ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    696 ਵਾਰੀ ਵੇਖਿਆ ਗਿਆ (↑524 ਕੱਲ੍ਹ ਤੋਂ)76,63,50,52,101,94,73,97,172, 696

    9+ ਦਿਨ ਸਟ੍ਰੀਕ

    🔍 🗞️
  2. 2

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    128 ਵਾਰੀ ਵੇਖਿਆ ਗਿਆ (↑77 ਕੱਲ੍ਹ ਤੋਂ)39,16,19,41,34,27,37,49,51, 128

    9+ ਦਿਨ ਸਟ੍ਰੀਕ

    🔍 🗞️
  3. 3

    ਸਾਰਾਗੜ੍ਹੀ ਦੀ ਲੜਾਈ

    ਸਾਰਾਗੜ੍ਹੀ ਦੀ ਲੜਾਈ

    ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜੀਮੈਂਟ) ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।

    87 ਵਾਰੀ ਵੇਖਿਆ ਗਿਆ (↑63 ਕੱਲ੍ਹ ਤੋਂ)0,0,0,0,0,0,0,13,24, 87

    3 ਦਿਨ ਸਟ੍ਰੀਕ

    🔍 🗞️
  4. 4

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ, (APNA) ਅਮਰੀਕਾ ਵਿੱਚ ਸਥਿਤ ਪੰਜਾਬੀ ਸਾਹਿਤ,ਭਾਸ਼ਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਕਾਰਜਸ਼ੀਲ ਇੱਕ ਗੈਰ-ਸਰਕਾਰੀ ਅਤੇ ਗੈਰ-ਮੁਨਾਫਾ ਸਵੈ-ਸੇਵੀ ਸੰਸਥਾ ਵਿਸ਼ਵੀ ਸੰਸਥਾ ਹੈ ਜੋ 1984 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸੰਸਥਾ ਦੀ ਵਿੱਲਖਣਤਾ ਇਹ ਹੈ ਕਿ ਇਹ ਸਾਰੇ ਵਿਸ਼ਵ ਦੇ ਪੰਜਾਬੀਆਂ ਦੀ ਸਾਂਝੀਵਾਲਤਾ ਦੀ ਨੁਮਾਇੰਦਗੀ ਕਰਦੀ ਹੈ ਜਿਸ ਵਿੱਚ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਦੇ ਅਤੇ ਹੋਰ ਵੱਖੋ-ਵੱਖ ਦੇਸਾਂ ਵਿੱਚ ਵੱਸਦੇ ਪੰਜਾਬੀ ਲੇਖਕ ਅਤੇ ਬੁੱਧੀਜੀਵੀ ਸਾਂਝੇ ਰੂਪ ਵਿੱਚ ਸ਼ਿਰਕਤ ਕਰਦੇ ਹਨ। ਇਸ ਸੰਸਥਾ ਵੱਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਦੇ ਗੁਰਮੁਖੀ ਅਤੇ ਸ਼ਾਹਮੁਖੀ ਲਿਪੀਆਂ ਦੇ ਵਖਰੇਵੇਂ ਕਰਨ ਪਏ ਪਾੜੇ ਨੂੰ ਮਿਟਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਜ਼ਿਆਦਾਤਰ ਸਮੱਗਰੀ ਨੂੰ ਦੋਹਾਂ ਲਿਪੀਆਂ ਵਿੱਚ ਪੇਸ਼ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ। ਅਕੈਡਮੀ ਵੱਲੋ ਇੱਕ ਸਾਂਝ ਨਾਮ ਦਾ ਮੈਗਜ਼ੀਨ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਜੋ ਸ਼ਾਹਮੁਖੀ ਅਤੇ ਗੁਰੁਮੁਖੀ ਦੋਵਾਂ ਲਿਪੀਆਂ ਵਿੱਚ ਲਾਹੌਰ ਅਤੇ ਲੁਧਿਆਣਾ ਤੋਂ ਪ੍ਰਕਾਸ਼ਿਤ ਹੁੰਦਾ ਹੈ।ਇਸ ਸੰਸਥਾ ਨੇ ਆਪਣੀ ਇੱਕ ਵਧੀਆ ਤਰੀਕੇ ਦੀ ਵੈੱਬਸਾਈਟ ਬਣਾਈ ਹੋਈ ਹੈ ਜਿਸ ਉੱਤੇ ਸਾਹਿਤ, ਸੱਭਿਆਚਾਰ, ਭਾਸ਼ਾ ਅਤੇ ਖੋਜ ਦੀ ਸਮੱਗਰੀ ਸਲੀਕੇ ਨਾਲ ਅਤੇ ਤਰਤੀਬ-ਬੱਧ ਤਰੀਕੇ ਨਾਲ ਪੇਸ਼ ਕੀਤੀ ਹੋਈ ਹੈ। ਸੰਸਥਾ ਨੇ ਇਹ ਵੈੱਬਸਾਈਟ 2010 ਵਿੱਚ ਬਣਾਈ ਸੀ। ਇਸ ਤੋਂ ਇਲਾਵਾ ਇਸ ਅਕੈਡਮੀ ਦੀ ਵੈੱਬਸਾਈਟ 'ਤੇ ਪੰਜਾਬੀ ਗੀਤ ਸੰਗੀਤ, ਸੂਫ਼ੀ ਕਾਵਿ, ਫ਼ਿਲਮਾਂ, ਨਾਟਕ ਆਦਿ ਦੀਆਂ ਆਡੀਓ, ਵੀਡੀਓ ਵੀ ਵੱਡੀ ਗਿਣਤੀ ਵਿੱਚ ਪੇਸ਼ ਕੀਤੀਆਂ ਹੋਈਆਂ ਹਨ। ਇਹ ਸੰਸਥਾ ਦੋਵਾਂ ਪੰਜਾਬਾਂ ਵਿੱਚ ਸਾਂਝਾਂ ਦਾ ਪੁਲ ਉਸਾਰਨ ਦੀ ਵਚਨਬੱਧਤਾ ਦੀ ਪਿਰਤ ਪੱਕਾ ਕਰਨ ਵਾਲੀ ਸੰਸਥਾ ਆਖੀ ਜਾ ਸਕਦੀ ਹੈ।

    77 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,0,0,0,44,89,115,111,72, 77

    6 ਦਿਨ ਸਟ੍ਰੀਕ

    🔍 🗞️
  5. 5

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    61 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)62,48,112,102,102,79,62,106,77, 61

    9+ ਦਿਨ ਸਟ੍ਰੀਕ

    🔍 🗞️
  6. 6

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    56 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)54,60,62,38,48,59,69,57,62, 56

    9+ ਦਿਨ ਸਟ੍ਰੀਕ

    🔍 🗞️
  7. 7

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    54 ਵਾਰੀ ਵੇਖਿਆ ਗਿਆ (↑32 ਕੱਲ੍ਹ ਤੋਂ)14,15,0,23,0,27,14,0,22, 54

    2 ਦਿਨ ਸਟ੍ਰੀਕ

    🔍 🗞️
  8. 8

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    53 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)93,85,67,60,95,107,63,48,43, 53

    9+ ਦਿਨ ਸਟ੍ਰੀਕ

    🔍 🗞️
  9. 9

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    39 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)36,37,20,12,0,24,16,20,34, 39

    5 ਦਿਨ ਸਟ੍ਰੀਕ

    🔍 🗞️
  10. 10

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    36 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)31,14,0,0,0,16,17,16,34, 36

    5 ਦਿਨ ਸਟ੍ਰੀਕ

    🔍 🗞️
  11. 11

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    35 ਵਾਰੀ ਵੇਖਿਆ ਗਿਆ (↓35 ਕੱਲ੍ਹ ਤੋਂ)26,24,27,27,29,24,26,26,70, 35

    9+ ਦਿਨ ਸਟ੍ਰੀਕ

    🔍 🗞️
  12. 12

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)36,27,27,33,21,38,29,0,0, 33

    1 ਦਿਨ ਸਟ੍ਰੀਕ

    🔍 🗞️
  13. 13

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    33 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)28,36,25,19,39,23,40,26,45, 33

    9+ ਦਿਨ ਸਟ੍ਰੀਕ

    🔍 🗞️
  14. 14

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    33 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)19,20,20,27,20,29,23,29,36, 33

    9+ ਦਿਨ ਸਟ੍ਰੀਕ

    🔍 🗞️
  15. 15

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    32 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)29,27,16,23,24,43,26,19,20, 32

    9+ ਦਿਨ ਸਟ੍ਰੀਕ

    🔍 🗞️
  16. 16

    ਆਦਿ ਗ੍ਰੰਥ

    ਆਦਿ ਗ੍ਰੰਥ

    ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਸ ਗਰੰਥ ਵਿੱਚ 13ਵੀਂ ਸਦੀ ਦੇ ਸ਼ੇਖ ਫਰੀਦ ਅਤੇ ਜੈ ਦੇਵ ਦੀ ਕੁੱਝ ਰਚਨਾਵਾਂ ਤੋਂ ਲੈ ਕੇ 17ਵੀਂ ਸਦੀ ਦੇ ਗੁਰੂ ਤੇਗ ਬਹਾਦੁਰ ਤੱਕ ਦੀਆਂ ਰਚਨਾਵਾਂ ਦੀ ਵੰਨਗੀ ਉਪਲੱਬਧ ਹੈ। ਇਸ ਪ੍ਰਕਾਰ ਇਹ ਗਰੰਥ ਇਸ ਦੇਸ਼ ਦੀਆਂ ਪੰਜ ਸਦੀਆਂ ਦੀ ਚਿੰਤਨਧਾਰਾ ਦੀ ਤਰਜਮਾਨੀ ਕਰਦਾ ਹੈ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)0,0,0,0,0,0,0,0,0, 31

    1 ਦਿਨ ਸਟ੍ਰੀਕ

    🔍 🗞️
  17. 17

    ਪਾਸ਼

    ਪਾਸ਼

    ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।

    31 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,16,18,15,28,0,24,68,30, 31

    4 ਦਿਨ ਸਟ੍ਰੀਕ

    🔍 🗞️
  18. 18

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    30 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)15,16,0,0,0,20,22,0,25, 30

    2 ਦਿਨ ਸਟ੍ਰੀਕ

    🔍 🗞️
  19. 19

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    30 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)48,15,23,31,35,58,30,33,28, 30

    9+ ਦਿਨ ਸਟ੍ਰੀਕ

    🔍 🗞️
  20. 20

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ

    ਗੁਰਦੁਆਰਾ ਅੜੀਸਰ ਸਾਹਿਬ ਪਿੰਡ ਧੌਲਾ, ਹੰਡਿਆਇਆ ਅਤੇ ਪਿੰਡ ਚੂੰਘ ਦੀ ਸਾਂਝੀ ਜੂਹ ਤੇ ਵਸਿਆ ਹੈ। ਬਰਨਾਲਾ-ਬਠਿੰਡਾ ਸੜਕ ਤੇ ਬਰਨਾਲਾ ਤੋਂ ਕੋਈ 8 ਕਿਲੋਮੀਟਰ ਦੂਰ ਹੈ। ਇਸ ਗੁਰਦੁਆਰਾ ਸਾਹਿਬ ਨੂੰ ਕੂਕਾ ਸਿੱਖ ਮਹੰਤ ਭਗਤ ਸਿੰਘ ਨੇ 1920 ਦੇ ਨੇੜੇ-ਤੇੜੇ ਬਣਾਇਆ ਸੀ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)18,25,25,22,39,29,0,12,0, 28

    1 ਦਿਨ ਸਟ੍ਰੀਕ

    🔍 🗞️
  21. 21

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)14,20,0,21,0,31,16,16,0, 28

    1 ਦਿਨ ਸਟ੍ਰੀਕ

    🔍 🗞️
  22. 22

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    27 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)24,21,17,20,22,23,20,19,39, 27

    9+ ਦਿਨ ਸਟ੍ਰੀਕ

    🔍 🗞️
  23. 23

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲੇ ਪੰਜਾਬੀ ਭਾਸ਼ਾ ਵਿੱਚ ਸਾਹਿਤ ਦੇ ਵਿਸ਼ੇ ਉੱਤੇ ਲਿਖੇ ਜਾਂਦੇ ਰਸਾਲੇ ਹਨ। ਵੈਸੇ ਤਾਂ ਪੰਜਾਬੀ ਵਿੱਚ ਸਾਹਿਤਕ ਪੱਤਰਕਾਰੀ 19ਵੀਂ ਸਦੀ ਵਿੱਚ ਸ਼ੁਰੂ ਹੋ ਗਈ ਸੀ ਪਰ ਨਿਰੋਲ ਸਾਹਿਤਕ ਰਸਾਲੇ ਸਾਡੇ ਸਾਹਮਣੇ 20ਵੀਂ ਸਦੀ ਵਿੱਚ ਹੀ ਆਉਂਦੇ ਹਨ।

    27 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)0,16,0,0,0,0,29,34,44, 27

    4 ਦਿਨ ਸਟ੍ਰੀਕ

    🔍 🗞️
  24. 24

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ ਪੰਜਾਬੀ ਗ਼ਜ਼ਲਗੋ ਹੈ। ਆਧੁਨਿਕ ਬੋਧ ਦੀ ਪੰਜਾਬੀ ਗ਼ਜ਼ਲ ਲਿਖਦੀ ਹੈ।

    27 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)17,25,15,17,20,19,21,0,32, 27

    2 ਦਿਨ ਸਟ੍ਰੀਕ

    🔍 🗞️
  25. 25

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)26,13,24,0,0,14,25,21,0, 26

    1 ਦਿਨ ਸਟ੍ਰੀਕ

    🔍 🗞️
  26. 26

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    26 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)25,22,0,18,0,22,20,30,38, 26

    5 ਦਿਨ ਸਟ੍ਰੀਕ

    🔍 🗞️
  27. 27

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ।

    24 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)15,18,0,26,26,15,21,24,21, 24

    7 ਦਿਨ ਸਟ੍ਰੀਕ

    🔍 🗞️
  28. 28

    ਛੱਤਿਆਣਾ

    ਛੱਤਿਆਣਾ

    ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਸ ਦੇ ਹੋਰ ਗੁਆਂਢੀ ਪਿੰਡਾਂ ਵਿੱਚ ਰੁਖਾਲਾ (3 ਕਿ:ਮੀ) ਬੁੱਟਰ ਸ਼ਰੀਹ (4 ਕਿ:ਮੀ) ਭਲਾਈਆਣਾ (4 ਕਿ:ਮੀ) ਸਹਿਬਚੰਦ (3 ਕਿ:ਮੀ) ਸੁਖਣਾ ਅਬਲੂ (2 ਕਿ:ਮੀ) ’ਤੇ ਕੋਟ ਭਾਈ (8 ਕਿ:ਮੀ) ਦੇ ਨਾਂ ਹਨ। ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ। ਬਸ ਸਰਵਿਸ ਰਾਹੀਂ ਪਿੰਡ ਆਸ ਪਾਸ ਦੇ ਸਾਰੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ।ਅੰਗਰੇਜਾਂ ਦੇ ਸਮੇਂ ਤੋਂ ਲੈ ਕੇ 1972 ਤੱਕ ਇਹ ਪਿੰਡ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰਿਹਾ। ਫਿਰ ਫਰੀਦਕੋਟ ਵਿੱਚ ਸਾਮਲ ਕੀਤਾ ਗਿਆ।1995 ਵਿੱਚ ਇਹ ਪਿੰਡ ਮੁਕਤਸਰ ਨੂੰ ਜਿਲ੍ਹੇ ਦਾ ਦਰਜਾ ਮਿਲਣ ਤੇ ਮੁਕਤਸਰ ਵਿੱਚ ਆ ਗਿਆ। ਪਿਛੋਕੜ ਵੱਲ ਝਾਤ ਮਾਰੀਏ ਤਾਂ ਪਹਿਲਵਾਨ ਬੰਤਾ ਸਿੰਘ ਜੀ ਜਿੰਨਾਂ ਨੇ ਆਪਣੀ ਸਰੀਰਕ ਤਾਕਤ ਨਾਲ ਆਦਮਖੋਰ ਸ਼ੇਰ ਨੂੰ ਮਾਰ ਦਿੱਤਾ ਸੀ ਇਸੇ ਪਿੰਡ ਦੇ ਸਨ। ਪਿੰਡ ਛੱਤਿਆਣਾ ਦੇ ਬਹੁਤੇ ਲੋਕ ਤਰਕਸ਼ੀਲ ਸੁਭਾਅ ਦੇ ਹਨ ਜੋ ਵਹਿਮਾਂ ਭਰਮਾਂ ਤੋਂ ਕੋਹਾਂ ਦੂਰ ਹਨ। ਪਿੰਡ ਦੇ ਬਾਹਰਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਸਥਿਤ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਨਾਲ ਰਹਿੰਦੇ ਬਰਾੜ ਗੋਤ ਦੇ ਸਿੱਖਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗੁਪਤ ਮਾਇਆ ਕੱਢ ਕੇ ਤਨਖ਼ਾਹਾਂ ਦੇ ਰੂਪ ਵਿੱਚ ਵੰਡੀ ਸੀ। ਦੇਸ਼ ਦੀ ਵੰਡ ਤੋਂ ਪਹਿਲਾਂ ਪਿੰਡ ਵਿੱਚ ਮੁਸਲਮਾਨਾਂ ਦੇ ਵੀ ਕਾਫ਼ੀ ਘਰ ਸਨ, ਜਿੰਨਾ ਨੇ ਲੱਗਭੱਗ 1925 ਵਿਚ ਪਿੰਡ ਵਿੱਚ ਇੱਕ ਮਸਜਿਦ ਦਾ ਨਿਰਮਾਣ ਵੀ ਕੀਤਾ ਜੋ ਕਿ ਅੱਜ ਵੀ ਖੜ੍ਹੀ ਹੈ। ਪਿੰਡ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਤੇ ਜੈਤੋ ਰਜਬਾਹੇ ਤੋਂ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਪੂਰਤੀ ਹੁੰਦੀ ਹੈ । ਜੈਤੋ ਰਜਬਾਹਾ 1870 ਵਿੱਚ ਅੰਗਰੇਜਾਂ ਦੁਆਰਾ ਕੱਢਿਆ ਗਿਆ ਸੀ ਜੋ ਕਿ ਬਿਲਕੁਲ ਪਿੰਡ ਦੇ ਨਾਲ਼ ਦੀ ਗੁਜ਼ਰਦਾ ਹੀ। ਪਿੰਡ ਦੇ ਬਾਹਰਵਾਰ ਜੈਤੋ ਰਜਬਾਹੇ ਦੇ ਉੱਪਰ ਅੰਗਰੇਜਾਂ ਦੇ ਸਮੇਂ ਦੀ ਨਹਿਰੀ ਕੋਠੀ ਹੈ ਜੋਕਿ ਅੱਜ ਵੀ ਵਧੀਆ ਹਾਲਤ ਵਿੱਚ ਖੜ੍ਹੀ ਹੈ। ਕਿਸੇ ਸਮੇਂ ਇਹ ਨਹਿਰੀ ਮਹਿਕਮੇ ਦਾ ਵਿਸ਼ਰਾਮ ਘਰ ਸੀ।1875 ਦੇ ਫਿਰੋਜ਼ਪੁਰ ਡਿਵੀਜ਼ਨ ਦੇ ਗਜਟੀਅਰ ਵਿੱਚ ਵੀ ਇਸ ਨਹਿਰੀ ਕੋਠੀ ਦਾ ਜ਼ਿਕਰ ਆਉਂਦਾ ਹੈ। ਲੱਗਭਗ 1920 ਵਿੱਚ ਕੋਠੀ ਵਿਚ ਤਾਰ ਦਾ ਵੀ ਪ੍ਰਬੰਧ ਹੋ ਗਿਆ ਸੀ ਜਿਸ ਨਾਲ਼ ਮਹਿਕਮਾ ਹੋਰਾਂ ਕੋਠੀਆਂ ਨਾਲ਼ ਜੁੜ ਗਿਆ ਤੇ ਸ਼ੁਰੂਆਤੀ ਪੋਸਟ ਆਫਿਸ ਵੀ ਬਣ ਗਿਆ ਤੇ ਤਾਰ ਬਾਬੂ ਦੀ ਵੀ ਨਿਯੁਕਤੀ ਹੋਈ।

    24 ਵਾਰੀ ਵੇਖਿਆ ਗਿਆ (↑24 ਕੱਲ੍ਹ ਤੋਂ)0,0,0,0,0,0,0,0,0, 24

    1 ਦਿਨ ਸਟ੍ਰੀਕ

    🔍 🗞️
  29. 29

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    24 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)19,19,23,22,27,22,22,20,23, 24

    9+ ਦਿਨ ਸਟ੍ਰੀਕ

    🔍 🗞️
  30. 30

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ (20 ਅਪ੍ਰੈਲ 1939- 6 ਨਵੰਬਰ 1986) ਪੰਜਾਬੀ ਕਵੀ ਅਤੇ ਗੀਤਕਾਰ ਸੀ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)19,18,19,14,26,25,13,15,0, 23

    1 ਦਿਨ ਸਟ੍ਰੀਕ

    🔍 🗞️
  31. 31

    ਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖ

    ਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖ

    ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0,12,0, 23

    1 ਦਿਨ ਸਟ੍ਰੀਕ

    🔍 🗞️
  32. 32

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)25,28,0,12,0,13,16,18,0, 22

    1 ਦਿਨ ਸਟ੍ਰੀਕ

    🔍 🗞️
  33. 33

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    22 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)38,38,37,25,31,25,22,15,21, 22

    9+ ਦਿਨ ਸਟ੍ਰੀਕ

    🔍 🗞️
  34. 34

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,16,0,0,0,16,14,17,0, 22

    1 ਦਿਨ ਸਟ੍ਰੀਕ

    🔍 🗞️
  35. 35

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ (ਜਨਮ 11 ਦਸੰਬਰ 1942) ਇੱਕ ਕਵੀ, ਨਾਟਕਕਾਰ ਅਤੇ ਨਾਵਲਕਾਰ ਹੈ। ਉਹ ਕੁਝ ਸਮਾਂ ਸਰਕਾਰੀ ਅਧਿਆਪਕ ਵੀ ਰਿਹਾ ਹੈ। ਉਸ ਨੇ ਐਮ.ਏ.ਬੀ.ਐੱਡ.

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)12,0,0,0,26,19,0,12,0, 21

    1 ਦਿਨ ਸਟ੍ਰੀਕ

    🔍 🗞️
  36. 36

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਧਰਮ ਸਥਾਨ (ਗੁਰੂਦੁਆਰਾ) ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,19,19,0, 21

    1 ਦਿਨ ਸਟ੍ਰੀਕ

    🔍 🗞️
  37. 37

    11 ਸਤੰਬਰ 2001 ਦੇ ਹਮਲੇ

    11 ਸਤੰਬਰ 2001 ਦੇ ਹਮਲੇ

    11 ਸਤੰਬਰ 2001 ਦੇ ਹਮਲੇ (ਹੋਰ ਨਾਂ, 11 ਸਤੰਬਰ, 9/11, ਸਤੰਬਰ 11) ਸੰਯੁਕਤ ਰਾਜ ਅਮਰੀਕਾ ਉੱਤੇ ਆਤੰਕਵਾਦੀ ਸਮੂਹ ਅਲ-ਕਾਇਦਾ ਦੁਆਰਾ ਕੀਤੇ 4 ਆਤੰਕਵਾਦੀ ਹਮਲਿਆਂ ਦੀ ਲੜੀ ਸੀ। ਇਹਨਾਂ ਆਤਮਘਾਤੀ ਹਮਲਿਆਂ ਵਿੱਚ ਅਮਰੀਕਾ ਦੀਆਂ ਪ੍ਰਮੁੱਖ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,0,0, 20

    1 ਦਿਨ ਸਟ੍ਰੀਕ

    🔍 🗞️
  38. 38

    ਭੀਮਰਾਓ ਅੰਬੇਡਕਰ

    ਭੀਮਰਾਓ ਅੰਬੇਡਕਰ

    ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,13,0, 20

    1 ਦਿਨ ਸਟ੍ਰੀਕ

    🔍 🗞️
  39. 39

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (19 ਅਗਸਤ 1942 –15 ਜੂਨ 2017) ਮਾਨਸਾ ਜ਼ਿਲ੍ਹੇ, ਪੰਜਾਬ ਦਾ ਇੱਕ ਪ੍ਰਸਿੱਧ ਪੰਜਾਬੀ ਨਾਟਕਕਾਰ ਸੀ। ਉਸਦਾ ਜਨਮ 1942 ਵਿੱਚ ਕੁੰਭੜਵਾਲ, ਸੰਗਰੂਰ ਜ਼ਿਲ੍ਹਾ, ਪੰਜਾਬ, ਭਾਰਤ ਵਿੱਚ ਹੋਇਆ ਸੀ। ਪਰ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਉਹਨਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਵਿੱਚ ਬਤੀਤ ਕੀਤਾ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,18,23,0,33,34,31,15,0, 20

    1 ਦਿਨ ਸਟ੍ਰੀਕ

    🔍 🗞️
  40. 40

    ਰਹਿਰਾਸ

    ਰਹਿਰਾਸ

    ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ – “ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “ ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ। “ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ?

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,22,0,0,0,15,0,0,0, 20

    1 ਦਿਨ ਸਟ੍ਰੀਕ

    🔍 🗞️
  41. 41

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)23,19,0,0,0,15,27,24,0, 19

    1 ਦਿਨ ਸਟ੍ਰੀਕ

    🔍 🗞️
  42. 42

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)19,0,24,30,0,13,20,24,0, 19

    1 ਦਿਨ ਸਟ੍ਰੀਕ

    🔍 🗞️
  43. 43

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ

    ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,12,0,13,0,22,0, 19

    1 ਦਿਨ ਸਟ੍ਰੀਕ

    🔍 🗞️
  44. 44

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    19 ਵਾਰੀ ਵੇਖਿਆ ਗਿਆ (↓17 ਕੱਲ੍ਹ ਤੋਂ)29,15,26,26,26,34,38,30,36, 19

    9+ ਦਿਨ ਸਟ੍ਰੀਕ

    🔍 🗞️
  45. 45

    ਗੁਰਦਿਆਲ ਸਿੰਘ

    ਗੁਰਦਿਆਲ ਸਿੰਘ

    ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,0,0,14,12,0,0, 19

    1 ਦਿਨ ਸਟ੍ਰੀਕ

    🔍 🗞️
  46. 46

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)20,18,0,17,0,0,19,23,0, 18

    1 ਦਿਨ ਸਟ੍ਰੀਕ

    🔍 🗞️
  47. 47

    ਹੁਸਤਿੰਦਰ

    ਹੁਸਤਿੰਦਰ

    ਹੁਸਤਿੰਦਰ (ਅੰਗ੍ਰੇਜ਼ੀ: Hustinder; ਜਨਮ 26 ਜੂਨ 1991) ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ। "ਪਿੰਡ ਪੁੱਛਦੀ" ਅਤੇ "ਇੱਕ ਪਿੰਡ ਸਾਡੇ ਦਾ ਮੁੰਡਾ" ਗੀਤਾਂ ਨਾਲ ਓਹ ਮਸ਼ਹੂਰ ਹੋਇਆ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)13,0,14,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  48. 48

    ਜਗਤਾਰ

    ਜਗਤਾਰ

    ਡਾ.

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)16,19,0,0,0,14,0,0,0, 18

    1 ਦਿਨ ਸਟ੍ਰੀਕ

    🔍 🗞️
  49. 49

    ਮੱਸਿਆ

    ਮੱਸਿਆ

    ਮੱਸਿਆ ਜਾਂ ਅਮਾਵਸਿਆ (ਅੰਗ੍ਰੇਜ਼ੀ: Amavasya; ਸੰਸਕ੍ਰਿਤ: अमावस्या) ਅਰਥ ਹੈ ਨਵਾਂ ਚੰਨ। ਅਮਾਵਸਿਆ ਸੰਸਕ੍ਰਿਤ ਨਾਲ ਨੇੜਤਾ ਰੱਖਣ ਵਾਲੀਆਂ ਸਾਰੀਆਂ ਭਾਰਤੀ ਅਤੇ ਨੇਪਾਲੀ ਭਾਸ਼ਾਵਾਂ ਵਿੱਚ ਮਿਲਦਾ ਸ਼ਬਦ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  50. 50

    ਆਤਮਜੀਤ

    ਆਤਮਜੀਤ

    ਆਤਮਜੀਤ (ਜਨਮ 1950) ਇੱਕ ਭਾਰਤੀ ਸੰਗੀਤ ਨਾਟਕ ਅਕੈਡਮੀ ਇਨਾਮ ਜੇਤੂ ਪੰਜਾਬੀ ਨਾਟਕਕਾਰ ਹੈ। ਉਸਨੇ ਐਬਸਰਡ ਸ਼ੈਲੀ ਦੇ ਅਧਾਰ 'ਤੇ ਨਾਟਕ ਲਿਖੇ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)21,22,30,19,24,15,30,23,0, 17

    1 ਦਿਨ ਸਟ੍ਰੀਕ

    🔍 🗞️
  51. 51

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)27,14,14,23,0,14,11,12,0, 17

    1 ਦਿਨ ਸਟ੍ਰੀਕ

    🔍 🗞️
  52. 52

    ਚੰਦਨ ਨੇਗੀ

    ਚੰਦਨ ਨੇਗੀ

    ਚੰਦਨ ਨੇਗੀ (26 ਜੂਨ 1937 - 6 ਨਵੰਬਰ 2025) ਇੱਕ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਹਿਮਾਂਸ਼ੂ ਜੋਸ਼ੀ ਦੀ ਪੰਜਾਬੀ ਵਿੱਚ ਅਨੁਵਾਦਿਤ ਕਿਤਾਬ ਤੇਰੇ ਲਈ ਲਈ 2024 ਵਿੱਚ ਪੰਜਾਬੀ ਲਈ ਸਾਹਿਤ ਅਕਾਦਮੀ ਅਨੁਵਾਦ ਇਨਾਮ ਨਾਲ਼ ਸਨਮਾਨਿਤ ਕੀਤਾ ਗਿਆ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  53. 53

    ਕਬੀਰ

    ਕਬੀਰ

    ਕਬੀਰ (ਹਿੰਦੀ: कबीर‎) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  54. 54

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,13,20,0,0,19,0,0, 17

    1 ਦਿਨ ਸਟ੍ਰੀਕ

    🔍 🗞️
  55. 55

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)33,21,20,15,29,17,15,14,0, 17

    1 ਦਿਨ ਸਟ੍ਰੀਕ

    🔍 🗞️
  56. 56

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਸਾਹਿਤ ਵਿੱਚ ਵਾਰ ਕਾਵਿ ਦੇ ਇਤਿਹਾਸ ਨੂੰ ਵਿਸ਼ੇਸ਼ ਥਾਂ ਪ੍ਪਤ ਹੈ। ਵਾਰ ਪੰਜਾਬੀ ਕਵਿਤਾ ਦੀ ਇੱਕ ਵਿਧਾ ਹੈ। ਵਾਰ ਸ਼ਬਦ ਦੀ ਉਤਪਤੀ ਬਾਰੇ ਕਈ ਵਿਚਾਰ ਹਨ। ਡਾ.

    17 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)0,0,0,17,0,19,0,16,23, 17

    3 ਦਿਨ ਸਟ੍ਰੀਕ

    🔍 🗞️
  57. 57

    ਸ਼ਾਹ ਹੁਸੈਨ

    ਸ਼ਾਹ ਹੁਸੈਨ

    ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)12,14,0,0,0,0,13,0,0, 16

    1 ਦਿਨ ਸਟ੍ਰੀਕ

    🔍 🗞️
  58. 58

    ਮਨਮੋਹਨ ਬਾਵਾ

    ਮਨਮੋਹਨ ਬਾਵਾ

    ਮਨਮੋਹਨ ਬਾਵਾ (ਜਨਮ 18 ਅਗਸਤ 1932) ਪੰਜਾਬੀ ਦਾ ਸਾਹਿਤਕਾਰ ਹੈ ਜਿਸ ਨੇ ਜਿਆਦਾਤਰ ਕਹਾਣੀਆਂ ਦੀ ਰਚਨਾ ਕੀਤੀ। ਕਹਾਣੀਆਂ ਤੋਂ ਇਲਾਵਾ ਨਾਵਲ ਤੇ ਸਫ਼ਰਨਾਮੇ ਦੀ ਵੀ ਰਚਨਾ ਕੀਤੀ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)22,0,0,0,0,0,17,22,0, 16

    1 ਦਿਨ ਸਟ੍ਰੀਕ

    🔍 🗞️
  59. 59

    ਨਿਬੰਧ

    ਨਿਬੰਧ

    ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ। ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ। ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ, ਵਿਅਕਤੀ, ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ। ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ। ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️
  60. 60

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)16,16,0,0,0,0,0,15,0, 16

    1 ਦਿਨ ਸਟ੍ਰੀਕ

    🔍 🗞️
  61. 61

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    16 ਵਾਰੀ ਵੇਖਿਆ ਗਿਆ (↓22 ਕੱਲ੍ਹ ਤੋਂ)23,18,21,31,20,26,30,54,38, 16

    9+ ਦਿਨ ਸਟ੍ਰੀਕ

    🔍 🗞️
  62. 62

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)16,16,15,22,0,30,25,21,0, 16

    1 ਦਿਨ ਸਟ੍ਰੀਕ

    🔍 🗞️
  63. 63

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,12,0,16,10,12,0, 16

    1 ਦਿਨ ਸਟ੍ਰੀਕ

    🔍 🗞️
  64. 64

    ਪੰਜਾਬੀ ਲੋਕ ਬੋਲੀਆਂ

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)12,0,0,12,0,0,0,12,0, 15

    1 ਦਿਨ ਸਟ੍ਰੀਕ

    🔍 🗞️
  65. 65

    ਭਾਸ਼ਾ

    ਭਾਸ਼ਾ

    ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  66. 66

    ਸਿੱਖ ਧਰਮ

    ਸਿੱਖ ਧਰਮ

    ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  67. 67

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    15 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)18,15,15,20,23,15,25,20,20, 15

    9+ ਦਿਨ ਸਟ੍ਰੀਕ

    🔍 🗞️
  68. 68

    ਫੁਲਕਾਰੀ

    ਫੁਲਕਾਰੀ

    ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0,0,0,0,0,0,0, 15

    1 ਦਿਨ ਸਟ੍ਰੀਕ

    🔍 🗞️
  69. 69

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    15 ਵਾਰੀ ਵੇਖਿਆ ਗਿਆ (↓14 ਕੱਲ੍ਹ ਤੋਂ)16,0,16,21,0,18,18,27,29, 15

    5 ਦਿਨ ਸਟ੍ਰੀਕ

    🔍 🗞️
  70. 70

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    15 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)33,19,26,15,0,34,12,40,26, 15

    5 ਦਿਨ ਸਟ੍ਰੀਕ

    🔍 🗞️
  71. 71

    ਓ ਹੈਨਰੀ

    ਓ ਹੈਨਰੀ

    ਓ ਹੈਨਰੀ (ਵਿਲੀਅਮ ਸਿਡਨੀ ਪੋਰਟਰ ਦਾ ਕਲਮੀ ਨਾਮ) (11 ਸਤੰਬਰ 1862 – 5 ਜੂਨ 1910) ਇੱਕ ਅਮਰੀਕੀ ਲੇਖਕ ਸੀ। ਉਸ ਦੀਆਂ ਲਿਖੀਆਂ ਨਿੱਕੀਆਂ ਕਹਾਣੀਆਂ ਆਪਣੇ ਰੌਚਿਕ ਅੰਦਾਜ਼, ਸ਼ਬਦਾਂ ਦੇ ਖੇਲ, ਪਾਤਰ ਚਿਤਰਨ ਅਤੇ ਝੰਜੋੜ ਦੇਣ ਵਾਲੇ ਅੰਤ ਦੇ ਕਾਰਨ ਬੜੀਆਂ ਯਾਦਗਾਰੀ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  72. 72

    ਬ੍ਰਿਕਸ

    ਬ੍ਰਿਕਸ

    ਬ੍ਰਿਕਸ ਪੰਜ ਪ੍ਰਮੁੱਖ ਉੱਭਰ ਰਹੀਆਂ ਅਰਥਵਿਵਸਥਾਵਾਂ ਦਾ ਸੰਖੇਪ ਰੂਪ ਹੈ: ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ। ਪਹਿਲੇ ਚਾਰ ਨੂੰ 2001 ਵਿੱਚ ਗੋਲਡਮੈਨ ਸਾਕਸ ਦੇ ਅਰਥ ਸ਼ਾਸਤਰੀ ਜਿਮ ਓ'ਨੀਲ ਦੁਆਰਾ "BRIC" (ਜਾਂ "BRICs") ਦੇ ਰੂਪ ਵਿੱਚ ਸਮੂਹਬੱਧ ਕੀਤਾ ਗਿਆ ਸੀ, ਜਿਸ ਨੇ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਦਾ ਵਰਣਨ ਕਰਨ ਲਈ ਇਹ ਸ਼ਬਦ ਤਿਆਰ ਕੀਤਾ ਸੀ ਜੋ 2050 ਤੱਕ ਸਮੂਹਿਕ ਤੌਰ 'ਤੇ ਵਿਸ਼ਵ ਅਰਥਵਿਵਸਥਾ 'ਤੇ ਹਾਵੀ ਹੋ ਜਾਣਗੀਆਂ; ਦੱਖਣੀ ਅਫਰੀਕਾ ਨੂੰ 2010 ਵਿੱਚ ਸ਼ਾਮਲ ਕੀਤਾ ਗਿਆ ਸੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  73. 73

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.

    14 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)19,20,25,17,25,26,13,16,22, 14

    9+ ਦਿਨ ਸਟ੍ਰੀਕ

    🔍 🗞️
  74. 74

    ਰਾਸ਼ਟਰੀ ਸਵੈਮ ਸੇਵਕ ਸੰਘ

    ਰਾਸ਼ਟਰੀ ਸਵੈਮ ਸੇਵਕ ਸੰਘ

    ਰਾਸ਼ਟਰੀਆ ਸਵੈਮ ਸੇਵਕ ਸੰਘ (ਆਰ.ਐਸ.ਐਸ.) (ਉਚਾਰਨ: /rɑːʂʈriːj(ə) swəjəmseːvək səŋgʱ/, ਸ਼ਬਦੀ ਅਰਥ: ਰਾਸ਼ਟਰੀ ਸਵੈਮ ਸੇਵਕ ਸੰਗਠਨ ਇੱਕ ਹਿੰਦੂ ਰਾਸ਼ਟਰਵਾਦੀ, ਅਰਧਸੈਨਿਕ, ਸੱਜ-ਪਿਛਾਖੜੀ ਸੰਗਠਨ ਹੈ ਜਿਸਦੇ ਸਿਧਾਂਤ ਅਵੈੜ ਹਿੰਦੂਤਵ ਵਿੱਚ ਨਿਹਤ ਹਨ। ਰਾਸ਼ਟਰੀ ਸਵੈਮ ਸੇਵਕ ਸੰਘ ਨਾਲੋਂ ਆਰ.ਐਸ.ਐਸ. ਵਜੋਂ ਜਿਆਦਾ ਪ੍ਰਸਿੱਧ ਹੈ। ਇਸ ਦੀ ਸ਼ੁਰੁਆਤ ਡਾ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  75. 75

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  76. 76

    ਹੀਰ ਰਾਂਝਾ

    ਹੀਰ ਰਾਂਝਾ

    ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)18,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  77. 77

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ

    ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,20,0,42,0,0,0,0, 14

    1 ਦਿਨ ਸਟ੍ਰੀਕ

    🔍 🗞️
  78. 78

    11 ਸਤੰਬਰ

    11 ਸਤੰਬਰ

    11 ਸਤੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 254ਵਾਂ (ਲੀਪ ਸਾਲ ਵਿੱਚ 255ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 111 ਦਿਨ ਬਾਕੀ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  79. 79

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)14,26,20,14,0,16,11,14,0, 14

    1 ਦਿਨ ਸਟ੍ਰੀਕ

    🔍 🗞️
  80. 80

    ਡਾ. ਹਰਚਰਨ ਸਿੰਘ

    ਡਾ. ਹਰਚਰਨ ਸਿੰਘ

    ਡਾ.

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,15,15,16,25,13,12,0,0, 14

    1 ਦਿਨ ਸਟ੍ਰੀਕ

    🔍 🗞️
  81. 81

    ਰੁਦਰਪਰਿਆਗ ਵਿਧਾਨ ਸਭਾ ਹਲਕਾ

    ਰੁਦਰਪਰਿਆਗ ਵਿਧਾਨ ਸਭਾ ਹਲਕਾ

    ਰੁਦਰਪਰਿਆਗ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਰੂਦਰਪਰਿਆਗ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ। 2012 ਵਿੱਚ ਇਸ ਖੇਤਰ ਵਿੱਚ ਕੁੱਲ 85984 ਵੋਟਰ ਸਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0,0,0,0,0,0,0, 14

    1 ਦਿਨ ਸਟ੍ਰੀਕ

    🔍 🗞️
  82. 82

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ (2 ਜੂਨ, 1894-10 ਜਨਵਰੀ 1958) ਸਿੱਖ ਦਰਸ਼ਨ ਨਾਲ ਜੁੜੇ ਲੇਖਕ, ਅਧਿਆਪਕ ਅਤੇ ਅਨੁਵਾਦਕ ਸਨ। ਉਹ ਪੰਜਾਬੀ ਦੇ ਪਹਿਲੀ ਪੀੜ੍ਹੀ ਦੇ ਵਾਰਤਕਕਾਰ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)12,0,16,16,0,13,11,16,0, 13

    1 ਦਿਨ ਸਟ੍ਰੀਕ

    🔍 🗞️
  83. 83

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)14,18,0,0,20,19,25,0,0, 13

    1 ਦਿਨ ਸਟ੍ਰੀਕ

    🔍 🗞️
  84. 84

    ਕਰਮਜੀਤ ਕੁੱਸਾ

    ਕਰਮਜੀਤ ਕੁੱਸਾ

    ਕਰਮਜੀਤ ਸਿੰਘ ਕੁੱਸਾ (1 ਜਨਵਰੀ 1953 - 20 ਮਾਰਚ 1998) ਪੰਜਾਬੀ ਦੇ ਪ੍ਰਸਿੱਧ ਨਾਵਲਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਨਾਵਲਾਂ ਵਿੱਚ 20ਵੀਂ ਸਦੀ ਦੀ ਆਖਰੀ ਸਦੀ ਦੌਰਾਨ ਪੰਜਾਬ ਦੀ ਨਿਮਨ ਕਿਸਾਨੀ ਦੀ ਖੁਰ ਰਹੀ ਹੋਂਦ ਨੂੰ ਅਤੇ ਦਲਿਤਾਂ ਦੇ ਮਾਨਸਿਕ ਦੁਖਾਂਤ ਨੂੰ ਚਿਤਰਿਆ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)13,0,16,20,0,22,23,21,0, 13

    1 ਦਿਨ ਸਟ੍ਰੀਕ

    🔍 🗞️
  85. 85

    ਬਾਵਾ ਬਲਵੰਤ

    ਬਾਵਾ ਬਲਵੰਤ

    ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)14,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  86. 86

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919 - 01 ਫਰਵਰੀ 2020) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਹ 2007 ਦਾ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਵਿਜੇਤਾ ਸੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,14,23,13,29,24,0,14,0, 13

    1 ਦਿਨ ਸਟ੍ਰੀਕ

    🔍 🗞️
  87. 87

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ

    ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)29,26,15,20,31,26,27,21,0, 13

    1 ਦਿਨ ਸਟ੍ਰੀਕ

    🔍 🗞️
  88. 88

    ਪੰਜਾਬੀ ਸੂਫ਼ੀ ਕਵੀ

    ਪੰਜਾਬੀ ਸੂਫ਼ੀ ਕਵੀ

    ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  89. 89

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ

    ਨਰਿੰਦਰ ਸਿੰਘ ਕਪੂਰ (ਜਨਮ 6 ਮਾਰਚ 1944) ਪੰਜਾਬੀ ਵਾਰਤਕ ਲੇਖਕ ਹੈ। ਉਹ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋਫ਼ੈਸਰ ਦੇ ਅਹੁਦੇ ਤੋਂ ਸੇਵਾਮੁਕਤ ਅਧਿਆਪਕ ਹੈ। ਉਹ ਵਾਰਤਕ ਦੀਆਂ ਕਈ ਕਿਤਾਬਾਂ ਲਿਖ ਚੁੱਕਾ ਹੈ ਅਤੇ 2021 ਵਿੱਚ ਨਰਿੰਦਰ ਸਿੰਘ ਕਪੂਰ ਦੀ ਸਵੈ-ਜੀਵਨੀ ਵੀ ਛੱਪ ਚੁੱਕੀ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,18,15,15,0,0,0,18,0, 13

    1 ਦਿਨ ਸਟ੍ਰੀਕ

    🔍 🗞️
  90. 90

    ਪੰਜਾਬੀ ਨਾਵਲ ਦਾ ਇਤਿਹਾਸ

    ਪੰਜਾਬੀ ਨਾਵਲ ਦਾ ਇਤਿਹਾਸ

    ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  91. 91

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ

    ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  92. 92

    ਪ੍ਰਹਿਲਾਦ

    ਪ੍ਰਹਿਲਾਦ

    ਪ੍ਰਹਿਲਾਦ (IAST: Prahlāda) ਇੱਕ ਅਸੁਰ ਰਾਜਾ ਸੀ ਉਹ ਹਿਰਣਯਾਕਸ਼ਪ ਅਤੇ ਕਯਾਧੁ ਦਾ ਪੁੱਤਰ ਹੈ, ਅਤੇ ਵਿਰੋਚਨ ਦਾ ਪਿਤਾ ਹੈ। ਉਹ ਕਸ਼ਯਪ ਗੋਤ ਨਾਲ ਸਬੰਧ ਰੱਖਦਾ ਹੈ। ਉਸ ਨੂੰ ਪੁਰਾਣਾਂ ਦੇ ਇੱਕ ਸੰਤ ਜਾਂ ਭਗਤ ਵਜੋਂ ਦਰਸਾਇਆ ਗਿਆ ਹੈ ਜੋ ਪਰਮਾਤਮਾ ਨੂੰ ਵਿਸ਼ਨੂੰ ਰੂਪ ਵਿੱਚ ਪੂਜਦਾ ਸੀ , ਪ੍ਰਹਿਲਾਦ ਆਪਣੀ ਸਤ ਨਿਸ਼ਠਾ, ਸਮੱਰਪਣ , ਪਰਮਾਤਮ ਵਿਸਵਾਸ਼ ,ਧਾਰਮਿਕਤਾ ਅਤੇ ਭਗਤੀ ਲਈ ਜਾਣਿਆ ਜਾਂਦਾ ਹੈ। ਆਪਣੇ ਪਿਤਾ, ਹਿਰਣਯਾਕਸ਼ਪ ਦੇ ਸਖਤ ਵਿਰੋਧ, ਕੁਰੱਖਤ ਸੁਭਾਅ ਦੇ ਬਾਵਜੂਦ, ਉਸ ਨੇ ਭਗਵਾਨ ਵਿਸ਼ਨੂੰ ਪ੍ਰਤੀ ਆਪਣੀ ਭਗਤੀ ਜਾਰੀ ਰੱਖੀ। ਵੈਸ਼ਨਵ ਪਰੰਪਰਾਵਾਂ ਅਤੇ ਹਿੰਦੂ ਧਰਮ ਦੇ ਪੈਰੋਕਾਰਾਂ ਦੁਆਰਾ ਉਸਨੂੰ ਇੱਕ ਮਹਾਨ ਭਗਤ ਮੰਨਿਆ ਜਾਂਦਾ ਹੈ ਅਤੇ ਪਰਮਾਤਮਾ ਦੇ ਨਰਸਿੰਘ ਅਵਤਾਰ ਦਾ ਕਾਰਣ ਬਣਿਆ ਅਤੇ ਪਰਮਾਤਮਾ ਦੀ ਭਗਤੀ ਵਿੱਚ ਵਿਸ਼ਵਾਸ ਰੱਖਣ ਵਾਲੇ ਭਗਤਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਭਗਵਤ ਪੁਰਾਣ ਜੋ ਕਿ ਇੱਕ ਮਾਨਤਾ ਪ੍ਰਾਪਤ ਗ੍ਰੰਥ ਹੈ ਜਿਸ ਵਿੱਚ ਪ੍ਰਹਿਲਾਦ ਵਿਸ਼ਨੂੰ ਦੀ ਪ੍ਰੇਮ ਪੂਜਾ ਦੀ ਪ੍ਰਕਿਰਿਆ ਦਾ ਵਰਣਨ ਕੀਤਾ ਹੈ। ਪੁਰਾਣਾਂ ਦੀਆਂ ਜ਼ਿਆਦਾਤਰ ਕਹਾਣੀਆਂ ਪ੍ਰਹਿਲਾਦ ਦੀਆਂ ਛੋਟੀ ਉਮਰ ਦੇ ਬੱਚੇ ਦੀਆਂ ਸਰਗਰਮੀਆਂ 'ਤੇ ਆਧਾਰਿਤ ਹਨ, ਅਤੇ ਉਸ ਨੂੰ ਆਮ ਤੌਰ 'ਤੇ ਚਿੱਤਰਾਂ ਅਤੇ ਦ੍ਰਿਸ਼ਟਾਂਤਾਂ ਵਿੱਚ ਦਰਸਾਇਆ ਗਿਆ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,0,0,0,0,0,0, 13

    1 ਦਿਨ ਸਟ੍ਰੀਕ

    🔍 🗞️
  93. 93

    ਆਮ ਆਦਮੀ ਪਾਰਟੀ

    ਆਮ ਆਦਮੀ ਪਾਰਟੀ

    ਆਮ ਆਦਮੀ ਪਾਰਟੀ (abbr.

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0,12,0,0,0,0,0, 13

    1 ਦਿਨ ਸਟ੍ਰੀਕ

    🔍 🗞️
  94. 94

    ਚਰਨ ਦਾਸ ਸਿੱਧੂ

    ਚਰਨ ਦਾਸ ਸਿੱਧੂ

    ਚਰਨਦਾਸ ਸਿੱਧੂ (22 ਮਾਰਚ 1938 - 19 ਨਵੰਬਰ 2013) ਇੱਕ ਪੰਜਾਬੀ ਨਾਟਕਕਾਰ ਅਤੇ ਅਧਿਆਪਕ ਸੀ। ਉਸਨੇ 38 ਨਾਟਕ ਲਿਖੇ ਹਨ। ਇਨ੍ਹਾਂ ਤੋਂ ਬਿਨਾਂ ਉਸਨੇ ਗਿਆਰਾਂ ਹੋਰ ਕਿਤਾਬਾਂ ਲਿਖੀਆਂ ਹਨ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,17,23,12,0,0,19,21,0, 13

    1 ਦਿਨ ਸਟ੍ਰੀਕ

    🔍 🗞️
  95. 95

    ਅਲਮੂਦੇਨਾ ਗਿਰਜਾਘਰ

    ਅਲਮੂਦੇਨਾ ਗਿਰਜਾਘਰ

    ਅਲਮੂਦੇਨਾ ਗਿਰਜਾਘਰ (ਸਪੇਨੀ: Catedral de Almudena) ਮਾਦਰੀਦ, ਸਪੇਨ ਦੇ ਰੋਮਨ ਕੈਥੋਲਿਕ ਦਾ ਵੱਡਾ ਗਿਰਜਾਘਰ ਹੈ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️
  96. 96

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,17,0,0,0,0,15,0, 12

    1 ਦਿਨ ਸਟ੍ਰੀਕ

    🔍 🗞️
  97. 97

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ (ਅੰਗਰੇਜ਼ੀ:Kulbir Singh Kaang, 1936 - 1 ਨਵੰਬਰ 2008) ਪੰਜਾਬ ਦੇ ਸਾਹਿਤ ਅਕਾਦਮੀ ਅਵਾਰਡ ਜੇਤੂ ਲੇਖਕ ਅਤੇ ਆਲੋਚਕ ਸਨ।

    12 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,0,26,15,0,25,18,20,20, 12

    5 ਦਿਨ ਸਟ੍ਰੀਕ

    🔍 🗞️
  98. 98

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ

    ਗੁਰਬਖ਼ਸ਼ ਸਿੰਘ ਪ੍ਰੀਤਲੜੀ (26 ਅਪ੍ਰੈਲ 1895 - 20 ਅਗਸਤ 1977) ਪੰਜਾਬੀ ਦਾ ਇੱਕ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਸੀ। ਇਨ੍ਹਾਂ ਨੂੰ ਪੰਜਾਬੀ ਵਾਰਤਕ ਨੂੰ ਸਿਖਰ ਉੱਪਰ ਲਿਜਾਣ ਵਾਲਾ ਅਤੇ ਸਭ ਤੋਂ ਜ਼ਿਆਦਾ ਵਾਰਤਕ ਰਚਣ ਵਾਲਾ ਲੇਖਕ ਕਿਹਾ ਜਾਂਦਾ ਹੈ। ਗੁਰਬਖਸ ਸਿੰਘ ਨੇ 50 ਤੋਂ ਜ਼ਿਆਦਾ ਕਿਤਾਬਾਂ ਦੀ ਰਚਨਾ ਕੀਤੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,15,0,0,0,0,15,20,0, 12

    1 ਦਿਨ ਸਟ੍ਰੀਕ

    🔍 🗞️
  99. 99

    ਸੁਜਾਨ ਸਿੰਘ

    ਸੁਜਾਨ ਸਿੰਘ

    ਸੁਜਾਨ ਸਿੰਘ (29 ਜੁਲਾਈ 1908 ਜਾਂ 29 ਜੁਲਾਈ 1909,- 21 ਅਪਰੈਲ 1993) ਇੱਕ ਪੰਜਾਬੀ ਕਹਾਣੀਕਾਰ ਸਨ। ਹਾਲਾਂਕਿ ਉਹਨਾਂ ਦੀ ਪਛਾਣ ਇੱਕ ਕਹਾਣੀਕਾਰ ਦੇ ਤੌਰ ’ਤੇ ਹੈ ਪਰ ਉਹਨਾਂ ਕੁਝ ਲੇਖ ਵੀ ਲਿਖੇ। ਉਹਨਾਂ ਦਾ ਪਹਿਲਾ ਲੇਖ, ਤਵਿਆਂ ਦਾ ਵਾਜਾ ਉਸ ਵੇਲ਼ੇ ਦੇ ਇੱਕ ਮਾਹਵਾਰੀ ਰਸਾਲੇ ਲਿਖਾਰੀ ਵਿੱਚ ਛਪਿਆ। ਬਾਅਦ ਵਿੱਚ ਉਹਨਾਂ ਦੇ ਦੋ ਲੇਖ ਸੰਗ੍ਰਹਿ ਛਪੇ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)15,0,19,23,0,19,16,26,0, 12

    1 ਦਿਨ ਸਟ੍ਰੀਕ

    🔍 🗞️
  100. 100

    ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ

    ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ

    1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,0,0,0,0,0,0, 12

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: