਂ ਦੀ ਕੀਮਤ 'ਤੇ ਵਿਸ਼ੇਸ਼ ਆਰਥਿਕ ਖੇਤਰਾਂ ਲਈ ਪੱਛਮੀ ਬੰਗਾਲ ਵਿੱਚ ਕਮਿਊਨਿਸਟ ਸਰਕਾਰ ਦੇ ਉਦਯੋਗੀਕਰਨ ਲਈ ਭੂਮੀ ਗ੍ਰਹਿਣ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਉਹ ਪ੍ਰਮੁੱਖਤਾ ਪ੍ਰਾਪਤ ਹੋਈ। ਸਾਲ 2011 ਵਿੱਚ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਏਆਈਟੀਸੀ ਗੱਠਜੋੜ ਲਈ ਵੱਡੀ ਜਿੱਤ ਹਾਸਲ ਕੀਤੀ ਅਤੇ 34 ਸਾਲਾਂ ਦੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਾਲੀ ਖੱਬੇ ਮੋਰਚੇ ਦੀ ਸਰਕਾਰ ਨੂੰ ਹਰਾਇਆ, ਜੋ ਇਸ ਪ੍ਰਕ੍ਰਿਆ ਵਿੱਚ ਵਿਸ਼ਵ ਦੀ ਸਭ ਤੋਂ ਲੰਬੀ ਸੇਵਾ ਨਿਭਾ ਰਹੀ ਕਮਿਊਨਿਸਟ ਸਰਕਾਰ ਸੀ।.
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਇਸ ਦੀ ਸਰਹੱਦ ਨਾਲ ਲਗਦੇ ਹਨ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਬਾਬਾ ਬੀਰ ਸਿੰਘ ਦਾ ਜਨਮ ਤਰਨਤਾਰਨ ਨੇੜੇ ਦੇ ਪਿੰਡ ਗੱਗੋਬੂਆ ਵਿੱਚ ਹੋਇਆ ਸੀ। ਉਹਨਾਂ ਨੇ ਸਿੱਖ ਫੌਜ ਵਿੱਚ ਭਰਤੀ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੀ ਕਸ਼ਮੀਰ ਅਤੇ ਪੇਸ਼ਾਵਰ ਨੂੰ ਫਤਿਹ ਕਰਨ ਦੀਆਂ ਫੌਜੀ ਮੁਹਿੰਮਾਂ ਵਿੱਚ ਭਾਗ ਲਿਆ ਸੀ। ਕਈ ਸਾਲ ਫੌਜੀ ਨੌਕਰੀ ਕਰਨ ਉੱਪਰੰਤ ਉਹਨਾਂ ਨੇ ਜ਼ਿਲ੍ਹਾ ਰਾਵਲਪਿੰਡੀ ਵਿੱਚ ਕੁਰੀ ਦੇ ਇੱਕ ਸਿੱਖ ਤੋਂ ਸੰਤ ਬਾਬਾ ਭਾਗ ਸਿੰਘ ਤੋਂ ਪ੍ਰਭਾਵਿਤ ਹੋ ਕੇ ਫੌਜੀ ਸੇਵਾ ਛੱਡੀ ਦਿੱਤੀ ਅਤੇ ਸਿੱਖ ਧਰਮ ਦੇ ਪ੍ਰਚਾਰਕ ਬਣ ਗਏ ਅਤੇ ਆਪਣਾ ਡੇਰਾ ਨੌਰੰਗਾਬਾਦ ਵਿੱਚ ਸਥਾਪਤ ਕਰ ਲਿਆ। ਉਹਨਾਂ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋਕੇ ਮਾਝੇ ਦੇ ਇਲਾਕੇ ਵਿੱਚ ਉਹਨਾਂ ਦੀ ਮਾਨਤਾ ਵਧ ਗਈ ਅਤੇ ਅਣਗਿਣਤ ਲੋਕ ਉਹਨਾਂ ਦੇ ਸ਼ਰਧਾਲੂ ਬਣ ਗਏ, ਇੱਥੋਂ ਤਕ ਕਿ 4500 ਸ਼ਰਧਾਲੂਆਂ ਲਈ ਡੇਰੇ ਵਿੱਚ ਰੋਜ਼ਾਨਾ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਣ ਲੱਗਾ। ਬਾਬਾ ਬੀਰ ਸਿੰਘ ਦਾ ਪ੍ਰਭਾਵ ਹੌਲੀ-ਹੌਲੀ ਏਨਾ ਵਧ ਗਿਆ ਕਿ ਪੁਰਾਣੇ ਵੇਲੇ ਦੀ ਬੰਦੂਕ ਰੱਖਣ ਵਾਲੇ 1200 ਸਿਪਾਹੀ ਅਤੇ 3000 ਘੋੜ ਸਵਾਰ ਉਹਨਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਲੱਗੇ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜੈਲੀਫਿਸ਼ ਅਤੇ ਸਮੁੰਦਰੀ ਜੈਲੀ (ਅੰਗਰੇਜ਼ੀ: Jellyfish ਅਤੇ Sea Jellies) ਗੈਰ ਰਸਮੀ ਤੌਰ 'ਤੇ ਆਮ ਨਾਮ ਹਨ, ਜੋ ਸਬਫਾਈਲਮ ਮੇਡੋਸੋਜ਼ੋਆ ਦੇ ਕੁਝ ਜੈਲੇਟਿਨਸ ਮੈਂਬਰਾਂ ਦੇ ਮੇਡੂਸਾ-ਪੜਾਅ ਨੂੰ ਦਿੱਤੇ ਗਏ ਹਨ, ਜੋ ਫਾਈਲਮ ਕਨੇਡਰਿਰੀਆ ਦਾ ਇੱਕ ਵੱਡਾ ਹਿੱਸਾ ਹੈ। ਜੈਲੀਫਿਸ਼ ਮੁੱਖ ਤੌਰ ਤੇ ਛੱਤਰੀ ਆਕਾਰ ਵਾਲੀਆਂ ਘੰਟੀਆਂ ਅਤੇ ਪਿੱਛੇ ਜਾਣ ਵਾਲੇ ਤੰਬੂਆਂ ਦੇ ਨਾਲ ਮੁਫਤ ਤੈਰਾਕੀ ਸਮੁੰਦਰੀ ਜਾਨਵਰ ਹਨ। ਹਾਲਾਂਕਿ ਕੁਝ ਮੋਬਾਈਲ ਨਹੀਂ ਹਨ, ਡੇਰਿਆਂ ਦੁਆਰਾ ਸਮੁੰਦਰੀ ਕੰਢੇ ਤੇ ਲੰਗਰ ਲਗਾਏ ਜਾਣ। ਬੈੱਲ ਪ੍ਰੋਪਲੇਸਨ ਅਤੇ ਬਹੁਤ ਕੁਸ਼ਲ ਲੋਕਮੌਸ਼ਨ ਪ੍ਰਦਾਨ ਕਰਨ ਲਈ ਪਲਸੇਟ ਕਰ ਸਕਦੀ ਹੈ। ਟੈਂਟਾਂਕਲ ਸਟਿੰਗਿੰਗ ਸੈੱਲਾਂ ਨਾਲ ਲੈਸ ਹਨ ਅਤੇ ਇਹ ਸ਼ਿਕਾਰ ਨੂੰ ਫੜਨ ਅਤੇ ਸ਼ਿਕਾਰੀਆਂ ਖਿਲਾਫ ਬਚਾਅ ਲਈ ਵਰਤੇ ਜਾ ਸਕਦੇ ਹਨ। ਜੈਲੀਫਿਸ਼ ਦੀ ਜ਼ਿੰਦਗੀ ਦਾ ਇੱਕ ਗੁੰਝਲਦਾਰ ਚੱਕਰ ਹੈ; ਮੇਡੋਸਾ ਆਮ ਤੌਰ ਤੇ ਜਿਨਸੀ ਪੜਾਅ ਹੁੰਦਾ ਹੈ, ਪਲੈਨੁਲਾ ਲਾਰਵਾ ਵਿਆਪਕ ਤੌਰ ਤੇ ਫੈਲ ਸਕਦਾ ਹੈ ਅਤੇ ਇਸ ਤੋਂ ਬਾਅਦ ਆਕਾਸ਼ੀ ਪੌਲੀਪ ਪੜਾਅ ਹੁੰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਅਤੇ ਵਿਆਕਰਣ ਵਿੱਚ ਵਾਕ ਇੱਕ ਭਾਸ਼ਾਈ ਪ੍ਰਗਟਾ ਹੁੰਦਾ ਹੈ। ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ: ਕੁੜੀ ਖੇਡ ਰਹੀ ਹੈ। 1. ਬਲੂਮਫੀਲਡ ਅਨੁਸਾਰ, “ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ।” 2. ਬਲਦੇਵ ਸਿੰਘ ਚੀਮਾ ਅਨੁਸਾਰ, “ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ।” 3.
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਸਿਗਮੰਡ ਸਕਲੋਮੋ ਫ਼ਰਾਇਡ (ਜਰਮਨ: Sigmund Schlomo Freud, 6ਮਈ 1856-23 ਸਤੰਬਰ 1939) ਆਸਟਰੀਆ ਦਾ ਰਹਿਣ ਵਾਲਾ ਇੱਕ ਯਹੂਦੀ ਮਨੋਰੋਗਾਂ ਦਾ ਡਾਕਟਰ ਸੀ ਜਿਸਨੇ ਮਨੋਵਿਗਿਆਨ ਅਤੇ ਮਨੋਵਿਸ਼ਲੇਸ਼ਣ ਦੇ ਖੇਤਰ ਵਿੱਚ ਜੁੱਗ-ਪਲਟਾਊ ਵਿਚਾਰ ਵਿਕਸਿਤ ਕੀਤੇ। ਇਸਨੂੰ ਮਨੋਵਿਸ਼ਲੇਸ਼ਣ ਦਾ ਪਿਤਾਮਾ ਮੰਨਿਆ ਜਾਂਦਾ ਹੈ ਇਸ ਨੇ ਦਿਮਾਗੀ ਬਿਮਾਰੀਆਂ ਨੂੰ ਸਮਝਣ ਅਤੇ ਹੱਲ ਲੱਭਣ ਲਈ ਇੱਕ ਨਵੀਂ ਵਿਧੀ ਦਿੱਤੀ ਹੈ।
ਕਢਾਈ ਇੱਕ ਕਲਾ ਰੂਪ ਹੈ ਜਿਸ ਵਿੱਚ ਕਲਾਕਾਰ ਦੀ ਸਿਰਜਨਾ ਦੀ ਪੇਸ਼ਕਰੀ ਹੁੰਦੀ ਹੈ। ਕਢਾਈ ਕੱਪੜੇ ਜਾਂ ਹੋਰ ਸਮੱਗਰੀਆਂ ਨੂੰ ਸਜਾਉਣ ਦੀ ਉਹ ਕਲਾ ਹੈ ਜਿਸ ਵਿੱਚ ਸੂਈ ਦੀ ਵਰਤੋਂ ਕਰਕੇ ਧਾਗੇ ਜਾਂ ਸੂਤ ਨਾਲ ਸਿਲਾਈ ਕੀਤੀ ਜਾਂਦੀ ਹੈ। ਇਹ ਟੈਕਸਟਾਈਲ ਕਲਾ ਦੇ ਸਭ ਤੋਂ ਪੁਰਾਣੇ ਰੂਪਾਂ ਵਿੱਚੋਂ ਇੱਕ ਹੈ, ਜਿਸ ਦੀ ਸ਼ੁਰੂਆਤ ਹਜ਼ਾਰਾਂ ਸਾਲ ਪਹਿਲਾਂ ਵੱਖ-ਵੱਖ ਸਭਿਆਚਾਰਾਂ ਵਿੱਚ ਹੋਈ ਸੀ। ਸ਼ੁਰੂਆਤੀ ਕਢਾਈ ਵਿੱਚ ਪਾਏ ਜਾਣ ਵਾਲੇ ਆਮ ਟਾਂਕਿਆਂ ਵਿੱਚ ਚੇਨ ਸਟੀਚ, ਬਟਨਹੋਲ ਜਾਂ ਕੰਬਲ ਸਟੀਚ, ਰਨਿੰਗ ਸਟੀਚ, ਸਾਟਿਨ ਸਟੀਚ ਅਤੇ ਕਰਾਸ ਸਟੀਚ ਸ਼ਾਮਲ ਹਨ। ਆਧੁਨਿਕ ਕਢਾਈ ਰਵਾਇਤੀ ਤਕਨੀਕਾਂ ਦੀ ਵਰਤੋਂ ਕਰਨਾ ਜਾਰੀ ਰੱਖਦੀ ਹੈ, ਹਾਲਾਂਕਿ ਬਹੁਤ ਸਾਰੇ ਸਮਕਾਲੀ ਟਾਂਕੇ ਮਸ਼ੀਨ ਕਢਾਈ ਲਈ ਵਿਸ਼ੇਸ਼ ਹਨ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸ਼ਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।