ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਿੰਗਾਰ, ਸਜਾਵਟ ਨੂੰ ਕਹਿੰਦੇ ਹਨ। ਮਨੁੱਖ ਜਾਤੀ ਦੀ ਸਿੰਗਾਰ ਕਰਨ ਦੀ ਪਰਵਿਰਤੀ ਜਮਾਂਦਰੂ ਹੈ। ਇਸਤਰੀਆਂ ਵਿਚ ਸਿੰਗਾਰ ਕਰਨ ਦੀ ਰੁਚੀ ਸਭ ਤੋਂ ਜ਼ਿਆਦਾ ਹੈ।ਇਸਤਰੀਆਂ ਦੇ ਸਿੰਗਾਰ ਕਰਨ ਦੇ ਪੁਰਾਣੇ ਸੋਲਾਂ ਢੰਗ ਮੰਨੇ ਗਏ ਹਨ। ਮੁਟਿਆਰਾਂ ਦੇ ਕੀਤੇ ਸਿੰਗਾਰ ਉਨ੍ਹਾਂ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਦੇ ਹਨ। ਇਹ ਸਿੰਗਾਰ ਪੈਰਾਂ ਦੇ ਨਹੁੰਆਂ ਤੋਂ ਸ਼ੁਰੂ ਹੁੰਦੇ ਹਨ। ਸਰੀਰ ਦੇ ਸਾਰੇ ਅੰਗਾਂ, ਏਥੋਂ ਤੱਕ ਕਿ ਸਿਰ ਦੇ ਵਾਲਾਂ ਨੂੰ ਵੀ ਸਜਾਇਆ ਜਾਂਦਾ ਹੈ। ਵਣਜਾਰਾ ਬੇਦੀ ਅਨੁਸਾਰ ਇਹ ਸੋਲਾਂ ਸਿੰਗਾਰ ਹੇਠ ਲਿਖੇ ਹਨ—
ਖ਼ੁਸਵੰਤ ਸਿੰਘ (2 ਫ਼ਰਵਰੀ 1915 - 20 ਮਾਰਚ 2014) ਇੱਕ ਭਾਰਤੀ ਨਾਵਲਕਾਰ, ਪੱਤਰਕਾਰ ਅਤੇ ਇਤਿਹਾਸਕਾਰ ਸਨ। ਉਹਨਾਂ ਦਾ ਹਫ਼ਤਾਵਾਰੀ ਕਾਲਮ, ਵਿਦ ਮੈਲਿਸ ਟੁਵਾਰਡਜ਼ ਵੱਨ ਐਂਡ ਆਲ, ਦੇਸ਼ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲ਼ਾ ਕਾਲਮ ਸੀ ਜੋ ਕਈ ਰੋਜ਼ਾਨਾ ਅੰਗਰੇਜ਼ੀ ਅਖ਼ਬਾਰਾਂ ਵਿੱਚ ਛਪਦਾ ਸੀ; ਜਿਹਨਾਂ ਵਿੱਚ ''ਹਿੰਦੁਸਤਾਨ ਟਾਈਮਜ਼'', ਦ ਟੈਲੀਗ੍ਰਾਫ਼ ਅਤੇ ਦ ਪਾਇਨੀਅਰ ਆਦਿ ਦੇ ਨਾਂ ਸ਼ਾਮਲ ਹਨ। 70 ਅਤੇ 80ਵਿਆਂ ਵਿੱਚ ਉਹ ਕਈ ਅਖ਼ਬਾਰਾਂ ਅਤੇ ਰਸਾਲਿਆਂ ਦੇ ਸੰਪਾਦਕ ਵੀ ਰਹੇ। ਉਹ ਪਦਮ ਭੂਸ਼ਣ (1974) ਅਤੇ ਪਦਮ ਵਿਭੂਸ਼ਣ (2007) ਖ਼ਿਤਾਬ ਵੀ ਹਾਸਲ ਕਰ ਚੁੱਕੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਅਰੁਣ ਬਾਲਕ੍ਰਿਸ਼ਨ ਕੋਲਟਕਰ (ਮਰਾਠੀ: अरुण बालकृष्ण कोलटकर) (1 ਨਵੰਬਰ 1932 - 25 ਸਤੰਬਰ 2004) ਇੱਕ ਭਾਰਤੀ ਕਵੀ ਸੀ, ਜਿਸਨੇ ਮਰਾਠੀ ਅਤੇ ਅੰਗਰੇਜ਼ੀ ਦੋਵਾਂ ਵਿੱਚ ਲਿਖਿਆ। ਉਸਦੀਆਂ ਕਵਿਤਾਵਾਂ ਰੋਜ਼ ਦੇ ਕਈ ਮਾਮਲਿਆਂ ਵਿੱਚ ਹਾਸਾ-ਮਜ਼ਾਕ ਭਾਲ ਲੈਂਦੀਆਂ ਸਨ। ਉਸਨੇ ਰਣਜੀਤ ਹੋਸਕੋਟ ਸਮੇਤ ਆਧੁਨਿਕ ਭਾਰਤੀ ਕਵੀਆਂ ਉੱਤੇ ਡੂੰਘਾ ਪ੍ਰਭਾਵ ਪਾਇਆ। ਅੰਗਰੇਜ਼ੀ ਕਵਿਤਾ ਦੇ ਉਸਦੇ ਪਹਿਲੇ ਸੰਗ੍ਰਹਿ, ਜੇਜੂਰੀ ਨੇ 1977 ਵਿੱਚ ਰਾਸ਼ਟਰਮੰਡਲ ਲੇਖਕਾਂ ਦਾ ਪੁਰਸਕਾਰ ਜਿੱਤਿਆ। ਉਸ ਦੇ ਮਰਾਠੀ ਕਾਵਿ ਸੰਗ੍ਰਹਿ ਭੀਜਕੀ ਵਹੀ ਨੇ 2005 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਜਿੱਤਿਆ। ਅਰਵਿੰਦ ਕ੍ਰਿਸ਼ਨ ਮਹਿਰੋਤਰਾ ਦੁਆਰਾ ਸੰਪਾਦਿਤ ਅੰਗਰੇਜ਼ੀ ਦੀਆਂ ਸਮੂਹਿਕ ਕਵਿਤਾਵਾਂ, ਦਾ ਇੱਕ ਸੰਗ੍ਰਹਿ ਬ੍ਰਿਟੇਨ ਵਿੱਚ ਬਲੱਡੈਕਸ ਬੁੱਕਸ ਦੁਆਰਾ 2010 ਵਿੱਚ ਪ੍ਰਕਾਸ਼ਤ ਹੋਇਆ ਸੀ। ਉਸਨੂੰ ਆਪਣੀ ਕਵਿਤਾ "ਜੇਜੂਰੀ" ਲਈ ਰਾਸ਼ਟਰਮੰਡਲ ਕਵਿਤਾ ਇਨਾਮ ਨਾਲ ਸਨਮਾਨਤ ਕੀਤਾ ਗਿਆ। ਜੇਜੇ ਸਕੂਲ ਆਫ਼ ਆਰਟ ਦੇ ਕਲਾਕਾਰ ਵਜੋਂ ਸਿਖਲਾਈ ਯਾਫਤਾ, ਉਹ ਇੱਕ ਉੱਘਾ ਗ੍ਰਾਫਿਕਸ ਡਿਜ਼ਾਈਨਰ ਵੀ ਸੀ। 'ਬੱਸ' ਮਹਾਂਕਾਵਿ ਜੇਜੁਰੀ ਦੀ ਇੱਕ ਵਧੀਆ ਕਵਿਤਾ ਹੈ। ਇਸ ਕਵਿਤਾ ਵਿੱਚ ਕਵੀ ਮਹਾਰਾਸ਼ਟਰ ਵਿੱਚ ਸਟੇਟ ਟ੍ਰਾਂਸਪੋਰਟ ਬੱਸ ਦੁਆਰਾ ਆਪਣੀ ਯਾਤਰਾ ਬਾਰੇ ਦੱਸਦਾ ਹੈ। ਕਵੀ ਅਤੇ ਹੋਰ ਸ਼ਰਧਾਲੂ ਖੰਡੋਬਾ ਪ੍ਰਭੂ ਦੇ ਮੰਦਰ ਦੇ ਦਰਸ਼ਨ ਕਰਨ ਲਈ ਜੇਜੁਰੀ ਜਾ ਰਹੇ ਹਨ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਇਹ ਨਵੀਂ ਦਿੱਲੀ ਸ਼ਹਿਰ ਦਾ ਮੁੱਖ ਰੇਲਵੇ ਸਟੇਸ਼ਨ ਹੈ। ਇਹ ਦਿੱਲੀ ਮੇਟਰੋ ਰੇਲ ਦੀ ਯੇਲੋ ਲਕੀਰ ਸ਼ਾਖਾ ਦਾ ਇੱਕ ਸਟੇਸ਼ਨ ਵੀ ਹੈ। ਇਹ ਅਜਮੇਰੀ ਗੇਟ ਦੀ ਤਰਫ ਹੈ। ਇੱਥੇ ਦਿੱਲੀ ਦੀ ਪਰਿਕਰਮਾ ਸੇਵਾ ਦਾ ਵੀ ਹਾਲਟ ਹੁੰਦਾ ਹੈ। ਨਿਊ ਦਿੱਲੀ ਰੇਲਵੇ ਸਟੇਸ਼ਨ (ਸਟੇਸ਼ਨ ਕੋਡ NDLS), ਅਜਮੇਰੀ ਗੇਟ ਅਤੇ ਪਹਾੜਗੰਜ ਦੇ ਵਿਚਕਾਰ ਸਥਿਤ ਦਿੱਲੀ ਵਿੱਚ ਮੁੱਖ ਰੇਲਵੇ ਸਟੇਸ਼ਨ ਹੈ. ਨਿਊ ਦਿੱਲੀ ਰੇਲਵੇ ਸਟੇਸ਼ਨ ' ਭਾਰਤ ਵਿੱਚ ਸਭ ਤੋ ਵੱਧ ਵਿਅਸਤ ਹੈ ਅਤੇ ਵੱਡਾ ਰੇਲਵੇ ਸਟੇਸ਼ਨ ਹੈ. ਇਹ 16 ਪਲੇਟਫਾਰਮ ਨਾਲ ਹਰ ਰੋਜ਼ 350 ਰੇਲਾ ਅਤੇ 500,000 ਯਾਤਰੀ ਦਾ ਪਰਬੰਧਨ ਕਰਦਾ ਹੈ.
ਅਲੰਕਾਰ (ਸਾਹਿਤ):ਵਿਉਤਪਤੀ ਤੇ ਕਿਸਮਾਂ
ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਭਾਸ਼ਾ ਦੇ ਸ਼ਬਦ 'ਅਲੰ' ਤੋਂ ਹੋਈ ਹੈ ਜਿਸਦਾ ਅਰਥ ਹੈ 'ਗਹਿਣਾ'। ਇਸ ਤਰ੍ਹਾਂ ਕਾਵਿ ਦੇ ਸਰੀਰ ਨੂੰ ਸਜਾਉਣ ਵਾਲੇ ਅਰਥ ਜਾਂ ਤੱਤ ਨੂੰ ਅਲੰਕਾਰ ਕਹਿੰਦੇ ਹਨ। ਜਿਸ ਤਰ੍ਹਾਂ ਬਾਜੂ ਬੰਦ (ਸਰੀਰ ਨੂੰ ਸਜਾਉਣ ਵਾਲੇ ਗਹਿਣੇ) ਆਦਿ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ ਅਤੇ ਆਤਮਾ ਦਾ ਉਪਕਾਰ ਕਰਦੇ ਹਨ, ਤਿਵੇਂ ਹੀ ਅਲੰਕਾਰ ਕਾਵਿ ਰੂਪੀ ਸਰੀਰ ਦੇ ਸੁਹਜ ਨੂੰ ਵਧਾਉਂਦੇ ਹਨ। ਅਲੰਕਾਰ ਸਰੀਰ ਦੇ ਸ਼ੋਭਾਕਾਰੀ ਹੁੰਦੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਅਚਾਰੀਆ 'ਅਨੰਦਵਰਧਨ' ਅਲੰਕਾਰ ਨੂੰ 'ਕਾਵਿ ਦੀ ਆਤਮਾ' ਮੰਨਦਾ ਹੈ। ਪਰੰਤੂ ਅਲੰਕਾਰ ਦਾ ਸਬੰਧ ਕਾਵਿ ਦੇ ਬਾਹਰੀ ਰੂਪ ਨਾਲ ਹੈ। ਉਦਾਹਰਣ ਵਜੋਂ : ਜਿਸ ਇਸਤਰੀ ਜਾਂ ਪੁਰਸ਼ ਨੇ ਗਹਿਣੇ ਨਹੀਂ ਪਾਏ ਹੁੰਦੇ ਉਹ ਵੀ ਮਨੁੱਖ ਹੀ ਹੁੰਦਾ ਹੈ ਪਰ ਜਿਸ ਨੇ ਗਹਿਣੇ ਪਾਏ ਹੁੰਦੇ ਹਨ ਉਹ ਜ਼ਰਾ ਵਧੇਰੇ ਉੱਚ ਸਮਝਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਵਿੱਚ ਮਾਨਸਰੋਵਰ ਝੀਲ ਦੇ ਨੇੜੇ ਰਕਾਸ਼ ਤਾਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਮਾਲਵਿਕਾ ਮੋਹਨਨ (ਅੰਗਰੇਜ਼ੀ: Malavika Mohanan; ਜਨਮ 4 ਅਗਸਤ 1993) ਇੱਕ ਭਾਰਤੀ ਅਭਿਨੇਤਰੀ ਹੈ, ਜੋ ਮੁੱਖ ਤੌਰ 'ਤੇ ਤਾਮਿਲ ਅਤੇ ਮਲਿਆਲਮ ਫਿਲਮਾਂ ਵਿੱਚ ਕੰਮ ਕਰਦੀ ਹੈ। ਸਿਨੇਮੈਟੋਗ੍ਰਾਫਰ ਕੇਯੂ ਮੋਹਨਨ ਦੀ ਧੀ, ਉਸਨੇ ਮਲਿਆਲਮ ਫਿਲਮ ਪੱਟਮ ਪੋਲ (2013) ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਸਨੇ ਮਾਜਿਦ ਮਜੀਦੀ ਦੀ ਹਿੰਦੀ ਫਿਲਮ ਬਿਓਂਡ ਦ ਕਲਾਉਡਸ (2017) ਵਿੱਚ ਆਪਣੀ ਭੂਮਿਕਾ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਸਨੇ ਮਲਿਆਲਮ ਥ੍ਰਿਲਰ ਫਿਲਮ ਦ ਗ੍ਰੇਟ ਫਾਦਰ (2017), ਅਤੇ ਤਾਮਿਲ ਐਕਸ਼ਨ ਫਿਲਮਾਂ ਪੇਟਾ (2019) ਅਤੇ ਮਾਸਟਰ (2021) ਵਿੱਚ ਪ੍ਰਮੁੱਖ ਔਰਤ ਦੀ ਭੂਮਿਕਾ ਨਿਭਾਈ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਫਰੀਦਕੋਟ ਰਿਆਸਤ (ਅੰਗ੍ਰੇਜ਼ੀ: Faridkot State) ਬਰਤਾਨਵੀ ਰਾਜ ਸਮੇਂ ਪੰਜਾਬ ਦੀ ਇੱਕ ਰਿਆਸਤ ਸੀ। ਫਰੀਦਕੋਟ ਰਿਆਸਤ ਪੰਜਾਬ ਦਾ ਇੱਕ ਸਵੈ-ਸ਼ਾਸਨ ਵਾਲਾ ਰਿਆਸਤ ਸੀ, ਜਿਸ ਉੱਤੇ ਬ੍ਰਿਟਿਸ਼ ਰਾਜ ਸਮੇਂ ਦੌਰਾਨ ਭਾਰਤੀ ਉਪ-ਮਹਾਂਦੀਪ ਵਿੱਚ ਭਾਰਤੀ ਆਜ਼ਾਦੀ ਤੱਕ ਬਰਾੜ ਜੱਟਾਂ ਦਾ ਰਾਜ ਸੀ। ਇਹ ਰਿਆਸਤ ਬ੍ਰਿਟਿਸ਼ ਕਾਲ ਦੌਰਾਨ ਪੁਰਾਣੇ ਫਿਰੋਜ਼ਪੁਰ ਜ਼ਿਲ੍ਹੇ ਦੇ ਦੱਖਣ ਵਿੱਚ ਸਥਿਤ ਸੀ। ਸਾਬਕਾ ਰਿਆਸਤ ਦਾ ਖੇਤਰਫਲ ਲਗਭਗ 1649.82 ਵਰਗ ਕਿਲੋਮੀਟਰ (637 ਵਰਗ ਮੀਲ) ਸੀ। 1941 ਵਿੱਚ ਇਸਦੀ ਆਬਾਦੀ ਲਗਭਗ 199,000 ਸੀ। ਰਾਜ ਦੇ ਸ਼ਾਸਕਾਂ ਦੇ ਅੰਗਰੇਜ਼ਾਂ ਨਾਲ ਸੁਹਿਰਦ ਸਬੰਧ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਚਪਲੀ ਕਬਾਬ ਜਾਂ ਚੱਪਲੀ ਕਬਾਬ ਪਸ਼ਤੂਨ ਸ਼ੈਲੀ ਦਾ ਬਾਰੀਕ ਕਬਾਬ ਹੈ। ਇਹ ਆਮ ਤੌਰ 'ਤੇ ਇੱਕ ਪੈਟੀ ਦੀ ਸ਼ਕਲ ਵਿੱਚ ਵੱਖ-ਵੱਖ ਮਸਾਲਿਆਂ ਵਾਲੇ ਬੀਫ, ਮਟਨ ਜਾਂ ਚਿਕਨ ਤੋਂ ਬਣਾਇਆ ਜਾਂਦਾ ਹੈ। ਚਪਲੀ ਕਬਾਬ ਦੀ ਸ਼ੁਰੂਆਤ ਪਾਕਿਸਤਾਨ ਦੇ ਪੇਸ਼ਾਵਰ ਤੋਂ ਹੋਈ ਹੈ। ਪੇਸ਼ਾਵਰੀ ਚਪਲੀ ਕਬਾਬ ਬੀਫ ਨਾਲ ਬਣਾਇਆ ਜਾਂਦਾ ਹੈ ਅਤੇ ਇਹ ਦੱਖਣੀ ਏਸ਼ੀਆ ਵਿੱਚ ਇੱਕ ਪ੍ਰਸਿੱਧ ਸਟ੍ਰੀਟ ਫੂਡ ਹੈ। ਜਿਸ ਵਿੱਚ ਪਾਕਿਸਤਾਨ, ਅਫਗਾਨਿਸਤਾਨ, ਭਾਰਤ ਅਤੇ ਬੰਗਲਾਦੇਸ਼ ਸ਼ਾਮਲ ਹਨ।
ਕੁਤਬ ਇਮਾਰਤ ਸਮੂਹ (ਹਿੰਦੀ : कुत्ब,ਉਰਦੂ : قطب) ਇਮਾਰਤਾਂ ਅਤੇ ਹੋਰ ਅਵਸ਼ੇਸ਼ਾਂ ਦਾ ਯਾਦਗਾਰੀ ਸਮੂਹ ਹੈ। ਇਹ ਇਮਾਰਤ ਸਮੂਹ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਹੈ। ਇਸ ਵਿਚੋਂ ਸਭ ਤੋਂ ਪ੍ਰਸਿਧ ਕੁਤਬ ਮੀਨਾਰ ਹੈ। ਇਹਸੂਫ਼ੀ ਫ਼ਕੀਰ ਕੁਤੁਬ ਉੱਦੀਨ ਬਖ਼ਤਿਆਰ ਕਾਕੀ ਨੂੰ ਸਮਰਪਿਤ ਸੀ। ਦਿੱਲੀ ਦੇ ਸ਼ਾਸਕ ਕੁਤੁਬੁੱਦੀਨ ਐਬਕ, ਨੇ ਕੁਤਬ ਮੀਨਾਰ ਦੀ ਉਸਾਰੀ ਸੰਨ 1193 ਵਿੱਚ ਸ਼ੁਰੂ ਕਰਵਾਈ। ਉਸਦੇ ਵਾਰਿਸ ਇਲਤੁਤਮਿਸ਼ ਨੇ ਇਸ ਵਿੱਚ ਤਿੰਨ ਮੰਜ਼ਿਲ੍ਹਾਂ ਨੂੰ ਵਧਾਇਆ, ਅਤੇ ਸੰਨ 1368 ਵਿੱਚ ਫੀਰੋਜਸ਼ਾਹ ਤੁਗਲਕ ਨੇ ਪੰਜਵੀਂ ਅਤੇ ਅਖੀਰਲੀ ਮੰਜਿਲ ਬਣਵਾਈ। ਇਸ ਤੋਂ ਬਾਅਦ ਇਸ ਵਿੱਚ ਕੁਤੁਬ-ਉਲ-ਇਸਲਾਮ ਮਸਜਿਦ ਬਣਾਈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਮੁਸਕਾਨ ਅਹੀਰਵਰ (ਅੰਗ੍ਰੇਜ਼ੀ: Muskan Ahirwar; ਜਨਮ 2006 ) ) ਭੋਪਾਲ, ਭਾਰਤ ਤੋਂ ਇੱਕ ਭਾਰਤੀ ਸਿੱਖਿਅਕ ਅਤੇ ਲਾਇਬ੍ਰੇਰੀਅਨ ਹੈ। 2016 ਵਿੱਚ, ਜਦੋਂ ਉਹ 9 ਸਾਲਾਂ ਦੀ ਸੀ, ਉਸਨੇ ਮਜ਼ਦੂਰਾਂ ਦੀ ਕਲੋਨੀ ਵਿੱਚ ਬੱਚਿਆਂ ਲਈ ਇੱਕ ਕਮਿਊਨਿਟੀ ਲਾਇਬ੍ਰੇਰੀ ਬਣਾਈ, ਜਿੱਥੇ ਉਹ ਰਹਿੰਦੀ ਹੈ, ਜਿਸਦਾ ਨਾਮ Kitabi Masti ਹੈ। ਇਸ ਤੋਂ ਬਾਅਦ ਲਾਇਬ੍ਰੇਰੀ ਇੱਕ ਸਮਰਪਿਤ ਜਗ੍ਹਾ ਵਿੱਚ ਚਲੀ ਗਈ ਹੈ ਅਤੇ 3,000 ਤੋਂ ਵੱਧ ਕਿਤਾਬਾਂ ਤੱਕ ਫੈਲਾ ਦਿੱਤੀ ਗਈ ਹੈ। ਉਸ ਨੂੰ ਨੀਤੀ ਆਯੋਗ, ਹੈਦਰਾਬਾਦ ਲਿਟਰੇਚਰ ਫੈਸਟੀਵਲ, ਅਤੇ ਦਿੱਲੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਸਮੇਤ ਕਈ ਪੁਰਸਕਾਰ ਦਿੱਤੇ ਗਏ ਹਨ।
ਮਨੰਗ ( Nepali: मनाङ ) ਨੇਪਾਲ ਦੇ ਮਨੰਗ ਜ਼ਿਲ੍ਹੇ ਦਾ ਇੱਕ ਸ਼ਹਿਰ ਹੈ। ਇਹ 3,519 metres (11,545 ft) ਦੀ ਉਚਾਈ ਦੇ ਨਾਲ 28°40'0N 84°1'0E 'ਤੇ ਸਥਿਤ ਹੈ। 2011 ਦੀ ਨੇਪਾਲ ਦੀ ਮਰਦਮਸ਼ੁਮਾਰੀ ਦੇ ਸ਼ੁਰੂਆਤੀ ਨਤੀਜੇ ਦੇ ਅਨੁਸਾਰ, ਇਸਦੀ ਆਬਾਦੀ 6,527 ਲੋਕਾਂ ਦੀ ਹੈ ਜੋ 1,495 ਵਿਅਕਤੀਗਤ ਪਰਿਵਾਰਾਂ ਵਿੱਚ ਰਹਿ ਰਹੇ ਹਨ। ਇਸਦੀ ਆਬਾਦੀ ਘਣਤਾ 3 ਵਿਅਕਤੀ/ਕਿ.ਮੀ. 2 ਹੈ। ਇਹ ਅੰਨਪੂਰਨਾ ਪਰਬਤ ਲੜੀ ਦੇ ਉੱਤਰ ਵੱਲ ਮਾਰਸ਼ਯਾਂਗਦੀ ਨਦੀ ਦੀ ਚੌੜੀ ਘਾਟੀ ਵਿੱਚ ਸਥਿਤ ਹੈ। ਨਦੀ ਪੂਰਬ ਵੱਲ ਵਗਦੀ ਹੈ। ਪੱਛਮ ਵੱਲ, 5,416-ਮੀਟਰ (17,769 ਫੁੱਟ) ਥਰੋਂਗ ਲਾ ਪਾਸ ਮੁਕਤੀਨਾਥ ਮੰਦਰ ਅਤੇ ਗੰਡਕੀ ਨਦੀ ਦੀ ਘਾਟੀ ਵੱਲ ਜਾਂਦਾ ਹੈ। ਉੱਤਰ ਵੱਲ 6,584 ਮੀਟਰ (21,601 ਫੁੱਟ) ਦੀ ਚੁਲੂ ਪੂਰਬੀ ਚੋਟੀ ਹੈ। ਅੰਨਪੂਰਨਾ ਰੇਂਜ ਦੇ ਆਲੇ-ਦੁਆਲੇ ਟ੍ਰੈਕਿੰਗ ਕਰਨ ਵਾਲੇ ਜ਼ਿਆਦਾਤਰ ਸਮੂਹ ਥਰੋਂਗ ਲਾ ਪਾਸ ਤੋਂ ਪਹਿਲਾਂ, ਉੱਚੀ ਉਚਾਈ ਦੇ ਅਨੁਕੂਲ ਹੋਣ ਲਈ ਮਨੰਗ ਵਿੱਚ ਆਰਾਮ ਦੇ ਦਿਨ ਲੈਣਗੇ। ਪਿੰਡ ਉੱਤਰੀ ਢਲਾਨ 'ਤੇ ਸਥਿਤ ਹੈ [ਹਵਾਲਾ ਲੋੜੀਂਦਾ], ਜਿੱਥੇ ਸਰਦੀਆਂ ਵਿੱਚ ਸਭ ਤੋਂ ਵੱਧ ਧੁੱਪ ਅਤੇ ਸਭ ਤੋਂ ਘੱਟ ਬਰਫ਼ ਪੈਂਦੀ ਹੈ। ਕਾਸ਼ਤ ਦੇ ਖੇਤ ਉੱਤਰੀ ਢਲਾਨ 'ਤੇ ਹਨ [ਹਵਾਲਾ ਲੋੜੀਂਦਾ] ਛੱਤਾਂ ਦੇ ਨਾਲ। ਇੱਥੇ ਹੁਣ ਮੋਟਰ-ਸੜਕਾਂ ਦੇ ਨਾਲ-ਨਾਲ ਪਗਡੰਡੀਆਂ ਵੀ ਹਨ ਜਿੱਥੇ ਮਾਲ ਜੀਪਾਂ ਜਾਂ ਖੱਚਰਾਂ ਦੀਆਂ ਗੱਡੀਆਂ 'ਤੇ ਲਿਜਾਇਆ ਜਾਂਦਾ ਹੈ ਜਾਂ ਦਰਬਾਨਾਂ ਦੁਆਰਾ ਲਿਜਾਇਆ ਜਾਂਦਾ ਹੈ। ਇੱਕ ਛੋਟਾ ਹਵਾਈ ਅੱਡਾ, 2.5 km (1.6 mi) ਸਥਿਤ ਹੈ ਕਸਬੇ ਦੇ ਪੂਰਬ ਵੱਲ, ਪੂਰੀ ਘਾਟੀ ਦੀ ਸੇਵਾ ਲਈ ਵਰਤਿਆ ਜਾਂਦਾ ਸੀ ਹਾਲਾਂਕਿ 2012 ਤੋਂ ਬਾਅਦ ਕੋਈ ਵਪਾਰਕ ਉਡਾਣਾਂ ਨਹੀਂ ਹਨ https://www.aviationnepal.com/inactive-manang-airport-causes-locals-to-face-major-problems/ .
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਦਾ ਮੁੱਖ ਮੰਤਰੀ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਦਾ ਮੁਖੀ ਹੈ। ਭਾਰਤ ਦੇ ਸੰਵਿਧਾਨ ਦੇ ਅਨੁਸਾਰ, ਲੈਫਟੀਨੈਂਟ ਗਵਰਨਰ ਦਿੱਲੀ ਦੇ ਡੀ ਜੂਰ ਹੈੱਡ ਦਾ ਰਾਸ਼ਟਰੀ ਰਾਜਧਾਨੀ ਖੇਤਰ ਹੈ, ਪਰ ਅਸਲ ਕਾਰਜਕਾਰੀ ਅਥਾਰਟੀ ਇਸਦੇ ਮੁੱਖ ਮੰਤਰੀ ਦੇ ਕੋਲ ਹੈ। ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਉਪ ਰਾਜਪਾਲ ਆਮ ਤੌਰ 'ਤੇ ਬਹੁਮਤ ਸੀਟਾਂ ਵਾਲੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਸੱਦਾ ਦਿੰਦਾ ਹੈ। ਭਾਰਤ ਦਾ ਰਾਸ਼ਟਰਪਤੀ, ਲੈਫਟੀਨੈਂਟ ਗਵਰਨਰ ਦੀ ਸਲਾਹ 'ਤੇ, ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਵਿਅਕਤੀ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਪੰਜਾਬੀ ਵਿਚ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਦਾ ਅੰਗਰੇਜ਼ੀ ਰੂਪ
ਬੰਦੂਕ ਅਰਬੀ ਸ਼ਬਦ ਹੈ 'ਫੁੰਦੁਕ' فُنْدُق (funduq) ਭਾਵ 'ਜੰਗਲੀ ਬਦਾਮ' ਜਾਂ ਅੰਗਰੇਜ਼ੀ ਵਿਚ 'hazelnut'.
ਦੋ ਕਿਸਮ ਦੀਆਂ ਹੁੰਦੀਆਂ ਹਨ। ਇਕ ਚੂਰ ਤਾਂ ਧਰਤੀ ਦੇ ਉਪਰ ਰਸੋਈ ਵਿਚ ਆਮ ਤੌਰ 'ਤੇ ਚੁੱਲ੍ਹੇ ਦੇ ਸਾਹਮਣੇ ਬਣਾਈ ਹੁੰਦੀ ਹੈ, ਜਿਸ ਦੀ ਰੋਟੀ ਟੁੱਕ ਬਣਾਉਣ ਸਮੇਂ ਹਰ ਰੋਜ਼ ਵਰਤੋਂ ਹੁੰਦੀ ਹੈ। ਜਿਥੇ ਚੁੱਲ੍ਹੇ ਉਪਰ ਤਵਾ ਰੱਖ ਕੇ ਸਿਰਫ ਇਕ ਫੁਲਕਾ/ਰੋਟੀ ਹੀ ਪਕਾਈ ਜਾ ਸਕਦੀ ਹੈ, ਉਥੇ ਚੂਰ ਉਪਰ ਤਵੀ ਰੱਖ ਕੇ ਇਕੋ ਵੇਰ ਹੀ ਕਈ ਫੁਲਕੇ ਪਕਾਏ ਜਾ ਸਕਦੇ ਹਨ। ਬੜੇ ਪਤੀਲੇ, ਬਲਟੋਹੀਆਂ, ਬੜੀਆਂ ਕੜਾਹੀਆਂ ਵਿਚ ਖਾਣ ਵਾਲੀਆਂ ਜਿਹੜੀਆਂ ਵਸਤਾਂ ਬਣਾਉਣੀਆਂ ਹੁੰਦੀਆਂ ਹਨ, ਉਹ ਚੂਰ ਉਪਰ ਰੱਖ ਕੇ ਹੀ ਬਣਾਈਆਂ ਜਾਂਦੀਆਂ ਹਨ।
ਮਨਮੋਹਨ ਸਿੰਘ (26 ਸਤੰਬਰ 1932 – 26 ਦਸੰਬਰ 2024) ਇੱਕ ਭਾਰਤੀ ਸਿਆਸਤਦਾਨ, ਅਰਥ ਸ਼ਾਸਤਰੀ ਅਤੇ ਅਕਾਦਮਿਕ ਸੀ, ਜਿਸਨੇ 2004 ਤੋਂ 2014 ਤੱਕ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਨਰਿੰਦਰ ਮੋਦੀ ਤੋਂ ਬਾਅਦ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ, ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ। ਉਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਵੀ ਸਨ ਜੋ ਪੂਰੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੁਬਾਰਾ ਚੁਣੇ ਗਏ ਸਨ। ਅੱਜ ਦੇ ਪਾਕਿਸਤਾਨ ਵਿੱਚ ਗਾਹ ਵਿੱਚ ਪੈਦਾ ਹੋਏ, ਸਿੰਘ ਦਾ ਪਰਿਵਾਰ 1947 ਵਿੱਚ ਇਸਦੀ ਵੰਡ ਦੌਰਾਨ ਭਾਰਤ ਆ ਗਿਆ। ਆਕਸਫੋਰਡ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਕਰਨ ਤੋਂ ਬਾਅਦ, ਸਿੰਘ ਨੇ 1966-1969 ਦੌਰਾਨ ਸੰਯੁਕਤ ਰਾਸ਼ਟਰ ਲਈ ਕੰਮ ਕੀਤਾ। ਉਸਨੇ ਬਾਅਦ ਵਿੱਚ ਆਪਣੇ ਨੌਕਰਸ਼ਾਹੀ ਕੈਰੀਅਰ ਦੀ ਸ਼ੁਰੂਆਤ ਕੀਤੀ ਜਦੋਂ ਲਲਿਤ ਨਾਰਾਇਣ ਮਿਸ਼ਰਾ ਨੇ ਉਸਨੂੰ ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਇੱਕ ਸਲਾਹਕਾਰ ਵਜੋਂ ਨਿਯੁਕਤ ਕੀਤਾ। 1970 ਅਤੇ 1980 ਦੇ ਦਹਾਕੇ ਦੌਰਾਨ, ਸਿੰਘ ਨੇ ਭਾਰਤ ਸਰਕਾਰ ਵਿੱਚ ਕਈ ਮੁੱਖ ਅਹੁਦਿਆਂ 'ਤੇ ਕੰਮ ਕੀਤਾ, ਜਿਵੇਂ ਕਿ ਮੁੱਖ ਆਰਥਿਕ ਸਲਾਹਕਾਰ (1972-1976), ਰਿਜ਼ਰਵ ਬੈਂਕ ਦੇ ਗਵਰਨਰ (1982-1985) ਅਤੇ ਯੋਜਨਾ ਕਮਿਸ਼ਨ ਦੇ ਮੁਖੀ (1985-1987)। 1991 ਵਿੱਚ, ਜਿਵੇਂ ਕਿ ਭਾਰਤ ਇੱਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ, ਨਵੇਂ ਚੁਣੇ ਗਏ ਪ੍ਰਧਾਨ ਮੰਤਰੀ, ਪੀ.ਵੀ.
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿੱਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਰੁਚਿਕਾ ਸ਼ੌਰਿਆ ਪ੍ਰਕਾਸ਼ ਇੱਕ ਅਮਰੀਕੀ ਮਨੋਵਿਗਿਆਨੀ ਹੈ ਜੋ ਓਹੀਓ ਸਟੇਟ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਹੈ। ਉਹ ਸੈਂਟਰ ਫਾਰ ਕੌਗਨਿਟਿਵ ਐਂਡ ਬਿਹੇਵੀਅਰਲ ਬ੍ਰੇਨ ਇਮੇਜਿੰਗ ਦੀ ਡਾਇਰੈਕਟਰ ਹੈ। ਪ੍ਰਕਾਸ਼ ਨੂੰ ਸਾਲ 2016 ਵਿੱਚ ਅਮਰੀਕਨ ਸਾਈਕੋਲਾਜੀਕਲ ਐਸੋਸੀਏਸ਼ਨ ਅਰਲੀ ਕਰੀਅਰ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੌਰਾਨ ਲਚਕੀਲੇਪਣ ਅਤੇ ਮਾਇੰਡਫੁਲਨੈੱਸ 'ਤੇ ਔਨਲਾਈਨ ਵੈਬੀਨਾਰ ਕੀਤੇ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਜੀਜਾਬਾਈ (12 ਜਨਵਰੀ, 1598-17 ਜੂਨ, 1674) ਮਰਾਠਾ ਸਾਮਰਾਜ ਦੇ ਸੰਸਥਾਪਕ ਸ਼ਿਵਾ ਜੀ ਦੀ ਮਾਂ ਸੀ। ਸ਼ਿਵਾ ਜੀ ਨੂੰ ਦੁਸ਼ਮਣਾਂ ਦਾ ਹਿੰਮਤ ਨਾਲ ਮੁਕਾਬਲਾ ਕਰਨ ਦੀ ਸਿੱਖਿਆ ਪਿੱਛੇ ਜੀਜਾਬਾਈ ਦੀ ਪ੍ਰਤਿਭਾ, ਸ਼ੁਭ ਇੱਛਾ ਅਤੇ ਬਹਾਦਰੀ ਸੀ। ਜੀਜਾਬਾਈ ਅਹਿਮਦ ਨਗਰ ਦੇ ਸੁਲਤਾਨ ਦੇ ਇੱਕ ਬਾਰਾਂ ਹਜ਼ਾਰੀ ਮਨਸਬਦਾਰ ਲਖੂਜੀ ਦੀ ਇਕਲੌਤੀ ਧੀ ਸੀ। 10 ਅਪਰੈਲ, 1627 ਨੂੰ ਜੀਜਾਬਾਈ ਦੀ ਕੁੱਖ ਵਿਚੋਂ ਸ਼ਿਵਾਜੀ ਦਾ ਜਨਮ ਹੋਇਆ। ਬਾਲ ਸ਼ਿਵਾਜੀ ਨੂੰ ਜੀਜਾਬਾਈ ਲਗਾਤਾਰ ਬਹਾਦਰਾਂ ਦੀ ਬਹਾਦਰੀ ਦੀਆਂ ਅਤੇ ਮਹਾਪੁਰਸ਼ਾਂ ਦੀ ਮਹਾਨਤਾ ਦੀਆਂ ਕਹਾਣੀਆਂ ਸੁਣਾਇਆ ਕਰਦੀ ਸੀ। ਉਹ ਦੇਵਗਿਰੀ ਯਾਦਵ ਦੇ ਵੰਸ਼ ਨਾਲ ਸਬੰਧਤ ਸੀ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪਰੈਲ ਅਤੇ ਕਈ ਵਾਰ 14 ਅਪਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਮੁਹੱਬਤ ਦੇ ਚਾਲ਼ੀ ਨੇਮ ਤੁਰਕੀ ਲੇਖਿਕਾ ਐਲਫ਼ ਸ਼ਫ਼ਕ ਦੁਆਰਾ ਲਿਖਿਆ ਇੱਕ ਨਾਵਲ ਹੈ। ਇਹ ਕਿਤਾਬ ਮਾਰਚ 2009 ਵਿੱਚ ਪ੍ਰਕਾਸ਼ਤ ਹੋਈ ਸੀ। ਇਹ ਰੂਮੀ ਅਤੇ ਉਸਦੇ ਸਾਥੀ ਸ਼ਮਸ ਤਬਰੀਜ਼ੀ ਬਾਰੇ ਹੈ। ਇਹ ਕਿਤਾਬ ਦੱਸਦੀ ਹੈ ਕਿ ਕਿਵੇਂ ਸ਼ਮਸ ਨੇ ਇੱਕ ਵਿਦਵਾਨ ਨੂੰ ਪਿਆਰ ਦੁਆਰਾ ਸੂਫੀ (ਰਹੱਸਵਾਦੀ) ਵਿੱਚ ਬਦਲਿਆ। ਇਸ ਕਿਤਾਬ ਦੀਆਂ 750,000 ਤੋਂ ਵੱਧ ਕਾਪੀਆਂ ਤੁਰਕੀ ਅਤੇ ਫਰਾਂਸ ਵਿੱਚ ਵਿਕੀਆਂ ਸਨ।
ਸੈਫ਼ ਅਲੀ ਖ਼ਾਨ (ਜਨਮ ਵਕਤ ਸਾਜਿਦ ਅਲੀ ਖ਼ਾਨ, 16 ਅਗਸਤ 1970) ਇੱਕ ਭਾਰਤੀ ਫ਼ਿਲਮੀ ਅਦਾਕਾਰ ਅਤੇ ਨਿਰਮਾਤਾ ਹੈ। ਹਿੰਦੀ ਫ਼ਿਲਮੀ ਦੁਨੀਆ (ਬਾਲੀਵੁੱਡ) ਵਿੱਚ ਆਪਣੇ ਸਫਲ ਕੈਰੀਅਰ ਦੌਰਾਨ, ਖ਼ਾਨ ਨੇ ਭਾਰਤੀ ਸਿਨੇਮਾ ਵਿੱਚ ਆਪਣੇ ਆਪ ਨੂੰ ਪ੍ਰਸਿੱਧ ਅਦਾਕਾਰ ਵਜੋਂ ਸਥਾਪਤ ਕੀਤਾ ਹੈ। ਉਸ ਨੂੰ ਕਈ ਅਵਾਰਡ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚ ਨੈਸ਼ਨਲ ਫ਼ਿਲਮ ਪੁਰਸਕਾਰ ਅਤੇ ਛੇ ਫਿਲਮਫੇਅਰ ਪੁਰਸਕਾਰ ਵੀ ਸ਼ਾਮਲ ਹਨ। ਉਸਨੂੰ ਭਾਰਤ ਸਰਕਾਰ ਵਲੋਂ 2010 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਅਰਵਿੰਦ ਸਿੰਘ ਮੇਵਾੜ (ਹਿੰਦੀ: अरविन्द सिंह मेवाड़; ਹਿੰਦੀ ਉਚਾਰਨ: [ʌɾʋɪndᵊ sɪɳɣʰ meʋäːɽ]; 13 ਦਸੰਬਰ 1944 - 16 ਮਾਰਚ 2025) ਇੱਕ ਭਾਰਤੀ ਵਪਾਰੀ ਸੀ ਜੋ ਮੇਵਾੜ ਹਾਊਸ ਦਾ ਮੈਂਬਰ ਸੀ ਅਤੇ ਐਚਆਰਐਚ ਗਰੁੱਪ ਆਫ਼ ਹੋਟਲਜ਼ ਦਾ ਚੇਅਰਮੈਨ ਸੀ। ਉਹ ਸ਼੍ਰੀ ਏਕਲਿੰਗਜੀ ਵੱਲੋਂ ਮੇਵਾੜ ਹਾਊਸ ਦਾ 76ਵਾਂ ਨਿਗਰਾਨ ਸੀ। ਉਹ ਮੇਵਾੜ, ਰਾਜਸਥਾਨ ਦੇ ਸ਼ਿਸ਼ੋਦੀਆ ਰਾਜਵੰਸ਼ ਨਾਲ ਸੰਬੰਧ ਰੱਖਦਾ ਸੀ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਬੋਲੀ ਅ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਆ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 5 ਕਰੋੜ 20 ਲੱਖ ਵਾਸੀਆਂ ਨੇ ਇਹਨੂੰ ਆਵਦੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 (ਜਨਵਰੀ 2007) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ਇਹਨਾਂ ਹੀ ਨਹੀਂ, ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਆ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ, ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 (ਜਨਵਰੀ 2006ਏ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜ਼ਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ। ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - (731 .
ਪੰਜਾਬ ਰਾਜ ਚੋਣ ਕਮਿਸ਼ਨ ਭਾਰਤ ਦੇ ਪੰਜਾਬ ਰਾਜ ਵਿੱਚ ਗਠਿਤ ਇੱਕ ਖੁਦਮੁਖਤਿਆਰੀ ਅਤੇ ਵਿਧਾਨਕ ਸੰਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਆਜ਼ਾਦ, ਨਿਰਪੱਖ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣ। ਧਾਰਾ 243K ਅਤੇ 243 ZA ਅਤੇ ਅਨੁਛੇਦ 324 ਦੇ ਅਨੁਸਾਰ ਉਪਬੰਧਾਂ ਵਾਲਾ ਭਾਰਤ ਦਾ ਸੰਵਿਧਾਨ ਰਾਜ ਚੋਣ ਕਮਿਸ਼ਨਾਂ ਦੀਆਂ ਸ਼ਕਤੀਆਂ ਦੀ ਸਿਰਜਣਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਸ਼ਹਿਰੀ ਸਥਾਨਕ ਸੰਸਥਾਵਾਂ ਜਿਵੇਂ ਕਿ ਨਗਰ ਪਾਲਿਕਾਵਾਂ, ਨਗਰ ਨਿਗਮਾਂ, ਪੰਚਾਇਤਾਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਕਿਸੇ ਵੀ ਹੋਰ ਲਈ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਪੰਜਾਬ ਦੇ ਰਾਜਪਾਲ ਦੁਆਰਾ ਕੀਤੀ ਜਾਂਦੀ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਟੈਟੂ ਜਾਂ ਤਤੋਲਾ ਸਰੀਰ ਦੀ ਤਵਚਾ ਉੱਤੇ ਰੰਗੀਨ ਸ਼ਕਲਾਂ ਛਾਪਣ ਲਈ ਅੰਗ ਵਿਸ਼ੇਸ਼ ਉੱਤੇ ਜਖਮ ਕਰਕੇ, ਚੀਰਾ ਲਗਾਕੇ ਜਾਂ ਸੂਈ ਨਾਲ ਵਿੰਨ੍ਹ ਕੇ ਉਸ ਦੇ ਅੰਦਰ ਲੱਕੜੀ ਦੇ ਕੋਇਲੇ ਦਾ ਚੂਰਣ, ਰਾਖ ਜਾਂ ਫਿਰ ਰੰਗਣ ਵਾਲੇ ਮਸਾਲੇ ਭਰ ਦਿੱਤੇ ਜਾਂਦੇ ਹਨ। ਜਖਮ ਭਰ ਜਾਣ ਤੇ ਤਵਚਾ ਦੇ ਉੱਤੇ ਸਥਾਈ ਰੰਗੀਨ ਸ਼ਕਲ ਵਿਸ਼ੇਸ਼ ਬਣ ਜਾਂਦੀ ਹੈ। ਟੈਟੂਆਂ ਦਾ ਰੰਗ ਆਮ ਤੌਰ 'ਤੇ ਗਹਿਰਾ ਨੀਲਾ, ਕਾਲ਼ਾ ਜਾਂ ਹਲਕਾ ਲਾਲ ਹੁੰਦਾ ਹੈ। ਖੁਣਨ ਦਾ ਇੱਕ ਢੰਗ ਹੋਰ ਵੀ ਹੈ ਜਿਸਦੇ ਨਾਲ ਬਨਣ ਵਾਲੀ ਆਰਥਰੋਪਲਾਸਟੀ ਨੂੰ ਖ਼ਤ-ਚਿਹਨ ਕਿਹਾ ਜਾਂਦਾ ਹੈ। ਇਸ ਵਿੱਚ ਕਿਸੇ ਇੱਕ ਹੀ ਸਥਾਨ ਦੀ ਤਵਚਾ ਨੂੰ ਵਾਰ ਵਾਰ ਵਿੰਨਦੇ ਹਨ ਅਤੇ ਜਖਮ ਦੇ ਠੀਕ ਹੋ ਜਾਣ ਦੇ ਬਾਅਦ ਉਸ ਸਥਾਨ ਤੇ ਇੱਕ ਉੱਭਰਿਆ ਹੋਇਆ ਚੱਕ ਬਣ ਜਾਂਦਾ ਹੈ ਜੋ ਦੇਖਣ ਵਿੱਚ ਰੇਸ਼ੇਦਾਰ ਲੱਗਦਾ ਹੈ। ਪਸ਼ੁਆਂ ਵਿੱਚ ਖੁਣਨਾ ਪਛਾਣ ਜਾਂ ਬਰਾਂਡਿੰਗ ਲਈ ਵਰਤਿਆ ਜਾਂਦਾ ਹੈ ਪਰ ਮਨੁੱਖਾਂ ਵਿੱਚ ਇਸ ਦਾ ਉਦੇਸ਼ ਸਜਾਵਟੀ ਹੈ।
ਚਰਨਜੀਤ ਸਿੰਘ ਚੰਨੀ ਭਾਰਤੀ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਹੈ।ਇਨ੍ਹਾਂ ਨੇ 2024 ਵਿੱਚ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਅਤੇ 3,90053 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ; ਇਸ ਲੋਕ ਸਭਾ ਇਲੈਕਸ਼ਨ 'ਚ ਚੰਨੀ ਨੇ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਹਰਾਇਆ। ਉਹ ਚਮਕੌਰ ਸਾਹਿਬ ਤੋਂ ਵਿਧਾਇਕ ਵੀ ਰਹੇ ਹਨ। ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਪੰਜਾਬ ਇਕਾਈ ਦਾ ਨੇਤਾ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਵਿੱਚ ਤਕਨਿਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਮੰਤਰੀ ਸੀ। 18 ਸਤੰਬਰ 2021 ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਮਗਰੋਂ 19 ਸਤੰਬਰ 2021 ਨੂੰ ਚੰਨੀ ਭਾਰਤੀ ਪੰਜਾਬ ਦਾ ਮੁੱਖ ਮੰਤਰੀ ਚੁਣਿਆ ਗਿਆ। ਉਹ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ ਅਤੇ ਉਸਨੂੰ ਦਸੰਬਰ 2015 ਵਿੱਚ 53 ਸਾਲ ਦੀ ਉਮਰ ਚ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਵਿੱਚ 2014 ਭਾਰਤ ਦੀਆਂ ਆਮ ਚੋਣਾਂ
The 2014 ਭਾਰਤੀ ਆਮ ਚੋਣਾਂs ਪੰਜਾਬ ਵਿੱਚ 30 ਅਪ੍ਰੈਲ 2014 ਨੂੰ ਪਵਾਈਆਂ ਗਈਆਂ , making it the seventh phase of the elections.
ਐਮੋਰੀ ਐਂਡਰਿਊ ਟੇਟ ਦੂਜਾ (ਜਨਮ 14 ਦਸੰਬਰ 1986) ਇੱਕ ਅਮਰੀਕੀ-ਬ੍ਰਿਟਿਸ਼ ਇੰਟਰਨੈੱਟ ਵਿਅਕਤੀਤਵ ਅਤੇ ਪੂਰਬਲਾ ਪੇਸ਼ੇਵਰ ਕਿੱਕਬਾਕਸਰ ਹੈ। ਆਪਣੇ ਕਿੱਕਬਾਕਸਿੰਗ ਪੇਸ਼ੇ ਤੋਂ ਬਾਅਦ, ਟੇਟ ਨੇ ਆਪਣੀ ਵੈੱਬਸਾਈਟ ਦੇ ਮਾਧਿਅਮ ਦੁਆਰਾ ਇਨਫਿਲੂਅੰਸਰ (ਪ੍ਰਭਾਵਕ) ਮਾਰਕੀਟਿੰਗ ਦੇ ਖੇਤਰ ਵਿੱਚ ਪ੍ਰਸਿੱਧੀ ਪ੍ਰਾਪਤ ਕੀਤੀ। ਉਸਨੇ ਅਦਾਇਗੀ ਕੋਰਸਾਂ ਅਤੇ ਸਦੱਸਤਾਵਾਂ ਦੀ ਪੇਸ਼ਕਸ਼ ਕਰਨੀ ਵੀ ਸ਼ੁਰੂ ਕੀਤੀ। ਸੋਸ਼ਲ ਮੀਡੀਆ 'ਤੇ ਟੈਟ ਦੀ ਇਸਤਰੀ-ਵਿਰੋਸ਼ੀ ਟਿੱਪਣੀਆਂ ਦੇ ਨਤੀਜੇ ਵਜੋਂ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ਅਤੇ ਟਿੱਕਟੌਕ ਨੇ ਉਸਨੂੰ ਆਪਣੇ ਪਲੇਟਫਾਰਮਾਂ ਵਰਤਣ ਤੋਂ ਪ੍ਰਤਿਬੰਧਿਤ ਕੀਤਾ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?