ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਰੱਖੜੀ

    ਰੱਖੜੀ

    ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।

    221 ਵਾਰੀ ਵੇਖਿਆ ਗਿਆ (↑77 ਕੱਲ੍ਹ ਤੋਂ)18,14,18,19,21,32,57,67,144, 221

    9+ ਦਿਨ ਸਟ੍ਰੀਕ

    🔍 🗞️
  2. 2

    ਜੀਵਨ

    ਜੀਵਨ

    ਜ਼ਿੰਦਗੀ ਜਾਂ ਜੀਵਨ ਉਹ ਗੁਣ ਹੈ ਜੋ ਧੜਕਦੀਆਂ ਅਤੇ ਆਪਣੇ ਆਪ ਵਿਗਸ ਰਹੀਆਂ ਸ਼ੈਆਂ ਨੂੰ ਅਜਿਹੀਆਂ ਕਿਰਿਆਵਾਂ ਤੋਂ ਰਹਿਤ ਨਿਰਜਿੰਦ ਸ਼ੈਆਂ ਤੋਂ ਅੱਡ ਕਰਦਾ ਹੈ। ਜੀਵ-ਵਿਗਿਆਨ ਜੀਵਨ ਦੇ ਅਧਿਐਨ ਦੇ ਨਾਲ ਸੰਬੰਧਿਤ ਹੈ।

    81 ਵਾਰੀ ਵੇਖਿਆ ਗਿਆ (↑81 ਕੱਲ੍ਹ ਤੋਂ)0,0,0,0,0,0,0,0,0, 81

    1 ਦਿਨ ਸਟ੍ਰੀਕ

    🔍 🗞️
  3. 3

    ਧਰਤੀ

    ਧਰਤੀ

    ਧਰਤੀ ਜਾਂ ਪ੍ਰਿਥਵੀ, (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।

    80 ਵਾਰੀ ਵੇਖਿਆ ਗਿਆ (↑80 ਕੱਲ੍ਹ ਤੋਂ)0,0,0,0,0,0,0,0,0, 80

    1 ਦਿਨ ਸਟ੍ਰੀਕ

    🔍 🗞️
  4. 4

    ਲਾਲ ਸਮੁੰਦਰ

    ਲਾਲ ਸਮੁੰਦਰ

    ਲਾਲ ਸਮੁੰਦਰ ਅਫ਼ਰੀਕਾ ਅਤੇ ਏਸ਼ੀਆ ਵਿਚਕਾਰ ਪੈਂਦਾ ਹਿੰਦ ਮਹਾਂਸਾਗਰ ਦੀ ਇੱਕ ਖ਼ਾਰੀ ਖਾੜੀ ਹੈ। ਮਹਾਂਸਾਗਰ ਨਾਲ਼ ਜੋੜ ਦੱਖਣ ਵੱਲ ਬਬ ਅਲ ਮੰਦੇਬ ਪਣਜੋੜ ਅਤੇ ਅਦਨ ਖਾੜੀ ਰਾਹੀਂ ਹੈ। ਉੱਤਰ ਵੱਲ ਸਿਨਾਈ ਪਰਾਇਦੀਪ, ਅਕਬ ਖਾੜੀ ਅਤੇ ਸਵੇਜ਼ ਖਾੜੀ (ਜੋ ਸਵੇਜ਼ ਨਹਿਰ ਵੱਲ ਜਾਂਦੀ ਹੈ) ਹਨ। ਇਸ ਸਮੁੰਦਰ ਹੇਠ ਲਾਲ ਸਮੁੰਦਰ ਤੇੜ ਹੈ ਜੋ ਮਹਾਨ ਤੇੜ ਘਾਟੀ ਦਾ ਹਿੱਸਾ ਹੈ।

    80 ਵਾਰੀ ਵੇਖਿਆ ਗਿਆ (↑80 ਕੱਲ੍ਹ ਤੋਂ)0,0,0,0,0,0,0,0,0, 80

    1 ਦਿਨ ਸਟ੍ਰੀਕ

    🔍 🗞️
  5. 5

    ਸਕਾਟਲੈਂਡ

    ਸਕਾਟਲੈਂਡ

    ਸਕਾਟਲੈਂਡ ਜਾਂ ਸਕੌਟਲੈਂਡ (ਸਕਾਟਲੈਂਡੀ ਗੇਲੀ: [ਆਵਪਾ;Alba] Error: {{Lang}}: text has italic markup (help) (ਸਕਾਟਲੈਂਡੀ ਗੇਲੀ: [ˈal̪ˠapə] ( ਸੁਣੋ)) ਇੱਕ ਦੇਸ਼ ਹੈ, ਜੋ ਸੰਯੁਕਤ ਬਾਦਸ਼ਾਹੀ ਦਾ ਹਿੱਸਾ ਹੈ। ਸਕਾਟਲੈਂਡ ਦੀ ਰਾਜਧਾਨੀ ਦਾ ਨਾਂ ਐਡਿਨਬਰਾ ਹੈ। ਇਹਦੀ ਦੱਖਣੀ ਸਰਹੱਦ ਇੰਗਲੈਂਡ ਨਾਲ਼ ਲੱਗਦੀ ਹੈ ਅਤੇ ਬਾਕੀ ਸਰਹੱਦਾਂ ਅਟਲਾਂਟਿਕ ਮਹਾਂਸਾਗਰ ਨਾਲ ਘਿਰਿਆਂ ਹੋਈਆਂ ਹਨ। ਸਕਾਟਲੈਂਡ ਦਾ ਯੂ.ਕੇ. ਨਾਲ ਇੱਕ ਦੇਸ਼ ਵਜੋਂ ਜੁੜਨ ਦਾ ਫ਼ੈਸਲਾ 1707 ਵਿੱਚ ਹੋਇਆ ਸੀ। ਯੂ.ਕੇ. ਦੇ ਹਾਊਸ ਆਫ ਕਾਮਨਜ਼ ਦੇ ਕੁੱਲ ਚੁਣੇ ਹੋਏ, 650 ਮੈਂਬਰਾਂ ਵਿੱਚ ਸਕਾਟਲੈਂਡ ਦੇ 59 ਮੈਂਬਰ ਹੁੰਦੇ ਹਨ। ਟੈਕਸਾਂ, ਸਮਾਜਿਕ ਸੁਰੱਖਿਆ, ਰੱਖਿਆ ਮਾਮਲੇ, ਅੰਤਰਰਾਸ਼ਟਰੀ ਸਬੰਧ ਅਤੇ ਬ੍ਰਾਡਕਾਸਟਿੰਗ ਆਦਿ ਮੁੱਦਿਆਂ ਉੱਤੇ ਕਾਨੂੰਨ ਬਣਾਉਣ ਦੀ ਤਾਕਤ ਯੂ.ਕੇ.

    66 ਵਾਰੀ ਵੇਖਿਆ ਗਿਆ (↑66 ਕੱਲ੍ਹ ਤੋਂ)0,0,0,0,0,0,0,0,0, 66

    1 ਦਿਨ ਸਟ੍ਰੀਕ

    🔍 🗞️
  6. 6

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    65 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)47,39,38,55,32,46,55,63,52, 65

    9+ ਦਿਨ ਸਟ੍ਰੀਕ

    🔍 🗞️
  7. 7

    ਗੁਰਦੁਆਰਾ ਬਾਬਾ ਬਕਾਲਾ ਸਾਹਿਬ

    ਗੁਰਦੁਆਰਾ ਬਾਬਾ ਬਕਾਲਾ ਸਾਹਿਬ

    ਗੁਰਦੁਆਰਾ ਬਾਬਾ ਬਕਾਲਾ ਸਾਹਿਬਬਾਬਾ ਬਕਾਲਾ ਵਿੱਚ ਇੱਕ ਪ੍ਰਮੁੱਖ ਸਿੱਖ ਗੁਰਦੁਆਰਾ ਹੈ,ਪੰਜਾਬ, ਭਾਰਤ ਅਤੇ ਇਹ 9ਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ, ਮਾਤਾ ਗੰਗਾ ਜੀ ਅਤੇ ਬਾਬਾ ਮੱਖਣ ਸ਼ਾਹ ਲਬਾਨਾ ਜੀ ਨਾਲ ਜੁੜੇ ਹੋਣ ਲਈ ਜਾਣਿਆ ਜਾਂਦਾ ਹੈ।

    62 ਵਾਰੀ ਵੇਖਿਆ ਗਿਆ (↑32 ਕੱਲ੍ਹ ਤੋਂ)0,0,0,0,15,0,18,0,30, 62

    2 ਦਿਨ ਸਟ੍ਰੀਕ

    🔍 🗞️
  8. 8

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    44 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)76,90,113,92,113,110,60,65,46, 44

    9+ ਦਿਨ ਸਟ੍ਰੀਕ

    🔍 🗞️
  9. 9

    ਬਾਬਾ ਬਕਾਲਾ

    ਬਾਬਾ ਬਕਾਲਾ

    ਬਾਬਾ ਬਕਾਲਾ ਸਾਹਿਬ ਇੱਕ ਇਤਿਹਾਸਕ ਕਸਬਾ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਬਾਬਾ ਬਕਾਲਾ ਦਾ ਪਹਿਲਾ ਨਾਮ ਬਕਾਲਾ ਹੁੰਦਾ ਸੀ। ਇਹ ਕਸਬਾ ਜਲੰਧਰ-ਬਟਾਲਾ ਸੜਕ ਤੇ ਸਥਿਤ ਹੈ ਜੋ ਅੰਮ੍ਰਿਤਸਰ ਸ਼ਹਿਰ ਤੋਂ 40 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਕਸਬੇ ਦੀ ਜਨਸੰਖਿਆ 2001 ਦੀ ਜਨਗਨਣਾ ਸਮੇਂ 6,996 ਸੀ ਜਿਸ ਵਿੱਚ 1,249 ਘਰ, 3,624 ਆਦਮੀ ਅਤੇ 3,372 ਔਰਤਾਂ ਦੀ ਗਿਣਤੀ ਸੀ।females. ਜਿਸ ਵਿੱਚ ਸਾਖਰਤਾ ਦਰ ਪੁਰਸ਼ਾ ਦੀ 52% ਅਤੇ ਔਰਤਾਂ ਦੀ 48% ਹੈ ਅਤੇ ਔਰਤ-ਮਰਦ ਦੀ ਅਨੁਪਾਤ ਪਤੀ ਹਜ਼ਾਰ ਮਰਦ ਪਿਛੈ 930 ਔਰਤਾਂ ਦੀ ਗਿਣਤੀ ਹੈ। ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਇੱਕ ਸੰਸਾਰ ਪ੍ਰਸਿੱਧ ਤੀਰਥ ਅਸਥਾਨ ਬਣ ਚੁੱਕਾ ਹੈ, ਜਿਥੇ ਕਿ ਨੌਵੇਂ ਨਾਨਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ 13 ਦਿਨ ਘੋਰ ਤਪੱਸਿਆ ਕਰ ਕੇ ਇਹ ਨਗਰ ਵਸਾਇਆ। ਇੱਥੇ ਹਰ ਸਾਲ ਉਹਨਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 'ਰੱਖੜ ਪੁੰਨਿਆਂ'ਅਤੇ "ਸਾਚਾ ਗੁਰੂ ਲਾਧੋ ਰੇ" ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਨਗਰ ਨੂੰ ਛੇਵੇ ਪਾਤਿਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਗੰਗਾ ਜੀ ਦੀ ਚਰਨ ਛੋਹ ਪ੍ਰਾਪਤ ਹੈ!

    43 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,0,23, 43

    2 ਦਿਨ ਸਟ੍ਰੀਕ

    🔍 🗞️
  10. 10

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    42 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)61,39,47,63,47,60,60,42,40, 42

    9+ ਦਿਨ ਸਟ੍ਰੀਕ

    🔍 🗞️
  11. 11

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ (ਜਨਮ 11 ਦਸੰਬਰ 1942) ਇੱਕ ਕਵੀ, ਨਾਟਕਕਾਰ ਅਤੇ ਨਾਵਲਕਾਰ ਹੈ। ਉਹ ਕੁਝ ਸਮਾਂ ਸਰਕਾਰੀ ਅਧਿਆਪਕ ਵੀ ਰਿਹਾ ਹੈ। ਉਸ ਨੇ ਐਮ.ਏ.ਬੀ.ਐੱਡ.

    39 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)32,20,21,40,24,30,21,32,27, 39

    9+ ਦਿਨ ਸਟ੍ਰੀਕ

    🔍 🗞️
  12. 12

    ਜਗਤਾਰ ਸਿੰਘ ਹਵਾਰਾ

    ਜਗਤਾਰ ਸਿੰਘ ਹਵਾਰਾ

    ਜਗਤਾਰ ਸਿੰਘ ਹਵਾਰਾ (ਜਨਮ 17 ਮਈ 1970) ਬੱਬਰ ਖਾਲਸਾ ਦਾ ਇੱਕ ਆਗੂ ਹੈ ਜਿਸਨੂੰ ਪੰਜਾਬ ਦੇ 12 ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿੱਚ ਸਾਜਿਸ਼ ਕਰਤਾ ਵਜੋਂ ਦੋਸ਼ੀ ਠਹਿਰਾਇਆ ਗਿਆ ਸੀ। ਉਹ ਤਿਹਾੜ ਜੇਲ, ਨਵੀਂ ਦਿੱਲੀ ਵਿਖੇ ਉਮਰ ਕੈਦ ਕੱਟ ਰਿਹਾ ਹੈ।

    38 ਵਾਰੀ ਵੇਖਿਆ ਗਿਆ (↓33 ਕੱਲ੍ਹ ਤੋਂ)95,283,1128,366,170,92,69,81,71, 38

    9+ ਦਿਨ ਸਟ੍ਰੀਕ

    🔍 🗞️
  13. 13

    ਮੱਖਣ ਸ਼ਾਹ ਲਬਾਣਾ

    ਮੱਖਣ ਸ਼ਾਹ ਲਬਾਣਾ

    ਮੱਖਣ ਸ਼ਾਹ ਲਬਾਨਾ (ਲਬਾਣਾ ਦੇ ਰੂਪ ਵਿੱਚ ਵੀ ਲਿਖਿਆ ਜਾਂਦਾ ਹੈ; 7 ਜੁਲਾਈ 1619-1674) ਇੱਕ ਸ਼ਰਧਾਲੂ ਸਿੱਖ ਅਤੇ ਇੱਕ ਅਮੀਰ ਵਪਾਰੀ ਸਨ, ਜਿਸ ਨੇ ਸਿੱਖਾਂ ਦੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੀ ਖੋਜ 16 ਅਪ੍ਰੈਲ 1664 ਵਿੱਚ ਬਕਾਲਾ ਵਿਖੇ, ਪੰਜਾਬ ਵਿੱਚ ਕੀਤੀ ਸੀ।ਉਹ ਪੱਛਮੀ ਪੰਜਾਬ ਅਤੇ ਵਿਦੇਸ਼ਾਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ, ਧੀਰ ਮੱਲ ਅਤੇ ਉਸ ਦੇ ਮਸੰਦ ਸ਼ਿਹਾਨ ਨੂੰ ਹਮਲੇ ਲਈ ਸਜ਼ਾ ਦੇਣ ਅਤੇ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਦੀ ਸ਼ੁਰੂਆਤੀ ਬੰਦੋਬਸਤ ਕਰਨ ਵਰਗੇ ਹੋਰ ਯੋਗਦਾਨਾਂ ਲਈ ਵੀ ਜਾਣਿਆ ਜਾਂਦਾ ਹੈ।

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)0,0,0,0,0,0,0,0,0, 33

    1 ਦਿਨ ਸਟ੍ਰੀਕ

    🔍 🗞️
  14. 14

    ਮਨਮੋਹਨ ਬਾਵਾ

    ਮਨਮੋਹਨ ਬਾਵਾ

    ਮਨਮੋਹਨ ਬਾਵਾ (ਜਨਮ 18 ਅਗਸਤ 1932) ਪੰਜਾਬੀ ਦਾ ਸਾਹਿਤਕਾਰ ਹੈ ਜਿਸ ਨੇ ਜਿਆਦਾਤਰ ਕਹਾਣੀਆਂ ਦੀ ਰਚਨਾ ਕੀਤੀ। ਕਹਾਣੀਆਂ ਤੋਂ ਇਲਾਵਾ ਨਾਵਲ ਤੇ ਸਫ਼ਰਨਾਮੇ ਦੀ ਵੀ ਰਚਨਾ ਕੀਤੀ।

    33 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)15,20,41,25,39,24,19,25,28, 33

    9+ ਦਿਨ ਸਟ੍ਰੀਕ

    🔍 🗞️
  15. 15

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    32 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)13,0,36,17,0,0,25,0,21, 32

    2 ਦਿਨ ਸਟ੍ਰੀਕ

    🔍 🗞️
  16. 16

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ ਪੰਜਾਬੀ ਗ਼ਜ਼ਲਗੋ ਹੈ। ਆਧੁਨਿਕ ਬੋਧ ਦੀ ਪੰਜਾਬੀ ਗ਼ਜ਼ਲ ਲਿਖਦੀ ਹੈ।

    32 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)25,26,22,27,35,44,33,33,29, 32

    9+ ਦਿਨ ਸਟ੍ਰੀਕ

    🔍 🗞️
  17. 17

    ਨੰਦ ਸਿੰਘ (ਸੰਤ)

    ਨੰਦ ਸਿੰਘ (ਸੰਤ)

    ਸੰਤ ਬਾਬਾ ਨੰਦ ਸਿੰਘ (8 ਨਵੰਬਰ 1870 – 29 ਅਗਸਤ 1943) ਇੱਕ ਸਿੱਖ ਸੰਤ ਸਨ। ਉਸਨੂੰ ਸਿੱਖ ਧਰਮ ਦੇ ਨਾਨਕਸਰ ਕਲੇਰਾਂ ਸੰਪ੍ਰਦਾਇ (ਨਾਨਕਸਾਰੀ ਸੰਪਰਦਾ) ਦੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ।

    30 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,0,0,0,0,0,0,0,24, 30

    2 ਦਿਨ ਸਟ੍ਰੀਕ

    🔍 🗞️
  18. 18

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ।

    29 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)13,31,28,23,26,0,21,26,25, 29

    4 ਦਿਨ ਸਟ੍ਰੀਕ

    🔍 🗞️
  19. 19

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

    26 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)21,22,17,0,23,0,17,0,14, 26

    2 ਦਿਨ ਸਟ੍ਰੀਕ

    🔍 🗞️
  20. 20

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    26 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)19,23,18,17,0,0,18,20,20, 26

    4 ਦਿਨ ਸਟ੍ਰੀਕ

    🔍 🗞️
  21. 21

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    26 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)35,32,44,27,22,32,18,40,23, 26

    9+ ਦਿਨ ਸਟ੍ਰੀਕ

    🔍 🗞️
  22. 22

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    23 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)61,51,35,45,30,44,22,44,21, 23

    9+ ਦਿਨ ਸਟ੍ਰੀਕ

    🔍 🗞️
  23. 23

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    22 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)29,20,23,22,16,0,22,16,18, 22

    4 ਦਿਨ ਸਟ੍ਰੀਕ

    🔍 🗞️
  24. 24

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ (ਅੰਗਰੇਜ਼ੀ:Kulbir Singh Kaang, 1936 - 1 ਨਵੰਬਰ 2008) ਪੰਜਾਬ ਦੇ ਸਾਹਿਤ ਅਕਾਦਮੀ ਅਵਾਰਡ ਜੇਤੂ ਲੇਖਕ ਅਤੇ ਆਲੋਚਕ ਸਨ।

    20 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)33,31,34,36,32,0,32,0,21, 20

    2 ਦਿਨ ਸਟ੍ਰੀਕ

    🔍 🗞️
  25. 25

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    20 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,24,14,24,31,0,28,29,13, 20

    4 ਦਿਨ ਸਟ੍ਰੀਕ

    🔍 🗞️
  26. 26

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋ.

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)15,27,37,22,13,24,0,20,0, 19

    1 ਦਿਨ ਸਟ੍ਰੀਕ

    🔍 🗞️
  27. 27

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.

    19 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)24,0,26,22,25,0,28,29,22, 19

    4 ਦਿਨ ਸਟ੍ਰੀਕ

    🔍 🗞️
  28. 28

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    19 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,17,19,29,35,0,17,0,21, 19

    2 ਦਿਨ ਸਟ੍ਰੀਕ

    🔍 🗞️
  29. 29

    ਧਿਆਨ ਚੰਦ

    ਧਿਆਨ ਚੰਦ

    ਮੇਜਰ ਧਿਆਨ ਚੰਦ (29 ਅਗਸਤ 1905 – 3 ਦਸੰਬਰ 1979) ਇੱਕ ਭਾਰਤੀ ਫੀਲਡ ਹਾਕੀ ਖਿਡਾਰੀ ਸੀ, ਜਿਸਨੂੰ ਇਤਿਹਾਸ ਵਿੱਚ ਸਭ ਤੋਂ ਮਹਾਨ ਫੀਲਡ ਹਾਕੀ ਖਿਡਾਰੀ ਮੰਨਿਆ ਜਾਂਦਾ ਹੈ। ਉਹ 1928,1932 ਅਤੇ 1936 ਵਿੱਚ ਤਿੰਨ ਓਲੰਪਿਕ ਸੋਨ ਤਗਮੇ ਕਮਾਉਣ ਤੋਂ ਇਲਾਵਾ, ਇੱਕ ਅਜਿਹੇ ਦੌਰ ਵਿੱਚ ਜਿੱਥੇ ਭਾਰਤ ਨੇ ਫੀਲਡ ਹਾਕੀ ਵਿੱਚ ਦਬਦਬਾ ਬਣਾਇਆ ਹੋਇਆ ਸੀ, ਉਸ ਦੇ ਅਸਾਧਾਰਣ ਬਾਲ ਨਿਯੰਤਰਣ ਅਤੇ ਗੋਲ ਕਰਨ ਦੇ ਕਾਰਨਾਮੇ ਲਈ ਜਾਣਿਆ ਜਾਂਦਾ ਸੀ। ਉਸਦਾ ਪ੍ਰਭਾਵ ਇਹਨਾਂ ਜਿੱਤਾਂ ਤੋਂ ਵੀ ਅੱਗੇ ਵਧਿਆ, ਕਿਉਂਕਿ ਭਾਰਤ ਨੇ 1928 ਤੋਂ 1964 ਤੱਕ ਅੱਠ ਵਿੱਚੋਂ ਸੱਤ ਓਲੰਪਿਕ ਵਿੱਚ ਫੀਲਡ ਹਾਕੀ ਮੁਕਾਬਲੇ ਜਿੱਤੇ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,0,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  30. 30

    ਨਿਹੰਗ ਸਿੰਘ

    ਨਿਹੰਗ ਸਿੰਘ

    ਨਿਹੰਗ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ; ਜਿਸ ਦਾ ਅਰਥ ਹੈ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਪਿਤਾ ਜੀ ਦੇ ਰਾਜਸੀ ਭਾਵ ਮੀਰੀ ਦੇ ਵੰਸ਼ਜ ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ- ਰਾਜ ਮੁਕੁਟ ਨਾਲ ਕਰਦੇ ਹਨ। ਉਹ ਰਾਜੇ ਦੇ ਮੁਕੁਟ 'ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।

    18 ਵਾਰੀ ਵੇਖਿਆ ਗਿਆ (↓54 ਕੱਲ੍ਹ ਤੋਂ)0,0,0,0,0,0,0,0,72, 18

    2 ਦਿਨ ਸਟ੍ਰੀਕ

    🔍 🗞️
  31. 31

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼ (7 ਅਪਰੈਲ 1932 - 30 ਮਾਰਚ 2025) ਪੰਜਾਬੀ ਕਹਾਣੀਕਾਰ ਸੀ। ਉਹ "1947 ਤੋਂ ਬਾਅਦ ਦੇ ਪੂਰਬੀ ਪੰਜਾਬੀ ਸਾਹਿਤ ਵਿੱਚ ਇੱਕ ਛੋਟੀ ਕਹਾਣੀ ਦੇ ਲੇਖਕਾਂ ਵਿੱਚੋਂ ਇੱਕ ਸੀ।" ਉਹ ਪ੍ਰੇਮ ਪ੍ਰਕਾਸ਼ ਖੰਨਵੀ ਵਜੋਂ ਵੀ ਜਾਣਿਆ ਜਾਂਦਾ ਰਿਹਾ ਹੈ।

    18 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)18,19,23,0,18,23,16,41,27, 18

    6 ਦਿਨ ਸਟ੍ਰੀਕ

    🔍 🗞️
  32. 32

    ਪੰਜਾਬੀ ਸੂਫ਼ੀ ਕਵੀ

    ਪੰਜਾਬੀ ਸੂਫ਼ੀ ਕਵੀ

    ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)14,0,0,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  33. 33

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    18 ਵਾਰੀ ਵੇਖਿਆ ਗਿਆ (↓14 ਕੱਲ੍ਹ ਤੋਂ)74,40,55,35,25,31,48,24,32, 18

    9+ ਦਿਨ ਸਟ੍ਰੀਕ

    🔍 🗞️
  34. 34

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ (ਜਨਮ 6 ਮਾਰਚ 1944) ਪੰਜਾਬੀ ਵਾਰਤਕ ਲੇਖਕ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋਫ਼ੈਸਰ ਦੇ ਅਹੁਦੇ ਤੋਂ ਸੇਵਾਮੁਕਤ ਅਧਿਆਪਕ ਹੈ। ਉਹ ਵਾਰਤਕ ਦੀਆਂ ਕਈ ਕਿਤਾਬਾਂ ਲਿਖ ਚੁੱਕਾ ਹੈ ਅਤੇ 2021 ਵਿੱਚ ਨਰਿੰਦਰ ਸਿੰਘ ਕਪੂਰ ਦੀ ਸਵੈ-ਜੀਵਨੀ ਵੀ ਛੱਪ ਚੁੱਕੀ ਹੈ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,0,22,22,25,31,19,0, 18

    1 ਦਿਨ ਸਟ੍ਰੀਕ

    🔍 🗞️
  35. 35

    ਕਰਮਜੀਤ ਕੁੱਸਾ

    ਕਰਮਜੀਤ ਕੁੱਸਾ

    ਕਰਮਜੀਤ ਸਿੰਘ ਕੁੱਸਾ (1 ਜਨਵਰੀ 1953 - 20 ਮਾਰਚ 1998) ਪੰਜਾਬੀ ਦੇ ਪ੍ਰਸਿੱਧ ਨਾਵਲਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਨਾਵਲਾਂ ਵਿੱਚ 20ਵੀਂ ਸਦੀ ਦੀ ਆਖਰੀ ਸਦੀ ਦੌਰਾਨ ਪੰਜਾਬ ਦੀ ਨਿਮਨ ਕਿਸਾਨੀ ਦੀ ਖੁਰ ਰਹੀ ਹੋਂਦ ਨੂੰ ਅਤੇ ਦਲਿਤਾਂ ਦੇ ਮਾਨਸਿਕ ਦੁਖਾਂਤ ਨੂੰ ਚਿਤਰਿਆ ਹੈ।

    17 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)27,17,17,35,14,32,28,39,20, 17

    9+ ਦਿਨ ਸਟ੍ਰੀਕ

    🔍 🗞️
  36. 36

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    17 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)20,26,30,22,18,23,23,21,19, 17

    9+ ਦਿਨ ਸਟ੍ਰੀਕ

    🔍 🗞️
  37. 37

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)13,14,19,0,23,0,25,0,0, 16

    1 ਦਿਨ ਸਟ੍ਰੀਕ

    🔍 🗞️
  38. 38

    ਜਗਤਾਰ

    ਜਗਤਾਰ

    ਡਾ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,13,0,0,0,0, 16

    1 ਦਿਨ ਸਟ੍ਰੀਕ

    🔍 🗞️
  39. 39

    ਸਵਰਾਜਬੀਰ

    ਸਵਰਾਜਬੀਰ

    ਡਾ.

    16 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)21,20,26,25,31,24,28,29,14, 16

    9+ ਦਿਨ ਸਟ੍ਰੀਕ

    🔍 🗞️
  40. 40

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    15 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)25,43,35,40,29,28,35,36,21, 15

    9+ ਦਿਨ ਸਟ੍ਰੀਕ

    🔍 🗞️
  41. 41

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    15 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)26,22,22,25,26,30,40,34,12, 15

    9+ ਦਿਨ ਸਟ੍ਰੀਕ

    🔍 🗞️
  42. 42

    ਆਤਮਜੀਤ

    ਆਤਮਜੀਤ

    ਆਤਮਜੀਤ (ਜਨਮ 1950) ਇੱਕ ਭਾਰਤੀ ਸੰਗੀਤ ਨਾਟਕ ਅਕੈਡਮੀ ਇਨਾਮ ਜੇਤੂ ਪੰਜਾਬੀ ਨਾਟਕਕਾਰ ਹੈ। ਉਸਨੇ ਐਬਸਰਡ ਸ਼ੈਲੀ ਦੇ ਅਧਾਰ 'ਤੇ ਨਾਟਕ ਲਿਖੇ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)21,24,23,27,40,39,21,55,19, 15

    9+ ਦਿਨ ਸਟ੍ਰੀਕ

    🔍 🗞️
  43. 43

    ਜਰਨੈਲ ਸਿੰਘ (ਕਹਾਣੀਕਾਰ)

    ਜਰਨੈਲ ਸਿੰਘ (ਕਹਾਣੀਕਾਰ)

    ਜਰਨੈਲ ਸਿੰਘ (ਜਨਮ 15 ਜੂਨ 1944) ਇੱਕ ਨਾਮਵਰ ਪੰਜਾਬੀ ਕਹਾਣੀਕਾਰ ਹੈ। ਹੁਨ ਤੱਕ ਉਹਨਾਂ ਦੀਆਂ ਅੱਠ ਕਿਤਾਬਾ ਛਪ ਚੁੱਕੀਆਂ ਹਨ, ਜਿਹਦੇ ਵਿੱਚ ਉਹਨੇ ਆਪਣੇ ਅਨੁਭਵ ਬਾਰੇ ਲਿਖਿਆ ਹੈ। ਜਰਨੈਲ ਸਿੰਘ ਦੀਆ ਕਹਾਣੀਆ ਉੱਤਰੀ ਅਮਰੀਕਾ ਵਿੱਚ ਵਸਦੇ ਪੰਜਾਬੀ ਪਰਵਾਸੀਆਂ ਦੇ ਜੀਵਨ ਅਨੁਭਵ ਦੀ ਮੌਲਿਕ ਤਸਵੀਰਕਸ਼ੀ ਕਰਦੀਆਂ ਹਨ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  44. 44

    ਖ਼ਾਲਿਸਤਾਨ ਲਹਿਰ

    ਖ਼ਾਲਿਸਤਾਨ ਲਹਿਰ

    ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਪੰਜਾਬ ਦੇ ਸਿੱਖ ਵਾਸੀਆਂ ਦੁਆਰਾ ਪ੍ਰਸਤਾਵਿਤ ਖੁਦਮੁਖਤਿਆਰ ਮੁਲਕ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖ਼ੇਤਰੀ ਦਾਅਵੇ ਸਪੱਸ਼ਟ ਨਹੀਂ ਹਨ, ਵੱਖ-ਵੱਖ ਜਥੇਬੰਦੀਆਂ ਵੱਖ-ਵੱਖ ਖ਼ੇਤਰਾਂ ਉੱਤੇ ਆਪਣਾ ਦਾਅਵਾ ਕਰਦੀਆਂ ਹਨ, ਇਨ੍ਹਾਂ ਦਾਅਵਿਆਂ ਵਿੱਚ ਪ੍ਰਮੁੱਖਤਾ ਨਾਲ ਸਿੱਖ ਬਹੁਗਿਣਤੀ ਵਾਲਾ ਪੰਜਾਬ ਰਾਜ ਅਤੇ ਸੰਭਾਵੀ ਤੌਰ ਤੇ ਗੁਆਂਢੀ ਰਾਜਾਂ ਦੇ ਪੰਜਾਬੀ ਬੋਲਣ ਵਾਲੇ ਖ਼ੇਤਰ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਸੀ‌ ਪਰ ਲੋਕਾਂ ਨੇ ਇਸ ਨੂੰ ਨਕਾਰ ਦਿੱਤਾ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਲਹਿਰ ਆਪਣੇ ਸਿਖ਼ਰ 'ਤੇ ਸੀ ਪਰ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਸਖ਼ਤੀ ਨਾਲ ਦਬਾ ਕੇ ਮਟੀਆਮੇਟ ਕਰ ਦਿੱਤਾ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,14,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  45. 45

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)13,16,17,20,0,0,0,14,0, 15

    1 ਦਿਨ ਸਟ੍ਰੀਕ

    🔍 🗞️
  46. 46

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ (ਅੰਗ੍ਰੇਜ਼ੀ: Swarajbir Singh; ਜਨਮ 24 ਅਪ੍ਰੈਲ 1958) ਇੱਕ ਭਾਰਤੀ ਪੰਜਾਬੀ ਨਾਟਕਕਾਰ, ਕਵੀ, ਪ੍ਰਸ਼ਾਸਕ, ਅਤੇ ਸੰਪਾਦਕ ਹੈ। ਉਸਨੂੰ ਉਸਦੇ ਨਾਟਕ ਮਾਸੀਆ ਦੀ ਰਾਤ (2016) ਲਈ ਸਾਹਿਤ ਅਕਾਦਮੀ ਅਵਾਰਡ ਮਿਲਿਆ।

    15 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)15,16,0,0,14,0,0,21,11, 15

    3 ਦਿਨ ਸਟ੍ਰੀਕ

    🔍 🗞️
  47. 47

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲੇ ਪੰਜਾਬੀ ਭਾਸ਼ਾ ਵਿੱਚ ਸਾਹਿਤ ਦੇ ਵਿਸ਼ੇ ਉੱਤੇ ਲਿਖੇ ਜਾਂਦੇ ਰਸਾਲੇ ਹਨ। ਵੈਸੇ ਤਾਂ ਪੰਜਾਬੀ ਵਿੱਚ ਸਾਹਿਤਕ ਪੱਤਰਕਾਰੀ 19ਵੀਂ ਸਦੀ ਵਿੱਚ ਸ਼ੁਰੂ ਹੋ ਗਈ ਸੀ ਪਰ ਨਿਰੋਲ ਸਾਹਿਤਕ ਰਸਾਲੇ ਸਾਡੇ ਸਾਹਮਣੇ 20ਵੀਂ ਸਦੀ ਵਿੱਚ ਹੀ ਆਉਂਦੇ ਹਨ।

    15 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)18,0,0,0,0,0,0,16,13, 15

    3 ਦਿਨ ਸਟ੍ਰੀਕ

    🔍 🗞️
  48. 48

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    14 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)21,35,33,0,16,26,31,27,25, 14

    6 ਦਿਨ ਸਟ੍ਰੀਕ

    🔍 🗞️
  49. 49

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)23,29,22,19,14,0,0,23,0, 14

    1 ਦਿਨ ਸਟ੍ਰੀਕ

    🔍 🗞️
  50. 50

    ਸੁਖਜੀਤ (ਕਹਾਣੀਕਾਰ)

    ਸੁਖਜੀਤ (ਕਹਾਣੀਕਾਰ)

    ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।

    14 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)38,29,37,28,39,0,29,14,21, 14

    4 ਦਿਨ ਸਟ੍ਰੀਕ

    🔍 🗞️
  51. 51

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ (ਅੰਗ੍ਰੇਜ਼ੀ: Constitution of India) ਭਾਰਤ ਦਾ ਸਰਵਉੱਚ ਕਾਨੂੰਨ ਹੈ ਅਤੇ ਇਹ ਦੁਨੀਆ ਦਾ ਸਭ ਤੋਂ ਲੰਬਾ ਲਿਖਿਆ ਹੋਇਆ ਸੰਵਿਧਾਨ ਹੈ। ਇਹ ਦਸਤਾਵੇਜ਼ ਬੁਨਿਆਦੀ ਰਾਜਨੀਤਿਕ ਕੋਡ, ਢਾਂਚੇ, ਪ੍ਰਕਿਰਿਆਵਾਂ, ਸ਼ਕਤੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਕਰਤੱਵਾਂ ਦੀ ਹੱਦਬੰਦੀ ਕਰਦਾ ਹੈ। ਐਮ. ਐਨ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,13,18,0,0,0,0,14,0, 14

    1 ਦਿਨ ਸਟ੍ਰੀਕ

    🔍 🗞️
  52. 52

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    14 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,18,0,0,0,25,0,0,11, 14

    2 ਦਿਨ ਸਟ੍ਰੀਕ

    🔍 🗞️
  53. 53

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)49,35,27,19,20,0,18,0,0, 14

    1 ਦਿਨ ਸਟ੍ਰੀਕ

    🔍 🗞️
  54. 54

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    14 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)45,33,53,48,49,49,42,40,16, 14

    9+ ਦਿਨ ਸਟ੍ਰੀਕ

    🔍 🗞️
  55. 55

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)19,24,20,0,31,39,27,17,0, 14

    1 ਦਿਨ ਸਟ੍ਰੀਕ

    🔍 🗞️
  56. 56

    ਖ਼ਵਾਜਾ ਗ਼ੁਲਾਮ ਫ਼ਰੀਦ

    ਖ਼ਵਾਜਾ ਗ਼ੁਲਾਮ ਫ਼ਰੀਦ

    ਖਵਾਜਾ ਗੁਲਾਮ ਫ਼ਰੀਦ (ਉਰਦੂ: خواجہ غُلام فرید) ਜਾਂ ਖਵਾਜਾ ਫ਼ਰੀਦ (ਅਨੁਮਾਨਿਤ 1845–1901) – ਹਿੰਦ ਉਪਮਹਾਦੀਪ ਦਾ 19ਵੀਂ-ਸਦੀ ਦਾ ਬੜਾ ਮਸ਼ਹੂਰ ਸੂਫ਼ੀ ਕਵੀ, ਬਹੁਵਿਦ, ਵਿਦਵਾਨ ਅਤੇ ਲੇਖਕ ਹੋਇਆ ਹੈ। ਉਸ ਦਾ ਤਾਅਲੁਕ ਚਿਸ਼ਤੀ ਸੰਪਰਦਾ ਨਾਲ ਸੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  57. 57

    ਆਨੰਦਪੁਰ ਸਾਹਿਬ ਦਾ ਮਤਾ

    ਆਨੰਦਪੁਰ ਸਾਹਿਬ ਦਾ ਮਤਾ

    ਆਨੰਦਪੁਰ ਸਾਹਿਬ ਦਾ ਮਤਾ ਸਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਆਨੰਦਪੁਰ ਸਾਹਿਬ ਵਿਖੇ 16,17 ਅਕਤੂਬਰ 1973 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਆਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਆਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਆਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।28-29 ਅਕਤੂਬਰ ਨੂੰ ਲੁਧਿਆਣੇ ਵਿੱਚ ਹੋਈ ਅਕਾਲੀ ਕਾਨਫਰੰਸ ਦੌਰਾਨ ਇਸ ਮਤੇ ਦੀ ਰੂਪ ਰੇਖਾ ਕਈ ਰੈਜ਼ੋਲਿਊਸ਼ਨਾਂ ਦੁਆਰਾ ਸਾਹਮਣੇ ਆਈ ਜੋ ਉਸ ਵਕਤ ਅਖਤਿਆਰ ਕੀਤੇ ਗਏ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,18,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  58. 58

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    14 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)24,47,42,22,31,35,35,16,23, 14

    9+ ਦਿਨ ਸਟ੍ਰੀਕ

    🔍 🗞️
  59. 59

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    13 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)23,23,23,32,27,104,0,35,25, 13

    3 ਦਿਨ ਸਟ੍ਰੀਕ

    🔍 🗞️
  60. 60

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,23,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  61. 61

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    13 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)17,0,30,47,39,24,20,49,26, 13

    8 ਦਿਨ ਸਟ੍ਰੀਕ

    🔍 🗞️
  62. 62

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ (2 ਜੂਨ, 1894-10 ਜਨਵਰੀ 1958) ਸਿੱਖ ਦਰਸ਼ਨ ਨਾਲ ਜੁੜੇ ਲੇਖਕ, ਅਧਿਆਪਕ ਅਤੇ ਅਨੁਵਾਦਕ ਸਨ। ਉਹ ਪੰਜਾਬੀ ਦੇ ਪਹਿਲੀ ਪੀੜ੍ਹੀ ਦੇ ਵਾਰਤਕਕਾਰ ਹਨ।

    13 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)18,13,0,0,22,0,19,0,17, 13

    2 ਦਿਨ ਸਟ੍ਰੀਕ

    🔍 🗞️
  63. 63

    ਮੋਹਨ ਸਿੰਘ ਦੀਵਾਨਾ

    ਮੋਹਨ ਸਿੰਘ ਦੀਵਾਨਾ

    ਮੋਹਨ ਸਿੰਘ ਦੀਵਾਨਾ (17 ਮਾਰਚ 1899 - 1984) ਪੰਜਾਬੀ ਸਾਹਿਤ ਦੇ ਆਲੋਚਕ, ਪਹਿਲੇ ਇਤਿਹਾਸਕਾਰ ਅਤੇ ਕਵੀ-ਕਹਾਣੀਕਾਰ ਸਨ। ਉਹ ਪੰਜਾਬੀ ਦੇ ਸਾਹਿਤ ਦੇ ਇਤਿਹਾਸ ਦੀ ਪਹਿਲੀ ਠੇਠ ਖੋਜ ਲਈ ਜਾਣੇ ਜਾਂਦੇ ਹਨ। ਉਹਦੀ ਪੁਸਤਕ ਪੰਜਾਬੀ ਸਾਹਿਤ ਦਾ ਇਤਿਹਾਸ(1933) ਉਸਦੇ ਡਾਕਟਰੇਟ ਦੇ ਖੋਜ-ਪੱਤਰ ਤੇ ਅਧਾਰਤ ਸੀ। ਉਸਨੇ ਅੰਗਰੇਜ਼ੀ ਐਮ.

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,15,0,0,0,0, 13

    1 ਦਿਨ ਸਟ੍ਰੀਕ

    🔍 🗞️
  64. 64

    ਭਾਖੜਾ ਡੈਮ

    ਭਾਖੜਾ ਡੈਮ

    ਭਾਖੜਾ ਨੰਗਲ ਡੈਮ ਉੱਤਰੀ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਬਿਲਾਸਪੁਰ ਦੇ ਨੇੜੇ ਭਾਖੜਾ ਪਿੰਡ ਵਿੱਚ ਸਤਲੁਜ ਦਰਿਆ ਉੱਤੇ ਇੱਕ ਕੰਕਰੀਟ ਗਰੈਵਿਟੀ ਡੈਮ ਹੈ। ਇਹ ਡੈਮ ਗੋਬਿੰਦ ਸਾਗਰ ਸਰੋਵਰ ਬਣਾਉਂਦਾ ਹੈ।

    13 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)0,0,0,0,0,0,0,0,17, 13

    2 ਦਿਨ ਸਟ੍ਰੀਕ

    🔍 🗞️
  65. 65

    ਗੋਗਾਜੀ

    ਗੋਗਾਜੀ

    ਗੋਗਾਜੀ(ਰਾਜਸਥਾਨੀ:गुग्गो) ਰਾਜਸਥਾਨ ਦੇ ਲੋਕ ਦੇਵਤਾ ਹਨ ਜਿਨ੍ਹਾਂ ਨੂੰ ਜਾਹਰਵੀਰ ਗੋਗਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਰਾਜਸਥਾਨ ਦੇ ਹਨੁਮਾਨਗੜ੍ਹ ਜਿਲ੍ਹੇ ਦਾ ਇੱਕ ਸ਼ਹਿਰ ਗੋਗਾਮੇੜੀ ਹੈ। ਇੱਥੇ ਭਾਦੋਂ ਸ਼ੁਕਲਪੱਖ ਦੀ ਨੌਮੀ ਨੂੰ ਗੋਗਾਜੀ ਦੇਵਤਾ ਦਾ ਮੇਲਾ ਭਰਦਾ ਹੈ। ਉਨ੍ਹਾਂ ਨੂੰ ਹਿੰਦੂ ਪੂਜਦੇ ਹਨ ਪਰ ਇਸਦਾ ਸਿੱਖੀ ਨਾਲ ਕੋਈ ਸੰਬੰਧ ਨਹੀਂ ਕਿਉਂਕਿ ਗੁਰਬਾਣੀ ਚ ਸਪਸ਼ਟ ਲਿਖਿਆ ਹੈ "ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥" I don't worship anyone other than God, I don't visit tombs and crematoriums.

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  66. 66

    ਕੋਠੇ ਖੜਕ ਸਿੰਘ

    ਕੋਠੇ ਖੜਕ ਸਿੰਘ

    ਕੋਠੇ ਖੜਕ ਸਿੰਘ ਰਾਮ ਸਰੂਪ ਅਣਖੀ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਸ ਨਾਵਲ ਦੀ ਰਚਨਾ 1985 ਵਿੱਚ ਕੀਤੀ ਗਈ। ਇਸ ਨਾਵਲ ਤੇ ਅਣਖੀ ਨੂੰ 1987 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ ਸੀ। ਇਸ ਨਾਵਲ ਦੇ ਅਧਾਰ ਤੇ ਇੱਕ ਟੈਲੀ ਫਿਲਮ 'ਕਹਾਨੀ ਏਕ ਗਾਂਉ ਕੀ' ਬਣ ਚੁੱਕੀ ਹੈ। ਇਸ ਨਾਵਲ ਨੂੰ ਅਣਖੀ ਦੀ ਸਭ ਤੋ ਉੱਤਮ ਰਚਨਾ ਮੰਨਿਆ ਗਿਆ ਹੈ। ਨਾਵਲ ਦੇ ਕੁੱਲ ਸੱਤ ਸੰਸਕਰਣ 1985, 1986, 1988, 1991, 1992, 1996, 1999 ਵਿੱਚ ਛਪੇ ਹਨ। ਇਹ ਨਾਵਲ ਅਸਾਮੀ, ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ, ਉੜੀਆ, ਤੈਲਗੂ, ਤਾਮਿਲ ਅਤੇ ਉਰਦੂ ਭਾਸ਼ਾਵਾਂ ਵਿੱਚ ਛਪਿਆ ਹੈ। ਇਸਦਾ ਅੰਗ੍ਰੇਜੀ ਅਨੁਵਾਦ ਅਵਤਾਰ ਸਿੰਘ ਜੱਜ ਨੇ ਕੀਤਾ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  67. 67

    ਵਾਰਿਸ ਸ਼ਾਹ

    ਵਾਰਿਸ ਸ਼ਾਹ

    ਵਾਰਿਸ ਸ਼ਾਹ (ਸ਼ਾਹਮੁਖੀ: وارث شاہ) ਮਸ਼ਹੂਰ ਪੰਜਾਬੀ ਕਵੀ ਸੀ ਜੋ ਮੁੱਖ ਤੌਰ ਤੇ ਆਪਣੇ ਹੀਰ ਰਾਂਝਾ ਨਾਮਕ ਕਿੱਸੇ ਲਈ ਮਸ਼ਹੂਰ ਹੈ। ਕਿਹਾ ਜਾਂਦਾ ਹੈ ਕਿ ਉਸਨੇ ਹੀਰ ਦੀ ਚਿਰਾਂ ਦੀ ਚਲੀ ਆ ਰਹੀ ਲੋਕ ਕਹਾਣੀ ਨੂੰ ਵਾਰਿਸ ਦੀ ਹੀਰ ਬਣਾ ਕੇ ਅਮਰ ਕਰ ਦਿੱਤਾ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)18,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  68. 68

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    12 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,14,14,0,29,23,21,0,13, 12

    2 ਦਿਨ ਸਟ੍ਰੀਕ

    🔍 🗞️
  69. 69

    ਅਜੀਤ ਕੌਰ

    ਅਜੀਤ ਕੌਰ

    ਅਜੀਤ ਕੌਰ (ਜਨਮ 1934) ਇੱਕ ਭਾਰਤੀ ਲੇਖਿਕਾ ਹੈ ਜੋ ਪੰਜਾਬੀ ਵਿੱਚ ਲਿਖਦੀ ਹੈ। ਉਸ ਨੂੰ ਸਾਹਿਤ ਅਕਾਦਮੀ ਇਨਾਮ ਅਤੇ ਭਾਰਤੀ ਸਰਕਾਰ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਇਨਾਮ, ਪਦਮ ਸ਼੍ਰੀ ਇਨਾਮ, ਨਾਲ ਸਨਮਾਨਿਤ ਕੀਤਾ ਗਿਆ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)25,15,21,0,20,31,19,0,0, 12

    1 ਦਿਨ ਸਟ੍ਰੀਕ

    🔍 🗞️
  70. 70

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।

    12 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)18,0,0,0,22,27,0,0,15, 12

    2 ਦਿਨ ਸਟ੍ਰੀਕ

    🔍 🗞️
  71. 71

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    12 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)20,23,20,0,16,0,0,23,17, 12

    3 ਦਿਨ ਸਟ੍ਰੀਕ

    🔍 🗞️
  72. 72

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    12 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)20,18,0,0,0,0,17,0,11, 12

    2 ਦਿਨ ਸਟ੍ਰੀਕ

    🔍 🗞️
  73. 73

    ਮੂਲ ਮੰਤਰ

    ਮੂਲ ਮੰਤਰ

    ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,21,0,0, 12

    1 ਦਿਨ ਸਟ੍ਰੀਕ

    🔍 🗞️
  74. 74

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (19 ਅਗਸਤ 1942 –15 ਜੂਨ 2017) ਮਾਨਸਾ ਜ਼ਿਲ੍ਹੇ, ਪੰਜਾਬ ਦਾ ਇੱਕ ਪ੍ਰਸਿੱਧ ਪੰਜਾਬੀ ਨਾਟਕਕਾਰ ਸੀ। ਉਸਦਾ ਜਨਮ 1942 ਵਿੱਚ ਕੁੰਭੜਵਾਲ, ਸੰਗਰੂਰ ਜ਼ਿਲ੍ਹਾ, ਪੰਜਾਬ, ਭਾਰਤ ਵਿੱਚ ਹੋਇਆ ਸੀ। ਪਰ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਉਹਨਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਵਿੱਚ ਬਤੀਤ ਕੀਤਾ।

    12 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)56,34,24,25,28,37,29,32,18, 12

    9+ ਦਿਨ ਸਟ੍ਰੀਕ

    🔍 🗞️
  75. 75

    ਨੰਦ ਲਾਲ ਨੂਰਪੁਰੀ

    ਨੰਦ ਲਾਲ ਨੂਰਪੁਰੀ

    ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  76. 76

    ਸੁਰਿੰਦਰ ਗੀਤ

    ਸੁਰਿੰਦਰ ਗੀਤ

    ਸੁਰਿੰਦਰ ਗੀਤ (ਜਨਮ 2 ਅਪਰੈਲ 1951) ਇੱਕ ਪਰਵਾਸੀ ਪੰਜਾਬੀ ਕਵੀ ਹੈ।

    11 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)0,0,0,0,0,0,0,0,24, 11

    2 ਦਿਨ ਸਟ੍ਰੀਕ

    🔍 🗞️
  77. 77

    ਪੰਜਾਬੀ ਨਾਵਲ ਦਾ ਇਤਿਹਾਸ

    ਪੰਜਾਬੀ ਨਾਵਲ ਦਾ ਇਤਿਹਾਸ

    ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,16,0,0,0,0, 11

    1 ਦਿਨ ਸਟ੍ਰੀਕ

    🔍 🗞️
  78. 78

    ਭਾਈ ਦਇਆ ਸਿੰਘ

    ਭਾਈ ਦਇਆ ਸਿੰਘ

    ਦਇਆ ਸਿੰਘ (ਜਨਮ ਦਇਆ ਰਾਮ; 1661–1708) ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1661 ਈਸਵੀ ਨੂੰ ਖੱਤਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ 23 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,38,0, 11

    1 ਦਿਨ ਸਟ੍ਰੀਕ

    🔍 🗞️
  79. 79

    ਰਿਸ਼ਤਾ ਨਾਤਾ ਪ੍ਰਬੰਧ ਅਤੇ ਭੈਣ ਭਰਾ

    ਰਿਸ਼ਤਾ ਨਾਤਾ ਪ੍ਰਬੰਧ ਅਤੇ ਭੈਣ ਭਰਾ

    ਮਨੁੱਖ ਦੀ ਸਰਵ ਪ੍ਰਥਮ ਵਿਸ਼ੇਸ਼ਤਾ ਉਸ ਦੇ ਸਮਾਜਿਕ ਪ੍ਰਾਣੀ ਹੋਣ ਵਿਚ ਨਿਹਿਤ ਹੈ। ਸਮਾਜ ਵਿਚ ਵਿਚਰਦਿਆਂ ਹੋਇਆ ਹੀ ਇਸ ਨੇ ਅਪਣੇ ਮਾਨਵੀ ਸੰਬੰਧਾਂ ਅਤੇ ਹੋਰ ਮਾਪਦੰਡਾਂ ਦਾ ਵਿਸ਼ਾਲ ਤਾਣਾ ਬਾਣਾ ਬੁਣਿਆ ਹੋਇਆ ਹੈ। ਮੂਲ ਰੂਪ ਵਿਚ ਕਿਸੇ ਸਮਾਜ ਅਤੇ ਸਭਿਆਚਾਰ ਵਿਚਲੀ ਰਿਸ਼ਤਾ ਪ੍ਰਣਾਲੀ ਦੀ ਬੁਨਿਆਦੀ ਧਰਾਤਲ ਭੂਮੀ ਪਰਿਵਾਰ ਹੈ।ਪਰਿਵਾਰ ਵਿਚੋ ਹੀ ਵਿਵਿਧ ਕਿਸਮ ਦੇ ਰਿਸ਼ਤੇ ਪਨਪਦੇ ਅਤੇ ਪਲਦੇ ਅਤੇ ਵਿਗਸਦੇ ਹਨ। ਇਹੋ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਹੋਰਨਾਂ ਸੰਬੰਧਾਂ ਜਾਂ ਰਿਸ਼ਤਿਆਂ ਦੇ ਟਾਕਰੇ ਦੇ ਸੰਬੰਧਾਂ ਵਿਚ ਵਧੇਰੇ ਪੀਡੀਆ ਅਤੇ ਪਕੇਰੀਆ ਹੁੰਦੀਆਂ ਹਨ। ਇਸ ਤਰਾਂ ਮਰਦ ਔਰਤ, ਪਤੀ ਪਤਨੀ ਦੇ ਰੂਪ ਵਿਚ ਸੰਤਾਨ ਉਤਪਤੀ ਕਰਦੇ ਹਨ ਅਤੇ ਪਰਿਵਾਰ ਦੀ ਸਰੰਚਨਾ ਘੜ ਕੇ ਰਿਸ਼ਤੇਦਾਰੀ ਦੇ ਮੂਲ ਸਰੋਕਾਰ ਦਾ ਕੇਂਦਰੀ ਧੁਰਾ ਬਣ ਜਾਂਦੇ ਹਨ। ਪਰਿਵਾਰ ਵਿਚ ਹਰੇਕ ਮੈਂਬਰ ਦੇ ਆਪੋ ਆਪਣੇ ਕਰਤੱਵ ਅਤੇ ਅਧਿਕਾਰ ਹੁੰਦੇ ਹਨ।ਜੇਕਰ ਇਸ ਪ੍ਰਕਾਰ ਦੇ ਕਰਤੱਵ ਅਧਿਕਾਰ ਅਤੇ ਸੰਜਮ ਵਿਚ ਵਿਵਹਾਰਕ ਇਕਸਾਰਤਾ ਜਾਂ ਸਾਵਾਪਣ ਨਾ ਰਹੇ ਤਾਂ ਪਰਿਵਾਰ ਖੰਡਿਤ ਹੋ ਜਾਂਦਾ ਹੈ ਅਤੇ ਰਿਸ਼ਤਿਆਂ ਦੀ ਬੁਨਿਆਦ ਵੀ ਖਿਸਕਣੀ , ਹੀਲਣੀ ਜਾਂ ਡਗਮਗਾਉਦੀ ਹੈ।ਮੁੱਖ ਤੌਰ ਤੇ ਪਰਿਵਾਰਕ ਰਿਸ਼ਤੇ ਪਤੀ ਪਤਨੀ, ਪਿਉ ਪੁੱਤਰ, ਪਿਉ ਧੀ, ਮਾਂ ਪੁੱਤਰ, ਮਾਂ ਧੀ,ਭਰਾ ਭਰਾ, ਭੈਣ ਭਰਾ ਦੇ ਰਿਸ਼ਤੇ ਦੇ ਰੂਪ ਵਿਚ ਉਘੜਦੇ ਹਨ। ਪੰਜਾਬੀਆਂ ਦੇ ਰਿਸ਼ਤੇ ਤਾਂ ਅਨੇਕਾਂ ਗਿਣਾਏ ਜਾ ਸਕਦੇ ਹਨ ਪਰ ਪੰਜ ਪ੍ਰਕਾਰ ਦੇ ਰਿਸ਼ਤੇ ਨਾਤੇ ਤਾਂ ਪੰਜਾਬੀਆਂ ਦੀ ਜੀਵਨ ਸ਼ੈਲੀ ਵਿਚ ਪ੍ਰਚਲਿਤ ਹਨ। ਖੂਨ ਦੇ ਰਿਸ਼ਤੇ

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  80. 80

    ਜਰਨੈਲ ਸਿੰਘ ਭਿੰਡਰਾਂਵਾਲੇ

    ਜਰਨੈਲ ਸਿੰਘ ਭਿੰਡਰਾਂਵਾਲੇ

    ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  81. 81

    ਚਰਨ ਦਾਸ ਸਿੱਧੂ

    ਚਰਨ ਦਾਸ ਸਿੱਧੂ

    ਚਰਨਦਾਸ ਸਿੱਧੂ (22 ਮਾਰਚ 1938 - 19 ਨਵੰਬਰ 2013) ਇੱਕ ਪੰਜਾਬੀ ਨਾਟਕਕਾਰ ਅਤੇ ਅਧਿਆਪਕ ਸੀ। ਉਸਨੇ 38 ਨਾਟਕ ਲਿਖੇ ਹਨ। ਇਨ੍ਹਾਂ ਤੋਂ ਬਿਨਾਂ ਉਸਨੇ ਗਿਆਰਾਂ ਹੋਰ ਕਿਤਾਬਾਂ ਲਿਖੀਆਂ ਹਨ।

    11 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)14,0,0,0,0,25,0,17,11, 11

    3 ਦਿਨ ਸਟ੍ਰੀਕ

    🔍 🗞️
  82. 82

    ਚੰਡੀਗੜ੍ਹ

    ਚੰਡੀਗੜ੍ਹ

    ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ। ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0,0,0,0,0,0,0, 11

    1 ਦਿਨ ਸਟ੍ਰੀਕ

    🔍 🗞️
  83. 83

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    11 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)0,0,0,0,16,0,0,0,18, 11

    2 ਦਿਨ ਸਟ੍ਰੀਕ

    🔍 🗞️
  84. 84

    ਪੰਜਾਬ, ਭਾਰਤ ਸਰਕਾਰ

    ਪੰਜਾਬ, ਭਾਰਤ ਸਰਕਾਰ

    ਪੰਜਾਬ ਸਰਕਾਰ ਜਿਸ ਨੂੰ ਕਿ ਪੰਜਾਬ ਰਾਜ ਸਰਕਾਰ ਵੀ ਕਿਹਾ ਜਾਂਦਾ ਹੈ ਭਾਰਤ ਦੇ ਪੰਜਾਬ ਰਾਜ ਦੀ ਸਰਬੋਤਮ ਗਵਰਨਿੰਗ ਸੰਸਥਾ ਹੈ।ਇਸ ਰਾਜ ਵਿੱਚ 23 ਜ਼ਿਲ੍ਹੇ ਹਨ।ਇਸ ਸੰਸਥਾ ਵਿੱਚ ਇੱਕ ਕਾਰਜਕਾਰਣੀ ਸੰਸਥਾ ਜਿਸ ਦੇ ਮੁਖੀ ਨੂੰ ਗਵਰਨਰ ਜਾਂ ਰਾਜਪਾਲ ਕਹਿੰਦੇ ਹਨ, ਇੱਕ ਨਿਆਂ ਪ੍ਰਣਾਲੀ ਤੇ ਇੱਕ ਕਨੂੰਨ ਘੜਨੀ ਕੌਂਸਲ ਜਿਸ ਨੂੰ ਲੈਜਿਸਲੇਟਿਵ ਅਸੈਂਬਲੀ ਕਹਿੰਦੇ ਹਨ ਆਂਉਦੇ ਹਨ।

    10 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)0,0,0,0,0,0,0,27,14, 10

    3 ਦਿਨ ਸਟ੍ਰੀਕ

    🔍 🗞️
  85. 85

    ਛੰਦ

    ਛੰਦ

    ਛੰਦ ਉੱਤਰੀ ਭਾਰਤ ਅਤੇ ਪਾਕਿਸਤਾਨ ਵਿੱਚ ਵਰਤੀ ਜਾਂਦੀ ਸ਼ਾਇਰੀ ਦੀ ਇੱਕ ਕਿਸਮ ਹੈ। ਜਿਹਨਾਂ ਕਾਵਿ ਤੁਕਾਂ ਦੇ ਅੱਖਰ ਮਾਤਰਾ ਅਤੇ ਗੁਣਾਂ ਦੀ ਗਿਣਤੀ ਅਨੁਸਾਰ ਖ਼ਾਸ ਤੋਲ ਵਿੱਚ ਰੱਖੇ ਜਾਣ ਉਹ ਛੰਦ ਹੁੰਦਾ ਹੈ। ਇਹ ਅੱਗੋਂ ਕਈ ਕਿਸਮ ਦੇ ਹੁੰਦੇ ਹਨ ਜਿਹਨਾਂ ਦੀ ਆਪੋ ਆਪਣੀਆਂ ਸੀਮਾਵਾਂ ਹੁੰਦੀਆਂ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,20,0, 10

    1 ਦਿਨ ਸਟ੍ਰੀਕ

    🔍 🗞️
  86. 86

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ (2 ਦਸੰਬਰ 1920 - 8 ਫਰਵਰੀ 2010) ਪੰਜਾਬੀ ਦਾ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕ ਸੀ। ਮੁੱਢਲੇ ਤੌਰ 'ਤੇ ਸੰਤੋਖ ਸਿੰਘ ਧੀਰ ਪੰਜਾਬੀ ਕਹਾਣੀਕਾਰ ਦੇ ਤੌਰ 'ਤੇ ਜਾਣੇ ਜਾਂਦੇ ਹਨ ਜਦਕਿ ਉਹਨਾਂ ਨੇ ਕਹਾਣੀ ਤੋਂ ਇਲਾਵਾ ਕਵਿਤਾ ਤੇ ਵਾਰਤਕ ਵੀ ਲਿਖੀ ਅਤੇ ਅਨੁਵਾਦ ਦਾ ਕੰਮ ਵੀ ਕੀਤਾ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)15,0,14,0,17,0,0,0,0, 10

    1 ਦਿਨ ਸਟ੍ਰੀਕ

    🔍 🗞️
  87. 87

    ਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ

    ਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ

    ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  88. 88

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    10 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)28,17,19,0,14,0,22,14,17, 10

    4 ਦਿਨ ਸਟ੍ਰੀਕ

    🔍 🗞️
  89. 89

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ (20 ਅਪ੍ਰੈਲ 1939- 6 ਨਵੰਬਰ 1986) ਪੰਜਾਬੀ ਕਵੀ ਅਤੇ ਗੀਤਕਾਰ ਸੀ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।

    10 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)27,18,26,0,16,27,19,15,16, 10

    6 ਦਿਨ ਸਟ੍ਰੀਕ

    🔍 🗞️
  90. 90

    ਵਿਕੀਮੀਡੀਆ ਸੰਸਥਾ

    ਵਿਕੀਮੀਡੀਆ ਸੰਸਥਾ

    ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਇੱਕ ਗੈਰ-ਲਾਭਕਾਰੀ ਸੰਸਥਾ, ਅਮਰੀਕੀ ਕੰਪਨੀ ਹੈ। ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ। ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ। ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ, 2003 ਨੂੰ ਕੀਤਾ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  91. 91

    ਪੰਜਾਬੀ ਵਿੱਚ ਫ਼ਾਰਸ਼ੀ ਮੂਲ ਦੇ ਸ਼ਬਦ

    ਪੰਜਾਬੀ ਵਿੱਚ ਫ਼ਾਰਸ਼ੀ ਮੂਲ ਦੇ ਸ਼ਬਦ

    ਪੰਜਾਬੀ ਵਿੱਚ ਫ਼ਾਰਸੀ ਮੂਲ ਦੇ ਸ਼ਬਦ:

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  92. 92

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  93. 93

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    10 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)21,24,21,20,18,27,29,26,15, 10

    9+ ਦਿਨ ਸਟ੍ਰੀਕ

    🔍 🗞️
  94. 94

    ਭਾਈ ਗੁਰਦਾਸ

    ਭਾਈ ਗੁਰਦਾਸ

    •ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,13,0,19,0,0, 10

    1 ਦਿਨ ਸਟ੍ਰੀਕ

    🔍 🗞️
  95. 95

    ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

    ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

    ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਭਾਰਤ ਦੇ ਚੋਣ ਕਮਿਸ਼ਨ ਦੁਆਰਾ ਸ਼੍ਰੋਮਣੀ ਅਕਾਲੀ ਦਲ (ਸਿਮਰਨਜੀਤ ਸਿੰਘ ਮਾਨ) ਵਜੋਂ ਰਜਿਸਟਰਡ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ, ਸਿਮਰਨਜੀਤ ਸਿੰਘ ਮਾਨ ਨੇ 1 ਮਈ ਨੂੰ 1994 ਨੂੰ ਗਠਨ ਕੀਤਾ ਗਿਆ ਸੀ। ਬਾਅਦ ਨੂੰ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਸੀ। ਇਸ ਪਾਰਟੀ ਦਾ ਮੁਖ ਮੁੱਦਾ, ਸਿੱਖਾ ਦੇ ਅਧਿਕਾਰਾ ਦਾ ਹੈ। ਇਸ ਨੂੰ ਵੱਡੀ ਸਫਲਤਾ 1989 ਦੀ ਸੰਸਦੀ ਚੋਣ ਵਿੱਚ ਮਿਲੀ ਸੀ, ਜਦ ਇਹ ਪੰਜਾਬ ਚ 13 ਸੰਸਦੀ ਸੀਟਾਂ ਵਿਚੋਂ 7 ਜਿੱਤ ਗਈ ਸੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  96. 96

    ਗੂਗਲ

    ਗੂਗਲ

    ਗੂਗਲ ਸੰਯੁਕਤ ਇੱਕ ਅਮਰੀਕੀ ਬਹੁ-ਰਾਸ਼ਟਰੀ ਕੰਪਨੀ ਹੈ। ਇਸ ਨੇ ਇੰਟਰਨੈੱਟ ਖੋਜ਼, ਅਕਾਸ਼ੀ ਭੰਡਾਰਨ ਅਤੇ ਵਿਗਿਆਪਨਾਂ 'ਚ ਪੂੰਜੀ ਲਾਈ ਹੈ। ਇਹ ਇੰਟਰਨੈੱਟ ਉੱਤੇ ਆਧਾਰਿਤ ਕਈ ਸੇਵਾਵਾਂ ਅਤੇ ਉਤਪਾਦ ਬਣਾਉਂਦਾ ਹੈ।ਇਸ ਨੂੰ ਜਿਆਦਾਤਰ ਮੁਨਾਫ਼ਾ ਵਿਗਿਆਪਨ ਪ੍ਰੋਗਰਾਮ ਐਡਵਰਡ ਦੁਆਰਾ ਹੁੰਦਾ ਹੈ। ਇਹ ਕੰਪਨੀ ਸਟੈਨਫੋਰਡ ਯੂਨੀਵਰਸਿਟੀ ਦੇ ਦੋ ਪੀ.ਐੱਚ.ਡੀ.

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0,0,0,0,0,0,0, 10

    1 ਦਿਨ ਸਟ੍ਰੀਕ

    🔍 🗞️
  97. 97

    ਈਸ਼ਵਰ ਚੰਦਰ ਨੰਦਾ

    ਈਸ਼ਵਰ ਚੰਦਰ ਨੰਦਾ

    ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।

    10 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,0,0,0,0,0,17,0,16, 10

    2 ਦਿਨ ਸਟ੍ਰੀਕ

    🔍 🗞️
  98. 98

    ਤੀਆਂ

    ਤੀਆਂ

    ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਕੁੜੀਆਂ ਦਾ ਤਿਓਹਾਰ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)64,48,61,51,31,35,28,14,0, 10

    1 ਦਿਨ ਸਟ੍ਰੀਕ

    🔍 🗞️
  99. 99

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    10 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)23,21,23,24,30,24,21,16,21, 10

    9+ ਦਿਨ ਸਟ੍ਰੀਕ

    🔍 🗞️
  100. 100

    ਮਨਿੰਦਰ ਕਾਂਗ

    ਮਨਿੰਦਰ ਕਾਂਗ

    ਮਨਿੰਦਰ ਕਾਂਗ ਪੰਜਾਬੀ ਆਲੋਚਕ, ਕਹਾਣੀਕਾਰ ਅਤੇ ਵਿਦਵਾਨ ਸੀ।

    10 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)24,0,28,24,24,0,25,20,21, 10

    4 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: