ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਸੰਤ ਤੇਜਾ ਸਿੰਘ (14 ਮਈ 1877 - 3 ਜੁਲਾਈ 1965) ਦਾ ਜਨਮ ਪਿੰਡ ਬਲੇਵਾਲੀ (ਪਾਕਿਸਤਾਨ) ਵਿਖੇ ਮਾਤਾ ਰਾਮ ਕੌਰ ਦੀ ਕੁੱਖੋਂ ਅਤੇ ਪਿਤਾ ਰੁਲੀਆ ਸਿੰਘ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦਾ ਪਹਿਲਾ ਨਾਂਅ ਨਿਰੰਜਨ ਸਿੰਘ ਮਹਿਤਾ ਸੀ ਅਤੇ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸ੍ਰੀਮਾਨ ਸੰਤ ਬਾਬਾ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਪ੍ਰਭਾਵਿਤ ਹੋ ਕੇ ਓਹਨਾਂ ਨੇ ਅੰਮ੍ਰਿਤ ਛਕ ਲਿਆ ਅਤੇ ਤੇਜਾ ਸਿੰਘ ਦੇ ਨਾਂਅ ਨਾਲ ਜਾਣੇ ਜਾਣ ਲੱਗੇ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਦਿਲਾਵਰ ਸਿੰਘ ਬੱਬਰ (ਜੈ ਸਿੰਘ ਵਾਲਾ) ਨੇ ਮਨੁੱੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਬੇਬੇ ਨਾਨਕੀ (ਅੰਗ੍ਰੇਜ਼ੀ: Bebe Nanaki; ਅੰ. 1464–1518 ), ਜਿਸਨੂੰ ਬੀਬੀ ਨਾਨਕੀ ਵੀ ਕਿਹਾ ਜਾਂਦਾ ਹੈ, ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਸੀ। ਨਾਨਕੀ ਸਿੱਖ ਧਰਮ ਵਿੱਚ ਇੱਕ ਮਹੱਤਵਪੂਰਨ ਹਸਤੀ ਹੈ, ਅਤੇ ਇਸਨੂੰ ਪਹਿਲੇ ਗੁਰਸਿੱਖ ਵਜੋਂ ਜਾਣਿਆ ਜਾਂਦਾ ਹੈ। ਉਹ ਆਪਣੇ ਭਰਾ ਦੇ 'ਦਾਰਸ਼ਨਿਕ ਝੁਕਾਅ' ਨੂੰ ਸਮਝਣ ਵਾਲੀ ਪਹਿਲੀ ਸੀ, ਅਤੇ ਉਸਨੂੰ ਪਰਮਾਤਮਾ ਪ੍ਰਤੀ ਸ਼ਰਧਾ ਦੇ ਸਾਧਨ ਵਜੋਂ ਸੰਗੀਤ ਦੀ ਵਰਤੋਂ ਨੂੰ ਪ੍ਰੇਰਿਤ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ।
ਬਲਦੇਵ ਸਿੰਘ ਧਾਲੀਵਾਲ (20 ਨਵੰਬਰ 1959) ਪੰਜਾਬੀ ਕਵੀ, ਕਹਾਣੀਕਾਰ, ਸਫਰਨਾਮਾ ਲੇਖਕ ਅਤੇ ਸਾਹਿਤ ਆਲੋਚਕ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸਾਲ 1996 ਦਾ ‘ਭਾਈ ਵੀਰ ਸਿੰਘ ਗਲਪ ਪੁਰਸਕਾਰ’ ਮਿਲ ਚੁੱਕਾ ਹੈ। ਉਸ ਦੀਆਂ ਰਚਨਾਵਾਂ ਹਿੰਦੀ, ਅੰਗਰੇਜ਼ੀ ਤੋਂ ਇਲਾਵਾ ਭਾਰਤ ਦੀਆਂ ਕੁਝ ਹੋਰ ਭਾਸ਼ਾਵਾਂ ਵਿੱਚ ਵੀ ਅਨੁਵਾਦ ਹੋ ਕੇ ਛਪ ਚੁੱਕੀਆਂ ਹਨ। ਉਸ ਦੀਆਂ ਕਹਾਣੀਆਂ ਵਾਪਸੀ, ਇੱਕ ਕਾਰਗਿਲ ਹੋਰ ਉੱਤੇ ਆਧਾਰਤ ਟੈਲੀਫਿ਼ਲਮਾਂ ਬਣ ਚੁੱਕੀਆਂ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪੰਜਾਬੀ ਵਿਸ਼ੇ ਵਿੱਚ ਬੀ.ਏ. ਆਨਰਜ਼, ਐਮ.ਏ., ਐਮ.ਫਿਲ., ਪੀ-ਐਚ.ਡੀ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਪੰਜਾਬੀ ਵਿਚ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਦਾ ਅੰਗਰੇਜ਼ੀ ਰੂਪ
ਬੰਦੂਕ ਅਰਬੀ ਸ਼ਬਦ ਹੈ 'ਫੁੰਦੁਕ' فُنْدُق (funduq) ਭਾਵ 'ਜੰਗਲੀ ਬਦਾਮ' ਜਾਂ ਅੰਗਰੇਜ਼ੀ ਵਿਚ 'hazelnut'.
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਨਾਲ ਹੁੰਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ, ਜਿਨ੍ਹਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਨ੍ਹਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਦਿਆਲਾ ਜਾਂ ਭਾਈ ਦਿਆਲ ਦਾਸ, ਸਿੱਖ ਧਰਮ ਦੇ ਇੱਕ ਸ਼ੁਰੂਆਤੀ ਸ਼ਹੀਦ ਸਨ। ਉਹਨਾਂ ਨੂੰ ਆਪਣੇ ਸਿੱਖ ਸਾਥੀਆਂ ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਅਤੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਦੇ ਨਾਲ ਉੱਬਲਦੇ ਪਾਣੀ ਦੀ ਦੇਗ ਵਿੱਚ ਸ਼ਹੀਦ ਕੀਤਾ ਗਿਆ ਸੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ, ਸ੍ਰੀ ਗੋਇੰਦਵਾਲ ਸਾਹਿਬ ਰੋਡ, ਪਿੰਡ ਕੱਲ੍ਹਾ (ਤਰਨ ਤਾਰਨ) ਜੱਥੇਦਾਰ ਹਰਭੇਜ਼ ਸਿੰਘ ਮੋਬਾ: 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ। ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ 'ਮੁਤੀ' ਕਾਮਬੋਜਾਂ ਦੇ ਮਰਾਸ਼ੀ 'ਮੀਰਾਂ ਬਖਸ਼' ਅਤੇ 'ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ 'ਚੰਦੀ’ (ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢੇਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ। ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆ: ਸੂਬਾ ਚੜ੍ਹਦੀ ਤਰਫ ਪਿੰਡ 'ਕੰਗ'-ਕੱਲੇ ਆਬਾਦ ਹਨ। ਖਾਸ ਕੱਲੇ ਵਿੱਚ ਭਾਈ ਲਾਲ ਚੰਦ 'ਮੁਤੀ ਕਾਮਬੋਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ। ਕੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ। ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ। ਉਸ ਵਕਤ ਗੁਰਗੱਦੀ ਤੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਬਤ ਸਨ। ਆਪ ਜੀ ਬਹੁਤਾ ਸ੍ਰੀਗੁਰੂ ਜੀ ਦੇ ਹਜ਼ੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸ੍ਰੀ । ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰੇ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੇ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ। ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ 7 ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ, 'ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ, ਤੈਨੂੰ ਇਸਲਾਮ ਮੰਨਜ਼ੂਰ ਹੈ ਜਾਂ ਮੀਤ। ਔਰੰਗਜੇਬ: ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ। ਛੱਡ ਕੁਫਰ ਤੇ ਦੀਨ ਕਬੂਲ ਕਰ ਲੇ, ਤੈਂ ਨੇਕੀ ਦੀ ਗਲ ਸਮਝਾ ਦੇਵਾਂ। ਫਤਵਾ ਸ਼ਰ੍ਹਾ ਦਾ ਮੋਤ ਸਜਾ, ਪਰ ਜੇ, ਪੜੋਂ ਕਲਮਾ ਤਾਂ ਤੈਨੂੰ ਬਚਾ ਦੇਵਾਂ। ਸਿੱਖੀ ਵਿੱਚੋਂ ਕੀ ਖਟਣਾ ਸੋਚ ਤਾਂ ਸਹੀ, ਸਚੇ ਦੀਨ ਦੀ ਸਾਂਝੀ ਬਣਾ ਦੇਵਾਂ। ਭਾਈ ਦਿਆਲਾ ਜੀ: ਅੱਗੋਂ ਕਿਹਾ ਦਿਆਲੇ ਨੇ ਸੁਣੀਂ ਸ਼ਾਹਾ, ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ। ਰੋਮ-ਰੋਮ ਅੰਦਰ ਗੁਰੂ ਨਾਨਕ ਰਚਿਆ, ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ, ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ। ਤੇਰੇ ਫਤਵੇ ਦਾ ਖੌਫ ਨਾ ਮੂਲ ਮੈਨੂੰ, ਸੀਸ ਸਿੱਖੀ ਦੇ ਨਾਮ ਤੇ ਲਾਵਾਂਗਾ ਮੈਂ। ਭਾਈ ਜੀ ਦੇ ਮੁੱਖੋਂ ਇਸ ਕਦਰ ਕਰੜਾ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ, ਮੁਫਤੀ ਨਹੋਤ ਗੁੱਸੇ ਵਿੱਚ ਆ ਗਏ। ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੇ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ। ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਵਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ। ਫਿਰ ਬਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੈ? ਔਰੰਗਜੇਬ ਦੇ ਮੂੰਹੋਂ ਧਮਕੀਆਂ, ਮੋਤ ਦਾ ਡਰਾਵਾ ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ: 'ਸ਼ਾਹਾ! ਜਿਹੜਾ ਤੁੰ ਮੈਨੂੰ ਮੌਤ ਦਾ ਡਰ ਦੱਸਦਾ ਹੈ, ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ। ਸਿਖ ਮੌਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੇਗੋ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ।ਇਸ ਬਾਬਤ ਮੈਂ ਪਹਿਲਾ ਹੀ ਤੂੰ ਕਹਿ ਚੁੱਕਾ ਹਾਂ ਕਿ ਸਿਖੀ ਮੇਰੇ ਕੇਸਾਂ, ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ। ਤੇਰੇ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏਂ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਫਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ। ਇਹ ਤਾਂ ਤੁਸਥ ਅਨਪੜ੍ਹ ਤੇ ਬੇ-ਸਮਝ ਲੋਕਾਂ ਨੂੰ ਫੋਹਣ ਇੱਕ ਢਘੋਂਸਲਾ ਬਣਾ ਰੱਖਿਆ ਹੈ। ਜਿਹਾ ਕਿ:- ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਫਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ। ਉਥੇ ਤਾਂ ਸਿਰਫ ਅਮਲਾਂ ਤੇ ਨਬੇੜੇ ਹੋਣੇ ਹਨ (ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ:'ਐ ਫਤਮਾ!
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਸੀ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਠੰਡ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
thumb|409x409px|ਪੁਸਤਕ ਦਾ ਕਵਰ ਪੰਨਾ ਭਾਰਤੀ ਕਾਵਿ ਸ਼ਾਸਤਰ ਨਾਮੀ ਪੁਸਤਕ ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਲਿਖੀ ਗਈ ਹੈ। ਇਹ ਉਹਨਾਂ ਦੁਆਰਾ ਪੰਜਾਬੀ ‘ਚ ਲਿਖੀ ਗਈ ਪਹਿਲੀ ਪੁਸਤਕ ਹੈ। “ਕਾਵਿ-ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫ਼ਲਸਫ਼ਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ।” ਸੰਸਕ੍ਰਿਤ ਭਾਰਤ ਦੀ ਪ੍ਰਾਚੀਨ ਜ਼ੁਬਾਨ ਹੈ ਅਤੇ ਭਾਰਤ ਦਾ ਮੁੱਢਲਾ ਸਾਹਿਤ ਸੰਸਕ੍ਰਿਤ ਭਾਸ਼ਾ ਦਾ ਸਾਹਿਤ ਹੈ। ਭਾਰਤੀ ਆਚਾਰੀਆਂ ਦੁਆਰਾ ਸੰਸਕ੍ਰਿਤ ਭਾਸ਼ਾ ਦੇ ਸਿਰਜਣੀ ਸਾਹਿਤ ਨੂੰ ਧਿਆਨ ਵਿੱਚ ਰੱਖਕੇ ਪੇਸ਼ ਕੀਤੇ ਸਿਧਾਤਾਂ ਦੀ ਗਿਆਨ ਪਰੰਪਰਾ ਨੂੰ ਭਾਰਤੀ ਕਾਵਿ-ਸ਼ਾਸਤਰ ਕਿਹਾ ਜਾਂਦਾ ਹੈ। ਇਸ ਸੰਬੰਧੀ ਦੂਸਰੀ ਸਦੀ ਈਸਾ ਪੂਰਵ ਦੇ ਆਚਾਰੀਆ ਭਰਤਮੁਨੀ ਦੁਆਰਾ ਰਚਿਤ ਗ੍ਰੰਥ ਨਾਟਯ ਸ਼ਾਸਤਰ ਤੋਂ ਲੈ ਕੇ ਬਾਅਦ ਦੇ ਸਮੇਂ ਦੌਰਾਨ ਲਿਖੇ ਗਏ ਅਨੇਕ ਗ੍ਰੰਥ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿੱਚ ਕਾਵਿ ਦੇ ਤੱਤਾਂ ਅਤੇ ਸਿਧਾਂਤਾਂ ਬਾਬਤ ਵਿਸਤ੍ਰਿਤ ਚਰਚਾ ਮਿਲਦੀ ਹੈ। ਹੁਣਵੇਂ ਸਮੇਂ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਇਸ ਅਮੀਰ ਪਰੰਪਰਾ ਨੂੰ ਸਮਝਣ ਤੇ ਇਸ ਤੋਂ ਅੰਤਰ-ਦ੍ਰਿਸ਼ਟੀਆਂ ਗ੍ਰਹਿਣ ਕਰਨ ਲਈ ਅਨੇਕ ਵਿਦਵਾਨਾਂ ਨੇ ਖੋਜ ਪੂਰਨ ਪੁਸਤਕਾਂ ਦੀ ਰਚਨਾ ਕੀਤੀ ਹੈ। ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਰਚੀ ਪੁਸਤਕ ਵੀ ਇਸੇ ਦਾ ਪ੍ਰਤੀਫ਼ਲ ਹੈ। ਅਜੋਕੇ ਦੌਰ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਅਹਿਮੀਅਤ ਬਾਬਤ ਪ੍ਰੋ.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
•ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।