ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ। ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ .
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਵੀ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਵੀ ਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000ਈਸਵੀ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਵੀਹਵੀਂ ਸਦੀ ਦੇ ਆਰੰਭ ਵਿੱਚ ਯੂਰਪ ਦੇ ਲੇਖਕਾਂ ਨੇ ਸਾਹਿਤ ਦੀ ਹਰ ਵੰਨਗੀ ਵਿੱਚ ਨਵੇਂ ਪ੍ਰਯੋਗ ਕਰਨੇ ਆਰੰਭ ਕੀਤੇ ਸਨ। ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਹੋਣ ਵਾਲੇ ਨਵੇਂ ਪ੍ਰਯੋਗਾਂ ਤੋਂ ਉਤਸ਼ਾਹਿਤ ਹੋ ਕੇ ਸਾਹਿਤਕਾਰਾਂ ਨੇ ਵੀ ਆਪਣੇ-ਆਪਣੇ ਖੇਤਰ ਵਿੱਚ ਨਵੇਂ ਪ੍ਰਯੋਗ ਦੀ ਜਰੂਰਤ ਅਨੁਭਵ ਕੀਤੀ। ਅਸਲ ਵਿੱਚ ਗਿਆਨ-ਵਿਗਿਆਨ ਨੇ ਭੌਤਿਕ ਜਗਤ ਦੇ ਸਰੂਪ ਨੂੰ ਹੀ ਬਦਲ ਦਿੱਤਾ ਸੀ। ਨਵੀਂਆਂ ਪਰਸਥਿਤੀਆਂ ਨੇ ਇੱਕ ਮਨੁੱਖ ਨੂੰ ਜਨਮ ਦਿੱਤਾ ਅਤੇ ਇਸ ਨਵੇਂ ਮਨੁੱਖ ਦੀ ਪੇਸ਼ਕਾਰੀ ਲਈ ਸਾਹਿਤ ਵਿੱਚ ਨਵੇਂ ਪ੍ਰਯੋਗਾਂ ਦੀ ਲੋੜ ਮਹਿਸੂਸ ਹੋਈ। ਇਸ ਤਰ੍ਹਾਂ ਸਾਹਿਤ ਵਿੱਚ ਪ੍ਰਭਾਵਿਤ ਹੋਏ ਅਤੇ ਉਹਨਾਂ ਨੇ ਵੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿੱਚ ਪ੍ਰਯੋਗ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ।
ਲਾਲਰੇਮਸਿਆਮੀ (ਜਨਮ 30 ਮਾਰਚ 2000) ਮਿਜ਼ੋਰਮ, ਭਾਰਤ ਦੀ ਪੇਸ਼ੇਵਰ ਹਾਕੀ ਖਿਡਾਰਨ ਹੈ। ਉਹ ਭਾਰਤੀ ਰਾਸ਼ਟਰੀ ਟੀਮ ਲਈ ਫਾਰਵਰਡ ਵਜੋਂ ਖੇਡਦੀ ਹੈ। ਲਾਲਰੇਮਸਿਆਮੀ ਅਠਾਰਾਂ ਮੈਂਬਰੀ ਟੀਮ ਦਾ ਹਿੱਸਾ ਸੀ ਜਿਸ ਨੇ 2018 ਵਿਸ਼ਵ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਇਸ ਤੋਂ ਬਾਅਦ ਦੀਆਂ ਏਸ਼ੀਆਈ ਖੇਡਾਂ ਵਿੱਚ ਟੀਮ ਵੱਲੋਂ ਚਾਂਦੀ ਦਾ ਤਮਗਾ ਜਿੱਤਣ ਤੋਂ ਬਾਅਦ ਏਸ਼ੀਆਈ ਮੈਡਲ ਜਿੱਤਣ ਵਾਲੀ ਮਿਜ਼ੋਰਮ ਦੀ ਪਹਿਲੀ ਖਿਡਾਰਨ ਬਣ ਗਈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ। ਇਸ ਵਿੱਚ ਸਮੇਂ ਦੇ ਪ੍ਰਬਲ ਸਮਾਜਿਕ ਮੁੱਲਾਂ ਨੂੰ ਤਿੱਖੀਆਂ ਵਿਅੰਗ-ਟਕੋਰਾਂ ਦਾ ਨਿਸ਼ਾਨ ਬਣਾਇਆ ਗਿਆ ਹੈ ਅਤੇ ਔਰਤ ਦੇ ਮਾਸੂਮ ਅਤੇ ਮੂਕ ਵਲਵਲਿਆਂ ਨੂੰ ਜਬਾਨ ਦਿੱਤੀ ਗਈ ਹੈ। ਹਾਲਾਂਕਿ ਲੂਣਾ ਨੂੰ ਦੰਤਕਥਾ ਵਿੱਚ ਇੱਕ ਖਲਨਾਇਕ ਦੇ ਰੂਪ ਵਿੱਚ ਦਰਸਾਇਆ ਗਿਆ ਹੈ, ਪਰ ਸ਼ਿਵ ਨੇ ਆਪਣੀ ਪ੍ਰੇਸ਼ਾਨੀ ਦੇ ਦੁਆਲੇ ਮਹਾਂਕਾਵਿ ਬਣਾਇਆ, ਜਿਸ ਵਿੱਚ ਉਸਨੂੰ ਖਲਨਾਇਕ ਬਣਾਉਣ ਵਾਲੀਆਂ ਘਟਨਾਵਾਂ ਬਾਰੇ ਦਰਸਾਇਆ ਗਿਆ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਪੁਨਰਗਠਨ ਐਕਟ ਨੂੰ 18 ਸਤੰਬਰ 1966 ਨੂੰ ਭਾਰਤੀ ਸੰਸਦ ਦੁਆਰਾ ਪਾਸ ਕੀਤਾ ਗਿਆ ਸੀ, ਜਿਸ ਨੇ ਪੰਜਾਬ ਰਾਜ ਤੋਂ ਖੇਤਰ ਨੂੰ ਵੱਖ ਕੀਤਾ ਸੀ, ਜਿਸ ਵਿੱਚੋਂ ਜ਼ਿਆਦਾਤਰ ਹਰਿਆਣਾ ਦਾ ਨਵਾਂ ਰਾਜ ਬਣਿਆ ਸੀ। ਕੁਝ ਨੂੰ ਹਿਮਾਚਲ ਪ੍ਰਦੇਸ਼, ਫਿਰ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ; ਜਦੋਂ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ, ਨੂੰ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਅਸਥਾਈ ਰਾਜਧਾਨੀ ਵਜੋਂ ਕੰਮ ਕਰਨ ਲਈ ਇੱਕ ਅਸਥਾਈ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਪੂਰਬੀ ਪੰਜਾਬ ਅਤੇ ਪੈਪਸੂ ਨੂੰ ਮਿਲਾ ਕੇ ਰਾਜ ਪੁਨਰਗਠਨ ਐਕਟ, 1956 ਦੇ ਤਹਿਤ ਪੰਜਾਬ ਦਾ ਵੱਡਾ ਰਾਜ ਬਣਾਇਆ ਗਿਆ ਸੀ। 1966 ਦਾ ਵਿਛੋੜਾ ਪੰਜਾਬੀ ਸੂਬਾ ਲਹਿਰ ਦਾ ਨਤੀਜਾ ਸੀ, ਜਿਸ ਨੇ ਪੰਜਾਬੀ ਬੋਲਦੇ ਰਾਜ (ਪੰਜਾਬ ਦਾ ਆਧੁਨਿਕ ਰਾਜ) ਬਣਾਉਣ ਲਈ ਅੰਦੋਲਨ ਕੀਤਾ ਸੀ; ਇਸ ਪ੍ਰਕਿਰਿਆ ਵਿੱਚ ਇੱਕ ਬਹੁਗਿਣਤੀ ਹਿੰਦੀ ਬੋਲਣ ਵਾਲਾ ਰਾਜ ਬਣਾਇਆ ਗਿਆ (ਪ੍ਰਭਾਵਸ਼ਾਲੀ ਤੌਰ 'ਤੇ, ਹਰਿਆਣਾ)।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੁਰਾਤਨ ਸੱਭਿਆਚਾਰ ਦੀ ਸ਼ੁਰੂਆਤ ਸਿੰਧ ਘਾਟੀ ਸੱਭਿਅਤਾ ਦੇ ਆਉਣ ਨਾਲ ਮੰਨੀ ਜਾਂਦੀ ਹੈ। ਸਿੰਧ ਦਰਿਆ ਤੇ ਨੇੜੇ ਤੇੜੇ ਕੁੱਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਮਿਲ ਕੇ ਸਿੰਧ ਘਾਟੀ ਸੱਭਿਅਤਾ ਦਾ ਨਿਰਮਾਣ ਕੀਤਾ ਜੋ ਕਿ ਮਨੁੱਖ ਇਤਿਹਾਸ ਦੀ ਸਭ ਤੋਂ ਪਹਿਲੀ ਸੱਭਿਅਤਾ ਵਿੱਚੋਂ ਇੱਕ ਮੰਨੀ ਜਾਂਦੀ ਹੈ ਸਿੰਧੂ ਘਾਟੀ ਤੋਂ ਬਾਅਦ ਆਰੀਆ ਲੋਕ ਭਾਰਤ ਵਿੱਚ ਆਏ ਉਨ੍ਨਾਂ ਨੇ ਇਥੋਂ ਦੇ ਮੂਲ ਨਿਵਾਸੀਆਂ ਤੇ ਹਮਲਾ ਕਰਕੇ ਆਪਣੀ ਸੱਤਾ ਨੂੰ ਕਾਇਮ ਕੀਤਾ। ਆਰੀਅਨਾਂ ਦੀ ਗਿਣਤੀ ਦਰਾਵਿੜਾਂ ਨਾਲ਼ੋਂ ਜਿਆਦਾ ਸੀ। ਜਿਸ ਕਰਕੇ ਦ੍ਰਾਵਿੜਾਂ ਦਾ ਨਾਮ ਨਿਸ਼ਾਨ ਹੌਲੀ-ਹੌਲੀ ਮਿਟ ਗਿਆ ਅਤੇ ਜਿਹੜੇ ਕੁਝ ਦ੍ਰਵਿੜ ਲੋਕ ਬਚੇ ਉਹਨਾਂ ਨੇ ਆਰੀਅਨ ਦਾ ਪ੍ਰਭਾਵ ਕਬੂਲਿਆ ਜਦੋਂ ਆਰੀਆ ਭਾਰਤ ਵਿੱਚ ਆਏ ਤਾਂ ਉਹ ਆਪਣੀਆਂ ਰੋਹ-ਰੀਤਾਂ, ਰਸਮੋ ਰਿਵਾਜ, ਪਹਿਰਾਵਾ,ਵਰਣ ਵਿਵਸਥਾ ਅਤੇ ਹੋਰ ਅਨੇਕਾਂ ਰਸਮਾਂ ਨੂੰ ਆਪਣੇ ਨਾਲ ਲਿਆਏ। ਇਸ ਪ੍ਰਕਾਰ ਭਾਰਤ ਵਿੱਚ ਅਨੇਕਾਂ ਧਰਮ ਫ਼ਿਰਕੇ ਦੇ ਲੋਕ ਆ ਜੁੜੇ। ਆਰੀਆ ਤੋਂ ਬਾਅਦ ਭਾਰਤ ਵਿੱਚ ਹੋਰ ਅਨੇਕਾਂ ਲੋਕ ਆਏ ਜਿਹੜੇ ਕੇ ਆਪਣੇ ਨਾਲ ਆਪਣਾ ਸੱਭਿਆਚਾਰ ਵੀ ਪੰਜਾਬ ਲੈ ਕੇ ਆਏ। ਜਿਵੇਂ ਮੁਗ਼ਲ ਅਫਗਾਨੀ,ਤੁਰਕੀ,ਇਰਾਨੀ,ਇਨ੍ਹਾਂ ਦੇ ਆਉਣ ਨਾਲ ਭਾਰਤ ਦੇ ਲੋਕਾਂ ਦੇ ਰਹਿਣ ਸਹਿਣ ਵਿੱਚ ਬਹੁਤ ਬਦਲਾਅ ਆਇਆ। ਇਸ ਤਰ੍ਰਾਂ ਇੱਥੋਂ ਦੇ ਮੂਲ ਨਿਵਾਸੀਆਂ ਦੀ ਸ਼ੁਰੂ ਤੋਂ ਹੀ ਇਹ ਖਾਸੀਅਤ ਰਹੀ ਹੈ ਕਿ ਉਹ ਹਰ ਨਵੀਂ ਚੀਜ਼ ਨੂੰ ਬਹੁਤ ਜਲਦ ਹੀ ਅਪਣਾ ਲੈਂਦੇ ਹਨ। ਭਾਵੇਂ ਕਿ ਉਹ ਦੂਜੇ ਲੋਕਾਂ ਦੇ ਰਸਮੋ ਰਿਵਾਜ ਹੋਣ, ਰਹਿਣ ਸਹਿਣ, ਖਾਣ ਪੀਣ ਜਾਂ ਪਹਿਰਾਵਾ ਆਦਿ ਹੋਵੇ।ਜਿਸ ਤਰ੍ਹਾਂ ਆਦਿ ਕਾਲ ਵਿੱਚ ਲੋਕ ਨੰਗੇ ਰਹਿੰਦੇ ਸਨ ਅਤੇ ਖਾਣ ਦੇ ਲਈ ਜੰਗਲਾਂ ਉੱਪਰ ਨਿਰਭਰ ਕਰਦੇ ਸਨ। ਉੱਥੇ ਉਹ ਹੌਲੀ ਹੌਲੀ ਤਨ ਢੱਕਣ ਦੇ ਲਈ ਪੱਤਿਆਂ ਦਾ ਪ੍ਰਯੋਗ ਕਰਨ ਲੱਗੇ ਅਤੇ ਫਿਰ ਭੋਜਨ ਨੂੰ ਵੀ ਪਕਾ ਕੇ ਖਾਣ ਲੱਗੇ। ਇਸ ਪ੍ਰਕਾਰ ਹੌਲੀ ਹੌਲੀ ਉਹਨਾਂ ਦੇ ਜੀਵਨ ਜ਼ਾਂਚ ਬਦਲੀ ਗਈ ਉਹਨਾਂ ਦੇ ਸੱਭਿਆਚਾਰ ਵਿੱਚ ਤਬਦੀਲੀ ਆਉਂਦੀ ਗਈ।ਮਨੁੱਖੀ ਜੀਵਨ ਦੀਆਂ ਕਦਰਾਂ ਕੀਮਤਾਂ ਰਹਿਣ ਸਹਿਣ ਵਿੱਚ ਸ਼ੁਰੂ ਤੋਂ ਹੀ ਪਰਿਵਰਤਨ ਆਉਂਦਾ ਰਿਹਾ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 (ਜਨਵਰੀ 2007) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ਇਹਨਾਂ ਹੀ ਨਹੀਂ, ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਆ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ, ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 (ਜਨਵਰੀ 2006ਏ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜ਼ਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ। ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - (731 .
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸੀਮਾ ਸਿੰਘ (ਅੰਗ੍ਰੇਜ਼ੀ: Seema Singh; ਜਨਮ 11 ਜੂਨ 1990) ਇੱਕ ਭਾਰਤੀ ਅਭਿਨੇਤਰੀ, ਡਾਂਸਰ, ਮਾਡਲ, ਅਤੇ ਟੈਲੀਵਿਜ਼ਨ ਪੇਸ਼ਕਾਰ ਹੈ। ਸਿੰਘ ਭੋਜਪੁਰੀ ਸਿਨੇਮਾ ਵਿੱਚ ਸਭ ਤੋਂ ਮਸ਼ਹੂਰ ਆਈਟਮ ਗੀਤ ਡਾਂਸਰਾਂ ਵਿੱਚੋਂ ਇੱਕ ਹੈ ਅਤੇ 500 ਤੋਂ ਵੱਧ ਫਿਲਮਾਂ ਅਤੇ ਵੀਡੀਓਜ਼ ਵਿੱਚ ਦਿਖਾਈ ਦੇਣ ਲਈ ਉਸਨੂੰ 'ਆਈਟਮ ਕਵੀਨ' ਦਾ ਉਪਨਾਮ ਦਿੱਤਾ ਗਿਆ ਹੈ। ਸਿੰਘ ਨੇ ਭੋਜਪੁਰੀ ਫਿਲਮ ਵਿੱਚ ਆਪਣਾ ਕੈਰੀਅਰ ਸਥਾਪਿਤ ਕੀਤਾ ਹੈ, ਅਤੇ ਭੋਜਪੁਰੀ ਫਿਲਮ ਅਵਾਰਡਾਂ ਸਮੇਤ ਕਈ ਪੁਰਸਕਾਰਾਂ ਦਾ ਪ੍ਰਾਪਤਕਰਤਾ ਹੈ।
ਕੁਦਸੀਆ ਅਲੀ (ਅੰਗ੍ਰੇਜ਼ੀ: Qudsia Ali) ਇੱਕ ਪਾਕਿਸਤਾਨੀ ਅਭਿਨੇਤਰੀ ਹੈ। ਉਸਨੇ 2020 ਵਿੱਚ ARY ਡਿਜੀਟਲ ਦੇ ਔਲਾਦ ਤੋਂ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਅਤੇ ਉਦੋਂ ਤੋਂ ਕਈ ਟੈਲੀਵਿਜ਼ਨ ਸੀਰੀਅਲਾਂ ਵਿੱਚ ਦਿਖਾਈ ਦਿੱਤੀ। ਉਸਨੇ ਨਬੀਲ ਕੁਰੈਸ਼ੀ ਦੇ ਇਤਿਹਾਸਕ ਡਰਾਮੇਖੇਲ ਖੇਲ ਮੇਂ ਨਾਲ ਆਪਣੀ ਫਿਲਮੀ ਸ਼ੁਰੂਆਤ ਕੀਤੀ। ਕੁਦਸੀਆ ਨੇ ਹਾਲ ਹੀ ਵਿੱਚ ਕੁਝ ਅਣਕਹੀ ਵਿੱਚ ਤਾਨੀਆ ਆਗਾ ਦੀ ਭੂਮਿਕਾ ਨਿਭਾਈ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਫਿਰੋਜ਼ਪੁਰ, ਪੰਜਾਬ, ਭਾਰਤ ਵਿੱਚ ਸਤਲੁਜ ਦਰਿਆ ਦੇ ਕਿਨਾਰੇ ਇੱਕ ਸ਼ਹਿਰ ਹੈ। ਇਹ ਤੁਗਲੁਕ ਖ਼ਾਨਦਾਨ ਦੇ ਪ੍ਰਸਿੱਧ ਸੁਲਤਾਨ ਫਿਰੋਜ਼ ਸ਼ਾਹ ਤੁਗਲੁਕ (1351-88) ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿਸ ਨੇ ਦਿੱਲੀ ਦੀ ਸਲਤਨਤ 'ਤੇ 1351 ਤੋਂ 1388 ਤਕ ਰਾਜ ਕੀਤਾ। ਫਿਰੋਜ਼ਪੁਰ ਨੂੰ 'ਸ਼ਹੀਦਾਂ ਦੀ ਧਰਤੀ' ਕਿਹਾ ਜਾਂਦਾ ਹੈ। ਇਹ ਭਾਰਤ ਦੀ ਵੰਡ ਦੇ ਬਾਅਦ (ਭਾਰਤ-ਪਾਕਿ ਸਰਹੱਦ 'ਤੇ) ਇੱਕ ਸਰਹੱਦੀ ਸ਼ਹਿਰ ਬਣ ਗਿਆ। ਇੱਥੇ ਭਾਰਤ ਦੇ ਆਜ਼ਾਦੀ ਸੰਗਰਾਮੀਆਂ ਦੀਆਂ ਯਾਦਗਾਰਾਂ ਹਨ। ਨੇੜਲਾ ਫਿਰੋਜ਼ਪੁਰ ਛਾਉਣੀ ਦੇਸ਼ ਦਾ ਇੱਕ ਵੱਡਾ ਛਾਉਣੀ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਕਰਮਜੀਤ ਅਨਮੋਲ ਦਾ ਜਨਮ 2 ਜਨਵਰੀ 1972 ਨੂੰ ਪਿੰਡ - ਗੰਢੂਆਂ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ ਹੈ। ਪੰਜਾਬੀ ਹਾਸਰਸ ਕਲਾਕਾਰ, ਫ਼ਿਲਮ ਅਤੇ ਟੈਲੀਵਿਜ਼ਨ ਅਦਾਕਾਰ ਅਤੇ ਗਾਇਕ ਹਨ। ਇਹਨਾਂ ਨੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਕਈ ਮਸ਼ਹੂਰ ਫਿਲਮਾਂ ਵਿੱਚ ਕੰਮ ਕੀਤਾ ਜਿਵੇਂ ਕਿ 'ਵੈਸਟ ਇਜ਼ ਵੈਸਟ' (ਅੰਗਰੇਜ਼ੀ), 'ਕੈਰੀ ਓਨ ਜੱਟਾ', 'ਜੱਟ & ਜੂਲੀਅੱਟ', 'ਡਿਸਕੋ ਸਿੰਘ', 'ਜੱਟ ਜੇਮਸ ਬੌਂਡ', 'ਦੇਵ ਡੀ' (ਹਿੰਦੀ) ਅਤੇ ਕਈ ਹੋਰ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਫਿਰੋਜ਼ਪੁਰ ਜ਼ਿਲਾ ਪੰਜਾਬ ਦਾ ਮਹੱਤਵਪੂਰਨ ਸਰਹੱਦੀ ਜ਼ਿਲਾ ਹੈ। ਇਹ ਭਾਰਤ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਵਸਿਆ ਹੋਇਆ ਹੈ। ਫਿਰੋਜ਼ਪੁਰ ਜ਼ਿਲ੍ਹਾ ਪੰਜਾਬ ਦੇ ਬਾਈ ਜ਼ਿਲ੍ਹਿਆ 'ਚ ਇੱਕ ਹੈ। ਇਹ ਜ਼ਿਲ੍ਹਾ ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਹੈ। ਇਸ ਜ਼ਿਲ੍ਹੇ ਦਾ ਖੇਤਰਫਲ 5,305 ਵਰਗ ਕਿਲੋਮੀਟਰ ਜਾਂ (2,048 ਵਰਗ ਮੀਲ)। ਫ਼ਾਜ਼ਿਲਕਾ ਜ਼ਿਲ੍ਹਾ ਦੇ ਵੱਖ ਹੋਣ ਤੋਂ ਪਹਿਲਾ ਇਸ ਦਾ ਖੇਤਰਫਲ 11,142 ਵਰਗ ਕਿਲੋਮੀਟਰ ਸੀ। ਇਸ ਜ਼ਿਲ੍ਹੇ ਦੀ ਰਾਜਧਾਨੀ ਸ਼ਹਿਰ ਫਿਰੋਜ਼ਪੁਰ ਹੈ। ਇਸ ਦੇ ਦਸ ਦਰਵਾਜੇ ਅੰਮ੍ਰਿਤਸਰੀ ਦਰਵਾਜਾ, ਵਾਂਸੀ ਦਰਵਾਜਾ, ਮੱਖੂ ਦਰਵਾਜਾ, ਜ਼ੀਰਾ ਦਰਵਾਜਾ, ਬਗਦਾਦੀ ਦਰਵਾਜਾ, ਮੋਰੀ ਦਰਵਾਜਾ, ਦਿੱਲੀ ਦਰਵਾਜਾ, ਮਗਜਾਨੀ ਦਰਵਾਜਾ,ਮੁਲਤਾਨੀ ਦਰਵਾਜਾ ਅਤੇ ਕਸੂਰੀ ਦਰਵਾਜਾ ਹਨ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਨਿਕੋਲਾਇ ਇਵਾਨਿਵਿਚ ਨੋਸਕੋਵ (ਰੂਸੀ: Николай Иванович Носков) ਇੱਕ ਰੂਸੀ ਸਿੰਗਰ ਅਤੇ ਹਾਰਡ ਰੌਕ ਬੈਂਡ ਗੋਰਕੀ ਪਾਰਕ (1987-1990 ਦਰਮਿਆਨ) ਦਾ ਪੁਰਾਣਾ ਵੋਕਲਿਸਟ ਹੈ। ਗੋਲਡਨ ਗ੍ਰਾਮੋਫੋਨ ਦਾ ਪੰਜ ਵਾਰ ਦਾ ਵਿਜੇਤਾ। ਉਹ ਸ਼ੁਰੂਆਤੀ 1980ਵੇਂ ਦਹਾਕੇ ਵਿੱਚ ਮੋਕਬਾ (ਮੌਸਕੋ) ਐਨਸੈਂਬਲ ਦਾ ਇੱਕ ਮੈਂਬਰ ਵੀ ਰਿਹਾ ਹੈ, ਗੋਰਕੀ ਪਾਰਕ ਵਿੱਚ ਸ਼ਾਮਿਲ ਹੋਣ ਤੋਂ ਕੁੱਝ ਦੇਰ ਪਹਿਲਾਂ ਬੈਂਡ Гран-при (ਗ੍ਰੈਂਡ ਪ੍ਰਿਕਸ) ਵਿੱਚ, ਅਤੇ ਬਹੁਤ ਦੇਰ ਬਾਦ 1990 ਵਿੱਚ ਬੈਂਡ Николай (ਨਿਕੋਲਾਇ) ਵਿੱਚ ਰਿਹਾ ਹੈ। ਸ਼ੁਰੂਆਤੀ 1988 ਵਿੱਚ ਨੋਸਕੋਵ ਛੇ ਸੋਲੋ ਐਲਬਮਾਂ ਰਿਲੀਜ਼ ਕਰਨ ਵਾਲਾ ਇੱਕ ਸੋਲੋ ਕੈਰੀਅਰ ਰੱਖਦਾ ਸੀ। 2015 ਵਿੱਚ ਉਹ ਰੀਅਲਟੀ ਟੀਵੀ ਸੀਰੀਜ਼ ਗਲਾਵਨਾਇਆ ਸਟਸੀਨਾ ਦੇ ਦੂਜੇ ਸੈਸ਼ਨ ਵਿੱਚ ਜਿਊਰੀ ਸੀ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਭਾਗ) Pradhan Mantri Awas Yojana (Urban) ਸ਼ੁਰੂਆਤੀ ਸਾਲ ਅੰਦਰ ਇਸ ਯੋਜਨਾ ਅਧੀਨ ਭਾਰਤ ਸਰਕਾਰ ਨੇ 9 ਰਾਜਾ ਵਿੱਚ 305 ਸ਼ਹਿਰਾਂ ਦੀ ਚੋਣ ਕੀਤੀ ਹੈ ਜਿੱਥੇ ਗ਼ਰੀਬਾਂ ਲਈ ਘਰ ਬਣਾਉਣ ਦੀ ਯੋਜਨਾ ਵਿੱਚ ਸਹਾਇਤਾ ਦੀ ਯੋਜਨਾ ਬਣਾਈ ਹੈ।ਸਾਲ ਬਾਦ ੩੦੫ ਸ਼ਹਿਰਾਂ ਤੇ ਲਾਗੂ ਸਕੀਮ ਮਾਰਚ ੨੦੧੬ ਤੋਂ ੨੭ ਰਾਜਾਂ ਦੇ ਸਾਰੇ ੪੦੪੧ ਸ਼ਹਿਰਾਂ/ ਕਸਬਿਆਂ ਤੇ ਲਾਗੂ ਹੈ।
ਮਾਗਹੀ (ਮਾਗਧੀ) ਵਿਚਲਾ ਕਾਵਿ ਸਾਹਿਤ ਜਿੰਨਾ ਪ੍ਰਾਚੀਨ ਅਤੇ ਅਮੀਰ ਹੈ ਓਨਾ ਗੱਦ ਸਾਹਿਤ ਨਹੀਂ ਹੈ। ਹੋਰ ਭਾਰਤੀ ਭਾਸ਼ਾਵਾਂ ਵਾਂਗ ਮਾਗਹੀ ਵਿਚ ਵੀ ਗੱਦ ਸਾਹਿਤ 19ਵੀਂ ਸਦੀ ਦੇ ਅੰਤ ਵਿੱਚ ਸ਼ੁਰੂ ਹੋਇਆ। ਪਰ ਮਾਗਹੀ ਸਾਹਿਤਕ ਇਤਿਹਾਸਕਾਰਾਂ ਅਨੁਸਾਰ ਮਾਗਹੀ ਦਾ ਪਹਿਲਾ ਨਾਵਲ ਜਾਂ ਲੰਮੀ ਕਹਾਣੀ ‘ਸੁਨੀਤਾ’ (1928) ਵੀਹਵੀਂ ਸਦੀ ਦੇ ਤੀਜੇ ਦਹਾਕੇ ਵਿੱਚ ਛਪੀ। ਉਦੋਂ ਤੋਂ ਲੈ ਕੇ ਹੁਣ ਤੱਕ ਤਿੰਨ ਦਰਜਨ ਤੋਂ ਵੱਧ ਮਾਗਹੀ ਨਾਵਲ ਲਿਖੇ ਜਾ ਚੁੱਕੇ ਹਨ ਅਤੇ ਮਾਗਹੀ ਨਾਵਲ ਲਗਾਤਾਰ ਪ੍ਰਕਾਸ਼ਿਤ ਹੋ ਰਹੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਮੁਹੰਮਦ ਇਮਰਾਨ ਤਾਹਿਰ (ਜਨਮ 27 ਮਾਰਚ 1979) ਇੱਕ ਪਾਕਿਸਤਾਨੀ ਜੰਮਪਲ ਦੱਖਣੀ ਅਫਰੀਕਾ ਦਾ ਕ੍ਰਿਕਟਰ ਹੈ।ਓਹੋ ਸਪਿਨ ਗੇਂਦਬਾਜ਼ ਹੈ, ਜੋ ਮੁੱਖ ਤੌਰ ਤੇ ਗੇਂਦਬਾਜ਼ੀ ਕਰਦਾ ਹੈ ਗੂਗਲਜ਼ ਅਤੇ ਸੱਜੇ ਹੱਥ ਵਾਲਾ ਬੱਲੇਬਾਜ਼, ਤਾਹਿਰ ਇਸ ਸਮੇਂ ਦੱਖਣੀ ਅਫਰੀਕਾ ਲਈ ਖੇਡਦਾ ਹੈ। ਟੀ -20 ਆਈ ਵਿਚ, ਜਦੋਂਕਿ ਡਾਲਫਿਨ ਕ੍ਰਿਕਟ ਟੀਮ ਦੀ ਵੀ ਨੁਮਾਇੰਦਗੀ ਕਰਦਿਆਂ ਦੱਖਣੀ ਅਫਰੀਕਾ, ਮੁਲਤਾਨ ਸੁਲਤਾਨਾਂ, ਪਾਕਿਸਤਾਨ ਸੁਪਰ ਲੀਗ, ਗੁਆਨਾ ਅਮੇਜ਼ਨ ਵਾਰੀਅਰਜ਼, ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ, ਚੇਨਈ ਸੁਪਰ ਕਿੰਗਜ਼ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਅਤੇ ਸਰੀ ਕਾਉਂਟੀ ਕ੍ਰਿਕਟ ਕਲੱਬ ਵਿੱਚ ਵਾਇਟਿਲਟੀ ਟੀ -20 ਬਲਾਸਟ ਵਜੋਂ ਵੀ ਖੇਡਦਾ ਹੈ।
ਵਸਤਾਂ ਤੇ ਸੇਵਾਵਾਂ ਕਰ (ਸੰਖੇਪ ਵਿੱਚ: ਜੀ ਐਸ ਟੀ; ਅੰਗ੍ਰੇਜ਼ੀ ਵਿੱਚ: Goods and Services Tax or GST) ਭਾਰਤ ਅਤੇ ਰਾਜਾਂ ਵਿੱਚ ਇਸ ਵਰਗ ਦੇ ਪਹਿਲਾਂ ਪ੍ਰਚਲਤ ਵੱਖ ਵੱਖ ਕਰਾਂ ਦੀ ਥਾਂ ਸੰਗਠਤ ਰੂਪ ਵਿੱਚ ਲਾਗੂ ਜਾਣ ਵਾਲਾ ਇੱਕੋ ਅਜਿਹਾ ਟੈਕਸ (Indirect Tax) ਹੈ। ਜੋ ਦੇਸ ਦੇ ਜ਼ਿਆਦਾਤਰ ਅਸਿੱਧੇ ਟੈਕਸਾਂ ਨੂੰ ਤਬਦੀਲ ਕਰਕੇ ਟੈਕਸ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ਇਸ ਟੈਕਸ ਦੀ ਪ੍ਰਮੁੱਖ ਗੱਲ ਇਹ ਹੈ, ਕਿ ਇਸ ਦੇ ਲਾਗੂ ਹੋ ਜਾਣ ਨਾਲ ਸਮੁੱਚੇ ਦੇਸ਼ ਵਿੱਚ ਵਸਤਾਂ ਦੀਆਂ ਕੀਮਤਾਂ ਅਤੇ ਕਰ ਸਮਾਨ ਹੋ ਜਾਵੇਗਾ। ਇਸਨੂੰ 1947 ਤੋਂ ਬਾਅਦ ਭਾਰਤੀ ਟੈਕਸ ਪ੍ਰਣਾਲੀ ਵਿੱਚ ਵੱਡੀ ਸੋਧ ਮੰਨਿਆ ਜਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਵਸਤਾਂ ਅਤੇ ਸੇਵਾਵਾਂ ਬਿਲ (Goods and Service Tax Bill or GST Bill,) (122 ਵੀਂ) ਸੰਵਿਧਾਨਕ ਸੋਧ ਬਿਲ 2014 ਪੇਸ਼ ਕੀਤਾ ਗਿਆ ਹੈ।। ਇਹ ਕਰ ਰਾਸ਼ਟਰੀ ਪੱਧਰ ਤੇ ਉਤਪਾਦਨ, ਵਸਤਾਂ ਦੀ ਵਿਕਰੀ ਅਤੇ ਉਪਭੋਗ ਤੇ ਲਗਾਇਆ ਗਿਆ ਹੈ। ਇਹ ਭਾਰਤ ਦੀ ਕੇਂਦਰੀ ਸਰਕਾਰ ਅਤੇ ਭਾਰਤ ਦੇ ਰਾਜਾਂ ਦੇ ਚਲ ਰਹੇ ਵੱਖ ਵੱਖ ਅਸਿੱਧੇ ਕਰਾਂ ਨੂੰ ਤਬਦੀਲ ਕਰਕੇ ਕਰ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ਭਾਰਤ ਇੱਕ ਸੰਘੀ ਰਾਸ਼ਟਰ ਹੈ, ਇਸ ਲਈ ਜੀ.ਐਸ.ਟੀ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗ੍ਰਾਮ ਪੰਚਾਇਤ (ਅੰਗ੍ਰੇਜ਼ੀ: Gram Panchayat) ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਯਾਲਦਾ ਹਕੀਮ (ਅੰਗ੍ਰੇਜ਼ੀ: Yalda Hakim; ਜਨਮ 26 ਜੂਨ 1983) ਇੱਕ ਆਸਟ੍ਰੇਲੀਆਈ ਪ੍ਰਸਾਰਣ ਪੱਤਰਕਾਰ, ਨਿਊਜ਼ ਪੇਸ਼ਕਾਰ, ਅਤੇ ਦਸਤਾਵੇਜ਼ੀ ਨਿਰਮਾਤਾ ਹੈ। ਉਹ ਯੂਕੇ ਵਿੱਚ ਅਤੇ ਵਿਸ਼ਵ ਪੱਧਰ 'ਤੇ ਅੰਗਰੇਜ਼ੀ ਵਿੱਚ ਪ੍ਰਸਾਰਣ ਕਰਨ ਵਾਲੀ ਬੀਬੀਸੀ ਨਿਊਜ਼ ਦੀਆਂ ਮੁੱਖ ਪੇਸ਼ਕਾਰੀਆਂ ਵਿੱਚੋਂ ਇੱਕ ਸੀ। 1986 ਵਿੱਚ ਉਸਦੇ ਪਰਿਵਾਰ ਦੇ ਅਫਗਾਨਿਸਤਾਨ ਛੱਡਣ ਅਤੇ ਆਸਟ੍ਰੇਲੀਆ ਵਿੱਚ ਵਸਣ ਤੋਂ ਬਾਅਦ, ਉਹ ਪੱਛਮੀ ਸਿਡਨੀ ਦੇ ਉਪਨਗਰ ਪੈਰਾਮਾਟਾ ਵਿੱਚ ਵੱਡੀ ਹੋਈ ਅਤੇ ਪੱਤਰਕਾਰੀ ਦਾ ਅਧਿਐਨ ਕਰਨ ਲਈ ਚਲੀ ਗਈ। ਉਸਨੇ ਆਪਣਾ ਕੈਰੀਅਰ SBS ਟੈਲੀਵਿਜ਼ਨ ਤੋਂ ਸ਼ੁਰੂ ਕੀਤਾ, 2012 ਵਿੱਚ ਬੀਬੀਸੀ ਟੀਵੀ ਵਿੱਚ ਚਲੀ ਗਈ। ਜੁਲਾਈ 2023 ਵਿੱਚ, ਇਹ ਘੋਸ਼ਣਾ ਕੀਤੀ ਗਈ ਸੀ ਕਿ ਉਹ ਸਕਾਈ ਨਿਊਜ਼ ਵਿੱਚ ਸ਼ਾਮਲ ਹੋਣ ਲਈ ਬੀਬੀਸੀ ਛੱਡ ਰਹੀ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸਤਿੰਦਰ ਪਾਲ ਸਿੰਘ, ਜਿਸਨੂੰ ਸਤਿੰਦਰ ਸਰਤਾਜ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇੱਕ ਭਾਰਤੀ ਗਾਇਕ, ਗੀਤਕਾਰ, ਅਦਾਕਾਰ ਅਤੇ ਕਵੀ ਹੈ ਜੋ ਮੁੱਖ ਤੌਰ 'ਤੇ ਪੰਜਾਬੀ ਗੀਤਾਂ ਅਤੇ ਫਿਲਮਾਂ ਨਾਲ ਜੁੜਿਆ ਹੋਇਆ ਹੈ। ਉਸ ਨੇ ਆਪਣੇ ਗੀਤ 'ਸਾਈਂ' ਨਾਲ ਪ੍ਰਸਿੱਧੀ ਹਾਸਲ ਕੀਤੀ ਅਤੇ ਉਦੋਂ ਤੋਂ ਬਾਅਦ ਉਸ ਨੇ ਦੁਨੀਆ ਭਰ ਵਿੱਚ ਲਾਈਵ ਪ੍ਰਦਰਸ਼ਨ ਕੀਤੇ ਹਨ। ਸਰਤਾਜ ਨੇ ਮਹਾਰਾਜਾ ਦਲੀਪ ਸਿੰਘ ਦੇ ਰੂਪ ਵਿੱਚ 2017 ਵਿੱਚ "ਦ ਬਲੈਕ ਪ੍ਰਿੰਸ" ਫਿਲਮ ਵਿੱਚ ਆਪਣੇ ਫਿਲਮ ਕਰੀਅਰ ਦੀ ਸ਼ੁਰੂਆਤ ਕੀਤੀ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਵਿਆਹ ਦੋ ਵਿਅਕਤੀਆਂ ਵਿੱਚ ਇੱਕ ਬੰਧਨ ਦਾ ਪ੍ਰਣ ਹੁੰਦਾ ਹੈ। ਇਹ ਆਮ ਤੌਰ ਤੇ ਇੱਕ ਆਦਮੀ (ਲਾੜਾ) ਅਤੇ ਇੱਕ ਤੀਵੀਂ (ਲਾੜੀ) ਦੇ ਵਿੱਚਕਾਰ ਹੁੰਦਾ ਹੈ। ਕੁੱਝ ਥਾਵਾਂ ਤੇ, ਇੱਕੋ ਹੀ ਸੈਕਸ ਦੇ ਦੋ ਜਣਿਆਂ ਓੰਨ/ਜਣੀਆਂ ਵਿੱਚ ਵਿਆਹ ਕਾਨੂੰਨੀ ਹੈ। ਇਸ ਵਿੱਚ ਦੁਵੱਲੇ ਵਾਅਦੇ ਅਤੇ ਜੋੜੀ ਦਾ ਅੰਗੂਠੀਆਂ ਦਾ ਆਦਾਨ ਪ੍ਰਦਾਨ ਆਮ ਗੱਲ ਹੈ। ਸ਼ਾਦੀਆਂ ਧਾਰਮਿਕ ਥਾਵਾਂ ਜਾਂ ਹੋਰ ਥਾਵਾਂ, ਜਿਵੇਂ ਪਾਰਕ ਜਾਂ ਲੜਕੀ ਦੇ ਮਾਪਿਆਂ ਦੇ ਘਰ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਇਹ ਕਿਸੇ ਵੀ ਬੰਦੇ ਦੀ ਜਿੰਦਗੀ ਦੇ ਸਭ ਤੋਂ ਯਾਦਗਾਰੀ ਪਲ ਹੁੰਦੇ ਹਨ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਲਾੜਾ ਅਤੇ ਲਾੜੀ ਖਾਸ ਪਹਿਰਾਵਾ ਵੀ ਪਹਿਨਦੇ ਹਨ। ਆਮ ਤੌਰ ਤੇ ਹਰ ਦੇਸ਼ ਅਤੇ ਸੰਸਕ੍ਰਿਤੀ ਵਿੱਚ ਵਿਆਹ ਨਾਲ ਜੁੜੀਆਂ ਰਸਮਾਂ ਰੀਤਾਂ ਅਲੱਗ ਅਲੱਗ ਹੁੰਦੀਆਂ ਹਨ।
2026 ਫੀਫਾ ਵਿਸ਼ਵ ਕੱਪ (ਅੰਗ੍ਰੇਜ਼ੀ: 2026 FIFA World Cup), ਜਿਸਨੂੰ ਫੀਫਾ ਵਿਸ਼ਵ ਕੱਪ 26 ਦੇ ਰੂਪ ਵਿੱਚ ਮਾਰਕੀਟ ਕੀਤਾ ਗਿਆ ਹੈ, ਦੁਨੀਆਂ ਦਾ 23ਵਾਂ ਫੀਫਾ ਵਿਸ਼ਵ ਕੱਪ ਹੋਵੇਗਾ, ਜੋ ਕਿ ਫੀਫਾ ਦੇ ਮੈਂਬਰ ਐਸੋਸੀਏਸ਼ਨਾਂ ਦੀਆਂ ਰਾਸ਼ਟਰੀ ਟੀਮਾਂ ਦੁਆਰਾ ਮੁਕਾਬਲਾ ਕੀਤਾ ਜਾਣ ਵਾਲਾ ਚਾਰ ਸਾਲਾ ਅੰਤਰਰਾਸ਼ਟਰੀ ਪੁਰਸ਼ ਫੁੱਟਬਾਲ ਚੈਂਪੀਅਨਸ਼ਿਪ ਹੈ। ਇਹ ਟੂਰਨਾਮੈਂਟ 11 ਜੂਨ ਤੋਂ 19 ਜੁਲਾਈ, 2026 ਤੱਕ ਹੋਵੇਗਾ। ਇਸਦੀ ਮੇਜ਼ਬਾਨੀ ਤਿੰਨ ਉੱਤਰੀ ਅਮਰੀਕੀ ਦੇਸ਼ਾਂ ਦੇ 16 ਸ਼ਹਿਰਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਜਾਵੇਗੀ; ਮੈਚਾਂ ਦਾ ਮੁੱਖ ਮੇਜ਼ਬਾਨ ਦੇਸ਼ ਸੰਯੁਕਤ ਰਾਜ ਅਮਰੀਕਾ ਹੈ, ਜਦੋਂ ਕਿ ਕੈਨੇਡਾ ਅਤੇ ਮੈਕਸੀਕੋ ਸਹਾਇਕ ਮੇਜ਼ਬਾਨ ਹੋਣਗੇ। ਇਹ ਟੂਰਨਾਮੈਂਟ ਤਿੰਨ ਦੇਸ਼ਾਂ ਦੁਆਰਾ ਮੇਜ਼ਬਾਨੀ ਕੀਤਾ ਜਾਣ ਵਾਲਾ ਪਹਿਲਾ ਟੂਰਨਾਮੈਂਟ ਹੋਵੇਗਾ।
ਦਵਿੰਦਰ ਦਮਨ ਪੰਜਾਬੀ ਨਾਟਕਕਾਰ, ਨਾਟਕ ਨਿਰਦੇਸ਼ਕ ਅਤੇ ਪ੍ਰਸਿੱਧ ਰੰਗਕਰਮੀ ਹਨ। ਸ਼ਹੀਦ ਭਗਤ ਸਿੰਘ ਦੇ ਜੇਲ੍ਹ ਜੀਵਨ ਦੌਰਾਨ ਆਖ਼ਰੀ ਦਿਨਾਂ ਨੂੰ ਦਰਸਾਉਦਾ ਦਵਿੰਦਰ ਦਮਨ ਦਾ ਲਿਖਿਆ ਨਾਟਕ ਛਿਪਣ ਤੋਂ ਪਹਿਲਾਂ ਸਭ ਤੋਂ ਵਧ ਖੇਡੇ ਗਏ ਨਾਟਕਾਂ ਵਿੱਚੋਂ ਇੱਕ ਹੈ। ਸੰਤ ਸਿੰਘ ਸੇਖੋਂ ਦੇ ਮੰਚਨ ਲਈ ਮੁਸ਼ਕਲ ਸਮਝੇ ਜਾਂਦੇ ਨਾਟਕਾਂ ਵਿਚੋਂ ‘ਨਾਰਕੀ’ ਅਤੇ ‘ਮੋਇਆਂ ਸਾਰ ਨਾ ਕਾਈ’ ਨੂੰ ਦਵਿੰਦਰ ਦਮਨ ਨੇ ਦੇਰ ਪਹਿਲਾਂ ਖੇਡ ਦਿਖਾਇਆ ਸੀ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|