ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
2026 ਫੀਫਾ ਵਿਸ਼ਵ ਕੱਪ (ਅੰਗ੍ਰੇਜ਼ੀ: 2026 FIFA World Cup), ਜਿਸਨੂੰ ਫੀਫਾ ਵਿਸ਼ਵ ਕੱਪ 26 ਦੇ ਰੂਪ ਵਿੱਚ ਮਾਰਕੀਟ ਕੀਤਾ ਗਿਆ ਹੈ, ਦੁਨੀਆਂ ਦਾ 23ਵਾਂ ਫੀਫਾ ਵਿਸ਼ਵ ਕੱਪ ਹੋਵੇਗਾ, ਜੋ ਕਿ ਫੀਫਾ ਦੇ ਮੈਂਬਰ ਐਸੋਸੀਏਸ਼ਨਾਂ ਦੀਆਂ ਰਾਸ਼ਟਰੀ ਟੀਮਾਂ ਦੁਆਰਾ ਮੁਕਾਬਲਾ ਕੀਤਾ ਜਾਣ ਵਾਲਾ ਚਾਰ ਸਾਲਾ ਅੰਤਰਰਾਸ਼ਟਰੀ ਪੁਰਸ਼ ਫੁੱਟਬਾਲ ਚੈਂਪੀਅਨਸ਼ਿਪ ਹੈ। ਇਹ ਟੂਰਨਾਮੈਂਟ 11 ਜੂਨ ਤੋਂ 19 ਜੁਲਾਈ, 2026 ਤੱਕ ਹੋਵੇਗਾ। ਇਸਦੀ ਮੇਜ਼ਬਾਨੀ ਤਿੰਨ ਉੱਤਰੀ ਅਮਰੀਕੀ ਦੇਸ਼ਾਂ ਦੇ 16 ਸ਼ਹਿਰਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਜਾਵੇਗੀ; ਮੈਚਾਂ ਦਾ ਮੁੱਖ ਮੇਜ਼ਬਾਨ ਦੇਸ਼ ਸੰਯੁਕਤ ਰਾਜ ਅਮਰੀਕਾ ਹੈ, ਜਦੋਂ ਕਿ ਕੈਨੇਡਾ ਅਤੇ ਮੈਕਸੀਕੋ ਸਹਾਇਕ ਮੇਜ਼ਬਾਨ ਹੋਣਗੇ। ਇਹ ਟੂਰਨਾਮੈਂਟ ਤਿੰਨ ਦੇਸ਼ਾਂ ਦੁਆਰਾ ਮੇਜ਼ਬਾਨੀ ਕੀਤਾ ਜਾਣ ਵਾਲਾ ਪਹਿਲਾ ਟੂਰਨਾਮੈਂਟ ਹੋਵੇਗਾ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਲੋਕ ਗੀਤਾਂ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਕਾਂ ਦੇ ਦਿਲੀ ਭਾਵ ਗੀਤਾਂ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ। ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਤਰਕਸ਼ੀਲ ਸੁਸਾਇਟੀ ਪੰਜਾਬ, ਇੱਕ ਸੰਸਥਾ ਹੈ ਜੋ ਆਪਣੀਆਂ ਇਕਾਈਆਂ ਰਾਹੀਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਲੋਕਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਇਹ ਧਾਰਮਿਕ ਅੰਧਵਿਸ਼ਵਾਸਾਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਇਹ ਇੱਕ ਜਨਤਕ ਸੰਗਠਨ ਹੈ ਅਤੇ ਇਸ ਵਿੱਚ ਕੰਮ ਕਰਨ ਦੀਆਂ ਕੁਝ ਸ਼ਰਤਾਂ ਨਾਲ ਹਰ ਇੱਕ ਨਾਗਰਿਕ ਨੂੰ ਖੁੱਲ੍ਹ ਹੈ। ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਣਾਉਣਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਇਸ ੳਦੇਸ਼ ਦੀ ਪ੍ਰਾਪਤੀ ਲਈ ਤਰਕਸ਼ੀਲ ਸੋਚ ਦੇ ਧਾਰਨੀ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਨੂੰ ਇੱਕ ਮੰਚ ਉੱਤੇ ਸੰਗਠਿਤ ਕਰਦੀ ਹੈ। ਹਰੇਕ ਤਰਕਸ਼ੀਲ ਮੈਂਬਰ ਦਾ ਇਹ ਸੰਵਿਧਾਨਿਕ ਫਰਜ਼ ਹੈ ਕਿ ਉਹ ਆਪਣੇ ਇਲਾਕੇ ਵਿੱਚ ਹਰ ਕਿਸਮ ਦੀ ਗੈਰ-ਵਿਗਿਆਨਿਕ ਜਾਪਦੀ ਘਟਨਾ ਉੱਤੇ ਨਜ਼ਰ ਰੱਖੇਗਾ। ਪੰਜਾਬ ਵਿੱਚ ਤਰਕਸ਼ੀਲ ਲਹਿਰ ਪੈਦਾ ਕਰਨ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਯੋਗਦਾਨ ਹੈ। ਇਹ ਜਥੇਬੰਦੀ ਕੌਮੀ ਫੈਡਰੇਸ਼ਨ ਆਫ ਇੰਡੀਅਨ ਰੈਸ਼ਨਲਿਸਟ ਐਸੋਸੀਏਸ਼ਨ (ਫਿਰਾ) ਨਾਲ ਸਬੰਧਤ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿੱਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿੱਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ। 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ। ਮਗਰੋਂ 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿੱਤਾ ਜਾਏਗਾ, ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿੱਤਾ। ਇਸ ਵੇਲੇ ਉਹ ਇੱਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿੱਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿੱਚ ਭਾਈਵਾਲ ਰਿਹਾ ਹੈ, ਪਰ ਉਨ੍ਹਾਂ ਮੁੱਦਿਆਂ ਵਿਚੋਂ ਇੱਕ ਦਾ ਵੀ ਹੱਲ ਨਹੀਂ ਹੋਇਆ। ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪਾਉਂਟਾ ਸਾਹਿਬ ਦੀ ਮਹੱਤਤਾ ਵਿਲੱਖਣ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਸ਼ਹਿਰ ਹੈ, ਜਿਸ ਦਾ ਨੀਂਹ ਪੱਥਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਖਿਆ ਸੀ ਅਤੇ ਇਸ ਦਾ ਨਾਂ ਪਾਉਂਟਾ ਸਾਹਿਬ ਨਿਸ਼ਚਿਤ ਕੀਤਾ ਸੀ। ਪੁਰਾਣੀ ਨਾਹਨ ਰਿਆਸਤ ਵਿੱਚ ਸਥਿਤ ਹਿਮਾਚਲ ਪ੍ਰਦੇਸ਼ ਵਿੱਚ ਜਮਨਾ ਨਦੀ ਤੇ ਇਹ ਸ਼ਹਿਰ ਵਸਿਆ ਹੋਇਆ ਹੈ। ਇਸ ਸ਼ਹਿਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਲ ਤੋਂ ਵੀ ਵੱਧ ਸਮਾਂ ਰਹੇ। ਗੁਰੂ ਜੀ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ’ਤੇ 1685 ਨੂੰ ਨਾਹਨ ਪਹੁੰਚੇ ਸਨ। ਇਹ ਸ਼ਹਿਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੀ ਤਹਿਸੀਲ ਹੈ। ਇਸ ਸ਼ਹਿਰ 'ਚ ਸੀਮੈਂਟ ਕਾਰਪੋਰੇਸ਼ਨ ਆਫ ਇੰਡੀਆ ਰਾਜਬਨ, ਬਿਜਲੀ ਘਰ, ਸੰਨ ਫਾਰਮਾਸਿਉਟੀਕਲ ਦੀ ਅੰਗਰੇਜ਼ੀ ਦਵਾਈਆਂ ਦੀਆਂ ਫੈਕਟਰੀਆਂ, ਮੈਨਕਾਈਡ ਫਾਰਮਾ ਲਿਮਿ:, ਜੀ ਲੈਬ ਲਿਮਿ: ਹੋਟਲ ਅਤੇ ਅਦਾਰੇ ਸਥਾਪਿਤ ਹਨ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਮਾਰਗਰੇਟ ਬਰਕ ਵ੍ਹਾਈਟ (; 14 ਜੂਨ 1904 – 27 ਅਗਸਤ 1971) ਇੱਕ ਅਮਰੀਕੀ ਫੋਟੋਗ੍ਰਾਫਰ ਅਤੇ ਦਸਤਾਵੇਜ਼ੀ ਫੋਟੋਗਰਾਫਰ ਸੀ। ਉਹ ਪਹਿਲੀ ਵਿਦੇਸ਼ੀ ਫੋਟੋਗ੍ਰਾਫਰ ਸੀ ਜਿਸ ਨੂੰ ਸੋਵੀਅਤ ਉਦਯੋਗ ਦੀ ਤਸਵੀਰ ਲੈਣ ਲਈ ਆਗਿਆ ਸੀ, ਪਹਿਲੀ ਔਰਤ ਜੰਗ ਖੇਤਰ ਦੀ ਪੱਤਰਕਾਰ ਸੀ (ਅਤੇ ਪਹਿਲੀ ਔਰਤ ਸੀ ਜਿਸ ਨੂੰ ਲੜਾਈ ਜ਼ੋਨ ਵਿੱਚ ਕੰਮ ਕਰਨ ਦੀ ਆਗਿਆ ਸੀ) ਅਤੇ ਹੈਨਰੀ ਲਿਊਸ ਦੇ ਲਾਈਫ ਲਈ ਕੰਮ ਕਰਨ ਵਾਲੀ ਪਹਿਲੀ ਔਰਤ ਫੋਟੋਗਰਾਫਰ ਸੀ ਅਤੇ ਉਸ ਦੀ ਲਈ ਤਸਵੀਰ ਫ੍ਰੰਟ ਕਵਰ ਤੇ ਛਪਦੀ ਸੀ। ਪਾਰਕਿਨਸਨ ਬਿਮਾਰੀ ਨਾਲ ਪਹਿਲੇ ਲੱਛਣ ਵਿਕਸਤ ਹੋਣ ਦੇ ਲਗਪਗ ਅਠਾਰਾਂ ਸਾਲ ਬਾਅਦ ਉਹਦੀ ਮੌਤ ਹੋ ਗਈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਜਨਰਲ ਰਿਲੇਟੀਵਿਟੀ (ਅੰਗਰੇਜ਼ੀ: General relativity), ਜਿਸਨੂੰ ਰਿਲੇਟੀਵਿਟੀ ਦੀ ਜਨਰਲ ਥਿਊਰੀ ਵੀ ਕਿਹਾ ਜਾਂਦਾ ਹੈ, 1915 ਵਿੱਚ ਅਲਬਰਟ ਆਈਨਸਟਾਈਨ ਦੁਆਰਾ ਛਾਪੀ ਗਈ ਗਰੈਵੀਟੇਸ਼ਨ ਦੀ ਜੀਓਮੈਟ੍ਰਿਕ ਥਿਊਰੀ ਹੈ ਅਤੇ ਅਜੋਕੀ ਭੌਤਿਕ ਵਿਗਿਆਨ ਵਿੱਚ ਗਰੈਵੀਟੇਸ਼ਨ ਦਾ ਚਲੰਤ ਵਿਵਰਣ ਹੈ। ਜਨਰਲ ਰਿਲੇਟੀਵਿਟੀ ਸਪੈਸ਼ਲ ਰਿਲੇਟੀਵਿਟੀ ਅਤੇ ਬ੍ਰਹਿਮੰਡੀ ਗਰੈਵੀਟੇਸ਼ਨ ਦੇ ਨਿਊਟਨ ਦੇ ਨਿਯਮਾਂ ਦਾ ਸਰਵਸਧਾਰਨ ਰੂਪ ਬਣਾਉਂਦੀ ਹੈ, ਸਪੇਸ ਅਤੇ ਟਾਈਮ ਦੇ ਇੱਕ ਰੇਖਾਗਣਿਤਿਕ ਗੁਣ ਦੇ ਰੂਪ ਵਿੱਚ ਗਰੈਵਿਟੀ ਦਾ ਇੱਕ ਯੂਨੀਫਾਈਡ (ਇਕੱਠਾ ਮਿਲਾਇਆ ਹੋਇਆ) ਵਿਵਰਣ ਮੁੱਹਈਆ ਕਰਵਾਉਂਦੀ ਹੈ। ਖਾਸਕਰਕੇ, ਸਪੇਸ ਦਾ ਕਰਵੇਚਰ ਐਨਰਜੀ ਅਤੇ ਮੋਮੈਂਟਮ ਨਾਲ ਸਿੱਧਾ ਸਬੰਧਿਤ ਹੁੰਦਾ ਹੈ ਚਾਹੇ ਜਿਹੋ ਜਿਹਾ ਮਰਜੀ ਪਦਾਰਥ ਅਤੇ ਰੇਡੀਏਸ਼ਨ ਮੌਜੂਦ ਹੋਵੇ। ਇਸ ਸਬੰਧ ਨੂੰ ਆਈਨਸਟਾਈਨ ਦੀਆਂ ਫੀਲਡ ਇਕੁਏਸ਼ਨਾਂ ਰਾਹੀਂ ਦਰਸਾਇਆ ਗਿਆ ਹੈ, ਜੋ ਅੰਸ਼ਿਕ ਡਿਫਰੈਂਸ਼ੀਅਲ ਸਮੀਕਰਨਾਂ ਦਾ ਇੱਕ ਸਿਸਟਮ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲਗਭਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਿਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਜੀ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਜੀ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ 31 ਜਨਵਰੀ, 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ, 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਗਣਰਾਜ ਵਿੱਚ ਪ੍ਰਸ਼ਾਸਕੀ ਵੰਡ ਦੀ ਇੱਕ ਕਿਸਮ ਹੈ। ਭਾਰਤ ਦੇ ਰਾਜਾਂ ਦੇ ਉਲਟ, ਜਿਨ੍ਹਾਂ ਦੀਆਂ ਆਪਣੀਆਂ ਸਰਕਾਰਾਂ ਹਨ, ਕੇਂਦਰ ਸ਼ਾਸਿਤ ਪ੍ਰਦੇਸ਼ ਸੰਘੀ ਸ਼ਾਸਿਤ ਪ੍ਰਦੇਸ਼ ਹਨ, ਜੋ ਕਿ ਭਾਰਤ ਦੀ ਕੇਂਦਰ ਸਰਕਾਰ ਦੁਆਰਾ, ਅੰਸ਼ਕ ਤੌਰ 'ਤੇ ਜਾਂ ਪੂਰੇ ਰੂਪ ਵਿੱਚ ਨਿਯੰਤਰਿਤ ਹਨ। ਭਾਰਤ ਵਿੱਚ ਵਰਤਮਾਨ ਵਿੱਚ ਨੌਂ ਕੇਂਦਰ ਸ਼ਾਸਤ ਪ੍ਰਦੇਸ਼ ਹਨ, ਜਿਵੇਂ ਕਿ ਅੰਡੇਮਾਨ ਅਤੇ ਨਿਕੋਬਾਰ ਟਾਪੂ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ, ਦਿੱਲੀ, ਜੰਮੂ ਅਤੇ ਕਸ਼ਮੀਰ (ਕੇਂਦਰ ਸ਼ਾਸਿਤ ਪ੍ਰਦੇਸ਼)|ਜੰਮੂ ਅਤੇ ਕਸ਼ਮੀਰ, ਲੱਦਾਖ, ਲਕਸ਼ਦੀਪ ਅਤੇ ਪੁਡੂਚੇਰੀ ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।