ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵੀਹਵੀਂ ਸਦੀ ਦੇ ਆਰੰਭ ਵਿੱਚ ਯੂਰਪ ਦੇ ਲੇਖਕਾਂ ਨੇ ਸਾਹਿਤ ਦੀ ਹਰ ਵੰਨਗੀ ਵਿੱਚ ਨਵੇਂ ਪ੍ਰਯੋਗ ਕਰਨੇ ਆਰੰਭ ਕੀਤੇ ਸਨ। ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਹੋਣ ਵਾਲੇ ਨਵੇਂ ਪ੍ਰਯੋਗਾਂ ਤੋਂ ਉਤਸ਼ਾਹਿਤ ਹੋ ਕੇ ਸਾਹਿਤਕਾਰਾਂ ਨੇ ਵੀ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪ੍ਰਯੋਗ ਦੀ ਜਰੂਰਤ ਅਨੁਭਵ ਕੀਤੀ। ਅਸਲ ਵਿੱਚ ਗਿਆਨ-ਵਿਗਿਆਨ ਨੇ ਭੌਤਿਕ ਜਗਤ ਦੇ ਸਰੂਪ ਨੂੰ ਹੀ ਬਦਲ ਦਿੱਤਾ ਸੀ। ਨਵੀਂਆਂ ਪਰਸਥਿਤੀਆਂ ਨੇ ਇੱਕ ਮਨੁੱਖ ਨੂੰ ਜਨਮ ਦਿੱਤਾ ਅਤੇ ਇਸ ਨਵੇਂ ਮਨੁੱਖ ਦੀ ਪੇਸ਼ਕਾਰੀ ਲਈ ਸਾਹਿਤ ਵਿੱਚ ਨਵੇਂ ਪ੍ਰਯੋਗਾਂ ਦੀ ਲੋੜ ਮਹਿਸੂਸ ਹੋਈ। ਇਸ ਤਰ੍ਹਾਂ ਸਾਹਿਤ ਵਿੱਚ ਪ੍ਰਭਾਵਿਤ ਹੋਏ ਅਤੇ ਉਹਨਾਂ ਨੇ ਵੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਪ੍ਰਯੋਗ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅਦਾਨੀ ਗਰੁੱਪ (ਅੰਗ੍ਰੇਜ਼ੀ: Adani Group) ਇੱਕ ਭਾਰਤੀ ਬਹੁ-ਰਾਸ਼ਟਰੀ ਸਮੂਹ ਹੈ, ਜਿਸਦਾ ਮੁੱਖ ਦਫਤਰ ਅਹਿਮਦਾਬਾਦ ਵਿੱਚ ਹੈ। ਇਸਦੀ ਸਥਾਪਨਾ ਗੌਤਮ ਅਦਾਣੀ ਦੁਆਰਾ 1988 ਵਿੱਚ ਫਲੈਗਸ਼ਿਪ ਕੰਪਨੀ ਅਦਾਨੀ ਐਂਟਰਪ੍ਰਾਈਜ਼ਿਜ਼ ਦੇ ਨਾਲ ਇੱਕ ਵਸਤੂ ਵਪਾਰ ਕਾਰੋਬਾਰ ਵਜੋਂ ਕੀਤੀ ਗਈ ਸੀ। ਗਰੁੱਪ ਦੇ ਵਿਭਿੰਨ ਕਾਰੋਬਾਰਾਂ ਵਿੱਚ ਬੰਦਰਗਾਹ ਪ੍ਰਬੰਧਨ, ਇਲੈਕਟ੍ਰਿਕ ਪਾਵਰ ਉਤਪਾਦਨ ਅਤੇ ਪ੍ਰਸਾਰਣ, ਨਵਿਆਉਣਯੋਗ ਊਰਜਾ, ਮਾਈਨਿੰਗ, ਹਵਾਈ ਅੱਡੇ ਦੇ ਸੰਚਾਲਨ, ਕੁਦਰਤੀ ਗੈਸ, ਫੂਡ ਪ੍ਰੋਸੈਸਿੰਗ ਅਤੇ ਬੁਨਿਆਦੀ ਢਾਂਚਾ ਸ਼ਾਮਲ ਹਨ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ, 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਮੱਕਾ () or ਮੱਕਾਹ (ਅਰਬੀ: مكة Makkah [ˈmaka]) ਸਾਊਦੀ ਅਰਬ ਵਿੱਚ ਟਿਹਾਮਾਹ ਮੈਦਾਨੀ ਖੇਤਰ ਵਿੱਚ ਇਕ ਸ਼ਹਿਰ ਹੈ, ਜੋ ਕਿ ਮੱਕਾ ਰੀਜਨ ਦੀ ਰਾਜਧਾਨੀ ਅਤੇ ਪ੍ਰਸ਼ਾਸਕੀ ਹੈੱਡਕੁਆਰਟਰ ਵੀ ਹੈ। ਮੁਸਲਮਾਨਾਂ ਦਾ ਪਵਿੱਤਰਧਰਮ-ਧਾਮ ਜੋ ਅਰਬ ਦੇਸ਼ ਵਿਚ ਸਥਿਤ ਹੈ ਅਤੇ ਜਿਥੇ ਹਜ਼ਰਤ ਮੁਹੰਮਦ ਨੇ ਜਨਮ ਲਿਆ ਸੀ। ਇਹ ਨਗਰ ਜੱਦਹ ਦੀ ਬੰਦਰਗਾਹ ਤੋਂ ਲਗਭਗ 100 ਕਿ.ਮੀ. ਦੂਰ ਪਥਰੀਲੀ ਧਰਤੀ ਉਤੇ ਵਸਿਆ ਹੈ। ਇਸ ਦੇ ਇਰਦ-ਗਿਰਦ ਦਾ ਇਲਾਕਾ ਬੜਾ ਖ਼ੁਸ਼ਕ ਅਤੇ ਗ਼ੈਰ-ਆਬਾਦ ਹੈ। ਇਸ ਦੇ ਮਹੱਤਵ ਦਾ ਮੁੱਖ ਕਾਰਣ ‘ਕਾਅਬਾ’ ਹੈ। ਹਜ਼ਰਤ ਮੁਹੰਮਦ ਨੇ ਜੀਵਨ ਵਿਚ ਇਕ ਵਾਰ ਇਸ ਦੀ ਜ਼ਿਆਰਤ ਕਰਨਾ ਹਰ ਮੁਸਲਮਾਨ ਲਈ ਜ਼ਰੂਰੀ ਦਸਿਆ ਹੈ। ਕਾਅਬੇ ਨੂੰ ਕਿਸ ਨੇ ਬਣਵਾਇਆ, ਇਸ ਬਾਰੇ ਵਖ ਵਖ ਰਵਾਇਤਾਂ ਪ੍ਰਚਲਿਤ ਹਨ, ਪਰ ਸਭ ਤੋਂ ਮਹੱਤਵ-ਪੂਰਣ ਪਰੰਪਰਾ ਇਹ ਹੈ ਕਿ ਹਜ਼ਰਤ ਇਬਰਾਹੀਮ ਨੇ ਆਪਣੇ ਪੁੱਤਰ ਦੀ ਬਲੀ ਦੇਣ ਦੀ ਆਜ਼ਮਾਇਸ਼ ਵਿਚ ਸਫਲ ਹੋਣ ਉਪਰੰਤ ਆਪਣੇ ਪੁੱਤਰ ਇਸਮਾਈਲ ਦੇ ਸਹਿਯੋਗ ਨਾਲ ਧਰਮ-ਪ੍ਰਚਾਰ ਦੇ ਜਿਸ ਵਿਸ਼ਵਵਿਆਪੀ ਅੰਦੋਲਨ ਦਾ ਸੰਚਾਲਨ ਕੀਤਾ, ਉਸ ਦਾ ਆਰੰਭ ਕਾਅਬੇ ਵਾਲੀ ਥਾਂ ਤੋਂ ਹੋਇਆ ਸੀ। ਉਦੋਂ ਇਹ ਵੀ ਸਥਾਪਨਾ ਕੀਤੀ ਗਈ ਕਿ ਰੱਬਵਿਚ ਯਕੀਨ ਰਖਣ ਵਾਲੇ ਸਾਰੇ ਲੋਕ ਇਸ ਸਥਾਨ ਉਤੇ ਆ ਕੇ ਜ਼ਿਆਰਤ ਕਰਨ ਅਤੇ ਆਪਣੇ ਇਲਾਕਿਆਂ ਨੂੰ ਪਰਤਕੇ ਇਸਲਾਮ ਦਾ ਪ੍ਰਚਾਰ ਕਰਨ। ਹਜ਼ਰਤ ਇਬਰਾਹੀਮ ਦੇ ਦੇਹਾਂਤ ਤੋਂ ਬਾਦ ਕਾਅਬਾ ਕਈ ਵਾਰ ਡਿਗਿਆ ਅਤੇ ਫਿਰ ਤੋਂ ਉਸਾਰਿਆ ਗਿਆ। ਇਕ ਵਾਰ ਹਜ਼ਰਤ ਮੁਹੰਮਦ ਸਾਹਿਬ ਤੋਂ ਵੀ ਇਸ ਦੀ ਨੀਂਹ ਰਖਵਾਈ ਗਈ ਦਸੀ ਜਾਂਦੀ ਹੈ। ਹਜ਼ਰਤ ਮੁਹੰਮਦ ਸਾਹਿਬ ਤੋਂ ਪਹਿਲਾਂ ਕਾਅਬਾ ਵਿਚ ਅਨੇਕ ਬੁਤ ਸਥਾਪਿਤ ਸਨ ਜਿਨ੍ਹਾਂ ਦੀ ਪੂਜਾ ਕੀਤੀ ਜਾਂਦੀ ਸੀ। ਪਰ ਇਕ ਅੱਲ੍ਹਾ ਵਿਚ ਵਿਸ਼ਵਾਸ ਰਖਣ ਵਾਲੇ ਹਜ਼ਰਤ ਮੁਹੰਮਦ ਨੇ ਸਾਰਿਆਂ ਬੁੱਤਾਂ ਨੂੰ ਉਥੋਂ ਹਟਵਾ ਦਿੱਤਾ। ਕਾਅਬੇ ਦੀ ਵਰਤਮਾਨ ਇਮਾਰਤ ਦੀ ਉਸਾਰੀ ਸੰਨ 1040 ਈ.
ਵਿਨਾਇਕ ਦਮੋਦਰ ਸਾਵਰਕਰ (28 ਮਈ 1883 – 26 ਫ਼ਰਵਰੀ 1966) ਇੱਕ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਉੱਚ ਕੋਟੀ ਦੇ ਲੇਖਕ ਅਤੇ ਕਵੀ ਸਨ। ਉਹਨਾਂ ਨੂੰ ਵੀਰ ਸਾਵਰਕਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਹਨਾਂ ਨੇ ਹਿੰਦੂਆਂ ਵਿੱਚੋਂ ਜਾਤ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਅਗਵਾਈ ਕੀਤੀ ਅਤੇ ਧਰਮ ਤਬਦੀਲ ਕਰ ਚੁੱਕੇ ਹਿੰਦੂਆਂ ਨੂੰ ਮੁੜ ਤੋਂ ਹਿੰਦੂ ਬਣਾਉਣ ਦਾ ਵਿਚਾਰ ਦਿੱਤਾ। ਉਹਨਾਂ ਨੇ ਹਿੰਦੂ ਰਾਸ਼ਟਰ ਦੀ ਰਾਜਨੀਤਿਕ ਵਿਚਾਰਧਾਰਾ ਹਿੰਦੂਤਵ ਨੂੰ ਵਿਕਸਿਤ ਕਰਨ ਵਿੱਚ ਓਹਨਾ ਨੇ ਬੜਾ ਖ਼ਾਸ ਯੋਗਦਾਨ ਦਿੱਤਾ। ਉਹਨਾਂ ਅਨੁਸਾਰ ਇਹ ਹਿੰਦੂ ਵਿਚਾਰਧਾਰਾ ਤੋਂ ਵੱਖ ਹੈ। ਸਾਵਰਕਰ ਦੇ ਹਿੰਦੂਤਵ ਦਾ ਉਦੇਸ਼ ਇੱਕ ਸਮੂਹਿਕ ਹਿੰਦੂ ਪਹਿਚਾਣ ਬਣਾਉਣਾ ਸੀ।
ਸਾਉਣੀ ਦੀਆਂ ਫ਼ਸਲਾਂ (ਅੰਗ੍ਰੇਜ਼ੀ: Kharif Crops) ਜਾਂ ਗਰਮੀ ਰੁੱਤ ਦੀਆਂ ਫਸਲਾਂ, ਓਹ ਫ਼ਸਲਾਂ ਹਨ ਜੋ ਦੱਖਣੀ ਏਸ਼ੀਆ ਵਿੱਚ ਬਾਰਸ਼ਾਂ ਦੇ ਦੌਰਾਨ ਕਾਸ਼ਤ ਕੀਤੀਆਂ ਜਾਂਦੀਆਂ ਹਨ, ਖਾਸਕਰ ਇਹਨਾਂ ਦਾ ਸਮਾਂ ਅਪ੍ਰੈਲ ਤੋਂ ਅਕਤੂਬਰ ਦੇ ਵਿੱਚ ਰਹਿੰਦਾ ਹੈ। ਪੰਜਾਬ ਵਿੱਚ ਆਮ ਤੌਰ ਤੇ ਝੋਨਾ/ਬਾਸਮਤੀ, ਨਰਮਾ/ਕਪਾਹ, ਮੱਕੀ, ਬਾਜਰਾ ਆਦਿ ਮੁੱਖ ਖਰੀਫ ਫ਼ਸਲਾਂ ਹਨ। ਇਹਨਾਂ ਨੂੰ ਮੌਨਸੂਨ ਫਸਲਾਂ ਵੀ ਕਿਹਾ ਜਾਂਦਾ ਹੈ ਅਤੇ ਇਹ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਵਿੱਚ ਭਾਰਤੀ ਉਪ ਮਹਾਂਦੀਪ ਦੇ ਮੌਨਸੂਨ ਸੀਜ਼ਨ ਦੌਰਾਨ ਕਾਸ਼ਤ ਕੀਤੀਆਂ ਅਤੇ ਕੱਟੀਆਂ ਜਾਂਦੀਆਂ ਹਨ, ਜੋ ਕਿ ਖੇਤਰ ਦੇ ਆਧਾਰ 'ਤੇ ਜੂਨ ਤੋਂ ਨਵੰਬਰ ਤੱਕ ਰਹਿੰਦਾ ਹੈ। ਭਾਰਤੀ ਉਪ ਮਹਾਂਦੀਪ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਮਈ ਦੇ ਸ਼ੁਰੂ ਵਿੱਚ ਸ਼ੁਰੂ ਹੋ ਸਕਦੀ ਹੈ, ਅਤੇ ਫਸਲਾਂ ਦੀ ਕਟਾਈ ਆਮ ਤੌਰ 'ਤੇ ਸਤੰਬਰ ਦੇ ਤੀਜੇ ਹਫ਼ਤੇ ਤੋਂ ਅਕਤੂਬਰ ਤੱਕ ਕੀਤੀ ਜਾਂਦੀ ਹੈ। ਸਾਉਣੀ ਦੀਆਂ ਫਸਲਾਂ ਨੂੰ ਚੰਗੀ ਬਾਰਿਸ਼ ਦੀ ਲੋੜ ਹੁੰਦੀ ਹੈ।
ਅੰਬਾਲਾ ਸ਼ਹਿਰ ਭਾਰਤ ਦੇ ਹਰਿਆਣਾ ਰਾਜ ਦਾ ਇੱਕ ਮੁੱਖ ਅਤੇ ਇਤਿਹਾਸਿਕ ਸ਼ਹਿਰ ਹੈ। ਇਹ ਭਾਰਤ ਦੀ ਰਾਜਧਾਨੀ ਦਿੱਲੀ ਵਲੋਂ ਦੋ ਸੌ ਕਿੱਲੋ ਮੀਟਰ ਜਵਾਬ ਦੇ ਵੱਲ ਸ਼ੇਰਸ਼ਾਹ ਵਿਦਵਾਨ ਰਸਤਾ ( ਰਾਸ਼ਟਰੀ ਰਾਜ ਮਾਰਗ ਨੰਬਰ ੧ ) ਉੱਤੇ ਸਥਿਤ ਹੈ। ਅੰਬਾਲਾ ਛਾਉਨੀ ( cantt ) ਇੱਕ ਪ੍ਰਮੁੱਖ ਰੇਲਵੇ ਜੰਕਸ਼ਨ ਹੈ। ਅੰਬਾਲਾ ਜ਼ਿਲ੍ਹਾ ਹਰਿਆਣਾ ਅਤੇ ਪੰਜਾਬ ਰਾਜਾਂ ਦੀ ਸੀਮਾ ਉੱਤੇ ਸਥਿਤ ਹੈ। ਅੰਬਾਲਾ ਛਾਉਨੀ ਦੇਸ਼ ਦਾ ਪ੍ਰਮੁੱਖ ਫੌਜੀ ਆਗਾਰ ਹੈ। ਭੂਗੋਲਿਕ ਹਾਲਤ ਦੇ ਕਾਰਨ ਪਰਿਆਟਨ ਕਾਂ ਖੇਤਰ ਵਿੱਚ ਵੀ ਅੰਬਾਲਾ ਦਾ ਮਹਤਵਪੂਰਣ ਯੋਗਦਾਨ ਹੈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਸ਼ਿਬਾਨੀ ਦਾਂਡੇਕਰ ਅਖਤਰ (ਅੰਗ੍ਰੇਜ਼ੀ: Shibani Dandekar Akhtar; ਜਨਮ 27 ਅਗਸਤ 1980) ਇੱਕ ਭਾਰਤੀ ਮੂਲ ਦੀ ਆਸਟ੍ਰੇਲੀਆਈ ਗਾਇਕਾ, ਅਦਾਕਾਰਾ, ਮੇਜ਼ਬਾਨ ਅਤੇ ਮਾਡਲ ਹੈ। ਉਸਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਅਮਰੀਕੀ ਟੈਲੀਵਿਜ਼ਨ 'ਤੇ ਇੱਕ ਟੈਲੀਵਿਜ਼ਨ ਹੋਸਟ ਵਜੋਂ ਕੰਮ ਕਰਕੇ ਕੀਤੀ। ਭਾਰਤ ਪਰਤਣ ਤੋਂ ਬਾਅਦ, ਉਸਨੇ ਇੱਕ ਮਾਡਲ ਅਤੇ ਗਾਇਕ ਵਜੋਂ ਕੰਮ ਕਰਨ ਤੋਂ ਇਲਾਵਾ ਹਿੰਦੀ ਟੈਲੀਵਿਜ਼ਨ 'ਤੇ ਕਈ ਸ਼ੋਅ ਅਤੇ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨੀ ਸ਼ੁਰੂ ਕਰ ਦਿੱਤੀ। ਉਹ 2019 ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੀ ਸਹਿ ਮੇਜ਼ਬਾਨਾਂ ਵਿੱਚੋਂ ਇੱਕ ਸੀ। ਉਹ ਝਲਕ ਦਿਖਲਾ ਜਾ 5 (2012) ਅਤੇ ਡਰ ਫੈਕਟਰ: ਖਤਰੋਂ ਕੇ ਖਿਲਾੜੀ 8 (2017) ਦੀ ਵੀ ਪ੍ਰਤੀਯੋਗੀ ਸੀ।
ਕਾਲਾਕੁੱਕੋ ਸੇਵੋਨੀਆ ਖੇਤਰ ਦਾ ਇੱਕ ਪਰੰਪਰਾਗਤ ਫਿਨਿਸ਼ ਪਕਵਾਨ ਹੈ ਜੋ ਮੱਛੀ (ਜਿਵੇਂ ਕਿ ਪਰਚ, ਵੈਂਡੇਸ, ਲੋਚ, ਸਮੈਲਟ, ਜਾਂ ਸੈਲਮਨ) ਤੋਂ ਬਣਾਇਆ ਜਾਂਦਾ ਹੈ ਜੋ ਰੋਟੀ ਦੇ ਅੰਦਰ ਪਕਾਇਆ ਜਾਂਦਾ ਹੈ। ਇਹ ਖਾਸ ਤੌਰ 'ਤੇ ਉੱਤਰੀ ਸੇਵੋਨੀਆ ਖੇਤਰ ਦੀ ਰਾਜਧਾਨੀ ਕੁਓਪੀਓ ਵਿੱਚ ਪ੍ਰਸਿੱਧ ਹੈ। ਕੁਓਪੀਓ ਬਹੁਤ ਸਾਰੇ ਕਾਲਾਕੁੱਕੋ ਦਾ ਘਰ ਹੈ ਬੇਕਰੀ। ਇਹ ਸ਼ਹਿਰ ਸਾਲਾਨਾ ਕਾਲਾਕੁੱਕੋ ਮੇਜ਼ਬਾਨੀ ਵੀ ਕਰਦਾ ਹੈ ਬੇਕਿੰਗ ਮੁਕਾਬਲਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਕਾਰਤਿਕੇਯ (ਸੰਸਕ੍ਰਿਤ: कार्त्तिकेय, ਰੋਮਨਕ੍ਰਿਤ: Krttikeya), ਜਿਸਨੂੰ ਸਕੰਦ, ਮੁਰੂਗਨ (ਤਮਿਲ਼: முருகன்), ਸ਼ਾਨਮੁਗਾ ਅਤੇ ਸੁਬ੍ਰਹਮਾਨਿਆ ਕਿਹਾ ਜਾਂਦਾ ਹੈ। ਇਹ ਯੁੱਧ ਦਾ ਹਿੰਦੂ ਦੇਵਤਾ ਹੈ। ਉਹ ਪਾਰਵਤੀ ਅਤੇ ਸ਼ਿਵ ਦਾ ਪੁੱਤਰ ਹੈ, ਗਣੇਸ਼ ਦਾ ਵੱਡਾ ਭਰਾ ਹੈ। ਇਸ ਦੇਵਤੇ ਦੀਆਂ ਕਥਾਵਾਂ ਦੇ ਹਿੰਦੂ ਧਰਮ ਵਿੱਚ ਬਹੁਤ ਸਾਰੇ ਸੰਸਕਰਣ ਹਨ। ਕਰਿਤਿਕੇਯ ਪ੍ਰਾਚੀਨ ਕਾਲ ਤੋਂ ਹੀ ਭਾਰਤੀ ਉਪਮਹਾਂਦੀਪ ਵਿੱਚ ਇੱਕ ਮਹੱਤਵਪੂਰਨ ਦੇਵਤਾ ਰਿਹਾ ਹੈ, ਉੱਤਰੀ ਭਾਰਤ ਵਿੱਚ ਮਹਾਸੈਨਾ ਅਤੇ ਕੁਮਾਰਾ ਦੇ ਤੌਰ ਤੇ ਪੂਜਿਆ ਜਾਂਦਾ ਹੈ ਅਤੇ ਮੁੱਖ ਤੌਰ ਤੇ ਤਾਮਿਲਨਾਡੂ ਰਾਜ ਅਤੇ ਦੱਖਣੀ ਭਾਰਤ ਦੇ ਹੋਰ ਹਿੱਸਿਆਂ, ਸ਼੍ਰੀਲੰਕਾ, ਸਿੰਗਾਪੁਰ ਅਤੇ ਮਲੇਸ਼ੀਆ ਵਿੱਚ ਮੁਰੂਗਨ ਦੇ ਰੂਪ ਵਿੱਚ ਪੂਜਿਆ ਜਾਂਦਾ ਹੈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਰ ਐਲਨ ਵਿਲੀਅਮ ਪਾਰਕਰ (ਜਨਮ 14 ਫਰਵਰੀ 1944 - 31 ਜੁਲਾਈ 2020) ਇੱਕ ਅੰਗਰੇਜ਼ੀ ਫਿਲਮ ਨਿਰਦੇਸ਼ਕ, ਪ੍ਰੋਡਿਊਸਰ ਅਤੇ ਪਾਇਨੀਅਰ ਲੇਖਕ ਹੈ। ਪਾਰਕਰ ਦੇ ਸ਼ੁਰੂਆਤੀ ਕਰੀਅਰ, ਜੋ ਕਿ ਉਨ੍ਹਾਂ ਦੇ ਅਖੀਰਲੇ ਕਿਸ਼ੋਰ ਸਾਲਾਂ ਵਿੱਚ ਸ਼ੁਰੂ ਹੋਏ ਸਨ, ਨੂੰ ਟੈਲੀਵੀਜ਼ਨ ਇਸ਼ਤਿਹਾਰਾਂ ਦੇ ਇੱਕ ਕਾਪੀਰਾਈਟਕ ਅਤੇ ਡਾਇਰੈਕਟਰ ਦੇ ਰੂਪ ਵਿੱਚ ਬਿਤਾਇਆ ਗਿਆ ਸੀ। ਲਗਭਗ 10 ਸਾਲ ਫਿਲਮਾਂ ਦੇ ਫਿਲਮਾਂ ਦੇ ਬਾਅਦ, ਜਿਨ੍ਹਾਂ ਵਿਚੋਂ ਬਹੁਤ ਸਾਰੇ ਸਿਰਜਣਾਤਮਕਤਾ ਲਈ ਪੁਰਸਕਾਰ ਪ੍ਰਾਪਤ ਕਰਦੇ ਸਨ, ਉਸਨੇ ਸਕਰੀਨਰਾਈਟਿੰਗ ਅਤੇ ਨਿਰਦੇਸ਼ਤ ਫਿਲਮਾਂ ਸ਼ੁਰੂ ਕੀਤੀਆਂ।
ਮੇਰਾ ਦਾਗ਼ਿਸਤਾਨ (ਰੂਸੀ: Мой Дагестан) ਰਸੂਲ ਹਮਜ਼ਾਤੋਵ ਦੀ ਰੂਸੀ ਦੀ ਉਪਭਾਸ਼ਾ ਅਵਾਰ ਬੋਲੀ ਵਿੱਚ ਲਿਖੀ ਹੋਈ ਪੁਸਤਕ ਹੈ। ਗੁਰਬਖ਼ਸ਼ ਸਿੰਘ ਫ਼ਰੈਂਕ ਨੇ 1971 ਵਿੱਚ ਇਸ ਕਿਤਾਬ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਸੀ। ਗੁਰਬਖ਼ਸ਼ ਸਿੰਘ ਫਰੈਂਕ ਦੁਆਰਾ ਇਸ ਪੁਸਤਕ ਦੇ ਪੰਜਾਬੀ ਅਨੁਵਾਦ ਨੇ ਰਸੂਲ ਹਮਜ਼ਾਤੋਵ ਨੂੰ ਪੰਜਾਬੀ ਭਾਸ਼ਾ ਵਿੱਚ ਮਹਾਨ ਲੇਖਕ ਵਜੋਂ ਸਥਾਪਿਤ ਕਰ ਦਿੱਤਾ ਹੈ। ਕਿਤਾਬ ਕਿਸੇ ਵੀ ਵਿਸ਼ੇਸ਼ ਵਿਧਾ ਨਾਲ ਸਬੰਧਤ ਨਹੀਂ ਹੈ, ਲੇਕਿਨ ਕਵਿਤਾ, ਗਦ ਅਤੇ ਆਲੋਚਨਾ ਦੀ ਇੱਕ ਅਨੋਖੀ ਰਚਨਾ ਹੈ। ਇਸ ਕਿਤਾਬ ਨੂੰ ਵਲਾਦੀਮੀਰ ਸੋਲਿਊਖਿਨ ਨੇ 1967 ਵਿੱਚ ਰੂਸੀ ਵਿੱਚ ਅਨੁਵਾਦ ਕੀਤਾ ਸੀ।
ਕਪਿਲ ਸ਼ਰਮਾ (ਅੰਗ੍ਰੇਜ਼ੀ: Kapil Sharma; ਜਨਮ ਨਾਮ: ਕਪਿਲ ਪੁੰਜ; 2 ਅਪ੍ਰੈਲ 1981) ਇੱਕ ਭਾਰਤੀ ਸਟੈਂਡ-ਅੱਪ ਕਾਮੇਡੀਅਨ, ਟੈਲੀਵਿਜ਼ਨ ਹੋਸਟ, ਅਭਿਨੇਤਾ, ਡਬਿੰਗ ਕਲਾਕਾਰ, ਨਿਰਮਾਤਾ ਅਤੇ ਗਾਇਕ ਹੈ। ਕਪਿਲ ਸ਼ਰਮਾ ਨੂੰ "ਦਿ ਕਪਿਲ ਸ਼ਰਮਾ ਸ਼ੋਅ" ਦੇ ਮੇਜ਼ਬਾਨ ਵਜੋਂ ਆਪਣੀ ਭੂਮਿਕਾ ਲਈ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ। ਉਸਨੂੰ ਪੰਜ ਵਾਰ ਇੰਡੀਅਨ ਟੈਲੀਵਿਜ਼ਨ ਅਕੈਡਮੀ ਅਵਾਰਡਾਂ ਸਮੇਤ ਹੋਰ ਕਈ ਪੁਰਸਕਾਰ ਮਿਲੇ ਹਨ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ ਦੇ ਪੰਜਾਬ ਰਾਜ ਨੇ ਪਿਛਲੇ 6 ਮਹੀਨੇ ਵਿੱਚ ਕੇਂਦਰ ਤੋਂ ਵੱਡੇ ਪ੍ਰਾਜੈਕਟ ਲਿਆਉਣ ਲਈ ਕਾਫੀ ਸਫ਼ਲਤਾ ਹਾਸਲ ਕੀਤੀ ਹੈ। ਇਸ ਵਿੱਚ 18,991 ਕਰੋੜ ਰੁਪਏ ਦਾ ਫੁਲੋਖਾਰੀ, ਬਠਿੰਡਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨਾ ਜਿਸ ਤੋਂ 1.5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ, 3035 ਕਰੋੜ ਦੀ ਲਾਗਤ ਨਾਲ ਬਣਨ ਵਾਲੇ 6 ਲਾਈਨਾਂ ਵਾਲੇ ਚੰਡੀਗੜ੍ਹ-ਲੁਧਿਆਣਾ, 4 ਲਾਈਨਾਂ ਵਾਲ ਲੁਧਿਆਣਾ-ਮੋਗਾ-ਫਿਰੋਜ਼ਪੁਰ, ਚੰਡੀਗੜ੍ਹ-ਰੋਪੜ-ਕੀਰਤਪੁਰ ਸਾਹਿਬ, ਚੰਡੀਗੜ੍ਹ-ਪਟਿਆਲਾ-ਸੰਗਰੂਰ ਆਦਿ ਮੁੱਖ ਮਾਰਗ ਸ਼ਾਮਿਲ ਹਨ। ਅੰਮ੍ਰਿਤਸਰ ਨੂੰ ਸੈਲਾਨੀ ਕੇਂਦਰ ਬਣਾਉਣ ਲਈ ਕੇਂਦਰ ਨੇ 25 ਕਰੋੜ ਅਤੇ ਨਾਰਮਲ ਡੈਸਟੀਨੇਸ਼ਨ ਵਿਕਾਸ ਸਕੀਮ ਲਈ 5 ਕਰੋੜ ਦਿੱਤੇ ਹਨ। ਮੁੱਖ ਮੰਤਰੀ ਨੇ ਕੇਂਦਰ ਨੂੰ ਏ. ਪੀ. ਆਰ.
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 (ਜਨਵਰੀ 2007) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ਇਹਨਾਂ ਹੀ ਨਹੀਂ, ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਆ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ, ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 (ਜਨਵਰੀ 2006ਏ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜ਼ਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ। ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - (731 .
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਕ਼ਜ਼ਾਕ਼ਿਸਤਾਨ (ਕ਼ਜ਼ਾਕ਼ : Қазақстан/Qazaqstan, ਰੂਸੀ : Казахстан/Kazaxstan) ਯੂਰੇਸ਼ੀਆ ਦਾ ਇੱਕ ਮੁਲਕ ਹੈ, ਇਸ ਨੂੰ ਏਸ਼ੀਆ ਅਤੇ ਯੂਰਪ ਵਿੱਚ ਗਿਣਆ ਜਾਂਦਾ ਹੈ। ਖੇਤਰਫਲ ਦੇ ਆਧਾਰ ਪੱਖੋਂ ਇਹ ਦੁਨੀਆ ਦਾ ਨਵਾਂ ਸਭ ਤੋਂ ਵੱਡਾ ਦੇਸ਼ ਹੈ। ਇਸਦੀ ਰਾਜਧਾਨੀ ਹੈ ਅਲਮਾਤੀ (ਅੰਗ੍ਰੇਜ਼ੀ : Almaty)। ਇੱਥੇ ਦੀ ਕ਼ਜ਼ਾਕ਼ ਭਾਸ਼ਾ ਅਤੇ ਰੂਸੀ ਭਾਸ਼ਾ ਮੁੱਖ - ਅਤੇ ਰਾਜਭਾਸ਼ਾਵਾਂ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
2026 ਫੀਫਾ ਵਿਸ਼ਵ ਕੱਪ (ਅੰਗ੍ਰੇਜ਼ੀ: 2026 FIFA World Cup), ਜਿਸਨੂੰ ਫੀਫਾ ਵਿਸ਼ਵ ਕੱਪ 26 ਦੇ ਰੂਪ ਵਿੱਚ ਮਾਰਕੀਟ ਕੀਤਾ ਗਿਆ ਹੈ, ਦੁਨੀਆਂ ਦਾ 23ਵਾਂ ਫੀਫਾ ਵਿਸ਼ਵ ਕੱਪ ਹੋਵੇਗਾ, ਜੋ ਕਿ ਫੀਫਾ ਦੇ ਮੈਂਬਰ ਐਸੋਸੀਏਸ਼ਨਾਂ ਦੀਆਂ ਰਾਸ਼ਟਰੀ ਟੀਮਾਂ ਦੁਆਰਾ ਮੁਕਾਬਲਾ ਕੀਤਾ ਜਾਣ ਵਾਲਾ ਚਾਰ ਸਾਲਾ ਅੰਤਰਰਾਸ਼ਟਰੀ ਪੁਰਸ਼ ਫੁੱਟਬਾਲ ਚੈਂਪੀਅਨਸ਼ਿਪ ਹੈ। ਇਹ ਟੂਰਨਾਮੈਂਟ 11 ਜੂਨ ਤੋਂ 19 ਜੁਲਾਈ, 2026 ਤੱਕ ਹੋਵੇਗਾ। ਇਸਦੀ ਮੇਜ਼ਬਾਨੀ ਤਿੰਨ ਉੱਤਰੀ ਅਮਰੀਕੀ ਦੇਸ਼ਾਂ ਦੇ 16 ਸ਼ਹਿਰਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਜਾਵੇਗੀ; ਮੈਚਾਂ ਦਾ ਮੁੱਖ ਮੇਜ਼ਬਾਨ ਦੇਸ਼ ਸੰਯੁਕਤ ਰਾਜ ਅਮਰੀਕਾ ਹੈ, ਜਦੋਂ ਕਿ ਕੈਨੇਡਾ ਅਤੇ ਮੈਕਸੀਕੋ ਸਹਾਇਕ ਮੇਜ਼ਬਾਨ ਹੋਣਗੇ। ਇਹ ਟੂਰਨਾਮੈਂਟ ਤਿੰਨ ਦੇਸ਼ਾਂ ਦੁਆਰਾ ਮੇਜ਼ਬਾਨੀ ਕੀਤਾ ਜਾਣ ਵਾਲਾ ਪਹਿਲਾ ਟੂਰਨਾਮੈਂਟ ਹੋਵੇਗਾ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ ਰੀਤੀ ਨੂੰ "ਕਾਵਿ ਦੀ ਆਤਮਾ" ਕਿਹਾ ਹੈ। ਆਚਾਰੀਆ ਵਾਮਨ ਦੇ ਗਰੰਥ 'ਕਾਵ੍ਯ ਅਲੰਕਾਰ ਸੂਤ੍ਰ ਵਿਤ੍ਰਿ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤਿਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ। ਵਾਮਨ ਅਨੁਸਾਰ ਵਿਸ਼ਿਸ਼ਟ ਪਦ ਰਚਨਾ ਰੀਤੀ ਅਖਵਾਉਂਦੀ ਹੈ ('ਵਸ਼ਿਸ਼ਟ ਪਦਰਚਨਾ ਰੀਤੀ')। ਸੰਪ੍ਰਾਦਾਇ ਦੀ ਮਹੱਤਤਾ ਰਸ, ਧੁਨੀ ਸੰਪ੍ਰਦਾਵਾਂ ਦੀ ਤੁਲਨਾ ਵਿੱਚ ਭਾਵੇਂ ਵਧੇਰੇ ਨਹੀ, ਪ੍ਰੰਤੂ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਇਹ ਸੰਪ੍ਰਾਦਾਇ ਇੱਕ ਉਲੇਖਨੀ ਸੰਪ੍ਰਾਦਾਇ ਰਹੀ ਹੈ।
ਇਸ ਮਿਸਲ ਨੇ ਆਪਣਾ ਨਾਂ 'ਰਾਮ ਰੌਣੀ' ਤੋਂ ਲਿਆ। 'ਰਾਮ ਰੌਣੀ'(ਇਹ ਕੱਚਾ ਕਿਲ੍ਹਾ ਜਿਥੇ ਅੱਜ ਗੁਰੂ ਰਾਮਦਾਸ ਸਕੂਲ ਅਤੇ ਗੁਰਦੁਆਰਾ ਸ੍ਰੀ ਰਾਮਸਰ ਮੌਜੂਦ ਹੈ, ਦੇ ਨਾਲ ਲਗਦੀ ਜਗ੍ਹਾ ’ਤੇ ਇੱਕ ਹਵੇਲੀ ਦੀ ਸ਼ਕਲ ਵਿੱਚ ਸੰਨ 1748 ਦੇ ਸ਼ੁਰੂ ਵਿੱਚ ਬਣਾਇਆ ਗਿਆ ਸੀ) ਇੱਕ ਗੜ੍ਹੀ ਸੀ ਜਿਸ ਦੀ ਤਾਮੀਰ ਸ: ਜੱਸਾ ਸਿੰਘ ਨੇ ਅੰਮ੍ਰਿਤਸਰ ਦੇ ਬਾਹਰਵਾਰ ਕੱਚੀਆਂ ਇੱਟਾਂ ਨਾਲ ਕਰਵਾਈ। ਬਾਅਦ ਵਿੱਚ ਇਸੇ ਗੜ੍ਹੀ ਨੂੰ ਕਿਲ੍ਹੇ ਦੀ ਸ਼ਕਲ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਇਸ ਦਾ ਨਾਂ ਕਿਲ੍ਹਾ ਰਾਮਗੜ੍ਹ ਪੈ ਗਿਆ। ਇਸ ਦੇ ਨਾਂ 'ਤੇ ਸ੍ਰ: ਜੱਸਾ ਸਿੰਘ ਦਾ ਨਾਂ ਵੀ ਜੱਸਾ ਸਿੰਘ ਰਾਮਗੜ੍ਹੀਆ ਪੈ ਗਿਆ। ਸ੍ਰ: ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਵਿੱਚ ਬਹੁਤ ਵੱਡੇ ਸਿੱਖ ਯੋਧੇ ਵਜੋਂ ਜਾਣਿਆਂ ਜਾਣ ਲੱਗ ਪਿਆ। ਜੱਸਾ ਸਿੰਘ ਲਾਹੌਰ ਦੇ ਕੋਲ ਇਚੋਗਿਲ ਪਿੰਡ ਦੇ ਰਹਿਣ ਵਾਲੇ ਗਿਆਨੀ ਭਗਵਾਨ ਸਿੰਘ ਦੇ ਘਰ 1723 ਵਿੱਚ ਪੈਦਾ ਹੋਇਆ।ਜੱਸਾ ਸਿੰਘ ਰਾਮਗੜ੍ਹੀਆ ਦਾ ਦਾਦਾ ਭਾਈ ਹਰਦਾਸ ਸਿੰਘ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਮੈਂਬਰ ਸਨ ਅਤੇ ਉਹ ਗੁਰੂ ਜੀ ਦੀ ਫੋਜ ਲਈ ਹੱਥਿਆਰ ਆਦਿ ਬਣਾਉਣ ਦਾ ਕੰਮ ਵੀ ਕਰਦਾ ਸੀ। ਕਿਹਾ ਜਾਂਦਾ ਹੈ ਕਿ ਭਾਈ ਬਚਿੱਤਰ ਸਿੰਘ ਨੇ ਜਿਸ ਨੇਜੇ ਨਾਲ ਸ਼ਰਾਬੀ ਹਾਥੀ ਨੂੰ ਜ਼ਖਮੀ ਕੀਤਾ ਸੀ ਉਹ ਭਾਈ ਹਰਦਾਸ ਸਿੰਘ ਨੇ ਬਣਾਇਆ ਸੀ। ਹਰਦਾਸ ਸਿੰਘ ਦੇ ਦੋ ਪੁੱਤਰ ਸਨ ਭਗਵਾਨ ਸਿੰਘ ਅਤੇ ਸ. ਦਾਨ ਸਿੰਘ। ਜੱਸਾ ਸਿੰਘ, ਸ.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਕਾਂਗਰਸ ਪਾਰਟੀ ਦਾ ਕਾਰਕੁਨ ਹੈ। ਇਨ੍ਹਾਂ ਨੇ ਪਹਿਲੀ ਵਾਰ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਇੰਡੀਅਨ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਵੀ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਚੋਣ ਜਿੱਤੇ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੁਰਾਤਨ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਜਨਮ ਸਾਖੀ ਪਰੰਪਰਾ ਤੋਂ ਬਾਦ ਸਾਖੀ/ਪਰਚੀ ਪਰੰਪਰਾ ਦਾ ਸਥਾਨ ਆਉਂਦਾ ਹੈ। ਇਹ ਸਥਾਨ ਸਾਹਿਤਕ ਪੱਖ ਤੋਂ ਹੀ ਨਹੀਂ, ਆਕਾਰ ਪੱਖ ਤੋਂ ਵੀ ਹੈ। 17ਵੀਂ ਸਦੀ ਦੀ ਪੰਜਾਬੀ ਵਾਰਤਕ ਜਿਥੇ ਗੁਰੂ ਨਾਨਕ ਦੇਵ ਜੀ ਦੀ ਤੇਜਸਵੀ ਸ਼ਖਸੀਅਤ ਦੁਆਲੇ ਘੁੰਮਦੀ ਹੈ ਉਥੇ 18ਵੀਂ ਸਦੀ ਵਿੱਚ ਪੰਜਾਬੀ ਵਾਰਤਕ ਇਸ ਨਾਲ ਨਵੇਂ ਆਯਾਸ ਜੋੜਦੀ ਹੈ। ਸਾਹਿਤਕ ਪੱਖ ਤੋਂ ਇਸ ਵਿੱਚ ਭੂਤ ਅਤੇ ਭਵਿੱਖ ਦੋਹਾਂ ਨੂੰ ਛੋਹਿਆ ਗਿਆ ਹੈ। ਵਿਦਵਾਨਾਂ ਨੇ ‘ਸਾਖੀ` ਸ਼ਬਦ ਨੂੰ ‘ਬਚਨ` ਤੇ ਪਰਚੀਆਂ ਆਦਿ ਵਾਰਤਕ ਵੰਨਗੀਆਂ ਲਈ ਵੀ ਬੇਝਿੱਜਕ ਵਰਤਿਆ ਹੈ। ਕਈ ਅਨੁਸਾਰ “‘ਸਾਖੀ` ਸ਼ਬਦ ਸਾਕਸ਼ੀ ਦਾ ਬਦਲਿਆ ਹੋਇਆ ਰੂਪ ਹੈ ਜਿਸਦਾ ਮਤਲਬ ਹੈ ਚਸਮਦੀਦ ਗਵਾਹ। ਪੰਜਾਬੀ ਸਾਹਿਤ ਵਿੱਚ ਸਾਖੀ ਸਾਹਿਤ ਦਾ ਆਰੰਭ 31 ਜਨਮ ਸਾਖੀਆਂ ਨਾਲ ਹੀ ਹੋਇਆ। ਸਵਾਲ ਇਹ ਹੈ ਕਿ ਇਸ ਸਾਹਿਤ ਨੂੰ ਜੀਵਨੀ ਦਾ ਨਾਮ ਕਿਉਂ ਨਹੀਂ ਦਿੱਤਾ ਗਿਆ। ਇਸਦਾ ਜਵਾਬ ਇਹ ਹੈ ਕਿ ਇਹ ਜੀਵਨੀ ਬਿਰਤਾਂਤ ਪ੍ਰਮਾਣਿਕ ਨਹੀਂ ਹਨ।``
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਨੀਰੂ ਬਾਜਵਾ (ਜਨਮ 26 ਅਗਸਤ 1980) ਇੱਕ ਕੈਨੇਡੀਅਨ ਅਭਿਨੇਤਰੀ, ਨਿਰਦੇਸ਼ਕ ਅਤੇ ਨਿਰਮਾਤਾ ਹੈ ਜਿਸਨੇ ਭਾਰਤੀ ਸਿਨੇਮਾ ਵਿੱਚ ਮੁੱਖ ਤੌਰ 'ਤੇ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਉਸਨੇ 1998 ਵਿੱਚ ਦੇਵ ਆਨੰਦ ਦੀ ਬਾਲੀਵੁੱਡ ਫ਼ਿਲਮ ਮੈਂ ਸੋਲ੍ਹਾ ਬਰਸ ਕੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਦ ਕਈ ਸਾਲ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਅਤੇ 2003 ਵਿੱਚ ਪਹਿਲੀ ਪੰਜਾਬੀ ਫ਼ਿਲਮ ਅਸਾਂ ਨੂੰ ਮਾਣ ਵਤਨਾਂ ਦਾ ਨਾਲ ਪੰਜਾਬੀ ਸਿਨੇ ਜਗਤ ਵਿੱਚ ਪੈਰ ਧਰਿਆ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਵਿਵੇਕ ਓਬਰਾਏ (3 ਸਤੰਬਰ 1976 ਨੂੰ ਜਨਮਿਆ) ਇੱਕ ਭਾਰਤੀ ਫ਼ਿਲਮ ਅਭਿਨੇਤਾ ਹੈ ਜੋ ਬਾਲੀਵੁੱਡ ਵਿੱਚ ਖਾਸ ਤੌਰ 'ਤੇ ਆਪਣੀਆਂ ਰਚਨਾਵਾਂ ਲਈ ਜਾਣਿਆ ਜਾਂਦਾ ਹੈ। ਉਸਨੇ ਰਾਮ ਗੋਪਾਲ ਵਰਮਾ ਦੀ ਸੁਪਰ-ਹਿੱਟ ਕੰਪਨੀ (2002) ਨਾਲ ਆਪਣੀ ਹਿੰਦੀ ਫ਼ਿਲਮ ਦੀ ਸ਼ੁਰੂਆਤ ਕੀਤੀ। ਫਿਲਮ ਵਿੱਚ ਉਸਦੀ ਕਾਰਗੁਜ਼ਾਰੀ ਨੇ ਉਨ੍ਹਾਂ ਨੂੰ ਸਰਬੋਤਮ ਨਰ ਪੁਰਸ਼ ਅਤੇ ਵਧੀਆ ਸਹਾਇਕ ਅਦਾਕਾਰ ਲਈ ਫਿਲਮਫੇਅਰ ਅਵਾਰਡ ਦਿੱਤਾ। ਬਾਅਦ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਫਿਲਮਾਂ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਸਾਥੀਆ, ਮਸਤੀ, ਯੂਵਾ, ਕਾਲ, ਓਮਕਾਰਾ ਅਤੇ ਗ੍ਰੈਂਡ ਮਸਤੀ ਸ਼ਾਮਲ ਸਨ। ਉਸਨੇ ਕ੍ਰਿਸ਼ 3 ਵਿੱਚ ਪ੍ਰਮੁੱਖ ਵਿਲਨ ਵਜੋਂ ਕੰਮ ਕੀਤਾ। ਉਸਨੇ ਮਿਥੋਨੀਅਲ ਫਿਲਮਾਂ ਜਿਵੇਂ ਮਯੋ ਡੋਲਾਸ ਵਿੱਚ ਸ਼ੂਟਆਊਟ ਐਟ ਲੋਂਂਖੰਡਵਾਲਾ, ਪਰਿਤਾਲਾ ਰਵਿੰਦਰ, ਅਤੇ ਰਾਏ ਵਿੱਚ ਮੁਥਾਪਾ ਰਾਏ ਕਿਰਦਾਰ ਦੀ ਭੂਮਿਕਾ ਨਿਭਾਈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।