ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    118 ਵਾਰੀ ਵੇਖਿਆ ਗਿਆ (↑45 ਕੱਲ੍ਹ ਤੋਂ)36,22,22,27,24,42,73, 118

    7+ ਦਿਨ ਸਟ੍ਰੀਕ

    🔍 🗞️
  2. 2

    2005

    2005

    2005 21ਵੀਂ ਸਦੀ ਅਤੇ 2000 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।

    102 ਵਾਰੀ ਵੇਖਿਆ ਗਿਆ (↑102 ਕੱਲ੍ਹ ਤੋਂ)0,0,0,0,0,0,0, 102

    1 ਦਿਨ ਸਟ੍ਰੀਕ

    🔍 🗞️
  3. 3

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    95 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)47,45,70,60,62,141,110, 95

    7+ ਦਿਨ ਸਟ੍ਰੀਕ

    🔍 🗞️
  4. 4

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    81 ਵਾਰੀ ਵੇਖਿਆ ਗਿਆ (↑39 ਕੱਲ੍ਹ ਤੋਂ)30,27,25,34,33,37,42, 81

    7+ ਦਿਨ ਸਟ੍ਰੀਕ

    🔍 🗞️
  5. 5

    ਪੰਜਾਬ ਕਿੰਗਜ਼

    ਪੰਜਾਬ ਕਿੰਗਜ਼

    ਪੰਜਾਬ ਕਿੰਗਜ਼ ਮੋਹਾਲੀ ਵਿੱਚ ਸਥਿਤ ਇੱਕ ਕ੍ਰਿਕਟ ਦੀ ਟੀਮ ਹੈ, ਜੋ ਇੰਡੀਅਨ ਪ੍ਰੀਮੀਅਰ ਲੀਗ ਦੀਆਂ ਅੱਠ ਟੀਮਾਂ ਵਿੱਚੋਂ ਇੱਕ ਹੈ। ਟੀਮ ਦਾ ਮੁੱਖ ਖਿਡਾਰੀ ਅਤੇ ਕਪਤਾਨ ਸ਼੍ਰੇਅਸ ਅਈਅਰ ਹੈ। ਟੀਮ ਦਾ ਕੋਚ ਰਿੱਕੀ ਪੋਂਟਿੰਗ ਹੈ, ਜੋ ਇੱਕ ਪੁਰਾਣਾ ਖਿਡਾਰੀ ਹੈ। ਟੀਮ ਦੇ ਮਾਲਿਕ ਪ੍ਰੀਤੀ ਜ਼ਿੰਟਾ, ਨੇਸ ਵਾਡੀਆ, ਕਰਨ ਪਾਲ, ਅਤੇ ਮੋਹਿਤ ਬਰਮਨ ਹਨ। ਟੀਮ ਦਾ ਨਿੱਜੀ ਮੈਦਾਨ ਮੋਹਾਲੀ ਵਿਖੇ ਸਥਿਤ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਹੈ। 2010 ਦੇ ਆਈਪੀਐਲ ਤੋਂ, ਉਹ ਆਪਣੀਆਂ ਕੁਝ ਘਰੇਲੂ ਖੇਡਾਂ ਧਰਮਸ਼ਾਲਾ ਜਾਂ ਇੰਦੌਰ ਵਿੱਚ ਖੇਡ ਰਹੇ ਹਨ.

    80 ਵਾਰੀ ਵੇਖਿਆ ਗਿਆ (↑80 ਕੱਲ੍ਹ ਤੋਂ)0,0,0,0,0,0,0, 80

    1 ਦਿਨ ਸਟ੍ਰੀਕ

    🔍 🗞️
  6. 6

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    77 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)29,26,53,30,32,48,42, 77

    7+ ਦਿਨ ਸਟ੍ਰੀਕ

    🔍 🗞️
  7. 7

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ

    ਸੁਖਵਿੰਦਰ ਅੰਮ੍ਰਿਤ ਪੰਜਾਬੀ ਗ਼ਜ਼ਲਗੋ ਹੈ। ਆਧੁਨਿਕ ਬੋਧ ਦੀ ਪੰਜਾਬੀ ਗ਼ਜ਼ਲ ਲਿਖਦੀ ਹੈ।

    76 ਵਾਰੀ ਵੇਖਿਆ ਗਿਆ (↑27 ਕੱਲ੍ਹ ਤੋਂ)27,17,19,23,32,23,49, 76

    7+ ਦਿਨ ਸਟ੍ਰੀਕ

    🔍 🗞️
  8. 8

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    68 ਵਾਰੀ ਵੇਖਿਆ ਗਿਆ (↑48 ਕੱਲ੍ਹ ਤੋਂ)27,24,22,19,17,18,20, 68

    7+ ਦਿਨ ਸਟ੍ਰੀਕ

    🔍 🗞️
  9. 9

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ

    ਅਕੈਡਮੀ ਆਫ਼ ਪੰਜਾਬ ਇਨ ਨਾਰਥ ਅਮੈਰੀਕਾ, (APNA) ਅਮਰੀਕਾ ਵਿੱਚ ਸਥਿਤ ਪੰਜਾਬੀ ਸਾਹਿਤ,ਭਾਸ਼ਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਕਾਰਜਸ਼ੀਲ ਇੱਕ ਗੈਰ-ਸਰਕਾਰੀ ਅਤੇ ਗੈਰ-ਮੁਨਾਫਾ ਸਵੈ-ਸੇਵੀ ਸੰਸਥਾ ਵਿਸ਼ਵੀ ਸੰਸਥਾ ਹੈ ਜੋ 1984 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸੰਸਥਾ ਦੀ ਵਿੱਲਖਣਤਾ ਇਹ ਹੈ ਕਿ ਇਹ ਸਾਰੇ ਵਿਸ਼ਵ ਦੇ ਪੰਜਾਬੀਆਂ ਦੀ ਸਾਂਝੀਵਾਲਤਾ ਦੀ ਨੁਮਾਇੰਦਗੀ ਕਰਦੀ ਹੈ ਜਿਸ ਵਿੱਚ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਦੇ ਅਤੇ ਹੋਰ ਵੱਖੋ-ਵੱਖ ਦੇਸਾਂ ਵਿੱਚ ਵੱਸਦੇ ਪੰਜਾਬੀ ਲੇਖਕ ਅਤੇ ਬੁੱਧੀਜੀਵੀ ਸਾਂਝੇ ਰੂਪ ਵਿੱਚ ਸ਼ਿਰਕਤ ਕਰਦੇ ਹਨ। ਇਸ ਸੰਸਥਾ ਵੱਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਦੇ ਗੁਰਮੁਖੀ ਅਤੇ ਸ਼ਾਹਮੁਖੀ ਲਿਪੀਆਂ ਦੇ ਵਖਰੇਵੇਂ ਕਰਨ ਪਏ ਪਾੜੇ ਨੂੰ ਮਿਟਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਜ਼ਿਆਦਾਤਰ ਸਮੱਗਰੀ ਨੂੰ ਦੋਹਾਂ ਲਿਪੀਆਂ ਵਿੱਚ ਪੇਸ਼ ਕਰਨ ਦੀ ਕੋਸ਼ਿਸ ਕੀਤੀ ਜਾਂਦੀ ਹੈ। ਅਕੈਡਮੀ ਵੱਲੋ ਇੱਕ ਸਾਂਝ ਨਾਮ ਦਾ ਮੈਗਜ਼ੀਨ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਹੈ ਜੋ ਸ਼ਾਹਮੁਖੀ ਅਤੇ ਗੁਰੁਮੁਖੀ ਦੋਵਾਂ ਲਿਪੀਆਂ ਵਿੱਚ ਲਾਹੌਰ ਅਤੇ ਲੁਧਿਆਣਾ ਤੋਂ ਪ੍ਰਕਾਸ਼ਿਤ ਹੁੰਦਾ ਹੈ।ਇਸ ਸੰਸਥਾ ਨੇ ਆਪਣੀ ਇੱਕ ਵਧੀਆ ਤਰੀਕੇ ਦੀ ਵੈੱਬਸਾਈਟ ਬਣਾਈ ਹੋਈ ਹੈ ਜਿਸ ਉੱਤੇ ਸਾਹਿਤ, ਸੱਭਿਆਚਾਰ, ਭਾਸ਼ਾ ਅਤੇ ਖੋਜ ਦੀ ਸਮੱਗਰੀ ਸਲੀਕੇ ਨਾਲ ਅਤੇ ਤਰਤੀਬ-ਬੱਧ ਤਰੀਕੇ ਨਾਲ ਪੇਸ਼ ਕੀਤੀ ਹੋਈ ਹੈ। ਸੰਸਥਾ ਨੇ ਇਹ ਵੈੱਬਸਾਈਟ 2010 ਵਿੱਚ ਬਣਾਈ ਸੀ। ਇਸ ਤੋਂ ਇਲਾਵਾ ਇਸ ਅਕੈਡਮੀ ਦੀ ਵੈੱਬਸਾਈਟ 'ਤੇ ਪੰਜਾਬੀ ਗੀਤ ਸੰਗੀਤ, ਸੂਫ਼ੀ ਕਾਵਿ, ਫ਼ਿਲਮਾਂ, ਨਾਟਕ ਆਦਿ ਦੀਆਂ ਆਡੀਓ, ਵੀਡੀਓ ਵੀ ਵੱਡੀ ਗਿਣਤੀ ਵਿੱਚ ਪੇਸ਼ ਕੀਤੀਆਂ ਹੋਈਆਂ ਹਨ। ਇਹ ਸੰਸਥਾ ਦੋਵਾਂ ਪੰਜਾਬਾਂ ਵਿੱਚ ਸਾਂਝਾਂ ਦਾ ਪੁਲ ਉਸਾਰਨ ਦੀ ਵਚਨਬੱਧਤਾ ਦੀ ਪਿਰਤ ਪੱਕਾ ਕਰਨ ਵਾਲੀ ਸੰਸਥਾ ਆਖੀ ਜਾ ਸਕਦੀ ਹੈ।

    66 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)135,71,97,58,55,32,57, 66

    7+ ਦਿਨ ਸਟ੍ਰੀਕ

    🔍 🗞️
  10. 10

    ਨਵੰਬਰ

    ਨਵੰਬਰ

    ਨਵੰਬਰ ਸਾਲ ਦਾ ਗਿਆਰਵਾਂ ਮਹੀਨਾ ਹੈ।

    63 ਵਾਰੀ ਵੇਖਿਆ ਗਿਆ (↑63 ਕੱਲ੍ਹ ਤੋਂ)0,0,0,0,0,0,0, 63

    1 ਦਿਨ ਸਟ੍ਰੀਕ

    🔍 🗞️
  11. 11

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    60 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)56,84,121,132,64,101,71, 60

    7+ ਦਿਨ ਸਟ੍ਰੀਕ

    🔍 🗞️
  12. 12

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    58 ਵਾਰੀ ਵੇਖਿਆ ਗਿਆ (↑38 ਕੱਲ੍ਹ ਤੋਂ)29,32,35,21,28,28,20, 58

    7+ ਦਿਨ ਸਟ੍ਰੀਕ

    🔍 🗞️
  13. 13

    ਆਤਮਜੀਤ

    ਆਤਮਜੀਤ

    ਆਤਮਜੀਤ (ਜਨਮ 1950) ਇੱਕ ਭਾਰਤੀ ਸੰਗੀਤ ਨਾਟਕ ਅਕੈਡਮੀ ਇਨਾਮ ਜੇਤੂ ਪੰਜਾਬੀ ਨਾਟਕਕਾਰ ਹੈ। ਉਸਨੇ ਐਬਸਰਡ ਸ਼ੈਲੀ ਦੇ ਅਧਾਰ 'ਤੇ ਨਾਟਕ ਲਿਖੇ।

    51 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)30,27,26,32,16,23,32, 51

    7+ ਦਿਨ ਸਟ੍ਰੀਕ

    🔍 🗞️
  14. 14

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ

    ਕੁਲਬੀਰ ਸਿੰਘ ਕਾਂਗ (ਅੰਗਰੇਜ਼ੀ:Kulbir Singh Kaang, 1936 - 1 ਨਵੰਬਰ 2008) ਪੰਜਾਬ ਦੇ ਸਾਹਿਤ ਅਕਾਦਮੀ ਅਵਾਰਡ ਜੇਤੂ ਲੇਖਕ ਅਤੇ ਆਲੋਚਕ ਸਨ।

    51 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)25,14,20,28,23,20,44, 51

    7+ ਦਿਨ ਸਟ੍ਰੀਕ

    🔍 🗞️
  15. 15

    ਹਿੰਦੀ ਭਾਸ਼ਾ

    ਹਿੰਦੀ ਭਾਸ਼ਾ

    ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਬੋਲੀ ਅ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਆ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 5 ਕਰੋੜ 20 ਲੱਖ ਵਾਸੀਆਂ ਨੇ ਇਹਨੂੰ ਆਵਦੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ

    49 ਵਾਰੀ ਵੇਖਿਆ ਗਿਆ (↑49 ਕੱਲ੍ਹ ਤੋਂ)0,0,0,0,0,0,0, 49

    1 ਦਿਨ ਸਟ੍ਰੀਕ

    🔍 🗞️
  16. 16

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (19 ਅਗਸਤ 1942 –15 ਜੂਨ 2017) ਮਾਨਸਾ ਜ਼ਿਲ੍ਹੇ, ਪੰਜਾਬ ਦਾ ਇੱਕ ਪ੍ਰਸਿੱਧ ਪੰਜਾਬੀ ਨਾਟਕਕਾਰ ਸੀ। ਉਸਦਾ ਜਨਮ 1942 ਵਿੱਚ ਕੁੰਭੜਵਾਲ, ਸੰਗਰੂਰ ਜ਼ਿਲ੍ਹਾ, ਪੰਜਾਬ, ਭਾਰਤ ਵਿੱਚ ਹੋਇਆ ਸੀ। ਪਰ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਉਹਨਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਵਿੱਚ ਬਤੀਤ ਕੀਤਾ।

    48 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)49,35,32,35,16,22,23, 48

    7+ ਦਿਨ ਸਟ੍ਰੀਕ

    🔍 🗞️
  17. 17

    ਹੋਲੀ

    ਹੋਲੀ

    ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।

    45 ਵਾਰੀ ਵੇਖਿਆ ਗਿਆ (↑45 ਕੱਲ੍ਹ ਤੋਂ)0,0,0,0,0,0,0, 45

    1 ਦਿਨ ਸਟ੍ਰੀਕ

    🔍 🗞️
  18. 18

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    44 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)17,18,21,17,22,16,19, 44

    7+ ਦਿਨ ਸਟ੍ਰੀਕ

    🔍 🗞️
  19. 19

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    44 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)51,41,44,43,40,37,32, 44

    7+ ਦਿਨ ਸਟ੍ਰੀਕ

    🔍 🗞️
  20. 20

    ਬੰਗਾਲੀ ਭਾਸ਼ਾ

    ਬੰਗਾਲੀ ਭਾਸ਼ਾ

    ਬੰਗਾਲੀ ਭਾਸ਼ਾ ਜਾਂ ਬਾਂਗਲਾ ਭਾਸ਼ਾ (বাংলা ਬਾਙਲਾ [ˈbaŋla] ( ਸੁਣੋ)) ਬੰਗਲਾਦੇਸ਼ ਅਤੇ ਭਾਰਤ ਦੇ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਦੇ ਤ੍ਰਿਪੁਰਾ ਅਤੇ ਅਸਮ ਰਾਜਾਂ ਦੇ ਕੁਝ ਪ੍ਰਾਂਤਾਂ ਵਿੱਚ ਬੋਲੀ ਜਾਣ ਵਾਲੀ ਇੱਕ ਪ੍ਰਮੁੱਖ ਭਾਸ਼ਾ ਹੈ। ਭਾਸ਼ਾਈ ਪਰਿਵਾਰ ਦੀ ਨਜ਼ਰ ਵਿੱਚ ਇਹ ਹਿੰਦ-ਯੂਰਪੀ ਭਾਸ਼ਾ ਪਰਿਵਾਰ ਦੀ ਮੈਂਬਰ ਹੈ। ਇਸ ਪਰਿਵਾਰ ਦੀਆਂ ਹੋਰ ਪ੍ਰਮੁੱਖ ਭਾਸ਼ਾਵਾਂ ਪੰਜਾਬੀ, ਹਿੰਦੀ, ਨੇਪਾਲੀ, ਗੁਜਰਾਤੀ, ਅਸਮੀਆ, ਉੜੀਆ, ਮੈਥਲੀ ਆਦਿ ਭਾਸ਼ਾਵਾਂ ਹਨ। ਬਾਂਗਲਾ ਬੋਲਣ ਵਾਲਿਆਂ ਦੀ ਗਿਣਤੀ ਲਗਭਗ 23 ਕਰੋੜ ਹੈ ਅਤੇ ਇਹ ਸੰਸਾਰ ਦੀ ਛੇਵੀਂ ਸਭ ਤੋਂ ਵੱਡੀ ਭਾਸ਼ਾ ਹੈ। ਇਸ ਨੂੰ ਬੋਲਣ ਵਾਲੇ ਬੰਗਲਾਦੇਸ਼ ਅਤੇ ਭਾਰਤ ਦੇ ਇਲਾਵਾ ਸੰਸਾਰ ਦੇ ਬਹੁਤ ਸਾਰੇ ਹੋਰ ਦੇਸ਼ਾਂ ਵਿੱਚ ਵੀ ਫੈਲੇ ਹਨ।

    44 ਵਾਰੀ ਵੇਖਿਆ ਗਿਆ (↑44 ਕੱਲ੍ਹ ਤੋਂ)0,0,0,0,0,0,0, 44

    1 ਦਿਨ ਸਟ੍ਰੀਕ

    🔍 🗞️
  21. 21

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    44 ਵਾਰੀ ਵੇਖਿਆ ਗਿਆ (↑30 ਕੱਲ੍ਹ ਤੋਂ)0,0,0,12,0,0,14, 44

    2 ਦਿਨ ਸਟ੍ਰੀਕ

    🔍 🗞️
  22. 22

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ

    ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।

    43 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)80,47,29,30,40,17,29, 43

    7+ ਦਿਨ ਸਟ੍ਰੀਕ

    🔍 🗞️
  23. 23

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    42 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)36,25,40,41,36,40,39, 42

    7+ ਦਿਨ ਸਟ੍ਰੀਕ

    🔍 🗞️
  24. 24

    ਕੋਲਕਾਤਾ ਨਾਇਟ ਰਾਈਡਰਜ਼

    ਕੋਲਕਾਤਾ ਨਾਇਟ ਰਾਈਡਰਜ਼

    ਕੋਲਕਾਤਾ ਨਾਇਟ ਰਾਈਡੱਰਜ਼ (KKR ਵੀ ਕਿਹਾ ਜਾਂਦਾ ਹੈ) ਇੱਕ ਕ੍ਰਿਕਟ ਟੀਮ ਹੈ, ਜੋ ਕਿ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਕੋਲਕਾਤਾ ਸ਼ਹਿਰ ਲਈ ਖੇਡਦੀ ਹੈ। ਇਸ ਫ਼ਰੈਂਚੈਜੀ ਦੀ ਮਲਕੀਅਤ ਬਾਲੀਵੁੱਡ ਅਦਾਕਾਰ ਸ਼ਾਹ ਰੁਖ ਖ਼ਾਨ, ਅਦਾਕਾਰਾ ਜੂਹੀ ਚਾਵਲਾ ਅਤੇ ਜੈ ਮਹਿਤਾ ਕੋਲ ਹੈ। ਟੀਮ ਦਾ ਕਪਤਾਨ ਦਿਨੇਸ਼ ਕਾਰਤਿਕ ਅਤੇ ਟੀਮ ਦਾ ਕੋਚ ਜੈਕਸ ਕਾਲੀਸ ਹੈ। ਟੀਮ ਦਾ ਘਰੇਲੂ ਮੈਦਾਨ ਈਡਨ ਗਾਰਡਨਸ ਹੈ, ਜੋ ਕਿ ਭਾਰਤ ਜਾ ਸਭ ਤੋਂ ਵੱਡਾ ਅਤੇ ਦਰਸ਼ਕਾਂ ਦੇ ਬੈਠਣ ਪੱਖੋਂ ਵਿਸ਼ਵ ਦਾ ਦੂਜਾ ਵੱਡਾ ਕ੍ਰਿਕਟ ਮੈਦਾਨ ਹੈ।

    40 ਵਾਰੀ ਵੇਖਿਆ ਗਿਆ (↑40 ਕੱਲ੍ਹ ਤੋਂ)0,0,0,0,0,0,0, 40

    1 ਦਿਨ ਸਟ੍ਰੀਕ

    🔍 🗞️
  25. 25

    ਯਿਸ਼ੂ

    ਯਿਸ਼ੂ

    40 ਵਾਰੀ ਵੇਖਿਆ ਗਿਆ (↑40 ਕੱਲ੍ਹ ਤੋਂ)0,0,0,0,0,0,0, 40

    1 ਦਿਨ ਸਟ੍ਰੀਕ

    🔍 🗞️
  26. 26

    2 ਜਨਵਰੀ

    2 ਜਨਵਰੀ

    18 ਪੋਹ ਨਾ: ਸ਼ਾ:

    40 ਵਾਰੀ ਵੇਖਿਆ ਗਿਆ (↑40 ਕੱਲ੍ਹ ਤੋਂ)0,0,0,0,0,0,0, 40

    1 ਦਿਨ ਸਟ੍ਰੀਕ

    🔍 🗞️
  27. 27

    ਚਰਨ ਦਾਸ ਸਿੱਧੂ

    ਚਰਨ ਦਾਸ ਸਿੱਧੂ

    ਚਰਨਦਾਸ ਸਿੱਧੂ (22 ਮਾਰਚ 1938 - 19 ਨਵੰਬਰ 2013) ਇੱਕ ਪੰਜਾਬੀ ਨਾਟਕਕਾਰ ਅਤੇ ਅਧਿਆਪਕ ਸੀ। ਉਸਨੇ 38 ਨਾਟਕ ਲਿਖੇ ਹਨ। ਇਨ੍ਹਾਂ ਤੋਂ ਬਿਨਾਂ ਉਸਨੇ ਗਿਆਰਾਂ ਹੋਰ ਕਿਤਾਬਾਂ ਲਿਖੀਆਂ ਹਨ।

    39 ਵਾਰੀ ਵੇਖਿਆ ਗਿਆ (↑39 ਕੱਲ੍ਹ ਤੋਂ)0,15,13,21,0,0,0, 39

    1 ਦਿਨ ਸਟ੍ਰੀਕ

    🔍 🗞️
  28. 28

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    39 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)20,34,27,32,20,24,46, 39

    7+ ਦਿਨ ਸਟ੍ਰੀਕ

    🔍 🗞️
  29. 29

    ਮਨਿੰਦਰ ਕਾਂਗ

    ਮਨਿੰਦਰ ਕਾਂਗ

    ਮਨਿੰਦਰ ਕਾਂਗ ਪੰਜਾਬੀ ਆਲੋਚਕ, ਕਹਾਣੀਕਾਰ ਅਤੇ ਵਿਦਵਾਨ ਸੀ।

    39 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)25,38,35,37,29,39,49, 39

    7+ ਦਿਨ ਸਟ੍ਰੀਕ

    🔍 🗞️
  30. 30

    ਮਣੀਪੁਰ

    ਮਣੀਪੁਰ

    ਮਨੀਪੁਰ ਉਤਰੀ-ਪੂਰਬੀ ਭਾਰਤ ਦਾ ਇੱਕ ਰਾਜ ਹੈ।

    38 ਵਾਰੀ ਵੇਖਿਆ ਗਿਆ (↑38 ਕੱਲ੍ਹ ਤੋਂ)0,0,0,0,0,0,0, 38

    1 ਦਿਨ ਸਟ੍ਰੀਕ

    🔍 🗞️
  31. 31

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    38 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)32,28,28,35,25,47,31, 38

    7+ ਦਿਨ ਸਟ੍ਰੀਕ

    🔍 🗞️
  32. 32

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ

    ਸੰਤ ਰਾਮ ਉਦਾਸੀ (20 ਅਪ੍ਰੈਲ 1939- 6 ਨਵੰਬਰ 1986) ਪੰਜਾਬੀ ਕਵੀ ਅਤੇ ਗੀਤਕਾਰ ਸੀ। ਉਹ ਆਪਣੇ ਗੀਤ ਆਪ ਹੇਕ ਨਾਲ ਗਾਉਣ ਵਾਲੇ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ।

    38 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)22,19,21,15,22,22,32, 38

    7+ ਦਿਨ ਸਟ੍ਰੀਕ

    🔍 🗞️
  33. 33

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.

    38 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)26,24,27,20,26,23,27, 38

    7+ ਦਿਨ ਸਟ੍ਰੀਕ

    🔍 🗞️
  34. 34

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    37 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)33,32,36,40,27,50,34, 37

    7+ ਦਿਨ ਸਟ੍ਰੀਕ

    🔍 🗞️
  35. 35

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    37 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)29,20,25,23,25,19,22, 37

    7+ ਦਿਨ ਸਟ੍ਰੀਕ

    🔍 🗞️
  36. 36

    ਇਲੂਮੀਨਾਤੀ

    ਇਲੂਮੀਨਾਤੀ

    ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"

    37 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)13,24,22,12,22,0,28, 37

    2 ਦਿਨ ਸਟ੍ਰੀਕ

    🔍 🗞️
  37. 37

    ਪੰਜ ਪਿਆਰੇ

    ਪੰਜ ਪਿਆਰੇ

    ਪੰਜ ਪਿਆਰੇ ਉਹ ਪਹਿਲੇ ਪੰਜ ਵਿਅਕਤੀ ਸਨ ਜਿਹਨਾ ਨੂੰ ਗੁਰੂ ਗੋਬਿੰਦ ਸਿੰਘ ਸੰਨ 1699ਈ.

    36 ਵਾਰੀ ਵੇਖਿਆ ਗਿਆ (↑36 ਕੱਲ੍ਹ ਤੋਂ)0,0,0,0,0,0,0, 36

    1 ਦਿਨ ਸਟ੍ਰੀਕ

    🔍 🗞️
  38. 38

    ਸਵਰਾਜਬੀਰ

    ਸਵਰਾਜਬੀਰ

    ਡਾ.

    36 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)20,30,20,25,20,20,24, 36

    7+ ਦਿਨ ਸਟ੍ਰੀਕ

    🔍 🗞️
  39. 39

    ਫ਼ੈਜ਼ ਅਹਿਮਦ ਫ਼ੈਜ਼

    ਫ਼ੈਜ਼ ਅਹਿਮਦ ਫ਼ੈਜ਼

    ਫ਼ੈਜ਼ ਅਹਿਮਦ ਫ਼ੈਜ਼ (13 ਫ਼ਰਵਰੀ 1911-20 ਨਵੰਬਰ 1984) ਇੱਕ ਖੱਬੇ-ਪੱਖੀ ਬੁੱਧੀਜੀਵੀ ਅਤੇ ਕ੍ਰਾਂਤੀਕਾਰੀ ਉਰਦੂ ਅਤੇ ਪੰਜਾਬੀ ਸ਼ਾਇਰ ਸੀ। ਉਹ ਅਮਨ ਲਹਿਰ ਦੇ ਸਰਗਰਮ ਕਾਰਕੁਨ ਅਤੇ ਕਮਿਊਨਿਸਟ ਸੀ। ਮਿਰਜ਼ਾ ਗ਼ਾਲਿਬ ਅਤੇ ਅੱਲਾਮਾ ਇਕਬਾਲ ਦੀ ਤਰ੍ਹਾਂ ਉਹ ਪਾਰਦੇਸ਼ੀ ਪਛਾਣ ਸਥਾਪਤ ਕਰ ਗਿਆ।

    36 ਵਾਰੀ ਵੇਖਿਆ ਗਿਆ (↑36 ਕੱਲ੍ਹ ਤੋਂ)0,0,0,0,0,0,0, 36

    1 ਦਿਨ ਸਟ੍ਰੀਕ

    🔍 🗞️
  40. 40

    ਚਾਰ ਸਾਹਿਬਜ਼ਾਦੇ (ਫ਼ਿਲਮ)

    ਚਾਰ ਸਾਹਿਬਜ਼ਾਦੇ (ਫ਼ਿਲਮ)

    ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।

    36 ਵਾਰੀ ਵੇਖਿਆ ਗਿਆ (↑36 ਕੱਲ੍ਹ ਤੋਂ)0,0,0,0,0,0,0, 36

    1 ਦਿਨ ਸਟ੍ਰੀਕ

    🔍 🗞️
  41. 41

    ਕੋਂਸਕੋਵੋਲਾ

    ਕੋਂਸਕੋਵੋਲਾ

    ਕੋਂਸਕੋਵੋਲਾ (Końskowola, IPA [kɔɲskɔ'vɔla]) ਦੱਖਣ ਪੋਲੈਂਡ ਦਾ ਇੱਕ ਪਿੰਡ ਹੈ।

    36 ਵਾਰੀ ਵੇਖਿਆ ਗਿਆ (↑36 ਕੱਲ੍ਹ ਤੋਂ)0,0,0,0,0,0,0, 36

    1 ਦਿਨ ਸਟ੍ਰੀਕ

    🔍 🗞️
  42. 42

    ਕਰਮਜੀਤ ਕੁੱਸਾ

    ਕਰਮਜੀਤ ਕੁੱਸਾ

    ਕਰਮਜੀਤ ਸਿੰਘ ਕੁੱਸਾ (1 ਜਨਵਰੀ 1953 - 20 ਮਾਰਚ 1998) ਪੰਜਾਬੀ ਦੇ ਪ੍ਰਸਿੱਧ ਨਾਵਲਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਨਾਵਲਾਂ ਵਿੱਚ 20ਵੀਂ ਸਦੀ ਦੀ ਆਖਰੀ ਸਦੀ ਦੌਰਾਨ ਪੰਜਾਬ ਦੀ ਨਿਮਨ ਕਿਸਾਨੀ ਦੀ ਖੁਰ ਰਹੀ ਹੋਂਦ ਨੂੰ ਅਤੇ ਦਲਿਤਾਂ ਦੇ ਮਾਨਸਿਕ ਦੁਖਾਂਤ ਨੂੰ ਚਿਤਰਿਆ ਹੈ।

    36 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)33,17,21,30,18,22,16, 36

    7+ ਦਿਨ ਸਟ੍ਰੀਕ

    🔍 🗞️
  43. 43

    ਗੁਰੂ ਨਾਨਕ ਦੇਵ

    ਗੁਰੂ ਨਾਨਕ ਦੇਵ

    35 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)0,0,0,0,0,0,0, 35

    1 ਦਿਨ ਸਟ੍ਰੀਕ

    🔍 🗞️
  44. 44

    ਸੁਖਜੀਤ (ਕਹਾਣੀਕਾਰ)

    ਸੁਖਜੀਤ (ਕਹਾਣੀਕਾਰ)

    ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।

    35 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)25,40,35,35,18,25,35, 35

    7+ ਦਿਨ ਸਟ੍ਰੀਕ

    🔍 🗞️
  45. 45

    ੧੯੯੯

    ੧੯੯੯

    35 ਵਾਰੀ ਵੇਖਿਆ ਗਿਆ (↑35 ਕੱਲ੍ਹ ਤੋਂ)0,0,0,0,0,0,0, 35

    1 ਦਿਨ ਸਟ੍ਰੀਕ

    🔍 🗞️
  46. 46

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    34 ਵਾਰੀ ਵੇਖਿਆ ਗਿਆ (↓11 ਕੱਲ੍ਹ ਤੋਂ)26,35,18,31,0,23,45, 34

    3 ਦਿਨ ਸਟ੍ਰੀਕ

    🔍 🗞️
  47. 47

    ਡਾ. ਹਰਚਰਨ ਸਿੰਘ

    ਡਾ. ਹਰਚਰਨ ਸਿੰਘ

    ਡਾ.

    34 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,21,16,16,0,18,29, 34

    3 ਦਿਨ ਸਟ੍ਰੀਕ

    🔍 🗞️
  48. 48

    ਰਸਾਇਣ ਵਿਗਿਆਨ

    ਰਸਾਇਣ ਵਿਗਿਆਨ

    ਰਸਾਇਣਿ ਵਿਗਿਆਨ ਵਿਗਿਆਨ ਦੀ ਉਹ ਸ਼ਾਖਾ ਹੈ ਜਿਸ ਵਿੱਚ ਪਦਾਰਥਾਂ ਦੀ ਸੰਰਚਨਾ, ਗੁਣਾਂ ਅਤੇ ਰਾਸਾਇਣਕ ਪ੍ਰਤੀਕਿਰਿਆਵਾਂ ਦੇ ਦੌਰਾਨ ਉਨ੍ਹਾਂ ਵਿੱਚ ਹੋਏ ਪਰਿਵਰਤਨਾਂ ਦਾ ਅਧਿਅਨ ਕੀਤਾ ਜਾਂਦਾ ਹੈ।

    34 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ)0,0,0,0,0,0,0, 34

    1 ਦਿਨ ਸਟ੍ਰੀਕ

    🔍 🗞️
  49. 49

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ

    ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919 - 01 ਫਰਵਰੀ 2020) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਹ 2007 ਦਾ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਵਿਜੇਤਾ ਸੀ।

    34 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)13,33,23,36,26,33,21, 34

    7+ ਦਿਨ ਸਟ੍ਰੀਕ

    🔍 🗞️
  50. 50

    ਧਨੀ ਰਾਮ ਚਾਤ੍ਰਿਕ

    ਧਨੀ ਰਾਮ ਚਾਤ੍ਰਿਕ

    ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ‌ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ‌

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)27,0,22,12,21,17,0, 33

    1 ਦਿਨ ਸਟ੍ਰੀਕ

    🔍 🗞️
  51. 51

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    33 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)19,23,19,17,18,15,20, 33

    7+ ਦਿਨ ਸਟ੍ਰੀਕ

    🔍 🗞️
  52. 52

    ਮਨਮੋਹਨ ਬਾਵਾ

    ਮਨਮੋਹਨ ਬਾਵਾ

    ਮਨਮੋਹਨ ਬਾਵਾ (ਜਨਮ 18 ਅਗਸਤ 1932) ਪੰਜਾਬੀ ਦਾ ਸਾਹਿਤਕਾਰ ਹੈ ਜਿਸ ਨੇ ਜਿਆਦਾਤਰ ਕਹਾਣੀਆਂ ਦੀ ਰਚਨਾ ਕੀਤੀ। ਕਹਾਣੀਆਂ ਤੋਂ ਇਲਾਵਾ ਨਾਵਲ ਤੇ ਸਫ਼ਰਨਾਮੇ ਦੀ ਵੀ ਰਚਨਾ ਕੀਤੀ।

    32 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)21,34,26,32,18,23,19, 32

    7+ ਦਿਨ ਸਟ੍ਰੀਕ

    🔍 🗞️
  53. 53

    ਕੈਨੇਡਾ

    ਕੈਨੇਡਾ

    ਕੈਨੇਡਾ ( ਜਾਂ ਕੰਨੇਡਾ ) ਉੱਤਰੀ ਅਮਰੀਕਾ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਆਲ ਆਦਿ ਸ਼ਹਿਰ ਹਨ।

    32 ਵਾਰੀ ਵੇਖਿਆ ਗਿਆ (↑32 ਕੱਲ੍ਹ ਤੋਂ)0,0,0,0,0,0,0, 32

    1 ਦਿਨ ਸਟ੍ਰੀਕ

    🔍 🗞️
  54. 54

    ਜਰਨੈਲ ਸਿੰਘ ਭਿੰਡਰਾਂਵਾਲੇ

    ਜਰਨੈਲ ਸਿੰਘ ਭਿੰਡਰਾਂਵਾਲੇ

    ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)15,0,0,0,0,0,0, 31

    1 ਦਿਨ ਸਟ੍ਰੀਕ

    🔍 🗞️
  55. 55

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    31 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)20,44,23,20,24,16,20, 31

    7+ ਦਿਨ ਸਟ੍ਰੀਕ

    🔍 🗞️
  56. 56

    ਸੂਰਜ

    ਸੂਰਜ

    ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)0,0,0,0,0,0,0, 31

    1 ਦਿਨ ਸਟ੍ਰੀਕ

    🔍 🗞️
  57. 57

    ਸਿਧਾਰਥ (ਕਲਾਕਾਰ)

    ਸਿਧਾਰਥ (ਕਲਾਕਾਰ)

    ਸਿਧਾਰਥ ਆਰਟਿਸਟ (ਜਨਮ 1956), ਅਸਲੀ ਨਾਂ ਹਰਜਿੰਦਰ ਸਿੰਘ, ਇੱਕ ਪੰਜਾਬੀ ਚਿੱਤਰਕਾਰ ਅਤੇ ਮੂਰਤੀਕਾਰ ਹੈ। ਪੰਜਾਬੀ ਕਵੀ ਸੁਰਜੀਤ ਪਾਤਰ ਦੇ ਸ਼ਬਦਾਂ ਵਿੱਚ,"ਸਿਧਾਰਥ ਨੇ ਸਥਾਨਿਕ ਰਹਿ ਕੇ ਵੀ ਅੰਤਰਰਾਸ਼ਟਰੀ ਬਣ ਕੇ ਵਿਖਾਇਆ ਹੈ, ਜੋ ਆਪਣੇ-ਆਪ ਵਿੱਚ ਬਹੁਤ ਬਹੁਤ ਵੱਡੀ ਗੱਲ ਹੈ।" ਗਊ-ਮਾਤਾ ਬਾਰੇ ਉਸਦੀਆਂ ਕਲਾਕ੍ਰਿਤੀਆਂ ਨੇ ਖਾਸ ਕਰ ਸੁਹਿਰਦ ਦਰਸ਼ਕਾਂ ਦਾ ਧਿਆਨ ਖਿੱਚਿਆ ਹੈ।

    30 ਵਾਰੀ ਵੇਖਿਆ ਗਿਆ (↑30 ਕੱਲ੍ਹ ਤੋਂ)0,0,0,0,0,0,0, 30

    1 ਦਿਨ ਸਟ੍ਰੀਕ

    🔍 🗞️
  58. 58

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    29 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)19,21,26,19,14,23,27, 29

    7+ ਦਿਨ ਸਟ੍ਰੀਕ

    🔍 🗞️
  59. 59

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ

    ਬਲਦੇਵ ਸਿੰਘ ਸੜਕਨਾਮਾ (ਜਨਮ 11 ਦਸੰਬਰ 1942) ਇੱਕ ਕਵੀ, ਨਾਟਕਕਾਰ ਅਤੇ ਨਾਵਲਕਾਰ ਹੈ। ਉਹ ਕੁਝ ਸਮਾਂ ਸਰਕਾਰੀ ਅਧਿਆਪਕ ਵੀ ਰਿਹਾ ਹੈ। ਉਸ ਨੇ ਐਮ.ਏ.ਬੀ.ਐੱਡ.

    29 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)18,25,33,35,21,31,24, 29

    7+ ਦਿਨ ਸਟ੍ਰੀਕ

    🔍 🗞️
  60. 60

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    28 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)30,24,32,20,16,24,30, 28

    7+ ਦਿਨ ਸਟ੍ਰੀਕ

    🔍 🗞️
  61. 61

    ਦਿੱਲੀ

    ਦਿੱਲੀ

    ਦਿੱਲੀ (ਹਿੰਦੀ: दिल्ली, ਅੰਗਰੇਜ਼ੀ: Delhi) ਭਾਰਤ ਦਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਹੈ ਜਿਸਦੇ ਅੰਦਰ ਨਵੀਂ ਦਿੱਲੀ ਵੀ ਆਉਂਦੀ ਹੈ ਜੋ ਕਿ ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 67 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸੱਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ 'ਤੇ ਉਭਰਿਆ। ਸ਼ਹਿਰ ਕਈ ਇਤਿਹਾਸਕ ਇਮਾਰਤਾਂ ਅਤੇ ਯਾਦਗਾਰਾਂ ਮੌਜੂਦ ਹਨ। ਦਿੱਲੀ ਸਲਤਨਤ ਦੇ ਦੌਰ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਮੌਜੂਦ ਹਨ। ਮੁਗਲ ਸਲਤਨਤ ਦੇ ਜ਼ਮਾਨੇ ਚ ਅਕਬਰ ਨੇ ਰਾਜਧਾਨੀ ਆਗਰਾ ਤੋਂ ਦਿੱਲੀ ਬਦਲ ਲਈ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)0,0,0,0,0,0,0, 28

    1 ਦਿਨ ਸਟ੍ਰੀਕ

    🔍 🗞️
  62. 62

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    28 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)41,36,41,28,24,72,23, 28

    7+ ਦਿਨ ਸਟ੍ਰੀਕ

    🔍 🗞️
  63. 63

    ਘਰੇਲੂ ਰਸੋਈ ਗੈਸ

    ਘਰੇਲੂ ਰਸੋਈ ਗੈਸ

    ਘਰੇਲੂ ਰਸੋਈ ਗੈਸ (Liquefied petroleum gas) (LPG) ਜੋ ਕਿ ਪ੍ਰੋਪੇਨ (C3H8) ਅਤੇ ਬਿਉਟੇਨ (C4H10) ਦਾ ਮਿਸ਼ਰਨ ਹੈ। ਉਕਤ ਦੋਨੋਂ ਹੀ ਹਾਈਡਰੋਕਾਰਬਨ ਹਨ ਅਤੇ ਬਹੁਤ ਜਿਆਦਾ ਬਲਣਸ਼ੀਲ ਹਨ। ਇਹਨਾਂ ਦੀ ਵਰਤੋਂ ਘਰਾਂ ਵਿੱਚ ਖਾਣਾ ਪਕਾਉਣ ਲਈ ਕੀਤੀ ਜਾਂਦੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੀ ਵਰਤੋਂ ਜਹਾਜਾਂ ਅਤੇ ਫਰਿਜਾਂ 'ਚ ਵੀ ਹੋਣ ਲੱਗ ਪਈ ਹੈ ਤਾਂ ਕਿ ਓਜੋਨ ਦੀ ਪਰਤ ਦੀ ਰੱਖਿਆ ਕੀਤੀ ਜਾ ਸਕੇ। ਦੋਨੋਂ ਗੈਸ ਦਾ ਮਿਸ਼ਰਨ ਦਾ ਅਨੁਪਾਤ ਮੋਸਮ ਅਨੁਸਾਰ ਬਦਲਦਾ ਰਹਿੰਦਾ ਹੈ ਸਰਦੀਆਂ ਦੇ ਮੋਸਮ ਵਿੱਚ ਪ੍ਰੋਪੇਨ ਅਤੇ ਗਰਮੀਆਂ ਦੇ ਮੋਸਮ ਵਿੱਚ ਬਿਉਟੇਨ ਦੀ ਮਾਤਰਾ ਵੱਧ ਹੁੰਦੀ ਹੈ। ਗੈਸ ਦੀ ਲੀਕ ਹੋਣ ਦਾ ਪਤਾ ਲਾਉਣ ਲਈ ਇਸ ਵਿੱਚ ਈਥੇਨਥਿਉਲ ਦੀ ਮਾਤਰ ਮਿਲਾਈ ਜਾਂਦੀ ਹੈ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)0,0,0,0,0,0,0, 28

    1 ਦਿਨ ਸਟ੍ਰੀਕ

    🔍 🗞️
  64. 64

    2 ਜੁਲਾਈ

    2 ਜੁਲਾਈ

    ਗ੍ਰੈਗਰੀ ਕਲੰਡਰ ਦੇ ਮੁਤਾਬਕ 2 ਜੁਲਾਈ ਸਾਲ ਦਾ 183ਵਾਂ (ਲੀਪ ਸਾਲ ਵਿੱਚ 184ਵਾਂ) ਦਿਨ ਹੁੰਦਾ ਹੈ। ਇਸ ਤੋਂ ਬਾਅਦ ਸਾਲ ਦੇ 182 ਦਿਨ ਬਾਕੀ ਰਹਿ ਜਾਂਦੇ ਹਨ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)0,0,0,0,0,0,0, 28

    1 ਦਿਨ ਸਟ੍ਰੀਕ

    🔍 🗞️
  65. 65

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    27 ਵਾਰੀ ਵੇਖਿਆ ਗਿਆ (↑27 ਕੱਲ੍ਹ ਤੋਂ)25,16,25,26,19,15,0, 27

    1 ਦਿਨ ਸਟ੍ਰੀਕ

    🔍 🗞️
  66. 66

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲਿਆਂ ਦੀ ਸੂਚੀ

    ਪੰਜਾਬੀ ਸਾਹਿਤਕ ਰਸਾਲੇ ਪੰਜਾਬੀ ਭਾਸ਼ਾ ਵਿੱਚ ਸਾਹਿਤ ਦੇ ਵਿਸ਼ੇ ਉੱਤੇ ਲਿਖੇ ਜਾਂਦੇ ਰਸਾਲੇ ਹਨ। ਵੈਸੇ ਤਾਂ ਪੰਜਾਬੀ ਵਿੱਚ ਸਾਹਿਤਕ ਪੱਤਰਕਾਰੀ 19ਵੀਂ ਸਦੀ ਵਿੱਚ ਸ਼ੁਰੂ ਹੋ ਗਈ ਸੀ ਪਰ ਨਿਰੋਲ ਸਾਹਿਤਕ ਰਸਾਲੇ ਸਾਡੇ ਸਾਹਮਣੇ 20ਵੀਂ ਸਦੀ ਵਿੱਚ ਹੀ ਆਉਂਦੇ ਹਨ।

    26 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)20,0,16,18,18,12,14, 26

    6 ਦਿਨ ਸਟ੍ਰੀਕ

    🔍 🗞️
  67. 67

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋ.

    26 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)16,13,18,15,20,28,27, 26

    7+ ਦਿਨ ਸਟ੍ਰੀਕ

    🔍 🗞️
  68. 68

    ਕੰਪਿਊਟਰ

    ਕੰਪਿਊਟਰ

    ਕੰਪਿਊਟਰ ਇੱਕ ਯੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪ੍ਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ ਦੇ ਤਹਿਤ ਕਾਰਵਾਈ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ।

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,0,0,0,0,0, 26

    1 ਦਿਨ ਸਟ੍ਰੀਕ

    🔍 🗞️
  69. 69

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    26 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)27,32,33,22,25,31,31, 26

    7+ ਦਿਨ ਸਟ੍ਰੀਕ

    🔍 🗞️
  70. 70

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ

    ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾ।

    26 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)19,27,32,32,14,0,24, 26

    2 ਦਿਨ ਸਟ੍ਰੀਕ

    🔍 🗞️
  71. 71

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    25 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)24,21,27,26,23,14,16, 25

    7+ ਦਿਨ ਸਟ੍ਰੀਕ

    🔍 🗞️
  72. 72

    ਤੁਰਕਮੇਨਿਸਤਾਨ

    ਤੁਰਕਮੇਨਿਸਤਾਨ

    ਤੁਰਕਮੇਨਸਤਾਨ ( ( ਸੁਣੋ) or ( ਸੁਣੋ); ਤੁਰਕਮੇਨ: [] Error: {{Lang}}: no text (help)Türkmenistan) (ਤੁਰਕਮੇਨਿਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮਧ ਏਸ਼ੀਆ ਵਿੱਚ ਸਥਿਤ ਇੱਕ ਤੁਰਕ ਦੇਸ਼ ਹੈ। 1991 ਤੱਕ ਤੁਰਕਮੇਨ ਸੋਵੀਅਤ ਸਮਾਜਵਾਦੀ ਲੋਕ-ਰਾਜ (ਤੁਰਕਮੇਨ ਐੱਸ ਐੱਸ ਆਰ) ਵਜੋਂ ਇਹ ਸੋਵੀਅਤ ਸੰਘ ਦਾ ਇੱਕ ਘਟਕ ਗਣਤੰਤਰ ਸੀ। ਇਸ ਦੀ ਸੀਮਾ ਦੱਖਣ ਪੂਰਵ ਵਿੱਚ ਅਫਗਾਨਿਸਤਾਨ, ਦੱਖਣ ਪੱਛਮ ਵਿੱਚ ਈਰਾਨ, ਉਤਰ ਪੂਰਵ ਵਿੱਚ ਉਜਬੇਕਿਸਤਾਨ,ਉਤਰ ਪੱਛਮ ਵਿੱਚ ਕਜਾਖਿਸਤਾਨ ਅਤੇ ਪੱਛਮ ਵਿੱਚ ਕੇਸਪਿਅਨ ਸਾਗਰ ਨਾਲ ਮਿਲਦੀ ਹੈ। ਤੁਰਕਮੇਨਸਤਾਨ ਨਾਮ ਫਾਰਸੀ ਤੋਂ ਆਇਆ ਹੈ, ਜਿਸਦਾ ਭਾਵ ਹੈ, ਤੁਰਕਾਂ ਦੀ ਭੂਮੀ। ਦੇਸ਼ ਦੀ ਰਾਜਧਾਨੀ ਅਸ਼ਗਾਬਾਤ ਹੈ। ਇਸ ਦਾ ਹਲਕੇ ਤੌਰ ਉੱਤੇ ਪਿਆਰ ਦਾ ਸ਼ਹਿਰ ਜਾਂ ਸ਼ਹਿਰ ਜਿਸ ਨੂੰ ਮੁਹੱਬਤ ਨੇ ਬਣਾਇਆ ਦੇ ਰੂਪ ਵਿੱਚ ਅਨੁਵਾਦ ਹੁੰਦਾ ਹੈ। ਇਹ ਅਰਬੀ ਦੇ ਸ਼ਬਦ ਇਸ਼ਕ ਅਤੇ ਫਾਰਸੀ ਪਿਛੇਤਰ ਆਬਾਦ ਨਾਲ ਮਿਲ ਕੇ ਬਣਿਆ ਹੈ।

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)0,0,0,0,0,0,0, 25

    1 ਦਿਨ ਸਟ੍ਰੀਕ

    🔍 🗞️
  73. 73

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ

    ਪ੍ਰਿੰਸੀਪਲ ਤੇਜਾ ਸਿੰਘ (2 ਜੂਨ, 1894-10 ਜਨਵਰੀ 1958) ਸਿੱਖ ਦਰਸ਼ਨ ਨਾਲ ਜੁੜੇ ਲੇਖਕ, ਅਧਿਆਪਕ ਅਤੇ ਅਨੁਵਾਦਕ ਸਨ। ਉਹ ਪੰਜਾਬੀ ਦੇ ਪਹਿਲੀ ਪੀੜ੍ਹੀ ਦੇ ਵਾਰਤਕਕਾਰ ਹਨ।

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)20,13,15,28,14,0,0, 25

    1 ਦਿਨ ਸਟ੍ਰੀਕ

    🔍 🗞️
  74. 74

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।

    24 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,12,0,0,14,12,17, 24

    4 ਦਿਨ ਸਟ੍ਰੀਕ

    🔍 🗞️
  75. 75

    ਸੂਬਾ ਸਿੰਘ

    ਸੂਬਾ ਸਿੰਘ

    ਸੂਬਾ ਸਿੰਘ ਦਾ ਜਨਮ 15 ਮਈ 1915 ਨੂੰ ਪਿੰਡ ਊਧੋ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਿਤਾ ਸ੍ਰ ਰਾਮ ਸਿੰਘ ਸੋਹਲ ਅਤੇ ਮਾਤਾ ਰਾਧੀ ਜੀ ਦੇ ਘਰ ਹੋਇਆ। ਉਹਨਾ ਦਾ ਵਿਆਹ ਸ੍ਰੀਮਤੀ ਹਰਦੀਪ ਕੌਰ ਨਾਲ ਹੋਇਆ ਜਿਨ੍ਹਾਂ ਦੀ ਕੁੱਖੋਂ ਉਹਨਾ ਦੇ ਦੋ ਬੱਚਿਆ ਮੁੰਡੇ ਅਤੇ ਕੁੜੀ ਨੇ ਜਨਮ ਲਿਆ। ਮੁੰਡੇ ਦਾ ਨਾਮ ਯੋਗੀਰਾਜ ਸਿੰਘ ਅਤੇ ਕੁੜੀ ਸੁਰਿੰਦਰ ਕੌਰ ਸੀ। ਗੁਰਦੇ ਖ਼ਰਾਬ ਹੋਣ ਕਾਰਨ ਅਤੇ ਅੰਤ ਦਿਲ ਦੀ ਹਰਕਤ ਬੰਦ ਹੋ ਜਾਣ ਨਾਲ ਸੂਬਾ ਸਿੰਘ ਦੀ ਮੌਤ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ 6 ਦਸੰਬਰ 1981 ਨੂੰ ਹੋ ਗਈ”1ਇਹਨਾਂ ਨੂੰ ਹਾਸਿਆ ਦਾ ਲੇਖਕ ਕਿਹਾ ਜਾਂਦਾ ਸੀ।

    24 ਵਾਰੀ ਵੇਖਿਆ ਗਿਆ (↑24 ਕੱਲ੍ਹ ਤੋਂ)0,0,0,0,0,0,0, 24

    1 ਦਿਨ ਸਟ੍ਰੀਕ

    🔍 🗞️
  76. 76

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    24 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)21,15,19,19,20,12,20, 24

    7+ ਦਿਨ ਸਟ੍ਰੀਕ

    🔍 🗞️
  77. 77

    ੧੪ ਜੂਨ

    ੧੪ ਜੂਨ

    14 ਜੂਨ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 165ਵਾਂ (ਲੀਪ ਸਾਲ ਵਿੱਚ 166ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 200 ਦਿਨ ਬਾਕੀ ਹਨ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,0, 23

    1 ਦਿਨ ਸਟ੍ਰੀਕ

    🔍 🗞️
  78. 78

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ

    ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ।

    23 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)35,26,30,28,23,24,24, 23

    7+ ਦਿਨ ਸਟ੍ਰੀਕ

    🔍 🗞️
  79. 79

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ

    ਸਵਰਾਜਬੀਰ ਸਿੰਘ (ਅੰਗ੍ਰੇਜ਼ੀ: Swarajbir Singh; ਜਨਮ 24 ਅਪ੍ਰੈਲ 1958) ਇੱਕ ਭਾਰਤੀ ਪੰਜਾਬੀ ਨਾਟਕਕਾਰ, ਕਵੀ, ਪ੍ਰਸ਼ਾਸਕ, ਅਤੇ ਸੰਪਾਦਕ ਹੈ। ਉਸਨੂੰ ਉਸਦੇ ਨਾਟਕ ਮਾਸੀਆ ਦੀ ਰਾਤ (2016) ਲਈ ਸਾਹਿਤ ਅਕਾਦਮੀ ਅਵਾਰਡ ਮਿਲਿਆ।

    23 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,14,14,14,13,0,15, 23

    2 ਦਿਨ ਸਟ੍ਰੀਕ

    🔍 🗞️
  80. 80

    ਕਿਸ਼ਨ ਸਿੰਘ

    ਕਿਸ਼ਨ ਸਿੰਘ

    ਪ੍ਰੋ.

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,0,0,0,0,0,0, 22

    1 ਦਿਨ ਸਟ੍ਰੀਕ

    🔍 🗞️
  81. 81

    ਸੁਜਾਨ ਸਿੰਘ

    ਸੁਜਾਨ ਸਿੰਘ

    ਸੁਜਾਨ ਸਿੰਘ (29 ਜੁਲਾਈ 1908 ਜਾਂ 29 ਜੁਲਾਈ 1909,- 21 ਅਪਰੈਲ 1993) ਇੱਕ ਪੰਜਾਬੀ ਕਹਾਣੀਕਾਰ ਸਨ। ਹਾਲਾਂਕਿ ਉਹਨਾਂ ਦੀ ਪਛਾਣ ਇੱਕ ਕਹਾਣੀਕਾਰ ਦੇ ਤੌਰ ’ਤੇ ਹੈ ਪਰ ਉਹਨਾਂ ਕੁਝ ਲੇਖ ਵੀ ਲਿਖੇ। ਉਹਨਾਂ ਦਾ ਪਹਿਲਾ ਲੇਖ, ਤਵਿਆਂ ਦਾ ਵਾਜਾ ਉਸ ਵੇਲ਼ੇ ਦੇ ਇੱਕ ਮਾਹਵਾਰੀ ਰਸਾਲੇ ਲਿਖਾਰੀ ਵਿੱਚ ਛਪਿਆ। ਬਾਅਦ ਵਿੱਚ ਉਹਨਾਂ ਦੇ ਦੋ ਲੇਖ ਸੰਗ੍ਰਹਿ ਛਪੇ।

    22 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)23,31,21,23,18,15,25, 22

    7+ ਦਿਨ ਸਟ੍ਰੀਕ

    🔍 🗞️
  82. 82

    ਸੂਫ਼ੀ ਕਾਵਿ ਦਾ ਇਤਿਹਾਸ

    ਸੂਫ਼ੀ ਕਾਵਿ ਦਾ ਇਤਿਹਾਸ

    ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)13,0,0,0,15,18,0, 22

    1 ਦਿਨ ਸਟ੍ਰੀਕ

    🔍 🗞️
  83. 83

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼

    ਪ੍ਰੇਮ ਪ੍ਰਕਾਸ਼ (7 ਅਪਰੈਲ 1932 - 30 ਮਾਰਚ 2025) ਪੰਜਾਬੀ ਕਹਾਣੀਕਾਰ ਸੀ। ਉਹ "1947 ਤੋਂ ਬਾਅਦ ਦੇ ਪੂਰਬੀ ਪੰਜਾਬੀ ਸਾਹਿਤ ਵਿੱਚ ਇੱਕ ਛੋਟੀ ਕਹਾਣੀ ਦੇ ਲੇਖਕਾਂ ਵਿੱਚੋਂ ਇੱਕ ਸੀ।" ਉਹ ਪ੍ਰੇਮ ਪ੍ਰਕਾਸ਼ ਖੰਨਵੀ ਵਜੋਂ ਵੀ ਜਾਣਿਆ ਜਾਂਦਾ ਰਿਹਾ ਹੈ।

    22 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)16,25,27,17,0,12,24, 22

    3 ਦਿਨ ਸਟ੍ਰੀਕ

    🔍 🗞️
  84. 84

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ

    ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।

    22 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)0,15,25,30,18,0,18, 22

    2 ਦਿਨ ਸਟ੍ਰੀਕ

    🔍 🗞️
  85. 85

    ਈਸ਼ਵਰ ਚੰਦਰ ਨੰਦਾ

    ਈਸ਼ਵਰ ਚੰਦਰ ਨੰਦਾ

    ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।

    21 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)18,13,20,0,0,20,21, 21

    3 ਦਿਨ ਸਟ੍ਰੀਕ

    🔍 🗞️
  86. 86

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    21 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)13,21,25,23,26,12,16, 21

    7+ ਦਿਨ ਸਟ੍ਰੀਕ

    🔍 🗞️
  87. 87

    ਆਸ਼ਾਪੂਰਣਾ ਦੇਵੀ

    ਆਸ਼ਾਪੂਰਣਾ ਦੇਵੀ

    ਆਸ਼ਾਪੂਰਣਾ ਦੇਵੀ (ਬੰਗਾਲੀ: আশাপূর্ণা দেবী, 8 ਜਨਵਰੀ 1909 - 13 ਜੁਲਾਈ 1995) ਭਾਰਤ ਦੀ ਬੰਗਾਲੀ ਭਾਸ਼ਾ ਦੀ ਕਵਿਤਰੀ ਅਤੇ ਨਾਵਲਕਾਰ ਸੀ, ਜਿਸ ਨੇ 13 ਸਾਲ ਦੀ ਉਮਰ ਤੋਂ ਲਿਖਣਾ ਸ਼ੁਰੂ ਕੀਤਾ ਅਤੇ ਆਜੀਵਨ ਸਾਹਿਤ ਰਚਨਾ ਨਾਲ ਜੁੜੀ ਰਹੀ। ਗ੍ਰਹਿਸਥ ਜੀਵਨ ਦੇ ਸਾਰੇ ਫਰਜ ਨੂੰ ਨਿਭਾਂਦੇ ਹੋਏ ਉਨ੍ਹਾਂ ਨੇ ਲੱਗਪੱਗ ਦੋ ਸੌ ਕ੍ਰਿਤੀਆਂ ਲਿਖੀਆਂ, ਜਿਨ੍ਹਾਂ ਵਿਚੋਂ ਅਨੇਕ ਕ੍ਰਿਤੀਆਂ ਦਾ ਭਾਰਤ ਦੀ ਲੱਗਪੱਗ ਸਾਰੀਆਂ ਭਾਸ਼ਾਵਾਂ ਵਿੱਚ ਅਨੁਵਾਦ ਹੋ ਚੁੱਕਿਆ ਹੈ। ਉਸ ਦੀਆਂ ਰਚਨਾਵਾਂ ਵਿੱਚ ਨਾਰੀ ਜੀਵਨ ਦੇ ਵੱਖ ਵੱਖ ਪੱਖ, ਪਰਵਾਰਿਕ ਜੀਵਨ ਦੀਆਂ ਸਮਸਿਆਵਾਂ, ਸਮਾਜ ਦੀ ਕੁੰਠਾ ਅਤੇ ਲਿਪਸਾ ਅਤਿਅੰਤ ਸਿੱਦਤ ਦੇ ਨਾਲ ਪਰਗਟ ਹੋਏ ਹਨ। ਉਨ੍ਹਾਂ ਦੀ ਕ੍ਰਿਤੀਆਂ ਵਿੱਚ ਨਾਰੀ ਦਾ ਵਿਅਕਤੀ-ਸੁਤੰਤਰਤਾ ਅਤੇ ਉਸਦੀ ਮਹਿਮਾ ਨਵੀਂ ਲੌਅ ਦੇ ਨਾਲ ਮੁਖਰਿਤ ਹੋਈ ਹੈ। ਉਸ ਦੀਆਂ ਪ੍ਰਮੁੱਖ ਰਚਨਾਵਾਂ ਹਨ ਸਵਰਣਲਤਾ, ਪ੍ਰਥਮ ਪ੍ਰਤਿਸ਼੍ਰੁਤਿ, ਪ੍ਰੇਮ ਔਰ ਪ੍ਰਯੋਜਨ, ਬਕੁਲਕਥਾ, ਗਾਛੇ ਪਾਤਾ ਨੀਲ, ਜਲ, ਆਗੁਨ ਆਦਿ। ਉਸ ਨੂੰ 1976 ਵਿੱਚ ਗਿਆਨਪੀਠ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਇਨਾਮ ਪ੍ਰਾਪਤ ਕਰਨ ਵਾਲੀ ਉਹ ਪਹਿਲੀ ਔਰਤ ਹੈ। ਇੱਕ ਨਾਵਲਕਾਰ ਅਤੇ ਕਹਾਣੀਕਾਰ ਦੇ ਤੌਰ ਤੇ ਉਸ ਦੇ ਯੋਗਦਾਨ ਨੂੰ, ਸਾਹਿਤ ਅਕਾਦਮੀ ਨੇ 1994 ਵਿਚ, ਸਾਹਿਤ ਅਕਾਦਮੀ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0, 21

    1 ਦਿਨ ਸਟ੍ਰੀਕ

    🔍 🗞️
  88. 88

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)12,23,23,20,13,22,0, 21

    1 ਦਿਨ ਸਟ੍ਰੀਕ

    🔍 🗞️
  89. 89

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।

    21 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)29,22,18,13,18,15,23, 21

    7+ ਦਿਨ ਸਟ੍ਰੀਕ

    🔍 🗞️
  90. 90

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    21 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)26,17,22,27,31,24,22, 21

    7+ ਦਿਨ ਸਟ੍ਰੀਕ

    🔍 🗞️
  91. 91

    ਪਵਿੱਤਰ ਪਾਪੀ (ਨਾਵਲ)

    ਪਵਿੱਤਰ ਪਾਪੀ (ਨਾਵਲ)

    ਪਵਿੱਤਰ ਪਾਪੀ ਨਾਨਕ ਸਿੰਘ ਦਾ ਨਾਵਲ ਹੈ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਸਾਲ 1970 ਦੇ ਵਿੱਚ ਪਵਿੱਤਰ ਪਾਪੀ ਨਾਂ ਦੀ ਇੱਕ ਹਿੰਦੀ ਫਿਲਮ ਵੀ ਬਣੀ ਸੀ ਜੋ ਮੂਲ ਰੂਪ ਤੋਂ ਇਸੇ ਕਹਾਣੀ ਤੇ ਅਧਾਰਤ ਹੈ।

    21 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)20,0,0,0,0,0,17, 21

    2 ਦਿਨ ਸਟ੍ਰੀਕ

    🔍 🗞️
  92. 92

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ

    ਸੰਤੋਖ ਸਿੰਘ ਧੀਰ (2 ਦਸੰਬਰ 1920 - 8 ਫਰਵਰੀ 2010) ਪੰਜਾਬੀ ਦਾ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕ ਸੀ। ਮੁੱਢਲੇ ਤੌਰ 'ਤੇ ਸੰਤੋਖ ਸਿੰਘ ਧੀਰ ਪੰਜਾਬੀ ਕਹਾਣੀਕਾਰ ਦੇ ਤੌਰ 'ਤੇ ਜਾਣੇ ਜਾਂਦੇ ਹਨ ਜਦਕਿ ਉਹਨਾਂ ਨੇ ਕਹਾਣੀ ਤੋਂ ਇਲਾਵਾ ਕਵਿਤਾ ਤੇ ਵਾਰਤਕ ਵੀ ਲਿਖੀ ਅਤੇ ਅਨੁਵਾਦ ਦਾ ਕੰਮ ਵੀ ਕੀਤਾ।

    20 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)24,32,21,31,19,18,15, 20

    7+ ਦਿਨ ਸਟ੍ਰੀਕ

    🔍 🗞️
  93. 93

    ਪੰਜਾਬੀ ਲੋਕ ਬੋਲੀਆਂ

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)12,0,0,0,0,0,0, 20

    1 ਦਿਨ ਸਟ੍ਰੀਕ

    🔍 🗞️
  94. 94

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ

    ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.

    20 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,33,26,30,46,23,28, 20

    7 ਦਿਨ ਸਟ੍ਰੀਕ

    🔍 🗞️
  95. 95

    ਸ੍ਰੀ ਚੰਦ

    ਸ੍ਰੀ ਚੰਦ

    ਬਾਬਾ ਸ੍ਰੀ ਚੰਦ (8 ਸਤੰਬਰ 1494 - 13 ਜਨਵਰੀ 1629) ਇੱਕ ਮਹਾਨ ਤਪੱਸਵੀ ਅਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਸਨ। ਉਹਨਾਂ ਨੇ ਉਦਾਸੀ ਮੱਤ ਚਲਾਇਆ।

    20 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)0,21,28,36,126,278,35, 20

    7 ਦਿਨ ਸਟ੍ਰੀਕ

    🔍 🗞️
  96. 96

    ਸੱਭਿਆਚਾਰ

    ਸੱਭਿਆਚਾਰ

    ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,11,0, 20

    1 ਦਿਨ ਸਟ੍ਰੀਕ

    🔍 🗞️
  97. 97

    ਹਾਰਦਿਕ ਪਾਂਡਿਆ

    ਹਾਰਦਿਕ ਪਾਂਡਿਆ

    ਹਾਰਦਿਕ ਹਿਮਾਂਸ਼ੂ ਪਾਂਡਿਆ (ਜਨਮ 11 ਅਕਤੂਬਰ 1993) ਭਾਰਤੀ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਹੈ ਜੋ ਘਰੇਲੂ ਕ੍ਰਿਕਟ ਵਿੱਚ ਬੜੌਦਾ ਅਤੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਵਿੱਚ ਮੁੰਬਈ ਇੰਡੀਅਨਜ਼ ਲਈ ਖੇਡਦਾ ਹੈ। ਉਹ ਇੱਕ ਆਲਰਾਊਂਡਰ ਹੈ ਜੋ ਸੱਜੇ ਹੱਥ ਨਾਲ ਬੱਲੇਬਾਜ਼ੀ ਅਤੇ ਸੱਜੇ ਹੱਥ ਨਾਲ ਤੇਜ਼ ਗੇਂਦਬਾਜ਼ੀ ਕਰਦਾ ਹੈ। ਉਹ ਕਰੁਨਾਲ ਪਾਂਡਿਆ ਦਾ ਛੋਟਾ ਭਰਾ ਹੈ। ਪਾਂਡਿਆ ਨੇ ਭਾਰਤ ਲਈ 11 ਟੈਸਟ ਖੇਡੇ, 45 ਵਨ ਡੇ ਅਤੇ 38 ਟੀ -20 ਮੈਚ ਖੇਡੇ .

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0, 20

    1 ਦਿਨ ਸਟ੍ਰੀਕ

    🔍 🗞️
  98. 98

    ਅਜੀਤ ਕੌਰ

    ਅਜੀਤ ਕੌਰ

    ਅਜੀਤ ਕੌਰ (ਜਨਮ 1934) ਇੱਕ ਭਾਰਤੀ ਲੇਖਿਕਾ ਹੈ ਜੋ ਪੰਜਾਬੀ ਵਿੱਚ ਲਿਖਦੀ ਹੈ। ਉਸ ਨੂੰ ਸਾਹਿਤ ਅਕਾਦਮੀ ਇਨਾਮ ਅਤੇ ਭਾਰਤੀ ਸਰਕਾਰ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਇਨਾਮ, ਪਦਮ ਸ਼੍ਰੀ ਇਨਾਮ, ਨਾਲ ਸਨਮਾਨਿਤ ਕੀਤਾ ਗਿਆ।

    20 ਵਾਰੀ ਵੇਖਿਆ ਗਿਆ (↓24 ਕੱਲ੍ਹ ਤੋਂ)0,25,34,28,12,0,44, 20

    2 ਦਿਨ ਸਟ੍ਰੀਕ

    🔍 🗞️
  99. 99

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,14,0,0, 20

    1 ਦਿਨ ਸਟ੍ਰੀਕ

    🔍 🗞️
  100. 100

    ਗੁਰਮਤਿ ਕਾਵਿ ਦਾ ਇਤਿਹਾਸ

    ਗੁਰਮਤਿ ਕਾਵਿ ਦਾ ਇਤਿਹਾਸ

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,0,0,0,0, 19

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।