ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਹਰਸਰਨ ਸਿੰਘ (10 ਫਰਵਰੀ 1928 - 8 ਸਤੰਬਰ 1994) ਦੂਜੀ ਪੀੜ੍ਹੀ ਦਾ ਇੱਕ ਪੰਜਾਬੀ ਨਾਟਕਕਾਰ ਸੀ। ਇਸ ਦੇ ਬਹੁਤ ਸਾਰੇ ਨਾਟਕ ਅਤੇ ਇਕਾਂਗੀ ਹਿੰਦੀ, ਉਰਦੂ ਅਤੇ ਗੁਜਰਾਤੀ ਭਾਸ਼ਾਵਾਂ ਵਿੱਚ ਅਨੁਵਾਦ ਹੋਏ। ਇਸ ਦਾ ਨਾਟਕ 'ਫੁਲ ਕੁਮਲਾ ਗਿਆ' ਆਲ ਇੰਡੀਆ ਰੇਡੀਓ ਵਲੋ ਸਾਰੀਆਂ ਭਾਸ਼ਾਵਾਂ ਵਿੱਚ ਪ੍ਰਸਾਰਤ ਹੋਇਆ। ਇਸ ਦੇ ਨਾਟਕ 'ਹੀਰ ਰਾਂਝਾ' ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪੁਰਸਕਾਰ ਪ੍ਰਾਪਤ ਹੋਇਆ। 'ਅਣਭਿਜ' ਨਾਟਕ ਨੂੰ ਆਲ ਇੰਡੀਆ ਰੇਡੀਓ ਵੱਲੋਂ ਪੁਰਸਕਾਰ ਪ੍ਰਾਪਤ ਹੋਇਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਦੌਲਤ ਰਾਮ ਪੰਜਾਬੀ ਕਿੱਸਾਕਾਰ ਹੋਇਆ ਹੈ। ਵੀਹਵੀਂ ਸਦੀ ਦੇ ਪ੍ਰਸਿੱਧ ਕਿੱਸਾਕਾਰ ਦੌਲਤ ਰਾਮ ਦਾ ਜਨਮ 1870 ਵਿੱਚ ਇਸ ਪਿੰਡ ’ਚ ਹੋਇਆ ਸੀ। ਉਹਨਾਂ ਨੇ ਵੱਡੇ ਆਕਾਰ ਦੇ 15 ਕਿੱਸਿਆਂ ਦੀ ਰਚਨਾ ਕੀਤੀ ਜਿਹਨਾਂ ਵਿੱਚ ਰੂਪ ਬਸੰਤ (1903), ਰਾਜਾ ਸਰਯਾਲ (1907) ਪੂਰਨ ਭਗਤ (1908) ਗਿਆਨ ਚਰਖਾ ਸੀਹਰਫੀ ਵਿਵੇਕ (1911), ਰਾਜਾ ਰਸਾਲੂ (1915), ਗਿਆਨ ਗੁਲਜ਼ਾਰ (1915), ਸ਼ਾਮਲ ਹਨ। ਦੌਲਤ ਰਾਮ ਦਾ ਕਿੱਸਾ ‘ਰੂਪ ਬਸੰਤ’ ਪੰਜਾਬੀ ਦੇ ‘ਹੀਰ ਰਾਂਝਾ’, ‘ਸੱਸੀ ਪੁੰਨੂ’, ‘ਸੋਹਣੀ ਮਹੀਂਵਾਲ’ ਆਦਿ ਕਿੱਸਿਆਂ ਵਾਂਗ ਮਸ਼ਹੂਰ ਹੋਇਆ। ਦੌਲਤ ਰਾਮ ਦੀ ਉਮਰ 15 ਕੁ ਸਾਲ ਦੀ ਸੀ ਜਦੋਂ 1885 ਈ.
ਗੁਰਭਜਨ ਸਿੰਘ ਗਿੱਲ (ਅੰਗ੍ਰੇਜ਼ੀ: Gurbhajan Gill; ਜਨਮ 2 ਮਈ, 1953) ਪੰਜਾਬੀ ਕਵੀ, ਸਾਹਿਤਕ ਟਿੱਪਣੀਕਾਰ ਅਤੇ ਸਰਗਰਮ ਸੱਭਿਆਚਾਰਕ ਕਾਰਕੁਨ ਹੈ। ਉਹ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਰਹਿ ਰਿਹਾ ਹੈ। ਉਸਦੀ ਕਵਿਤਾ ਵਿੱਚ ਸਾਂਝੇ ਪੰਜਾਬ ਦੇ ਝਲਕਾਰੇ ਮਹਿਸੂਸ ਹੁੰਦੇ ਹਨ। ਉਹ ਵਿਸ਼ਵ ਭਰ ਦੀਆਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਸਬੰਧਿਤ ਸੰਸਥਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰਦਾ ਰਹਿੰਦਾ ਹੈ। ਉਹ ਪੂਰਬੀ ਅਤੇ ਪੱਛਮੀ ਪੰਜਾਬ ਦੀ ਸਾਂਝ ਦਾ ਮੁਦਈ ਹੈ। ਹਾਲ ਹੀ ਵਿੱਚ ਉਸਦੇ ਵਿਸ਼ੇਸ਼ ਉਪਰਾਲਿਆਂ ਸਦਕਾ ਪਾਕਿਸਤਾਨ ਪੰਜਾਬੀ ਸ਼ਾਇਰ ਬਾਬਾ ਨਜ਼ਮੀ ਦਾ ਸਮੁੱਚਾ ਕਲਾਮ ਸ਼ਾਹਮੁਖੀ ਤੋਂ ਗੁਰਮੁਖੀ ਵਿੱਚ ਕਰਕੇ ਪ੍ਰਕਾਸ਼ਤ ਕੀਤਾ ਗਿਆ ਹੈ। ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ ਤੇ ਪਾਕਿਸਤਾਨ ਵਿੱਚ ਪਿਛਲੇ 15 ਸਾਲ ਵਿੱਚ ਅਨੇਕਾਂ ਅੰਤਰ ਰਾਸ਼ਟਰੀ ਸੈਮੀਨਾਰਾਂ ਤੇ ਕਾਨਫਰੰਸਾਂ ਚ ਹਿੱਸਾ ਲੈ ਚੁਕੇ ਹਨ। ਸਰੀ (ਕੈਨੇਡਾ) ਚ ਸਥਾਪਤ ਪੰਜਾਬ ਭਵਨ ਦੀ ਸਥਾਪਨਾ ਕਰਵਾਉਣ ਲਈ ਗੁਰਭਜਨ ਗਿੱਲ ਦਾ ਯੋਗਦਾਨ ਇਤਿਹਾਸਕ ਮੀਲ ਪੱਥਰ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਅਤਰ ਸਿੰਘ (1932-1994) ਦਾ ਨਾਂ, ਪੰਜਾਬੀ ਸਾਹਿਤ ਚਿੰਤਨ ਦੀ ਇਤਿਹਾਸ ਰੇਖਾ ਵਿੱਚ ਇਤਿਹਾਸਿਕ ਮਹੱਤਵ ਦਾ ਧਾਰਨੀ ਹੈ। ਉਹ ਪੰਜਾਬੀ ਦੇ ਵਿਦਵਾਨ ਲੇਖਕ ਅਧਿਆਪਕ ਅਤੇ ਸਾਹਿਤ ਆਲੋਚਕ ਸਨ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਦੀ ਉਪਾਧੀ ਨਾਲ ਨਿਵਾਜਿਆ ਸੀ। ਪੰਜਾਬੀ ਤੋਂ ਇਲਾਵਾਂ ਉਨ੍ਹਾਂ ਨੇ ਅੰਗਰੇਜੀ ਵਿੱਚ ਵੀ ਕਈ ਪੁਸਤਕਾਂ ਲਿਖਿਆਂ। ਉਨ੍ਹਾਂ ਦੇ ਵਿਸ਼ਿਆਂ ਦਾ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਨਿਰੰਤਰ ਮਿਹਨਤ, ਲਗਨ ਅਤੇ ਕੰਮ ਸੱਭਿਆਚਾਰ ਪ੍ਰਤੀ ਪ੍ਰਤੀਬੱਧਤਾ ਨਾਲ ਬਤੌਰ ਚਿੰਤਕ, ਭਾਸ਼ਾ ਵਿਗਿਆਨੀ, ਕੋਸ਼ਕਾਰ, ਸਾਹਿਤ ਇਤਿਹਾਸਕਾਰ, ਸਾਹਿਤ ਸਮੀਖਿਅਕ ਅਤੇ ਖੋਜੀ ਵਜੋਂ ਆਪਣੀ ਨਿਵੇਕਲੀ ਪਛਾਣ ਸਥਾਪਤ ਕੀਤੀ। ਉਨ੍ਹਾਂ ਦੇ ਅਧਿਆਪਨ ਅਤੇ ਖੋਜ ਦਾ ਘੇਰਾ ਸਾਹਿਤ ਚਿੰਤਨ ਮੱਧਕਾਲੀਨ ਤੇ ਆਧੁਨਿਕ ਪੰਜਾਬੀ ਸਾਹਿਤ ਤੋਂ ਇਲਾਵਾ ਪਾਕਿਸਤਾਨੀ ਪੰਜਾਬੀ ਸਾਹਿਤ, ਪਰਵਾਸੀ ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਸਿੱਖ ਧਰਮ ਤੇ ਦਰਸ਼ਨ, ਆਧੁਨਿਕ ਭਾਰਤੀ ਸਾਹਿਤ ਅਤੇ ਭਾਰਤ ਦੇ ਸੱਭਿਆਚਾਰਕ ਇਤਿਹਾਸ ਤਕ ਫੈਲਿਆ ਹੋਇਆ ਸੀ। ਡਾ.ਅਤਰ ਸਿੰਘ ਦਾ ਨਾਂ ਬੜੇ ਸਤਿਕਾਰ ਨਾਲ ਉਨ੍ਹਾਂ ਪੰਜਾਬੀ ਸਮੀਖਿਆਕਾਰਾਂ ਵਿੱਚ ਵੀ ਸ਼ਾਮਿਲ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪੰਜਾਬੀ ਸਾਹਿਤ ਸਮੀਖਿਆ ਦੇ ਅੰਤਰਗਤ ਨਵੇਂ ਪ੍ਰਤੀਮਾਨ ਸਿਰਜੇ। ਉਨ੍ਹਾਂ ਨੇ ਆਪਣੀ ਪਹਿਲੀ ਪੁਸਤਕ ਕਾਵਿ ਅਧਿਐਨ (1959) ਤੋਂ ਲੈ ਕੇ ਆਖਰੀ ਪੁਸਤਕ ਸੈਕੁਲਰ ਆਈਜੇਸ਼ਨ ਆਫ਼ ਮਾਡਰਨ ਪੰਜਾਬੀ ਪੋਇਟਰੀ ਤਕ ਵਿਭਿੰਨ ਕਾਲਾਂ ਦੇ ਪੰਜਾਬੀ ਸਾਹਿਤ ਦੇ ਅਨੇਕਾਂ ਵਿਸ਼ਿਆਂ ਨੂੰ ਆਪਣੇ ਅਧਿਐਨ ਦਾ ਵਿਸ਼ਾ ਬਣਾਇਆ। ਸਾਹਿਤ-ਰੂਪਾਂ ਵਿਚੋਂ ਉਨ੍ਹਾਂ ਦੀ ਪ੍ਰਮੁੱਖ ਰੁਚੀ ਭਾਵੇਂ ਕਾਵਿ ਸਮੀਖਿਆ ਵਿੱਚ ਰਹੀ ਪਰ ਉਨ੍ਹਾਂ ਨੇ ਪੰਜਾਬੀ ਨਾਟਕ ਅਤੇ ਗਲਪ ਸੰਬੰਧੀ ਵੀ ਬੜੇ ਮੁਸਵਾਨ ਲੇਖ ਲਿਖੇ,ਜਿਨਾਂ ਤੋਂ ਪੰਜਾਬੀ ਨਾਟ-ਸਾਸ਼ਤਰ ਅਤੇ ਬਿਰਤਾਂਤ ਸ਼ਾਸਤਰ ਸੰਬੰਧੀ ਅੰਤਰ ਦ੍ਰਿਸ਼ਟੀ ਪ੍ਰਾਪਤ ਹੋ ਸਕਦੀ ਹੈ। ਪਾਕਿਸਤਾਨੀ ਪੰਜਾਬੀ ਸਾਹਿਤ ਡਾਕਟਰ ਅਤਰ ਸਿੰਘ ਦੇ ਸਾਹਿਤ ਚਿੰਤਨ ਦਾ ਇੱਕ ਹੋਰ ਪ੍ਰਮਾਣ ਪਾਕਿਸਤਾਨੀ ਸਾਹਿਤ ਨਾਲ ਸਬੰਧਤ ਉਸ ਦੀਆਂ ਅਲੋਚਨਾਤਕ ਲਿਖਤ ਵਿੱਚ ਦ੍ਰਿਸ਼ਟੀਕੋਣ ਹੁੰਦਾ ਹੈ। ਉਸ ਨੇ ਅਫ਼ਜ਼ਲ ਅਹਿਸਨ ਰੰਧਾਵਾ( ਕਹਾਣੀ ਸੰਗ੍ਰਹਿ ਤਲਵਾਰ ਤੇ ਘੋੜਾ) ਪਾਕਿਸਤਾਨੀ ਪੰਜਾਬੀ ਕਵਿਤਾ (ਦੁੱਖ ਦਰਿਆਓ ਪਾਰ) ਪਾਕਿਸਤਾਨੀ ਪੰਜਾਬੀ ਨਾਟਕ ਦੀ ਸ਼ਾਮਿਲ ਹਨ । ਇਸ ਬਾਰੇ ਬੜੀਆਂ ਗੰਭੀਰ ਟਿੱਪਣੀਆਂ ਕੀਤੀਆਂ ਹਨ ਉਸ ਦਾ ਵਿਚਾਰ ਹੈ ਕਿ ਪਾਕਿਸਤਾਨ ਦੇ ਵਜੂਦ ਵਿਚ ਆਉਣ ਤੋਂ ਪਿੱਛੋਂ ਵੱਡਾ ਭਰਾ ਸੀ ਜਿਸ ਨੇ ਪਾਕਿਸਤਾਨੀ ਪੰਜਾਬੀ ਸਾਹਿਤਕਾਰਾਂ ਦਾ ਧਿਆਨ ਖਿੱਚਿਆ ਉਹ ਸੀ ਪਾਕਿਸਤਾਨੀ ਕੌਮੀ ਪਹਿਚਾਣ ਅਤੇ ਇਸ ਦੇ ਅੰਤਰਗਤ ਖੇਤਰੀ ਕੌਮੀਅਤ ਦਾ ਸਥਾਨ। ਇਸ ਸੰਕਟ ਨੂੰ ਪਾਕਿਸਤਾਨੀ ਵਿਦਵਾਨਾਂ ਨੇ ਜਗ੍ਹਾ ਦੀ ਤਲਾਸ਼ ਦਾ ਨਾਂ ਦਿੱਤਾ ਹੈ। ਸਿਰਜਣ ਤੇ ਸਮੀਖਿਆ ਸਿਰਜਣ ਤੇ ਸਿਮਰਨ ਦੇ ਪ੍ਰਬੰਧਾਂ ਬਾਰੇ ਚਰਚਾ ਕਰਦਾ ਹੋਇਆ ਉਹ ਲਿਖਦਾ ਹੈ ਕਿ ਇੱਕ ਸਮੀਖਿਆ ਕਰਨ ਲਈ ਸਭ ਤੋਂ ਪਹਿਲਾਂ ਇਹ ਜ਼ਰੂਰੀ ਹੁੰਦਾ ਹੈ ਕੀ ਉਹ ਕਿਹੜੇ ਅਪਾਰ ਹਨ। ਜਿਨ੍ਹਾਂ ਦੁਆਰਾ ਅਸੀਂ ਕਿਸੇ ਸਾਹਿਤਕ ਰਚਨਾ ਨੂੰ ਅਵ -ਸਾਹਿਤਕਤਾ ਦਾ ਨਿਰਨਾ ਵੀ ਨਾ ਹੋਇਆ ਹੋਵੇ, ਉਸ ਨੂੰ ਪ੍ਰਗਤੀਵਾਦੀ ਪ੍ਰਯੋਗਵਾਦੀ ਜਾਂ ਹੋਰ ਕੁਝ ਵੀ ਹੋਣ ਤੋਂ ਪਹਿਲਾਂ ਸਾਹਿਤਕ ਹੋਣਾ ਜਰੂਰੀ ਹੈ। ਸਾਹਿਤ ਦਾ ਮਾਧਿਅਮ ਕਿਸੇ ਜਾਤੀ ਵਿਸ਼ੇਸ਼ ਦੀ ਭਾਸ਼ਾ ਹੁੰਦੀ ਹੈ। ਫਾਹਾ ਲੈ ਲਟਕਾਵੈ ਸੁਚੱਜੇ ਮਾਧਿਅਮਾਂ ਜਿਵੇਂ ਕਿ ਰੰਗ, ਧੁਨੀ ਪੱਧਰ ਆਦਿ ਵਾਂਗ ਇਕ ਵਿਲੱਖਣ ਮਾਧਿਅਮ ਹੈ। ਕਿਉਂਕਿ ਇਸ ਦੁਆਰਾ ਅਸੀਂ ਆਪਣਾ ਰੋਜਮਰਾ ਦਾ ਜੀਵਨ ਜਿਉਂਦੇ ਹਾਂ । ਪੰਜਾਬੀ ਵਿਲੱਖਣਤਾ ਦੀ ਪਹਿਚਾਣ ਡਾਕਟਰ ਅਤਰ ਸਿੰਘ ਤੇ ਸਾਹਿਤ ਚਿੰਤਨ ਦਾ ਅਗਲਾ ਸਾਲ ਪੰਜਾਬੀ ਸਾਹਿਤਕਾਰਾਂ ਦੀਆਂ ਲਿਖਤਾਂ ਦੇ ਸਵਾਲ ਨਾਲ ਜੁੜਿਆ ਹੋਇਆ ਹੈ ਭਾਈ ਵੀਰ ਸਿੰਘ ਬਾਰੇ ਉਸ ਦਾ ਇਹ ਨਿਰਨਾ ਹੈ। ਉਸ ਦੀ ਅਧਿਆਤਮਕ ਜਾ ਰਹਸਵਾਦੀ ਕਵਿਤਾ ਵਿੱਚ ਭਾਵਨਾਵਾਂ ਦਾ ਵਹਾਉ ਧੀਮਾ ਅਤੇ ਟਕਰਾਓ ਭਰਿਆ ਹੈ। ਪਰੰਤੂ ਗੁਰੂ ਸਾਹਿਬਾਨਾਂ ਨਾਲ ਸਬੰਧਤ ਪ੍ਰਤੀਕਾਂ ਵਿੱਚ ਇਹ ਸਵਾਲ ਅਤੇ ਆਪ ਮੁਹਾਰਾ ਹੈ। ਮੋਹਨ ਸਿੰਘ ਦੀ ਕਵਿਤਾ ਦੇ ਆਧੁਨਿਕ ਸਰੂਪ ਨੂੰ ਸਵੀਕਾਰ ਕਰਦਾ ਹੋਇਆ ਉਹ ਉਸ ਨੂੰ ਆਧੁਨਿਕਤਾ ਦੇ ਸੰਕਲਪ ਨਾਲ ਜੋੜ ਕੇ ਉਸ ਦੀ ਵਿਲੱਖਣਤਾ ਨੂੰ ਸਵੀਕਾਰ ਕਰਦਾ ਹੈ। ਸ਼ਿਵ ਕੁਮਾਰ ਨੂੰ ਬਹੁ- ਸਿਰਜਕ ਕਲਾਕਾਰ ਦੱਸਦਾ ਹੋਇਆ ਉਸ ਦੀਆਂ ਰਚਨਾਵਾਂ ਵੱਲ ਵੀ ਸੰਕੇਤ ਕਰਦਾ ਹੈ। 1982-85 ਦੌਰਾਨ ਡਾਕਟਰ.ਅਤਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੀ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਚੇਅਰਮੈਨ ਵਜੋਂ ਕਾਰਜ ਕਰਦੇ ਰਹੇ। 1992ਈ.
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸੁਰਜੀਤ ਕੌਰ ਸਖੀ ਦਾ ਜਨਮ 29 ਸਤੰਬਰ 1948 ਨੂੰ ਮਾਤਾ ਸ਼ਾਂਤੀ ਦੇਵੀ, ਪਿਤਾ ਬਲਦੇਵ ਸਿੰਘ ਦੇ ਘਰ ਨਾਗਲਪੱਟੀ ਮਛਰਾਲੀ ਜਿਲ੍ਹਾ ਯਮਨਾ ਨਗਰ (ਹਰਿਆਣਾ) ਵਿਚ ਹੋਇਆ।ਸੁਰਜੀਤ ਸਖੀ ਦੀ ਜ਼ਾਤ ਤੋਂ ਕਾਇਨਾਤ ਤੱਕ ਫੈਲੀ ਹੋਈ ਸ਼ਾਇਰੀ 20ਵੀਂ ਸਦੀ ਪ੍ਰਾਪਤੀ ਹੈ। ਇਹ ਸ਼ਾਇਰੀ ਕਾਫ਼ੀ ਸਾਰੀ ਪੰਜਾਬੀ ਕਵਿਤਾ ਵਾਂਗ ਅਸੰਚ੍ਰਿਤ, ਸ਼ੋਰੀਲੀ ਅਤੇ ਬ੍ਰਿਤਾਤਿਕ ਨਹੀਂ। ਬਲਕਿ ਸ਼ਬਦਾਂ ਰਾਹੀਂ ਸਰਗੋਸ਼ੀਆਂ ਕਰ ਰਹੀ ਹੈ, ਨਾ ਇਸ ਵਿਚ ਅਕਾ ਹੈ ਨਾ ਥਕਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਮਿਹਰਬਾਨ ਵਾਲੀ ਜਨਮਸਾਖੀ ਆਕਾਰੀ ਪੱਖ ਤੋ ਮੱਧਕਾਲੀਨ ਪੰਜਾਬੀ ਵਾਰਤਕ ਦੀ ਸਭ ਤੋ ਵੱਡੀ ਵਾਰਤਕ ਰਚਨਾ ਹੈ.ਜੋ ੬ ਭਾਗਾਂ ਵਿੱਚ ਵੰਡੀ ਹੋਈ ਹੈ. ਇਨ੍ਹਾਂ ਸਾਖੀਆਂ ਦੀ ਕੁੱਲ ਗਿਣਤੀ ੫੭੫ ਹੈ .ਇਸ ਸਾਖੀਆਂ ਦੇ ਪਹਿਲੇ ੩ 'ਸਚਖੰਡ ਪੋਥੀ ','ਹਰਿਜੀ ਪੋਥੀ',ਤੇ 'ਚਤੁਰ੍ਭੁਜ ਪੋਥੀ'ਵਿਚ ਹੀ ਮਿਲਦੇ ਹਨ ਤੇ ਬਾਕੀ ਭਾਗਾਂ ਦੇ ਸਿਰਫ ਨਾਮ ਹੀ ਪ੍ਪਾਤ ਹਨ ਅਤੇ ਉਹ ਹਨ 'ਕੇਸੋ ਰਾਇ ਪੋਥੀ ਅਭੈਪਦ ਪੋਥੀ',ਅਤੇ 'ਪ੍ਰੇਮ ਪਦ ਪੋਥੀ'.ਸਿਖ ਇਤਿਹਾਸ ਖੋਜ ਵਿਭਾਗ ਨੂੰ ਗ੍ਰੰਥੀ ਗਿਆਨੀ ਬਿਸ਼ਨ ਤੋ ਪ੍ਰਾਪਤ ਹੋਏ. ਇਸ ਦੇ ਪਹਿਲੇ ਭਾਗ ਨੂੰ ੧੯੬੨ ਵਿੱਚ ਅਤੇ ਤੀਜੇ ਭਾਗ ਨੂੰ ੧੯੬੯ ਵਿੱਚ ਸੰਪਾਦਿਤ ਕਰਕੇ ਛਾਪਿਆਂ ਗਿਆ.
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਪੂਰਾ ਨਾਸ਼ਤਾ ਜਾਂ ਫਰਾਈ-ਅੱਪ ਇੱਕ ਭਰਪੂਰ ਪਕਾਇਆ ਹੋਇਆ ਨਾਸ਼ਤਾ ਭੋਜਨ ਹੁੰਦਾ ਹੈ ਜੋ ਅਕਸਰ ਬ੍ਰਿਟੇਨ ਅਤੇ ਆਇਰਲੈਂਡ ਵਿੱਚ ਪਰੋਸਿਆ ਜਾਂਦਾ ਹੈ। ਖੇਤਰ ਦੇ ਆਧਾਰ 'ਤੇ, ਇਸਨੂੰ ਪੂਰਾ ਅੰਗਰੇਜ਼ੀ, ਪੂਰਾ ਆਇਰਿਸ਼, ਪੂਰਾ ਸਕਾਟਿਸ਼, ਪੂਰਾ ਵੈਲਸ਼ ਜਾਂ ਅਲਸਟਰ ਫਰਾਈ ਵੀ ਕਿਹਾ ਜਾ ਸਕਦਾ ਹੈ। ਵਿਕਟੋਰੀਅਨ ਯੁੱਗ ਦੌਰਾਨ ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਵਿੱਚ ਤਲੇ ਹੋਏ ਨਾਸ਼ਤੇ ਪ੍ਰਸਿੱਧ ਹੋ ਗਏ ਸਨ। ਜਦੋਂ ਕਿ "ਪੂਰਾ ਨਾਸ਼ਤਾ" ਸ਼ਬਦ ਨਹੀਂ ਆਉਂਦਾ, 'ਤਲੇ ਹੋਏ ਹੈਮ ਅਤੇ ਅੰਡੇ' ਵਾਲਾ ਨਾਸ਼ਤਾ ਇਜ਼ਾਬੇਲਾ ਬੀਟਨ ਦੀ ਕਿਤਾਬ ਆਫ਼ ਹਾਊਸਹੋਲਡ ਮੈਨੇਜਮੈਂਟ (1861) ਵਿੱਚ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਹਰਨਾਮ ਦਾਸ ਸਹਿਰਾਈ (13 ਅਪਰੈਲ 1920 - 14 ਜਨਵਰੀ 2001)। ਇਹ ਰਾਜਾ ਸਾਂਸੀ, ਅੰਮ੍ਰਿਤ ਕਰਨਲ ਨਾਲ ਸਬੰਧਿਤ ਪ੍ਰਸਿੱਧ ਗਲਪਕਾਰ ਸੀ। ਇਸਨੇ ਵੱਡੀ ਗਿਣਤੀ ਵਿੱਚ ਪੰਜਾਬੀ ਨਾਵਲ ਲਿਖਿਆ। ਇਸਦੇ ਜਿਆਦਾਤਰ ਨਾਵਲ ਇਤਿਹਾਸਕ ਸੰਦਰਭਾ ਨਾਲ ਜੁੜੇ ਹੋਏ ਹਨ। ਸਿਹਰਾਈ ਨੇ ਆਪਣੇ ਨਿਰਸੰਕੋਚ ਯਥਾਰਥ ਵਰਣਨ ਕਰਕੇ ਨਵੇਂ ਨਾਵਲਕਾਰਾਂ ਵਿੱਚ ਆਪਣੀ ਥਾਂ ਬਣਾਈ ਹੈ। ਸਫ਼ੇਦਪੋਸ਼ ਅਤੇ ਪਥਿਕ ਵਿੱਚ ਇਸਨੇ ਉਚੇਰੀ ਮੱਧ ਸ਼੍ਰੇਣੀ ਅਤੇ ਅਧਿਕਾਰੀ ਵਰਗ ਵਿੱਚ ਨਿੱਤ ਵਧ ਰਹੇ ਭ੍ਰਿਸ਼ਟਾਚਾਰ ਅਤੇ ਅਨੇਤਿਕ ਇਸਤਰੀ ਪੁਰਸ਼ ਸੰਬਧਾ ਦਾ ਜ਼ਿਕਰ ਕੀਤਾ ਹੈ। ਇਨ੍ਹਾਂ ਨੂੰ ਬਹੁਤ ਸਾਰੇ ਮਾਣ ਸਨਮਾਨ ਪ੍ਰਾਪਤ ਹੋਏ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲੇ ਗੁਰੂ ਦੇ ਸਿੱਖ ਸਨ। ਜਿਨ੍ਹਾਂ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲੇ ਤਰਖਾਨ ਸਨ। ਆਪਜੀ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦੇ ਸਨ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦੇ ਸਨ। ਆਪ ਜੀ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਰਵਿੰਦਰ ਰਵੀ, ਪੂਰਾ ਨਾਮ ਰਵਿੰਦਰ ਸਿੰਘ ਗਿੱਲ (8 ਮਾਰਚ 1937ਪੰਜਾਬੀ, ਹਿੰਦੀ, ਉਰਦੂ ਤੇ ਅੰਗਰੇਜ਼ੀ ਵਿੱਚ ਸਾਹਿਤ ਰਚਣ ਵਾਲਾ ਪੰਜਾਬੀ ਲੇਖਕ ਹੈ। ਉਹ ਕਹਾਣੀ ਲੇਖਕ ਹੋਣ ਦੇ ਨਾਲ ਨਾਲ ਕਵੀ ਅਤੇ ਨਾਟਕਕਾਰ ਵੀ ਹੈ। ਉਹਨੇ ਆਪਣੀ ਜ਼ਿੰਦਗੀ ਵਿੱਚ ਕਈ ਪੁਰਸਕਾਰ ਜਿੱਤੇ ਹਨ ਤੇ ਅੱਜ ਉਸ ਵੱਲੋ ਲਿਖੀਆਂ ਕਈ ਕਿਤਾਬਾਂ ਸਕੂਲਾਂ ਵਿੱਚ ਪੜ੍ਹਾਈਆਂ ਜਾਂਦੀਆਂ ਹਨ। ਪੜ੍ਹਾਈ ਦੀ ਮਹੱਤਤਾ ਨੂੰ ਸਮਝਦੇ ਹੋਇਆਂ ਰਵੀ ਨੇ ਆਪਣਾ ਪੂਰਾ ਜੀਵਨ ਪੜ੍ਹਾਈ ਤੇ ਸਿਖਿਆ ਦੇ ਗੁਰ ਸਿਖਾਉਣ ਵਿੱਚ ਲਾ ਦਿੱਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਡਾ. ਜਸਵੰਤ ਸਿੰਘ ਨੇਕੀ (27 ਅਗਸਤ 1925 - 11 ਸਤੰਬਰ 2015) ਪੰਜਾਬੀ ਚਿੰਤਕ, ਨਵ-ਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁਖੀ ਵੀ ਰਹੇ। ਵਿਦਿਆਰਥੀ ਜੀਵਨ ਦੌਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ 20 ਨਵੰਬਰ 1948 ਤੋਂ 28 ਜਨਵਰੀ 1950 ਤੱਕ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪ੍ਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪ੍ਰਧਾਨ ਸਨ। ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ। ਉਹ ਦੁਨੀਆ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ਡਾ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਤਰਲੋਕ ਸਿੰਘ ਕੰਵਰ ਪੰਜਾਬੀ ਚਿੰਤਕ ਅਤੇ ਸਾਹਿਤ ਆਲੋਚਕ ਸਨ ਜਾਣ - ਪਹਿਚਾਣ ਡਾ. ਤਰਲੋਕ ਸਿੰਘ ਕੰਵਰ ( 1931-29 ਅਗਸਤ 1994 ) ਡਾ . ਤਰਲੋਕ ਸਿੰਘ ਕੰਵਰ ਪੰਜਾਬੀ ਦੇ ਉਹਨਾਂ ਚੋਟੀ ਦੇ ਸਮੀਖਿਆਕਾਰਾਂ ਵਿਚ ਸ਼ਾਮਲ ਹਨ , ਜਿਹੜੇ ਸਾਹਿਤ ਦੀ ਸਾਹਿਤਕਤਾ ਨੂੰ ਨਿਸਚਿਤ ਕਰਨ ਲਈ ਯਤਨਸ਼ੀਲ ਰਹੇ ਹਨ । ਇਸ ਮੰਤਵ ਲਈ ਉਹਨਾਂ ਨੇ ਨਾ ਕੇਵਲ ਰੂਸੀ ਰੂਪਵਾਦ , ਅਮਰੀਕੀ ਨਵ - ਲੋਚਨਾ ਤੇ ਸੰਰਚਨਾਵਾਦ ਵਰਗੇ ਸਾਹਿਤ - ਸਮੀਖਿਆ ਦੇ ਰੁਝਾਣਾਂ ਨੂੰ ਗੰਭੀਰਤਾ ਨਾਲ ਅਧਿਐਨ - ਵਿਸ਼ਲੇਸ਼ਣ ਦਾ ਵਿਸ਼ਾ ਹੀ ਬਣਾਇਆ ਸਗੋਂ ਆਪਣੇ ਨਵੇਕਲੇ ਅੰਦਾਜ਼ ਵਿਚ ਇਹਨਾਂ ਪਹੁੰਚ ਵਿਧੀਆਂ ਨਾਲ ਸੰਵਾਦ ਰਚਾਉਣ ਦਾ ਯਤਨ ਵੀ ਕੀਤਾ । ਡਾ .
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।
ਵੇਸਵਾਗਮਨੀ ਪੈਸੇ ਲਈ ਬਣਾਏ ਸਰੀਰਕ ਸੰਬੰਧਾਂ ਦੇ ਧੰਦੇ ਨੂੰ ਕਿਹਾ ਜਾਂਦਾ ਹੈ। ਵੇਸਵਾਗਮਨੀ ਸੈਕਸ ਧੰਦੇ ਦਾ ਅੰਗ ਹੈ। ਇਸ ਖੇਤਰ ਵਿੱਚ ਕੰਮ ਕਰਨ ਵਾਲੇ ਨੂੰ ਵੇਸਵਾ ਕਿਹਾ ਜਾਂਦਾ ਹੈ। "ਜਿਨਸੀ ਗਤੀਵਿਧੀ" ਦੀ ਪਰਿਭਾਸ਼ਾ ਵੱਖੋ-ਵੱਖਰੀ ਹੁੰਦੀ ਹੈ, ਅਤੇ ਇਸ ਨੂੰ ਅਕਸਰ ਇੱਕ ਅਜਿਹੀ ਗਤੀਵਿਧੀ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ ਜਿਸ ਵਿੱਚ ਗਾਹਕ ਨਾਲ ਸਰੀਰਕ ਸੰਪਰਕ (ਜਿਵੇਂ ਕਿ, ਸੰਭੋਗ, ਗੈਰ-ਪ੍ਰਵੇਸ਼ ਯੌਨ ਕਿਰਿਆ, ਹੱਥੀਂ ਸੈਕਸ, ਮੌਖਿਕ ਸੈਕਸ, ਆਦਿ) ਦੀ ਲੋੜ ਹੁੰਦੀ ਹੈ। ਸਰੀਰਕ ਸੰਪਰਕ ਦੀ ਜ਼ਰੂਰਤ ਵੀ ਲਾਗਾਂ ਦੇ ਸੰਚਾਰ ਦਾ ਜੋਖਮ ਪੈਦਾ ਕਰਦੀ ਹੈ। ਵੇਸਵਾਗਮਨੀ ਨੂੰ ਕਈ ਵਾਰ ਜਿਨਸੀ ਸੇਵਾਵਾਂ, ਵਪਾਰਕ ਸੈਕਸ ਜਾਂ, ਬੋਲਚਾਲ ਵਿੱਚ, ਹੁੱਕਿੰਗ ਵਜੋਂ ਦਰਸਾਇਆ ਜਾਂਦਾ ਹੈ। ਇਸਨੂੰ ਲਿੰਗ-ਅਧਾਰਤ ਹਿੰਸਾ ਵਜੋਂ ਵੀ ਦਰਸਾਇਆ ਜਾਂਦਾ ਹੈ। ਵੇਸਵਾਗਮਨੀ ਨੂੰ ਅਕਸਰ ਦੁਨੀਆ ਦਾ "ਸਭ ਤੋਂ ਪੁਰਾਣਾ ਕਿੱਤਾ" ਕਿਹਾ ਜਾਂਦਾ ਹੈ। ਅਨੁਮਾਨ ਅਨੁਸਾਰ ਹਰ ਸਾਲ ਪੂਰੇ ਸੰਸਾਰ ਵਿੱਚ 100 ਅਰਬ ਡਾਲਰ ਤੋਂ ਵੱਧ ਆਮਦਨ ਪੈਦਾ ਹੁੰਦੀ ਹੈ। ਵੇਸ਼ਵਾਗਮਨੀ ਬਹੁ-ਭਾਂਤੀ ਰੂਪਾਂ ਵਿੱਚ ਵਾਪਰਦੀ ਹੈ। ਕੋਠੇ ਵਿਸ਼ੇਸ਼ ਤੌਰ ਤੇ ਵੇਸ਼ਵਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ। ਅਗਵਾਈ ਸ਼ਾਖ (Escort agency) ਦੁਆਰਾ, ਗਾਹਕ ਨਾਲ ਵੇਸ਼ਵਾ ਦਾ ਮੁੱਲ ਅਤੇ ਜਗ੍ਹਾਂ ਨਿਰਧਾਰਿਤ ਕੀਤੀ ਜਾਂਦੀ ਹੈ। ਇਸ ਤਰ੍ਹਾਂ ਦੀਆਂ ਵੇਸ਼ਵਾਵਾਂ ਨੂੰ "ਕਾਲ ਗਰਲ" ਕਿਹਾ ਜਾਂਦਾ ਹੈ ਜਿਨ੍ਹਾਂ ਦਾ ਸੌਦਾ ਗਾਹਕ ਨਾਲ ਫੋਨ ਜਾਂ ਮਿਲ ਕੇ ਕੀਤਾ ਜਾਂਦਾ ਹੈ ਅਤੇ ਕਿਰਾਏ ਦੇ ਹੋਟਲ ਦੇ ਕਮਰੇ ਜਾਂ ਕਿਰਾਏ ਦੇ ਕਮਰੇ ਵਿੱਚ ਵੇਸ਼ਵਾ ਨੂੰ ਪਹੁੰਚਾ ਦਿੱਤਾ ਜਾਂਦਾ ਹੈ। ਵੇਸ਼ਵਾਗਮਨੀ ਦਾ ਦੂਜਾ ਰੂਪ "ਸਟ੍ਰੀਟ ਵੇਸ਼ਵਾਗਮਨੀ" ਹੈ। ਬੇਸ਼ਕ ਜ਼ਿਆਦਾ ਗਿਣਤੀ ਔਰਤ ਵੇਸ਼ਵਾਵਾਂ ਅਤੇ ਮਰਦ ਗਾਹਕਾਂ ਦੀ ਮਿਲਦੀ ਹੈ ਪਰ ਇਸਦੇ ਨਾਲ ਨਾਲ ਸਮਲਿੰਗੀ ਮਰਦ ਤੇ ਔਰਤ ਵੇਸ਼ਵਾਵਾਂ ਅਤੇ ਕਾਮ ਗ੍ਰਸਤ ਮਰਦ ਵੇਸ਼ਵਾਵਾਂ ਵੀ ਮਿਲਦੇ ਹਨ।