ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    277 ਵਾਰੀ ਵੇਖਿਆ ਗਿਆ (↑111 ਕੱਲ੍ਹ ਤੋਂ)38,55,32,46,55,63,52,65,166, 277

    9+ ਦਿਨ ਸਟ੍ਰੀਕ

    🔍 🗞️
  2. 2

    ਪ੍ਰਸ਼ਾਂਤ ਮਹਾਂਸਾਗਰ

    ਪ੍ਰਸ਼ਾਂਤ ਮਹਾਂਸਾਗਰ

    ਪ੍ਰਸ਼ਾਂਤ ਮਹਾਸਾਗਰ (ਅੰਗ੍ਰੇਜ਼ੀ: Pacific Ocean) ਅਮਰੀਕਾ ਅਤੇ ਏਸ਼ੀਆ ਵਿੱਚਕਾਰ ਸਥਿਤ ਮਹਾਸਾਗਰ ਹੈ, ਜੋ ਕਿ ਇਨ੍ਹਾਂ ਦੋਵਾਂ ਮਹਾਦੀਪਾਂ ਨੂੰ ਵੱਖਰਾ ਕਰਦਾ ਹੈ। ਇਹ ਸੰਸਾਰ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਗਹਿਰਾ ਮਹਾਸਾਗਰ ਹੈ। ਮੁਕਾਬਲਤਨ ਭੂਗੋਲਿਕ ਪੜ੍ਹਾਈ ਵਲੋਂ ਪਤਾ ਚੱਲਦਾ ਹੈ ਕਿ ਇਸ ਮਹਾਸਾਗਰ ਵਿੱਚ ਧਰਤੀ ਦਾ ਭਾਗ ਘੱਟ ਅਤੇ ਜਲਮੰਡਲ ਜ਼ਿਆਦਾ ਹੈ। ਵਿਗਿਆਨੀ ਅੰਵੇਸ਼ਕੋਂ ਅਤੇ ਸਾਹਸਿਕ ਨਾਵਿਕੋਂ ਦੁਆਰਾ ਇਸ ਮਹਾਸਾਗਰ ਦੇ ਵਿਸ਼ਾ ਵਿੱਚ ਗਿਆਨ ਪ੍ਰਾਪਤ ਕਰਨ ਦੇ ਅਨੇਕ ਯਤਨ ਕੀਤੇ ਗਏ ਅਤੇ ਹੁਣ ਵੀ ਇਸ ਦਾ ਪੜ੍ਹਾਈ ਜਾਰੀ ਹੈ। ਸਰਵਪ੍ਰਥਮ ਪੇਟਰਬਿਉਕ ਸੱਜਣ ਵਿਅਕਤੀ ਨੇ ਇਸ ਦੇ ਬਾਰੇ ਵਿੱਚ ਪਤਾ ਲਗਾਉਣਾ ਸ਼ੁਰੂ ਕੀਤਾ। ਇਸ ਦੇ ਬਾਅਦ ਬੈਲਬੋਆ, ਮਾਗੇਮੇਨਦਾਨਿਆ, ਹਾਰਿਸ (Horace), ਕੁਕੁ ਆਦਿ ਯੂਰੋਪੀਅਨ ਨੇ ਜਤਨ ਕੀਤਾ। ਦੂਸਰਾ ਸੰਸਾਰ ਮਹਾਂਯੁੱਧ ਖ਼ਤਮ ਹੋਣ ਉੱਤੇ ਸੰਯੁਕਤ ਰਾਸ਼ਟਰ ਨੇ ਇਸ ਦੇ ਬਾਰੇ ਵਿੱਚ ਖਰਚ ਦੇ ਨਮਿਤ ਅਨੇਕ ਕੋਸ਼ਿਸ਼ ਕੀਤੇ, ਜੋ ਸਫਲ ਵਪਾਰ ਅਤੇ ਪੂਂਜੀ ਵਿਨਿਯੋਗ ਦੇ ਵਿਕਾਸ ਲਈ ਲਾਭਦਾਇਕ ਸਿੱਧ ਹੋਏ। ਹੁਣ ਵੀ ਲਗਾਤਾਰ ਪ੍ਰਸ਼ਾਂਤ ਮਹਾਸਾਗਰ ਦੇ ਕੁੱਖ ਦੇ ਬਾਰੇ ਵਿੱਚ ਗਿਆਨ ਪ੍ਰਾਪਤ ਕਰਣ ਲਈ ਅਨਵੇਸ਼ਣ ਜਾਰੀ ਹਨ।

    81 ਵਾਰੀ ਵੇਖਿਆ ਗਿਆ (↑81 ਕੱਲ੍ਹ ਤੋਂ)0,0,0,0,0,0,0,0,0, 81

    1 ਦਿਨ ਸਟ੍ਰੀਕ

    🔍 🗞️
  3. 3

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    81 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)113,92,113,110,60,65,46,44,56, 81

    9+ ਦਿਨ ਸਟ੍ਰੀਕ

    🔍 🗞️
  4. 4

    ਵਾਸਨਾ

    ਵਾਸਨਾ

    ਵਾਸਨਾ ਮਨ ਦੀ ਉਹ ਤਰੰਗ ਹੈ ਜਿਸ ਨਾਲ ਮਨੁੱਖ ਇੰਦਰੀਆਂ ਦੇ ਭੋਗਾਂ ਵਿੱਚ ਆਕਰਸ਼ਿਤ ਹੋ ਜਾਂਦਾ ਹੈ। ਕਾਮਵਾਸਨਾ ਇਸਦਾ ਇੱਕ ਰੂਪ ਹੈ। ਕਾਮ ਵਾਲੇ ਮਨੁੱਖ ਦੀ ਭੋਗ-ਵਾਸ਼ਨਾ ਇੰਨੀ ਵਧ ਜਾਂਦੀ ਹੈ ਕਿ ਉਹ ਮਾਨਸਿਕ ਅਤੇ ਸਰੀਰਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਇੰਦਰੀਆਂ ਦੇ ਅਧੀਨ ਜਿੰਨੀ ਕਿਸੇ ਦੀ ਕਾਮ-ਵਾਸ਼ਨਾ ਤੇਜ਼ ਹੁੰਦੀ ਹੈ ਉਹ ਮਨੁੱਖ ਦੁਨਿਆਵੀ ਤੇ ਅਧਿਆਤਮਿਕ ਕੰਮਾਂ ਵਿੱਚ ਕਮਜ਼ੋਰ ਹੁੰਦਾ ਹੈ। ਕਾਮੀ ਵਿਅਕਤੀ ਦਨਿਆਵੀ ਕੰਮ 'ਚ ਤਰੱਕੀ ਨਹੀਂ ਕਰ ਸਕਦਾ। ਕਾਮੀ ਵਿਅਕਤੀ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲਗ ਜਾਂਦੀਆਂ ਹਨ। ਉਸ ਵਿਅਕਤੀ ਨੂੰ ਲੋਭੀ, ਵੈਲੀ, ਈਰਖਾਲੂ, ਕਪਟੀ, ਧੋਖ਼ੇਵਾਜ਼, ਦੁਰਾਚਾਰੀ, ਨਿਰਦਈ ਕ੍ਰੋਧੀ ਹੋ ਜਾਂਦਾ ਹੈ।

    81 ਵਾਰੀ ਵੇਖਿਆ ਗਿਆ (↑81 ਕੱਲ੍ਹ ਤੋਂ)0,0,0,0,0,0,0,0,0, 81

    1 ਦਿਨ ਸਟ੍ਰੀਕ

    🔍 🗞️
  5. 5

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    63 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ)48,36,26,33,0,35,19,0,29, 63

    2 ਦਿਨ ਸਟ੍ਰੀਕ

    🔍 🗞️
  6. 6

    ਭਾਖੜਾ ਡੈਮ

    ਭਾਖੜਾ ਡੈਮ

    ਭਾਖੜਾ ਨੰਗਲ ਡੈਮ ਉੱਤਰੀ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਬਿਲਾਸਪੁਰ ਦੇ ਨੇੜੇ ਭਾਖੜਾ ਪਿੰਡ ਵਿੱਚ ਸਤਲੁਜ ਦਰਿਆ ਉੱਤੇ ਇੱਕ ਕੰਕਰੀਟ ਗਰੈਵਿਟੀ ਡੈਮ ਹੈ। ਇਹ ਡੈਮ ਗੋਬਿੰਦ ਸਾਗਰ ਸਰੋਵਰ ਬਣਾਉਂਦਾ ਹੈ।

    44 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,0,0,0,17,13,36, 44

    4 ਦਿਨ ਸਟ੍ਰੀਕ

    🔍 🗞️
  7. 7

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    43 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)44,27,22,32,18,40,23,26,20, 43

    9+ ਦਿਨ ਸਟ੍ਰੀਕ

    🔍 🗞️
  8. 8

    ਭੀਮਰਾਓ ਅੰਬੇਡਕਰ

    ਭੀਮਰਾਓ ਅੰਬੇਡਕਰ

    ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।

    42 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)21,0,0,0,0,0,14,0,40, 42

    2 ਦਿਨ ਸਟ੍ਰੀਕ

    🔍 🗞️
  9. 9

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    39 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)35,45,30,44,22,44,21,23,28, 39

    9+ ਦਿਨ ਸਟ੍ਰੀਕ

    🔍 🗞️
  10. 10

    ਜਗਤਾਰ ਸਿੰਘ ਹਵਾਰਾ

    ਜਗਤਾਰ ਸਿੰਘ ਹਵਾਰਾ

    ਜਗਤਾਰ ਸਿੰਘ ਹਵਾਰਾ (ਜਨਮ 17 ਮਈ 1970) ਬੱਬਰ ਖਾਲਸਾ ਦਾ ਇੱਕ ਆਗੂ ਹੈ ਜਿਸਨੂੰ ਪੰਜਾਬ ਦੇ 12 ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿੱਚ ਸਾਜਿਸ਼ ਕਰਤਾ ਵਜੋਂ ਦੋਸ਼ੀ ਠਹਿਰਾਇਆ ਗਿਆ ਸੀ। ਉਹ ਤਿਹਾੜ ਜੇਲ, ਨਵੀਂ ਦਿੱਲੀ ਵਿਖੇ ਉਮਰ ਕੈਦ ਕੱਟ ਰਿਹਾ ਹੈ।

    39 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)1128,366,170,92,69,81,71,38,32, 39

    9+ ਦਿਨ ਸਟ੍ਰੀਕ

    🔍 🗞️
  11. 11

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    38 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)14,24,31,0,28,29,13,20,19, 38

    6 ਦਿਨ ਸਟ੍ਰੀਕ

    🔍 🗞️
  12. 12

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    36 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)23,24,30,24,21,16,21,10,16, 36

    9+ ਦਿਨ ਸਟ੍ਰੀਕ

    🔍 🗞️
  13. 13

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ (20 ਅਪ੍ਰੈਲ 1939- 6 ਨਵੰਬਰ 1986) ਪੰਜਾਬੀ ਕਵੀ ਅਤੇ ਗੀਤਕਾਰ ਸੀ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।

    36 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)26,0,16,27,19,15,16,10,17, 36

    8 ਦਿਨ ਸਟ੍ਰੀਕ

    🔍 🗞️
  14. 14

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    35 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)33,0,16,26,31,27,25,14,26, 35

    8 ਦਿਨ ਸਟ੍ਰੀਕ

    🔍 🗞️
  15. 15

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    35 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)55,35,25,31,48,24,32,18,41, 35

    9+ ਦਿਨ ਸਟ੍ਰੀਕ

    🔍 🗞️
  16. 16

    ਦਿਲਾਵਰ ਸਿੰਘ ਬੱਬਰ

    ਦਿਲਾਵਰ ਸਿੰਘ ਬੱਬਰ

    ਦਿਲਾਵਰ ਸਿੰਘ ਬੱਬਰ (ਜੈ ਸਿੰਘ ਵਾਲਾ) ਨੇ ਮਨੁੱੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ

    34 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ)99,34,27,0,0,19,17,0,0, 34

    1 ਦਿਨ ਸਟ੍ਰੀਕ

    🔍 🗞️
  17. 17

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਡੇਰਾ ਬਾਬਾ ਵਡਭਾਗ ਸਿੰਘ ਗੁਰਦੁਆਰਾ

    ਇਹ ਗੁਰਦੁਆਰਾ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਵਿੱਚ ਮਾਈਰੀ ਪਿੰਡ ਵਿੱਚ ਸਥਿਤ ਹੈ। ਇਹ ਹੋਲੀ ਦੇ ਮੇਲੇ ਲਈ ਜਾਣਿਆ ਜਾਂਦਾ ਹੈ।

    33 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)19,29,35,0,17,0,21,19,26, 33

    4 ਦਿਨ ਸਟ੍ਰੀਕ

    🔍 🗞️
  18. 18

    ਸੁਖਜੀਤ (ਕਹਾਣੀਕਾਰ)

    ਸੁਖਜੀਤ (ਕਹਾਣੀਕਾਰ)

    ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।

    32 ਵਾਰੀ ਵੇਖਿਆ ਗਿਆ (↓23 ਕੱਲ੍ਹ ਤੋਂ)37,28,39,0,29,14,21,14,55, 32

    6 ਦਿਨ ਸਟ੍ਰੀਕ

    🔍 🗞️
  19. 19

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    32 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)47,63,47,60,60,42,40,42,44, 32

    9+ ਦਿਨ ਸਟ੍ਰੀਕ

    🔍 🗞️
  20. 20

    ਹਨੂੰਮਾਨ ਅੰਸ਼

    ਹਨੂੰਮਾਨ ਅੰਸ਼

    ਹਨੁਮਾਨ ਅੰਸ਼ ਡਾ.

    32 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,18,22,24,0,17, 32

    2 ਦਿਨ ਸਟ੍ਰੀਕ

    🔍 🗞️
  21. 21

    ਸਵਰਾਜਬੀਰ

    ਸਵਰਾਜਬੀਰ

    ਡਾ.

    29 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)26,25,31,24,28,29,14,16,14, 29

    9+ ਦਿਨ ਸਟ੍ਰੀਕ

    🔍 🗞️
  22. 22

    ਅਜੀਤ ਕੌਰ

    ਅਜੀਤ ਕੌਰ

    ਅਜੀਤ ਕੌਰ (ਜਨਮ 1934) ਇੱਕ ਭਾਰਤੀ ਲੇਖਿਕਾ ਹੈ ਜੋ ਪੰਜਾਬੀ ਵਿੱਚ ਲਿਖਦੀ ਹੈ। ਉਸ ਨੂੰ ਸਾਹਿਤ ਅਕਾਦਮੀ ਇਨਾਮ ਅਤੇ ਭਾਰਤੀ ਸਰਕਾਰ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਇਨਾਮ, ਪਦਮ ਸ਼੍ਰੀ ਇਨਾਮ, ਨਾਲ ਸਨਮਾਨਿਤ ਕੀਤਾ ਗਿਆ।

    28 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)21,0,20,31,19,0,0,12,17, 28

    3 ਦਿਨ ਸਟ੍ਰੀਕ

    🔍 🗞️
  23. 23

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋ.

    27 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)37,22,13,24,0,20,0,19,16, 27

    3 ਦਿਨ ਸਟ੍ਰੀਕ

    🔍 🗞️
  24. 24

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।

    27 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)0,0,22,27,0,0,15,12,31, 27

    4 ਦਿਨ ਸਟ੍ਰੀਕ

    🔍 🗞️
  25. 25

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ ਪੰਜਾਬੀ ਗ਼ਜ਼ਲਗੋ ਹੈ। ਆਧੁਨਿਕ ਬੋਧ ਦੀ ਪੰਜਾਬੀ ਗ਼ਜ਼ਲ ਲਿਖਦੀ ਹੈ।

    27 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)22,27,35,44,33,33,29,32,35, 27

    9+ ਦਿਨ ਸਟ੍ਰੀਕ

    🔍 🗞️
  26. 26

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    26 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)18,17,0,0,18,20,20,26,20, 26

    6 ਦਿਨ ਸਟ੍ਰੀਕ

    🔍 🗞️
  27. 27

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,0,0,17,0,11,12,0, 26

    1 ਦਿਨ ਸਟ੍ਰੀਕ

    🔍 🗞️
  28. 28

    ਮਨਿੰਦਰ ਕਾਂਗ

    ਮਨਿੰਦਰ ਕਾਂਗ

    ਮਨਿੰਦਰ ਕਾਂਗ ਪੰਜਾਬੀ ਆਲੋਚਕ, ਕਹਾਣੀਕਾਰ ਅਤੇ ਵਿਦਵਾਨ ਸੀ।

    25 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)28,24,24,0,25,20,21,10,42, 25

    6 ਦਿਨ ਸਟ੍ਰੀਕ

    🔍 🗞️
  29. 29

    ਸੁਜਾਨ ਸਿੰਘ

    ਸੁਜਾਨ ਸਿੰਘ

    ਸੁਜਾਨ ਸਿੰਘ (29 ਜੁਲਾਈ 1908 ਜਾਂ 29 ਜੁਲਾਈ 1909,- 21 ਅਪਰੈਲ 1993) ਇੱਕ ਪੰਜਾਬੀ ਕਹਾਣੀਕਾਰ ਸਨ। ਹਾਲਾਂਕਿ ਉਹਨਾਂ ਦੀ ਪਛਾਣ ਇੱਕ ਕਹਾਣੀਕਾਰ ਦੇ ਤੌਰ ’ਤੇ ਹੈ ਪਰ ਉਹਨਾਂ ਕੁਝ ਲੇਖ ਵੀ ਲਿਖੇ। ਉਹਨਾਂ ਦਾ ਪਹਿਲਾ ਲੇਖ, ਤਵਿਆਂ ਦਾ ਵਾਜਾ ਉਸ ਵੇਲ਼ੇ ਦੇ ਇੱਕ ਮਾਹਵਾਰੀ ਰਸਾਲੇ ਲਿਖਾਰੀ ਵਿੱਚ ਛਪਿਆ। ਬਾਅਦ ਵਿੱਚ ਉਹਨਾਂ ਦੇ ਦੋ ਲੇਖ ਸੰਗ੍ਰਹਿ ਛਪੇ।

    25 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)15,0,23,0,0,0,0,0,25, 25

    2 ਦਿਨ ਸਟ੍ਰੀਕ

    🔍 🗞️
  30. 30

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    25 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)35,40,29,28,35,36,21,15,15, 25

    9+ ਦਿਨ ਸਟ੍ਰੀਕ

    🔍 🗞️
  31. 31

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ (2 ਦਸੰਬਰ 1920 - 8 ਫਰਵਰੀ 2010) ਪੰਜਾਬੀ ਦਾ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕ ਸੀ। ਮੁੱਢਲੇ ਤੌਰ 'ਤੇ ਸੰਤੋਖ ਸਿੰਘ ਧੀਰ ਪੰਜਾਬੀ ਕਹਾਣੀਕਾਰ ਦੇ ਤੌਰ 'ਤੇ ਜਾਣੇ ਜਾਂਦੇ ਹਨ ਜਦਕਿ ਉਹਨਾਂ ਨੇ ਕਹਾਣੀ ਤੋਂ ਇਲਾਵਾ ਕਵਿਤਾ ਤੇ ਵਾਰਤਕ ਵੀ ਲਿਖੀ ਅਤੇ ਅਨੁਵਾਦ ਦਾ ਕੰਮ ਵੀ ਕੀਤਾ।

    25 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)14,0,17,0,0,0,0,10,20, 25

    3 ਦਿਨ ਸਟ੍ਰੀਕ

    🔍 🗞️
  32. 32

    ਕਰਮਜੀਤ ਕੁੱਸਾ

    ਕਰਮਜੀਤ ਕੁੱਸਾ

    ਕਰਮਜੀਤ ਸਿੰਘ ਕੁੱਸਾ (1 ਜਨਵਰੀ 1953 - 20 ਮਾਰਚ 1998) ਪੰਜਾਬੀ ਦੇ ਪ੍ਰਸਿੱਧ ਨਾਵਲਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਨਾਵਲਾਂ ਵਿੱਚ 20ਵੀਂ ਸਦੀ ਦੀ ਆਖਰੀ ਸਦੀ ਦੌਰਾਨ ਪੰਜਾਬ ਦੀ ਨਿਮਨ ਕਿਸਾਨੀ ਦੀ ਖੁਰ ਰਹੀ ਹੋਂਦ ਨੂੰ ਅਤੇ ਦਲਿਤਾਂ ਦੇ ਮਾਨਸਿਕ ਦੁਖਾਂਤ ਨੂੰ ਚਿਤਰਿਆ ਹੈ।

    25 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)17,35,14,32,28,39,20,17,20, 25

    9+ ਦਿਨ ਸਟ੍ਰੀਕ

    🔍 🗞️
  33. 33

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    25 ਵਾਰੀ ਵੇਖਿਆ ਗਿਆ (↓14 ਕੱਲ੍ਹ ਤੋਂ)30,47,39,24,20,49,26,13,39, 25

    9+ ਦਿਨ ਸਟ੍ਰੀਕ

    🔍 🗞️
  34. 34

    ਲੋਕਧਾਰਾ

    ਲੋਕਧਾਰਾ

    ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।

    24 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)18,0,13,0,0,0,14,0,14, 24

    2 ਦਿਨ ਸਟ੍ਰੀਕ

    🔍 🗞️
  35. 35

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    24 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)73,35,24,30,36,58,26,0,27, 24

    2 ਦਿਨ ਸਟ੍ਰੀਕ

    🔍 🗞️
  36. 36

    ਰੱਖੜੀ

    ਰੱਖੜੀ

    ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।

    23 ਵਾਰੀ ਵੇਖਿਆ ਗਿਆ (↓29 ਕੱਲ੍ਹ ਤੋਂ)18,19,21,32,57,67,144,221,52, 23

    9+ ਦਿਨ ਸਟ੍ਰੀਕ

    🔍 🗞️
  37. 37

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    23 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)20,0,31,39,27,17,0,14,14, 23

    3 ਦਿਨ ਸਟ੍ਰੀਕ

    🔍 🗞️
  38. 38

    ਮਨਮੋਹਨ ਬਾਵਾ

    ਮਨਮੋਹਨ ਬਾਵਾ

    ਮਨਮੋਹਨ ਬਾਵਾ (ਜਨਮ 18 ਅਗਸਤ 1932) ਪੰਜਾਬੀ ਦਾ ਸਾਹਿਤਕਾਰ ਹੈ ਜਿਸ ਨੇ ਜਿਆਦਾਤਰ ਕਹਾਣੀਆਂ ਦੀ ਰਚਨਾ ਕੀਤੀ। ਕਹਾਣੀਆਂ ਤੋਂ ਇਲਾਵਾ ਨਾਵਲ ਤੇ ਸਫ਼ਰਨਾਮੇ ਦੀ ਵੀ ਰਚਨਾ ਕੀਤੀ।

    23 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)41,25,39,24,19,25,28,33,27, 23

    9+ ਦਿਨ ਸਟ੍ਰੀਕ

    🔍 🗞️
  39. 39

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.

    23 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)26,22,25,0,28,29,22,19,24, 23

    6 ਦਿਨ ਸਟ੍ਰੀਕ

    🔍 🗞️
  40. 40

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    22 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)21,20,18,27,29,26,15,10,16, 22

    9+ ਦਿਨ ਸਟ੍ਰੀਕ

    🔍 🗞️
  41. 41

    ਆਤਮਜੀਤ

    ਆਤਮਜੀਤ

    ਆਤਮਜੀਤ (ਜਨਮ 1950) ਇੱਕ ਭਾਰਤੀ ਸੰਗੀਤ ਨਾਟਕ ਅਕੈਡਮੀ ਇਨਾਮ ਜੇਤੂ ਪੰਜਾਬੀ ਨਾਟਕਕਾਰ ਹੈ। ਉਸਨੇ ਐਬਸਰਡ ਸ਼ੈਲੀ ਦੇ ਅਧਾਰ 'ਤੇ ਨਾਟਕ ਲਿਖੇ।

    22 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)23,27,40,39,21,55,19,15,14, 22

    9+ ਦਿਨ ਸਟ੍ਰੀਕ

    🔍 🗞️
  42. 42

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ (ਅੰਗਰੇਜ਼ੀ:Kulbir Singh Kaang, 1936 - 1 ਨਵੰਬਰ 2008) ਪੰਜਾਬ ਦੇ ਸਾਹਿਤ ਅਕਾਦਮੀ ਅਵਾਰਡ ਜੇਤੂ ਲੇਖਕ ਅਤੇ ਆਲੋਚਕ ਸਨ।

    22 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)34,36,32,0,32,0,21,20,23, 22

    4 ਦਿਨ ਸਟ੍ਰੀਕ

    🔍 🗞️
  43. 43

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    21 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)18,17,20,26,23,22,0,0,14, 21

    2 ਦਿਨ ਸਟ੍ਰੀਕ

    🔍 🗞️
  44. 44

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ (ਅੰਗ੍ਰੇਜ਼ੀ: Swarajbir Singh; ਜਨਮ 24 ਅਪ੍ਰੈਲ 1958) ਇੱਕ ਭਾਰਤੀ ਪੰਜਾਬੀ ਨਾਟਕਕਾਰ, ਕਵੀ, ਪ੍ਰਸ਼ਾਸਕ, ਅਤੇ ਸੰਪਾਦਕ ਹੈ। ਉਸਨੂੰ ਉਸਦੇ ਨਾਟਕ ਮਾਸੀਆ ਦੀ ਰਾਤ (2016) ਲਈ ਸਾਹਿਤ ਅਕਾਦਮੀ ਅਵਾਰਡ ਮਿਲਿਆ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,14,0,0,21,11,15,0, 20

    1 ਦਿਨ ਸਟ੍ਰੀਕ

    🔍 🗞️
  45. 45

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    20 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)23,22,16,0,22,16,18,22,19, 20

    6 ਦਿਨ ਸਟ੍ਰੀਕ

    🔍 🗞️
  46. 46

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    20 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)14,0,19,0,23,28,16,0,20, 20

    2 ਦਿਨ ਸਟ੍ਰੀਕ

    🔍 🗞️
  47. 47

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

    19 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)17,0,23,0,17,0,14,26,21, 19

    4 ਦਿਨ ਸਟ੍ਰੀਕ

    🔍 🗞️
  48. 48

    ਨਿਹੰਗ ਸਿੰਘ

    ਨਿਹੰਗ ਸਿੰਘ

    ਨਿਹੰਗ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ; ਜਿਸ ਦਾ ਅਰਥ ਹੈ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਪਿਤਾ ਜੀ ਦੇ ਰਾਜਸੀ ਭਾਵ ਮੀਰੀ ਦੇ ਵੰਸ਼ਜ ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ- ਰਾਜ ਮੁਕੁਟ ਨਾਲ ਕਰਦੇ ਹਨ। ਉਹ ਰਾਜੇ ਦੇ ਮੁਕੁਟ 'ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,0,0,0,72,18,0, 19

    1 ਦਿਨ ਸਟ੍ਰੀਕ

    🔍 🗞️
  49. 49

    ਡਾ. ਹਰਚਰਨ ਸਿੰਘ

    ਡਾ. ਹਰਚਰਨ ਸਿੰਘ

    ਡਾ.

    19 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)32,36,45,26,27,25,16,0,15, 19

    2 ਦਿਨ ਸਟ੍ਰੀਕ

    🔍 🗞️
  50. 50

    ਭਾਈ ਗੁਰਦਾਸ ਦੀਆਂ ਵਾਰਾਂ

    ਭਾਈ ਗੁਰਦਾਸ ਦੀਆਂ ਵਾਰਾਂ

    ਭਾਈ ਗੁਰਦਾਸ ਜੀ ਆਪਣੇ ਸਮੇਂ ਦੇ ਮਹਾਂ ਵਿਦਵਾਨ ਸਿੱਖ ਸਨ। ਉਹਨਾਂ ਵੱਲੋਂ ਰਚੀਆਂ ਵਾਰਾਂ ਨੂੰ ਗੁਰਬਾਣੀ ਦੀ ਕੁੰਜੀ ਕਿਹਾ ਜਾਂਦਾ ਹੈ। ਇਨ੍ਹਾਂ ਵਿੱਚ ਕੀਤੀ ਗਈ ਗੁਰਬਾਣੀ ਦੀ ਵਿਆਖਿਆ ਨੇ ਟੀਕਾਕਾਰੀ ਦੀਆਂ ਸ਼ਾਨਦਾਰ ਰਵਾਇਤਾਂ ਕਾਇਮ ਕੀਤੀਆਂ ਹਨ। ਨਾਲ ਹੀ ਬਹੁਤ ਸਾਰਾ ‘‘ਇਤਿਹਾਸ’’ ਭੀ ਵਾਰਾਂ ਵਿੱਚ ਸਮੋਇਆ ਪਿਆ ਹੈ। ਭਾਈ ਗੁਰਦਾਸ ਜੀ ਦੀਆਂ ਚਾਲੀ ਵਾਰਾਂ ਮਿਲਦੀਆਂ ਹਨ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,13,0,0,16,0,0,0, 18

    1 ਦਿਨ ਸਟ੍ਰੀਕ

    🔍 🗞️
  51. 51

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    18 ਵਾਰੀ ਵੇਖਿਆ ਗਿਆ (↓14 ਕੱਲ੍ਹ ਤੋਂ)30,22,18,23,23,21,19,17,32, 18

    9+ ਦਿਨ ਸਟ੍ਰੀਕ

    🔍 🗞️
  52. 52

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    18 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)27,19,20,0,18,0,0,14,16, 18

    3 ਦਿਨ ਸਟ੍ਰੀਕ

    🔍 🗞️
  53. 53

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ

    ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.

    17 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)21,21,35,36,26,0,20,0,18, 17

    2 ਦਿਨ ਸਟ੍ਰੀਕ

    🔍 🗞️
  54. 54

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼ (7 ਅਪਰੈਲ 1932 - 30 ਮਾਰਚ 2025) ਪੰਜਾਬੀ ਕਹਾਣੀਕਾਰ ਸੀ। ਉਹ "1947 ਤੋਂ ਬਾਅਦ ਦੇ ਪੂਰਬੀ ਪੰਜਾਬੀ ਸਾਹਿਤ ਵਿੱਚ ਇੱਕ ਛੋਟੀ ਕਹਾਣੀ ਦੇ ਲੇਖਕਾਂ ਵਿੱਚੋਂ ਇੱਕ ਸੀ।" ਉਹ ਪ੍ਰੇਮ ਪ੍ਰਕਾਸ਼ ਖੰਨਵੀ ਵਜੋਂ ਵੀ ਜਾਣਿਆ ਜਾਂਦਾ ਰਿਹਾ ਹੈ।

    17 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)23,0,18,23,16,41,27,18,33, 17

    8 ਦਿਨ ਸਟ੍ਰੀਕ

    🔍 🗞️
  55. 55

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)22,19,14,0,0,23,0,14,0, 17

    1 ਦਿਨ ਸਟ੍ਰੀਕ

    🔍 🗞️
  56. 56

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ।

    17 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)28,23,26,0,21,26,25,29,14, 17

    6 ਦਿਨ ਸਟ੍ਰੀਕ

    🔍 🗞️
  57. 57

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919 - 01 ਫਰਵਰੀ 2020) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਹ 2007 ਦਾ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਵਿਜੇਤਾ ਸੀ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)17,23,31,27,22,20,0,0,0, 17

    1 ਦਿਨ ਸਟ੍ਰੀਕ

    🔍 🗞️
  58. 58

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    17 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)14,0,29,23,21,0,13,12,16, 17

    4 ਦਿਨ ਸਟ੍ਰੀਕ

    🔍 🗞️
  59. 59

    ਗੁਰੂ ਗੋਬਿੰਦ ਸਿੰਘ ਦੇ 52 ਹੁਕਮ

    ਗੁਰੂ ਗੋਬਿੰਦ ਸਿੰਘ ਦੇ 52 ਹੁਕਮ

    52 ਹੁਕਮ ਸਿੱਖ ਧਰਮ ਵਿੱਚ ਹਦਾਇਤਾਂ ਦਾ ਇੱਕ ਸਮੂਹ ਹਨ ਜੋ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਨਾਂਦੇੜ, ਮਹਾਰਾਸ਼ਟਰ, ਭਾਰਤ ਵਿੱਚ 1708 ਵਿੱਚ ਨਿਰਧਾਰਤ ਕੀਤੇ ਗਏ ਸਨ। ਇਹ ਹੁਕਮ ਖਾਲਸੇ ਦੇ ਆਦਰਸ਼ ਜੀਵਨ ਢੰਗ ਦਾ ਸਾਰ ਦਿੰਦੇ ਹਨ ਅਤੇ ਖਾਲਸਾ ਪੰਥ ਲਈ ਇੱਕ ਆਚਾਰ ਸੰਹਿਤਾ ਵਜੋਂ ਕੰਮ ਕਰਦੇ ਹਨ। ਖਾਲਸੇ ਦੇ ਮੈਂਬਰ (ਅਮ੍ਰਿਤਧਾਰੀ ਸਿੱਖ) ਸਾਰੇ 52 ਹੁਕਮਾਂ ਦੀ ਪਾਲਣਾ ਕਰਨ ਦਾ ਟੀਚਾ ਰੱਖਦੇ ਹਨ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  60. 60

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    17 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)17,0,13,0,17,17,17,0,17, 17

    2 ਦਿਨ ਸਟ੍ਰੀਕ

    🔍 🗞️
  61. 61

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ (ਜਨਮ 11 ਦਸੰਬਰ 1942) ਇੱਕ ਕਵੀ, ਨਾਟਕਕਾਰ ਅਤੇ ਨਾਵਲਕਾਰ ਹੈ। ਉਹ ਕੁਝ ਸਮਾਂ ਸਰਕਾਰੀ ਅਧਿਆਪਕ ਵੀ ਰਿਹਾ ਹੈ। ਉਸ ਨੇ ਐਮ.ਏ.ਬੀ.ਐੱਡ.

    17 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)21,40,24,30,21,32,27,39,19, 17

    9+ ਦਿਨ ਸਟ੍ਰੀਕ

    🔍 🗞️
  62. 62

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,16,0,0,0,18,11,0, 16

    1 ਦਿਨ ਸਟ੍ਰੀਕ

    🔍 🗞️
  63. 63

    ਸੂਰਿਆ

    ਸੂਰਿਆ

    ਸਰਵਨਨ ਸਿਵਕੁਮਾਰ (ਜਨਮ 23 ਜੁਲਾਈ 1975), ਆਪਣੇ ਸਟੇਜੀ ਨਾਮ ਸੂਰਿਆ ਨਾਲ ਜਾਣਿਆ ਜਾਂਦਾ ਹੈ, ਇੱਕ ਭਾਰਤੀ ਅਦਾਕਾਰ ਅਤੇ ਫ਼ਿਲਮ ਨਿਰਮਾਤਾ ਹੈ। ਉਹ ਮੁੱਖ ਤੌਰ 'ਤੇ ਤਾਮਿਲ ਸਿਨੇਮਾ ਵਿੱਚ ਕੰਮ ਕਰਦਾ ਹੈ ਜਿੱਥੇ ਉਹ ਸਭ ਤੋਂ ਵੱਧ ਪੈਸੇ ਲੈਣ ਵਾਲੇ ਅਦਾਕਾਰਾਂ ਵਿੱਚੋਂ ਇੱਕ ਹੈ। ਉਸ ਨੂੰ ਦੋ ਰਾਸ਼ਟਰੀ ਫ਼ਿਲਮ ਪੁਰਸਕਾਰ, ਛੇ ਫ਼ਿਲਮਫੇਅਰ ਅਵਾਰਡ ਦੱਖਣ, ਤਿੰਨ ਤਾਮਿਲਨਾਡੂ ਸਟੇਟ ਫ਼ਿਲਮ ਪੁਰਸਕਾਰ ਅਤੇ ਦੋ ਦੱਖਣ ਭਾਰਤੀ ਇੰਟਰਨੈਸ਼ਨਲ ਫ਼ਿਲਮ ਪੁਰਸਕਾਰਾਂ ਸਮੇਤ ਕਈ ਪੁਰਸਕਾਰ ਮਿਲੇ ਹਨ। ਸੂਰੀਆ ਫੋਰਬਸ ਇੰਡੀਆ ਦੀ ਸੇਲਿਬ੍ਰਿਟੀ 100 ਸੂਚੀ ਵਿੱਚ ਛੇ ਵਾਰ ਸ਼ਾਮਲ ਹੋਈ ਹੈ, ਜੋ ਕਿ ਭਾਰਤੀ ਮਸ਼ਹੂਰ ਹਸਤੀਆਂ ਦੀ ਕਮਾਈ ਨੂੰ ਧਿਆਨ ਵਿੱਚ ਰੱਖਦੀ ਹੈ। 22 ਸਾਲ ਦੀ ਉਮਰ ਵਿੱਚ ਨੇਰੂੱਕੂ ਨੇਰ (1997) ਵਿੱਚ ਆਪਣੀ ਸ਼ੁਰੂਆਤ ਕਰਨ ਤੋਂ ਬਾਅਦ, ਸੂਰਿਆ ਨੇ ਨੰਧਾ (2001) ਵਿੱਚ ਆਪਣੀ ਸ਼ਾਨਦਾਰ ਭੂਮਿਕਾ ਨਿਭਾਈ ਅਤੇ ਫਿਰ ਰੋਮਾਂਚਕ ਫਿਲਮ ਕਾਖਾ ਕਾਖਾ (2003) ਨਾਲ ਆਪਣੀ ਪਹਿਲੀ ਵੱਡੀ ਵਪਾਰਕ ਸਫਲਤਾ ਪ੍ਰਾਪਤ ਕੀਤੀ। ਪੀਥਾਮਗਨ (2003) ਵਿੱਚ ਇੱਕ ਕਨਮੈਨ ਅਤੇ ਪੇਰਾਜ਼ਾਗਨ (2004) ਵਿੱਚ ਇੱਕ ਹੰਚਬੈਕ ਦੇ ਪੁਰਸਕਾਰ ਜੇਤੂ ਪ੍ਰਦਰਸ਼ਨਾਂ ਤੋਂ ਬਾਅਦ, ਉਸ ਨੇ 2005 ਦੀ ਬਲਾਕਬਸਟਰ ਗਜਨੀ ਵਿੱਚ ਐਂਟੀਰੋਗ੍ਰੇਡ ਐਮਨੇਸ਼ੀਆ ਤੋਂ ਪੀੜਤ ਇੱਕ ਵਿਅਕਤੀ ਦੀ ਭੂਮਿਕਾ ਨਿਭਾਈ। ਉਹ ਗੌਤਮ ਵਾਸੁਦੇਵ ਮੈਨਨ ਦੀ ਅਰਧ-ਆਤਮਜੀਵਨੀ ਵਾਰਨਾਮ ਆਇਰਾਮ (2008) ਵਿੱਚ ਪਿਤਾ ਅਤੇ ਪੁੱਤਰ ਦੀਆਂ ਦੋਹਰੀ ਭੂਮਿਕਾਵਾਂ ਨਾਲ ਸਟਾਰਡਮ ਤੱਕ ਪਹੁੰਚਿਆ। ਇੱਕ ਐਕਸ਼ਨ ਸਟਾਰ ਵਜੋਂ ਉਸ ਦੀ ਸਥਿਤੀ ਅਯਾਨ (2009) ਵਿੱਚ ਇੱਕ ਤਸਕਰ ਦੀਆਂ ਭੂਮਿਕਾਵਾਂ ਨਾਲ ਸਥਾਪਿਤ ਕੀਤੀ ਗਈ ਸੀ, ਅਤੇ ਸਿੰਗਮ ਤਿਕੜੀ ਵਿੱਚ ਇੱਕ ਹਮਲਾਵਰ ਸਿਪਾਹੀ ਸੀ। ਉਸ ਨੇ ਵਿਗਿਆਨਕ ਕਲਪਨਾ ਫ਼ਿਲਮਾਂ 7aum Arivu (2011) ਅਤੇ 24 (2016) ਨਾਲ ਵੀ ਸਫਲਤਾ ਪ੍ਰਾਪਤ ਕੀਤੀ ਅਤੇ ਫਿਰ ਸੂਰਾਰਾਈ ਪੋਤਰੂ (2020) ਅਤੇ ਜੈ ਭੀਮ (2021) ਵਰਗੀਆਂ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾਯੋਗ ਫ਼ਿਲਮਾਂ ਵਿੱਚ ਕੰਮ ਕਰਨ ਲਈ ਅੱਗੇ ਵਧਿਆ, ਜਿਸ ਵਿੱਚੋਂ ਪਹਿਲਾਂ ਉਸ ਨੂੰ ਰਾਸ਼ਟਰੀ, ਸਰਬੋਤਮ ਅਦਾਕਾਰ ਲਈ ਫ਼ਿਲਮ ਇਨਾਮ ਮਿਲਿਆ। ਸੂਰਿਆ ਅਦਾਕਾਰ ਸ਼ਿਵਕੁਮਾਰ ਦਾ ਵੱਡਾ ਪੁੱਤਰ ਹੈ ਅਤੇ ਉਸ ਦਾ ਛੋਟਾ ਭਰਾ ਕਾਰਥੀ ਵੀ ਇੱਕ ਅਦਾਕਾਰ ਹੈ। 2006 ਵਿੱਚ, ਉਸ ਨੇ ਅਭਿਨੇਤਰੀ ਜਯੋਤਿਕਾ ਨਾਲ ਵਿਆਹ ਕਰਵਾਇਆ ਜਿਸ ਨਾਲ ਉਸ ਨੇ 7 ਫ਼ਿਲਮਾਂ ਵਿੱਚ ਸਹਿ-ਅਦਾਕਾਰੀ ਕੀਤੀ। 2008 ਵਿੱਚ, ਉਸ ਨੇ ਅਗਰਮ ਫਾਊਂਡੇਸ਼ਨ ਦੀ ਸ਼ੁਰੂਆਤ ਕੀਤੀ, ਜੋ ਵੱਖ-ਵੱਖ ਪਰਉਪਕਾਰੀ ਗਤੀਵਿਧੀਆਂ ਨੂੰ ਫੰਡ ਦਿੰਦੀ ਹੈ। ਸਾਲ 2012 ਵਿੱਚ ਸਟਾਰ ਵਿਜੈ ਗੇਮ ਸ਼ੋਅ ਨੀਂਗਲਮ ਵੇਲਾਲਮ ਓਰੂ ਕੋਡੀ, ਹੂ ਵਾਟਸ ਟੂ ਬੀ ਏ ਮਿਲੀਅਨੇਅਰ?

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️
  64. 64

    ਪੰਜਾਬੀ ਨਾਟਕ

    ਪੰਜਾਬੀ ਨਾਟਕ

    ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,0,0,14,0,0, 16

    1 ਦਿਨ ਸਟ੍ਰੀਕ

    🔍 🗞️
  65. 65

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ (ਜਨਮ 6 ਮਾਰਚ 1944) ਪੰਜਾਬੀ ਵਾਰਤਕ ਲੇਖਕ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋਫ਼ੈਸਰ ਦੇ ਅਹੁਦੇ ਤੋਂ ਸੇਵਾਮੁਕਤ ਅਧਿਆਪਕ ਹੈ। ਉਹ ਵਾਰਤਕ ਦੀਆਂ ਕਈ ਕਿਤਾਬਾਂ ਲਿਖ ਚੁੱਕਾ ਹੈ ਅਤੇ 2021 ਵਿੱਚ ਨਰਿੰਦਰ ਸਿੰਘ ਕਪੂਰ ਦੀ ਸਵੈ-ਜੀਵਨੀ ਵੀ ਛੱਪ ਚੁੱਕੀ ਹੈ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,22,22,25,31,19,0,18,0, 16

    1 ਦਿਨ ਸਟ੍ਰੀਕ

    🔍 🗞️
  66. 66

    ਬਾਵਾ ਬਲਵੰਤ

    ਬਾਵਾ ਬਲਵੰਤ

    ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)16,0,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️
  67. 67

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    16 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,0,25,0,0,11,14,14, 16

    4 ਦਿਨ ਸਟ੍ਰੀਕ

    🔍 🗞️
  68. 68

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    16 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)17,20,0,0,0,14,0,15,13, 16

    3 ਦਿਨ ਸਟ੍ਰੀਕ

    🔍 🗞️
  69. 69

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    16 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)36,17,0,0,25,0,21,32,19, 16

    4 ਦਿਨ ਸਟ੍ਰੀਕ

    🔍 🗞️
  70. 70

    ਨੰਦ ਸਿੰਘ (ਸੰਤ)

    ਨੰਦ ਸਿੰਘ (ਸੰਤ)

    ਸੰਤ ਬਾਬਾ ਨੰਦ ਸਿੰਘ (8 ਨਵੰਬਰ 1870 – 29 ਅਗਸਤ 1943) ਇੱਕ ਸਿੱਖ ਸੰਤ ਸਨ। ਉਸਨੂੰ ਸਿੱਖ ਧਰਮ ਦੇ ਨਾਨਕਸਰ ਕਲੇਰਾਂ ਸੰਪ੍ਰਦਾਇ (ਨਾਨਕਸਾਰੀ ਸੰਪਰਦਾ) ਦੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ।

    15 ਵਾਰੀ ਵੇਖਿਆ ਗਿਆ (↓25 ਕੱਲ੍ਹ ਤੋਂ)0,0,0,0,0,0,24,30,40, 15

    4 ਦਿਨ ਸਟ੍ਰੀਕ

    🔍 🗞️
  71. 71

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (19 ਅਗਸਤ 1942 –15 ਜੂਨ 2017) ਮਾਨਸਾ ਜ਼ਿਲ੍ਹੇ, ਪੰਜਾਬ ਦਾ ਇੱਕ ਪ੍ਰਸਿੱਧ ਪੰਜਾਬੀ ਨਾਟਕਕਾਰ ਸੀ। ਉਸਦਾ ਜਨਮ 1942 ਵਿੱਚ ਕੁੰਭੜਵਾਲ, ਸੰਗਰੂਰ ਜ਼ਿਲ੍ਹਾ, ਪੰਜਾਬ, ਭਾਰਤ ਵਿੱਚ ਹੋਇਆ ਸੀ। ਪਰ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਉਹਨਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਵਿੱਚ ਬਤੀਤ ਕੀਤਾ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)24,25,28,37,29,32,18,12,19, 15

    9+ ਦਿਨ ਸਟ੍ਰੀਕ

    🔍 🗞️
  72. 72

    ਆਲੋਚਨਾ ਤੇ ਡਾ. ਹਰਿਭਜਨ ਸਿੰਘ

    ਆਲੋਚਨਾ ਤੇ ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ ਪੱਛਮੀ ਸਾਹਿਤ ਚਿੰਤਨ ਵਿੱਚ ਪ੍ਰਚਲਿਤ ਦ੍ਰਿਸ਼ਟੀਆਂ ਸੰਰਚਨਾਤਮਕ ਭਾਸ਼ਾ ਵਿਗਿਆਨ, ਰੂਸੀ ਰੂਪਵਾਦ, ਅਮਰੀਕੀ ਨਵੀਨ ਆਲੋਚਨਾ, ਚਿੰਨ੍ਹ ਵਿਗਿਆਨ ਆਦਿ ਦੇ ਮੂਲ ਸੰਕਲਪਾਂ ਨੂੰ ਸਿਧਾਂਤਕ ਪੱਤਰ 'ਤੇ ਗ੍ਰਹਿਣ ਕਰਕੇ ਜਿੱਥੇ ਪੰਜਾਬੀ ਸਾਹਿਤ ਆਲੋਚਨਾ ਖੇਤਰ ਵਿੱਚ ਨਵੇਂ ਪ੍ਰਤਿਮਾਨ ਸਥਾਪਿਤ ਕਰਦਾ ਹੈ, ਉੱਥੇ ਇਨ੍ਹਾਂ ਦੇ ਅਧਾਰ 'ਤੇ ਪੰਜਾਬੀ ਸਾਹਿਤ ਦੇ ਵਿਭਿੰਨ ਰੂਪਾਂ ਨੂੰ ਆਪਣੇ ਸਿਧਾਂਤਕ ਤੇ ਵਿਹਾਰਕ ਅਧਿਐਨ ਦਾ ਕੇਂਦਰ ਬਣਾਉਂਦਾ ਹੈ। ਡਾ. ਗੁਰਚਰਨ ਸਿੰਘ “ਨਵੀਨ ਪੰਜਾਬੀ ਆਲੋਚਨਾ ਦੀਆਂ ਪ੍ਰਵਿਰਤੀਆਂ” ਸਿਰਲੇਖ ਅਧੀਨ “ਸਾਹਿਤ ਸ਼ਾਸਤਰ ਅਨੁਸਾਰ ਸਾਹਿਤ ਨੂੰ ਪੜ੍ਹਨ-ਪੜ੍ਹਾਉਣ ਦੀ ਪਿਰਤ ਦਾ ਆਰੰਭ” ਡਾ.

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,15,0,0, 15

    1 ਦਿਨ ਸਟ੍ਰੀਕ

    🔍 🗞️
  73. 73

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)22,25,26,30,40,34,12,15,19, 15

    9+ ਦਿਨ ਸਟ੍ਰੀਕ

    🔍 🗞️
  74. 74

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    15 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)42,22,31,35,35,16,23,14,19, 15

    9+ ਦਿਨ ਸਟ੍ਰੀਕ

    🔍 🗞️
  75. 75

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    15 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)23,32,27,104,0,35,25,13,24, 15

    5 ਦਿਨ ਸਟ੍ਰੀਕ

    🔍 🗞️
  76. 76

    ਹਾਸ਼ਮ ਸ਼ਾਹ

    ਹਾਸ਼ਮ ਸ਼ਾਹ

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,13,0,0, 14

    1 ਦਿਨ ਸਟ੍ਰੀਕ

    🔍 🗞️
  77. 77

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਮਦਮਾ ਸਾਹਿਬ

    ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।

    14 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,24,0,0,17,15,0,0,22, 14

    2 ਦਿਨ ਸਟ੍ਰੀਕ

    🔍 🗞️
  78. 78

    ਪੰਜਾਬੀ ਲੋਕ ਖੇਡਾਂ

    ਪੰਜਾਬੀ ਲੋਕ ਖੇਡਾਂ

    ‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।

    14 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)21,0,0,24,0,0,14,0,14, 14

    2 ਦਿਨ ਸਟ੍ਰੀਕ

    🔍 🗞️
  79. 79

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    14 ਵਾਰੀ ਵੇਖਿਆ ਗਿਆ (↓37 ਕੱਲ੍ਹ ਤੋਂ)53,48,49,49,42,40,16,14,51, 14

    9+ ਦਿਨ ਸਟ੍ਰੀਕ

    🔍 🗞️
  80. 80

    ਸੂਫ਼ੀ ਕਾਵਿ ਦਾ ਇਤਿਹਾਸ

    ਸੂਫ਼ੀ ਕਾਵਿ ਦਾ ਇਤਿਹਾਸ

    ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,19,0,0,0,0, 14

    1 ਦਿਨ ਸਟ੍ਰੀਕ

    🔍 🗞️
  81. 81

    ਜਿਊਣਾ ਮੌੜ

    ਜਿਊਣਾ ਮੌੜ

    ਜਿਊਣਾ ਮੌੜ ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌੜਾਂ ਦਾ ਜੰਮਪਲ ਇੱਕ ਅਣਖੀ ਨੌਜਵਾਨ ਸੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)20,26,0,0,0,0,25,0,0, 14

    1 ਦਿਨ ਸਟ੍ਰੀਕ

    🔍 🗞️
  82. 82

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲੇ ਪੰਜਾਬੀ ਭਾਸ਼ਾ ਵਿੱਚ ਸਾਹਿਤ ਦੇ ਵਿਸ਼ੇ ਉੱਤੇ ਲਿਖੇ ਜਾਂਦੇ ਰਸਾਲੇ ਹਨ। ਵੈਸੇ ਤਾਂ ਪੰਜਾਬੀ ਵਿੱਚ ਸਾਹਿਤਕ ਪੱਤਰਕਾਰੀ 19ਵੀਂ ਸਦੀ ਵਿੱਚ ਸ਼ੁਰੂ ਹੋ ਗਈ ਸੀ ਪਰ ਨਿਰੋਲ ਸਾਹਿਤਕ ਰਸਾਲੇ ਸਾਡੇ ਸਾਹਮਣੇ 20ਵੀਂ ਸਦੀ ਵਿੱਚ ਹੀ ਆਉਂਦੇ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,16,13,15,0, 14

    1 ਦਿਨ ਸਟ੍ਰੀਕ

    🔍 🗞️
  83. 83

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,26,22,0,21,19,16,0,0, 14

    1 ਦਿਨ ਸਟ੍ਰੀਕ

    🔍 🗞️
  84. 84

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,14,0,0, 13

    1 ਦਿਨ ਸਟ੍ਰੀਕ

    🔍 🗞️
  85. 85

    ਅਰਦਾਸ

    ਅਰਦਾਸ

    ਅਰਦਾਸ, ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ, ਜਿਸ ਵਿੱਚ ਅਰਜ਼ ਦਾ ਅਰਥ "ਬੇਨਤੀ" ਹੈ ਅਤੇ "ਦਾਸ਼ਤ" ਦਾ ਅਰਥ ਹੈ "ਪੇਸ਼ ਕਰਨਾ"। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ,ਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  86. 86

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ (1952–1995) ਇੱਕ ਭਾਰਤੀ ਮਨੁੱਖੀ ਅਧਿਕਾਰ ਕਾਰਕੁਨ ਸੀ। ਉਹ ਪੰਜਾਬ ਦੇ ਸਭ ਤੋਂ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਸੀ। ਉਸਨੇ ਪੰਜਾਬ, ਭਾਰਤ ਵਿੱਚ ਬਗਾਵਤ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਕਥਿਤ ਗੈਰ-ਨਿਆਇਕ ਕਤਲਾਂ, ਜਬਰੀ ਲਾਪਤਾ ਕੀਤੇ ਜਾਣ ਅਤੇ ਗੈਰ-ਕਾਨੂੰਨੀ ਸਸਕਾਰ ਦੇ ਸਬੂਤਾਂ ਦਾ ਪਰਦਾਫਾਸ਼ ਕੀਤਾ ਅਤੇ ਇਸਤੋਂ ਬਾਅਦ ਉਸਨੂੰ ਅੰਤਰਰਾਸ਼ਟਰੀ ਪਹਿਚਾਣ ਵੀ ਮਿਲੀ।

    13 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)25,0,0,0,0,0,0,0,13, 13

    2 ਦਿਨ ਸਟ੍ਰੀਕ

    🔍 🗞️
  87. 87

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  88. 88

    ਮਹਿੰਦਰ ਸਿੰਘ ਦੋਸਾਂਝ

    ਮਹਿੰਦਰ ਸਿੰਘ ਦੋਸਾਂਝ

    ਮਹਿੰਦਰ ਸਿੰਘ ਦੋਸਾਂਝ (ਜਨਮ 5 ਫਰਵਰੀ 1940) ਪੰਜਾਬ ਦੇ ਅਗਾਂਹਵਧੂ ਕਿਸਾਨ ਅਤੇ ਸਾਹਿਤਕਾਰ ਹਨ। ਆਪ ਦਾ ਜਨਮ ਪ੍ਰਿੰਸੀਪਲ ਗੁਰਚਰਨ ਸਿੰਘ ਦੋਸਾਂਝ ਦੇ ਘਰ 5 ਫਰਵਰੀ 1940 ਨੂੰ ਪਿੰਡ ਜਗਤਪੁਰ, (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਹੋਇਆ। ਸਕੂਲ ਦੀ ਰਸਮੀ ਸਿੱਖਿਆ ਤੋਂ ਲਾਂਭੇ ਰਹਿ ਕੇ ਹੀ ਉਸ ਬੁੱਧੀਮਾਨੀ ਤੇ ਗਿਆਨੀ ਪਾਸ ਕੀਤੀ। ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਦੇ ਗੂੜ੍ਹ ਗਿਆਤਾ ਸ ਦੇਸਾਂਝ ਨੇ ਸਾਹਿੱਤ ਸਿਰਜਣਾ ਦੇ ਨਾਲ ਨਾਲ ਅਗਾਂਹਵਧੂ ਖੇਤੀ ਕਰਕੇ ਵੀ ਅੰਤਰ ਰਾਸ਼ਟਰੀ ਪਛਾਣ ਬਣਾਈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  89. 89

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ (ਅੰਗ੍ਰੇਜ਼ੀ: Constitution of India) ਭਾਰਤ ਦਾ ਸਰਵਉੱਚ ਕਾਨੂੰਨ ਹੈ ਅਤੇ ਇਹ ਦੁਨੀਆ ਦਾ ਸਭ ਤੋਂ ਲੰਬਾ ਲਿਖਿਆ ਹੋਇਆ ਸੰਵਿਧਾਨ ਹੈ। ਇਹ ਦਸਤਾਵੇਜ਼ ਬੁਨਿਆਦੀ ਰਾਜਨੀਤਿਕ ਕੋਡ, ਢਾਂਚੇ, ਪ੍ਰਕਿਰਿਆਵਾਂ, ਸ਼ਕਤੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਕਰਤੱਵਾਂ ਦੀ ਹੱਦਬੰਦੀ ਕਰਦਾ ਹੈ। ਐਮ. ਐਨ.

    13 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)18,0,0,0,0,14,0,14,18, 13

    3 ਦਿਨ ਸਟ੍ਰੀਕ

    🔍 🗞️
  90. 90

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਧਰਮ ਸਥਾਨ (ਗੁਰੂਦੁਆਰਾ) ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)35,0,18,0,27,0,17,0,0, 13

    1 ਦਿਨ ਸਟ੍ਰੀਕ

    🔍 🗞️
  91. 91

    ਕਿਸ਼ਨ ਸਿੰਘ

    ਕਿਸ਼ਨ ਸਿੰਘ

    ਪ੍ਰੋ.

    13 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,0,0,0,0,0,0,0,19, 13

    2 ਦਿਨ ਸਟ੍ਰੀਕ

    🔍 🗞️
  92. 92

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)19,0,14,0,22,14,17,10,0, 13

    1 ਦਿਨ ਸਟ੍ਰੀਕ

    🔍 🗞️
  93. 93

    ਸਿੱਖ ਧਰਮ

    ਸਿੱਖ ਧਰਮ

    ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  94. 94

    ਪਾਸ਼

    ਪਾਸ਼

    ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  95. 95

    ਪੰਜਾਬੀ ਸਾਹਿਤ ਦਾ ਇਤਿਹਾਸ

    ਪੰਜਾਬੀ ਸਾਹਿਤ ਦਾ ਇਤਿਹਾਸ

    ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)21,0,0,0,0,17,14,0,0, 12

    1 ਦਿਨ ਸਟ੍ਰੀਕ

    🔍 🗞️
  96. 96

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)23,0,0,0,0,0,0,13,0, 12

    1 ਦਿਨ ਸਟ੍ਰੀਕ

    🔍 🗞️
  97. 97

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    12 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)20,0,16,0,0,23,17,12,13, 12

    5 ਦਿਨ ਸਟ੍ਰੀਕ

    🔍 🗞️
  98. 98

    ਭਾਈ ਮਨੀ ਸਿੰਘ

    ਭਾਈ ਮਨੀ ਸਿੰਘ

    ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,16,0,0,0,0, 12

    1 ਦਿਨ ਸਟ੍ਰੀਕ

    🔍 🗞️
  99. 99

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,24,0,0,23,16,0,0, 12

    1 ਦਿਨ ਸਟ੍ਰੀਕ

    🔍 🗞️
  100. 100

    31 ਅਗਸਤ

    31 ਅਗਸਤ

    31 ਅਗਸਤ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 243ਵਾਂ (ਲੀਪ ਸਾਲ ਵਿੱਚ 244ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 122 ਦਿਨ ਬਾਕੀ ਹਨ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: