ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਿੰਗਾਰ, ਸਜਾਵਟ ਨੂੰ ਕਹਿੰਦੇ ਹਨ। ਮਨੁੱਖ ਜਾਤੀ ਦੀ ਸਿੰਗਾਰ ਕਰਨ ਦੀ ਪਰਵਿਰਤੀ ਜਮਾਂਦਰੂ ਹੈ। ਇਸਤਰੀਆਂ ਵਿਚ ਸਿੰਗਾਰ ਕਰਨ ਦੀ ਰੁਚੀ ਸਭ ਤੋਂ ਜ਼ਿਆਦਾ ਹੈ।ਇਸਤਰੀਆਂ ਦੇ ਸਿੰਗਾਰ ਕਰਨ ਦੇ ਪੁਰਾਣੇ ਸੋਲਾਂ ਢੰਗ ਮੰਨੇ ਗਏ ਹਨ। ਮੁਟਿਆਰਾਂ ਦੇ ਕੀਤੇ ਸਿੰਗਾਰ ਉਨ੍ਹਾਂ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਦੇ ਹਨ। ਇਹ ਸਿੰਗਾਰ ਪੈਰਾਂ ਦੇ ਨਹੁੰਆਂ ਤੋਂ ਸ਼ੁਰੂ ਹੁੰਦੇ ਹਨ। ਸਰੀਰ ਦੇ ਸਾਰੇ ਅੰਗਾਂ, ਏਥੋਂ ਤੱਕ ਕਿ ਸਿਰ ਦੇ ਵਾਲਾਂ ਨੂੰ ਵੀ ਸਜਾਇਆ ਜਾਂਦਾ ਹੈ। ਵਣਜਾਰਾ ਬੇਦੀ ਅਨੁਸਾਰ ਇਹ ਸੋਲਾਂ ਸਿੰਗਾਰ ਹੇਠ ਲਿਖੇ ਹਨ—
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਰਾਜਵੀਰ ਸਿੰਘ ਜਵੰਦਾ (1990 - 8 ਅਕਤੂਬਰ 2025) ਇੱਕ ਭਾਰਤੀ ਪੰਜਾਬੀ ਗਾਇਕ ਅਤੇ ਅਦਾਕਾਰ ਸੀ। ਉਸਨੇ "ਕਲੀ ਜਵੰਦੇ ਦੀ", "ਖੁਸ਼ ਰਿਹਾ ਕਰ", ਅਤੇ "ਦੋ ਨੀ ਸੱਜਣਾ " ਵਰਗੇ ਗੀਤਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਮੋਟਰਸਾਈਕਲ ਹਾਦਸੇ ਉਪਰੰਤ 11 ਦਿਨਾਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣ ਤੋਂ ਬਾਅਦ, 35 ਸਾਲ ਦੀ ਉਮਰ ਵਿੱਚ 8 ਅਕਤੂਬਰ 2025 ਨੂੰ ਉਸਦੀ ਮੌਤ ਹੋ ਗਈ।
ਅਲਕਾ ਲਾਂਬਾ (ਜਨਮ 21 ਸਤੰਬਰ 1975 ਵਿੱਚ ਦਿੱਲੀ) ਆਮ ਆਦਮੀ ਪਾਰਟੀ (ਆਪ) ਦੀ ਇੱਕ ਭਾਰਤੀ ਸਿਆਸਤਦਾਨ ਹੈ। ਉਹ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਸਾਬਕਾ ਪ੍ਰਧਾਨ, ਰਾਸ਼ਟਰੀ ਵਿਦਿਆਰਥੀ ਯੂਨੀਅਨ, ਭਾਰਤ ਦੀ ਸਾਬਕਾ ਕੌਮੀ ਪ੍ਰਧਾਨ, ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਸਕੱਤਰ ਹੈ। ਉਹ ਗੋ ਇੰਡੀਆ ਫਾਊਂਡੇਸ਼ਨ ਦੀ ਚੇਅਰਪਰਸਨ ਹੈ। ਭਾਰਤੀ ਰਾਸ਼ਟਰੀ ਕਾਗਰਸ ਵੱਖ-ਵੱਖ ਅਹੁਦਿਆਂ ਤੇ 20 ਸਾਲ ਦੇ ਲਈ ਸੇਵਾ ਦੇ ਬਾਅਦ ਉਸ ਨੇ 26 ਦਸੰਬਰ, 2013 ਨੂੰ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਪਾਰਟੀ ਛੱਡ ਦਿੱਤੀ। ਫਰਵਰੀ 2015 ਵਿੱਚ ਲਾਂਬਾ ਦਿੱਲੀ ਵਿਧਾਨ ਸਭਾ ਲਈ ਚਾਂਦਨੀ ਚੌਕ]] ਤੋਂ ਚੁਣੀ ਗਈ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮੁਹੰਮਦ ਇਮਰਾਨ ਪ੍ਰਤਾਪਗੜ੍ਹੀ (ਉਰਦੂ:محمّد عمران خان, ਹਿੰਦੀ: इमरान प्रतापगढ़ी) ਮੂਲ ਤੌਰ ਤੇ ਮੁਹੰਮਦ ਇਮਰਾਨ ਖਾਨ ਇੱਕ ਮਸ਼ਹੂਰ ਉਰਦੂ ਭਾਸ਼ਾ ਅਤੇ ਹਿੰਦੀ ਭਾਸ਼ਾ ਕਵੀ ਹੈ, ਜਿਸਨੇ ਆਪਣੀ ਇਨਕਲਾਬੀ ਕਵਿਤਾ ਦੁਆਰਾ ਹਾਜ਼ਰੀਨ ਦੀ ਪ੍ਰਸਿੱਧੀ ਹਾਸਲ ਕੀਤੀ ਹੈ। ਉਹ ਡੀਬੇਟ ਅਤੇ ਕਵਿਤਾ ਦੇ ਲਈ ਤਿੰਨ ਵਾਰ ਰਾਸ਼ਟਰੀ ਪੁਰਸਕਾਰ ਜੇਤੂ ਹੈ, ਉਸ ਦਾ ਆਪਣੇ ਦਿਲ ਦੇ ਮਗਰ ਚੱਲਣ ਵਿੱਚ ਪੱਕਾ ਵਿਸ਼ਵਾਸ ਹੈ। ਉਸ ਦੇ ਕੰਮ ਵਿੱਚ ਤਿੱਖੀ ਸਮਾਜਿਕ-ਸਿਆਸੀ ਭਟਕਣ ਬਾਰੇ, ਦੇਸ਼-ਪਿਆਰ, ਭਾਈਚਾਰੇ ਅਤੇ ਧਾਰਮਿਕ-ਸਮਾਜਿਕ ਸਦਭਾਵਨਾ ਦੀ ਕਵਿਤਾ ਪ੍ਰਬਲ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਮਲਿਆਲਮ ਲਿਪੀ (മലയാളം ലിപി) ਬ੍ਰਹਮੀ ਲਿਪੀ ਪਰਿਵਾਰ ਵਿੱਚੋਂ ਉਤਪੰਨ ਹੋਈ ਲਿਪੀ ਹੈ। ਇਸ ਦੀ ਵਰਤੋਂ ਮਲਿਆਲਮ ਭਾਸ਼ਾ ਦੇ ਨਾਲ ਨਾਲ ਪਨਿਆ, ਰਵੁਲਾ, ਕੋਂਕਣੀ ਭਾਸ਼ਾ ਲਿਖਣ ਲਈ ਹੁੰਦੀ ਹੈ। ਮਲਿਆਲਮ (മലയാളം, ਮਲਿਆਲਮ) ਜਾਂ ਕੇਰਲੀ (കൈരളി, ਕੈਰਲੀ) ਦੱਖਣੀ ਭਾਰਤ ਦੀ ਇੱਕ ਬੋਲੀ ਹੈ ਜੋ ਭਾਰਤ ਦੇ ਕੇਰਲਾ ਸੂਬੇ, ਤਮਿਲਨਾਡੂ ਦੇ ਕੰਨਿਆਂਕੁਮਾਰੀ, ਕਰਨਾਟਕ ਦੇ ਦੱਖਣ ਕੰਨੜ ਜਿਲ੍ਹੇ ਅਤੇ ਪਾਂਡੇਚੇਰੀ ਅਤੇ ਲਕਸ਼ਦੀਪ ਵਿੱਚ ਬੋਲੀ ਜਾਂਦੀ ਹੈ।
ਜਲ ਮਹਿਲ ਰਾਜਸਥਾਨ, ਭਾਰਤ ਦੀ ਰਾਜਧਾਨੀ ਜੈਪੁਰ ਦੇ ਮਾਨਸਾਗਰ ਝੀਲ ਦੇ ਮੱਧ ਵਿੱਚ ਸਥਿਤ ਇੱਕ ਪ੍ਰਸਿੱਧ ਇਤਿਹਾਸਿਕ ਮਹਿਲ ਹੈ। ਅਰਾਵਲੀ ਪਹਾੜੀਆਂ ਦੀ ਗੋਦ ਵਿੱਚ ਉਸਰਿਆ ਇਹ ਮਹਿਲ ਝੀਲ ਦੇ ਵਿੱਚ ਬਣਿਆ ਹੋਣ ਕਰਕੇ ਇਸਨੂੰ ਆਈ ਬਾਲ ਵੀ ਕਿਹਾ ਜਾਂਦਾ ਹੈ। ਇਸਨੂੰ ਰੋਮੇਂਟਿਕ ਮਹਿਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਜੈ ਸਿੰਘ ਵਲੋਂ ਨਿਰਮਾਣ ਕਰਵਾਏ ਗਏ ਇਸ ਮਹਿਲ ਵਿੱਚ ਪੁਰਾਤਨ ਮਹਿਲਾ ਵਾਂਗ ਹੀ, ਮਹਰਬੋ, ਬੁਰਜਾਂ, ਛੱਤਰੀਆਂ ਅਤੇ ਪੌੜੀਆਂ ਵੀ ਹਨ। ਇਹ ਮਹਿਲ ਵਰਗਾਕਾਰ ਆਕਾਰ ਵਿੱਚ ਹੈ।
ਜੇਜੇ ਲਾਲਪੇਖਲੂਆ (ਅੰਗ੍ਰੇਜ਼ੀ: Jeje Lalpekhlua; ਜਨਮ 7 ਜਨਵਰੀ 1991) ਇੱਕ ਭਾਰਤੀ ਪੇਸ਼ੇਵਰ ਫੁੱਟਬਾਲਰ ਹੈ ਜੋ ਕਲੱਬ ਚੇਨਈਯਿਨ ਦਾ ਕਪਤਾਨ ਹੈ ਅਤੇ ਭਾਰਤ ਦੀ ਰਾਸ਼ਟਰੀ ਫੁੱਟਬਾਲ ਟੀਮ ਲਈ ਵੀ ਖੇਡਦਾ ਹੈ। ਉਹ ਆਪਣੀ ਸ਼ੁਰੂਆਤ ਤੋਂ ਬਾਅਦ ਇੰਡੀਅਨ ਸੁਪਰ ਲੀਗ ਵਿਚ ਦੂਜਾ ਸਭ ਤੋਂ ਵੱਡਾ ਗੋਲ ਕਰਨ ਵਾਲਾ ਖਿਡਾਰੀ ਹੈ। 2015 ਵਿਚ, ਉਸਨੇ ਮੋਹੂਨ ਬਾਗਾਨ ਅਤੇ ਇੰਡੀਅਨ ਸੁਪਰ ਲੀਗ ਚੇਨਈਯਿਨ ਨਾਲ ਆਈ-ਲੀਗ ਜਿੱਤੀ, ਅਤੇ ਬਾਅਦ ਵਿਚ ਇਸ ਨੂੰ ਸਾਲ ਦਾ ਐਫ.ਪੀ.ਏ.ਆਈ.
ਨਿਹਾਲ ਸਿੰਘ ਵਾਲਾ ਵਿਧਾਨ ਸਭਾ ਚੋਣ ਹਲਕਾ
ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 71 ਮੋਗਾ ਜ਼ਿਲ੍ਹਾ ਵਿੱਚ ਆਉਂਦਾ ਹੈ।
ਸੋਨਾ (ਅੰਗ੍ਰੇਜ਼ੀ: gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਲਈ Au ਸੰਕੇਤਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ।
ਜ਼ਮੀਨ ਜਿਸ ਨੂੰ ਕਿੱਤੇ ਕਿੱਤੇ ਸੁੱਕੀ ਜ਼ਮੀਨ ਵੀ ਕਿਹਾ ਜਾਂਦਾ ਹੈ, ਧਰਤੀ ਦਾ ਉਹ ਹਿੱਸਾ ਹੈ ਜੋ ਪਾਣੀ ਨਾਲ ਢੱਕਿਆ ਹੋਇਆ ਨਹੀਂ ਹੈ। ਇਹ ਧਰਤੀ ਦੀ ਸਤ੍ਹਾ ਦਾ 29.2% ਬਣਦੀ ਹੈ ਅਤੇ ਇਸ ਵਿੱਚ ਸਾਰੇ ਮਹਾਂਦੀਪ ਅਤੇ ਟਾਪੂ ਸ਼ਾਮਲ ਹਨ। ਧਰਤੀ ਦੀ ਜ਼ਮੀਨ ਦੀ ਸਤ੍ਹਾ ਲਗਭਗ ਪੂਰੀ ਤਰ੍ਹਾਂ ਚੱਟਾਨ, ਮਿੱਟੀ ਅਤੇ ਖਣਿਜਾਂ ਦੀ ਇੱਕ ਪਰਤ ਨਾਲ ਢੱਕੀ ਹੋਈ ਹੈ ਜੋ ਪੇਪੜੀ ਦੇ ਬਾਹਰੀ ਹਿੱਸੇ ਨੂੰ ਬਣਾਉਂਦੀ ਹੈ। ਧਰਤੀ ਕਾਰਬਨ ਚੱਕਰ, ਨਾਈਟ੍ਰੋਜਨ ਚੱਕਰ, ਅਤੇ ਪਾਣੀ ਦੇ ਚੱਕਰ ਵਿੱਚ ਸ਼ਾਮਲ ਹੋਣ ਕਰਕੇ ਧਰਤੀ ਦੇ ਜਲਵਾਯੂ ਪ੍ਰਣਾਲੀ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੀ ਹੈ। ਜ਼ਮੀਨ ਦਾ ਇੱਕ ਤਿਹਾਈ ਹਿੱਸਾ ਰੁੱਖਾਂ ਨਾਲ ਢੱਕਿਆ ਹੋਇਆ ਹੈ, ਦੂਜਾ ਤੀਜਾ ਹਿੱਸਾ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਅਤੇ ਦਸਵਾਂ ਹਿੱਸਾ ਸਥਾਈ ਬਰਫ਼ ਅਤੇ ਗਲੇਸ਼ੀਅਰਾਂ ਹੇਠ ਹੈ।
ਖ਼ੁਸਵੰਤ ਸਿੰਘ (2 ਫ਼ਰਵਰੀ 1915 - 20 ਮਾਰਚ 2014) ਇੱਕ ਭਾਰਤੀ ਨਾਵਲਕਾਰ, ਪੱਤਰਕਾਰ ਅਤੇ ਇਤਿਹਾਸਕਾਰ ਸਨ। ਉਹਨਾਂ ਦਾ ਹਫ਼ਤਾਵਾਰੀ ਕਾਲਮ, ਵਿਦ ਮੈਲਿਸ ਟੁਵਾਰਡਜ਼ ਵੱਨ ਐਂਡ ਆਲ, ਦੇਸ਼ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲ਼ਾ ਕਾਲਮ ਸੀ ਜੋ ਕਈ ਰੋਜ਼ਾਨਾ ਅੰਗਰੇਜ਼ੀ ਅਖ਼ਬਾਰਾਂ ਵਿੱਚ ਛਪਦਾ ਸੀ; ਜਿਹਨਾਂ ਵਿੱਚ ''ਹਿੰਦੁਸਤਾਨ ਟਾਈਮਜ਼'', ਦ ਟੈਲੀਗ੍ਰਾਫ਼ ਅਤੇ ਦ ਪਾਇਨੀਅਰ ਆਦਿ ਦੇ ਨਾਂ ਸ਼ਾਮਲ ਹਨ। 70 ਅਤੇ 80ਵਿਆਂ ਵਿੱਚ ਉਹ ਕਈ ਅਖ਼ਬਾਰਾਂ ਅਤੇ ਰਸਾਲਿਆਂ ਦੇ ਸੰਪਾਦਕ ਵੀ ਰਹੇ। ਉਹ ਪਦਮ ਭੂਸ਼ਣ (1974) ਅਤੇ ਪਦਮ ਵਿਭੂਸ਼ਣ (2007) ਖ਼ਿਤਾਬ ਵੀ ਹਾਸਲ ਕਰ ਚੁੱਕੇ ਹਨ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਬੋਆ ਦੇਵੀ ਬਿਹਾਰ ਦੇ ਮਧੂਬਨੀ ਜ਼ਿਲੇ ਦੇ ਜੀਤਵਾਰਪੁਰ ਪਿੰਡ ਦੀ ਇਕ ਮਿਥਿਲਾ ਪੇਂਟਿੰਗ ਕਲਾਕਾਰ ਹੈ। ਮਿਥਿਲਾ ਪੇਂਟਿੰਗ ਇੱਕ ਪ੍ਰਾਚੀਨ ਲੋਕ ਕਲਾ ਹੈ ਜੋ ਇਸ ਖਿੱਤੇ ਵਿੱਚ ਉਤਪੰਨ ਹੋਈ ਹੈ। ਇਹ ਇੱਕ ਗੁੰਝਲਦਾਰ ਜਿਓਮੈਟ੍ਰਿਕ ਅਤੇ ਰੇਖਿਕ ਪੈਟਰਨਾਂ ਦੀ ਇੱਕ ਲੜੀ ਵਜੋਂ ਮੰਨਿਆ ਜਾਂਦਾ ਹੈ ਜਿਸ ਨੂੰ ਇੱਕ ਘਰ ਦੇ ਅੰਦਰੂਨੀ ਚੈਂਬਰਾਂ ਦੀਆਂ ਕੰਧਾਂ 'ਤੇ ਪਾਇਆ ਜਾਂਦਾ ਹੈ। ਬਾਅਦ ਵਿਚ ਇਸ ਨੂੰ ਹੱਥ ਨਾਲ ਬਣੇ ਕਾਗਜ਼ ਅਤੇ ਕੈਨਵੈਸਾਂ ਵਿਚ ਤਬਦੀਲ ਕਰ ਦਿੱਤਾ ਗਿਆ। ਬੋਆ ਦੇਵੀ ਨੇ 1984 ਵਿਚ ਰਾਸ਼ਟਰੀ ਪੁਰਸਕਾਰ ਜਿੱਤਿਆ ਅਤੇ 2017 ਵਿਚ ਪਦਮ ਸ਼੍ਰੀ ਪ੍ਰਾਪਤ ਕੀਤਾ।
ਸਰਸਵਤੀ ਸਨਮਾਨ (ਹਿੰਦੀ: सरस्वती सम्मान) ਭਾਰਤ ਦੇ ਸੰਵਿਧਾਨ ਦੀ VIII ਸੂਚੀ ਵਿੱਚ ਸੂਚੀਬੱਧ 22 ਭਾਰਤੀ ਭਾਸ਼ਾਵਾਂ ਵਿੱਚੋਂ ਕਿਸੇ ਵੀ ਵਿੱਚ ਵਧੀਆ ਵਾਰਤਕ ਜਾਂ ਕਵਿਤਾ ਦੇ ਸਾਹਿਤਕ ਕੰਮ ਲਈ ਦਿੱਤਾ ਜਾਣ ਵਾਲਾਂ ਇੱਕ ਸਲਾਨਾ ਪੁਰਸਕਾਰ ਹੈ। ਇਸਦਾ ਨਾਮ ਗਿਆਨ ਦੀ ਭਾਰਤੀ ਦੇਵੀ ਦੇ ਨਾਮ ਤੇ ਰੱਖਿਆ ਗਿਆ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਡੇ ਸਾਹਿਤਕ ਪੁਰਸਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸਰਸਵਤੀ ਸਨਮਾਨ ਦੀ ਸ਼ੁਰੂਆਤ 1991 ਵਿੱਚ ਕੇ ਕੇ ਬਿਰਲਾ ਫਾਉਂਡੇਸ਼ਨ ਦੁਆਰਾ ਕੀਤੀ ਗਈ ਸੀ। ਇਸ ਤਹਿਤ 10 ਲੱਖ ਰੁਪਏ ਸਨਮਾਨ ਰਾਸੀ, ਪ੍ਰਸ਼ਸਤੀ ਪੱਤਰ ਅਤੇ ਪ੍ਰਤੀਕ ਚਿਹਨ ਸ਼ਾਮਲ ਹਨ। ਉਮੀਦਵਾਰਾਂ ਨੂੰ ਇੱਕ ਪੈਨਲ (ਜਿਸ ਵਿੱਚ ਵਿਦਵਾਨ ਅਤੇ ਸਾਬਕਾ ਪੁਰਸਕਾਰ ਜੇਤੂ ਸ਼ਾਮਲ ਹੁੰਦੇ ਹਨ) ਦੁਆਰਾ ਪਿਛਲੇ ਦਸ ਸਾਲਾਂ ਵਿੱਚ ਪ੍ਰਕਾਸ਼ਿਤ ਸਾਹਿਤਕ ਰਚਨਾਵਾਂ ਦੇ ਅਧਾਰ 'ਤੇ ਚੁਣਿਆ ਜਾਂਦਾ ਹੈ। ਪਹਿਲਾ ਸਰਸਵਤੀ ਸਨਮਾਨ ਹਿੰਦੀ ਦੇ ਸਾਹਿਤਕਾਰ ਡਾ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਉਦਾਸੀ ਸੰਪਰਦਾਇ ਇੱਕ ਧਾਰਮਿਕ ਅਤੇ ਸਾਹਿਤਿਕ ਪਰੰਪਰਾ ਹੈ, ਜੋ ਬਾਬਾ ਸ਼੍ਰੀਚੰਦ (1494-1643) ਨੇ ਚਲਾਈ। ਬਾਬਾ ਸ਼੍ਰੀਚੰਦ ਤੋਂ ਉਦਾਸੀ ਸਾਧੂਆਂ ਦੀ ਪਰੰਪਰਾ ਚੱਲੀ,ਉਦਾਸੀ ਸੰਪਰਦਾਇ ਦੇ ਕਈ ਸਾਧੂਆਂ ਨੇ ਬਹੁਤ ਸਾਰੇ ਸਾਹਿਤ ਦੀ ਰਚਨਾ ਕੀਤੀ, ਜਿਸ ਦਾ ਖੇਤਰ ਸਦਾਚਾਰਿਕਤਾ ਅਤੇ ਅਧਿਆਤਮਿਕਤਾ ਤੱਕ ਸੀਮਿਤ ਰਿਹਾ ਹੈ। ਇਹਨਾਂ ਰਚਨਾਵਾਂ ਵਿੱਚ ਚਮਤਕਾਰੀ ਸਾਹਿਤਿਕ ਗੁਣ ਅਤੇ ਭਾਸ਼ਾਈ ਵਿਸ਼ੇਸ਼ਤਾਵਾਂ ਮੋਜੂਦ ਹਨ। ਬਾਬਾ ਸ਼੍ਰੀਚੰਦ ਦੁਆਰਾ ਰਚਿਤ 'ਆਰਤਾ ਨਾਨਕ ਸ਼ਾਹ ਦਾ' ਪ੍ਰਾਪਤ ਹੁੰਦਾ ਹੈ। ਜੋ ਇਸ ਪ੍ਰਕਾਰ ਹੈ -
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕਲਮੰਡਲਮ ਕਲਿਆਣੀਕੁੱਟੀ ਅੰਮਾ (1915–1999) ਦੱਖਣੀ ਭਾਰਤ ਵਿੱਚ ਕੇਰਲਾ ਤੋਂ ਆਉਣ ਵਾਲੀ ਇੱਕ ਮਹਾਂਕਾਲੀ ਬਣਾਉਣ ਵਾਲੀ ਮੋਹਿਨੀਅੱਟਮ ਨ੍ਰਿਤਕ ਸੀ। ਰਾਜ ਦੇ ਮਲੱਪੁਰਮ ਜ਼ਿਲੇ ਦੇ ਤਿਰੁਣਾਵਿਆ ਦੀ ਵਸਨੀਕ, ਉਹ ਮੋਹਨੀਅੱਟਮ ਨੂੰ ਇੱਕ ਨਿਰਾਸ਼ਾਜਨਕ, ਨਜ਼ਦੀਕੀ ਵਿਨਾਸ਼ਕਾਰੀ ਰਾਜ ਵਿਚੋਂ ਇੱਕ ਮੁੱਖਧਾਰਾ ਦੇ ਭਾਰਤੀ ਕਲਾਸੀਕਲ ਨਾਚ ਵਿੱਚ ਮੁੜ ਜ਼ਿੰਦਾ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਸੀ, ਇਸ ਨੂੰ ਰਸਮੀ ਢਾਂਚਾ ਅਤੇ ਸਜਾਵਟ ਵਜੋਂ ਪੇਸ਼ ਕਰਦੀ ਸੀ।
ਮਾਸਲੇਨਿਸਤਾ (ਪੈਨਕੇਕ ਉਤਸਵ) ਪੂਰਬ ਸਲੇਵਿਕ ਦਾ ਧਾਰਮਿਕ ਤਿਉਹਾਰ ਹੈ ਅਤੇ ਰੂਸ ਦਾ ਸਭ ਤੋਂ ਅਨੰਦਵਰਧਕ ਤਿਉਹਾਰ ਮੰਨਿਆ ਜਾਂਦਾ ਹੈ। ਇਹ ਹਰ ਸਾਲ ਫਰਵਰੀ ਜਾਨ ਮਾਰਚ ਦੀ ਮਹੀਨੇ ਵਿੱਚ ਸੱਤ ਦਿਨਾਂ ਲਈ ਮਨਾਇਆ ਜਾਂਦਾ ਹੈ।ਇਹ ਉਤਸਵ ਕਜ਼ਾਖੀ, ਯੂਕਰੇਨੀ ਤੇ ਬੁਲਗਾਰੀ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ। ਇੱਕ ਪਾਰੰਪਰਕ ਰੂਸੀ ਤਿਉਹਾਰ ਜੋ ਕੀ ਸਰਦੀ ਦਾ ਅੰਤ ਤੇ ਬਸੰਤ ਦੀ ਸ਼ੁਰੂਆਤ ਦਾ ਜਸ਼ਨ ਮਨਾਉਂਦਾ ਹੈ। ਇਸਨੂੰ ਮੱਖਣ ਹਫਤੇ ਜਾਨ ਪੈਨਕੇਕ ਦਾ ਹਫਤਾ ਵੀ ਕਹਿੰਦੇ ਹਨ. ਇਸ ਤਿਉਹਾਰ ਵਿੱਚ ਪੈਨਕੇਕ ਬਣਾਉਣ ਦੀ ਰਸਮ ਹੁੰਦੀ ਹੈ। ਸੋਨੇ ਤੇ ਭੂਰੇ ਰੰਗ ਦੇ ਗੋਲ ਆਕਾਰ ਦੇ ਪੈਨਕੇਕ ਗੋਲ ਤੇ ਪੀਲੇ ਰੰਗ ਦੇ ਸੂਰਜ ਦੇ ਰੂਪ ਨੂੰ ਦਰਸ਼ਾਉਂਦਾ ਹੈ ਜੋ ਕੀ ਸਰਦੀਆਂ ਦੇ ਖਤਮ ਹੋਣ ਤੋ ਬਾਦ ਉਭਰਕੇ ਬਾਹਰ ਆਉਂਦਾ ਹੈ. ਪੈਨਕੇਕ ਨੂੰ ਮੱਖਣ, ਜੈਮ ਜਾਨ ਫਲਾਂ ਦੇ ਮੁਰੱਬੇ ਨਾਲ ਖਾਏ ਜਾਂਦੇ ਹਨ। ਮਾਸਲੇਨਿਸਤਾ ਦੇ ਹੋਰ ਉਤਸਵਾਂ ਵਿੱਚ ਬੋਨਫਾਇਰ, ਪਾਰੰਪਰਕ ਰੂਸੀ ਨਾਚ ਗਾਨਾ, ਆਤਾਸ਼ਬਾਦੀ, ਕਠਪੁਤਲੀ ਪ੍ਰਦਰਸ਼ਨ, ਝੂਲੇ ਆਦੀ ਹੁੰਦੇ ਹਨ.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਅਗਸਤ 2025 ਵਿੱਚ, ਪੰਜਾਬ ਦੇਸ਼ ਦੇ 12 ਤੋਂ ਵੱਧ ਜ਼ਿਲ੍ਹਿਆਂ ਦੇ ਲਗਭਗ 1400 ਪਿੰਡਾਂ ਨੂੰ ਇੱਕ ਵਿਨਾਸ਼ਕਾਰੀ ਹੜ੍ਹ ਦੇ ਸੰਕਟ ਦਾ ਸਾਹਮਣਾ ਕਰਨਾ ਪਿਆ, ਜਿਸਨੂੰ 1988 ਤੋਂ ਬਾਅਦ ਲਗਭਗ ਚਾਰ ਦਹਾਕਿਆਂ ਵਿੱਚ ਸਭ ਤੋਂ ਭੈੜਾ ਹੜ੍ਹ ਸੰਕਟ ਮੰਨਿਆ ਜਾਂਦਾ ਹੈ। ਉੱਪਰੀ ਜਲਗਾਹਾਂ (ਖਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ) ਵਿੱਚ ਅਸਾਧਾਰਨ ਤੌਰ 'ਤੇ ਭਾਰੀ ਮਾਨਸੂਨ ਬਾਰਿਸ਼ਾਂ ਕਾਰਨ ਆਏ ਹੜ੍ਹ, ਕਈ ਡੈਮਾਂ - ਖਾਸ ਕਰਕੇ ਪੌਂਗ, ਰਣਜੀਤ ਸਾਗਰ ਅਤੇ ਭਾਖੜਾ - ਤੋਂ ਵਾਧੂ ਪਾਣੀ ਛੱਡਣ ਕਾਰਨ, ਜਿਸ ਨੇ ਹੇਠਲੇ ਜ਼ਿਲ੍ਹਿਆਂ, ਖਾਸ ਕਰਕੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਨਾਲ-ਨਾਲ ਇਲਾਕੇ ਵਿੱਚ ਹੜ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ। ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਕਪੂਰਥਲਾ ਅਤੇ ਫਾਜ਼ਿਲਕਾ ਸਨ। ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਰੂਪਨਗਰ, ਮੋਗਾ, ਸੰਗਰੂਰ, ਬਰਨਾਲਾ, ਪਟਿਆਲਾ ਅਤੇ ਐਸ. ਏ.
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਪਿੰਡ, ਛੋਟੀ ਵਸਤੀ, ਛੋਟੇ ਨਗਰ, ਗਰ੍ਹਾਂ ਨੂੰ ਕਹਿੰਦੇ ਹਨ। ਪਿੰਡ ਮਨੁੱਖਾ ਸਰੀਰ ਨੂੰ ਵੀ ਕਹਿੰਦੇ ਹਨ। ਸਰਾਧਾਂ ਵਿਚ ਪਿਤਰਾਂ ਨਮਿਤ ਇਕ ਰਸਮ ਕੀਤੀ ਜਾਂਦੀ ਹੈ। ਜਿਸ ਵਿਚ ਜੌਂ ਦੇ ਆਟੇ ਦੇ ਬਣਾਏ ਪਿੰਡ ਦਾਨ ਵਿਚ ਦਿੱਤੇ ਜਾਂਦੇ ਹਨ। ਪਿੰਡ,ਆਟੇ ਨੂੰ ਗੁੰਨ੍ਹ ਕੇ ਬਣਾਏ ਹੋਏ ਪਿੰਨੇ ਨੂੰ ਕਹਿੰਦੇ ਹਨ। ਜਦ ਕਿਸੇ ਵਿਅਕਤੀ ਦੇ ਮੁਰਦੇ ਸਰੀਰ ਨੂੰ ਫੂਕਣ ਲਈ ਸਿੜ੍ਹੀ ਤੇ ਪਾ ਕੇ ਸ਼ਮਸ਼ਾਨ ਘਾਟ ਸਿਵਿਆਂ ਮੜ੍ਹੀਆਂ ਵਿਚ ਲੈ ਕੇ ਜਾਂਦੇ ਸਨ, ਉਸ ਸਮੇਂ ਆਟੇ ਦੇ ਬਣਾਏ ਪਿੰਨਿਆਂ ਨਾਲ ਇਕ ਰਸਮ ਕੀਤੀ ਜਾਂਦੀ ਸੀ ਜਿਸ ਨੂੰ ਵੀ ਪਿੰਡ ਕਹਿੰਦੇ ਹਨ। ਕਈ ਇਲਾਕਿਆਂ ਵਿਚ ਪਿੰਡੇ ਕਹਿੰਦੇ ਹਨ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਹਕੀਮ ਅਰਸ਼ਦ ਸ਼ਹਿਜ਼ਾਦ (1955) ਪਾਕਿਸਤਾਨੀ ਪੰਜਾਬ ਦੇ ਇੱਕ ਸ਼ਾਇਰ ਹਨ। ਇਨ੍ਹਾਂ ਨੇ ਅਪ੍ਰੈਲ 1998 ਵਿੱਚ ਆਪਣੀ ਪਹਿਲੀ ਕਿਤਾਬ ‘ਸੂਲੀ ਉੱਤੇ ਸੱਚ’ ਲਿੱਖ ਕੇ ਸਾਹਿਤਿਕ ਸਫ਼ਰ ਦੀ ਸ਼ੁਰੂਆਤ ਕੀਤੀ। ਇਹ ਇੱਕ ਹਕੀਮ ਹੋਣ ਦੇ ਨਾਲ ਨਾਲ ਪੰਜਾਬੀ ਅਦਬੀ ਮਜਲਿਸ਼ ਮਾਂ ਬੋਲੀ, ਸ਼ਕਰਗੜ੍ਹ ਦੇ ਚੇਅਰਮੈਨ ਵੀ ਹਨ। ਇਨ੍ਹਾਂ ਨੂੰ ਵੱਖ ਵੱਖ ਅਦਾਰਿਆਂ ਵਲੋਂ ਵੱਖ ਵੱਖ ਐਵਾਰਡਾਂ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।
ਨੱਥੋਵਾਲ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਰਾਏਕੋਟ ਦਾ ਇੱਕ ਪਿੰਡ ਹੈ। ਇਸ ਪਿੰਡ ਨੂੰ ਫੌਜੀਆਂ ਦਾ ਪਿੰਡ ਵੀ ਕਿਹਾ ਜਾਂਦਾ ਹੈ। ਇਹ ਕਸਬਾ ਰਾਏਕੋਟ ਤੋਂ ਥੋੜ੍ਹੀ ਹੀ ਦੂਰ ਵਸਿਆ ਹੋਇਆ ਹੈ। ਇਸ ਪਿੰਡ ਨੂੰ 350 ਸਾਲ ਪਹਿਲਾਂ ਬੁੱਟਰ, ਸੰਧੂ ਅਤੇ ਸਿੱਧੂ ਗੋਤ ਦੇ ਲੋਕਾਂ ਨੇ ਵਸਾਇਆ ਸੀ। ਇਸ ਪਿੰਡ ਤੇਰਾਂ ਤੋਂ ਵੱਧ ਵੱਖ-ਵੱਖ ਰੈਂਕਾਂ ’ਤੇ ਤੈਨਾਤ ਫੌਜੀ ਜਵਾਨ ਸ਼ਹਾਦਤ ਦੇ ਚੁੱਕੇ ਹਨ।
ਯੁਸਮਰਗ ਜਾਂ ਯੂਸਮਾਰਗ (یوسمرگ) (ਇਸਦਾ ਅਰਥ ਹੈ 'ਯਿਸੂ ਦਾ ਮੈਦਾਨ') ਭਾਰਤ ਦੇ ਜੰਮੂ ਅਤੇ ਕਸ਼ਮੀਰ, ਦੇ ਬਡਗਾਮ ਜ਼ਿਲ੍ਹੇ ਦੇ ਪੱਛਮੀ ਹਿੱਸੇ ਵਿੱਚ ਇੱਕ ਪਹਾੜੀ ਸਟੇਸ਼ਨ ਹੈ। ਇਹ ਸ੍ਰੀਨਗਰ ਜੋ ਕੀ ਗਰਮੀਆਂ ਦੀ ਰਾਜਧਾਨੀ ਹੈ ਉਸ ਤੋਂ 53 ਕਿਲੋਮੀਟਰ ਦਖਣ ਵੱਲ ਹੈ। ਯੁਸਮਰਗ ਸੁੰਦਰ ਲੈਂਡਸਕੇਪਾਂ, ਛੋਟੀਆਂ ਪਾਈਨ ਨਰਸਰੀਆਂ, ਹਰੇ ਚਰਾਗਾਹਾਂ ਅਤੇ ਦਿਲ ਨੂੰ ਛੂਹਣ ਵਾਲੇ ਲੋਟਿਕ ਅਤੇ ਲੈਂਟਿਕ ਵਾਟਰ ਬਾਡੀਜ਼ ਲਈ ਜਗ੍ਹਾ ਪ੍ਰਦਾਨ ਕਰਦਾ ਹੈ। ਨੀਲਨਾਗ, ਦੂਧਗੰਗਾ ਅਤੇ ਨਵੇਂ ਸਿਰੇ ਤੋਂ ਬਣਾਏ ਗਏ ਨਕਲੀ ਡੈਮ ਮੈਦਾਨਾਂ ਦੀ ਸੁੰਦਰਤਾ ਨੂੰ ਹੋਰ ਵੀ ਵਧਾ ਦਿੰਦੇ ਹਨ। ਕੁਦਰਤ ਨੇ ਯੁਸਮਾਰਗ ਨੂੰ ਸੁਹਾਵਣੇ ਬਨਸਪਤੀ ਅਤੇ ਜੀਵ-ਜੰਤੂਆਂ ਨਾਲ ਨਿਵਾਜਿਆ ਹੈ। ਯੁਸਮਾਰਗ ਨੂੰ ਅਕਸਰ ਟ੍ਰੈਕਰਸ ਦੀ ਜੰਨਤ ਕਿਹਾ ਜਾਂਦਾ ਹੈ। ਯੁਸਮਰਗ ਕੋਲ ਰਹਿਣ ਦੇ ਕੁਝ ਮਾਮੂਲੀ ਵਿਕਲਪ ਹਨ ਪਰ ਖੇਤਰ ਦੇ ਆਲੇ-ਦੁਆਲੇ ਕੁਝ ਨਵੇਂ ਹੋਮਸਟੇ ਵੀ ਆ ਗਏ ਹਨ। ਨਜ਼ਦੀਕੀ ਪਿੰਡ ਨਾਗਬਲ ਵਿਖੇ ਸਥਿਤ ਟ੍ਰਾਈਬ ਹੋਮਸਟੇ ਅਤੇ ਕੈਫੇ ਖਾਸ ਕਰਕੇ ਨੌਜਵਾਨਾਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਰਹੇ ਹਨ। ਇਹ ਸਥਾਨ ਪੁਰਾਣਾ, ਲੱਕੜ ਦੀ ਕਸ਼ਮੀਰੀ ਆਰਕੀਟੈਕਚਰਲ ਵਿਰਾਸਤ ਨੂੰ ਦਰਸਾਉਂਦਾ ਹੈ। ਜੀਵ-ਜੰਤੂਆਂ ਵਿੱਚ, ਸਥਾਨਕ ਲੋਕ ਦਾਅਵਾ ਕਰਦੇ ਹਨ ਕਿ ਉਹ ਅਕਸਰ ਬਘਿਆੜਾਂ, ਰਿੱਛਾਂ, ਬਾਂਦਰਾਂ, ਬਿੱਲੀਆਂ, ਵੱਖ-ਵੱਖ ਕਿਸਮਾਂ (ਉਡਾਣ ਦੇ ਨਾਲ-ਨਾਲ ਉਡਾਣ ਰਹਿਤ) ਨੂੰ ਦੇਖਦੇ ਹਨ। ਜਲ-ਜੰਤੂਆਂ ਵਿੱਚ, ਸਕਾਈਜ਼ੋਥੋਰੈਕਸਿਕ ਬਹੁਤ ਜ਼ਿਆਦਾ ਮਾਤਰਾ ਵਿੱਚ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਜਾਮੀਆ ਮਿਲੀਆ ਇਸਲਾਮੀਆ (ਹਿੰਦੀ: जामिया मिलिया इस्लामिया, ਅੰਗਰੇਜ਼ੀ: Jamia Millia Islamia) ਨਵੀਂ ਦਿੱਲੀ ਹਿੰਦੁਸਤਾਨ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਹੈ। ਜਾਮੀਆ ਮਿਲੀਆ ਇਸਲਾਮੀਆ ਨਵੀਂ ਦਿੱਲੀ, ਭਾਰਤ ਵਿੱਚ ਸਥਿਤ ਇੱਕ ਪ੍ਰਮੁੱਖ ਕੇਂਦਰੀ ਯੂਨੀਵਰਸਿਟੀ ਹੈ। ਮੂਲ ਰੂਪ ਵਿੱਚ 1920 ਵਿੱਚ ਬ੍ਰਿਟਿਸ਼ ਸਾਮਰਾਜ ਦੇ ਦੌਰਾਨ ਅਲੀਗੜ੍ਹ, ਸੰਯੁਕਤ ਪ੍ਰਾਂਤ (ਮੌਜੂਦਾ ਉੱਤਰ ਪ੍ਰਦੇਸ਼, ਭਾਰਤ) ਵਿੱਚ ਸਥਾਪਿਤ ਕੀਤਾ ਗਿਆ ਸੀ, ਇਹ 1935 ਵਿੱਚ ਓਖਲਾ ਵਿੱਚ ਆਪਣੇ ਮੌਜੂਦਾ ਸਥਾਨ 'ਤੇ ਚਲਾ ਗਿਆ ਸੀ। ਇਸਨੂੰ 1962 ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੁਆਰਾ ਡੀਮਡ ਦਰਜਾ ਦਿੱਤਾ ਗਿਆ ਸੀ। 26 ਦਸੰਬਰ ਨੂੰ 1988, ਇਹ ਇੱਕ ਕੇਂਦਰੀ ਯੂਨੀਵਰਸਿਟੀ ਬਣ ਗਈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਬੰਗਾ ਪੰਜਾਬ, ਭਾਰਤ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਸ਼ਹਿਰ ਅਤੇ ਨਗਰ ਕੌਂਸਲ ਹੈ। ਬੰਗਾ ਜ਼ਿਲ੍ਹੇ ਦੇ ਸਬ-ਡਵੀਜ਼ਨ (ਤਹਿਸੀਲ) ਹੈੱਡਕੁਆਰਟਰਾਂ ਵਿੱਚੋਂ ਇੱਕ ਹੈ। ਬੰਗਾ ਨੈਸ਼ਨਲ ਹਾਈਵੇਅ 344A (ਪੰਜਾਬ ਦੇ ਪਹਿਲਾਂ ਰਾਜ ਮਾਰਗ 18) ਦੇ ਫਗਵਾੜਾ-ਰੂਪਨਗਰ ਸੈਕਸ਼ਨ 'ਤੇ ਸਥਿਤ ਹੈ। ਇਸ ਸਮੇਂ ਇਸਦੀ ਆਬਾਦੀ ਲਗਭਗ 23,000 ਹੋਣ ਦਾ ਅਨੁਮਾਨ ਹੈ ਅਤੇ ਇਸਨੂੰ ਕਲਾਸ 2 ਨਗਰਪਾਲਿਕਾ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਕਸਬੇ ਵਿੱਚ ਬੰਗਾ ਸ਼ਹਿਰ ਤੋਂ ਇਲਾਵਾ ਸਾਬਕਾ ਪਿੰਡ ਜੀਂਦੋਵਾਲ ਵੀ ਸ਼ਾਮਲ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਬਰੂਨੋ ਲਾਟੌਰ (ਅੰਗਰੇਜ਼ੀ: Bruno Latour; ਜਨਮ 22 ਜੂਨ 1947) ਇੱਕ ਫਰਾਂਸੀਸੀ ਦਾਰਸ਼ਨਿਕ, ਮਾਨਵ ਸ਼ਾਸਤਰੀ ਅਤੇ ਸਮਾਜ-ਸ਼ਾਸਤਰੀ ਹੈ। ਉਹ ਵਿਸ਼ੇਸ਼ ਤੌਰ 'ਤੇ ਵਿਗਿਆਨ ਅਤੇ ਤਕਨਾਲੋਜੀ ਅਧਿਐਨ ਦੇ ਖੇਤਰ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ। 1982 ਤੋਂ 2006 ਤੱਕ ਈਕੋਲ ਡੇਸ ਮਿਨੇਸ ਡੀ ਪੈਰਿਸ ਵਿੱਚ ਪੜ੍ਹਾਉਣ ਦੇ ਬਾਅਦ, ਉਹ ਸਾਇੰਸ ਪੋ ਪੈਰਸ (2006-2017) ਵਿੱਚ ਪ੍ਰੋਫੈਸਰ ਬਣੇ, ਜਿੱਥੇ ਉਹ ਸਾਇੰਸ ਪਵੋ ਮੈਡੀਲਾਅਬ ਦੇ ਵਿਗਿਆਨਕ ਡਾਇਰੈਕਟਰ ਸਨ। ਉਹ 2017 ਵਿੱਚ ਕਈ ਯੂਨੀਵਰਸਿਟੀਆਂ ਦੀਆਂ ਸਰਗਰਮੀਆਂ ਤੋਂ ਸੰਨਿਆਸ ਲੈ ਗਏ। ਉਹ ਲੰਡਨ ਸਕੂਲ ਆਫ ਇਕਨਾਮਿਕਸ ਵਿੱਚ ਸੈਂਨੇਟੈਨਿਅਲ ਪ੍ਰੋਫੈਸਰ ਸਨ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਰੀਟਾ ਲੀ ਜੋਨਸ (ਪੁਰਤਗਾਲੀ ਉਚਾਰਨ: [ˈʁitɐ li]; ਜਨਮ 31 ਦਸੰਬਰ 1947) ਇੱਕ ਬ੍ਰਾਜ਼ੀਲੀ ਰੌਕ ਗਾਇਕਾ, ਸੰਗੀਤਕਾਰ ਅਤੇ ਲੇਖਕ ਹੈ। ਉਹ ਬ੍ਰਾਜ਼ੀਲੀਅਨ ਬੈਂਡ ਓਸ ਮਿਊਟੈਂਟਸ ਦੀ ਇੱਕ ਸਾਬਕਾ ਮੈਂਬਰ ਹੈ ਅਤੇ ਬ੍ਰਾਜ਼ੀਲ ਦੇ ਮਨੋਰੰਜਨ ਵਿੱਚ ਇੱਕ ਪ੍ਰਸਿੱਧ ਹਸਤੀ ਹੈ, ਜਿੱਥੇ ਉਹ ਇੱਕ ਜਾਨਵਰਾਂ ਦੇ ਅਧਿਕਾਰ ਕਾਰਕੁਨ ਅਤੇ ਇੱਕ ਸ਼ਾਕਾਹਾਰੀ ਹੋਣ ਲਈ ਵੀ ਜਾਣੀ ਜਾਂਦੀ ਹੈ। ਉਸਨੇ ਦੁਨੀਆ ਭਰ ਵਿੱਚ 60 ਮਿਲੀਅਨ ਤੋਂ ਵੱਧ ਐਲਬਮਾਂ ਵੇਚੀਆਂ ਹਨ। ਉਸਦੀ ਆਤਮਕਥਾ ਰੀਟਾ ਲੀ: ਉਮਾ ਆਟੋਬਾਇਓਗ੍ਰਾਫੀਆ ਬ੍ਰਾਜ਼ੀਲ ਵਿੱਚ 2017 ਦੀ ਸਭ ਤੋਂ ਵੱਧ ਵਿਕਣ ਵਾਲੀ ਗੈਰ-ਗਲਪ ਕਿਤਾਬ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਉਰਦੂ ਭਾਸ਼ਾ (ਜਾਂ Urdu: اُرْدُوْ, ਉਰ੍ਦੂ) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਆਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 14ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਾਸਤਾਲੀਕ ਲਿਪੀ, ਜਿਦਾ ਅਰਬੀ ਲਿਪੀ ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ ਅ਼ਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਿਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਨਰਾਇਣ ਦਾਸ ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ ਦੇ ਇਤਹਾਸਿਕ ਗੁਰਦਵਾਰੇ ਨਨਕਾਣਾ ਸਾਹਿਬ ਦਾ ਮਹੰਤ ਸੀ। ਉਹਨਾਂ ਦਿਨਾਂ ਵਿੱਚ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ ਸੀ ਕਿ ਮਹੰਤਾਂ ਨੂੰ ਸਮਝਾ-ਬੁਝਾ ਕੇ ਗੁਰਦਵਾਰਿਆਂ ਦਾ ਪ੍ਰਬੰਧ ਹੋਲੀ-ਹੋਲੀ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਧੀਨ ਲਿਆਂਦਾ ਜਾਵੇ। ਇਸ ਕਾਰਜ ਵਿੱਚ ਉਹ ਸਫਲ ਵੀ ਹੋ ਰਹੇ ਸਨ ਪਰ ਅੰਗ੍ਰੇਜ਼ ਸਰਕਾਰ ਦੀ ਸ਼ਹਿ ਕਰਕੇ ਕਾਫੀ ਮਹੰਤ ਗੁਰਦਵਾਰਿਆਂ ਨੂੰ ਆਪਣੀ ਨਿਜੀ ਜਾਇਦਾਦ ਸਮਝਦੇ ਸਨ ਤੇ ਕਬਜੇ ਛੱਡਣ ਤੋਂ ਇਨਕਾਰੀ ਸਨ। ੨੬ ਜਨਵਰੀ ੧੯੨੧ ਨੂੰ ਤਰਨਤਾਰਨ ਗੁਰਦਵਾਰੇ ਅੰਦਰ ਪਾਠ ਕਰ ਰਹੇ ਸਿੱਖਾਂ ਤੇ ਹਮਲਾ ਕਰਕੇ ਮਹੰਤ ਨੇ ਅਕਾਲੀ ਜਥੇ ਦੇ ੨ ਵਿਅਕਤੀ ਮਾਰ ਦਿਤੇ ਸਨ। ਇਸ ਘਟਣਾਂ ਤੋਂ ਉਤਸ਼ਾਹਿਤ ਹੋ ਕੇ ਨਨਕਾਣਾ ਸਾਹਿਬ ਗੁਰਦਵਾਰੇ ਦਾ ਮਹੰਤ ਹੰਕਾਰ ਗਿਆ ਤੇ ਉਸਨੇ ਅੰਗ੍ਰੇਜ਼ ਸਰਕਾਰ ਨਾਲ ਰਲ ਕੇ ਸਿੱਖਾਂ ਨੂੰ ਸਬਕ ਸਿਖਾਓੰਣ ਦੇ ਇਰਾਦੇ ਨਾਲ ਕਤਲੇਆਮ ਦੀ ਸਾਜਿਸ਼ ਘੜੀ। ਉਸ ਨੇ ਗੁਰਦਵਾਰੇ ਨੂੰ ਇੱਕ ਕਿਲੇ ਵਿੱਚ ਤਬਦੀਲ ਕਰ ਦਿੱਤਾ ਤੇ ਸਿੱਖ ਜਥੇ ਨੂੰ ਅੰਦਰ ਪ੍ਰਵੇਸ਼ ਕਰਣ ਬਾਅਦ ਘੇਰ ਕੇ ਖਤਮ ਕਰ ਦੇਣ ਦਾ ਮਨਸੂਬਾ ਬਣਾਇਆ। ੨੦ ਫਰਵਰੀ ੧੯੨੧ ਨੂੰ ਨਨਕਾਣਾ ਸਾਹਿਬ ਦੇ ਗੁਰਦਵਾਰੇ ਅੰਦਰ ੨੦੦ ਸਿਖਾਂ ਨੂੰ ਮਹੰਤ ਨਰਾਇਣ ਦਾਸ ਨੇ ਮਰਵਾ ਦਿੱਤਾ। ਕਮਿਸ਼ਨਰ ਕਿੰਗ ਤੇ ਡੀ.ਸੀ ਕ੍ਰ੍ਰੀ ਦੀ ਸਹਿਮਤੀ ਨਾਲ ਹੀ ਮਹੰਤ ਨਰਾਇਣ ਦਾਸ ਨੇ ਕਤਲੇਆਮ ਦਾ ਇਹ ਸਾਰਾ ਕਾਰਾ ਕੀਤਾ ਸੀ। ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਮੰਗ ਸੀ ਕਿ ਮਹੰਤ ਨਰਾਇਣ ਦਾਸ ਦੇ ਨਾਲ-ਨਾਲ ਇਸ ਕਤਲੇਆਮ ਦਾ ਕੇਸ ਦੋਹਾਂ ਅੰਗ੍ਰੇਜ਼ ਅਫਸਰਾਂ ਤੇ ਵੀ ਦਰਜ ਕੀਤਾ ਜਾਵੇ। ਅੰਗ੍ਰੇਜ਼ ਸਰਕਾਰ ਵਲੋਂ ਇਹ ਮੰਗ ਠੁਕਰਾ ਦੇਣ ਤੋਂ ਬਾਅਦ ਸਿੱਖ ਸਿਆਸਤ ਨੇ ਵੱਡਾ ਮੋੜ ਕਟਿਆ ਤੇ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ੨੫ ਅਗਸਤ ੧੯੨੧ ਨੂੰ ਮਤਾ ਪਾਸ ਕਰਕੇ ਅੰਗ੍ਰੇਜ਼ ਹਕੂਮਤ ਵਿਰੁੱਧ ਨਾ-ਮਿਲਵਰਤਣ ਦੀ ਲਹਿਰ ਸ਼ੁਰੂ ਕਰ ਦਿੱਤੀ। ਕੋਮੀ ਆਜ਼ਾਦੀ ਲਈ ਪਹਿਲਾਂ ਹੀ ਚੱਲ ਰਹੀ ਸ਼ਾਂਤਮਈ ਨਾ-ਮਿਲਵਰਤਣ ਦੀ ਲਹਿਰ ਨੂੰ ਮਹੰਤਾਂ ਤੋਂ ਗੁਰਦਵਾਰੇ ਅਜ਼ਾਦ ਕਰਾਓਣ ਨਾਲ ਜੋੜਣ ਦੀ ਇਸ ਸੋਚ ਨੇ ਕੌਮੀ ਆਜ਼ਾਦੀ ਤੇ ਗੁਰਦਵਾਰੇ ਅਜ਼ਾਦ ਕਰਾਵਣ ਦੀਆਂ ਲਹਿਰਾਂ ਨੂੰ ਇੱਕ-ਮਿੱਕ ਕਰ ਦਿੱਤਾ।
ਸੈਕਸ ਦੇ ਮਾਮਲੇ ਵਿੱਚ, ਇਹ ਸ਼ਬਦ ਵੀਰਜ ਦੇ ਨਿਕਾਸ ਲਈ ਵਰਤਿਆ ਜਾਂਦਾ ਹੈ। ਮਰਦ ਦੀ ਮਰਜ਼ੀ ਦੇ ਵਿਰੁੱਧ, ਉਸਦਾ ਵੀਰਜ ਅਚਾਨਕ ਨਿਕਲ ਜਾਂਦਾ ਹੈ, ਔਰਤ ਦਾ ਸਹਜ ਹੁੰਦਿਆਂ ਹੀ ਸੰਭੋਗ ਸ਼ੁਰੂ ਕਰਦੇ ਹੀ ਵੀਰਯ ਦਾ ਨਿਕਾਸ ਹੋ ਜਾਂਦਾ ਹੈ ਅਤੇ ਮਰਦ ਚਾਹੁਣ ਦੇ ਬਾਵਜੂਦ ਵੀ ਵੀਰਯ ਨੂੰ ਰੋਕ ਨਹੀਂ ਪਾਉਂਦਾ, ਔਰਤ ਨੂੰ ਸੰਤੁਸ਼ਟੀ ਮਿਲਣ ਤੋਂ ਪਹਿਲਾਂ ਹੀ ਮਰਦ ਦੀ ਜ਼ਿੰਦਗੀ ਦੇ ਅੱਧ ਵਿਚਕਾਰ ਅਚਾਨਕ ਸ਼ੀਘਰ ਪਤਨ ਨੂੰ ਸ਼ੀਘਰ ਪਤਨ ਕਿਹਾ ਜਾਂਦਾ ਹੈ। ਇਹ ਬਿਮਾਰੀ ਔਰਤ ਨਾਲ ਸਬੰਧਤ ਨਹੀਂ ਹੈ, ਇਹ ਮਰਦ ਨਾਲ ਸਬੰਧਤ ਹੈ ਅਤੇ ਇਹ ਬਿਮਾਰੀ ਸਿਰਫ ਮਰਦ ਨੂੰ ਹੈ।
ਅਲੰਕਾਰ (ਸਾਹਿਤ):ਵਿਉਤਪਤੀ ਤੇ ਕਿਸਮਾਂ
ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਭਾਸ਼ਾ ਦੇ ਸ਼ਬਦ 'ਅਲੰ' ਤੋਂ ਹੋਈ ਹੈ ਜਿਸਦਾ ਅਰਥ ਹੈ 'ਗਹਿਣਾ'। ਇਸ ਤਰ੍ਹਾਂ ਕਾਵਿ ਦੇ ਸਰੀਰ ਨੂੰ ਸਜਾਉਣ ਵਾਲੇ ਅਰਥ ਜਾਂ ਤੱਤ ਨੂੰ ਅਲੰਕਾਰ ਕਹਿੰਦੇ ਹਨ। ਜਿਸ ਤਰ੍ਹਾਂ ਬਾਜੂ ਬੰਦ (ਸਰੀਰ ਨੂੰ ਸਜਾਉਣ ਵਾਲੇ ਗਹਿਣੇ) ਆਦਿ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ ਅਤੇ ਆਤਮਾ ਦਾ ਉਪਕਾਰ ਕਰਦੇ ਹਨ, ਤਿਵੇਂ ਹੀ ਅਲੰਕਾਰ ਕਾਵਿ ਰੂਪੀ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ। ਅਲੰਕਾਰ ਸਰੀਰ ਦੇ ਸ਼ੋਭਾਕਾਰੀ ਹੁੰਦੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਅਚਾਰੀਆ 'ਅਨੰਦਵਰਧਨ' ਅਲੰਕਾਰ ਨੂੰ 'ਕਾਵਿ ਦੀ ਆਤਮਾ' ਮੰਨਦਾ ਹੈ। ਪਰੰਤੂ ਅਲੰਕਾਰ ਦਾ ਸਬੰਧ ਕਾਵਿ ਦੇ ਬਾਹਰੀ ਰੂਪ ਨਾਲ ਹੈ। ਉਦਾਹਰਣ ਵਜੋਂ : ਜਿਸ ਇਸਤਰੀ ਜਾਂ ਪੁਰਸ਼ ਨੇ ਗਹਿਣੇ ਨਹੀਂ ਪਾਏ ਹੁੰਦੇ ਉਹ ਵੀ ਮਨੁੱਖ ਹੀ ਹੁੰਦਾ ਹੈ ਪਰ ਜਿਸ ਨੇ ਗਹਿਣੇ ਪਾਏ ਹੁੰਦੇ ਹਨ ਉਹ ਜ਼ਰਾ ਵਧੇਰੇ ਉੱਚ ਸਮਝਿਆ ਜਾਂਦਾ ਹੈ।
ਸਮਾਂ ਪੈਮਾਇਸ਼ੀ ਨਿਜ਼ਾਮ ਦਾ ਇੱਕ ਅੰਗ ਹੈ ਜਿਸ ਨਾਲ ਦੋ ਘਟਨਾਵਾਂ ਦੇ ਦਰਮਿਆਨ ਦਾ ਵਕਫ਼ਾ ਪਤਾ ਕੀਤਾ ਜਾਂਦਾ ਹੈ। ਪੁਲਾੜ ਦੇ ਤਿੰਨ ਪਾਸਾਰਾਂ ਦੇ ਨਾਲ ਸਮਾਂ ਚੌਥਾ ਪਾਸਾਰ ਹੈ। ਪ੍ਰਕਿਰਤਕ ਵਿਗਿਆਨਾਂ ਵਿੱਚ ਇਸ ਦੀ ਪਰਿਭਾਸ਼ਾ ਸਮੇਂ ਅਤੇ ਸਥਾਨ ਦੇ ਲਿਹਾਜ਼ ਨਾਲ ਇਵੇਂ ਕੀਤੀ ਜਾਂਦੀ ਹੈ: ਵਕ਼ਤ ਦਰਅਸਲ ਗ਼ੈਰ ਸਥਾਨਗਤ (nonspatial) ਅਤੇ ਕਾਲਗਤ (temporal) ਘਟਨਾਵਾਂ ਦਾ ਇੱਕ ਸਿਲਸਿਲਾ ਹੈ ਜੋ ਕਿ ਨਾਪਰਤਣਯੋਗ (irreversible) ਹੁੰਦੀਆਂ ਹਨ ਅਤੇ ਅਤੀਤ ਤੋਂ ਵਰਤਮਾਨ ਅਤੇ ਫਿਰ ਭਵਿੱਖ ਵੱਲ ਰਵਾਂ ਰਹਿੰਦੀਆਂ ਹਨ।
ਜਸਬੀਰ ਜੱਸੀ (ਜਨਮ 7 ਫ਼ਰਵਰੀ 1970 ਪਿੰਡ ਡੱਲਾ ਮਿਰਜਾਨਪੁਰ, ਗੁਰਦਾਸਪੁਰ, ਪੰਜਾਬ, ਭਾਰਤ) ਇੱਕ ਪੰਜਾਬੀ ਗਾਇਕ ਅਤੇ ਅਦਾਕਾਰ ਹੈ। ਉਸ ਦੇ ਪਿਤਾ ਦਾ ਨਾਮ ਅਜੀਤ ਸਿੰਘ ਅਤੇ ਮਾਤਾ ਦਾ ਨਾਮ ਪ੍ਰਕਾਸ਼ ਕੌਰ ਸੀ ਉਸ ਦੀਆਂ ਦੋ ਭੈਣਾਂ ਵੀ ਹਨ 2010 ਤੱਕ ਉਸ ਨੇ ਅੱਠ ਐਲਬਮਾਂ ਜਾਰੀ ਕੀਤੀਆਂ। ਉਸ ਦੀ ਪਹਿਲੀ ਪੌਪ ਐਲਬਮ ਦਿਲ ਲੈ ਗਈ 1998 ਵਿੱਚ ਜਾਰੀ ਕੀਤੀ ਗਈ ਸੀ।ਉਸ ਦੀ ਪਹਿਲੀ ਐਲਬਮ ਚੰਨਾ ਵੇ ਤੇਰੀ ਚਾਨਣੀ ਆਈ।ਉਸ ਦੀਆਂ ਬਹੁਤ ਸਾਰੀਆਂ ਐਲਬਮ ਦੇ ਗਾਣੇ ਬਹੁਤ ਪ੍ਰਸਿੱਧ ਹੋਏ ਜਿਵੇਂ ਕਿ ਕੁੜੀ ਕੁੜੀ, ਇਸ ਤੋਂ ਇਲਾਵਾ ਉਸ ਦੀ ਇੱਕ ਪੰਜਾਬੀ ਫਿਲਮ ਖੁਸ਼ੀਆਂ ਵੀ ਆਈ। ਉਸ ਨੇ ਦਿਲ ਵਿਲ ਪਿਆਰ ਵਿਆਰ ਮੂਵੀ ਵਿੱਚ ਆਫਿਸਰ ਦਾ ਰੋਲ ਨਿਭਾਇਆ।==ਨਿੱਜੀ ਜ਼ਿੰਦਗੀ == ਜੱਸੀ ਨੂੰ ਗਾਉਣ ਦਾ ਸ਼ੌਕ ਬਚਪਨ ਵਿੱਚ ਹੀ ਸੀ। ਬੱਚਪਨ ਵਿੱਚ ਹੀ ਜੱਸੀ ਹਾਰਮੋਨੀਅਮ ਬਜਾਇਆ ਕਰਦਾ ਸੀ। ਉਸ ਨੇ ਵੀ.ਐਸ. ਜੌਲੀ ਅਤੇ ਬਾਅਦ ਵਿੱਚ ਪ੍ਰਸਿੱਧ ਸੂਫੀ ਗਾਇਕ ਪੂਰਨ ਸ਼ਾਹ ਕੋਟੀ ਕੋਲੋਂ ਸ਼ਾਸਤਰੀ ਸੰਗੀਤ ਦਾ ਅਧਿਐਨ ਕਰਨ ਲਈ ਇੰਜੀਨੀਅਰਿੰਗ ਦੀ ਪੜ੍ਹਾਈ ਛੱਡ ਦਿੱਤੀ। ਉਸਤਾਦ ਸ਼ੌਕਤ ਅਲੀ ਖਾਨ ਅਤੇ ਬਾਬਾ ਕਸ਼ਮੀਰਾ ਸਿੰਘ ਨੇ ਵੀ ਉਸ ਦੀ ਗਾਇਨ ਸ਼ੈਲੀ ਨੂੰ ਭਾਰੀ ਪ੍ਰਭਾਵਿਤ ਕੀਤਾ। ਉਸ ਨੇ ਆਪਣੀ ਸਕੂਲੀ ਪੜ੍ਹਾਈ ਕਾਮਰੇਡ ਛਜੂ ਰਾਮ ਹਾਈ ਸਕੂਲ ਪਾਨਿਆਰ ਤੋਂ ਕੀਤੀ। ਉਸ ਨੇ ਫਾਈਨ ਆਰਟਸ ਦੇ ਏ.ਪੀ.ਜੇ.
ਪੰਜਾਬ ਵਿੱਚ 2024 ਭਾਰਤ ਦੀਆਂ ਆਮ ਚੋਣਾਂ
ਪੰਜਾਬ ਵਿੱਚ 2024 ਦੀਆਂ ਭਾਰਤੀ ਆਮ ਚੋਣਾਂ 1 ਜੂਨ 2024 ਨੂੰ 18ਵੀਂ ਲੋਕ ਸਭਾ ਦੇ 13 ਮੈਂਬਰਾਂ ਦੀ ਚੋਣ ਕਰਨ ਲਈ ਕਰਵਾਈਆਂ ਗਈਆਂ ਸਨ।
ਕਮਲਾ ਪੁਜਾਰੀ ਉੜੀਸਾ ਵਿੱਚ ਕੋਰਾਪੂਟ ਦੀ ਇੱਕ ਕਬਾਇਲੀ ਔਰਤ ਹੈ। ਉਹ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮਸ਼ਹੂਰ ਹੈ। ਉਸ ਨੂੰ ਭਾਰਤ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਕਮਲਾ ਪਹਿਲੀ ਕਬਾਇਲੀ ਔਰਤ ਹੈ ਜਿਸ ਨੂੰ ਪੰਜ ਮੈਂਬਰੀ ਪੈਨਲ, ਥੋੜੇ ਅਤੇ ਲੰਬੇ ਸਮੇਂ ਤੱਕ ਨੀਤੀ ਦਿਸ਼ਾ-ਨਿਰਦੇਸ਼ ਮੁਹੱਈਆ ਕਰਨ ਤੋਂ ਇਲਾਵਾ ਉੜੀਸਾ ਲਈ ਪੰਜ ਸਾਲਾ ਯੋਜਨਾ ਬਣਾਉਣਾ, ਲਈ ਨਾਮਜ਼ਦ ਕੀਤਾ ਗਿਆ ਹੈ।
ਚਿਨਮਈ ਸ੍ਰੀਪਾਡਾ (ਤਮਿਲ਼: சின்மயி ஸ்ரீபதா) ਇੱਕ ਭਾਰਤੀ ਪਿੱਠਵਰਤੀ ਗਾਇਕਾ ਹੈ ਜੋ ਮੁੱਖ ਤੌਰ ’ਤੇ ਦੱਖਣ ਭਾਰਤੀ ਫ਼ਿਲਮ ਸਨਅਤ ਵਿੱਚ ਕੰਮ ਕਰਦੀ ਹੈ। ਇਹ ਇੱਕ ਅਵਾਜ਼ ਕਲਾਕਾਰ ਅਦਾਕਾਰਾ, ਟੈਲੀਵਿਜ਼ਨ ਮੇਜ਼ਬਾਨ ਅਤੇ ਰੇਡੀਓ ਜਾਕੀ ਵੀ ਹੈ। ਇਹ ਇੱਕ ਤਰਜਮਾ ਸੇਵਾਵਾਂ ਦੇਣ ਵਾਲ਼ੀ ਕੰਪਨੀ ਬਲੂ ਐਲੀਫ਼ੈਂਨ ਦੀ ਥਾਪਕ ਅਤੇ CEO ਵੀ ਹੈ। ਇਸਨੂੰ ਕੌਮੀ ਇਨਾਮ ਜੇਤੂ ਫ਼ਿਲਮ ਕੰਨਾਥਿਲ ਮੁਥਾਮਿੱਤਲ ਵਿਚਲੇ ਆਪਣੇ ਗੀਤ "ਓਰੂ ਧੀਵਮ ਥੰਥਾ ਪੂਵਏ" ਨਾਲ਼ ਅਸਲੀ ਮਕਬੂਲੀਅਤ ਹਾਸਲ ਹੋਈ। ਇਹ ਪਹਿਲੀ ਔਰਤ ਭਾਰਤੀ ਗਾਇਕਾ ਹਨ ਜਿਸ ਦੀ ਆਪਣੀ iOS ਐਪ ਹੈ।
ਪੰਜਾਬੀ ਸਾਹਿਤ, ਪੰਜਾਬ ਦੇ ਕਿਸੇ ਵੀ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨ ਦਾ ਰੂਪ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸਾਹਿਤ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।