ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪ੍ਰਕਾਸ਼ ਸੰਸਲੇਸ਼ਣ ਜਾਂ ਫ਼ੋਟੋਸਿੰਥਸਿਸ (ਅੰਗਰੇਜ਼ੀ: Photosynthesis) ਪੌਦਿਆਂ ਅਤੇ ਕਈ ਹੋਰ ਖ਼ੁਦ ਭੋਜਨ ਤਿਆਰ ਕਰਨ ਵਾਲੇ ਜੀਵਾਂ ਵੱਲੋਂ ਵਰਤੀ ਜਾਣ ਵਾਲੀ ਇੱਕ ਕਿਰਿਆ ਹੈ ਜਿਸ ਰਾਹੀਂ ਉਹ ਪ੍ਰਕਾਸ਼ ਊਰਜਾ (ਆਮ ਤੌਰ ਉੱਤੇ ਸੂਰਜ ਤੋਂ ਪ੍ਰਾਪਤ) ਨੂੰ ਰਸਾਇਣਕ ਊਰਜਾ ਵਿੱਚ ਬਦਲ ਕੇ ਆਪਣੇ ਸਰੀਰ ਦੀਆਂ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਪ੍ਰਨਾਲੀ ਵਿੱਚ ਕਾਰਬਨ ਡਾਈਆਕਸਾਈਡ ਅਤੇ ਪਾਣੀ ਤੋਂ ਕਾਰਬੋਹਾਈਡਰੇਟ, ਜਿਵੇਂ ਕਿ ਸ਼ੱਕਰ, (ਇਸੇ ਕਰ ਕੇ ਫੋਟੋਸਿੰਥਸਿਸ ਜਾਂ ਪ੍ਰਕਾਸ਼ ਸੰਸਲੇਸ਼ਣ ਨਾਂ ਰੱਖਿਆ ਗਿਆ ਹੈ; ਯੂਨਾਨੀ φώτο- [photo-], "ਪ੍ਰਕਾਸ਼," ਅਤੇ σύνθεσις [ਸਿੰਥਸਿਸ], "ਇਕੱਠੇ ਕਰਨਾ" ਤੋਂ) ਬਣਾਏ ਜਾਂਦੇ ਹਨ। ਵਿਅਰਥ ਉਪਜ ਵਜੋਂ ਆਕਸੀਜਨ ਵੀ ਛੱਡੀ ਜਾਂਦੀ ਹੈ। ਬਹੁਤੇ ਪੌਦੇ, ਬਹੁਤੇ ਸਾਵਲ (ਸਮੁੰਦਰੀ ਕਾਈ) ਅਤੇ ਸਾਈਨੋਬੈਕਟੀਰੀਆ ਇਸ ਕਿਰਿਆ ਨੂੰ ਅਪਣਾਉਂਦੇ ਹਨ ਅਤੇ ਇਸੇ ਕਰ ਕੇ ਉਹਨਾਂ ਨੂੰ ਫ਼ੋਟੋਟਰਾਫ਼ ਕਿਹਾ ਜਾਂਦਾ ਹੈ। ਇਸੇ ਪ੍ਰਨਾਲੀ ਸਦਕਾ ਵਾਯੂਮੰਡਲ ਵਿੱਚ ਆਕਸੀਜਨ ਦਾ ਸਤਰ ਥਿਰ ਰਹਿੰਦਾ ਹੈ ਅਤੇ ਧਰਤੀ ਉਤਲੇ ਜੀਵਨ ਲਈ ਲੋੜੀਂਦੀ ਜ਼ਿਆਦਾਤਰ ਊਰਜਾ ਇੱਥੋਂ ਹੀ ਆਉਂਦੀ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜਨਮ ਤੇ ਮੌਤ ਸੰਬੰਧੀ ਪੰਜਾਬ ਦੇ ਰਸਮਾਂ-ਰਿਵਾਜ਼ ਅਤੇ ਲੋਕ ਵਿਸ਼ਵਾਸ
ਰਸਮ-ਰਿਵਾਜ਼, ਰਹੁ-ਰੀਤਾਂ ਤੇ ਸੰਸਕਾਰ ਭਾਇਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸੱਧਰਾਂ ਤੇ ਜਜ਼ਬਿਆ ਦੀ ਤਰਜਮਾਨੀ ਕਰਦੇ ਹਨ। ਭਾਇਚਾਰਕ ਜੀਵਾਂ ਦੇ ਜਨਮ, ਮਰਨ ਤੇੇ ਵਿਆਹ-ਸ਼ਾਦੀ ਤੇੇ ਇਹਨਾਂ ਦਾ ਅਸਲੀ ਰੂਪ ਸਾਮ੍ਹਣੇੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ-ਮੰਚ ਆਮ ਤੌਰ 'ਤੇ ਸਾਡੇ ਘਰਾਂ ਦੇ ਵਿਹੜੇੇ ਹੁੰਦੇ ਹਨ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਖਾਂਂ ਦੀਆਂ ਟਾਹਣੀਆਂ ਰਾਹੀਂ ਨੇੇੇਪਰੇ ਚਾੜੇ ਜ੍ਹਾਦੇ ਰਹੇੇ ਹਨ। ਮੁੁੁਢਲੇ ਮਨੁੱਖ ਨੂੰ ਦੈੈਵੀ ਤਾਕਤਾਂ ਦਾ ਸਾਥੋ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਅਰੰਭ ਇਹਨਾਂ ਦੈਵੀ ਤਾਕਤਾਂ ਨੂੰ ਪਤਿਆਉਣ ਜਾਂ ਰਿਝਾਉਣ ਕਰਕੇ ਹੋਇਆ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮੇਜਰ ਧਿਆਨ ਚੰਦ (29 ਅਗਸਤ 1905 – 3 ਦਸੰਬਰ 1979) ਇੱਕ ਭਾਰਤੀ ਫੀਲਡ ਹਾਕੀ ਖਿਡਾਰੀ ਸੀ, ਜਿਸਨੂੰ ਇਤਿਹਾਸ ਵਿੱਚ ਸਭ ਤੋਂ ਮਹਾਨ ਫੀਲਡ ਹਾਕੀ ਖਿਡਾਰੀ ਮੰਨਿਆ ਜਾਂਦਾ ਹੈ। ਉਹ 1928,1932 ਅਤੇ 1936 ਵਿੱਚ ਤਿੰਨ ਓਲੰਪਿਕ ਸੋਨ ਤਗਮੇ ਕਮਾਉਣ ਤੋਂ ਇਲਾਵਾ, ਇੱਕ ਅਜਿਹੇ ਦੌਰ ਵਿੱਚ ਜਿੱਥੇ ਭਾਰਤ ਨੇ ਫੀਲਡ ਹਾਕੀ ਵਿੱਚ ਦਬਦਬਾ ਬਣਾਇਆ ਹੋਇਆ ਸੀ, ਉਸ ਦੇ ਅਸਾਧਾਰਣ ਬਾਲ ਨਿਯੰਤਰਣ ਅਤੇ ਗੋਲ ਕਰਨ ਦੇ ਕਾਰਨਾਮੇ ਲਈ ਜਾਣਿਆ ਜਾਂਦਾ ਸੀ। ਉਸਦਾ ਪ੍ਰਭਾਵ ਇਹਨਾਂ ਜਿੱਤਾਂ ਤੋਂ ਵੀ ਅੱਗੇ ਵਧਿਆ, ਕਿਉਂਕਿ ਭਾਰਤ ਨੇ 1928 ਤੋਂ 1964 ਤੱਕ ਅੱਠ ਵਿੱਚੋਂ ਸੱਤ ਓਲੰਪਿਕ ਵਿੱਚ ਫੀਲਡ ਹਾਕੀ ਮੁਕਾਬਲੇ ਜਿੱਤੇ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਾਨਵ ਜਗਦੁਸਕੁਮਾਰ ਸੁਥਾਰ (ਜਨਮ 3 ਅਗਸਤ 2002) ਇੱਕ ਭਾਰਤੀ ਕ੍ਰਿਕਟਰ ਹੈ ਜੋ ਘਰੇਲੂ ਕ੍ਰਿਕਟ ਵਿੱਚ ਰਾਜਸਥਾਨ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਗੁਜਰਾਤ ਟਾਈਟਨਜ਼ ਵੱਲ੍ਹੋ ਖੇਡਦਾ ਹੈ। ਉਸਨੇ 17 ਫਰਵਰੀ 2022 ਨੂੰ ਰਣਜੀ ਟਰਾਫੀ ਵਿੱਚ ਆਂਧਰਾ ਪ੍ਰਦੇਸ਼ ਖਿਲਾਫ ਆਪਣੀ ਪਹਿਲੀ ਸ਼੍ਰੇਣੀ ਦੀ ਸ਼ੁਰੂਆਤ ਕੀਤੀ ਸੀ। ਸੁਥਾਰ ਨੇ 11 ਅਕਤੂਬਰ 2022 ਨੂੰ ਮੱਧ ਪ੍ਰਦੇਸ਼ ਦੇ ਖਿਲਾਫ ਸਈਦ ਮੁਸ਼ਤਾਕ ਅਲੀ ਟਰਾਫੀ ਵਿੱਚ ਆਪਣਾ ਟੀ-20 ਡੈਬਿਊ ਕੀਤਾ ਸੀ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"
ਪੁਰਾਤਨ ਸੱਭਿਆਚਾਰ ਦੀ ਸ਼ੁਰੂਆਤ ਸਿੰਧ ਘਾਟੀ ਸੱਭਿਅਤਾ ਦੇ ਆਉਣ ਨਾਲ ਮੰਨੀ ਜਾਂਦੀ ਹੈ। ਸਿੰਧ ਦਰਿਆ ਤੇ ਨੇੜੇ ਤੇੜੇ ਕੁੱਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਮਿਲ ਕੇ ਸਿੰਧ ਘਾਟੀ ਸੱਭਿਅਤਾ ਦਾ ਨਿਰਮਾਣ ਕੀਤਾ ਜੋ ਕਿ ਮਨੁੱਖ ਇਤਿਹਾਸ ਦੀ ਸਭ ਤੋਂ ਪਹਿਲੀ ਸੱਭਿਅਤਾ ਵਿੱਚੋਂ ਇੱਕ ਮੰਨੀ ਜਾਂਦੀ ਹੈ ਸਿੰਧੂ ਘਾਟੀ ਤੋਂ ਬਾਅਦ ਆਰੀਆ ਲੋਕ ਭਾਰਤ ਵਿੱਚ ਆਏ ਉਨ੍ਨਾਂ ਨੇ ਇਥੋਂ ਦੇ ਮੂਲ ਨਿਵਾਸੀਆਂ ਤੇ ਹਮਲਾ ਕਰਕੇ ਆਪਣੀ ਸੱਤਾ ਨੂੰ ਕਾਇਮ ਕੀਤਾ। ਆਰੀਅਨਾਂ ਦੀ ਗਿਣਤੀ ਦਰਾਵਿੜਾਂ ਨਾਲ਼ੋਂ ਜਿਆਦਾ ਸੀ। ਜਿਸ ਕਰਕੇ ਦ੍ਰਾਵਿੜਾਂ ਦਾ ਨਾਮ ਨਿਸ਼ਾਨ ਹੌਲੀ-ਹੌਲੀ ਮਿਟ ਗਿਆ ਅਤੇ ਜਿਹੜੇ ਕੁਝ ਦ੍ਰਵਿੜ ਲੋਕ ਬਚੇ ਉਹਨਾਂ ਨੇ ਆਰੀਅਨ ਦਾ ਪ੍ਰਭਾਵ ਕਬੂਲਿਆ ਜਦੋਂ ਆਰੀਆ ਭਾਰਤ ਵਿੱਚ ਆਏ ਤਾਂ ਉਹ ਆਪਣੀਆਂ ਰੋਹ-ਰੀਤਾਂ, ਰਸਮੋ ਰਿਵਾਜ, ਪਹਿਰਾਵਾ,ਵਰਣ ਵਿਵਸਥਾ ਅਤੇ ਹੋਰ ਅਨੇਕਾਂ ਰਸਮਾਂ ਨੂੰ ਆਪਣੇ ਨਾਲ ਲਿਆਏ। ਇਸ ਪ੍ਰਕਾਰ ਭਾਰਤ ਵਿੱਚ ਅਨੇਕਾਂ ਧਰਮ ਫ਼ਿਰਕੇ ਦੇ ਲੋਕ ਆ ਜੁੜੇ। ਆਰੀਆ ਤੋਂ ਬਾਅਦ ਭਾਰਤ ਵਿੱਚ ਹੋਰ ਅਨੇਕਾਂ ਲੋਕ ਆਏ ਜਿਹੜੇ ਕੇ ਆਪਣੇ ਨਾਲ ਆਪਣਾ ਸੱਭਿਆਚਾਰ ਵੀ ਪੰਜਾਬ ਲੈ ਕੇ ਆਏ। ਜਿਵੇਂ ਮੁਗ਼ਲ ਅਫਗਾਨੀ,ਤੁਰਕੀ,ਇਰਾਨੀ,ਇਨ੍ਹਾਂ ਦੇ ਆਉਣ ਨਾਲ ਭਾਰਤ ਦੇ ਲੋਕਾਂ ਦੇ ਰਹਿਣ ਸਹਿਣ ਵਿੱਚ ਬਹੁਤ ਬਦਲਾਅ ਆਇਆ। ਇਸ ਤਰ੍ਰਾਂ ਇੱਥੋਂ ਦੇ ਮੂਲ ਨਿਵਾਸੀਆਂ ਦੀ ਸ਼ੁਰੂ ਤੋਂ ਹੀ ਇਹ ਖਾਸੀਅਤ ਰਹੀ ਹੈ ਕਿ ਉਹ ਹਰ ਨਵੀਂ ਚੀਜ਼ ਨੂੰ ਬਹੁਤ ਜਲਦ ਹੀ ਅਪਣਾ ਲੈਂਦੇ ਹਨ। ਭਾਵੇਂ ਕਿ ਉਹ ਦੂਜੇ ਲੋਕਾਂ ਦੇ ਰਸਮੋ ਰਿਵਾਜ ਹੋਣ, ਰਹਿਣ ਸਹਿਣ, ਖਾਣ ਪੀਣ ਜਾਂ ਪਹਿਰਾਵਾ ਆਦਿ ਹੋਵੇ।ਜਿਸ ਤਰ੍ਹਾਂ ਆਦਿ ਕਾਲ ਵਿੱਚ ਲੋਕ ਨੰਗੇ ਰਹਿੰਦੇ ਸਨ ਅਤੇ ਖਾਣ ਦੇ ਲਈ ਜੰਗਲਾਂ ਉੱਪਰ ਨਿਰਭਰ ਕਰਦੇ ਸਨ। ਉੱਥੇ ਉਹ ਹੌਲੀ ਹੌਲੀ ਤਨ ਢੱਕਣ ਦੇ ਲਈ ਪੱਤਿਆਂ ਦਾ ਪ੍ਰਯੋਗ ਕਰਨ ਲੱਗੇ ਅਤੇ ਫਿਰ ਭੋਜਨ ਨੂੰ ਵੀ ਪਕਾ ਕੇ ਖਾਣ ਲੱਗੇ। ਇਸ ਪ੍ਰਕਾਰ ਹੌਲੀ ਹੌਲੀ ਉਹਨਾਂ ਦੇ ਜੀਵਨ ਜ਼ਾਂਚ ਬਦਲੀ ਗਈ ਉਹਨਾਂ ਦੇ ਸੱਭਿਆਚਾਰ ਵਿੱਚ ਤਬਦੀਲੀ ਆਉਂਦੀ ਗਈ।ਮਨੁੱਖੀ ਜੀਵਨ ਦੀਆਂ ਕਦਰਾਂ ਕੀਮਤਾਂ ਰਹਿਣ ਸਹਿਣ ਵਿੱਚ ਸ਼ੁਰੂ ਤੋਂ ਹੀ ਪਰਿਵਰਤਨ ਆਉਂਦਾ ਰਿਹਾ।
ਸਾਕਾ ਨੀਲਾ ਤਾਰਾ (ਅੰਗ੍ਰੇਜ਼ੀ ਨਾਮ: Operation Blue Star) - 1 ਤੋਂ 10 ਜੂਨ 1984 ਦੇ ਵਿਚਕਾਰ ਭਾਰਤੀ ਫੌਜ ਦੁਆਰਾ ਅੰਮ੍ਰਿਤਸਰ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਤੇ ਕੀਤੀ ਹੋਈ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਅੱਤਵਾਦੀ ਕਹਿ ਕੇ ਫੌਜ ਗੁਰੁਦਵਾਰੇ ਵਿੱਚੋਂ ਕੱਢਣਾ ਚਾਹੁੰਦੀ ਸੀ। ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ ਅਤੇ ਸਿੱਖ ਧਰਮ ਦੇ ਪਵਿੱਤਰ ਅਸਥਾਨਾਂ ਦਾ ਨੁਕਸਾਨ ਹੋਇਆ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਬੇਅੰਤ ਸਿੰਘ (ਇੰਦਰਾ ਗਾਂਧੀ ਦਾ ਕਾਤਲ)
ਬੇਅੰਤ ਸਿੰਘ (6 ਜਨਵਰੀ 1959) – 31 ਅਕਤੂਬਰ 1984) ਇੰਦਰਾ ਗਾਂਧੀ ਦੇ ਉਨ੍ਹਾਂ ਦੋ ਅੰਗ ਰੱਖਿਅਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ 31 ਅਕਤੂਬਰ 1984 ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹੱਤਿਆ ਕਰ ਦਿੱਤੀ ਸੀ।
ਲੋਕ-ਨਾਚ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ। ਲੋਕ ਜੀਵਨ ਦੇ ਚਾਵਾਂ, ਉਮੰਗਾਂ, ਵਲਵਲਿਆ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੀ ਹੈ। ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁੰਦਰਾਵਾਂ ਦੇ ਪ੍ਰਗਟਾਉ-ਸੰਦਰਵ ਰਾਹੀਂ ਪੇਸ਼ ਕਰਦੀ ਹੈ। ਵਿਚਾਰਾਂ,ਵਿਸ਼ਵਾਸਾ, ਮਿੱਥਾਂ, ਰਹੁ-ਰੀਤਾਂ ਸਰੀਰਕ ਬਣਤਰ ਅਤੇ ਕਾਰਜ ਸਮਰੱਥਾਂ ਦੀ ਕੁਸ਼ਲਤਾ ਨਾਲ ਲੋਕ-ਨਾਚਾਂ ਦੀ ਪ੍ਰਕਿਰਤੀ ਨਿਰਧਾਰਿਤ ਕਰਦੀ ਹੈ। ਲੋਕ-ਨਾਚ ਸਧਾਰਨ ਲੋਕ-ਸਾਜ਼, ਸਧਾਰਨ ਪਹਿਰਾਵੇ ਅਤੇ ਜੀਵਨ ਦੇ ਸਰਵਪੱਖੀ ਵਿਸ਼ਲੇਸ਼ਣ ਨੂੰ ਪ੍ਰਸਤੁਤ ਕਰਨ ਵਾਲੇ ਲੋਕ-ਗੀਤਾਂ ਰਾਹੀਂ , ਬਿਨਾਂ ਕਿਸੇ ਕਰੜੀ ਨਿਯਮਾਵਲੀ ਨੂੰ ਅਪਣਾਇਆ, ਕਿਸੇ ਸਰਬ-ਸਾਂਝੀ ਥਾਂ ਤੇ ਪ੍ਰਸਤੁਤ ਕੀਤੇ ਜਾਂਦੇ ਹਨ। ਲੋਕ ਨਾਚ ਦੀ ਪ੍ਰੰਪਰਾ ਪ੍ਰਾਚੀਨ ਹੈ। ਲੋਕ ਨਾਚ ਸਭਿਆਚਾਰ ਦੇ ਜੀਵਨ ਦਾ ਮਹੱਤਵਪੂਨ ਅੰਗ ਬਣ ਚੁੱਕੇ ਹਨ। ਲੋਕ ਨਾਚ ਵਿੱਚ ਸਹਿਜ ਭਾਵ ਨਾਲ ਸੰਬੋਧਨ ਵੀ ਕੀਤਾ ਜਾਂਦਾ ਹੈ। ਲੋਕ-ਨਾਚ ਨੂੰ ਗੀਤਾ ਰਹੀ ਗਤੀ ਪ੍ਰਧਾਨ ਕੀਤੀ ਜਾਂਦੀ ਹੈ। ਕੁਝ ਲੋਕ ਨਾਚ ਰਾਗ ਅਤੇ ਤਾਲ ਪੱਖੋਂ ਵੀ ਸੁਤੰਤਰ ਹੁੰਦੇ ਹਨ ਅਤੇ ਕਿਸੇ ਸਾਜ਼ ਦੇ ਮੁਥਾਜ਼ ਵੀ ਨਹੀਂ ਹੁੰਦੇ ਅਤੇ ਉਨ੍ਹਾਂ ਦਾ ਪ੍ਰਗਟਾ ਕਰਨ ਲਈ ਹੱਥਾਂ ਦੀਆਂ ਤਾੜੀਆਂ ਦਾ ਸਹਾਰਾ ਵੀ ਲਿਆ ਜਾਂਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪਾਣੀ ਦੀ ਸੰਭਾਲ (ਅੰਗ੍ਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮਾਇਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗਰੇਜਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਅਜੀਤ ਕੌਰ (ਜਨਮ 16 ਨਵੰਬਰ 1934) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਹਸਤਾਖ਼ਰ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇਬਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ। ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਗੁਰਦੁਆਰਾ ਮਹਿਦੀਆਣਾ ਸਾਹਿਬ (ਅੰਗ੍ਰੇਜ਼ੀ: Gurdwara Mehdiana Sahib), ਜਿਸਨੂੰ ' ਸਿੱਖ ਇਤਿਹਾਸ ਦਾ ਸਕੂਲ' ਵੀ ਕਿਹਾ ਜਾਂਦਾ ਹੈ ਇੱਕ ਸਿੱਖ ਗੁਰਦੁਆਰਾ ਹੈ ਜੋ ਭਾਰਤ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਨੇੜੇ ਮੱਲ੍ਹਾ ਦੇ ਬਾਹਰ, ਮਹਿਦੀਆਣਾ ਪਿੰਡ ਵਿੱਚ ਸਥਿਤ ਹੈ। ਸਿੱਖ ਮੰਨਦੇ ਹਨ ਕਿ ਗੁਰੂਦੁਆਰੇ ਦਾ ਅਸਥਾਨ ਹੈ ਜਿਥੇ ਗੁਰੂ ਗੋਬਿੰਦ ਸਿੰਘ ਅਤੇ ਉਸਦੇ ਪੈਰੋਕਾਰਾਂ ਨੇ ਔਰੰਗਜ਼ੇਬ ਦੀ ਸ਼ਾਹੀ ਮੁਗਲ ਫੌਜਾਂ ਵਿਰੁੱਧ ਚਮਕੌਰ ਦੀ ਲੜਾਈ ਤੋਂ ਬਾਅਦ ਆਰਾਮ ਕੀਤਾ ਸੀ ਅਤੇ ਜਿਥੇ ਉਹਨਾਂ ਨੂੰ ਉਸਦੇ ਪੈਰੋਕਾਰਾਂ ਜਾਂ ਸੰਗਤ ਨੇ ਜ਼ਫ਼ਰਨਾਮਾ|ਜ਼ਫਰਨਾਮਾ ਲਿਖਣ ਲਈ ਬੇਨਤੀ ਕੀਤੀ ਸੀ। ਇਸਦਾ ਵਿਲੱਖਣ ਰੰਗੀਨ ਢਾਂਚੇ ਅਤੇ ਇਸਦੇ ਸਮਾਰਕ ਸਿੱਖ ਇਤਿਹਾਸ ਵਿੱਚ ਮਹੱਤਵਪੂਰਨ ਘਟਨਾਵਾਂ ਨੂੰ ਦਰਸਾਉਂਦੇ ਹਨ। ਇਸ ਤੋਂ ਇਲਾਵਾ, ਢਾਬ (ਕੁਦਰਤੀ ਜਲ ਭੰਡਾਰ), ਹਰਿਆਲੀ, ਪੰਛੀਆਂ ਅਤੇ ਰੁੱਖਾਂ ਨੇ ਮਹਿਦੀਆਣਾ ਸਾਹਿਬ ਨੂੰ ਸ਼ਰਧਾਲੂਆਂ ਲਈ ਪ੍ਰਸਿੱਧ ਬਣਾਇਆ ਹੈ। ਅੱਜ ਨਿੱਜੀ ਮਲਕੀਅਤ ਦੇ ਸਿੱਟੇ ਵਜੋਂ ਫੰਡਾਂ ਦੀ ਘਾਟ ਕਾਰਨ ਗੁਰਦੁਆਰੇ ਦੇ ਕੁਝ ਹਿੱਸੇ ਖਸਤਾ ਹੋ ਗਏ ਹਨ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਮਧਾਣੀ ਇੱਕ ਯੰਤਰ ਹੈ ਜੋ ਦਹੀਂ ਨੂੰ ਮੱਖਣ ਵਿੱਚ ਬਦਲਣ ਲਈ ਵਰਤਿਆ ਜਾਂਦਾ ਹੈ। ਇਹ ਇੱਕ ਲੱਕੜ ਦਾ ਲਗਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜਿਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਦਾ ਆਲੇ ਦੁਆਲੇ ਵਲ਼ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿੱਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁੱਧ ਉਲਟ ਕੇ ਦੁੱਧ ਰਿੜਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅੱਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿੱਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿੱਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਮਧਾਣੀ ਦੇ ਉੱਪਰਲੇ ਸਿਰੇ ਕੋਲ ਵਲ਼ੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁੱਲੀਆਂ ਜਿਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ,ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਲੋਕ ਗੀਤਾਂ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਕਾਂ ਦੇ ਦਿਲੀ ਭਾਵ ਗੀਤਾਂ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ। ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।