ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਜੰਤੂ ਜਾਂ ਜਾਨਵਰ ਜਾਂ ਐਨੀਮਲ (Animalia, ਐਨੀਮੇਲੀਆ) ਜਾਂ ਮੇਟਾਜੋਆ (Metazoa) ਜਗਤ ਦੇ ਬਹੁਕੋਸ਼ਿਕੀ ਅਤੇ ਸੁਕੇਂਦਰਿਕ ਜੀਵਾਂ ਦਾ ਇੱਕ ਮੁੱਖ ਸਮੂਹ ਹੈ। ਪੈਦਾ ਹੋਣ ਦੇ ਬਾਅਦ ਜਿਵੇਂ-ਜਿਵੇਂ ਕੋਈ ਪ੍ਰਾਣੀ ਵੱਡਾ ਹੁੰਦਾ ਹੈ ਉਸ ਦੀ ਸਰੀਰਕ ਯੋਜਨਾ ਨਿਰਧਾਰਤ ਤੌਰ ਤੇ ਵਿਕਸਿਤ ਹੁੰਦੀ ਜਾਂਦੀ ਹੈ, ਹਾਲਾਂਕਿ ਕੁੱਝ ਪ੍ਰਾਣੀ ਜੀਵਨ ਵਿੱਚ ਅੱਗੇ ਜਾ ਕੇ ਰੂਪਾਂਤਰਣ (metamorphosis) ਦੀ ਪ੍ਰਕਿਰਿਆ ਵਿੱਚੀਂ ਲੰਘਦੇ ਹਨ। ਬਹੁਤੇ ਜੰਤੂ ਗਤੀਸ਼ੀਲ ਹੁੰਦੇ ਹਨ, ਅਰਥਾਤ ਆਪਣੇ ਆਪ ਅਤੇ ਆਜ਼ਾਦ ਤੌਰ ਤੇ ਚੱਲ ਫਿਰ ਸਕਦੇ ਹਨ।
ਵਾਟਰਗੇਟ ਇੱਕ ਰਾਜਨੀਤਿਕ ਘੋਟਾਲਾ ਸੀ, ਜਿਹੜਾ ਕਿ 1970 ਵਿਆਂ 'ਚ ਅਮਰੀਕਾ ਵਿੱਚ ਹੋਇਆ। ਵਾਟਰਗੇਟ ਘੋਟਾਲਾ ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਪ੍ਰਮੁੱਖ ਰਾਜਨੀਤਿਕ ਘੋਟਾਲਾ ਸੀ ਜਿਸ ਵਿੱਚ 1972 ਤੋਂ 1974 ਤੱਕ ਰਾਸ਼ਟਰਪਤੀ ਰਿਚਰਡ ਨਿਕਸਨ ਦੇ ਪ੍ਰਸ਼ਾਸਨ ਨੂੰ ਸ਼ਾਮਲ ਕੀਤਾ ਗਿਆ ਸੀ ਜਿਸ ਕਾਰਨ ਰਿਚਰਡ ਨਿਕਸਨ ਦੇ ਅਸਤੀਫੇ ਦਾ ਕਾਰਨ ਬਣਿਆ। ਇਹ ਘੁਟਾਲਾ ਨਿਕਸਨ ਪ੍ਰਸ਼ਾਸਨ ਦੀਆਂ 17 ਜੂਨ, 1972 ਨੂੰ ਵਾਸ਼ਿੰਗਟਨ ਡੀ.ਸੀ., ਵਾਟਰਗੇਟ ਆਫਿਸ ਬਿਲਡਿੰਗ ਵਿਖੇ ਡੈਮੋਕਰੇਟਿਕ ਨੈਸ਼ਨਲ ਕਮੇਟੀ ਦੇ ਹੈੱਡਕੁਆਰਟਰ ਦੀ ਚੋਰੀ ਵਿੱਚ ਆਪਣੀ ਸ਼ਮੂਲੀਅਤ ਨੂੰ ਲੁਕਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਪੈਦਾ ਹੋਇਆ।
ਨਿਹੰਗ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ; ਜਿਸ ਦਾ ਅਰਥ ਹੈ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਪਿਤਾ ਜੀ ਦੇ ਰਾਜਸੀ ਭਾਵ ਮੀਰੀ ਦੇ ਵੰਸ਼ਜ ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ- ਰਾਜ ਮੁਕੁਟ ਨਾਲ ਕਰਦੇ ਹਨ। ਉਹ ਰਾਜੇ ਦੇ ਮੁਕੁਟ 'ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਬਾਬਾ ਬਕਾਲਾ ਸਾਹਿਬ ਇੱਕ ਇਤਿਹਾਸਕ ਕਸਬਾ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਬਾਬਾ ਬਕਾਲਾ ਦਾ ਪਹਿਲਾ ਨਾਮ ਬਕਾਲਾ ਹੁੰਦਾ ਸੀ। ਇਹ ਕਸਬਾ ਜਲੰਧਰ-ਬਟਾਲਾ ਸੜਕ ਤੇ ਸਥਿਤ ਹੈ ਜੋ ਅੰਮ੍ਰਿਤਸਰ ਸ਼ਹਿਰ ਤੋਂ 40 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਕਸਬੇ ਦੀ ਜਨਸੰਖਿਆ 2001 ਦੀ ਜਨਗਨਣਾ ਸਮੇਂ 6,996 ਸੀ ਜਿਸ ਵਿੱਚ 1,249 ਘਰ, 3,624 ਆਦਮੀ ਅਤੇ 3,372 ਔਰਤਾਂ ਦੀ ਗਿਣਤੀ ਸੀ।females. ਜਿਸ ਵਿੱਚ ਸਾਖਰਤਾ ਦਰ ਪੁਰਸ਼ਾ ਦੀ 52% ਅਤੇ ਔਰਤਾਂ ਦੀ 48% ਹੈ ਅਤੇ ਔਰਤ-ਮਰਦ ਦੀ ਅਨੁਪਾਤ ਪਤੀ ਹਜ਼ਾਰ ਮਰਦ ਪਿਛੈ 930 ਔਰਤਾਂ ਦੀ ਗਿਣਤੀ ਹੈ। ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਇੱਕ ਸੰਸਾਰ ਪ੍ਰਸਿੱਧ ਤੀਰਥ ਅਸਥਾਨ ਬਣ ਚੁੱਕਾ ਹੈ, ਜਿਥੇ ਕਿ ਨੌਵੇਂ ਨਾਨਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ 13 ਦਿਨ ਘੋਰ ਤਪੱਸਿਆ ਕਰ ਕੇ ਇਹ ਨਗਰ ਵਸਾਇਆ। ਇੱਥੇ ਹਰ ਸਾਲ ਉਹਨਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 'ਰੱਖੜ ਪੁੰਨਿਆਂ'ਅਤੇ "ਸਾਚਾ ਗੁਰੂ ਲਾਧੋ ਰੇ" ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਨਗਰ ਨੂੰ ਛੇਵੇ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਗੰਗਾ ਜੀ ਦੀ ਚਰਨ ਛੋਹ ਪ੍ਰਾਪਤ ਹੈ!
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਦਿਲਾਵਰ ਸਿੰਘ ਬੱਬਰ (ਜੈ ਸਿੰਘ ਵਾਲਾ) ਨੇ ਮਨੁੱੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।
ਪਿਆਜ਼ ਜਾਂ ਗੰਢਾ (ਐਲਿਅਮ ਸੇਪਾ ਐਲ., ਲਾਤੀਨੀ ਸੇਪਾ "ਪਿਆਜ਼" ਤੋਂ) ਜਿਸ ਨੂੰ ਬਲਬ ਪਿਆਜ਼ ਜਾਂ ਗੰਢੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ, ਇੱਕ ਸਬਜ਼ੀ ਹੈ ਅਤੇ ਜਿਨਸ ਅਲੀਅਮ ਦੀ ਸਭ ਤੋਂ ਵੱਧ ਥਾਵਾਂ ਤੇ ਉਗਾਈ ਜਾਣ ਵਾਲੀ ਕਿਸਮ ਹੈ। ਇਸ ਦੇ ਨੇੜਲੇ ਰਿਸ਼ਤੇਦਾਰਾਂ ਵਿੱਚ ਲਸਣ, ਆਈਸ, ਲੀਕ, ਚੀਵ ਅਤੇ ਚੀਨੀ ਪਿਆਜ਼ ਸ਼ਾਮਲ ਹਨ। ਪਿਆਜ਼ ਪਲਾਂਟ ਵਿੱਚ ਖੋਖਲੇ, ਨੀਲੇ-ਹਰੇ ਪੱਤੇ ਦਾ ਇੱਕ ਪੱਖਾ ਹੈ ਅਤੇ ਪੌਦੇ ਦੇ ਅਧਾਰ ਤੇ ਇਸ ਦੇ ਬੱਲਬ ਨੂੰ ਸੁੱਜਣਾ ਸ਼ੁਰੂ ਹੁੰਦਾ ਹੈ ਜਦੋਂ ਇੱਕ ਖਾਸ ਦਿਨ ਲੰਬਾਈ ਪੂਰੀ ਹੋ ਜਾਂਦੀ ਹੈ। ਬਲਬ ਛੋਟੇ, ਸੰਕੁਚਿਤ, ਭੂਮੀਗਤ ਸਟੈਮ ਦੇ ਸਿਰੇ ਤੇ ਇੱਕ ਕੇਂਦਰੀ ਬਿੱਢੇ ਫੈਲੇ ਹੋਏ ਭੌਤਿਕ ਸੋਧੇ ਹੋਏ ਪੈਮਾਨੇ (ਪੱਤੇ) ਦੇ ਆਲੇ ਦੁਆਲੇ ਘਿਰਦੇ ਹੋਏ ਹਨ। ਪਤਝੜ (ਜਾਂ ਬਸੰਤ ਰੁੱਤ ਵਿੱਚ, ਓਵਨਵੈਂਟਿੰਗ ਪਿਆਜ਼ ਦੇ ਮਾਮਲੇ ਵਿੱਚ), ਪਰਾਗੀਨ ਦੀ ਮੌਤ ਮਰ ਜਾਂਦੀ ਹੈ ਅਤੇ ਬੱਲਬ ਦੀਆਂ ਬਾਹਰੀ ਪਰਤਾਂ ਖ਼ੁਸ਼ਕ ਅਤੇ ਭ੍ਰਸ਼ਟ ਬਣਦੀਆਂ ਹਨ। ਫਸਲ ਦੀ ਕਟਾਈ ਅਤੇ ਸੁਕਾਇਆ ਜਾਂਦਾ ਹੈ ਅਤੇ ਪਿਆਜ਼ ਵਰਤਣ ਜਾਂ ਸਟੋਰੇਜ ਲਈ ਤਿਆਰ ਹਨ। ਇਹ ਫਸਲ ਬਹੁਤ ਸਾਰੇ ਕੀੜਿਆਂ ਅਤੇ ਬਿਮਾਰੀਆਂ, ਖਾਸ ਤੌਰ ਤੇ ਪਿਆਜ਼ ਫਲਾਈ, ਪਿਆਜ਼ ਅਲਾਰਮ ਅਤੇ ਕਈ ਫੰਜਾਈ ਕਾਰਨ ਸੜਨ ਦੁਆਰਾ ਹਮਲਾ ਕਰਨ ਲਈ ਬਣੀ ਹੋਈ ਹੈ। ਕਈ ਕਿਸਮ ਦੇ ਏ.
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਮੇਰਾ ਦਾਗ਼ਿਸਤਾਨ (ਰੂਸੀ: Мой Дагестан) ਰਸੂਲ ਹਮਜ਼ਾਤੋਵ ਦੀ ਰੂਸੀ ਦੀ ਉਪਭਾਸ਼ਾ ਅਵਾਰ ਬੋਲੀ ਵਿੱਚ ਲਿਖੀ ਹੋਈ ਪੁਸਤਕ ਹੈ। ਗੁਰਬਖ਼ਸ਼ ਸਿੰਘ ਫ਼ਰੈਂਕ ਨੇ 1971 ਵਿੱਚ ਇਸ ਕਿਤਾਬ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਸੀ। ਗੁਰਬਖ਼ਸ਼ ਸਿੰਘ ਫਰੈਂਕ ਦੁਆਰਾ ਇਸ ਪੁਸਤਕ ਦੇ ਪੰਜਾਬੀ ਅਨੁਵਾਦ ਨੇ ਰਸੂਲ ਹਮਜ਼ਾਤੋਵ ਨੂੰ ਪੰਜਾਬੀ ਭਾਸ਼ਾ ਵਿੱਚ ਮਹਾਨ ਲੇਖਕ ਵਜੋਂ ਸਥਾਪਿਤ ਕਰ ਦਿੱਤਾ ਹੈ। ਕਿਤਾਬ ਕਿਸੇ ਵੀ ਵਿਸ਼ੇਸ਼ ਵਿਧਾ ਨਾਲ ਸਬੰਧਤ ਨਹੀਂ ਹੈ, ਲੇਕਿਨ ਕਵਿਤਾ, ਗਦ ਅਤੇ ਆਲੋਚਨਾ ਦੀ ਇੱਕ ਅਨੋਖੀ ਰਚਨਾ ਹੈ। ਇਸ ਕਿਤਾਬ ਨੂੰ ਵਲਾਦੀਮੀਰ ਸੋਲਿਊਖਿਨ ਨੇ 1967 ਵਿੱਚ ਰੂਸੀ ਵਿੱਚ ਅਨੁਵਾਦ ਕੀਤਾ ਸੀ।
ਹਰਸਰਨ ਸਿੰਘ (10 ਫਰਵਰੀ 1928 - 8 ਸਤੰਬਰ 1994) ਦੂਜੀ ਪੀੜ੍ਹੀ ਦਾ ਇੱਕ ਪੰਜਾਬੀ ਨਾਟਕਕਾਰ ਸੀ। ਇਸ ਦੇ ਬਹੁਤ ਸਾਰੇ ਨਾਟਕ ਅਤੇ ਇਕਾਂਗੀ ਹਿੰਦੀ, ਉਰਦੂ ਅਤੇ ਗੁਜਰਾਤੀ ਭਾਸ਼ਾਵਾਂ ਵਿੱਚ ਅਨੁਵਾਦ ਹੋਏ। ਇਸ ਦਾ ਨਾਟਕ 'ਫੁਲ ਕੁਮਲਾ ਗਿਆ' ਆਲ ਇੰਡੀਆ ਰੇਡੀਓ ਵਲੋ ਸਾਰੀਆਂ ਭਾਸ਼ਾਵਾਂ ਵਿੱਚ ਪ੍ਰਸਾਰਤ ਹੋਇਆ। ਇਸ ਦੇ ਨਾਟਕ 'ਹੀਰ ਰਾਂਝਾ' ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪੁਰਸਕਾਰ ਪ੍ਰਾਪਤ ਹੋਇਆ। 'ਅਣਭਿਜ' ਨਾਟਕ ਨੂੰ ਆਲ ਇੰਡੀਆ ਰੇਡੀਓ ਵੱਲੋਂ ਪੁਰਸਕਾਰ ਪ੍ਰਾਪਤ ਹੋਇਆ।
ਡਾ. ਹਰਿਭਜਨ ਸਿੰਘ ਪੱਛਮੀ ਸਾਹਿਤ ਚਿੰਤਨ ਵਿੱਚ ਪ੍ਰਚਲਿਤ ਦ੍ਰਿਸ਼ਟੀਆਂ ਸੰਰਚਨਾਤਮਕ ਭਾਸ਼ਾ ਵਿਗਿਆਨ, ਰੂਸੀ ਰੂਪਵਾਦ, ਅਮਰੀਕੀ ਨਵੀਨ ਆਲੋਚਨਾ, ਚਿੰਨ੍ਹ ਵਿਗਿਆਨ ਆਦਿ ਦੇ ਮੂਲ ਸੰਕਲਪਾਂ ਨੂੰ ਸਿਧਾਂਤਕ ਪੱਤਰ 'ਤੇ ਗ੍ਰਹਿਣ ਕਰਕੇ ਜਿੱਥੇ ਪੰਜਾਬੀ ਸਾਹਿਤ ਆਲੋਚਨਾ ਖੇਤਰ ਵਿੱਚ ਨਵੇਂ ਪ੍ਰਤਿਮਾਨ ਸਥਾਪਿਤ ਕਰਦਾ ਹੈ, ਉੱਥੇ ਇਨ੍ਹਾਂ ਦੇ ਅਧਾਰ 'ਤੇ ਪੰਜਾਬੀ ਸਾਹਿਤ ਦੇ ਵਿਭਿੰਨ ਰੂਪਾਂ ਨੂੰ ਆਪਣੇ ਸਿਧਾਂਤਕ ਤੇ ਵਿਹਾਰਕ ਅਧਿਐਨ ਦਾ ਕੇਂਦਰ ਬਣਾਉਂਦਾ ਹੈ। ਡਾ. ਗੁਰਚਰਨ ਸਿੰਘ “ਨਵੀਨ ਪੰਜਾਬੀ ਆਲੋਚਨਾ ਦੀਆਂ ਪ੍ਰਵਿਰਤੀਆਂ” ਸਿਰਲੇਖ ਅਧੀਨ “ਸਾਹਿਤ ਸ਼ਾਸਤਰ ਅਨੁਸਾਰ ਸਾਹਿਤ ਨੂੰ ਪੜ੍ਹਨ-ਪੜ੍ਹਾਉਣ ਦੀ ਪਿਰਤ ਦਾ ਆਰੰਭ” ਡਾ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਖੋਜਨਾਮਾ-ਅੰਤਰ-ਰਾਸ਼ਟਰੀ ਸਾਹਿਤਕ ਅਤੇ ਖੋਜ ਜਰਨਲ
ਖੋਜਨਾਮਾ ਅੰਤਰ-ਰਾਸ਼ਟਰੀ ਚੌਮਾਸਿਕ ਪੰਜਾਬੀ ਪੀਅਰ-ਰੀਵਿਊਡ/ਰੈਫ਼ਰੀਡ (Peer Reviewed/ Refereed) ਸਾਹਿਤਕ ਅਤੇ ਖੋਜ ਈ-ਜਰਨਲ (E-Journal) ਹੈ। ਖੋਜਨਾਮਾ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ, ਲੋਕਧਾਰਾ, ਅਨੁਵਾਦ ਅਤੇ ਆਲੋਚਨਾ ਆਦਿ ਖੇਤਰਾਂ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ, ਪੰਜਾਬੀ ਸਾਹਿਤਕ ਖੇਤਰ ਵਿੱਚ ਸਥਾਪਿਤ ਅਤੇ ਨਵੇਂ ਸਹਿਤਕਾਰਾਂ ਦੀਆਂ ਰਚਨਾਵਾਂ ਨੂੰ ਜਨ-ਸਮੂਹ ਤੱਕ ਪਹੁੰਚਾਉਣ ਦੇ ਉਪਰਾਲੇ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਦਾ ਉਦੇਸ਼ ਮੁਨਾਫ਼ਾ ਕਮਾਉਣਾ ਬਿਲਕੁਲ ਵੀ ਨਹੀਂ ਹੈ, ਇਹ ਨਿਰੋਲ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਜੁੜੀਆਂ ਗਤੀਵਿਧੀਆਂ ਨੂੰ ਸਮਰਪਿਤ ਜਰਨਲ ਹੈ। ਖੋਜਨਾਮਾ ਦਾ ਇੱਕ ਆਪਣਾ ਸੰਪਾਦਕੀ ਬੋਰਡ ਹੈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਪੰਜਾਬੀ ਸਾਹਿਤ ਅਤੇ ਖੋਜ ਖੇਤਰ ਦੀਆਂ ਨਾਮੀ ਸਖਸ਼ੀਅਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ‘ਖੋਜਨਾਮਾ’ ਵਿੱਚ ਖੋਜ ਪੱਤਰ/ਸਾਹਿਤਕ ਰਚਨਾਵਾਂ ਛਪਣ ਤੋਂ ਪਹਿਲਾਂ ਇੱਕ ਮੁਕੰਮਲ ਪ੍ਰਕਿਰਿਆ ਵਿੱਚੋਂ ਗੁਜ਼ਰਦੀਆਂ ਹਨ, ਜਿਸ ਅਨੁਸਾਰ ਪ੍ਰਾਪਤ ਖੋਜ ਪੱਤਰਾਂ/ਸਾਹਿਤਕ ਰਚਨਾਵਾਂ ਨੂੰ ਸੰਬੰਧਿਤ ਵਿਸ਼ਾ ਮਾਹਿਰਾਂ ਕੋਲ ਪਰਖ਼ ਲਈ ਭੇਜਿਆ ਜਾਂਦਾ ਹੈ ਅਤੇ ਵਿਸ਼ਾ ਮਾਹਿਰਾਂ ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਹੀ ਖੋਜ ਪੱਤਰਾਂ/ਸਾਹਿਤਕ ਰਚਨਾਵਾਂ ਨੂੰ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਜਾਂ ਫਿਰ ਵਾਪਸ ਲੇਖਕ ਕੋਲ ਸੁਧਾਈ ਲਈ ਭੇਜ ਦਿੱਤਾ ਜਾਂਦਾ ਹੈ। ਇਸ ਪ੍ਰਕਾਰ ‘ਖੋਜਨਾਮਾ’ ਦਾ ਉਦੇਸ਼ ਮੌਲਿਕ ਸਾਹਿਤ ਅਤੇ ਮਿਆਰੀ ਖੋਜ ਨੂੰ ਪ੍ਰਫੁਲਤ ਕਰਨਾ ਹੈ।
ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?